Home Blog Page 2401

ਪੰਜਾਬ ਮੰਤਰੀ ਮੰਡਲ ਨੇ ਨਵੇਂ ਸਰਕਾਰੀ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਲਈ ਦਿੱਤੀ ਮਨਜ਼ੂਰੀ

0

ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਇਨ੍ਹਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।

ਇਸ ਭਰਤੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਦਿਆਂ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦਾ ਫੈਸਲਾ ਲਿਆ ਗਿਆ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ।

ਮੰਤਰੀ ਮੰਡਲ ਨੇ ਵਿਭਾਗੀ ਚੋਣ ਕਮੇਟੀ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਿਸ ਦੇ ਚੇਅਰਪਰਸਨ ਯੂ.ਜੀ.ਸੀ. ਦੇ ਸਾਬਕਾ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਹੋਣਗੇ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ, ਡੀ.ਪੀ.ਆਈ. (ਕਾਲਜਾਂ), ਸਮਾਜਿਕ ਨਿਆਂ ਤੇ ਸਸ਼ਕਤੀਕਰਨ ਦੇ ਪ੍ਰਮੁੱਖ ਸਕੱਤਰ ਦਾ ਨੁਮਾਇੰਦਾ (ਜੁਆਇੰਟ ਡਾਇਰੈਕਟਰ ਦੇ ਰੈਂਕ ਤੋਂ ਘੱਟ ਨਾ ਹੋਵੇ) ਅਤੇ ਤਿੰਨ ਵਿਸ਼ਾ ਮਾਹਿਰ (ਕਮੇਟੀ ਵੱਲੋਂ ਪ੍ਰੋਫੈਸਰ ਦੇ ਰੈਂਕ ਤੋਂ ਘੱਟ ਨਾ ਚੁਣਿਆ ਜਾਵੇ) ਇਸ ਦੇ ਮੈਂਬਰ ਹੋਣਗੇ।

ਜਿਨਸੀ ਸੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੌਸਕੋ) ਐਕਟ ਅਤੇ ਬਲਾਤਕਾਰ ਕੇਸਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ।

ਇਹ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਅਦਾਲਤਾਂ ਲਈ ਸਿਰਜਣਾ ਕੀਤੀਆਂ 117 ਅਸਾਮੀਆਂ ਵਿੱਚ 9 ਵਧੀਕ ਜ਼ਿਲਾ ਤੇ ਸੈਸ਼ਨ ਜੱਜ ਅਤੇ ਜੱਜਮੈਂਟ ਰਾਈਟਰ (ਸੀਨੀਅਰ ਗਰੇਡ), ਰੀਡਰ ਗਰੇਡ-1, ਸਟੈਨੋਗ੍ਰਾਫਰ ਗਰੇਡ-2, ਟਰਾਂਸਲੇਟਰ, ਅਹਲਮਦ, ਕਾਪੀ ਕਲਰਕ ਤੇ ਅਸ਼ਰ ਦੀਆਂ 9-9 ਅਸਾਮੀਆਂ ਤੇ 18 ਸੇਵਾਦਾਰ ਸ਼ਾਮਲ ਹਨ। ਇਸ ਦੇ ਨਾਲ ਹੀ ਬਾਕੀ 27 ਅਸਾਮੀਆਂ ਵਿੱਚ ਡਿਪਟੀ ਜ਼ਿਲਾ ਅਟਾਰਨੀ, ਜੂਨੀਅਰ ਸਕੇਲ ਸਟੈਨੋਗ੍ਰਾਫਰ ਤੇ ਸੇਵਾਦਾਰ ਦੀਆਂ 9-9 ਅਸਾਮੀਆਂ ਸ਼ਾਮਲ ਹਨ।

ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਨੂੰ ਅਜਿਹੇ ਜ਼ਿਲ੍ਹਿਆਂ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜਿਨ੍ਹਾਂ ਵਿੱਚ ਪੌਸਕੇ ਤੇ ਬਲਾਤਕਾਰ ਕੇਸਾਂ ਦੇ 100 ਤੋਂ ਵੱਧ ਕੇਸ ਲੰਬਿਤ ਪਏ ਹਨ।

GST Council Meeting ‘ਚ ਕਿਹੜੀਆਂ ਚੀਜ਼ਾਂ ਹੋਈਆਂ ਮਹਿੰਗੀਆਂ ਤੇ ਕਿਨ੍ਹਾਂ ‘ਤੇ ਮਿਲੀ ਰਾਹਤ,ਜਾਣੋ

0

ਜੀਐਸਟੀ ਕਾਊਂਸਿਲ ਦੀ ਮੀਟਿੰਗ ‘ਚ ਕੁੱਝ ਅਹਿਮ ਫੈਸਲੇ ਲਏ ਗਏ। ਜੀਐਸਟੀ ਕਾਊਂਸਿਲ ਦੀ ਮੀਟਿੰਗ ਮਗਰੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਊਂਸਿਲ ਵੱਲੋਂ ਲਏ ਫੈਸਲਿਆ ਬਾਰੇ ਜਾਣਕਾਰੀ ਦਿੱਤੀ ਹੈ। ਇਸ ਮੀਟਿੰਗ ‘ਚ ਕੁੱਝ ਚੀਜ਼ਾਂ ਦੇ ਜੀਐਸਟੀ ਰੇਟ ਬਦਲ ਦਿੱਤੇ ਗਏ ਹਨ।

ਜੀਐਸਟੀ ਕਾਊਂਸਿਲ ਦੀ ਬੈਠਕ ‘ਚ ਵਿਦੇਸ਼ਾਂ ਤੋਂ ਮੰਗਵਾਈਆਂ ਜਾਣ ਵਾਲੀਆਂ ਜੀਵਨ ਰੱਖਿਅਕ ਦਵਾਈਆਂ ਨੂੰ ਜੀਐਸਟੀ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਦਵਾਈਆਂ ‘ਚ ਬਹੁਤ ਮਹਿੰਗੀਆਂ ਦਵਾਈਆਂ Zolgensma ਅਤੇ Viltepso ਸ਼ਾਮਲ ਹਨ।

ਕੈਂਸਰ ਨਾਲ ਸੰਬੰਧਤ ਦਵਾਈਆਂ ਤੇ ਜੀਐਸਟੀ 12 ਫੀਸਦ ਤੋਂ ਘਟਾ ਕੇ 5 ਫੀਸਦ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਫਾਰਮਾਸੂਟੀਕਲ ਡਿਪਾਰਟਮੈਂਟ ਤੋਂ ਸਿਫਾਰਸ਼ ਕੀਤੀਆਂ ਜਾਣ ਵਾਲੀਆਂ 7 ਦਵਾਈਆਂ ‘ਤੇ 31 ਦਸੰਬਰ, 2021 ਤਕ ਜੀਐਸਟੀ 12 ਫੀਸਦ ਤੋਂ ਘਟਾ ਕੇ 5 ਫੀਸਦ ਕਰ ਦਿੱਤਾ ਗਿਆ ਹੈ।

GST Council ਨੇ ਕੋਰੋਨਾ ਵਾਇਰਸ ਨਾਲ ਸਬੰਧਤ ਦਵਾਈਆਂ ਤੇ ਜੀਐਸਟੀ ਦੀ ਦਰ ਘੱਟ ਕੀਤੀ ਸੀ। ਇਨ੍ਹਾਂ ਦਵਾਈਆਂ ‘ਤੇ ਮਿਲ ਰਹੀ ਛੋਟ 31 ਦਸੰਬਰ, 2021 ਤਕ ਜਾਰੀ ਰਹੇਗੀ। ਇਹ ਛੋਟ ਸਿਰਫ਼ Remdesivir ਜਿਹੀਆਂ ਦਵਾਈਆਂ ਤੇ ਮਿਲੇਗੀ ਨਾ ਕਿ ਕੋਵਿਡ ਦੇ ਇਲਾਜ ਵਿਚ ਵਰਤੇ ਜਾਣ ਵਾਲੇ ਕਿਸੇ ਤਰ੍ਹਾਂ ਦੇ ਉਪਕਰਣਾਂ ‘ਤੇ।

ਸੂਬਾ ਸਰਕਾਰਾਂ ਟ੍ਰਾਂਸਪੋਰਟ ਕੰਪਨੀਆਂ ਤੋਂ ਟਰੱਕਾਂ ‘ਤੇ ਰਾਸ਼ਟਰੀ ਪਰਮਿਟ ਫੀਸ ਵਸੂਲਦੀਆਂ ਹਨ। ਇਸ ਫੀਸ ‘ਤੇ ਜੀਐਸਟੀ ਲੱਗਦਾ ਹੈ। ਜੀਐਸਟੀ ਕਾਊਂਸਿਲ ਨੇ ਅਹਿਮ ਫੈਸਲਾ ਕਰਦਿਆਂ ਰਾਸ਼ਟਰੀ ਪਰਮਿਟ ਫੀਸ ‘ਤੇ ਲੱਗਣ ਵਾਲਾ ਜੀਐਸਟੀ ਖ਼ਤਮ ਕਰ ਦਿੱਤਾ ਹੈ। ਇਸ ਤਰ੍ਹਾਂ ਟ੍ਰਾਂਸਪੋਰਟ ਪਹਿਲਾਂ ਤੋਂ ਥੋੜੀ ਸਸਤੀ ਹੋਣ ਦੀ ਉਮੀਦ ਹੈ।

ਜੀਐਸਟੀ ਕਾਊਂਸਿਲ ਨੇ ਰੇਲ ਦੇ ਇੰਜਣ ਤੇ ਇਸ ਨਾਲ ਜੁੜੇ ਕੁੱਝ ਹੋਰ ਪਾਰਟਸ ‘ਤੇ ਜੀਐਸਟੀ ਦਰ 12 ਫੀਸਦ ਤੋਂ ਵਧਾ ਕੇ 18 ਫੀਸਦ ਕਰ ਦਿੱਤੀ ਹੈ। ਇਹ ਫੈਸਲਾ ਇਨ੍ਹਾਂ ਚੀਜ਼ਾਂ ‘ਤੇ ਕਰ ਦੇ ਢਾਂਚੇ ਨੂੰ ਸਹੀ ਕਰਨ ਲਈ ਲਿਆ ਗਿਆ ਹੈ। ਅਜਿਹੇ ‘ਚ ਇਸ ਦਾ ਬੋਝ ਆਮ ਆਦਮੀ ਦੀ ਜੇਬ ‘ਤੇ ਪੈ ਸਕਦਾ ਹੈ। ਯਾਨੀ ਰੇਲਵੇ ਸਫ਼ਰ ਮਹਿੰਗਾ ਹੋ ਸਕਦਾ ਹੈ।

ਇਸ ਬੈਠਕ ‘ਚ ਹਵਾਈ ਜਹਾਜ਼ ਦੇ ਆਯਾਤ ਜਾਂ ਉਨ੍ਹਾਂ ਨੂੰ ਲੀਜ਼ ‘ਤੇ ਲੈਣ ਨੂੰ ਲੈ ਕੇ ਕੁੱਝ ਫੈਸਲੇ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਇਸ ਨਾਲ ਘਰੇਲੂ ਏਅਰਲਾਇਨਜ਼ ਨੂੰ ਫਾਇਦਾ ਮਿਲੇਗਾ। ਹਾਲਾਂਕਿ ਇਹ ਏਵੀਏਸ਼ਨਜ਼ ਕੰਪਨੀਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਇਸ ਦਾ ਫਾਇਦਾ ਗਾਹਕਾਂ ਨੂੰ ਪਹੁੰਚਾਉਂਦੀਆਂ ਹਨ ਜਾਂ ਨਹੀਂ।

Swiggy, Zomato ‘ਤੇ ਟੈਕਸ ਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਪ ਰੈਸਟੋਰੈਂਟ ਦੀ ਥਾਂ ਖਾਣੇ ‘ਤੇ ਲੱਗਣ ਵਾਲੇ ਟੈਕਸ ਦੀ ਵਸੂਲੀ ਸਰਕਾਰ ਨੂੰ ਦੇਵੇਗੀ।

Breaking : Chandigarh ਦਫ਼ਤਰ ‘ਚ ਅੱਜ ਪੰਜਾਬ ਦੇ ਸਾਰੇ MLAs ਕਰਨਗੇ ਮੀਟਿੰਗ, Harish Rawat ਨੇ ਟਵੀਟ ਕਰ ਦਿੱਤੀ ਜਾਣਕਾਰੀ, ਹੋ ਸਕਦਾ ਹੈ ਅਹਿਮ ਫੈਸਲਾ

0

ਪੰਜਾਬ ਕਾਂਗਰਸ ਵਿਚ ਇਕ ਵਾਰ ਮੁੜ ਹਲਚਲ ਹੋਈ ਹੈ। ਹਾਈਕਮਾਂਡ ਵੱਲੋਂ ਅਚਾਨਕ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦੇ ਐਲਾਨ ਪਿੱਛੋਂ ਕਿਆਸਰਾਈਆਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨ ਦੀ ਰਣਨੀਤੀ ਘੜਨ ਨਾਲ ਵੀ ਜੋੜਿਆ ਜਾ ਰਿਹਾ ਹੈ।

ਮੀਟਿੰਗ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਖੁਦ ਟਵੀਟ ਕਰ ਕੇ ਦਿੱਤੀ।

ਮੁੱਖ ਮੰਤਰੀ ਵੱਲੋਂ ਆਯੂਸ਼ਮਨ/ਸਰਬੱਤ ਸਿਹਤ ਬੀਮਾ ਸਕੀਮ ਤੋਂ ਬਾਹਰ ਰਹਿ ਗਏ 15 ਲੱਖ ਪਰਿਵਾਰਾਂ ਲਈ ਵੀ ਮੁਫ਼ਤ ਸਿਹਤ ਬੀਮੇ ਦਾ ਐਲਾਨ

0

ਅਤਿਵਾਦ ਪ੍ਰਭਾਵਿਤ/ਦੰਗਾ ਪੀੜਤ ਪਰਿਵਾਰਾਂ ਅਤੇ ਕਸ਼ਮੀਰੀ ਹਿਜਰਤ ਕਾਰਾਂ ਦੇ ਗੁਜ਼ਾਰਾ ਭੱਤੇ ਵਿਚ ਵਾਧਾ

ਚੰਡੀਗੜ੍ਹ:ਲੋਕਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਸ਼ਾਮਲ ਨਹੀਂ ਸਨ।ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਦੌਰਾਨ ਕੀਤਾ ਜਿੱਥੇ ਸਿਹਤ ਵਿਭਾਗ ਨੇ ਇਨ੍ਹਾਂ ਪਰਿਵਾਰਾਂ ਨੂੰ ਇਸ ਸਕੀਮ ਹੇਠ ਹਿੱਸੇਦਾਰੀ ਦੇ ਆਧਾਰ ਉਤੇ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ ਸੀ ਜਿਸ ਲਈ ਲਾਭਪਾਤਰੀਆਂ ਨੂੰ ਵੀ ਪ੍ਰੀਮੀਅਮ ਦੇ ਖਰਚੇ ਦਾ ਹਿੱਸਾ ਪਾਉਣਾ ਪੈਣਾ ਸੀ।

ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਵਾਅਦੇ ਦੀ ਪੂਰਤੀ ਹਿੱਤ ਇਨ੍ਹਾਂ ਪਰਿਵਾਰਾਂ ਨੂੰ ਮੁਫ਼ਤ ਇਸ ਦੇ ਘੇਰੇ ਹੇਠ ਲਿਆਂਦਾ ਜਾਵੇ।ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੇ ਪਰਿਵਾਰਾਂ ਨੂੰ ਛੱਡ ਕੇ ਸੂਬੇ ਵਿਚ ਬਾਕੀ ਸਾਰੇ 55 ਲੱਖ ਪਰਿਵਾਰ ਇਸ ਸਕੀਮ ਦੇ ਦਾਇਰੇ ਹੇਠ ਆ ਜਾਣਗੇ ਕਿਉਂ ਜੋ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਰਿਵਾਰਾਂ ਸਮੇਤ ਪਹਿਲਾਂ ਹੀ ਪੰਜਾਬ ਮੈਡੀਕਲ ਅਟੈਂਡੈਂਸ ਰੂਲਜ਼ ਦੇ ਘੇਰੇ ਹੇਠ ਆਉਂਦੇ ਹਨ।ਇਸ ਨਾਲ 55 ਲੱਖ ਪਰਿਵਾਰਾਂ ਨੂੰ ਸੂਚੀਬੱਧ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਲਈ ਹਰੇਕ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਸਿਹਤ ਬੀਮਾ ਮੁਹੱਈਆ ਹੋਵੇਗਾ ਜਿਸ ਨਾਲ ਸੂਬਾ ਸਰਕਾਰ ਹੁਣ ਸਾਲਾਨਾ 593 ਕਰੋੜ ਰੁਪਏ ਦਾ ਬੋਝ ਸਹਿਣ ਕਰੇਗੀ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸਕੀਮ ਤੋਂ ਬਾਹਰ ਰਹਿ ਗਏ ਇਨ੍ਹਾਂ ਪਰਿਵਾਰਾਂ ਨੂੰ ਨਾਲ ਜੋੜਨ ਲਈ ਪ੍ਰਕਿਰਿਆ ਉਲੀਕਣ ਲਈ ਆਖਿਆ ਹੈ।ਦੱਸਣਯੋਗ ਹੈ ਕਿ ਸੂਬੇ ਦੇ 39.38 ਲੱਖ ਪਰਿਵਾਰ 20 ਅਗਸਤ, 2019 ਤੋਂ ਇਸ ਸਹੂਲਤ ਦਾ ਲਾਭ ਪਹਿਲਾਂ ਹੀ ਲੈ ਰਹੇ ਹਨ ਅਤੇ ਬੀਤੇ ਦੋ ਸਾਲਾਂ ਵਿਚ ਇਨ੍ਹਾਂ ਨੇ 913 ਕਰੋੜ ਰੁਪਏ ਦਾ ਨਗਦੀ ਰਹਿਤ ਇਲਾਜ ਕਰਵਾਇਆ ਹੈ। ਇਨ੍ਹਾਂ ਪਰਿਵਾਰਾਂ ਵਿਚ ਸਮਾਜਿਕ-ਆਰਥਿਕ ਜਾਤੀ ਜਨਗਣਨਾ ਦੇ ਤਹਿਤ ਸ਼ਨਾਖ਼ਤ ਕੀਤੇ 14.64 ਲੱਖ ਪਰਿਵਾਰ, ਸਮਾਰਟ ਰਾਸ਼ਨ ਕਾਰਡ ਹੋਲਡਰ ਵਾਲੇ 16.15 ਲੱਖ ਪਰਿਵਾਰ, 5.07 ਕਿਸਾਨ ਪਰਿਵਾਰ, ਉਸਾਰੀ ਕਾਮਿਆਂ ਦੇ 3.12 ਲੱਖ ਪਰਿਵਾਰ, 4481 ਮਾਨਤਾ ਪ੍ਰਾਪਤ ਪੱਤਰਕਾਰਾਂ ਦੇ ਪਰਿਵਾਰ ਅਤੇ 33096 ਛੋਟੇ ਵਪਾਰੀਆਂ ਦੇ ਪਰਿਵਾਰ ਸ਼ਾਮਲ ਸਨ।

ਅਤਿਵਾਦ/ਦੰਗਾ ਪੀੜਤਾਂ ਤੇ ਕਸ਼ਮੀਰੀ ਹਿਜਰਤਕਾਰੀਆਂ ਦੀ ਵਿੱਤੀ ਸਹਾਇਤਾ ਵਿੱਚ ਵਾਧਾ:
ਅਤਿਵਾਦ/ਦੰਗਾ ਪੀੜਤ ਪਰਿਵਾਰਾਂ ਅਤੇ ਕਸ਼ਮੀਰੀ ਹਿਜਰਤਕਾਰੀਆਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਮੰਡਲ ਵੱਲੋਂ ਇਨ੍ਹਾਂ ਦੇ ਗੁਜ਼ਾਰਾ ਭੱਤਿਆਂ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਅਤਿਵਾਦ/ਦੰਗਾ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਂਦੇ ਗੁਜ਼ਾਰਾ ਭੱਤਿਆਂ ਵਿੱਚ ਵਾਧਾ ਕਰਦਿਆਂ 5000 ਰੁਪਏ ਤੋਂ ਵਧਾ ਕੇ 6000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਨੂੰ ਰਾਸ਼ਨ ਵਾਸਤੇ ਦਿੱਤੀ ਜਾਂਦੀ ਵਿੱਤੀ ਸਹਾਇਤਾ 2000 ਰੁਪਏ ਤੋਂ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਪ੍ਰਤੀ ਪਰਿਵਾਰ ਕੀਤੀ ਗਈ।

ਇਸ ਫੈਸਲੇ ਨਾਲ 5100 ਅਤਿਵਾਦ/ਦੰਗਾ ਪੀੜਤਾਂ ਪਰਿਵਾਰਾਂ ਅਤੇ 200 ਕਸ਼ਮੀਰੀ ਹਿਜਰਤਕਾਰੀਆਂ ਨੂੰ ਸਾਲਾਨਾ 6.16 ਕਰੋੜ ਰੁਪਏ ਦਾ ਲਾਭ ਹੋਵੇਗਾ।ਜ਼ਿਕਰਯੋਗ ਹੈ ਕਿ ਅਤਿਵਾਦ/ਦੰਗਾ ਪੀੜਤਾਂ ਪਰਿਵਾਰਾਂ ਦੀ ਵਿੱਤੀ ਸਹਾਇਤਾ ਵਿੱਚ ਇਸ ਤੋਂ ਪਹਿਲਾਂ 2012 ਵਿੱਚ ਵਾਧਾ ਕੀਤਾ ਗਿਆ ਸੀ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਦੀ ਵਿੱਤੀ ਸਹਾਇਤਾ ਵਿੱਚ 2005 ਵਿੱਚ ਵਾਧਾ ਕੀਤਾ ਗਿਆ ਸੀ।

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਹੋਵੇਗੀ ਸ਼ੁਰੂ

0

ਸਿੱਖਾਂ ਦੇ ਪ੍ਰਸਿੱਧ ਤੀਰਥ ਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਯਾਨੀ 18 ਸਤੰਬਰ ਤੋਂ ਸ਼ੁਰੂ ਹੋਵੇਗੀ। ਟਰੱਸਟ ਦੇ ਉਪ-ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਇੱਕ ਦਿਨ ਵਿੱਚ ਸਿਰਫ 1000 ਸ਼ਰਧਾਲੂ ਹੀ ਦਰਸ਼ਨ ਕਰ ਸਕਣਗੇ। ਕੋਰੋਨਾ ਦੀ ਨੈਗੇਟਿਵ ਆਰਟੀ-ਪੀਸੀਆਰ ਰਿਪੋਰਟ ਉਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੈ ਜਿਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਨਹੀਂ ਲਗਾਇਆ ਗਿਆ ਹੈ।

ਆਰਟੀ-ਪੀਸੀਆਰ ਰਿਪੋਰਟ 72 ਘੰਟਿਆਂ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਪ੍ਰਸ਼ਾਸਨ ਨੇ ਦਿਲ, ਦਮਾ, ਸ਼ੂਗਰ, ਜਿਗਰ ਆਦਿ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਯਾਤਰਾ ਕਰਨ ਤੋਂ ਵਰਜਿਆ ਹੈ। ਪ੍ਰਸ਼ਾਸਨ ਨੇ 60 ਸਾਲ ਤੋਂ ਉੱਪਰ ਦੇ ਲੋਕਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਯਾਤਰਾ ਕਰਨ ਤੋਂ ਪਰਹੇਜ਼ ਕਰਨ ਲਈ ਕਿਹਾ ਹੈ। ਯਾਤਰੀਆਂ ਨੂੰ ਯਾਤਰਾ ਦੌਰਾਨ ਫੇਸ ਮਾਸਕ ਪਹਿਨਣ ਲਈ ਵੀ ਕਿਹਾ ਗਿਆ ਹੈ। ਆਪਣੇ ਹੱਥ ਸਾਬਣ ਨਾਲ ਧੋਦੇ ਰਹੋ। ਸਮਾਜਿਕ ਦੂਰੀ ਵੀ ਬਣਾਈ ਰੱਖੋ।

ਇਸ ਦੇ ਨਾਲ ਹੀ ਉਤਰਾਖੰਡ ਹਾਈਕੋਰਟ ਨੇ ਚਾਰਧਾਮ ਯਾਤਰਾ ‘ਤੇ ਲਗਾਈ ਗਈ ਪਾਬੰਦੀ ਨੂੰ ਵੀ ਹਟਾ ਦਿੱਤਾ ਹੈ। ਚਾਰਧਾਮ ਯਾਤਰਾ ਵੀ 18 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰਕੇ ਲਿਖਿਆ ਕਿ ‘ਉਤਰਾਖੰਡ ਸਰਕਾਰ 18 ਸਤੰਬਰ ਤੋਂ ਦੇਵਭੂਮ ਉਤਰਾਖੰਡ ਵਿੱਚ ਸ਼ੁਰੂ ਹੋ ਰਹੀ ਚਾਰਧਾਮ ਅਤੇ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਵਿੱਚ ਸਾਰਿਆਂ ਸ਼ਰਧਾਲੂਆਂ ਦਾ ਸਵਾਗਤ ਕਰਦੀ ਹੈ।’

ਪੇਂਡੂ ਖੇਤਰਾਂ ‘ਚ ਬੁਰੀ ਤਰ੍ਹਾਂ ਠੱਪ ਹੋਈਆਂ ਸਰਕਾਰੀ ਸਿਹਤ ਸੇਵਾਵਾਂ : ਹਰਪਾਲ ਸਿੰਘ ਚੀਮਾ

0

ਪੇਂਡੂ ਡਿਸਪੈਂਸਰੀਆਂ ‘ਤੇ ਅਨੈਤਿਕ ਕਬਜ਼ਾ ਕਿਉਂ ਨਹੀਂ ਛੱਡ ਰਿਹਾ ਪੰਚਾਇਤ ਮਹਿਕਮਾ: ਆਪ

ਸਰਕਾਰੀ ਸਿਹਤ ਸੇਵਾਵਾਂ ਬਾਰੇ ‘ਆਪ’ ਨੇ ਸੁੰਨ ਕਰਨ ਵਾਲੇ ਅੰਕੜਿਆਂ ਨਾਲ ਘੇਰੀ ਸਰਕਾਰ

ਨਿੱਜੀ ਸਿਹਤ ਮਾਫੀਆ ਲਈ ਬਾਦਲਾਂ ਅਤੇ ਕੈਪਟਨ ਨੇ ਤਬਾਹ ਕੀਤੀ ਸਰਕਾਰੀ ਸਿਹਤ ਪ੍ਰਣਾਲੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਕੜਿਆਂ ਅਤੇ ਤੱਥਾਂ ਨਾਲ ਦਾਅਵਾ ਕੀਤਾ ਹੈ ਕਿ ਪਿਛਲੀ ਬਾਦਲ ਸਰਕਾਰ ਵਾਂਗ ਸੱਤਾਧਾਰੀ ਕਾਂਗਰਸ ਸਰਕਾਰ ਨੇ ਵੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਬਿਲਕੁੱਲ ਮਲੀਆਮੇਟ ਕਰ ਦਿੱਤਾ। ਜਿਸ ਦੀ ਸਭ ਤੋਂ ਭਿਅੰਕਰ ਸਜ਼ਾ ਸੂਬੇ ਦੀ ਪੇਂਡੂ ਅਬਾਦੀ ਨੂੰ ਭੁਗਤਣੀ ਪੈ ਰਹੀ ਹੈ, ਕਿਉਂਕਿ ਪੇਂਡੂ ਇਲਾਕਿਆਂ ਅਤੇ ਦੂਰ- ਦਰਾਜ ਦੇ ਖੇਤਰਾਂ ‘ਚ ਸਰਕਾਰੀ ਸਿਹਤ ਸੇਵਾਵਾਂ ਪੂਰੀ ਤਰਾਂ ਠੱਪ ਹੋ ਚੁੱਕੀਆਂ ਹਨ। ਪੰਜਾਬ ਦੀ ਜਨਤਾ ਨਿੱਜੀ ਸਿਹਤ ਮਾਫ਼ੀਆ ਮੂਹਰੇ ਲੁੱਟਣ ਲਈ ਸੁੱਟ ਦਿੱਤਾ ਹੈ। ਸ਼ੁੱਕਰਵਾਰ ਨੂੰ ਇੱਥੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1980 ਤੱਕ ਪੰਜਾਬ ਦੀ ਸਰਕਾਰੀ ਸਿਹਤ ਸੇਵਾ ਦੇਸ਼ ਭਰ ‘ਚੋਂ ਨੰਬਰ ਇੱਕ ਉਤੇ ਸੀ ਅੱਜ ਕਈ ਪੈਮਾਨਿਆਂ ‘ਚ ਪੰਜਾਬ ਬਿਹਾਰ ਨਾਲੋਂ ਵੀ ਪਿੱਛੜ ਚੁੱਕਾ ਹੈ। ਇਸ ਦੁਰਦਸ਼ਾ ਲਈ ਕਾਂਗਰਸ -ਕੈਪਟਨ ਅਤੇ ਬਾਦਲ-ਭਾਜਪਾ ਸਿੱਧੇ ਰੂਪ ‘ਚ ਜ਼ਿੰਮੇਵਾਰ ਹਨ, ਜਿਨਾਂ ਨੇ ਨਿੱਜੀ ਸਿਹਤ ਮਾਫ਼ੀਆ ਨੂੰ ਪ੍ਰਫੁਲਿਤ ਕਰਨ ਲਈ ਬੇਹਤਰੀਨ ਸਰਕਾਰੀ ਸਿਹਤ ਸੇਵਾ ਪ੍ਰਣਾਲੀ ਨੂੰ ਜਾਣ ਬੁੱਝ ਕੇ ਤਬਾਹ ਕੀਤਾ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 1980 ‘ਚ ਡਾਕਟਰਾਂ ਦੀਆਂ 4400 ਸੈਕਸਨਡ (ਮਨਜ਼ੂਰਸ਼ੁਦਾ) ਅਸਾਮੀਆਂ ਸਨ, ਸਾਰੀਆਂ ਭਰੀਆਂ ਹੋਈਆਂ ਸਨ। ਜਦੋਂ ਕਿ 2021 ‘ਚ ਇਹ 4400 ਹੀ ਹਨ, ਪ੍ਰੰਤੂ ਇਹਨਾਂ ਵਿੱਚੋਂ ਲੱਗਭੱਗ 1000 ਅਸਾਮੀਆਂ ਖਾਲੀ ਹਨ। ਜਿਨਾਂ ‘ਚ ਸਪੈਸਲਿਸ਼ਟ ਡਾਕਟਰਾਂ ਦੀਆਂ 516 ਅਸਾਮੀਆਂ ਸਨ, ਜਿਨਾਂ ਨੂੰ ਪਿਛਲੀ ਅਕਾਲੀ- ਭਾਜਪਾ ਸਰਕਾਰ ਨੇ ਵਧਾਉਣ ਦੀ ਥਾਂ ਪੂਰੀ ਤਰਾਂ ਖਤਮ ਹੀ ਕਰ ਦਿੱਤਾ। ਇਸ ਕਰਕੇ ਅੱਜ ਕਿਸੇ ਵੀ ਸਮੁਦਾਇ (ਕਮਿਉਨਿਟੀ) ਸਿਹਤ ਕੇਂਦਰ ਵਿਚ ਇੱਕ ਵੀ ਸਪੈਸਲਿਸ਼ਟ ਡਾਕਟਰ ਨਹੀਂ ਹੈ, ਜਦਕਿ ਮਾਪਦੰਡ ਦੀਆਂ ਸ਼ਰਤਾਂ ਅਨੁਸਾਰ 4 ਸਪੈਸਲਿਸ਼ਟ ਡਾਕਟਰ ਹੋਣੇ ਚਾਹੀਦੇ ਸਨ। ਚੀਮਾ ਨੇ ਦੱਸਿਆ ਕਿ 2006 ‘ਚ ਤਤਕਾਲੀ ਕੈਪਟਨ ਸਰਕਾਰ ਵੱਲੋਂ 1186 ਪੇਂਡੂ ਡਿਸਪੈਂਸਰੀਆਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਹਵਾਲੇ ਕਰਨ ਦਾ ਫ਼ੈਸਲਾ ਪੰਜਾਬ ਦੀ ਪੇਂਡੂ ਅਬਾਦੀ ਨੂੰ ਬੜਾ ਹੀ ਮਹਿੰਗਾ ਪਿਆ। ਕੈਪਟਨ ਸਰਕਾਰ ਦੇ ਇਸ ਮਾਰੂ ਫ਼ੈਸਲੇ ਨੂੰ 2007 ਤੋਂ 2017 ਦੇ ਸ਼ਾਸਨ ਦੌਰਾਨ ਬਾਦਲ- ਭਾਜਪਾ ਸਰਕਾਰ ਨੇ ਵੀ ਜਿਉਂ ਦਾ ਤਿਉਂ ਜਾਰੀ ਰੱਖਿਆ ਅਤੇ ਪੇਂਡੂ ਡਿਸਪੈਂਸਰੀਆਂ ਸਿਹਤ ਵਿਭਾਗ ਨੂੰ ਵਾਪਸ ਨਹੀਂ ਸੌਂਪੀਆਂ, ਜਿਸ ਦਾ ਕਾਰਨ ਅੰਨਾ ਭ੍ਰਿਸ਼ਟਾਚਾਰ ਹੈ। ਮੌਜ਼ੂਦਾ ਕੈਪਟਨ ਸਰਕਾਰ ਦੌਰਾਨ ਪੰਚਾਇਤੀ ਮਹਿਕਮੇ ਨੇ ਪੇਂਡੂ ਡਿਸਪੈਂਸਰੀਆਂ ਤੋਂ ਕਬਜ਼ਾ ਛੱਡਣ ਤੋਂ ਇੱਕ ਤਰਾਂ ਨਾਲ ਮਨਾ ਹੀ ਕਰ ਦਿੱਤਾ।

ਚੀਮਾ ਨੇ ਕਿਹਾ ਮੌਜੂਦਾ ਸਰਕਾਰ ਸਪੈਸਲਿਸ਼ਟ ਡਾਕਟਰਾਂ ਦੀਆਂ ਅਸਾਮੀਆਂ ਭਰਨ ਦਾ ਡਰਾਮਾ ਕਰ ਰਹੀ ਹੈ, ਪ੍ਰੰਤੂ ਭਰਨਾ ਨਹੀਂ ਚਾਹੁੰਦੀ। ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਉਸ ਦੀ ਮਾਮੂਲੀ ਤਨਖਾਹ ‘ਤੇ ਅਪਲਾਈ ਹੀ ਨਹੀਂ ਕਰ ਰਿਹਾ ਕਿਉਂਕਿ ਸਪੈਸਲਿਸ਼ਟ ਡਾਕਟਰ ਬਣਨ ਲਈ ਫੀਸ ਹੀ ਕਰੋੜਾਂ ਰੁਪਏ ਵਿੱਚ ਦਿੱਤੀ ਜਾਂਦੀ ਹੈ। ਚੀਮਾ ਨੇ ਸਵਾਲ ਕੀਤਾ ਕਿ ਸਪੈਸਲਿਸ਼ਟ ਡਾਕਟਰਾਂ ਦਾ 1989 ਵਿੱਚ ਵੱਖਰਾ ਕੇਡਰ ਬਣਾਉਣ ਸੰਬੰਧੀ ਜਾਰੀ ਅਧਿਸੂਚਨਾ ਅੱਜ ਤੱਕ ਲਾਗੂ ਕਿਉਂ ਨਹੀਂ ਕੀਤੀ ਗਈ? ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਕਰੀਬ 125 ਸਰਕਾਰੀ ਹਸਪਤਾਲਾਂ ਵਿੱਚ ਇੰਨਡੋਰ ਨਰਸਾਂ ਦੀਆਂ 3000 ਮਨਜ਼ੂਰਸ਼ੁਦਾ ਅਸਾਮੀਆਂ ਹਨ, ਜਿਨਾਂ ਵਿਚੋਂ 1000 ਖ਼ਾਲੀ ਹਨ। ਫ਼ਾਰਮਾਸਿਸਟਾਂ ਦੀਆਂ 3000 ਅਸਾਮੀਆਂ ਵਿਚੋਂ 1600 ਅਸਾਮੀਆਂ ਖਾਲੀ ਹਨ। ਮੇਲ ਵਰਕਰਾਂ ਦੀਆਂ ਕੁੱਲ 2800 ਅਸਾਮੀਆਂ ਵਿਚੋਂ ਕਰੀਬ 2150 ਅਸਾਮੀਆਂ ਖਾਲੀ ਹਨ। ਇਹੋ ਹਾਲ ਸਫਾਈ ਅਤੇ ਹੋਰ ਸਟਾਫ਼ ਦਾ ਹੈ। ਕੇਵਲ ਫੀਲਡ ਵਿੱਚ ਤਾਇਨਾਤ ਐਮ.ਪੀ. ਡਬਲਿਯੂ ਮਹਿਲਾਂ ਵਰਕਰਾਂ ਦੀ 4500 ਗਿਣਤੀ ਸੰਤੋਖਜਨਕ ਹੈ, ਜਿਹੜੀਆਂ 2900 ਸਬ ਕੇਂਦਰਾਂ ਵਿੱਚ ਤਾਇਨਾਤ ਹਨ।

‘ਆਪ’ ਆਗੂ ਨੇ ਕਿਹਾ ਕਿ ਸਾਲ 1980 ‘ਚ ਪ੍ਰਤੀ ਦਸ ਹਜ਼ਾਰ ਵਸੋਂ ਪਿੱਛੇ ਇੱਕ ਪੇਂਡੂ ਡਿਸਪੈਂਸਰੀ ਸੀ ਅੱਜ ਇਹ ਅਨੁਪਾਤ 15 ਹਜ਼ਾਰ ਦੀ ਆਬਾਦੀ ‘ਤੇ ਪੁੱਜ ਗਿਆ ਹੈ। ਪਿੰਡਾਂ ਦੀਆਂ 1186 ਡਿਸਪੈਂਸਰੀਆਂ ਡਾਕਟਰਾਂ, ਫ਼ਾਰਮਾਸਿਸਟਾਂ ਅਤੇ ਦਰਜਾ ਚਾਰ ਦੀਆਂ ਇੱਕ-ਇੱਕ ਮਨਜ਼ੂਰਸ਼ੁਦਾ ਅਸਾਮੀਆਂ ਹਨ। ਡਾਕਟਰਾਂ ਦੀਆਂ ਇੱਕ ਤਿਹਾਈ ਅਸਾਮੀਆਂ ਖਾਲੀ ਪਈਆਂ ਹਨ। ਜਦੋਂ ਕਿ ਫ਼ਾਰਮਾਸਿਸਟ 50 ਫ਼ੀਸਦੀ ਤੋਂ ਵੀ ਘੱਟ ਹਨ। ਫਲਸਰੂਪ ਆਮ ਓ.ਪੀ.ਡੀ ਸੇਵਾ ਪੂਰੀ ਤਰਾਂ ਠੱਪ ਹੈ। ਸਧਾਰਨ ਦਵਾਈਆਂ ਤੱਕ ਵੀ ਉਪਲੱਬਧ ਨਹੀਂ ਹਨ।
ਉਨਾਂ ਦੱਸਿਆ ਕਿ 412 ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ ) ਦੀ ਥਾਂ ਅੱਜ ਇਨਾਂ ਦੀ ਗਿਣਤੀ 700 ਹੋਣੀ ਚਾਹੀਦੀ ਹੈ, ਜਿਨਾਂ ਵਿੱਚ 2 ਡਾਕਟਰ, 4 ਨਰਸਾਂ, ਚਪੜਾਸੀ, ਸਫ਼ਾਈ ਕਰਮੀ ਅਤੇ ਹੋਰ ਸਟਾਫ਼ ਹੋਣਾ ਚਾਹੀਦਾ ਹੈ, ਕਿਉਂਕਿ ਇਨਾਂ ਸੈਂਟਰਾਂ ਨੇ ਸੱਤੇ ਦਿਨ 24 ਘੰਟੇ ਸੇਵਾਵਾਂ ਦੇਣੀਆਂ ਹੁੰਦੀਆਂ ਹਨ। ਅੱਜ ਪੰਜਾਬ ਦਾ ਇੱਕ ਵੀ ਪੀ.ਐਚ.ਸੀ 24 ਘੰਟੇ ਸੇਵਾਵਾਂ ਨਹੀਂ ਦੇ ਰਿਹਾ। ਸੂਬੇ ਦੇ ਪੀ.ਐਚ.ਸੀ ਕੇਵਲ 30 ਫ਼ੀਸਦੀ ਸਟਾਫ਼ ਨਾਲ ਕਾਗਜਾਂ ਵਿੱਚ ਹੀ ਸੇਵਾਵਾਂ ਮੁਹਈਆ ਕਰਾ ਰਹੇ ਹਨ। ਇਹ ਮਹਿਜ਼ ਮਰੀਜ਼ਾਂ ਨੂੰ ਰੈਫ਼ਰ ਕਰਨ ਵਾਲੇ ਕੇਂਦਰ ਬਣੇ ਹੋਏ ਹਨ, ਉਹ ਵੀ ਦਿਨ ਦੇ ਸਮੇਂ।

ਇਸੇ ਤਰਾਂ ਸਿਰਫ਼ 44 ਤਹਿਸੀਲ ਪੱਧਰੀ ਹਸਪਤਾਲ ਹਨ, ਜਿਨਾਂ ਵਿਚ 20 ਫ਼ੀਸਦੀ ਡਾਕਟਰਾਂ ਤੋਂ ਇਲਾਵਾ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਵੱਡੀ ਘਾਟ ਹੈ। ਤਹਿਸੀਲਾਂ ਦੀ ਵਰਤਮਾਨ ਸੰਖਿਆ ਦੇ ਹਿਸਾਬ ਨਾਲ 50-50 ਬੈਡਾਂ ਦੇ 90 ਹਸਪਤਾਲ ਹੋਣੇ ਚਾਹੀਦੇ ਸਨ। ਚੀਮਾ ਨੇ ਦੋਸ਼ ਲਾਇਆ ਕਿ ਸੂਬਾ ਭਰ ‘ਚ ਸੇਵਾਵਾਂ ਦੇ ਰਹੀਆਂ ਕਰੀਬ 25 ਹਜ਼ਾਰ ਆਸ਼ਾ ਵਰਕਰਾਂ ਦਾ ਖ਼ੁਦ ਸਰਕਾਰ ਹੀ ਆਰਥਿਕ ਸ਼ੋਸ਼ਣ ਕਰ ਰਹੀ ਹੈ ਅਤੇ ਉਨਾਂ ਨੂੰ 10,605 ਰੁਪਏ ਮਹੀਨਾ ਅਕੁਸ਼ਲ ਕਰਮੀਆਂ ਤੋਂ ਵੀ ਕਈ ਗੁਣਾ ਤਨਖ਼ਾਹ ਦਿੰਦੀ ਹੈ, ਜਿਹੜੀ ਸ਼ਰਮਨਾਕ ਗੱਲ ਹੈ। ਚੀਮਾ ਨੇ ਦਾਅਵਾ ਕੀਤਾ ਕਿ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ‘ਚ ਕੇਜਰੀਵਾਲ ਸਰਕਾਰ ਵਰਗੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।