Home Blog Page 2420

ਬੱਸਾਂ ਦੀ ਹੜਤਾਲ ਜਾਰੀ, ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ ਕੱਚੇ ਮੁਲਾਜ਼ਮ

0

ਚੰਡੀਗੜ੍ਹ : ਪੰਜਾਬ ‘ਚ 5ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪਨਬਸ,ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਵੀ ਅਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਡਟੇ ਰਹਿਣਗੇ। ਇਸ ਦੌਰਾਨ ਕੱਚੇ ਕਾਮੇ ਅੱਜ ਚੰਡੀਗੜ੍ਹ ਲਈ ਰਵਾਨਾ ਹੋਏ ਹਨ, ਜਿੱਥੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ। ਉਧਰ ਸਰਕਾਰ ਨੇ ਹੜਤਾਲ ’ਤੇ ਚੱਲ ਰਹੇ ਕਰਮਚਾਰੀਆਂ ਨੂੰ ਕੰਮ ’ਤੇ ਜਾਣ ਦਾ ਨੋਟਿਸ ਦਿੱਤਾ ਹੈ।

ਸਰਕਾਰ ਨੇ ਸਾਰੇ ਕਰਮਚਾਰੀਆਂ ਦੇ ਘਰ ਇਹ ਨੋਟਿਸ ਭੇਜੇ ਹਨ, ਜਿਸ ਵਿਚ ਉਹਨਾਂ ਨੂੰ ਤੁਰੰਤ ਕੰਮ ਜਾਰੀ ਰੱਖਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਕੰਟਰੈਕਟ ਮੁਤਾਬਕ ਉਹਨਾਂ ਨੂੰ ਹੜਤਾਲ ਕਰਨ ਦਾ ਅਧਿਕਾਰ ਨਹੀਂ ਹੈ। ਜੇਕਰ ਉਹ ਕੰਮ ’ਤੇ ਨਾ ਪਰਤੇ ਤਾਂ ਉਹਨਾਂ ਦੀ ਨੌਕਰੀ ਤੋਂ ਛੁੱਟੀ ਕਰ ਦਿੱਤੀ ਜਾਵੇਗੀ। ਕਾਮਿਆਂ ਦਾ ਕਹਿਣਾ ਹੈ ਕਿ ਉਹ ਇਹਨਾਂ ਨੋਟਿਸਾਂ ਤੋਂ ਡਰਨ ਵਾਲੇ ਨਹੀਂ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਰੋਡਵੇਜ਼ ਕਾਮਿਆਂ ਨੇ ਮੰਗਲਵਾਰ ਨੂੰ ਸੀਐਮ ਫਾਰਮ ਹਾਊਸ ਦੇ ਘਿਰਾਓ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਦਿੱਤੇ ਗੱਲਬਾਤ ਦੇ ਸੱਦੇ ਦੇ ਚਲਦਿਆਂ ਰੋਡਵੇਜ਼ ਕਰਮਚਾਰੀਆਂ ਨੇ ਸਿਸਵਾਂ ਹਾਊਸ ਦਾ ਘਿਰਾਓ ਟਾਲ ਦਿੱਤਾ ਸੀ। ਇਸ ਉਪਰੰਤ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਰੋਡਵੇਜ਼ ਕਰਮਚਾਰੀਆਂ ਨੇ 10 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਘਿਰਾਓ ਦੀ ਰਣਨੀਤੀ ਐਲਾਨੀ ਸੀ।

ਨਵੀਨੀਕਰਨ ਵਿਵਾਦ: ਜਲ੍ਹਿਆਂਵਾਲਾ ਬਾਗ ਦੇ ਆਲੇ ਦੁਆਲੇ ਧਾਰਾ 144 ਲਾਗੂ, ਪ੍ਰਦਰਸ਼ਨ ‘ਤੇ ਰਹੇਗੀ ਪੂਰਨ ਪਾਬੰਦੀ

0

ਜਲ੍ਹਿਆਂਵਾਲਾ ਬਾਗ ਦੀ ਮੁਰੰਮਤ ਨੂੰ ਲੈ ਕੇ ਲੋਕਾਂ ‘ਚ ਰੋਸ ਦੀ ਭਾਵਨਾ ਵੱਧਦੀ ਜਾ ਰਹੀ ਹੈ। ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਦੇ ਖਦਸ਼ੇ ਕਾਰਨ ਪੁਲਿਸ ਨੇ ਇਥੇ ਧਾਰਾ -144 ਲਾਗੂ ਕਰ ਦਿੱਤੀ ਹੈ। ਜਲ੍ਹਿਆਂਵਾਲਾ ਬਾਗ ਤੇ ਇਸ ਦੇ ਆਸ-ਪਾਸ ਧਰਨੇ-ਮੁਜ਼ਾਹਰਿਆਂ ‘ਤੇ ਪਾਬੰਦੀ ਰਹੇਗੀ।

ਕੇਂਦਰ ਸਰਕਾਰ ਨੇ 20 ਕਰੋੜ ਰੁਪਏ ਦੀ ਲਾਗਤ ਨਾਲ ਇਸ ਬਾਗ ਦਾ ਨਵੀਨੀਕਰਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਅਗਸਤ ਨੂੰ ਬਾਗ ਦਾ ਵਰਚੁਅਲ ਉਦਘਾਟਨ ਵੀ ਕੀਤਾ। ਜਿੱਥੇ ਕੁੱਝ ਲੋਕ ਇਸ ਕਾਰਜ ਦੀ ਪ੍ਰਸ਼ੰਸਾ ਕਰ ਰਹੇ ਹਨ, ਉੱਥੇ  ਕੁੱਝ ਇਸ ਨੂੰ ਸ਼ਹੀਦਾਂ ਦਾ ਅਪਮਾਨ ਕਰ ਰਹੇ ਹਨ।

ਇਸ ਨਵੀਨੀਕਰਨ ਨੂੰ ਲੈ ਕੇ ਜ਼ਿਆਦਾਤਰ ਲੋਕਾਂ ਵਿੱਚ ਰੋਸ ਦੀ ਭਾਵਨਾ ਹੈ ਅਤੇ ਉਹ ਜਨਤਕ ਰੈਲੀਆਂ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਕਾਰਨ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।

ਪੰਜਾਬ ਦੇ CM ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ ਕੀਤਾ , “ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ। ਸ਼੍ਰੀ ਗਣੇਸ਼, ਜਿਨ੍ਹਾਂ ਨੂੰ ਗਿਆਨ ਦਾ ਮਾਲਕ ਕਿਹਾ ਜਾਂਦਾ ਹੈ, ਨੂੰ ਪ੍ਰਾਰਥਨਾ ਕਰੋ ਕਿ ਉਹ ਵਿਸ਼ਵ ਵਿੱਚ ਨਵੀਂ ਰੌਸ਼ਨੀ ਅਤੇ ਊਰਜਾ ਫੈਲਾਉਣ। ਇਹ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।

ਅੱਜ ਗਣੇਸ਼ ਚਤੁਰਥੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਆਪਣੇ ਘਰਾਂ ਵਿੱਚ ਭਗਵਾਨ ਗਣੇਸ਼ ਦੀ ਸਥਾਪਨਾ ਕਰਦੇ ਹਨ। 10 ਦਿਨਾਂ ਦੇ ਗਣੇਸ਼ ਉਤਸਵ ਦੀ ਸਮਾਪਤੀ 19 ਸਤੰਬਰ ਨੂੰ ਗਣੇਸ਼ ਦੀ ਮੂਰਤੀ ਦੇ ਵਿਸਰਜਨ ਨਾਲ ਹੋਵੇਗੀ।