Home Blog Page 2367

ਪੰਜਾਬ ‘ਚ ਵਾਪਰਿਆ ਦਰਦਨਾਕ ਹਾਦਸਾ, 2 ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਮੁਸਾਫਿਰਾਂ ਦੀ ਗਈ ਜਾਨ

0

ਪੰਜਾਬ ਦੇ ਸ਼ਹਿਰ ਕੁਰਾਲੀ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਕੁਰਾਲੀ ਫਲਾਈਓਵਰ ‘ਤੇ 2 ਬੱਸਾਂ ਦੀ ਆਪਸ ‘ਚ ਟੱਕਰ ਹੋ ਗਈ। ਇਸ ਦੁਰਘਟਨਾ ‘ਚ ਦੋ ਯਾਤਰੀਆਂ ਦੀ ਜਾਨ ਚਲੀ ਗਈ। ਇਸਦੇ ਨਾਲ ਹੀ 30 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ।

ਸਥਾਨਕ ਸਿਟੀ ਪੁਲਿਸ ਦੀ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਬੱਸਾਂ ਕਬਜ਼ੇ ‘ਚ ਲੈਂਦੇ ਹੋਏ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੀ ਟੀਮ ਵੱਲੋਂ ਹਾਦਸੇ ਦੇ ਕਾਰਨਾਂ ਬਾਰੇ ਬਾਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਡਰਾਈਵਰ ਤੇ ਕੰਡਕਟਰ ਪੁਲ ਤੋਂ ਹੇਠਾਂ ਡਿੱਗ ਗਏ। ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹਨ।

ਜਾਣਕਾਰੀ ਅਨੁਸਾਰ ਦੋਨੋਂ ਬੱਸਾਂ ਰੂਪਨਗਰ ਵਾਲੇ ਪਾਸਿਓਂ ਖਰੜ ਵੱਲ ਨੂੰ ਜਾ ਰਹੀਆਂ ਸਨ। ਇਸੇ ਦੌਰਾਨ ਇੱਕ ਬੱਸ ਦੇ ਡਰਾਇਵਰ ਵੱਲੋਂ ਦੂਜੀ ਬੱਸ ਨੂੰ ਓਵਰਟੇਕ ਕਰਨ ਦੌਰਾਨ ਇਹ ਸਾਰੀ ਘਟਨਾ ਵਾਪਰੀ। ਹਾਦਸੇ ਦੌਰਾਨ ਇੱਕ ਬੱਸ ਰੇਲਵੇ ਓਵਰ ਬ੍ਰਿਜ ਦੀ ਰੇਲਿੰਗ ‘ਤੇ ਚੜਨ ਦੌਰਾਨ ਅੱਧ ਵਿਚਕਾਰ ਪੁਲ਼ ‘ਤੇ ਲਟਕ ਗਈ। ਇਸੇ ਦੌਰਾਨ ਦੋ ਸਵਾਰੀਆਂ ਬੱਸ ‘ਚੋਂ ਓਵਰਬਿ੍ਰਜ ਦੀ ਕਰੀਬ 30 ਫੁੱਟ ਉਚਾਈ ਤੋਂ ਥੱਲੇ ਜਾਂਦੀ ਸਰਵਿਸ ਰੋਡ ‘ਤੇ ਡਿੱਗ ਪਈਆਂ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਸਿਟੀ ਥਾਣਾ ਪੁਲਿਸ ਦੀ ਟੀਮ ਤੇ ਇਕੱਠੇ ਹੋਏ ਲੋਕਾਂ ਨੇ ਸਵਾਰੀਆਂ ਨੂੰ ਬੱਸ ‘ਚੋਂ ਕੱਢ ਕੇ ਉਨ੍ਹਾਂ ਦੀ ਜਾਨ ਬਚਾਈ।

ਸਵਾਰੀਆਂ ਅਨੁਸਾਰ ਬੱਸ ਡਰਾਈਵਰ ਦੀ ਗਲਤ ਡਰਾਈਵਿੰਗ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਜਿਸਤੋਂ ਬਾਅਦ ਜ਼ਖ਼ਮੀਆਂ  ਨੂੰ ਕੁਰਾਲੀ ਚੰਡੀਗੜ੍ਹ, ਮੋਹਾਲੀ ਦੇ ਹਸਪਤਾਲ ‘ਚ ਦਾਖਲ ਕਰਵਾ ਦਿੱਤਾ ਗਿਆ।

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

0

ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਈ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਸੀ।ਜਾਣਕਾਰੀ ਅਨੁਸਾਰ ਹਾਈਕੋਰਟ ਨੇ ਬਿਨਾਂ ਸੁਣਵਾਈ ਕੀਤੇ 19 ਮਈ ਤੱਕ ਸੁਣਵਾਈ ਟਾਲ ਦਿੱਤੀ ਹੈ।

ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਗਿਆ ਸੀ ਅਤੇ ਬੈਂਸ ਨੇ ਇਸ ਦੇ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ।

CM ਭਗਵੰਤ ਮਾਨ ਨੇ ਨਸ਼ੇ ਦੀ ਚੇਨ ਤੋੜਣ ਲਈ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਸਖ਼ਤ ਐਕਸ਼ਨ ਲੈਣ ਦੇ ਦਿੱਤੇ ਹੁਕਮ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਖਾਤਮੇ ਦੇ ਮੁੱਦੇ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਦੇ ਮਾਮਲੇ ਵਿਚ ਸਖਤੀ ਦੀ ਤਿਆਰੀ ਕਰ ਲਈ ਹੈ।

ਇਸ ਸਬੰਧੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ ਤੇ ਲਿਖਿਆ  ਹੈ- ‘ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ’

BSF ਦੇ ਜਵਾਨਾਂ ਨੇ ਫਾਈਰਿੰਗ ਕਰ ਡਰੋਨ ਨੂੰ ਸੁੱਟਿਆ ਹੇਠਾਂ, ਮਿਲੀ ਇਹ ਸਮੱਗਰੀ

0

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਡਰੋਨ ‘ਤੇ ਫਾਈਰਿੰਗ ਕਰਕੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ਾਂ ਨੂੰ ਅਸਫਲ ਕਰ ਦਿੱਤਾ ਹੈ। ਪਾਕਿਸਤਾਨੀ ਸੀਮਾ ਤੋਂ ਭਾਰਤੀ ਸੀਮਾ ‘ਚ ਭੇਜੇ ਗਏ ਡਰੋਨ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਫਾਈਰੰਗ ਕਰਕੇ ਹੇਠਾਂ ਸੁੱਟਣ ‘ਚ ਕਾਮਯਾਬੀ ਹਾਸਿਲ ਕਰ ਲਈ ਹੈ। ਇਸ ਤੋਂ ਇਲਾਵਾ 74 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕਰ ਲਈ ਹੈ। ਜਾਣਕਾਰੀ ਅਨੁਸਾਰ ਬੀਐੱਸਐੱਫ ਨੂੰ ਇਹ ਸਫਲਤਾ ਅੰਮ੍ਰਿਤਸਰ ਸੈਕਟਰ ‘ਚ ਮਿਲੀ ਹੈ। ਬੀਤੀ ਰਾਤ ਬੀਐੱਸਐੱਫ ਦੇ ਜਵਾਨ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ।

ਇਸ ਦੌਰਾਨ ਜਵਾਨਾਂ ਨੇ ਫਾਈਰਿੰਗ ਕੀਤੀ ਤੇ ਜਿਸ ਨਾਲ ਗੋਲੀਆਂ ਡਰੋਨ ਨੂੰ ਲੱਗੀਆਂ ਅਤੇ ਉਹ ਹੇਠਾਂ ਖੇਤਾਂ ਵਿੱਚ ਜਾ ਡਿੱਗਿਆ। ਇਸ ਤੋਂ ਬਾਅਦ ਬੀਐਸਐਫ ਨੇ ਰਾਤ ਦੇ ਸਮੇਂ ਹੀ ਖੇਤਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਥੋੜ੍ਹੀ ਦੇਰ ਬਾਅਦ ਸੈਨਿਕਾਂ ਨੇ ਖੇਤਾਂ ਵਿੱਚੋਂ ਚਾਈਨਾ ਮੇਡ ਕਵਾਡਕਾਪਟਰ ਡੀਜੇਆਈ ਮੈਟ੍ਰਿਸ-300 ਡਰੋਨ ਬਰਾਮਦ ਕੀਤਾ।

ਬੈਗ ਡਰੋਨ ਨਾਲ ਬੰਨ੍ਹਿਆ ਹੋਇਆ ਸੀ

ਪਾਕਿਸਤਾਨ ਦੇ ਡਰੋਨਾਂ ਨੇ ਅਜੇ ਖੇਪ ਨੂੰ ਭਾਰਤ ਵਿੱਚ ਸੁੱਟਣਾ ਸੀ, ਪਰ ਇਸ ਤੋਂ ਪਹਿਲਾਂ ਹੀ ਉਹ ਬੀਐਸਐਫ ਜਵਾਨਾਂ ਦੀ ਨਜ਼ਰ ਵਿੱਚ ਆ ਗਏ। ਜਵਾਨਾਂ ਨੂੰ ਡਰੋਨ ਦੇ ਨਾਲ ਕਾਲੇ ਰੰਗ ਦਾ ਬੈਗ ਮਿਲਿਆ ਹੈ। ਤੁਰੰਤ ਬੀਐਸਐਫ ਦੇ ਜਵਾਨਾਂ ਨੇ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਥੈਲੇ ਵਿੱਚੋਂ 10.670 ਕਿਲੋ ਹੈਰੋਇਨ ਬਰਾਮਦ

ਬੀਐਸਐਫ ਅਧਿਕਾਰੀਆਂ ਨੇ ਜਦੋਂ ਬੈਗ ਖੋਲ੍ਹਿਆ ਤਾਂ ਉਸ ਵਿੱਚ ਇੱਕ ਬੋਰੀ ਮਿਲੀ। ਜਦੋਂ ਖੋਲ੍ਹਿਆ ਗਿਆ ਤਾਂ 9 ਪੈਕੇਟ ਪੀਲੀ ਟੇਪ ਨਾਲ ਬੰਨ੍ਹੇ ਹੋਏ ਸਨ। ਬੀਐਸਐਫ ਨੇ ਸਾਰੇ ਪੈਕਟਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਪੈਕਟਾਂ ਵਿੱਚੋਂ 10.670 ਕਿਲੋ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 74 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਆਪਣੀ ਬੇਟੀ ਦੀ ਪਹਿਲੀ ਤਸਵੀਰ ਪ੍ਰਸ਼ੰਸਕਾਂ ਨਾਲ ਕੀਤੀ ਸਾਂਝੀ

0

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਇਸ ਮਾਂ ਦਿਵਸ ‘ਤੇ ਬਹੁਤ ਖੁਸ਼ ਸਨ। ਉਹ ਆਪਣੀ ਧੀ ਮਾਲਤੀ ਨੂੰ ਹਸਪਤਾਲ ਤੋਂ ਘਰ ਲੈ ਆਏ ਹਨ। ਮਾਲਤੀ ਦੇ ਘਰ ਆਉਣ ‘ਤੇ ਪ੍ਰਿਯੰਕਾ ਨੇ ਇਕ ਲੰਮਾ ਸੰਦੇਸ਼ ਪੋਸਟ ਕਰਦੇ ਹੋਏ ਕਿਹਾ ਕਿ ਉਸ ਦੀ ਬੇਟੀ ਸਮੇਂ ਤੋਂ ਪਹਿਲਾਂ ਪੈਦਾ ਹੋਈ ਸੀ ਅਤੇ 100 ਦਿਨਾਂ ਤੋਂ ਐਨਆਈਸੀਯੂ (Neonatal Intensive Care Unit) ਵਿੱਚ ਸੀ।  ਉਨ੍ਹਾਂ ਨੇ ਆਪਣੀ ਬੇਟੀ ਮਾਲਤੀ ਮੈਰੀ ਚੋਪੜਾ ਦੀ ਪਹਿਲੀ ਤਸਵੀਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਫੋਟੋ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਮਾਂ ਬਣਨ ਦਾ ਅਹਿਸਾਸ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਪ੍ਰਿਯੰਕਾ(Priyanka Chopra) ਅਤੇ ਨਿਕ ਜੋਨਸ (Nick Jonas) ਨੇ ਇਸ ਸਾਲ ਜਨਵਰੀ ਵਿੱਚ ਸਰੋਗੇਸੀ ਰਾਹੀਂ ਆਪਣੀ ਬੇਟੀ ਦਾ ਸਵਾਗਤ ਕੀਤਾ ਸੀ।

ਪੰਜਾਬ ਦੇ ਇਨ੍ਹਾਂ ਹਸਪਤਾਲਾਂ ‘ਚ ਆਯੂਸ਼ਮਾਨ ਸਕੀਮ ਤਹਿਤ ਇਲਾਜ ਅੱਜ ਤੋਂ ਬੰਦ

0

ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ‘ਚ ਹੁਣ ਤੱਕ ਆਯੂਸ਼ਮਾਨ ਸਕੀਮ ਤਹਿਤ ਇਲਾਜ ਹੋ ਰਿਹਾ ਸੀ ਪਰ ਹੁਣ ਇਸ ਸੰਬੰਧੀ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਆਯੂਸ਼ਮਾਨ ਸਕੀਮ ਤਹਿਤ ਇਲਾਜ ਅੱਜ ਤੋਂ ਬੰਦ ਹੋ ਗਿਆ ਹੈ। ਇਸ ਦਾ ਕਾਰਨ ਪ੍ਰਾਈਵੇਟ ਹਸਪਤਾਲਾਂ ਦਾ ਪੰਜਾਬ ਸਰਕਾਰ ਸਿਰ ਖੜ੍ਹਾ ਬਕਾਇਆ ਦੱਸਿਆ ਜਾ ਰਿਹਾ ਹੈ।

ਇਸ ਮਾਮਲੇ ਵਿਚ ਆਈ ਐੱਮ ਏ ਪ੍ਰਧਾਨ ਡਾ. ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਕਰੀਬ ਪੰਜ ਮਹੀਨਿਆਂ ਤੋਂ ਕੋਈ ਅਦਾਇਗੀ ਨਹੀਂ ਹੋਈ ਜਿਸ ਕਾਰਨ ਪ੍ਰਾਈਵੇਟ ਹਸਪਤਾਲਾਂ ਲਈ ਕੰਮ ਕਰਨਾ ਔਖਾ ਹੋ ਗਿਆ ਹੈ ਕਿਉਂਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਤ ਹੋਰ ਮੁਸ਼ਕਿਲਾਂ ਹੁੰਦੀਆਂ ਹਨ। ਉਹਨਾਂ ਨੇ ਕਿਹਾ ਕਿ ਅਸੀਂ ਸਿਹਤ ਮੰਤਰੀ ਨੂੰ ਵੀ ਮਿਲ ਚੁੱਕੇ ਹਾਂ ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ ਜਿਸ ਕਾਰਨ ਹੁਣ ਅਸੀਂ ਇਸ ਸਕੀਮ ਤਹਿਤ ਇਲਾਜ ਅੱਜ ਤੋਂ ਬੰਦ ਕਰ ਦਿੱਤਾ ਹੈ।

 

CM ਭਗਵੰਤ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਕਰਨਗੇ ਅਹਿਮ ਮੀਟਿੰਗ, ਇਸ ਮੁੱਦੇ ‘ਤੇ ਹੋਵੇਗੀ ਚਰਚਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਉੱਚ ਪੱਧਰੀ ਮੀਟਿੰਗ ਕਰਨਗੇ। ਮੀਟਿੰਗ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ CM ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਹ ਮੀਟਿੰਗ ਡਰੱਗਜ਼ ਨੂੰ ਲੈ ਕੇ ਹੋਵੇਗੀ। ਇਸ ਮੀਟਿੰਗ ‘ਚ ਡਰੱਗਜ਼ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ।

ਪੰਜਾਬ ਸਰਕਾਰ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ PRTC ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਦੇਵੇਗੀ ਸਹਾਇਤਾ

0

ਕੋਰੋਨਾ ਮਹਾਂਮਾਰੀ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ ਪੀਆਰਟੀਸੀ

ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਨੂੰ

ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚੱਕਰਵਾਤ ਅਸਾਨੀ ਦੇ ਕਾਰਨ ਬਦਲਿਆ ਮੌਸਮ ਦਾ ਰੁਖ਼, IMD ਨੇ ਦੇਸ਼ ਦੇ ਇਨ੍ਹਾਂ ਰਾਜਾਂ ‘ਚ ਮੀਂਹ ਪੈਣ ਦੀ ਦਿੱਤੀ ਚਿਤਾਵਨੀ

0

ਮੌਸਮ ਵਿਭਾਗ ਨੇ ਕਈ ਰਾਜਾਂ ‘ਚ ਮੀਂਹ ਪੈਣ ਦਾ ਅਲਰਟ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜਿੱਥੇ ਦੇਸ਼ ਦੇ ਇੱਕ ਹਿੱਸੇ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਦੂਜੇ ਹਿੱਸੇ ਵਿੱਚ ਹੀਟਵੇਵ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ ਚੱਕਰਵਾਤ ਅਸਾਨੀ ਦੇ ਕਾਰਨ 17 ਤੋਂ ਵੱਧ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। ਭਾਰਤ ਦੇ ਪੂਰਬੀ ਅਤੇ ਦੱਖਣੀ ਰਾਜਾਂ ਵਿੱਚ ਮੀਂਹ ਪੈਣ ਨਾਲ ਉੜੀਸਾ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਮੌਸਮ ਵਿੱਚ ਤਬਦੀਲੀ ਆਵੇਗੀ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ ਵਿੱਚ ਹੀਟਵੇਵ ਦੀ ਸਥਿਤੀ ਰਹੇਗੀ। ਪੋਰਟ ਬਲੇਅਰ (ਅੰਡੇਮਾਨ ਦੀਪ ਸਮੂਹ) ਤੋਂ ਲਗਭਗ 380 ਕਿਲੋਮੀਟਰ ਪੱਛਮ ਵਿੱਚ ਡੂੰਘੀ ਦਬਾਅ ਇੱਕ ਚੱਕਰਵਾਤੀ ਤੂਫ਼ਾਨ ‘ਅਸਾਨੀ’ ਵਿੱਚ ਬਦਲ ਗਿਆ ਹੈ। ਇਹ ਉੱਤਰ-ਪੱਛਮ ਵੱਲ ਵਧ ਰਿਹਾ ਹੈ ਅਤੇ ਸੋਮਵਾਰ ਸ਼ਾਮ ਤੱਕ ਪੂਰਬੀ-ਮੱਧ ਬੰਗਾਲ ਦੀ ਖਾੜੀ ‘ਤੇ ਇੱਕ ਗੰਭੀਰ ਚੱਕਰਵਾਤੀ ਤੂਫਾਨ ਦੇ ਰੂਪ ਵਿੱਚ ਤੇਜ਼ ਹੋਣ ਦੀ ਸੰਭਾਵਨਾ ਹੈ।

ਅਸਾਨੀ ਦੇ ਪ੍ਰਭਾਵ ਕਾਰਨ ਕਈ ਰਾਜਾਂ ਵਿੱਚ ਬੱਦਲ ਛਾਏ ਰਹਿਣ ਤੋਂ ਇਲਾਵਾ ਗਰਜ ਅਤੇ ਬੂੰਦਾਬਾਂਦੀ ਸ਼ੁਰੂ ਹੋ ਗਈ ਹੈ। ਚੱਕਰਵਾਤੀ ਤੂਫਾਨ ਦਾ ਪ੍ਰਭਾਵ ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ ਅਤੇ ਬਿਹਾਰ ਸਮੇਤ 14 ਰਾਜਾਂ ਵਿੱਚ ਦਿਖਾਈ ਦੇਵੇਗਾ। ਭਾਰਤੀ ਮੌਸਮ ਵਿਭਾਗ (IMD) ਨੇ 8 ਮਈ ਤੋਂ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਫਿਰ ਤੋਂ ਹੀਟਵੇਵ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਨੇ ਕਿਹਾ ਹੈ ਕਿ ਹੀਟਵੇਵ ਦੇ ਨਾਲ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਧੇਗਾ। 9 ਮਈ ਤੋਂ 12 ਮਈ ਤੱਕ ਮੌਸਮ ਵਿਭਾਗ ਨੇ ਰਾਜਸਥਾਨ ਅਤੇ ਦੱਖਣੀ ਹਰਿਆਣਾ, ਦਿੱਲੀ, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਵਿਦਰਭ ਖੇਤਰ ਵਿੱਚ 11 ਮਈ ਤੱਕ ਹੀਟਵੇਵ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਹੈ।

ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਦੇ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਰਿਹਾ ਹੈ। ਉਧਰ ਮੱਧ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਨੋਟਬੰਦੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਗਰਮੀ ਦਾ ਪ੍ਰਕੋਪ ਵੱਧ ਗਿਆ ਹੈ। ਗਰਮ ਹਵਾਵਾਂ ਚੱਲ ਰਹੀਆਂ ਹਨ, ਕਈ ਇਲਾਕਿਆਂ ‘ਚ ਤਾਪਮਾਨ 40 ਤੋਂ 48 ਡਿਗਰੀ ਤੱਕ ਪਹੁੰਚ ਗਿਆ ਹੈ। ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 42-44 ਡਿਗਰੀ ਸੈਲਸੀਅਸ ਤੋਂ ਵੱਧ ਹੋਣ ਦੀ ਸੰਭਾਵਨਾ ਹੈ।

ਇੱਥੇ ਕੇਰਲ, ਕਰਨਾਟਕ, ਕਰਾਈਕਲ, ਤਾਮਿਲਨਾਡੂ, ਮਹਾਰਾਸ਼ਟਰ ਅਤੇ ਗੋਆ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਰੁਣਾਚਲ ਪ੍ਰਦੇਸ਼, ਅਸਮ, ਮਣੀਪੁਰ, ਮਿਜ਼ੋਰਮ, ਮਣੀਪੁਰ, ਮੇਘਾਲਿਆ ਵਿੱਚ 11 ਮਈ ਤੱਕ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਪਹਾੜੀ ਰਾਜਾਂ ਵਿੱਚ ਵੀ ਮੌਸਮ ਸੁਹਾਵਣਾ ਰਹੇਗਾ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਲੇਹ ਲੱਦਾਖ ਵਿੱਚ ਵੀ ਮੀਂਹ ਪੈ ਸਕਦਾ ਹੈ।

ਅੱਜ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ, ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਚਰਚਾ

0

ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਦਿੱਲੀ ਵਿਖੇ ਹੋਵੇਗੀ। ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਇਸ ਮੀਟਿੰਗ ‘ਚ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਵੇਗੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ‘ਚ ਵੱਖ-ਵੱਖ ਸੂਬਿਆਂ ਦੇ ਕਾਂਗਰਸੀ ਆਗੂ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿੱਚ ਚਿੰਤਨ ਸ਼ਿਵਿਰ ਦਾ ਏਜੰਡਾ ਤੈਅ ਕੀਤਾ ਜਾਵੇਗਾ।

ਅੱਜ ਦੀ ਮੀਟਿੰਗ ਵਿੱਚ ਪਾਰਟੀ ਦੇਸ਼ ਦੀ ਸਿਆਸੀ ਅਤੇ ਆਰਥਿਕ ਸਥਿਤੀ ‘ਤੇ ਵਿਚਾਰ ਕਰਨ ਲਈ ਪਿਛਲੇ ਮਹੀਨੇ ਬਣਾਏ ਗਏ ਛੇ ਪੈਨਲਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਵੇਗੀ। ਇਨ੍ਹਾਂ ਛੇ ਪੈਨਲਾਂ ਦੇ ਪ੍ਰਸਤਾਵ ਉਸ ਮਤੇ ਦਾ ਹਿੱਸਾ ਹੋਣਗੇ ਜੋ 13 ਮਈ ਤੋਂ ਉਦੈਪੁਰ ਵਿੱਚ ਸ਼ੁਰੂ ਹੋਣ ਵਾਲੇ ਤਿੰਨ ਦਿਨਾਂ ਸੈਸ਼ਨ ਦੌਰਾਨ ਅਪਣਾਏ ਜਾਣਗੇ।

ਪਾਰਟੀ ਨੇ ਕਿਹਾ ਕਿ ਸਿਆਸੀ ਅਤੇ ਜਥੇਬੰਦਕ ਮੁੱਦਿਆਂ ਤੋਂ ਇਲਾਵਾ ਸਮਾਜਿਕ ਨਿਆਂ, ਆਰਥਿਕਤਾ, ਕਿਸਾਨਾਂ ਅਤੇ ਨੌਜਵਾਨਾਂ ‘ਤੇ ਚਰਚਾ ਦੀ ਅਗਵਾਈ ਕਰਨ ਲਈ ਪੈਨਲ ਬਣਾਏ ਗਏ ਸਨ।