Home Blog Page 2449

BJP ਦੀ ਆਮਦਨੀ 50 % ਵਧੀ, ‘ਤੇ ਤੁਹਾਡੀ? ਰਾਹੁਲ ਗਾਂਧੀ ਨੇ ਟਵੀਟ ਕਰ ਪੁੱਛਿਆ ਸਵਾਲ

0

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਇੱਕ ਟਵੀਟ ਦੇ ਜ਼ਰੀਏ ਪੁੱਛਿਆ ਕਿ ਬੀਜੇਪੀ ਦੀ ਆਮਦਨੀ 50 ਫੀਸਦੀ ਵਧੀ, ‘ਤੇ ਤੁਹਾਡੀ (ਜਨਤਕ) ਵਿੱਚ ਕਿੰਨਾ ਵਾਧਾ ਹੋਇਆ ?

ਰਾਹੁਲ ਨੇ ਇਹ ਸਵਾਲ ਉਸ ਖਬਰ ਦਾ ਸਕ੍ਰੀਨਸ਼ਾਟ ਸ਼ੇਅਰ ਕਰਦੇ ਹੋਏ ਚੁੱਕਿਆ ਸੀ, ਜਿਸ ਵਿੱਚ ਖ਼ਬਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਸੀ ਕਿ ਸਾਲ 2019 – 20 ‘ਚ ਬੀਜੇਪੀ ਦੀ ਕਮਾਈ ਵਿੱਚ 50 ਫ਼ੀਸਦੀ ਦਾ ਵਾਧਾ ਹੋਇਆ, ਜਦੋਂ ਕਿ ਬਹੁਤ ਸਾਰੇ ਦਾਨ ਇਲੈਕਟੋਰਲ ਬਾਂਡਾਂ ਰਾਹੀਂ ਆਏ ਹਨ। ਖ਼ਬਰਾਂ ਅਨੁਸਾਰ ਬੀਜੇਪੀ ਨੇ ਆਪਣੀ ਕੁਲ ਕਮਾਈ 3,623.28 ਕਰੋੜ ਰੁਪਏ ਦੱਸੀ।

ਬਿਜਲੀ ਖਰੀਦ ਸਮਝੌਤੇ ਹੋਣਗੇ ਰੱਦ, ਪੰਜਾਬ ਦੇ CM ਨੇ ਦਿੱਤੀ ਮਨਜ਼ੂਰੀ

0

ਪੰਜਾਬ ਸਰਕਾਰ ਨੇ ਹੁਣ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ ਲਿਖਤੀ ਮਨਜ਼ੂਰੀ ਦਿੱਤੀ ਹੈ।

ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਇਨ੍ਹਾਂ ਸਮਝੌਤਿਆਂ ਬਾਰੇ ਕਾਨੂੰਨੀ ਪੱਖ ਮਜ਼ਬੂਤ ਰੱਖਣ ਦੀ ਹਦਾਇਤ ਕਰਦਿਆਂ ਪ੍ਰਾਈਵੇਟ ਤਾਪ ਬਿਜਲੀ ਘਰਾਂ ਨੂੰ ਨੋਟਿਸ ਦੇਣ ਲਈ ਆਖ ਦਿੱਤਾ ਹੈ। ਮੁੱਖ ਮੰਤਰੀ ਨੇ ਜੀਵੀਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਅਤੇ ਦਮੋਦਰ ਵੈਲੀ ਕਾਰਪੋਰੇਸ਼ਨ ਦੇ ਰਘੂਨਾਥਪੁਰ ਥਰਮਲ ਪ੍ਰੋਜੈਕਟ ਨਾਲ ਹੋਏ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ 18 ਅਗਸਤ ਜਦੋਂ ਕਿ ਤਲਵੰਡੀ ਸਾਬੋ ਪਾਵਰ ਪਲਾਂਟ ਅਤੇ ਰਾਜਪੁਰਾ ਥਰਮਲ ਪਲਾਂਟ ਨਾਲ ਹੋਏ ਸਮਝੌਤੇ ਰੱਦ ਕਰਨ ਦੀ 25 ਅਗਸਤ ਨੂੰ ਪ੍ਰਵਾਨਗੀ ਦਿੱਤੀ ਹੈ।

ਉਨ੍ਹਾਂ ਦੇ ਹੁਕਮਾਂ ’ਤੇ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਵਾਸਤੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਜਾਂਚ ਕਰਨ ਮਗਰੋਂ ਆਪਣੀ ਰਿਪੋਰਟ ਪਾਵਰਕੌਮ ਦੇ ਸੀਐੱਮਡੀ ਨੂੰ ਸੌਂਪ ਦਿੱਤੀ ਸੀ ਜੋ ਅੱਗੇ ਪ੍ਰਵਾਨਗੀ ਲਈ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਗਈ ਸੀ।

ਵੇਰਵਿਆਂ ਅਨੁਸਾਰ ਗੋਇੰਦਵਾਲ ਥਰਮਲ ਪਲਾਂਟ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਜਨਤਕ ਆਧਾਰ ਬਣਾਇਆ ਗਿਆ ਹੈ ਜਿਸ ’ਚ ਦਲੀਲ ਦਿੱਤੀ ਗਈ ਹੈ ਕਿ ਇਸ ਪਲਾਂਟ ਤੋਂ ਬਿਜਲੀ ਮਹਿੰਗੀ ਪੈਂਦੀ ਹੈ।

ਤਲਵੰਡੀ ਸਾਬੋ ਥਰਮਲ ਪਲਾਂਟ ਨਾਲ ਸਮਝੌਤਾ ਰੱਦ ਕਰਨ ਪਿੱਛੇ ਖਰੀਦ ਸਮਝੌਤੇ ਦੀ ਇਕ ਸ਼ਰਤ ਨੂੰ ਆਧਾਰ ਬਣਾਇਆ ਗਿਆ ਹੈ ਜਿਸ ਤਹਿਤ ਜੇਕਰ 36 ਮਹੀਨਿਆਂ ਦੌਰਾਨ ਕਿਸੇ 12 ਮਹੀਨਿਆਂ ਵਿਚ ਥਰਮਲ ਪਲਾਂਟ ਦੀ ਬਿਜਲੀ ਉਪਲੱਬਧਤਾ 65 ਫੀਸਦੀ ਤੋਂ ਘੱਟ ਰਹਿੰਦੀ ਹੈ ਤਾਂ ਨੋਟਿਸ ਦਿੱਤਾ ਜਾ ਸਕਦਾ ਹੈ। ਇਸ ਸੰਬੰਧੀ ਤਰਕ ਦਿੱਤਾ ਗਿਆ ਹੈ ਕਿ ਤਲਵੰਡੀ ਥਰਮਲ ਤੋਂ ਐਤਕੀਂ ਪੈਡੀ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਨਹੀਂ ਮਿਲੀ ਅਤੇ ਇੱਕ ਯੂਨਿਟ ਮਾਰਚ ਮਹੀਨੇ ਤੋਂ ਬੰਦ ਰਿਹਾ ਹੈ।

12 ਮਹੀਨਿਆਂ ਦੌਰਾਨ ਇਸ ਥਰਮਲ ਤੋਂ ਬਿਜਲੀ ਉਪਲੱਬਧਤਾ 65 ਫੀਸਦੀ ਤੋਂ ਘੱਟ ਰਹੀ ਹੈ। ਪਾਵਰਕੌਮ ਵੱਲੋਂ ਇਸ ਥਰਮਲ ਦੇ ਲੈਂਡਰ ਨੂੰ ਨੋਟਿਸ ਦਿੱਤਾ ਜਾਵੇਗਾ ਜਿਸ ਵਿਚ ਸਪੱਸ਼ਟ ਆਖਿਆ ਜਾ ਰਿਹਾ ਹੈ ਕਿ ਪਾਵਰਕੌਮ ਇਸ ਥਰਮਲ ਤੋਂ ਬਿਜਲੀ ਖਰੀਦਣਾ ਨਹੀਂ ਚਾਹੁੰਦੀ ਹੈ। ਦਮੋਦਰ ਵੈਲੀ ਕਾਰਪੋਰੇਸ਼ਨ ਨਾਲ ਸਮਝੌਤਾ ਵੀ ਰੱਦ ਕੀਤਾ ਜਾਣਾ ਹੈ।

ਕਾਬੁਲ ‘ਚ ਹੋਏ ਧਮਾਕੇ ਦਾ ਅਮਰੀਕਾ ਨੇ ਦਿੱਤਾ ਜਵਾਬ, ਸਾਜ਼ਿਸ਼ਕਰਤਾ ਨੂੰ ਮਾਰਨ ਦਾ ਦਾਅਵਾ

0

ਕਾਬੁਲ ‘ਚ ਹੋਏ ਆਤਮਘਾਤੀ ਹਮਲੇ ਦਾ ਜਵਾਬ ਅਮਰੀਕਾ ਨੇ ਡਰੋਨ ਹਮਲੇ ਰਾਹੀਂ ਦਿੱਤਾ ਹੈ। ਅਮਰੀਕਾ ਨੇ ਅਫ਼ਗਾਨਿਸਤਾਨ ‘ਚ ਆਈ.ਐਸ-ਕੇ ‘ਸਾਜਿਸ਼ਕਰਤਾ’ ਖ਼ਿਲਾਫ਼ ਡਰੋਨ ਹਮਲਾ ਕੀਤਾ। ਅਮਰੀਕਾ ਨੇ ਕਾਬੁਲ ਹਵਾਈ ਅੱਡੇ ’ਤੇ ਆਤਮਘਾਤੀ ਧਮਾਕਿਆਂ ਦੇ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਇਹ ਜਵਾਬੀ ਕਾਰਵਾਈ ਕੀਤੀ ਹੈ। ਹਮਲੇ ਵਿਚ 169 ਅਫ਼ਗਾਨ ਅਤੇ 13 ਅਮਰੀਕੀ ਫ਼ੌਜੀਆਂ ਦੀ ਮੌਤ ਹੋ ਗਈ।

ਅਮਰੀਕਾ ਦੇ ਸੈਂਟਰਲ ਕਮਾਂਡ ਦੇ ਬੁਲਾਰੇ ਕੈਪਟਨ ਬਿਲ ਅਰਬਨ ਨੇ ਕਿਹਾ, ‘ਅਮਰੀਕੀ ਫ਼ੌਜ ਨੇ ਇਸਲਾਮਿਕ ਸਟੇਟ-ਖੁਰਾਸਾਨ (ਆਈ.ਐਸ.ਕੇ.) ਦੇ ਸਾਜਿਸ਼ਕਰਤਾ ਖ਼ਿਲਾਫ਼ ਅੱਜ ਅੱਤਵਾਦ ਵਿਰੋਧੀ ਮੁਹਿੰਮ ਚਲਾਈ। ਇਹ ਮਨੁੱਖ ਰਹਿਤ ਹਵਾਈ ਹਮਲਾ ਅਫ਼ਗਾਨਿਸਤਾਨ ਦੇ ਨਾਂਗਹਰ ਸੂਬੇ ਵਿਚ ਹੋਇਆ। ਉਨ੍ਹਾਂ ਦਾ ਦਾਅਵਾ ਹੈ ਕਿ ਅਸੀਂ ਜਿਸ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਸੀ ਉਸ ਨੂੰ ਮਾਰ ਦਿੱਤਾ।’

ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਰਾਸ਼ਟਰਪਤੀ ਜੋਅ ਬਾਈਡੇਨ ਕਾਬੁਲ ਹਵਾਈ ਅੱਡੇ ’ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਜ਼ਿੰਦਾ ਨਹੀਂ ਛੱਡਣਾ ਚਾਹੁੰਦੇ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਆਪਣੇ ਨਿਯਮਿਤ ਪੱਤਰਕਾਰ ਸੰਮੇਲਨ ਵਿਚ ਕਿਹਾ, ‘ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਕੱਲ੍ਹ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਉਨ੍ਹਾਂ ਨੂੰ ਧਰਤੀ ’ਤੇ ਜ਼ਿੰਦਾ ਨਹੀਂ ਛੱਡਣਾ ਚਾਹੁੰਦੇ।’ ਅਫ਼ਗਾਨਿਸਤਾਨ ‘ਚ ਕਾਬੁਲ ਹਮਲੇ ਦੀ ਜ਼ਿੰਮੇਦਾਰੀ ਇਸਲਾਮਿਕ ਸਟੇਟ ਨਾਲ ਸੰਬੰਧਤ ‘ਇਸਲਾਮਿਕ ਸਟੇਟ-ਖੁਰਾਸਾਨ ਪ੍ਰਾਂਤ’ ਨੇ ਲਈ ਹੈ।

ਜੋਅ ਬਾਈਡੇਨ ਨੇ ਹਮਲੇ ਵਿਚ ਮਾਰੇ ਗਏ 13 ਅਮਰੀਕੀ ਫ਼ੌਜੀਆਂ ਦੀ ਮੌਤ ਦਾ ਬਦਲਾ ਲੈਣ ਦੀ ਵਚਨਬੱਧਤਾ ਜਤਾਈ ਅਤੇ ਇਸ ਲਈ ਜ਼ਿੰਮੇਦਾਰ ਅੱਤਵਾਦੀਆਂ ਨੂੰ ਕਿਹਾ ਸੀ, ‘ਜਿਨ੍ਹਾਂ ਨੇ ਇਹ ਹਮਲਾ ਕੀਤਾ ਅਤੇ ਨਾਲ ਹੀ ਜੋ ਅਮਰੀਕਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ, ਉਨ੍ਹਾਂ ਨੂੰ ਦੱਸ ਦਵਾਂ ਕਿ ਅਸੀਂ ਬਖ਼ਸ਼ਾਂਗੇ ਨਹੀਂ। ਅਸੀਂ ਭੁੱਲਾਂਗੇ ਨਹੀਂ। ਅਸੀਂ ਤੁਹਾਨੂੰ ਮਾਰ ਦਿਆਂਗੇ ਅਤੇ ਤੁਸੀਂ ਇਸ ਦੀ ਕੀਮਤ ਚੁਕਾਉਗੇ। ਮੈਂ ਆਪਣੇ ਹਿੱਤਾਂ ਅਤੇ ਆਪਣੇ ਲੋਕਾਂ ਦੀ ਰੱਖਿਆ ਕਰਾਂਗਾ।

Breaking : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੀ ਅੱਜ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ, ਇਸ ਮੁੱਦੇ ‘ਤੇ ਹੋਵੇਗੀ ਚਰਚਾ

0

ਨਵੀਂ ਦਿੱਲੀ : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਅੱਜ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ ਕਰਨਗੇ। ਦੱਸ ਦਈਏ ਕਿ ਇਹ ਮੁਲਾਕਾਤ ਰਾਹੁਲ ਗਾਂਧੀ ਦੇ ਘਰ ‘ਚ 11 ਵਜੇ ਹੋਵੇਗੀ। ਇਸ ਤੋਂ ਪਹਿਲਾਂ ਬੀਤੇ ਦਿਨ ਕਾਂਗਰਸ ਇੰਚਾਰਜ ਰਾਵਤ ਨੇ ਸੋਨੀਆ ਗਾਂਧੀ ਨਾਲ ਮਿਲ ਕੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦੀ ਜਾਣਕਾਰੀ ਦਿੱਤੀ ਸੀ।

ਇਸ ਅਹਿਮ ਮੁਲਾਕਾਤ ਦੇ ਦੌਰਾਨ ਪੰਜਾਬ ‘ਚ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨਵੇਂ ਇੰਚਾਰਜ ਨੂੰ ਲੈ ਕੇ ਫੈਸਲਾ ਕੀਤਾ ਜਾਵੇਗਾ।

ਮਹਾਰਾਸ਼ਟਰ ‘ਚ ਕੋਰੋਨਾ ਮਾਮਲਿਆਂ ‘ਚ ਹੋਇਆ ਵਾਧਾ, 170 ਲੋਕਾਂ ਦੀ ਹੋਈ ਮੌਤ

0

ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ। ਮਹਾਰਾਸ਼ਟਰ ਵਿੱਚ ਬੀਤੇ ਦਿਨੀ ਕੋਰੋਨਾ ਵਾਇਰਸ ਇਨਫੈਕਸ਼ਨ ਦੇ 4,654 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੂਬੇ ਵਿੱਚ ਇਨਫੈਕਸ਼ਨ ਦੀ ਚਪੇਟ ਵਿੱਚ ਆਏ ਲੋਕਾਂ ਦੀ ਗਿਣਤੀ ਵੱਧਕੇ 64,47,442 ਤੱਕ ਪਹੁੰਚ ਗਈ। ਉੱਥੇ ਹੀ, ਇਸ ਮਿਆਦ ਵਿੱਚ ਕੋਵਿਡ-19 ਦੇ 170 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧਕੇ 1,36,900 ਹੋ ਗਈ।

ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਸੂਬੇ ਵਿੱਚ 3,301 ਮਰੀਜ਼ਾਂ ਨੂੰ ਇਨਫੈਕਸ਼ਨ ਮੁਕਤ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ, ਜਿਸ ਦੇ ਨਾਲ ਹੀ ਹੁਣ ਤੱਕ 62,55,451 ਲੋਕ ਠੀਕ ਹੋ ਚੁੱਕੇ ਹਨ।

ਜਾਣਕਾਰੀ ਅਨੁਸਾਰ ਮਹਾਰਾਸ਼ਟਰ ‘ਚ 51,574 ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ 2,07,954 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਹੁਣ ਤੱਕ ਸੂਬੇ ਵਿੱਚ 5,32,56,024 ਨਮੂਨਿਆਂ ਦਾ ਪ੍ਰੀਖਣ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੰਬਈ ਵਿੱਚ ਪਿਛਲੇ 24 ਘੰਟੇ ਵਿੱਚ ਇਨਫੈਕਸ਼ਨ ਦੇ 362 ਨਵੇਂ ਮਾਮਲੇ ਸਾਹਮਣੇ ਆਏ ਹਨ।

ਕੈਪਟਨ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ ਦਿੰਦਿਆਂ ‘ਆਪ’ ਨੇ ਰਾਜਪਾਲ ਨੂੰ ਸੌਂਪਿਆਂ ਮੰਗ ਪੱਤਰ

0

ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਮਿਲਿਆ ‘ਆਪ’ ਵਿਧਾਇਕਾਂ ਦਾ ਵਫ਼ਦ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ। ਇਸ ਵਫ਼ਦ ਵਿੱਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋੜੀ ਸਮੇਤ ਆਗੂ ਜਗਤਾਰ ਸਿੰਘ ਸੰਘੇੜਾ ਅਤੇ ਮਲਵਿੰਦਰ ਸਿੰਘ ਕੰਗ ਸ਼ਾਮਲ ਸਨ। ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਦੇ ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਘੱਟ ਗਿਣਤੀ ‘ਚ ਹੋਣ ਦਾ ਹਵਾਲਾ ਦਿੰਦਿਆਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਸਦਨ ‘ਚ (ਫਲੋਰ ‘ਤੇ) ਬਹੁਮੱਤ ਸਾਬਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਸੱਤ ਦਿਨਾਂ ਦੌਰਾਨ ਬਹੁਮੱਤ ਸਿੱਧ ਕਰਨ ਤੋਂ ਇਨਕਾਰੀ ਹੁੰਦੇ ਹਨ ਤਾਂ ਮੌਜੂਦਾ ਸਰਕਾਰ ਨੂੰ ਤੁਰੰਤ ਭੰਗ ਕੀਤਾ ਜਾਵੇ।

ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਬਾਗ਼ੀ ਕਾਂਗਰਸੀਆਂ ਨੇ ਜੇ ਪੰਜਾਬ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਦੇਹਰਾਦੂਨ ਜਾਂ ਦਿੱਲੀ ਗੇੜੇ ਮਾਰਨ ਦੀ ਜ਼ਰੂਰਤ ਨਹੀਂ, ਉਹ ਰਾਜਧਾਨੀ ਸਥਿਤ ਪੰਜਾਬ ਰਾਜ ਭਵਨ ਜਾ ਕੇ ਹੀ ਪੰਜਾਬ ਬਚਾ ਸਕਦੇ ਹਨ, ਬਸ਼ਰਤੇ ਰਾਜਪਾਲ ਪੰਜਾਬ ਨੂੰ ਅਸਤੀਫ਼ੇ ਸੌਂਪ ਕੇ ਕੈਪਟਨ ਪ੍ਰਤੀ ਵਿਧਾਨ ਸਭਾ ਵਿਚ ਬੇਭਰੋਸਗੀ ਦਰਜ ਕਰਾਉਣੀ ਪਵੇਗੀ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਨਾਂਅ ‘ਤੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗ਼ਾਵਤ ਕਰਨ ਵਾਲੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਜਾਂ ਪੰਜਾਬ ਅਤੇ ਪੰਜਾਬੀਆਂ ਦੇ ਨਾਲ, ਕਿਉਂਕਿ ਹਰੀਸ਼ ਰਾਵਤ ਨੇ ਸਾਫ਼ ਸ਼ਬਦਾਂ ‘ਚ ਆਖ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ ਅਤੇ 2022 ਦੀਆਂ ਚੋਣਾਂ ਵੀ ਕੈਪਟਨ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ।

ਚੀਮਾ ਮੁਤਾਬਿਕ ਸਾਢੇ ਚਾਰ ਸਾਲ ‘ਚ ਮਾਫ਼ੀਆ ਰਾਜ ਦਾ ਹਿੱਸਾ ਰਹੇ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੇ ਦੇਰ ਨਾਲ ਹੀ ਸਹੀ ਪਰ ਦਰੁਸਤ ਸਟੈਂਡ ਲੈਂਦੇ ਹੋਏ ਇਕਬਾਲ ਕੀਤਾ ਹੈ ਕਿ ਕੈਪਟਨ ਸਰਕਾਰ ਨਿਕੰਮੀ ਅਤੇ ਬੇਇਨਸਾਫ਼ ਸਰਕਾਰ ਹੈ। ਜੋ ਪੰਜਾਬ ਦੀ ਮਾੜੀ ਸਥਿਤੀ ਅਤੇ ਮਾਫ਼ੀਆ ਰਾਜ ਦੀ ਲੁੱਟ ਲਈ ਜ਼ਿੰਮੇਵਾਰ ਹੋਣ ਦੇ ਨਾਲ- ਨਾਲ ਚੋਣ ਵਾਅਦੇ ਪੂਰੇ ਕਰਨ ‘ਚ ਬੁਰੀ ਤਰਾਂ ਨਾਕਾਮ ਰਹੀ ਹੈ। ਜੈ ਸਿੰਘ ਰੋੜੀ ਨੇ ਸਵਾਲ ਕੀਤਾ, ‘ਕੀ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਮਨਜ਼ੂਰ ਹੈ? ਜੇ ਉਨ੍ਹਾਂ ਨੂੰ ਕੈਪਟਨ ਹੀ ਮਨਜ਼ੂਰ ਹੈ ਤਾਂ ਸਾਫ਼ ਹੁੰਦਾ ਹੈ ਕਿ ਉਹ ਕੇਵਲ ਤੇ ਕੇਵਲ ਕੁਰਸੀ ਲਈ ਲੜਦੇ ਹਨ। ਜੈ ਸਿੰਘ ਰੋੜੀ ਮੁਤਾਬਿਕ ਜੇ ਬਾਗ਼ੀ ਮੰਤਰੀ ਅਤੇ ਵਿਧਾਇਕ ਕੈਪਟਨ ਸਰਕਾਰ ਵਿਰੁੱਧ ਬੇਭਰੋਸਗੀ ਪ੍ਰਗਟ ਨਹੀਂ ਕਰਦੇ ਤਾਂ ਉਹ ਮਾਫ਼ੀਆ ਰਾਜ ਨਾਲ ਮਿਲੇ ਹੋਣ ਦੇ ਦਾਗ਼ ਧੋਣ ਦਾ ਆਖ਼ਰੀ ਮੌਕਾ ਵੀ ਗਵਾਅ ਦੇਣਗੇ।’ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁਖ਼ਾਤਿਵ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਖੋਹ ਚੁੱਕੇ ਹਨ ਅਤੇ ਹੁਣ ਉਹ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਦੇ ਯੋਗ ਨਹੀਂ ਹਨ।

ਦਿੱਲੀ ਸਰਕਾਰ ਦਾ ਵੱਡਾ ਫੈਸਲਾ : 1 ਸਤੰਬਰ ਤੋਂ ਫਿਰ ਖੁੱਲ੍ਹਣਗੇ ਸਕੂਲ

0

ਨਵੀਂ ਦਿੱਲੀ : ਕੋਰੋਨਾ ਸੰਕਰਮਣ ਦੇ ਘਟਦੇ ਮਾਮਲਿਆਂ ਨੂੰ ਵੇਖਦੇ ਹੋਏ ਹੁਣ ਦਿੱਲੀ ਸਰਕਾਰ ਨੇ ਵੀ ਸ‍ਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। ਅੱਜਦਿੱਲੀ ਆਫਤ ਪ੍ਰਬੰਧਨ ਵਿਭਾਗ ਨੇ ਬੈਠਕ ਵਿੱਚ ਸਕੂਲਾਂ ਨੂੰ ਵੱਖ ਵੱਖ ਪੜਾਵਾਂ ਵਿੱਚ ਖੋਲ੍ਹਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ 1 ਸਤੰਬਰ ਤੋਂ 9ਵੀਂ ਤੋਂ 12ਵੀਂ ਤੱਕ ਖੋਲ੍ਹਣ ਦਾ ਫੈਸਲਾ ਕੀਤਾ ਹੈ ਅਤੇ ਇਸ ਦੇ ਨਾਲ 6ਵੀਂ ਤੋਂ 8ਵੀਂ ਤੱਕ ਦੀਆਂ ਜਮਾਤਾਂ ਨੂੰ 8 ਸਤੰਬਰ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਦਿੱਲੀ ਵਿੱਚ ਸਕੂਲ ਖੋਲ੍ਹਣ ਬਾਰੇ ਵਿਚਾਰ ਵਟਾਂਦਰੇ ਲਈ ਅੱਜ ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਬੁਲਾਈ ਗਈ ਸੀ। ਡੀਡੀਐਮਏ ਵਲੋਂ ਬਣਾਈ ਗਈ ਕਮੇਟੀ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਸਿਫਾਰਿਸ਼ ਕੀਤੀ ਸੀ। ਇਸ ਤੋਂ ਪਹਿਲਾਂ ਡੀਡੀਐਮਏ ਦੀ ਕਮੀਟੀ ਨੇ ਦਿੱਲੀ ਸਰਕਾਰ ਨੂੰ ਸੌਂਪੀ ਗਈ ਆਪਣੀ ਇੱਕ ਰਿਪੋਰਟ ਵਿੱਚ ਸਕੂਲਾਂ ਵਿੱਚ ਵੱਖ – ਵੱਖ ਲੇਵਲ ਵਿੱਚ ਖੋਲ੍ਹਣ ਦੀ ਸਿਫਾਰਿਸ਼ ਕੀਤੀ ਸੀ।

ਕਮੇਟੀ ਨੇ ਆਪਣੀ ਰਿਪੋਰਟ ਵਿੱਚ 50 ਫੀਸਦੀ ਸਮਰੱਥਾ ਵਾਲੇ ਸਕੂਲ ਖੋਲ੍ਹਣ ਦੀ ਗੱਲ ਕੀਤੀ ਸੀ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਕੋਰੋਨਾ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਸਕੂਲਾਂ ਨੂੰ ਬੱਚਿਆਂ ਲਈ ਸੁਰੱਖਿਆ ਦੇ ਸਾਰੇ ਮਾਪਦੰਡ ਪੂਰੇ ਕਰਨੇ ਚਾਹੀਦੇ ਹਨ।

iPhone 13 ਸੀਰੀਜ਼ ਇਸ ਦਿਨ ਹੋ ਸਕਦੀ ਹੈ ਲਾਂਚ, ਇਹ ਪ੍ਰੋਡਕਟ ਹੋਣਗੇ ਲਾਂਚ

0

Apple Iphone ਲਵਰਸ ਨੂੰ iPhone 13 ਸੀਰੀਜ਼ ਦੀ ਲੌਚਿੰਗ ਦਾ ਲੰਮੇ ਸਮੇਂ ਤੋਂ ਇੰਤਜ਼ਾਰ ਹੈ। ਹੁਣ ਇਹ ਇੰਤਜ਼ਾਰ ਜਲਦ ਖ਼ਤਮ ਹੋਣ ਜਾ ਰਿਹਾ ਹੈ। ਐਪਲ ਹਰ ਸਾਲ ਸਤੰਬਰ ‘ਚ ਆਪਣੀ ਸੀਰੀਜ਼ ਲੌਂਚ ਕਰਦਾ ਹੈ। ਇਸ ਸਾਲ ਵੀ ਕੰਪਨੀ ਸਤੰਬਰ ‘ਚ ਹੀ ਆਪਣਾ ਲੌਂਚ ਈਵੈਂਟ ਕਰਨ ਜਾ ਰਹੀ ਹੈ। ਹਾਲਾਂਕਿ ਇਸ ਨੂੰ ਲੈ ਕੇ ਕੰਪਨੀ ਵੱਲੋਂ ਲੌਂਚ ਡੇਟ ਦਾ ਖੁਲਾਸਾ ਨਹੀਂ ਹੋਇਆ।

ਇੱਕ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ iPhone 13 ਸੀਰੀਜ਼ 17 ਸਤੰਬਰ ਨੂੰ ਲੌਂਚ ਕੀਤੀ ਜਾ ਸਕਦੀ ਹੈ। ਉੱਥੇ ਹੀ ਰਿਪੋਰਟ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਵਾਰ ਕੰਪਨੀ ਇੱਕ ਨਹੀਂ ਦੋ ਈਵੈਂਟ ਆਯੋਜਿਤ ਕਰੇਗੀ।

2 ਈਵੈਂਟ ਕਰਵਾਏ ਜਾਣਗੇ
ਲੀਕ ਹੋਈਆਂ ਰਿਪੋਰਟਾਂ ਦੀ ਮੰਨੀਏ ਤਾਂ Apple ਇਸ ਸਾਲ ਦੋ ਈਵੈਂਟ ਕਰਵਾਏਗਾ। ਜਿੱਥੇ ਇਕ ਈਵੈਂਟ ਸਤੰਬਰ ਦੇ ਦੂਜੇ ਹਫ਼ਤੇ ਤੇ ਦੂਜਾ ਈਵੈਂਟ ਮਹੀਨੇ ਦੇ ਆਖੀਰ ‘ਚ ਕਰਵਾਇਆ ਜਾ ਸਕਦਾ ਹੈ। ਲੌਂਚ ਈਵੈਂਟ ‘ਚ ਕੰਪਨੀ ਆਪਣੇ AirPods ਤੇ iPad ਤੋਂ ਪਰਦਾ ਚੁੱਕ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ iPhone 13 ਸੀਰੀਜ਼ ‘ਚ ਕੰਪਨੀ iPhone 13, iPhone 13 pro, iphone 13 Pro Max ਤੇ iphone 13 Mini ਲੌਂਚ ਕਰ ਸਕਦੀ ਹੈ।

ਮਾਸਕ ਲਾਕੇ ਅਨਲੌਕ ਕਰਨਾ ਹੋਵੇਗਾ ਫੋਨ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ iPhone 13 ਦੀ ਫੇਸ ਆਈਡੀ ਫੀਚਰ ‘ਚ ਇਸ ਵਾਰ ਖਾਸ ਬਦਲਾਅ ਦੇਖਣ ਨੂੰ ਮਿਲੇਗਾ। ਕੰਪਨੀ ਇਸ ‘ਚ ਇਕ ਖ਼ਾਸ ਤਕਨੀਕ ‘ਤੇ ਕੰਮ ਕਰ ਰਹੀ ਹੈ। ਜਿਸ ਤਹਿਤ ਯੂਜ਼ਰਸ ਮਾਸਕ ਲਾਕੇ ਵੀ ਫੋਨ ਅਨਲੌਕ ਕਰ ਸਕਣਗੇ। ਇਸ ਦੇ ਨਾਲ ਹੀ ਧੁੰਦ ਜਾਂ ਧੁੱਪ ‘ਚ ਜੇਕਰ ਕਿਸੇ ਦੇ ਚਸ਼ਮਾ ਲੱਗਾ ਹੈ ਤਾਂ ਵੀ ਫੋਨ ਯੂਜ਼ਰ ਦੇ ਚਿਹਰੇ ਨੂੰ ਪਛਾਣ ਕੇ ਫੋਨ ਅਨਲੌਕ ਕਰ ਦੇਵਗਾ।

ਪਹਿਲਾਂ ਤੋਂ ਤੇਜ਼ ਹੋਵੇਗੀ 5G ਸਪੀਡ
ਲੀਕ ਰਿਪੋਰਟਾਂ ਦੀ ਮੰਨੀਏ ਤਾਂ Iphone 13 ਸੀਰੀਜ਼ ਨੂੰ mmWave 5G ਦਾ ਸਪੋਰਟ ਮਿਲ ਸਕਦਾ ਹੈ। ਕਈ ਦੇਸ਼ਾਂ ਨੇ ਇਸ ਸਾਲ ਤਕ mmWave 5G ਕਵਰੇਜ ਮਿਲਣ ਲੱਗੇਗੀ। ਜਿਸ ਨਾਲ iPhone 13 ਜ਼ਰੀਏ ਯੂਜ਼ਰਸ ਹਾਈ ਸਪੀਡ 5G ਕਨੈਕਟੀਵਿਟੀ ਦਾ ਮਜ਼ਾਲੈ ਸਕਣਗੇ। ਜਾਣਕਾਰੀ ਲਈ ਦੱਸ ਦੇਈਏ ਕਿ mmWave ਨੈੱਟਵਰਕ ਤੇ ਦੂਜੇ 5G ਨੈਟਵਰਕ ਦੇ ਮੁਕਾਬਲੇ ਫਾਸਟ ਇੰਟਰਨੈੱਟ ਸਪੀਡ ਮਿਲਦੀ ਹੈ। ਪਰ ਇਸ ਦੀ ਕੀਮਤ ਵੀ ਜ਼ਿਆਦਾ ਹੁੰਦੀ ਹੈ।

ਕੈਮਰਾ ਹੋਵੇਗਾ ਸ਼ਾਨਦਾਰ
ਕੰਪਨੀ ਦੇ ਮੁਤਾਬਕ iPhone 13 ਦੇ ਕੈਮਰੇ ਨੂੰ ਵੀ ਪਿਛਲੇ ਮਾਡਲਸ ਦੇ ਮੁਕਾਬਲੇ ਇੰਪਰੂਵ ਕੀਤਾ ਗਿਆ ਹੈ। ਫੋਨ ‘ਚ ਸਿਨੇਮੈਟਿਕ ਵੀਡੀਓ ਨਾਂਅ ਦਾ ਇਕ ਨਵਾਂ ਰਿਕਾਰਡਿੰਗ ਮੋਡ ਦਿੱਤਾ ਜਾਵੇਗਾ। ਜੋ ਵੀਡੀਓ ‘ਚ ਫੋਟੋ ਵਾਲਾ ਬੋਕੇਹ ਇਫੈਕਟ ਲੈਕੇ ਆਵੇਗਾ। ਇਹੀ ਨਹੀਂ ਯੂਜ਼ਰਸ ਪੋਰਟਰੇਟ ਮੋਡ ਦੀ ਤਰ੍ਹਾਂ ਆਪਣੀ ਵੀਡੀਓ ਦੀ ਰਿਕਾਰਡਿੰਗ ਕਰਨ ਤੋਂ ਬਾਅਦ ਉਸ ਨੂੰ ਕਿੰਨਾ ਰੱਖਣਾ ਹੈ ਇਹ ਵੀ ਕਰ ਸਕਦੇ ਹਨ।

ਅਜਿਹਾ ਹੋਵੇਗਾ ਡਿਸਪਲੇਅ
Apple ਦੇ ਇਹ ਆਈਫੋਨ iOS 15, A15 bionic ‘ਤੇ ਕੰਮ ਕਰਨਗੇ। ਇਨ੍ਹਾਂ ‘ਚ ਇਮੇਜ ਪ੍ਰੋਸੈਸਿੰਗ ਲਈ ਲਿਕੁਇਡ ਕ੍ਰਿਸਟਲ ਪੌਲੀਮਾਰ ਸਰਕਟ ਬੋਰਡ ਤੋਂ ਇਲਾਵਾ ਨਾਈਟ ਮੋਡ ਕੈਮਰਾ ਦਿੱਤਾ ਜਾ ਸਕਦਾ ਹੈ। ਇਨ੍ਹਾਂ ‘ਚ ਨਵਾਂ Qualcomm X60 ਮਾਡਲ ਤੇ WiFi 6E ਸਪੋਰਟ ਮਿਲਣ ਦੀ ਉਮੀਦ ਹੈ। iPhone 13 Pro ਤੇ iPhone 13 Pro Max ਚ 120Hz ਰੀਫਰੈਸ਼ ਰੇਟ ਦੇ ਨਾਲ ਡਿਸਪਲੇਅ ਦਿੱਤਾ ਜਾ ਸਕਦਾ ਹੈ। ਇਨ੍ਹਾਂ ‘ਚ 512GB ਤਕ ਇੰਟਰਨਲ ਸਟੋਰੇਜ ਮਿਲਣ ਦੀ ਸੰਭਾਵਨਾ ਹੈ।

ਡਰਾਈ ਫਰੂਟ ਖਾਣ ਨਾਲ ਦੂਰ ਹੁੰਦਾ ਚਿੜਚਿੜਾਪਣ, ਜਾਣੋ ਕਿਵੇਂ

0

ਸਵੇਰੇ ਉੱਠਦੇ ਹੀ ਕੁਝ ਲੋਕ ਚਿੜਚਿੜਾ ਵਿਵਹਾਰ ਕਰਦੇ ਹਨ। ਕਿਸੀ ਨੂੰ ਇਸ ਤਰ੍ਹਾਂ ਦੇਖ ਕੇ ਮਨ ’ਚ ਇਹ ਸਵਾਲ ਉੱਠਦਾ ਹੈ ਕਿ ਆਖਿਰ ਇਸ ਨੇ ਕੀ ਖਾਧਾ ਸੀ ਇਹ ਗੱਲ ਬਿਲਕੁੱਲ ਸਹੀ ਹੈ ਕਿ ਖਾਣ-ਪੀਣ ਦਾ ਅਸਰ ਮੂਡ ’ਤੇ ਵੀ ਪੈਂਦਾ ਹੈ। ਕੁਝ ਖਾਦ ਪਦਾਰਥ ਅਜਿਹੇ ਹੁੰਦੇ ਹਨ ਜੋ ਸਿਹਤ ਦੇ ਨਾਲ-ਨਾਲ ਮੂਡ ਨੂੰ ਵੀ ਚੰਗਾ ਰੱਖਦੇ ਹਨ।

ਨਾਸ਼ਤੇ ’ਚ ਇਕ ਮੁੱਠੀ ਡਰਾਈ ਫਰੂਟ ਦਾ ਸੇਵਨ ਜ਼ਰੂਰ ਕਰੋ। ਇਸ ’ਚ ਤੁਸੀਂ ਬਦਾਮ, ਕਾਜੂ, ਪਿਸਤਾ, ਕਿਸ਼ਮਿਸ਼ ਆਦਿ ਕਿਸੇ ਵੀ ਤਰ੍ਹਾਂ ਦਾ ਮੇਵਾ ਖਾ ਸਕਦੇ ਹੋ। ਇਸ ’ਚ ਮੌਜੂਦ ਖਣਿਜ ਪਦਾਰਥ ਚਿੰਤਾ, ਉਦਾਸੀ, ਥਕਾਵਟ ਆਦਿ ਦੂਰ ਕਰਨ ’ਚ ਮਦਦਗਾਰ ਹੁੰਦੇ ਹਨ। ਇਸ ਨਾਲ ਤੁਸੀਂ ਵਧੀਆ ਮਹਿਸੂਸ ਕਰੋਗੇ। ਚਾਕਲੇਟ – ਹਰ ਸਮੇਂ ਖੁਦ ਨੂੰ ਦੁਖੀ ਮਹਿਸੂਸ ਕਰਦੇ ਹੋ ਤਾਂ ਚਾਕਲੇਟ ਦਾ ਸੇਵਨ ਕਰੋ। ਚਾਕਲੇਟ ’ਚ ਮੌਜੂਦ ਤੱਤ ਦਿਮਾਗ ਨੂੰ ਸ਼ਾਂਤ ਰੱਖਦੇ ਹਨ। ਇਸ ਨਾਲ ਤੁਸੀਂ ਤਣਾਅ ਮੁਕਤ ਰਹਿੰਦੇ ਹੋ।

ਸਾਬੁਤ ਆਨਾਜ ਤੋਂ ਬਣਿਆ ਪਾਸਤਾ ਹੈਲਦੀ ਫੂਡ ਦੀ ਲਿਸਟ ’ਚ ਆਉਂਦਾ ਹੈ। ਇਸ ’ਚ ਪਾਏ ਜਾਣ ਵਾਲੇ ਮੈਗਨੀਸ਼ੀਅਮ ਦੀ ਮਾਤਰਾ ਤਣਾਅ ਦੇ ਪੱਧਰ ਨੂੰ ਘੱਟ ਕਰਦੇ ਹਨ। ਪਾਲਕ – ਪਾਲਕ ’ਚ ਮੈਗਨੀਸ਼ੀਅਮ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ’ਚ ਆਇਰਨ, ਵਿਟਾਮਿਨ ਏ ਅਤੇ ਸੀ ਵਰਗੇ ਤੱਤ ਵੀ ਸ਼ਾਮਿਲ ਹੁੰਦੇ ਹਨ। ਐਨਰਜੀ ਨਾਲ ਭਰਪੂਰ ਰਹਿਣ ਲਈ ਪਾਲਕ ਦਾ ਸੇਵਨ ਜ਼ਰੂਰ ਕਰੋ।

ਕੈਪਟਨ ਸਰਕਾਰ ਨੇ ਸੱਦਿਆ 1 ਦਿਨ ਦਾ ਵਿਧਾਨ ਸਭਾ ਸੈਸ਼ਨ, ਇੱਕ ਤੀਰ ਨਾਲ ਕਈ ਨਿਸ਼ਾਨੇ

0

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 15ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੋਰ ਵਿਧਾਨਕ ਕੰਮਾਂ ‘ਤੇ ਚਰਚਾ ਕਰਨ ਅਤੇ ਮਤੇ ਪਾਸ ਕਰਨ ਲਈ ਨਿਯਮਤ ਮਾਨਸੂਨ ਸੈਸ਼ਨ ਕਿਉਂ ਨਹੀਂ ਬੁਲਾਇਆ ਗਿਆ, ਜਦਕਿ ਸੈਸ਼ਨ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬਿਜਲੀ ਖਰੀਦ ਸਮਝੋਤੇ (ਪੀਪੀਏ) ਨੂੰ ਰੱਦ ਕਰਨ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਇਨਕਾਰ ਕਰਨ ਦੀ ਮੰਗ ਕੀਤੀ ਗਈ ਸੀ।

ਦੱਸ ਦਈਏ ਕਿ 6 ਮਹੀਨਿਆਂ ਦੇ ਅੰਦਰ ਸੈਸ਼ਨ ਦਾ ਆਯੋਜਨ ਕਰਨਾ ਲਾਜ਼ਮੀ ਹੈ। ਦੱਸਿਆ ਜਾ ਰਿਹਾ ਹੈ ਕਿ ਸੈਸ਼ਨ ਦੌਰਾਨ ਅਸੰਤੁਸ਼ਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਅਵਿਸ਼ਵਾਸ ਮਤ ਲਿਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ, ਸੈਸ਼ਨ ਸਿਰਫ ਇੱਕ ਦਿਨ ਲਈ ਬੁਲਾਇਆ ਗਿਆ ਹੈ। ਖ਼ਬਰਾਂ ਅਨੁਸਾਰ, ਸ਼ੁਰੂ ਵਿੱਚ ਸੈਸ਼ਨ 3 ਤੋਂ 7 ਸਤੰਬਰ ਤੱਕ ਯੋਜਨਾਬੱਧ ਸੀ, ਪਰ ਬਾਅਦ ਵਿੱਚ ਇੱਕ ਰੋਜ਼ਾ ਸੈਸ਼ਨ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ। 3 ਸਤੰਬਰ ਨੂੰ, ਇੱਕ ਦਿਨ ਦੇ ਸੈਸ਼ਨ ਵਿੱਚ, ਪਹਿਲਾਂ ਸਿਰਫ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ 11 ਵਜੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ‘ਚ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਡਰ ਸੀ ਕਿ ਵਿਧਾਇਕਾਂ ਵੱਲੋਂ ਉਨ੍ਹਾਂ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਲਿਆਂਦਾ ਜਾਵੇਗਾ, ਇਸ ਲਈ ਉਨ੍ਹਾਂ ਨੇ ਲੰਬਾ ਸੈਸ਼ਨ ਨਹੀਂ ਬੁਲਾਇਆ। ਉਨ੍ਹਾਂ ਸਰਕਾਰ ਦੇ ਇਸ ਫੈਸਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ।

ਦੂਜਾ, ਕਾਂਗਰਸ ਪਾਰਟੀ ਅਤੇ ਸਰਕਾਰ ਦਰਮਿਆਨ ਚੰਗੇ ਤਾਲਮੇਲ ਦੀ ਘਾਟ ਕਾਰਨ, ਸਿੱਧੂ ਕੈਂਪ ਦੇ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੇ ਕੈਪਟਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਦੂਜੇ ਪਾਸੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਦਾ ਕਹਿਣਾ ਹੈ ਕਿ ਇੱਕ ਦਿਨ ਦੇ ਸੈਸ਼ਨ ਵਿੱਚ ਵੀ ਬੇਭਰੋਸਗੀ ਮਤਾ ਲਿਆਂਦਾ ਜਾ ਸਕਦਾ ਹੈ। ਜੇ ਕੋਈ ਪਾਰਟੀ ਵਿਧਾਨ ਸਭਾ ਦੇ ਸਕੱਤਰ ਨੂੰ ਸਮੇਂ ਤੋਂ ਪਹਿਲਾਂ ਅਵਿਸ਼ਵਾਸ ਦਾ ਨੋਟਿਸ ਦਿੰਦੀ ਹੈ, ਤਾਂ ਸਪੀਕਰ ਇਹ ਨੋਟਿਸ ਸਦਨ ਅੱਗੇ ਰੱਖ ਸਕਦਾ ਹੈ।