ਹੁਣ ਬਿਨ੍ਹਾਂ ਕਾਰਡ ਨੰਬਰ ਪਾਏ ਹੋਵੇਗੀ ਪੇਮੈਂਟ! ਜਲਦ ਲਾਗੂ ਹੋਵੇਗਾ Token ਸਿਸਟਮ, ਜਾਣੋ ਇਸਦੇ ਫਾਇਦੇ
ਨਵੀਂ ਦਿੱਲੀ : ਦੇਸ਼ ’ਚ ਹੁਣ ਡਿਜ਼ੀਟਲ ਪੇਮੈਂਟ ਦਾ ਤਰੀਕਾ ਬਦਲਣ ਵਾਲਾ ਹੈ। Data security ਤੇ ਗਾਹਕਾਂ ਨੂੰ online fraud ਤੋਂ ਬਚਾਉਣ ਲਈ ਰਿਜ਼ਰਵ ਬੈਂਕ ਕਾਰਡ ਟੋਕਨਾਈਜੈਸ਼ਨ (card tokenisation) ਨੂੰ ਲਾਗੂ ਕਰਨ ਵਾਲਾ ਹੈ। ਜਿਸ ਦੀ ਗਾਈਡਲਾਈਨ ਰਿਜ਼ਰਵ ਬੈਂਕ ਨੇ 8 ਜਨਵਰੀ 2019 ਨੂੰ ਜਾਰੀ ਕੀਤੀ ਸੀ।
ਕਿ ਹੈ card Tokenisation
ਜੇ ਤੁਸੀਂ ਵੀ e-commerce website ਤੋਂ ਸ਼ਾਪਿੰਗ ਕਰਦੇ ਹੋ ਤੇ ਪੇਮੈਂਟ ਕਰਦੇ ਸਮੇਂ ਸਿਰਫ਼ ਸੀਵੀਵੀ ਨੰਬਰ ਪਾਉਂਦੇ ਹੋ ਤਾਂ ਇਸ ਦਾ ਮਤਲਬ ਕਿ e-commerce website ਦੇ ਕੋਲ ਤੁਹਾਡੇ ਡੈਬਿਟ ਜਾਂ ਕਰੈਡਿਟ ਕਾਰਡ ਦੀ ਪੂਰੀ ਜਾਣਕਾਰੀ ਪਹਿਲਾ ਤੋਂ ਸਟੋਰ ਕਰ ਕੇ ਨਹੀਂ ਰੱਖ ਸਕਦਾ ਹੈ। ਇਸ ਦੀ ਜਗ੍ਹਾ ’ਤੇ ‘ਪੇਮੈਂਟ ਟੋਕਨ’ ਸਿਸਟਮ ਰਾਹੀਂ ਹੋਵੇਗੀ।
ਦੱਸ ਦਈਏ ਟੋਕਨਾਈਜੈਸ਼ਨ ’ਚ ਤੁਹਾਨੂੰ ਆਪਣੀ ਕਾਰਡ ਡਿਟੇਲਜ਼ ਨੂੰ ਪਾਉਣ ਦੀ ਜ਼ਰੂਰਤ ਨਹੀਂ ਹੁੰਦੀ ਹੈ ਇਸ ਦੀ ਜਗ੍ਹਾ ਇਕ unique alternate number ਹੁੰਦਾ ਹੈ ਜਿਸ ਨੂੰ ‘ਟੋਕਨ’ ਕਹਿੰਦੇ ਹਨ ਜੋ ਤੁਹਾਡੇ ਕਾਰਡ ਨਾਲ ਲਿੰਕ ਹੁੰਦਾ ਹੈ। ਜਿਸ ਦੇ ਇਸਤੇਮਾਲ ਨਾਲ ਤੁਹਾਡਾ ਕਾਰਡ ਸੁਰੱਖਿਅਤ ਨਹੀਂ ਰਹਿੰਦਾ ਹੈ।
ਹਰ merchant ਦਾ ਵੱਖਰਾ ਟੋਕਨ ਨੰਬਰ ਹੋਵੇਗਾ ਜਿਸ ਲਈ ਈ-ਕਾਮਰਸ ਵੈੱਬਸਾਈਟ ਨੂੰ ਕਾਰਡ ਪੇਮੈਂਟ ਕੰਪਨੀਆਂ ਨੂੰ ਕਰਾਰ ਕਰਨਾ ਪਵੇਗਾ। ਇਹ ਨਿਯਮ 1 ਜਨਵਰੀ 2022 ਤੋਂ ਲਾਗੂ ਹੋ ਜਾਵੇਗਾ।
ਕੈਪਟਨ ਵਿਰੁੱਧ ਬਗਾਵਤ ਹੋਈ ਸ਼ੁਰੂ, ਪੰਜਾਬ ਦੇ ਕੈਬਨਿਟ ਮੰਤਰੀ ਅੱਜ ਹਰੀਸ਼ ਰਾਵਤ ਨਾਲ ਕਰਨਗੇ ਮੁਲਾਕਾਤ
ਪੰਜਾਬ ‘ਚ ਸਿਆਸਤ ‘ਚ ਨਵੀ ਹਲਚਲ ਪੈਦਾ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਚੁੱਕਣ ਵਾਲੇ ਪੰਜਾਬ ਦੇ ਚਾਰ ਕੈਬਨਿਟ ਮੰਤਰੀ ਅੱਜ ਸਵੇਰੇ ਸਾਢੇ ਦਸ ਵਜੇ ਦੇਹਰਾਦੂਨ ‘ਚ ਹਰੀਸ਼ ਰਾਵਤ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਵਿਧਾਇਕ ਤੇ ਸੂਬਾਈ ਕਾਂਗਰਸ ਦੇ ਮਹਾਂ ਸਕੱਤਰ ਪਰਗਟ ਸਿੰਘ ਚੰਡੀਗੜ੍ਹ ਤੋਂ ਸਿੱਧਾ ਦਿੱਲੀ ਜਾਣਗੇ।

ਹਰੀਸ਼ ਰਾਵਤ ਨੂੰ ਮਿਲ ਕੇ ਚਾਰ ਕੈਬਨਿਟ ਮੰਤਰੀ ਤੇ ਕੁੱਝ ਵਿਧਾਇਕ ਸਿੱਧਾ ਦਿੱਲੀ ਪਹੁੰਚਣਗੇ। ਕੈਪਟਨ ਖਿਲਾਫ ਬਗਾਵਤ ਕਰਨ ਵਾਲੇ ਇਹ ਸਾਰੇ ਲੀਡਰ ਕਾਂਗਰਸ ਹਾਈਕਮਾਨ ਤੋਂ ਅਗਵਾਈ ਪਰਿਵਰਤਨ ਦੀ ਮੰਗ ਕਰਨਗੇ।
ਨਵੇਂ ਪ੍ਰਧਾਨ ਬਣੇ ਨਵਜੋਤ ਸਿੱਧੂ ਦੀਆਂ ਬਾਗੀ ਸੁਰਾਂ ਮੁਗਰੋਂ ਕਈ ਕਾਂਗਰਸੀ ਮੰਤਰੀ ਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਡਟੇ ਹੋਣ ਦੀ ਖ਼ਬਰਾਂ ਆਈਆਂ ਸਨ। ਜਿਸ ਮਗਰੋਂ ਪੰਜਾਬ ਕਾਂਗਰਸ ਦੇ 20 ਵਿਧਾਇਕਾਂ ਵਿੱਚੋਂ ਸੱਤ ਅਤੇ ਸਾਬਕਾ ਵਿਧਾਇਕਾਂ, ਜਿਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ, ਨੇ ਅਜਿਹੇ ਕਿਸੇ ਵੀ ਕਦਮ ਤੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਤੇ ਸਪੱਸ਼ਟ ਤੌਰ ‘ਤੇ ਵੱਖ ਕਰ ਲਿਆ ਹੈ।
ਪੰਜਾਬ ਕਾਂਗਰਸ ਦੇ ਨੇਤਾ ਜਿਨ੍ਹਾਂ ਨੇ ਪਾਰਟੀ ਵਿੱਚ ਅਖੌਤੀ ਤਿੱਖੀ ਬਗਾਵਤ ਲਈ ਆਪਣੇ ਆਪ ਤੋਂ ਦੂਰੀ ਬਣਾਈ ਹੈ ਉਹ ਹਨ: ਕੁਲਦੀਪ ਵੈਦ (ਵਿਧਾਇਕ), ਦਲਵੀਰ ਸਿੰਘ ਗੋਲਡੀ (ਵਿਧਾਇਕ), ਸੰਤੋਖ ਸਿੰਘ ਭਲਾਈਪੁਰ (ਵਿਧਾਇਕ),ਅਜੀਤ ਸਿੰਘ ਮੋਫਰ (ਸਾਬਕਾ ਵਿਧਾਇਕ), ਅੰਗਦ ਸਿੰਘ (ਵਿਧਾਇਕ), ਰਾਜਾ ਵੜਿੰਗ (ਵਿਧਾਇਕ) ਅਤੇ ਗੁਰਕੀਰਤ ਸਿੰਘ ਕੋਟਲੀ (ਵਿਧਾਇਕ)।
ਉਨ੍ਹਾਂ ਦਾ ਇਨਕਾਰ ਪੰਜਾਬ ਕਾਂਗਰਸ ਦੇ ਇੱਕ ਹਿੱਸੇ ਵੱਲੋਂ ਪਾਰਟੀ ਵਿਧਾਇਕਾਂ/ਸਾਬਕਾ ਵਿਧਾਇਕਾਂ ਦੀ ਸੂਚੀ ਜਨਤਕ ਕੀਤੇ ਜਾਣ ਦੇ ਕੁਝ ਘੰਟਿਆਂ ਦੇ ਅੰਦਰ ਆਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਹ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਬਦਲੀ ਚਾਹੁੰਦੇ ਹਨ ਅਤੇ ਇਸ ਮਾਮਲੇ ਨੂੰ ਹਾਈਕਮਾਂਡ ਕੋਲ ਉਠਾਉਣਾ ਚਾਹੁੰਦੇ ਹਨ। ਹਾਲਾਂਕਿ ਪਾਰਟੀ ਦੇ ਇਨ੍ਹਾਂ ਸੱਤ ਨੇਤਾਵਾਂ ਨੇ ਅਜਿਹੇ ਕਿਸੇ ਵੀ ਫੈਸਲੇ ਤੋਂ ਆਪਣੇ ਹੱਥ ਧੋ ਲਏ ਹਨ ਅਤੇ ਐਲਾਨ ਕੀਤਾ ਹੈ ਕਿ ਉਹ ਮੁੱਖ ਮੰਤਰੀ ਦੇ ਨਾਲ ਦ੍ਰਿੜਤਾ ਨਾਲ ਖੜ੍ਹੇ ਹਨ।
ਇਹ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਬਦਲੀ ਚਾਹੁੰਦੇ ਹਨ ਅਤੇ ਇਸ ਮਾਮਲੇ ਨੂੰ ਹਾਈਕਮਾਂਡ ਕੋਲ ਉਠਾਉਣਾ ਚਾਹੁੰਦੇ ਹਨ। ਹਾਲਾਂਕਿ ਪਾਰਟੀ ਦੇ ਇਨ੍ਹਾਂ ਸੱਤ ਨੇਤਾਵਾਂ ਨੇ ਅਜਿਹੇ ਕਿਸੇ ਵੀ ਫੈਸਲੇ ਤੋਂ ਆਪਣੇ ਹੱਥ ਧੋ ਲਏ ਹਨ ਅਤੇ ਐਲਾਨ ਕੀਤਾ ਹੈ ਕਿ ਉਹ ਮੁੱਖ ਮੰਤਰੀ ਦੇ ਨਾਲ ਦ੍ਰਿੜਤਾ ਨਾਲ ਖੜ੍ਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸਿੱਧੀ ਬਗਾਵਤ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਧੜੇ ਦੇ ਵਿਧਾਇਕਾਂ ਨੇ ਅੱਜ ਮੀਟਿੰਗ ਕਰਕੇ ਸ਼ਰੇਆਮ ਐਲਾਨ ਕੀਤਾ ਹੈ ਕਿ ਹੁਣ ਕੈਪਟਨ ਮਨਜ਼ੂਰ ਨਹੀਂ। ਬਾਗੀ ਵਿਧਾਇਕਾਂ ਤੇ ਮੰਤਰੀਆਂ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਮੀਟਿੰਗ ਕੀਤੀ।
ਅਫਗਾਨਿਸਤਾਨ ਤੋਂ ਭਾਰਤ ਪਰਤੇ 78 ਲੋਕਾਂ ਵਿੱਚੋਂ 16 ਨਿਕਲੇ Corona Positive, ਹੋਏ ਕੁਆਰੰਟੀਨ
ਨਵੀਂ ਦਿੱਲੀ: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਕਾਬੁਲ ਤੋਂ ਮੰਗਲਵਾਰ ਨੂੰ ਭਾਰਤ ਲਿਆਏ ਗਏ 78 ਨਾਗਰਿਕਾਂ ਵਿੱਚੋਂ 16 ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਦੱਸ ਦਈਏ ਕਿ ਇਹਨਾਂ ਵਿੱਚ ਉਹ 3 ਸਿੱਖ ਵੀ ਸ਼ਾਮਲ ਹੈ ਜੋ ਅਫਗਾਨਿਸਤਾਨ ਦੇ ਗੁਰੂਦੁਆਰਾ ਵਲੋਂ ਗੁਰੂ ਗ੍ਰੰਥ ਸਾਹਿਬ ਲੈ ਕੇ ਆਏ ਸਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਇਸ ਲੋਕਾਂ ਦੇ ਸੰਪਰਕ ਵਿੱਚ ਆਏ ਸਨ। ਫਿਲਹਾਲ ਸਾਰੀਆਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਬਦਲਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਰੱਖਿਆ ਖੇਤਰ ‘ਚ ਆਤਮ-ਨਿਰਭਰਤਾ ਜ਼ਰੂਰੀ – ਰਾਜਨਾਥ ਸਿੰਘ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰੱਖਿਆ ਖੇਤਰ ’ਚ ਆਤਮ-ਨਿਰਭਰਤਾ ਨੂੰ ਪ੍ਰਾਪਤ ਕਰਨ ਲਈ ਉੱਨਤ ਤਕਨਾਲੋਜੀ ਦਾ ਵਿਕਾਸ ਜ਼ਰੂਰੀ ਹੈ। ਅਜਿਹੇ ’ਚ ਸਰਕਾਰ ਨਿੱਜੀ ਖੇਤਰ ਦੀ ਭਾਈਵਾਲੀ ਵਧਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਤਹਿਤ ਉਨ੍ਹਾਂ ਨੂੰ ਤਕਨਾਲੋਜੀ ਮੁਫਤ ਟ੍ਰਾਂਸਫਰ ਕਰ ਰਹੀ ਹੈ, ਜਿਸ ਨਾਲ ਕਿ ਭਾਰਤ ਰੱਖਿਆ ਖੇਤਰ ’ਚ ਨਿਰਮਾਣ ਦਾ ਗੜ੍ਹ ਬਣ ਸਕੇ। ਸ਼੍ਰੀ ਰਾਜਨਾਥ ਸਿੰਘ ਨੇ ਨਾਗਪੁਰ ’ਚ ਇੱਕ ਨਿੱਜੀ ਕੰਪਨੀ ਵਲੋਂ ਬਣਾਇਆ ਗਿਆ ਮਲਟੀ ਮੋਡ ਹੱਥਗੋਲਾ ਫੌਜ ਨੂੰ ਸੌਂਪਦੇ ਹੋਏ ਇਹ ਗੱਲ ਕਹੀ।ਰੱਖਿਆ ਮੰਤਰੀ ਨੇ ਦੱਸਿਆ ਕਿ ਰੱਖਿਆ ਖੋਜ ਤੇ ਵਿਕਾਸ ਸੰਗਠਨ ਦੀ ਪ੍ਰਯੋਗਸ਼ਾਲਾ ਟਰਮੀਨਲ ਬੈਲਿਸਟਿਕ ਰਿਸਰਚ ਲੈਬੋਰਟਰੀ ਦੀ ਮਦਦ ਨਾਲ ਮੈਸਰਸ ਇਕਨੌਮਿਕ ਐਕਸਪਲੋਸਿਵ ਲਿਮਟਿਡ ਨੇ ਹੱਥਗੋਲਾ ਬਣਾਇਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਕਿਹਾ ਕਿ ਇਹ ਨਿੱਜੀ ਤੇ ਜਨਤਕ ਖੇਤਰ ਦੀ ਸਾਂਝੇਦਾਰੀ ਦੀ ਵੱਡੀ ਉਦਾਹਰਣ ਹੈ। ਉਨ੍ਹਾਂ ਨੇ ਕਿਹਾ ਕਿ ਉਦਯੋਗ ਖੋਜ ਤੇ ਵਿਕਾਸ ’ਚ ਕਈ ਵਾਰ 80-90 ਫੀਸਦੀ ਤੱਕ ਖਰਚ ਕਰ ਦਿੰਦਾ ਹੈ। ਉਤਪਾਦ ਦੀ ਕੀਮਤ ਤਾਂ ਸਿਰਫ 10-20 ਫੀਸਦੀ ਦੀ ਹੁੰਦੀ ਹੈ। ਅਜਿਹੇ ’ਚ ਨਵੀਂ ਉੱਭਰਦੀ ਇੰਡਸਟਰੀ ਲਈ ਤਕਨਾਲੋਜੀ ਵਿਕਾਸ ਕਰਨਾ ਇੱਕ ਔਖਾ ਕੰਮ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਰਫਤਾਰ ਨਾਲ ਸਾਡੀ ਇੰਡਸਟਰੀ ਅੱਗੇ ਵਧ ਰਹੀ ਹੈ ਤੇ ਰੱਖਿਆ ਉਤਪਾਦਨ ’ਚ ਆਪਣਾ ਯੋਗਦਾਨ ਪਾ ਰਹੀ ਹੈ। ਮੈਨੂੰ ਪੂਰਾ ਯਕੀਨ ਹੈ ਕਿ ਜਲਦੀ ਹੀ ਸਾਡਾ ਦੇਸ਼ ਭਾਰਤ ਰੱਖਿਆ ਨਿਰਮਾਣ ਦੇ ਖੇਤਰ ’ਚ ਗੜ੍ਹ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਫਲ-ਸਬਜ਼ੀਆਂ ਵਾਲੇ ਰੇਹੜੀ-ਫੜ੍ਹੀ ਵਾਲਿਆਂ ਨੂੰ 1 ਸਤੰਬਰ, 2021 ਤੋਂ 31 ਮਾਰਚ, 2022 ਤੱਕ ਵਰਤੋਂ ਦਰਾਂ ਤੋਂ ਛੋਟ ਦੇਣ ਦੇ ਹੁਕਮ
ਚੰਡੀਗੜ੍ਹ : ਰੇਹੜੀ-ਫੜ੍ਹੀ ਵਾਲਿਆਂ ਦੀ ਸਥਿਤੀ ਉਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਫਲ ਤੇ ਸਬਜ਼ੀਆਂ ਦੀਆਂ ਪ੍ਰਚੂਨ ਮੰਡੀਆਂ ਵਿਚ ਉਨ੍ਹਾਂ ਨੂੰ ਵਰਤੋਂ ਦਰਾਂ (ਯੂਜ਼ਰ ਚਾਰਜਿਜ) ਵਿਚ ਮੌਜੂਦਾ ਵਿੱਤੀ ਸਾਲ ਦੇ ਬਾਕੀ ਰਹਿੰਦੇ 7 ਮਹੀਨਿਆਂ ਦੇ ਸਮੇਂ ਲਈ ਛੋਟ ਦੇਣ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਉਠਾਏ ਮਾਮਲੇ ਤੋਂ ਉਪਰੰਤ ਲਿਆ, ਜਿਨ੍ਹਾਂ ਨੇ ਮੁੱਖ ਮੰਤਰੀ ਨਾਲ ਅੱਜ ਬਾਅਦ ਦੁਪਹਿਰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।ਲਾਲ ਸਿੰਘ ਵੱਲੋਂ ਚੁੱਕੇ ਇਸ ਮਸਲੇ ਉਤੇ ਕਾਰਵਾਈ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਚੂਨ ਮੰਡੀਆਂ ਦੀਆਂ ਵਰਤੋਂ ਦਰਾਂ ਤੋਂ ਇਕ ਸਤੰਬਰ, 2021 ਤੋਂ 31 ਮਾਰਚ, 2022 ਤੱਕ ਛੋਟ ਦੇਣ ਦਾ ਫੈਸਲਾ ਲਿਆ।
ਲਾਲ ਸਿੰਘ ਮੁਤਾਬਕ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਵੱਲੋਂ ਚਲਾਈਆਂ ਜਾ ਰਹੀਆਂ ਲਗਪਗ ਫਲ ਤੇ ਸਬਜ਼ੀਆਂ ਦੀਆਂ 34 ਪ੍ਰਚੂਨ ਮੰਡੀਆਂ ਦੇ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਨਾਲ ਮੰਡੀ ਬੋਰਡ ਦੇ ਖਜ਼ਾਨੇ ਉਤੇ ਤਕਰੀਬਨ 12 ਕਰੋੜ ਰੁਪਏ ਬੋਝ ਪਵੇਗਾ। ਮਾਰਕੀਟ ਕਮੇਟੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰਨ ਦੇ ਇਵਜ਼ ਵਿਚ ਠੇਕੇਦਾਰਾਂ ਰਾਹੀਂ ਵਰਤੋਂ ਦਰਾਂ ਇਕੱਤਰ ਕਰਦੀਆਂ ਹਨ। ਸੂਬੇ ਵਿਚ ਰੇਹੜੀ-ਫੜ੍ਹੀ ਵਾਲਿਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ 27 ਮਾਰਕੀਟ ਕਮੇਟੀਆਂ ਈ-ਟੈਂਡਰਿੰਗ ਰਾਹੀਂ ਠੇਕਾ ਅਲਾਟ ਕਰਕੇ ਵਰਤੋਂ ਦਰਾਂ ਉਗਰਾਹੁਦੀਆਂ ਹਨ ਅਤੇ ਬਾਕੀ ਕਮੇਟੀਆਂ ਨਿੱਜੀ ਤੌਰ ਉਤੇ ਇਨ੍ਹਾਂ ਦਰਾਂ ਨੂੰ ਵਸੂਲ ਕਰਦੀ ਹੈ।
ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਦੇਸ਼ ਦੇ ਉਪ- ਰਾਸ਼ਟਰਪਤੀ ਨੂੰ ਮਿਲੇਗਾ ‘ਆਪ’ ਦਾ ਵਫ਼ਦ: ਹਰਪਾਲ ਸਿੰਘ ਚੀਮਾ
‘ਆਪ’ ਆਗੂਆਂ ਨੇ ਭਾਜਪਾ ‘ਤੇ ਲਾਏ ਪੰਜਾਬ ਯੂਨੀਵਰਸਿਟੀ ਦਾ ਭਗਵਾਕਰਨ ਦੇ ਦੋਸ਼
ਚੀਮਾ ਦੀ ਅਗਵਾਈ ‘ਚ ‘ਆਪ’ ਵਿਧਾਇਕਾਂ ਦੇ ਵਫ਼ਦ ਨੇ ਵਿਦਿਆਰਥੀਆਂ ਦੇ ਧਰਨੇ ‘ਚ ਕੀਤੀ ਸ਼ਿਰਕਤ
ਚੰਡੀਗੜ੍ਹ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜ਼ੋਰਦਾਰ ਸਮਰਥਨ ਕੀਤਾ ਹੈ। ਇਸ ਧਰਨੇ ਨੂੰ ਹਿਮਾਇਤ ਦੇਣ ਲਈ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਮੰਗਲਵਾਰ ਨੂੰ ਉਪ- ਕੁਲਪਤੀ (ਵੀ.ਸੀ) ਦਫ਼ਤਰ ਅੱਗੇ ਲੱਗੇ ਵਿਦਿਅਰਥੀਆਂ ਦੇ ਧਰਨੇ ‘ਚ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ, ਜਿਸ ‘ਚ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ), ਪਾਰਟੀ ਆਗੂ ਮਲਵਿੰਦਰ ਸਿੰਘ ਕੰਗ, ਗਗਨਦੀਪ ਸਿੰਘ ਚੱਢਾ, ਨਰਿੰਦਰ ਸਿੰਘ ਸ਼ੇਰਗਿੱਲ, ਪਰਮਿੰਦਰ ਸਿੰਘ ਗੋਲਡੀ, ਨਵਜੋਤ ਸਿੰਘ ਸੈਣੀ, ਗੈਰੀ ਵੜਿੰਗ, ਦਿਨੇਸ਼ ਚੱਢਾ, ਗੋਬਿੰਦਰ ਮਿੱਤਲ, ਹਰਸ਼ ਜਲੰਧਰੀ ਅਤੇ ਭੁਪਿੰਦਰ ਸਿੰਘ ਬਾਠ ਸ਼ਾਮਲ ਸਨ।

ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ, ਟੀਚਿੰਗ ਸਟਾਫ਼ ਦੇ ਆਗੂਆਂ ਅਤੇ ਨਾਨ- ਟੀਚਿੰਗ ਸਟਾਫ਼ ਦੇ ਆਗੂਆਂ ਦੇ ਵਫ਼ਦ ਨੂੰ ਨਾਲ ਲੈ ਕੇ ਦੇਸ਼ ਦੇ ਉਪ- ਰਾਸ਼ਟਰਪਤੀ ਅਤੇ ਪੀ.ਯੂ ਦੇ ਕੁਲਪਤੀ ਵੈਂਕਈਆ ਨਾਇਡੂ ਨੂੰ ਮਿਲਣਗੇ, ਜਿਸ ਸੰਬੰਧੀ ਉਪ- ਰਾਸ਼ਟਰਪਤੀ ਤੋਂ ਸਮਾਂ ਲੈ ਲਿਆ ਗਿਆ ਹੈ। ਉਨਾਂ ਹੋਰਨਾਂ ਪਾਰਟੀ ਆਗੂਆਂ ਨੂੰ ਇਸ ਮੁੱਦੇ ‘ਤੇ ਇੱਕਜੁਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਦਬਾਅ ਪਾਉਣ ਦੀ ਅਪੀਲ ਕੀਤੀ। ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਲਈ ਸਿੱਖਿਆ ਅਤੇ ਸਿਹਤ ਸਭ ਤੋਂ ਪ੍ਰਮੁੱਖ ਮੁੱਦੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਸਿੱਖਿਆ ‘ਤੇ ਸਾਢੇ 26 ਫ਼ੀਸਦੀ ਬਜਟ ਖਰਚ ਕਰਦੀ ਹੈ, ਜਿਸ ਕਰਕੇ ਦਿੱਲੀ ‘ਚ ਸਕੂਲ ਅਤੇ ਉਚ ਸਿੱਖਿਆ ਦੀ ਕਾਇਆ ਕਲਪ ਹੋ ਗਈ ਹੈ। ਉਨਾਂ ਐਲਾਨ ਕੀਤਾ ਜੇ ‘ਆਪ’ ਸੱਤਾ ‘ਚ ਆਉਂਦੀ ਹੈ ਤਾਂ ਪੰਜਾਬ ਵਿੱਚ ਵੀ ਸਿਹਤ ਅਤੇ ਸਿੱਖਿਆ ਪ੍ਰਾਥਮਿਕ ਮੁੱਦੇ ਹੋਣਗੇ। ਪੰਜਾਬ ਦੇ ਦਮ ਤੋੜ ਰਹੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵਿੱਤੀ ਤੇ ਪ੍ਰਸ਼ਾਸ਼ਨਿਕ ਸੰਕਟ ‘ਚੋਂ ਕੱਢਿਆ ਜਾਵੇਗਾ। ਚੀਮਾ ਨੇ ਕਿਹਾ ਪੰਜਾਬ ਯੂਨੀਵਰਸਿਟੀ ਚੰਡੀਗੜ ਲਈ ਪੰਜਾਬ ਸਰਕਾਰ ਦੇ ਬਜਟ ਨੂੰ ਦੁੱਗਣਾ ਕੀਤਾ ਜਾਵੇਗਾ।
ਹਰਪਾਲ ਸਿੰਘ ਚੀਮਾ ਨੇ ਕਿਹਾ, ‘ਭਾਰਤੀ ਜਨਤਾ ਪਾਰਟੀ ਰਾਸ਼ਟਰੀ ਸਵੈਮ ਸੰਘ ਦੇ ਇਸ਼ਾਰੇ ‘ਤੇ ਪੰਜਾਬ ਯੂਨੀਵਰਸਿਟੀ ਦਾ ਭਗਵਾਕਰਨ ਕਰਨਾ ਚਾਹੁੰਦੀ ਹੈ, ਜਿਸ ਨੂੰ ਕਦੇਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਇੱਕ ਲੋਕਤੰਤਰੀ ਬਾਡੀ ਹੈ, ਜਿਸ ‘ਚ ਵਿਦਿਅਕ ਖੇਤਰ ਨਾਲ ਜੁੜੇ ਹਰੇਕ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ, ਪਰ ਮੌਜ਼ੂਦਾ ਵਾਇਸ ਚਾਂਸਲਰ ਮੋਦੀ ਸਰਕਾਰ ਦੇ ਇਸਾਰੇ ‘ਤੇ ਸੈਨੇਟ ਚੋਣਾ ਨਹੀਂ ਕਰਵਾ ਰਿਹਾ ਤਾਂ ਜੋ ਯੂਨੀਵਰਸਿਟੀ ਤੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾਵੇ।’ ਉਨਾਂ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ‘ਚ ਗਰੈਜ਼ੂਏਟ ਹਲਕਿਆਂ ਵਿੱਚ ਪੰਜਾਬ ਦੇ 15 ਨੌਜਵਾਨ ਚੁੱਣ ਕੇ ਜਾਣੇ ਹਨ ਅਤੇ ਇਹ ਚੁੱਣੇ ਹੋਏ ਨੌਜਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਹੱਕਾਂ ਅਤੇ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ।
ਚੀਮਾ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਦਾ ਵੀ.ਸੀ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਭਾਜਪਾ ਦੀ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਇਹ ਸੈਨੇਟ ਚੋਣਾ ਨਹੀਂ ਕਰਵਾ ਰਿਹਾ ਕਿਉਂਕਿ ਉਹ ਸੈਨੇਟ ਦੀ ਲੋਕਸ਼ਾਹੀ ਪ੍ਰੀਕ੍ਰਿਆ ਨੂੰ ਖ਼ਤਮ ਕਰਨਾ ਚਾਹੁੰਦਾ ਹੈ ਅਤੇ ਆਪਣੇ ਨੁਮਾਇੰਦੇ ਨਾਮਜਦ ਕਰਕੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਦਾ ਏਜੰਡਾ ਲਾਗੂ ਕਰਨਾ ਚਾਹੁੰਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਸਪਸ਼ਟ ਕੀਤਾ ਕਿ ਪੰਜਾਬ ਯੂਨੀਵਰਸਿਟੀ ਕੇਵਲ ਇੱਕ ਵਿਦਿਅਕ ਅਦਾਰਾ ਨਹੀਂ, ਸਗੋਂ ਪੰਜਾਬ ਦੀ ਸ਼ਾਨ ਅਤੇ ਧਰੋਹਰ ਹੈ। ਇਸ ਲਈ ਇਸ ਧਰੋਹਰ ਨੂੰ ਹੜੱਪਣ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਵੇਗਾ। ਚੀਮਾ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਜਲਦ ਤੋਂ ਜਲਦ ਚੋਣਾ ਕਰਵਾਈਆਂ ਜਾਣ ਅਤੇ ਸੈਨੇਟ ਦੀ ਲੋਕਤੰਤਰਿਕ ਪ੍ਰਣਾਲੀ ਬਹਾਲ ਕੀਤੀ ਜਾਵੇ।
PM ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਿਚਕਾਰ ਅਫਗਾਨਿਸਤਾਨ ਦੀ ਸਥਿਤੀ ਬਾਰੇ ਹੋਈ ਗੱਲਬਾਤ, 45 ਮਿੰਟ ਹੋਈ ਚਰਚਾ
ਨਵੀਂ ਦਿੱਲੀ : ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਲੰਬੀ ਗੱਲਬਾਤ ਹੋਈ। ਦੋਵਾਂ ਨੇਤਾਵਾਂ ਨੇ ਕਰੀਬ 45 ਮਿੰਟ ਤੱਕ ਅਫਗਾਨਿਸਤਾਨ ਦੀ ਸਥਿਤੀ ‘ਤੇ ਚਰਚਾ ਕੀਤੀ। ਪੀਐਮ ਮੋਦੀ ਅਤੇ ਪੁਤਿਨ ਵਿਚਾਲੇ ਇਹ ਗੱਲਬਾਤ ਉਸ ਸਮੇਂ ਹੋਈ ਜਦੋਂ ਜੀ -7 ਦੇ ਨੇਤਾ ਅੱਜ ਕਾਬੁਲ ਵਿੱਚ ਤਾਲਿਬਾਨ ਸ਼ਾਸਨ ਬਾਰੇ ਇੱਕ ਵਰਚੁਅਲ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕੇਲ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਅਫ਼ਗਾਨਿਸਤਾਨ ਦੀ ਸੁਰੱਖਿਆ ਸਥਿਤੀ’ ਤੇ ਚਰਚਾ ਕੀਤੀ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕੇਲ ਨਾਲ ਅਫਗਾਨਿਸਤਾਨ ਦੀ ਸੁਰੱਖਿਆ ਸਥਿਤੀ ਅਤੇ ਇਸ ਖੇਤਰ ਅਤੇ ਵਿਸ਼ਵ ਉੱਤੇ ਇਸਦੇ ਪ੍ਰਭਾਵਾਂ ਬਾਰੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਦਫਤਰ (ਪੀਐਮਓ) ਨੇ ਇੱਕ ਬਿਆਨ ਵਿੱਚ ਕਿਹਾ ਕਿ ਦੋਵਾਂ ਨੇਤਾਵਾਂ ਨੇ ਮੰਨਿਆ ਕਿ ਸਭ ਤੋਂ ਮਹੱਤਵਪੂਰਨ ਤਰਜੀਹ ਅਫਗਾਨਿਸਤਾਨ ਵਿੱਚ ਫਸੇ ਲੋਕਾਂ ਦੀ ਵਾਪਸੀ ਹੈ। ਉਨ੍ਹਾਂ ਨੇ ਕੋਵਿਡ -19 ਟੀਕਿਆਂ ਵਿੱਚ ਸਹਿਯੋਗ, ਜਲਵਾਯੂ ਅਤੇ ਊਰਜਾ ‘ਤੇ ਧਿਆਨ ਦੇ ਨਾਲ ਵਿਕਾਸ ਸਹਿਯੋਗ, ਵਪਾਰ ਅਤੇ ਆਰਥਿਕ ਸਬੰਧਾਂ ਨੂੰ ਉਤਸ਼ਾਹਤ ਕਰਨ ਸਮੇਤ ਦੁਵੱਲੇ ਮੁੱਦਿਆਂ’ ਤੇ ਵੀ ਚਰਚਾ ਕੀਤੀ।
ਦਿਲ ਦੇ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ ਲਸਣ, ਜਾਣੋ ਕਿਵੇਂ?
ਆਮ ਤੌਰ ’ਤੇ ਖਾਣੇ ’ਚ ਤੜਕਾ ਲਾਉਣ ਜਾਂ ਗ੍ਰੇਵੀ ਬਣਾਉਣ ਲਈ ਵਰਤਿਆ ਜਾਂਦਾ ‘ਲਸਣ’ ਸਰੀਰ ਨੂੰ ਕਈ ਰੋਗਾਂ ਤੋਂ ਬਚਾਉਣ ਵਿੱਚ ਸਹਾਈ ਹੁੰਦਾ ਹੈ। ਇਹ ਕਿਸੇ ਵੀ ਬੇਜਾਨ ਸਬਜ਼ੀ ਦੇ ਸੁਆਦ ਨੂੰ ਜਾਨਦਾਰ ਬਣਾ ਦਿੰਦਾ ਹੈ। ਇਸ ਵਿੱਚ ਅਜਿਹੇ ਗੁਣਕਾਰੀ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦੇ ਹਨ। ਲਸਣ ਬਲੱਡ ਸਰਕੁਲੇਸ਼ਨ ਨੂੰ ਕੰਟਰੋਲ ਕਰਨ ’ਚ ਬਹੁਤ ਮਦਦ ਕਰਦਾ ਹੈ। ਹਾਈ ਬੀਪੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰੋਜ਼ਾਨਾ ਲਸਣ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਦਿਲ ਰਹੇਗਾ ਸਿਹਤਮੰਦ – ਲਸਣ ਦਿਲ ਸਬੰਧੀ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ। ਲਸਣ ਖਾਣ ਨਾਲ ਖੂਨ ’ਚ ਜਮਾਅ ਨਹੀਂ ਹੁੰਦਾ ਅਤੇ ਹਾਰਟ ਅਟੈਕ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਲਸਣ ਅਤੇ ਸ਼ਹਿਦ ਦੇ ਮਿਸ਼ਰਣ ਨੂੰ ਖਾਣ ਨਾਲ ਦਿਲ ਤਕ ਜਾਣ ਵਾਲੀਆਂ ਧਮਨੀਆਂ ’ਚ ਜਮਾ ਚਰਬੀ ਨਿਕਲ ਜਾਂਦੀ ਹੈ।

ਜਿਸ ਨਾਲ ਬਲੱਡ ਸਰਕੁਲੇਸ਼ਨ ਠੀਕ ਤਰ੍ਹਾਂ ਨਾਲ ਦਿਲ ਤਕ ਪਹੁੰਚਦਾ ਹੈ। ਸਰਦੀ-ਖਾਂਸੀ ਤੋਂ ਆਰਾਮ – ਲਸਣ ਸਾਹ ਸਬੰਧੀ ਬੀਮਾਰੀਆਂ ਦੀ ਰੋਕਥਾਮ ’ਚ ਸਹਾਈ ਹੈ। ਸਰਦੀ-ਜ਼ੁਕਾਮ, ਖਾਂਸੀ, ਅਸਥਾਮ ਨਿਮੋਨੀਆ ਦੇ ਇਲਾਜ ’ਚ ਕੁਦਰਤੀ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਡਾਈਜੇਸ਼ਨ ਹੋਵੇਗਾ ਬਿਹਤਰ – ਲਸਣ ’ਚ ਤੁਹਾਡੇ ਡਾਈਜੇਸ਼ਨ ਸਿਸਟਮ ਨੂੰ ਠੀਕ ਰੱਖਣ ਦੀ ਤਾਕਤ ਹੁੰਦੀ ਹੈ। ਖਾਲੀ ਪੇਟ ਲਸਣ ਦੀਆਂ ਕਲੀਆਂ ਚਬਾਉਣ ਨਾਲ ਤੁਹਾਡਾ ਡਾਈਜੇਸ਼ਨ ਚੰਗਾ ਰਹਿੰਦਾ ਹੈ ਅਤੇ ਭੁੱਖ ਵੀ ਲੱਗਦੀ ਹੈ। ਪੇਟ ਦੀਆਂ ਬੀਮਾਰੀਆਂ – ਪੇਟ ਨਾਲ ਜੁੜੀਆਂ ਬੀਮਾਰੀਆਂ ਜਿਵੇਂ ਡਾਇਰੀਆ ਅਤੇ ਕਬਜ਼ ਦੀ ਰੋਕਥਾਮ ’ਚ ਲਸਣ ਬੇਹੱਦ ਉਪਯੋਗੀ ਹੈ। ਪਾਣੀ ਉਬਾਲ ਕੇ ਉਸ ’ਚ ਲਸਣ ਦੀਆਂ ਕਲੀਆਂ ਪਾ ਲਓ। ਖਾਲੀ ਪੇਟ ਇਸ ਪਾਣੀ ਨੂੰ ਪੀਣ ਨਾਲ ਡਾਇਰੀਆ ਅਤੇ ਕਬਜ਼ ਤੋਂ ਆਰਾਮ ਮਿਲੇਗਾ। ਇੰਨਾਂ ਹੀ ਨਹੀਂ ਲਸਣ ਸਰੀਰ ਦੇ ਅੰਦਰ ਮੌਜੂਦ ਜ਼ਹਿਰੀਲੇ ਪਦਾਰਥਾਂ ਨੂੰ ਵੀ ਬਾਹਰ ਕੱਢਣ ਦਾ ਕੰਮ ਕਰਦਾ ਹੈ।
ਪਾਕਿਸਤਾਨ-ਅਫਗਾਨਿਸਤਾਨ ਸੀਰੀਜ਼ ਦਾ ਬਦਲਿਆ Schedule, ਸ਼੍ਰੀਲੰਕਾ ਦੀ ਬਜਾਏ ਹੁਣ ਇੱਥੇ ਆਯੋਜਿਤ ਕੀਤੇ ਜਾਣਗੇ ਮੈਚ
ਨਵੀਂ ਦਿੱਲੀ : ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਹੁਣ ਸ਼੍ਰੀਲੰਕਾ ਦੀ ਬਜਾਏ ਪਾਕਿਸਤਾਨ ‘ਚ ਹੋਵੇਗੀ। ਤਿੰਨ ਮੈਚਾਂ ਦੀ ਸੀਰੀਜ਼ 3 ਸਤੰਬਰ ਤੋਂ ਹੰਬਨਟੋਟਾ ‘ਚ ਹੋਣੀ ਸੀ ਪਰ ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਕਾਬੁਲ ਤੋਂ ਵਪਾਰਕ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮੀਡੀਆ ਰਿਪੋਰਟ ਮੁਤਾਬਕ ਇਹ ਅਫ਼ਗਾਨਿਸਤਾਨ ਦੀ ਘਰੇਲੂ ਸੀਰੀਜ਼ ਹੋਵੇਗੀ ਇਸ ਦੇ ਨਾਲ ਹੀ ਕੋਵਿਡ -19 ਦੇ ਵਧਦੇ ਮਾਮਲਿਆਂ ਦੇ ਕਾਰਨ ਸ਼੍ਰੀਲੰਕਾ ‘ਚ 10 ਦਿਨਾਂ ਦੀ ਤਾਲਾਬੰਦੀ ਲਾਗੂ ਕੀਤੀ ਗਈ ਹੈ।
ਪਾਕਿਸਤਾਨ ‘ਚ ਸੀਰੀਜ਼ ਦੀ ਜਗ੍ਹਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਟੀ -20 ਵਿਸ਼ਵ ਕੱਪ ਤੋਂ ਪਹਿਲਾਂ ਖਿਡਾਰੀਆਂ ਦੇ ਕੰਮ ਦੇ ਬੋਝ ਨੂੰ ਘੱਟ ਕਰਨ ਵਜੋਂ, ਕਪਤਾਨ ਬਾਬਰ ਆਜ਼ਮ ਸਮੇਤ ਹੋਰ ਪਾਕਿਸਤਾਨੀ ਖਿਡਾਰੀਆਂ ਨੂੰ ਲੜੀ ਤੋਂ ਆਰਾਮ ਦਿੱਤੇ ਜਾਣ ਦੀ ਉਮੀਦ ਹੈ।















