Home Blog Page 2422

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਫੌਜੀ ਸੇਵਾ ਲਈ ਸਿਖਲਾਈ ਦੇਣ ਹਿੱਤ ਸਥਾਈ ਸੀ-ਪਾਈਟ ਕੈਂਪ ਦਾ ਡਿਜ਼ੀਟਲ ਰੂਪ ‘ਚ ਨੀਂਹ ਪੱਥਰ ਰੱਖਿਆ

0

ਸੱਤਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਕੀਤਾ ਉਦਘਾਟਨ

ਸਰਕਾਰੀ ਭਰਤੀ ਦੇ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਤੇ ‘ਮੇਰਾ ਕੰਮ ਮੇਰਾ ਮਾਣ’ ਸਕੀਮ ਦੀ ਸ਼ੁਰੂਆਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜ਼ੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ ਤਾਂ ਕਿ 1965 ਦੀ ਭਾਰਤ-ਪਾਕਿ ਜੰਗ ਦੇ ਪਰਮਵੀਰ ਚੱਕਰ ਜੇਤੂ ਕੰਪਨੀ ਕੁਆਰਟਰ ਮਾਸਟਰ ਹਵਲਦਾਰ ਅਬਦੁਲ ਹਮੀਦ ਦੀ ਲਾਮਿਸਾਲ ਸੂਰਮਗਤੀ ਨੂੰ ਸਿਜਦਾ ਕਰਨ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਫੌਜ ਅਤੇ ਅਰਧ-ਸੈਨਿਕ ਬਲਾਂ ਵਿੱਚ ਚੋਣ ਹਿੱਤ ਢੁੱਕਵੀਂ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਵੀ ਕੀਤਾ ਜਿਸ ਦਾ ਟੀਚਾ ਪੰਜਾਬ ਭਰ ਵਿੱਚ 2.5 ਲੱਖ ਅਸਾਮੀਆਂ ਭਰਨਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਦੇ ਭਰਤੀ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ‘ਮੇਰਾ ਕੰਮ ਮੇਰਾ ਮਾਣ’ ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਤਾਂ ਜੋ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤਹਿਤ ਰਜਿਸਟਰਡ ਕਾਮਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੋਜ਼ਗਾਰ ਸਹਾਇਤਾ ਭੱਤਾ (2500 ਰੁਪਏ ਪ੍ਰਤੀ ਮਹੀਨਾ) ਮੁਹੱਈਆ ਕਰਵਾਇਆ ਜਾ ਸਕੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਨੌਕਰੀ ਲਈ ਇਸ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਜਿਸ ਲਈ ਸੂਬਾ ਸਰਕਾਰ ਵੱਲੋਂ ਮੁਫਤ ਹੁਨਰ ਸਿਖਲਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਇਕ ਨਵਾਂ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 26.96 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਸੀ.ਡੀ.ਐਸ.ਈ. ਅਤੇ ਐਫਕੈਟ ਇਮਤਿਹਾਨਾਂ ਲਈ ਤਿਆਰ ਕੀਤਾ ਜਾ ਸਕੇ। ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਾਉਣ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਬੀਤੇ ਚਾਰ ਵਰ੍ਹਿਆਂ ਤੋਂ ਰੋਜ਼ਾਨਾ ਔਸਤਨ 1200 ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਨੂੰ ਮੁੱਖ ਰੱਖਦੇ ਹੋਏ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਰਕਾਰੀ/ਨਿੱਜੀ ਨੌਕਰੀਆਂ, ਕੈਰੀਅਰ ਸਬੰਧੀ ਕਾਊਂਸਲਿੰਗ, ਸਵੈ-ਰੋਜ਼ਗਾਰ ਸ਼ੁਰੂ ਕਰਨਾ, ਵਿਦੇਸ਼ਾਂ ਵਿੱਚ ਪੜ੍ਹਾਈ/ਨੌਕਰੀ ਅਤੇ ਹੁਨਰ ਵਿਕਾਸ ਦੀ ਸਿਖਲਾਈ ਸਬੰਧੀ ਨੌਜਵਾਨ ਪੀੜ੍ਹੀ ਦੇ ਸਵਾਲਾਂ ਦਾ ਜਵਾਬ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਕ ਹੋਰ ਪਹਿਲਕਦਮੀ ਵਿੱਚ ‘ਮਿਸ਼ਨ ਰੈੱਡ ਸਕਾਈ’ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਓਟ ਕਲੀਨਿਕਾਂ ਵਿਖੇ ਇਲਾਜ਼ ਕਰਵਾ ਰਹੇ ਨਸ਼ਾ ਪੀੜਤਾਂ/ਨਸ਼ੇ ਦੇ ਆਦੀਆਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨੌਕਰੀ ਦੇ ਮੌਕੇ ਯਕੀਨੀ ਬਣਾਏ ਜਾ ਸਕਣ। ਹੁਣ ਤੱਕ 11,658 ਬੇਰੋਜ਼ਗਾਰ ਸੁਧਰ ਚੁੱਕੇ ਨਸ਼ੇ ਦੇ ਆਦੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ 2203 ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਪਣੇ ਹੁਨਰ ਵਿੱਚ ਨਿਖਾਰ ਲਿਆਉਣ ਦੀ ਸਿਖਲਾਈ ਦੇਣਾ ਸ਼ੁਰੂ ਕੀਤਾ ਜਾ ਚੁੱਕਾ ਹੈ।

ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਮਿਸ਼ਨ ਤਹਿਤ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 430 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 90 ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚੋਂ 10 ਗਰੀਬ ਤੋਂ ਗਰੀਬ ਬੇਰੋਜ਼ਗਾਰ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨੌਕਰੀਆਂ ਹਾਸਿਲ ਕਰਨ ਵਿੱਚ ਮਦਦ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ 1,11,259 ਉਮੀਦਵਾਰ ਸਵੈ-ਨਿਰਭਰ ਬਣਣ ਵਿੱਚ ਸਫਲ ਹੋਏ ਹਨ ਜਦੋਂ ਕਿ 13,720 ਨੂੰ ਹੁਨਰ ਸਿਖਲਾਈ ਲਈ ਸਪਾਂਸਰ ਕੀਤਾ ਜਾ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚ ਵਰਚੁਅਲ ਅਤੇ ਵਿਵਹਾਰਕ ਤੌਰ ਉਤੇ ਛੇਵਾਂ ਸੂਬਾ ਪੱਧਰੀ ਵਿਸ਼ਾਲ ਰੋਜਗਾਰ ਮੇਲਾ ਤੇ ਵਿਸ਼ਾਲ ਸਵੈ-ਰੋਜ਼ਗਾਰ ਮੇਲੇ ਕਰਵਾਏ ਗਏ ਜਿੱਥੇ 2,09,124 ਉਮੀਦਵਾਰਾਂ (91,360 ਨੌਕਰੀਆਂ ਅਤੇ 1,17,764 ਸਵੈ-ਰੋਜ਼ਗਾਰ) ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਗਈ।

ਮੁੱਖ ਮੰਤਰੀ ਨੇ ਯਾਦਾਂ ਨੂੰ ਫਰੋਲਦਿਆਂ 9 ਸਤੰਬਰ, 2021 ਜਿਸ ਦਿਨ ਅਸਲ ਉਤਾੜ ਦੀ ਜੰਗ ਦੀ 56ਵੀਂ ਵਰ੍ਹੇਗੰਢ ਮਨਾਈ ਗਈ, ਨੂੰ ਚੇਤੇ ਕੀਤਾ ਜੋ ਸਾਲ 1965 ਦੀ ਭਾਰਤ-ਪਾਕਿ ਜੰਗ ਦੌਰਾਨ ਟੈਂਕਾਂ ਦੇ ਯੁੱਧ ਦੀਆਂ ਵੱਡੀਆਂ ਲੜਾਈਆਂ ਵਿੱਚੋਂ ਇਕ ਹੈ। ਇਸ ਯੁੱਧ ਵਿਚ ਭਾਰਤੀ ਫੌਜ ਵੱਲੋਂ ਕੀਤੀ ਗਹਿਗੱਚ ਲੜਾਈ, ਉਨ੍ਹਾਂ ਦੀ ਮਿਸਾਲੀ ਬਹਾਦਰੀ ਅਤੇ ਕਾਰਗਰ ਰਣਨੀਤੀ ਦੇ ਨਤੀਜੇ ਸਦਕਾ ਜਿੱਤ ਹਾਸਲ ਹੋਈ। ਮੁੱਖ ਮੰਤਰੀ ਨੇ ਯਾਦ ਕਰਦਿਆਂ ਕਿਹਾ ਕਿ ਇਸ ਜੰਗ ਵਿਚ ਕੰਪਨੀ ਕੁਆਰਟਰ ਮਾਸਟਰ ਹਵਲਦਾਰ ਅਬਦੁਲ ਹਮੀਦ, ਚੌਥਾ ਗ੍ਰੇਨੇਡੀਅਰਜ਼ ਦੀ ਬੇਮਿਸਾਲ ਸੂਰਮਗਤੀ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੂੰ ਰੀਕੋਲਿਜ ਗੰਨ ਨਾਲ ਦੁਸ਼ਮਣ ਦੇ ਕਈ ਟੈਂਕਾਂ ਨੂੰ ਤਬਾਹ ਕਰਨ ‘ਤੇ ਸ਼ਹੀਦੀ ਉਪਰੰਤ ਪਰਮ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ।

ਆਪਣੇ ਸੰਬੋਧਨ ਵਿਚ ਰੋਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਹਿਲੇ ਪੜਾਅ ਵਿਚ ਸੀ-ਪਾਈਟ ਸੈਂਟਰ 8.5 ਏਕੜ ਰਕਬੇ ਵਿਚ 5 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਦੇ 11000 ਚਾਹਵਾਨਾਂ ਨੂੰ ਪਹਿਲੇ ਬੈਚ ਦੀ ਮੁਫਤ ਆਨਲਾਈਨ ਕੋਚਿੰਗ ਅੱਜ ਸ਼ੁਰੂ ਹੋਣ ਤੋਂ ਇਲਾਵਾ ਰੋਜ਼ਗਾਰ ਮੇਲੇ ਵੀ ਪੰਜਾਬ ਭਰ ਵਿਚ 84 ਥਾਵਾਂ ਉਤੇ 17 ਸਤੰਬਰ ਤੱਕ ਕਰਵਾਏ ਜਾਣਗੇ। ਸ੍ਰੀ ਚੰਨੀ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਸੂਬਾ ਸਰਕਾਰ ਨੇ ਆਲ੍ਹਾ ਦਰਜੇ ਦੇ 22 ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਸਥਾਪਤ ਕੀਤੇ ਹਨ।
ਆਪਣੇ ਸੰਬੋਧਨ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨਾਲ ‘ਘਰ ਘਰ ਰੋਜ਼ਗਾਰ’ ਦੇ ਕੀਤੇ ਵਾਅਦੇ ਨੂੰ ਸਹੀ ਰੂਪ ਵਿੱਚ ਅਮਲੀ ਜਾਮਾ ਪਹਿਨਾਇਆ ਗਿਆ ਹੈ। ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਅਤੇ ਹੁਨਰ ਦੇ ਅਨੁਕੂਲ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਤਿੰਨ ਲਾਭਪਾਤਰੀਆਂ ਥੇਹ ਕਾਂਝਲੀ (ਕਪੂਰਥਲਾ) ਤੋਂ ਸਹਿਜਪਾਲ ਸਿੰਘ (ਸੀ-ਪਾਈਟ ਟਰੇਨਿੰਗ), ਸਹੌਲੀ (ਪਟਿਆਲਾ) ਤੋਂ ਮਹਿਕਦੀਪ ਸਿੰਘ (ਮੇਰਾ ਕੰਮ ਮੇਰਾ ਮਾਣ) ਤੇ ਤਰਨ ਤਾਰਨ ਤੋਂ ਕੋਮਲਪ੍ਰੀਤ ਕੌਰ (ਮੁਫਤ ਆਨਲਾਈਨ ਕੋਚਿੰਗ) ਨੇ ਆਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਸੀ-ਪਾਈਪ ਕੇਂਦਰ ਦੇ ਰੂਪ ਵਿੱਚ ਸਰਹੱਦੀ ਖੇਤਰ ਨੂੰ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਸ਼ੁਕਰੀਆ ਅਦਾ ਕੀਤਾ। ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

ਸਿੱਖਿਆ ਵਿਭਾਗ ਦੀ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਦਫ਼ਤਰੀ ਕੰਮ-ਕਾਜ ਦਾ ਪੂਰੀ ਤਰ੍ਹਾਂ ਕਾਇਆ-ਕਲਪ

0

ਚੰਡੀਗੜ੍ਹ : ਪੰਜਾਬ ਦੇੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿੱਚ ਆਰੰਭ ਗਈ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਪੂਰੀ ਤਰਾਂ ਕਾਇਆ-ਕਲਪ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਫ਼ਾਈਲਾਂ ਲੈ ਕੇ ਖੁਦ ਦਫ਼ਤਰ ਜਾਣਾ ਪੈਂਦਾ ਸੀ। ਜਿੱਥੇ ਫਾਇਲਾਂ ਨਾਲ ਨਿਪਟਣਾ ਸਬੰਧਿਤ ਕਰਮਚਾਰੀਆਂ ਲਈ ਬੋਝ ਅਤੇ ਪ੍ਰੇਸ਼ਾਨੀ ਵਾਲਾ ਹੁੰਦਾ ਸੀ, ਉੱਥੇ ਦਫ਼ਤਰੀ ਅਮਲੇ ਲਈ ਵੀ ਕਾਗਜ਼ੀ ਕਾਰਵਾਈ ਅਤੇ ਫ਼ਾਈਲਾਂ ਸੰਭਾਲ ਕੇ ਰਿਕਾਰਡ ਰੱਖਣਾ ਕੋਈ ਸੌਖਾ ਕੰਮ ਨਹੀਂ ਸੀ। ਦਫ਼ਤਰਾਂ ਵਿੱਚ ਇੱਕ ਫਾਈਲ ਨੂੰ ਅਨੇਕਾਂ ਟੇਬਲਾਂ ’ਤੇ ਪਹੁੰਚਣ ਵਿੱਚ ਕਾਫੀ ਸਮਾਂ ਲੱਗਦਾ ਸੀ। ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਆਰੰਭ ਹੋਈ ਇਸ ਪ੍ਰਕਿਰਿਆ ਤਹਿਤ ਫਾਈਲ ਵਰਕ ਪਿਛਲੇ ਸਾਲ ਆਨਲਾਈਨ ਹੋਣਾ ਸ਼ੁਰੂ ਹੋਇਆ ਅਤੇ ਹੁਣ ਸਬੰਧਿਤ ਕਰਮਚਾਰੀ ਆਪਣੀ ਫਾਈਲ ਆਨਲਾਈਨ ਟ੍ਰੈਕ ਕਰਕੇ ਸਟੇਟਸ ਚੈੱਕ ਕਰ ਸਕਦੇ ਹਨ।

ਸਭ ਤੋਂ ਪਹਿਲਾਂ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ’ਤੇ ਹਰੇਕ ਸਰਕਾਰੀ ਸਕੂਲ, ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਵੇਰਵਾ ਦਰਜ਼ ਕੀਤਾ ਗਿਆ। ਹਰੇਕ ਸਕੂਲ ਅਤੇ ਅਧਿਆਪਕ ਦੀ ਵੱਖਰੀ ਆਈ. ਡੀ. ਬਣਾਈ ਗਈ ਹੈ। ਕੋਈ ਵੀ ਸਕੂਲ ਜਾਂ ਅਧਿਆਪਕ ਆਪਣੀ ਆਈ-ਡੀ ਰਾਹੀਂ ਲਾਗ ਇਨ ਕਰਕੇ ਕਿਸੇ ਵੀ ਸਮੇਂ ਆਪਣੇ ਵੇਰਵੇ ਚੈੱਕ ਕਰਕੇ ਨਵੇਂ ਵੇਰਵੇ ਦਰਜ਼ ਕਰ ਸਕਦਾ ਹੈ। ਵਿਭਾਗ ਵੱਲੋਂ ਰੀ-ਇੰਜੀਨੀਅਰਿੰਗ ਪ੍ਰਕਿਰਿਆ ਤਹਿਤ ਕਰਮਚਾਰੀਆਂ ਦੇ ਸੇਵਾ ਨਾਲ ਸਬੰਧਿਤ ਹਰ ਕਾਰਜ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਹੁਣ ਕਰਮਚਾਰੀ ਘਰ ਬੈਠੇ ਹੀ ਸੇਵਾ ਕਾਲ ਵਿੱਚ ਵਾਧੇ, ਪਰਖਕਾਲ ਅਤੇ ਕੰਨਫ਼ਰਮੇਸ਼ਨ, ਛੁੱਟੀਆਂ ਅਪਲਾਈ ਕਰਨ, ਮਿਆਦ ਪੁੱਗੇ ਕਲੇਮ ਕਰਨ, ਸੇਵਾ ਮੁਕਤ ਅਧਿਕਾਰੀਆਂ /ਕਰਮਚਾਰੀਆਂ ਦੇ ਮਿਆਦ ਪੁੱਗੇ ਕਲੇਮਾਂ, ਅਧਿਆਪਕ ਤਬਾਦਲੇ, ਅਸਤੀਫ਼ੇ ਅਤੇ ਸਵੈ-ਇੱਛੁਕ ਸੇਵਾ ਮੁਕਤੀ ਦੀ ਪ੍ਰਕਿਰਿਆ ਆਨ ਲਾਈਨ ਹੋਈ ਹੈ।

ਇਸ ਦੇ ਨਾਲ ਹੀ ਮੈਡੀਕਲ ਬਿੱਲ, ਅਨੁਸ਼ਾਸ਼ਨਿਕ ਕਾਰਵਾਈ ਪ੍ਰਕਿਰਿਆ, ਤਰਸ ਦੇ ਅਧਾਰ ’ਤੇ ਨਿਯੁਕਤੀਆਂ, ਉਚੇਰੀ ਸਿੱਖਿਆ ਸਬੰਧੀ ਇਤਰਾਜ਼ਹੀਣਤਾ ਸਾਰਟੀਫਿਕੇਟ, ਸੀਨੀਆਰਤਾ ਸੂਚੀਆਂ, ਨਵੀਂ ਨਿਯੁਕਤੀ, ਪਾਸਪੋਰਟ ਬਣਾਉਣ ਅਤੇ ਰੀਨਿਊ ਕਰਨ ਸਬੰਧੀ ਇਤਰਾਜ਼ਹੀਣਤਾ, ਨੈਸ਼ਨਲ ਅਤੇ ਸਟੇਟ ਪੱਧਰ ਦੇ ਅਧਿਆਪਕ ਐਵਾਰਡ ਲਈ ਅਪਲਾਈ ਕਰਨ ਅਤੇ ਵੱਖ-ਵੱਖ ਕਾਡਰਾਂ ਵਿੱਚ ਤਰੱਕੀਆਂ ਨੂੰ ਵੀ ਆਨ ਲਾਈਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਸਕੂਲ ਛੱਡਣ ਦੇ ਸਾਰਟੀਫਿਕੇਟ ’ਤੇ ਹਸਤਾਖਰ ਕਰਵਾਉਣ, ਆਈਕਾਰਡ ਬਣਵਾਉਣ, ਤਜਰਬਾ ਸਾਰਟੀਫਿਕੇਟ ਜਾਰੀ ਕਰਨ, ਪੈਨਸ਼ਨ ਕੇਸਾਂ ਅਤੇ ਪੈਨਸ਼ਨਰਾਂ ਦਾ ਡਾਟਾ ਈ-ਪੰਜਾਬ ’ਤੇ ਅਪਲੋਡ ਕਰਨ, ਮੁੱਖ ਦਫ਼ਤਰ ਵਿਖੇ ਸੁਝਾਵਾਂ ਦੀ ਪ੍ਰਾਪਤੀ, ਪ੍ਰਾਈਵੇਟ ਸਕੂਲਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ, ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਡਾਟਾ, ਲਾਇਬਰੇਰੀ ਪੁਸਤਕਾਂ, ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦੀ ਬਣਤਰ ਨੂੰ ਸੁਖਾਲਾ ਕਰਨ, ਪ੍ਰਾਈਵੇਟ /ਏਡਿਡ ਸਕੂਲਾਂ ਲਈ ਕਰਾਸਪਾਡੈਂਟ ਦੀ ਪ੍ਰਵਾਨਗੀ ਆਦਿ ਪ੍ਰਕਿ੍ਰਆਵਾਂ ਆਨਲਾਈਨ ਹੋਈਆਂ ਹਨ। ਵਿਭਾਗ ਦੀ ਇਸ ਨਿਵੇਕਲੀ ਪਹਿਲਕਦਮੀ ਸਦਕਾ ਸਮੇਂ, ਊਰਜਾ ਅਤੇ ਕਾਗਜ਼ ਦੀ ਬੱਚਤ ਹੋਈ ਹੈ।

ਨਵਜੋਤ ਸਿੱਧੂ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ ਕਿਹਾ- NDA ਦਾ ਮਤਲਬ No Data Available

0

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਸਰਕਾਰ ਨੂੰ ਸਵਾਲ ਕਰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਹਿੰਦੀ ਹੈ ਕਿ ਉਹ ਕਿਸਾਨਾਂ ਦੀ ਆਮਦਨ ਵਧਾਉਣਾ ਚਾਹੁੰਦੀ ਹੈ, ਪਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕੋਲ ਕਿਸਾਨਾਂ ਦਾ ਕੋਈ ਵਿੱਤੀ ਅੰਕੜਾ ਨਹੀਂ ਹੈ।ਇਹ ਉਨ੍ਹਾਂ ਦਾ ਸੰਸਦ ਵਿੱਚ ਦਿੱਤਾ ਬਿਆਨ ਹੈ। ਵਿੱਤੀ ਅੰਕੜਿਆਂ ਦਾ ਆਖਰੀ ਸਰਵੇਖਣ ਮਨਮੋਹਨ ਸਿੰਘ ਦੀ ਸਰਕਾਰ ਦੇ ਦੌਰਾਨ ਕੀਤਾ ਗਿਆ ਸੀ। ਉਨ੍ਹਾਂ ਪੁੱਛਿਆ ਕਿ ਜੇਕਰ ਕੇਂਦਰ ਕੋਲ ਕਿਸਾਨਾਂ ਦੀ ਵਿੱਤੀ ਹਾਲਤ ਬਾਰੇ ਕੋਈ ਡਾਟਾ ਨਹੀਂ ਹੈ ਤਾਂ ਇਹ ਖੇਤੀ ਕਾਨੂੰਨ ਕਿਵੇਂ ਬਣਾਇਆ?


ਉਨ੍ਹਾਂ ਕਿਹਾ ਕਿ 2022 ਉਹ ਸਾਲ ਹੈ ਜਿਸ ਵਿੱਚ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ। ਮੋਦੀ ਸਰਕਾਰ ਦੁਆਰਾ ਘੋਸ਼ਿਤ ਐਮਐਸਪੀ 12 ਸਾਲਾਂ ਵਿੱਚ ਵੇਖਿਆ ਜਾਣਾ ਹੈ, ਸਭ ਤੋਂ ਘੱਟ 2% ਕੀਮਤ ਵਿੱਚ 40 ਰੁਪਏ ਦਾ ਵਾਧਾ ਕੀਤਾ ਗਿਆ ਹੈ। ਲਾਗਤ ਬਾਰੇ ਗੱਲ ਕਰਦਿਆਂ, ਉਸਨੇ ਕਿਹਾ ਕਿ ਜਦੋਂ ਤੁਸੀਂ ਲਾਗਤ ਨੂੰ ਵੇਖਦੇ ਹੋ, ਅਪ੍ਰੈਲ 2020 ਵਿੱਚ ਡੀਜ਼ਲ ਦਾ ਰੇਟ 63 ਰੁਪਏ ਪ੍ਰਤੀ ਲੀਟਰ ਸੀ।ਹੈਰਾਨੀ ਦੀ ਗੱਲ ਹੈ ਕਿ ਸਰ੍ਹੋਂ ਦਾ ਤੇਲ 1 ਸਾਲ ਵਿੱਚ 174% ਮਹਿੰਗਾ, ਡੀਏਪੀ 140% ਮਹਿੰਗਾ। ਜਿਸ ਤਰ੍ਹਾਂ ਇਨ੍ਹਾਂ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਵਧੀਆਂ ਹਨ, ਕੀ ਕਿਸਾਨਾਂ ਦੀ ਆਮਦਨ ਵੀ ਇਸੇ ਤਰ੍ਹਾਂ ਵਧੀ ਹੈ? ਉਹਨਾਂ ਨੇ ਤਾੜਨਾ ਕੀਤੀ ਕਿ ਐਨਡੀਏ ਦਾ ਮਤਲਬ No Data Avaliable।

ਕਾਂਗਰਸ ਸਰਕਾਰ ਰੋਡਵੇਜ਼-ਪਨਬਸ ਨੂੰ ਤਬਾਹ ਕਰਕੇ ਟਰਾਂਸਪੋਰਟ ਮਾਫੀਆ ਦੀ ਮਦਦ ਕਰ ਰਹੀ ਹੈ : ਹਰਪਾਲ ਚੀਮਾ

0

ਕਾਂਗਰਸ ਸਰਕਾਰ ਟਰਾਂਸਪੋਰਟ ਮਾਫੀਆ ਨਾਲ ਮਿਲ ਕੇ ਸਰਕਾਰੀ ਬੱਸ ਸੇਵਾ ਨੂੰ ਬਰਬਾਦ ਕਰ ਰਹੀ ਹੈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੰਨਰੈਕਟ ਵਰਕਰਾਂ ਅਤੇ ਆਊਟ ਰਿਸੋਰਸ ਵਰਕਰਾਂ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਮਰਥਨ ਕੀਤਾ ਹੈ। ਹੜਤਾਲੀ ਟਰਾਂਸਪੋਰਟ ਵਰਕਰਾਂ ਦੇ ਹੱਕ ’ਚ ਖੜਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਟਰਾਂਸਪੋਰਟ ਮਾਫ਼ੀਆ ਨਾਲ ਮਿਲ ਕੇ ਸਰਕਾਰੀ ਬੱਸ ਸੇਵਾ ਨੂੰ ਬਰਬਾਦ ਕਰ ਰਹੀ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘ਪੰਜਾਬ ਵਿੱਚ ਨਿੱਜੀ ਟਰਾਂਸਪੋਰਟ ਮਾਫੀਆ ਨੂੰ ਪ੍ਰਫ਼ੁੱਲਤ ਕਰਨ ਲਈ ਕਾਂਗਰਸ ਸਰਕਾਰ ਉਸੇ ਤਰ੍ਹਾਂ ਸਰਕਾਰੀ ਟਰਾਂਸਪੋਰਟ ਦਾ ਬੇੜਾ ਡੋਬ ਰਹੀ ਹੈ, ਜਿਵੇਂ ਪਿਛਲੀ ਬਾਦਲ ਸਰਕਾਰ ਨੇ ਡੋਬਿਆ ਸੀ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਵਾਅਦਾ ਕੀਤਾ ਸੀ ਕਿ ਸੂਬੇ ਵਿਚੋਂ ਟਰਾਂਸਪੋਰਟ ਮਾਫ਼ੀਆ ਖ਼ਤਮ ਕੀਤਾ ਜਾਵੇਗਾ।’’

ਚੀਮਾ ਨੇ ਅੱਗੇ ਕਿਹਾ ਟਰਾਂਸਪੋਰਟ ਮਾਫੀਆ ਅੱਜ ਵੀ ਇੱਕ- ਇਕ ਪਰਮਿਟ ’ਤੇ ਕਈ- ਕਈ ਬੱਸਾਂ ਚਲਾ ਰਿਹਾ ਹੈ, ਜਿਸ ਨਾਲ ਰਾਜ ਦੇ ਖ਼ਜਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਮਿਲ ਕੇ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਹੋ ਗਏ ਹਨ ਅਤੇ ਦੂਰ -ਦਰਾਜ ਦੇ ਪੇਂਡੂ ਇਲਾਕਿਆਂ ’ਚ ਸਰਕਾਰੀ ਟਰਾਂਸਪੋਰਟ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਹੜਤਾਲੀ ਵਰਕਰਾਂ ਵੱਲੋਂ ਕੀਤੀਆਂ ਜਾਦੀਆਂ ਰੈਗੂਲਰ ਕਰਨ, ਸਰਕਾਰੀ ਬੇੜੇ ਵਿੱਚ 10 ਹਜ਼ਾਰ ਨਵੀਆਂ ਬੱਸਾਂ ਸ਼ਾਮਲ ਕਰਨ ਅਤੇ ਮਾਮੂਲੀ ਕੇਸ਼ਾਂ ’ਚ ਬਰਖਾਸਤ ਕੀਤੇ ਵਰਕਰਾਂ ਨੂੰ ਮੁੜ ਨੌਕਰੀ ’ਤੇ ਬਹਾਲ ਕਰਨ ਜਿਹੀਆਂ ਮੰਗਾਂ ਬਿਲਕੁੱਲ ਜਾਇਜ਼ ਹਨ। ’’ ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤਾਂ ਕੀ ਦੇਣੀਆਂ ਸਨ, ਕੰਟਰੈਕਟ ’ਤੇ ਰੱਖੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਨਹੀਂ ਕੀਤਾ। ਸਰਕਾਰ ਕੰਟਰੈਕਟ ਅਤੇ ਆਊਟ ਰਿਸੋਰਸ ਵਰਕਰਾਂ ਨੂੰ ਤੁਰੰਤ ਰੈਗੂਲਰ ਕਰੇ ਜੋ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਰੋਡਵੇਜ, ਪਨਬੱਸ ਅਤੇ ਪੀਅਰਟੀਸੀ ਦੇ ਵਰਕਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫ਼ੇਲ ਹੋਏ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਉਨ੍ਹਾਂ ਕਿਹਾ, ‘‘ਇੱਕ ਪਾਸੇ ਸਰਕਾਰੀ ਬੱਸਾਂ ਘਾਟੇ ਵਿੱਚ ਹਨ, ਫਿਰ ਕਾਂਗਰਸ ਦੇ ਰਾਜ ’ਚ ਬਾਦਲਾਂ ਅਤੇ ਮਜੀਠੀਆ ਦੀਆਂ ਬੱਸਾਂ ਕਿਉਂ ਹੋਰ ਵੱਧ ਗਈਆਂ ਹਨ?’’ ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਵੱਡੇ ਆਗੂ ਵੀ ਟਰਾਂਸਪੋਰਟ ਮਾਫੀਆ ਵਿੱਚ ਹੱਥ ਰੰਗ ਰਹੇ ਹਨ। ਚੀਮਾ ਨੇ ਵਾਅਦਾ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਸਰਕਾਰ ਦੀ ਤਰਜ ’ਤੇ ਸਰਕਾਰੀ ਟਰਾਂਸਪੋਰਟ ਦੀ ਕਾਇਆ ਕਲਪ ਕੀਤੀ ਜਾਵੇਗੀ। ਠੇਕੇਦਾਰੀ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਦਾ ਪ੍ਰਬੰਧ ਕੀਤਾ ਜਾਵੇਗਾ।

ਕਣਕ ਦੀ ਕੀਮਤ ’ਚ 40 ਪੈਸੇ ਪ੍ਰਤੀ ਕਿਲੋ ਵਾਧਾ ਕਿਸਾਨਾਂ ਨਾਲ ਹੋ ਰਿਹਾ ਮਜ਼ਾਕ : ਕੁਲਤਾਰ ਸਿੰਘ ਸੰਧਵਾ

0

ਕਿਹਾ, ਸਰਕਾਰ ਐਮ.ਐਸ.ਪੀ ਨੂੰ ਕਾਨੂੰਨੀ ਮਾਨਤਾ ਦੇਵੇ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਲਈ ਐਲਾਨੇ ਘੱਟੋ- ਘੱਟ ਸਮਰਥਨ ਮੁੱਲ (ਐਮ.ਐਸ.ਪੀ) ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਸੰਧਵਾਂ ਨੇ ਦੋਸ਼ ਲਾਇਆ, ‘ਕਿਸਾਨਾਂ ਦੀ ਖੇਤੀਬਾੜੀ ਆਮਦਨ 2022 ਤੱਕ ਦੁਗਣੀ ਕਰਨ ਦੇ ਦਾਅਵੇ ਕਰਨ ਵਾਲੀ ਨਰਿੰਦਰ ਮੋਦੀ ਸਰਕਾਰ ਨੇ ਕਣਕ ਦੇ ਮੁੱਲ ’ਚ ਮਹਿਜ਼ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਕਿਸਾਨਾਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਕਰਨ ਦਾ ਬਦਲਾ ਲਿਆ ਹੈ।’

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ’ਤੇ ਐਲਾਨਿਆ ਘੱਟੋ- ਘੱਟ ਸਮਰਥਨ ਮੁੱਲ ਕੇਵਲ ਐਲਾਨ ਹੀ ਹੈ ਕਿਉਂਕਿ ਕਿਸੇ ਵੀ ਫ਼ਸਲ ਦੇ ਨਿਰਧਾਰਤ ਮੁੱਲ ’ਤੇ ਖਰੀਦ ਕਰਨ ਲਈ ਕੋਈ ਗਰੰਟੀ ਹੀ ਨਹੀਂ ਹੈ, ਜਿਸ ਦੀ ਮੰਗ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਇਹ ਵੀ ਸਪੱਸ਼ਟ ਕਰੇ ਕਿ ਛੋਲੇ, ਸਰੋਂ, ਮੱਕੀ, ਸੂਰਜਮੁੱਖੀ ਅਤੇ ਜੌਂ ਆਦਿ ਫ਼ਸਲਾਂ ਦੀ ਐਲਾਨੀ ਗਈ ਕੀਮਤ ’ਤੇ ਕਿਸਾਨਾਂ ਕੋਲੋਂ ਫ਼ਸਲ ਕੌਣ ਅਤੇ ਕਿੱਥੇ ਖ਼ਰੀਦੇਗਾ ਤਾਂ ਜੋ ਕਿਸਾਨਾਂ ਨੂੰ ਕੁੱਝ ਲਾਭ ਮਿਲ ਸਕੇ।

ਵਿਧਾਇਕ ਸੰਧਵਾਂ ਨੇ ਕਿਹਾ, ‘‘ਕੇਂਦਰ ਸਰਕਾਰ ਨੇ ਕਣਕ ਦੀ ਕੀਮਤ ਵਿੱਚ ਮਹਿਜ਼ 40 ਪੈਸੇ ਪ੍ਰਤੀ ਕਿਲੋਗਰਾਮ ਵਾਧਾ ਕੀਤਾ ਹੈ, ਜਦੋਂ ਕਿ ਪਿਛਲੇ 9 ਮਹੀਨਿਆਂ ਦੌਰਾਨ ਡੀਜ਼ਲ ਦੀ ਕੀਮਤ ਵਿੱਚ 12.15 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖੇਤੀ ਖ਼ਰਚਿਆਂ ਦੇ ਹਿਸਾਬ ਨਾਲ ਹਾੜੀ ਦੀਆਂ ਫ਼ਸਲਾਂ ਐਲਾਨਿਆਂ ਮੁੱਲ ਬਿਲਕੁੱਲ ਨਿਗੂਣਾ ਹੈ। ਨਰਿੰਦਰ ਮੋਦੀ ਸਰਕਾਰ ਨੂੰ ਇਸ ਨਿਗੂਣੇ ਵਾਧੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਸੰਧਵਾਂ ਨੇ ਮੰਗ ਕੀਤੀ ਕਿ ਨਰਿੰਦਰ ਮੋਦੀ ਸਰਕਾਰ ਪ੍ਰਤੀ ਸਾਲ ਵਧ ਰਹੀ ਮਹਿੰਗਾਈ ਦੀ ਦਰ ਦੇ ਹਿਸਾਬ ਨਾਲ ਫ਼ਸਲਾਂ ਦੇ ਮੁੱਲ ਤੈਅ ਕਰੇ ਤਾਂ ਜੋ ਕਿਸਾਨਾਂ ਦੀ ਆਮਦਨ ਦੂਗਣੀ ਹੋ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਸਹੀ ਅਰਥਾਂ ’ਚ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੀ ਹੈ ਤਾਂ ਦੇਸ਼ ਦੇ ਕਿਸਾਨਾਂ ਦੀ ਗੱਲ ਮੰਨੇ ਅਤੇ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਐਲਾਨੇ ਜਾਂਦੇ ਘੱਟੋ- ਘੱਟ ਸਮਰਥਨ ਮੁੱਲ (ਐਮ.ਐਸ.ਪੀ ) ਨੂੰ ਕਾਨੂੰਨੀ ਮਾਨਤਾ ਦੇਵੇ ਅਤੇ ਇਸ ਤੋਂ ਘੱਟ ਮੁੱਲ ’ਤੇ ਫ਼ਸਲ ਖ਼ਰੀਦਣ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਪ੍ਰਬੰਧ ਕਰੇ।

ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

0

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਕਰਨਾਲ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਰਨਾਲ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ।

ਕਰਨਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਰਨਾਲ ਵਿਖੇ ਵੱਡੀ ਗਿਣਤੀ ਵਿਚ ਕਿਸਾਨ ਧਰਨਾ ਲਗਾ ਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ, ਚਾਹ ਪਾਣੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਇਸ ਵਾਸਤੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕੁਸ਼ਤੇਰ ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦਾ ਸਟਾਫ਼ ਕਿਸਾਨਾਂ ਦੀ ਸੇਵਾ ਲਈ ਮੌਜੂਦ ਹੈ।

ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਿਸਾਨਾਂ ਦੇ ਨਾਲ ਖੜ੍ਹਦਿਆਂ ਸਿੰਘੂ ਬਾਰਡਰ, ਟਿੱਕਰੀ ਬਾਰਡਰ ’ਤੇ ਲੰਗਰ, ਰਿਹਾਇਸ਼, ਪਾਣੀ, ਮੰਜੇ ਬਿਸਤਰੇ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਕਰ ਰਹੀ ਹੈ ਅਤੇ ਹੁਣ ਕਰਨਾਲ ਵਿਖੇ ਵੀ ਧਰਨਾ ਦੇ ਰਹੇ ਕਿਸਾਨਾਂ ਲਈ ਸੇਵਾ ਵਿਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ, ਜਿਸ ਲਈ 150 ਦੇ ਕਰੀਬ ਕਰਮਚਾਰੀ ਡਿਊਟੀ ਨਿਭਾਅ ਰਹੇ ਹਨ ਅਤੇ ਲੋੜ ਅਨੁਸਾਰ ਹੋਰ ਸਟਾਫ਼ ਵੀ ਭੇਜਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਨਾਢਾ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ, ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਸ. ਕਰਨੈਲ ਸਿੰਘ ਨਾਭਾ ਸਮੇਤ ਹੋਰ ਹਾਜ਼ਰ ਸਨ।

ਦਿੱਲੀ ਬਾਰਡਰ ਦੀ ਤਰ੍ਹਾਂ ਕਰਨਾਲ ‘ਚ ਵੀ ਚੱਲੇਗਾ ਧਰਨਾ

0

ਕਰਨਾਲ : ਕਰਨਾਲ ’ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦਿੱਲੀ ਬਾਰਡਰ ਵਾਂਗ ਕਰਨਾਲ ’ਚ ਵੀ ਕਿਸਾਨਾਂ ਦਾ ਆਉਣਾ ਜਾਰੀ ਰਹੇਗਾ। ਇਸ ਤੋਂ ਪਹਿਲਾਂ ਕਰਨਾਲ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਦੀਆਂ ਮੰਗਾਂ ਨੂੰ ਖਾਰਜ ਕਰ ਦਿੱਤਾ। ਕੱਲ੍ਹ ਕਰੀਬ 3 ਘੰਟੇ ਚੱਲੀ ਗੱਲਬਾਤ ਦੌਰਾਨ ਪ੍ਰਸ਼ਾਸਨ ਨੇ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਮੰਸ਼ਾ ਪਹਿਲਾਂ ਤੋਂ ਹੀ ਸਪੱਸ਼ਟ ਸੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਤੱਕ ਦੋ ਦੌਰ ਦੀ ਗੱਲਬਾਤ ’ਚ ਵੀ ਸਹਿਮਤੀ ਨਹੀਂ ਬਣੀ। ਕਰਨਾਲ ’ਚ ਹੁਣ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ। ਜਦੋਂ ਤੱਕ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਇੱਥੋਂ ਨਹੀਂ ਹਿਲਾਂਗੇ। ਇਕ ਪੱਕਾ ਮੋਰਚਾ ਇੱਥੇ ਲਾਵਾਂਗੇ। ਯੂ. ਪੀ. ਅਤੇ ਪੰਜਾਬ ਤੋਂ ਕਿਸਾਨ ਇੱਥੇ ਆਉਂਦੇ ਰਹਿਣਗੇ।

PNB Bank ਇਸ ਤਾਰੀਕ ਤੋਂ ਬੰਦ ਕਰਨ ਜਾ ਰਿਹਾ ਪੁਰਾਣੀ ਚੈੱਕ ਬੁੱਕ, ਗਾਹਕਾਂ ਲਈ ਟਵੀਟ ਕਰ ਦਿੱਤੀ ਜਾਣਕਰੀ

0

ਜੇ ਤੁਸੀਂ ਵੀ ਪੰਜਾਬ ਨੈਸ਼ਨਲ ਬੈਂਕ (PNB) ਦੇ ਗਾਹਕ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਰਕਾਰੀ ਬੈਂਕ ਪੀਐਨਬੀ ਪਹਿਲੀ ਅਕਤੂਬਰ ਤੋਂ ਪੁਰਾਣੀ ਚੈੱਕ ਬੁੱਕ ਨੂੰ ਬੰਦ ਕਰਨ ਜਾ ਰਿਹਾ ਹੈ।

ਬੈਂਕ ਨੇ ਟਵੀਟ ਕਰਕੇ ਗਾਹਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦਰਅਸਲ, ਓਰੀਐਂਟਲ ਬੈਂਕ ਆਫ਼ ਕਾਮਰਸ (ਓਬੀਸੀ) ਅਤੇ ਯੂਨਾਈਟਿਡ ਬੈਂਕ ਆਫ਼ ਇੰਡੀਆ (ਯੂਐਨਆਈ) ਦਾ ਪੰਜਾਬ ਨੈਸ਼ਨਲ ਬੈਂਕ ਵਿਚ ਰਲੇਵਾਂ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਗਾਹਕਾਂ ਦੀ ਚੈਕਬੁੱਕ ਅਤੇ ਐਮਆਈਸੀਆਰ ਕੋਡ (MICR Code) ਬਦਲ ਗਏ ਹਨ।

ਪੁਰਾਣੀ ਚੈੱਕ ਬੁੱਕ 1 ਅਕਤੂਬਰ ਤੋਂ ਬੰਦ ਹੋ ਜਾਵੇਗੀ
ਪੀਐਨਬੀ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ 1 ਅਕਤੂਬਰ ਤੋਂ ਈ ਓਬੀਸੀ ਅਤੇ ਈ ਯੂਐਨਆਈ ਦੀਆਂ ਪੁਰਾਣੀਆਂ ਚੈੱਕ ਬੁੱਕਸ ਕੰਮ ਨਹੀਂ ਕਰਨਗੀਆਂ। ਗਾਹਕਾਂ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਕੋਲ ਓਬੀਸੀ ਅਤੇ ਯੂਐਨਆਈ ਬੈਂਕਾਂ ਦੀਆਂ ਪੁਰਾਣੀਆਂ ਚੈੱਕ ਬੁੱਕਾਂ ਹਨ, ਛੇਤੀ ਤੋਂ ਛੇਤੀ ਨਵੀਆਂ ਨਾਲ ਬਦਲ ਲੈਣਾ ਚਾਹੀਦਾ ਹੈ, ਨਹੀਂ ਤਾਂ ਪੁਰਾਣੀ ਚੈੱਕ ਬੁੱਕਸ 1 ਅਕਤੂਬਰ ਤੋਂ ਬੇਕਾਰ ਹੋ ਜਾਣਗੀਆਂ। ਨਵੀਆਂ ਚੈਕਬੁੱਕਸ ਪੀਐਨਬੀ ਦੇ ਅਪਡੇਟ ਕੀਤੇ ਆਈਐਫਐਸਸੀ ਕੋਡ ਅਤੇ ਐਮਆਈਸੀਆਰ ਦੇ ਨਾਲ ਆਉਣਗੀਆਂ।

ਨਵੇਂ ਚੈਕ ਲਈ ਗਾਹਕ ਨੂੰ ਬੈਂਕ ਦੀ ਸ਼ਾਖਾ ਵਿੱਚ ਜਾਣਾ ਪੈਂਦਾ ਹੈ। ਇਸ ਤੋਂ ਇਲਾਵਾ ਬੈਂਕ ਦੇ ਗਾਹਕ ਚੈੱਕ ਲਈ ਆਨਲਾਈਨ ਅਰਜ਼ੀ ਵੀ ਦੇ ਸਕਦੇ ਹਨ। ਤੁਸੀਂ ਇੰਟਰਨੈਟ ਬੈਂਕਿੰਗ ਜਾਂ ਮੋਬਾਈਲ ਬੈਂਕਿੰਗ ਦੁਆਰਾ ਚੈੱਕਬੁੱਕ ਲਈ ਅਰਜ਼ੀ ਦੇ ਸਕਦੇ ਹੋ।

ਜੇ ਗਾਹਕ ਚਾਹੁੰਦਾ ਹੈ ਕਿ ਚੈੱਕ ਨਾਲ ਲੈਣ -ਦੇਣ ਵਿੱਚ ਕੋਈ ਸਮੱਸਿਆ ਨਾ ਹੋਵੇ, ਤਾਂ ਨਵੀਂ ਚੈਕਬੁੱਕ ਲੈਣਾ ਜ਼ਰੂਰੀ ਹੈ। ਇਸ ਸੰਬੰਧੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ ਗਾਹਕ ਟੋਲ ਫਰੀ ਨੰਬਰ 18001802222 ‘ਤੇ ਕਾਲ ਕਰ ਸਕਦੇ ਹਨ।

ਫਟਕੜੀ ਨਾਲ ਕਿਹੜੇ-ਕਿਹੜੇ ਹੁੰਦੇ ਹਨ ਫਾਇਦੇ, ਜਾਣੋ

0

ਫਟਕੜੀ ਦੇ ਇਕ ਵੱਡੇ ਟੁਕੜੇ ਨੂੰ ਪਾਣੀ ਵਿਚ ਡੁੱਬੋ ਕੇ ਚਿਹਰੇ ’ਤੇ ਹਲਕੇ ਹੱਥਾਂ ਨਾਲ ਮਲੋ। ਕੁਝ ਦੇਰ ਬਾਅਦ ਪਾਣੀ ਨਾਲ ਧੋ ਲਓ। ਫਟਕੜੀ ਦੀ ਵਰਤੋਂ ਨਾਲ ਨਾ ਸਿਰਫ ਚਿਹਰੇ ਦੀ ਰੰਗਤ ਨਿਖਰਦੀ ਹੈ ਸਗੋਂ ਵਾਲ ਵੀ ਲੰਬੇ ਹੁੰਦੇ ਹਨ। ਹਫਤੇ ਵਿਚ ਇਕ ਤੋਂ ਦੋ ਵਾਰ ਕੋਸੇ ਪਾਣੀ ਵਿਚ ਫੱਟਕਰੀ ਪਾਊਡਰ ਅਤੇ ਕੰਡੀਸ਼ਨਰ ਨੂੰ ਮਿਲਾ ਕੇ ਵਾਲਾਂ ’ਤੇ ਲਗਾਓ। ਫਿਰ 20 ਮਿੰਟ ਬਾਅਦ ਸਿਰ ਧੋ ਲਓ।

ਫਟਕੜੀ ਨੂੰ ਕਈ ਚਮੜੀ ਸੰਬੰਧੀ ਸਮੱਸਿਆਵਾਂ ਵਿਚ ਵੀ ਵਰਤਿਆ ਜਾਂਦਾ ਹੈ। ਇਹ ਨਾ ਸਿਰਫ ਖੂਬਸੂਰਤ ਬਣਾਉਂਦੀ ਹੈ ਸਗੋਂ ਵਾਲਾਂ ਨੂੰ ਕਾਲਾ ਅਤੇ ਸੰਘਣਾ ਬਣਾਉਣ ਵਿਚ ਵੀ ਮਦਦਗਾਰ ਸਾਬਤ ਹੁੰਦੀ ਹੈ। ਫਟਕੜੀਦੀ ਰੋਜ਼ਾਨਾ ਵਰਤੋਂ ਨਾਲ ਚਿਹਰੇ ਦੀ ਰੰਗਤ ਨਿਖਰਦੀ ਹੈ। ਇਸ ਲਈ ਪਹਿਲਾਂ ਤੁਸੀਂ ਚਿਹਰੇ ਨੂੰ ਪਾਣੀ ਨਾਲ ਧੋ ਲਓ। ਫਿਰ ਇਸ ਫਟਕੜੀ ਲਓ ਅਤੇ ਪਾਣੀ ਵਿਚ ਗਿੱਲਾ ਕਰਕੇ ਚਿਹਰੇ ’ਤੇ ਰਗੜੋ। ਚਿਹਰੇ ਨੂੰ ਧੋ ਕੇ ਮੋਈਸਚਰਾਈਜ਼ਰ ਕਰੋ।

ਸਾਧੇ ਕੱਪ ਪਾਣੀ ਨਾਲ ਦੋ ਚਮੱਚ ਫਟਕੜੀ ਪਾਊਡਰ ਮਿਲਾ ਕੇ ਸਨਬਰਨ ਵਾਲੀ ਥਾਂ ’ਤੇ ਲਗਾਓ। ਕੁਝ ਦਿਨਾਂ ਤੱਕ ਇਸ ਪ੍ਰਕਿਰਿਆ ਦੀ ਵਰਤੋਂ ਕਰੋ। ਸਨਬਰਨ ਤੋਂ ਛੁਟਕਾਰਾ ਮਿਲੇਗਾ। ਚਿਹਰੇ ’ਤੇ ਝੁਰੜੀਆਂ ਦਿਖਾਈ ਦੇ ਰਹੀਆਂ ਹਨ ਤਾਂ ਫਟਕੜੀ ਦੇ ਪਾਣੀ ਦੀ ਵਰਤੋਂ ਕਰੋ। ਇਸ ਨਾਲ ਕਾਫੀ ਫਾਇਦਾ ਮਿਲੇਗਾ। ਜੇ ਤੁਹਾਨੂੰ ਜ਼ਿਆਦਾ ਪਸੀਨਾ ਆਉਂਦਾ ਹੈ ਤਾਂ ਫਟਕੜੀ ਦੀ ਵਰਤੋਂ ਕਰੋ। ਫਟਕੜੀ ਦਾ ਚੂਰਨ ਬਣਾ ਕੇ ਨਹਾਉਣ ਤੋਂ ਪਹਿਲਾਂ ਇਸ ਨੂੰ ਪਾਣੀ ਵਿਚ ਪਾ ਲਓ। ਇਸ ਪਾਣੀ ਨਾਲ ਨਹਾਉਣ ਨਾਲ ਪਸੀਨੇ ਦੀ ਬਦਬੂ ਦੂਰ ਹੋ ਜਾਵੇਗੀ।

ਠੰਢੇ ਚੌਲ਼ ਸਰੀਰ ਲਈ ਨੁਕਸਾਨਦਾਇਕ ਹੋ ਸਕਦੇ ਹਨ, ਜਾਣੋ ਕਿਵੇਂ

0

ਬ੍ਰਾਊਨ ਰਾਈਸ ਤੇ ਵਾਈਟ ਰਾਈਸ ਦੀ ਹੀ ਤਰ੍ਹਾਂ ਲੋਕ ਆਪਣੀ ਡਾਈਟ ਦੇ ਹਿਸਾਬ ਨਾਲ ਚੌਲਾਂ ਨੂੰ ਖਾਣ ਤੇ ਬਣਾਉਣ ਦੇ ਤਰੀਕੇ ਵੀ ਅਪਣਾਉਂਦੇ ਹਨ। ਇਸੇ ਤਰ੍ਹਾਂ ਗਰਮ ਚੌਲਾਂ ਦੀ ਤਰ੍ਹਾਂ ਠੰਢੇ ਚੌਲ ਵੀ ਖਾਧੇ ਜਾਂਦੇ ਹਨ, ਜਿਹੜੇ ਸਿਹਤ ਲਈ ਅਲੱਗ-ਅਲੱਗ ਤਰੀਕਿਆਂ ਨਾਲ ਫਾਇਦੇਮੰਦ ਤੇ ਕਦੀ ਨੁਕਸਾਨਦਾਇਕ ਵੀ ਹੁੰਦੇ ਹਨ।

ਗਰਮ ਚੌਲ, ਬਾਸੇ ਚੌਲ, ਚਿੱਟੇ ਚੌਲ ਤੇ ਭੂਰੇ ਚੌਲ, ਸਾਰਿਆਂ ਬਾਰੇ ਤੁਸੀਂ ਸੁਣਿਆ ਹੀ ਹੋਵੇਗਾ। ਪਰ ਕੀ ਤੁਸੀਂ ਕਦੀ ਠੰਢੇ ਚੌਲਾਂ ਨੂੰ ਖਾਣ ਵੇਲੇ ਸੋਚਿਆ ਕਿ ਇਸ ਦੇ ਕੀ ਫਾਇਦੇ ਤੇ ਨੁਕਸਾਨ ਹੋ ਸਕਦੇ ਹਨ। ਆਓ ਜਾਣਦੇ ਹਾਂ ਠੰਢੇ ਚੌਲਾਂ ਨੂੰ ਖਾਣ ਦੇ ਫਾਇਦਿਆਂ ਤੇ ਨੁਕਸਾਨ ਬਾਰੇ।

ਠੰਢੇ ਚੌਲਾਂ ’ਚ ਤਾਜ਼ੇ ਬਣੇ ਚੌਲਾਂ ਦੇ ਮੁਕਾਬਲੇ ਇਕ ਹਾਈ ਸਟਾਰਚ ਸਮੱਗਰੀ ਹੁੰਦੀ ਹੈ। ਇਸ ਨੂੰ ਹਾਈ ਰੈਸਿਸਟੈਂਟ ਵਾਲੇ ਸਟਾਰਟ ਦੇ ਰੂਪ ’ਚ ਵੀ ਦੇਖਿਆ ਜਾਂਦਾ ਹੈ। ਇਹ ਹਾਈ ਰੈਸਿਸਟੈਂਟ ਵਾਲਾ ਸਟਾਰਟ ਇਕ ਤਰ੍ਹਾਂ ਦਾ ਫਾਈਬਰ ਹੈ ਜਿਸ ਨੂੰ ਤੁਹਾਡਾ ਸਰੀਰ ਪਚਾ ਨਹੀਂ ਸਕਦਾ।

ਫਿਰ ਵੀ ਤੁਹਾਡੀ ਅੰਤੜੀ ’ਚ ਬੈਕਟੀਰੀਆ ਇਸ ਨੂੰ ਫਰਮੈਂਟੇਸ਼ਨ ਕਰ ਸਕਦੇ ਹਨ, ਇਸ ਲਈ ਇਹ ਬੈਕਟੀਰੀਆ ਪ੍ਰੀਬਾਇਓਟਿਕ ਜਾਂ ਭੋਜਨ ਦੇ ਰੂਪ ’ਚ ਕੰਮ ਕਰਦਾ ਹੈ। ਇਸ ਖ਼ਾਸ ਤਰ੍ਹਾਂ ਦੇ ਪ੍ਰਤੀਰੋਧੀ ਸਟਾਰਚ ਨੂੰ ਪ੍ਰਤੀਗਾਮੀ ਸਟਾਰਚ ਕਿਹਾ ਜਾਂਦਾ ਹੈ ਤੇ ਇਹ ਪੱਕੇ ਤੇ ਠੰਢੇ ਸਟਾਰਚਯੁਕਤ ਖੁਰਾਕੀ ਪਦਾਰਥਾਂ ’ਚ ਪਾਇਆ ਜਾਂਦਾ ਹੈ।

ਅਸਲ ਵਿਚ ਗਰਮ ਕੀਤੇ ਗਏ ਚੌਲਾਂ ’ਚ ਸਭ ਤੋਂ ਜ਼ਿਆਦਾ ਮਾਤਰਾ ’ਚ ਸਟਾਰਚ ਹੁੰਦਾ ਹੈ। ਫਰਮੈਂਟਿਡ ਪ੍ਰਕਿਰਿਆ ਸ਼ਾਰਟ-ਚੇਨ ਫੈਟੀ ਐਸਿਡ (ਐੱਸਸੀਐੱਫਏ) ਦਾ ਉਤਪਾਦਨ ਕਰਦੀ ਹੈ, ਜੋ ਦੋ ਹਾਰਮੋਨਜ਼ ਨੂੰ ਪ੍ਰਭਾਵਿਤ ਕਰਦੀ ਹੈ। ਗਲੂਕਾਗਨ-ਜਿਵੇਂ ਪੈਪਟਾਈਡ-1 (ਜੀਐੱਲਪੀ-1) ਤੇ ਪੈਪਟਾਈਡ ਵਾਈਵਾਈ (ਪੀਵਾਈਵਾਈ) ਜੋ ਤੁਹਾਡੀ ਭੁੱਖ ਨੂੰ ਕੰਟਰੋਲ ਕਰਦਾ ਹੈ।