Home Blog Page 2378

ਕੁਰਸੀ ਲਈ ਪੰਜਾਬ ਅਤੇ ਪੰਜਾਬੀਆਂ ਦੀ ਬੇਇਜ਼ਤੀ ਕਰ ਰਹੇ ਹਨ ਕਾਂਗਰਸੀ : ਭਗਵੰਤ ਮਾਨ

0

ਨਵਜੋਤ ਸਿੱਧੂ ਦੇ ਅਸਤੀਫ਼ੇ ’ਤੇ ਭੜਕੀ ‘ਆਪ’

ਕਿਹਾ, ਪੰਜਾਬ ਦੀ ਆਨ- ਸ਼ਾਨ ਲਈ ਕਾਂਗਰਸ ਦਾ ਤਖ਼ਤਾ ਪਲਟਣਾ ਜ਼ਰੂਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਚਨਚੇਤ ਅਸਤੀਫ਼ੇ ਉਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਪਣੇ ਲਈ ਕੁਰਸੀ ਦੀ ਲੜਾਈ ’ਚ ਕਾਂਗਰਸੀ ਆਗੂ ਪੰਜਾਬ ਅਤੇ ਪੰਜਾਬੀਆਂ ਦੀ ਬੇਇਜ਼ਤੀ ਕਰ ਰਹੇ ਹਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੁਰਸੀ ਅਤੇ ਹੰਕਾਰ ਦੀ ਲੜਾਈ ’ਚ ਕਾਂਗਰਸੀ ਸਾਰੀਆਂ ਹੱਦਾਂ ਟੱਪ ਗਏ। ਮਾਨ ਮੁਤਾਬਿਕ , ‘‘ਪੰਜਾਬ ਕਦੇ ਵੀ ਐਨਾ ਬੇਇਜ਼ਤ ਨਹੀਂ ਹੋਇਆ। ਹਰ ਦਿਨ ਸਵੇਰੇ- ਸ਼ਾਮ ਕਲੰਕ ਦੇ ਟੀਕੇ ਲਾ- ਲਾ ਕੇ ਪੰਜਾਬ ਅਤੇ ਪੰਜਾਬੀਆਂ ਨੂੰ ਬੇਹਾਲ ਕਰ ਦਿੱਤਾ ਹੈ। ਇਹਨਾਂ ਦੀ ਕੁਰਸੀ ਦੀ ਭੁੱਖ ਕਿਸੇ ਨੂੰ ਵੀ ਸ਼ਰਮਿੰਦਾ ਕਰ ਸਕਦੀ ਹੈ। ਰੱਬ ਅੱਗੇ ਅਰਦਾਸ ਹੈ ਕਿ ਇਹਨਾਂ ਕੁਰਸੀ ਦੇ ਭੁੱਖੇ ਕਾਂਗਰਸੀਆਂ ਕੋਲੋਂ ਪੰਜਾਬ ਅਤੇ ਪੰਜਾਬੀਆਂ ਦਾ ਖਹਿੜਾ ਛੁਡਾਵੇ।’’

ਭਗਵੰਤ ਮਾਨ ਨੇ ਕਿਹਾ ਕਿ ‘‘ਅੱਜ ਪੰਜਾਬ ਦੀ ਆਨ ਅਤੇ ਸ਼ਾਨ ਦੀ ਬਹਾਲੀ ਪੰਜਾਬ ਦੀ ਜਨਤਾ ਦੇ ਹੱਥ ਵਿੱਚ ਹੈ। ਬਾਦਲਾਂ ਵਾਂਗ ਕਾਂਗਰਸੀਆਂ ਨੂੰ ਵੀ ਸੱਤਾ ’ਚ ਬਣੇ ਰਹਿਣ ਦਾ ਇੱਕ ਮਿੰਟ ਦਾ ਵੀ ਅਧਿਕਾਰ ਨਹੀਂ ਰਿਹਾ। ਇਹਨਾਂ ਦੀਆਂ ਜੜ੍ਹਾਂ ਉਖਾੜਨ ਦਾ ਸਮਾਂ ਆ ਗਿਆ ਹੈ। ਪੰਜਾਬ ਦੀ ਸਿਆਸਤ ’ਚ ਅੱਜ ਕੇਵਲ ਆਮ ਆਦਮੀ ਪਾਰਟੀ ਹੀ ਬਚੀ ਹੈ, ਜਿਸ ’ਤੇ ਲੋਕ ਭਰੋਸਾ ਕਰ ਸਕਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਦਿੱਲੀ ’ਚ ਆਪਣੀ ਭਰੋਸੇਯੋਗਤਾ ਲਗਾਤਾਰ ਤੀਜੀ ਵਾਰ ਸਾਬਿਤ ਕੀਤੀ ਹੈ।’’ ਉਨ੍ਹਾਂ ਕਿਹਾ ਕਿ ਕਾਂਗਰਸ ਕੋਲੋਂ ਪੰਜਾਬ ਦੇ ਭਲੇ ਦੀ ਕੋਈ ਉਮੀਦ ਨਹੀਂ ਬਚੀ ਹੈ ਕਿਉਂਕਿ ਕਾਂਗਰਸ ਦਾ ਸੱਭਿਆਚਾਰ ਹੈ, ਜਿੱਥੇ ਕਾਂਗਰਸੀ ਲੋਕਾਂ ਲਈ ਨਹੀਂ ਸਿਰਫ਼ ਆਪਣੀ ਕੁਰਸੀ ਲਈ ਲੜਦੇ ਹਨ। ਪੰਜਾਬ ਦੀ ਸੱਤਾਧਾਰੀ ਕਾਂਗਰਸ ਇਸ ਦੀ ਤਾਜ਼ਾ ਮਿਸਾਲ ਹੈ।

ਮਾਨ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਅੱਜ ਵੀ ਕਾਂਗਰਸ ਨਵਜੋਤ ਸਿੰਘ ਸਿੱਧੂ ਲਈ ‘ਸੁਪਰ ਸੀ.ਐਮ’ ਦੀ ਇੱਕ ਵੱਖਰੀ ਕੁਰਸੀ ਲਾ ਦੇਵੇ ਤਾਂ ਨਵਜੋਤ ਸਿੰਘ ਸਿੱਧੂ ਝੱਟ ਸ਼ਾਂਤ ਹੋ ਜਾਣਗੇ। ‘ਆਪ’ ਆਗੂ ਨੇ ਕਿਹਾ ਕਿ ਜੇਕਰ ਸਿੱਧੂ ਸੱਚਮੁੱਚ ਪੰਜਾਬ ਹਿਤੈਸ਼ੀ ਹੁੰਦੇ ਤਾਂ ਜਦ ਨਵੀਂ ਕੈਬਨਿਟ ਲਈ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ ਅਤੇ ਰਾਜ ਵੜਿੰਗ ਵਰਗੇ ਦਾਗੀ ਮੰਤਰੀਆਂ ਦੀ ਸੂਚੀ ਤਿਆਰ ਹੋ ਰਹੀ ਸੀ ਤਾਂ ਉਸ ਸਮੇਂ ਅਸਤੀਫ਼ਾ ਦਿੰਦੇ।

‘ਆਪ’ ਵੱਲੋਂ ਏ.ਪੀ.ਐਸ ਦਿਓਲ ਨੂੰ ਹਟਾਉਣ ਲਈ ਕਾਂਗਰਸ ਸਰਕਾਰ ਨੂੰ 10 ਦਿਨਾਂ ਦਾ ਅਲਟੀਮੇਟਮ

0

ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ : ਹਰਪਾਲ ਸਿੰਘ ਚੀਮਾ

ਦਿਓਲ ਦੀ ਨਿਯੁਕਤੀ ‘ਤੇ ਮੁੱਖ ਮੰਤਰੀ ਚੰਨੀ ਨੂੰ ਆੜੇ ਹੱਥੀਂ ਲਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵਨਿਯੁਕਤ ਐਡੋਵੇਕਟ ਜਨਰਲ (ਏ.ਜੀ) ਅਮਰ ਪ੍ਰੀਤ ਸਿੰਘ ਦਿਓਲ (ਏ.ਪੀ. ਐਸ ਦਿਓਲ) ਦੀ ਨਿਯੁਕਤੀ ਉਤੇ ਸਖ਼ਤ ਇਤਰਾਜ਼ ਅਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਚੀਮਾ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਲੀ ਚਿਹਰਾ ਐਨਾ ਜਲਦੀ ਨੰਗਾ ਹੋ ਜਾਵੇਗਾ, ਚੰਨੀ ਕੋਲੋਂ ਇਹ ਉਮੀਦ ਬਿਲਕੁਲ ਵੀ ਨਹੀਂ ਸੀ। ਚੰਨੀ ਸੰਵੇਦਨਸ਼ੀਲ ਮਾਮਲਿਆਂ ‘ਚੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਚਰਨਜੀਤ ਸਿੰਘ ਚੰਨੀ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲੋਂ ਵੀ ਦੋ ਕਦਮ ਅੱਗੇ ਚਲੇ ਗਏ ਹਨ। ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਬੱਜਰ ਗਲਤੀ ਤੁਰੰਤ ਸੁਧਾਰਨ ਦੀ ਅਪੀਲ ਕਰਦਿਆਂ ਏ.ਪੀ.ਐਸ ਦਿਓਲ ਨੂੰ ਏ.ਜੀ. ਦੇ ਅਹੁਦੇ ਤੋਂ ਤੁਰੰਤ ਹਟਾਉਣਾ ਚਾਹੀਦਾ ਹੈ। ਚੀਮਾ ਨੇ ਨਾਲ ਹੀ ਚਿਤਾਵਨੀ ਦਿੱਤੀ ਜੇਕਰ 10 ਦਿਨਾਂ ਦੇ ਅੰਦਰ- ਅੰਦਰ ਚੰਨੀ ਸਰਕਾਰ ਨੇ ਏ.ਪੀ.ਐਸ ਦਿਓਲ ਨੂੰ ਅਹੁਦੇ ਤੋਂ ਨਾ ਹਟਾਇਆ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਫ਼ੈਸਲਾਕੁੰਨ ਸੰਘਰਸ਼ ਕਰੇਗੀ, ਕਿਉਂਕਿ ਇਹ ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ।

ਮੰਗਲਵਾਰ ਨੂੰ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਦੋਆ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਇੱਥੇ ਪਾਰਟੀ ਮੁੱਖ ਦਫ਼ਤਰ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਏ.ਪੀ.ਐਸ ਦਿਓਲ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਲਈ ਸੀਨੀਅਰ ਵਕੀਲ ਵਜੋਂ ਪੈਰਵੀ ਦੇ ਦਸਤਾਵੇਜ਼ ਦਿਖਾਏ। ਚੀਮਾ ਨੇ ਕਿਹਾ ਕਿ ਏ.ਪੀ.ਐਸ ਦਿਓਲ ਨੇ ਸਿਰਫ਼ ਸੈਣੀ ਹੀ ਨਹੀਂ , ਸਗੋਂ ਹੋਰ ਦੋਸ਼ੀਆਂ ਦੇ ਕੇਸ ਵੀ ਏ.ਪੀ.ਐਸ ਦਿਓਲ ਹੀ ਲੜ ਰਹੇ ਹਨ। ਫਿਰ ਏ.ਪੀ.ਐਸ ਦਿਓਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੜੇ ਜਾ ਰਹੇ ਸੰਵੇਦਨਸ਼ੀਲ ਕੇਸਾਂ ਵਿਚੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਾਦਲ ਪਰਿਵਾਰ ਅਤੇ ਸੁਮੇਧ ਸੈਣੀ ਨਾਲ ਮਿਲ ਕੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਦਿਵਾਇਆ, ਹੁਣ ਚੰਨੀ ਨੇ ਸਾਰੀਆਂ ਹੱਦਾਂ ਟੱਪਦਿਆਂ ਸੁਮੇਧ ਸੈਣੀ ਦੇ ਵਕੀਲ ਨੂੰ ਹੀ ਐਡਵੋਕੇਟ ਜਨਰਲ ਬਣਾ ਦਿੱਤਾ ਹੈ। ਚੀਮਾ ਨੇ ਕਿਹਾ, ”ਇਹ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ। ਇੰਝ ਲੱਗਦਾ ਹੈ ਜਿਵੇਂ ਬਾਦਲਾਂ ਅਤੇ ਸੈਣੀ ਨੇ ਸਾਰੀ ਸਰਕਾਰੀ ਮਸ਼ੀਨਰੀ ਆਪਣੇ ਹੱਥ ‘ਚ ਲੈ ਰੱਖੀ ਹੈ। ਨਤੀਜਣ ਚੰਨੀ ਵੀ ਕੈਪਟਨ ਦੇ ਰਾਹ ਤੁਰ ਪਏ ਹਨ।” ਉਨਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਕੋਲੋਂ ਇਹ ਉਮੀਦ ਹਰਗਿਜ਼ ਨਹੀਂ ਸੀ। ਬਰਗਾੜੀ ਤੇ ਬਹਿਬਲ ਕਲਾਂ ਬਾਰੇ ਇਨਸਾਫ਼ ਦੀ ਆਸ ਬੱਝੀ ਸੀ, ਪ੍ਰੰਤੂ ਚੰਨੀ ਸਰਕਾਰ ਵੱਲੋਂ ਏ.ਪੀ.ਐਸ ਦਿਓਲ ਬਾਰੇ ਲਏ ਫ਼ੈਸਲੇ ਨੇ ਦੁਬਾਰਾ ਫਿਰ ਪਾਣੀ ਫੇਰ ਦਿੱਤਾ।

‘ਆਪ’ ਆਗੂ ਨੇ ਕਿਹਾ ਜਸਟਿਸ ਰਣਜੀਤ ਸਿੰਘ ਅਤੇ ਜਸਟਿਸ ਜੋਰਾ ਸਿੰਘ ਵੱਲੋਂ ਜਿਨਾਂ ਲੋਕਾਂ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ -ਕੋਟਕਪੂਰਾ ਗੋਲੀ ਕਾਂਡ ‘ਚ ਕਥਿਤ ਦੋਸ਼ੀ ਠਹਿਰਾਇਆ ਗਿਆ ਹੋਵੇ, ਉਨਾਂ ਦੋਸ਼ੀਆਂ ਦੇ ਵਕੀਲ ਨੂੰ ਸਰਕਾਰ ਆਪਣਾ ਐਡਵੋਕੇਟ ਜਨਰਲ ਲਾਉਣ ਦੀ ਸੋਚ ਵੀ ਕਿਵੇਂ ਸਕਦੀ ਹੈ? ਕਾਨੂੰਨੀ ਨੈਤਿਕਤਾ ਵੀ ਇਸ ਗੱਲ ਦੀ ਇਜਾਜ਼ਤ ਨਹੀਂ ਦਿੰਦੀ ਕਿ ਪਹਿਲਾਂ ਦੋਸ਼ੀਆਂ ਵੱਲੋਂ ਕੇਸ ਲੜ ਰਿਹਾ ਵਕੀਲ ਬਾਅਦ ਵਿੱਚ ਉਸ ਦੋਸ਼ੀ ਖ਼ਿਲਾਫ਼ ਸਰਕਾਰ ਵੱਲੋਂ ਲੜ ਸਕੇ। ਉਨਾਂ ਦੋਸ਼ ਲਾਇਆ ਕਿ ਦਿਓਲ ਦੀ ਨਿਯੁਕਤੀ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਇਸ ਬਾਰੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖ ਰਹੇ ਹਨ।

ਜੇਕਰ ਤੁਸੀਂ ਵੀ ਆਪਣਾ ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਪਿਓ ਜੌਆਂ ਦਾ ਪਾਣੀ

0

ਸਰੀਰ ਦਾ ਵਜ਼ਨ ਜ਼ਿਆਦਾ ਹੋਣ ਕਾਰਨ ਸਿਹਤ ਸਬੰਧੀ ਕਈ ਸਮੱਸਿਆਵਾਂ ਜਿਵੇਂ ਮੋਟਾਪਾ, ਦਿਲ ਅਤੇ ਹੋਰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਜ਼ਨ ਘਟਾਉਣਾ ਆਸਾਨ ਨਹੀਂ, ਲੋਕ ਵਜ਼ਨ ਘਟਾਉਣ ਲਈ ਵੱਖ-ਵੱਖ ਤਰੀਕਿਆਂ ਅਤੇ ਤਕਨੀਕਾਂ ਅਪਣਾਉਂਦੇ ਹਨ। ਉਹ ਫਾਲਤੂ ਭਾਰ ਘਟਾਉਣ ਲਈ ਮੁਸ਼ਕਲ ਕਸਰਤ ਰੁਟੀਨ ਅਤੇ ਖਾਣ-ਪੀਣ ਦੀ ਯੋਜਨਾ ਦੀ ਪਾਲਣਾ ਕਰਦੇ ਹਨ। ਜੇਕਰ ਤੁਸੀਂ ਆਸਾਨੀ ਨਾਲ ਵਜ਼ਨ ਘਟਾਉਣਾ ਚਾਹੁੰਦੇ ਹੋ ਤਾਂ ਜੌਆਂ ਦਾ ਪਾਣੀ ਤੁਹਾਡੇ ਲਈ ਫਾਇਦੇਮੰਦ ਹੈ। ਇਹ ਫਾਈਬਰ ਦਾ ਖ਼ੁਸ਼ਹਾਲ ਸ੍ਰੋਤ ਹੈ ਜੋ ਤੁਹਾਨੂੰ ਜ਼ਿਆਦਾ ਸਮੇਂ ਤੱਕ ਭਰਿਆ ਰੱਖਦਾ ਹੈ।

ਜੌਂ ਦਾ ਪਾਣੀ ਤੁਹਾਨੂੰ ਜੰਕ ਫੂਡ ਤੋਂ ਦੂਰ ਰੱਖਦਾ ਹੈ, ਪਾਚਨ ਤੰਤਰ ਬਿਹਤਰ ਬਣਾਉਂਦਾ ਹੈ, ਕੈਲੋਰੀ ਘਟਾਉਂਦਾ ਹੈ, ਤੁਹਾਨੂੰ ਜੰਕ ਫੂਡ ਤੋਂ ਦੂਰ ਰੱਖਦਾ ਹੈ ਜੌਆਂ ਦਾ ਪਾਣੀ ਫਾਈਬਰ ਦਾ ਵਧੀਆ ਸ੍ਰੋਤ ਹੈ ਲੋੜੀਂਦਾ ਫਾਈਬਰ ਤੁਹਾਡੇ ਪੇਟ ਨੂੰ ਜ਼ਿਆਦਾ ਸਮੇਂ ਤਕ ਭਰਿਆ ਰੱਖਦਾ ਹੈ ਅਤੇ ਜੰਕ ਫੂਡ ਦੀ ਕ੍ਰੇਵਿੰਗ ਘਟਾਉਂਦਾ ਹੈ ਇਸ ਤਰ੍ਹਾਂ ਲੰਬੇ ਸਮੇਂ ਤਕ ਭਰਿਆ ਹੋਇਆ ਪੇਟ ਤੁਹਾਨੂੰ ਵਜ਼ਨ ਘਟਾਉਣ ’ਚ ਮਦਦ ਕਰਦਾ ਹੈ।

ਬਿਹਤਰ ਨਤੀਜਿਆਂ ਲਈ ਨਿਯਮਤ ਰੂਪ ’ਚ ਜੌਆਂ ਦੇ ਇਕ ਗਿਲਾਸ ਪਾਣੀ ਦਾ ਸੇਵਨ ਕਰੋ ਜੌਆਂ ਦੇ ਪਾਣੀ ਦਾ ਸੇਵਨ ਆਸਾਨੀ ਨਾਲ ਮਲ ਤਿਆਗ ਯਕੀਨੀ ਬਣਾਉਂਦਾ ਹੈ ਅਤੇ ਪਾਚਨ ਤੰਤਰ ਮਜ਼ਬੂਤ ਕਰਦਾ ਹੈ ਇਸ ਤੋਂ ਇਲਾਵਾ ਇਹ ਕਬਜ਼ ਅਤੇ ਦਸਤ ਵਰਗੀਆਂ ਪੇਟ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ।

ਜੌਆਂ ਦੇ ਪਾਣੀ ’ਚ ਕੁਝ ਕੈਲੋਰੀ ਹੁੰਦੀ ਹੈ ਜਦੋਂ ਜੌਆਂ ਨੂੰ ਪਾਣੀ ’ਚ ਭਿੱਜਣੇ ਪਾਇਆ ਜਾਂਦਾ ਹੈ ਤਾਂ ਕੈਲੋਰੀ ਦੀ ਗਿਣਤੀ ਆਪਣੇ-ਆਪ ਡਿੱਗ ਜਾਂਦੀ ਹੈ ਬਿਹਤਰ ਨਤੀਜਿਆਂ ਲਈ ਸਾਫਟ ਡ੍ਰਿੰਕਸ ਦੀ ਬਜਾਏ ਇਕ ਗਿਲਾਸ ਜੌਆਂ ਦੇ ਪਾਣੀ ਦਾ ਸੇਵਨ ਕਰੋ ਕੁਝ ਜੌਂ ਨਰਮ ਹੋਣ ਤਕ ਉਬਾਲੋ ਹੁਣ ਇਨ੍ਹਾਂ ਨੂੰ ਨਿਚੋੜ ਕੇ ਪਾਣੀ ਇਕੱਠਾ ਕਰ ਲਉ ਤੁਹਾਨੂੰ ਦੱਸ ਦੇਈਏ ਕਿ ਵਜ਼ਨ ਘਟਾਉਣ ਲਈ ਜੌਆਂ ਦਾ ਪਾਣੀ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਹ ਫਾਈਬਰ ਦਾ ਚੰਗਾ ਸ੍ਰੋਤ ਹੈ ਅਤੇ ਇਸ ਵਿਚ ਬਹੁਤ ਘੱਟ ਕੈਲੋਰੀ ਹੁੰਦੀ ਹੈ।

ਵਜ਼ਨ ਘਟਾਉਣ ਲਈ ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਰੋਜ਼ਾਨਾ ਕਸਰਤ ਕਰੋ, ਖਾਣ-ਪੀਣ ’ਤੇੇ ਨਜ਼ਰ ਰੱਖੋ, ਫਾਈਬਰ ਯੁਕਤ ਫੂਡ ਦਾ ਸੇਵਨ ਕਰੋ, ਜ਼ਿਆਦਾ ਤਲਿਆ-ਭੁੰਨਿਆ ਨਾ ਖਾਓ, ਸਵੇਰੇ ਨਾਸ਼ਤਾ ਜ਼ਰੂਰ ਕਰੋ ਦੁਪਹਿਰ ’ਚ ਲੰਚ ਰੋਜ਼ਾਨਾ ਇੱਕੋ ਸਮੇਂ ’ਤੇੇ ਕਰੋ ਅਤੇ ਰਾਤ ਦਾ ਭੋਜਨ ਸੌਣ ਤੋਂ 3 ਘੰਟੇ ਪਹਿਲਾਂ ਖਾਓ, 7 ਤੋਂ 9 ਘੰਟੇ ਦੀ ਨੀਂਦ ਜ਼ਰੂਰ ਲਉ ਸਵੇਰੇ ਉੱਠ ਕੇ ਕੋਸੇ ਪਾਣੀ ਦੇ ਦੋ ਗਿਲਾਸ ਪੀਓ ਇਸ ਤੋਂ ਬਾਅਦ ਆਪਣੇ ਦਿਨ ਦੀ ਸ਼ੁਰੂਆਤ ਕਰੋ।

ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ?

0

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਤਰੀਆਂ ਨੂੰ ਮਹਿਕਮੇ ਵੰਡ ਦਿੱਤੇ ਹਨ। ਸਭ ਤੋਂ ਅਹਿਮ ਗ੍ਰਹਿ ਮੰਤਰਾਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦਾ ਮਹਿਕਮਾ ਆਪਣੇ ਕੋਲ ਰੱਖਿਆ ਹੈ। ਰਾਜਾ ਵੜਿੰਗ ਨੂੰ ਟਰਾਂਸਪੋਰਟ ਮਹਿਕਮਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ ਤੇ ਅਨੁਸੂਚਿਤ ਮਹਿਕਮਾ, ਓਪੀ ਸੋਨੀ ਨੂੰ ਸਿਹਤ ਵਿਭਾਗ ਮਿਲਿਆ ਹੈ। ਆਈਟੀ ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਕੋਟਲੀ ਨੂੰ ਦਿੱਤਾ ਗਿਆ ਹੈ। ਪਰਗਟ ਸਿੰਘ ਨੂੰ ਸਿੱਖਿਆ ਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਮਹਿਕਮਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਡੀਜੀਪੀ ਤੋਂ ਬਾਅਦ ਨਵੇਂ ਐਡਵੋਕੇਟ ਜਨਰਲ (ਏਜੀ) ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ ‘ਤੇ ਜਾਣ ਤੋਂ ਬਾਅਦ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਨ੍ਹਾਂ ਦੀ ਥਾਂ ਡੀਜੀਪੀ ਬਣਾਉਣ ਦੀ ਚੰਗਿਆੜੀ ਅਜੇ ਸੁਲਗ ਹੀ ਰਹੀ ਸੀ ਕਿ 5 ਦਿਨ ਦੀ ਸਖ਼ਤ ਮਿਹਨਤ ਤੋਂ ਬਾਅਦ ਐਡਵੋਕੇਟ ਜਨਰਲ ਦੀ ਨਿਯੁਕਤੀ ਨੇ ਚਰਨਜੀਤ ਚੰਨੀ ਦੀ ਸਰਕਾਰ ਨੂੰ ਸਵਾਲਾਂ ਦੇ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ। ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ।

ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਹੁਣ ਸਿੱਖਾਂ ਨੂੰ ਬੇਅਦਬੀ ਮਾਮਲੇ ‘ਚ ਨਿਆਂ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ। ਹਾਲਾਂਕਿ ਦਿਓਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਅਦਬੀ ਮਾਮਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਹ ਕਾਨੂੰਨ-ਵਿਵਸਥਾ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ‘ਚ ਸਿਰਫਡ ਇੱਕ ਪੁਲਿਸ ਅਧਿਕਾਰੀ ਦੇ ਵਕੀਲ ਰਹੇ ਹਨ, ਜਿਸ ਦਾ ਹੁਣ ਨਿਬੇੜਾ ਹੋ ਚੁੱਕਾ ਹੈ।

ਅੱਜ Delhi ਜਾਣਗੇ Capt. Amarinder Singh, ਹਾਈਕਮਾਨ ਦੇ ਨਾਲ – ਨਾਲ BJP ਦੇ ਸੀਨੀਅਰ ਨੇਤਾਵਾਂ ਨਾਲ ਕਰ ਸਕਦੇ ਨੇ ਮੁਲਾਕਾਤ

0

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ। ਕੈਪਟਨ ਦੁਪਹਿਰ 3 ਵਜੇ ਆਮ ਲੋਕਾਂ ਦੀ ਤਰ੍ਹਾਂ ਫਲਾਈਟ ਰਾਹੀ ਜਾਣਗੇ।

ਦੱਸਿਆ ਜਾ ਰਿਹਾ ਹੈ ਕਿ ਕੈਪਟਨ ਕਾਂਗਰਸ ਹਾਈਕਮਾਨ ਦੇ ਨਾਲ – ਨਾਲ ਬੀਜੇਪੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ।

ਚੰਨੀ ਸਰਕਾਰ ਦਾ ਫ਼ੈਸਲਾ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ

0

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ। ਇਸ ਦੌਰਾਨ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇਕਜੁਟਤਾ ਪ੍ਰਗਟ ਕੀਤੀ। ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਅਨਾਜ ਸੁਰੱਖਿਆ ਵਿਰੋਧੀ ਕਰਾਰ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਧਾ ਖ਼ਤਰਾ ਹੈ। ਮੁੱਖ ਮੰਤਰੀ ਨੇ ਦ੍ਰਿੜ ਸੰਕਲਪ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੂਬੇ ਦੇ ਕਿਸਾਨਾਂ ਦੀ ਮੰਗ ਦੀ ਹਮਾਇਤ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤਿਆਂ ਨੂੰ ਭਾਰਤ ਸਰਕਾਰ ਵੱਲੋਂ ਇਸ ਮੰਗ ਨੂੰ ਬਿਨਾਂ ਕਿਸੇ ਦੇਰੀ ਤੋਂ ਸਵਿਕਾਰ ਕਰ ਲੈਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ, ਪੰਜਾਬ ਵਿਧਾਨ ਸਭਾ ਦੇ 28 ਅਗਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਮਤਿਆਂ ਪ੍ਰਤੀ ਸਪੱਸ਼ਟ ਰੂਪ ਵਿਚ ਵਚਨਬੱਧਤਾ ਦੁਹਰਾ ਚੁੱਕੀ ਹੈ ਅਤੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਭਾਰਤ ਦੇ ਸੰਵਿਧਾਨ ਮੁਤਾਬਕ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਖੇਤੀ ਕਾਨੂੰਨ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਹੱਕ ਬਣਾਉਣ ਲਈ ਆਖਿਆ।

ਕੇਂਦਰੀ ਕਾਨੂੰਨਾਂ ਉਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਵਾਗਤ ਕੀਤਾ ਜੋ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨਾਂ ਦੇ ਸਰੋਕਾਰਾਂ ਦੀ ਹਾਮੀ ਭਰਦੇ ਹਨ ਅਤੇ ਕਿਸਾਨਾਂ ਦੀ ਪੀੜਾ ਅਤੇ ਰੋਸ ਦਾ ਇਜ਼ਹਾਰ ਕਰਦਾ ਹੈ। ਸਾਰੇ ਭਾਈਵਾਲਾਂ ਨਾਲ ਖੁੱਲ੍ਹੀ ਗੱਲਬਾਤ ਕਰਨ ਅਤੇ ਸਲਾਹ-ਮਸ਼ਵਰੇ ਦਾ ਰਾਹ ਅਪਣਾਉਣ ਦੀ ਲੋੜ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਭਰ ਵਿਚ ਲੱਖਾਂ ਕਿਸਾਨਾਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਵੱਲੋਂ ਕੇਂਦਰੀ ਕਾਨੂੰਨਾਂ ਉਤੇ ਸਟੇਅ ਦੇਣ ਦੇ ਆਦੇਸ਼ ਦਾ ਸਵਾਗਤ ਹੈ ਕਿ ਜਿਸ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਪ੍ਰਵਾਨਗੀ ਵਜੋਂ ਮੰਨਦੇ ਹਨ ਜੋ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਅਤੇ ਉਨ੍ਹਾਂ ਦੇ ਦਰਦ ਅਤੇ ਪੀੜਾ ਦਾ ਇਜ਼ਹਾਰ ਕਰਦੇ ਹਨ।

ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਦਾ ਭਰੋਸਾ ਜਿੱਤਣ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਾਂਗਰਸ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜ੍ਹੀ ਹੈ, ਜਦੋਂ ਤੋਂ ਭਾਰਤ ਸਰਕਾਰ ਨੇ ਇਹ ਕਿਸਾਨ ਵਿਰੋਧੀ ਕਾਨੂੰਨ ਉਨ੍ਹਾਂ ਉਪਰ ਥੋਪੇ ਹਨ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਮ੍ਰਿਤਕ ਕਿਸਾਨਾਂ ਦੇ ਘਰਾਂ ਵਿਚ ਨਿੱਜੀ ਤੌਰ ਉਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣ ਲਈ ਆਖਿਆ।

ਉਨ੍ਹਾਂ ਦੱਸਿਆ ਕਿ ਤਕਰੀਬਨ 155 ਅਜਿਹੇ ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਸੌਂਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲ਼ਈ ਆਖਿਆ ਤਾਂ ਕਿ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ। ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਐਕੁਵਾਇਰ ਕੀਤੀ ਜ਼ਮੀਨ ਦੇ ਮੱਦੇਨਜ਼ਰ ਢੁਕਵਾਂ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨਾਂ ਦਰਮਿਆਨ ਵੱਡੀ ਪੱਧਰ ਉਤੇ ਪਾਏ ਜਾ ਰਹੇ ਗੁੱਸੇ ਦਾ ਨੋਟਿਸ ਲੈਂਦਿਆਂ ਸ. ਚੰਨੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਨੂੰ ਤਰਕਸੰਗਤ ਬਣਾਉਣ ਲਈ ਢੰਗ-ਤਰੀਕੇ ਤਲਾਸ਼ੇ ਜਾਣ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਸੰਤੁਸ਼ਟੀ ਮੁਤਾਬਕ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ।

PM ਮੋਦੀ ਅੱਜ ਕਰਨਗੇ ਕਿਸਾਨਾਂ ਨਾਲ ਗੱਲਬਾਤ, ਫਸਲਾਂ ਦੀਆਂ 35 ਨਵੀਆਂ ਕਿਸਮਾਂ ਕਰਨਗੇ ਪੇਸ਼

0

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਦੇਸ਼ ਦੇ ਖੇਤੀਬਾੜੀ ਜਗਤ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਉਹ ਅੱਜ ਫਸਲਾਂ ਦੀਆਂ 35 ਨਵੀਆਂ ਕਿਸਮਾਂ ਦੇਸ਼ ਨੂੰ ਸਮਰਪਿਤ ਕਰਨਗੇ। ਇਸ ਤੋਂ ਇਲਾਵਾ, ਰਾਸ਼ਟਰੀ ਬਾਇਓਟਿਕ ਤਣਾਅ ਸਹਿਣਸ਼ੀਲਤਾ ਰਾਏਪੁਰ ਦੇ ਨਵੇਂ ਕੈਂਪਸ ਦਾ ਵੀ ਪ੍ਰਧਾਨ ਮੰਤਰੀ ਵਲੋਂ ਉਦਘਾਟਨ ਕੀਤਾ ਜਾਵੇਗਾ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਪੀਐਮ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿੱਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਭਰ ਦੇ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦੀ ਅਪੀਲ ਕਰਦੇ ਰਹਿੰਦੇ ਹਨ। ਭਾਰਤ ‘ਚ ਜਲਵਾਯੂ ਦੇ ਅਨੁਕੂਲ ਤਕਨਾਲੋਜੀ ਅਪਣਾਉਣ ਬਾਰੇ ਜਾਗਰੂਕਤਾ ਫੈਲਾਉਂਦੇ ਰਹੇ ਹਨ। ਇਨ੍ਹਾਂ ਕੋਸ਼ਿਸ਼ਾਂ ਦੇ ਤਹਿਤ ਮੰਗਲਵਾਰ (28 ਸਤੰਬਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 11 ਵਜੇ ਵਿਸ਼ੇਸ਼ ਗੁਣਾਂ ਵਾਲੀਆਂ 35 ਕਿਸਮਾਂ ਦੀਆਂ ਫਸਲਾਂ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ ਦਫਤਰ ਤੋਂ ਹਾਸਲ ਜਾਣਕਾਰੀ ਮੁਤਾਬਕ, ਪ੍ਰਧਾਨ ਮੰਤਰੀ ਦੇ ਰਾਸ਼ਟਰੀ ਜੀਵ ਵਿਗਿਆਨਕ ਤਣਾਅ ਪ੍ਰਬੰਧਨ ਸੰਸਥਾ, ਰਾਏਪੁਰ ਦੇ ਨਵੇਂ ਬਣੇ ਕੈਂਪਸ, ਸਾਰੇ ਆਈਸੀਏਆਰ ਸੰਸਥਾਨਾਂ, ਸੂਬੇ ਅਤੇ ਕੇਂਦਰੀ ਖੇਤੀਬਾੜੀ ਯੂਨੀਵਰਸਿਟੀਆਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇਵੀਕੇ) ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਰਾਸ਼ਟਰ ਨੂੰ ਸਮਰਪਿਤ ਕਰਨਗੇ।

PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਭੇਟ ਕੀਤੀ ਸ਼ਰਧਾਂਜਲੀ

0

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ ਹਨ।

ਉਨ੍ਹਾਂ ਦੇ ਦਲੇਰਾਨਾ ਬਲੀਦਾਨ ਨੇ ਅਣਗਿਣਤ ਲੋਕਾਂ ਵਿਚ ਦੇਸ਼ ਭਗਤੀ ਦੀ ਚਿਣਗ ਜਗਾਈ। ਮੈਂ ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਦੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ।

‘ਇਮਾਨਦਾਰ ਅਫਸਰਾਂ ਨੂੰ ਹੀ ਲਗਾਇਆ ਜਾਵੇ SSP’ – Pargat Singh

0

ਚੰਡੀਗੜ੍ਹ : ਪੰਜਾਬ ਕੈਬਨਿਟ ਮੀਟਿੰਗ ‘ਚ ਬਹੁਤ ਸਾਰੇ ਮੁੱਦਿਆਂ ‘ਤੇ ਚਰਚਾ ਹੋਈ ਅਤੇ ਅਗਲੇ 3 ਮਹੀਨਿਆਂ ‘ਚ ਕੀ ਕੀਤਾ ਜਾ ਸਕਦਾ ਹੈ ਇਸ ‘ਤੇ ਮੰਤਰੀਆਂ ਨੇ ਸੁਝਾਅ ਦਿੱਤੇ। ਕੁਝ ਮੰਤਰੀਆਂ ਨੇ ਕਿਹਾ ਕੀ ਈਮਾਨਦਾਰ ਅਫਸਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਤੈਨਾਤ ਕੀਤਾ ਜਾਵੇ। ਉਥੇ ਹੀ ਦੋਆਬਾ ਤੋਂ ਮੰਤਰੀ ਬਣੇ ਪਰਗਟ ਸਿੰਘ ਨੇ ਕਿਹਾ ਕਿ ਸਾਰੇ ਜਿਲ੍ਹਿਆਂ ‘ਚ ਸਭ ਤੋਂ ਇਮਾਨਦਾਰ ਅਫਸਰਾਂ ਨੂੰ ਹੀ ਐਸਐਸਪੀ ਲਗਾਇਆ ਜਾਵੇ।

ਪਰਗਟ ਸਿੰਘ ਨੇ ਕਿਹਾ ਕਿ ਸਾਨੂੰ ਕਿਸੇ ਦੇ ਦਬਾਅ ‘ਚ ਨਹੀਂ ਆਉਣਾ ਚਾਹੀਦਾ। ਮੰਤਰੀ ਨੇ ਕਿਹਾ ਕਿ ਜੇਕਰ ਭ੍ਰਿਸ਼ਟਾਚਾਰ ‘ਤੇ ਕਾਬੂ ਪਾਇਆ ਜਾ ਸਕਦਾ ਹੈ ਤਾਂ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ। ਇਸ ਸਮੇਂ ਲੋਕ ਭ੍ਰਿਸ਼ਟਾਚਾਰ ਦੇ ਕਾਰਨ ਦੁਖੀ ਹਨ। ਇਸਨੂੰ ਖਤਮ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਏਜੰਡਾ ਹੋਣਾ ਚਾਹੀਦਾ ਹੈ।

CM ਚੰਨੀ ਨੇ ਭਗਤ ਸਿੰਘ ਦੇ ਜਨਮਦਿਨ ‘ਤੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਦਿੱਤਾ ਸੱਦਾ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।ਸੋਸ਼ਲ ਮੀਡੀਆ ਪੋਸਟ ਵਿਚ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਹਨਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਅੱਜ ਸ਼ਹੀਦ-ਏ-ਆਜ਼ਾਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਹੁਰਾਂ ਦੀ ਸੋਚ ‘ਤੇ ਪਹਿਰਾ ਦਈਏ ਤੇ ਉਹਨਾਂ ਦੀ ਹੋਂਦ ਨੂੰ ਅਮਰ ਰੱਖੀਏ।