Home Blog Page 2453

ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਯੂ.ਕੇ. ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ ਦੀ ਵਾਪਸੀ ਲਈ ਲਿਖਿਆ ਪੱਤਰ

0

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ.ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਜਿਨਾਂ ਵਿਚ ਉਨਾਂ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ, ਵਾਪਸ ਲਿਆਉਣ ਲਈ ਯੂ.ਕੇ. ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਉਨਾਂ ਨੂੰ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂ.ਕੇ. ਦੀ ਸਰਕਾਰ ਕੋਲ ਚੁੱਕਿਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਆਪਣੀ ਸ਼ਰਧਾਂਜਲੀ ਦੇ ਸਕੇ।

ਪੱਤਰ ਵਿਚ ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ, ‘‘ਤੁਹਾਨੂੰ ਪਤਾ ਹੋਵੇਗਾ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ, ਜਿੱਥੇ ਕਿ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ, ਬਿ੍ਰਟਿਸ਼ ਹਕੂਮਤ ਦੁਆਰਾ ਕੀਤੀ ਗਈ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਇਹ ਓਹੀ ਪਿਸਤੌਲ ਹੈ ਜਿਸ ਨਾਲ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ।’’ ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਇਹ ਵੀ ਪਤਾ ਲੱਗਾ ਹੈ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ ਜਿਸ ਨੂੰ ਕਿ ਭਾਰਤ ਵਾਪਸ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।’’

MP ਪ੍ਰਨੀਤ ਕੌਰ ਨੇ ਸਿੱਧੂ ਨੂੰ ਪੰਜਾਬ ਕਾਂਗਰਸ ‘ਚ ਬਗਾਵਤ ਲਈ ਜ਼ਿੰਮੇਵਾਰ ਠਹਿਰਾਇਆ, MLA’s ਨੂੰ ਦਿੱਤੀ ਸਲਾਹ

0

ਮੋਹਾਲੀ : ਪੰਜਾਬ ਕਾਂਗਰਸ ਵਿੱਚ ਕੁੱਝ ਦਿਨ ਦੀ ਸ਼ਾਂਤੀ ਤੋਂ ਬਾਅਦ ਇੱਕ ਵਾਰ ਫਿਰ ਭੂਚਾਲ ਆ ਗਿਆ ਹੈ। ਇਸ ਵਾਰ ਕਿਸੇ ਨੂੰ ਲਿਆਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ, ਸਗੋਂ ਕੈਪਟਨ ਨੂੰ ਮੁੱਖਮੰਤਰੀ ਦੀ ਕੁਰਸੀ ਤੋਂ ਹਟਾਉਣਲਈ ਤਿਆਰ ਕੀਤੀ ਜਾ ਰਹੀ ਹੈ। ਉਥੇ ਹੀ ਇਸ ਵਿੱਚ, ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਬਿਆਨ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ‘ਤੇ ਤਿੱਖਾ ਵਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ, ਜੋ ਮੰਤਰੀ ਅੱਜ ਮੁੱਖਮੰਤਰੀ ‘ਤੇ ਉਂਗਲੀ ਚੱਕ ਰਹੇ ਹਨ ਉਹ ਸਾਢੇ ਚਾਰ ਸਾਲ ਸੱਤਾ ਦਾ ਸੁੱਖ ਕਿਉਂ ਭੋਗਦੇ ਰਹੇ।

ਉਨ੍ਹਾਂ ਨੇ ਕਿਹਾ ਕਿ ਮੁੱਖਮੰਤਰੀ ਕੈਪਟਨ ਨੇ ਵਧੀਆ ਕੰਮ ਕੀਤਾ ਹੈ। ਕੈਪਟਨ ਨੇ ਕਾਂਗਰਸ ਨੂੰ ਪੰਜਾਬ ਵਿੱਚ ਵੱਡੀ ਜਿੱਤ ਦਿਵਾਈ ਹੈ। ਇਸ ਦੇ ਨਾਲ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਸੀਹਤ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਬਗਾਵਤ ਕਰਨ ਦਾ ਨਹੀਂ ਸਗੋਂ ਪਾਰਟੀ ਲਈ ਕੰਮ ਕਰਣ ਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਸਲਾ ਹੁਣ ਹਾਈਕਮਾਨ ਦੇਖੇਗਾ ਅਤੇ ਜੋ ਵੀ ਫੈਸਲਾ ਹੋਵੇਗਾ ਉਹ ਪਾਰਟੀ ਦੇ ਹਿੱਤ ਵਿੱਚ ਹੀ ਹੋਵੇਗਾ।

DSGMC ਦੀਆਂ ਚੋਣਾਂ ‘ਚ ਮਨਜਿੰਦਰ ਸਿੰਘ ਸਿਰਸਾ ਦੀ ਹੋਈ ਹਾਰ

0

 ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਦੀਆਂ 5 ਥਾਵਾਂ ‘ਤੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਦੁਪਹਿਰ ਬਾਅਦ  ਨਤੀਜੇ ਆਉਣ ਦੀ ਉਮੀਦ ਹੈ। ਇਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚਕਾਰ ਮੁਕਾਬਲਾ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਜਾਗੋ ਪਾਰਟੀ ਮੁਕਾਬਲੇ ਨੂੰ ਤਿਕੋਣਾ ਬਣਾ ਸਕਦੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਚੋਣ ਹਾਰ ਗਏ ਹਨ। ਸਿਰਸਾ ਨੇ ਗਿਣਤੀ ਕੇਂਦਰ ਛੱਡ ਕੇ ਹਾਰ ਮੰਨ ਲਈ ਹੈ। ਇਸ ਦੀ ਰਸਮੀ ਘੋਸ਼ਣਾ ਛੇਤੀ ਹੀ ਹੋਣ ਦੀ ਉਮੀਦ ਹੈ।

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਪਟਵਾਰੀ ਦੀ ਨੌਕਰੀ ਦੀ ਚਾਹਤ ਰੱਖਣ ਵਾਲੇ ਨੌਜਵਾਨਾਂ ਦੀਆਂ ਆਸਾਂ ‘ਤੇ ਫਿਰਿਆ ਪਾਣੀ

0

ਪੰਜਾਬ ਵਿਚ ਨੌਜਵਾਨਾਂ ਨੂੰ ਇੱਕ ਉਮੀਦ ਸੀ ਕਿ ਉਹ ਪਟਵਾਰੀ ਦੀ ਨੌਕਰੀ ਲੈ ਸਕਣਗੇ ਪਰ ਪਟਵਾਰੀ ਲਈ ਭਰਤੀ ਹੋਣ ਵਾਲੇ ਨੌਜਵਾਨਾਂ ਦੀਆਂ ਇਹ ਉਮੀਦਾਂ ਚਕਨਾਚੂਰ ਹੋ ਗਈਆਂ ਹਨ। ਹੁਣ ਪੰਜਾਬ ਸਰਕਾਰ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਦੀ ਨਿਯਮਤ ਅਤੇ ਨਵੀਂ ਭਰਤੀ ਕਰਨ ਦੀ ਥਾਂ ‘ਤੇ ਸੇਵਾਮੁਕਤ ਪਟਵਾਰੀਆਂ ਨੂੰ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਇਸ ਸੰਬੰਧ ‘ਚ ਮਾਲ ਵਿਭਾਗ ਨੇ ਇਕ ਪੱਤਰ ਵੀ ਜਾਰੀ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ‘ਚ ਪਟਵਾਰੀਆਂ ਦੀ ਘਾਟ ਨੂੰ ਤੁਰੰਤ ਪੂਰਾ ਕਰਨ ਦੇ ਮਕਸਦ ਨਾਲ ਸੇਵਾਮੁਕਤ ਪਟਵਾਰੀਆਂ ਨੂੰ ਭਰਤੀ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ 31 ਜੁਲਾਈ 2022 ਤੱਕ ਦੇ ਸਮੇਂ ਲਈ ਤਾਇਨਾਤ ਕੀਤਾ ਜਾਵੇਗਾ।ਇਸਦੇ ਨਾਲ ਹੀ ਇਹ ਵੀ ਫੈਸਲਾ ਕੀਤਾ ਗਿਆ ਕਿ ਜੇ ਇਸ ਤੋਂ ਪਹਿਲਾਂ ਨਿਯਮਤ ਅਧਾਰ ‘ਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਂਦੀ ਹੈ, ਤਾਂ ਸੇਵਾਮੁਕਤ ਪਟਵਾਰੀਆਂ ਨੂੰ ਹਟਾ ਦਿੱਤਾ ਜਾਵੇਗਾ।

ਇਸ ਲਈ ਡਿਪਟੀ ਕਮਿਸ਼ਨਰਾਂ ਨੂੰ ਭਰਤੀ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਲਈ ਕਿਹਾ ਗਿਆ ਹੈ, ਜਿਨ੍ਹਾਂ ਦੇ ਚੇਅਰਮੈਨ ਵੀ ਡਿਪਟੀ ਕਮਿਸ਼ਨਰ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇਸ ਕੰਮ ਲਈ ਸੇਵਾ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਹੀ ਨਿਯੁਕਤੀਆਂ ਕਰਨ ਲਈ ਕਿਹਾ ਗਿਆ ਹੈ।

ਕੱਲ੍ਹ ਪੰਜਾਬ ਆਉਣਗੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ, ਜੱਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ

0

ਚੰਡੀਗੜ੍ਹ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਮੁਲਾਕਾਤ ਕਰਨਗੇ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਨੂੰ – ਇੰਚਾਰਜ ਰਾਘਵ ਚੱਢਾ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇਜਰੀਵਾਲ ਸੇਵਾ ਸਿੰਘ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਜਾ ਕੇ ਮੁਲਾਕਾਤ ਕਰਨਗੇ।

ਮੁਨੱਖਾਂ ਦੇ ਨਾਲ ਧਾਰਮਿਕ ਗ੍ਰੰਥਾਂ ਦੀ ਵੀ ਸੁਰੱਖਿਆ ਜ਼ਰੂਰੀ- ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

0

ਅਫ਼ਗਾਨਿਸਤਾਨ ’ਚ ਤਾਲਿਬਾਨ ਦੀ ਦਹਿਸ਼ਤ ਦਰਮਿਆਨ ਲੋਕਾਂ ਨੂੰ ਬਚਾਉਣ ਦਾ ਕਾਰਜ ਜਾਰੀ ਹੈ। ਬੀਤੇ ਦਿਨ ਅਫ਼ਗਾਨਿਸਤਾਨ ਤੋਂ 46 ਸਿੱਖ ਅਤੇ ਹਿੰਦੂ ਵਿਅਕਤੀਆਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਗਿਆ। ਇਨ੍ਹਾਂ ਵਿਅਕਤੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਵਿੱਤਰ ਸਰੂਪ ਵੀ ਮਰਿਆਦਾ ਸਹਿਤ ਆਪਣੇ ਨਾਲ ਲਿਆਂਦੇ। ਇਸੇ ਦੌਰਾਨ ਹਰਸਿਮਰਤ ਕੌਰ ਬਾਦਲ ਵਲੋਂ ਅਫ਼ਗਾਨਿਸਤਾਨ ਨੂੰ ਲੈ ਕੇ ਟਵੀਟ ਵੀ ਕੀਤਾ ਗਿਆ ਹੈ।

ਹਰਸਿਮਰਤ ਕੌਰ ਬਾਦਲ ਕਿਹਾ ਕਿ ਕੀਮਤੀ ਜ਼ਿੰਦਗੀਆਂ ਨੂੰ ਬਚਾਉਣਾ ਜ਼ਰੂਰੀ ਹੈ ਪਰ ਇਸ ਦੇ ਨਾਲ-ਨਾਲ ਧਾਰਮਿਕ ਪਵਿੱਤਰ ਗ੍ਰੰਥਾਂ ਨੂੰ ਸੁਰੱਖਿਅਤ ਕੀਤੇ ਜਾਣ ਦੀ ਵੀ ਲੋੜ ਹੈ। ਇਸ ਦੇ ਲਈ ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਨਾ ਕੇਵਲ ਆਪਣੇ ਸਿੱਖ ਅਤੇ ਹਿੰਦੂ ਭਰਾਵਾਂ ਨੂੰ ਅਫ਼ਗਾਨਿਸਤਾਨ ’ਚ ਨਿਸ਼ਚਿਤ ਮੌਤ ਤੋਂ ਬਚਾਉਣਾ ਚਾਹੀਦਾ ਹੈ ਸਗੋਂ ਉੱਥੇ ਕਈ ਹੱਥ ਲਿਖ਼ਤੀ ਸਰੂਪ ਵੀ ਹਨ।ਜਿਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਐਤਵਾਰ ਨੂੰ 107 ਭਾਰਤੀ ਨਾਗਰਿਕਾਂ ਨਾਲ 23 ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤੀ ਹਵਾਈ ਫ਼ੌਜ ਦੇ ਜਹਾਜ਼ ਰਾਹੀਂ ਭਾਰਤ ਲਿਆਂਦਾ ਗਿਆ ਸੀ।

‘2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੀ ਲੜੀਆਂ ਜਾਣਗੀਆਂ’ – ਹਰੀਸ਼ ਰਾਵਤ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਕਰਨ ਵਾਲੇ ਮੰਤਰੀਆਂ ਨਾਲ ਅੱਜ ਹਰੀਸ਼ ਰਾਵਤ ਨੇ ਮੁਲਾਕਾਤ ਕੀਤੀ ਸੀ। ਉਨ੍ਹਾਂ ਨਾਲ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਸਾਲ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਹੀ ਆਉਣ ਵਾਲੀਆਂ ਚੋਣਾਂ ‘ਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ‘ਚ ਖੜ੍ਹੇ ਹੋਏ ਵਿਵਾਦ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਕਿਸੇ ਨੂੰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ‘ਤੇ ਪੂਰਾ ਭਰੋਸਾ ਹੈ ਅਤੇ ਪੰਜਾਬ ਕਾਂਗਰਸ ਦੇ ਇਸ ਮਸਲੇ ਨੂੰ ਸੁਲਝਾ ਲਿਆ ਜਾਵੇਗਾ।

ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀਆਂ ਵੱਲੋਂ ਕਾਂਗਰਸ ਹਾਈਕਮਾਨ ਕੋਲ ਜਾਣ ਦੀ ਗੱਲ ਕਹੀ ਗਈ ਸੀ। ਇਸ ਤੋਂ ਉਕਤ ਮੰਤਰੀਆਂ ਵੱਲੋਂ ਫ਼ੈਸਲਾ ਲਿਆ ਗਿਆ ਸੀ ਕਿ ਉਹ ਦਿੱਲੀ ਵਿਖੇ ਕਾਂਗਰਸ ਹਾਈਕਮਾਨ ਕੋਲ ਜਾਣ ਤੋਂ ਪਹਿਲਾਂ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਖੇ ਮੁਲਾਕਾਤ ਕਰਨਗੇ। ਅੱਜ ਇਨ੍ਹਾਂ ਮੰਤਰੀਆਂ ਵੱਲੋਂ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।

ਭਾਰਤ ‘ਚ ਫਿਰ ਤੋਂ ਕੋਰੋਨਾ ਮਾਮਲਿਆਂ ‘ਚ ਹੋਇਆ ਵਾਧਾ, 24 ਘੰਟੇ ਦੌਰਾਨ 648 ਲੋਕਾਂ ਦੀ ਹੋਈ ਮੌਤ

0

ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਫਿਰ ਤੋਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 37593 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 648 ਲੋਕਾਂ ਦੀ ਜਾਨ ਚਲੀ ਗਈ ਹੈ। ਕੇਰਲ ਤੋਂ ਬਹੁਤ ਹੀ ਡਰਾਉਣੇ ਅੰਕੜੇ ਸਾਹਮਣੇ ਆਏ ਹਨ। ਰਾਜ ਵਿੱਚ ਇੱਕ ਦਿਨ ਵਿੱਚ 24 ਹਜ਼ਾਰ ਤੋਂ ਵੱਧ ਮਾਮਲੇ ਪਾਏ ਗਏ ਹਨ।

ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ 34 ਹਜ਼ਾਰ 169 ਲੋਕ ਬਿਮਾਰੀ ਤੋਂ ਠੀਕ ਵੀ ਹੋਏ ਹਨ। ਹਾਲਾਂਕਿ, ਕੱਲ੍ਹ ਦੇ ਮੁਕਾਬਲੇ ਸਰਗਰਮ ਮਾਮਲਿਆਂ ਵਿੱਚ ਦੋ ਹਜ਼ਾਰ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਭਾਰਤ ਵਿੱਚ ਸਰਗਰਮ ਮਰੀਜ਼ ਹੁਣ 3 ਲੱਖ 22 ਹਜ਼ਾਰ 327 ਹਨ। ਇਸ ਦੇ ਨਾਲ ਹੀ, ਭਾਰਤ ਵਿੱਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ 4 ਲੱਖ 35 ਹਜ਼ਾਰ 758 ਹੋ ਗਈ ਹੈ।

ਰਿਪੋਰਟ ਦੇ ਅਨੁਸਾਰ, ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 25 ਲੱਖ 12 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਹੁਣ ਤੱਕ ਇਸ ਵਿੱਚ 3 ਕਰੋੜ 17 ਲੱਖ 54 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਟੀਕਾਕਰਣ ਦੀ ਗੱਲ ਕਰੀਏ, ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਭਾਰਤ ਵਿੱਚ ਕੁੱਲ 59 ਕਰੋੜ 55 ਲੱਖ 4 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ 61 ਲੱਖ 90 ਹਜ਼ਾਰ 930 ਖੁਰਾਕਾਂ ਲਾਗੂ ਕੀਤੀਆਂ ਗਈਆਂ।

ਕੇਰਲ ਵਿੱਚ ਮੰਗਲਵਾਰ ਨੂੰ ਕੋਵਿਡ -19 ਦੇ 24,296 ਨਵੇਂ ਕੇਸਾਂ ਦੇ ਆਉਣ ਨਾਲ, ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 38,51,984 ਹੋ ਗਈ ਹੈ। ਇਸ ਦੇ ਨਾਲ ਹੀ 173 ਹੋਰ ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 19,757 ਤੱਕ ਪਹੁੰਚ ਗਈ। ਕੇਰਲ ਵਿੱਚ 26 ਮਈ ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਇੱਕ ਦਿਨ ਵਿੱਚ ਰਿਪੋਰਟ ਕੀਤੇ ਗਏ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ 24 ਹਜ਼ਾਰ ਤੋਂ ਪਾਰ ਹੋ ਗਈ ਹੈ। 26 ਮਈ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 28,798 ਨਵੇਂ ਮਾਮਲੇ ਸਾਹਮਣੇ ਆਏ।

ਇਸ ਦੇ ਨਾਲ ਹੀ ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਦੇ 4355 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ 119 ਮਰੀਜ਼ਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਨਵੇਂ ਮਾਮਲਿਆਂ ਸਮੇਤ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 64,32,649 ਤੱਕ ਪਹੁੰਚ ਗਈ ਹੈ।

DSGMC ਚੋਣ ਨਤੀਜੇ 2021 : ਮਨਜੀਤ ਸਿੰਘ ਜੀ.ਕੇ. ਨੇ 661 ਵੋਟਾਂ ਦੇ ਨਾਲ ਜਿੱਤ ਕੀਤੀ ਪ੍ਰਾਪਤ 

0

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਚੋਣਾਂ ਵਿਚ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀ.ਕੇ. ਦੀ ਜਿੱਤ ਹੋਈ ਹੈ। 661 ਵੋਟਾਂ ਦੇ ਨਾਲ ਉਨ੍ਹਾਂ ਨੇ ਇਹ ਜਿੱਤ ਪ੍ਰਾਪਤ ਕੀਤੀ ਹੈ। ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜੇਤੁ ਰਹੇ ਹਨ। ਚੰਦਰ ਵਿਹਾਰ ਤੋਂ ਸਰਨਾ ਧੜੇ ਦੇ ਅਨੂਪ ਸਿੰਘ ਘੁੰਮਣ ਅੱਗੇ ਹਨ। ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ ਅੱਗੇ ਹਨ ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ ਮਨਜਿੰਦਰ ਸਿੰਘ ਸਿਰਸਾ ਤੋਂ 100 ਵੋਟਾਂ ਤੋਂ ਅੱਗੇ ਹਨ।

ਦੱਸ ਦਈਏ ਕਿ ਕੁੱਲ 37.27 ਫ਼ੀਸਦੀ ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ 68194 ਮਰਦਾਂ (39.95 ਫ਼ੀਸਦ) ਨੇ ਤੇ 59278 ਔਰਤਾਂ (34.95 ਫ਼ੀਸਦ) ਨੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਸੀ। 2017 ਵਿੱਚ 45 ਫ਼ੀਸਦੀ ਤੋਂ ਵੱਧ ਵੋਟਾਂ ਪਈਆਂ ਸਨ। ਦਿੱਲੀ ਪੁਲਿਸ ਵੱਲੋਂ 3 ਪੜਾਵੀ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਇਸ ਵਾਰ ਵੋਟਾਂ ਬੈਲਟ ਪੇਪਰ ਨਾਲ ਹੋਈਆਂ ਸਨ ਤੇ ਬੈਲਟ ਬਕਸਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਉਪਰ ਹੈ। ਦੱਸ ਦੇਈਏ ਕਿ 46 ਵਾਰਡਾਂ ਲਈ ਪਈਆਂ ਵੋਟਾਂ ’ਚ ਵੋਟ ਫ਼ੀਸਦੀ 37.27 ਫ਼ੀਸਦੀ ਹੀ ਰਹੀ। ਕੁੱਲ 1,27,472 ਵੋਟਾਂ ਹੀ ਪਈਆਂ।

ਜੇਕਰ ਤੁਸੀਂ ਜੀਭ ਦੀ ਸਫਾਈ ਰੋਜ਼ਾਨਾ ਨਹੀਂ ਕਰੋਗੇ ਤਾਂ ਹੋ ਸਕਦੇ ਹਨ ਇਹ ਗੰਭੀਰ ਰੋਗ

0

ਅਸੀਂ ਆਪਣੇ ਬਾਹਰੀ ਅੰਗਾਂ ਦੀ ਸਫਾਈ ਪ੍ਰਤੀ ਬਹੁਤ ਸੁਚੇਤ ਹਾਂ। ਪਰ ਕਈ ਵਾਰ ਅਸੀਂ ਅੰਦਰੂਨੀ ਅੰਗਾਂ ਦੀ ਦੇਖਭਾਲ ਕਰਨ ਵਿੱਚ ਅਸਫਲ ਹੋ ਜਾਂਦੇ ਹਾਂ। ਆਮ ਤੌਰ ‘ਤੇ ਲੋਕ ਆਪਣੇ ਦੰਦ ਸਾਵਧਾਨੀ ਨਾਲ ਸਾਫ਼ ਕਰਦੇ ਹਨ ਪਰ ਉਹ ਜੀਭ ਸਾਫ਼ ਕਰਨ ਵਿੱਚ ਲਾਪਰਵਾਹ ਹੁੰਦੇ ਹਨ। ਇਹੀ ਕਾਰਨ ਹੈ ਕਿ ਤੁਸੀਂ ਅਣਜਾਣੇ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਨੂੰ ਸੱਦਾ ਦਿੰਦੇ ਹੋ।

ਮੂੰਹ ਵਿੱਚ 700 ਪ੍ਰਕਾਰ ਦੇ ਬੈਕਟੀਰੀਆ ਹੁੰਦੇ ਹਨ, ਜੋ ਸਫਾਈ ਦੀ ਕਮੀ ਦੇ ਕਾਰਨ ਇਨਫੈਕਸ਼ਨ ਦਾ ਕਾਰਨ ਬਣਦੇ ਹਨ। ਇਸ ਖਬਰ ਵਿੱਚ, ਅਸੀਂ ਤੁਹਾਨੂੰ ਦੱਸਾਂਗੇ ਕਿ ਜੀਭ ਦੀ ਸਫਾਈ ਕਿਉਂ ਜ਼ਰੂਰੀ ਹੈ। ਜੀਭ ਨੂੰ ਸਹੀ  ਢੰਗ ਨਾਲ ਨਾ ਸਾਫ਼ ਕਰਨ ਨਾਲ ਤੁਹਾਡੀ ਸਵਾਦ ਗ੍ਰੰਥੀਆਂ ਖਰਾਬ ਹੋ ਜਾਂਦੀਆਂ ਹਨ,ਸਵਾਦ ਗ੍ਰੰਥੀਆਂ ਕੰਮ ਨਹੀਂ ਕਰਨਗੀਆਂ ਜਿਸਦੇ ਕਾਰਨ ਤੁਸੀਂ ਭੋਜਨ ਦੇ ਸਵਾਦ ਨੂੰ ਨਹੀਂ ਜਾਣ ਸਕੋਗੇ। ਜਿਹੜੇ ਲੋਕ ਜੀਭ ਨੂੰ ਸਾਫ਼ ਨਹੀਂ ਕਰਦੇ, ਉਨ੍ਹਾਂ ਦੀ ਜੀਭ ਉੱਤੇ ਕਾਲੀ ਪਰਤ ਜਮ੍ਹਾਂ ਹੋ ਜਾਂਦੀ ਹੈ। ਇਹ ਅਜਿਹੀ ਗੰਦਗੀ ਹੈ ਕਿ ਜੇ ਇਸਨੂੰ ਦੁਬਾਰਾ ਸਾਫ਼ ਨਾ ਕੀਤਾ ਗਿਆ, ਤਾਂ ਜੀਭ ਸਦਾ ਲਈ ਕਾਲੀ ਹੋ ਜਾਂਦੀ ਹੈ।

ਤੁਹਾਨੂੰ ਜੀਭ ਗੰਦੀ ਹੋਣ ਜਾਂ ਬੁਰਸ਼ ਨਾ ਕਰਨ ਕਾਰਨ ਪੀਰੀਅਡੋਂਟਲ ਬਿਮਾਰੀ ਹੋ ਸਕਦੀ ਹੈ। ਇਸ ਬਿਮਾਰੀ ਵਿੱਚ ਮਸੂੜੇ ਸੁੱਜ ਜਾਂਦੇ ਹਨ ਅਤੇ ਬਹੁਤ ਜ਼ਿਆਦਾ ਦਰਦ ਹੁੰਦਾ ਹੈ।