Home Blog Page 2400

ਪੰਜਾਬ ਦੇ ਖੇਡ ਮੰਤਰੀ ਵਲੋਂ ਬਹੁ-ਕਰੋੜੀ ਡੀ.ਬੀ.ਟੀ.ਖੇਡ ਕਿੱਟ ਖਰੀਦ ਘੋਟਾਲੇ ਦੀ ਜਾਂਚ ਦੇ ਆਦੇਸ਼

0

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਵਿਚ ਡਾਇਰੈਕਟਰ (ਟ੍ਰੇਨਿੰਗ) ਦੀ ਗ਼ੈਰ ਕ਼ਾਨੂਨੀ ਨਿਯੁਕਤੀ, ਬਹੁ-ਕਰੋੜੀ  ਡੀ.ਬੀ.ਟੀ. ਖੇਡ ਕਿੱਟ ਖਰੀਦ ਘੋਟਾਲੇ ਅਤੇ ਕੋਚਾਂ ਦੇ 50.00 ਲੱਖ ਕੈਸ਼ ਐਵਾਰਡ ਘੋਟਾਲੇ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਨਵੇਂ ਤਾਇਨਾਤ ਕੀਤੇ ਪ੍ਰਿੰਸੀਪਲ ਸਕੱਤਰ (ਖੇਡਾਂ), ਪੰਜਾਬ ਨੂੰ ਸੌਂਪ ਦਿੱਤੀ ਗਈ ਹੈ ।

ਸਾਬਕਾ ਏ.ਡੀ.ਸੀ., ਲੁਧਿਆਣਾ ਤੇ ਚਰਚਿਤ ਖੇਡ ਵਿਸਲ੍ਹ ਬਲੋਅਰ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਖੇਡ ਵਿਭਾਗ ਪੰਜਾਬ ਵਿੱਚ ਫੈਲੇ ਖੇਡ ਮਾਫੀਆ ਰਾਜ, ਖੇਡ ਵਿਭਾਗ ਵਿਚ ਹੋਏ ਵਿੱਤੀ ਘੋਟਾਲਿਆਂ ਅਤੇ ਖੇਡਾਂ ਵਿਚ ਕਿਵੇਂ ਸੁਧਾਰ ਲਿਆਂਦਾ ਜਾਵੇ, ਦੇ ਮੁੱਦਿਆਂ ਉਪਰ ਵਿਸਥਾਰ ਪੂਰਵਕ ਮੀਟਿੰਗ ਹੋਈ।

ਖੇਡ ਮੰਤਰੀ ਮੀਤ ਹੇਅਰ ਨੇ ਇਸੇ ਦੌਰਾਨ ਖੇਡ ਵਿਭਾਗ ਦੇ ਬਹੁ-ਕਰੋੜੀ ਡੀ.ਬੀ.ਟੀ. ਖੇਡ ਕਿੱਟ ਖਰੀਦ ਘੁਟਾਲੇ , ਪੰਜਾਬ ਇੰਸਟਚਿਊਟ ਆਫ਼ ਸਪੋਰਟਸ ਵਿਚ ਡਾਇਰੈਕਟਰ (ਟ੍ਰੇਨਿੰਗ) ਦੇ ਆਪਣੇ ਤਿੰਨ ਲਾਡਲੇ ਤੇ ਚਹੇਤੇ ਕੋਚਾਂ ਕ੍ਰਮਵਾਰ ਸ਼੍ਰੀ ਗੁਰਦੇਵ ਸਿੰਘ, ਅਵਤਾਰ ਸਿੰਘ ਪਿੰਕਾ ਅਤੇ ਯੁਧਵਿੰਦਰ ਸਿੰਘ ਜੋਨੀ ਵੱਲੋਂ ਗਲਤ ਤੱਥ ਦੇ ਅਧਾਰ ਪਰ ਕੈਸ਼ ਐਵਾਰਡ ਦਵਾਕੇ, ਸਰਕਾਰ ਨੂੰ ₹ 50.00 ਲੱਖ ਰੁਪਏ ਦਾ ਚੂਨਾ ਲਾਉਣ ਵਾਲੇ ਵਿੱਤੀ ਸਕੈਂਡਲ ਅਤੇ ਕਰੋੜਾਂ ਰੁਪਏ ਦੇ ਵਿੱਤੀ ਘਪਲੇ ਤੇ ਬੇ-ਨਿਯਮੀਆਂ ਦੇ ਦੋਸ਼ੀ ਪਾਏ ਜਾਣ ਦੇ ਬਾਵਜੂਦ ਵੀ, ਸਾਰੇ ਕਨੂੰਨ/ਨਿਯਮ ਛਿੱਕੇ ਟੰਗਕੇ,  69 ਸਾਲਾਂ ਸੁਖਵੀਰ ਸਿੰਘ ਗਰੇਵਾਲ ਨੂੰ ਦੁਬਾਰਾ ਉਸੇ ਹੀ ਪੋਸਟ ਉਪਰ ਬਤੌਰ ਡਾਇਰੈਕਟਰ (ਟ੍ਰੇਨਿੰਗ ਅਤੇ ਪਾਠਕ੍ਰਮ), ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਚ ਗ਼ੈਰ ਕ਼ਾਨੂਨੀ ਤੌਰ ਪਰ ਨਿਯੁਕਤ ਕਰਨ ਦੀ ਜਾਂਚ ਦੇ ਆਦੇਸ਼ ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਵਿਚ ਨਵੇਂ ਤਾਇਨਾਤ ਕੀਤੇ ਪ੍ਰਿੰਸੀਪਲ ਸਕੱਤਰ (ਖੇਡਾਂ), ਪੰਜਾਬ ਰਾਜ ਕਮਲ ਚੋਧਰੀ ਨੂੰ ਸੌਂਪ ਦਿੱਤੀ ਗਈ ਹੈ । ਸੰਧੂ ਨੇ ਇਸ ਮੌਕੇ ਉਪਰ ਖੇਡ ਵਿਭਾਗ ਵਿਚ ਸੁਧਾਰਾਂ ਬਾਰੇ ਇਕ ਸੁਝਾਅ ਪੱਤਰ ਵੀ ਖੇਡ ਮੰਤਰੀ ਨੂੰ ਸੌਂਪਿਆ ਗਿਆ ।

ਇਸੇ ਦੌਰਾਨ ਪੰਜਆਬ ਕਲਚਰਲ ਐਂਡ ਸਪੋਰਟਸ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦਰ ਸਿੰਘ ਬਿੰਦਰ ਕੁਲਾਰ ਨੇ ਮੀਟਿੰਗ ਦੌਰਾਨ ਖੇਡ ਮੰਤਰੀ ਪੰਜਾਬ ਨੂੰ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਸੁਸਾਇਟੀ ਵੱਲੋਂ ਪਿਛਲੇ 14 ਸਾਲਾਂ ਵਿਚ ਪੰਜਾਬ ਖੇਡ ਵਿਭਾਗ ਨੂੰ ਕਮਜ਼ੋਰ ਕਰਨ ਅਤੇ ਪੀ.ਆਈ.ਐਸ. ਦੀ ਮਾੜੀ ਕਰਗੁਜਰੀ ਬਾਰੇ ਚਾਨਣ ਪਾਉਂਦੇ ਹੋਏ ਮੰਗ ਕੀਤੀ ਕਿ ਪੰਜਾਬ ਦੀਆਂ ਖੇਡਾਂ ਨੂੰ ਮੂੜ੍ਹ ਤੋਂ ਲੀਹੇ ਚਾੜ੍ਹਨ ਲਈ ਪੀ.ਆਈ.ਐਸ. ਸੁਸਾਇਟੀ ਨੂੰ ਤੁਰੰਤ ਬੰਦ ਕਰਕੇ ਪੰਜਾਬ ਖੇਡ ਵਿਭਾਗ ਨੂੰ ਮੁੜ੍ਹ ਤੋਂ ਮਜਬੂਤ ਕੀਤਾ ਜਾਵੇ । ਖੇਡ ਮੰਤਰੀ ਨੇ ਮੰਨਿਆ ਕਿ ਖੇਡਾਂ ਦੇ ਖੇਤਰ ਵਿਚ ਪੰਜਾਬ ਕਾਫੀ ਪੱਛੜ ਚੁੱਕਾ ਹੈ ਅਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਸੁਸਾਇਟੀ ਦੀ ਕਾਰਗਜ਼ਾਰੀ ਬਾਰੇ ਵੀ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ।

ਇਸੇ ਦੌਰਾਨ ਖੇਡ ਉਲੰਪੀਅਨ ਬਲਦੇਵ ਸਿੰਘ, ਹਾਕੀ ਪੰਜਾਬ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸ਼ੰਮੀ, ਓਲੰਪੀਅਨ ਗੁਰਮੇਲ ਸਿੰਘ, ਏਸ਼ੀਅਨ ਮੈਡਲਿਸਟ ਰਾਜਬੀਰ ਕੌਰ, ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਨੇ ਖੇਡ ਮੰਤਰੀ, ਪੰਜਾਬ ਵੱਲੋਂ ਚਰਚਿਤ ਖੇਡ ਵਿਸਲ੍ਹ ਬਲੋਅਰ ਇਕਬਾਲ ਸਿੰਘ ਸੰਧੂ ਦੀਆਂ ਸ਼ਿਕਾਇਤਾਂ ਉਪਰ ਦਿੱਤੇ ਜਾਂਚ ਦੇ ਆਦੇਸ਼ ਦਾ  ਸੁਆਗਤ ਕੀਤਾ ਹੈ ।

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਝੁੱਗੀਆਂ ‘ਚ ਅੱਗ ਲੱਗਣ ਨਾਲ 7 ਲੋਕਾਂ ਦੀ ਹੋਈ ਮੌਤ

0

ਲੁਧਿਆਣਾ ‘ਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਝੁੱਗੀਆਂ ਵਿਚ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ 7 ਜੀਅ ਜਿਉਂਦੇ ਸੜ ਗਏ। ਮਰਨ ਵਾਲਿਆਂ ਵਿਚ ਇਕ ਪਤੀ ਪਤਨੀ ਤੇ ਉਹਨਾਂ ਦੇ ਬੱਚੇ ਸ਼ਾਮਲ ਹਨ। ਮਰਨ ਵਾਲੇ ਬਿਹਾਰ ਦੇ ਦੱਸੇ ਜਾ ਰਹੇ ਹਨ। ਅੱਗ ਰਾਤ ਡੇਢ ਵਜੇ ਦੇ ਕਰੀਬ ਲੱਗੀ।

ਘਟਨਾ ਦੀ ਸੂਚਨਾ ਮਿਲਣ ‘ਤੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ, ਡੀਸੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਮੌਕੇ ‘ਤੇ ਪਹੁੰਚ ਗਏ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਅਜੇ ਤੱਕ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਕੋਈ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ ਹੈ।

ਪਟਿਆਲਾ ‘ਚ 2 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ, ਜਾਣੋ ਵਜ੍ਹਾ

0

ਪਟਿਆਲਾ ‘ਚ 2 ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਟਿਆਲਾ ‘ਚ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ‘ਚ ਆਏ ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਹੋਈ ਹੈ। ਚੇਨ ਸਨੈਚਿੰਗ ਦੀ ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪੁੱਜੇ ਦੋ ਪੁਲਿਸ ਮੁਲਾਜ਼ਮਾਂ ‘ਤੇ ਸ਼ਰਾਬ ਪੀਣ ਦੇ ਦੋਸ਼ ਲੱਗੇ ਹਨ।

ਜਿਸ ਤੋਂ ਬਾਅਦ ਇਨ੍ਹਾਂ ਦੋ ਪੁਲਿਸ ਮੁਲਾਜ਼ਮਾਂ ਏ.ਐਸ.ਆਈ. ਅਤੇ ਇਕ ਹੌਲਦਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪ੍ਰਤਾਪ ਨਗਰ ਇਲਾਕੇ ‘ਚ ਇਕ ਨੌਜਵਾਨ ਦੀ ਚੇਨ ਸਨੈਚਿੰਗ ਦੇ ਮਾਮਲੇ ‘ਚ ਜਾਂਚ ਕਰਨ ਤੋਂ ਬਾਅਦ ਦੋਵੇਂ ਪੁਲਿਸ ਕਰਮਚਾਰੀ ਉਥੇ ਪਹੁੰਚੇ ਸਨ।

ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਹ ਖਬਰ

0

ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਇਕ ਅਖਬਾਰ ਦੀ ਖਬਰ ਸ਼ੇਅਰ ਕੀਤੀ ਹੈ। ਜਿਸ ਵਿਚ ਜਾਖੜ ਨੇ ਕੁਝ ਨਹੀਂ ਲਿਖਿਆ ਹੈ। ਸੁਨੀਲ ਜਾਖੜ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕੀਤੀ ਟਿੱਪਣੀਆਂ ਨੂੁੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਜਿਸਦਾ ਉਨ੍ਹਾਂ ਨੇ ਤੈਅ ਸਮੇਂ ਦੇ ਵਿੱਚ ਜਵਾਬ ਦੇਣਾ ਸੀ ਪਰ ਉਨ੍ਹਾਂ ਨੇ ਸਮਾਂ ਲੰਘਣ ਤੋਂ ਬਾਅਦ ਵੀ ਇਸ ਕਾਰਨ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਇਸ ਲਈ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

 

 

 

 

 

 

ਫਤਿਹਪੁਰ ’ਚ ਬਰਾਤੀਆਂ ਨਾਲ ਭਰੀ ਬੱਸ ਅਤੇ ਟਰੈਕਟਰ ਵਿਚਾਲੇ ਟੱਕਰ, 5 ਲੋਕਾਂ ਦੀ ਹੋਈ ਮੌਤ

0

ਫਤਿਹਪੁਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਉੱਤਰ ਪ੍ਰਦੇਸ਼ ਦੇ ਫਤਿਹਪੁਰ ’ਚ ਬਰਾਤੀਆਂ ਨਾਲ ਭਰੀ ਬੱਸ ਦੀ ਇਕ ਟਰੈਕਟਰ-ਟਰਾਲੀ ਨਾਲ ਟੱਕਰ ’ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖਮੀ ਹੋ ਗਏ। ਪੁਲਸ ਇੰਸਪੈਕਟਰ ਹੇਮਰਾਜ ਮੀਣਾ ਨੇ ਦੱਸਿਆ ਕਿ ਕੌਸ਼ਾਂਬੀ ਤੋਂ ਫਤਿਹਪੁਰ ਜਾ ਰਹੀ ਬੱਸ ਇਕ ਟਰੈਕਟਰ-ਟਰਾਲੀ ਨਾਲ ਟਕਰਾ ਕੇ ਪਲਟ ਗਈ। ਇਹ ਹਾਦਸਾ ਘੋਸ਼ ਥਾਣਾ ਖੇਤਰ ’ਚ ਪ੍ਰੇਮ ਨਗਰ ਕੋਲ ਵਾਪਰਿਆ।

ਪੁਲਸ ਮੁਤਾਬਕ ਕੌਸ਼ਾਂਬੀ ਦੇ ਸੈਨੀ ਥਾਣਾ ਖੇਤਰ ’ਚ ਕਮਾਲਪੁਰ ਪਿੰਡ ਤੋਂ ਬੀਤੀ ਰਾਤ ਕਰੀਬ 9.00 ਵਜੇ ਬੱਸ ਬਰਾਤ ਲੈ ਕੇ ਫਤਿਹਪੁਰ ਜ਼ਿਲ੍ਹੇ ਦੇ ਸੁਲਤਾਨਪੁਰ ਜਾ ਰਹੀ ਸੀ। ਥਾਣਾ ਖੇਤਰ ਦੇ ਪ੍ਰੇਮ ਨਗਰ ਚੌਰਾਹੇ ’ਤੇ ਬੇਕਾਬੂ ਬੱਸ ਟਰੈਕਟਰ ਨਾਲ ਟਕਰਾ ਗਈ। ਇਸ ਨਾਲ ਬੱਸ ’ਚ ਸਵਾਰ 4 ਬਰਾਤੀਆਂ ਦੀ ਮੌਕ ’ਤੇ ਹੀ ਮੌਤ ਹੋ ਗਈ। ਜਦਕਿ 15 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਇਕ ਹੋਰ ਯਾਤਰੀ ਦੀ ਮੌਤ ਹੋ ਗਈ।

ਓਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਹਾਦਸੇ ’ਚ 5 ਲੋਕਾਂ ਦੀ ਮੌਤ ’ਤੇ ਡੂੰਘਾ ਸੋਗ ਜ਼ਾਹਰ ਕਰਦੇ ਹੋਏ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜਤਾਈ ਹੈ। ਉਨ੍ਹਾਂ ਨੇ ਜ਼ਖਮੀਆਂ ਦਾ ਇਲਾਜ ਕਰਵਾਏ ਜਾਣ ਦੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ।

ਭੁਪਿੰਦਰ ਹਨੀ ਦੀ ਅੱਜ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ ਕੋਰਟ ਵਿੱਚ ਹੋਵੇਗੀ ਸੁਣਵਾਈ

0

ਈਡੀ ਵਲੋਂ ਗ੍ਰਿਫਤਾਰ ਕੀਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ 20 ਅਪ੍ਰੈਲ ਨੂੰ ਜਲੰਧਰ ਕੋਰਟ ਵਿੱਚ ਸੁਣਵਾਈ ਹੋਵੇਗੀ। ਈਡੀ ਵਲੋਂ ਭੁਪਿੰਦਰ ਸਿੰਘ ਹਨੀ ਨੂੰ 10 ਕਰੋੜ ਰੁਪਏ ਨਗਦੀ ਨਾਲ ਗ੍ਰਿਫਤਾਰ ਕੀਤਾ ਗਿਆ ਸੀ।

ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ ਕੁੱਝ ਦਿਨ ਪਹਿਲਾਂ ਈਡੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਸੀ। ਈਡੀ ਵਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਚਰਨਜੀਤ ਚੰਨੀ ਨੇ ਖੁਦ ਟਵੀਟ ਕਰ ਇਹ ਜਾਣਕਾਰੀ ਵੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਈਡੀ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਮੈਂ ਹਾਜ਼ਰੀ ਭਰੀ ਤੇ ਉਨ੍ਹਾਂ ਦੁਆਰਾ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮਾਮਲੇ ‘ਚ ਇੱਕ ਚਲਾਨ ਈਡੀ ਵੱਲੋਂ ਪਹਿਲਾਂ ਹੀ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਮੈਨੂੰ ਅਧਿਕਾਰੀਆਂ ਨੇ ਦੁਬਾਰਾ ਨਹੀਂ ਬੁਲਾਇਆ।

 

ਮਸ਼ਹੂਰ ਕਵੀ ‘ਕੁਮਾਰ ਵਿਸ਼ਵਾਸ’ ਦੇ ਘਰ ਪੁੱਜੀ ਪੰਜਾਬ ਪੁਲਿਸ

0

ਆਮ ਆਦਮੀ ਪਾਰਟੀ ਦੇ ਖਿਲਾਫ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ਼ ਦੇ ਘਰ ਗਾਜੀਆਬਾਦ ਪਹੁੰਚੀ ਹੈ। ਹਾਲਾਂਕਿ ਕੁਮਾਰ ਵਿਸ਼ਵਾਸ਼ ਦੇ ਖਿਲਾਫ ਪੰਜਾਬ ਵਿਚ ਕੋਈ ਮਾਮਲਾ ਦਰਜ ਕੀਤਾ ਗਿਆ ਹੈ, ਇਸ ਬਾਰੇ ਫਿਲਹਾਲ ਕੋਈ ਸੂਚਨਾ ਨਹੀਂ ਹੈ।

ਕੁਮਾਰ ਵਿਸ਼ਵਾਸ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਸ਼ਵਾਸ ਨੇ ਘਰ ਪਹੁੰਚੀ ਪੰਜਾਬ ਪੁਲਸ ਦੀਆਂ ਤਸਵੀਰਾਂ ਖ਼ੁਦ ਪੋਸਟ ਕੀਤੀਆਂ ਹਨ। ਹਾਲਾਂਕਿ ਅਜੇ ਇਹ ਸਾਫ਼ ਨਹੀਂ ਹੋਇਆ ਕਿ ਵਿਸ਼ਵਾਸ ਦੇ ਖ਼ਿਲਾਫ਼ ਕੀ ਕੇਸ ਦਰਜ ਕੀਤਾ ਗਿਆ ਹੈ।

ਆਪਣੇ ਟਵੀਟ ‘ਚ ਕੁਮਾਰ ਵਿਸ਼ਵਾਸ ਨੇ ਲਿਖਿਆ, ‘ਸਵੇਰੇ-ਸਵੇਰੇ ਪੰਜਾਬ ਪੁਲਸ ਘਰ ਆਈ ਹੈ, ਇਕ ਸਮਾਂ ਮੇਰੇ ਵੱਲੋਂ ਹੀ ਪਾਰਟੀ ‘ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਆਗਾਹ ਕਰ ਰਿਹਾ ਹਾਂ ਕਿ ਤੁਸੀਂ ਦਿੱਲੀ ‘ਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਦੀ ਦਿੱਤੀ ਹੋਈ ਤਾਕਤ ਨਾਲ ਖੇਡਣ ਦੇ ਰਹੇ ਹੋ , ਉਹ ਇਕ ਦਿਨ ਤੁਹਾਨੂੰ ਅਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ, ਦੇਸ਼ ਮੇਰੀ ਚਿਤਾਵਨੀ ਯਾਦ ਰੱਖੇ।’

ਕੇਂਦਰ ਨੇ ਇਨ੍ਹਾਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ ਕੀਤਾ ਵਾਧਾ

0

7ਵੇਂ ਤਨਖ਼ਾਹ ਕਮਿਸ਼ਨ ਤਹਿਤ ਤਨਖ਼ਾਹ ਲੈਣ ਵਾਲੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਸਰਕਾਰ ਨੇ 5ਵੇਂ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੇ ਮੁਲਾਜ਼ਮਾਂ ਨੂੰ ਵੀ ਤੋਹਫ਼ਾ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਦਾ ਡੀਏ 13 ਫੀਸਦੀ ਵਧਾਇਆ ਜਾਵੇਗਾ।

ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਨੇ ਕਿਹਾ ਕਿ 5ਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦਾ ਡੀਏ ਮੌਜੂਦਾ 368 ਫੀਸਦੀ ਤੋਂ ਵਧਾ ਕੇ 381 ਫੀਸਦੀ ਕੀਤਾ ਜਾਵੇਗਾ। ਯਾਨੀ ਇਸ ‘ਚ 13 ਫੀਸਦੀ ਦਾ ਬੰਪਰ ਵਾਧਾ ਹੋਵੇਗਾ। ਇਸ ਦੇ ਨਾਲ ਹੀ 6ਵੇਂ ਤਨਖਾਹ ਕਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦਾ ਡੀਏ 196 ਫੀਸਦੀ ਤੋਂ ਵਧਾ ਕੇ 203 ਫੀਸਦੀ ਕੀਤਾ ਜਾਵੇਗਾ। ਇਸ ‘ਚ 7 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਵਧਿਆ ਹੋਇਆ ਡੀਏ ਜਨਵਰੀ, 2022 ਤੋਂ ਲਾਗੂ ਹੋਵੇਗਾ ਅਤੇ ਪਿਛਲੇ ਮਹੀਨੇ ਦੇ ਬਕਾਏ ਵਜੋਂ ਅਦਾ ਕੀਤਾ ਜਾਵੇਗਾ। ਵਧੇ ਹੋਏ ਡੀਏ ਦਾ ਲਾਭ ਕੇਂਦਰੀ ਖੁਦਮੁਖਤਿਆਰ ਸੰਸਥਾਵਾਂ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ।

ਪੰਜਾਬ ‘ਚ ਬਿਜਲੀ ਦੇ ਲੱਗ ਸਕਦੇ ਨੇ ਲੰਬੇ ਕੱਟ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ‘ਚ ਕੋਲਾ ਹੋਇਆ ਖਤਮ

0

ਪੰਜਾਬ ‘ਚ ਲੋਕਾਂ ਨੂੰ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਦਾ ਕਾਰਨ ਥਰਮਲ ਪਲਾਂਟਾਂ ਦਾ ਕੋਲੇ ਦਾ ਸੰਕਟ ਹੈ। ਪੰਜਾਬ ਦੇ ਗੋਇੰਦਵਾਲ ਸਾਹਿਬ ਪਲਾਂਟ ਵਿੱਚ ਕੋਲਾ ਖਤਮ ਹੋ ਗਿਆ ਹੈ। ਉੱਥੇ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਵੀ ਸਿਰਫ਼ 4 ਦਿਨ ਦਾ ਕੋਲਾ ਬਚਿਆ ਹੈ। ਦੂਜੇ ਪਾਸੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 7 ​​ਦਿਨ, ਰੋਪੜ ਥਰਮਲ ਪਲਾਂਟ ਵਿੱਚ 11 ਦਿਨ ਅਤੇ ਰਾਜਪੁਰਾ ਵਿੱਚ 21 ਦਿਨ ਦਾ ਕੋਲਾ ਬਚਿਆ ਹੈ। ਜੇਕਰ ਕੋਲੇ ਦਾ ਸੰਕਟ ਜਲਦੀ ਹੱਲ ਨਾ ਹੋਇਆ ਤਾਂ ਪੰਜਾਬ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਨਾਲ ਬਲੈਕਆਊਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਧਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਾਅਵਾ ਕੀਤਾ ਕਿ ਕੋਲੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਬੰਦ ਪਏ ਗੋਇੰਦਵਾਲ ਥਰਮਲ ਪਲਾਂਟ ਤੋਂ 540 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਦੂਜੇ ਪਾਸੇ ਰਾਜਪੁਰਾ ਥਰਮਲ ਪਲਾਂਟ ਦੀ 1400 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ 1980 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸਮਰੱਥਾ ਹੈ। ਇਹ ਤਿੰਨੇ ਪ੍ਰਾਈਵੇਟ ਥਰਮਲ ਪਲਾਂਟ ਹਨ। ਇਸ ਦੇ ਨਾਲ ਹੀ ਸਰਕਾਰੀ ਰੋਪੜ ਥਰਮਲ ਪਲਾਂਟ ਦੀ ਸਮਰੱਥਾ 840 ਮੈਗਾਵਾਟ ਅਤੇ ਲਹਿਰਾ ਮੁਹੱਬਤ ਦੀ 1925 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਹੈ।

ਪੰਜਾਬ ‘ਚ ਬਿਜਲੀ ਸੰਕਟ ਵਧ ਸਕਦਾ ਹੈ। ਗਰਮੀਆਂ ਦੀ ਸ਼ੁਰੂਆਤ ਵਿੱਚ ਹੀ ਥਰਮਲ ਪਲਾਂਟ ਬੰਦ ਹੋਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਲੋਕਾਂ ਨੂੰ ਗਰਮੀ ਝੱਲਣੀ ਪੈ ਸਕਦੀ ਹੈ। ਝੋਨੇ ਦਾ ਸੀਜ਼ਨ ਵੀ ਜੂਨ ਮਹੀਨੇ ਤੋਂ ਸ਼ੁਰੂ ਹੋਣਾ ਹੈ। ਉਸ ਸਮੇਂ ਕਿਸਾਨਾਂ ਨੂੰ ਝੋਨਾ ਬੀਜਣ ਲਈ ਬਿਜਲੀ ਦੀ ਲੋੜ ਪਵੇਗੀ। ਜੇਕਰ ਸਰਕਾਰ ਨੇ ਹੁਣੇ ਕੋਈ ਪ੍ਰਬੰਧ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸਮੱਸਿਆ ਹੋਰ ਵੀ ਵੱਡੀ ਹੋ ਸਕਦੀ ਹੈ।

ਪੰਜਾਬ ਵਿੱਚ ਪਿਛਲੇ ਸਾਲ ਅਕਤੂਬਰ ਵਿੱਚ ਪੰਜਾਬੀਆਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ ਸੀ। ਕੋਲੇ ਦੀ ਘਾਟ ਕਾਰਨ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਠੱਪ ਹੋ ਗਿਆ ਹੈ। ਕੜਾਕੇ ਦੀ ਗਰਮੀ ਵਿੱਚ ਲੋਕਾਂ ਨੂੰ 24 ਘੰਟਿਆਂ ਵਿੱਚ 8 ਤੋਂ 12 ਘੰਟੇ ਦੇ ਕੱਟਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੂੰ ਬਿਜਲੀ ਵੀ ਨਹੀਂ ਮਿਲੀ। ਚਰਨਜੀਤ ਚੰਨੀ, ਜੋ ਉਸ ਸਮੇਂ ਕਾਂਗਰਸ ਸਰਕਾਰ ਦੇ ਸੀਐਮ ਸਨ, ਸਥਿਤੀ ਨੂੰ ਸੰਭਾਲ ਨਹੀਂ ਸਕੇ। ਹੁਣ ਨਵੇਂ ਸੀਐਮ ਭਗਵੰਤ ਮਾਨ ਲਈ ਇਹ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ।

ਅਗਲੇ ਦੋ ਸਾਲਾਂ ‘ਚ ਗੰਨੇ ਦੇ ਝਾੜ ਵਿੱਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ : ਹਰਪਾਲ ਚੀਮਾ

0

ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ ਜੋ ਕਿ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ।

ਉਹਨਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫੀਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ ਜਿਸ ਨਾਲ ਕਰੀਬ 44764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ। ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ।

ਸਹਿਕਾਰਤਾ ਮੰਤਰੀ ਨੇ ਇਹ ਵੀ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਪਿਛਲੇ ਸਾਲ ਦੀ ਔਸਤ ਦਰ 800 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 887 ਰੁਪਏ ਪ੍ਰਤੀ ਕੁਇੰਟਲ ਦੀ ਔਸਤ ਦਰ ‘ਤੇ 2,85,000 ਕੁਇੰਟਲ ਸ਼ੀਰਾ ਵੇਚਿਆ ਜਿਸ ਨਾਲ ਕਰੀਬ 2.50 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਵੱਧ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋੋਂ ਗੰਨੇ ਦੇ ਝਾੜ ਵਿੱਚ ਵਾਧਾ ਕਰਕੇ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਗਿਆ ਹੈ।

ਇਸ ਟਾਸਕਫੋਰਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ, ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ।

ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਅਗਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਤਕਰੀਬਨ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ਼ ਵੱਜੋੋਂ ਦਿੱਤੇ ਜਾਣ।