Home Blog Page 2451

ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ‘ਮੇਰਾ ਕੰਮ ਮੇਰਾ ਮਾਨ’ ਸਕੀਮ ਦਾ ਕੀਤਾ ਐਲਾਨ

0

ਹੁਨਰ ਤੇ ਰੋਜ਼ਗਾਰ ਯੋਗਤਾ ਵਧਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ‘ਚ ਮੱਦਦ ਲਈ ਪੰਜਾਬ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰੇਗਾ

ਮੌਜੂਦਾ ਵਿੱਤੀ ਸਾਲ ਤੋਂ ਉਸਾਰੂ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਸਕੀਮ ਸ਼ੁਰੂ ਹੋਵੇਗੀ, ਲਾਭਪਾਤਰੀ ਨੂੰ 12 ਮਹੀਨਿਆਂ ਦੀ ਸਿਖਲਾਈ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਮਿਲੇਗਾ

ਚੰਡੀਗੜ੍ਹ : ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜੇਂ ਸਮੇਂ ਦੀ ਮੁਫਤ ਹੁਨਰ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿੱਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿੱਚ ਵਾਧੇ ਵਿੱਚ ਮੱਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਨਿਵੇਕਲੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰਨ ਦੀ ਹਰੀ ਝੰਡੀ ਦਿੱਤੀ।

ਕੈਬਨਿਟ ਵੱਲੋਂ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਪਾਇਲਟ ਪ੍ਰਾਜੈਕਟ ਦੇ ਆਧਾਰ ‘ਤੇ ਇਹ ਸਕੀਮ ਮੌਜੂਦਾ ਵਿੱਤੀ ਵਰ੍ਹੇ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਇਸ ਪਾਇਲਟ ਪ੍ਰਾਜੈਕਟ ਤਹਿਤ 30,000 ਲਾਭਪਾਤਰੀਆਂ ਨੂੰ ਮੱਦਦ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਉਤੇ 90 ਕਰੋੜ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਨੇ ਮੁੱਖ ਮੰਤਰੀ ਨੂੰ ਇਹ ਸਕੀਮ ਸਮਾਜ ਦੇ ਹੋਰਨਾਂ ਵਰਗਾਂ ਤੱਕ ਵਧਾਉਣ ਲਈ ਅਧਿਕਾਰਤ ਕੀਤਾ ਜਦੋਂ ਵੀ ਉਹ ਉਚਿਤ ਸਸਮਝਣ। ਇਸ ਤੋਂ ਇਲਾਵਾ ਇਸ ਸਕੀਮ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਨੂੰ ਸਮੇਂ-ਸਮੇਂ ‘ਤੇ ਇਸ ਸਕੀਮ ਵਿੱਚ ਕੋਈ ਸੋਧ ਕਰਨ ਲਈ ਅਧਿਕਾਰਤ ਕੀਤਾ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸਕੀਮ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਥੋੜੇਂ ਸਮੇਂ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਤਹਿਤ ਟ੍ਰੇਨਿੰਗ ਕੋਰਸ ਦੀ ਸ਼ੁਰੂਆਤ ਤੋਂ ਲਾਭਪਾਤਰੀ ਨੂੰ 12 ਮਹੀਨਿਆਂ ਲਈ 2500 ਰੁਪਏ ਪ੍ਰਤੀ ਮਹੀਨਾ ਰੋਜ਼ਗਾਰ ਸਹਾਇਕ ਭੱਤਾ ਮੁਹੱਈਆ ਕਰਵਾਇਆ ਜਾਵੇਗਾ। ਉਕਤ ਭੱਤਾ ਸਿਖਲਾਈ ਸਮੇਂ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਲੇਸਮੈਂਟ ਤੋਂ ਪਹਿਲਾਂ ਅਤੇ ਪਲੇਸਮੈਂਟ ਤੋਂ ਬਾਅਦ ਦੇ 12 ਮਹੀਨਿਆਂ ਦੇ ਸਮੇਂ ਲਈ ਸਫਲਤਾਪੂਰਵਕ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਦਿੱਤਾ ਜਾਵੇਗਾ।

‘ਮੇਰਾ ਕੰਮ ਮੇਰਾ ਮਾਣ’ ਸਕੀਮ ਤਹਿਤ ਕਿਰਤ ਵਿਭਾਗ ਦੇ ਉਸਾਰੀ ਕਾਮੇ ਭਲਾਈ ਬੋਰਡ ਕੋਲ ਰਜਿਸਟਰਡ ਯੋਗ ਉਸਾਰੀ ਕਾਮੇ ਤੇ ਉਨ੍ਹਾਂ ਦੇ ਬੱਚੇ ਸਬੰਧਤ ਜ਼ਿਲੇ ਦੇ ਜ਼ਿਲਾ ਰੋਜ਼ਗਾਰ ਤੇ ਉਦਮ ਬਿਊਰੋ ਨਾਲ ਤਾਲਮੇਲ ਕਰ ਕੇ ਇਸ ਸਕੀਮ ਦਾ ਫਾਇਦਾ ਕਰਨ ਲਈ ਅਪਲਾਈ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੇ ਪਹਿਲੀ ਅਪਰੈਲ, 2017 ਤੋਂ ਹੁਣ ਤੱਕ 17.61 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਹੈ ਜਿਨ੍ਹਾਂ ਵਿੱਚ ਪ੍ਰਾਈਵੇਟ ਖੇਤਰ ਦੇ 7.02 ਲੱਖ ਨੌਜਵਾਨ, ਸਵੈ ਰੋਜ਼ਗਾਰ ਵਾਲੇ 9.97 ਲੱਖ ਨੌਜਵਾਨ ਅਤੇ ਸਰਕਾਰੀ ਨੌਕਰੀ ਵਾਲੇ 62,743 ਨੌਜਵਾਨ ਸ਼ਾਮਲ ਹਨ।

PM ਮੋਦੀ ਨੇ ਡਰੋਨ ਉਡਾਉਣ ਲਈ ਨਵੇਂ ਨਿਯਮਾਂ ਦਾ ਕੀਤਾ ਐਲਾਨ

0

ਨਰਿੰਦਰ ਮੋਦੀ ਨੇ ਅੱਜ ਨਵੀਂ ਡ੍ਰੋਨ ਨੀਤੀ ਦਾ ਐਲਾਨ ਕੀਤਾ ਹੈ। ਹਵਾਬਾਜ਼ੀ ਮੰਤਰਾਲੇ ਨੇ ਹੁਣ ਡ੍ਰੋਨ ਚਲਾਉਣ ਦੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਇਸ ਨਵੀਂ ਪਾਲਿਸੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੁਣ ਭਾਰਤ ’ਚ ਡਰੋਨ ਹੱਬ ਬਣੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵੇਂ ਨਿਯਮ ਸਟਾਰਟ-ਅਪ ਅਤੇ ਕੰਮ ਕਰ ਰਹੇ ਸਾਡੇ ਨੌਜਵਾਨਾਂ ਦੀ ਕਾਫੀ ਮਦਦ ਕਰਨਗੇ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਨਵੇਂ ਡਰੋਨ ਨਿਯਮ ਭਾਰਤ ’ਚ ਇੱਕ ਖੇਤਰ ਲਈ ਇੱਕ ਇਤਿਹਾਸਿਕ ਪਲ ਦੀ ਸ਼ੁਰੂਆਤ ਕਰ ਰਹੇ ਹਨ। ਇਹ ਨਿਯਮ ਵਿਸ਼ਵਾਸ ਅਤੇ ਸਵੈ-ਪ੍ਰਮਾਣੀਕਰਣ ਦੇ ਆਧਾਰ ’ਤੇ ਆਧਾਰਿਤ ਹਨ। ਇਨ੍ਹਾਂ ਨਿਯਮਾਂ ਤਹਿਤ ਪ੍ਰਵਾਨਗੀ ਅਤੇ ਦਾਖਲੇ ਦੀਆਂ ਰੁਕਾਵਟਾਂ ਨੂੰ ਘੱਟ ਕਰ ਦਿੱਤਾ ਗਿਆ ਹੈ। ਇਨ੍ਹਾਂ ਨਵੇਂ ਨਿਯਮਾਂ ਨੇ ਮਨੁੱਖ ਰਹਿਤ ਜਹਾਜ਼ ਪ੍ਰਣਾਲੀ (ਯੂ.ਏ.ਐੱਸ.) ਨਿਯਮ, 2021 ਦਾ ਸਥਾਨ ਲਿਆ ਹੈ ਜੋ ਇਸ ਸਾਲ 12 ਮਾਰਚ ਨੂੰ ਲਾਗੂ ਹੋਇਆ ਸੀ।

ਇਨ੍ਹਾਂ ਨਵੇਂ ਨਿਯਮਾਂ ਅਨੁਸਾਰ, ਫੀਸ ਨੂੰ ਨਾ ਮਾਤਰ ਦੇ ਪੱਧਰ ਤੱਕ ਘਟਾ ਦਿੱਤਾ ਗਿਆ ਹੈ ਅਤੇ ਡਰੋਨ ਦੇ ਆਕਾਰ ਤੋਂ ਅਲੱਗ ਕਰ ਦਿੱਤਾ ਗਿਆ ਹੈ। ਉਦਾਹਰਣ ਲਈ ਸਾਰੀਆਂ ਸ਼੍ਰੇਣੀਆਂ ਦੇ ਡਰੋਨਾਂ ਦੇ ਰਿਮੋਟ ਪਾਇਲਟ ਲਾਈਸੰਸ ਲਈ ਫੀਸ 3,000 ਰੁਪਏ (ਇਕ ਵੱਡੇ ਡਰੋਨ ਲਈ) ਨੂੰ ਘਟਾ ਕੇ 100 ਰੁਪਏ ਕਰ ਦਿੱਤੀ ਗਈ ਹੈ ਅਤੇ ਇਹ 10 ਸਾਲ ਲਈ ਯੋਗ ਰਹੇਗੀ।

ਨਵੇਂ ਨਿਯਮਾਂ ਅਨੁਸਾਰ ਹੋਰ ਪ੍ਰਵਾਨਗੀਆਂ ਜਿਵੇਂ- ਵਿਲੱਖਣ ਪ੍ਰਮਾਣਿਕਤਾ ਨੰਬਰ, ਵਿਲੱਖਣ ਪ੍ਰੋਟੋਟਾਈਪ ਪਛਾਣ ਨੰਬਰ ਅਤੇ ਨਿਰਮਾਣ ਅਤੇ ਉਡਾਣ ਯੋਗਤਾ ਦਾ ਸਰਟੀਫਿਕੇਟ ਆਦਿ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਮੁਤਾਬਕ, ‘ਗਰੀਨ ਜ਼ੋਨ’ ’ਚ 400 ਫੁੱਟ ਤਕ ਅਤੇ ਹਵਾਈ ਅੱਡੇ ਦੇ ਘੇਰੇ ਤੋਂ 8 ਤੋਂ 12 ਕਿਲੋਮੀਟਰ ਦੇ ਵਿਚਕਾਰ ਦੇ ਖੇਤਰ ’ਚ 200 ਫੁੱਟ ਤਕ ਉਡਾਣ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ।

ਪੰਜਾਬ ਦੇ ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ‘ਚ ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਦਿੱਤੇ ਨਿਰਦੇਸ਼

0

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ 4 ਕਰੋੜ 21 ਲੱਖ ਤੋਂ ਵੱਧ ਦੀ ਰਾਸ਼ੀ ਜਾਰੀ

ਚੰਡੀਗੜ੍ਹ : ਸੂਬੇ ਦੇ ਵੱਖ ਵੱਖ ਸਕੂਲਾਂ ਦੀਆਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਨੇ 1400 ਤੋਂ ਵੱਧ ਸਕੂਲਾਂ ਲਈ 4 ਕਰੋੜ ਤੇ 21 ਲੱਖ ਤੋਂ ਵਧੇਰੇ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲਾਂ ਨੂੰ ਗ੍ਰਾਂਟ ਜਾਰੀ ਕਰਨ ਬਾਰੇ ਪੱਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ ਜਾਰੀ ਕਰ ਦਿੱਤਾ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਬਾਅਦ ਵਿਭਾਗ ਨੇ ਇਨਾਂ ਸਕੂਲਾਂ ਦੀਆਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦੀ ਕਾਇਆ-ਕਲਪ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਦਾਰ ਲੈਬ ਸਹੂਲਤਾਂ ਪ੍ਰਾਪਤ ਹੋ ਸਕਣ। ਬੁਲਾਰੇ ਅਨੁਸਾਰ ਪਹਿਲੇ ਪੜਾਅ ਦੌਰਾਨ ਕੁੱਲ 1406 ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਲਈ 4,21,80,000 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਪੜਾਅ ਦੌਰਾਨ ਸਮਾਰਟ ਸਕੂਲਾਂ ਦੀਆਂ 554 ਸਾਇੰਸ ਅਤੇ 852 ਕੰਪਿਊਟਰ ਲੈਬਜ਼ ਦੀ ਦਿੱਖ ਬਦਲੀ ਜਾਣੀ ਹੈ। ਹੁਣ ਤੱਕ ਪੰਜਾਬ ਸਰਕਾਰ ਵੱਲੋਂ 13224 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਕੰਪਿਊਟਰ ਲੈਬਜ਼ ਵਿੱਚ ਸੁਧਾਰ ਲਿਆਉਣ ਲਈ ਅੰਮਿ੍ਰਤਸਰ ਜ਼ਿਲੇ ਦੇ ਕੁੱਲ 113 ਸਕੂਲਾਂ ਲਈ 33.90 ਲੱਖ ਰੁਪਏ, ਬਰਨਾਲਾ ਦੇ 14 ਸਕੂਲਾਂ ਲਈ 4.20 ਲੱਖ ਰੁਪਏ, ਬਠਿੰਡਾ ਦੇ 85 ਸਕੂਲਾਂ ਲਈ 25.50 ਲੱਖ ਰੁਪਏ, ਫਰੀਦਕੋਟ ਦੇ 24 ਸਕੂਲਾਂ ਲਈ 7.20 ਲੱਖ ਰੁਪਏ, ਫ਼ਤਹਿਗੜ ਸਾਹਿਬ ਦੇ 30 ਸਕੂਲਾਂ ਲਈ 9.00 ਲੱਖ ਰੁਪਏ, ਫ਼ਾਜ਼ਿਲਕਾ ਦੇ 32 ਸਕੂਲਾਂ ਲਈ 9.60 ਲੱਖ ਰੁਪਏ, ਫ਼ਿਰੋਜ਼ਪੁਰ ਦੇ 31 ਸਕੂਲਾਂ ਲਈ 9.30 ਲੱਖ ਰੁਪਏ, ਗੁਰਦਾਸਪੁਰ ਦੇ 2 ਸਕੂਲਾਂ ਲਈ 0.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 63 ਸਕੂਲਾਂ ਲਈ 18.90 ਲੱਖ ਰੁਪਏ, ਜਲੰਧਰ ਦੇ 62 ਸਕੂਲਾਂ ਲਈ 18.60 ਲੱਖ ਰੁਪਏ, ਕਪੂਰਥਲਾ ਦੇ 23 ਸਕੂਲਾਂ ਲਈ 6.90 ਲੱਖ ਰੁਪਏ, ਲੁਧਿਆਣਾ ਦੇ 11 ਸਕੂਲਾਂ ਲਈ 3.30 ਲੱਖ ਰੁਪਏ, ਮਾਨਸਾ ਦੇ 22 ਸਕੂਲਾਂ ਲਈ 6.60 ਲੱਖ ਰੁਪਏ, ਮੋਗਾ ਦੇ 55 ਸਕੂਲਾਂ ਲਈ 16.50 ਲੱਖ ਰੁਪਏ, ਪਠਾਨਕੋਟ ਦੇ 35 ਸਕੂਲਾਂ ਲਈ 10.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਹੀ ਪਟਿਆਲਾ ਜ਼ਿਲੇ ਦੇ 46 ਸਕੂਲਾਂ ਲਈ 13.80 ਲੱਖ ਰੁਪਏ, ਰੂਪਨਗਰ ਦੇ 11 ਸਕੂਲਾਂ ਲਈ 3.30 ਲੱਖ ਰੁਪਏ, ਸੰਗਰੂਰ ਦੇ 45 ਸਕੂਲਾਂ ਲਈ 13.50 ਲੱਖ ਰੁਪਏ, ਐਸ.ਏ.ਐਸ. ਨਗਰ ਦੇ 33 ਸਕੂਲਾਂ ਲਈ 9.90 ਲੱਖ ਰੁਪਏ , ਐਸ.ਬੀ.ਐਸ. ਨਗਰ ਦੇ 16 ਸਕੂਲਾਂ ਲਈ 4.80 ਲੱਖ ਰੁਪਏ, ਮੁਕਤਸਰ ਦੇ 33 ਸਕੂਲਾਂ ਲਈ 9.90 ਲੱਖ ਰੁਪਏ ਅਤੇ ਤਰਨ ਤਾਰਨ ਦੇ 66 ਸਕੂਲਾਂ ਲਈ 19.80 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਸੇ ਤਰਾਂ ਹੀ ਸਾਇੰਸ ਲੈਬਜ਼ ਦੀ ਕਾਇਆ-ਕਲਪ ਲਈ ਅੰਮਿ੍ਰਤਸਰ ਜ਼ਿਲੇ ਦੇ ਕੁੱਲ 54 ਸਕੂਲਾਂ ਲਈ 16.20 ਲੱਖ ਰੁਪਏ, ਬਰਨਾਲਾ ਦੇ 9 ਸਕੂਲਾਂ ਲਈ 2.70 ਲੱਖ ਰੁਪਏ, ਬਠਿੰਡਾ ਦੇ 25 ਸਕੂਲਾਂ ਲਈ 7.50 ਲੱਖ ਰੁਪਏ, ਫਰੀਦਕੋਟ ਦੇ 10 ਸਕੂਲਾਂ ਲਈ 3.00 ਲੱਖ ਰੁਪਏ, ਫ਼ਤਹਿਗੜ ਸਾਹਿਬ ਦੇ 9 ਸਕੂਲਾਂ ਲਈ 2.70 ਲੱਖ ਰੁਪਏ, ਫ਼ਾਜ਼ਿਲਕਾ ਦੇ 21 ਸਕੂਲਾਂ ਲਈ 6.30 ਲੱਖ ਰੁਪਏ, ਫ਼ਿਰੋਜ਼ਪੁਰ ਦੇ 37 ਸਕੂਲਾਂ ਲਈ 11.10 ਲੱਖ ਰੁਪਏ, ਗੁਰਦਾਸਪੁਰ ਦੇ 42 ਸਕੂਲਾਂ ਲਈ 12.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 38 ਸਕੂਲਾਂ ਲਈ 11.40 ਲੱਖ ਰੁਪਏ, ਜਲੰਧਰ ਦੇ 72 ਸਕੂਲਾਂ ਲਈ 28.60 ਲੱਖ ਰੁਪਏ, ਕਪੂਰਥਲਾ ਦੇ 12 ਸਕੂਲਾਂ ਲਈ 3.60 ਲੱਖ ਰੁਪਏ, ਲੁਧਿਆਣਾ ਦੇ 29 ਸਕੂਲਾਂ ਲਈ 8.70 ਲੱਖ ਰੁਪਏ, ਮਾਨਸਾ ਦੇ 16 ਸਕੂਲਾਂ ਲਈ 4.80 ਲੱਖ ਰੁਪਏ, ਮੋਗਾ ਦੇ 24 ਸਕੂਲਾਂ ਲਈ 7.20 ਲੱਖ ਰੁਪਏ, ਮੁਕਤਸਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ ਪਠਾਨਕੋਟ ਦੇ 21 ਸਕੂਲਾਂ ਲਈ 6.30 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਹੀ ਪਟਿਆਲਾ ਜ਼ਿਲੇ ਦੇ 15 ਸਕੂਲਾਂ ਲਈ 4.50 ਲੱਖ ਰੁਪਏ, ਰੂਪਨਗਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ, ਸੰਗਰੂਰ ਦੇ 23 ਸਕੂਲਾਂ ਲਈ 6.90 ਲੱਖ ਰੁਪਏ, ਐਸ.ਏ.ਐਸ. ਨਗਰ ਦੇ 21 ਸਕੂਲਾਂ ਲਈ 6.30 ਲੱਖ ਰੁਪਏ , ਐਸ.ਬੀ.ਐਸ. ਨਗਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ ਅਤੇ ਤਰਨ ਤਾਰਨ ਦੇ 16 ਸਕੂਲਾਂ ਲਈ 4.80 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਬਿਜਲੀ ਦੇ ਮੁੱਦੇ ‘ਤੇ ਨਵਜੋਤ ਸਿੱਧੂ ਨੇ ਫਿਰ ਕੈਪਟਨ ‘ਤੇ ਕੀਤਾ ਹਮਲਾ, ਯਾਦ ਕਰਵਾਇਆ ਪੁਰਾਣਾ ਵਾਅਦਾ

0

ਚੰਡੀਗੜ: ਪੰਜਾਬ ਕਾਂਗਰਸ ‘ਚ ਜਾਰੀ ਖਿੱਚੋਤਾਣ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀ ਹੈ। ਨਾਰਾਜ਼ ਸਿੱਧੂ ਨੂੰ ਪ੍ਰਦੇਸ਼ ਦੀ ਕਮਾਨ ਸੌਂਪਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਹੁਣ ਇਸ ਵਿਵਾਦ ਦਾ ਅੰਤ ਹੋ ਜਾਵੇਗਾ ਪਰ ਇੱਕ ਵਾਰ ਫਿਰ ਸਿੱਧੂ ਨੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਕੈਪਟਨ ਦਾ ਇੱਕ ਪੁਰਾਣਾ ਵੀਡੀਓ ਸ਼ੇਅਰ ਕਰਦੇ ਹੋਏ ਬਿਜਲੀ ਦੀ ਵਧੀ ਹੋਈ ਕੀਮਤ ਘੱਟ ਕਰਨ ਦਾ ਵਾਅਦਾ ਯਾਦ ਦਵਾਇਆ ਹੈ।

ਦਿੱਲੀ ਦੇ CM ਨੇ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ‘ਚ ਕੀਤਾ ਸ਼ਾਮਲ

0

ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਪਿੰਡ ਸੇਖਵਾਂ ਆ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਉਨ੍ਹਾਂ ਦਾ ਯੋਗਦਾਨ ਕੀ ਰਿਹਾ ਹੈ। ਸਾਡਾ ਉਦੇਸ਼ ਰਾਜਨੀਤੀ ਨੂੰ ਸੁਧਾਰਨਾ ਹੈ। ਸੇਵਾ ਸਿੰਘ ਸੇਖਵਾਂ ਪਾਰਟੀ ਵਿੱਚ ਰਹਿ ਕੇ ਸਾਡੀ ਅਗਵਾਈ ਕਰਦੇ ਰਹਿਣਗੇ। ਸ਼੍ਰੋਮਣੀ ਅਕਾਲੀ ਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ।

ਸੇਵਾ ਸਿੰਘ ਸੇਖਵਾਂ ਮਾਝੇ ਦੇ ਸੀਨੀਅਰ ਆਗੂ ਹਨ। ਉਹ ਪਿਛਲੀ ਬਾਦਲ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸਨ। ਜਦੋਂ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਬਣੇ ਤਾਂ ਪਾਰਟੀ ਦੇ ਸੀਨੀਅਰ ਆਗੂਆਂ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ ਤੇ ਰਤਨ ਸਿੰਘ ਅਜਨਾਲਾ ਦੇ ਛੋਟੇ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮਤਭੇਦ ਸਨ।

ਉਸ ਤੋਂ ਬਾਅਦ ਇਨ੍ਹਾਂ ਤਿੰਨਾਂ ਨੇਤਾਵਾਂ ਨੇ ‘ਸ਼੍ਰੋਮਣੀ ਅਕਾਲੀ ਦਲ-ਟਕਸਾਲੀ’ ਨਾਂਅ ਦੀ ਨਵੀਂ ਪਾਰਟੀ ਬਣਾਈ। ਲਗਪਗ ਇੱਕ ਸਾਲ ਪਹਿਲਾਂ, ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਨੂੰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀ ਪਾਰਟੀ ਵਿੱਚ ਰਲਾ ਦਿੱਤਾ ਗਿਆ ਸੀ।

ਹਾਲਾਂਕਿ ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਰਾਜਨੀਤੀ ਵਿੱਚ ਬਹੁਤੇ ਸਰਗਰਮ ਨਹੀਂ ਰਹੇ ਹਨ, ਫਿਰ ਵੀ ਉਨ੍ਹਾਂ ਨੂੰ ਪੰਜਾਬ ਦੇ ਮਾਝਾ-ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਚਾਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਮਹੱਤਵਪੂਰਨ ਸਮਰਥਨ ਅਧਾਰ ਮੰਨਿਆ ਜਾਂਦਾ ਹੈ।

Computer ‘ਤੇ Windows 11 ਡਾਊਨਲੋਡ ਕਰਨਾ ਹੁਣ ਹੋਇਆ ਸੌਖਾ, ਜਾਣੋ ਇਹ ਤਰੀਕਾ

0

ਹੁਣ ਮਾਈਕ੍ਰੋਸਾਫਟ ਤੁਹਾਡੇ ਲਈ ਵਿੰਡੋਜ਼ 11 ਡਾਊਨਲੋਡ ਕਰਨ ਦਾ ਸੌਖਾ ਤਰੀਕਾ ਦੱਸ ਰਹੀ ਹੈ। ਯੂਜ਼ਰਸ ਹੁਣ ਬਿਨ੍ਹਾਂ ਕਿਸੇ ਵੀ ਕੰਪੈਟਿਬਲ ਪੀ.ਸੀ. ’ਤੇ ਵਿੰਡੋਜ਼ 11 ਦੇ ਬੀਟਾ ਵਰਜ਼ਨ ਇੰਸਟਾਲ ਕਰਨ ’ਚ ਸਮਰੱਥ ਹੋਣਗੇ। ਤੁਸੀਂ ਅਧਿਕਾਰਤ ਆਈ.ਐੱਸ.ਓ. ਫਾਈਲ ਦਾ ਇਸਤੇਮਾਲ ਕਰਕੇ ਵਿੰਡੋਜ਼ 10 ਤੋਂ ਨਵੇਂ ਆਪਰੇਟਿੰਗ ਸਿਸਟਮ ’ਚ ਵੀ ਅਪਡੇਟ ਕਰ ਸਕੋਗੇ। ਜੋ ਯੂਜ਼ਰਸ ਅਧਿਕਾਰਤ ਵਿੰਡੋਜ਼ 11 ਆਈ.ਐੱਸ.ਓ. ਫਾਈਲ ਪ੍ਰਾਪਤ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਮਾਈਕ੍ਰੋਸਾਫਟ ਦੀ ਵੈੱਬਸਾਈਟ ਰਾਹੀਂ ਵਿੰਡੋਜ਼ ਇਨਸਾਈਡਰ ਬਣਾਉਣ ਲਈ ਸਾਈਨ-ਅਪ ਕਰਨਾ ਹੋਵੇਗਾ।

ਆਪਣੇ ਅਕਾਊਂਟ ਨੂੰ ਲਿੰਕ ਕਰਨ ਤੋਂ ਬਾਅਦ ਤੁਸੀਂ ਵਿੰਡੋਜ਼ ਇਨਸਾਈਡਰ ਪ੍ਰੀਵਿਊ ਡਾਊਨਲੋਡ ਪੇਜ ’ਤੇ ਜਾ ਸਕਦੇ ਹੋ ਅਤੇ ਡਾਊਨਲੋਡ ਕਰਨ ਲਈ ਇਕ ਦੇਵ ਚੈਨਲ ਜਾਂ ਬੀਟਾ ਚੈਨਲ ਬਿਲਡ ਦੇ ’ਚ ਚੁਣ ਸਕਦੇ ਹੋ। ਜਦਕਿ ਦੇਵ ਚੈਨਲ ਜ਼ਿਆਦਾ ਵਾਰ ਅਪਡੇਟ ਕੀਤਾ ਜਾਂਦਾ ਹੈ। ਬੀਟਾ ਚੈਨਲ ਜ਼ਿਆਦਾ ਸਥਿਰ ਹੈ ਪਰ ਤੁਹਾਨੂੰ ਸਾਰੇ ਨਵੇਂ ਫੀਚਰਜ਼ ਨਹੀਂ ਮਿਲਣਗੇ। ਕੰਪਨੀ ਮੌਜੂਦਾ ਸਮੇਂ ’ਚ ਵਿੰਡੋਜ਼ 11 ਇਨਸਾਈਡਰ ਪ੍ਰੀਵਿਊ ਬਿਲਡ 22000,160 ਲਈ ਆਈ.ਐੱਸ.ਓ. ਫਾਈਲਾਂ ਨੂੰ ਡਾਊਨਲੋਡ ਦੇ ਰੂਪ ’ਚ ਪੇਸ਼ ਕਰ ਰਹੀ ਹੈ। ਤੁਸੀਂ ਇਨ੍ਹਾਂ ਫਾਈਲਾਂ ਦਾ ਇਸਤੇਮਾਲ ਕੀਤੇ ਵੀ ਕੰਪੈਟਿਬਲ ਪੀ.ਸੀ. ’ਤੇ ਵਿੰਡੋਜ਼ 11 ਓ.ਐੱਸ. ਨੂੰ ‘ਕਲੀਨ ਇੰਸਟਾਲ’ ਕਰਨ ਲਈ ਕਰ ਸਕਦੇ ਹੋ।

ਇਹ ਨੋਟ ਕਰਨਾ ਜ਼ਰੂਰੀ ਹੈ ਕਿ ਜੇਕਰ ਤੁਸੀਂ ਇਸ ਆਈ.ਐੱਸ.ਓ. ਦਾ ਇਸਤੇਮਾਲ ਕਰਨ ਦਾ ਆਪਸ਼ਨ ਚੁਣਦੇ ਹੋ ਤਾਂ ਤੁਹਾਨੂੰ ਵਿੰਡੋਜ਼ 11 ਨੂੰ ਐਕਟਿਵ ਕਰਨ ਲਈ ਇਕ ਯੋਗ ਵਿੰਡੋਜ਼ 10 ਲਾਈਸੰਸ ਦੀ ਲੋੜ ਹੋਵੇਗੀ। ਫਾਈਲ ਨੂੰ ਡਾਊਨਲੋਡ ਕਰਨ ਤੋਂ ਬਾਅਦ ਤੁਸੀਂ ਇਸ ਨੂੰ ਖੋਲ੍ਹਣ ਲਈ ਆਈ.ਐੱਸ.ਓ. ਫਾਈਲ ’ਤੇ ਡਬਲ ਕਲਿੱਕ ਕਰ ਸਕਦੇ ਹੋ ਅਤੇ ਆਪਣੇ ਪੀ.ਸੀ. ਨੂੰ ਵਿੰਡੋਜ਼ 11 ’ਚ ਅਪਡੇਟ ਕਰ ਸਕਦੇ ਹੋ।

 

ਕੀ Banana ਦਾ ਜ਼ਿਆਦਾ ਸੇਵਨ ਕਰਨਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ, ਜਾਣੋ

0

ਕੇਲਾ ਇੱਕ ਅਜਿਹਾ ਫਲ ਹੈ ਜਿਸਦਾ ਸੇਵਨ ਕਰਨਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਇਹ ਸਿਹਤ ਲਈ ਫਾਇਦੇਮੰਦ ਵੀ ਹੁੰਦਾ ਹੈ। ਕੇਲੇ ਵਿੱਚ ਕੈਲਸ਼ਿਅਮ, ਫਾਇਬਰ, ਵਿਟਾਮਿਨ ਤੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜੋ ਸਾਡੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਪਰ ਕੀ ਤੁਸੀ ਜਾਣਦੇ ਹੋ ਕੇਲੇ ਦਾ ਜਿਆਦਾ ਸੇਵਨ ਕਰਨਾ ਸਿਹਤ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਇਸ ਲਈ ਇਹ ਜਾਣਨਾ ਜਰੂਰੀ ਹੈ ਕਿ ਇਸ ਦਾ ਸੇਵਨ ਬੱਚਿਆਂ, ਬਜੁਰਗਾਂ ਤੇ ਗਰਭਵਤੀ ਮਹਿਲਾਵਾਂ ਨੂੰ ਕਿਵੇਂ ਕਰਨਾ ਚਾਹੀਦਾ ਹੈ। ਇਸ ਲਈ ਜਰੂਰੀ ਹੈ ਕਿ ਕੇਲੇ ਦਾ ਸੇਵਨ ਜ਼ਿਆਦਾ ਵੀ ਨਾ ਕੀਤਾ ਜਾਵੇ ਤਾਂ ਜੋ ਸਾਡੇ ਸਰੀਰ ਨੂੰ ਸਿਹਤ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਭਾਰ ਘੱਟ ਕਰਨ ਦੇ ਲਈ : ਜੇਕਰ ਤੁਸੀ ਡਾਇਟਿੰਗ ਕਰਦੇ ਹੋ ਤਾਂ ਆਪਣੇ ਖਾਣੇ ਵਿੱਚ ਇੱਕ ਨਿਸ਼ਚਿਤ ਮਾਤਰਾ ਵਿੱਚ ਕੇਲੇ ਨੂੰ ਸ਼ਾਮਿਲ ਕਰ ਸਕਦੇ ਹੋ। ਰੋਜਾਨਾ ਇੱਕ ਜਾਂ ਦੋ ਕੇਲੇ ਖਾਵੋ। ਉਹ ਵੀ ਪਕਿਆ ਹੋਇਆ ਅਜਿਹਾ ਕੇਲਾ ਜੋ ਥੋੜ੍ਹਾ-ਜਿਹਾ ਹਰਾ ਹੋਵੇ। ਉਸ ਵਿੱਚ ਸਟਾਰਚ ਦੀ ਮਾਤਰਾ ਜ਼ਿਆਦਾ ਹੁੰਦੀ ਹੈ ।

ਬੱਚਿਆਂ ਨੂੰ ਖਿਲਾਉਣ ਦਾ ਤਰੀਕਾ : ਕੇਲੇ ਨੂੰ ਠੋਸ ਅਹਾਰ ਮੰਨਿਆ ਜਾਂਦਾ ਹੈ। ਬੱਚਿਆਂ ਨੂੰ ਇੱਕ ਦਿਨ ਵਿੱਚ ਇੱਕ ਜਾਂ ਦੋ ਛੋਟੇ ਕੇਲੇ ਖਿਲਾਉਣਾ ਫਾਇਦੇਮੰਦ ਰਹਿੰਦਾ ਹੈ।

ਗਰਭਵਤੀ ਔਰਤਾਂ ਦੇ ਲਈ : ਗਰਭਵਤੀ ਔਰਤਾਂ ਨੂੰ ਕੇਲੇ ਦਾ ਸੇਵਨ ਜਰੂਰ ਕਰਨਾ ਚਾਹੀਦਾ ਹੈ। ਕੇਲੇ ਵਿੱਚ ਅਜਿਹੇ ਕਈ ਪੌਸ਼ਟਿਕ ਤੱਤ ਹਨ ਜੋ ਮਾਂ ਅਤੇ ਬੱਚੇ ਦੋਨਾਂ ਲਈ ਫਾਇਦੇਮੰਦ ਹਨ।

ਬਜੁਰਗ ਔਰਤਾਂ ਦੇ ਲਈ : ਕੇਲੇ ਵਿੱਚ ਕੈਲਸ਼ਿਅਮ ਅਤੇ ਮੈਗਨੀਸ਼ਿਅਮ ਪ੍ਰਚੁਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜਿਨ੍ਹਾਂ ਔਰਤਾਂ ਨੂੰ ਕੈਲਸ਼ਿਅਮ ਦੀ ਕਮੀ ਹੈ ਜਾਂ ਫਿਰ ਹੱਡੀਆਂ ਦੀ ਸਮੱਸਿਆ ਹੈ, ਉਨ੍ਹਾਂ ਦੇ ਲਈ ਰੋਜਾਨਾ ਕੇਲੇ ਦਾ ਸੇਵਨ ਕਰਨਾ ਚੰਗਾ ਹੁੰਦਾ ਹੈ ।

ਕੇਲੇ ਵਿੱਚ ਫਾਈਬਰ ਤੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਫਾਈਬਰ ਦੀ ਮੱਧਮ ਮਾਤਰਾ ਤੁਹਾਡੇ ਪਾਚਨ ਲਈ ਵਧੀਆ ਹੈ। ਵੱਡੀ ਮਾਤਰਾ ਵਿੱਚ ਫਾਈਬਰ ਦਾ ਸੇਵਨ ਕਰਨ ਨਾਲ ਪੇਟ ਵਿੱਚ ਕੜਵੱਲ, ਗੈਸ, ਸੋਜ ਹੋ ਸਕਦੀ ਹੈ। ਵਾਸਤਵ ਵਿੱਚ, ਬਹੁਤ ਜ਼ਿਆਦਾ ਫਾਈਬਰ ਕੈਲਸ਼ੀਅਮ ਅਤੇ ਆਇਰਨ ਵਰਗੇ ਖਣਿਜ ਪਾਚਨ ਦੇ ਵਿੱਚ ਵਿਘਨ ਪਾ ਸਕਦੇ ਹਨ।

STF ਦੀ ਬੰਦ ਰਿਪੋਰਟ ‘ਤੇ ਕੱਲ੍ਹ HC ਕਰੇਗੀ ਵਿਚਾਰ, ਮਜੀਠੀਆ ਦਾ ਨਾਂ ਲੈ ਕੇ ਬੋਲੇ Navjot Sidhu – ਉਮੀਦ ਹੈ ਕਿ ਅਸਲ ਦੋਸ਼ੀ ਨੂੰ ਮਿਲੇਗੀ ਸਜ਼ਾ

0

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਜਾਂਚ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਸਿੱਧੂ ਨੇ ਕਿਹਾ ਹੈ ਕਿ ਢਾਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸ. ਟੀ. ਐੱਫ.) ਅਤੇ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਭਲਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਕੀਤੀ ਜਾਵੇਗੀ।

ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਦੋਸ਼ੀ ਦਾ ਪਰਦਾਫਾਸ਼ ਹੋ ਜਾਵੇਗਾ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਇਹ ਪੰਜਾਬ ਦੇ ਨੌਜਵਾਨਾਂ ਨਾਲ ਨਿਆਂ ਹੋਵੇਗਾ।

ਵਿਦੇਸ਼ ਮੰਤਰੀ ਨੇ ਅੱਜ ਅਫਗਾਨਿਸਤਾਨ ਮਸਲੇ ‘ਤੇ ਸਾਰੇ ਦਲਾਂ ਦੀ ਬੁਲਾਈ ਬੈਠਕ

0

ਵਿਦੇਸ਼ ਮੰਤਰੀ ਨੇ ਅਫ਼ਗਾਨਿਸਤਾਨ ਦੇ ਘਟਨਾਕ੍ਰਮ ਨੂੰ ਲੈ ਕੇ ਅੱਜ ਸਾਰੇ ਦਲਾਂ ਦੀ ਬੈਠਕ ਬੁਲਾਈ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸਿਆਸੀ ਪਾਰਟੀਆਂ ਦੇ ਸੰਸਦੀ ਦਲਾਂ ਦੇ ਨੇਤਾਵਾਂ ਨੂੰ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਦੇ ਰਹੇ ਹਨ। ਇਸ ਦੌਰਾਨ ਅਫ਼ਗਾਨਿਸਤਾਨ’ਚ ਫਸੇ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਭਾਰਤ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ ਤੇ ਮੌਜੂਦਾ ਸਥਿਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਬੈਠਕ ’ਚ ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਵੀ ਮੌਜੂਦ ਹਨ। ਸਰਕਾਰ ਦੀ ਬ੍ਰੀਫਿੰਗ ਅਫ਼ਗਾਨਿਸਤਾਨ ਤੋਂ ਲੋਕਾਂ ਦੀ ਨਿਕਾਸੀ ਦੀ ਮੁਹਿੰਮ ’ਤੇ ਕੇਂਦਰਿਤ ਰਹਿਣ ਦੀ ਉਮੀਦ ਹੈ ਅਤੇ ਇਸ ’ਚ ਉੱਥੋਂ ਦੇ ਹਾਲਾਤ ਨੂੰ ਲੈ ਕੇ ਸਰਕਾਰ ਦੇ ਮੁਲਾਂਕਣ ਦੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਦਿੱਤੀ ਕਿ ਅਫ਼ਗਾਨਿਸਤਾਨ ਤੋਂ ਲੋਕਾਂ ਨੂੰ ਕੱਢਣ ਦੀ ਮੁਹਿੰਮ ਦੇ ਅਧੀਨ ਭਾਰਤ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਅਫ਼ਗਾਨ ਸਮੇਤ ਕਰੀਬ 730 ਲੋਕਾਂ ਨੂੰ ਇੱਥੇ ਲਿਆ ਚੁੱਕਿਆ ਹੈ।

ਅਫ਼ਗਾਨਿਸਤਾਨ ਤੋਂ ਕੱਢ ਕੇ ਲਿਆਏ ਗਏ 146 ਨਾਗਰਿਕ ਕਤਰ ਦੀ ਰਾਜਧਾਨੀ ਤੋਂ 4 ਵੱਖ-ਵੱਖ ਜਹਾਜ਼ਾਂ ਰਾਹੀਂ ਸੋਮਵਾਰ ਨੂੰ ਭਾਰਤ ਪਹੁੰਚੇ। ਇਨ੍ਹਾਂ ਨਾਗਰਿਕਾਂ ਨੂੰ ਅਮਰੀਕਾ ਅਤੇ ਉੱਤਰ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਜਹਾਜ਼ ਰਾਹੀਂ ਪਿਛਲੇ ਕੱੁਝ ਦਿਨ ’ਚ ਕਾਬੁਲ ਤੋਂ ਦੋਹਾ ਲਿਜਾਇਆ ਗਿਆ ਸੀ। ਭਾਰਤ, ਤਿੰਨ ਉਡਾਣਾਂ ਰਾਹੀਂ 2 ਅਫ਼ਗਾਨ ਸੰਸਦ ਮੈਂਬਰਾਂ ਸਮੇਤ 392 ਲੋਕਾਂ ਨੂੰ ਐਤਵਾਰ ਦੇਸ਼ ਵਾਪਸ ਲਿਆਇਆ ਸੀ। ਇਸ ਤੋਂ ਪਹਿਲਾਂ 16 ਅਗਸਤ ਨੂੰ 40 ਤੋਂ ਵੱਧ ਲੋਕਾਂ ਨੂੰ ਭਾਰਤ ਲੈ ਕੇ ਆਏ ਸੀ। ਜਿਨ੍ਹਾਂ ’ਚੋਂ ਜ਼ਿਆਦਾਤਰ ਭਾਰਤੀ ਦੂਤਘਰ ਦੇ ਕਰਮੀ ਸਨ।

Manish Sisodia ਨੇ ਕੇਂਦਰ ਸਰਕਾਰ ‘ਤੇ ਆਕਸੀਜਨ ਨਾਲ ਹੋਈਆਂ ਮੌਤਾਂ ਦੀ ਜਾਂਚ ਨਾ ਕਰਨ ਦਾ ਲਗਾਇਆ ਦੋਸ਼

0

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਰਾਸ਼ਟਰੀ ਰਾਜਧਾਨੀ ਵਿੱਚ ਆਕਸੀਜਨ ਦੀ ਘਾਟ ਨਾਲ ਸੰਬੰਧਤ ਮੌਤਾਂ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਦੀ ਲੋੜ ਨੂੰ ਰੱਦ ਕਰ ਦਿੱਤਾ ਹੈ।

ਸਿਸੋਦੀਆ ਨੇ ਕਿਹਾ ਕਿ ਕੇਂਦਰ ਜਾਂਚ ਤੋਂ ਭੱਜ ਰਿਹਾ ਹੈ ਕਿਉਂਕਿ ਜੇ ਮੌਤਾਂ ਦੀ ਜਾਂਚ ਕੀਤੀ ਜਾਂਦੀ ਹੈ ਤਾਂ ਜਨਤਾ ਨੂੰ ਉਨ੍ਹਾਂ ਦੀ ਲਾਪਰਵਾਹੀ ਅਤੇ ਧੋਖਾਧੜੀ ਸਪੱਸ਼ਟ ਰੂਪ ਵਿੱਚ ਦਿਖੇਗੀ। ਸਿਸੋਦੀਆ ਨੇ ਕੇਂਦਰੀ ਸਿਹਤ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਦੁਹਰਾਇਆ ਸੀ ਕਿ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੀ ਸਹੀ ਜਾਣਕਾਰੀ ਦੇਣ ਲਈ ਇੱਕ ਜਾਂਚ ਕਮੇਟੀ ਦੀ ਲੋੜ ਹੋਵੇਗੀ।

ਸਿਸੋਦਿਆ ਨੇ ਇੱਕ ਆਨਲਾਇਨ ਬਰੀਫਿੰਗ ਵਿੱਚ ਕਿਹਾ ਕਿ ਕੇਂਦਰੀ ਸਵਾਸਥ ਮੰਤਰੀ ਵਲੋਂ ਬੁੱਧਵਾਰ ਨੂੰ ਪ੍ਰਾਪਤ ਪੱਤਰ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉੱਚਤਮ ਅਦਾਲਤ ਦੇ ਨਿਰਦੇਸ਼ਾਂ ਦੇ ਬਾਅਦ 6 ਮਈ ਨੂੰ ਇੱਕ ਰਾਸ਼ਟਰੀ ਕਾਰਜ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ, “ਕੇਂਦਰੀ ਸਿਹਤ ਮੰਤਰੀ ਦਾ ਦਾਅਵਾ ਹੈ ਕਿ ਰਾਸ਼ਟਰੀ ਟਾਸਕ ਫੋਰਸ ਲਈ ਸੁਪਰੀਮ ਕੋਰਟ ਦੁਆਰਾ ਦਿੱਤਾ ਗਿਆ ਆਦੇਸ਼ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਨਾਲ ਸਬੰਧਤ ਹੈ, ਪਰ ਟਾਸਕ ਫੋਰਸ ਲਈ ਸੁਪਰੀਮ ਕੋਰਟ ਦੁਆਰਾ ਨਿਰਦੇਸ਼ਤ 12 ਨੁਕਾਤੀ ਏਜੰਡਾ ਹਸਪਤਾਲ ਆਕਸੀਜਨ ਸਪਲਾਈ ਅਤੇ ਭਵਿੱਖ ਅਤੇ ਪ੍ਰਬੰਧਨ ਲਈ ਸਿਫਾਰਸ਼ਾਂ.

ਇਸਦੇ ਨਾਲ, ਉਨ੍ਹਾਂ ਨੇ ਕਿਹਾ ਕਿ ਜਦੋਂ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੀ ਜਾਂਚ ਕਰਨ ਦੇ ਟਾਸਕ ਫੋਰਸ ਦੇ ਆਦੇਸ਼ ਵਿੱਚ ਕਿਤੇ ਵੀ ਇਸਦਾ ਜ਼ਿਕਰ ਨਹੀਂ ਕੀਤਾ ਗਿਆ ਹੈ, ਕੇਂਦਰੀ ਸਿਹਤ ਮੰਤਰੀ ਅਜੇ ਵੀ ਇਹ ਦਾਅਵਾ ਕਰ ਰਹੇ ਹਨ ਕਿ ਆਕਸੀਜਨ ਦੀ ਕਮੀ ਨਾਲ ਹੋਈਆਂ ਮੌਤਾਂ ਦੀ ਜਾਂਚ ਲਈ ਕਮੇਟੀ ਗਠਿਤ ਕਰਨ ਦੀ ਲੋੜ ਨਹੀਂ ਹੈ।