Home Blog Page 2374

ਹੁਣ ਘਰ ਬੈਠੇ ਆਸਾਨੀ ਨਾਲ ਡਰਾਈਵਿੰਗ ਲਾਇਸੈਂਸ ਨੂੰ ਆਧਾਰ ਕਾਰਡ ਨਾਲ ਇੰਜ ਕਰੋ ਲਿੰਕ, ਦੇਖੋ ਪੂਰਾ ਪ੍ਰੋਸਸ

0

ਆਧਾਰ ਕਾਰਡ ਨੂੰ ਹੋਰ ਦਸਤਾਵੇਜ਼ਾਂ ਨਾਲ ਜੋੜਨਾ ਬਹੁਤ ਮਹੱਤਵਪੂਰਨ ਹੋ ਗਿਆ ਹੈ। ਫਿਰ ਭਾਵੇਂ ਪੈਨ ਕਾਰਡ ਹੋਵੇ ਜਾਂ ਡਰਾਈਵਿੰਗ ਲਾਇਸੈਂਸ। ਇਸ ਨੂੰ ਲਿੰਕ ਕਰਨ ਤੋਂ ਬਾਅਦ ਹੀ ਉਨ੍ਹਾਂ ਨਾਲ ਸਬੰਧਤ ਕੰਮ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਪਰ ਹੁਣ ਸਵਾਲ ਇਹ ਹੈ ਕਿ ਡਰਾਈਵਿੰਗ ਲਾਇਸੈਂਸ ਨੂੰ ਆਧਾਰ ਨਾਲ ਕਿਵੇਂ ਜੋੜਿਆ ਜਾਵੇ? ਜੇ ਤੁਸੀਂ ਅਜੇ ਤੱਕ ਆਪਣੇ ਡਰਾਈਵਿੰਗ ਲਾਇਸੈਂਸ ਨੂੰ ਆਧਾਰ ਨਾਲ ਨਹੀਂ ਜੋੜਿਆ ਹੈ, ਤਾਂ ਅੱਜ ਅਸੀਂ ਤੁਹਾਨੂੰ ਇਸ ਦੀ ਸਟੈਪ-ਬਾਏ-ਸਟੈਪ ਪ੍ਰੋਸੈਸ ਦੱਸ ਰਹੇ ਹਾਂ। ਜਿਸ ਤੋਂ ਬਾਅਦ ਤੁਸੀਂ ਖੁਦ ਘਰ ਬੈਠੇ ਇਨ੍ਹਾਂ ਦੋ ਦਸਤਾਵੇਜ਼ਾਂ ਨੂੰ ਲਿੰਕ ਕਰ ਸਕਦੇ ਹੋ।

ਡਰਾਈਵਿੰਗ ਲਾਇਸੈਂਸ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਸਟੈਪ-ਬਾਏ-ਸਟੈਪ ਪ੍ਰੋਸੈਸ

-ਲਾਇਸੈਂਸ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ, ਸਭ ਤੋਂ ਪਹਿਲਾਂ ਰਾਜ ਦੇ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ‘ਤੇ ਜਾਓ।
-ਇੱਥੇ ਲਿੰਕ ਆਧਾਰ ‘ਤੇ ਕਲਿਕ ਕਰਕੇ, ਡ੍ਰੌਪ-ਡਾਉਨ ਮੀਨੂੰ ਤੋਂ ਡਰਾਈਵਿੰਗ ਲਾਇਸੈਂਸ ਦੀ ਚੋਣ ਕਰੋ।
-ਅਜਿਹਾ ਕਰਨ ਤੋਂ ਬਾਅਦ, ਆਪਣਾ ਡਰਾਈਵਿੰਗ ਲਾਇਸੈਂਸ ਨੰਬਰ ਦਾਖਲ ਕਰੋ ਅਤੇ ਵੇਰਵੇ ਪ੍ਰਾਪਤ ਕਰੋ ‘ਤੇ ਕਲਿਕ ਕਰੋ।
-ਇੱਥੇ ਆਪਣਾ 12 ਅੰਕਾਂ ਦਾ ਆਧਾਰ ਨੰਬਰ ਅਤੇ ਮੋਬਾਈਲ ਨੰਬਰ ਦਰਜ ਕਰੋ।
-ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਸਬਮਿਟ ‘ਤੇ ਕਲਿਕ ਕਰੋ।
-ਅਜਿਹਾ ਕਰਨ ਤੋਂ ਬਾਅਦ ਤੁਹਾਡੇ ਰਜਿਸਟਰਡ ਮੋਬਾਈਲ ਨੰਬਰ ‘ਤੇ ਇੱਕ ਓਟੀਪੀ ਆਵੇਗਾ।
-ਹੁਣ ਆਪਣੇ ਡ੍ਰਾਇਵਿੰਗ ਲਾਇਸੈਂਸ ਨੂੰ ਆਧਾਰ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਓਟੀਪੀ ਦਰਜ ਕਰਕੇ ਪੂਰਾ ਕਰੋ।

Capt. Amarinder Singh ਨੇ Twitter Handle ਤੋਂ ਹਟਾਇਆ Congress ਸ਼ਬਦ

0

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਮਚੇ ਘਮਾਸਾਨ ਤੋਂ ਬਾਅਦ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਨਿੱਜੀ ਚੈਨਲ ਨੁੰ ਦਿੱਤੇ ਇੰਟਰਵਿਊ ‘ਚ ਸਾਫ਼ ਕਰ ਦਿੱਤਾ ਹੈ ਕਿ ਉਹ ਕਾਂਗਰਸ ਵਿੱਚ ਨਹੀਂ ਰਹਿਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਤੋਂ ਕਾਂਗਰਸ ਸ਼ਬਦ ਵੀ ਹਟਾ ਦਿੱਤਾ ਹੈ। ਹੁਣ ਕਾਂਗਰਸ ਦੇ ਸਥਾਨ ‘ਤੇ Army Veteran ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਿਖਿਆ ਆ ਰਿਹਾ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕਾਂਗਰਸ ‘ਚ ਹਲਚਲ ਤੇਜ ਹੋ ਗਈ ਹੈ। ਸੂਤਰਾਂ ਮੁਤਾਬਕ ਕੈਪਟਨ ਜ਼ਲਦ ਹੀ ਬੀਜੇਪੀ ‘ਚ ਸ਼ਾਮਿਲ ਹੋ ਸਕਦੇ ਹਨ ਉਥੇ ਹੀ ਦੂਜੇ ਪਾਸੇ ਕਾਂਗਰਸ ਵੀ ਨਾਰਾਜ਼ ਅਮਰਿੰਦਰ ਸਿੰਘ ਨੂੰ ਮਨਾਉਣ ‘ਚ ਜੁੱਟ ਗਈ ਹੈ। ਕਾਂਗਰਸ ਅਗਵਾਈ ਦੇ ਕਹਿਣ ‘ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖਮੰਤਰੀ ਕਮਲਨਾਥ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਕੈਪਟਨ ਨਾਲ ਗੱਲਬਾਤ ਕਰ ਰਹੇ ਹਨ ਪਰ ਉਹ ਮੰਨਣ ਨੂੰ ਤਿਆਰ ਨਹੀਂ ਹੈ।

ਸ਼ਹਿਤੂਤ ਦਾ ਰਸ ਹੱਥਾਂ-ਪੈਰਾਂ ਦੀ ਜਲਨ ਤੋਂ ਦਵਾਉਂਦਾ ਹੈ ਰਾਹਤ

0

ਸ਼ਹਿਤੂਤ ਨੂੰ ਫਲਾਂ ਦੀ ਸ਼੍ਰੇਣੀ ’ਚ ਰੱਖਿਆ ਜਾਂਦਾ ਹੈ। ਇਸ ਦੇ ਔਸ਼ਧੀ ਗੁਣਾਂ ਕਾਰਨ ਇਸ ਨੂੰ ਸਿਹਤ ਲਈ ਲਾਭਦਾਇਕ ਮੰਨਿਆ ਗਿਆ ਹੈ। ਗਰਮੀਆਂ ’ਚ ਲੂ ਤੋਂ ਛੁਟਕਾਰੇ ਲਈ ਵੀ ਇਸ ਦੀ ਕਾਫੀ ਵਰਤੋਂ ਕੀਤੀ ਜਾਂਦੀ ਹੈ। ਆਦੀਵਾਸੀ ਲੋਕ ਸ਼ਹਿਤੂਤ ਦੇ ਮਿੱਠੇ ਫਲਾਂ ਤੋਂ ਇਲਾਵਾ ਇਸ ਦੇ ਪੱਤੇ ਅਤੇ ਤਣਿਆਂ ਦੀ ਵਰਤੋਂ ਵੀ ਨੁਸਖਿਆਂ ਦੇ ਤੌਰ ’ਤੇ ਕਰਦੇ ਸਨ। ਆਦੀਵਾਸੀ ਇਸ ਨੂੰ ਜੜ੍ਹੀ-ਬੂਟੀ ਦੇ ਤੌਰ ’ਤੇ ਇਸ ਦੇ ਸਾਰੇ ਹਿੱਸਿਆਂ ਦੀ ਵਰਤੋਂ ਕਰਕੇ ਰੋਗਾਂ ਨੂੰ ਠੀਕ ਕਰਨ ਦਾ ਦਾਅਵਾ ਕਰਦੇ ਹਨ ਅਤੇ ਅੱਜ ਵਿਗਿਆਨ ਵੀ ਇਸ ਦੇ ਗੁਣਾਂ ਨੂੰ ਮੰਨਦਾ ਹੈ। ਇਥੇ ਜ਼ਿਕਰ ਕਰਾਂਗੇ ਸ਼ਹਿਤੂਤ ਦੇ ਗੁਣਾ ਦਾ।

ਸਨ ਸਟ੍ਰੋਕ ਤੋਂ ਬਚਾਅ- ਪਾਤਾਲਕੋਟ ਦੇ ਆਦੀਵਾਸੀ ਗਰਮੀਆਂ ’ਚ ਸ਼ਹਿਤੂਤ ਦੇ ਫਲ ਦੇ ਰਸ ’ਚ ਖੰਡ ਮਿਲਾ ਕੇ ਪੀਣ ਦੀ ਸਲਾਹ ਦਿੰਦੇ ਹਨ। ਉਨ੍ਹਾਂ ਅਨੁਸਾਰ ਸ਼ਹਿਤੂਤ ਦੀ ਤਾਸੀਰ ਠੰਡੀ ਹੋਣ ਕਾਰਨ ਗਰਮੀ ’ਚ ਹੋਣ ਵਾਲੇ ਸਨ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ। ਅੱਖਾਂ ਦੀ ਰੌਸ਼ਨੀ ਵਧਾਉਣ ’ਚ ਸਹਾਇਕ-ਸ਼ਹਿਤੂਤ ਨੂੰ ਮਲਬੇਰੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਦਾ ਬਨਸਪਤੀ ਨਾਂ ਮੋਰਸ ਅਲਬਾ ਹੈ। ਜੰਗਲਾਂ ਤੋਂ ਇਲਾਵਾ ਇਸ ਨੂੰ ਸੜਕਾਂ ਕੰਢੇ ਅਤੇ ਬਾਗਾਂ ’ਚ ਵੀ ਦੇਖਿਆ ਜਾ ਸਕਦਾ ਹੈ।

ਸ਼ਹਿਤੂਤ ਦੇ ਫਲਾਂ ਦੇ ਰਸ ਦੇ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਇਸ ਦਾ ਸ਼ਰਬਤ ਬਣਾ ਕੇ ਪੀਣ ਨਾਲ ਵੀ ਲਾਭ ਹੁੰਦਾ ਹੈ। ਪੇਟ ਦੇ ਕੀੜੇ ਮਰਦੇ ਹਨ-ਸ਼ਹਿਤੂਤ ’ਚ ਵਿਟਾਮਿਨ-ਏ, ਕੈਲਸ਼ੀਅਮ, ਫਾਸਫੋਰਸ ਅਤੇ ਪੋਟਾਸ਼ੀਅਮ ਵਧੇਰੇ ਮਾਤਰਾ ’ਚ ਪਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬੱਚਿਆਂ ਨੂੰ ਜ਼ਰੂਰੀ ਨਿਊਟ੍ਰੀਐਂਟਸ ਤਾਂ ਮਿਲਦੇ ਹੀ ਹਨ, ਨਾਲ ਹੀ ਇਹ ਪੇਟ ਦੇ ਕੀੜਿਆਂ ਨੂੰ ਵੀ ਖਤਮ ਕਰਦਾ ਹੈ। ਮੁਹਾਸਿਆਂ ਤੋਂ ਛੁਟਕਾਰਾ-ਸ਼ਹਿਤੂਤ ਦੀ ਛਿੱਲ ਅਤੇ ਨਿੰਮ ਦੀ ਛਿੱਲ ਨੂੰ ਬਰਾਬਰ ਮਾਤਰਾ ’ਚ ਕੁੱਟ ਕੇ ਇਸ ਦਾ ਲੇਪ ਲਗਾਉਣ ਨਾਲ ਕਿੱਲ-ਮੁਹਾਸਿਆਂ ਤੋਂ ਰਾਹਤ ਮਿਲਦੀ ਹੈ।

ਖੂਨ ਸਾਫ ਕਰਦਾ – ਸ਼ਹਿਤੂਤ ਖਾਣ ਨਾਲ ਖੂਨ ਸੰਬੰਧੀ ਬੀਮਾਰੀਆਂ ਦੂਰ ਹੁੰਦੀਆਂ ਹਨ। ਸ਼ਹਿਤੂਤ, ਅੰਤਮੂਲ, ਅੰਗੂਰ ਅਤੇ ਗੁਲਾਬ ਦੀਆਂ ਪੱਤੀਆਂ ਨਾਲ ਬਣੇ ਰਸ ’ਚ ਖੰਡ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ।

ਸੋਜ ਦੀ ਸਮੱਸਿਆ ਤੋਂ ਛੁਟਕਾਰਾ-ਡਾਂਗ (ਗੁਜਰਾਤ) ਦੇ ਆਦੀਵਾਸੀਆਂ ਅਨੁਸਾਰ ਸਰੀਰ ਦੇ ਕਿਸੇ ਹਿੱਸੇ ’ਚ ਸੋਜ ਹੋਣ ’ਤੇ ਉਸ ’ਤੇ ਸ਼ਹਿਤੂਤ ਦਾ ਰਸ ਅਤੇ ਸ਼ਹਿਦ ਮਿਲਾ ਕੇ ਲੇਪ ਲਗਾਉਣ ਨਾਲ ਸੋਜ ’ਚ ਕਾਫੀ ਰਾਹਤ ਮਿਲਦੀ ਹੈ।

ਜਲਨ ਦੀ ਸਮੱਸਿਆ ਖਤਮ ਹੁੰਦੀ ਹੈ-ਸ਼ਹਿਤੂਤ ਦਾ ਰਸ ਪੀਣ ਨਾਲ ਹੱਥਾਂ-ਪੈਰਾਂ, ਖਾਸ ਕਰ ਪੈਰਾਂ ਦੀਆਂ ਤਲੀਆਂ ’ਤੇ ਹੋਣ ਵਾਲੀ ਜਲਨ ਤੋਂ ਰਾਹਤ ਮਿਲਦੀ ਹੈ। ਡਾਇਬਟੀਜ਼ ਦੇ ਮਰੀਜ਼ਾਂ ਨੂੰ ਇਸ ਦੇ ਅੱਧਪੱਕੇ ਫਲ ਚਿੱਥ ਕੇ ਖਾਣੇ ਚਾਹੀਦੇ ਹਨ, ਲਾਭ ਮਿਲਦਾ ਹੈ। ਥਕਾਵਟ ਦੂਰ ਕਰਨ ’ਚ ਸਹਾਇਕ-ਗਰਮੀਆਂ ’ਚ ਵਾਰ-ਵਾਰ ਪਿਆਸ ਲੱਗਦੀ ਹੈ ਅਤੇ ਸ਼ਹਿਤੂਤ ਦੇ ਫਲ ਇਸ ਵਾਰ-ਵਾਰ ਲੱਗਣ ਵਾਲੀ ਪਿਆਸ ਨੂੰ ਸ਼ਾਂਤ ਕਰਦੇ ਹਨ। ਜੰਗਲਾਂ ’ਚ ਪਹਾੜਾਂ ’ਤੇ ਟ੍ਰੈਕਿੰਗ ਦੌਰਾਨ ਸ਼ਹਿਤੂਤ ਖਾਣ ਨੂੰ ਮਿਲ ਜਾਣ ਤਾਂ ਇਸ ਤੋਂ ਵਧੀਆ ਕੁਝ ਹੋ ਹੀ ਨਹੀਂ ਸਕਦਾ ਕਿਉਂਕਿ ਇਹ ਥਕਾਵਟ ਦੂਰ ਕਰਨ ’ਚ ਵੀ ਸਹਾਇਕ ਹੈ।

ਕੋਲੈਸਟ੍ਰਾਲ ਕੰਟਰੋਲ ਕਰਨ ’ਚ ਸਹਾਇਕ-ਇਸ ਦਾ ਰਸ ਦਿਲ ਦੇ ਰੋਗੀਆਂ ਲਈ ਕਾਫੀ ਫਾਇਦੇਮੰਦ ਹੈ। ਰੋਜ਼ਾਨਾ ਸਵੇਰੇ ਇਸ ਦਾ ਰਸ ਪੀਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਨਾਲ ਹੀ ਕੋਲੈਸਟ੍ਰਾਲ ਦਾ ਪੱਧਰ ਵੀ ਕੰਟਰੋਲ ਰਹਿੰਦਾ ਹੈ।

ਹਰ ਰੋਜ਼ ‘ਸੇਬ’ ਖਾਣ ਨਾਲ ਪਥਰੀ ਤੇ ਕੈਂਸਰ ਸਣੇ ਇਨ੍ਹਾਂ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ, ਹੋਣਗੇ ਹੈਰਾਨੀਜਨਕ ਫ਼ਾਇਦੇ

0

ਸੇਬ ਖਾਣ ‘ਚ ਸੁਆਦ ਹੋਣ ਦੇ ਨਾਲ ਨਾਲ ਬਹੁਤ ਪੋਸ਼ਕ ਤੱਤਾਂ ਦਾ ਖ਼ਜ਼ਾਨਾ ਹੈ। ਸੇਬ ਖਾਣ ਨਾਲ ਬਹੁਤ ਸਾਰੇ ਰੋਗ ਬਿਲਕੁਲ ਠੀਕ ਹੋ ਜਾਂਦੇ ਹਨ। ਖਾਲੀ ਪੇਟ ਸੇਬ ਖਾਣ ਨਾਲ ਬਹੁਤ ਫ਼ਾਇਦੇ ਹੁੰਦੇ ਹਨ, ਕਿਉਂਕਿ ਇਸ ‘ਚ ਬਹੁਤ ਸਾਰੇ ਵਿਟਾਮਿਨਸ, ਮਿਨਰਲਸ ਅਤੇ ਪੋਸ਼ਕ ਤੱਤ ਭਾਰੀ ਮਾਤਰਾ ‘ਚ ਹੁੰਦੇ ਹਨ। ਇਸੀ ਕਾਰਨ ਹੀ ਡਾਕਟਰ ਹਰ ਰੋਜ਼ ਇਕ ਸੇਬ ਖਾਣ ਲਈ ਕਹਿੰਦੇ ਹਨ। ਜੇ ਤੁਸੀਂ ਹਰ ਰੋਜ਼ ਇਸ ਸੇਬ ਖਾਂਦੇ ਹੋ ਤਾਂ ਇਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ। ਸੇਬ ਖਾਣ ਨਾਲ ਹੋਰ ਵਾਲੇ ਫ਼ਾਇਦੇ ਅਤੇ ਇਸ ਨਾਲ ਕਿਹੜੀਆਂ ਕਿਹੜੀਆਂ ਬਿਮਾਰੀਆਂ ਬਿਲਕੁਲ ਠੀਕ ਹੋ ਜਾਂਦੀਆਂ ਹਨ, ਜਾਣੋ

ਆਯੂਰਵੇਦ ਅਨੁਸਾਰ ਚਮੜੀ ਦੇ ਰੋਗ ਦਿਲ ਦੀਆਂ ਸਮੱਸਿਆਵਾਂ, ਬੁਖ਼ਾਰ, ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਰੋਜ਼ਾਨਾ ਸੇਬ ਖਾਣ। ਸੇਬ ਖਾਣ ਨਾਲ ਬਹੁਤ ਜ਼ਿਆਦਾ ਫ਼ਾਇਦੇ ਹੋਣਗੇ। ਇਸ ਤੋਂ ਇਲਾਵਾ ਦੰਦਾਂ ਦੀਆਂ ਬੀਮਾਰੀਆਂ, ਗਠੀਆ, ਪਥਰੀ ਅਤੇ ਖੂਨ ਦੀ ਘਾਟ ਨੂੰ ਦੂਰ ਕਰਨ ਲਈ ਸੇਬ ਖਾਓ।

ਅੱਖਾਂ ਦੀ ਰੋਸ਼ਨੀ ਤੇਜ਼ ਕਰੇ : ਸੇਬ ਵਿੱਚ ਐਂਟੀ ਆਕਸੀਡੈਂਟ, ਫਾਈਬਰ, ਵਿਟਾਮਿਨ-ਸੀ ਅਤੇ ਵਿਟਾਮਿਨ-ਬੀ ਪਾਇਆ ਜਾਂਦਾ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਅੱਖਾਂ ਦੀਆਂ ਸਮੱਸਿਆਵਾਂ ਜਿਵੇਂ ਅੱਖਾਂ ਤੋਂ ਘੱਟ ਦਿਖਣਾ, ਮੋਤੀਏ ਦੀ ਸਮੱਸਿਆ, ਗਲੁਕੋਮਾ ਦੀ ਸਮੱਸਿਆ ਠੀਕ ਹੋ ਜਾਂਦੀ ਹੈ ।

ਖੰਘ ਦੀ ਸਮੱਸਿਆ : ਜੇ ਤੁਹਾਨੂੰ ਖੰਘ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ, ਤਾਂ ਰੋਜ਼ਾਨਾ ਸਵੇਰੇ ਖਾਲੀ ਪੇਟ ਇੱਕ ਗਿਲਾਸ ਸੇਬ ਦੇ ਰਸ ਵਿੱਚ ਮਿਸ਼ਰੀ ਮਿਲਾ ਕੇ ਸੇਵਨ ਕਰੋ । ਇਸ ਨਾਲ ਸੁੱਕੀ ਖੰਘ ਠੀਕ ਹੋ ਜਾਂਦੀ ਹੈ ।

ਪਾਚਨ ਮਜ਼ਬੂਤ ਕਰੇ : ਸੇਬ ਦਾ ਸੇਵਨ ਕਰਨ ਨਾਲ ਪੇਟ ਦੇ ਰੋਗ ਠੀਕ ਹੁੰਦੇ ਹਨ । ਰਾਤ ਨੂੰ ਸੌਂਦੇ ਸਮੇਂ ਸੇਬ ਖਾਓ । ਇਸ ਤਰ੍ਹਾਂ ਲਗਾਤਾਰ ਸੱਤ ਦਿਨ ਸੇਬ ਖਾਣ ਨਾਲ ਪੇਟ ਦੇ ਕੀੜੇ ਬਾਹਰ ਨਿਕਲ ਜਾਂਦੇ ਹਨ ਅਤੇ ਪੇਟ ਦੇ ਰੋਗ ਵੀ ਠੀਕ ਹੋ ਜਾਂਦੇ ਹਨ। ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ , ਤਾਂ ਸਵੇਰੇ ਖਾਲੀ ਪੇਟ ਸੇਬ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ।

ਬਦਹਜ਼ਮੀ, ਗੈਸ, ਐਸੀਡਿਟੀ ਦੀ ਸਮੱਸਿਆ : ਰੋਜ਼ਾਨਾ ਇਕ ਸੇਬ ਖਾਣ ਨਾਲ ਖਾਣਾ ਜਲਦੀ ਪਚ ਜਾਂਦਾ ਹੈ। ਜੇ ਤੁਹਾਨੂੰ ਬਦਹਜ਼ਮੀ, ਗੈਸ, ਐਸੀਡਿਟੀ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ, ਤਾਂ ਇਸਦੇ ਲਈ ਸੇਬ ਦੇ ਮੁਰੱਬੇ ਦਾ ਸੇਵਨ ਜਰੂਰ ਕਰੋ। ਇਸ ਨਾਲ ਪੇਟ ਦੇ ਰੋਗ ਠੀਕ ਹੋ ਜਾਂਦੇ ਹਨ ।

ਅੰਤੜੀਆਂ ਦੇ ਰੋਗ : ਸੇਬ ਦਾ ਸੇਵਨ ਕਰਨ ਨਾਲ ਅੰਤੜੀਆਂ ਤੰਦਰੁਸਤ ਰਹਿੰਦੀਆਂ ਹਨ । ਜੇ ਤੁਹਾਨੂੰ ਅੰਤੜੀਆਂ ਦੀ ਸਮੱਸਿਆ ਰਹਿੰਦੀ ਹੈ, ਤਾਂ ਇਸ ਲਈ ਸੇਬ ਭੁੰਨ ਕੇ ਖਾਓ ਅਤੇ ਇਸ ਨਾਲ ਅੰਤੜੀਆਂ ਦੇ ਰੋਗ ਠੀਕ ਹੋ ਜਾਣਗੇ ।

ਉਲਟੀ ਆਉਣ ਦੀ ਸਮੱਸਿਆ : ਜੇ ਤੁਹਾਨੂੰ ਵਾਰ ਵਾਰ ਉਲਟੀ ਆ ਰਹੀ ਹੈ , ਤਾਂ ਇਸਦੇ ਲਈ ਅੱਧੇ ਪੱਕੇ ਸੇਬ ਦਾ ਰਸ ਪੀਓ। ਇਸ ਨਾਲ ਉਲਟੀ ਆਉਣੀ ਬੰਦ ਹੋ ਜਾਂਦੀ ਹੈ ।

ਚਮੜੀ ਦੇ ਰੋਗ : ਸੇਬ ਦੇ ਪੱਤਿਆਂ ਨੂੰ ਪੀਸ ਕੇ ਪੇਸਟ ਬਣਾ ਲਓ ਅਤੇ ਚਮੜੀ ਤੇ ਲਗਾਉਣ ਨਾਲ ਚਮੜੀ ਦੇ ਰੋਗ ਠੀਕ ਹੋ ਜਾਂਦੇ ਹਨ। ਇਸ ਦੇ ਨਾਲ ਨਾਲ ਸੇਬ ਦੇ ਦਰਖਤ ਦੀ ਜੜ੍ਹ ਨੂੰ ਪੀਸ ਕੇ ਦੱਦ ਖਾਜ ਵਾਲੀ ਜਗ੍ਹਾ ਤੇ ਲਗਾਓ । ਇਸ ਨਾਲ ਬਹੁਤ ਜ਼ਿਆਦਾ ਲਾਭ ਮਿਲਦਾ ਹੈ ।

ਯਾਦਦਾਸ਼ਤ ਦੀ ਸਮੱਸਿਆ : ਰੋਜ਼ਾਨਾ ਸੇਬ ਦਾ ਮੁਰੱਬਾ ਖਾਣ ਨਾਲ ਦਿਮਾਗ ਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਸੇਬ ਦਿਮਾਗ ਦੀਆਂ ਕੋਸ਼ਿਕਾਵਾਂ ਨੂੰ ਤੰਦਰੁਸਤ ਰੱਖਣ ਦਾ ਕੰਮ ਕਰਦਾ ਹੈ। ਇਸ ਲਈ ਰੋਜ਼ਾਨਾ ਇਕ ਸੇਬ ਦਾ ਸੇਵਨ ਕਰਨ ਨਾਲ ਦਿਮਾਗ ਤੇਜ਼ ਹੁੰਦਾ ਹੈ।

ਕੈਂਸਰ ਦੀ ਸਮੱਸਿਆ : ਸੇਮ ਵਿੱਚ ਐਂਟੀ ਕੈਂਸਰ ਗੁਣ ਪਾਏ ਜਾਂਦੇ ਹਨ। ਇਸ ਲਈ ਇਹ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦੇ ਹਨ। ਜੇ ਤੁਸੀਂ ਰੋਜ਼ਾਨਾ ਇਕ ਸੇਬ ਦਾ ਸੇਵਨ ਕਰਦੇ ਹੋ, ਤਾਂ ਇਸ ਨੂੰ ਕੈਂਸਰ ਹੋਣ ਦੀ ਸੰਭਾਵਨਾ ਘਟ ਜਾਂਦੀ ਹੈ ।

ਦਿਲ ਤੰਦਰੁਸਤ ਰਖੇ : ਰੋਜ਼ਾਨਾ ਸੇਬ ਦਾ ਸੇਵਨ ਕਰਨ ਨਾਲ ਦਿਲ ਤੰਦਰੁਸਤ ਰਹਿੰਦਾ ਹੈ। ਇਸ ਵਿਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਸਰੀਰ ਵਿੱਚ ਕੋਲੈਸਟਰੌਲ ਨੂੰ ਜੰਮਣ ਨਹੀਂ ਦਿੰਦਾ ਅਤੇ ਹਮੇਸ਼ਾ ਕੋਲੈਸਟਰੋਲ ਨੂੰ ਕੰਟਰੋਲ ਕਰ ਕੇ ਰੱਖਦਾ ਹੈ ।

ਇਮਿਊਨਿਟੀ ਤੇਜ਼ ਕਰੇ : ਜੇ ਤੁਹਾਡੀ ਇਮਿਊਨਿਟੀ ਬਹੁਤ ਜ਼ਿਆਦਾ ਕਮਜ਼ੋਰ ਹੈ ਅਤੇ ਤੁਸੀਂ ਵਾਰ ਵਾਰ ਬੀਮਾਰ ਹੋ ਜਾਂਦੇ ਹੋ, ਤਾਂ ਰੋਜ਼ਾਨਾ ਇਕ ਸੇਬ ਦਾ ਸੇਵਨ ਜ਼ਰੂਰ ਕਰੋ। ਇਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜਿਸਨੇ ਇਮਿਊਨਿਟੀ ਮਜ਼ਬੂਤ ਹੁੰਦੀ ਹੈ ।

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ,ਕਿਹਾ- ‘ਮੈਂ ਹੁਣ ਕਾਂਗਰਸ ‘ਚ ਨਹੀਂ ਰਹਾਂਗਾ’

0

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਹੁਣ ਕਾਂਗਰਸ ਦੇ ਵਿੱਚ ਨਹੀਂ ਰਹਾਂਗਾ। ਇਸ ਦੇ ਨਾਲ ਹੀ ਹਾਲੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ‘ਚ ਸ਼ਾਮਲਿ ਹੋਣ ਬਾਰੇ ਕੋਈ ਵੀ ਬਿਆਨ ਨਹੀਂ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਇਹ ਗੱਲ ਕਹੀ।

 

CM ਚੰਨੀ ਤੇ ਨਵਜੋਤ ਸਿੱਧੂ ਦੀ ਮੁਲਾਕਾਤ ਤੋਂ ਪਹਿਲਾਂ ਸੁਨੀਲ ਜਾਖੜ ਦਾ ਸਿੱਧੂ ‘ਤੇ ਵੱਡਾ ਹਮਲਾ

0

ਸੁਨੀਲ ਜਾਖੜ ਦਾ ਸਿੱਧੂ ਤੇ ਵੱਡਾ ਹਮਲਾ ਕੀਤਾ ਗਿਆ ਹੈ ਇਸ ਬਾਰੇ ਸੁਨੀਲ ਜਾਖੜ ਦੇ ਵੱਲੋਂ ਟਵੀਟ ਕਰ ਸਿੱਧੂ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਹਨ। ਉਨ੍ਹਾਂ ਲਿਖਿਆ ਕਿ ਬਸ ਹੁਣ ਬਹੁਤ ਹੋ ਗਿਆ ,ਮੁੱਖ ਮੰਤਰੀ ਦੇ ਕੰਮ ਦੇ ਵਿੱਚ ਦਖਲਅੰਦਾਜ਼ੀ ਬੰਦ ਕੀਤੀ ਜਾਵੇ। AG ਤੇ DGP ਦੀ ਨਿਯੁਕਤੀ ਤੇ ਸਵਾਲ ਚੁੱਕਣਾ ਗਲਤ ਹੈ ਅਜਿਹੇ ਨਿਯੁਕਤੀ ‘ਤੇ ਸਵਾਲ ਹੋਣਾ ਮੁੱਖ ਮੰਤਰੀ ਦੀ ਕਾਬਲੀਅਤ ਤੇ ਸਵਾਲ ਚੁੱਕਣਾ ਹੈ। ਇਸ ਲਈ ਸਭ ਠੀਕ ਕੀਤਾ ਜਾਵੇ।

Capt. Amarinder Singh ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ Ajit Doval ਨਾਲ ਕੀਤੀ ਮੁਲਾਕਾਤ

0

ਨਵੀਂ ਦਿੱਲੀ : ਪੰਜਾਬ ਕਾਂਗਰਸ ਵਿੱਚ ਹੰਗਾਮੇ ਦੇ ਵਿਚਕਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਸਰਗਰਮ ਦਿਖਾਈ ਦੇ ਰਹੇ ਹਨ। ਵੀਰਵਾਰ ਨੂੰ, ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਨੂੰ ਕਈ ਤਰੀਕਿਆਂ ਨਾਲ ਮਹੱਤਵਪੂਰਨ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਮਿਲਣ ਤੋਂ ਤੁਰੰਤ ਬਾਅਦ ਐਨਐਸਏ ਡੋਭਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਰਵਾਨਾ ਹੋ ਗਏ ਸਨ।

Mohammed Mustafa ਨੇ ਨਵਜੋਤ ਸਿੱਧੂ ਬਾਰੇ ਕਹੀ ਵੱਡੀ ਗੱਲ

0

ਚੰਡੀਗੜ੍ਹ : ਪੰਜਾਬ  ਦੇ ਸਾਬਕਾ ਡੀਜੀਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤੀਕ ਸਲਾਹਕਾਰ  ਮੁਹੰਮਦ ਮੁਸਤਫ਼ਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ, ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਬਣੇ ਰਹਿਣਗੇ ਅਤੇ ਇਹ ਮਾਮਲਾ ਜਲਦੀ ਹੱਲ ਕਰ ਲਿਆ ਜਾਵੇਗਾ। ਸਿੱਧੂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਜਾਰੀ ਹਨ।

ਅਰਵਿੰਦ ਕੇਜਰੀਵਾਲ ਨੇ ਦੂਜਾ ਵੱਡਾ ਐਲਾਨ ਕਰਦਿਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ 6 ਗਰੰਟੀਆ

0

ਅੱਜ ਕੇਜਰੀਵਾਲ ਦਾ ਪੰਜਾਬ ਦੇ ਵਿੱਚ ਦੂਜਾ ਦੌਰਾ ਹੈ। ਜਿਸ ਦੌਰਾਨ ਉਨ੍ਹਾਂ ਵੱਲੋਂ ਦੂਜਾ ਵੱਡਾ ਐਲਾਨ ਕੀਤਾ ਗਿਆ ਹੈ। ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ 6 ਗਰੰਟੀਆ। ਕੇਜਰੀਵਾਲ ਨੇ ਕਿਹਾ ਕਿ ਜੇ ਸਾਡੀ ਸਰਕਾਰ ਬਣਦੀ ਤਾਂ ਪੰਜਾਬ ਦੇ ਲੋਕਾਂ ਨੂੰ ਦੂਜੀ ਗਰੰਟੀ, ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਤੇ ਚੰਗਾ ਇਲਾਜ ਮਿਲੇਗਾ (ਪ੍ਰਾਈਵੇਟ ਹਸਪਤਾਲ ਦੇ ਪੱਧਰ ਦਾ)। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸਾਰੀਆਂ ਦਵਾਈਆਂ, ਸਾਰੇ ਟੈਸਟ, ਸਾਰੇ ਇਲਾਜ, ਸਾਰੇ ਆਪਰੇਸ਼ਨ ਮੁਫ਼ਤ ਮਿਲਣਗੇ। ਪੰਜਾਬ ਦੇ ਹਰ ਪਿੰਡ ਖੋਲ੍ਹਿਆ ਜਾਵੇਗਾ ਮੁਹੱਲਾ ਕਲੀਨਿਕ, 16000 ਕਲੀਨਿਕ ਖੋਲਾਂਗੇ। ਸਰਕਾਰੀ ਹਸਪਤਾਲਾਂ ਨੂੰ ਠੀਕ ਕੀਤਾ ਜਾਵੇਗਾ, ਨਵੇਂ ਸਰਕਾਰੀ ਹਸਪਤਾਲ ਵੀ ਖੁੱਲ੍ਹਣਗੇ। ਹਰ ਵਿਅਕਤੀ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਦਾ ਰੋਡ ਐਕਸੀਡੈਂਟ ਕੇਸ ਦਾ ਸਾਰਾ ਖਰਚਾ ਸਰਕਾਰ ਦੇਵੇਗੀ।

‘ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ’

0

ਪਟਿਆਲਾ : ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ, ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਨਾਲ ਹਰ ਇਕ ਗੱਲ ‘ਤੇ ਵਿਚਾਰ ਵਟਾਂਦਰੇ ਕੀਤਾ ਜਾਵੇਗਾ।