Home Blog Page 2446

ਜਨਮਅਸ਼ਟਮੀ ਦੇ ਮੌਕੇ ‘ਤੇ ਰਾਸ਼ਟਰਪਤੀ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

0

ਜਨਮਅਸ਼ਟਮੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਟਵੀਟ ਕੀਤਾ, “ਤੁਹਾਨੂੰ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਟਵੀਟ ਕਰਕੇ ਕਿਹਾ ਹੈ ਕਿ ਸਾਰੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਨਿੱਘੀਆਂ ਸ਼ੁਭਕਾਮਨਾਵਾਂ। ਇਹ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ-ਚਰਿੱਤਰ ਬਾਰੇ ਜਾਣਨ ਅਤੇ ਉਨ੍ਹਾਂ ਦੇ ਸੰਦੇਸ਼ਾਂ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਇੱਕ ਮੌਕਾ ਹੈ। ਮੈਂ ਚਾਹੁੰਦਾ ਹਾਂ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।

ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਦੇਸ਼ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਿਆਵੇ।

ਲੜੀਵਾਰ ਟਵੀਟਾਂ ਵਿੱਚ, ਨਾਇਡੂ ਨੇ ਕਿਹਾ, “ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ। ਸ਼੍ਰੀਮਦ ਭਾਗਵਦ ਗੀਤਾ ਵਿੱਚ ਭਗਵਾਨ ਕ੍ਰਿਸ਼ਨ ਦੇ ਨਿਰਸੁਆਰਥ ਕਾਰਜ ਦਾ ਸਦੀਵੀ ਸੰਦੇਸ਼ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਸਰੋਤ ਰਿਹਾ ਹੈ।

Tokyo Paralympics: ਭਾਰਤ ਦੇ ਦੇਵੇਂਦਰ ਝਾਝਰੀਆ ਨੇ ਜੈਵਲਿਨ ਥ੍ਰੋ ‘ਚ ਜਿੱਤਿਆ ਸਿਲਵਰ ਮੈਡਲ

0

ਦੇਵੇਂਦਰ ਝਾਝਰੀਆ ਤੇ ਸੁੰਦਰ ਸਿੰਘ ਗੜਜੂਰ ਨੇ ਟੋਕੀਓ ਪੈਰਾਲਿੰਪਿਕਸ ਵਿੱਚ ਜੈਵਲਿਨ ਥ੍ਰੋ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਭਾਰਤ ਦੇ ਖਾਤੇ ਵਿੱਚ ਦੋ ਹੋਰ ਤਗਮੇ ਪਾਏ ਹਨ। ਦੇਵੇਂਦਰ ਝਾਝਰੀਆ ਨੇ ਚਾਂਦੀ ਤੇ ਸੁੰਦਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਨਾਲ ਭਾਰਤ ਨੇ ਟੋਕੀਓ ਪੈਰਾਲਿੰਪਿਕਸ ਵਿੱਚ ਕੁੱਲ 7 ਤਗਮੇ ਜਿੱਤੇ ਹਨ।

ਸ੍ਰੀਲੰਕਾ ਦੇ ਮੁਦਿਆਨਸੇਲਜ ਹੇਰਾਥ ਨੇ ਸੋਨ ਤਗਮਾ ਜਿੱਤਿਆ ਹੈ। ਉਸ ਨੇ 67.79 ਮੀਟਰ ਦਾ ਥ੍ਰੋਅ ਸੁੱਟਿਆ। ਇਸ ਦੇ ਨਾਲ ਹੀ ਦੇਵੇਂਦਰ ਨੇ 64.35 ਮੀਟਰ ਤੇ ਸੁੰਦਰ ਸਿੰਘ ਨੇ 64.01 ਮੀਟਰ ਦੂਰ ਸੁੱਟਿਆ।

ਪੰਜਾਬ ਸਰਕਾਰ ਨੇ 13,225 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਕੀਤਾ ਤਬਦੀਲ

0

ਸਿੱਖਿਆ ਮਿਆਰ ਵਿਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ 13,225 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿਚ ਪਿਛਲੇ ਸਾਲਾਂ ਦੌਰਾਨ ਦਾਖਲਿਆਂ ਵਿਚ ਵੀ ਕਾਫੀ ਵਾਧਾ ਹੋ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 13,225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਗਿਆ ਹੈ।

ਉਨ੍ਹਾਂ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾਂ, ਸਕੂਲ ਪ੍ਰਬੰਧਕ ਕਮੇਟੀਆਂ, ਪ੍ਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ਼ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਾਰਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿਚ ਸੁਧਾਰ ਲਿਆਂਦਾ ਗਿਆ ਹੈ।

ਸਮਾਰਟ ਸਕੂਲ ਤਕਨਾਲੌਜੀ ਦੇ ਆਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ, ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਆਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ -ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖ-ਵੱਖ ਕਲਾਸਰੂਮ ਹਨ। ਇਹ ਕਲਾਸਰੂਮ ਕਾਫੀ ਖੁੱਲ੍ਹੇ ਤੇ ਹਵਾਦਾਰ ਹਨ।

ਨਵਜੋਤ ਸਿੱਧੂ ਨੇ ਸਸਤੀ ਬਿਜਲੀ ‘ਤੇ ਕੈਪਟਨ ਸਰਕਾਰ ਨੂੰ ਦੱਸਿਆ ਫਾਰਮੂਲਾ, ਕਿਹਾ – SYL ਦੀ ਤਰਜ਼ ‘ਤੇ ਲਿਆਇਆ ਜਾਵੇ ਕਾਨੂੰਨ

0

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਬਿਜਲੀ ਦਾ ਮੁੱਦਾ ਚੁੱਕਦੇ ਹੋਏ ਟਵੀਟ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਜਲਦ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (PSERC) ਨੂੰ ਨਿਰਦੇਸ਼ ਜਾਰੀ ਕਰਨ ਚਾਹੀਦਾ ਹੈ ਕਿ ਨਿੱਜੀ ਬਿਜਲੀ ਪਲਾਂਟ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਲਈ ਜਨਤਕ ਹਿੱਤ ਵਿੱਚ ਘੱਟ ਕੀਤਾ ਜਾਵੇ। ਫਲਸਰੂਪ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਅਰਥਹੀਣ ਕਰ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਨੁਕਸਾਨਦਾਰ ਬਿਜਲੀ ਖਰੀਦ ਸਮਝੌਤੀਆਂ ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਖਾਤਰ 5 – 7 ਦਿਨਾਂ ਦਾ ਵਿਧਾਨਸਭਾ ਸੈਸ਼ਨ ਬੁਲਾਇਆ ਜਾਵੇ। ਇਸ ਸੈਸ਼ਨ ‘ਚ ਸਤਲੁਜ-ਯਮੁਨਾ ਲਿੰਕ ‘ਤੇ ਪਾਣੀ ਦੀ ਵੰਡ ਦੇ ਸਮਝੌਤੇ ਨੂੰ ਰੱਦ ਕਰਨ ਵਰਗੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਲਈ ਇੱਕ ਕਾਨੂੰਨ ਪਾਸ ਕੀਤਾ ਜਾਣਾ ਚਾਹੀਦਾ ਹੈ।

ਸਿੱਧੂ ਨੇ ਕਿਹਾ ਕਿ ਇਸ ਨਾਲ ਘਰੇਲੂ ਖਪਤਕਾਰਾਂ ਨੂੰ ਆਮ ਸ਼੍ਰੇਣੀ ਸਮੇਤ 300 ਯੂਨਿਟ ਮੁਫ਼ਤ ਬਿਜਲੀ, ਉਦਯੋਗਾਂ ਲਈ ਘਰੇਲੂ ਦਰ 3 ਰੁਪਏ ਪ੍ਰਤੀ ਯੂਨਿਟ ਅਤੇ 5 ਪ੍ਰਤੀ ਯੂਨਿਟ ਘਟਾਉਣ ਦੇ ਨਾਲ ਨਾਲ ਸਾਰੇ ਬਕਾਇਆ ਬਿੱਲਾਂ ਦਾ ਨਿਪਟਾਰਾ, ਪੰਜਾਬ ਵਿੱਚ ਗੈਰ ਵਾਜਬ ਅਤੇ ਗੈਰ ਵਾਜਬ ਬਿੱਲਾਂ ਨੂੰ ਮੁਆਫ ਕਰਨਾ ਹੈ। ਸਰਕਾਰ ਦੀ ਮਦਦ ਮਿਲੇਗੀ।

ਭਾਰਤੀ ਖਿਡਾਰੀ Avani Lekhara ਨੇ ਨਿਸ਼ਾਨੇਬਾਜ਼ੀ ‘ਚ Gold Medal ਜਿੱਤ ਕੇ ਰਚਿਆ ਇਤਿਹਾਸ, PM ਮੋਦੀ ਨੇ ਦਿੱਤੀ ਵਧਾਈ

0

ਟੋਕੀਓ ਪੈਰਾਲਿੰਪਿਕਸ ਵਿੱਚ ਸੋਨ ਤਮਗੇ ਨਾਲ ਭਾਰਤ ਦਾ ਖਾਤਾ ਖੁੱਲ੍ਹ ਗਿਆ ਹੈ। ਇਹ ਖਾਤਾ ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਖੋਲ੍ਹਿਆ ਹੈ, ਜਿਸ ਨੇ 10 ਮੀਟਰ ਏਅਰ ਸਟੈਂਡਿੰਗਜ਼ ਵਿੱਚ ਪੈਰਾਲਿੰਪਿਕਸ ਰਿਕਾਰਡ ਬਣਾ ਕੇ ਦੇਸ਼ ਲਈ ਸੁਨਹਿਰੀ ਜਿੱਤ ਦਰਜ ਕੀਤੀ ਹੈ। ਅਵਨੀ ਲੇਖਰਾ ਨੇ ਫਾਈਨਲ ਵਿੱਚ 249.6 ਅੰਕ ਹਾਸਲ ਕੀਤੇ, ਜੋ ਕਿ ਪੈਰਾਲੰਪਿਕ ਖੇਡਾਂ ਦੇ ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਹੈ।

ਦੱਸ ਦਈਏ ਕਿ ਫਾਈਨਲ ਵਿੱਚ ਚੀਨੀ ਨਿਸ਼ਾਨੇਬਾਜ਼ ਨੇ ਅਵਨੀ ਨੂੰ ਸਖ਼ਤ ਮੁਕਾਬਲਾ ਦਿੱਤਾ। ਪਰ ਫਿਰ ਉਸਨੇ ਉਨ੍ਹਾਂ ਨੂੰ ਆਪਣੇ ਸੰਪੂਰਨ ਨਿਸ਼ਾਨੇ ਨਾਲ ਹਰਾ ਦਿੱਤਾ। ਚੀਨੀ ਮਹਿਲਾ ਨਿਸ਼ਾਨੇਬਾਜ਼ ਝਾਂਗ 248.9 ਅੰਕਾਂ ਨਾਲ ਦੂਜੇ ਸਥਾਨ ‘ਤੇ ਰਹੀ ਅਤੇ ਚਾਂਦੀ ਦਾ ਤਗਮਾ ਜਿੱਤਿਆ।’

ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਪੀਐਮ ਮੋਦੀ ਨੇ ਟਵੀਟ ਕਰ ਨਿਸ਼ਾਨੇਬਾਜ਼ ਅਵਨੀ ਲੇਖਰਾ ਨੂੰ ਵਧਾਈ ਦਿੱਤੀ।

‘ਆਪ’ ਵੱਲੋਂ 25 ਸਤੰਬਰ ਦੇ ‘ਭਾਰਤ ਬੰਦ’ ਨੂੰ ਹਰ ਪੱਧਰ ਦੀ ਹਿਮਾਇਤ ਦਾ ਐਲਾਨ

0

ਲਾਠੀਚਾਰਜ: ਭਾਜਪਾ ਅਤੇ ਕਾਂਗਰਸ ਵਿੱਚ ਹਿਟਲਰ ਦੀ ਆਤਮਾ ਵੜੀ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਕਿਸਾਨਾਂ ਉੱਤੇ ਹਰਿਆਣਾ ਅਤੇ ਪੰਜਾਬ ਵਿੱਚ ਹੋ ਰਹੇ ਅੰਨ੍ਹੇ ਲਾਠੀਚਾਰਜ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੇ ਸੱਤਾਧਾਰੀਆਂ ਵਿੱਚ ਤਾਨਾਸ਼ਾਹ ਹਿਟਲਰ ਦੀ ਆਤਮਾ ਪ੍ਰਵੇਸ਼ ਕਰ ਗਈ ਹੈ। ਇਸ ਕਰਕੇ ਇਹ ਸਰਕਾਰਾਂ ਦਮਨਕਾਰੀ ਨੀਤੀ ਤਹਿਤ ਅੰਨਦਾਤਾ ਦੀ ਅਵਾਜ਼ ਬੰਦ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਅੜੀਅਲ ਰਵਈਏ ਵਿਰੁੱਧ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਦਾ ਸਮਰਥਨ ਕਰਦੇ ਹੋਏ, ਇਸ ਲਈ ਪਾਰਟੀਬਾਜੀ ਤੋਂ ਉੱਤੇ ਉਠ ਕੇ ਹਰ ਪੱਧਰ ਉੱਤੇ ਸਹਿਯੋਗ ਅਤੇ ਸਮਰਥਨ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਵਿੱਚ ਕਿਸਾਨਾਂ ਉੱਤੇ ਹੋਏ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਿੱਧਾ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਅਜਿਹੀ ਦਮਨਕਾਰੀ ਨੀਤੀ ਦਾ ਭਾਜਪਾ ਨੂੰ ਪੂਰੇ ਦੇਸ਼ ਅੰਦਰ ਕੀਮਤ ਚੁਕਾਉਣੀ ਪਵੇਗੀ।

ਸੰਧਵਾਂ ਨੇ ਕਿਹਾ ਕਿ ਅੰਨਦਾਤਾ ਸਮੇਤ ਦੇਸ਼ ਦੇ ਕਿਸੇ ਵੀ ਨਾਗਰਿਕ ਦੀ ਆਪਣੇ ਹੱਕ ਅਤੇ ਹਿੱਤਾਂ ਲਈ ਉੱਠਦੀ ਅਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ ਹੈ, ਕਿਉਂਕਿ ਆਪਣੇ ਹੱਕਾਂ ਲਈ ਸੰਵਿਧਾਨਕ ਦਾਇਰੇ ਵਿੱਚ ਰਹਿ ਕੇ ਰੋਸ ਮੁਜਾਹਰੇ ਅਤੇ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਭਾਰਤੀ ਸੰਵਿਧਾਨ ਦਿੰਦਾ ਹੈ, ਜਿਸ ਦੀ ਸਹੁੰ ਖਾ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਆਪਣੇ ਆਹੁਦਿਆਂ ਉੱਤੇ ਬੈਠੇ ਹਨ। ਇਸ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਹਰਿਆਣਾ ਸਮੇਤ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਦਿਖਾਈ ਜਾ ਰਹੀ ਲਾਠੀ ਦੀ ਤਾਕਤ ਸਿੱਧੀ-ਸਿੱਧੀ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਾਹਣਤਾਂ ਪਾਉਂਦੇ ਹੋਏ ਕਿਹਾ ਕਿ ਇੱਕ ਪਾਸੇ ਕਾਂਗਰਸੀ ਖੱਟਰ ਸਰਕਾਰ ਦੇ ਕਿਸਾਨਾਂ ਉੱਤੇ ਲਾਠੀਚਾਰਜ਼ ਨੂੰ ਨੀਂਦ ਰਹੇ ਹਨ, ਦੂਜੇ ਪਾਸੇ ਪੰਜਾਬ ਅੰਦਰ ਖੁਦ ਲਾਠੀਚਾਰਜ ਕਰ ਰਹੇ ਹਨ।

ਸੰਧਵਾਂ ਨੇ ਅੰਮ੍ਰਿਤਸਰ ਵਿਚ ਹੋਏ ਲਾਠੀਚਾਰਜ ਦੀ ਨਿਖੇਧੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਨੂੰ ਪੁੱਛਿਆ ਕੇ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਲਈ ਭਾਜਪਾ ਅਤੇ ਕਾਂਗਰਸ ਵਿੱਚ ਕੀ ਫਰਕ ਰਹਿ ਗਿਆ ਹੈ? ਸੰਧਵਾਂ ਨੇ ਸੱਤਾਧਾਰੀ ਕਾਂਗਰਸੀਆਂ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਅੰਦਰ ਕੋਈ ਦਿਨ ਸੁੱਕਾ ਨਹੀਂ ਲੰਘਦਾ ਜਦੋਂ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ, ਡਾਕਟਰਾਂ, ਨਰਸਾਂ,ਟੀਚਰਾਂ,ਮੁਲਾਜ਼ਮਾਂ ਮਜ਼ਦੂਰਾਂ ਅਤੇ ਕਿਸਾਨਾਂ ਸਮੇਤ ਹੋਰ ਪ੍ਰਦਰਸ਼ਨਕਾਰੀਆਂ ਨਾਲ ਖਿੱਚ-ਧੂਹ, ਬਦਸਲੂਕੀ ਅਤੇ ਲਾਠੀਚਾਰਜ ਨਾ ਕਰਵਾਇਆ ਹੋਵੇ। ਸੰਧਵਾਂ ਨੇ ਕਿਹਾ ਕਿ ਅਜਿਹੀਆਂ ਦਮਨਕਾਰੀ ਨੀਤੀਆਂ ਦਾ ਬਦਲਾ ਲੋਕ ਵੋਟ ਦੇ ਅਧਿਕਾਰ ਨਾਲ ਲੈਣਗੇ ਅਤੇ ਤਾਨਾਸ਼ਾਹ ਹੋਏ ਭਾਜਪਾ ਅਤੇ ਕਾਂਗਰਸ ਵਾਲਿਆਂ ਦਾ ਤਖਤਾ ਪਲਟਣਗੇ। ਇਸ ਦੇ ਨਾਲ ਹੀ ਸੰਧਵਾਂ ਨੇ ਅੰਦੋਲਨਕਾਰੀ ਕਿਸਾਨਾਂ ਵੱਲੋਂ 25 ਸਤੰਬਰ ਦੇ ‘ਭਾਰਤ ਬੰਦ’ ਦੇ ਸੱਦੇ ਦੀ ਪੁਰਜ਼ੋਰ ਹਿਮਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਝੰਡੇ ਅਤੇ ਸਿਆਸੀ ਏਜੰਡੇ ਨੂੰ ਪਰੇ ਰੱਖ ਕੇ ਕਿਸਾਨਾਂ ਦੇ ਇਸ ‘ਭਾਰਤ ਬੰਦ’ ਨੂੰ ਹਰ ਪੱਧਰ ਉੱਤੇ ਪੂਰਾ ਸਹਿਯੋਗ ਅਤੇ ਸਮਰਥਨ ਕਰੇਗੀ।

ਕਿਸਾਨਾਂ ‘ਤੇ ਹੋਏ ਲਾਠੀਚਾਰਜ ਲਈ ਮੁਆਫੀ ਮੰਗਣ ਮਨੋਹਰ ਲਾਲ ਖੱਟਰ: ਰਾਜਪਾਲ ਮਲਿਕ

0

ਕਰਨਾਲ ‘ਚ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੇ ਮਾਮਲੇ ’ਚ ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ (Satya Pal Malik) ਨੇ ਮੁੜ ਭਾਜਪਾ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਸਾਨਾਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ।

ਰਾਜਪਾਲ ਨੇ ਕਿਹਾ ਕਿ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐੱਸਡੀਐੱਮ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਰਕਾਰ ਦੇ ਇਸ਼ਾਰੇ ਤੋਂ ਬਿਨਾ ਸੰਭਵ ਨਹੀਂ ਹੈ। ਪੱਛਮੀ ਯੂਪੀ ਨਾਲ ਸੰਬੰਧਤ ਸੱਤਿਆਪਾਲ ਮਲਿਕ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਆਵਾਜ਼ ਉਠਾਉਂਦੇ ਰਹੇ ਹਨ।

ਦੱਸ ਦਈਏ ਕਿ ਬੀਜੇਪੀ ਦੀ ਬੈਠਕ ਦਾ ਵਿਰੋਧ ਕਰ ਰਹੇ ਹਰਿਆਣਾ ਦੇ ਕਿਸਾਨਾਂ ਤੇ ਸ਼ਨੀਵਾਰ ਨੂੰ ਲਾਠੀਚਾਰਜ ਕੀਤਾ ਗਿਆ। ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਤੇ ਕਿਸਾਨਾਂ ਨੂੰ ਬੁਰੀ ਤਰ੍ਹਾਂ ਮਾਰਿਆ ਗਿਆ ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋਏ। ਸਾਰੀਆਂ ਵਿਰੋਧੀ ਪਾਰਟੀਆਂ ਨੇ ਸ਼ਨੀਵਾਰ ਨੂੰ ਕਰਨਾਲ ਵਿੱਚ ਕਿਸਾਨਾਂ ਉੱਤੇ ਹੋਏ ਇਸ ਲਾਠੀਚਾਰਜ ਦੀ ਨਿੰਦਾ ਕੀਤੀ ਹੈ।

ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਤੇ ਹਰਿਆਣਾ ਦੀ ਖੱਟਰ ਸਰਕਾਰ ਤੇ ਭਾਜਪਾ ਨੂੰ ਨਿਸ਼ਾਨਾ ਬਣਾਇਆ।

ਆਨਲਾਈਨ ਪੇਅਮੈਂਟ ਕਰਨ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਖਿਆਲ, ਨਹੀਂ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ

0
Online payment transfer, mobile pay with smartphone. e banking vector concept. Payment use smartphone, illustration transaction with mobile phone

ਕੋਰੋਨਾ ਵਾਇਰਸ ਮਹਾਂਮਾਰੀ ਨੇ ਕਾਫੀ ਕੁੱਝ ਬਦਲ ਦਿੱਤਾ ਹੈ। ਟ੍ਰਾਂਜੈਕਸ਼ਨ ਤੋਂ ਲੈ ਕੇ ਤੱਕ ਸ਼ੌਪਿੰਗ ਹੁਣ ਜ਼ਿਆਦਾਤਰ ਆਨਲਾਈਨ ਹੀ ਹੋਣ ਲੱਗਾ ਹੈ। ਪਰ ਇਸ ਦੇ ਨਾਲ ਹੀ ਆਨਲਾਈਨ ਫ੍ਰੌਡ ਵੀ ਕਾਫੀ ਜ਼ਿਆਦਾ ਵਧ ਗਏ ਹਨ। ਹੈਕਰਸ ਨਵੇਂ-ਨਵੇਂ ਤਰੀਕਿਆਂ ਨਾਲ ਲੋਕਾਂ ਦੇ ਬੈਂਕ ਅਕਾਊਂਟ ‘ਚ ਸੰਨ੍ਹ ਲਾ ਰਹੇ ਹਨ। ਕੁੱਝ ਅਜਿਹੇ ਟਿਪਸ ਹਨ, ਜਿਨ੍ਹਾਂ ਦੀ ਮਦਦ ਨਾਲ ਬਿਲਕੁਲ ਸੇਫ ਆਨਲਾਈਨ ਟ੍ਰਾਂਜੈਕਸ਼ਨ ਕਰ ਸਕਦੇ ਹਨ।

ਆਓ ਜਾਣਦੇ ਹਾਂ ਆਨਲਾਈਨ ਪੇਅਮੈਂਟ ਕਰਦੇ ਸਮੇਂ ਕੀ-ਕੀ ਸਾਵਧਾਨੀਆਂ ਰੱਖਣੀਆਂ ਚਾਹੀਦੀਆਂ ਹਨ। ਆਪਣੇ ਡਿਵਾਇਸ ਨੂੰ ਸੇਫ ਬਣਾਉਣ ਤੇ ਬਗ, ਮੇਲਵੇਅਰ ਤੋਂ ਬਚਾਉਣ ਲਈ ਲੇਟੈਸਟ ਐਂਟੀ ਵਾਇਰਸ ਸੌਫਟਵੇਅਰ ਪਵਾਓ। ਇਸ ਦੇ ਨਾਲ ਹੀ ਡਿਵਾਇਸ ਦਾ ਪਾਸਵਰਡ ਇਕਦਮ ਸਟ੍ਰੌਂਗ ਰੱਖੋ। ਜਿਸ ਨੂੰ ਹੈਕਰਸ ਬ੍ਰੇਕ ਨਾ ਕਰ ਸਕਣ। ਐਂਟੀ ਵਾਇਰਸ ਚੰਗੀ ਕੰਪਨੀ ਦਾ ਹੀ ਹੋਵੇ।

ਅਕਸਰ ਅਸੀਂ ਕਿਸੇ ਵੀ ਐਪ ਜਾਂ ਫਿਰ ਈ-ਮੇਲ ‘ਤੇ ਆਏ ਲਿੰਕ ‘ਤੇ ਬਿਨਾਂ ਕੁਝ ਸੋਚੇ ਸਮਝੇ ਕਲਿੱਕ ਕਰ ਦਿੰਦੇ ਹਾਂ। ਜਿਸ ਦਾ ਖਮਿਆਜ਼ਾ ਬਾਅਦ ‘ਚ ਭੁਗਤਣਾ ਪੈਂਦਾ ਹੈ। ਇਸ ਤੋਂ ਇਲਾਵਾ ਕਿਸੇ ਨੂੰ ਵੀ ਆਪਣੇ ਸਮਾਰਟਫੋਨ ‘ਚ ਕੋਈ ਐਪ ਇੰਸਟਾਲ ਨਾ ਕਰਨ ਦਿਉ। ਇਸ ਨਾਲ ਹੋ ਸਕਦਾ ਹੈ ਕਿ ਉਸ ਨੂੰ ਤੁਹਾਡੇ ਸਮਾਰਟਫੋਨ ਦਾ ਐਕਸੈਸ ਮਿਲ ਜਾਵੇ।

ਇੱਕ ਗੱਲ ਦਾ ਹਮੇਸ਼ਾਂ ਧਿਆਨ ਰੱਖੋ ਕਿ ਆਪਣੀਆਂ ਨਿੱਜੀ ਡਿਟੇਲਸ ਜਿਵੇਂ ਜਨਮ ਤਾਰੀਖ, ਨਿੱਕਨੇਮ, ਅਕਾਊਂਟ ਨੰਬਰ, ਏਟੀਐਮ ਦਾ ਪਿਨ ਆਦਿ ਆਨਲਾਈਨ ਕਿਸੇ ਦੇ ਵੀ ਨਾਲ ਸ਼ੇਅਰ ਨਾ ਕਰੋ। ਚਾਹੇ ਕਿੰਨਾ ਵੀ ਤੁਹਾਡਾ ਕੋਈ ਖ਼ਾਸ ਦੋਸਤ ਕਿਉਂ ਨਾ ਹੋਵੇ।

ਸਿਹਤ ਲਈ ਸ਼ਹਿਦ ਹੁੰਦਾ ਹੈ ਫਾਇਦੇਮੰਦ, ਕਈ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ

0

ਸ਼ਹਿਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਸ਼ਹਿਦ ਫ੍ਰੈਕਟੋਜ਼, ਗਲੂਕੋਜ਼, ਆਇਰਨ, ਕੈਲਸ਼ੀਅਮ, ਫਾਸਫੇਟ, ਸੋਡੀਅਮ ਕਲੋਰਾਈਡ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ।

ਲੋਕ ਬ੍ਰਾਊਨ ਸ਼ਹਿਦ ਬਾਰੇ ਜਾਣਦੇ ਹਨ ਪਰ ਅੱਜ ਅਸੀਂ ਤੁਹਾਨੂੰ ਚਿੱਟੇ ਸ਼ਹਿਦ ਬਾਰੇ ਦੱਸਣ ਜਾ ਰਹੇ ਹਾਂ, ਜਿਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਇਸ ਹਲਕੇ ਚਿੱਟੇ ਰੰਗ ਦੇ ਸ਼ਹਿਦ ਨੂੰ ਕੱਚਾ ਸ਼ਹਿਦ ਵੀ ਕਿਹਾ ਜਾਂਦਾ ਹੈ। ਸਿਹਤ ਮਾਹਰਾਂ ਦੇ ਅਨੁਸਾਰ ਇਸਦੀ ਵਰਤੋਂ ਬਹੁਤ ਸਾਰੀਆਂ ਦਵਾਈਆਂ ਵਿੱਚ ਕੀਤੀ ਜਾਂਦੀ ਹੈ।

ਚਿੱਟਾ ਸ਼ਹਿਦ ਪੁਰਾਣੀ ਤੋਂ ਪੁਰਾਣੀ ਖੰਘ ਨੂੰ ਦੂਰ ਕਰਦਾ ਹੈ। ਇਸਦੇ ਲਈ ਤੁਸੀਂ ਪਾਣੀ ਨੂੰ ਉਬਾਲ ਕੇ ਇਸ ਵਿੱਚ ਇੱਕ ਚਮਚ ਨਿੰਬੂ ਅਤੇ ਚਿੱਟਾ ਸ਼ਹਿਦ ਮਿਲਾ ਕੇ ਪੀਣ ਨਾਲ ਫਿਰ ਤੁਹਾਡੀ ਖਾਂਸੀ ਨੂੰ ਬਹੁਤ ਰਾਹਤ ਮਿਲੇਗੀ, ਇਸਦੇ ਨਾਲ ਹੀ ਗਲੇ ਦੀ ਖਰਾਸ਼ ਵੀ ਦੂਰ ਹੋ ਜਾਂਦੀ ਹੈ।

ਚਿੱਟਾ ਸ਼ਹਿਦ ਅਨੀਮੀਆ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। ਇਸਨੂੰ ਰੋਜ਼ਾਨਾ ਕੋਸੇ ਪਾਣੀ ਵਿੱਚ ਮਿਲਾ ਕੇ ਪੀਣ ਨਾਲ ਸਰੀਰ ਵਿੱਚ ਹੀਮੋਗਲੋਬਿਨ ਦੀ ਮਾਤਰਾ ਤੇਜ਼ੀ ਨਾਲ ਵਧਦੀ ਹੈ ਅਤੇ ਮਹਿਲਾਵਾਂ ਦੀਆਂ ਅਨੀਮੀਆ ਵਰਗੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

 ਜੇਕਰ ਅਲਸਰ ਆਦਿ ਦੀ ਸਮੱਸਿਆ ਹੈ ਤਾਂ ਚਿੱਟਾ ਸ਼ਹਿਦ ਤੁਹਾਡੇ ਲਈ ਬਹੁਤ ਲਾਭਦਾਇਕ ਹੈ। ਇਸ ਤੋਂ ਇਲਾਵਾ ਇਹ ਪਾਚਨ ਪ੍ਰਣਾਲੀ ਨੂੰ ਠੀਕ ਕਰਨ ਦਾ ਵੀ ਕੰਮ ਕਰਦਾ ਹੈ। ਇਸਦੇ ਲਈ ਹਰ ਰੋਜ਼ ਸਵੇਰੇ ਖਾਲੀ ਪੇਟ ਇੱਕ ਚਮਚ ਚਿੱਟਾ ਸ਼ਹਿਦ ਪੀਓ, ਇਸ ਨੂੰ ਨਿਯਮਿਤ ਰੂਪ ਨਾਲ ਕਰਨ ਨਾਲ ਤੁਹਾਨੂੰ ਜਲਦੀ ਆਰਾਮ ਮਿਲੇਗਾ।

 ਚਿੱਟੇ ਸ਼ਹਿਦ ਵਿੱਚ ਫਾਈਟੋਨਿਊਟਰੀਐਂਟਸ ਹੁੰਦੇ ਹਨ, ਜੋ ਚਮੜੀ ਦੇ ਜ਼ਖ਼ਮਾਂ ਨੂੰ ਭਰਨ ਦੇ ਲਈ ਲਾਭਦਾਇਕ ਹੁੰਦਾ ਹੈ, ਨਾਲ ਹੀ ਚਮੜੀ ਨੂੰ ਹਾਈਡਰੇਟਿਡ ਅਤੇ ਵਧੀਆ ਬਣਾਉਂਦਾ ਹੈ। ਇੰਨਾ ਹੀ ਨਹੀਂ ਇਹ ਐਡੀਮਾ, ਗਠੀਆ, ਬਵਾਸੀਰ, ਸਟੋਮੈਟਾਇਟਸ, ਮਸੂੜਿਆਂ ਵਿੱਚੋਂ ਖੂਨ ਨਿਕਲਣਾ ਆਦਿ ਦੇ ਇਲਾਜ ਵਿੱਚ ਵੀ ਮਦਦ ਕਰਦਾ ਹੈ।

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 1 ਨੇ ਕੀਤਾ ਇਨਕਾਰ

0

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਟਿਕਟਾਂ ਦਾ ਐਲਾਨ ਵੀ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ਵਿੱਚ ਸੁਖਬੀਰ ਬਾਦਲ ਨੇ ਰਾਮਪੁਰਾ ਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਭੱਟੀ ਅਤੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।

ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ( Dr. Daljit singh Cheema  ਨੇ ਟਵੀਟ ਰਾਹੀਂ ਦਿੱਤੀ ਹੈ।

 

ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਮੇਰੇ ਨਾਲ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਟਿਕਟ ਮੇਰੀ ਜਗ੍ਹਾ ਮੇਰੇ ਬੇਟੇ ਨੂੰ ਦਿੱਤੀ ਜਾਣੀ ਚਾਹੀਦੀ ਹੈ।