Home Blog Page 2394

ਫਰਾਂਸ ‘ਚ ਰਾਸ਼ਟਰਪਤੀ ਚੋਣ ਲਈ ਕੱਲ੍ਹ ਨੂੰ ਹੋਵੇਗੀ ਆਖਰੀ ਗੇੜ ਦੀ ਵੋਟਿੰਗ

0

ਫਰਾਂਸ ‘ਚ ਰਾਸ਼ਟਰਪਤੀ ਚੋਣ ਲਈ ਆਖਰੀ ਗੇੜ ਦੀ ਵੋਟਿੰਗ ਐਤਵਾਰ 24 ਅਪ੍ਰੈਲ ਨੂੰ ਹੋਵੇਗੀ। ਇਸ ਵਾਰ ਰਾਸ਼ਟਰਪਤੀ ਅਹੁਦੇ ਲਈ ਇਮੈਨੁਅਲ ਮੈਕਰੋਨ ਅਤੇ ਮਰੀਨ ਲੇ ਪੇਨ ਵਿਚਾਲੇ ਮੁਕਾਬਲਾ ਹੈ। ਨਤੀਜੇ ਸੋਮਵਾਰ ਤੱਕ ਆ ਜਾਣਗੇ। 2017 ਵਿੱਚ ਵੀ ਇਨ੍ਹਾਂ ਦੋਵਾਂ ਉਮੀਦਵਾਰਾਂ ਵਿੱਚ ਮੁਕਾਬਲਾ ਸੀ। ਉਸ ਸਮੇਂ ਮੈਕਰੋਨ ਮੇਰਿਨ ਨੂੰ ਹਰਾ ਕੇ ਰਾਸ਼ਟਰਪਤੀ ਬਣ ਗਏ ਸਨ।

ਇਸ ਵਾਰ ਚੋਣਾਂ ‘ਚ ਫਰਾਂਸ ਦੇ ਮੁੱਦਿਆਂ ਦੇ ਨਾਲ-ਨਾਲ ਰੂਸ-ਯੂਕਰੇਨ ਜੰਗ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਪੰਜ ਸਾਲਾਂ ਤੋਂ ਮੈਕਰੋਨ ਅਤੇ ਮੇਰਿਨ ਹਿਜਾਬ, ਮੁਸਲਿਮ ਪ੍ਰਵਾਸੀਆਂ ਨੂੰ ਪਨਾਹ ਦੇਣ, ਵਧਦੀ ਮਹਿੰਗਾਈ ਅਤੇ ਦੇਸ਼ ਵਿੱਚ ਜਲਵਾਯੂ ਤਬਦੀਲੀ ਵਰਗੇ ਮੁੱਦਿਆਂ ‘ਤੇ ਜਨਤਕ ਤੌਰ ‘ਤੇ ਜਾ ਰਹੇ ਸਨ। ਪਰ ਫਰਵਰੀ ਦੇ ਅਖੀਰ ਵਿੱਚ ਯੂਕਰੇਨ ਉੱਤੇ ਰੂਸ ਦੇ ਹਮਲੇ ਤੋਂ ਬਾਅਦ ਹਾਲਾਤ ਬਦਲ ਗਏ ਹਨ।

ਜੇਕਰ ਤੁਹਾਡਾ ਸਮਾਰਟਫੋਨ ਹੁੰਦਾ ਹੈ ਵਾਰ-ਵਾਰ ਹੈਂਗ ਤਾਂ ਅਪਣਾਓ ਇਹ ਟਿਪਸ

0

ਅਕਸਰ ਵੇਖਿਆ ਜਾਂਦਾ ਹੈ ਕਿ ਵੱਡੀ ਬੈਟਰੀ ਤੇ ਦਮਦਾਰ ਪ੍ਰੋਸੈਸਰ ਹੋਣ ਦੇ ਬਾਵਜੂਦ ਫੋਨ ਹੈਂਗ ਹੋਣਾ ਸ਼ੁਰੂ ਹੋ ਜਾਂਦਾ ਹੈ ਪਰ ਕਈ ਯੂਜ਼ਰਸ ਇਹ ਪਤਾ ਲਗਾਉਣ ‘ਚ ਅਸਮਰੱਥ ਹੁੰਦੇ ਹਨ ਕਿ ਫੋਨ ਹੈਂਗ ਹੋਣ ਦਾ ਕਾਰਨ ਕੀ ਹੈ। ਇਸ ਨਾਲ ਜੁੜੀਆਂ ਕੁਝ ਅਹਿਮ ਗੱਲਾਂ ਹਨ, ਜਿਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਸੀਂ ਆਪਣੇ ਸਮਾਰਟਫੋਨ ਨੂੰ ਹੈਂਗ ਹੋਣ ਤੋਂ ਬਚਾ ਸਕਦੇ ਹੋ।

ਨਾ ਵਰਤੋ ਲਾਈਵ ਵਾਲ ਪੇਪਰ

ਅਕਸਰ ਯੂਜ਼ਰ ਆਪਣੇ ਸਮਾਰਟਫੋਨ ਵਿੱਚ ਇੱਕ ਲਾਈਵ ਵਾਲ ਪੇਪਰ ਸੈਟ ਕਰ ਲੈਂਦੇ ਹਨ, ਜਿਸ ਨਾਲ ਫੋਨ ਬਹੁਤ ਜ਼ਿਆਦਾ ਹੈਂਗ ਹੁੰਦਾ ਰਹਿੰਦਾ ਹੈ। ਇਸ ਵਾਲ ਪੇਪਰ ਨਾਲ ਸਕ੍ਰੀਨ ਸਲੋਅ ਹੋ ਜਾਂਦੀ ਹੈ। ਫੋਨ ਨੂੰ ਹੈਂਗ ਹੋਣ ਤੋਂ ਬਚਾਉਣ ਲਈ ਤੁਹਾਨੂੰ ਸਿਰਫ ਆਮ ਵਾਲਪੇਪਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਕੈਸ਼ ਫਾਈਲਾਂ

ਉਹ ਐਪਲੀਕੇਸ਼ਨਾਂ ਜਿਨ੍ਹਾਂ ਦੀ ਤੁਸੀਂ ਸਮਾਰਟਫੋਨ ਵਿੱਚ ਵਧੇਰੇ ਵਰਤੋਂ ਕਰਦੇ ਹੋ, ਸਮੇਂ ਸਮੇਂ ਤੇ ਇਸ ਦੀਆਂ ਕੈਸ਼ ਫਾਈਲਾਂ (Cache Files) ਨੂੰ ਕਲੀਨ ਕਰਦੇ ਰਹੋ। ਅਜਿਹੀਆਂ ਫਾਈਲਾਂ ਨੂੰ ਡਿਲੀਟ ਕਰਨ ਤੋਂ ਬਾਅਦ, ਜਦੋਂ ਐਪ ਦੁਬਾਰਾ ਵਰਤੀ ਜਾਂਦੀ ਹੈ, ਇਹ ਦੁਬਾਰਾ ਸਟੋਰ ਹੋ ਜਾਂਦੀ ਹੈ ਤੇ ਫੋਨ ਹੈਂਗ ਨਹੀਂ ਹੁੰਦਾ।

ਸਮਾਰਟਫੋਨ ਕਰੋ ਰੀਸੈਟ (Reset)

ਜੇ ਤੁਸੀਂ ਕਿਸੇ ਵੀ ਕਿਸਮ ਦੇ ਸਮਾਰਟਫੋਨ ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਡੇ ਲਈ ਇਸਦੀ ਚੰਗੀ ਕਾਰਗੁਜ਼ਾਰੀ ਲਈ ਸਮੇਂ-ਸਮੇਂ ਤੇ ਇਸਨੂੰ ਰੀਸੈੱਟ ਕਰਨਾ ਜ਼ਰੂਰੀ ਹੋ ਜਾਂਦਾ ਹੈ। ਗਾਹਕ ਨੂੰ ਹਰ ਛੇ ਤੋਂ ਸੱਤ ਮਹੀਨਿਆਂ ਵਿੱਚ ਇੱਕ ਵਾਰ ਫ਼ੋਨ ਰੀਸੈਟ ਕਰ ਲੈਣਾ ਚਾਹੀਦਾ ਹੈ। ਇਸ ਰੀਸੈਟ ਨਾਲ, ਐਪਸ ਦੇ ਕੈਸ਼ ਨੂੰ ਵੀ ਕਲੀਅਰ ਕਰਦੇ ਰਹਿਣਾ ਚਾਹੀਦਾ ਹੈ। ਇਸ ਨਾਲ ਸਮਾਰਟਫੋਨ ਦੇ ਕੰਮ ਕਰਨ ਦੀ ਗਤੀ ਵਧਦੀ ਹੈ।

ਸਮਾਰਟਫੋਨ ਨੂੰ ਕਰੋ ਅਪਡੇਟ

ਕਈ ਵਾਰ, ਸਮਾਰਟਫੋਨ ਨੂੰ ਸਮੇਂ ਸਿਰ ਅਪਡੇਟ ਨਾ ਕੀਤਾ ਜਾਵੇ, ਤਾਂ, ਉਹ ਹੌਲੀ ਕੰਮ ਕਰਨਾ ਸ਼ੁਰੂ ਕਰ ਦਿੰਦੇ ਹਨ। ਅਜਿਹੀ ਸਥਿਤੀ ਵਿੱਚ, ਅਪਡੇਟ ਕਰਨ ਨਾਲ ਨਵੇਂ ਫੀਚਰ ਆਉਂਦੇ ਹਨ। ਜੋ ਤੁਹਾਡੇ ਸਮਾਰਟਫੋਨਸ ਦੀ ਕਾਰਗੁਜ਼ਾਰੀ ਨੂੰ ਬਹੁਤ ਤੇਜ਼ ਕਰ ਦਿੰਦੇ ਹਨ।

ਰੀ-ਸਟਾਰਟ

ਜਦੋਂ ਇੱਕ ਨਵਾਂ ਸਮਾਰਟਫੋਨ ਤੇਜ਼ੀ ਨਾਲ ਹੌਲੀ ਹੋਣ ਲੱਗਦਾ ਹੈ, ਤਾਂ ਇਸ ਨੂੰ ਇੱਕ ਵਾਰ ਰੀ-ਸਟਾਰਟ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ, ਐਂਡਰਾਇਡ ਸਿਸਟਮ ਦੀਆਂ ਅਸਥਾਈ ਫਾਈਲਾਂ ਡਿਲੀਟ ਹੋ ਜਾਂਦੀਆਂ ਹਨ ਤੇ ਇਸ ਦੇ ਨਾਲ ਹੀ ਸਮਾਰਟਫੋਨ ਦੀ ਮੈਮਰੀ ਵੀ ਕਲੀਨ ਹੋ ਜਾਂਦੀ ਹੈ; ਜੋ ਫੋਨਾਂ ਨੂੰ ਤੇਜ਼ੀ ਨਾਲ ਪ੍ਰੋਸੈਸ ਕਰਨ ਵਿੱਚ ਸਹਾਇਤਾ ਪਹੁੰਚਾਉਂਦੀ ਹੈ। ਰੀ-ਸਟਾਰਟ ਕਰਦੇ ਸਮੇਂ ਧਿਆਨ ਵਿੱਚ ਰੱਖਣ ਵਾਲੀ ਗੱਲ ਇਹ ਹੈ ਕਿ ਤੁਹਾਨੂੰ ਫੋਨ ਨੂੰ ਰੀਸਟਾਰਟ ਕਰਨਾ ਪਵੇਗਾ, ਨਾ ਕਿ ਸਵਿਚ ਆਫ।

CM ਭਗਵੰਤ ਮਾਨ ਵਲੋਂ ਪੰਜਾਬ ਦੇ ਟਰਾਂਸਪੋਰਟਰਾਂ ਲਈ ਰਾਹਤ ਦਾ ਐਲਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ।

ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।

ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।”

CM ਭਗਵੰਤ ਮਾਨ ਨੇ ਪੰਜਾਬ ‘ਚ ਪਹਿਲੇ ਡਰੋਨ ਸਿਖਲਾਈ ਹੱਬ ਦਾ ਕੀਤਾ ਉਦਘਾਟਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਹੱਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਟੈਕਨਾਲੋਜੀ ਨੇ ਪੂਰੀ ਦੁਨੀਆ ਨੂੰ ਇਕ ਛੋਟਾ ਜਿਹਾ ਪਿੰਡ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਕਾਰਨ ਸੂਬੇ ਨੂੰ ਡਰੋਨ ਸਿਸਟਮ ਦੀ ਬਹੁਤ ਜ਼ਿਆਦਾ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਰੋਜ਼ਾਨਾ ਸਰਹੱਦ ਪਾਰੋਂ ਆ ਰਹੇ ਡਰੋਨ ਫੜ੍ਹੇ ਜਾ ਰਹੇ ਹਨ, ਜਿਸ ਕਾਰਨ ਸੂਬੇ ਕੋਲ ਡਰੋਨ ਸਿਸਟਮ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਇਸਤੇਮਾਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ  ਦੇ ਨੌਜਵਾਨਾਂ ‘ਚ ਬਹੁਤ ਟੈਲੰਟ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਅਸੀਂ ਇੰਡਸਟਰੀ ਲੈ ਕੇ ਆਵਾਂਗੇ ਅਤੇ ਮਲਟੀ ਨੈਸ਼ਨਲ ਕੰਪਨੀਆਂ ਨੂੰ ਇੱਥੇ ਆਉਣ ਦਾ ਸੱਦਾ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਡਿਗਰੀ ਮੁਤਾਬਕ ਕੰਮ ਮਿਲੇਗਾ। ਉਨ੍ਹਾਂ ਕਿਹਾ ਕਿ ਇੱਥੇ ਹਰ ਕਿਸੇ ਨੂੰ ਕੰਮ ਮਿਲੇਗਾ ਤਾਂ ਕੋਈ ਵੀ ਪੰਜਾਬ ਦੀ ਧਰਤੀ ਨੂੰ ਛੱਡ ਕੇ ਜਾਣ ਦੀ ਕਦੇ ਨਹੀਂ ਸੋਚੇਗਾ।

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਆਰਾਮ ਫ਼ਰਮਾ ਰਹੇ ਬੀ.ਡੀ.ਪੀ.ਓ ਨੂੰ ਸਸਪੈਂਡ ਕਰਨ ਦੇ ਦਿੱਤੇ ਨਿਰਦੇਸ਼

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਿਊਟੀ ਟਾਇਮ ਦਫ਼ਤਰ ਵਿੱਚ ਹਾਜ਼ਰ ਰਹਿ ਕੇ ਆਮ ਲੋਕਾਂ ਦੇ ਕੰਮਕਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਕਿਹਾ ਸੀ  ਜੋ ਅਧਿਕਾਰੀ ਡਿਊਟੀ ਦੌਰਾਨ ਅਣਗਹਿਲੀ ਵਰਤੇਗਾ, ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। ਇਨ੍ਹਾਂ ਹੁਕਮਾਂ ਦੇ ਤਹਿਤ ਡਿਊਟੀ ਦੌਰਾਨ ਆਰਾਮ ਫਰਮਾ ਰਹੇ ਬਾਘਾਪੁਰਾਣਾ ਦੇ ਬੀ.ਡੀ.ਪੀ.ਓ. ਨਿਰਮਲ ਸਿੰਘ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤੁਰੰਤ ਐਕਸ਼ਨ ਲੈਂਦਿਆਂ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਤੁਰੰਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਬੀ.ਡੀ.ਪੀ.ਓ. ਤੋਂ ਸਾਰਾ ਰਿਕਾਰਡ ਲੈ ਕੇ ਬੁੱਧਵਾਰ ਨੂੰ ਪੰਚਾਇਤ ਵਿਭਾਗ ਦੇ ਦਫ਼ਤਰ ’ਚ ਹਾਜ਼ਰ ਹੋਣ ਲਈ ਕਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਦਫ਼ਤਰ ਦੇ ਪੀ.ਏ. ਗੁਰਜੰਟ ਸਿੰਘ ਸੋਹੀ, ਮੀਡੀਆ ਇੰਚਾਰਜ ਜਸਵਿੰਦਰ ਸਿੰਘ ਛੀਨਾਂ, ਯੂਥ ਜ਼ਿਲ੍ਹਾ ਆਗੂ ਗਗਨਦੀਪ ਸਿੰਘ ਛੀਨਾ, ਬਲਾਕ ਪ੍ਰਧਾਨ ਰਾਜਿੰਦਰ ਸਿੰਘ ਵਿਰਕ, ਸੁਰਿੰਦਰ ਸਿੰਘ ਮਾਨ ਬਾਬਾ ਨਿਸ਼ਾਨ ਸਿੰਘ ਅਜਨਾਲਾ ਬਲਦੇਵ ਸਿੰਘ ਬੱਬੂ ਚੇਤਨਪੁਰਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।

ਕੇਂਦਰੀ ਊਰਜਾ ਮੰਤਰਾਲੇ ਨੇ ਕੋਲੇ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕਿਆ ਵੱਡਾ ਕਦਮ

0

ਦੇਸ਼ ਦੇ ਕਈ ਸੂਬਿਆਂ ਵਿੱਚ ਕੋਲੇ ਦੀ ਕਮੀ ਦੀ ਸਮੱਸਿਆ ਆ ਰਹੀ ਹੈ। ਜਿਸ ਕਾਰਨ ਸੂਬਾ ਸਰਕਾਰ ਕੇਂਦਰ ਤੋਂ ਲਗਾਤਾਰ ਮਦਦ ਦੀ ਗੁਹਾਰ ਲਗਾ ਰਹੀ ਹੈ। ਇਸ ਦੌਰਾਨ ਊਰਜਾ ਮੰਤਰਾਲੇ ਨੇ ਪ੍ਰਾਈਵੇਟ ਜਨਰੇਟਿੰਗ ਸਟੇਸ਼ਨਾਂ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਵਧਦੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਅਨੁਸਾਰ ਕੇਂਦਰੀ ਊਰਜਾ ਮੰਤਰਾਲੇ ਨੇ ਪ੍ਰਾਈਵੇਟ ਪਾਵਰ ਜਨਰੇਟਿੰਗ ਸਟੇਸ਼ਨਾਂ (ਆਈਪੀਪੀਜ਼) ਦੁਆਰਾ ਰਾਜਾਂ ਨੂੰ ਅਲਾਟ ਕੀਤੇ ਕੋਲੇ ਦੀ ਵਰਤੋਂ ਲਈ ਵਿਧੀ ਵਿੱਚ ਸੋਧ ਕੀਤੀ ਹੈ।

ਕੇਂਦਰੀ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਬੋਲੀ ਪ੍ਰਕਿਰਿਆ ਦੀ ਸਮਾਂ ਸੀਮਾ ‘ਚ ਹੋਰ ਸੋਧਾਂ ਕੀਤੀਆਂ ਗਈਆਂ ਹਨ। ਜਿਸ ਨੂੰ 67 ਦਿਨਾਂ ਤੋਂ ਘਟਾ ਕੇ 37 ਦਿਨ ਕਰ ਦਿੱਤਾ ਗਿਆ ਹੈ। ਘਰੇਲੂ ਕੋਲੇ ਦੀ ਵਧੇਰੇ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਪਾਅ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਤਰਾਲੇ ਨੇ ਕਿਹਾ ਕਿ ਸਰਕਾਰ ਨੇ ਪਾਵਰ ਪਲਾਂਟਾਂ ਤੱਕ ਕੋਲੇ ਦੀ ਸਰਵੋਤਮ ਆਵਾਜਾਈ ਲਈ ਰੇਲਵੇ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਕਰਨ ਲਈ ਇਹ ਉਪਾਅ ਕੀਤੇ ਹਨ।

ਇਸ ਨਾਲ ਸੂਬੇ ਆਪਣੇ ਲਿੰਕੇਜ ਕੋਲੇ ਦੀ ਵਰਤੋਂ ਖਾਣਾਂ ਦੇ ਨੇੜੇ ਪਲਾਂਟਾਂ ਲਈ ਕਰਨ ਦੇ ਯੋਗ ਹੋਣਗੇ, ਕਿਉਂਕਿ ਕੋਲੇ ਦੀ ਢੋਆ-ਢੁਆਈ ਦੀ ਬਜਾਏ ਦੂਰ-ਦੁਰਾਡੇ ਰਾਜਾਂ ਤੱਕ ਬਿਜਲੀ ਪਹੁੰਚਾਉਣਾ ਆਸਾਨ ਹੋਵੇਗਾ।

ਕੇਂਦਰ ਸਰਕਾਰ ਦੇ ਅੰਕੜਿਆਂ ਅਨੁਸਾਰ 1 ਅਪ੍ਰੈਲ 2022 ਤੱਕ ਦੇਸ਼ ਵਿੱਚ ਕੋਲਾ ਆਧਾਰਿਤ ਪਾਵਰ ਪਲਾਂਟਾਂ ਦੀ ਕੁੱਲ ਸਮਰੱਥਾ 9.4 ਦਿਨਾਂ ਵਿੱਚ ਕੋਲੇ ਦੀ 203167 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸੀ। ਇਨ੍ਹਾਂ ਪਾਵਰ ਪਲਾਂਟਾਂ ਨਾਲ ਕੋਲੇ ਦੀ ਸਪਲਾਈ 12 ਅਪ੍ਰੈਲ 2022 ਤੱਕ ਘਟਾ ਕੇ 8.4 ਦਿਨ ਕਰ ਦਿੱਤੀ ਗਈ ਹੈ। ਜਦੋਂ ਕਿ ਨਿਯਮਾਂ ਅਨੁਸਾਰ ਇਨ੍ਹਾਂ ਪਲਾਂਟਾਂ ਕੋਲ 24 ਦਿਨਾਂ ਦਾ ਸਟਾਕ ਹੋਣਾ ਚਾਹੀਦਾ ਹੈ।

ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਲਗਾਈ ਇਹ ਪਾਬੰਦੀ

0

ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬੰਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ‘ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਦਫ਼ਤਰੀ ਕੰਮਾਂ/ਕਾਰਜਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਅਜਿਹੇ ਸਮਾਗਮਾਂ ਦੌਰਾਨ ਸਿਹਤ ਮੰਤਰੀ ਜਾਂ ਹੋਰ ਪਤਵੰਤਿਆਂ ਨੂੰ ਕੋਈ ਵੀ ਗੁਲਦਸਤਾ ਆਦਿ ਨਾ ਭੇਟ ਕੀਤਾ ਜਾਵੇ। ਇਹ ਕਦਮ ਪਲਾਸਟਿਕ ਦੇ ਕਚਰੇ, ਪ੍ਰਦੂਸ਼ਣ ਘਟਾਉਣ ਤੇ ਜਨ ਸਿਹਤ ਦੀ ਸੁਰੱਖਿਆ ਲਈ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਇਸ ਹੁਕਮ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਹੈ।

ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ‘ਚ ਭਰਤੀ ਸੰਬੰਧੀ ਨੋਟਿਸ ਕੀਤਾ ਜਾਰੀ

0

ਪੰਜਾਬ ਸਰਕਾਰ ਨੇ ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਤਿਆਰੀ ਕਰ ਲਈ ਹੈ।

ਸਰਕਾਰ ਨੇ ਨੌਕਰੀਆਂ ਬਾਰੇ ਵੱਡਾ ਫੈਸਲਾ ਲਿਆ ਹੈ।  ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿਚ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਕੱਢੀ ਹੈ।

ਇਸ ਸਬੰਧੀ ਅਰਜ਼ੀਆਂ ਮੰਗੀਆਂ ਗਈਆਂ ਹਨ। ਸਰਕਾਰ ਨੇ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ।

ਇਸ ਨੋਟਿਸ ਵਿਚ ਦੱਸਿਆ ਗਿਆ ਹੈ ਕਿ ਨੌਕਰੀਆਂ ਲਈ ਯੋਗਤਾ ਸਣੇ ਹੋਰ ਜਾਣਕਾਰੀ 30 ਅਪਰੈਲ 2022 ਤੋਂ ਬਾਅਦ ਵਿਭਾਗ ਦੀ ਵੈਬਸਾਇਟ https://pspcl.in/Recruitment  ‘ਤੇ ਪਾ ਦਿੱਤੀ ਜਾਵੇਗੀ।

ਭਾਰਤ-ਪਾਕਿ ਸੀਮਾ ’ਤੇ ਦਿਖਾਈ ਦਿੱਤਾ ਡਰੋਨ, BSF ਨੇ ਕੀਤੀ ਫਾਇਰਿੰਗ

0

ਭਾਰਤ-ਪਾਕਿਸਤਾਨ ਸਰਹੱਦ ਦੀ ਆਦੀਆ ਚੌਂਕੀ ’ਤੇ ਬੀਤੀ ਦੇਰ ਰਾਤ 4 ਵਾਰ ਡ੍ਰੋਨ ਵੇਖਿਆ ਗਿਆ। ਡ੍ਰੋਨ ਵਿਖਾਈ ਦੇਣ ’ਤੇ ਬੀ.ਐੱਸ.ਐੱਫ ਦੇ ਜਵਾਨ ਚੌਂਕਸ ਹੋ ਗਏ। ਜਾਣਕਾਰੀ ਅਨੁਸਾਰ ਬੀ.ਐੱਸ.ਐੱਫ ਦੇ ਜਵਾਨਾਂ ਨੇ ਜਦ ਪਾਕਿਸਤਾਨੀ ਡ੍ਰੋਨ ਨੂੰ ਭਾਰਤੀ ਖੇਤਰ ’ਚ ਦਾਖ਼ਲ ਹੁੰਦੇ ਵੇਖਿਆ ਤਾਂ ਉਨ੍ਹਾਂ ਨੇ ਡ੍ਰੋਨ ਨੂੰ ਅੱਗੇ ਵੱਧਣ ਤੋਂ ਰੋਕਣ ਅਤੇ ਖਦੇੜਣ ਲਈ ਰਾਤ 12 ਤੋਂ 3 ਵਜੇ ਤੱਕ 165 ਰਾਊਂਡ ਫਾਇਰਿੰਗ ਕੀਤੀ।

ਜਾਣਕਾਰੀ ਅਨੁਸਾਰ ਡਰੋਨ ਦਾਖ਼ਲ ਹੋਣ ਤੋਂ ਬਾਅਦ ਪੁਲਿਸ ਅਤੇ ਬੀ.ਐੱਸ.ਐੱਫ ਜਵਾਨਾਂ ਵੱਲੋਂ ਪੂਰੇ ਖੇਤਰ ’ਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਸਰਚ ਆਪ੍ਰੇਸ਼ਨ ਦੌਰਾਨ ਫਿਲਹਾਲ ਕਿਸੇ ਤਰ੍ਹਾਂ ਦੀ ਕੋਈ ਵਸਤੂ ਬਰਾਮਦ ਨਹੀਂ ਹੋਈ।

CM ਭਗਵੰਤ ਮਾਨ ਟ੍ਰਾਂਸਪੋਰਟਰਾਂ ਲਈ ਅੱਜ ਲੈਣਗੇ ਅਹਿਮ ਫੈਸਲਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਟਰਾਂਸਪੋਰਟਰਾਂ ਲਈ

ਅੱਜ 23 ਅਪ੍ਰੈਲ ਨੂੰ ਅਹਿਮ ਫੈਸਲਾ ਲੈਣਗੇ। ਇਸ ਬਾਰੇ ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਕੈਬ ਡਰਾਈਵਰਾਂ, ਆਟੋ ਰਿਕਸ਼ਾ ਚਾਲਕਾਂ ਨੂੰ ਵੀ ਵੱਡੀ ਰਾਹਤ ਮਿਲ ਸਕਦੀ ਹੈ

ਉਨ੍ਹਾਂ ਨੇ ਟਵੀਟ ‘ਚ ਇਹ ਵੀ ਲਿਖਿਆ ਹੈ ਕਿ ਆਪ ਸਰਕਾਰ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਵੇਗੀ।