Home Blog Page 2397

Bhagwant Mann ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ CM ਬਣਨ ‘ਤੇ ਦਿੱਤੀ ਵਧਾਈ

0

ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਨ’ ਤੇ ਬਹੁਤ -ਬਹੁਤ ਵਧਾਈਆਂ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਹੋਏ ਇੱਕ ਸਾਦੇ ਸਮਾਗਮ ਵਿੱਚ ਚਰਨਜੀਤ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਆਹੁਦੇ ਲਈ ਸਹੁੰ ਚੁਕਾਈ।

ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਹਨ। ਇਸ ਤੋਂ ਇਲਾਵਾ ੳਪੀ ਸੋਨੀ ਨੇ ਡਿਪਟੀ ਸੀਐਮ ਵਜੋਂ ਸਹੁੰ ਚੁੱਕੀ ਤੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਡਿਪਟੀ ਸੀਐਮ ਵਜੋਂ ਸਹੁੰ ਚੁੱਕੀ ਹੈ।

ਚਰਨਜੀਤ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ, ਸਿੱਧੂ ਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਰਵਾਇਆ ਮੂੰਹ ਮਿੱਠਾ

0

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਦੱਸ ਦਈਏ ਕਿ ਸੋਮਵਾਰ ਨੂੰ ਸਵੇਰੇ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕੀ ਗਈ। ਇਸ ਮੌਕੇ ਰਾਹੁਲ ਗਾਂਧੀ, ਹਰੀਸ਼ ਰਾਵਤ ਅਤੇ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ। ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਵੱਲੋਂ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਗਈ। ਇਨ੍ਹਾਂ ਸਭ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਸਹੁੰ ਚੁਕਾਈ ਗਈ।

ਮਾਇਆਵਤੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ ਕਿਹਾ – ਪੰਜਾਬ ਦੇ ਨਵੇਂ CM ਚੋਣ ਚਾਲ

0

ਨਵੀਂ ਦਿੱਲੀ : ਪੰਜਾਬ ਦੇ ਨਵੇਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਐੱਮ ਆਹੁਦੇ ਦੀ ਸਹੁੰ ਲੈ ਲਈ ਹੈ। ਇਸ ‘ਤੇ ਬਸਪਾ ਪ੍ਰਮੁੱਖ ਮਾਇਆਵਤੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੰਨੀ ਨੂੰ ਕੁੱਝ ਵਕਤ ਲਈ ਮੁੱਖਮੰਤਰੀ ਬਣਾਇਆ ਗਿਆ ਹੈ। ਕਾਂਗਰਸ ਸਿਰਫ ਗੈਰ-ਦਲਿਤਾਂ ਦੀ ਅਗਵਾਈ ਵਿੱਚ ਚੋਣਾਂ ਲੜੇਗੀ। ਪੰਜਾਬ ਚੋਣਾਂ ਵਿੱਚ ਦਲਿਤ ਕਾਰਡ ਖੇਡਦੇ ਹੋਏ ਮਾਇਆਵਤੀ ਨੇ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਕਾਂਗਰਸ ਦੀ ਇੱਕ ਚੋਣ ਚਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਹ ਫੈਸਲਾ ਚੋਣ ਲਾਭ ਲੈਣ ਲਈ ਲਿਆ ਹੈ।

ਸੁਨੀਲ ਜਾਖੜ ਦੇ ਭਤੀਜੇ ਅਜੇ ਵੀਰ ਜਾਖੜ ਨੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

0

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਅਜੇ ਵੀਰ ਜਾਖੜ ਨੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਅਜੇ ਵੀਰ ਇਸ ਗੱਲ ਤੋਂ ਨਾਰਾਜ਼ ਸਨ ਕਿ ਕਮਿਸ਼ਨ ਵੱਲੋਂ ਬਣਾਈ ਗਈ ਐਗਰੀਕਲਚਰ ਪਾਲਿਸੀ ‘ਤੇ ਸਰਕਾਰ ਨੇ ਵਿਚਾਰ ਤੱਕ ਨਹੀਂ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਕਹਿਣ ‘ਤੇ ਵੀ ਸਰਕਾਰ ਨੇ ਇਸ ਪਾਲਿਸੀ ਨੂੰ ਵਿਧਾਨ ਸਭਾ ‘ਚ ਚਰਚਾ ਲਈ ਵੀ ਨਹੀਂ ਰੱਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ।

Owner Face ਰਾਹੀਂ ਖੁੱਲ੍ਹੇਗਾ ਗੱਡੀ ਦਾ ਦਰਵਾਜ਼ਾ, ਆ ਰਹੀ ਹੈ ਨਵੀਂ ਤਕਨੀਕ

0

Hyundai Motor Group ਦੀ ਲਗਜ਼ਰੀ ਵ੍ਹੀਕਲ ਡਿਵਿਜ਼ਨ ਜੈਨੇਸਿਸ ਮੋਟਰ ਨਵੀਂ ਤਕਨਾਲੋਜੀ ਲੈ ਕੇ ਆਉਣ ਵਾਲੀ ਹੈ, ਜੋ ਸਮਾਰਟ ਫੋਨ ਦੀ (face id) ਦੀ ਤਰ੍ਹਾਂ ਕੰਮ ਕਰੇਗੀ। ਇਸ ਨੂੰ(Face Connect) ਤਕਨਾਲੋਜੀ ਨਾਂ ਦਿੱਤਾ ਗਿਆ ਹੈ, ਜੋ ਮਾਲਕ ਦਾ ਚਿਹਰਾ ਪਛਾਣ ਕੇ ਗੱਡੀ ਦਾ ਦਰਵਾਜ਼ਾ ਖੋਲ੍ਹ ਦੇਵੇਗੀ, ਉਹ ਵੀ ਬਿਨਾਂ ਚਾਬੀ ਦੇ।

ਇਸ ਸੰਬੰਧ ‘ਚ ਜੈਨੇਸਿਸ ਦਾ ਕਹਿਣਾ ਹੈ ਕਿ ਨਵੀਂ ਤਕਨੀਕ ਨਾਲ ਗਾਹਕਾਂ ਨੂੰ ਆਪਣੀ ਗੱਡੀ ਪਰਸਨਲਾਈਜ਼ ਕਰਨ ਵਿਚ ਮਦਦ ਮਿਲੇਗੀ, ਜਿਸ ਨਾਲ ਬਿਹਤਰ ਡਰਾਈਵਿੰਗ ਤਜਰਬਾ ਮਿਲ ਸਕੇਗਾ। ਜੈਨੇਸਿਸ ਨੇ ਕਿਹਾ ਕਿ ਨਵੀਂ ਤਕਨੀਕ ਦਾ ਇਸਤੇਮਾਲ ਆਉਣ ਵਾਲੇ ਵਾਲੇ ਮਾਡਲ ਜੀ. ਵੀ.-60 ਵਿਚ ਦੇਖਣ ਨੂੰ ਮਿਲ ਸਕਦਾ ਹੈ।

Face Connect ਤਕਨਾਲੋਜੀ ਜ਼ਰੀਏ ਡਰਾਈਵਰ ਦੇ ਪਛਾਣ ਹੋਣ ਤੋਂ ਬਾਅਦ ਡਰਾਈਵਰ ਸੀਟ, ਸਟੀਅਰਿੰਗ ਵ੍ਹੀਲ, ਹੈੱਡ-ਅਪ-ਡਿਸਪਲੇਅ ਵਿਚ ਨੀਅਰ ਇਨਫਰਾ-ਰੈੱਡ (ਐੱਨ. ਆਈ. ਆਰ.) ਕੈਮਰਾ ਦਾ ਇਸਤੇਮਾਲ ਕੀਤਾ ਗਿਆ ਹੈ, ਜੋ ਹਨੇਰੇ ਵਿਚ ਵੀ ਪਛਾਣ ਕਰਕੇ ਪਤਾ ਲਾ ਸਕੇਗਾ ਕਿ ਚਿਹਰਾ ਸਿਸਟਮ ਵਿਚ ਪਹਿਲਾਂ ਤੋਂ ਰਜਿਸਟਰ ਹੈ ਜਾਂ ਨਹੀਂ। ਤਕਨਾਲੋਜੀ ਦੀ ਖਾਸ ਗੱਲ ਇਹ ਹੋਵੇਗੀ ਕਿ ਡਰਾਈਵਰ ਨੂੰ ਹਰ ਸਮੇਂ ਆਪਣੇ ਨਾਲ ਚਾਬੀ ਨਹੀਂ ਰੱਖਣੀ ਹੋਵੇਗੀ।

ਇਸ ਤੋਂ ਇਲਾਵਾ ਜੇਕਰ ਕੋਈ ਕਾਰ ਵਿਚ ਸਮਾਰਟ ਚਾਬੀ ਛੱਡ ਦਿੰਦਾ ਹੈ ਤਾਂ ਵੀ ਫੇਸ ਆਈ. ਡੀ. ਤਕਨੀਕ ਨਾਲ ਗੱਡੀ ਨੂੰ ਲਾਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਗੱਡੀ ਵਿਚ ਫਿੰਗਰਪ੍ਰਿੰਟ ਆਈ. ਡੀ. ਸਿਸਟਮ ਵੀ ਹੋਵੇਗਾ।

ਨਵੇਂ ਬਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ PM modI ਨੇ ਦਿੱਤੀ ਵਧਾਈ

0

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਦੇ ਨਾਲ ਕੰਮ ਕਰਨਾ ਜਾਰੀ ਰੱਖਣਗੇ।

Breaking: ਆਈਪੀਐਲ 2021 ਤੋਂ ਬਾਅਦ ਵਿਰਾਟ ਕੋਹਲੀ RCB ਦੀ ਕਪਤਾਨੀ ਛੱਡ ਦੇਣਗੇ, RCB ਵੱਲੋਂ ਟਵੀਟ ਕਰ ਦਿਤੀ ਜਾਣਕਾਰੀ

0

ਦਿੱਗਜ ਕ੍ਰਿਕੇਟਰ ਵਿਰਾਟ ਕੋਹਲੀ ਨੇ ਆਪਣੇ ਫੈਸਲੇ ਨਾਲ ਇੱਕ ਵਾਰ ਫਿਰ ਕ੍ਰਿਕੇਟ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ Royal Challenger Bangalore (ਆਰਸੀਬੀ) ਦੀ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਆਰਸੀਬੀ ਨੇ ਐਤਵਾਰ ਨੂੰ ਟਵੀਟ ਕਰਕੇ ਦਿੱਤੀ। ਕੋਹਲੀ ਆਖਰੀ ਵਾਰ ਆਈਪੀਐਲ -2021 ਵਿੱਚ RCB ਦੀ ਕਪਤਾਨੀ ਕਰਦੇ ਨਜ਼ਰ ਆਉਣਗੇ।

ਵਿਰਾਟ ਨੇ ਟਵੀਟ ਵਿੱਚ ਕਿਹਾ, “ਆਰਸੀਬੀ ਦੇ ਕਪਤਾਨ ਦੇ ਰੂਪ ਵਿੱਚ ਇਹ ਮੇਰਾ ਆਖਰੀ ਆਈਪੀਐਲ ਹੋਵੇਗਾ। ਮੈਂ ਆਪਣਾ ਆਖਰੀ ਆਈਪੀਐਲ ਮੈਚ ਖੇਡਣ ਤੱਕ RCB ਦਾ ਖਿਡਾਰੀ ਰਹਾਂਗਾ। ਮੈਂ ਸਾਰੇ ਆਰਸੀਬੀ ਪ੍ਰਸ਼ੰਸਕਾਂ ਦਾ ਮੇਰੇ ਵਿੱਚ ਵਿਸ਼ਵਾਸ ਕਰਨ ਅਤੇ ਮੇਰਾ ਸਮਰਥਨ ਕਰਨ ਲਈ ਧੰਨਵਾਦ ਕਰਦਾ ਹਾਂ। ”: ਵਿਰਾਟ ਕੋਹਲੀ

ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਚੰਨੀ ਨੇ ਬੁਲਾਈ ਪ੍ਰੈਸ ਕਾਨਫ਼ਰੰਸ

0

ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਤੁਰੰਤ ਪ੍ਰੈਸ ਕਾਨਫ਼ਰੰਸ ਸੱਦੀ ਹੈ। ਨਵੇਂ ਮੁੱਖ ਮੰਤਰੀ ਚੰਨੀ ਦੁਪਹਿਰ 12:30 ਵਜੇ ਇੱਕ ਸੰਖੇਪ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਚੰਨੀ ਵੱਲੋਂ ਸੱਦੀ ਪ੍ਰੈਸ ਕਾਨਫ਼ਰੰਸ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸੱਦੀ ਗਈ ਹੈ।

ਕਾਨਫ਼ਰੰਸ ਵਿੱਚ ਸਿਰਫ਼ ਸੰਸਥਾ ਦੇ ACCREDITED ਪ੍ਰਵਾਨਤ ਇੱਕ ਪੱਤਰਕਾਰ ਅਤੇ ਇਲੈਕਟ੍ਰਾਨਿਕ ਮੀਡੀਆ ਦੀ ਇੱਕ ਟੀਮ ਨੂੰ ਸੱਦਾ ਭੇਜਿਆ ਗਿਆ ਹੈ। ਸੱਦੇ ਵਿੱਚ 12 ਵਜੇ ਤੱਕ ਪੁੱਜਣ ਬਾਰੇ ਕਿਹਾ ਗਿਆ ਹੈ।

Breaking : ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ CM ਵਜੋਂ ਚੁੱਕੀ ਸਹੁੰ

0

ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਨੀ ਨੂੰ ਅਹੁਦੇ ਦੀ ਸਹੁੰ ਚੁਕਾਈ।

ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਹਨ। ਇਸ ਦੇ ਨਾਲ ਹੀ ਇਸ ਸਮਾਗਮ ‘ਚ ਰਾਹੁਲ ਗਾਂਧੀ ਵੀ ਪਹੁੰਚ ਗਏ ਹਨ। ਇਸ ਤੋਂ ਇਲਾਵਾ ੳਪੀ ਸੋਨੀ ਨੇ ਡਿਪਟੀ ਸੀਐਮ ਵਜੋਂ ਸਹੁੰ ਚੁੱਕੀ ਤੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਡਿਪਟੀ ਸੀਐਮ ਵਜੋਂ ਸਹੁੰ ਚੁੱਕੀ ਹੈ।

ਮਹਾਰਾਸ਼ਟਰ: ਰਾਮਦਾਸ ਅਠਾਵਲੇ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ‘ਚ ਸ਼ਾਮਲ ਹੋਣ ਦੀ ਕੀਤੀ ਪੇਸ਼ਕਸ਼

0

ਨਵੀਂ ਦਿੱਲੀ : ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ NDA ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਮੋਦੀ ਸਰਕਾਰ ਦੇ ਮੰਤਰੀ ਅਠਾਵਲੇ ਨੇ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਛੱਡ ਦੇਣੀ ਚਾਹੀਦੀ ਹੈ ਜਿਸ ਨੇ ਉਨ੍ਹਾਂ ਨੂੰ ਜ਼ਲੀਲ ਕੀਤਾ ਹੈ।

ਅਠਾਵਲੇ ਨੇ ਕਿਹਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ NDA ਨੂੰ ਸੱਤਾ ਵਿੱਚ ਲਿਆਉਣ ਲਈ ਚੰਗਾ ਕੰਮ ਕਰ ਸਕਦੇ ਹਨ।ਉਨ੍ਹਾਂ ਕਿਹਾ, “ਮੈਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਅਜਿਹੀ ਪਾਰਟੀ ਵਿੱਚ ਹੋਣ ਦਾ ਕੀ ਫਾਇਦਾ ਹੈ ਜਿਸ ਨੇ ਤੁਹਾਨੂੰ ਬੇਇੱਜ਼ਤ ਕੀਤਾ ਹੈ?” ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਾਂਗਰਸ ਪਾਰਟੀ ਛੱਡ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੇ NDA ਵਿੱਚ ਸ਼ਾਮਲ ਹੋਣ।

ਕੇਂਦਰੀ ਮੰਤਰੀ ਨੇ ਅੱਗੇ ਕਿਹਾ, ‘ਜਦੋਂ ਸਿੱਧੂ ਪਾਕਿਸਤਾਨ ਗਏ ਤਾਂ ਇਹ ਗੰਭੀਰ ਮਾਮਲਾ ਸੀ ਕਿ ਇਮਰਾਨ ਖਾਨ ਨੇ ਬਾਜਵਾ ਨੂੰ ਜੱਫੀ ਪਾਈ, ਅਮਰਿੰਦਰ ਸਿੰਘ ਸਹੀ ਹਨ, ਸਿੱਧੂ ਧੋਖੇਬਾਜ਼ ਹਨ।’ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਨਾਰਾਜ਼ਗੀ ਦੇ ਵਿਚਕਾਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਲੀਡਰਸ਼ਿਪ ਵੱਲੋਂ ਬੁਲਾਈ ਗਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਅਮਰਿੰਦਰ ਨੇ ਆਪਣਾ ਅਸਤੀਫਾ ਦੇ ਦਿੱਤਾ। ਅਮਰਿੰਦਰ ਸਿੰਘ 2010 ਤੋਂ 2013 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ।