Home Blog Page 2382

‘ਭਾਰਤ ਬੰਦ’ ਅੰਦੋਲਨ ਹੋਇਆ ਸ਼ੁਰੂ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

0

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ 27 ਸਤੰਬਰ ਨੂੰ ਮਤਲਬ ਕਿ ਅੱਜ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਸੀ। ਇਸ ਲਈ ਅੱਜ ਕਿਸਾਨ ਮੋਰਚੇ ਵੱਲੋਂ ਮਿਲੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰੇ ਸ਼ੁਰੂ ਹੋ ਗਏ ਹਨ।

ਇਸ ਦੇ ਕਾਰਨ ਕਿਸਾਨਾਂ ਵੱਲੋਂ ਸਵੇਰ ਤੋਂ ਹੀ ‘ਭਾਰਤ ਬੰਦ’ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ‘ਤੇ ਹਾਈਵੇਅ ਜਾਮ ਕਰ ਦਿੱਤੇ ਗਏ ਹਨ। ਇੱਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਬੰਦ ਦੇ ਚੱਲਦਿਆਂ ਬਾਜ਼ਾਰ, ਦੁਕਾਨਾਂ, ਫੈਕਟਰੀਆਂ ਤੇ ਹੋਰ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਲਈ ਅੱਜ ਵਪਾਰੀ ਵਰਗ ਵੱਲੋਂ ਵੀ ਬਾਜ਼ਾਰ ਬੰਦ ਰੱਖ ਕੇ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਖੰਨਾ ਵਿਖੇ ਵੀ ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਧਰਨਾ ਦਿੱਤਾ ਗਿਆ ਅਤੇ ਮੋਦੀ ਸਰਕਾਰ ਨੂੰ ਤਿੱਖੀਆਂ ਗੱਲਾਂ ਸੁਣਾਈਆਂ ਗਈਆਂ। ਇਸ ਦੇ ਨਾਲ ਹੀ ਦੋਰਾਹਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੋਡ ਜਾਮ ਕੀਤੇ ਗਏ ਅਤੇ ਪਿੰਡਾਂ-ਸ਼ਹਿਰਾਂ ਦੀਆਂ ਦੁਕਾਨਾਂ ਬੰਦ ਕਰਕੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ।

ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਕਿਸਾਨ ਲੱਗਭੱਗ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਬੈਠੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਰੀਬ 11 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਹੀ ਰਹੀ ਹੈ।

ਇਸ ਲਈ ਅੱਜ ਇਹ ਬੰਦ ਰਹਿਣਗੇ

ਬਾਜ਼ਾਰ, ਦੁਕਾਨਾਂ ਅਤੇ ਉਦਯੋਗ

ਹਰ ਤਰ੍ਹਾਂ ਦੀ ਜਨਤਕ ਆਵਾਜਾਈ

ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮ

ਇਨ੍ਹਾਂ ‘ਤੇ ਰੋਕ ਨਹੀਂ ਰਹੇਗੀ

ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ

ਫਾਇਰ ਬ੍ਰਿਗੇਡ, ਆਫ਼ਤ ਰਾਹਤ ਜਾਂ ਨਿੱਜੀ ਐਮਰਜੈਂਸੀ

ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਕੋਈ ਵੀ ਛੋਟ

ਕੋਰੋਨਾ ਨਾਲ ਜੁੜੀ ਕਿਸੇ ਵੀ ਸਰਵਿਸ ਨੂੰ ਰੋਕਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਚੰਨੀ ਨੇ ਟਵੀਟ ਕਰ ਕਿਹਾ – ਕਿਸਾਨਾਂ ਨਾਲ ਖੜ੍ਹਾ ਹਾਂ ਤੇ ਕੇਂਦਰ ਤਿੰਨ ਖੇਤੀ ਕਾਨੂੰਨਾਂ ਨੂੰ ਕਰੇ ਰੱਦ

0

ਚੰਡੀਗੜ੍ਹ : ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਕੇਂਦਰ ਤੋਂ ਤਿਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, “ਸਾਡੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਮੈਂ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦੀ ਬੇਨਤੀ ਕਰਦਾ ਹਾਂ।”

ਨਵੇਂ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ਤੇ  ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੱਜ ਭਾਰਤ ਬੰਦ ਸੱਦਾ ਦਿੱਤਾ ਹੈ। ਕਿਸਾਨ ਸੰਗਠਨ ਚਾਹੁੰਦੇ ਹਨ ਕਿ ਸਰਕਾਰ ਤੁਰੰਤ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲਵੇ। ਪਿਛਲੇ ਸਾਲ ਦੇਸ਼ ਦੇ ਕਈ ਰਾਜਾਂ ਵਿੱਚ ਇਸ ਨਵੇਂ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਸ਼ੁਰੂ ਹੋ ਗਿਆ ਸੀ।

Bharat Band : Rahul Gandhi ਨੇ ਕਿਹਾ – ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਬਰਕਰਾਰ….

0

ਚੰਡੀਗੜ੍ਹ : ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਮੋਰਚਾ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਹ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਉੱਥੇ ਹੀ ਕਿਸਾਨਾਂ ਦੇ ਸਮਰਥਨ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਿਹ ਅੱਜ ਵੀ ਬਰਕਰਾਰ ਹੈ ਪਰ ਸ਼ੋਸ਼ਣ – ਕਾਰ ਸਰਕਾਰ ਨੂੰ ਇਹ ਨਹੀਂ ਪਸੰਦ ਹੈ। ਇਸ ਲਈ ਅੱਜ ਭਾਰਤ ਬੰਦ ਹੈ।

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਤਬਾਹ ਕਰਨ ਲਈ ਜਿੰਮੇਦਾਰ ਹਨ ਬਾਦਲ ਅਤੇ ਕਾਂਗਰਸ:ਕੁਲਤਾਰ ਸਿੰਘ ਸੰਧਵਾਂ

0

ਕਿਹਾ, ਕਾਂਗਰਸ ਗੁਲਾਬੀ ਸੁੰਡੀ ਬਾਰੇ ਮਗਰਮੱਛ ਦੇ ਹੰਝੂ ਵਹਾਉਣ ਵਾਲੇ ਬਾਦਲ ਆਪਣੇ ਸਮੇ ਦੀ ਚਿੱਟੀ ਮੱਖੀ ਵਾਰੇ ਵੀ ਦੱਸਣ

ਬਾਦਲਾਂ ਅਤੇ ਕਾਂਗਰਸੀਆਂ ਵਿਰੁੱਧ ਲੋਕਾਂ ਦਾ ਦਹਾਕਿਆਂ ਪੁਰਾਣਾ ਗੁੱਸਾ ਫੁੱਟਣ ਲੱਗਾ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਪੱਟੀ ਵਿੱਚ ਦੌਰਿਆਂ ਨੂੰ ਨਿਰੋਲ ਡਰਾਮਾ ਕਰਾਰ ਦਿੱਤਾ ਹੈ। ਆਪ ਨੇ ਦਲੀਲ ਦਿੱਤੀ, ਚਿੱਟੀ ਮੱਖੀ ਦੇ ਨਿਰਮਾਤਾ ਤੇ ਜਨਮਦਾ ਬਾਦਲ ਕਿਸ ਨੈਤਿਕਤਾ ਨਾਲ ਕਾਂਗਰਸ ਦੀ ਗੁਲਾਬੀ ਸੁੰਡੀ ਬਾਰੇ ਬੋਲ ਰਹੇ ਹਨ। ਅਜਿਹੇ ਡਰਾਮੇ ਉਨ੍ਹਾਂ ਪੀੜਤ ਪਰਿਵਾਰਾਂ ਦੇ ਅਜੇ ਤੱਕ ਅੱਲੇ ਪਏ ਜ਼ਖ਼ਮਾਂ ਉੱਤੇ ਲੂਣ ਛਿੜਕਣ ਵਰਗੇ ਹਨ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਕਿਸਾਨ 2015 ਵਿਚ ਚਿੱਟੀ ਮੱਖੀ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਵੇਖ ਕੇ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਗਏ ਸਨ।” ਐਤਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀ ਕੁਲਤਾਰ ਸਿੰਘ ਸੰਧਵਾਂ ਕਿਹਾ, ਜਿਵੇਂ ਸੁੰਡੀਆਂ ਆਪਣਾ ਰੰਗ-ਰੂਪ ਬਦਲ ਕੇ ਫ਼ਸਲਾਂ ਦਾ ਨੁਕਸਾਨ ਕਰ ਰਹੀਆਂ ਹਨ, ਠੀਕ ਉਸੇ ਤਰ੍ਹਾਂ ਕਾਂਗਰਸ, ਭਾਜਪਾ ਅਤੇ ਬਾਦਲਾਂ ਨੇ ਖੇਤੀਬਾੜੀ ਅਤੇ ਕਿਸਾਨੀ ਦਾ ਹਰ ਵਾਰ ਇੱਕ-ਦੂਜੇ ਨਾਲੋਂ ਵੱਧ ਕੇ ਨੁਕਸਾਨ ਕੀਤਾ।”

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਕੋਲੋਂ ਕਿਸਾਨਾਂ ਸਮੇਤ ਕੋਈ ਵੀ ਵਰਗ ਭਲੇ ਦੀ ਉਮੀਦ ਨਹੀਂ ਕਰ ਸਕਦਾ, ਕਿਉਂਕਿ ਇਨ੍ਹਾਂ ਦੇ ਮਨ ਅਤੇ ਨੀਅਤ ਵਿੱਚ ਖੋਟ ਹੈ । ਜੇਕਰ ਨੀਅਤ ਅਤੇ ਨੀਤੀ ਸਾਫ ਹੁੰਦੀ ਤਾਂ ਪੰਜਾਬ ਨੂੰ ਸੱਚ-ਮੁੱਚ ਕੈਲੇਫੋਰਨੀਆ ਬਣਾ ਦਿੱਤਾ ਗਿਆ ਹੁੰਦਾ, ਪਰ ਇਨ੍ਹਾਂ ਨੇ ਤਾਂ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਦੀ ਸੱਤਾ ਉਤੇ ਕਾਂਗਰਸੀਆਂ ਅਤੇ ਬਾਦਲਾਂ ਦਾ ਹੀ ਕਬਜ਼ਾ ਰਿਹਾ। 5 ਵਾਰ ਦੇ ਮੁੱਖ ਮੰਤਰੀ ਦੇ ਸਿਆਸਤਦਾਨ ਪੁੱਤਰ ਹੋਣ ਦੇ ਨਾਤੇ ਕੀ ਸੁਖਬੀਰ ਸਿੰਘ ਬਾਦਲ ਦੱਸਣਗੇ ਕਿ ਕਿਸਾਨ ਅਤੇ ਕਿਸਾਨੀ ਸੰਕਟ ਲਈ ਅਸਲ ਜ਼ਿੰਮੇਵਾਰ ਕੌਣ ਹੈ ਅਤੇ ਉਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਨੂੰ ਸੰਕਟ ਚੋਂ ਕੱਢਣ ਲਈ ਕੀ ਕਦਮ ਚੁੱਕੇ ਸਨ? ਨਰਮੇਂ ਦੇ ਖੇਤਾਂ ਵਿਚ ਖੜੇ ਹੋ ਕੇ ਅੱਜ ਮੁਆਵਜ਼ੇ ਦੀ ਮੰਗ ਕਰ ਰਹੇ ਸੁਖਬੀਰ ਸਿੰਘ ਬਾਦਲ ਦਸਤਾਵੇਜ਼ੀ ਰਿਕਾਰਡ ਦਿਖਾ ਕੇ ਲੋਕਾਂ ਨੂੰ ਦੱਸਣ ਕਿ 2015 ਵਿੱਚ ਚਿੱਟੀ ਮੱਖੀ ਦੀ ਮਾਰ ਥੱਲੇ ਆਏ ਕਿਸਾਨਾਂ ਨੂੰ ਉਨ੍ਹਾਂ ਦੀ ਸਰਕਾਰ ਨੇ ਪ੍ਰਤੀ ਏਕੜ ਕਿੰਨੇ ਰੁਪਏ ਦਾ ਮੁਆਵਜ਼ਾ ਅਤੇ ਕਿੰਨੇ ਕਿਸਾਨਾਂ ਨੂੰ ਦਿੱਤਾ ਸੀ? ਇਹ ਵੀ ਦੱਸਣ ਕਿ ਚਿੱਟੀ ਮੱਖੀ ਘੁਟਾਲੇ ਦੇ ਦੋਸ਼ੀਆਂ ਨੂੰ ਕੀ ਸਜਾ ਦਿੱਤੀ ਸੀ ?

ਕੁਲਤਾਰ ਸਿੰਘ ਸੰਧਵਾਂ ਨੇ ਸਵਾਲ ਕੀਤਾ ਹੈ ਕਿ ਕਿਸਾਨਾਂ ਦਾ ਮਸੀਹਾ ਸੱਤਾ ਤੋਂ ਬਾਹਰ ਹੋ ਕੇ ਹੀ ਕਿਸਾਨਾਂ ਕੋਲ ਜਾਂਦਾ ਹੈ ? ਕੁਲਤਾਰ ਸਿੰਘ ਸੰਧਵਾਂ ਨੇ ਨਾਲ ਹੀ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕੇ ਬਾਦਲ ਵਰਗੇ ਸਾਰੇ ਸਵਾਰਥੀ ਸਿਆਸਤਦਾਨਾਂ ਨੂੰ ਸੱਤਾ ਤੋਂ ਹਮੇਸ਼ਾ ਦੂਰ ਰੱਖਿਆ ਜਾਵੇ । ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕੇ ਇਕ ਪਾਸੇ ਸੁਖਬੀਰ ਸਿੰਘ ਬਾਦਲ ਨਰਮਾ ਉਤਪਾਦਕ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਦੂਜੇ ਪਾਸੇ ਚਿੱਟੀ ਮੱਖੀ ਪੈਸਟੀਸਾਈਡ ਘੁਟਾਲੇ ਦੇ ਮਾਸਟਰਮਾਈਂਡ ਤੋਤਾ ਸਿੰਘ ਅਤੇ ਉਸ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ 2022 ਦੀਆਂ ਚੋਣਾਂ ਲਈ ਟਿਕਟਾਂ ਨਾਲ ਨਿਵਾਜ ਰਹੇ ਹਨ ਤਾਂ ਕਿ ਉਹ ਭਵਿੱਖ ਲਈ ਕੋਈ ਨਵੀਂ ਨੀਲੀ ਸੁੰਡੀ ਜਾਂ ਪੀਲੀ ਮੱਖੀ ਇਜਾਦ ਕਰ ਸਕਣ। ਬਾਦਲ ਪਰਿਵਾਰ ਅਤੇ ਹੋਰ ਰਵਾਇਤੀ ਆਗੂਆਂ ਦੇ ਹੋ ਰਹੇ ਵਿਰੋਧ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਜੋ ਬੀਜਿਆ ਸੀ ਅੱਜ ਉਹੀ ਵੱਢ ਰਹੇ ਹਨ। ਇਨ੍ਹਾਂ ਵਿਰੁੱਧ ਲੋਕਾਂ ਦਾ ਦਹਾਕਿਆਂ ਪੁਰਾਣਾ ਗੁੱਸਾ ਫੁਟਣ ਲੱਗਾ ਹੈ। ਅਜੇਹੇ ਨਕਾਰਾਤਮਕ ਵਰਤਾਰੇ ਲਈ ਇਹ ਆਗੂ ਖੁਦ ਜ਼ਿੰਮੇਵਾਰ ਹਨ।

ਆਪ ਆਗੂ ਨੇ ਨਾਲ ਹੀ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਹਾਲਾਤ ਵਿਚ ਕਾਨੂੰਨ ਆਪਣੇ ਹੱਥਾਂ ਵਿੱਚ ਨਾ ਲੈਣ ਅਤੇ ਅਜਿਹੇ ਸਵਾਰਥੀ ਸਿਆਸਤਦਾਨਾਂ ਨੂੰ ਚੱਲਦਾ ਕਰਨ ਲਈ ਇਨ੍ਹਾਂ ਵਿਰੁਧ ਵੋਟਾਂ ਰਾਹੀਂ ਗੁੱਸਾ ਕੱਢਣ। ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਫਸਲ ਦਾ 100 ਫੀਸਦ ਮੁਆਵਜਾ ਦਿਤਾ ਜਾਵੇ, ਜੋ ਸਿੱਧੇ ਤੌਰ ਤੇ ਕਿਸਾਨਾਂ ਨੂੰ ਮਿਲੇ । ਇਸ ਦੇ ਨਾਲ ਉਨ੍ਹਾ ਕਿਹਾ ਕਿ ਕੀਟਨਾਸ਼ਕ ਦਵਾਈਆਂ ਦੀ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਤੋਂ ਜਾਂਚ ਕਰਵਾ ਕੇ ਦੋਸ਼ੀਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।

Punjab Cabinet ਦਾ ਹੋਇਆ ਵਿਸਥਾਰ, ਇਨ੍ਹਾਂ ਮੰਤਰੀਆਂ ਨੇ ਚੁੱਕੀ ਸਹੁੰ

0

ਅੱਜ ਪੰਜਾਬ ਕੈਬਨਿਟ ਦਾ ਵਿਸਥਾਰ ਹੋਇਆ ਹੋਇਆ ਹੈ। ਇਸ ਦੌਰਾਨ ਮੰਤਰੀਆਂ ਨੇ ਪੰਜਾਬ ਰਾਜ ਭਵਨ ‘ਚ ਸਹੁੰ ਚੁੱਕੀ ਤੇ ਉਹ ਪੰਜਾਬ ਦੀ ਨਵੀਂ ਕੈਬਨਿਟ ‘ਚ ਸ਼ਾਮਿਲ ਹੋ ਗਏ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ‘ਚ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ ,ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੈਡਿੰਗ, ਗੁਰਕੀਰਤ ਸਿੰਘ ਕੋਟਲੀ ਸ਼ਾਮਿਲ ਹੋਏ ਹਨ।

ਇਨ੍ਹਾਂ ਨੇ ਅੱਜ ਪੰਜਾਬ ਕੈਬਨਿਟ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਾਰੇ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਵਿੱਚ 7 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 8 ਚਿਹਰੇ ਪੁਰਾਣੇ ਹਨ।

ਭਾਰਤ ’ਚ Samsung Galaxy M52 5G ਇਸ ਦਿਨ ਹੋਵੇਗਾ ਲਾਂਚ, ਕੰਪਨੀ ਨੇ ਕੀਤਾ ਐਲਾਨ

0

Samsung ਆਪਣੀ ਐਮ ਸੀਰੀਜ਼ (M Series) ਦਾ ਨਵਾਂ ਸਮਾਰਟਫੋਨ ਬਹੁਤ ਜਲਦ ਭਾਰਤ ਵਿੱਚ ਲਾਂਚ ਕਰਨ ਜਾ ਰਹੀ ਹੈ। ਕੰਪਨੀ ਨੇ ਐਲਾਨ ਕੀਤਾ ਹੈ ਕਿ 28 ਸਤੰਬਰ ਨੂੰ ਸੈਮਸੰਗ ਗਲੈਕਸੀ ਐਮ 52 5ਜੀ (Samsung Galaxy M52 5G) ਸਮਾਰਟਫੋਨ ਭਾਰਤੀ ਬਾਜ਼ਾਰ ਵਿੱਚ ਲਾਂਚ ਕੀਤਾ ਜਾਵੇਗਾ।

ਇਸ ਸਮਾਰਟਫੋਨ ‘ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਇਸ ਵਿੱਚ 5000mAh ਦੀ ਬੈਟਰੀ ਦਿੱਤੀ ਗਈ ਹੈ। ਤੁਸੀਂ ਇਸ ਨੂੰ ਈ-ਕਾਮਰਸ ਕੰਪਨੀ ਦੁਆਰਾ ਖਰੀਦ ਸਕੋਗੇ। Samsung Galaxy M52 5G ਸਮਾਰਟਫੋਨ ‘ਚ 6.7 ਇੰਚ ਦੀ ਫੁੱਲ ਐਚਡੀ + ਸੁਪਰ ਐਮੋਲੇਡ ਡਿਸਪਲੇਅ ਦਿੱਤਾ ਜਾਵੇਗਾ,ਜਿਸ ਦਾ ਰੈਜ਼ੋਲਿਊਸ਼ਨ 1,080×2,400 ਪਿਕਸਲ ਹੈ।

ਇਸ ਦਾ ਰੀਫਰੈਸ਼ ਰੇਟ 120 Hz ਹੈ। ਇਹ ਫੋਨ ਐਂਡਰਾਇਡ 11 ਅਧਾਰਤ OneUI 3.1 ‘ਤੇ ਕੰਮ ਕਰੇਗਾ। ਇਸ ਫੋਨ ‘ਚ ਕੁਆਲਕਾਮ ਸਨੈਪਡ੍ਰੈਗਨ 778 ਜੀ ਪ੍ਰੋਸੈਸਰ ਦੀ ਵਰਤੋਂ ਕੀਤੀ ਗਈ ਹੈ। ਇਸ ਫੋਨ ‘ਚ 6 ਜੀਬੀ ਰੈਮ ਤੇ 128 ਜੀਬੀ ਇੰਟਰਨਲ ਸਟੋਰੇਜ ਹੈ।

ਇਸ ਦੇ ਨਾਲ ਹੀ ਫੋਟੋਗ੍ਰਾਫੀ ਲਈ ਸੈਮਸੰਗ ਗੈਲੈਕਸੀ ਐਮ 52 5ਜੀ (Samsung Galaxy M52 5G) ਸਮਾਰਟਫੋਨ ‘ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਜਾ ਸਕਦਾ ਹੈ, ਜਿਸ ਦਾ ਪ੍ਰਾਇਮਰੀ ਕੈਮਰਾ 64 ਮੈਗਾਪਿਕਸਲ ਦਾ ਹੋਵੇਗਾ। ਇਸ ਤੋਂ ਇਲਾਵਾ 12 ਮੈਗਾ-ਪਿਕਸਲ ਦਾ ਇੱਕ ਹੋਰ ਸੈਂਸਰ ਅਤੇ 5 ਮੈਗਾ-ਪਿਕਸਲ ਡੈਪਥ ਕੈਮਰਾ ਦਿੱਤਾ ਜਾਵੇਗਾ। ਸੈਲਫੀ ਤੇ ਵੀਡੀਓ ਕਾਲਿੰਗ ਲਈ ਫੋਨ ‘ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

ਇਸ ਫੋਨ ‘ਚ ਪਾਵਰ ਲਈ 5000mAh ਦੀ ਬੈਟਰੀ ਹੈ, ਜੋ ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ। ਕੁਨੈਕਟੀਵਿਟੀ ਲਈ, ਫੋਨ ਵਿੱਚ 5 ਜੀ, 4 ਜੀ ਐਲਟੀਈ, ਵਾਈ-ਫਾਈ, ਬਲੂਟੁੱਥ ਵੀ5, ਜੀਪੀਐਸ/ਏ-ਜੀਪੀਐਸ ਅਤੇ ਯੂਐਸਬੀ ਟਾਈਪ-ਸੀ ਪੋਰਟ ਜਿਹੇ ਫੀਚਰ ਮਿਲਣਗੇ। ਸਕਿਓਰਿਟੀ ਲਈ ਫੋਨ ‘ਚ ਸਾਈਡ-ਮਾਊਂਟੇਡ ਫਿੰਗਰ ਪ੍ਰਿੰਟ ਸੈਂਸਰ ਦਿੱਤਾ ਜਾ ਸਕਦਾ ਹੈ।

ਸੁੱਕੇ ਨਾਰੀਅਲ ਨਾਲ ਸਿਹਤ ਨੂੰ ਕਿਹੜੇ-ਕਿਹੜੇ ਮਿਲਦੇ ਹਨ ਫਾਇਦੇ, ਜਾਣੋ

0

ਆਮ ਤੌਰ ‘ਤੇ ਅਸੀਂ ਸੁੱਕੇ ਨਾਰੀਅਲ ਦੀ ਵਰਤੋਂ ਖੀਰ, ਆਈਸਕ੍ਰੀਮ, ਸਵੀਟ ਡਿਸ਼, ਮਿਠਾਈਆਂ ਬਣਾਉਣ ਵਿੱਚ ਕਰਦੇ ਹਾਂ। ਸੁੱਕੇ ਨਾਰੀਅਲ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਮੌਜੂਦ ਹੁੰਦੇ ਹਨ। ਇਹ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜਾਣਕਾਰੀ ਅਨੁਸਾਰ ਸੁੱਕਾ ਨਾਰੀਅਲ ਦਿਲ ਅਤੇ ਦਿਮਾਗ ਲਈ ਬਹੁਤ ਵਧੀਆ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ।

ਐਂਟੀਆਕਸੀਡੈਂਟਸ ਭਰਪੂਰ

ਨਾਰੀਅਲ ਵਿੱਚ ਫੈਨੋਲਿਕ ਮਿਸ਼ਰਣ ਹੁੰਦੇ ਹਨ, ਜੋ ਐਂਟੀਆਕਸੀਡੈਂਟਸ ਦੇ ਰੂਪ ਵਿੱਚ ਕੰਮ ਕਰਦੇ ਹਨ। ਉਹ ਸਰੀਰ ਦੇ ਸੈੱਲਾਂ ਦੇ ਆਕਸੀਡੇਟਿਵ ਨੁਕਸਾਨ ਨੂੰ ਰੋਕਦੇ ਹਨ। ਗੈਲਿਕ ਐਸਿਡ, ਕੈਫਿਕ ਐਸਿਡ, ਸੈਲੀਸਾਈਲਿਕ ਐਸਿਡ, ਪੀ-ਕੁਮਰਿਕ ਐਸਿਡ ਸ਼ਾਮਲ ਕਰਦਾ ਹੈ। ਇਸ ਦੇ ਨਾਲ ਹੀ ਸੁੱਕਾ ਨਾਰੀਅਲ ਸਰੀਰ ਵਿੱਚ ਖੂਨ ਦੇ ਪ੍ਰਵਾਹ ਨੂੰ ਸਹੀ ਰੱਖਦਾ ਹੈ।

ਆਇਰਨ ਦੀ ਕਮੀ ਨੂੰ ਦੂਰ ਕਰਦਾ ਹੈ

ਆਇਰਨ ਦੀ ਕਮੀ ਦੀ ਸਮੱਸਿਆ ਮਹਿਲਾਵਾਂ ‘ਚ ਅਕਸਰ ਵੇਖੀ ਜਾਂਦੀ ਹੈ। ਸੁੱਕੇ ਨਾਰੀਅਲ ਵਿੱਚ ਆਇਰਨ ਬਹੁਤ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ। ਸਰੀਰ ਵਿੱਚ ਆਇਰਨ ਦੀ ਕਮੀ ਇਸ ਨੂੰ ਖਾਣ ਨਾਲ ਪੂਰੀ ਕੀਤੀ ਜਾ ਸਕਦੀ ਹੈ।

ਇਮਿਊਨਿਟੀ ਨੂੰ ਵਧਾਉਂਦਾ ਹੈ

ਸੁੱਕੇ ਨਾਰੀਅਲ ਵਿੱਚ ਪ੍ਰੋਟੀਨ, ਵਿਟਾਮਿਨ, ਆਇਰਨ, ਕੈਲਸ਼ੀਅਮ, ਮੈਂਗਨੀਜ਼ ਅਤੇ ਸੇਲੇਨੀਅਮ ਪਾਇਆ ਜਾਂਦਾ ਹੈ। ਇਹ ਪੌਸ਼ਟਿਕ ਤੱਤ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਕੇ ਵਾਇਰਲ ਬਿਮਾਰੀਆਂ ਤੋਂ ਬਚਾਉਂਦੇ ਹਨ।

ਗਠੀਏ ਦੀ ਸਮੱਸਿਆ ਤੋਂ ਰਾਹਤ

ਸੁੱਕੇ ਨਾਰੀਅਲ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਰੀਰ ਦੇ ਜੋੜਨ ਵਾਲੇ ਟਿਸ਼ੂਆਂ ਨੂੰ ਮਜ਼ਬੂਤ ਕਰਦੇ ਹਨ। ਖੁਰਾਕ ਵਿੱਚ ਨਾਰੀਅਲ ਨੂੰ ਸ਼ਾਮਲ ਕਰਨ ਨਾਲ ਗਠੀਆ ਅਤੇ ਔਸਟੀਓਪੋਰੋਸਿਸ ਵਰਗੀਆਂ ਸਮੱਸਿਆਵਾਂ ਦੇ ਜ਼ੋਖ਼ਮ ਨੂੰ ਵੀ ਘੱਟ ਕੀਤਾ ਜਾਂਦਾ ਹੈ।

ਯਾਦਦਾਸ਼ਤ ਮਜ਼ਬੂਤ ਕਰਨ ਵਿੱਚ ਮਦਦਗਾਰ

ਸੁੱਕਾ ਨਾਰੀਅਲ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਸੁੱਕਾ ਨਾਰੀਅਲ ਮਾਨਸਿਕ ਸਿਹਤ ਲਈ ਬਹੁਤ ਮਹੱਤਵਪੂਰਨ ਹੈ।

ਕਾਂਗਰਸ ਨੇ ਪੰਜਾਬ ਕੈਬਨਿਟ ‘ਚ ਸ਼ਾਮਿਲ ਹੋਏ ਮੰਤਰੀਆਂ ਦੀ ਲਿਸਟ ਕੀਤੀ ਜਾਰੀ

0

ਕਾਂਗਰਸ ਨੇ ਆਖਰ ਪੰਜਾਬ ਕੈਬਨਿਟ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ ਇਨ੍ਹਾਂ ਮੰਤਰੀਆਂ ਦਾ ਨਾਂ ਸ਼ਾਮਿਲ ਹੈ।

ਨਵੇਂ ਕੈਬਨਿਟ ਮੰਤਰੀ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁੱਕ ਰਹੇ ਹਨ।

ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਬਲਬੀਰ ਸਿੱਧੂ ਹੋਏ ਭਾਵੁਕ, ਕਹੀ ਇਹ ਗੱਲ

0

ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ‘ਤੇ ਪ੍ਰਤੀਕਿਰਿਆ ਦਿੱਤੀ। ਉਹ ਭਾਵੁਕ ਹੋ ਗਏ ਤੇ ਕਿਹਾ ਕਿ ਸਾਨੂੰ ਜ਼ਲੀਲ ਕਰਕੇ ਬਾਹਰ ਕੱਢਣ ਦੀ ਕੀ ਲੋੜ ਸੀ। ਫਾਂਸੀ ਦੇਣ ਤੋਂ ਪਹਿਲਾਂ ਵੀ ਆਖਰੀ ਇੱਛਾ ਪੁੱਛੀ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਆਖਰੀ ਸਮੇਂ ਤੱਕ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜ੍ਹੇ ਹਾਂ।ਮੈਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਇਆ। ਉਨ੍ਹਾਂ ਨੇ ਹਾਈਕਮਾਨ ਨੂੰ ਪੁੱਛਿਆ ਕਿ ਮੇਰਾ ਕੀ ਕਸੂਰ ਸੀ? ਤੁਹਾਨੂੰ ਦੱਸ ਦੇਈਏ ਕਿ ਬਲਬੀਰ ਸਿੱਧੂ ਨੇ ਹਾਈਕਮਾਨ ਨੂੰ ਚਿੱਠੀ ਲਿਖ ਕੇ ਆਪਣੀ ਨਾਰਾਜ਼ਗੀ ਵੀ ਜਤਾਈ ਹੈ।

ਇਸ ਦੌਰਾਨ ਉਨ੍ਹਾਂ ਨੇ ਫਤਿਹ ਕਿੱਟ ਅਤੇ ਵੈਕਸੀਨ ਘੁਟਾਲੇ ਬਾਰੇ ਵੀ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੈਨੂੰ ਇਸ ਮਾਮਲੇ ਵਿੱਚ ਕੁੱਝ ਨਹੀਂ ਪੁੱਛਿਆ ਗਿਆ। ਸਾਰੇ ਫੈਸਲੇ ਸਾਬਕਾ ਮੁੱਖ ਸਕੱਤਰ ਵਿਨੀ ਮਹਾਜਨ ਨੇ ਲਏ ਸਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਿੱਚ ਨਵੇਂ ਮੰਤਰੀ ਮੰਡਲ ਦਾ ਐਲਾਨ ਹੋ ਚੁੱਕਾ ਹੈ। ਕੁੱਝ ਪੁਰਾਣੇ ਮੰਤਰੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਬਲਬੀਰ ਸਿੱਧੂ ਦਾ ਨਾਂ ਵੀ ਸ਼ਾਮਲ ਹੈ।

 

27 ਸਤੰਬਰ ਨੂੰ ਭਾਰਤ ਬੰਦ ਸੱਦੇ ਨੂੰ ਲੈ ਕੇ ਕਿਸਾਨਾਂ ਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ : ਹਰਮੀਤ ਸਿੰਘ ਕਾਦੀਆਂ

0

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਕਰਨ ਦੀ ਕਾਲ ਕੀਤੀ ਹੋਈ ਹੈ। ਜਿਸ ਦੇ ਤਹਿਤ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਕੱਲ੍ਹ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਯੂਨੀਅਨ ਦੇ ਆਗੂ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਿਹਾ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਨਾਨੋਕੀ ਵਿਖੇ ਪਹੁੰਚੇ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ,ਉਦੋਂ ਤੱਕ ਇਹ ਸੰਘਰਸ਼ ਇਸ ਪ੍ਰਕਾਰ ਹੀ ਲਗਾਤਾਰ ਜਾਰੀ ਰਹੇਗਾ।ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਤਾਂ ਲਗਾਤਾਰ ਨਰਿੰਦਰ ਮੋਦੀ ਦਾ ਵਿਰੋਧ ਕਿਸਾਨ ਕਰ ਹੀ ਰਹੇ ਅਤੇ ਹੁਣ ਅਮਰੀਕਾ ਵਿੱਚ ਵੀ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਸੱਦੇ ਨੂੰ ਲੈ ਕੇ ਕਿਸਾਨਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਚਾਹੇ ਇਹ ਧਰਨਾ ਜਿੰਨਾ ਮਰਜ਼ੀ ਲੰਮਾ ਹੋ ਜਾਵੇ ਪਰ ਕਿਸਾਨ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਨੇ ਕਿਹਾ ਕਿ ਇਕ ਸਾਲ ਦਾ ਸਮਾਂ ਦਿੱਲੀ ਦੀਆਂ ਬਰੂਹਾਂ ਤੇ ਹੋ ਗਿਆ ਹੈ। ਇਸ ਸੰਘਰਸ਼ ਦੌਰਾਨ ਛੇ ਸੌ ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਗਏ ਹਨ ਪਰ ਫਿਰ ਵੀ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਅਤੇ ਆਉਣ ਵਾਲੇ ਸਮੇਂ ਵਿਚ ਨਰਿੰਦਰ ਮੋਦੀ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵਾਗੇ।

ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ 27 ਸਤੰਬਰ ਨੂੰ ਭਾਰਤ ਬੰਦ ਨੂੰ ਲੈ ਕੇ ਸਾਰਿਆਂ ਨੂੰ ਅਸੀਂ ਲਾਮਬੰਦ ਕਰ ਰਹੇ ਹਾਂ ਅਤੇ ਸਾਰੇ ਭਾਰਤ ਬੰਦ ਨਾਲ ਅਸੀਂ ਮੋਦੀ ਸਰਕਾਰ ਦੀਆਂ ਜੜ੍ਹਾਂ ਹਿੱਲਾ ਦੇਵਾਗੇ।