Home Blog Page 2414

ਨਿਯਮਿਤ ਕਸਰਤ ਚਿੰਤਾ ਨੂੰ ਕਰਦੀ ਹੈ ਘੱਟ: ਖੋਜਕਰਤਾਵਾਂ ਦਾ ਦਾਅਵਾ

0

ਇੱਕ ਤਾਜ਼ਾ ਅਧਿਐਨ ਦੇ ਅਨੁਸਾਰ, ਜੋ ਲੋਕ ਨਿਯਮਤ ਕਸਰਤ ਕਰਦੇ ਹਨ ਉਨ੍ਹਾਂ ਵਿੱਚ ਚਿੰਤਾ ਦੇ ਵਿਕਾਸ ਦਾ ਖਤਰਾ ਲਗਭਗ 60%ਘੱਟ ਹੋ ਸਕਦਾ ਹੈ। ਸਾਡੀ ਮਾਨਸਿਕ ਸਿਹਤ ਨੂੰ ਵਧੀਆ ਬਣਾਉਣ ਦੇ ਤਰੀਕਿਆਂ ਦੀ ਇੱਕ ਤੇਜ਼ ਆਨਲਾਈਨ ਖੋਜ ਅਕਸਰ ਵੱਖੋ ਵੱਖਰੇ ਨਤੀਜਿਆਂ ਦੇ ਨਾਲ ਆਵੇਗੀ। ਹਾਲਾਂਕਿ, ਤੰਦਰੁਸਤੀ ਪ੍ਰਾਪਤ ਕਰਨ ਲਈ ਸਭ ਤੋਂ ਆਮ ਸੁਝਾਵਾਂ ਵਿੱਚੋਂ ਇੱਕ ਹੈ ਸਰੀਰਕ ਕਸਰਤ ਕਰਨਾ।ਰੋਜ਼ਾਨਾ ਕਸਰਤ ਕਰਨ ਨਾਲ ਅਸੀਂ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿੰਦੇ ਹਾਂ।

ਖੋਜ ਵਿਚ ਸਾਹਮਣੇ ਆਇਆ ਹੈ ਕਿ ਮਾਨਸਿਕ ਤੌਰ ਤੇ ਸਿਹਤਮੰਦ ਰਹਿਣ ਅਤੇ ਭਵਿੱਖ ਵਿੱਚ ਇਸਨੂੰ ਕਾਇਮ ਰੱਖਣ ਦਾ ਸਭ ਤੋਂ ਸੌਖਾ ਤਰੀਕਾ ਨਿਯਮਤ ਕਸਰਤ ਕਰਨਾ ਹੈ। ਇਹ ਜ਼ਰੂਰੀ ਨਹੀਂ ਹੈ ਕਿ ਇਸਦੇ ਲਈ ਕੋਈ ਵਿਸ਼ੇਸ਼ ਕਸਰਤ ਕੀਤੀ ਜਾਵੇ। ਤੁਸੀਂ ਕਿਸੇ ਵੀ ਖੇਡ ਵਿੱਚ ਹਿੱਸਾ ਲੈ ਸਕਦੇ ਹੋ ਜਾਂ ਨਿਯਮਤ ਸੈਰ ਕਰਨ ਜਾ ਸਕਦੇ ਹੋ। ਦੁਨੀਆ ਦੇ ਦਸ ਪ੍ਰਤੀਸ਼ਤ ਲੋਕ ਅਜਿਹੇ ਹਨ, ਜਿਨ੍ਹਾਂ ਵਿੱਚ ਉਮਰ ਤੋਂ ਪਹਿਲਾਂ ਚਿੰਤਾ ਰੋਗ ਵਿਖਾਈ ਦੇਣਾ ਸ਼ੁਰੂ ਹੋ ਜਾਂਦਾ ਹੈ। ਇਹ ਬਿਮਾਰੀ ਔਰਤਾਂ ਵਿੱਚ ਜ਼ਿਆਦਾ ਵੇਖੀ ਜਾਂਦੀ ਹੈ।

ਅਧਿਐਨ ਦੇ ਲੇਖਕਾਂ ਮਾਰਟਿਨ ਸਵੈਨਸਨ ਅਤੇ ਥਾਮਸ ਡੀਅਰਬਰਗ ਨੇ ਦੱਸਿਆ ਕਿ ਸਰੀਰਕ ਮਿਹਨਤ ਅਤੇ ਚਿੰਤਾ ਦੇ ਘੱਟ ਜੋਖਮ ਦੇ ਵਿਚਕਾਰ ਸੰਬੰਧ ਮਰਦਾਂ ਅਤੇ ਔਰਤਾਂ ਦੋਵਾਂ ਵਿੱਚ ਬਰਾਬਰ ਦੇਖਿਆ ਗਿਆ ਸੀ। ਖੋਜਕਰਤਾਵਾਂ ਨੇ ਕਿਹਾ ਕਿ ਬਹੁਤ ਜ਼ਿਆਦਾ ਕਸਰਤ ਜਾਂ ਖਾਸ ਖੇਡਾਂ ਦੇ ਸੰਬੰਧ ਵਿੱਚ ਇਹ ਨਤੀਜੇ ਵੱਖਰੇ ਹੋ ਸਕਦੇ ਹਨ। ਇਹ ਅਧਿਐਨ ਦੋਵਾਂ ਲਿੰਗਾਂ ਦੀ ਆਬਾਦੀ ਦੇ ਸਭ ਤੋਂ ਵੱਡੇ ਮਹਾਂਮਾਰੀ ਵਿਗਿਆਨ ਅਧਿਐਨ ਵਿੱਚ ਲਗਭਗ 400,000 ਲੋਕਾਂ ਦੇ ਅੰਕੜਿਆਂ ‘ਤੇ ਅਧਾਰਤ ਹੈ।

ਸਵੀਡਨ ਦੇ ਖੋਜਕਰਤਾਵਾਂ ਨੇ ਉਨ੍ਹਾਂ ਲੋਕਾਂ ਦਾ ਅਧਿਐਨ ਕੀਤਾ ਜਿਨ੍ਹਾਂ ਨੇ 1989 ਅਤੇ 2010 ਦੇ ਵਿਚਕਾਰ ਦੁਨੀਆ ਦੀ ਸਭ ਤੋਂ ਵੱਡੀ ਲੰਬੀ ਦੂਰੀ ਦੀ ਅੰਤਰ-ਦੇਸ਼ ਦੌੜ ਵਿੱਚ ਹਿੱਸਾ ਲਿਆ ਸੀ। ਇਸ ‘ਚ ਭਾਗ ਲੈਣ ਵਾਲਿਆਂ ‘ਚ ਦੂਜਿਆਂ ਦੇ ਮੁਕਾਬਲੇ ਚਿੰਤਾ ਦੇ ਵਿਕਾਸ ਦਾ ਘੱਟ ਜੋਖਮ ਪਾਇਆ ਗਿਆ।

ਭਾਰੀ ਮੀਂਹ ਵੀ ਨਹੀਂ ਤੋੜ ਸਕਿਆ ਕਿਸਾਨਾਂ ਦਾ ਹੌਸਲਾ, ਪਾਣੀ ‘ਚ ਬੈਠ ਕੇ ਕੀਤਾ ਖੇਤੀ ਦੇ ਕਾਲੇ ਕਾਨੂੰਨਾਂ ਦਾ ਵਿਰੋਧ

0

ਖੇਤੀ ਦੇ ਕਾਲੇ ਕਾਨੂੰਨਾਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਹੱਦਾਂ ’ਤੇ ਧਰਨਾਕਾਰੀ ਕਿਸਾਨਾਂ ਦਾ ਸਰਕਾਰ ਦੇ ਨਾਲ –ਨਾਲ ਮੌਸਮ ਵੀ ਲਗਾਤਾਰ ਇਮਤਿਹਾਨ ਲੈ ਰਿਹਾ ਹੈ। ਬਾਰਡਰਾਂ ’ਤੇ ਬਣਾਏ ਕੱਚੇ ਆਸ਼ਿਆਨੇ ਤੇਜ਼ ਮੀਂਹ ਸਹਿਣ ਨਹੀਂ ਕਰ ਰਹੇ। ਸ਼ਨੀਵਾਰ ਨੂੰ ਸਵੇਰ ਤੋਂ ਹੀ ਪਏ ਤੇਜ਼ ਮੀਂਹ ਦੀ ਵਜ੍ਹਾ ਨਾਲ ਸਿੰਘੂ ਬਾਰਡਰ ਤੋਂ ਇਲਾਵਾ ਗਾਜ਼ੀਪੁਰ ਬਾਰਡਰ ਅਤੇ ਟਿਕਰੀ ਬਾਰਡਰ ’ਤੇ ਕਿਸਾਨਾਂ ਦੇ ਪੰਡਾਲ ਅਤੇ ਝੌਂਪੜੀਆਂ ’ਚ ਮੀਂਹ ਦਾ ਪਾਣੀ ਭਰ ਗਿਆ। ਇਹੀ ਨਹੀਂ, ਆਸ਼ਿਆਨਿਆਂ ਅਤੇ ਟਰਾਲੀਆਂ ’ਚ ਰੱਖਿਆ ਰਾਸ਼ਨ ਵੀ ਭਿੱਜ ਗਿਆ।

ਇਸ ਦੌਰਾਨ ਗਾਜ਼ੀਪੁਰ ਬਾਰਡਰ ’ਤੇ ਮੁੱਖ ਨਾਲਾ ਨਾ ਖੋਲ੍ਹਣ ਕਾਰਨ ਧਰਨੇ ਵਾਲੀ ਥਾਂ ’ਤੇ ਮੀਂਹ ਦਾ ਪਾਣੀ ਭਰ ਗਿਆ, ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਸਮੱਸਿਆ ਹੋਈ। ਇਸ ਦਰਮਿਆਨ ਧਰਨੇ ’ਤੇ ਪੁੱਜੇ ਰਾਕੇਸ਼ ਟਿਕੈਤ ਨੇ ਨਾਲਾ ਨਾ ਖੋਲ੍ਹਣ ’ਤੇ ਪ੍ਰਸ਼ਾਸਨ ਦੇ ਵਿਰੋਧ ’ਚ ਮੀਂਹ ਦੇ ਭਰੇ ਹੋਏ ਪਾਣੀ ’ਚ ਬੈਠ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਜਿੰਨੇ ਚਾਹੇ ਜ਼ੁਲਮ ਕਿਸਾਨਾਂ ’ਤੇ ਕਰ ਲਵੇ ਪਰ ਕਿਸਾਨ ਟਸ ਤੋਂ ਮਸ ਨਹੀਂ ਹੋਣਗੇ। ਅਜਿਹੀ ਸਥਿਤੀ ‘ਚ ਵੀ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ। ਉਹ ਲਗਾਤਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਕਰ ਰਹੇ ਹਨ।

ਪੰਜਾਬ ਦੇ CM ਦੀ ਚੋਣ ਰਣਨੀਤੀ ਦੀ ਰੂਪ-ਰੇਖਾ ਤਿਆਰ, ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

0

ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਇਸ ਲਈ ਸਿਆਸੀਆਂ ਪਾਰਟੀਆਂ ਨੇ ਆਪਣੀ ਚੋਣ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੋਣ ਰਣਨੀਤੀ ਦੀ ਰੂਪ-ਰੇਖਾ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਤਹਿਤ ਉਨ੍ਹਾਂ ਨੇ ਆਪਣੀਆਂ ਤਰਜ਼ੀਹਾਂ ਨਿਰਧਾਰਿਤ ਕਰ ਦਿੱਤੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਦੀ ਰਣਨੀਤੀ ਦੇ ਅਨੁਸਾਰ ਸਭ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਨੇਤਾਵਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕੀਤਾ ਅਤੇ ਹੁਣ ਦੂਜੇ ਪੜਾਅ ’ਚ ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਦੌਰੇ ਸ਼ੁਰੂ ਕੀਤੇ ਜਾਣਗੇ।

ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਜ਼ਿਲ੍ਹੇ ਦਾ ਦੌਰਾ ਅਗਲੇ ਹਫ਼ਤੇ ਕੀਤਾ ਜਾਵੇਗਾ, ਜਿਸ ਦੌਰਾਨ ਵੱਖ-ਵੱਖ ਸਰਕਾਰੀ ਪ੍ਰਾਜੈਕਟਾਂ ਦੇ ਉਦਘਾਟਨ ਦੇ ਨਾਲ-ਨਾਲ ਉਹ ਕਾਂਗਰਸ ਦੇ ਚੁਣੇ ਹੋਏ ਪ੍ਰਤੀਨਿਧੀਆਂ ਅਤੇ ਪਾਰਟੀ ਆਗੂਆਂ ਨੂੰ ਵੀ ਮਿਲਣਗੇ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਤੋਂ ਬਾਅਦ ਆਪਣੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੂੰ ਹੋਰ ਜ਼ਿਲ੍ਹਿਆਂ ਦੇ ਦੌਰਿਆਂ ਦੀ ਰੂਪ-ਰੇਖਾ ਤਿਆਰ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਹਨ।

ਚੰਡੀਗੜ੍ਹ ’ਚ ਤਾਂ ਮੁੱਖ ਮੰਤਰੀ ਲਗਾਤਾਰ ਰੋਜ਼ਾਨਾ ਸਰਕਾਰੀ ਬੈਠਕਾਂ ’ਚ ਹਿੱਸਾ ਲੈ ਰਹੇ ਹਨ ਪਰ ਕਾਂਗਰਸ ਦੇ ਚੁਣੇ ਹੋਏ ਪ੍ਰਤੀਨਿਧੀਆਂ ਵੱਲੋਂ ਇਹ ਕਿਹਾ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿਲ੍ਹਿਆਂ ਦੇ ਦੌਰੇ ਸ਼ੁਰੂ ਕਰ ਦੇਣੇ ਚਾਹੀਦੇ ਹਨ।

ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਦਿੱਲੀ ‘ਚ ਕੀਤਾ ਅਲਰਟ

0

ਦਿੱਲੀ-ਐਨਸੀਆਰ ਵਿੱਚ ਹੋਈ ਭਾਰੀ ਬਾਰਸ਼ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ।ਆਈਐਮਡੀ ਦਾ ਕਹਿਣਾ ਹੈ ਕਿ 17 ਸਤੰਬਰ ਤੋਂ ਦਿੱਲੀ ਵਿੱਚ ਦੁਬਾਰਾ ਭਾਰੀ ਬਾਰਸ਼ ਪੈ ਸਕਦੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁੱਝ ਹਿੱਸਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਪਟਿਆਲਾ ਸ਼ਹਿਰ ‘ਚ ਵੀ ਅੱਜ ਸਵੇਰੇ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ।ਮੌਸਮ ਵਿਭਾਗ ਅਨੁਸਾਰ ਮੀਂਹ ਦਿੱਲੀ-ਐਨਸੀਆਰ ਦੇ ਨਾਲ-ਨਾਲ ਪੰਜਾਬ ਅਤੇ ਰਾਜਸਥਾਨ ਵਿੱਚ ਵੀ ਪਏਗਾ। 17 ਅਤੇ 18 ਸਤੰਬਰ ਨੂੰ ਦਿੱਲੀ ਵਿੱਚ ਦੁਬਾਰਾ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 3 ਤੋਂ 4 ਦਿਨਾਂ ਵਿੱਚ ਮੁੰਬਈ, ਕੋਂਕਣ ਖੇਤਰ ਅਤੇ ਪੱਛਮੀ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ।

ਰਾਇਗੜ੍ਹ, ਪੁਣੇ, ਰਤਨਾਗਿਰੀ, ਸਤਾਰਾ ਅਤੇ ਕੋਲਹਾਪੁਰ ਵਿੱਚ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਓਂਗਜ਼ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਹੋਰ ਹਿੱਸਿਆਂ ਵਿੱਚ ਆਮ ਮੀਂਹ ਦੀ ਸੰਭਾਵਨਾ ਹੈ।

ਆਈਐਮਡੀ ਵੱਲੋਂ ਕਿਹਾ ਗਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਵਿਕਸਤ ਹੋ ਰਿਹਾ ਹੈ। ਇਹ ਕੁੱਝ ਦਿਨਾਂ ਵਿੱਚ ਉੱਤਰ ਅਤੇ ਉੱਤਰ -ਪੱਛਮ ਵੱਲ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਐਤਵਾਰ ਤੋਂ ਮੁੰਬਈ ਸਮੇਤ ਪੱਛਮੀ ਮਹਾਰਾਸ਼ਟਰ, ਕੋਂਕਣ ਖੇਤਰ ਵਿੱਚ ਬਾਰਸ਼ ਹੋਵੇਗੀ।

ਪੰਜਾਬ ਦੇ CM ਨੇ ਦਿੱਤੇ ਨਿਰਦੇਸ਼: ਪੰਜਾਬ ਪੁਲਿਸ ਦੀ ਭਰਤੀ ਪ੍ਰੀਖਿਆ ਸਖਤ ਸੁਰੱਖਿਆ ਦੇ ਵਿਚਕਾਰ ਹੋਵੇਗੀ, ਲਗਾਏ ਜਾਣਗੇ Jammer

0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਵਿਭਾਗ ਵਿੱਚ ਹੋਣ ਵਾਲੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਲਈ ਸਖਤ ਨਿਯਮ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਕੈਪਟਨ ਨੇ ਸ਼ਨੀਵਾਰ ਨੂੰ ਡੀਜੀਪੀ ਦਿਨਕਰ ਗੁਪਤਾ ਨੂੰ ਪ੍ਰੀਖਿਆ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੀ ਭਰਤੀ ਵਿੱਚ ਧੋਖਾਧੜੀ ਕਰਨ ਵਾਲਿਆਂ ਦੀਆਂ ਕਥਿਤ ਕੋਸ਼ਿਸ਼ਾਂ ਦੇ ਮੱਦੇਨਜ਼ਰ ਪ੍ਰੀਖਿਆ  ਕੇਂਦਰਾਂ ਵਿੱਚ ਸੁਰੱਖਿਆ ਉਪਾਅ ਮਜ਼ਬੂਤ ​​ਕਰਨ ਲਈ ਕਿਹਾ ਹੈ।

ਡੀਜੀਪੀ ਨੇ ਕਿਹਾ ਕਿ ਇੰਟਰਨੈਟ ਜਾਂ ਬਲੂਟੁੱਥ ਕਨੈਕਟੀਵਿਟੀ ਨੂੰ ਰੋਕਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਅਤੇ ਹੋਰ ਇਲੈਕਟ੍ਰੌਨਿਕ ਯੰਤਰ ਲਗਾਏ ਜਾ ਰਹੇ ਹਨ। ਜੈਮਰ ਲਗਾਏ ਜਾਣ ਕਾਰਨ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਫ਼ੋਨ ਜਾਂ ਇੰਟਰਨੈਟ ਸੇਵਾਵਾਂ ਪੂਰੀ ਤਰ੍ਹਾਂ ਮੁਅੱਤਲ ਰਹਿਣਗੀਆਂ।

ਮੁੱਖ ਸਕੱਤਰ ਨੇ ‘ਬਸੇਰਾ’ ਸਕੀਮ ਦੇ ਲਾਗੂਕਰਨ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਹੀਨਾਵਾਰ ਸਮੀਖਿਆ ਦੇ ਦਿੱਤੇ ਆਦੇਸ਼

0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਤਹਿਤ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ, ਜਲੰਧਰ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ   ਵਿੱਚ ਝੁੱਗੀ-ਝੌਂਪੜੀ ਵਾਲੀਆਂ ਛੇ ਹੋਰ ਥਾਵਾਂ ‘ਤੇ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਮਨਜ਼ੂਰੀ ਇੱਥੇ ‘ਬਸੇਰਾ’ ਸਕੀਮ ਅਧੀਨ ਸੰਚਾਲਨ ਕਮੇਟੀ ਦੀ ਪੰਜਵੀਂ ਮੀਟਿੰਗ ਦੌਰਾਨ ਦਿੱਤੀ ਗਈ। ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕੀਤੀ।ਇਸ ਫੈਸਲੇ ਦੇ ਨਾਲ ਹੀ ਸੂਬੇ ਦੇ ਵੱਖ ਵੱਖ  ਜ਼ਿਲ੍ਹਿਆਂ ਵਿੱਚ ਹੁਣ ਤੱਕ 46 ਝੁੱਗੀ-ਝੌਂਪੜੀ ਵਾਲੀਆਂ ਥਾਵਾਂ ‘ਤੇ ਰਹਿੰਦੇ 8,141 ਪਰਿਵਾਰਾਂ ਨੂੰ ਘਰਾਂ ਦੇ ਮਾਲਕੀ ਹੱਕ ਮਿਲ ਗਏ ਹਨ।

ਇਸ ਮੀਟਿੰਗ ‘ਚ ਮੁੱਖ ਸਕੱਤਰ ਨੇ ‘ਬੇਘਰਿਆਂ ਲਈ ਘਰ’ ਸਕੀਮ ਦੀ ਮਹੀਨਾਵਾਰ ਸਮੀਖਿਆ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ ਅਤੇ ਛੇਤੀ ਤੋਂ ਛੇਤੀ ਉਨ੍ਹਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।

ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਲੋਕ-ਪੱਖੀ ਯੋਜਨਾ ਦੇ ਨਿਰਵਿਘਨ ਅਮਲ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ। ਸ਼ਹਿਰੀ ਖੇਤਰਾਂ ਵਿੱਚ ਰਾਜ ਸਰਕਾਰ ਦੀ ਜ਼ਮੀਨ ‘ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਪੀ.ਡਬਲਿਊ.ਡੀ. ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੁੱਖ ਮੰਤਰੀ ਕੇਜਰੀਵਾਲ ਦੀ ਕਰਮਚਾਰੀਆਂ ਨੂੰ ਸਲਾਹ – ਅਹੁਦੇ ਦੀ ਮੰਗ ਨਾ ਕਰੋ, ਦੇਸ਼ ਲਈ ਕੰਮ ਕਰਕੇ ਆਪਣੀ ਕਾਬਲੀਅਤ ਸਾਬਤ ਕਰੋ

0

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਚੋਣਾਂ ਲੜਨ ਲਈ ਟਿਕਟਾਂ ਅਤੇ ਅਹੁਦਿਆਂ ਦੀ ਇੱਛਾ ਨਾ ਰੱਖਣ ਅਤੇ ਇਸ ਦੇ ਬਜਾਏ ਦੇਸ਼ ਅਤੇ ਸਮਾਜ ਲਈ ਕੰਮ ਕਰਕੇ ਆਪਣੀ ਕਾਬਲੀਅਤ ਸਾਬਤ ਕਰਨ ਨੂੰ ਕਿਹਾ। ਪਾਰਟੀ ਦੀ ਕੌਮੀ ਕੌਂਸਲ ਦੀ ਬੈਠਕ ਵਿੱਚ ਆਪਣੇ ਆਨਲਾਇਨ ਸੰਬੋਧਨ ਦੇ ਦੌਰਾਨ, ਕੇਜਰੀਵਾਲ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਲੋਕ ਉਨ੍ਹਾਂ ਦੀ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵਰਗੀ ਪਾਰਟੀ ਵਜੋਂ ਮਾਨਤਾ ਦੇਣ। ਉਨ੍ਹਾਂ ਨੇ ਆਪ ਪਾਰਟੀ ਦੇ ਲੋਕਾਂ ਨੂੰ ਅਹੁਦੇ ਅਤੇ ਟਿਕਟ ਲਈ ਆਪਣੀਆਂ ਇੱਛਾਵਾਂ ਨੂੰ ਛੱਡਣ ਲਈ ਕਿਹਾ।

ਕੇਜਰੀਵਾਲ ਨੇ ਕਿਹਾ, “ਜੇਕਰ ਤੁਸੀ ਮੇਰੇ ਕੋਲ ਅਹੁਦੇ ਮੰਗਣ ਆਉਂਦੇ ਹੋ, ਤਾਂ ਇਸ ਦਾ ਮਤਲੱਬ ਹੈ ਕਿ ਤੁਸੀ ਇਸ ਦੇ ਲਾਇਕ ਨਹੀਂ ਹੋ ਅਤੇ ਤੁਹਾਨੂੰ ਇਸ ਨੂੰ ਮੰਗਣਾ ਪੈ ਰਿਹਾ ਹੈ। ਤੁਹਾਨੂੰ ਇਸ ਤਰ੍ਹਾਂ ਨਾਲ ਕੰਮ ਕਰਨਾ ਚਾਹੀਦਾ ਹੈ ਕਿ ਮੈਨੂੰ ਕਹਿਣਾ ਪਏ ਕਿ ਇਹ ਅਹੁਦਾ ਤੁਹਾਨੂੰ ਸੰਭਾਲਨਾ ਚਾਹੀਦਾ ਹੈ।” ਆਮ ਆਦਮੀ ਪਾਰਟੀ ਰਾਸ਼ਟਰੀ ਪੱਧਰ ‘ਤੇ ਪਾਰਟੀ ਨੂੰ ਵਿਸਥਾਰ ਦੇਣ ਦੀ ਯੋਜਨਾ ਦੇ ਤਹਿਤ ਪੰਜਾਬ, ਗੋਆ, ਉਤਰਾਖੰਡ ਅਤੇ ਗੁਜਰਾਤ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿੱਥੇ ਚੋਣ ਹੋਣੇ ਹਨ। ਕੇਜਰੀਵਾਲ ਨੇ ਕਿਹਾ, “ਸ਼ਹੀਦ – ਏ – ਆਜਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਸਾਡੀ ਪਾਰਟੀ ਦੇ ਦੋ ਪ੍ਰਮੁੱਖ ਆਦਰਸ਼ ਹਨ। ਸਾਡੇ ਹਰ ਇੱਕ ਕਰਮਚਾਰੀ ਨੂੰ ਉਨ੍ਹਾਂ ਦੀ ਤਰ੍ਹਾਂ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਹੋਵੇਗਾ। ”

ਪੰਜਾਬ ‘ਚ ਵਧ ਰਹੇ ਅਪਰਾਧਾਂ ਲਈ ਕੈਪਟਨ ਅਮਰਿੰਦਰ ਸਿੱਧੇ ਤੌਰ ‘ਤੇ ਜ਼ਿੰਮੇਵਾਰ : ਹਰਪਾਲ ਸਿੰਘ ਚੀਮਾ

0

25 ਹਜ਼ਾਰ ਦੇ ਕਰੀਬ ਭਗੌੜੇ ਪੁਲੀਸ ਦੀ ਗ੍ਰਿਫਤ ਵਿਚੋਂ ਬਾਹਰ

ਗੈਂਗਸਟਰਾਂ ਨੂੰ ਚੋਣਾਂ ਵਿੱਚ ਇਸਤੇਮਾਲ ਕਰਨ ਦੇ ਮਨਸੂਬੇ ਨਾਲ ਕਾਂਗਰਸ ਕਰ ਰਹੀ ਹੈ ਪੁਸ਼ਤਪਨਾਹੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, ‘ ਸੂਬੇ ਵਿੱਚ ਕਾਨੂੰਨ ਅਤੇ ਨਿਆਂ ਦੀ ਵਿਵਸਥਾ ਦਿਨ- ਬ- ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹਰ ਰੋਜ਼ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।’ ਉਨਾਂ ਦੋਸ਼ ਲਾਇਆ ਕਿ ਪੰਜਾਬ ‘ਚ ਵਧ ਰਹੇ ਅਪਰਾਧਾਂ ਲਈ ਕਾਂਗਰਸ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ, ਜਿਸ ਨੇ ਅਦਾਲਤਾਂ ਵੱਲੋਂ ਭਗੌੜਾ ਕਰਾਰ ਦਿੱਤੇ ਅਪਰਾਧੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ।

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਪੰਜਾਬ ਵਿੱਚ ਅਗਵਾ ਕਰਨ ਅਤੇ ਉਸ ਤੋਂ ਬਾਅਦ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿੱਚ ਦਿਨ- ਬ- ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਗੈਂਗਾਂ ਦੇ ਨਾਮ ਤੇ ਦਿਨ ਦਿਹਾੜੇ ਸਰੇ ਬਾਜ਼ਾਰ ਵਿਚ ਨੌਜਵਾਨਾਂ ਦੇ ਕਤਲ ਹੋ ਰਹੇ ਹਨ, ਪ੍ਰੰਤੂ ਕਾਂਗਰਸ ਸਰਕਾਰ ਇਸ ਗੱਲ ਨੂੰ ਮੰਨਣ ਤੋਂ ਵੀ ਇਨਕਾਰੀ ਹੈ।” ਉਨਾਂ ਕਿਹਾ ਕਿ ਇਹੋ ਹਾਲਾਤ ਪਿਛਲੀ ਅਕਾਲੀ ਸਰਕਾਰ ਦੇ ਦੌਰਾਨ ਵੀ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਨਾਂ ਦੀ ਸਰਕਾਰ ਆਉਣ ਤੋਂ ਬਾਅਦ ਇਨਾਂ ਅਪਰਾਧੀਆਂ ਨੂੰ ਪਕੜ ਕੇ ਜੇਲਾਂ ਵਿੱਚ ਡੱਕਿਆ ਜਾਵੇਗਾ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਆਪਣੇ ਸਾਰੇ ਵਾਅਦੇ ਭੁਲਾ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਦੇ ਅਨੁਸਾਰ ਹੀ ਸੂਬੇ ਵਿੱਚ ਇਸ ਸਮੇਂ 25 ਹਜਾਰ ਦੇ ਕਰੀਬ ਭਗੌੜੇ ਪੁਲੀਸ ਦੀ ਗ੍ਰਿਫਤ ਵਿਚੋਂ ਬਾਹਰ ਹਨ। ਜਿਨਾਂ ਖ਼ਿਲਾਫ਼ ਨਸ਼ਾ ਤਸਕਰੀ, ਅਗਵਾ ਕਰਨ, ਫ਼ਿਰੌਤੀਆਂ ਲੈਣ ਅਤੇ ਭਾੜੇ ਦੇ ਕਤਲ ਕਰਨ ਜਿਹੇ ਗੰਭੀਰ ਮਾਮਲੇ ਅਦਾਲਤਾਂ ਵਿੱਚ ਪਏ ਹਨ ਅਤੇ ਇਨਾਂ ਅਪਰਾਧੀਆਂ ਖ਼ਿਲਾਫ਼ ਪੁਲੀਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ। ਉਨਾਂ ਦੋਸ਼ ਲਾਇਆ ਕਿ ਅਪਰਾਧੀਆਂ ਖ਼ਿਲਾਫ਼ ਥਾਣਿਆਂ ਵਿੱਚ ਕੇਸ ਦਰਜ ਕਰਕੇ ਦਿਖਾਵੇ ਦੇ ਤੌਰ ‘ਤੇ ਗਿਣਤੀ ਹੀ ਵਧਾਈ ਜਾ ਰਹੀ ਹੈ, ਪਰ ਕਨੂੰਨੀ ਅਮਲ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਸਗੋਂ ਭਗੌੜਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਰਾਜਸੀ ਆਗੂਆਂ ਅਤੇ ਅਪਰਾਧੀਆਂ ਵਿਚਕਾਰ ਗਠਜੋੜ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨਾਂ ਭਗੌੜਿਆਂ ਨੂੰ ਰਾਜਸੀ ਆਗੂਆਂ ਦੀ ਸ਼ਹਿ ਹੈ ਅਤੇ ਰਾਜਸੀ ਆਗੂ ਅਪਰਾਧੀਆਂ ਨੂੰ ਆਪਣੇ ਰਾਜਸੀ ਮੁਫਾਦਾਂ ਲਈ ਵਰਤਦੇ ਹਨ । ਉਨਾਂ ਕਿਹਾ ਭਾਵੇਂ ਰਾਜ ਕਰਨ ਵਾਲੀਆਂ ਪਰਟੀਆਂ ਜ਼ਰੂਰ ਬਦਲ ਗਈਆਂ, ਪਰ ਅਪਰਾਧੀਆਂ ਅਤੇ ਰਾਜਸੀ ਆਗੂਆਂ ਦੇ ਗਠਜੋੜ ਪਹਿਲਾਂ ਦੀ ਤਰਾਂ ਹੀ ਕਾਇਮ ਹਨ। ਚੀਮਾ ਨੇ ਸ਼ੱਕ ਜਾਹਿਰ ਕਰਦਿਆਂ ਕਿਹਾ ਕਿ ਅਗਲੇ ਵਰੇ ਪੰਜਾਬ ਵਿਧਾਨ ਦੀਆਂ ਚੋਣਾ ਹਨ ਅਤੇ ਰਾਜਸੀ ਆਗੂ ਇਨਾਂ ਅਪਰਾਧੀਆਂ ਦਾ ਰਾਜਨੀਤਿਕ ਲਾਭ ਲੈਣ ਲਈ ਲਾਜ਼ਮੀ ਤੌਰ ‘ਤੇ ਵਰਤੋਂ ਕਰਨਗੀਆਂ। ਹਰਪਾਲ ਸਿੰਘ ਚੀਮਾ ਨੇ ਕਿਹਾ ਭਗੌੜੇ ਅਪਰਾਧੀਆਂ ਅਤੇ ਸੂਬੇ ‘ਚ ਵਧ ਰਹੀਆਂ ਅਪਰਾਧਿਕ ਕਾਰਵਾਈਆਂ ਆਦਿ ਸਾਰੇ ਮਾਮਲਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ

0

ਗੁਜਰਾਤ : ਗੁਜਰਾਤ ਵਿੱਚ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਸ਼ਨੀਵਾਰ ਯਾਨੀ ਕਿ ਅੱਜ ਵਿਜੇ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਦਾ ਧੰਨਵਾਦ ਕਰਦਾ ਹਾਂ। ਵਿਜੇ ਰੂਪਾਨੀ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।

ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਜੇ ਰੂਪਾਨੀ ਨੇ ਰਾਜ ਦੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਰੂਪਾਨੀ ਨੇ ਆਪਣਾ ਅਸਤੀਫਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ 5 ਸਾਲ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ ਅਤੇ ਹੁਣ ਉਹ ਪਾਰਟੀ ਜੋ ਕੰਮ ਦੇਵੇਗੀ ਉਸ ਨੂੰ ਕਰਨਗੇ। ਹੁਹੁਣ ਸਿਆਸਤ ਦੇ ਗਲਿਆਰਿਆਂ ਵਿੱਚ ਮੁੱਖ ਮੰਤਰੀ ਦੀ ਦੌੜ ਵਿੱਚ ਮਨਸੁਖ ਮੰਡਵੀਆ, ਨਿਤਿਨ ਪਟੇਲ, ਸੀ ਆਰ ਪਟੇਲ, ਪੁਰਸ਼ੋਤਮ ਰੁਪਾਲਾ ਦੇ ਨਾਂ ਅੱਗੇ ਮੰਨੇ ਜਾ ਰਹੇ ਹਨ।

ਆਮ ਜਨਤਾ ਲਈ ਰਾਹਤ ਦੀ ਖਬਰ, ਸਰਕਾਰ ਨੇ ਖਾਣ ਵਾਲੇ ਤੇਲ ‘ਤੇ ਘਟਾਈ Import Duty

0

ਕੇਂਦਰ ਸਰਕਾਰ ਨੇ ਜਨਤਾ ਨੂੰ ਤੋਹਫਾ ਦਿੱਤਾ ਹੈ। ਕੋਰੋਨਾ ਦੇ ਦੌਰ ਵਿੱਚ ਮਹਿੰਗਾਈ ਕਾਰਨ ਲੋਕ ਬਹੁਤ ਹੀ ਪ੍ਰੇਸ਼ਾਨ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਨੇ ਪਾਮ ਤੇਲ, ਸੋਇਆ ਤੇਲ ਅਤੇ ਸੂਰਜਮੁਖੀ ਦੇ ਤੇਲ ਵਰਗੇ ਖਾਣ ਵਾਲੇ ਤੇਲ ਦੀ ਦਰਾਮਦ ‘ਤੇ ਬੇਸ ਇੰਪੋਰਟ ਡਿਊਟੀ ਘਟਾ ਦਿੱਤੀ ਹੈ। ਅਜਿਹਾ ਕਰਨ ਕਾਰਨ ਇਸ ਨਾਲ ਖਾਣਾ ਪਕਾਉਣ ਵਿੱਚ ਵਰਤੇ ਜਾਣ ਵਾਲੇ ਤੇਲ ਦੀ ਕੀਮਤ ਤਿਉਹਾਰਾਂ ਤੋਂ ਪਹਿਲਾਂ ਹੇਠਾਂ ਆ ਜਾਵੇਗੀ।

ਇੱਕ ਰਿਪੋਰਟ ਅਨੁਸਾਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਕੱਚੇ ਪਾਮ ਤੇਲ, ਕੱਚੇ ਸੋਇਆ ਤੇਲ ਅਤੇ ਕੱਚੇ ਸੂਰਜਮੁਖੀ ਦੇ ਤੇਲ ‘ਤੇ ਬੇਸ ਇੰਪੋਰਟ ਡਿਊਟੀ ਹੁਣ 2.5 ਫੀਸਦੀ ਹੋ ਗਈ ਹੈ। ਜਦੋਂ ਕਿ ਪਹਿਲਾਂ ਕੱਚੇ ਪਾਮ ਤੇਲ ‘ਤੇ 10 ਫੀਸਦੀ ਅਤੇ ਕੱਚੇ ਸੋਇਆ ਤੇਲ ਅਤੇ ਸੂਰਜਮੁਖੀ ਦੇ ਤੇਲ ‘ਤੇ 7.5 ਫੀਸਦੀ ਦਾ ਬੇਸ ਇੰਪੋਰਟ ਟੈਕਸ ਸੀ। ਇਸ ਦੇ ਨਾਲ ਹੀ ਰਿਫਾਈਂਡ ਗ੍ਰੇਡ ਪਾਮ ਤੇਲ, ਸੋਇਆ ਤੇਲ ਅਤੇ ਸੂਰਜਮੁਖੀ ਦੇ ਤੇਲ ‘ਤੇ ਬੇਸ ਇੰਪੋਰਟ ਡਿਊਟੀ 37.5 ਫੀਸਦੀ ਤੋਂ ਘੱਟ ਕੇ 32.5 ਫੀਸਦੀ ‘ਤੇ ਆ ਗਈ ਹੈ।

ਬੇਸ ਇੰਪੋਰਟ ਡਿਊਟੀ ਘਟਣ ਤੋਂ ਬਾਅਦ ਹੁਣ ਕੱਚੇ ਪਾਮ ਤੇਲ, ਸੋਇਆਬੀਨ ਤੇਲ ਅਤੇ ਸੂਰਜਮੁਖੀ ਦੇ ਤੇਲ ਦੀ ਦਰਾਮਦ ‘ਤੇ ਕੁੱਲ 24.75 ਫੀਸਦੀ ਟੈਕਸ ਲੱਗੇਗਾ। ਇਸ ਵਿੱਚ 2.5 ਫੀਸਦੀ ਦੀ ਬੇਸ ਇੰਪੋਰਟ ਡਿਊਟੀ ਅਤੇ ਹੋਰ ਟੈਕਸ ਸ਼ਾਮਲ ਹਨ। ਇਸੇ ਤਰ੍ਹਾਂ ਰਿਫਾਈਂਡ ਪਾਮ ਤੇਲ, ਸੋਇਆਬੀਨ ਤੇਲ ਅਤੇ ਸੂਰਜਮੁਖੀ ਦੇ ਤੇਲ ਦੀ ਦਰਾਮਦ ‘ਤੇ ਹੁਣ ਕੁੱਲ 35.75 ਫੀਸਦੀ ਟੈਕਸ ਲੱਗੇਗਾ

ਇੰਡਸਟਰੀ ਬਾਡੀ ਸਾਲਵੈਂਟ ਐਕਸਟ੍ਰੈਕਟਰਸ ਐਸੋਸੀਏਸ਼ਨ ਆਫ਼ ਇੰਡੀਆ (ਐਸਈਏ) ਦੇ ਸੀਨੀਅਰ ਕਾਰਜਕਾਰੀ ਨਿਰਦੇਸ਼ਕ ਡਾਕਟਰ ਬੀਵੀ ਮਹਿਤਾ ਨੇ ਕਿਹਾ ਕਿ, ਕੋਰੋਨਾਵਾਇਰਸ ਮਹਾਂਮਾਰੀ ਸੰਕਟ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਵਿੱਚ ਰਿਕਾਰਡ ਵਾਧੇ ਦੇ ਕਾਰਨ ਇਹ ਲਗਾਤਾਰ ਦੂਜੇ ਸਾਲ ਗਿਰਾਵਟ ਆ ਸਕਦੀ ਹੈ।ਕੇਂਦਰ ਸਰਕਾਰ ਦੇ ਇਸ ਕਦਮ ਨਾਲ ਤੇਲ ਦੀਆਂ ਕੀਮਤਾਂ ਘਟਣ ਦੇ ਨਾਲ-ਨਾਲ ਖਪਤ ਵਿੱਚ ਵੀ ਵਾਧਾ ਹੋ ਸਕਦਾ ਹੈ।