Home Blog Page 2434

ਭਾਰਤ ‘ਚ ਲਾਂਚ ਹੋਇਆ Redmi 10 Prime, ਜਾਣੋ ਇਸਦੀਆਂ ਵਿਸ਼ੇਸ਼ਤਾਵਾਂ ਤੇ ਕੀਮਤ

0

Xiaomi ਦੀ Redmi ਸੀਰੀਜ਼ ਦੇ ਨਵੇਂ ਮਾਡਲ Redmi 10 Prime ਲੌਂਚ ਕਰ ਦਿੱਤਾ ਗਿਆ ਹੈ। ਨਵਾਂ ਰੈੱਡਮੀ ਫ਼ੋਨ ਵਰਤਮਾਨ Redmi 9 Prime ਸਮਾਰਟਫ਼ੋਨ ਦੇ ਅਪਗ੍ਰੇਡ ਵਜੋਂ ਭਾਰਤੀ ਬਾਜ਼ਾਰ ਵਿੱਚ ਲੌਂਚ ਕੀਤਾ ਗਿਆ ਹੈ। ਰੈਡਮੀ ਸੀਰੀਜ਼ ਦੇ ਇਸ ਲੇਟੈਸਟ ਮਾਡਲ ‘ਚ ਹੋਲ-ਪੰਚ ਡਿਸਪਲੇਅ ਡਿਜ਼ਾਇਨ, ਅਪਗ੍ਰੇਡਡ ਕਵਾਡ ਰਿਅਰ ਕੈਮਰਾ ਸੈੱਟਅਪ ਹੈ ਜਿਸ ਦੀ ਪ੍ਰਾਇਮਰੀ ਕੈਮਰਾ 50 ਮੈਗਾਪਿਕਸਲ ਦਾ ਹੈ ਤੇ ਮੀਡੀਆਟੈਕ ਹੀਲਿਓ ਜੀ88 ਪ੍ਰੋਸੈਸਰ ਨਾਲ ਲੈੱਸ ਹੈ। ਇਸ ਸ਼ਾਨਦਾਰ ਫੋਨ ‘ਚ ਡੂਅਲ ਸਟੀਰਿਓ ਸਪੀਕਰ 90 ਹਰਟਜ਼ ਦਾ ਡਿਸਪਲੇਅ ਦਿੱਤਾ ਗਿਆ ਹੈ। ਰੈਡਮੀ ਫੋਨ ਦਾ ਇਹ ਨਵਾਂ ਰੂਪ Redmi 10 ਸਮਾਰਟਫੋਨ ਦਾ ਨਵਾਂ ਰੂਪ ਹੈ, ਜੋ ਪਿਛਲੇ ਮਹੀਨੇ ਕੰਪਨੀ ਵੱਲੋਂ ਗਲੋਬਲੀ ਲੌਂਚ ਕੀਤੀ ਗਈ ਸੀ।

ਕੀ ਹਨ ਫੋਨ ਦੀਆਂ Specifications
Redmi 10 Prime ਚ MediaTek Helio G88 ਚਿਪਸੈੱਟ ਦਿੱਤੀ ਗਈ ਹੈ। ਫੋਨ ਚ 6.5 ਇੰਚ ਦੀ FHD+ ਡਿਸਪਲੇਅ ਦਿੱਤੀ ਗਈ ਹੈ। ਜਿਸ ਦੇ ਨਾਲ 90 ਹਰਟਜ਼ ਅਡੈਪਟਿਵ ਰੀਫ੍ਰੈਸ਼ ਰੇਟ ਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 20.9 ਅਪੈਰਟ ਰੇਸ਼ੋ ਤੇ ਕੋਰਨਿੰਗ ਗੋਰਿੱਲਾ ਗਲਾਸ 3 ਦਾ ਪ੍ਰੋਟੈਕਸ਼ਨ ਦਿੱਤਾ ਗਿਆ ਹੈ।

ਫੋਨ ‘ਚ ਕੁਆਡ ਰਿਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਮੇਨ ਕੈਮਰਾ 50 MP ਹੋਵੇਗਾ। ਇਸ ਤੋਂ ਇਲਾਵਾ 8MP ਅਲਟ੍ਰਾ-ਵਾਈਡ ਐਂਗਲ ਲੈਂਸ, 2MP ਮੈਕਰੋ ਲੈਂਸ ਤੇ 2MP ਡੈਪਥ ਸੈਂਸਰ ਦਾ ਸਪੋਰਟ ਦਿੱਤਾ ਗਿਆ ਹੈ। ਸੈਲਫੀ ਲਈ 8MP ਦਾ ਕੈਮਰਾ ਦਿੱਤਾ ਗਿਆ ਹੈ। ਇਸ ਫੋਨ ਨਾਲ ਤੁਸੀਂ 1080p ਵੀਡੀਓ ਰਿਕਾਰਡਿੰਗ, 120fps ਤੇ ਐੱਚਡੀ ਸਲੋ-ਮੋਸ਼ਨ ਆਦਿ ਰਿਕਾਰਡ ਕਰ ਸਕਦੇ ਹੋ।

ਐਂਡਰਾਇਡ 11 ਬੇਸਡ MIUI 5 LS ‘ਤੇ ਇਹ ਫੋਨ ਚੱਲੇਗਾ। ਇਸ ਤੋਂ ਇਲਾਵਾ ਇਹ ਫੋਨ 128ਜੀਬੀ ਤਕ ਸਟੋਰੇਜ ‘ਚ ਮੌਜੂਦ ਹੈ ਜਿਸ ਦੇ ਮਾਇਕ੍ਰੋ ਐਸਡੀ ਕਾਰਡ ਜ਼ਰੀਏ 512 ਜੀਬੀ ਤਕ ਵਧਾਇਆ ਜਾ ਸਕਦਾ ਹੈ। ਸਮਾਰਟਫੋਨ ‘ਚ ਇਕ 6000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫਾਸਟ ਚਾਰਜਿੰਗ ਲਈ 10 ਵਾਟ ਫਾਸਟ ਚਾਰਜਿੰਗ ਤੇ 9 ਵਾਟ ਰੀਵਰਸ ਚਾਰਜਿੰਗ ਸਪੋਰਟ ਮਿਲਦਾ ਹੈ। ਉੱਥੇ ਹੀ ਇਸ ਫੋਨ ਦਾ ਵਜ਼ਨ 192 ਗ੍ਰਾਮ ਹੈ।

ਕੀ ਹੈ Redmi 10 Prime ਦਾ Price
Redmi 10 Prime ਸਮਾਰਟਫੋਨ ਦੀ 4 ਜੀਬੀ ਰੈਮ+64 ਜੀਬੀ ਸਟੋਰੇਜ ਵੇਰੀਏਂਟ ਦੀ ਕੀਮਤ 12,499 ਰੱਖੀ ਗਈ ਹੈ। ਓਹੀ ਫੋਨ ਦੇ 6 ਜੀਬੀ+128 ਜੀਬੀ ਸਟੋਰੇਜ ਦੀ ਕੀਮਤ 14,499 ਰੱਖੀ ਗਈ ਹੈ।

7 ਸਤੰਬਰ ਤੋਂ ਸੇਲ ਹੋਵੇਗੀ ਸ਼ੁਰੂ
Redmi 10 Prime ਦੀ ਸੇਲ 7 ਸਤੰਬਰ ਤੋਂ Amazon, Mi.Com, Mi Stores, Mi Studios ਤੇ ਪ੍ਰਮੁੱਖ ਰਿਟੇਲਰ ‘ਤੇ ਸ਼ੁਰੂ ਹੋਵੇਗੀ। ਇਹ ਫੋਨ ਤਹਾਨੂੰ Astral White, Bifrost White ਤੇ Phantom Black ‘ਚ ਮਿਲੇਗੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਮਪੁਰਾ ਫੂਲ ਤੋਂ ਹੀ ਚੋਣ ਲੜਨਗੇ ਸਿਕੰਦਰ ਸਿੰਘ ਮਲੂਕਾ

0

ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਚੋਣ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਇੱਕ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਇਨ੍ਹਾਂ ਚੋਣਾਂ ‘ਚ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਮਨ੍ਹਾਂ ਕਰ ਦਿੱਤਾ ਸੀ। ਪਰ ਹੁਣ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਤਿਆਰ ਹੋ ਗਏ ਹਨ। ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਅੱਜ ਸਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਿਸਾਨ ਸੈੱਲ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਸਿਕੰਦਰ ਮਲੂਕਾ ਮੌੜ ਤੋਂ ਚੋਣ ਲੜਨਾ ਚਾਹੁੰਦੇ ਸਨ ਤੇ ਆਪਣੇ ਮੁੰਡੇ ਨੂੰ ਰਾਮਪੁਰਾ ਫੂਲ ਤੋਂ ਟਿਕਟ ਦਿਵਾਉਣਾ ਚਾਹੁੰਦੇ ਸਨ ਪਰ ਪਾਰਟੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਮਗਰੋਂ ਉਹ ਨਰਾਜ਼ ਦੱਸੇ ਜਾ ਰਹੇ ਸਨ।

ਸੁਖਬੀਰ ਨੇ ਆਪਣੇ ਫੇਸਬੁਕ ਸਫੇ ਉਤੇ ਜਾਣਕਾਰੀ ਦਿੱਤੀ- ‘ਮੈਨੂੰ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਜਿੱਥੇ ਸ. ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਰਾਮਪੁਰਾ ਫੂਲ ਤੋਂ ਸਤਿਕਾਰਯੋਗ ਸ. ਸਿਕੰਦਰ ਸਿੰਘ ਮਲੂਕਾ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜਨਗੇ।’

ਇਸ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਨੇ ਵੀ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Teacher’s Day Special : ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ, ਜਾਣੋ

0

ਅਧਿਆਪਕ ਇਕ ਕਿੱਤੇ ਦਾ ਹੀ ਨਾਂ ਨਹੀਂ ਸਗੋਂ ਅਧਿਆਪਕ ਅਪਣੇ ਆਪ ਵਿਚ ਇਕ ਪਰਉਪਕਾਰੀ ਸੰਸਥਾ ਹੈ। ਪੁਰਾਣੇ ਸਮੇਂ ਤੋਂ ਹੀ ਅਧਿਆਪਕ ਨੂੰ ਪਰਮਾਤਮਾ ਤੋਂ ਉੱਚਾ ਰੁਤਬਾ ਦਿੱਤਾ ਜਾਂਦਾ ਰਿਹਾ ਹੈ। ਅਧਿਆਪਕ ਮਨੁੱਖ ਦੀ ਜ਼ਿੰਦਗੀ ਦੇ ਵਿਕਾਸ, ਤਰੱਕੀ ਅਤੇ ਉੱਚਤਾ ਲਈ ਮਹੱਤਵਪੂਰਨ ਅਤੇ ਅਪੂਰਕ ਧੁਰਾ ਰਿਹਾ ਹੈ। ਅਧਿਆਪਕ ਅਤੇ ਉਸ ਦੇ ਦਿੱਤੇ ਗਿਆਨ ਦੀ ਲੋਅ ਸਦਕਾ ਹੀ ਇਕ ਸਭਿਅਕ ਸਮਾਜ ਹੋਂਦ ਵਿਚ ਆਇਆ ਅਤੇ ਸਮਾਜ ਵਿਚ ਸ੍ਰੇਸ਼ਠਤਾ ਅਤੇ ਸ਼ਿਸ਼ਟਤਾ ਬਣੀ ਰਹਿੰਦੀ ਹੈ। ਅਧਿਆਪਕ ਅਤੇ ਜੀਵਨ ਨੂੰ ਅਪਣੇ ਗਿਆਨ, ਤਜ਼ਰਬਿਆਂ, ਸੰਸਕਾਰਾਂ ਅਤੇ ਉੱਚ ਸੋਚ ਕਰ ਕੇ ਖ਼ੁਸ਼ਹਾਲ, ਸੁਖਾਲਾ, ਉੱਤਮ, ਸ਼ਿਸ਼ਟ ਅਤੇ ਸਭਿਅਕ ਬਣਾਉਂਦਾ ਹੈ।

ਅਧਿਆਪਕਾਂ ਦੀ ਇਸੇ ਮਹਾਨਤਾ ਨੂੰ ਸਹੀ ਥਾਂ ਦਿਲਾਉਣ ਦੇ ਲਈ ਹੀ ਸਾਡੇ ਦੇਸ਼ ਵਿੱਚ ਸਰਵਪੱਲੀ ਰਾਧਾਕ੍ਰਿਸ਼ਨਨ ਨੇ ਕੋਸ਼ਿਸ਼ਾਂ ਕੀਤੀਆਂ,ਜੋ ਖੁਦ ਵੀ ਇੱਕ ਬਿਹਤਰੀਨ ਅਧਿਆਪਕ ਸਨ। ਆਪਣੇ ਇਸ ਅਹਿਮ ਯੋਗਦਾਨ ਦੇ ਕਾਰਨ ਹੀ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਦੇ ਜਨਮਦਿਨ 5 ਸਤੰਬਰ ਨੂੰ ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਦੇ ਜਨਮਦਿਨ ਦੇ ਪ੍ਰਤੀ ਆਦਰ ਪ੍ਰਗਟ ਕੀਤਾ ਜਾਂਦਾ ਹੈ।

5 ਸਤੰਬਰ 1888 ਨੂੰ ਚੇਨਈ ਤੋਂ ਲਗਪਗ 200 ਕਿਲੋਮੀਟਰ ੳੱਤਰ ਪੱਛਮ ਵਿੱਚ ਮੌਜੂਦ ਇੱਕ ਛੌਟੇ ਜਿਹੇ ਕਸਬੇ ਤਿਰੂਤਾਣੀ ਵਿੱਚ ਡਾ. ਰਾਧਾਕ੍ਰਿਸ਼ਨਨ ਦਾ ਜਨਮ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਸਰਵਪੱਲੀ ਬੀ ਰਾਮਾਸਵਾਮੀ ਅਤੇ ਮਾਤਾ ਦਾ ਨਾਮ ਸ਼੍ਰੀਮਤੀ ਸੀਤਾ ਝਾ ਸੀ। ਰਾਮਰਸਵਾਮੀ ਇੱਕ ਗਰੀਬ ਬ੍ਰਹਾਮਣ ਸਨ ਅਤੇ ਤਿਰੂਤਾਣੀ ਕਸਬੇ ਦੇ ਜਿਮੀਂਦਾਰਾਂ ਦੇ ਕੋਲ ਇੱਸ ਸਾਧਾਰਣ ਕਰਮਚਾਰੀ ਦੇ ਤੌਰ ‘ਤੇ ਕੰਮ ਕਰਦੇ ਹਨ।

ਡਾ. ਰਾਧਾ ਕ੍ਰਿਸ਼ਨਨ ਆਪਣੇ ਪਿਤਾ ਤੀ ਦੂਜੀ ਸੰਤਾਨ ਸਨ । ਉਨ੍ਹਾਂ ਦੇ ਚਾਰ ਭਰਾ ਅਤੇ ਇੱਕ ਛੋਟੀ ਭੈਣ ਸੀ। ਛੇ ਭੈਣ ਭਾਈ ਅਤੇ ਦੋ ਮਾਤਾ ਪਿਤਾ ਨੂੰ ਮਿਲਾ ਕੇ ਅੱਠ ਮੈਂਬਰੀ ਇਸ ਪਰਿਵਾਰ ਦਾ ਆਮਦਨ ਕਾਫੀ ਸੀਮਤ ਸੀ। ਇਸ ਸੀਮਤ ਆਮਦਨ ਵਿੱਚ ਵੀ ਡਾ. ਰਾਧਾਕ੍ਰਿਸ਼ਨਨ ਨੇ ਸਿੱਧ ਕਰ ਦਿੱਤਾ ਕਿ ਹੁਨਰ ਕਿਸੇ ਦਾ ਮੁਹਤਾਜ ਨਹੀਂ ਹੁੰਦਾ। ਉਨ੍ਹਾਂ ਨੇ ਨਾ ਸਿਰਫ ਮਹਾਨ ਸਿੱਖਿਆ ਸ਼ਾਸਤਰੀ ਦੇ ਰੂਪ ਵਿੱਚ ਸ਼ੋਹਰਤ ਹਾਸਿਲ ਕੀਤੀ ਸਗੋਂ ਦੇਸ਼ ਦੇ ਸੱਭ ਤੋਂ ੳੰਚੇ ਅਹੁੱਦੇ ਰਾਸ਼ਟਰ ਪਤੀ ਪਦ ‘ਤੇ ਵੀ ਬਿਰਾਜਮਾਨ ਹੋਏ।

ਆਜਾਦ ਭਾਰਤ ਦੇ ਪਹਿਲੇ ੳੱਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਬਚਪਨ ਤੋਂ ਹੀ ਕਈ ਤਰਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਆਪਣੇ ਵਿਦਿਆਰਥੀ ਜੀਵਨ ਵਿੱਚ ਹੀ ਉਨ੍ਹਾਂ ਨੇ ਬਾਈਬਲ ਦੇ ਮਹੱਤਵਪੂਰਣ ਅਤੇ ਅੰਸ਼ ਯਾਦ ਕਰ ਲਏ ਸਨ, ਜਿਸ ਦੇ ਲਈ ਉਨਾਂ ਨੂੰ ਵਿਸ਼ੇਸ਼ ਯੌਗਤਾ ਦਾ ਸਨਮਾਨ ਵੀ ਪ੍ਰਦਾਨ ਕੀਤਾ ਗਿਆ ਸੀ। ਉਨ੍ਹਾਂ ਨੇ ਵੀਰ ਸਾਰਵਕਰ ਅਤੇ ਵਿਵੇਕਾਨੰਦ ਦੇ ਆਦਰਸ਼ਾਂ ਦਾ ਵੀ ਡੂੰਘਾਈ ਨਾਲ ਅਧਿਅਨ ਕਰ ਲਿਆ ਸੀ। ਸਨ 1902 ‘ਚ ਉਨ੍ਹਾਂ ਨੇ ਮੈਟ੍ਰਿਕ ਦੀ ਪੜਾਈ ਚੰਗੇ ਅੰਕਾ ਨਾਲ ਪਾਸ ਕੀਤੀ ਜਿਸ ਦੇ ਲਈ ਉਨ੍ਹਾਂ ਨੂੰ ਵਜੀਫਾ ਵੀ ਦਿੱਤਾ ਗਿਆ।

ਕਲਾ ਫੈਕਲਟੀ ਦੀ ਬੈਚਲਰ ਪ੍ਰੀਖਿਆ ਵਿੱਚ ਉਹ ਪਹਿਲੇ ਸਥਾਨ ‘ਤੇ ਆਏ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਾਸਫੀ ਵਿੱਚ ਪੋਸਟਗ੍ਰੈਜੂਏਸ਼ਨ ਕੀਤੀ ਅਤੇ ਜਲਦ ਹੀ ਮਦਰਾਸ ਰੈਜੀਡੈਂਸੀ ਕਾਲੱਜ ਵਿੱਚ ਫਿਆਸਫੀ ਦੇ ਸਹਾਇਕ ਪ੍ਰੋਫੈਸਰ ਨਿਯੁਕਤ ਹੋ ਗਏ। ਡਾ ਰਾਧਾਕ੍ਰਿਸ਼ਨਨ ਨੇ ਆਪਣੇ ਲੇਖਾਂ ਅਤੇ ਭਾਸ਼ਣਾ ਦੇ ਰਾਹੀਂ ਵਿਸ਼ਵ ਨੂੰ ਭਾਰਤੀ ਫਿਲਾਸਫੀ ਦੇ ਨਾਲ ਜਾਣੂ ਕਰਵਾਇਆ। ਉੁਸ ਸਮੇਂ ਮਦਰਾਸ ਦੇ ਬ੍ਰਾਹਮਣ ਪਰਿਵਾਰਾਂ ਵਿੱਚ ਘੱਟ ਉਮਰ ਵਿੱਚ ਵਿਆਹ ਹੋ ਜਾਂਦੇ ਅਤੇ ਰਾਧਾਕ੍ਰਿਸ਼ਨਨ ਵੀ ਉਸ ਤੋਂ ਬਚ ਨਾ ਸਕੇ।

1903 ਵਿੱਚ 16 ਸਾਲ ਦੀ ਉਮਰ ਵਿੱਚ ਹੀ ਉਨ੍ਹਾਂ ਦਾ ਵਿਆਹ ਹੋ ਗਿਆ। ਉਸ ਸਮੇਂ ਉਨ੍ਹਾਂ ਦੀ ਪਤਨੀ ਦੀ ਉਮਰ ਸਿਰਫ 10 ਸਾਲ ਸੀ। ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਭਾਰਤੀ ਸੰਸਕ੍ਰਿਤੀ ਦੇ ਗਿਆਨੀ, ਇੱਕ ਮਹਾਨ ਸਿੱਖਿਆ ਵਿਦਵਾਨ, ਇੱਕ ਦਾਰਸ਼ਨਿਕ, ਮਹਾਨ ਬੁਲਾਰੇ ਹੋਣ ਦੇ ਨਾਲ ਇੱਕ ਵਿਗਿਆਣੀ ਹਿੰਦੂ ਵਿਚਾਰਕ ਵੀ ਸਨ। ਡਾ. ਰਾਧਾਕ੍ਰਿਸ਼ਨਨ ਨੇ ਆਪਣੇ ਜੀਵਨ ਦੇ 40 ਸਾਲ ਇੱਕ ਅਧਿਆਪਕ ਦੇ ਰੂਪ ਵਿੱਚ ਬਿਤਾਏ। ਉਹ ਇੱਕ ਆਦਰਸ਼ ਅਧਿਆਪਕ ਸਨ। ਡਾ. ਸਰਵਪੱਲੀ ਰਾਧਾਕ੍ਰਿzਸ਼ਨਨ ਦੇ ਪੁੱਤਰ ਡਾ ਐਸ ਗੋਪਾਨ ਨੇ 1989 ਵਿੱਚ ਉਨ੍ਹਾਂ ਦੀ ਜੀਵਨੀ ਦਾ ਪ੍ਰਕਾਸ਼ਨ ਵੀ ਕੀਤਾ ।

ਰਾਧਾਕ੍ਰਿਸ਼ਨਨ ਦੀ ਯੋਗਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਵਿੰਧਾਨ ਨਿਰਮਾਣ ਸਭਾ ਦਾ ਮੈਂਬਰ ਬਣਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਪਦ ‘ਤੇ ਨਿਯੁਕਤ ਕੀਤਾ ਗਿਆ। ਸੰਸਦ ਦੇ ਸਾਰੇ ਮੈਬਰਾਂ ਨੇ ਉਨ੍ਹਾਂ ਦੇ ਕੰਮਾ ਅਤੇ ਵਿਵਹਾਰ ਦੇ ਲਈ ਕਾਫੀ ਸਰਾਹਿਆ। 1962 ਵਿੱਚ ਰਜਿੰਦਰ ਪ੍ਰਸਾਦ ਦਾ ਕਾਰਜਕਾਲ ਸਮਾਪਤ ਹੋਣ ਤੋਂ ਬਾਅਦ ਰਾਧਾਕ੍ਰਿਸ਼ਨਨ ਨੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ। ਸਿੱਖਿਆ ਅਤੇ ਰਾਜਨੀਤੀ ਵਿੱਚ ਉਚੇਚਾ ਯੋਗਦਾਨ ਦੇਣ ਦੇ ਲਈ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ ਮਹਾਨ ਫਿਲਾਸਫਰ ਅਤੇ ਲੇਖਕ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਦੇਸ਼ ਦਾ ਸਰਵ ਉੱਚ ਪੁਰਸਕਾਰ ਭਾਰਤ ਰਤਨ ਪ੍ਰਦਾਨ ਕੀਤਾ।

ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਮਰਨ ਉਪਰੰਤ ਉਨ੍ਹਾਂ ਨੂੰ ਮਾਰਚ 1975 ਵਿੱਚ ਅਮਰੀਕੀ ਸਰਕਾਰ ਵੱਲੋਂ ਟੈ੍ਪਲਟਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜ਼ੋ ਕਿ ਧਰਮ ਖੇਤਰ ਦੇ ਕਲਿਆਣ ਦੇ ਲਈ ਪ੍ਰਦਾਨ ਕੀਤਾ ਜਾਂਦਾ ਹੈ। ਇਸ ਪੁਰਸਕਾਰ ਨੂੰ ਪ੍ਰਾਪਤ ਕਰਨ ਵਾਲੇ ਉਹ ਪਹਿਲੇ ਗੈਰ ਇਸਾਈ ਭਾਈਚਾਰੇ ਦੇ ਵਿਅਕਤੀ ਸਨ। ਜੀਵਨ ਦੇ ਸਫਰ ‘ਚ ਉੱਚੇ ਅਹੁਦਿਆਂ ‘ਤੇ ਰਹਿਣ ਦੇ ਦੌਰਾਨ ਸਿੱਖਿਆ ਜਗਤ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਬਣਿਆ ਰਿਹਾ। 17 ਅਪ੍ਰੈਲ, 1975 ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੇ ਲੰਬੀ ਬਿਮਾਰੀ ਤੋਂ ਬਾਅਦ ਆਪਣੀ ਦੇਹ ਤਿਆਗ ਦਿੱਤੀ। ਪਰ ਸਿੱਖਿਆ ਜਗਤ ਵਿੱਚ ਉਨ੍ਹਾਂ ਦੇ ਕੰਮਾਂ ਅਤੇ ਯੋਗਦਾਨ ਕਰਕੇ ਅੱਜ ਵੀ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ।

 

ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ ਹੋ ਸਕਦਾ ਹੈ ਹਾਰਟ ਅਟੈਕ

0

ਦਿਲ ਜੋ ਕਿ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹੈ। ਇਹ ਸਾਡੇ ਸਰੀਰ ਵਿੱਚ ਸੰਚਾਰ ਪ੍ਰਣਾਲੀ ਰਾਹੀਂ ਖੂਨ ਨੂੰ ਪੰਪ ਕਰਦਾ ਹੈ। ਖੂਨ ਹੀ ਸਹੀ ਸਮੇਂ ‘ਤੇ ਦਿਲ ਤੋਂ ਸਰੀਰ ਦੇ ਹਰ ਸੈੱਲ ਤੱਕ ਆਕਸੀਜਨ ਪਹੁੰਚਾਉਣ ਦਾ ਕੰਮ ਕਰਦਾ ਹੈ। ਤੁਹਾਡਾ ਦਿਲ ਫੇਫੜਿਆਂ ਤੋਂ ਦਿਲ ਅਤੇ ਫਿਰ ਬਾਕੀ ਦੇ ਸਰੀਰ ਵਿੱਚ ਆਕਸੀਜਨ ਵਾਲੇ ਖੂਨ ਨੂੰ ਪੰਪ ਕਰਦਾ ਹੈ।

ਹਾਰਟ ਫਾਉਂਡੇਸ਼ਨ ਦੇ ਅਨੁਸਾਰ, ਜਦੋਂ ਦਿਲ ਵਿੱਚ ਕੁੱਝ ਸਮੱਸਿਆ ਹੁੰਦੀ ਹੈ, ਤਾਂ ਖੂਨ ਦਾ ਪ੍ਰਵਾਹ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਦੇ ਕਾਰਨ ਇਸ ਦੀ ਗਤੀਵਿਧੀ ‘ਚ ਸਮੱਸਿਆ ਆਉਣੀ ਸ਼ੁਰੂ ਹੋ ਜਾਂਦੀ ਹੈ।

ਜੇ ਇਹ ਰੁਕਾਵਟ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ, ਤਾਂ ਇਹ ਹੌਲੀ ਹੌਲੀ ਘਾਤਕ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਜੇ ਖੂਨ ਦਾ ਪ੍ਰਵਾਹ ਸਹੀ ਸਮੇਂ ਉਤੇ ਠੀਕ ਨਹੀਂ ਹੁੰਦਾ ਜਾਂ ਜੇ ਇਸ ਦਾ ਤੁਰੰਤ ਇਲਾਜ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਮੌਤ ਦਾ ਜੋਖਮ ਬਣ ਜਾਂਦਾ ਹੈ ਅਤੇ ਦਿਲ ਦੇ ਦੌਰੇ ਕਾਰਨ ਮਰੀਜ਼ ਦੀ ਮੌਤ ਹੋ ਸਕਦੀ ਹੈ। ਆਉ ਜਾਣਦੇ ਹਾਂ ਇਸ ਦੇ ਕੀ ਲੱਛਣ ਹੁੰਦੇ ਹਨ…
ਇਸ ਦੌਰੇ ਤੋਂ ਪਹਿਲਾਂ ਦੇ ਲੱਛਣ

1. ਛਾਤੀ ਵਿਚ ਦਰਦ

ਜੇ ਤੁਸੀਂ ਆਪਣੀ ਛਾਤੀ ਵਿੱਚ ਦਰਦ, ਸੁੰਨ ਹੋਣਾ, ਭਰੀਆਪਣ ਜਾਂ ਦਰਦ ਮਹਿਸੂਸ ਕਰਦੇ ਹੋ, ਤਾਂ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਜੇ ਇਹ ਬੇਅਰਾਮੀ ਤੁਹਾਡੀਆਂ ਬਾਹਾਂ, ਗਰਦਨ, ਜਬਾੜੇ ਜਾਂ ਪਿੱਠ ਤੱਕ ਫੈਲ ਰਹੀ ਹੈ, ਤਾਂ ਤੁਹਾਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਜਿੰਨੀ ਜਲਦੀ ਹੋ ਸਕੇ ਹਸਪਤਾਲ ਪਹੁੰਚਣਾ ਚਾਹੀਦਾ ਹੈ। ਦਿਲ ਦੇ ਦੌਰੇ ਤੋਂ ਕੁੱਝ ਮਿੰਟ ਜਾਂ ਘੰਟੇ ਪਹਿਲਾਂ ਇਹ ਲੱਛਣ ਹੁੰਦੇ ਹਨ।

2. ਥਕਾਵਟ

ਜੇ ਬਿਨਾਂ ਮਿਹਨਤ ਜਾਂ ਕੰਮ ਦੇ ਥਕਾਵਟ ਹੋਵੇ, ਤਾਂ ਇਹ ਦਿਲ ਦੇ ਦੌਰੇ ਦਾ ਸੰਕੇਤ ਹੋ ਸਕਦਾ ਹੈ। ਦਰਅਸਲ, ਜਦੋਂ ਕੋਲੇਸਟ੍ਰੋਲ ਦੇ ਕਾਰਨ ਦਿਲ ਦੀਆਂ ਨਾੜੀਆਂ ਬੰਦ ਜਾਂ ਸੁੰਗੜ ਜਾਂਦੀਆਂ ਹਨ, ਤਾਂ ਦਿਲ ਨੂੰ ਸਖਤ ਮਿਹਨਤ ਕਰਨ ਦੀ ਜ਼ਰੂਰਤ ਹੁੰਦੀ ਹੈ। ਜਿਸ ਕਾਰਨ ਛੇਤੀ ਹੀ ਕੋਈ ਥਕਾਵਟ ਮਹਿਸੂਸ ਕਰਨ ਲੱਗ ਪੈਂਦਾ ਹੈ। ਅਜਿਹੀ ਸਥਿਤੀ ਵਿੱਚ, ਜੇ ਤੁਸੀਂ ਰਾਤ ਨੂੰ ਚੰਗੀ ਨੀਂਦ ਲੈਣ ਦੇ ਬਾਅਦ ਵੀ ਸੁਸਤੀ ਅਤੇ ਥਕਾਵਟ ਦਾ ਅਨੁਭਵ ਕਰ ਰਹੇ ਹੋ, ਤਾਂ ਇਹ ਇਸ ਸਮੱਸਿਆ ਦਾ ਸੰਕੇਤ ਹੋ ਸਕਦਾ ਹੈ।

3. ਚੱਕਰ ਆਉਣੇ

ਜੇਕਰ ਤੁਹਾਨੂੰ ਕਈ ਵਾਰ ਚੱਕਰ ਆਉਂਦੇ ਹਨ ਤੇ ਉਲਟੀਆਂ ਮਹਿਸੂਸ ਕਰਦੇ ਹੋ ਅਤੇ ਤੁਹਾਨੂੰ ਬੇਚੈਨੀ ਮਹਿਸੂਸ ਹੋ ਰਹੀ ਹੈ, ਤਾਂ ਇਹ ਦਿਲ ਦੇ ਦੌਰੇ ਦਾ ਲੱਛਣ ਵੀ ਹੋ ਸਕਦਾ ਹੈ। ਦਰਅਸਲ, ਜਦੋਂ ਤੁਹਾਡਾ ਦਿਲ ਕਮਜ਼ੋਰ ਹੋ ਜਾਂਦਾ ਹੈ, ਇਸ ਦੇ ਦੁਆਰਾ ਖੂਨ ਦਾ ਸੰਚਾਰ ਵੀ ਸੀਮਤ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਲੋੜ ਅਨੁਸਾਰ ਆਕਸੀਜਨ ਦਿਮਾਗ ਤੱਕ ਨਹੀਂ ਪਹੁੰਚਦੀ। ਇਸ ਦੇ ਕਾਰਨ, ਚੱਕਰ ਆਉਣੇ ਜਾਂ ਭਾਰੀ ਸਿਰ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ।

ਚਿਹਰੇ ਦੀ ਚਮਕ ਵਧਾਉਣ ‘ਚ ਮਦਦ ਕਰਦਾ ਹੈ ਘਿਓ, ਜਾਣੋ ਕਿਵੇਂ ?

0

ਜੇ ਤੁਹਾਡੀ ਤੇਲਯੁਕਤ ਚਮੜੀ ਹੈ, ਤਾਂ ਥੋੜ੍ਹਾ ਜਿਹਾ ਘਿਓ ਲਓ ਅਤੇ ਇਸਨੂੰ ਆਪਣੀ ਚਮੜੀ ‘ਤੇ ਨਰਮੀ ਨਾਲ ਲਗਾਓ, ਅਤੇ ਇਸ ਦੀ ਚਿਕਨਾਈ ਦੇ ਕਾਰਨ ਇਸਨੂੰ ਜ਼ਿਆਦਾ ਦੇਰ ਤੱਕ ਨਾ ਰੱਖੋ.

ਘਿਓ ਸਾਡੀ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ ਅਤੇ ਇਸ ਦਾ ਇਸਤੇਮਾਲ ਅਸੀ ਕਈ ਤਰ੍ਹਾਂ ਦੇ ਪਕਵਾਨਾਂ ਵਿੱਚ ਵੀ ਕਰਦੇ ਹਾਂ। ਸਿਰਫ ਇਹੀ ਨਹੀਂ ਸਗੋਂ ਕੀ ਤੁਸੀ ਜਾਣਦੇ ਹੋ ਕਿ ਜੇ ਅਸੀਂ ਆਪਣੀ ਚਮੜੀ ‘ਤੇ ਘਿਓ ਦੀ ਵਰਤੋਂ ਕਰਦੇ ਹਾਂ, ਤਾਂ ਇਹ ਤੁਹਾਨੂੰ ਇੱਕ ਵੱਖਰਾ ਚਮਕ ਦੇ ਸਕਦਾ ਹੈ। ਜੇਕਰ ਤੁਹਾਡੀ ਚਮੜੀ ਤੇਲਯੁਕਤ ਹੈ, ਤਾਂ ਥੋੜ੍ਹਾ ਜਿਹਾ ਘਿਓ ਲਵੋਂ ਅਤੇ ਆਪਣੇ ਚਿਹਰੇ ਤੇ ਹੌਲੀ-ਹੌਲੀ ਨਾਲ ਲਗਾਓ, ਅਤੇ ਇਸ ਦੀ ਚਿਕਨਾਈ ਦੇ ਕਾਰਨ ਇਸ ਨੂੰ ਜਿਆਦਾ ਸਮੇਂ ਤੱਕ ਨਾਂ ਰੱਖੋ।

ਸੁੱਕੀ ਚਮੜੀ ਦੇ ਲਈ –
ਸਮੱਗਰੀ :
1/2 ਟੈਬਲ ਸਪੂਨ ਆਰਗੈਨਿਕ ਘਿਓ
2 ਵੱਡੇ ਚਮਚ ਐਲੋਵੇਰਾ ਜੈੱਲ
ਇੱਕ ਚੁਟਕੀ ਹਲਦੀ (ਕੁਦਰਤੀ ਚਮਕ ਦੇ ਲਈ)

ਵਿਧੀ : ਦੋਵਾਂ ਸਮਗਰੀ ਨੂੰ ਮਿਲਾਓ ਅਤੇ ਕਰੀਮੀ ਮਿਸ਼ਰਣ ਨੂੰ ਸਾਫ਼ ਚਿਹਰੇ ਅਤੇ ਗਰਦਨ ‘ਤੇ ਲਗਾਓ। ਚਮੜੀ ਨੂੰ ਸੁੱਕਣ ਤੋਂ ਬਚਾਉਣ ਲਈ ਇਸ ਨੂੰ ਹਫ਼ਤੇ ਵਿੱਚ ਦੋ ਵਾਰ ਦੁਹਰਾਓ।

ਕਾਲੇ ਘੇਰੇ ਲਈ-
ਸਮੱਗਰੀ :
1 ਛੋਟਾ ਚਮਚ ਘਿਓ
1/2 ਛੋਟਾ ਚਮਚ ਆਲੂ ਦਾ ਰਸ

ਵਿਧੀ : ਇੱਕ ਕਪਾਹ ਦਾ ਫੰਬਾ ਲਓ ਅਤੇ ਇਸਨੂੰ ਮਿਸ਼ਰਤ ਮਿਸ਼ਰਣ ਵਿੱਚ ਡੁਬੋ ਦਿਓ। ਇਸ ਨੂੰ ਆਪਣੇ ਅੰਡਰ ਏਰੀਆ ‘ਤੇ ਲਗਾਓ ਅਤੇ 20 ਮਿੰਟ ਬਾਅਦ ਧੋ ਲਓ।

ਰੰਗਦਾਰ ਅਤੇ ਸੁੱਕੇ ਬੁੱਲ੍ਹਾਂ ਦੇ ਲਈ –
ਸਮੱਗਰੀ :
1 ਛੋਟਾ ਚਮਚ ਘਿਓ
1 / 2 ਛੋਟਾ ਚਮਚ ਚੁਕੰਦਰ ਦਾ ਰਸ
2 ਬੂੰਦਾਂ ਜੋਜੋਬਾ ਤੇਲ

ਵਿਧੀ : ਲਿਪ ਮਾਸਕ ਬਣਾਉ ਅਤੇ ਇਸ ਨੂੰ ਆਪਣੇ ਬੁੱਲ੍ਹਾਂ ਤੇ ਫੈਲਾਉਣ ਲਈ ਆਪਣੀਆਂ ਉਂਗਲਾਂ ਦੀ ਵਰਤੋਂ ਕਰੋ। ਇ ਸਨੂੰ 2 ਮਿੰਟ ਲਈ ਮਸਾਜ ਕਰੋ ਤਾਂਕਿ ਇਹ ਤੁਹਾਡੇ ਬੁੱਲ੍ਹਾਂ ਨੂੰ ਬਹੁਤ ਜ਼ਿਆਦਾ ਨਮ ਅਤੇ ਨਰਮ ਬਣਾ ਦੇਵੇ।

ਕੁਪੋਸ਼ਿਤ ਵਾਲਾਂ ਲਈ –
ਸਮੱਗਰੀ :
2 ਟੈਬਲ ਸਪੂਨ ਘਿਓ
1 ਵੱਡਾ ਚਮਚ ਨਾਰੀਅਲ ਦਾ ਦੁੱਧ
2 ਵੱਡੇ ਚਮਚ ਐਲੋਵੇਰਾ ਜੈੱਲ

ਵਿਧੀ : ਸਮੱਗਰੀ ਨੂੰ ਮਿਲਾਓ ਅਤੇ ਵਾਲਾਂ ਦਾ ਮਾਸਕ ਬਣਾਉਣ ਲਈ ਉਨ੍ਹਾਂ ਨੂੰ ਹਿਲਾਓ। ਆਪਣੇ ਵਾਲਾਂ ਨੂੰ ਲੇਪ ਕਰਨ ਲਈ ਪੇਸਟ ਦੀ ਵਰਤੋਂ ਕਰੋ ਅਤੇ 30 ਮਿੰਟ ਬਾਅਦ ਉਨ੍ਹਾਂ ਨੂੰ ਠੰਡੇ ਪਾਣੀ ਨਾਲ ਧੋ ਲਓ।

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜ਼ੋਰਦਾਰ ਪ੍ਰਦਰਸ਼ਨ

0

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨਾਂ ‘ਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖਤ ਸ਼ਬਦਾਂ ‘ਚ ਨਿੰਦਿਆਂ ਕੀਤੀ। ਦੂਜੇ ਪਾਸੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਅੱਜ ਚੰਡੀਗੜ੍ਹ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਚੰਡੀਗੜ੍ਹ ਸ਼ਹਿਰ ਜੰਗ ਦਾ ਮੈਦਾਨ ਬਣ ਗਿਆ ਹੈ।
ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਵਰਕਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹੋਏ ਅੱਗੇ ਵੱਧ ਰਹੇ ਹਨ। ਸਥਿਤੀ ਦੇ ਮੱਦੇਨਜ਼ਰ ਪੁਲਿਸ ਵੱਲੋਂ ਲਾਠੀਚਾਰਜ ਅਤੇ ਜਲ ਦੀਆਂ ਬੁਛਾਰਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਦੱਸ ਦੇਈਏ ਕਿ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਚੰਡੀਗੜ੍ਹ ਨਿਵਾਸ ਦੀ ਘੇਰਾਬੰਦੀ ਦਾ ਐਲਾਨ ਕਰਦਿਆਂ ਸੱਤਾਧਾਰੀ ਤਾਨਾਸ਼ਾਹੀ ਸਰਕਾਰਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ।

ਪੰਜਾਬ ਦੇ ਖੇਮਕਰਨ ਸੈਕਟਰ ‘ਚ ਦੇਖੇ ਗਏ ਦੋ ਪਾਕਿ ਡਰੋਨ, 1 ਨੂੰ BSF ਨੇ ਕੀਤਾ ਨਸ਼ਟ

0

ਪਾਕਿਸਤਾਨ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਰੋਕ ਨਹੀਂ ਰਿਹਾ ਹੈ। ਪਾਕਿਸਤਾਨੀ ਦੇ ਡਰੋਨਾਂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਘੁਸਪੈਠ ਕੀਤੀ ਹੈ। ਖੇਮਕਰਨ ਖੇਤਰ ਵਿੱਚ ਦੋ ਪਾਕਿਸਤਾਨੀ ਡਰੋਨ ਦੇਖੇ ਗਏ। ਅੱਜ ਇਹ ਡਰੋਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਦੇਖੇ ਗਏ।

ਬੀਐਸਐਫ ਦੇ ਜਵਾਨਾਂ ਦੁਆਰਾ ਇੱਕ ਡਰੋਨ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਦੱਸਿਆ ਜਾਂਦਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਕਰੀਬ 50 ਰਾਊਂਡ ਫਾਇਰ ਕੀਤੇ। ਬੀਐਸਐਫ ਦੇ ਜਵਾਨਾਂ ਦੇ ਨਾਲ ਹੀ ਪੰਜਾਬ ਪੁਲਿਸ ਦੇ ਜਵਾਨ ਵੀ ਤਲਾਸ਼ੀ ਮੁਹਿੰਮ ਵਿੱਚ ਲੱਗੇ ਹੋਏ ਹਨ।

ਬੀਐਸਐਫ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਘੁਸਪੈਠ ਜਾਂ ਡਰੋਨ ਭੇਜਣ ਦੀ ਕੋਈ ਕਾਰਵਾਈ ਹੋ ਸਕਦੀ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ। ਸ਼ਨੀਵਾਰ ਸਵੇਰੇ ਦੋ ਡਰੋਨ ਰਾਜੋਕੇ ਪੋਸਟ ਦੇ ਕੋਲ ਸਰਹੱਦ ਪਾਰ ਤੋਂ ਭਾਰਤੀ ਪਾਸਿਓਂ ਦਾਖਲ ਹੁੰਦੇ ਵੇਖੇ ਗਏ। ਆਸਪਾਸ ਦੇ ਪਿੰਡ ਵਾਸੀ ਵੀ ਰਾਤ ਤੋਂ ਚੌਕਸ ਸੀ ਅਤੇ ਬੀਐਸਐਫ ਦੇ ਜਵਾਨਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।

ਡਰੋਨ ਨਜ਼ਰ ਆਉਣ ‘ਤੇ ਬੀਐਫਐਫ ਦੇ ਜਵਾਨਾਂ ਨੇ ਦੋਵਾਂ ਪਾਕਿਸਤਾਨੀ ਡਰੋਨਾਂ ‘ਤੇ ਗੋਲੀਬਾਰੀ ਕੀਤੀ। ਦੱਸਿਆ ਦਾ ਰਿਹਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਲਗਪਗ 50 ਰਾਊਂਡ ਫਾਇਰ ਕੀਤੇ ਅਤੇ ਇਸ ਦੌਰਾਨ ਉਹ ਇੱਕ ਡਰੋਨ ਨਸ਼ਟ ਕਰਨ ‘ਚ ਸਫਲ ਹੋ ਗਏ। ਬੀਐਸਐਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭਿੱਖੀਵਿੰਡ ਦੇ ਡੀਸੀਪੀ ਲਖਬੀਰ ਸਿੰਘ ਸੰਧੂ ਨੇ ਦੱਸਿਆ ਕਿ ਅਜੇ ਵੀ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

ਬੀਐਸਐਫ ਨੂੰ ਪੱਟੀ ਪਾਲੋ, ਲਾਖਨਾ, ਮਦੱਰ ਮਥੁਰਾ ਭਾਗੀ, ਜਾਂ ਤਾਰਾ ਸਿੰਘ ਵਿੱਚ ਵੀ ਅਲਰਟ ਕੀਤਾ ਗਿਆ ਹੈ। ਬੀਐਸਐਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

ਪੰਜਾਬ ‘ਚ ਸਾਰੇ ਸੀਵਰਮੈਨਾਂ ਨੂੰ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਹੋਏ ਜਾਰੀ

0

ਪੰਜਾਬ ਰਾਜ ਸਫਾਈ ਕਰਮਚਾਰੀਆਂ ਦੇ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਬਾਲਮੀਕੀ ਨੇ ਰਾਜ ਦੇ ਸਾਰੇ ਸੀਵਰਮੈਨਾਂ ਨੂੰ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਉਨ੍ਹਾਂ ਤੋਂ ਸੁਰੱਖਿਆ ਕਿੱਟ ਤੋਂ ਬਿਨਾਂ ਸੀਵਰ ਜਾਂ ਗਟਰ ਦੀ ਸਫਾਈ ਨਾ ਕਰਵਾਈ ਜਾਵੇ।

ਅੱਜ ਰਾਜ ਦੇ ਡਿਪਟੀ ਕਮਿਸ਼ਨਰਾਂ, ਕਾਰਜ ਸਾਧਕ ਅਧਿਕਾਰੀਆਂ ਨੂੰ ਲਿਖੇ ਪੱਤਰ ਵਿੱਚ ਸ਼੍ਰੀ ਗੇਜਾ ਰਾਮ ਨੇ ਕਿਹਾ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਹੁਣ ਤੱਕ ਕਈ ਥਾਵਾਂ ‘ਤੇ ਸੀਵਰ ਦੀ ਸਫਾਈ ਕਰਦੇ ਸਮੇਂ ਲਾਪਰਵਾਹੀ ਕੀਤੀ ਜਾ ਰਹੀ ਹੈ। ਜਿੱਥੇ ਵੀ ਅਧਿਕਾਰੀਆਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ, ਉਨ੍ਹਾਂ ਦੇ ਵਿਰੁੱਧ ਕੀਤੀ ਗਈ ਕਾਰਵਾਈ ਕਮਿਸ਼ਨ ਦੁਆਰਾ ਲਾਗੂ ਕੀਤੀ ਜਾ ਰਹੀ ਹੈ।

ਸ਼੍ਰੀ ਵਾਲਮੀਕਿ ਨੇ ਕਿਹਾ ਕਿ ਹੁਣ ਆਧੁਨਿਕ ਮਸ਼ੀਨਾਂ ਨਾਲ ਸੀਵਰੇਜ ਦੀ ਸਫਾਈ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਥਾਵਾਂ ਤੇ ਜਿੱਥੇ ਮਸ਼ੀਨਾਂ ਨਹੀਂ ਪਹੁੰਚ ਸਕਦੀਆਂ, ਉੱਥੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਦੇ ਕੇ ਹੀ ਸਫਾਈ ਦਾ ਕੰਮ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਸੀਵਰਮੈਨਾਂ ਨੂੰ ਸਹੀ ਸੁਰੱਖਿਆ ਕਿੱਟਾਂ ਤੋਂ ਬਿਨਾਂ ਕੰਮ ਕਰਵਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬੀ ਰੈਪਰ ਸਿੱਧੂ ਮੂਸੇਵਾਲਾ ਦਾ ਫੈਨਜ਼ ਨੂੰ ਵੱਡਾ ਤੋਹਫ਼ਾ

0

ਪਟਿਆਲਾ : ਮਸ਼ਹੂਰ ਪੰਜਾਬੀ ਗਾਇਕ – ਰੈਪਰ – ਗੀਤਕਾਰ ਸਿੱਧੂ ਮੂਸੇ ਵਾਲਾ ਫਿਲਮ ‘ਮੂਸਾ ਜੱਟ’ ਨਾਲ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ‘ਜੇਲਾਨ’ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਸਿੱਧੂ ਮੂਸੇ ਵਾਲਾ ਨੇ ਲਿਖਿਆ, ਕੰਪੋਜ਼ ਅਤੇ ਗਾਇਆ ਹੈ ਅਤੇ ਮਿਊਜ਼ਿਕ ‘ਦ ਕਿਡ’ ਨੇ ਦਿੱਤਾ ਹੈ। ਗੀਤ ਟਾਈਮਸ ਮਿਊਜ਼ਿਕ ਵੱਲੋਂ ਪੇਸ਼ ਕੀਤਾ ਗਿਆ ਹੈ।

ਇਸ ਗੀਤ ਦੇ ਬਾਰੇ ‘ਚ ਗੱਲ ਕਰਦੇ ਹੋਏ, ਸਿੱਧੂ ਨੇ ਕਿਹਾ, ‘‘ਮੂਸਾ ਜੱਟ ਮੇਰੀ ਪਹਿਲੀ ਫਿਲਮ ਹੈ ਅਤੇ ਮੈਂ ਇਸ ਟੀਮ ਦਾ ਹਿੱਸਾ ਬਨਣ ਲਈ ਬੇਹੱਦ ਉਤਸ਼ਾਹਿਤ ਹਾਂ ਜਿਸਦੇ ਨਾਲ ਮੈਂ ਇਨ੍ਹੇ ਲੰਬੇ ਸਮੇਂ ਤੋਂ ਜੁੜਿਆ ਹਾਂ। ‘ਮੂਸਾ ਜੱਟ’ ਦੀ ਮਿਊਜ਼ਿਕ ਐਲਬਮ ਵੀ ਬਹੁਤ ਖਾਸ ਹੈ ਅਤੇ ਮੈਂ ਵਾਸਤਵ ‘ਚ ਖੁਸ਼ ਹਾਂ। ਇਹ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦਾ ਕਿ ਦਰਸ਼ਕਾਂ ਨੂੰ ਪੂਰੀ ਐਲਬਮ ਅਤੇ ਫਿਲਮ ਕਿਵੇਂ ਦੀ ਲੱਗਦੀ ਹੈ। ’’

ਸਿੱਧੂ ਨੂੰ ‘ਸੋ ਹਾਈ’, ‘ਬੰਬੀਹਾ ਬੋਲੇ’ ਜਿਹੇ ਗਾਣਿਆਂ ਲਈ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਪਹਿਲੀ ਐਲਬਮ ‘ਪੀਬੀਐਕਸ 1’ ਬਿਲਬੋਰਡ ਕੈਨੇਡਾਈ ਐਲਬਮ ਚਾਰਟ ‘ਤੇ 66ਵੇਂ ਸਥਾਨ ‘ਤੇ ਹੈ। ‘ਜੇਲਾਨ’ ਗੀਤ ਟਾਈਮਸ ਮਿਊਜ਼ਿਕ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਹੋਇਆ ਹੈ। ਫਿਲਮ ‘ਮੂਸਾ ਜੱਟ’ ਅਕਤੂਬਰ ‘ਚ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

ਭਾਰਤ ‘ਚ ਕੋਰੋਨਾ ਦੀ ਰਫ਼ਤਾਰ ਰੁਕ ਨਹੀਂ ਰਹੀ, ਪਿਛਲੇ ਦਿਨ ਸਾਹਮਣੇ ਆਏ 42,618 ਨਵੇਂ ਮਾਮਲੇ ਅਤੇ 330 ਲੋਕਾਂ ਦੀ ਹੋਈ ਮੌਤ

0

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਵਧਦੀ ਗਿਣਤੀ ਨੇ ਇੱਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਵਿੱਚ ਜਿਸ ਗਤੀ ਨਾਲ ਕੋਰੋਨਾ ਦਾ ਗ੍ਰਾਫ ਵੱਧ ਰਿਹਾ ਹੈ, ਉਸ ਨੂੰ ਦੇਖਦਿਆਂ ਤੀਜੀ ਲਹਿਰ ਦੀ ਚੇਤਾਵਨੀ ਸਹੀ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 42 ਹਜ਼ਾਰ 618 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇਸ ਸਮੇਂ ਦੌਰਾਨ 330 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 3 ਕਰੋੜ 29 ਲੱਖ 45 ਹਜ਼ਾਰ 907 ਹੋ ਗਈ ਹੈ।

ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 4 ਲੱਖ 5 ਹਜ਼ਾਰ 681 ਸਰਗਰਮ ਮਾਮਲੇ ਹਨ, ਜਦੋਂ ਕਿ 3 ਕਰੋੜ 21 ਲੱਖ 1 ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 40 ਹਜ਼ਾਰ 225 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 67,72,11,205 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 58,85,687 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਆਖਰੀ ਦਿਨ ਦੇਸ਼ ਵਿੱਚ ਕੋਰੋਨਾ ਵੈਕਸੀਨ ਦੀਆਂ 58 ਲੱਖ 85 ਹਜ਼ਾਰ 687 ਖੁਰਾਕਾਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਟੀਕਿਆਂ ਦੀ ਕੁੱਲ ਗਿਣਤੀ 67 ਕਰੋੜ 72 ਲੱਖ 11 ਹਜ਼ਾਰ 205 ਤੱਕ ਪਹੁੰਚ ਗਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 17 ਲੱਖ 4 ਹਜ਼ਾਰ 970 ਨਮੂਨੇ ਟੈਸਟ ਕੀਤੇ ਗਏ ਸੀ। ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 52 ਕਰੋੜ 82 ਲੱਖ 40 ਹਜ਼ਾਰ 38 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ।