Home Blog Page 2411

ਵਿਧਾਨ ਸਭਾ ਚੋਣਾਂ: ਸੁਖਬੀਰ ਸਿੰਘ ਬਾਦਲ ਨੇ 64 ਉਮੀਦਵਾਰਾਂ ਦੀ ਕੀਤੀ ਘੋਸ਼ਣਾ

0

ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਡਾ: ਦਲਜੀਤ ਚੀਮਾ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਮੀਦਵਾਰਾਂ ਦੇ ਨਾਵਾਂ ਨਾਲ ਸੰਬੰਧਿਤ ਇੱਕ ਲਿਸਟ ਵੀ ਸਾਂਝੀ ਕੀਤੀ ਗਈ ਹੈ।

 

International Shooter ਨਮਨਵੀਰ ਬਰਾੜ ਨੇ ਕੀਤੀ ਖੁਦਕੁਸ਼ੀ

0

ਮੋਹਾਲੀ ਦੇ ਵਸਨੀਕ ਅਤੇ ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਅੱਜ ਸਵੇਰੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਇਸ ਸੰਬੰਧ ‘ਚ ਪੁਲਿਸ ਵੱਲੋਂ ਧਾਰਾ-174 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਨਮਨਵੀਰ ਸਿੰਘ ਬਰਾੜ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਉਹ ਨਮਨਵੀਰ ਦੇ ਕਮਰੇ ‘ਚ ਗਏ ਤਾਂ ਤੁਰੰਤ ਉਹ ਉਸ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲੈ ਗਏ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਅਜੇ ਪਰਿਵਾਰ ਵਾਲਿਆਂ ਦਾ ਇਹੀ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਸੰਬੰਧੀ ਕਿਸੇ ‘ਤੇ ਕੋਈ ਸ਼ੱਕ ਨਹੀਂ ਹੈ ਪਰ ਅਸਲ ਗੱਲ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ ਕਿ ਇਸ ਸ਼ੂਟਰ ਨੇ ਖ਼ੁਦਕੁਸ਼ੀ ਕਿਉਂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਨਮਨਵੀਰ ਸਿੰਘ 28 ਸਾਲ ਦਾ ਸੀ ਅਤੇ ਉਹ ਮੋਹਾਲੀ ਦੇ ਸੈਕਟਰ-71 ਵਿਚ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਰਹਿ ਰਿਹਾ ਸੀ। ਉਸ ਦੀ ਪਤਨੀ ਗਰਭਵਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਪਲਿਸ ਕਪਤਾਨ, ਮੋਹਾਲੀ ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਨਮਨਵੀਰ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਨਮਨਵੀਰ ਸਿੰਘ ਬਰਾੜ ਕਈ ਰਾਸ਼ਟਰੀ ਇਨਾਮ ਜਿੱਤ ਚੁੱਕਿਆ ਹੈ।

ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਸਾਲ 2015 ਵਿੱਚ ਹੋਈਆਂ ਵਰਲਡ ਯੂਨੀਵਰਸਿਟੀ ਖੇਡਾਂ ਦੌਰਾਨ ਕਾਂਸੀ ਦਾ ਤਗਮਾ ਜਿੱਤਿਆ ਸੀ।ਇਹ ਖੇਡਾਂ ਸਾਊਥ ਕੋਰੀਆ ਵਿੱਚ ਹੋਈਆਂ ਸਨ। ਉਸਨੇ ਇਸ ਤੋਂ ਪਹਿਲਾਂ ਇੰਡੀਅਨ ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ, ਜਿੱਥੋਂ ਉਸਨੂੰ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਰਾਸ਼ਟਰ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਸੀ। ਨਮਨਵੀਰ ਪਟਿਆਲਾ ਦੇ ਮੋਤੀ ਬਾਗ ਸ਼ੂਟਿੰਗ ਰੇਂਜ ਵਿੱਚ ਅਭਿਆਸ ਕਰਦਾ ਸੀ।ਇਸ ਦੇ ਨਾਲ ਹੀ ਉਸਨੇ ਕੁੱਝ ਸਾਲ ਪਹਿਲਾਂ ਮਾਸਟਰ ਮੀਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਵੀ ਜਿੱਤਿਆ ਸੀ।

ਚਿੱਠੀਆਂ ਲਿਖਣ ਦੀ ਡਰਾਮੇਬਾਜ਼ੀ ਛੱਡ ਸੱਤਾਧਾਰੀ ਧਿਰ ਦੇ ਜ਼ਿੰਮੇਵਾਰ ਆਗੂ ਵਾਲੀ ਭੂਮਿਕਾ ਨਿਭਾਉਣ ਨਵਜੋਤ ਸਿੱਧੂ : ਹਰਪਾਲ ਸਿੰਘ ਚੀਮਾ

0

ਕਿਸਾਨੀ ਅਤੇ ਬਾਕੀ ਗੰਭੀਰ ਮੁੱਦਿਆਂ ਦੀ ਚਿੱਠੀ- ਪੱਤਰ ਨਾਲ ਖਿੱਲੀ ਨਾ ਉਡਾਵੇ ਕਾਂਗਰਸ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਮਸਲਿਆਂ ਬਾਰੇ ਲਿਖੀ ਚਿੱਠੀ ਨੂੰ ਇੱਕ ‘ਖ਼ਬਰੀ ਸਟੰਟ’ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸੀ ਆਗੂ ਖਾਸ ਕਰਕੇ ਨਵਜੋਤ ਸਿੰਘ ਸਿੱਧੂ ਇੰਝ ਕਰ ਰਹੇ ਹਨ, ਜਿਵੇਂ ਵਿਰੋਧੀ ਧਿਰ ’ਚ ਹੋਣ। ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਨਵਜੋਤ ਸਿੱਧੂ ਨੂੰ ਹੁਣ ਚਿੱਠੀ- ਚਿੱਠੀ ਦੀ ਖੇਡ ਬੰਦ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਮੁੱਦਿਆਂ ਨੂੰ ਆਪਣੀ ਸਰਕਾਰ ਕੋਲੋਂ ਗੰਭੀਰਤਾ ਨਾਲ ਹੱਲ ਕਰਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸੂਬਾ ਪ੍ਰਧਾਨ ਨੂੰ ਖੇਤੀ ਖੇਤਰ ਵਿੱਚ ਸੁਧਾਰਾਂ, ਫ਼ਸਲੀ ਚੱਕਰ ਤੋਂ ਕਿਸਾਨਾਂ ਨੂੰ ਬਾਹਰ ਲਿਆਉਣ ਸਮੇਤ ਸਾਰੇ ਮਸਲੇ ਚੋਣਾ ਨੇੜੇ ਆਉਣ ’ਤੇ ਹੀ ਚੇਤੇ ਆਏ ਹਨ। ਚੀਮਾ ਨੇ ਸਵਾਲ ਪੁੱਛਿਆ, ‘ਜੇ ਨਵਜੋਤ ਸਿੰਘ ਸਿੱਧੂ ਕਿਸਾਨ ਆਗੂਆਂ ਨਾਲ ਕੀਤੀ ਬੈਠਕ ਵਿੱਚ ਸੱਤਾਧਾਰੀ ਕਾਂਗਰਸ ਵੱਲੋਂ ਕੋਈ ਠੋਸ ਵਾਅਦਾ ਜਾਂ ਨੀਤੀ ਨਿਰਧਾਰਣ ਹੀ ਨਹੀਂ ਕਰ ਸਕਦੇ ਸਨ ਤਾਂ ਉਥੇ ਕੀ ਕਰਨ ਗਏ ਸਨ?’ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਬੈਠਕ ਦੌਰਾਨ ਕਿਸਾਨਾਂ ਦੀਆਂ ਗੱਲਾਂ ਸੁਣ ਕੇ ਮੌਕੇ ’ਤੇ ਹੀ ਪਾਰਟੀ ਦੇ ਸਮਰਥਨ ਦੇਣ ਦਾ ਫ਼ੈਸਲਾ ਕਰ ਸਕਦੇ ਹਨ ਤਾਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਅਜਿਹਾ ਕਿਉਂ ਨਹੀਂ ਕਰ ਸਕਦੇ?

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੋਈ ਵਾਅਦਾ ਪੂਰਾ ਨਹੀਂ ਕੀਤਾ, ਨਤੀਜੇ ਵਜੋਂ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਾਉਣ ਲਈ ਪੰਜਾਬ ਸਰਕਾਰ ਵਿਰੁੱਧ ਵੀ ਕੇਂਦਰ ਸਰਕਾਰ ਵਰਗਾ ਸੰਘਰਸ਼ ਹੀ ਕਰਨਾ ਪਿਆ ਹੈ। ਫਿਰ ਚਾਹੇ ਗੰਨੇ ਦੇ ਮੁੱਲ ਦਾ ਮਾਮਲਾ ਹੋਵੇ ਜਾਂ ਮੰਡੀਆਂ ਵਿੱਚੋਂ ਫ਼ਸਲਾਂ ਦੀ ਖ਼ਰੀਦ ਦਾ ਮਾਮਲਾ ਹੋਵੇ।’’ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਖ਼ਬਰਾਂ ਰਾਹੀਂ ਮਸ਼ਹੂਰੀ ਤਾਂ ਜ਼ਰੂਰ ਪ੍ਰਾਪਤ ਕਰ ਲੈਂਦੇ ਹਨ, ਪਰ ਕਿਸਾਨਾਂ ਮਸਲੇ ਦਾ ਪਰਨਾਲਾ ਉਥੇ ਦਾ ਉਥੇ ਹੀ ਰਹਿੰਦਾ ਹੈ। ਚੀਮਾ ਨੇ ਸਿੱਧੂ ਨੂੰ ਨਸੀਅਤ ਦਿੱਤੀ ਕਿ ਉਹ ਡਰਾਮੇਬਾਜੀ ਛੱਡ ਕੇ ਸੱਤਾਧਾਰੀ ਧਿਰ ਦੇ ਆਗੂ ਵਾਲੀ ਜ਼ਿੰਮੇਵਾਰੀ ਨਿਭਾਉਣ, ਨਹੀਂ ਤਾਂ ਪੰਜਾਬ ਦੀ ਜਨਤਾ ਨੇ ਕਦੇ ਵੀ ਮੁਆਫ਼ ਨਹੀਂ ਕਰਨਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦਾ ਵਿਸ਼ਵਾਸ਼ ਖੋ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੇ ਅੰਦਰ ਕੈਪਟਨ ਦੇ ਖ਼ਿਲਾਫ਼ ਬਗਾਵਤੀ ਮਸ਼ਕਾਂ ਹੋ ਰਹੀਆਂ ਹਨ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਸਮੇਤ ਮਾਝੇ ਦੇ ਨੌਜਵਾਨ ਵਿਧਾਇਕ ਵੀ ਮੁੱਖ ਮੰਤਰੀ ਦੀ ਕਾਰਜਸ਼ੈਲੀ ਦਾ ਵਿਰੋਧ ਕਰ ਰਹੇ ਹਨ। ਇਸ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਗਿਆ ਕੋਰੋਨਾ ਵੈਕਸੀਨ ਕੈਂਪ

0

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਲੋੜਵੰਦਾ ਨੂੰ ਵੈਕਸੀਨ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਮੇਂ ’ਤੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਸੰਗਤਾਂ ਨੂੰ ਫਰੀ ਵੈਕਸੀਨ ਲਗਾਈ ਗਈ ਹੈ।

ਇਸੇ ਤਹਿਤ ਅੱਜ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿਚ 70 ਦੇ ਕਰੀਬ ਮੁਲਾਜ਼ਮਾਂ ਨੂੰੰ ਕੋਰੋਨਾ ਵੈਕਸੀਨ ਲਗਾਈ ਗਈ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਲਈ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਹੈ, ਇਸ ਲਈ ਸਾਰਿਆਂ ਨੂੰ ਅਪੀਲ ਹੈ ਕਿ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਾ ਲਈ ਵੈਕਸੀਨ ਲਗਵਾਉਣ ਤਾਂ ਕਿ ਬਿਮਾਰੀ ਤੋਂ ਬਚਾ ਹੋ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਸ. ਨਿਰਮਲ ਸਿੰਘ ਆਦਿ ਮੌਜੂਦ ਸਨ।

‘ਹਰਿਆਣਾ – ਦਿੱਲੀ ‘ਚ ਜਾ ਕੇ ਲੜਨ ਖੇਤੀਬਾੜੀ ਕਾਨੂੰਨਾਂ ਦੀ ਲੜਾਈ, ਪੰਜਾਬ ਦਾ ਮਾਹੌਲ ਨਾ ਕਰਨ ਖ਼ਰਾਬ’ – ਮੁੱਖ‍ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ

0

ਪੰਜਾਬ ਦੇ ਮੁੱਖ‍ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਜਥੇਬੰਦੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਦੀ ਲੜਾਈ ਹਰਿਆਣਾ ਅਤੇ ਦਿੱਲੀ ‘ਚ ਜਾ ਕੇ ਲੜਨ।

ਪੰਜਾਬ ‘ਚ ਕਿਸਾਨੀ ਅੰਦੋਲਨ ਨਾਲ ਸੂਬੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ 113 ਅਲੱਗ-ਅਲੱਗ ਥਾਵਾਂ ‘ਤੇ ਧਰਨੇ ਲੱਗੇ ਹੋਏ ਹਨ। ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚ ਰਿਹਾ ਹੈ। ਮੇਰੀ ਅਪੀਲ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਨਾ ਕੀਤਾ ਜਾਵੇ।

ਪਿੱਠ ਦਰਦ ਤੋਂ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਉਪਾਅ

0

ਵਿਗੜਦੀ ਜੀਵਨ ਸ਼ੈਲੀ ਵਿੱਚ, ਪਿੱਠ ਦੇ ਦਰਦ ਦੀ ਸਮੱਸਿਆ ਆਮ ਹੋ ਗਈ ਹੈ। ਪਿੱਠ ਦੇ ਦਰਦ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਦਫਤਰ ਵਿੱਚ ਲੰਮੇ ਸਮੇਂ ਤੱਕ ਇੱਕ ਸਥਿਤੀ ਵਿੱਚ ਬੈਠਣਾ ਜਾਂ ਭੋਜਨ ਦੀ ਕਮੀ ਅਤੇ ਮਿਲਾਵਟ ਕਾਰਨ ਵੀ ਪਿੱਠ ਦਰਦ ਦਾ ਕਾਰਨ ਬਣਦਾ ਹੈ। ਅਜਿਹੀ ਸਥਿਤੀ ਵਿੱਚ ਤੁਸੀਂ ਇਨ੍ਹਾਂ ਕੁੱਝ ਘਰੇਲੂ ਉਪਾਵਾਂ ਨਾਲ ਇਸ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਲਈ ਇਹ ਕੁੱਝ ਉਪਾਅ ਹਨ,ਜਿਨ੍ਹਾਂ ਦੀ ਮਦਦ ਨਾਲ ਤੁਹਾਨੂੰ ਇਸ ਦਰਦ ਤੋਂ ਰਾਹਤ ਮਿਲੇਗੀ।

ਆਓ ਜਾਣਦੇ ਹਾਂ ਉਨ੍ਹਾਂ ਕੁਝ ਤਰੀਕਿਆਂ ਬਾਰੇ-ਕਿਹਾ ਜਾਂਦਾ ਹੈ ਕਿ ਨਾਰੀਅਲ ਤੇਲ ਲੈ ਕੇ, ਲਸਣ ਦੀਆਂ ਲੌਂਗਾਂ ਨੂੰ ਛਿੱਲ ਕੇ ਇਸ ਵਿੱਚ ਪਾਓ ਅਤੇ ਫਿਰ ਇਸ ਤੇਲ ਨਾਲ ਪਿੱਠ ਦੇ ਦਰਦ ਨਾਲ ਖੇਤਰ ਦੀ ਮਾਲਿਸ਼ ਕਰੋ ਕਿਉਂਕਿ ਇਹ ਪਿੱਠ ਦੇ ਦਰਦ ਨੂੰ ਠੀਕ ਕਰ ਦੇਵੇਗਾ।

ਕਿਹਾ ਜਾਂਦਾ ਹੈ ਕਿ ਜੇਕਰ ਤੁਸੀਂ ਨਹਾਉਣ ਦੇ ਪਾਣੀ ਵਿੱਚ ਰਾਕ ਨਮਕ ਪਾ ਕੇ ਨਹਾਉਂਦੇ ਹੋ, ਤਾਂ ਤੁਹਾਨੂੰ ਸਲਿੱਪ ਡਿਸਕ ਦੀ ਸਮੱਸਿਆ ਵਿੱਚ ਪਿੱਠ ਦੇ ਦਰਦ ਦੀ ਸਮੱਸਿਆ ਵਿੱਚ ਬਹੁਤ ਰਾਹਤ ਮਿਲਦੀ ਹੈ।

ਜੇ ਤੁਸੀਂ ਸਰ੍ਹੋਂ ਦਾ ਤੇਲ ਗਰਮ ਕਰੋ ਅਤੇ ਇਸ ਵਿੱਚ ਲਸਣ ਨੂੰ ਸਾੜੋ ਅਤੇ ਉਸ ਤੇਲ ਨੂੰ ਦਰਦ ਤੇ ਵਰਤੋ, ਤਾਂ ਤੁਹਾਨੂੰ ਆਰਾਮ ਮਿਲਦਾ ਹੈ।

ਜੇ ਤੁਸੀਂ ਲੌਂਗ ਕਾਲੀ ਮਿਰਚ ਨੂੰ ਪੀਸ ਕੇ ਇਸ ਨੂੰ ਮਿਲਾਉਂਦੇ ਹੋ ਅਤੇ ਇਸਨੂੰ ਰੋਜ਼ਾਨਾ ਚਾਹ ਵਿੱਚ ਮਿਲਾ ਕੇ ਪੀਂਦੇ ਹੋ, ਤਾਂ ਇਹ ਪਿੱਠ ਦੇ ਦਰਦ ਨੂੰ ਖਤਮ ਕਰਨ ਵਿੱਚ ਤੁਹਾਡੀ ਬਹੁਤ ਮਦਦ ਕਰਦਾ ਹੈ।

ਜੇਕਰ ਤੁਸੀਂ ਵੀ ਤੰਦਰੁਸਤ ਸਰੀਰ ਰੱਖਣਾ ਚਾਹੁੰਦੇ ਹੋ ਤਾਂ ਲੀਵਰ ਦੀ ਸਫ਼ਾਈ ਹੈ ਜ਼ਰੂਰੀ

0

ਸਿਹਤਮੰਦ ਜੀਵਨ ਅਤੇ ਚੰਗਾ ਆਹਾਰ ਜਿਗਰ/ਲੀਵਰ ਸਾਫ ਰੱਖਣ ਲਈ ਜ਼ਰੂਰੀ ਹੈ। ਲੀਵਰ ਦਾ ਕੰਮ ਸਰੀਰ ਵਿੱਚੋਂ ਜ਼ਹਿਰੀਲੇ ਤੱਤ ਬਾਹਰ ਕੱਢਣਾ ਹੁੰਦਾ ਹੈ। ਇਸ ਦੇ ਖਰਾਬ ਹੋਣ ਕਰਕੇ ਸਾਡੇ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਜਮ੍ਹਾਂ ਹੋ ਜਾਂਦੇ ਹਨ। ਇਸ ਲਈ ਬਹੁਤ ਜ਼ਰੂਰੀ ਹੈ ਜਿਗਰ/ਲੀਵਰ ਦੀ ਸਫਾਈ ਅਤੇ ਸਰੀਰ ਅੰਦਰ ਵਿਸ਼ੈਲੇ ਪਦਾਰਥਾਂ ਨੂੰ ਜਮ੍ਹਾਂ ਨਾ ਹੋਣ ਦੇਣਾ। ਲੀਵਰ ਸਾਡੇ ਸਰੀਰ ਦਾ ਮੁੱਖ ਅੰਗ ਹੈ, ਇਸ ਲਈ ਇਸ ਨੂੰ ਡਿਟਾਕਸ ਕਰਨਾ ਬਹੁਤ ਹੀ ਜ਼ਰੂਰੀ ਹੁੰਦਾ ਹੈ। ਅੱਜ ਗੱਲ ਕਰਾਂਗੇ ਕਿਸ ਤਰਾਂ ਨਾਲ ਲੀਵਰ ਦੀ ਸਫਾਈ ਕੀਤੀ ਜਾ ਸਕਦੀ ਹੈ। ਲੀਵਰ ਤੇ ਸਹੀ ਤਰੀਕੇ ਨਾਲ ਨਾਂ ਕੰਮ ਕਰਨ ਤੇ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਹੋ ਜਾਂਦੀਆਂ ਹਨ।

ਇਸ ਲਈ ਸਿਹਤਮੰਦ ਜੀਵਨ ਜਿਊਣ ਲਈ ਲੀਵਰ ਦੀ ਸਫਾਈ ਬਹੁਤ ਹੀ ਜ਼ਰੂਰੀ ਹੁੰਦੀ ਹੈ। ਲੀਵਰ ਦੀ ਸਫਾਈ ਕਰਨਾ ਬਹੁਤ ਹੀ ਆਸਾਨ ਹੁੰਦਾ ਹੈ। ਇਸ ਡ੍ਰਿੰਕ ਨਾਲ ਅਸਾਨੀ ਨਾਲ ਲੀਵਰ ਦੀ ਸਫਾਈ ਕੀਤੀ ਜਾ ਸਕਦੀ ਹੈ। ਇੱਕ ਬਰਤਨ ਵਿੱਚ ਇੱਕ ਲੀਟਰ ਪਾਣੀ ਪਾ ਕੇ ਗਰਮ ਕਰੋ। ਇਸ ਪਾਣੀ ਵਿੱਚ ਕੁਝ ਪੱਤੇ ਪੁਦੀਨੇ ਦੇ ਪਾ ਕੇ ਉਬਾਲੋ ਜਦੋਂ ਇਹ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਵਿੱਚ 3 ਨਿੰਬੂ ਦਾ ਰਸ ਜਾਂ 2 ਸੰਤਰੇ ਦਾ ਰਸ ਮਿਲਾਓ। ਨਿੰਬੂ ਦਾ ਛਿਲਕਾ ਵੀ ਮਿਲਾ ਸਕਦੇ ਹੋ।

ਥੋੜ੍ਹਾ ਜਿਹਾ ਕੋਸਾ ਹੋਣ ਤੇ ਇਸ ਡ੍ਰਿੰਕ ਨੂੰ ਪੀਓ। ਜੇਕਰ ਇਹ ਡਰਿੰਕ ਤੁਹਾਨੂੰ ਚੰਗਾ ਨਹੀਂ ਲੱਗਦਾ ਤਾਂ ਇਸ ਵਿਚ ਸ਼ਹਿਦ ਮਿਲਾ ਕੇ ਵੀ ਪੀ ਸਕਦੇ ਹੋ। ਹੁਣ ਇਸ ਡਰਿੰਕ ਨੂੰ ਠੰਡਾ ਜਾਂ ਗਰਮ ਜਿਸ ਤਰ੍ਹਾਂ ਤੁਹਾਨੂੰ ਵਧੀਆ ਲੱਗਦਾ ਹੈ, ਉਸ ਤਰ੍ਹਾਂ ਪੀ ਸਕਦੇ ਹੋ। ਇਹ ਡਰਿੰਕ ਲੀਵਰ ਦੀ ਸਫਾਈ ਕਰਦਾ ਹੈ ਤੇ ਪੇਟ ਅਤੇ ਪਾਚਨ ਤੰਤਰ ਵੀ ਠੀਕ ਰੱਖਦਾ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

0

ਦੋਸ਼ੀ ਵਿਅਕਤੀ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਦੀ ਆਸਥਾ ਦੇ ਕੇਂਦਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਕ ਸਿਰਫਿਰੇ ਵਿਅਕਤੀ ਵੱਲੋਂ ਸਿਗਰੇਟ ਪੀ ਕੇ ਧੂਆਂ ਸੁੱਟਣ ਦੀ ਘਟਨਾ ਅਤਿ ਨਿੰਦਣੀ ਹੈ, ਜਿਸ ਨੇ ਸਿੱਖ ਸੰਗਤਾਂ ਨੇ ਹਿਰਦੇ ਵਲੂੰਦਰੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਸਿੱਖ ਵਿਰੋਧੀ ਸ਼ਕਤੀਆਂ ਨੀਚ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ। ਇਸ ਵਾਸਤੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਅੱਜ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਵਿਚ ਦੋਸ਼ੀ ਲੁਧਿਆਣਾ ਨਿਵਾਸੀ ਪਰਮਜੀਤ ਸਿੰਘ ਨਾਮ ਦਾ ਵਿਅਕਤੀ ਫੜਿਆ ਗਿਆ ਹੈ, ਜਿਸ ਨੇ ਨੀਚ ਹਰਕਤ ਕਰਕੇ ਸਿੱਖ ਸੰਗਤਾਂ ਦੀ ਭਾਵਨਾ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਦੋਸ਼ੀ ਵਿਅਕਤੀ ਖਿਲਾਫ ਧਾਰਾ 295-ਏ ਤਹਿਤ ਪਰਚਾ ਦਰਜ ਕਰਵਾ ਕੇ ਦੋਸ਼ੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ।

ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਤੋਂ ਇਸ ਘਟਨਾ ਦੇ ਪਿਛੇ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾ ਵੀ ਕਈ ਵਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਫੜੇ ਜਾਣ ਦੇ ਬਾਵਜੂਦ ਘਟਨਾ ਦੇ ਪਿਛੇ ਦੀ ਮਨਸ਼ਾ ਸਾਹਮਣੇ ਨਹੀਂ ਆਉਂਦੀ ਜਿਸ ਕਾਰਨ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੇ ਦੋਸ਼ੀ ਵਿਅਕਤੀ ਅਤੇ ਇਨ੍ਹਾਂ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਅਜਿਹੀਆਂ ਘਟਨਾਵਾ ਨੂੰ ਠੱਲਿਆ ਜਾ ਸਕੇ।

ਸੀਨੀਅਰ ਕਾਂਗਰਸੀ ਨੇਤਾ Oscar Fernandes ਦਾ ਹੋਇਆ ਦਿਹਾਂਤ

0

ਸੀਨੀਅਰ ਕਾਂਗਰਸੀ ਨੇਤਾ ਆਸਕਰ ਫਰਨਾਂਡਿਸ ਦਾ ਦਿਹਾਂਤ ਹੋ ਗਿਆ ਹੈ। ਆਸਕਰ ਫਰਨਾਂਡੀਜ਼ ਨੇ ਕਰਨਾਟਕ ਦੇ ਮੰਗਲੁਰੂ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਪਿਛਲੇ ਮਹੀਨੇ ਉਹ ਘਰ ਵਿੱਚ ਯੋਗਾ ਕਰਦੇ ਸਮੇਂ ਡਿੱਗ ਗਏ ਸਨ ਜਿਸ ਕਾਰਨ ਉਨ੍ਹਾਂ ਦੇ ਦਿਮਾਗ ਵਿੱਚ ਅੰਦਰੂਨੀ ਸੱਟਾਂ ਲੱਗੀਆਂ ਸਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।

ਆਸਕਰ ਫਰਨਾਂਡੀਜ਼ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਕਰੀਬੀ  ‘ਚ ਗਿਣਿਆ ਜਾਂਦਾ ਸੀ। ਉਹ ਯੂਪੀਏ ਸਰਕਾਰ ਵਿੱਚ ਸੜਕ ਆਵਾਜਾਈ ਮੰਤਰੀ ਰਹੇ ਸਨ। ਆਸਕਰ ਫਰਨਾਂਡੀਜ਼ ਅਜੇ ਵੀ ਰਾਜ ਸਭਾ ਮੈਂਬਰ ਸਨ।