Home Blog Page 2365

ਪੰਜਾਬ ਦੇ ਬੇੜੇ ‘ਚ ਸ਼ਾਮਲ ਹੋਣਗੀਆਂ 842 ਬੱਸਾਂ; 250 ਬੱਸਾਂ ਦੀ ਪਹਿਲੀ ਖੇਪ ਆਵੇਗੀ ਇਸ ਮਹੀਨੇ : ਅਮਰਿੰਦਰ ਸਿੰਘ ਰਾਜਾ ਵੜਿੰਗ

0

ਬੱਸ ਸਟੈਂਡਾਂ ਵਿੱਚ ਹਰ ਪੰਦਰਵਾੜੇ ਕਰਵਾਈ ਜਾਵੇਗੀ ਸਫ਼ਾਈ

ਸਫ਼ਾਈ ਯਕੀਨੀ ਬਣਾਉਣ ਲਈ ਜਨਰਲ ਮੈਨੇਜਰ ਰੋਜ਼ਾਨਾ ਕਰਨਗੇ ਘੱਟੋ-ਘੱਟ ਪੰਜ ਬੱਸਾਂ ਦੀ ਚੈਕਿੰਗ

ਸ਼ੁੱਕਰਵਾਰ ਤੱਕ ਬੱਸਾਂ ਤੋਂ ਨਸ਼ੇ ਨੂੰ ਉਤਸ਼ਾਹਤ ਕਰਨ ਵਾਲੇ ਇਸ਼ਤਿਹਾਰ ਉਤਾਰਨ ਦੀ ਹਦਾਇਤ

ਕੁਤਾਹੀ ਵਰਤਣ ਵਾਲੇ ਸਫ਼ਾਈ ਠੇਕੇਦਾਰਾਂ ਨੂੰ ਜਾਰੀ ਹੋਵੇਗਾ ਕਾਰਨ ਦੱਸੋ ਨੋਟਿਸ, ਗ਼ਲਤੀ ਦੁਹਰਾਉਣ ‘ਤੇ ਲੱਗੇਗਾ ਜੁਰਮਾਨਾ

ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਲਈ ਬੱਸ ਪਾਸ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਕਿਸੇ ਸ਼ਿਕਾਇਤ ਤੇ ਸੁਝਾਅ ਲਈ ਨਿੱਜੀ ਵੱਟਸਐਪ ਨੰਬਰ 94784-54701 ਜਾਰੀ

ਆਰ.ਟੀ.ਏ, ਜੀ.ਐਮ. ਅਤੇ ਹੋਰਨਾਂ ਅਧਿਕਾਰੀਆਂ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਦੱਸਿਆ ਕਿ ਜਨਤਕ ਬੱਸ ਸੇਵਾ ਨੂੰ ਹੋਰ ਮਜ਼ਬੂਤ ਕਰਦਿਆਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ 842 ਹੋਰ ਬੱਸਾਂ ਛੇਤੀ ਸ਼ਾਮਲ ਕੀਤੀਆਂ ਜਾਣਗੀਆਂ।ਟਰਾਂਸਪੋਰਟ ਵਿਭਾਗ ਦੇ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਦੌਰਾਨ ਸ. ਰਾਜਾ ਵੜਿੰਗ ਨੇ ਦੱਸਿਆ ਕਿ 842 ਬੱਸਾਂ ਪਾਉਣ ਸਬੰਧੀ ਟੈਂਡਰ ਲਗ ਚੁੱਕਾ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਤੇ ਬੱਸਾਂ ਮੁਹੱਈਆ ਕਰਾਉਣ ਵਾਲੀਆਂ ਕੰਪਨੀਆਂ ਨੂੰ ਅਗਲੇਰੀ ਕਾਰਵਾਈ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਅਕਤੂਬਰ ਮਹੀਨੇ ਦੇ ਅਖ਼ੀਰ ਤੱਕ 250 ਬੱਸਾਂ ਦੀ ਪਹਿਲੀ ਖੇਪ ਸੂਬੇ ਵਿੱਚ ਆ ਜਾਵੇਗੀ ਜਦਕਿ ਨਵੰਬਰ ਦੇ ਅਖ਼ੀਰ ਤੱਕ 592 ਬੱਸਾਂ ਮਿਲ ਜਾਣਗੀਆਂ, ਜੋ ਅਗਲੇ ਡੇਢ ਮਹੀਨੇ ਦੌਰਾਨ ਸੂਬੇ ਦੀਆਂ ਸੜਕਾਂ ਦਾ ਸ਼ਿੰਗਾਰ ਬਣਨਗੀਆਂ।

ਪਿਛਲੇ ਦਿਨੀਂ ਵਿੱਢੀ ਬੱਸ ਅੱਡਿਆਂ ਦੀ ਸਫ਼ਾਈ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਨਿਰਦੇਸ਼ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਬੱਸ ਸਟੈਂਡਾਂ ਵਿੱਚ ਹਰ ਪੰਦਰਵਾੜੇ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਦੇ ਦੌਰੇ ਮੌਕੇ ਸਫ਼ਾਈ ਠੇਕੇਦਾਰਾਂ ਵੱਲੋਂ ਕੁਤਾਹੀ ਵਰਤਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ, ਇਸ ਲਈ ਡਿਪੂਆਂ ਦੇ ਜਨਰਲ ਮੈਨੇਜਰ ਸਫ਼ਾਈ ਸਬੰਧੀ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਦੁਬਾਰਾ ਕੁਤਾਹੀ ਵਰਤਣ ‘ਤੇ ਜੁਰਮਾਨੇ ਦੀ ਵਿਵਸਥਾ ਕਰਨ ਤਾਂ ਜੋ ਬੱਸ ਅੱਡਿਆਂ ਦੀ ਸਫ਼ਾਈ ਹਰ ਹਾਲ ਵਿੱਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਤੋਂ ਬਾਹਰਲੇ ਖੇਤਰ ਵਿੱਚ ਵੀ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਕਾਰਵਾਈ ਅਰੰਭੀ ਜਾਵੇ।

ਉਨ੍ਹਾਂ ਜਨਰਲ ਮੈਨੇਜਰਾਂ ਨੂੰ ਬੱਸਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਜਿੱਥੇ ਰੋਜ਼ਾਨਾ ਘੱਟੋ-ਘੱਟ ਪੰਜ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਆਉਂਦੇ ਸ਼ੁੱਕਰਵਾਰ ਤੱਕ ਸਰਕਾਰੀ ਬੱਸਾਂ ਤੋਂ ਤਮਾਕੂ ਉਤਪਾਦਾਂ ਅਤੇ ਹੋਰਨਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਸਾਰੇ ਇਸ਼ਤਿਹਾਰ ਉਤਾਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਉਹ ਕਿਸੇ ਗ਼ੈਰਕਾਨੂੰਨੀ ਢੰਗ ਨਾਲ ਚਲ ਰਹੀ ਬੱਸ ਨੂੰ ਫੜਨ ਤਾਂ ਉਸ ਦੀ ਮੁਕੰਮਲ ਵੀਡੀਉਗ੍ਰਾਫ਼ੀ ਯਕੀਨੀ ਬਣਾਈ ਜਾਵੇ।ਮੀਟਿੰਗ ਦੌਰਾਨ ਮੰਤਰੀ ਨੇ ਕਿਸੇ ਵੀ ਕਿਸਮ ਦੀ ਸ਼ਿਕਾਇਤ ਅਤੇ ਸੁਝਾਅ ਦੇਣ ਲਈ ਆਪਣਾ ਨਿੱਜੀ ਵੱਟਸਐਪ ਨੰਬਰ 94784-54701 ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਕਿਤੇ ਵੀ ਸਰਕਾਰੀ ਬੱਸਾਂ ਵਿੱਚ ਊਣਤਾਈ ਵੇਖਣ ਤਾਂ ਤੁਰੰਤ ਉਸ ਦੀ ਸੂਚਨਾ ਜਾਂ ਤਸਵੀਰ ਇਸ ਵੱਟਸਐਪ ਨੰਬਰ ‘ਤੇ ਸਾਂਝੀ ਕਰਨ।

ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਬੱਸ ਪਾਸ ਸਕੀਮ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸ. ਵੜਿੰਗ ਨੇ ਕਿਹਾ ਕਿ ਜਦ ਪ੍ਰਾਈਵੇਟ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਸਕੀਮਾਂ ਆਦਿ ਦਾ ਲਾਭ ਦਿੱਤਾ ਜਾ ਸਕਦਾ ਹੈ ਤਾਂ ਇਨ੍ਹਾਂ ਲਈ ਬੱਸ ਪਾਸ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇ।ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਮੁੜ ਦੁਹਰਾਇਆ ਕਿ ਵਿਭਾਗ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਕੰਡਕਟਰ ਤੋਂ ਲੈ ਕੇ ਉੱਚ ਅਧਿਕਾਰੀ ਤੱਕ ਆਪਣੀ ਡਿਊਟੀ ਬਿਨਾਂ ਕਿਸੇ ਡਰ ਭੈਅ ਤੋਂ ਨਿਭਾਉਣ ।ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਸ. ਭੁਪਿੰਦਰ ਸਿੰਘ ਰਾਏ, ਐਮ.ਡੀ. ਪੀ.ਆਰ.ਟੀ.ਸੀ. ਡਾ. ਭੁਪਿੰਦਰ ਪਾਲ ਸਿੰਘ ਸਮੇਤ ਵਿਭਾਗ ਦੇ ਸਮੂਹ ਸਕੱਤਰ ਆਰ.ਟੀ.ਏ, ਜੀ.ਐਮ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕਾਂ ‘ਚ ਕਹੀ ਇਹ ਗੱਲ

0

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ‘ਚ ਕਿਸਾਨਾਂ ਦੀ ਨਰਮੇ ਦੀ ਫਸਲ ਰੁਲ ਰਹੀ ਹੈ। ਕਿਸਾਨਾਂ ਨੂੰ ਪੰਜਾਬ ਸਰਕਾਰ ਮੁਆਵਜਾ ਨਹੀਂ ਦੇ ਰਹੀ ਹੈ। ਰਾਜਸਥਾਨ ‘ਚ ਕਿਸਾਨਾਂ ਨੇ MSP ਦੀ ਮੰਗ ਕੀਤੀ ਸੀ ਪਰ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ‘ਤੇ ਵਿਅੰਗ ਕੱਸਿਆ ਤੇ ਕਿਹਾ ਇੱਥੇ ਹਾਥੀ ਦੇ ਦੰਦ ਖਾਣ ਦੇ ਹੋਰ ਨੇ ਤੇ ਦਿਖਾਉਣ ਦੇ ਹੋੋਰ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਇਹ ਦੋਗਲੀ ਨੀਤੀ ਹੈ।

ਕਿਸਾਨਾਂ ‘ਤੇ ਕੀਤੇ ਜ਼ੁਲਮਾਂ ਵਿਰੁੱਧ ਭਾਜਪਾ ਸਰਕਾਰਾਂ ਖ਼ਿਲਾਫ਼ ‘ਆਪ’ ਨੇ ਪੂਰੇ ਪੰਜਾਬ ਵਿੱਚ ਕੀਤਾ ਵਿਰੋਧ ਪ੍ਰਦਰਸ਼ਨ

0

ਲੋਕਤੰਤਰ ਦਾ ਵੀ ਗਲਾ ਘੁੱਟ ਰਹੇ ਹਨ ਅੰਨਦਾਤਾ ਦੇ ਖ਼ੂਨ ਦੇ ਪਿਆਸੇ ਯੋਗੀ ਅਤੇ ਮੋਦੀ : ਕੁਲਤਾਰ ਸਿੰਘ ਸੰਧਵਾਂ

ਲਖੀਮਪੁਰ ਖੀਰੀ ਘਟਨਾ ਦੇ ਵਿਰੁੱਧ ‘ਚ ‘ਆਪ’ ਨੇ ਸਾਰੀਆਂ ਵਿਧਾਨ ਸਭਾਵਾਂ ਵਿੱਚ ਮੋਦੀ ਅਤੇ ਯੋਗੀ ਦੇ ਪੁੱਤਲੇ ਫੂਕੇ

ਚੰਡੀਗੜ੍ਹ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਤਲੇਆਮ ਕਾਂਡ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਜਨਤਾ ਪਾਰਟੀ,  ਮੋਦੀ ਸਰਕਾਰ ਅਤੇ ਯੂ.ਪੀ ਦੀ ਯੋਗੀ ਸਰਕਾਰ ਖ਼ਿਲਾਫ਼ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਪੁੱਤਲੇ ਫੂਕੇ। ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਮੋਦੀ ਅਤੇ ਯੋਗੀ ਖ਼ਿਲਾਫ਼ ਜਮ ਨੇ ਨਾਅਰੇਬਾਜ਼ੀ ਕੀਤੀ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਨੇ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਕਿਸਾਨਾਂ ਦਾ ਕਤਲ ਕੀਤਾ ਹੈ, ਜਿਸ ਕਾਰਨ ਪੂਰੇ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ, ਵਾਪਾਰੀਆਂ, ਰਾਜਸੀ ਆਗੂਆਂ ਅਤੇ ਆਮ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਲਖੀਮਪੁਰ ਖੀਰੀ ਦੇ ਕਤਲੇਆਮ ਵਿਰੁੱਧ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵਿਧਾਨ ਸਭਾ ਖੇਤਰਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਦੇ ਪੁਤਲੇ ਵੀ ਫੂਕੇ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਾਹਰ ਕਰਨ ਅਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਨੇ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਕਿਸਾਨਾਂ ਦਾ ਕਤਲ ਕੀਤਾ ਹੈ, ਜਿਸ ਕਾਰਨ ਪੂਰੇ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ, ਵਾਪਾਰੀਆਂ, ਰਾਜਸੀ ਆਗੂਆਂ ਅਤੇ ਆਮ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਲਖੀਮਪੁਰ ਖੀਰੀ ਦੇ ਕਤਲੇਆਮ ਵਿਰੁੱਧ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵਿਧਾਨ ਸਭਾ ਖੇਤਰਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਦੇ ਪੁਤਲੇ ਵੀ ਫੂਕੇ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਾਹਰ ਕਰਨ ਅਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਨੇ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਕਿਸਾਨਾਂ ਦਾ ਕਤਲ ਕੀਤਾ ਹੈ, ਜਿਸ ਕਾਰਨ ਪੂਰੇ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ, ਵਾਪਾਰੀਆਂ, ਰਾਜਸੀ ਆਗੂਆਂ ਅਤੇ ਆਮ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਲਖੀਮਪੁਰ ਖੀਰੀ ਦੇ ਕਤਲੇਆਮ ਵਿਰੁੱਧ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵਿਧਾਨ ਸਭਾ ਖੇਤਰਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਦੇ ਪੁਤਲੇ ਵੀ ਫੂਕੇ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਾਹਰ ਕਰਨ ਅਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਕੁਤਲਾਰ ਸਿੰਘ ਸੰਧਵਾਂ ਨੇ ਕਿਹਾ, ”ਭਾਜਪਾ ਸਰਕਾਰਾਂ ਵੱਲੋਂ ਦੇਸ਼ ਭਰ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਮੋਦੀ- ਯੋਗੀ ਸਰਕਾਰਾਂ ਲੋਕਤੰਤਰ ਦਾ ਗਲ ਘੁੱਟ ਰਹੀਆਂ ਹਨ। ਲਖੀਮਪੁਰ ਖੀਰੀ ਦਾ ਕਤਲੇਆਮ ਭਾਰਤੀ ਲੋਕਤੰਤਰ ‘ਤੇ ਕਾਲਾ ਦਾਗ਼ ਹੈ। ਉਤਰ ਪ੍ਰਦੇਸ਼ ਵਿੱਚ ਭਾਜਪਾ ਦਾ ਡੰਡੇ ਅਤੇ ਗੋਲੀ ਵਾਲਾ ‘ਗੁੰਡਾ ਰਾਜ’ ਚੱਲ ਰਿਹਾ ਹੈ।” ਸੰਧਵਾਂ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਜੈ ਮਿਸ਼ਰਾ ਦੇ ਪੁੱਤ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਹੁਣ ਤੱਕ 700 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਕਿਸਾਨਾਂ ਦੇ ਖੂਨ ਦੀਆਂ ਪਿਆਸੀਆਂ ਬਣੀਆਂ ਹੋਈਆਂ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ”ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਅੰਨਦਾਤਾ ਦੇਸ਼ ਦਾ ਕਮਾਊ ਪੁੱਤ ਹੈ ਅਤੇ ਉਸ ‘ਤੇ ਕੀਤੇ ਜ਼ੁਲਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਮੁੱਚੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਤਲੇਆਮ ‘ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਭਾਜਪਾ ਵਰਕਰਾਂ ਨੂੰ ਕਿਸਾਨਾਂ ਵਿਰੁੱਧ ਭਾਜਪਾ ਦੀ ਗੁੰਡਾ ਬ੍ਰਿਗੇਡ ਖੜੀ ਕਰਨ ਅਤੇ ‘ਜੈਸੇ ਕੋ ਤੈਸਾ’ ਜਵਾਬ ਦੇਣ ਬਾਰੇ ਕੀਤੀ ਭੜਕਾਊ ਤਕਰੀਰ ਨੂੰ ਬੇਹੱਦ ਮੰਦਭਾਗਾ ਅਤੇ ਭਾਜਪਾ ਦੀ ਗੁੰਡਾ ਸੋਚ ਦੀ ਤਰਜ਼ਮਾਨੀ ਕਰਾਰ ਦਿੱਤਾ ਹੈ।

Navjot Sidhu ਦੀ ਵੱਡੀ ਚਿਤਾਵਨੀ – ਜੇ ਕੱਲ੍ਹ ਕੱਲ ਤੱਕ ਪ੍ਰਿਅੰਕਾ ਗਾਂਧੀ ਨਹੀਂ ਹੋਈ ਰਿਹਾਅ ਤਾਂ…..

0

ਚੰਡੀਗੜ੍ਹ : ਉੱਤਰ ਪ੍ਰਦੇਸ਼ ਵਿੱਚ ਹਿੰਸਾ ਪ੍ਰਭਾਵਿਤ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਪ੍ਰਭਾਵਿਤ ਕਿਸਾਨਾਂ ਦੇ ਪਰਿਵਾਰਾਂ ਨਾਲ ਮਿਲਣ ਉੱਤੇ ਅੜੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸੀਤਾਪੁਰ ਪੁਲਿਸ ਨੇ ਸ਼ਾਂਤੀ ਭੰਗ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਹੀ ਪ੍ਰਿਅੰਕਾ ਗਾਂਧੀ ਦੇ ਸਮਰਥਨ ਵਿੱਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਜਦੋਂ ਸ਼ੱਕ ਹੋਵੇ, ਸੱਚ ਦੇ ਮਾਰਗ ਤੇ ਚੱਲੋ, ਨੈਤਿਕ ਕਦਰਾਂ ਕੀਮਤਾਂ ਨਾਲ ਕਦੇ ਸਮਝੌਤਾ ਨਾ ਕਰੋ। ਇੱਕ ਹੋਰ ਟਵੀਟ ਵਿੱਚ ਉਨ੍ਹਾਂ ਨੇ ਕਿਹਾ ਕਿ ਜੇਕਰ ਕੱਲ੍ਹ ਤੱਕ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਦੇ ਪਿੱਛੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਹੈ, ਅਤੇ ਸਾਡੇ ਆਗੂ ਹੋਣ ਦੇ ਨਾਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਹੈ, ਤਾਂ ਪੰਜਾਬ ਕਾਂਗਰਸ ਮਾਰਚ ਕਰੇਗੀ।

ਦੱਸ ਦਈਏ ਕਿ, ਪ੍ਰਿਅੰਕਾ ਨੂੰ ਧਾਰਾ 107/116 ਅਤੇ 151 ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਫਿਲਹਾਲ ਉਸ ਨੂੰ ਪੀਏਸੀ ਕੰਪਲੈਕਸ ਵਿੱਚ ਹੀ ਇੱਕ ਅਸਥਾਈ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ, ਪਾਰਟੀ ਦੇ ਸੀਨੀਅਰ ਨੇਤਾ ਦੀਪੇਂਦਰ ਹੁੱਡਾ ਅਤੇ ਪ੍ਰਦੇਸ਼ ਪ੍ਰਧਾਨ ਅਜੈ ਕੁਮਾਰ ਲੱਲੂ ਸਮੇਤ 11 ਲੋਕਾਂ ਦੇ ਖਿਲਾਫ ਸ਼ਾਂਤੀ ਭੰਗ ਕਰਨ ਦੇ ਲਈ ਐਫਆਈਆਰ ਦਰਜ ਕੀਤੀ ਗਈ ਹੈ।

ਪੰਜਾਬ ਦੇ CM ਚਰਨਜੀਤ ਚੰਨੀ ਬੇਟੇ ਦੇ ਵਿਆਹ ਤੋਂ ਪਹਿਲਾਂ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਹੋਏ ਨਤਮਸਤਕ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੁਰਦੁਆਰਾ ਸਾਚਾ ਧਨੁ ਮੋਹਾਲੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਆਰ. ਪੀ. ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਅਤੇ ਸੀਨੀਅਰ ਮੀਤ ਪ੍ਰਧਾਨ ਤਰਲੋਚਨ ਸਿੰਘ ਦੇ ਨਾਲ ਵੀ ਵਿਚਾਰਾਂ ਸਾਂਝੀਆਂ ਕੀਤੀਆਂ।  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਨਵਜੀਤ ਸਿੰਘ ਨਵੀ ਦੇ 10 ਅਕਤੂਬਰ, 2021 ਨੂੰ ਇਸ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਹੋਣੇ ਹਨ।

ਇਸ ਲਈ ਆਨੰਦ ਕਾਰਜਾਂ ਨੂੰ ਲੈ ਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਗੁਰਦੁਆਰਾ ਸਾਹਿਬ ਪਹੁੰਚੇ। ਇਸ ਮੌਕੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸੰਨੀ ਇਨਕਲੇਵ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਬਾਜਵਾ, ਜਸਵੰਤ ਸਿੰਘ ਭੁੱਲਰ, ਦਸਮੇਸ਼ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰਦੁਆਰਾ ਸਾਚਾ ਧਨੁ ਸਾਹਿਬ ਦੇ ਅਧਿਆਪਕ ਕਮਲਦੀਪ ਕੌਰ ਵੀ ਹਾਜ਼ਰ ਸਨ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਆਰ. ਪੀ. ਸਿੰਘ ਅਤੇ ਜਨਰਲ ਸਕੱਤਰ ਟੌਹੜਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਗੁਰਦੁਆਰਾ ਸਾਹਿਬ ਵਿਖੇ ਆਮਦ ਨੂੰ ਲੈ ਕੇ ਉਨ੍ਹਾਂ ਨੂੰ  ਫੋਨ ਆਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਕੁਦਰਤੀ ਗੈਸ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋ ਕੀਮਤਾਂ

0

ਨਵੀਂ ਦਿੱਲੀ : ਸਰਕਾਰ ਨੇ ਪਿਛਲੇ ਹਫਤੇ ਕੁਦਰਤੀ ਗੈਸ (Natural Gas) ਦੀ ਕੀਮਤ ਵਿੱਚ 62 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਐਮਜੀਐਲ (Mahanagar Gas Limited) ਨੇ ਸੋਮਵਾਰ ਨੂੰ ਤੁਰੰਤ ਪ੍ਰਭਾਵ ਨਾਲ ਸੀਐਨਜੀ ਗੈਸ (CNG Gas) ਅਤੇ ਪੀਐਨਜੀ (PNG) ਦੀ ਪ੍ਰਚੂਨ ਕੀਮਤ ਵਿੱਚ 2 ਰੁਪਏ ਦਾ ਵਾਧਾ ਕੀਤਾ। ਐਮਜੀਐਲ ਨੇ ਇੱਕ ਬਿਆਨ ਵਿੱਚ ਕਿਹਾ, ਸਪਲਾਈ ਦੀ ਲਾਗਤ ਵਿੱਚ ਭਾਰੀ ਵਾਧੇ ਦੇ ਮੱਦੇਨਜ਼ਰ ਕੰਪਨੀ ਸੀਐਨਜੀ ਦੀ ਆਧਾਰ ਕੀਮਤ ਵਿੱਚ 20 ਰੁਪਏ ਪ੍ਰਤੀ ਕਿੱਲੋ ਅਤੇ ਘਰੇਲੂ ਪੀਐਨਜੀ ਵਿੱਚ 2 ਰੁਪਏ ਪ੍ਰਤੀ ਐਸਸੀਐਮ ਦਾ ਵਾਧਾ ਕਰਨ ਲਈ ਪਾਬੰਦ ਹੈ।

ਕੁਦਰਤੀ ਗੈਸ ਦੀ ਵਰਤੋਂ ਖਾਦ, ਬਿਜਲੀ ਉਤਪਾਦਨ ਅਤੇ ਸੀਐਨਜੀ ਗੈਸ ਤਿਆਰ ਕਰਨ ਲਈ ਕੀਤੀ ਜਾਂਦੀ ਹੈ। ਇਸ ਫੈਸਲੇ ਤੋਂ ਬਾਅਦ ਸੀਐਨਜੀ, ਪੀਐਨਜੀ ਅਤੇ ਖਾਦਾਂ ਦੀਆਂ ਕੀਮਤਾਂ ਵੀ ਵਧਣ ਦੀ ਉਮੀਦ ਹੈ। ਅਪ੍ਰੈਲ 2019 ਤੋਂ ਬਾਅਦ ਕੀਮਤ ਵਿੱਚ ਇਹ ਪਹਿਲਾ ਵਾਧਾ ਹੈ। ਗੈਸ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਵਧਣ ਕਾਰਨ ਵਧੀਆਂ ਹਨ, ਜੋ ਕਿ ਮਿਆਰੀ ਮੰਨੇ ਜਾਂਦੇ ਹਨ।

ਮੁੰਬਈ ਵਿੱਚ ਸੀਐਨਜੀ, ਪੀਐਨਜੀ ਦੀਆਂ ਕੀਮਤਾਂ
ਕੀਮਤਾਂ ਵਿੱਚ ਵਾਧੇ ਤੋਂ ਬਾਅਦ ਸਾਰੇ ਟੈਕਸਾਂ ਸਮੇਤ ਮੁੰਬਈ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸੀਐਨਜੀ ਅਤੇ ਘਰੇਲੂ ਪੀਐਨਜੀ ਦੀਆਂ ਦਰਾਂ ਕ੍ਰਮਵਾਰ 54.57 ਰੁਪਏ ਪ੍ਰਤੀ ਕਿੱਲੋਗ੍ਰਾਮ ਅਤੇ ਸਲੈਬ 1 ਦੇ ਗਾਹਕਾਂ ਲਈ ਕ੍ਰਮਵਾਰ 32.67 ਰੁਪਏ/ ਅਤੇ ਸਲੈਬ 2 ਦੇ ਗਾਹਕਾਂ ਲਈ ਕ੍ਰਮਵਾਰ 38.27 ਰੁਪਏ/ਐਸਸੀਐਮ ਹੋਣਗੀਆਂ।

ਅਗਸਤ ਵਿੱਚ ਦਿੱਲੀ-ਐਨਸੀਆਰ ਵਿੱਚ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਜਨਤਕ ਖੇਤਰ ਦੀ ਕੰਪਨੀ ਇੰਦਰਪ੍ਰਸਥ ਗੈਸ ਲਿਮਟਿਡ ਭਾਵ ਆਈਜੀਐਲ ਨੇ ਸੀਐਨਜੀ ਅਤੇ ਪਾਈਪਡ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਆਈਜੀਐਲ ਨੇ 29 ਅਗਸਤ, 2021 ਨੂੰ ਸਵੇਰੇ 6 ਵਜੇ ਤੋਂ ਦਿੱਲੀ ਅਤੇ ਨੇੜਲੇ ਸ਼ਹਿਰਾਂ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਸੀ। ਦਿੱਲੀ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ 45.20 ਰੁਪਏ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ 30.91 ਰੁਪਏ ਪ੍ਰਤੀ ਐਸਐਮਐਸ (ਸਟੈਂਡਰਡ ਕਿਊਬਿਕ ਮੀਟਰ) ਦਾ ਵਾਧਾ ਕੀਤਾ ਗਿਆ ਹੈ।

Windows 11 ਆਪਰੇਟਿੰਗ ਸਿਸਟਮ ਭਾਰਤ ’ਚ ਹੋਇਆ ਲਾਂਚ, ਜਾਣੋ ਕਿਵੇਂ ਕਰੀਏ ਅਪਡੇਟ ਡਾਊਨਲੋਡ

0

Microsoft ਨੇ ਭਾਰਤੀ ਯੂਜ਼ਰਜ਼ ਲਈ ਆਪਣੇ ਲੇਟੈਸਟ ਆਪਰੇਟਿੰਗ ਸਿਸਟਮ Windows 11 ਨੂੰ ਰੋਲਆਊਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨਵੇਂ ਆਪਰੇਟਿੰਗ ਸਿਸਟਮ ਦਾ ਅਪਡੇਟ ਸਭ ਤੋਂ ਪਹਿਲਾਂ Windows 10 ਦੇ ਯੂਜ਼ਰਜ਼ ਨੂੰ ਮਿਲੇਗਾ। ਇਸਦੇ ਨਾਲ ਹੀ ਨਵੇਂ ਲਾਂਚ ਹੋਣ ਵਾਲੇ ਲੈਪਟਾਪ ’ਚ ਵਿੰਡੋਜ਼ 11 ਦਾ ਸਪੋਰਟ ਦਿੱਤਾ ਜਾਵੇਗਾ। ਇਸ ਸੰਬੰਧੀ ਕੰਪਨੀ ਦਾ ਕਹਿਣਾ ਹੈ ਕਿ ਪ੍ਰੀ-ਇੰਸਟਾਲ Windows 11 ਡਿਵਾਈਸ ਲਈ Asus, HP, Lenovo, Acer ਅਤੇ Dell ਦੇ ਨਾਲ ਸਾਂਝੇਦਾਰੀ ਕੀਤੀ ਗਈ ਹੈ।

ਮਾਈਕ੍ਰੋਸਾਫਟ ਅਨੁਸਾਰ, ਯੂਜ਼ਰਜ਼ ਨੂੰ ਵਿੰਡੋਜ਼ 11 ਨੂੰ ਡਾਊਨਲੋਡ ਐਂਡ ਇੰਸਟਾਲ ਦੀ ਚੋਣ ਕਰਨ ਤੋਂ ਬਾਅਦ ਮਾਈਕ੍ਰੋਸਾਫਟ ਸਾਫਟਵੇਅਰ ਲਾਇਸੈਂਸ ਦੀਆਂ ਸ਼ਰਤਾਂ ਨੂੰ ਸਵੀਕਾਰ ਕਰਨਾ ਹੋਵੇਗਾ। ਇਸ ਤੋਂ ਬਾਅਦ ਹੀ ਡਾਊਨਲੋਡਿੰਗ ਦੀ ਪ੍ਰਕਿਰਿਆ ਸ਼ੁਰੂ ਹੋਵੇਗਾ।

ਮਾਈਕ੍ਰੋਸਾਫਟ ਦਾ New Windows11 ਆਪਰੇਟਿੰਗ ਸਿਸਟਮ ਨਵੇਂ ਯੂਜ਼ਰ ਇੰਟਰਫੇਸ ਦੇ ਨਾਲ ਆਉਂਦਾ ਹੈ। ਇਸ ’ਚ ਬ੍ਰਾਂਡ ਨਿਊ ਵਿੰਡੋਜ਼, ਸੈਂਟਰ ਟਾਸਕਬਾਰ ਅਤੇ ਸਟਾਰਟ ਮੈਨਿਊ ਬਟਨ ਦਿੱਤਾ ਗਿਆ ਹੈ। ਇਸ ਨਵੇਂ ਆਪਰੇਟਿੰਗ ਸਿਸਟਮ ’ਚ ਨਵੇਂ ਡਿਜ਼ਾਈਨ ਦੇ ਨਾਲ ਕੈਲੰਡਰ, ਵੈਦਰ ਅਤੇ ਸਪੋਰਟਸ ਜਿਹੇ ਵਿਜੇਟ ਮਿਲਣਗੇ। ਇਸਤੋਂ ਇਲਾਵਾ ਸਿਸਟਮ ਟ੍ਰੇ, ਨੋਟੀਫਿਕੇਸ਼ਨ ਅਤੇ ਕੁਇਕ ਐਕਸ਼ਨ ਯੂਆਈ ਨੂੰ ਵੀ ਸੁਧਾਰਿਆ ਗਿਆ ਹੈ।

Windows 11 ਕਿਵੇਂ ਕਰੀਏ ਡਾਊਨਲੋਡ  

ਜੇਕਰ ਤੁਹਾਡਾ ਕੰਪਿਊਟਰ ਵਿੰਡੋਜ਼ 10 ਆਪਰੇਟਿੰਗ ਸਿਸਟਮ ’ਤੇ ਕੰਮ ਕਰਦਾ ਹੈ, ਤਾਂ ਤੁਸੀਂ ਪੀਸੀ ਹੈਲਥ ਚੈੱਕ ਐਪ ਰਾਹੀਂ ਇਹ ਪਤਾ ਲਗਾ ਸਕਦੇ ਹੋ ਕਿ ਤੁਹਾਡਾ ਡਿਵਾਈਸ ਵਿੰਡੋਜ਼ 11 ਨੂੰ ਸਪੋਰਟ ਕਰੇਗਾ ਜਾਂ ਨਹੀਂ। ਇਸਤੋਂ ਇਲਾਵਾ ਤੁਸੀਂ ਵਿੰਡੋਜ਼ ਅਪਡੇਟ ਸੈਟਿੰਗ ’ਚ ਜਾ ਕੇ ਵੀ ਵਿੰਡੋਜ਼ 11 ਦਾ ਅਪਡੇਟ ਚੈੱਕ ਕਰ ਸਕਦੇ ਹੋ। ਇਸਦੇ ਲਈ ਸੈਟਿੰਗ, ਅਪਡੇਟ ਐਂਡ ਸਕਿਓਰਿਟੀ, ਵਿੰਡੋਜ਼ ਅਪਡੇਟ ’ਤੇ ਜਾਓ ਅਤੇ ‘ਚੈੱਕ ਫਾਰ ਅਪਡੇਟ’ ’ਤੇ ਕਲਿੱਕ ਕਰੋ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਮਾਈਕ੍ਰੋਸਾਫਟ ਨੇ ਆਫਿਸ 2021 ਅਤੇ ਮਾਈਕ੍ਰੋਸਾਫਟ 365 ਨੂੰ ਵੀ ਪੇਸ਼ ਕੀਤਾ ਹੈ। ਮਾਈਕ੍ਰੋਸਾਫਟ 365 ਦਾ ਡਿਜ਼ਾਈਨ ਸ਼ਾਨਦਾਰ ਹੈ। ਇਸ ’ਚ OpenDocument Format 1.3 ਨੂੰ ਜੋੜਿਆ ਗਿਆ ਹੈ। ਉਥੇ ਹੀ ਦੂਸਰੇ ਪਾਸੇ Office 2021 ’ਚ Word, Excel, PowerPoint, OneNote ਅਤੇ Teams ਦਾ ਸਪੋਰਟ ਮਿਲੇਗਾ।

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

0

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਸਟੇਟ ਬੈਂਕ ਆਫ ਇੰਡੀਆ ਵੱਲੋਂ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀਆਂ ਚਾਬੀਆਂ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਪ੍ਰਾਪਤ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹੈ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਹਨ।

ਉਨ੍ਹਾਂ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟ ਕਰਦਿਆਂ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ ਹੈ। ਇਸੇ ਦੌਰਾਨ ਚੇਅਰਮੈਨ ਸ੍ਰੀ ਦਿਨੇਸ਼ ਕੁਮਾਰ ਨੇ ਕਿਹਾ ਕਿ ਸਾਡਾ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਸ਼ਵਾਸ ਭਰਿਆ ਤਾਲਮੇਲ ਹੈ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਸ਼ੀਰਵਾਦ ਨਾਲ ਸਟੇਟ ਬੈਂਕ ਆਫ ਇੰਡੀਆ ਲਗਾਤਾਰ ਤਰੱਕੀ ਕਰ ਰਿਹਾ ਹੈ।

ਇਸ ਮੌਕੇ ਪੁੱਜੇ ਬੈਂਕ ਦੇ ਚੇਅਰਮੈਨ ਸ੍ਰੀ ਦਿਨੇਸ਼ ਕੁਮਾਰ ਖਾਰਾ, ਐਮਡੀ ਸ੍ਰੀ ਅਸ਼ਵਨੀ ਭਾਟੀਆ, ਸੀਜੀਐਮ ਸ੍ਰੀ ਅਨੁਕੂਲ ਭਟਨਾਗਰ, ਮੈਨੇਜਰ ਸ. ਨਰਿੰਦਰ ਸਿੰਘ ਅਤੇ ਨਾਲ ਆਏ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਨਿਰਮਲ ਸਿੰਘ ਆਦਿ ਮੌਜੂਦ ਸਨ।