Home Blog Page 2417

ਕਰਨਾਲ ਲਾਠੀਚਾਰਜ : ਰਿਟਾਇਰਡ ਜੱਜ ਕਰ ਸਕਦੇ ਨੇ SDM ਆਯੂਸ਼ ਸਿਨਹਾ ਮਾਮਲੇ ਦੀ ਜਾਂਚ

0

ਹਰਿਆਣਾ : ਕਿਸਾਨਾਂ ਦੇ ਸਿਰ ਭੰਨਣ ਦੇ ਹੁਕਮ ਦੇਣ ਵਾਲੇ ਐਸਡੀਐਮ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਇਸ ਬਾਰੇ ਐਲਾਨ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਂਝੀ ਪ੍ਰੈਸ ਕਾਨਫਰੰਸ ਵਿਚ ਕੀਤਾ ਹੈ।

ਕਿਸਾਨ ਨੇਤਾ ਗੁਰਨਾਮ ਚੜੂਨੀ ਨੇ ਦੱਸਿਆ ਕਿ ਪਰਿਵਾਰ ਦੇ ਦੋ ਮੈਂਬਰਾਂ ਨੂੰ ਡੀਸੀ ਰੇਟ ’ਤੇ ਨੌਕਰੀ ਦਿੱਤੀ ਜਾਵੇਗੀ ਤੇ ਇਹ ਇਕ ਹਫਤੇ ਦੇ ਅੰਦਰ ਅੰਦਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਐਸਡੀਐਮ ਆਯੂਸ਼ ਸਿਨਹਾ ਦੇ ਖਿਲਾਫ ਨਿਆਂਇਕ ਜਾਂਚ ਕੀਤੀ ਜਾਵੇਗੀ ਤੇ ਇਕ ਮਹੀਨੇ ਲਈ ਸਿਨਹਾ ਛੁੱਟੀ ’ਤੇ ਰਹਿਣਗੇ। ਐਸਡੀਐਮ ਦੇ ਖਿਲਾਫ ਏਸੀਐਸ ਦਵਿ਼ੰਦਰ ਸਿੰਘ ਜਾਂਚ ਕਰਨਗੇ।

ਖੁਸ਼ਖਬਰੀ! UAE ਨੇ ਭਾਰਤ ਸਮੇਤ ਇਨ੍ਹਾਂ 15 ਦੇਸ਼ਾਂ ਦੇ ਲੋਕਾਂ ਨੂੰ ਵਾਪਸੀ ਦੀ ਦਿੱਤੀ ਇਜਾਜ਼ਤ

0

UAE ਨੇ ਕੋਰੋਨਾ ਕਾਰਨ ਕਈ ਦੇਸ਼ਾਂ ਤੋਂ ਯਾਤਰੀਆਂ ਦੇ ਆਉਣ ‘ਤੇ ਰੋਕ ਲਗਾਈ ਹੋਈ ਸੀ ਪਰ ਹੁਣ ਯੂਏਈ ਵੱਲੋਂ ਇਸ ਸੰਬੰਧ ‘ਚ ਕੁੱਝ ਰਾਹਤ ਦਿੱਤੀ ਗਈ ਹੈ। ਸੰਯੁਕਤ ਅਰਬ ਅਮੀਰਾਤ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ 15 ਦੇਸ਼ਾਂ ਦੇ ਉਹ ਲੋਕ 12 ਸਤੰਬਰ ਤੋਂ ਯੂਏਈ ਪਰਤ ਸਕਦੇ ਹਨ, ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ।

ਟਵਿਟਰ ‘ਤੇ ਇੱਕ ਅਧਿਕਾਰਤ ਬਿਆਨ ਸਾਂਝਾ ਕਰਦਿਆਂ ਕਿਹਾ ਕਿ ਜੋ ਲੋਕ ਪਰਤ ਸਕਦੇ ਹਨ, ਉਨ੍ਹਾਂ ‘ਚ ਉਹ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮਾਂ ਵਿਦੇਸ਼ ‘ਚ ਰਹੇ।ਇਸ ਬਿਆਨ ਅਨੁਸਾਰ, ‘ਯੂਏਈ 12 ਸਤੰਬਰ, 2021 ਤੋਂ WHO ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਉਨ੍ਹਾਂ ਲੋਕਾਂ ਨੂੰ ਪਰਤਣ ਦੀ ਇਜਾਜ਼ਤ ਦਿੰਦਾ ਹੈ ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ।

ਇਨ੍ਹਾਂ ‘ਚ ਉਹ ਲੋਕ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮੇਂ ਤਕ ਵਿਦੇਸ਼ ‘ਚ ਰਹੇ। ਯੂਏਈ ਦੇ ਇਸ ਫੈਸਲੇ ਨਾਲ ਭਾਰਤ, ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ, ਵੀਅਤਨਾਮ, ਨਾਮੀਬਿਆ, ਜੌਂਬੀਆ, ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ, ਯੁਗਾਂਡਾ, ਸਿਏਰਾ ਲਿਓਨ, ਲਾਇਬੇਰੀਆ, ਦੱਖਣੀ ਅਫਰੀਕਾ, ਨਾਈਜੀਰੀਆ ਤੇ ਅਫਗਾਨਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਹਤ ਮਿਲੇਗੀ। ਆਰਾਇਵਲ ਸ਼ਰਤਾਂ ਬਾਰੇ ਵੇਰਵਾ ਦਿੰਦਿਆਂ ਯੂਏਈ ਨੇ ਕਿਹਾ ਆਈਸੀਏ ਦੀ ਵੈਬਸਾਈਟ ਜ਼ਰੀਏ ਅਪਲਾਈ ਕਰ ਸਕਦੇ ਹਨ।

Karnal Protest : ਕਰਨਾਲ ‘ਚ ਕਿਸਾਨਾਂ ਨੇ ਲਾਏ ਡੇਰੇ, ਅੱਜ ਫਿਰ ਹੋਵੇਗੀ ਸਾਂਝੀ ਪ੍ਰੈਸ ਕਾਨਫਰੰਸ

0

ਕਰਨਾਲ : ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਸ਼ਨੀਵਾਰ ਨੂੰ ਇਕ ਹੋਰ ਦੌਰ ਦੀ ਗੱਲਬਾਤ ਹੋਵੇਗੀ। ਜਿਸ ’ਚ ਦੋਹਾਂ ਪੱਖਾਂ ਨੂੰ ਸ਼ੁੱਕਰਵਾਰ ਨੂੰ 4 ਘੰਟੇ ਦੀ ਲੰਬੀ ਮੈਰਾਥਨ ਬੈਠਕ ਤੋਂ ਬਾਅਦ ਮੁੱਦਿਆਂ ਦੇ ਜਲਦ ਹੋਣ ਦੀ ਉਮੀਦ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਜਾਟ ਭਵਨ ਵਿਚ ਚੱਲ ਰਹੀ ਹੈ। 28 ਅਗਸਤ ਨੂੰ ਪੁਲਿਸ ਲਾਠੀਚਾਰਜ ਵਿਰੁੱਧ ਕਿਸਾਨਾਂ ਨੇ ਮੰਗਲਵਾਰ ਨੂੰ ਕਰਨਾਲ ’ਚ ਜ਼ਿਲ੍ਹਾ ਹੈੱਡ ਕੁਆਰਟਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਸੀ।

ਉਨ੍ਹਾਂ ਦੀ ਮੁੱਖ ਮੰਗ ਐੱਸ.ਡੀ.ਐੱਮ. ਆਊਸ਼ ਸਿਨਹਾ ਨੂੰ ਮੁਅੱਤਲ ਕਰਨਾ ਹੈ, ਜੋ ਕਥਿਤ ਤੌਰ ’ਤੇ ਪੁਲਿਸ ਮੁਲਾਜ਼ਮਾਂ ਨੂੰ ਇਹ ਕਹਿੰਦੇ ਹੋਏ ਸੁਣੇ ਗਏ ਸਨ ਕਿ ਜੇਕਰ ਉਹ ਹੱਦ ਪਾਰ ਕਰਦੇ ਹਨ ਤਾਂ ਕਿਸਾਨਾਂ ਦਾ ‘ਸਿਰ ਭੰਨ੍ਹ’ ਦਿਓ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ 28 ਅਗਸਤ ਦੀ ਹਿੰਸਾ ਤੋਂ ਬਾਅਦ ਇਕ ਕਿਸਾਨ ਦੀ ਮੌਤ ਹੋ ਗਈ, ਹਾਲਾਂਕਿ ਪ੍ਰਸ਼ਾਸਨ ਨੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ। ਕਰਨਾਲ ਜ਼ਿਲ੍ਹਾ ਹੈੱਡ ਕੁਆਰਟਰ ਦੇ ਬਾਹਰ ਕਿਸਨਾਂ ਦਾ ਧਰਨਾ ਸ਼ਨੀਵਾਰ ਨੂੰ 5ਵੇਂ ਦਿਨ ਵੀ ਜਾਰੀ ਹੈ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਚਾਰ ਘੰਟੇ ਚੱਲੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਖਿੜੇ ਚਿਹਰਿਆਂ ਨਾਲ ਬਾਹਰ ਆਏ। ਕਿਸਾਨਾਂ ਨੇ ਦਾਅਵਾ ਕੀਤਾ ਕਿ ਮੀਟਿੰਗ ਸਾਕਾਰਾਤਮਕ ਰਹੀ ਹੈ। ਹਾਲਾਂਕਿ ਗੁਰਨਾਮ ਸਿੰਘ ਚਢੂਨੀ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਸ਼ਾਸਨ ਕੁਝ ਬਿੰਦੂਆਂ ’ਤੇ ਹਾਲੇ ਤੱਕ ਅੜਿਆ ਹੋਇਆ ਹੈ ਪਰ ਬਾਕੀ ਮੀਟਿੰਗ ਸਾਕਾਰਾਤਮਕ ਰਹੀ।

Gmail ਐਪ ‘ਚ ਸ਼ਾਮਿਲ ਹੋਵੇਗਾ ਨਵਾਂ ਫੀਚਰ, Whatsapp ਨੂੰ ਛੱਡ ਸਕਦਾ ਹੈ ਪਿੱਛੇ

0

ਗੂਗਲ ਜੀ-ਮੇਲ ‘ਤੇ ਜਲਦ ਹੀ ਇੱਕ ਸ਼ਾਨਦਾਰ ਫ਼ੀਚਰ ਸ਼ਾਮਲ ਹੋਣ ਜਾ ਰਿਹਾ ਹੈ। ਵਰਕ ਫਰਾਮ ਹੋਮ ਅਤੇ ਆਨਲਾਈਨ ਕਲਾਸਾਂ ਕਾਰਨ ਇਸ ਦੀ ਵਰਤੋਂ ਪਹਿਲਾਂ ਹੀ ਵੱਧ ਗਈ ਹੈ। ਇਸ ਲਈ ਗੂਗਲ ਹੁਣ ਆਪਣੀ ਇਸ ਈ-ਮੇਲ ਸਰਵਿਸ ਵਿਚ ਇਕ ਹੋਰ ਫ਼ੀਚਰ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ। ਜੀ-ਮੇਲ ‘ਤੇ ਮੇਲ ਭੇਜਣ ਤੇ ਪ੍ਰਾਪਤ ਕਰਨ ਦੇ ਨਾਲ-ਨਾਲ ਜਲਦ ਹੀ ਇਸ ਤੋਂ ਵੌਇਸ ਕਾਲਿੰਗ ਵੀ ਹੋ ਸਕੇਗੀ।

ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਜੀ-ਮੇਲ ਵਿਚ ਕਾਲ ਫ਼ੀਚਰ ਗੂਗਲ ਦੀ ਆਉਣ ਵਾਲੀ ਆਪਡੇਟ ਵਿਚ ਸ਼ਾਮਲ ਹੋ ਸਕਦਾ ਹੈ। ਇਸ ਫ਼ੀਚਰ ਦੇ ਆਉਣ ਪਿੱਛੋਂ ਯੂਜ਼ਰਜ਼ ਜੀ-ਮੇਲ ਦੇ ਐਪ ਤੋਂ ਉਸੇ ਤਰ੍ਹਾਂ ਵੌਇਸ ਕਾਲ ਕਰ ਸਕਣਗੇ ਜਿਸ ਤਰ੍ਹਾਂ ਉਹ ਹੋਰ ਇੰਟਰਨੈੱਟ ਨਾਲ ਚੱਲਣ ਵਾਲੇ ਐਪਸ ਨਾਲ ਕਰਦੇ ਹਨ।

ਇਸ ਫ਼ੀਚਰ ਨੂੰ ਗੂਗਲ ਇਸ ਤਰ੍ਹਾਂ ਦੇ ਮੰਚ ਵਿਚ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਪੇਸ਼ੇਵਰ ਤੇ ਨਿੱਜੀ ਦੋਹਾਂ ਤਰ੍ਹਾਂ ਦੇ ਯੂਜ਼ਰਜ਼ ਲਈ ਬਿਹਤਰ ਹੋਵੇ ਅਤੇ ਜੀ-ਮੇਲ ਐਪ ਦਾ ਯੂਜ਼ਰਜ਼ ਸਰਗਰਮੀ ਵੀ ਵਧਾ ਸਕੇ। ਹੁਣ ਤੱਕ ਜੀ-ਮੇਲ ਐਪ ਵਿਚ 4 ਟੈਬ ਹਨ- ‘ਮੇਲ, ਚੈਟ, ਸਪੇਸ ਤੇ ਮੀਟ’।

ਗੂਗਲ ਨੇ ਇਸ ਫ਼ੀਚਰ ਨੂੰ ”ਕਾਲ ਰਿੰਗ” ਨਾਮ ਦਿੱਤਾ ਹੈ। ਜੀ-ਮੇਲ ਐਪ ਵਿਚ ਹੀ ਇੱਕ ਛੋਟੇ ਟੈਬ ਵਿਚ ਇਸ ਫ਼ੀਚਰ ਨੂੰ ਫਿਟ ਕੀਤਾ ਜਾ ਸਕਦਾ ਹੈ। ਗੂਗਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਯੂਜ਼ਰਜ਼ ਇਸ ਫ਼ੀਚਰ ਦਾ ਇਸਤੇਮਾਲ ਨਹੀਂ ਕਰਨਾ ਚਾਹੁਣਗੇ ਤਾਂ ਉਹ ਇਸ ਟੈਬ ਨੂੰ ਹਾਈਡ ਵੀ ਕਰ ਸਕਣਗੇ। ਪਰ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਯੂਜ਼ਰਜ਼ ਲਿੰਕ ਹੋਏ ਈ-ਮੇਲ ਆਈ. ਡੀ. ਨਾਲ ਕਾਲ ਕਰ ਸਕਣਗੇ ਜਾਂ ਫਿਰ ਫੋਨ ਨੰਬਰ ਐਪ ਨਾਲ ਲਿੰਕ ਕਰਨਾ ਹੋਵੇਗਾ।

15 ਸਤੰਬਰ ਨੂੰ PM ਮੋਦੀ ਲਾਂਚ ਕਰਨਗੇ ਸੰਸਦ ਟੀਵੀ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਸਤੰਬਰ ਨੂੰ ਸੰਸਦ ਟੀਵੀ ਲਾਂਚ ਕਰਨਗੇ। ਜਦੋਂ ਸੰਸਦ ਦੇ ਸੈਸ਼ਨ ਦੀ ਬੈਠਕ ਹੋਵੇਗੀ, ਤਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੰਸਦ ਟੀਵੀ ਦੇ ਦੋ ਚੈਨਲਾਂ ‘ਤੇ ਸਿੱਧੀ ਪ੍ਰਸਾਰਿਤ ਕੀਤੀ ਜਾਵੇਗੀ।

ਖ਼ਬਰਾਂ ਅਨੁਸਾਰ ਇਸ ਚੈਨਲ ’ਤੇ ਬਜ਼ੁਰਗ ਕਾਂਗਰਸ ਆਗੂ ਕਰਨ ਸਿੰਘ, ਅਰਥ ਸ਼ਾਸਤਰੀ ਬਿਬੇਕ ਦਿਬ੍ਰੋਏ, ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਅਤੇ ਐਡਵੋਕੇਟ ਹੇਮੰਤ ਬੱਤਰਾ ਵੱਖ ਵੱਖ ਸ਼ੋਅਜ਼ ਦੀ ਮੇਜ਼ਬਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਸੰਸਦ ਟੀਵੀ ’ਤੇ ਕੌਮੀ ਤੇ ਕੌਮਾਂਤਰੀ ਮੁੱਦਿਆਂ ਬਾਰੇ ਉੱਚ ਪੱਧਰੀ ਸਮੱਗਰੀ ਪ੍ਰਦਾਨ ਕੀਤੀ ਜਾਵੇਗੀ।

ਸੰਸਦ ਟੀਵੀ ਨੂੰ ਇੱਕ ਜਾਣਕਾਰੀ ਭਰਪੂਰ ਚੈਨਲ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ ਜੋ ਦੇਸ਼ ਦੇ ਲੋਕਤੰਤਰੀ ਕਦਰਾਂ -ਕੀਮਤਾਂ ਅਤੇ ਸੰਸਥਾਵਾਂ ਨਾਲ ਜੁੜੇ ਵਿਸ਼ਿਆਂ ‘ਤੇ ਉੱਚ ਗੁਣਵੱਤਾ ਵਾਲੀ ਸਮਗਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦਰਸ਼ਕਾਂ ਦੇ ਸਾਹਮਣੇ ਪੇਸ਼ ਕਰੇਗਾ।

ਦੱਸਿਆ ਜਾ ਰਿਹਾ ਕਿ ਚੈਨਲ ਨੂੰ ਪ੍ਰਧਾਨ ਮੰਤਰੀ ਮੋਦੀ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਮੌਜੂਦਗੀ ਵਿਚ ਰਸਮੀ ਤੌਰ’ ਤੇ ‘ਲਾਂਚ’ ਕੀਤਾ ਜਾਵੇਗਾ।

ਸੁਰੱਖਿਆ ਕੈਬਨਿਟ ਕਮੇਟੀ ਨੇ ਭਾਰਤੀ ਹਵਾਈ ਫੌਜ ਨੂੰ 6 ‘ਆਈ ਇਨ ਦਿ ਸਕਾਈ’ ਜਹਾਜ਼ ਦੀ ਖਰੀਦ ਲਈ ਦਿੱਤੀ ਮਨਜ਼ੂਰੀ

0

ਰੱਖਿਆ ਖੇਤਰ ਦੀ ਹੋਰ ਜ਼ਿਆਦਾ ਮਜ਼ਬੂਤੀ ਲਈ ਕੇਂਦਰ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸ ਲਈ ਸੁਰੱਖਿਆ ਕੈਬਨਿਟ ਕਮੇਟੀ ਨੇ 11,000 ਕਰੋੜ ਦੇ ਰੱਖਿਆ ਸੰਬੰਧੀ ਸੌਦੇ ਨੂੰ ਮਨਜ਼ੂਰੀ ਦਿੱਤੀ ਹੈ। ਭਾਰਤੀ ਹਵਾਈ ਫੌਜ ਨੂੰ 6 ‘ਆਈ ਇਨ ਦਿ ਸਕਾਈ’ ਜਹਾਜ਼ ਦੀ ਖਰੀਦ ਨੂੰ ਮਨਜ਼ੂਰੀ ਮਿਲ ਗਈ ਹੈ। ਇਨ੍ਹਾਂ ਨੂੰ ਅਕਾਸ਼ ਵਿੱਚ ਭਾਰਤ ਦੀ ਅੱਖ ਦੇ ਤੌਰ ‘ਤੇ ਵੇਖਿਆ ਜਾ ਰਿਹਾ ਹੈ। ਡੀ.ਆਰ.ਡੀ.ਓ. ਦੁਆਰਾ ਬਣਾਏ ਜਾ ਰਹੇ ਇਸ ਰਡਾਰ ਨੂੰ ਏਅਰ ਇੰਡੀਆ ਦੇ ਏ-321 ਵਿੱਚ ਫਿੱਟ ਕੀਤਾ ਜਾਵੇਗਾ।

ਡੀ.ਆਰ.ਡੀ.ਓ. ਦੁਆਰਾ ਬਣਾਇਆ ਜਾਣ ਵਾਲਾ ਇਹ ਰਡਾਰ ਮੌਜੂਦਾ AESA ਰਡਾਰ ਦਾ ਆਧੁਨਿਕ ਵਰਜ਼ਨ ਹੋਵੇਗਾ, ਜੋ ਆਈ.ਏ.ਐੱਫ. ਦੁਆਰਾ ਪਹਿਲਾਂ ਤੋਂ ਤਾਇਨਾਤ ਦੋ ਨੇਤਰਾ ਹਵਾਈ ਚਿਤਾਵਨੀ ਜਹਾਜ਼ਾਂ ਵਿੱਚ ਸਥਾਪਤ ਕੀਤਾ ਗਿਆ ਹੈ। ਭਾਰਤੀ ਹਵਾਈ ਫੌਜ ਰੂਸ ਤੋਂ ਖਰੀਦੇ ਗਏ 3 ਵੱਡੇ A-50 EI ਜਹਾਜ਼ਾਂ ਨੂੰ ਵੀ ਸੰਚਾਲਿਤ ਕਰਦੀ ਹੈ, ਜੋ ਇਜ਼ਰਾਇਲੀ EL/W-2090 ਫਾਲਕਨ ਰਡਾਰ ਸਿਸਟਮ ਨਾਲ ਲੈਸ ਹੈ।

A-321 ਜਹਾਜ਼ ਵਿੱਚ ਲਗਾਉਣ ਲਈ ਜੋ ਆਧੁਨਿਕ ਰਡਾਰ ਭਾਰਤੀ ਹਵਾਈ ਫੌਜ ਨੂੰ ਦਿੱਤੇ ਜਾਣਗੇ, ਇਹ ਜਹਾਜ਼ ਦੇ ਚਾਰਾਂ ਪਾਸੇ ਸੈਂਕੜਿਆਂ ਕਿਲੋਮੀਟਰ ਦੇ ਹਵਾਈ ਖੇਤਰ ਵਿੱਚ 360 ਡਿਗਰੀ ਕਵਰੇਜ ਯਕੀਨੀ ਕਰਨਗੇ। ਇਹ ਰਡਾਰ ਆਈ.ਏ.ਐੱਫ. ਦੇ ਮੌਜੂਦਾ ਨੇਤਰ ਜੈੱਟ ਦੀ ਸਮਰੱਥਾ ਨਾਲੋਂ ਜ਼ਿਆਦਾ ਸ਼ਕਤੀਸ਼ਾਲੀ ਹੋਣਗੇ।

ਆਮ ਆਦਮੀ ਪਾਰਟੀ ਸਦਾ ਕਿਸਾਨਾਂ ਦੇ ਨਾਲ, ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਰਹੇਗੀ – ਆਪ

0

ਕਾਂਗਰਸ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਰਾਹੀਂ ਰਾਜਨੀਤਕ ਗਤੀਵਿਧੀਆਂ ਜਾਰੀ ਰੱਖੇਗਾ

ਰਾਜਨੀਤਿਕ ਪ੍ਰਚਾਰ ਲਈ ਸਾਰੀਆਂ ਪਾਰਟੀਆਂ ਨੂੰ ਇਕੋ ਜਿਹੇ ਮੌਕੇ ਮਿਲਣੇ ਚਾਹੀਦੇ ਹਨ

ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਮਾਨਤਾ ਦੇਣਾ ਸਮੇਂ ਦੀ ਮੁੱਖ ਮੰਗ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਵਿਚਾਰ ਚਰਚਾ ਦੇ ਦਿੱਤੇ ਸੱਦੇ ਦੇ ਫਲਸਰੂਪ ਅੱਜ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਮੋਰਚਾ ਕਮੇਟੀ ਨਾਲ ਵਿਚਾਰ ਵਟਾਂਦਰੇ ਕੀਤੇ ਗਏ। ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮਨ ਅਰੋੜਾ, ਵਿਧਾਇਕ ਬਲਜਿੰਦਰ ਕੌਰ ਅਤੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਜਗਤਾਰ ਸਿੰਘ ਸੰਘੇੜਾ ਪਾਰਟੀ ਦੇ ਨੁਮਾਇੰਦਿਆਂ ਵਜੋਂ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਪੰਜਾਬ ਦੀ ਕਿਸਾਨੀ ਅਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਉੱਤੇ ਥੋਪੇ ਗਏ ਕਾਲੇ ਕਾਨੂੰਨਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਦਿੱਲੀ ਦੇ ਬਾਰਡਰ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਅਗਲੀ ਰੂਪ ਰੇਖਾ ਬਾਰੇ ਵਿਚਾਰ ਕੀਤਾ ਗਿਆ।

ਵਿਚਾਰ ਚਰਚਾ ਦੇ ਦੌਰਾਨ ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਸੰਯੁਕਤ ਕਿਸਾਨ ਮੋਰਚੇ ਦੇ ਪਹਿਲੇ ਦਿਨ ਤੋਂ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਰਹੇਗੀ। ਆਪ ਆਗੂਆਂ ਨੇ ਕਿਹਾ ਕਿ ਕਿਉਂ ਜੋ ਆਮ ਆਦਮੀ ਪਾਰਟੀ ਸੂਬੇ ਵਿੱਚ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਅਤੇ ਪੰਜਾਬ ਦੇ ਲੋਕ ਉਨ੍ਹਾਂ ਕੋਲੋਂ ਬਦਲਾਅ ਦੀ ਆਸ ਰੱਖਦੇ ਹਨ ਤਾਂ ਅਜਿਹੀ ਹਾਲਤ ਵਿੱਚ ਰਾਜਨੀਤਕ ਪ੍ਰੋਗਰਾਮ ਕਰਕੇ ਲੋਕਾਂ ਨਾਲ ਰਾਬਤਾ ਰੱਖਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਹੈ ਇਸ ਲਈ ਉਹ ਸਰਕਾਰ ਦੇ ਨਾਮ ਤੇ ਸਰਕਾਰੀ ਪ੍ਰੋਗਰਾਮ ਕਰਕੇ ਆਪਣੀਆਂ ਰਾਜਨੀਤਕ ਗਤੀਵਿਧੀਆਂ ਨੂੰ ਜਾਰੀ ਰੱਖੇਗੀ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਕਾਬਜ਼ ਹੋਣ ਦੀ ਸੂਰਤ ਵਿਚ ਸ਼੍ਰੋਮਣੀ ਕਮੇਟੀ ਰਾਹੀਂ ਆਪਣੀਆਂ ਰਾਜਨੀਤਕ ਗਤੀਵਿਧੀ ਨੂੰ ਅੰਜਾਮ ਦੇ ਸਕਦੀ ਹੈ ਅਤੇ ਭਾਰਤੀ ਜਨਤਾ ਪਾਰਟੀ ਇਸ ਸਾਰੇ ਫਾਰਮੂਲੇ ਵਿੱਚ ਸ਼ਾਮਲ ਨਾ ਹੋਣ ਦੀ ਸੂਰਤ ਵਿੱਚ ਪ੍ਰਚਾਰ ਕਰਨ ਲਈ ਆਜ਼ਾਦ ਹੈ ਅਜਿਹੀ ਹਾਲਤ ਵਿੱਚ ਕੇਵਲ ਆਮ ਆਦਮੀ ਪਾਰਟੀ ਨੂੰ ਹੀ ਇਸ ਤੋਂ ਅਲੱਗ ਰੱਖਣਾ ਤਰਕ ਸੰਗਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਇਕੋ ਜਿਹੇ ਮੌਕੇ ਮਿਲਣੇ ਚਾਹੀਦੇ ਹਨ।

ਚੋਣ ਮਨੋਰਥ ਪੱਤਰ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਝੂਠ ਬੋਲ ਕੇ ਵੋਟਾਂ ਲੈਣ ਚ ਮਸਲੇ ਉੱਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਪਾਰਟੀ ਸ਼ੁਰੂ ਤੋਂ ਹੀ ਇਹ ਮੰਗ ਕਰਦੀ ਆਈ ਹੈ ਕਿ ਘੋਸ਼ਣਾ ਪੱਤਰ ਇੱਕ ਕਾਨੂੰਨੀ ਦਸਤਾਵੇਜ਼ ਵਜੋਂ ਲਿਆ ਜਾਣਾ ਚਾਹੀਦਾ ਹੈ ਅਤੇ ਚੋਣ ਘੋਸ਼ਣਾ ਪੱਤਰ ਵਿੱਚ ਕੀਤੇ ਵਾਅਦੇ ਨਾ ਪੂਰੇ ਕਰਨ ਵਾਲੀ ਪਾਰਟੀ ਦੀ ਮਾਨਤਾ ਰੱਦ ਕਰ ਦਿੱਤੀ ਜਾਣੀ ਚਾਹੀਦੀ ਹੈ। ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਦੀ ਵੀ ਅਜਿਹਾ ਕੋਈ ਕਾਰਜ ਨਹੀਂ ਕੀਤਾ ਜਿਸ ਨਾਲ ਮੋਰਚੇ ਨੂੰ ਢਾਹ ਲੱਗੇ ਅਤੇ ਭਵਿੱਖ ਵਿਚ ਵੀ ਸੰਯੁਕਤ ਕਿਸਾਨ ਮੋਰਚੇ ਦੇ ਹਰ ਹੁਕਮ ਦੀ ਪਾਲਣਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੋਰਚੇ ਦੀ ਸ਼ੁਰੂਆਤ ਤੋਂ ਹੁਣ ਤਕ ਕਿਸਾਨਾਂ ਦੇ ਨਾਲ ਡਟੇ ਹੋਏ ਹਨ ਅਤੇ ਇੱਥੋਂ ਤਕ ਕਿ ਸ਼ਹਿਰੀ ਚੋਣਾਂ ਦੇ ਦੌਰਾਨ ਵੀ ਆਮ ਆਦਮੀ ਪਾਰਟੀ ਨੇ ਅਾਪਣੇ ਵਲੰਟੀਅਰਾਂ ਨੂੰ ਵਾਪਸ ਨਾ ਆਉਣ ਦੀ ਤਾਕੀਦ ਕਰਦਿਆਂ ਘੱਟ ਸਰੋਤਾਂ ਨਾਲ ਚੋਣਾਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਇੱਥੇ ਜ਼ੋਰ ਸ਼ੋਰ ਨਾਲ ਪਾਰਟੀ ਨਾਲ ਜੁਡ਼ ਰਹੇ ਹਨ ਅਜਿਹੀ ਸਥਿਤੀ ਵਿੱਚ ਲੋਕਾਂ ਦੀਆਂ ਭਾਵਨਾਵਾਂ ਦੇ ਖ਼ਿਲਾਫ਼ ਜਾਣਾ ਵੀ ਆਮ ਆਦਮੀ ਪਾਰਟੀ ਲਈ ਅਸਾਨ ਨਹੀਂ ਹੋਵੇਗਾ।

ਆਪ ਆਗੂਆਂ ਨੇ ਕਿਹਾ ਕਿ ਕਿਉਂ ਜੋ ਨਰਿੰਦਰ ਮੋਦੀ ਨੂੰ ਸਿੱਧੀ ਟੱਕਰ ਦੇਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਲੋਕ ਸਭ ਤੋਂ ਉੱਪਰ ਰੱਖਦੇ ਹਨ ਅਜਿਹੀ ਸੂਰਤ ਵਿੱਚ ਆਪ ਹੋਰ ਤਾਕਤ ਨਾਲ ਨਰਿੰਦਰ ਮੋਦੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰਨਾ ਚਾਹੁੰਦੀ ਹੈ। ਦਿੱਲੀ ਵਿੱਚ ਵੀ ਮੋਦੀ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਨੇ ਤਿੰਨ ਵਾਰ ਮੋਦੀ ਨੂੰ ਧੂੜ ਚਟਾਈ ਹੈ ਉੱਥੇ ਭਵਿੱਖ ਵਿੱਚ ਵੀ ਮੋਦੀ ਨੂੰ ਹਰਾ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਦਾ ਦਮ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਰ ਫ਼ੈਸਲਾ ਆਮ ਆਦਮੀ ਪਾਰਟੀ ਦੇ ਸਿਰ ਮੱਥੇ ਹੋਵੇਗਾ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਆਮ ਆਦਮੀ ਪਾਰਟੀ ਦੇ ਵਲੰਟੀਅਰ ਲਗਾਤਾਰ ਯੋਗਦਾਨ ਪਾਉਂਦੇ ਰਹਿਣਗੇ।

ਆਪ ਵੱਲੋਂ ਭਗਵੰਤ ਮਾਨ ਦਾ ਨਾਂ CM ਚਿਹਰੇ ਵਜੋਂ ਨਹੀਂ ਜਾ ਰਿਹਾ ਐਲਾਨਿਆ, ਕਿਤੇ ਇਹ ਗੱਲ ਤਾਂ ਨਹੀਂ ਵਜ੍ਹਾ

0

ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਕਤਰਾ ਰਹੀ ਹੈ।
ਇਸੇ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਪਾਰਟੀ ਦੇ ਚਿਹਰੇ ਦੇ ਤੌਰ ਉੱਤੇ ਖੁਦ ਨੂੰ ਉਭਾਰਨ ਲਈ ਜੱਦੋ ਜਹਿਦ ਸ਼ੁਰੂ ਕਰ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਸੀ ਉਹ ਅਜਿਹਾ ਵਿਅਕਤੀ ਮੁੱਖ ਮੰਤਰੀ ਵਜੋਂ ਪੇਸ਼ ਕਰਨਗੇ ਜਿਸ ‘ਤੇ ਸਾਰੇ ਪੰਜਾਬੀਆਂ ਨੂੰ ਮਾਣ ਹੋਵੇਗਾ।ਇਸ ਦੌਰਾਨ ਉਹ ਪੰਜਾਬ ਦੇ ਤਿੰਨ ਦੌਰੇ ਵੀ ਕਰ ਗਏ ਪਰ ਇਸ ਸੰਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ।

ਇਸ ਲਈ ਹੁਣ ਸਵਾਲ ਇਹ ਉੱਠਦਾ ਹੈ ਕਿ ਆਖਿਰ ਕੇਜਰੀਵਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਕਿਉਂ ਕਤਰਾ ਰਹੇ ਨੇ। ਸਵਾਲ ਇਹ ਵੀ ਉੱਠਦਾ ਕਿ ਕੀ ਭਗਵੰਤ ਮਾਨ ‘ਤੇ ਪੰਜਾਬੀਆਂ ਨੂੰ ਮਾਣ ਨਹੀਂ ,ਕੇਜਰੀਵਾਲ ਭਗਵੰਤ ਮਾਨ ਨੂੰ ਸਟਾਰ ਪ੍ਰਚਾਰਕਾਂ ਵਜੋਂ ਤਾਂ ਦੇਖਦੇ ਨੇ ਪਰ ਉਨ੍ਹਾਂ ਨੂੰ ਮਾਨ ‘ਚੋਂ ਮੁੱਖ ਮੰਤਰੀ ਦਾ ਚਿਹਰਾ ਨਜ਼ਰ ਨਹੀਂ ਆਉਂਦਾ।

ਜੇਕਰ ਭਗਵੰਤ ਮਾਨ ਦੇ ਅਤੀਤ ‘ਤੇ ਝਾਤ ਮਾਰ ਲਈਏ ਤਾਂ ਸਾਰੇ ਸਾਵਾਲਾਂ ਦੇ ਜਵਾਬ ਮਿਲਦੇ ਨਜ਼ਰ ਆੳੇੁਂਦੇ ਨੇ। ਇਓਂ ਲੱਗਦਾ ਹੈ ਜਿਵੇਂ ਭਗਵੰਤ ਮਾਨ ਨੂੰ ਸਿਆਸੀ ਰੈਲੀਆਂ ਵਿਚ ਹਾਸੇ ਠੱਠੇ ਕਰਨੇ ਉਨ੍ਹਾਂ ਦੇ ਸਿਆਸੀ ਜੀਵਨ ‘ਤੇ ਹੀ ਭਾਰੂ ਪੈ ਗਏ ਹੋਣ।

ਸਿਆਸਤ ਵਿਚ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਬਾਵਜੂਦ ਉਹ ਮੁੱਖ ਮੰਤਰੀ ਦੇ ਚਿਹਰੇ ਵਜੋਂ ਆਪਣੀ ਛਵੀ ਨਹੀਂ ਬਣਾ ਸਕੇ। ਇਸ ਪਿੱਛੇ ਦਾ ਇੱਕ ਕਾਰਨ ਉਨ੍ਹਾਂ ਦੀ ਸ਼ਰਾਬ ਵੀ ਹੋ ਸਕਦੀ ਹੈ। ਕਿਉਂਕਿ ਮਾਨ ‘ਤੇ ਹਮੇਸ਼ਾ ਹੀ ਸ਼ਰਾਬ ਨੂੰ ਲੈ ਕੇ ਸਵਾਲ ਚੁੱਕੇ ਜਾਂਦੇ ਰਹੇ ਹਨ।
ਇਸ ਤੋਂ ਇਲਾਵਾ ਅੱਜ ਤੋਂ ਪੰਜ ਸਾਲ ਪਹਿਲਾਂ ਜਦੋਂ ਮਾਨ ‘ਤੇ ਗੁਰੁ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਸ਼ਰਾਬ ਪੀ ਕੇ ਆਉਣ ਦੇ ਦੋਸ਼ ਲੱਗੇ ਉਸ ਸਮੇਂ ਭਗਵੰਤ ਮਾਨ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਇੱਥੇ ਹੀ ਬੱਸ ਨਹੀਂ ਮਾਨ ਦੇ ਸ਼ਰਾਬ ਪੀਣ ‘ਤੇ ਮੁੱਖ ਮੰਤਰੀ ਕੈਪਟਨ ਨੇ ਵੀ ਉਨ੍ਹਾਂ ‘ਤੇ ਤੰਜ਼ ਕਸੇ ਸਨ।

ਸਾਵਧਾਨ! Dengue D2 Strain ਹੈ ਬਹੁਤ ਹੀ ਖਤਰਨਾਕ: ICMR

0

ICMR  ਦੇ ਡਾਇਰੈਕਟਰ ਜਨਰਲ ਡਾ. ਬਲਰਾਮ ਭਾਰਗਵ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮਥੁਰਾ, ਆਗਰਾ ਅਤੇ ਫ਼ਿਰੋਜ਼ਾਬਾਦ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਮੌਤਾਂ ਡੇਂਗੂ ਬੁਖਾਰ ਦੇ ਡੀ2 ਸਟ੍ਰੇਨ ਕਾਰਨ ਹੋਈਆਂ ਹਨ।

ਉਨ੍ਹਾਂ ਨੇ ਇੱਥੇ ਕੋਵਿਡ-19 ਸਥਿਤੀ ਬਾਰੇ ਇੱਕ ਸੰਖੇਪ ਮਿਲਣੀ ਦੌਰਾਨ ਕਿਹਾ, “ਮਥੁਰਾ, ਆਗਰਾ ਅਤੇ ਫਿਰੋਜ਼ਾਬਾਦ ਵਿੱਚ ਮੌਤਾਂ ਡੇਂਗੂ ਬੁਖਾਰ ਦੇ ਡੀ2 ਸਟ੍ਰੇਨ ਦੇ ਤਣਾਅ ਕਾਰਨ ਹੁੰਦੀਆਂ ਹਨ, ਜੋ ਖੂਨ ਵਹਿਣ ਦਾ ਕਾਰਨ ਬਣ ਸਕਦੀਆਂ ਹਨ। ਇਹ ਘਾਤਕ ਹੋ ਸਕਦੀਆਂ ਹਨ।”

ਡਾ. ਵੀਕੇ ਪਾਲ ਨੇ ਲੋਕਾਂ ਨੂੰ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਵਿਰੁੱਧ ਸੁਰੱਖਿਆ ਉਪਾਅ ਕਰਨ ਦੀ ਅਪੀਲ ਕੀਤੀ ਅਤੇ ਨੋਟ ਕੀਤਾ ਕਿ ਡੇਂਗੂ, ਪੇਚੀਦਗੀਆਂ ਅਤੇ ਮੌਤ ਦਾ ਕਾਰਨ ਬਣ ਸਕਦਾ ਹੈ।

ਡਾ ਪਾਲ ਨੇ ਕਿਹਾ, “ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਦਵਾਈਆਂ ਦੀ ਵਰਤੋਂ ਕਰਕੇ ਖੁਦ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਓ, ਮੱਛਰਾਂ ਦੇ ਕੱਟਣ ਤੋਂ ਬਚਣ ਲਈ ਆਪਣੇ-ਆਪ ਨੂੰ ਢੱਕੋ, ਕਿਉਂਕਿ ਡੇਂਗੂ ਨਾਲ ਮੌਤ ਹੋ ਸਕਦੀ ਹੈ। ਇਸ ਨਾਲ ਬਿਮਾਰੀ ਪੇਚੀਦਗੀਆਂ ਵੱਲ ਵੱਧਦੀ ਹੈ, ਮਲੇਰੀਆ ਦੇ ਵੀ ਮਾੜੇ ਪ੍ਰਭਾਵ ਹਨ। ਸਾਨੂੰ ਬਿਮਾਰੀ ਨਾਲ ਲੜਨਾ ਪਵੇਗਾ।”

ਹਾਲ ਹੀ ਵਿੱਚ ਇੱਕ ਕੇਂਦਰੀ ਟੀਮ ਨੇ ਫ਼ਿਰੋਜ਼ਾਬਾਦ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਜ਼ਿਆਦਾਤਰ ਮਾਮਲੇ ਡੇਂਗੂ ਦੇ ਹਨ, ਜਦੋਂ ਕਿ ਕੁੱਝ ਵਿੱਚ ਸਕ੍ਰਬ ਟਾਈਫਸ ਅਤੇ ਲੇਪਟੋਸਪਾਇਰੋਸਿਸ ਦੇ ਕਾਰਨ ਹਨ।

ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਨੇ ਅਗਲੇ 14 ਦਿਨਾਂ ਲਈ ਜ਼ਿਲ੍ਹੇ ਵਿੱਚ ਦੋ ਈਆਈਐਸ ਦੇ ਅਧਿਕਾਰੀ ਤਾਇਨਾਤ ਕੀਤੇ ਹਨ ਅਤੇ ਉਹ ਇਸ ਦੇ ਪ੍ਰਕੋਪ ਪ੍ਰਤੀਕਰਮ ਨੂੰ ਮਜ਼ਬੂਤ ​​ਕਰਨ ਵਿੱਚ ਪ੍ਰਸ਼ਾਸਨ ਦੀ ਸਹਾਇਤਾ ਕਰਨਗੇ।

ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ Guidelines, 30 ਸਤੰਬਰ ਤੱਕ ਵਧਾਈਆ ਕੋਵਿਡ ਪਾਬੰਦੀਆਂ

0

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ Covid Review Meeting ‘ਚ ਵੱਡਾ ਫੈਸਲਾ ਲਿਆ ਹੈ। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸਖ਼ਤੀ ਵਧਾ ਦਿੱਤੀ ਹੈ। ਦਰਅਸਲ, ਮੁੱਖ ਮੰਤਰੀ ਨੇ ਕੋਵਿਡ ਪਾਬੰਦੀ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ। ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਰਾਜਨੀਤਿਕ ਸਮੇਤ ਸਾਰੇ ਸਮਾਗਮਾਂ ਵਿੱਚ ਲਗਭਗ 300 ਲੋਕ ਇਕੱਠੇ ਹੋ ਸਕਦੇ ਹਨ। ਨਾਲ ਹੀ, ਰਾਜ ਵਿੱਚ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਇੱਕ ਬੇਹੱਦ ਜ਼ਰੂਰੀ ਫਰਮਾਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੋ ਕਰਮਚਾਰੀ ਡਾਕਟਰੀ ਕਾਰਨਾਂ ਤੋਂ ਇਲਾਵਾ ਕਿਸੇ ਵੀ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ਵਿੱਚ ਅਸਫਲ ਰਹੇ ਹਨ, ਨੂੰ 15 ਸਤੰਬਰ ਤੋਂ ਬਾਅਦ ਛੁੱਟੀ ‘ਤੇ ਭੇਜ ਦਿੱਤਾ ਜਾਏਗਾ। ਇਸ ਸਖ਼ਤੀ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਮਾਰੀ ਤੋਂ ਬਚਾਉਣ ਤੇ ਇਹ ਯਕੀਨੀ ਬਣਾਉਣ ਲਈ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ, ਉਨ੍ਹਾਂ ਨੂੰ ਕੀਮਤ ਨਾ ਅਦਾ ਕਰਨੀ ਪਵੇ।