Home Blog Page 2392

ਹੁਣ ਕੈਨੇਡਾ ਜਾਣ ਵਾਲੇ ਲੋਕਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਇਆ ਸਿੱਧੀਆਂ ਉਡਾਣਾਂ

0

ਕੈਨੇਡਾ ਜਾਣ ਵਾਲੇ ਲੋਕਾਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ”ਏਅਰ ਕੈਨੇਡਾ” ਨੇ ਕੋਵਿਡ-19 ਮਹਾਂਮਾਰੀ ਕਾਰਨ 5 ਮਹੀਨਿਆਂ ਦੇ ਲੰਬੇ ਸਮੇਂ ਪਿੱਛੋਂ ਭਾਰਤ ਲਈ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਕੈਨੇਡਾ ਦੀ ਸਰਕਾਰ ਦੇ ਕੌਂਸਲੇਟ ਜਨਰਲ ਦਿੱਲੀ ਦਫਤਰ ਵੱਲੋਂ ਜਾਰੀ ਰਿਪੋਰਟ ਵਿਚ ਭਾਰਤ ਤੋਂ ਕੈਨੇਡਾ ਜਾਣ ਵਾਲੀਆਂ ਬੰਦ ਪਈਆਂ ਫਲਾਈਟਾਂ ਸਬੰਧੀ ਨਵੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ! ਇਸ ਜਾਣਕਾਰੀ ਅਨੁਸਾਰ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 26 ਸਤੰਬਰ ਤੱਕ ਬੰਦ ਹਨ ਅਤੇ ਇਸ ਤੋਂ ਬਾਅਦ ਇਹ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ, ਜੇਕਰ ਤੁਸੀਂ ਇਨ੍ਹਾਂ ਉਡਾਣਾਂ ਰਾਹੀਂ ਕੈਨੇਡਾ ਜਾਣਾ ਹੈ ਤਾਂ ਕਨੇਡੀਅਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਤੁਹਾਨੂੰ ਕਰਨੀ ਪਵੇਗੀ-

-ਤੁਹਾਡੇ ਕਰੋਨਾ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ

-ਦਿੱਲੀ ਏਅਰਪੋਰਟ ਦੇ ਬਾਹਰ ਮੈਟਰੋ ਸਟੇਸ਼ਨ ਦੇ ਨਜ਼ਦੀਕ ਕਰੋਨਾ ਟੈਸਟ ਸੈਂਟਰ ਤੋਂ ਤੁਹਾਨੂੰ ਆਪਣਾ ਟੈਸਟ ਕਰਾਉਣਾ ਲਾਜ਼ਮੀ ਹੈ ਅਤੇ ਇਹ ਟੈਸਟ 18 ਘੰਟੇ ਤੋਂ ਪੁਰਾਣਾ ਨਹੀਂ ਹੋਣਾ ਚਾਹੀਦਾ

-ਕਰੋਨਾ ਦੀਆਂ ਖੁਰਾਕਾਂ ਦੀ ਜਾਣਕਾਰੀ ਤੁਹਾਨੂੰ ਕੈਨੇਡਾ ਦੀ ਸਰਕਾਰ ਦੇ ਐਪ “ARRIVECAN” ਤੇ ਅਪਲੋਡ ਕਰਨਾ ਲਾਜ਼ਮੀ ਹੋਵੇਗਾ

ਕਿਸੇ ਵੀ ਹੋਰ ਜਗ੍ਹਾ ਭਾਵ ਕਿਤੇ ਬਾਹਰੋਂ ਕਰਵਾਏ ਗਏ ਕਰੋਨਾ ਟੈਸਟ ਕਰਵਾਇਆ ਗਿਆ ਹੈ ਤਾਂ ਏਅਰਲਾਈਨ ਕਾਊਂਟਰ ਤੇ ਸਟਾਫ ਤੁਹਾਨੂੰ ਚੜ੍ਹਾਉਣ ਤੋਂ ਇਨਕਾਰ ਕਰ ਸਕਦਾ ਹੈ ਉਮੀਦ ਹੈ ਇਨ੍ਹਾਂ ਸਭ ਗੱਲਾਂ ਨੂੰ ਤੁਸੀਂ ਧਿਆਨ ਵਿਚ ਰੱਖ ਕੇ ਹੀ ਏਅਰਪੋਰਟ ਜਾਓਗੇ ਅਤੇ ਹਰ ਤਰ੍ਹਾਂ ਦੀ ਮੁਸ਼ਕਿਲ ਅਤੇ ਬਹਿਸ ਤੋਂ ਬਚੋਗੇ!

ਦਮਨਦੀਪ ਸਿੰਘ Amritsar Improvement Trust ਦੇ ਬਣੇ ਨਵੇਂ ਚੇਅਰਮੈਨ

0

ਅੰਮ੍ਰਿਤਸਰ: ਪੰਜਾਬ ਦੀ ਕਮਾਨ ਸੰਭਾਲਣ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਕੈਪਟਨ ਦੇ ਕਰੀਬੀ ਅਧਿਕਾਰੀਆਂ ਨੂੰ ਝਟਕਾ ਦੇ ਰਹੇ ਹਨ। ਇਸੇ ਕੜੀ ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਦਿੱਤਾ ਗਿਆ ਹੈ।

ਹੁਣ ਦਮਨਦੀਪ ਸਿੰਘ ਨੂੰ ਦਿਨੇਸ਼ ਬੱਸੀ ਦੀ ਜਗ੍ਹਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦਮਨਦੀਪ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਖਾਸ ਮੰਨੇ ਜਾਂਦੇ ਹਨ।

PRTC ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਬੱਸਾਂ ਤੋਂ ਹਟਾਉਣ ਦੇ ਦਿੱਤੇ ਨਿਰਦੇਸ਼

0

ਚੰਡੀਗੜ੍ਹ : ਪੀਆਰਟੀਸੀ ਨੇ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖਮੰਤਰੀ ਬਣਨ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਬੱਸਾਂ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

PM ਮੋਦੀ ਨੇ ਕੈਨੇਡਾ ਸੰਸਦੀ ਚੋਣਾਂ ‘ਚ ਜਸਟਿਨ ਟਰੂਡੋ ਨੂੰ ਮਿਲੀ ਜਿੱਤ ‘ਤੇ ਦਿੱਤੀ ਵਧਾਈ

0

PM ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਚੋਣਾਂ ’ਚ ਮਿਲੀ ਸਫ਼ਲਤਾ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਕੈਨੇਡਾ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਜਾਰੀ ਰੱਖਣ ਦੇ ਇੱਛੁਕ ਹਨ। ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਟਰੂਡੋ ਦੀ ਲਿਬਰਲ ਪਾਰਟੀ ਨੂੰ ਜਿੱਤ ਮਿਲੀ ਹੈ ਪਰ ਬਹੁਮਤ ਹਾਸਲ ਕਰਨ ਦੀ ਉਨ੍ਹਾਂ ਦੀ ਮੰਸ਼ਾ ਪੂਰੀ ਨਹੀਂ ਹੋ ਸਕੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਵਿਚ ਕਿਹਾ ਕਿ ਚੋਣਾਂ ਵਿਚ ਜਿੱਤ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵਧਾਈ। ਮੈਂ ਭਾਰਤ-ਕੈਨੇਡਾ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਨਾਲ ਹੀ ਗਲੋਬਲ ਅਤੇ ਬਹੁ-ਪੱਖੀ ਮੁੱਦਿਆਂ ’ਤੇ ਸਹਿਯੋਗ ਲਈ ਇਕੱਠੇ ਮਿਲ ਕੇ ਕੰਮ ਜਾਰੀ ਰੱਖਣ ਦਾ ਇੱਛੁਕ ਹਾਂ।

ਟਰੂ

ਡੋ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਨੇ ਕਿਸੇ ਵੀ ਪਾਰਟੀ ਦੀ ਤੁਲਨਾ ’ਚ ਸਭ ਤੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ। ਲਿਬਰਲ ਪਾਰਟੀ 2019 ’ਚ ਜਿੱਤੀਆਂ ਗਈਆਂ ਸੀਟਾਂ ਤੋਂ ਇਕ ਵੱਧ ਯਾਨੀ ਕਿ 158 ਸੀਟਾਂ ’ਤੇ ਜਿੱਤ ਦੀ ਕਗਾਰ ’ਤੇ ਹੈ। ਉਹ ਹਾਊਸ ਆਫ਼ ਕਾਮਰਸ ਵਿਚ ਬਹੁਮਤ ਲਈ ਜ਼ਰੂਰੀ 170 ਸੀਟਾਂ ਤੋਂ ਅਜੇ 12 ਸੀਟਾਂ ਦੂਰ ਹਨ। ਕੰਜ਼ਰਵੇਟਿਵ ਪਾਰਟੀ ਨੇ 119 ਸੀਟਾਂ ਜਿੱਤੀਆਂ ਹਨ। ਪਿ

ਹਰੀਸ਼ ਰਾਵਤ ਨੇ ਦਿੱਲੀ ਦੇ CM ਕੇਜਰੀਵਾਲ ਬਾਰੇ ਕਹੀ ਵੱਡੀ ਗੱਲ

0

ਹਰੀਸ਼ ਰਾਵਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਤਰਾਖੰਡ ਵਿੱਚ 6 ਮਹੀਨੇ ‘ਚ ਇੱਕ ਲੱਖ ਲੋਕਾਂ ਨੂੰ ਨੌਕਰੀ ਦੇਣ ਦਾ ਐਲਾਨ ਕਰਨ ‘ਤੇ ਨਿਸ਼ਾਨਾ ਸਾਧਿਆ ਤੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਕੇਜਰੀਵਾਲ ਨੇ ਸਾਢੇ ਸੱਤ ਸਾਲਾਂ ਦੌਰਾਨ ਸਿਰਫ 6 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਨੇ ਟਵੀਟ ਕੀਤਾ, ‘‘ਵੱਡਾ ਦਾਅਵਾ ਕੀਤਾ ਗਿਆ ਕਿ 1 ਸਾਲ ਵਿੱਚ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਸਵਾਲ ਹੈ ਸਾਢੇ ਸੱਤ ਸਾਲ ਇਨ੍ਹਾਂ ਨੂੰ ਦਿੱਲੀ ਵਿੱਚ ਸਰਕਾਰ ਚਲਾਉਂਦੇ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਾਢੇ ਸੱਤ ਸਾਲ ਵਿੱਚ ਸਿਰਫ 6 ਹਜ਼ਾਰ ਤੋਂ ਕੁੱਝ ਜ਼ਿਆਦਾ ਅਹੁਦਿਆਂ ‘ਤੇ ਸਰਕਾਰੀ ਨੌਕਰੀਆਂ ਕੱਢੀਆਂ ਅਤੇ ਭਰਤੀਆਂ ਕੀਤੀਆਂ ਹਨ, ਜਦੋਂ ਕਿ ਦਿੱਲੀ ਦਾ ਬਜਟ ਉਤਰਾਖੰਡ ਤੋਂ ਤਿੰਨ ਗੁਣਾ ਜ਼ਿਆਦਾ ਹੈ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੇਤਾ ‘ਤੇ ਤੰਜ ਕੱਸਦੇ ਹੋਏ ਕਿਹਾ, ‘‘ਉਤਰਾਖੰਡ ਦਾ ਬਜਟ ਛੋਟਾ, ਵਾਅਦਾ ਵੱਡਾ। ਨਾ ਨੌਂ ਮਨ ਤੇਲ ਹੋਵੇਗਾ, ਨਾ ਰਾਧਾ ਨੱਚੇਗੀ। ਸਿਰਫ ਚੋਣਾਂ ਵਿੱਚ ਬਣੇ ਰਹਿਣ ਲਈ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।

‘ਕੀ ਇਹ ਹੈ ਗ਼ਰੀਬਾਂ ਦੀ ਸਰਕਾਰ’! 4 ਲੋਕਾਂ ਲਈ 16 – seater Learjet, ਨਵੇਂ CM ਦੇ ਦਿੱਲੀ ਦੌਰੇ ‘ਤੇ Capt. Amarinder ਨੇ ਕੱਸਿਆ ਤੰਜ

0

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਹੁਦਾ ਸੰਭਾਲਦੇ ਹੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ, ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਕਾਂਗਰਸ (Congress) ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਜਾਣਾ ਸੀ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੀ ਇੱਕ ਫੋਟੋ ਟਵੀਟ ਕੀਤੀ। ਇਸ ਫੋਟੋ ਵਿੱਚ, ਪੰਜਾਬ ਦੇ ਨਵੇਂ ਮੁੱਖ ਮੰਤਰੀ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਇੱਕ ਚਾਰਟਰਡ ਜਹਾਜ਼ ਕੋਲ ਖੜ੍ਹੇ ਹਨ। ਇਸ ‘ਤੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਨੇ ਕਿਹਾ ਹੈ ਕਿ ਕੱਲ੍ਹ ਤੱਕ ਚੰਨੀ ਖੁਦ ਨੂੰ ਗਰੀਬ ਆਦਮੀ ਦੱਸਦੇ ਸਨ ਪਰ ਅੱਜ ਉਹ ਨਿੱਜੀ ਜੈੱਟ ਰਾਹੀਂ ਦਿੱਲੀ ਜਾ ਰਹੇ ਹਨ। ਅਕਾਲੀ ਦਲ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਕਾਰ ਰਾਹੀਂ 250 ਕਿਲੋਮੀਟਰ ਦਾ ਸਫਰ ਤੈਅ ਕਰ ਸਕਦਾ ਸੀ ਪਰ ਉਸਨੇ ਅਜਿਹਾ ਨਹੀਂ ਕੀਤਾ।

ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਦੇ ਹਵਾਲੇ ਨਾਲ ਜਾਰੀ ਟਵੀਟ ਵਿੱਚ ਪੋਸਟ ਕੀਤਾ ਗਿਆ, ”ਵਾਹ …. ਕੀ ‘ਗਰੀਬਾਂ ਦੀ ਸਰਕਾਰ’ ਹੈ! 5 ਸੀਟਾਂ ਵਾਲਾ ਸਰਕਾਰੀ ਹੈਲੀਕਾਪਟਰ ਉਪਲਬਧ ਹੋਣ ‘ਤੇ ਵੀ 4 ਲੋਕਾਂ ਨੂੰ ਲੈ ਕੇ ਜਾਣ ਲਈ 16 ਸੀਟਾਂ ਵਾਲੀ ਲੀਅਰਜੈਟ। ਮੈਂ ਮਹਿਸੂਸ ਕਰ ਰਿਹਾ ਹਾਂ ਕਿ ਮੈਂ ਪਿਛਲੇ ਸਾਢੇ ਚਾਰ ਤੋਂ ਨੀਂਦ ਵਿੱਚ ਘੁੰਮ ਰਿਹਾ ਸੀ, ਮੇਰਾ ਮੰਨਣਾ ਹੈ ਕਿ ਪੰਜਾਬ ਵਿੱਤੀ ਸੰਕਟ ਵਿੱਚ ਹੈ।”

ਪੰਜਾਬ ਦੇ SC ਕਮਿਸ਼ਨ ਨੇ ਦਲਿਤ ਸ਼ਬਦ ਦੀ ਵਰਤੋਂ ਨਾ ਕਰਨ ਦੇ ਦਿੱਤੇ ਨਿਰਦੇਸ਼

0

ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਦਲਿਤ ਸ਼ਬਦ ਦੀ ਵਰਤੋਂ ਦਾ ਨੋਟਿਸ ਲੈਂਦਿਆਂ, ਪੰਜਾਬ ਦੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੰਗਲਵਾਰ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਲਈ ਇਸ ਸ਼ਬਦ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਨੇ ਕਿਹਾ ਕਿ ਇੰਟਰਨੈਟ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰੌਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀ ਨਾਲ ਸੰਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਦਿਖਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।

ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ ਕਿ ਸੰਵਿਧਾਨ ਜਾਂ ਕਿਸੇ ਕਾਨੂੰਨ ਵਿੱਚ ਦਲਿਤ ਦਾ ਜ਼ਿਕਰ ਨਹੀਂ ਹੈ। ਤੇਜਿੰਦਰ ਕੌਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਤੋਂ ਇਲਾਵਾ, ਭਾਰਤ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ।

ਉਸਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ 2018 ਦੇ ਆਦੇਸ਼ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਭਾਈਚਾਰੇ ਦੇ ਮੈਂਬਰਾਂ ਲਈ ਦਲਿਤ ਸ਼ਬਦ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਨੇ ਸ਼ਬਦ ਦੀ ਵਰਤੋਂ ‘ਤੇ ਪਾਬੰਦੀ ਦੀ ਮੰਗ ਕੀਤੀ ਸੀ ਕਿਉਂਕਿ ਇਹ ਸੰਵਿਧਾਨ ਜਾਂ ਕਿਸੇ ਵੀ ਕਾਨੂੰਨ ਵਿੱਚ ਕਿਤੇ ਨਹੀਂ ਹੈ। ਤੇਜਿੰਦਰ ਕੌਰ ਨੇ ਕਿਹਾ ਕਿ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਲਈ ਦਲਿਤ ਦੀ ਬਜਾਏ ਅਨੁਸੂਚਿਤ ਜਾਤੀ ਸ਼ਬਦ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਪੀੜਤ ਕਿਸਾਨਾਂ ਨੂੰ 100 ਫ਼ੀਸਦੀ ਮੁਆਵਜ਼ਾ ਦੇਵੇ ਪੰਜਾਬ ਸਰਕਾਰ: ਕੁਲਤਾਰ ਸਿੰਘ ਸੰਧਵਾਂ

0

ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਕਹਿਰ ਦਾ ਮਾਮਲਾ

ਕਿਸਾਨ ਅੰਦੋਲਨ ਨੂੰ ਦਬਾਉਣ ਦੀ ਸਾਜਿਸ਼ ਦੇ ਤਹਿਤ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਕਰਨ ਤੋਂ ਨਹੀਂ ਕੀਤਾ ਜਾ ਸਕਦਾ ਇਨਕਾਰ: ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਸੂਬੇ ਵਿੱਚ ਨਰਮੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ‘ਤੇ ਗਹਿਰੀ ਚਿੰਤਾ ਜਾਹਿਰ ਕੀਤੀ ਹੈ। ਆਗੂਆਂ ਨੇ ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੱਤਾਧਾਰੀ ਕਾਂਗਰਸ ਤੋਂ ਪੰਜਾਬ ਦੀ ਪੂਰੀ ਨਰਮਾ ਖੇਤਰ ਦੀ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ 10 ਫ਼ੀਸਦੀ ਮੁਆਵਜ਼ਾ ਦੇਣ, ਬੀ.ਟੀ ਕਾਟਨ ਦੇ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕਿਸਮਾਂ ਦੀ ਹਾਈਕੋਰਟ ਦੀ ਨਿਗਰਾਨੀ ਵਿੱਚ ਉਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਨਰਮੇ ਦੀ ਬਿਜਾਈ ਦਾ ਸਮਾਂ ਬੀਤ ਗਿਆ ਹੈ ਅਤੇ ਹੁਣ ਨਵੀਂ ਫ਼ਸਲ ਦੀ ਬਿਜਾਈ ਨਹੀਂ ਕੀਤੀ ਜਾ ਸਕਦੀ। ਇਸ ਲਈ ਸਰਕਾਰ ਨੂੰ ਕਿਸਾਨਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨਾਂ ਦੋਸ਼ ਲਾਇਆ ਕਿ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਹੋਰਨਾਂ ਜ਼ਿਲਿਆਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਬਾਦਲ ਸਰਕਾਰ ਦੌਰਾਨ 2015 ਵਿੱਚ ਹੋਏ ਚਿੱਟੀ ਮੱਖੀ ਕੀਟਨਾਸ਼ਕ ਘੋਟਾਲੇ ਦੇ ਬਰਾਬਰ ਹੈ। ਸੱਤਾਧਾਰੀ ਸਰਕਾਰ ਦੀ ਲਾਪ੍ਰਵਾਹੀ ਕਾਰਨ ਮਾਲਵਾ ਖੇਤਰ ਵਿੱਚ ਨਰਮੇ ਦੀ ਪੂਰੀ ਫਸ਼ਲ ਨਸ਼ਟ ਹੋ ਗਈ ਹੈ। ਕਿਸਾਨਾਂ ਵੱਲੋਂ ਅਨੇਕਾਂ ਵਾਰ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਦੇ ਬਾਵਜ਼ੂਦ ਗੁਲਾਬੀ ਸੁੰਡੀ ਦਾ ਕਹਿਰ ਖ਼ਤਮ ਨਹੀਂ ਹੋ ਰਿਹਾ ਹੈ।

‘ਆਪ’ ਆਗੂਆਂ ਨੇ ਕਿਹਾ, ” ਬੀ.ਟੀ ਕਾਟਨ ਦੇ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕਿਸਮਾਂ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਵਿੱਚ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਕਿਸਾਨਾਂ ਦੇ ਨਾਲ ਇਹ ਇੱਕ ਹੋਰ ਘੋਟਾਲਾ ਹੈ ਜਿਸ ਦੇ ਕਾਰਨ ਉਨਾਂ ਨੂੰ ਆਰਥਿਕ ਅਤੇ ਮਾਨਸਿਕ ਤੌਰ ‘ਤੇ ਨੁਕਸਾਨ ਸਹਿਣਾ ਪੈ ਰਿਹਾ ਹੈ। ਜਿਸ ਤਰਾਂ ਬਾਦਲ ਸਰਕਾਰ ਦੇ ਸਮੇਂ ਵਿੱਚ ਨਕਲੀ ਅਤੇ ਬੇਅਸਰ ਦਵਾਈਆਂ ਦੇ ਚਲਦਿਆਂ ਚਿੱਟੀ ਮੱਖੀ ਨੇ ਨਰਮਾ ਤਬਾਹ ਕੀਤਾ ਸੀ, ਉਸੇ ਤਰਾਂ ਅੱਜ ਗੁਲਾਬੀ ਸੁੰਡੀ ਵੀ ਨਰਮੇ ਨੂੰ ਤਬਾਹ ਕਰ ਰਹੀ ਹੈ, ਜਿਸ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।” ‘ਆਪ’ ਵਿਧਾਇਕਾਂ ਨੇ ਕਿਹਾ ਕਿ ਕਿਸਾਨਾਂ ਦੇ ਇਸ ਦਾਅਵੇਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਸਾਜਿਸ਼ ਦੇ ਤਹਿਤ ਉਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਗਿਆ ਹੋੋਵੇ। ਉਨਾਂ ਕਿਹਾ, ”ਇਹ ਕਿਸਾਨਾਂ ਦੀਆਂ ਫ਼ਸਲਾਂ ਨਸ਼ਟ ਕਰਕੇ ਉਨਾਂ ਨੂੰ ਕਮਜ਼ੋਰ ਕਰਨ ਦੀ ਯੋਜਨਾ ਵੀ ਹੋ ਸਕਦੀ ਹੈ ਤਾਂ ਕਿ ਉਹ ਕਾਰਪੋਰੇਟ ਘਰਾਣਿਆਂ ਦੇ ਸਾਹਮਣੇ ਗੋਢੇ ਟੇਕ ਦੇਣ।”

ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੇ ਨੁਕਸਾਨ ਦੀ ਗਿਦਾਵਰੀ ਕਰਾਉਣ ਲਈ ਪ੍ਰਤੀ ਏਕੜ ਨੂੰ ਇੱਕ ਇਕਾਈ ਮੰਨਿਆ ਜਾਣਾ ਚਾਹੀਦਾ ਹੈ ਅਤੇ ਪੀੜਤ ਕਿਸਾਨਾਂ ਨੂੰ ਘੱਟ ਤੋਂ ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ। ਆਪ ਆਗੂਆਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇ 2015 ਵਿੱਚ ਬਾਦਲ ਸਰਕਾਰ ਦੌਰਾਨ ਚਿੱਟੀ ਮੱਖੀ ਦੀ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੁੰਦੀ ਤਾਂ ਦੋਬਾਰਾ ਅਜਿਹੀ ਹਰਕਤ ਕਰਨ ਦੀ ਕਿਸੇ ‘ਚ ਹਿੰਮਤ ਨਹੀਂ ਸੀ ਹੋਣੀ। ਵਿਧਾਇਕਾਂ ਨੇ ਅੱਗੇ ਕਿਹਾ ਕਿ ਸੂਬੇ ਦੇ ਕਿਸਾਨ ਪਹਿਲਾ ਹੀ ਕਰਜ਼ੇ ਵਿੱਚ ਡੁੱਬੇ ਹੋਏ ਹਨ ਅਤੇ ਕਈ ਕਿਸਾਨ ਆਤਮ ਹੱਤਿਆਵਾਂ ਕਰ ਚੁੱਕੇ ਹਨ। ਉਨਾਂ ਮੰਗ ਕੀਤੀ, ”ਕਾਂਗਰਸ ਸਰਕਾਰ ਨੂੰ ਇਸ ਮਾਮਲੇ ‘ਚ ਦਖ਼ਲਅੰਦਾਜ਼ੀ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਉਨਾਂ ਦੀ ਫ਼ਸਲ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਉਚ ਪੱਧਰੀ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪੰਜਾਬ CM ਚੰਨੀ ਨੇ ਦੋ ਕਦਮ ਅੱਗੇ ਵਧਦਿਆਂ ਰੇਤ ਮਾਫ਼ੀਆ ਦੀਆਂ ਲਾਈਆਂ ਮੌਜਾਂ: ਹਰਪਾਲ ਸਿੰਘ ਚੀਮਾ

0

ਕਿਹਾ, ਦ੍ਰਿੜ ਸਿਆਸੀ ਇਰਾਦੇ ਅਤੇ ਠੋਸ ਨੀਤੀ ਬਗੈਰ ਰੇਤ ਮਾਫ਼ੀਆ ਦੀਆਂ ਜੜਾਂ ਪੁੱਟਣੀਆਂ ਅਸੰਭਵ

ਨਵ- ਨਿਯੁਕਤ ਮੁੱਖ ਮੰਤਰੀ ਦੇ ਲੋਕ ਲਭਾਉ ਐਲਾਨਾਂ ‘ਤੇ ‘ਆਪ’ ਨੇ ਚੁੱਕੇ ਗੰਭੀਰ ਸਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨਾਂ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ। ‘ਆਪ’ ਨੇ ਦੋਸ਼ ਲਾਇਆ ਕਿ ਚੰਨੀ ਨੇ ਰੇਤ ਮਾਫ਼ੀਆ ਦੀਆਂ ਲਗਾਮਾਂ ਕਸਣ ਦੀ ਥਾਂ ਹੋਰ ਜ਼ਿਆਦਾ ਢਿੱਲੀਆਂ ਕਰ ਦਿੱਤੀਆਂ ਹਨ। ਇਸੇ ਤਰਾਂ ਮੁਲਜ਼ਮ ਵਰਗ ਨੂੰ ਗੱਫ਼ੇ ਦੇਣ ਨਾਂ ‘ਤੇ ਉਲਟਾ ਤਿੰਨ- ਚਾਰ ਸਿੱਧੀਆਂ ਠੱਗੀਆਂ ਮਾਰ ਲਈਆਂ ਹਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਉਮੀਦ ਦੇ ਉਲਟ ਚਰਨਜੀਤ ਸਿੰਘ ਚੰਨੀ ‘ਮੋਦੀ ਸਟਾਇਲ’ ਵਿੱਚ ਪੰਜਾਬ ਅਤੇ ਪੰਜਾਬੀਆਂ ਗੁੰਮਰਾਹ ਕਰਨ ਲੱਗੇ ਹਨ। ਸਹੁੰ ਚੁੱਕਣ ਉਪਰੰਤ ਚੰਨੀ ਵੱਲੋਂ ਕੀਤੇ ਗਏ ਐਲਾਨ ਅਤੇ ਜ਼ਮੀਨੀ ਹਕੀਕਤ ਇਸ ਦੀ ਪੁਸ਼ਟੀ ਕਰਦੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਇੱਕ ਠੋਸ ਖਣਨ ਨੀਤੀ (ਮਾਇਨਿੰਗ ਪਾਲਿਸੀ) ਅਤੇ ਦ੍ਰਿੜ ਸਿਆਸੀ ਇਰਾਦੇ ਬਗੈਰ ਪੰਜਾਬ ਵਿੱਚ 20 ਸਾਲਾਂ ਤੋਂ ਜਾਰੀ ਰੇਤ- ਬਜਰੀ ਮਾਫੀਆ ਦੀਆਂ ਜੜਾਂ ਨਹੀਂ ਪੁੱਟੀਆਂ ਜਾ ਸਕਦੀਆਂ। ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿਚੋਂ ਮੁਫ਼ਤ ਰੇਤ ਕੱਢ ਕੇ ਵੇਚਣ ਦੀ ਮਨਜੂਰੀ ਦਿੱਤੇ ਜਾਣ ਨਾਲ ਰੇਤ ਮਾਫ਼ੀਆ ਨੂੰ ਕਿਵੇਂ ਨੱਥ ਪਏਗੀ ? ਇਹ ਵੱਡਾ ਸਵਾਲ ਹੀ ਨਹੀਂ ਸਗੋਂ ਵੱਡਾ ਸ਼ੰਕਾ ਹੈ ਕਿ ਬਚਦੇ 4- 5 ਮਹੀਨਿਆਂ ਵਿੱਚ ਰੇਤ ਮਾਫੀਆ ਜ਼ਮੀਨ ਮਾਲਕਾਂ ਦੀ ਆੜ ‘ਚ ਜਿੰਨੀ ਮਰਜ਼ੀ ਨਜਾਇਜ਼ ਮਾਇਨਿੰਗ ਕਰਦਾ ਰਹੇ।
ਚੀਮਾ ਨੇ ਕਿਹਾ ਕਿ ਜਿੰਨਾ ਚਿਰ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਅਨੁਸਾਰ ਪੰਜਾਬ ਸਰਕਾਰ ‘ਰੇਤ- ਬਜਰੀ ਖਣਨ ਨਿਗਮ’ ਦਾ ਗਠਨ ਨਹੀਂ ਕਰਦੀ, ਓਨੀ ਦੇਰ ਨਾ ਰੇਤ ਮਾਫ਼ੀਆ ਨੂੰ ਨੱਥ ਪੈ ਸਕਦੀ ਹੈ ਅਤੇ ਨਾ ਹੀ ਪੰਜਾਬ ਦੇ ਖ਼ਜ਼ਾਨੇ ਤੇ ਲੋਕਾਂ ਦੀ ਲੁੱਟ ਬੰਦ ਹੋ ਸਕਦੀ ਹੈ। ਇਸ ਕਰਕੇ ਚੰਨੀ ਸਰਕਾਰ ਗੁੰਮਰਾਹਕੁੰਨ ਕਦਮ ਚੁੱਕਣ ਦੀ ਥਾਂ ਪਿਛਲੀ ਖਣਨ ਨੀਤੀ ਨੂੰ ਤੁਰੰਤ ਰੱਦ ਕਰਕੇ ਨਵੀਂ ਅਤੇ ਠੋਸ ਖਣਨ ਨੀਤੀ ਤੁਰੰਤ ਬਣਾਵੇ ਅਤੇ ਲਾਗੂ ਕਰੇ।

ਹਰਪਾਲ ਸਿੰਘ ਚੀਮਾ ਨੇ ਮੁੁਲਾਜ਼ਮਾਂ ਬਾਰੇ ਕੀਤੇ ਸਰਕਾਰੀ ਐਲਾਨਾਂ ਨੂੰ ਧੋਖ਼ਾ ਕਰਾਰ ਦਿੰਦੇ ਹੋਏ ਕਿਹਾ ਕਿ ਸਰਕਾਰੀ ਕਰਮਚਾਰੀਆਂ ਦਾ ਜਨਵਰੀ 2016 ਤੋਂ ਲਾਗੂ ਮਹਿੰਗਾਈ ਭੱਤਾ 125 ਫ਼ੀਸਦੀ ਬਣਦੀ ਹੈ , ਪ੍ਰੰਤੂ ਐਲਾਨ 113 ਫ਼ੀਸਦੀ ਦਾ ਕੀਤਾ ਗਿਆ ਹੈ। ਇੱਥੇ 12 ਫ਼ੀਸਦੀ ਘਟਾਇਆ ਗਿਆ ਅਤੇ 15 ਫ਼ੀਸਦੀ ਦਾ ਵਾਧਾ ਮਹਿਜ 3 ਫ਼ੀਸਦੀ ਰਹਿ ਜਾਵੇਗਾ। ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15 ਫ਼ੀਸਦੀ ਵਾਧੇ ਦਾ ਐਲਾਨ ਤਾਂ ਕਰ ਦਿੱਤਾ, ਪ੍ਰੰੰਤੂ 2016 ਤੋਂ ਲੈ ਕੇ ਜੂਨ 2021 ਤੱਕ ਦੇ ਬਣਦੇ ਲੱਖਾਂ ਬਕਾਏ ਗੋਲਮੋਲ ਕਰ ਦਿੱਤੇ। ਇਸੇ ਤਰਾਂ ਸਰਕਾਰੀ ਮੁਲਾਜ਼ਮਾਂ ਦੇ ਸਕੇਲ ਅਤੇ ਭੱਤੇ ਤੈਅ ਕਰਨ ਲਈ ਦੋ ਫ਼ਾਰਮੂਲੇ ਲਾਗੂ ਕਰਕੇ ਨਾ ਕੇਵਲ ਕਰਮਚਾਰੀ ਵਰਗ ਵਿੱਚ ਫੁੱਟ ਪਾਉਣ ਦੀ ਸਾਜਿਸ਼ ਹੋ ਰਹੀ ਹੈ, ਸਗੋਂ ਸਕੇਲ ਤੈਅ ਕਰਨ ਲਈ ਤਕਨੀਕੀ ਜਟਿਲਤਾ ਵੀ ਵਧਾ ਦਿੱਤੀ ਹੈ।

ਚੀਮਾ ਅਨੁਸਾਰ ਇੱਕ ਫ਼ਾਰਮੂਲੇ ਤਹਿਤ 2. 25 ਫ਼ੀਸਦੀ ਅਤੇ ਦੂਜੇ ਫ਼ਾਰਮੂਲੇ ਤਹਿਤ 2. 59 ਫ਼ੀਸਦੀ ਪੈਮਾਨਾ ਠੀਕ ਨਹੀਂ ਹੈ। ਇਸ ਲਈ ਵਿਅਕਤੀਗਤ ਰੂਪ ‘ਚ ਫ਼ਾਰਮੂਲਾ ਲਾਗੂ ਕਰਨ ਦੀ ਥਾਂ ਸਾਰੇ ਮੁਲਾਜ਼ਮਾਂ ਲਈ ਇੱਕਸਾਰ ਅਤੇ ਸਰਲ ਫ਼ਾਰਮੂਲਾ ਲਾਗੂ ਕੀਤਾ ਜਾਵੇ। ਉਨਾਂ ਦੋੋਸ਼ ਲਾਇਆ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਬਣਦੀ 20 ਲੱਖ ਦੀ ਗ੍ਰੈਜੂਟੀ ਬਾਰੇ ਕਦੇ ਮੂੰਹ ਨਹੀਂ ਖੋਲਿਆ। ਚੀਮਾ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਵੀ ਨਵੇਂ ਮੁੱਖ ਮੰਤਰੀ ਕੋਲੋਂ ਕੀਤੀ ਅਤੇ ਅਣਸੋਧੇ (ਅਨਰਿਵਾਈਜ਼ਡ) ਵਰਗ ਵੀ ਅਣਗੌਲੇ ਕਰਕੇ ਘੋਰ ਬੇਇਨਸਾਫ਼ੀ ਕੀਤੀ ਹੈ।

ਅਗਵਾ ਅਤੇ ਫਿਰੌਤੀ ਦੀ ਇੱਕ ਹੋਰ ਘਟਨਾ ਨੇ ਨਵੇਂ ਮੁੱਖ ਮੰਤਰੀ ਨੂੰ ਦਿਖਾਇਆ ਬਦਸੂਰਤ ਕਾਨੂੰਨ ਵਿਵਸਥਾ ਦਾ ਸ਼ੀਸ਼ਾ: ਅਮਨ ਅਰੋੜਾ

0

ਯੂ.ਪੀ ਅਤੇ ਬਿਹਾਰ ਦੀ ਤਰਾਂ ਅਪਰਾਧੀ ਪੰਜਾਬ ਵਿੱਚ ਬੇਖ਼ੋਫ਼, ਕਾਂਗਰਸ ਰਾਜ ਵਿੱਚ ਅਗਵਾ ਦੀਆਂ 7139 ਘਟਨਾਵਾਂ ਦੇ ਰਹੀਆਂ ਗਵਾਹੀ

ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਯੋਗ ਮੰਤਰੀ ਨੂੰ ਦੇਵੋ ਅਤੇ ਡੀ.ਜੀ.ਪੀ ਦਾ ਅਹੁਦਾ ਯੋਗ ਅਧਿਕਾਰੀ ਨੂੰ ਦੇਣ ਮੁੱਖ ਮੰਤਰੀ: ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਵਾਪਰੀ ਇੱਕ ਨੌਜਵਾਨ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦੀ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਵ- ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਹਮਣੇ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਇੱਕ ਵੱਡੀ ਚੁਣੌਤੀ ਹੈ ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਅਜਿਹੀਆਂ ਸੱਤ ਹਜ਼ਾਰ ਤੋਂ ਜ਼ਿਆਦਾ ਘਟਨਾਵਾਂ ਦਰਜ ਹੋ ਚੁੱਕੀਆਂ ਹਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਅਗਵਾ ਅਤੇ ਫਿਰੌਤੀ ਮੰਗਣ ਜਿਹੀਆਂ ਮਾੜੀਆਂ ਘਟਨਾਵਾਂ ਬਿਹਾਰ ਅਤੇ ਉਤਰ ਪ੍ਰਦੇਸ਼ ਦੀ ਤਰਾਂ ਵੱਧ ਰਹੀਆਂ ਹਨ। ਹੁਸ਼ਿਆਰਪੁਰ ਦੀ ਘਟਨਾ ਨੇ ਮੁੱਖ ਮੰਤਰੀ ਚੰਨੀ ਨੂੰ ਪੰਜਾਬ ਦੀ ਸਚਾਈ ਤੋਂ ਜਾਣੂੰ ਕਰਾ ਦਿੱਤਾ ਹੈ।

ਇਸ ਲਈ ਮੁੱਖ ਮੰਤਰੀ ਨੂੰ ਅਪੀਲ ਹੈ ਕਿ ਅਪਰਾਧ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਕਿਸੇ ਯੋਗ ਮੰਤਰੀ ਨੂੰ ਦਿੱਤੀ ਜਾਵੇ ਅਤੇ ਸੂਬੇ ਦਾ ਪੁਲੀਸ ਮੁੱਖੀ ਕਿਸੇ ਕਾਬਿਲ ਅਧਿਕਾਰੀ ਨੂੰ ਬਣਾਇਆ ਜਾਵੇ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਦਸ ਸਾਲ ਬਾਦਲ ਸਰਕਾਰ ਅਤੇ ਬੀਤੇ ਸਾਢੇ ਚਾਰ ਸਾਲ ਵਿੱਚ ਕੈਪਟਨ ਸਰਕਾਰ ਵਿੱਚ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੀ ਗਈ ਹੈ ਕਿਉਂਕਿ ਗ੍ਰਹਿ ਵਿਭਾਗ ਨੂੰ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਪਣੇ ਕੋਲ ਰੱਖਿਆ, ਪਰ ਆਪਣਾ ਪੂਰਾ ਧਿਆਨ ਪੰਜਾਬ ਨੂੰ ਲੁੱਟਣ ਅਤੇ ਮਾਫ਼ੀਆ ਰਾਜ ਚਲਾਉਣ ਵਿੱਚ ਲਾਈ ਰੱਖਿਆ। ਫਿਰ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲ ਮੁੱਖ ਮੰਤਰੀ ਰਹੇ, ਪਰ ਉਹ ਵੀ ਫ਼ਾਰਮ ਹਾਊਸ ਤੋਂ ਬਾਹਰ ਨਹੀਂ ਨਿਕਲੇ। ਜੇ ਇਨਾਂ ਗ੍ਰਹਿ ਮੰਤਰੀਆਂ ਦੇ ਏਜੰਡੇ ‘ਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਹੁੰਦੀ ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਇਸ ਕਦਰ ਕਮਜ਼ੋਰ ਨਾ ਹੁੰਦੀ।

‘ਆਪ’ ਆਗੂ ਅਨੁਸਾਰ ਬਾਦਲ ਸਰਕਾਰ ਦੀ ਤਰਜ ‘ਤੇ ਕਾਂਗਰਸ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਥੱਲੇ ਤੋਂ ਉਪਰ ਤੱਕ ਜਿਸ ਤਰਾਂ ਸਿੱਧੇ ਤੌਰ ‘ਤੇ ਰਾਜਨੀਤਿਕ ਦਖ਼ਲਅੰਦਾਜ਼ੀ ਰਹੀ, ਉਸ ਨੇ ਪੁਲੀਸ ਪ੍ਰਸ਼ਾਸਨ ਨੂੰ ਕਾਨੂੰਨ ਅਨੁਸਾਰ ਕੰਮ ਨਹੀਂ ਕਰਨ ਦਿੱਤਾ। ਪਹਿਲਾਂ ਅਕਾਲੀ ‘ਜਥੇਦਾਰ’ ਪੁਲੀਸ ਥਾਣਿਆਂ ਨੂੰ ਠੇਕੇ ‘ਤੇ ਚਾੜ ਕੇ ਰੱਖਦੇ ਸਨ, ਉਸੇ ਤਰਜ਼ ‘ਤੇ ਕਾਂਗਰਸੀਆਂ ਨੇ ਵੀ ਪੁਲੀਸ ਥਾਣਿਆਂ ਨੂੰ ਠੇਕੇ ‘ਤੇ ਚਲਾ ਕੇ ਰੱਖਿਆ। ਇਸ ਕਰਕੇ ਪੁਲੀਸ ਦਾ ਮਨੋਬਲ ਬਿਲਕੁੱਲ ਡਿੱਗ ਚੁੱਕਾ ਹੈ ਅਤੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੋ ਗਏ। ਇਨਾਂ ਕਾਰਨਾਂ ਕਰਕੇ ਪੰਜਾਬ ਵਿੱਚ ਗੰਭੀਰ ਅਪਰਾਧਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਉਤਰ ਪ੍ਰਦੇਸ਼ ਅਤੇ ਬਿਹਾਰ ਤੋਂ ਜ਼ਿਆਦਾ ਬੁਰੀ ਹੋ ਚੁੱਕੀ ਹੈ। ਜਿਸ ਦੇ ਲਈ ਬਾਦਲ, ਭਾਜਪਾ ਅਤੇ ਕਾਂਗਰਸ ਪੂਰੀ ਤਰਾਂ ਨਾਲ ਜ਼ਿੰਮੇਵਾਰ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਬੀਤੇ ਸਾਢੇ ਚਾਰ ਸਾਲਾਂ ਵਿੱਚ ਅਗਵਾ ਕਰਨ ਦੀਆਂ 7139 ਘਟਨਾਵਾਂ ਵਾਪਰ ਚੁੱਕੀਆਂ ਹਨ। ਪੁਲੀਸ ਦੇ ਰਿਕਾਰਡ ਅਨੁਸਾਰ ਸਾਲ 2017 ਵਿੱਚ 1446, ਸਾਲ 2018 ਵਿੱਚ 1597, ਸਾਲ 2019 ਵਿੱਚ 1790, ਸਾਲ 2020 ਵਿੱਚ 1395 ਅਤੇ ਸਾਲ 2021 ਵਿੱਚ 30 ਜੂਨ ਤੱਕ ਹੀ 910 ਅਗਵਾ ਦੀਆਂ ਘਟਨਾਵਾਂ ਹੋਈਆਂ ਹਨ। ਇਨਾਂ ਘਟਨਾਵਾਂ ਵਿੱਚ ਸੈਂਕੜੇ ਘਟਨਾਵਾਂ ਫਿਰੌਤੀ ਮੰਗਣ ਦੀਆਂ ਵੀ ਸ਼ਾਮਲ ਹਨ। ਪਰ ਜਿਨਾਂ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਫਿਰੌਤੀ ਦੇ ਕੇ ਅਤੇ ਪੁਲੀਸ ਕੋਲ ਨਾ ਜਾ ਕੇ ਮਾਮਲੇ ਹੱਲ ਕੀਤੇ ਹਨ, ਉਨਾਂ ਦਾ ਕੋਈ ਵੇਰਵਾ ਹੀ ਨਹੀਂ ਹੈ।

‘ਆਪ’ ਵਿਧਾਇਕ ਨੇ ਕਿਹਾ ਅਪਰਾਧੀਆਂ ਦਾ ਬੋਲਬਾਲਾ ਐਨਾ ਹੈ ਕਿ ਆਮ ਲੋਕ ਡਰੇ ਬੈਠੇ ਹਨ ਅਤੇ ਉਹ ਪੁਲੀਸ ਕੋਲ ਸ਼ਿਕਾਇਤ ਕਰਨ ਲਈ ਨਹੀਂ ਜਾਂਦੇ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਪ੍ਰਮੁੱਖਤਾ ਦੇਣੀ ਚਾਹੀਦੀ ਹੈ, ਤਾਂ ਜੋ ਲੋਕ ਡਰ ਦੇ ਮਹੌਲ ਤੋਂ ਬਾਹਰ ਨਿਕਲਣ। ਅਰੋੜਾ ਨੇ ਦਾਅਵਾ ਕੀਤਾ ਕਿ ਜੇ ਦ੍ਰਿੜ ਰਾਜਨੀਤਿਕ ਇੱਛਾ ਸ਼ਕਤੀ ਨਾਲ ਪੁਲੀਸ ਨੂੰ ਕਾਨੂੰਨ ਦੇ ਅਨੁਸਾਰ ਕੰਮ ਕਰਨ ਦੀ ਛੂਟ ਦੇ ਦਿੱਤੀ ਜਾਵੇ ਤਾਂ ਅਪਰਾਧੀਆਂ ਦੀਆਂ ਕਾਰਵਾਈਆਂ ‘ਤੇ ਮਹਿਜ ਇੱਕ ਹਫ਼ਤੇ ਵਿੱਚ ਹੀ ਕਾਬੂ ਪਾਇਆ ਜਾ ਸਕਦਾ ਹੈ, ਬਾਸ਼ਰਤੇ ਰਾਜਨੀਤਿਕ ਦਾਖ਼ਲਅੰਦਾਜ਼ੀ ਖ਼ਤਮ ਹੋਵੇ। ਅਮਨ ਅਰੋੜਾ ਨੇ ਮੰਗ ਕੀਤੀ ਕਿ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਦਿੱਤੀ ਬੇਲੋੜੀ ਪੁਲੀਸ ਸੁਰੱਖਿਆ ਦੀ ਸਮੀਖਿਆ ਕੀਤੀ ਜਾਵੇ। ਅਜਿਹਾ ਨਾ ਹੋਣ ਨਾਲ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਥਾਣਿਆਂ ਵਿੱਚ ਘੱਟ ਗਈ ਹੈ। ਇਸ ਨਾਲ ਥਾਣਿਆਂ ਵਿੱਚ ਥੋੜੇ ਬਚੇ ਪੁਲੀਸ ਮੁਲਾਜ਼ਮਾਂ ‘ਤੇ ਡਿਊਟੀ ਕਰਨ ਦਾ ਵਾਧੂ ਭਾਰ ਪੈਂਦਾ ਹੈ। ਨਤੀਜਣ ਇਸ ਦਾ ਸਿੱਧਾ ਅਸਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ‘ਤੇ ਪੈਂਦਾ ਹੈ।