‘ਪੰਜਾਬ ਸਰਕਾਰ ਵੱਲੋਂ ਨੇਤਰਹੀਣ ਸ਼੍ਰੇਣੀਆਂ ਲਈ ਰਾਖਵੀਆਂ ਮਾਸਟਰ ਕਾਡਰ ਦੀਆਂ ਖਾਲ਼ੀ ਪੋਸਟਾਂ ਨੂੰ ਆਰਟਸ ਸਟਰੀਮ ਦੇ ਵਿਸ਼ਿਆਂ ‘ਚ ਬਦਲਣ ਦਾ ਫੈਸਲਾ’
ਨੇਤਰਹੀਣ ਉਮੀਦਵਾਰਾਂ ਨੂੰ ਉਹਨਾਂ ਦੀ ਸਹੂਲਤ ਲਈ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ‘ਚ ਖਾਲੀ ਰਹੀਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਵਿਸ਼ਿਆਂ ‘ਚ ਉਹੀ ਕੋਟਾ ਮਿਲੇਗਾ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੇਤਰਹੀਣ ਸ਼੍ਰੇਣੀ ਦੇ ਉਮੀਦਵਾਰਾਂ ਦੀ ਸਹੂਲਤ ਲਈ ਮਾਸਟਰ ਕੇਡਰ ਦੀਆਂ ਖਾਲੀ ਰਹੀਆਂ ਅਸਾਮੀਆਂ ਦੇ ਵਿਸ਼ਿਆਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨੇਤਰਹੀਣ ਉਮੀਦਵਾਰਾਂ ਦੀ ਸਹੂਲਤ ਲਈ ਸਿੱਖਿਆ ਵਿਭਾਗ ਨੇ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ਅਤੇ ਸਰੀਰਕ ਸਿੱਖਿਆ ਵਿਸ਼ਿਆਂ ਲਈ ਯੋਗ ਉਮੀਦਵਾਰ ਨਾ ਮਿਲਣ ਕਾਰਨ ਖਾਲੀ ਪਈਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਦੇ ਵਿਸ਼ਿਆਂ ਦੀਆਂ ਅਸਾਮੀਆਂ ਵਿੱਚ ਉਹੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ।
ਹੋਰ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੁਝ ਵਿਸ਼ੇ ਅਜਿਹੇ ਸਨ ਜਿਨ੍ਹਾਂ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ ਜ਼ਿਆਦਾਤਰ ਮੌਕੇ ਖਾਲੀ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ਿਆਂ ਵਿੱਚ ਸਾਇੰਸ, ਗਣਿਤ, ਰਸਾਇਣ ਵਿਗਿਆਨ, ਜੀਵ ਵਿਗਿਆਨ, ਕਾਮਰਸ, ਸਰੀਰਕ ਸਿੱਖਿਆ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਵਿਸ਼ਿਆਂ ਦੀਆਂ ਨੇਤਰਹੀਣ ਸ਼੍ਰੇਣੀਆਂ ਦੀਆਂ ਖਾਲੀ ਅਸਾਮੀਆਂ ਨੂੰ ਪੰਜਾਬੀ, ਹਿੰਦੀ, ਸੰਗੀਤ, ਇਤਿਹਾਸ, ਰਾਜਨੀਤੀ ਸ਼ਾਸਤਰ ਅਤੇ ਸਮਾਜ ਸ਼ਾਸਤਰ ਦੇ ਵਿਸ਼ਿਆਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੇਤਰਹੀਣ ਕੋਟੇ ਦੀਆਂ ਅਸਾਮੀਆਂ ਨੂੰ ਆਰਟਸ ਸਟਰੀਮ ਵਿਸ਼ਿਆਂ ਵਿੱਚ ਬਦਲਣ ਦੇ ਫੈਸਲੇ ਨਾਲ ਇਨ੍ਹਾਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਮਾਸਟਰ ਕਾਡਰ ਦੀਆਂ ਅਸਾਮੀਆਂ ਦੀ ਭਰਤੀ ਵਿੱਚ ਵਧੇਰੇ ਨੌਕਰੀਆਂ ਦਾ ਮੌਕਾ ਮਿਲੇਗਾ ਜੋ ਪਹਿਲਾ ਯੋਗ ਉਮੀਦਵਾਰ ਨਾ ਹੋਣ ਕਾਰਨ ਅਜਾਈਂ ਨਿਕਲ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਿੱਖਿਆ ਵਿਭਾਗ ਵੀ ਬਿਨਾਂ ਕਿਸੇ ਰੁਕਾਵਟ ਤੋਂ ਇਨ੍ਹਾਂ ਸ਼੍ਰੇਣੀਆਂ ਲਈ ਰਾਖਵੀਂਆਂ ਅਸਾਮੀਆਂ ਭਰ ਸਕੇਗਾ।
Punjabi actress Sonia Mann ਨੇ 19 ਸਤੰਬਰ ਨੂੰ ਮੋਹਾਲੀ ‘ਚ ਕਿਸਾਨ ਮਹਾ ਪੰਚਾਇਤ ਕਰਨ ਦਾ ਕੀਤਾ ਐਲਾਨ
ਮੋਹਾਲੀ : ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕੀਤਿਆ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਕਿਸਾਨ ਅਜੇ ਵੀ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਉਥੇ ਹੀ ਇਸ ‘ਚ ਕਿਸਾਨਾਂ ਦੇ ਸਮਰਥਨ ‘ਚ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ 19 ਸਤੰਬਰ ਨੂੰ ਮੋਹਾਲੀ ‘ਚ ਕਿਸਾਨ ਮਹਾ ਪੰਚਾਇਤ ਕਰਵਾਉਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਇਸ ਮਹਾ ਪੰਚਾਇਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਰੁਲਦੂ ਮਾਨਸਾ, ਉਗਰਾਹਾਂ, ਹਰਿੰਦਰ ਲਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾ ਪੰਚਾਇਤ ‘ਚ ਹਿੱਸਾ ਲੈਣਗੇ।

ਆਮਿਰ ਖਾਨ ਤੇ ਕਰੀਨਾ ਕਪੂਰ ਖਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਹੋਈ ਮੁਕੰਮਲ, ਜਾਣੋ ਕਦੋਂ ਹੋਵੇਗੀ ਰਿਲੀਜ਼
ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਦਾ ਨਿਰਮਾਣ ਹੁਣ ਮੁਕੰਮਲ ਹੋ ਗਿਆ ਹੈ। ਨਿਰਮਾਤਾ ਵੱਲੋਂ ਅੱਜ ਇਸ ਦਾ ਐਲਾਨ ਕੀਤਾ ਗਿਆ।
ਆਮਿਰ ਖਾਨ ਪ੍ਰੋਡਕਸ਼ਨਜ਼, ਵਾਇਆਕਾਮ 18 ਸਟੂਡੀਓਜ਼ ਤੇ ਪੈਰਾਮਾਉਂਟ ਪਿਕਚਰਜ਼ ਵੱਲੋਂ ਤਿਆਰ ਕੀਤੀ ਜਾ ਰਹੀ ਇਹ ਫ਼ਿਲਮ ”ਲਾਲ ਸਿੰਘ ਚੱਢਾ” ਵਿੱਚ ਕਰੀਨਾ ਕਪੂਰ ਖਾਨ ਵੀ ਹੈ। ਇਹ ਫ਼ਿਲਮ ਦਰਅਸਲ, ਹਾਲੀਵੁੱਡ ਸਟਾਰ ਟੌਮ ਹੈਂਕਸ ਦੀ 1994 ਦੀ ਫਿਲਮ ‘ਫੌਰੈਸਟ ਗੰਪ’ ਦਾ ਇੱਕ ਅਧਿਕਾਰਤ ਰੂਪਾਂਤਰਣ ਹੈ। ਇਸ ਫਿਲਮ ਦੀ ਸ਼ੂਟਿੰਗ ਪਿਛਲੇ ਸਾਲ ਸ਼ੁਰੂ ਹੋਈ ਸੀ ਤੇ ਇਸ ਫਿਲਮ ਨੂੰ ਦੇਸ਼ ਦੇ 100 ਸਥਾਨਾਂ ‘ਤੇ ਫ਼ਿਲਮਾਇਆ ਗਿਆ ਹੈ।
ਨਿਰਮਾਤਾ ਦੇ ਅਨੁਸਾਰ, ਫਿਲਮ ਦੀ ਸ਼ੂਟਿੰਗ ਹਾਲ ਹੀ ਵਿੱਚ ਸਮਾਪਤ ਹੋਈ। ਕਲਾਕਾਰ ਅਤੇ ਹੋਰ ਅਮਲਾ-ਫੈਲਾ ਇਸ ਦੇ ਸੈੱਟ ’ਤੇ ਇਸ ਛਿਣ ਦਾ ਜਸ਼ਨ ਮਨਾ ਰਹੇ ਹਨ। ‘ਲਾਲ ਸਿੰਘ ਚੱਢਾ’ ਦਾ ਨਿਰਦੇਸ਼ਨ ਅਦਵੈਤ ਚੰਦਨ ਨੇ ਕੀਤਾ ਹੈ, ਜਿਨ੍ਹਾਂ ਨੇ ਆਮਿਰ ਖਾਨ ਅਤੇ ਜ਼ਾਇਰਾ ਵਸੀਮ ਦੀ ਭੂਮਿਕਾ ਵਾਲੀ 2017 ਦੀ ਸੰਗੀਤਮਈ ਫ਼ਿਲਮ ”ਸੀਕ੍ਰੇਟ ਸੁਪਰਸਟਾਰ” ਨਾਲ ਨਿਰਦੇਸ਼ਕ ਵਜੋਂ ਸ਼ੁਰੂਆਤ ਕੀਤੀ ਸੀ।
ਅਤੁਲ ਕੁਲਕਰਨੀ ਅਤੇ ਐਰਿਕ ਰੌਥ ਨੇ ‘ਲਾਲ ਸਿੰਘ ਚੱਢਾ’ ਦਾ ਸਕ੍ਰੀਨਪਲੇਅ ਲਿਖਿਆ ਹੈ। ਇਨ੍ਹਾਂ ਨੇ 1986 ਦੇ ਫਿਲਮ ਲਈ ਨਾਵਲ ‘ਹੈਂਕਸ’ ਨੂੰ ਆਧਾਰ ਬਣਾਇਆ ਹੈ। ‘ਫੌਰੈਸਟ ਗੰਪ’, ਜਿਸ ਵਿੱਚ ਅਲਾਬਾਮਾ ਦੇ ਇੱਕ ਦਿਆਲੂ ਵਿਅਕਤੀ ਦੀ ਕਹਾਣੀ ਹੈ। ਉਸ ਮੁੱਖ ਪਾਤਰ ਦੀ ਜ਼ਿੰਦਗੀ ਦੀ ਕਹਾਣੀ ਉੱਤੇ ਆਧਾਰਤ ਇਸ ਫ਼ਿਲਮ ਨੇ ਛੇ ਅਕੈਡਮੀ ਅਵਾਰਡ ਜਿੱਤੇ ਸਨ, ਜਿਨ੍ਹਾਂ ਵਿੱਚ ਬੈਸਟ ਪਿਕਚਰ, ਬੈਸਟ ਐਕਟਰ ਤੇ ਬੈਸਟ ਡਾਇਰੈਕਟਰ ਦੇ ਐਵਾਰਡ ਸ਼ਾਮਲ ਸਨ। ‘ਲਾਲ ਸਿੰਘ ਚੱਢਾ’ ਇਸ ਸਾਲ ਕ੍ਰਿਸਮਿਸ ਮੌਕੇ ਰਿਲੀਜ਼ ਹੋਣੀ ਹੈ।
Volkswagen Taigun ਇਸ ਤਾਰੀਖ ਨੂੰ ਹੋਵੇਗੀ ਲਾਂਚ, ਮਿਲਣਗੇ ਜ਼ਬਰਦਸਤ ਫੀਚਰਜ਼
ਭਾਰਤ ਵਿੱਚ ਅਗਲੇ ਕੁੱਝ ਦਿਨਾਂ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ ਅਤੇ ਅਜਿਹੀ ਸਥਿਤੀ ਵਿੱਚ, ਲਗਭਗ ਸਾਰੀਆਂ ਆਟੋਮੋਬਾਈਲ ਅਤੇ ਦੋ ਪਹੀਆ ਵਾਹਨ ਕੰਪਨੀਆਂ ਕੁੱਝ ਨਵਾਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਆਉਣ ਵਾਲੇ ਹਫਤਿਆਂ ਵਿੱਚ, ਬਹੁਤ ਸਾਰੀਆਂ ਕੰਪਨੀਆਂ ਭਾਰਤ ਵਿੱਚ ਨਵੀਆਂ ਬਾਈਕ ਅਤੇ ਕਾਰਾਂ ਲਾਂਚ ਕਰਨ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਪ੍ਰਸਿੱਧ ਕਾਰ ਨਿਰਮਾਤਾ ਕੰਪਨੀ ਫਾਕਸਵੈਗਨ ਜਲਦ ਹੀ ਭਾਰਤੀ ਬਾਜ਼ਾਰ ’ਚ ਮਿਡ ਸਾਈਜ਼ ਐੱਸ.ਯੂ.ਵੀ. Volkswagen Taigun ਪੇਸ਼ ਕਰਨ ਵਾਲੀ ਹੈ। ਹੁਣ ਕੰਪਨੀ ਨੇ ਇਸ ਕਾਰ ਨੂੰ ਲਾਂਚ ਕਰਨ ਦੀ ਤਾਰੀਖ ਦਾ ਵੀ ਐਲਾਨ ਕਰ ਦਿੱਤਾ ਹੈ। ਭਾਰਤ ’ਚ ਇਹ ਕਾਰ 23 ਸਤੰਬਰ ਨੂੰ ਲਾਂਚ ਹੋਵੇਗੀ। ਕੰਪਨੀ ਨੇ ਪਹਿਲਾਂ ਹੀ ਕਾਰ ਦੇ ਫੀਚਰਜ਼ ਬਾਰੇ ਦਾਅਵਾ ਕੀਤਾ ਹੈ ਕਿ ਇਸ ਦੇ ਫੀਚਰਜ਼ ਕੁਝ ਖਾਸ ਹੋਣ ਵਾਲੇ ਹਨ।
ਮਿਡ ਸਾਈਜ਼ ਐੱਸ.ਯੂ.ਵੀ. ਸੈਗਮੇਂਟ ਦੀ ਇਸ ਕਾਰ ਨੂੰ 1.5 ਲੀਟਰ 4 ਸਿਲੰਡਰ ਟਰਬੋ ਪੈਟਰੋਲ ਇੰਜਣ ਨਾਲ ਪੇਸ਼ ਕੀਤਾ ਜਾ ਸਕਦਾ ਹੈ ਜੋ ਕਿ 150 ਬੀ.ਐੱਚ.ਪੀ. ਦੀ ਪਾਵਰ ਜਨਰੇਟ ਕਰ ਸਕਦਾ ਹੈ। ਇਸ ਪ੍ਰੀਮੀਅਮ ਐੱਸ.ਯੂ.ਵੀ. ਨੂੰ 6-ਸਪੀਡ ਮੈਨੁਅਲ ਅਤੇ 6-ਸਪੀਡ ਆਟੋਮੈਟਿਕ ਦੇ ਨਾਲ ਹੀ 7-ਸਪੀਡ ਡੀ.ਸੀ.ਟੀ. ਯੂਨਿਟ ਨਾਲ ਪੇਸ਼ ਕੀਤਾ ਜਾ ਸਕਦਾ ਹੈ।
ਇਸ ਵਿਚ ਫੀਚਰਜ਼ ਦੀ ਗੱਲ ਕਰੀਏ ਤਾਂ ਡੈਸ਼ਬੋਰਡ ਨਾਲ ਇੰਟੀਗ੍ਰੇਟਿਡ ਇੰਫੋਟੇਨਮੈਂਟ ਸਿਸਟਮ ਦੇ ਨਾਲ ਹੀ ਡਿਜੀਟਲ ਇੰਸਟਰੂਮੈਂਟ ਕਲੱਸਟਰ, ਮਲਟੀ ਫੰਕਸ਼ਨਲ ਸਟੀਅਰਿੰਗ ਵ੍ਹੀਲ, 6 ਏਅਰਬੈਗਸ, ਕਰੂਜ਼ ਕੰਟਰੋਲ, ਏ.ਬੀ.ਐੱਸ., ਈ.ਬੀ.ਡੀ., ਸਟਾਈਲਿਸ਼ ਏ.ਸੀ. ਵੈਂਟਸ ਅਤੇ ਇਲੈਟ੍ਰੋਨਿਕ ਸਟੇਬਿਲਿਟੀ ਕੰਟਰੋਲ ਸਮੇਤ ਕਈ ਸਟੈਂਡਰਡ ਅਤੇ ਸੇਫਟੀ ਫੀਚਰਜ਼ ਹਨ।














