Home Blog Page 2399

ਵਿਧਾਇਕਾਂ ਦੀ ਮੀਟਿੰਗ ਹੋਈ ਰੱਦ, ਸੋਨੀਆ ਗਾਂਧੀ ਨੇ ਪੰਜਾਬ ਦੇ CM ਵਜੋਂ ਅੰਬਿਕਾ ਸੋਨੀ ਦੇ ਨਾਮ ‘ਤੇ ਲਾਈ ਮੋਹਰ: ਸੂਤਰ

0

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਰ ਰਾਤ ਇੱਕ ਮੀਟਿੰਗ ਕੀਤੀ, ਜਿਸ ਵਿੱਚ ਪਾਰਟੀ ਨੇਤਾ ਅੰਬਿਕਾ ਸੋਨੀ, ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਮੌਜੂਦ ਸਨ। ਮੀਟਿੰਗ ਅੱਧੀ ਰਾਤ ਤੋਂ ਬਾਅਦ ਸਮਾਪਤ ਹੋਈ।

ਦੱਸਿਆ ਜਾ ਰਿਹਾ ਹੈ ਕਿ ਇਸ ਚਰਚਾ ਦੌਰਾਨ ਨਵੇਂ ਮੁੱਖ ਮੰਤਰੀ ਅਤੇ ਅਮਰਿੰਦਰ ਸਿੰਘ ਨੂੰ ਸ਼ਾਂਤ ਕਰਨ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ। ਅੰਬਿਕਾ ਸੋਨੀ ਪੰਜਾਬ ਦੀ ਰਹਿਣ ਵਾਲੀ ਹੈ ਅਤੇ ਸੀਨੀਅਰ ਨੇਤਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਹੈ ਕਿ ਉਹ ਰਾਜ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਸਵੇਰੇ 11 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਦੱਸਿਆ ਕਿ ਕੱਲ੍ਹ ਹਰੀਸ਼ ਰਾਵਤ ਜੀ ਅਤੇ ਅਜੇ ਮਾਕਨ ਨਾਲ ਵਿਧਾਇਕਾਂ ਦੀ ਮੀਟਿੰਗ ਹੋਈ ਸੀ। ਇੱਕ ਮਤਾ ਪਾਸ ਕੀਤਾ ਗਿਆ ਕਿ ਇਸ ਮਾਮਲੇ ਵਿੱਚ ਸੋਨੀਆ ਗਾਂਧੀ ਦਾ ਫੈਸਲਾ ਅੰਤਿਮ ਹੋਵੇਗਾ।

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਪੰਜਾਬ ਦੇ ਨਵੇਂ CM ਚਿਹਰੇ ਦਾ ਹੋ ਸਕਦਾ ਹੈ ਐਲਾਨ

0

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ ਸਾਰੇ ਵਿਧਾਇਕਾਂ ਨੂੰ ਸੱਦਿਆ ਗਿਆ ਹੈ। ਇਸ ਮੀਟਿੰਗ ਵਿਚ ਹਰੀਸ਼ ਰਾਵਤ ਤੇ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ।

ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਸੌਂਪਿਆ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਅਤੇ ਅਜੇ ਮਾਕਨ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਸੀ ਕਿ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਹਾਈਕਮਾਨ ਸੋਨੀਆ ਗਾਂਧੀ ਕਰਨਗੇ।

ਸੂਤਰਾਂ ਅਨੁਸਾਰ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ  ਉੱਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਮੀਟਿੰਗ ਵਿਚ ਹਾਜ਼ਰ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਂ ‘ਤੇ ਵੀ ਮੋਹਰ ਲਾਈ ਹੈ।  ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 2017 ਵਿਚ ਕਾਂਗਰਸ ਵਿਚ ਸ਼ਾਮਿਲ ਹੋਏ ਸਨ।

ਮੋਟਾਪੇ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਲਾਦ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

0

ਸਲਾਦ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਇਹ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕਈ ਤਰ੍ਹਾਂ ਦੇ ਫਲਾਂ ਅਤੇ ਸਬਜ਼ੀਆਂ ਨੂੰ ਮਿਲਾ ਕੇ ਵੱਖ-ਵੱਖ ਤਰ੍ਹਾਂ ਦੇ ਸਲਾਦ ਬਣਾਏ ਜਾ ਸਕਦੇ ਹਨ। ਕੁੱਝ ਲੋਕ ਖੁਸ਼ ਹੋ ਕੇ ਸਲਾਦ ਖਾਂਦੇ ਹਨ, ਜਦੋਂ ਕਿ ਕੁਝ ਲੋਕ ਡਾਇਟਿੰਗ ਦੇ ਕਾਰਨ। ਤੁਹਾਨੂੰ ਦੱਸ ਦੇਈਏ ਕਿ ਬਹੁਤ ਸਾਰੇ ਵਿਟਾਮਿਨ ਅਤੇ ਖਣਿਜ ਪਦਾਰਥ ਲੈਣ ਦਾ ਇਹ ਸਭ ਤੋਂ ਸੌਖਾ ਤਰੀਕਾ ਹੈ। ਤੁਸੀਂ ਰੋਜ਼ਾਨਾ ਆਪਣੀ ਖੁਰਾਕ ਵਿੱਚ ਸਲਾਦ ਸ਼ਾਮਲ ਕਰ ਸਕਦੇ ਹੋ। ਇਹ ਨਾ ਸਿਰਫ ਭੋਜਨ ਦਾ ਸਵਾਦ ਵਧਾਉਂਦਾ ਹੈ ਬਲਕਿ ਕਬਜ਼ ਅਤੇ ਪਾਚਨ ਸੰਬੰਧੀ ਬਿਮਾਰੀਆਂ ਤੋਂ ਵੀ ਰਾਹਤ ਦਿੰਦਾ ਹੈ।

ਜਿਹੜੇ ਲੋਕ ਭਾਰ ਘਟਾਉਣਾ ਚਾਹੁੰਦੇ ਹਨ ਉਹ ਨਿਯਮਿਤ ਤੌਰ ‘ਤੇ ਸਲਾਦ ਦਾ ਸੇਵਨ ਕਰ ਸਕਦੇ ਹਨ। ਸਲਾਦ ਵਿੱਚ ਬਹੁਤ ਸਾਰੀਆਂ ਚੀਜ਼ਾਂ ਸ਼ਾਮਲ ਹੁੰਦੀਆਂ ਹਨ। ਇਸ ਨੂੰ ਕਈ ਕਿਸਮਾਂ ਦੀਆਂ ਸਬਜ਼ੀਆਂ ਜਾਂ ਫਲਾਂ ਨੂੰ ਮਿਲਾ ਕੇ ਬਣਾਇਆ ਜਾ ਸਕਦਾ ਹੈ।   ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਹਾਡੀ ਸਲਾਦ ਪਲੇਟ ਵਿੱਚ ਕਿਹੜੀਆਂ ਚੀਜ਼ਾਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਤੁਹਾਡੇ ਸਰੀਰ ਵਿੱਚ ਪੋਸ਼ਣ ਰਹੇ ਅਤੇ ਤੁਸੀਂ ਬਿਮਾਰੀਆਂ ਤੋਂ ਦੂਰ ਰਹਿ ਸਕੋ।

ਖੀਰੇ ਦਾ ਇਸਤੇਮਾਲ

ਗਰਮੀਆਂ ਦੇ ਮੌਸਮ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ, ਸਲਾਦ ਵਿੱਚ ਖੀਰੇ ਨੂੰ ਜ਼ਰੂਰ ਸ਼ਾਮਲ ਕਰੋ। ਖੀਰੇ ਵਿੱਚ 90 ਪ੍ਰਤੀਸ਼ਤ ਪਾਣੀ ਹੁੰਦਾ ਹੈ। ਇਸ ਦੇ ਨਾਲ ਵਿਟਾਮਿਨ-ਏ, ਬੀ 1, ਬੀ 6, ਸੀ, ਆਇਰਨ ਅਤੇ ਪੋਟਾਸ਼ੀਅਮ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਖੀਰਾ ਪੇਟ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ।

ਗਾਜਰ

ਆਪਣੀ ਸਲਾਦ ਪਲੇਟ ਵਿੱਚ ਗਾਜਰ ਜ਼ਰੂਰ ਸ਼ਾਮਲ ਕਰੋ ਕਿਉਂਕਿ ਗਾਜਰ ਵਿੱਚ ਬੀਟਾ ਕੈਰੋਟੀਨ ਨਾਮਕ ਵਿਟਾਮਿਨ ਹੁੰਦਾ ਹੈ ਜੋ ਅੱਖਾਂ ਦੀ ਰੌਸ਼ਨੀ ਲਈ ਚੰਗਾ ਹੁੰਦਾ ਹੈ। ਇਸਦੇ ਨਾਲ, ਇਸ ਵਿੱਚ ਐਂਟੀਆਕਸੀਡੈਂਟ ਗੁਣ ਵੀ ਪਾਏ ਜਾਂਦੇ ਹਨ, ਜੋ ਤੁਹਾਨੂੰ ਸ਼ੂਗਰ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਦਾ ਵੀ ਕੰਮ ਕਰਦੇ ਹਨ। ਗਾਜਰ ਖਾਣ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵਧਦੀ ਹੈ ਅਤੇ ਲੋਕ ਵਾਇਰਸ ਦੀ ਲਾਗ ਤੋਂ ਦੂਰ ਰਹਿ ਸਕਦੇ ਹਨ।

ਟਮਾਟਰ

ਸਲਾਦ ਵਿੱਚ ਟਮਾਟਰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਸਾਡੇ ਸਰੀਰ ਨੂੰ ਊਰਜਾ  ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ, ਇਹ ਭਾਰ ਘਟਾਉਣ ਵਿੱਚ ਵੀ ਸਹਾਇਤਾ ਕਰਦਾ ਹੈ। ਇਸ ਵਿੱਚ ਫਾਈਬਰ ਹੁੰਦਾ ਹੈ ਜੋ ਸਿਹਤਮੰਦ ਰਹਿਣ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ।

ਸਬਜ਼ੀਆਂ ਤੋਂ ਇਲਾਵਾ, ਸੰਤਰੇ ਨੂੰ ਵੀ ਤੁਹਾਡੀ ਸਲਾਦ ਪਲੇਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਤੁਸੀਂ ਰੋਜ਼ਾਨਾ ਇੱਕ ਸੰਤਰੇ ਨੂੰ ਸਲਾਦ ਵਿੱਚ ਪਾ ਕੇ ਖਾ ਸਕਦੇ ਹੋ। ਇਹ ਤੁਹਾਡੀ ਸਿਹਤ ਲਈ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਇਸ ਤੋਂ ਇਲਾਵਾ ਫਲਾਂ ਦਾ ਸਲਾਦ ਬਣਾਉਂਦੇ ਸਮੇਂ ਤੁਸੀਂ ਸੰਤਰੇ ਦੀ ਵਰਤੋਂ ਕਰ ਸਕਦੇ ਹੋ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਹੁਦੇ ਤੋਂ ਦਿੱਤਾ ਅਸਤੀਫ਼ਾ

0

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਤੇ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ।

ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਭਾਵੇਂ ਇਸ ਬਾਰੇ ਅਜੇ ਵੀ ਅਟਕਲਾਂ ਬਰਕਰਾਰ ਹਨ ਪਰ ਸੂਤਰਾਂ ਅਨੁਸਾਰ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਅੱਜ 5 ਵਜੇ ਸੀ. ਐੱਲ. ਪੀ. ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਨੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਸ਼ੁੱਕਰਵਾਰ ਨੂੰ  ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ।

ਇਸ ਤਖ਼ਤ ਪਲਟ ਦੌਰਾਨ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਕੋਲ ਚਾਰ ਸਾਲਾਂ ਬਾਅਦ ਕਾਂਗਰਸ ਦਾ ਮੁੱਖ ਮੰਤਰੀ ਚੁਣਨ ਦਾ ਮੌਕਾ ਹੈ। ਯਾਨੀ ਮੁਸਤਫਾ ਨੇ ਅਮਰਿੰਦਰ ਸਿੰਘ ਦੇ ਕਾਂਗਰਸੀ ਹੋਣ ’ਤੇ ਸਿੱਧੇ ਤੌਰ ’ਤੇ ਸਵਾਲ ਚੁੱਕੇ। ਮੁਸਤਫਾ ਨੇ ਕਿਹਾ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ।

‘ਗਾਂ’ ਨੂੰ ਕੌਮੀ ਪਸ਼ੂ ਐਲਾਨਣ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

0
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸਿਫ਼ਾਰਿਸ਼ ਕਰਨ ਲਈ ਮੰਗ ਪੱਤਰ ਸੌਂਪਿਆ।
ਚੇਅਰਮੈਨ ਸ਼ਰਮਾ ਨੇ ਰਾਜ ਭਵਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਸੀਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਭਾਰਤੀ ਸੰਵਿਧਾਨ ਦੇ ਚੈਪਟਰ 4 ਦੀ ਧਾਰਾ-48 ਵਿੱਚ ਸੋਧ ਕਰਕੇ ਗਊ ਹੱਤਿਆ ‘ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਤੇ ਇਸ  ਸੰਬੰਧੀ ਸਾਰੇ ਸੂਬਿਆਂ ਵਿੱਚ ਇਕਸਾਰ ਕਾਨੂੰਨ ਬਣਾਇਆ ਜਾਵੇ।
ਇਸ ਮੰਗ ਪੱਤਰ ਰਾਹੀਂ ਗਊ ਹੱਤਿਆ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕਰਨ ਅਤੇ ਗਊਵੰਸ਼ ਦੀ ਸੁਰੱਖਿਆ ਪ੍ਰਤੀ ਸਖ਼ਤ ਕਦਮ ਚੁੱਕਣ ਤੋਂ ਇਲਾਵਾ ਸਰਕਾਰੀ ਗਊਸ਼ਾਲਾਵਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਮੰਗ ਵੀ ਕੀਤੀ ਗਈ। ਚੇਅਰਮੈਨ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਹੋਏ ਵਿਚਾਰ-ਵਟਾਂਦਰੇ ਦੌਰਾਨ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਉਹ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਸਿਫ਼ਾਰਿਸ਼ ਕਰਨ ਅਤੇ ਰਾਜਪਾਲ ਨੇ ਵੀ ਇਸ ਸਬੰਧੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ।
ਚੇਅਰਮੈਨ ਸ਼ਰਮਾ ਨੇ ਰਾਜਪਾਲ ਨੂੰ ਦੱਸਿਆ ਕਿ ਗਾਂ ਭਾਰਤੀ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਨਾਤਨ ਧਰਮ ਦੀ ਅਧਿਆਤਮਕ ਆਸਥਾ ਦਰਸਾਉਂਦੀ ਹੈ ਪਰ ਕੂੜਾ ਖਾ ਕੇ ਜਿਊਣ ਲਈ ਮਜਬੂਰ ਹੈ। ਇਸ ਤੋਂ ਇਲਾਵਾ ਭੂ-ਮਾਫ਼ੀਆ ਨੇ ਦੇਸ਼ ਵਿੱਚ ਜ਼ਮੀਨ ਦੇ ਵੱਡੇ ਹਿੱਸੇ ‘ਤੇ ਕਬਜ਼ਾ ਕੀਤਾ ਹੋਇਆ ਹੈ, ਜਿਸ ਕਾਰਨ ਗਾਵਾਂ ਨੂੰ ਪੱਕੇ ਤੌਰ ‘ਤੇ ਆਸਰਾ ਨਹੀਂ ਦਿੱਤਾ ਜਾ ਰਿਹਾ। ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ ਹਰ ਰੋਜ਼ ਗਊਵੰਸ਼ ਅਤੇ ਲੋਕਾਂ ‘ਚ ਟਕਰਾਅ ਦੀ ਸਥਿਤੀ ਬਣਦੀ ਹੈ ਅਤੇ ਸੜਕ ਹਾਦਸੇ ਹੁੰਦੇ ਹਨ। ਇਸੇ ਤਰ੍ਹਾਂ ਦੇਸ਼ ਵਿੱਚ ਹਰ ਰੋਜ਼ ਗਾਵਾਂ ਦੀ ਬੇਰਹਿਮੀ ਨਾਲ ਹੱਤਿਆ ਹੋ ਰਹੀ ਹੈ ਪਰ ਸਖ਼ਤ ਕਾਨੂੰਨ ਦੀ ਘਾਟ ਕਾਰਨ ਗਊ ਤਸਕਰ ਅਤੇ ਕਾਤਲ ਆਸਾਨੀ ਨਾਲ ਬਚ ਜਾਂਦੇ ਹਨ। ਇਸ ਲਈ ਇਨ੍ਹਾਂ ਦੀ ਸੁਰੱਖਿਆ ਲਈ ਅਜਿਹਾ ਕਰਨਾ ਜਰੂਰੀ ਹੈ।