Home Blog Page 2404

ਕੈਪਟਨ ਅਮਰਿੰਦਰ ਤੋਂ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਵਿਧਾਇਕਾਂ ਦਾ ਭਰੋਸਾ ਉਠਿਆ : ਹਰਪਾਲ ਸਿੰਘ ਚੀਮਾ

0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲੋਂ ਸਦਨ ਵਿੱਚ ਬਹੁਮੱਤ ਸਿੱਧ ਕਰਾਉਣ ਦੀ ਕੀਤੀ ਮੰਗ

ਮੁੱਖ ਮੰਤਰੀ ਕੋਲ ਕੈਬਨਿਟ ਵਿੱਚ ਵੀ ਬਹੁਮੱਤ ਨਹੀਂ, ਬਤੌਰ ਮੁੱਖ ਮੰਤਰੀ ਨਹੀਂ ਕਰ ਸਕਦੇ ਕੰਮ

ਚੰਡੀਗੜ੍ਹ : ਕਾਂਗਰਸ ਦੇ 40 ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਤੋਂ ਸਦਨ ਵਿੱਚ ਬਹੁਮੱਤ ਸਿੱਧ ਕਰਵਾਇਆ ਜਾਵੇ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਘੱਟ ਗਿਣਤੀ ਵਿੱਚ ਆ ਗਈ ਹੈ ਅਤੇ ਸਮੇਂ ਦੀ ਮੰਗ ਹੈ ਕਿ ਵਿਧਾਨ ਸਭਾ ਦੇ ਸਦਨ ਵਿੱਚ ਮੁੱਖ ਮੰਤਰੀ ਬਹੁਮੱਤ ਸਿੱੱਧ ਕਰਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਸਮੇਤ ਕਾਂਗਰਸ ਪਾਰਟੀ ਅਤੇ ਕਾਂਗਰਸੀ ਵਿਧਾਇਕਾਂ ਦਾ ਸਮਰਥਨ ਖੋ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਤੋਂ ਉਨ੍ਹਾਂ ਦੀ ਪਾਰਟੀ ਦੋ ਧੜਿਆਂ ਵਿੱਚ ਵੰਡੀ ਗਈ ਹੈ। ਕੈਪਟਨ ਕਾਂਗਰਸ ਦੇ ਜ਼ਿਆਦਾਤਰ ਵਿਧਾਇਕਾਂ ਦਾ ਭਰੋਸਾ ਖੋ ਚੁੱਕੇ ਹਨ। ਨਤੀਜੇ ਵਜੋਂ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ ਦੇ ਅਨੁਸਾਰ ਕਾਂਗਰਸ ਦਾ ਬਹੁਮੱਤ ਸੱਤਾ ਵਿੱਚ ਕਾਬਜ ਰਹਿਣ ਲਈ ਨਾ ਕਾਫ਼ੀ ਹੈ। ਪਾਰਟੀ ਦੇ ਦੋ ਧੜਿਆਂ ਵਿੱਚ ਹੋਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਆਗੂ ਲੰਮੇ ਸਮੇਂ ਤੋਂ ਇੱਕ-ਦੂਜੇ ’ਤੇ ਭਰੋਸਾ ਨਹੀਂ ਕਰ ਰਹੇ। ਕੈਪਟਨ ਸਰਕਾਰ ਲਈ ਬਹੁਮੱਤ ਬਣਾ ਕੇ ਰੱਖਣਾ ਮੌਜ਼ੂਦਾ ਸਮੇਂ ਵਿੱਚ ਸਭ ਤੋਂ ਵੱਡੀ ਚੁਣੌਤੀ ਹੈ। ਚੀਮਾ ਨੇ ਕਿਹਾ ਕਿ ਘੱਟ ਗਿਣਤੀ ਵਿੱਚ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਵਿੱਚ ਬਣੇ ਰਹਿਣ ਦਾ ਨਾ ਤਾਂ ਕੋਈ ਨੈਤਿਕ ਅਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ।

‘ਆਪ’ ਆਗੂ ਨੇ ਕਿਹਾ ਸੂਬੇ ਵਿੱਚ ਸਰਕਾਰ ਦਾ ਠੀਕ ਕੰਮਕਾਜ ਨਾ ਹੋਣ ਕਾਰਨ ਕਾਂਗਰਸ ਦੇ ਜ਼ਿਆਦਾਤਰ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਇੱਥੋਂ ਤੱਕ ਕਿ ਮੁੱਖ ਮੰਤਰੀ ਦੇ ਕੋਲ ਕੈਬਨਿਟ ਵਿੱਚ ਵੀ ਬਹੁਮੱਤ ਨਹੀਂ ਹੈ। ਇਸ ਕਾਰਨ ਉਹ ਸਰਕਾਰ ਵਿੱਚ ਬਤੌਰ ਮੁੱਖ ਮੰਤਰੀ ਬਣੇ ਨਹੀਂ ਰਹਿ ਸਕਦੇ। ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਵਿੱਚ ਤੁਰੰਤ ਫਲੋਰ ਟੈਸਟ ਕਰਾਉਣਾ ਚਾਹੀਦਾ ਹੈ ਤਾਂ ਕਿ ਪਤਾ ਲੱਗ ਸਕੇ ਕਿ ਕਿੰਨੇ ਵਿਧਾਇਕ ਕੈਪਟਨ ਸਰਕਾਰ ਦੇ ਨਾਲ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਇੱਕ ਪ੍ਰਤੀਨਿੱਧ ਮੰਡਲ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਦਨ ਵਿੱਚ ਬਹੁਮੱਤ ਸਿੱਧ ਕਰਾਉਣ ਦੀ ਮੰਗ ਕੀਤੀ ਸੀ।

ਚੀਮਾ ਨੇ ਪ੍ਰਸ਼ਨ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਸਦਨ ਵਿੱਚ ਬਹੁਮੱਤ ਸਾਬਤ ਕਰਨ ਦੀ ‘ਆਪ’ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਿਉਂ ਨਹੀਂ ਕਰ ਰਹੇ? ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਨੈਤਿਕਤਾ ਕਿੱਥੇ ਗਈ ਅਤੇ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹਨ? ਚੀਮਾ ਨੇ ਕਾਂਗਰਸ ਦੇ ਬਾਗੀ ਵਿਧਾਇਕਾਂ ਨੂੰ ਸਵਾਲ ਕੀਤਾ ਕਿ ਉਨ੍ਹਾਂ ਰਾਜਪਾਲ ਨੂੰ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਫਲੋਰ ਟੈਸਟ ਕਰਾਉਣ ਦੀ ਮੰਗ ਕਿਉਂ ਨਹੀਂ ਕੀਤੀ? ਜੇ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਆਗੂ ਕੈਪਟਨ ਦੇ ਖ਼ਿਲਾਫ਼ ਆਪਣੇ ਪੱਧਰ ’ਤੇ ਸਹੀ ਹਨ ਤਾਂ ਉਹ ਵਿਧਾਨ ਸਭਾ ਵਿੱਚ ਬੇਭਰੋਸਗੀ ਦਾ ਮਤਾ ਕਿਉਂ ਨਹੀਂ ਲਿਆਉਂਦੇ। ਚੀਮਾ ਨੇ ਕਿਹਾ ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਾਰੇ ਵਿਧਾਇਕ ਅਤੇ ਆਗੂ ਸਾਢੇ ਚਾਰ ਸਾਲ ਤੋਂ ਮਾਫ਼ੀਆ ਰਾਜ ਦਾ ਹਿੱਸਾ ਬਣੇ ਰਹੇ ਹਨ ਅਤੇ ਹੁਣ ਮਹਿਜ ਕੁਰਸੀ ਲਈ ਦਬਾਅ ਬਣਾਉਣ ਦਾ ਨਾਟਕ ਕਰ ਰਹੇ ਹਨ।

ਕਿਸਾਨ ਅੰਦੋਲਨ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ‘ਆਪ’ ਪਾਰਟੀ ਰਾਜ ਪੱਧਰੀ ਕੱਢੇਗਾ ਕੈਂਡਲ ਮਾਰਚ

0

ਆਮ ਆਦਮੀ ਪਾਰਟੀ ਕੱਲ੍ਹ ਯਾਨੀ 17 ਸਤੰਬਰ, 2021 ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼ਹੀਦਾਂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢੇਗੀ। ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਦੇ ਵਿਰੋਧ ਵਿੱਚ 700 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੈਂਡਲ ਮਾਰਚ ਕੱਢੇਗਾ | ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਸੁੱਤੀ ਪਈ ਹੈ, ਇਸ ਨੂੰ ਜਗਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਬਣਨ ਤੋਂ ਬਾਅਦ ਪਾਰਟੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਵਿੱਚ ਸ਼ਾਮਲ ਹੋਣ।

ਪੰਜਾਬ ਵਿੱਚ ਕੋਰੋਨਾ-19 ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਜੀਨੋਮ ਸੀਕੁਐਂਸਿੰਗ ਫੈਸਿਲਟੀ ਸ਼ੁਰੂ : ਬਲਬੀਰ ਸਿੱਧੂ

0

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਾਈਰਲ ਰਿਸਰਚ ਡਾਗਨੌਸਟਿਕ ਲੈਬ (ਵੀ.ਆਰ.ਡੀ.ਐਲ.), ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਹੈ ਜੋ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ-19 ਜੀਨੋਮ ਸੀਕੁਐਂਸਿੰਗ ਫੈਸਿਲਟੀ ਵਾਲੀ ਲੈਬ ਹੈ। ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਨਮੂਨੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ।ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਨਵੇਂ ਰੂਪਾਂ ਦੇ ਸ਼ੱਕੀ ਮਰੀਜ਼ਾਂ ਦੇ ਸਾਰੇ ਨਮੂਨੇ ਐਨ.ਸੀ.ਡੀ.ਐਸ. ਦਿੱਲੀ ਵਿਖੇ ਭੇਜੇ ਜਾਂਦੇ ਸਨ ਜਿੱਥੇ ਕੋਵਿਡ ਦੇ ਨਵੇਂ ਰੂਪਾਂ ਦੀ ਪੁਸ਼ਟੀ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਲੱਗ ਜਾਂਦਾ ਸੀ।

ਮਾਹਰਾਂ ਦੇ ਅਨੁਸਾਰ ਜੇਕਰ ਕਿਸੇ ਵਿਸ਼ੇਸ਼ ਖੇਤਰ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਵਾਇਰਸ ਦੇ ਫੈਲਾਅ ਨੂੰ ਹੋਰ ਅੱਗੇ ਰੋਕਣ ਲਈ ਸਾਰੇ ਸ਼ੱਕੀ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਅਤੇ ਟੈਸਟਿੰਗ ਕਰਨ ਦੀ ਤੁਰੰਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਜੀਨੋਮ ਸੀਕੁਐਂਸਿੰਗ ਫੈਸਿਲਟੀ ਦੀ ਉਪਲਬਧਤਾ ਨਾਲ ਰਿਪੋਰਟਾਂ ਹੁਣ 5 ਤੋਂ 6 ਦਿਨਾਂ ਵਿੱਚ ਮਿਲ ਰਹੀਆਂ ਹਨ।ਇਸ ਸਹੂਲਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੈਬਾਰਟਰੀ ਨੂੰ ਯੂ.ਕੇ. ਅਧਾਰਤ ਨਿਰਮਾਤਾ- ਆਕਸਫੋਰਡ ਨੈਨੋਪੋਰ ਵੱਲੋਂ ਵਿਕਸਤ ਕੀਤੀ ਮਿਨਆਈਓਐਨ ਐਮ.ਕੇ. 1 ਸੀ ਪ੍ਰਾਪਤ ਹੋਈ ਹੈ।

ਮਿਨਆਈਓਐਨ ਇੱਕ ਵਿਸ਼ੇਸ਼ ਸੰਖੇਪ ਅਤੇ ਪੋਰਟੇਬਲ ਯੂ.ਐਸ.ਬੀ. ਦੁਆਰਾ ਸੰਚਾਲਿਤ ਉਪਕਰਣ ਹੈ ਜੋ ਡੀ.ਐਨ.ਏ. ਅਤੇ ਆਰ.ਐਨ.ਏ. ਦੋਵਾਂ ਦੇ ਰੀਅਲ-ਟਾਈਮ ਵਿਸ਼ਲੇਸ਼ਣ ਜ਼ਰੀਏ ਨਤੀਜਿਆਂ ਤੱਕ ਤੁਰੰਤ ਪਹੁੰਚ ਕਰਨ ਦੀ ਸਹੂਲਤ ਦਿੰਦਾ ਹੈ। ਜੀਨੋਮ ਸੀਕਵੈਂਸਰ ਅਤੇ ਸਹਾਇਕ ਉਪਕਰਣ ਇੱਕ ਯੂ.ਐਸ. ਅਧਾਰਤ ਗੈਰ-ਮੁਨਾਫ਼ਾ ਸੰਗਠਨ, ਪਾਥ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਕੋਵਿਡ -19 ਰਿਸਪਾਂਸ ਸਪੋਰਟ ਦੇ ਹਿੱਸੇ ਵਜੋਂ ਦਾਨ ਕੀਤੇ ਗਏ ਹਨ। ਵੀ.ਆਰ.ਡੀ.ਐਲ., ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਇੰਚਾਰਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਡਾ. ਰੁਪਿੰਦਰ ਬਖਸ਼ੀ ਅਤੇ ਉਨ੍ਹਾਂ ਦਾ ਸਟਾਫ ਪਿਛਲੇ ਸਾਲ ਮਾਰਚ ਵਿੱਚ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਸੂਬੇ ਦੀ ਅਣਥੱਕ ਸੇਵਾ ਕਰ ਰਹੇ ਹਨ।

ਇਸ ਲੈਬ ਨੂੰ ਆਈ.ਸੀ.ਐਮ.ਆਰ. ਵੱਲੋਂ ਸਮੁੱਚੇ ਭਾਰਤ ਵਿੱਚ ਕੋਵਿਡ-19 ਆਰ.ਟੀ.-ਪੀ.ਸੀ.ਆਰ. ਟੈਸਟਿੰਗ ਸਮਰੱਥਾ ਵਿੱਚ ਲੈਬ ਨੂੰ ਸਿਖ਼ਰਲੀਆਂ 5 ਲੈਬਾਂ ਵਿੱਚ ਮਾਨਤਾ ਦਿੱਤੀ ਗਈ ਹੈ। ਲੈਬ ਦੀ ਮੌਜੂਦਾ ਸਮਰੱਥਾ ਨੂੰ ਵਧਾਉਣ ਲਈ, ਇੰਚਾਰਜ ਡਾ. ਬਖਸ਼ੀ ਸਮੇਤ ਰਿਸਰਚ ਅਸਿਸਟੈਂਟਸ ਅਤੇ ਮਾਈਕਰੋਬਾਇਓਲੋਜਿਸਟਸ ਦੀ ਇੱਕ ਟੀਮ, ਬੰਗਲੌਰ ਅਧਾਰਤ ਸੀਕੁਐਂਸਿੰਗ ਰਿਸਰਚ ਹੱਬ, ਜੀਨੋਟਾਈਪਿਕਸ ਦੇ ਮਾਹਰਾਂ ਦੀ ਟੀਮ ਵੱਲੋਂ ਕੋਵਿਡ-19 ਜੀਨੋਮ ਸੀਕੁਐਂਸਿੰਗ ਸਬੰਧੀ ਸਿਖਲਾਈ ਪ੍ਰਾਪਤ ਕਰ ਚੁੱਕੀ ਹੈ। ਸੂਬੇ ਨੇ ਕੇਂਦਰੀ ਸੀਕੁਐਂਸਿੰਗ ਕੋਨਸੋਰਟਿਅਮ ਦਾ ਹਿੱਸਾ ਬਣਨ ਲਈ ਗੱਲਬਾਤ ਸ਼ੁਰੂ ਕਰ ਦਿੱਤੀ ਹੈ।

Punjab Congress Clash: ਕੈਪਟਨ ਖਿਲਾਫ਼ ਫਿਰ ਤੋਂ ਬਗਾਵਤ! ਹਾਈਕਮਾਂਡ ਨੂੰ ਭੇਜੀ 40 ਵਿਧਾਇਕਾਂ ਨੇ ਚਿੱਠੀ

0

ਪੰਜਾਬ ਕਾਂਗਰਸ ਦਾ ਕਲੇਸ਼ ਮੁੱਕ ਨਹੀਂ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਇੱਕ ਵਾਰ ਫਿਰ ਬਾਗ਼ੀ ਸੁਰਾਂ ਤੇਜ਼ ਹੋ ਗਈਆਂ ਹਨ। ਖ਼ਬਰਾਂ ਅਨੁਸਾਰ, ਪੰਜਾਬ ‘ਚ ਕਾਂਗਰਸ ਦੇ 80 ਵਿੱਚੋਂ 40 ਵਿਧਾਇਕਾਂ ਨੇ ਹਾਈਕਮਾਂਡ ਨੂੰ ਚਿੱਠੀ ਲਿਖੀ ਹੈ। ਵਿਧਾਇਕਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵਿੱਚ ਜਲਦ ਤੋਂ ਜਲਦ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਦੋ ਕੇਂਦਰੀ ਆਬਜ਼ਰਵਰ ਵੀ ਇਸ ਬੈਠਕ ਵਿੱਚ ਭੇਜੇ ਜਾਣੇ ਚਾਹੀਦੇ ਹਨ। ਵਿਧਾਇਕ ਆਪਣੀ ਗੱਲ ਉਨ੍ਹਾਂ ਦੇ ਸਾਹਮਣੇ ਰੱਖਣਗੇ।

ਖ਼ਬਰਾਂ ਅਨੁਸਾਰ ਬੁੱਧਵਾਰ ਸ਼ਾਮ ਕਾਂਗਰਸ ਦੇ ਸੂਬਾ ਜਨਰਲ ਸਕੱਤਰ (ਸੰਗਠਨ) ਪ੍ਰਗਟ ਸਿੰਘ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ਗਾਹ ‘ਤੇ ਆਗੂਆਂ ਵਿਚਕਾਰ ਗੱਲਬਾਤ ਦਾ ਦੌਰ ਚੱਲਿਆ। ਮੀਟਿੰਗ ‘ਚ ਸ਼ਾਮਲ ਹੋਏ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਤੀ ਬੇਭਰੋਸਗੀ ਪ੍ਰਗਟਾਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 25 ਅਗਸਤ ਨੂੰ ਵੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ਗਾਹ ‘ਤੇ ਅਜਿਹੀ ਹੀ ਮੀਟਿੰਗ ਹੋਈ ਸੀ। ਇਸ ਵਿੱਚ ਚਾਰ ਮੰਤਰੀਆਂ ਸਮੇਤ 20 ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੇਵਿਸਾਹੀ ਪ੍ਰਗਟ ਕੀਤੀ ਸੀ। ਇੱਥੋਂ ਤੱਕ ਕਿ ਚਾਰ ਮੰਤਰੀ ਤੇ ਕੁਝ ਵਿਧਾਇਕ ਦੇਹਰਾਦੂਨ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਗੱਲ ਕਰਨ ਲਈ ਗਏ ਤੇ ਫਿਰ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ਗਏ।

ਸੋਨੀਆ ਗਾਂਧੀ ਨੇ ਕਿਸੇ ਨੂੰ ਸਮਾਂ ਨਹੀਂ ਦਿੱਤਾ ਤੇ ਮਾਮਲੇ ਨੂੰ ਸੁਲਝਾਉਣ ਲਈ ਹਰੀਸ਼ ਰਾਵਤ ਨੂੰ ਚੰਡੀਗੜ੍ਹ ਭੇਜਿਆ। ਇੱਥੇ ਹਰੀਸ਼ ਰਾਵਤ ਨੇ ਵਿਧਾਇਕਾਂ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਸੀ। ਬੇਸ਼ੱਕ ਹਾਈਕਮਾਨ ਨੇ ਬਾਗੀਆਂ ਨੂੰ ਸ਼ਾਂਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ ਪਰ ਕੈਪਟਨ ਖਿਲਾਫ ਰੋਹ ਬਰਕਰਾਰ ਹੈ।

ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਵਾਸਤੇ ਇਮਤਿਹਾਨ 3 ਅਕਤੂਬਰ ਨੂੰ

0

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਇਮਤਿਹਾਨ 3 ਅਕਤੂਬਰ ਨੂੰ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ‘ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ’ ਵੱਲੋਂ 9ਵੀਂ ਤੋਂ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ 3 ਅਕਤੂਬਰ 2021 ਨੂੰ ਬਾਅਦ ਦੁਪਹਿਰ 2.30 ਵਜੋ ਤੋਂ 4.30 ਵਜੇ ਤੱਕ ਲਿਆ ਜਾਵੇਗਾ। ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਇਮਤਿਹਾਨ ਸੈਂਟਰਾਂ ਦੀ ਸੂਚੀ ਛੇਤੀਂ ਹੀ ਵੈਬਸਾਈਟ . ’ਤੇ ਅੱਪਲੋਡ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਤਲਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ ਅਤੇ ਗੁਰਦਾਸਪੁਰ ਵਿਖੇ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ।

ਇਨਾਂ ਵਿਚੋਂ ਤਲਵਾੜਾ ਮੈਰੀਟੋਰੀਅਸ ਸਕੂਲ ਵਿਖੇ 9ਵੀਂ ਤੋਂ 12ਵੀਂ ਅਤੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ ਲਿਆ ਜਾਣਾ ਹੈ। ਇਨ੍ਹਾਂ ਸਕੂਲਾਂ ਵਿੱਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ। ਇਹ ਸਕੂਲ ਸ਼ਾਨਦਾਰ ਮੈੱਸ, ਸਮਾਰਟ ਕਲਾਸਰੂਮਾਂ ਅਤੇ ਬਹੁ-ਗਿਣਤੀ ਕਿਤਾਬਾਂ ਵਾਲੀਆਂ ਲਾਇਬ੍ਰੇਰੀਆਂ ਆਦਿ ਨਾਲ ਲੈਸ ਹਨ। ਇਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਵਾਸਤੇ ਉਹਨਾਂ ਨੂੰ ਤਿਆਰ ਕਰਨਾ ਹੈ।

ਬੁਲਾਰੇ ਅਨੁਸਾਰ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ। ਸਕੂਲਾਂ ਵਿੱਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿੱਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜਾਈ ਤੋਂ ਇਲਾਵਾ ਇਨਾਂ ਸਕੂਲਾਂ ਵਿੱਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨਾਂ ਸਕੂਲਾਂ ਵਿੱਚ ਐਨ.ਡੀ.ਏ. ’ਚ ਜਾਣ ਵਾਲੇ ਚਾਹਵਾਣ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।

Indian gooseberry – ਆਂਵਲੇ ਦੇ ਅਣਗਿਣਤ ਫਾਇਦਿਆਂ ਬਾਰੇ ਜਾਣਕਾਰੀ

0

ਸਿਆਣਿਆਂ ਦਾ ਕਿਹਾ ਅਤੇ ਔਲੇ ਦਾ ਖਾਧਾ ਬਾਅਦ ‘ਚ ਹੀ ਪਤਾ ਲੱਗਦਾ ਹੈ, ਇਹ ਲਾਈਨ ਅਕਸਰ ਸਾਨੂੰ ਸਭ ਨੂੰ ਆਪਣੇ ਘਰਾਂ ਚ ਬਜ਼ੁਰਗਾਂ ਤੋਂ ਸੁਣਨ ਨੂੰ ਮਿਲਦੀ ਹੈ। ਆਂਵਲਾ ਸਾਡੀ ਜ਼ਿੰਦਗੀ ਵਿੱਚੋਂ ਬਹੁਤ ਬਿਮਾਰੀਆਂ ਦੂਰ ਕਰਨ ਵਿੱਚ ਮੱਦਦ ਕਰਦਾ ਹੈ। ਗਰਮੀ ਦਾ ਮੌਸਮ ਖ਼ਤਮ ਹੋਣ ਦੀ ਤਾਦਾਦ ਤੇ ਹੈ। ਇਸ ਮੌਸਮ ਵਿੱਚ ਕਈ ਵਿਅਕਤੀਆਂ ਨੂੰ ਨਕਸੀਰ ਫੁੱਟਣ ਦੀ ਪਰੇਸ਼ਾਨੀ ਨਾਲ ਜੂਝਣਾ ਪੈਂਦਾ ਹੈ ਜਿਸਦਾ ਇਲਾਜ਼ ਆਂਵਲੇ ਦੀ ਵਰਤੋਂ ਨਾਲ ਕੀਤਾ ਜਾ ਸਕਦਾ ਹੈ। ਜਾਮੁਣ, ਅੰਬ ਅਤੇ ਆਂਵਲੇ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਕੱਟ ਕੇ ਉਸਦਾ ਲੇਪ ਤਿਆਰ ਕਰਕੇ ਮੱਥੇ ਤੇ ਲਗਾਉਣ ਨਾਲ ਇਸ ਮੁਸੀਬਤ ਤੋਂ ਰਾਹਤ ਪਾਈ ਜਾ ਸਕਦੀ ਹੈ।

ਸਵੇਰੇ ਉੱਠ ਕੇ ਕੁੱਝ ਵੀ ਖਾਣ-ਪੀਣ ਤੋਂ ਪਹਿਲਾਂ ਆਂਵਲੇ ਦਾ ਸੇਵਨ ਕਰਨ ਨਾਲ ਪਾਚਨ-ਤੰਤਰ ਸਹੀ ਰਹਿੰਦਾ ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਅਤੇ ਉਮਰ ਦੇ ਪਿਛਲੇ ਪੜਾਅ ਤੱਕ ਵਾਲ ਕਾਲੇ ਰਹਿੰਦੇ ਹਨ। ਇਸਦੇ ਨਾਲ-ਨਾਲ ਵਾਲ ਮਜ਼ਬੂਤ ਅਤੇ ਲੰਬੇ ਵੀ ਹੋ ਜਾਂਦੇ ਹਨ। ਆਂਵਲੇ ਵਿੱਚ ਐਂਟੀਔਕਸੀਡੈਂਟ ਤੱਥਾਂ ਦੀ ਮਾਤਰਾ ਬਹੁਤ ਹੁੰਦੀ ਹੈ ਜੋ ਕਿ ਗੁਰਦਿਆਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਰੋਜ਼ ਆਂਵਲਾ ਖਾਣ ਨਾਲ ਦਿਲ ਦੇ ਰੋਗ, ਮੋਟਾਪਾ ਦੂਰ ਹੋ ਜਾਂਦਾ ਹੈ ਅਤੇ ਚਿਹਰੇ ਤੇ ਬ-ਕਮਾਲ ਚਮਕ ਆਉਂਦੀ ਹੈ। ਸਰੀਰ ਦੀ ਥਕਾਵਟ, ਕਮਜ਼ੋਰੀ ਅਤੇ ਜੋੜਾਂ ਦਾ ਦਰਦ ਖ਼ਤਮ ਹੋ ਜਾਂਦਾ ਹੈ।

ਕੈਂਸਰ ਦੀ ਬਿਮਾਰੀ ਹੁਣ ਬੇਇਲਾਜ ਤਾਂ ਨਹੀਂ ਪਰ ਇਸ ਦਾ ਇਲਾਜ ਕਰਾਉਣਾ ਹੀ ਆਮ ਇਨਸਾਨ ਨੂੰ ਉਸ ਦੀ ਨਾਨੀ ਯਾਦ ਕਰਵਾ ਸਕਦਾ ਹੈ। ਤਾਂ ਇਸ ਸਮੇਂ ਇਹੀ ਗੱਲ ਦਿਮਾਗ ਵਿੱਚ ਆਉਂਦੀ ਹੈ ਕਿ ਇਲਾਜ ਨਾਲੋਂ ਪਰਹੇਜ ਚੰਗਾ। ਆਂਵਲੇ ਚ ਮੌਜੂਦ ਐਂਟੀਔਕਸੀਡੈਂਟ ਕਾਰਸੀਨੋਜੈਨਿਕ ਸੈੱਲ ਸਰੀਰ ਵਿੱਚ ਪੈਦਾ ਹੋਣ ਤੋਂ ਰੋਕਦੇ ਹਨ ਜੋ ਕਿ ਕੈਂਸਰ ਬਿਮਾਰੀ ਹੋਣ ਲਈ ਜਿੰਮੇਵਾਰ ਹੁੰਦੇ ਹਨ। ਆਂਵਲਾ ਵਿਟਾਮਿਨ ਸੀ ਦੀ ਪੂਰਤੀ ਲਈ ਵੀ ਵਧੇਰੇ ਗੁਣਕਾਰੀ ਹੈ। ਵਿਟਾਮਿਨ ਸੀ ਗ੍ਰਹਿਣ ਕਰਨ ਦੇ ਹੋਰ ਵੀ ਕਈ ਸ੍ਰੋਤ ਹਨ ਜਿਵੇਂ ਕਿ ਨਿੰਬੂ, ਸੰਤਰਾ ਜਿਨ੍ਹਾਂ ਦੀ ਮਾਤਰਾ ਧੁੱਪ ਦੇ ਸੰਪਰਕ ਵਿੱਚ ਆਉਣ ਨਾਲ ਘੱਟ ਜਾਂਦੀ ਹੈ ਪਰ ਆਂਵਲੇ ਦੀ ਮਾਤਰਾ ਕਾਫ਼ੀ ਹੱਦ ਤੱਕ ਸਥਿਰ ਰਹਿੰਦੀ ਹੈ। ਇਸ ਲਈ ਸਿਹਤਮੰਦ ਜ਼ਿੰਦਗੀ ਜਿਊਣ ਲਈ ਸਾਨੂੰ ਰੋਜ਼ਾਨਾ ਇੱਕ ਆਂਵਲੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ ਭਾਵੇਂ ਉਹ ਕੱਚਾ ਹੋਵੇ, ਮੁਰੱਬਾ ਜਾਂ ਫ਼ਿਰ ਜੂਸ ਦੇ ਰੂਪ ਵਿੱਚ ਹੋਵੇ।

ਖੇਤੀਬਾੜੀ ਕਾਨੂੰਨ : ਸ਼੍ਰੋਮਣੀ ਅਕਾਲੀ ਦਲ ਨੂੰ ਕੱਲ੍ਹ ਦਿੱਲੀ ‘ਚ ਰੋਸ਼ ਮਾਰਚ ਕਰਨ ਦੀ ਨਹੀਂ ਮਿਲੀ ਇਜ਼ਾਜਤ

0

ਚੰਡੀਗੜ੍ਹ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸ਼ੁੱਕਰਵਾਰ ਨੂੰ ਦਿੱਲੀ ‘ਚ ਰੋਸ਼ ਮਾਰਚ ਕਰਨ ਦੀ ਇਜ਼ਾਜਤ ਨਹੀਂ ਦਿੱਤੀ। ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਇੱਕ ਸਾਲ ਹੋ ਗਿਆ। ਅਸੀਂ ਸਰਕਾਰ ਨੂੰ ਜਗਾਉਣ ਲਈ ਗੁਰੂ ਘਰ ਤੋਂ ਅਰਦਾਸ ਕਰਕੇ ਸੰਸਦ ਤੱਕ ਜਾਣਾ ਚਾਹੁੰਦੇ ਹਾਂ। ਜੇਕਰ ਆਜ਼ਾਦ ਦੇਸ਼ ‘ਚ ਇਹ ਵੀ ਨਹੀਂ ਹੋ ਸਕਦਾ ਤਾਂ ਫਿਰ ਹੋਰ ਕੀ ਆਸ ਰੱਖੀਏ।

ਦੱਸ ਦਈਏ ਕਿ ਪਿਛਲੇ ਸਾਲ ਇਸ ਦਿਨ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਸੰਸਦ ‘ਚ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਪਾਸ ਹੋਣ ਦਾ ਵਿਰੋਧ ਕੀਤਾ ਸੀ ਅਤੇ ਉਹ ਕੇਵਲ ਦੋ ਸੰਸਦ ਸਨ ਜਿਨ੍ਹਾਂ ਨੇ ਵਿਧਾਇਕਾਂ ਦੇ ਖਿਲਾਫ ਵੋਟਿੰਗ ਕੀਤੀ ਸੀ। ਉਸ ਤੋਂ ਬਾਅਦ ਅਕਾਲੀ ਦਲ ਦੀ ਪ੍ਰਤੀਨਿੱਧੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰਾਲੇ ਤੋਂ ਅਸਤੀਫਾ ਦੇ ਦਿੱਤਾ ਅਤੇ ਭਾਜਪਾ ਦੇ ਨਾਲ ਆਪਣਾ 24 ਸਾਲ ਪੁਰਾਣਾ ਗਠ-ਜੋੜ ਤੋੜ ਦਿੱਤਾ ਸੀ।

Facebook ਦੇ ਇਹ ਫ਼ੀਚਰ ਪ੍ਰਾਈਵੇਸੀ ਲਈ ਬਹੁਤ ਖ਼ਾਸ, ਇੰਝ ਕਰਦੇ ਕੰਮ

0

ਟੈੱਕ ਜਾਇੰਟ ਫੇਸਬੁੱਕ (Facebook) ਸੋਸ਼ਲ ਮੀਡੀਆ ਦੇ ਸਭ ਤੋਂ ਵੱਧ ਵਰਤੇ ਜਾਣ ਵਾਲੇ ਪਲੇਟਫਾਰਮਾਂ ਵਿੱਚੋਂ ਇੱਕ ਹੈ। ਭਾਰਤ ਵਿੱਚ ਵੀ ਇਸ ਦੇ ਕਰੋੜਾਂ ਖਪਤਕਾਰ/ਵਰਤੋਂਕਾਰ (ਯੂਜ਼ਰ) ਹਨ। ਕਈ ਵਾਰ ਫੇਸਬੁੱਕ ‘ਤੇ ਅਜਿਹਾ ਹੁੰਦਾ ਹੈ ਕਿ ਕੋਈ ਪੋਸਟ ‘ਤੇ ਅਸ਼ਲੀਲ ਟਿੱਪਣੀਆਂ ਕਰਦਾ ਹੈ। ਉਸੇ ਸਮੇਂ, ਅੱਜ ਅਸੀਂ ਤੁਹਾਨੂੰ ਅਜਿਹੇ ਫ਼ੀਚਰ ਬਾਰੇ ਦੱਸਣ ਜਾ ਰਹੇ ਹਾਂ, ਜਿਸ ਦੀ ਸਹਾਇਤਾ ਨਾਲ ਤੁਸੀਂ ਇਹ ਫੈਸਲਾ ਕਰ ਸਕੋਗੇ ਕਿ ਤੁਹਾਡੀ ਪੋਸਟ ‘ਤੇ ਕੌਣ ਟਿੱਪਣੀ ਕਰ ਸਕਦਾ ਹੈ ਤੇ ਕੌਣ ਨਹੀਂ। ਆਓ ਜਾਣਦੇ ਹਾਂ ਕਿ ਇਹ ਫ਼ੀਚਰ ਕੀ ਹੈ ਤੇ ਇਹ ਕਿਵੇਂ ਕੰਮ ਕਰਦਾ ਹੈ:

ਪੋਸਟ ਦੇ ਕਮੈਂਟਸ ’ਤੇ ਇੰਝ ਕਰੋ ਕੰਟਰੋਲ:

ਇਸ ਲਈ ਪਹਿਲਾਂ ਤੁਹਾਨੂੰ ਫੇਸਬੁੱਕ ਐਪ (Facebook App) ਖੋਲ੍ਹਣੀ ਹੋਵੇਗੀ।

ਹੁਣ ਆਪਣੀ ਪ੍ਰੋਫਾਈਲ ਤੇ ਜਾਉ ਤੇ ਉਸ ਪੋਸਟ ਤੇ ਜਾਓ ਜਿਸ ਦੀਆਂ ਟਿੱਪਣੀਆਂ ਤੁਸੀਂ ਕੰਟਰੋਲ ਕਰਨੀਆਂ ਹਨ।

ਹੁਣ ਉਸ ਪੋਸਟ ਤੇ ਜਾ ਕੇ, ਸੱਜੇ ਪਾਸੇ ਤਿੰਨ ਬਿੰਦੀਆਂ ਦਿਖਾਈ ਦੇਣਗੀਆਂ, ਉਨ੍ਹਾਂ ਤੇ ਕਲਿਕ ਕਰੋ।

ਹੁਣ ਇੱਥੇ ‘Who can comment on your Post’ (ਤੁਹਾਡੀ ਪੋਸਟ’ ਤੇ ਕੌਣ ਟਿੱਪਣੀ ਕਰ ਸਕਦਾ ਹੈ) ਦੇ ਵਿਕਲਪ ‘ਤੇ ਕਲਿਕ ਕਰੋ।

ਇੰਨਾ ਹੀ ਨਹੀਂ, ਤੁਸੀਂ ਆਪਣੀ ਪੋਸਟ ਵਿੱਚ ਇਹ ਵੀ ਚੁਣ ਸਕਦੇ ਹੋ ਕਿ ਤੁਹਾਡੀ ਪੋਸਟ ਜਨਤਕ ਹੋਵੇਗੀ ਜਾਂ ਸਿਰਫ ਦੋਸਤ ਹੀ ਇਸ ਨੂੰ ਵੇਖ ਸਕਣਗੇ।

ਫੇਸਬੁੱਕ ਨੇ ਆਪਣੇ ਖਪਤਕਾਰਾਂ ਲਈ ਇੱਕ ਟੂਲ ਪੇਸ਼ ਕੀਤਾ ਸੀ, ਜਿਸ ਰਾਹੀਂ ਖਪਤਕਾਰ ਇਹ ਪਤਾ ਲਾ ਸਕਦੇ ਹਨ ਕਿ ਉਨ੍ਹਾਂ ਦਾ ਡਾਟਾ ਕਿਸ ਵੈਬਸਾਈਟ ਜਾਂ ਥਰਡ ਪਾਰਟੀ ਐਪਸ ਦੁਆਰਾ ਲਿਆ ਜਾ ਰਿਹਾ ਹੈ। ਇਸ ਟੂਲ ਦਾ ਨਾਂ Off-Facebook Activity (ਆਫ-ਫੇਸਬੁੱਕ ਐਕਟੀਵਿਟੀ) ਹੈ। ਇਸ ਸਾਧਨ ਦੀ ਮਦਦ ਨਾਲ, ਤੁਸੀਂ ਡੇਟਾ ਸ਼ੇਅਰਿੰਗ ਨੂੰ ਰੋਕ ਸਕਦੇ ਹੋ। ਆਓ ਜਾਣੀਏ ਕਿ ਇਹ ਕਿਵੇਂ ਕੰਮ ਕਰਦਾ ਹੈ:

ਇੰਝ Off-Facebook Activity (ਆਫ-ਫੇਸਬੁੱਕ ਐਕਟੀਵਿਟੀ) ਨੂੰ ਕਰੋ ਐਕਸੈਸ :

ਇਸ ਲਈ, ਪਹਿਲਾਂ ਆਪਣੇ ਫੇਸਬੁੱਕ ਖਾਤੇ ਵਿੱਚ ਲੌਗਇਨ ਕਰੋ।

ਹੁਣ ਉੱਪਰ ਸੱਜੇ ਪਾਸੇ ਦਿੱਤੀਆਂ ਤਿੰਨ ਲਾਈਨਾਂ ‘ਤੇ ਟੈਪ ਕਰੋ।

ਇੱਥੇ Security & Privacy ‘ਤੇ ਟੈਪ ਕਰੋ।

ਅਜਿਹਾ ਕਰਨ ਤੋਂ ਬਾਅਦ, ਸੈਟਿੰਗਜ਼ ’ਤੇ ਕਲਿੱਕ ਕਰੋ ਤੇ Your Information ’ਤੇ ਜਾਓ

ਅਜਿਹਾ ਕਰਨ ਤੋਂ ਬਾਅਦ, Off-Facebook Activity (ਆਫ-ਫੇਸਬੁੱਕ ਐਕਟੀਵਿਟੀ) ਵਿਕਲਪ ’ਤੇ ਕਲਿਕ ਕਰੋ।

ਹਰਪਾਲ ਚੀਮਾ ਨੇ ਸਿੱਧੂ ‘ਤੇ ਸਾਧਿਆ ਨਿਸ਼ਾਨਾ, ਕਿਹਾ – ਵੋਟਾਂ ਲਈ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਰਹੇ

0

ਚੰਡੀਗੜ੍ਹ :ਜਾਬ ਦੀਆਂ ਰਾਜਨੀਤਿਕ ਪਾਰਟੀਆਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਆਪਸ ਵਿੱਚ ਉਲਝ ਗਏ ਹਨ ਅਤੇ ਇੱਕ – ਦੂਜੇ ‘ਤੇ ਦੋਸ਼ ਲਗਾ ਰਹੀਆਂ ਹਨ। ਕੱਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀਬਾੜੀ ਕਾਨੂੰਨਾਂ ਲਈ ਅਕਾਲੀ ਦਲ ਨੂੰ ਜ਼ਿੰਮੇਦਾਰ ਠਹਿਰਾਇਆ ਸੀ। ਉਥੇ ਹੀ ਹੁਣ ਉਨ੍ਹਾਂ ਦੇ ਇਸ ਬਿਆਨ ‘ਤੇ ਪਲਟਵਾਰ ਕਰਦੇ ਹੋਏ ਪੰਜਾਬ ਵਿਧਾਨਸਭਾ ਵਿੱਚ ਆਗੂ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਫਾਰਮ ਐਕਟ 2013 ਜਦੋਂ ਪੰਜਾਬ ਦੀ ਵਿਧਾਨਸਭਾ ਵਿੱਚ ਪੇਸ਼ ਹੋਏ ਸੀ ਇਸ ਸਮੇਂ ਕਾਂਗਰਸ ਪਾਰਟੀ ਵਿਧਾਨਸਭਾ ਵਿੱਚ ਵਿਰੋਧੀ ਦਲ ਦੀ ਭੂਮਿਕਾ ਨਿਭਾ ਰਹੀ ਸੀ। ਜਦੋਂ ਇਹ ਐਕਟ ਪਾਸ ਹੋਇਆ ਤੱਦ ਕਿਸੇ ਵੀ ਕਾਂਗਰਸੀ ਵਿਧਾਇਕ ਨੇ ਇੱਕ ਸ਼ਬਦ ਨਹੀਂ ਬੋਲਿਆ। ਉਸ ਸਮੇਂ ਸਿੱਧੂ ਦੀ ਪਤਨੀ ਉਨ੍ਹਾਂ ਦਾ ਹਿੱਸਾ ਸਨ। ਉਨ੍ਹਾਂ ਨੇ ਕਿਹਾ ਕਿ ਬੀਜੇਪੀ, ਕਾਂਗਰਸ ਅਤੇ ਅਕਾਲੀ ਦਲ ਨੂੰ ਪੂੰਜੀਪਤੀ ਚਲਾਉਂਦੇ ਹਨ।

ਉਨ੍ਹਾਂ ਨੇ ਕਿਹਾ ਕਿ ਇਹ ਐਕਟ ਉਸ ਸਮੇਂ ਸਿੱਧੂ ਦੇ ਪਰਿਵਾਰ ਦੀ ਸਹਿਮਤੀ ਨਾਲ ਆਇਆ ਸੀ। ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਵੋਟਾਂ ਲੈਣ ਲਈ ਸਿੱਧੂ ਝੂਠ ਬੋਲ ਰਹੇ ਹਨ। ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

JEE Advanced 2021 ਰਜਿਸਟ੍ਰੇਸ਼ਨ ਸ਼ੁਰੂ : ਇੰਝ ਕਰੋ ਅਪਲਾਈ

0

ਆਈ. ਆਈ. ਟੀ. ’ਚ ਦਾਖ਼ਲੇ ਨਾਲ ਸਬੰਧਤ ਪ੍ਰਵੇਸ਼ ਪ੍ਰੀਖਿਆ (ਜੇ. ਈ. ਈ.)-ਐਡਵਾਂਸ ਲਈ ਰਜਿਸਟ੍ਰੇਸ਼ਨ ਬੁੱਧਵਾਰ ਯਾਨੀ ਕਿ 15 ਸਤੰਬਰ ਤੋਂ ਸ਼ੁਰੂ ਹੋ ਗਈ ਹੈ। ਜੇ. ਈ. ਈ.-ਮੇਨ ਦੇ ਨਤੀਜੇ ਦੇ ਐਲਾਨ ’ਚ ਦੇਰੀ ਕਾਰਨ ਰਜਿਸਟ੍ਰੇਸ਼ਨ ਨੂੰ ਦੋ ਵਾਰ ਟਾਲਣਾ ਪਿਆ ਸੀ। ਜੇ. ਈ. ਈ.-ਮੇਨ ਦਾ ਆਯੋਜਨ ਦੇਸ਼ ਵਿਚ ਇੰਜੀਨੀਅਰਿੰਗ ਕਾਲਜ ਵਿਚ ਦਾਖ਼ਲੇ ਲਈ ਹੁੰਦਾ ਹੈ ਅਤੇ ਇਸ ਨੂੰ ਜੇ. ਈ. ਈ.-ਐਡਵਾਂਸ ਪ੍ਰੀਖਿਆ ਲਈ ਯੋਗਤਾ ਦੇ ਰੂਪ ਵਿਚ ਮੰਨਿਆ ਜਾਂਦਾ ਹੈ। ਜੇ. ਈ. ਈ.-ਐਡਵਾਂਸ ਦਾ ਇਸ ਸਾਲ ਦਾ ਆਯੋਜਨ ਕਰਨ ਵਾਲੀ ਸੰਸਥਾ ਆਈ. ਆਈ. ਟੀ. ਖੜਗਪੁਰ ਮੁਤਾਬਕ ਜੇ. ਈ. ਈ.-ਐਡਵਾਂਸ ਲਈ ਰਜਿਸਟ੍ਰੇਸ਼ਨ 15 ਸਤੰਬਰ ਦੀ ਸ਼ਾਮ ਤੋਂ ਸ਼ੁਰੂ ਹੋ ਗਈ ਹੈ ਅਤੇ 20 ਸਤੰਬਰ ਸ਼ਾਮ 5 ਵਜੇ ਤੱਕ ਰਜਿਸਟ੍ਰੇਸ਼ਨ ਨੂੰ ਸਵੀਕਾਰ ਕੀਤਾ ਜਾਵੇਗਾ। ਫ਼ੀਸ ਦਾ ਭੁਗਤਾਨ 21 ਸਤੰਬਰ ਤਕ ਕੀਤਾ ਜਾ ਸਕਦਾ ਹੈ। ਖ਼ਾਸ ਗੱਲ ਇਹ ਹੈ ਕਿ ਜੇ. ਈ. ਈ-ਐਡਵਾਂਸ ਦਾ ਆਯੋਜਨ 3 ਅਕਤੂਬਰ ਨੂੰ ਹੋਣਾ ਹੈ।

ਅਧਿਕਾਰਤ ਵੈੱਬਸਾਈਟ http://jeeadv.ac.in/ ’ਤੇ ਜਾਓ
ਹੋਮ ਪੇਜ਼ ’ਤੇ ਉਪਲੱਬਧ ਰਜਿਸਟ੍ਰੇਸ਼ਨ ਲਿੰਕ ਨੂੰ ਲੱਭੋ ਅਤੇ ਕਲਿੱਕ ਕਰੋ।
ਜਿਵੇਂ ਹੀ ਇਕ ਨਵਾਂ ਪੇਜ਼ ਖੁੱਲ੍ਹਦਾ ਹੈ, ਉਮੀਦਵਾਰਾਂ ਨੂੰ ਲੋੜੀਂਦੇ ਖੇਤਰਾਂ ’ਚ ਆਪਣਾ ਵੇਰਵਾ ਦਰਜ ਕਰਨਾ ਹੋਵੇਗਾ।
ਅਖ਼ੀਰ ਵਿਚ ਜੇ. ਈ.ਈ-ਐਡਵਾਂਸ 2021 ਲਈ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਫ਼ੀਸ ਦਾ ਭੁਗਤਾਨ ਕਰੋ।
ਭੁਗਤਾਨ ਪੋਸਟ ਕਰੋ ਅਤੇ ਸਬਮਿਟ ’ਤੇ ਕਲਿੱਕ ਕਰੋ।

ਦੱਸ ਦੇਈਏ ਕਿ ਮੰਗਲਵਾਰ ਅੱਧੀ ਰਾਤ ਮਗਰੋਂ ਜੇ. ਈ. ਈ.-ਮੇਨ ਪ੍ਰੀਖਿਆ ਦਾ ਨਤੀਜਾ ਐਲਾਨ ਕੀਤਾ ਗਿਆ ਸੀ। ਇਸ ’ਚ ਕੁੱਲ 44 ਉਮੀਦਵਾਰਾਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ। ਉੱਥੇ ਹੀ 18 ਉਮੀਦਵਾਰਾਂ ਨੂੰ ਟਾਪ ਰੈਂਕ ਮਿਲਿਆ ਹੈ। ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਜੇ. ਈ. ਏ.) ਮੇਨ ਸਾਲ ’ਚ 4 ਵਾਰ ਆਯੋਜਿਤ ਕੀਤਾ ਗਿਆ। ਪਹਿਲਾਂ ਪੜਾਅ ਫਰਵਰੀ ’ਚ ਅਤੇ ਦੂਜਾ ਪੜਾਅ ਮਾਰਚ ਵਿਚ ਆਯੋਜਿਤ ਕੀਤਾ ਗਿਆ ਸੀ। ਇਸ ਦੇ ਅਗਲੇ ਪੜਾਅ ਦੀਆਂ ਪ੍ਰੀਖਿਆਵਾਂ ਅਪ੍ਰੈਲ ਅਤੇ ਮਈ ਵਿਚ ਹੋਣੀਆਂ ਸਨ ਪਰ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਤੀਜਾ ਪੜਾਅ 20-25 ਜੁਲਾਈ ਤਕ ਆਯੋਜਿਤ ਕੀਤਾ ਗਿਆ ਸੀ, ਜਦਕਿ ਚੌਥਾ ਪੜਾਅ 26 ਅਗਸਤ ਤੋਂ 2 ਸਤੰਬਰ ਤਕ ਆਯੋਜਿਤ ਕੀਤਾ ਗਿਆ ਸੀ।