Home Blog Page 2458

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ 37.27 ਫੀਸਦੀ ਵੋਟਿੰਗ ਹੋਈ

0

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਚੋਣ ਲਈ ਐਤਵਾਰ ਨੂੰ 37.27 ਫ਼ੀਸਦੀ ਮਤਦਾਨ ਹੋਇਆ। ਇਸ ਦੀ ਜਾਣਕਾਰੀ ਅਧਿਕਾਰੀਆਂ ਦਿੱਤੀ ।DSGMC ਦੇ ਚੋਣ ਹਰ ਚਾਰ ਸਾਲ ਬਾਅਦ ਹੁੰਦੇ ਹਨ । DSGMC ਇੱਕ ਮੈਂਮਬਰੀ ਕਮੇਟੀ ਹੈ , ਜਿਸ ਵਿਚੋਂ 46 ਦਿੱਲੀ ਦੇ 46 ਵਾਰਡਾਂ ਤੋਂ ਸਿੱਧੇ ਚੁਣੇ ਗਏ ਬਾਕੀ ਮੈਬਰਾਂ ਨੂੰ ਸਿੱਖ ਧਰਮ ਅਤੇ ਸਮੂਹਾਂ ਦੀ ਵੱਖਰੀ ਸੀਟਾਂ ਤੋਂ ਨਿਯੁਕਤ ਕੀਤਾ ਜਾਂਦਾ ਹੈ । ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਕਰਵਾਈਆਂ ਜਾ ਰਹੀਆਂ ਚੋਣਾਂ ਵਿੱਚ 3.42 ਲੱਖ ਵੋਟਰ ਹਨ। । ਉਨ੍ਹਾਂ ਨੇ ਕਿਹਾ ਕਿ ਪੁਰਖ ਮਤਦਾਤਾਵਾਂ ਦਾ ਮਤਦਾਨ 39 . 95 ਫ਼ੀਸਦੀ ਸੀ ਅਤੇ ਔਰਤਾਂ ਲਈ ਇਹ 34 . 95 ਫ਼ੀਸਦੀ ਸੀ।

ਡਾਇਰੈਕਟੋਰੇਟ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬੀ ਬਾਗ ਵਾਰਡ ਵਿੱਚ ਸਭ ਤੋਂ ਵੱਧ 54.10 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। , ਜਦੋਂ ਕਿ ਸ਼ਾਮ ਨਗਰ ਵਿੱਚ ਸਭ ਤੋਂ ਘੱਟ 25 . 18 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ । ਮਤਗਣਨਾ 25 ਅਗਸਤ ਨੂੰ ਹੋਵੇਗੀ । ਕੁੱਲ 312 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 132 ਆਜ਼ਾਦ ਉਮੀਦਵਾਰ ਸ਼ਾਮਲ ਹਨ। । ਪ੍ਰਮੁੱਖ ਉਮੀਦਵਾਰਾਂ ਵਿੱਚ ਸ਼ਿਰੋਮਣੀ ਅਕਾਲੀ ਦਲ ( ਸ਼ਿਅਦ ) ਦੇ ਉਮੀਦਵਾਰ ਸ਼ਾਮਲ ਹਨ , ਜਿਨ੍ਹੇ ਸਾਰੇ 46 ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕੀਤੇ ਹਨ । ਅਕਾਲੀ ਦਲ ਦੇ ਮਨਜਿੰਦਰ ਸਿੰਘ ਸਿਰਸਾ ਇਸ ਵੇਲੇ DSGMC ਦੇ ਪ੍ਰਧਾਨ ਹਨ।

ਮੰਜੀਤ ਸਿੰਘ ਜੀਕੇ ਦੇ ਅਗਵਾਈ ਵਾਲੀ ਜਾਗੋ ਪਾਰਟੀ ਨੇ 41 ਉਮੀਦਵਾਰ ਖੜੇ ਕੀਤੇ ਹਨ , ਜਦੋਂ ਕਿ ਪਰਮਜੀਤ ਸਿੰਘ ਸਰਨਾ ਦੇ ਅਗਵਾਈ ਵਾਲੀ ਅਕਾਲੀ ਦਲ ( ਦਿੱਲੀ ) 45 ਵਾਰਡਾਂ ਵਿੱਚ ਚੋਣ ਲੜ ਰਹੀ ਹੈ । ਮੰਜੀਤ ਸਿੰਘ ਅਤੇ ਸਰਨਾ ਦੋਹੇ DSGMC ਦੇ ਸਾਬਕਾ ਪ੍ਰਧਾਨ ਹਨ । ਧਿਆਨ ਯੋਗ ਹੈ ਕਿ 2017 ਵਿੱਚ ਹੋਏ ਪਿਛਲੇ ਚੋਣਾਂ ਵਿੱਚ ਸ਼ਿਅਦ ਨੇ 35 ਵਾਰਡਾਂ ਵਿੱਚੋਂ ਜਿੱਤਕੇ DSGMC ਉੱਤੇ ਕਬਜਾ ਜਮਾਇਆ ਸੀ।

ਰੇਲਵੇ ਟਰੈਕ ‘ਤੇ ਪੰਜਾਬ ਦੇ ਕਿਸਾਨਾਂ ਨੇ ਲਾਇਆ ਧਰਨਾ , ਕਈ ਟ੍ਰੇਨਾਂ ਹੋਈਆਂ ਰੱਦ

0

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲਵੇ ਟਰੈਕ ‘ਤੇ ਧਾਰਨਾ ਲਾਇਆ ਗਿਆ ਹੈ। ਕੋਈ ਦੁਰਘਟਨਾ ਨਾ ਹੋ ਜਾਵੇ ਇਸ ਲਈ ਕੁੱਝ ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਵਿਭਾਗ ਅੰਮ੍ਰਿਤਸਰ, ਜੰਮੂ ਅਤੇ ਸ਼੍ਰੀਮਾਤਾ ਵੈਸ਼ਨੋ ਦੇਵੀ ਕੱਟੜਾ ਵੱਲ ਜਾਣ ਵਾਲੀਆਂ ਰੋਜ਼ਾਨਾ ਰੇਲ ਗੱਡੀਆਂ ਰੱਦ ਕਰ ਰਿਹਾ ਹੈ। ਐਤਵਾਰ ਨੂੰ ਵੀ 37 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ।

ਇਸ ਦੇ ਨਾਲ ਹੀ 23 ਅਗਸਤ ਸੋਮਵਾਰ ਨੂੰ ਚੱਲਣ ਵਾਲੀਆਂ ਟ੍ਰੇਨਾਂ ਨੂੰ ਰੇਲਵੇ ਵਿਭਾਗ ਨੇ ਯੋਜਨਾਬੱਧ ਤਰੀਕੇ ਨਾਲ ਸ਼ਾਮ 4 ਵਜੇ ਤੱਕ ਚੱਲਣ ਵਾਲੀਆਂ ਟ੍ਰੇਨਾਂ ਨੂੰ ਰੱਦ ਕਰਨ ਅਤੇ ਬਦਲੇ ਹੋਏ ਰੂਟ ਤੋਂ ਕੁੱਝ ਚਲਾਉਣ ਦਾ ਫੈਸਲਾ ਕੀਤਾ ਹੈ।

ਅੰਬਾਲਾ ਡਿਵੀਜ਼ਨ ਦੇ ਸੀਨੀਅਰ ਕਮਰਸ਼ੀਅਲ ਮੈਨੇਜਰ ਹਰੀ ਮੋਹਨ ਨੇ ਦੱਸਿਆ ਕਿ ਟ੍ਰੇਨ ਨੰਬਰ 22439/40 ਨਵੀਂ ਦਿੱਲੀ-ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ, 01077 ਪੁਣੇ-ਜਮੁਤਵੀ ਜੇਹਲਮ ਐਕਸਪ੍ਰੈਸ, 02014 ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ, 02026 ਅੰਮ੍ਰਿਤਸਰ-ਨਾਗਪੁਰ, 02029/30 ਨਵੀਂ ਦਿੱਲੀ -ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ, 02054/53 ਅੰਮ੍ਰਿਤਸਰ-ਹਰਿਦੁਆਰ-ਅੰਮ੍ਰਿਤਸਰ ਇੰਟਰਸਿਟੀ, ਟ੍ਰੇਨ ਨੰਬਰ 02919 ਡਾ ਅੰਬੇਡਕਰ ਨਗਰ-ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ, 02421 ਅਜਮੇਰ-ਜੰਮੂ, 04034 ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ-ਦਿੱਲੀ ਜੰਮੂ ਮੇਲ, 04503/04 ਅੰਬਾਲਾ -ਲੁਧਿਆਣਾ-ਅੰਬਾਲਾ, 04067/68 ਨਵੀਂ ਦਿੱਲੀ-ਅੰਮ੍ਰਿਤਸਰ-ਨਵੀਂ ਦਿੱਲੀ ਸ਼ਾਨ-ਏ-ਪੰਜਾਬ, 04078 ਦਿੱਲੀ-ਪਠਾਨਕੋਟ-ਦਿੱਲੀ, 04665/66 ਨਵੀਂ ਦਿੱਲੀ-ਅੰਮ੍ਰਿਤਸਰ-ਨਵੀਂ ਦਿੱਲੀ ਇੰਟਰਸਿਟੀ, 04671 ਬਾਂਦਰਾ-ਸ਼੍ਰੀਮਾਤਾ ਵੈਸ਼ਨੋ ਦੇਵੀ ਕਟੜਾ, 04681/ 82 ਨਵੀਂ ਦਿੱਲੀ-ਜਲੰਧਰ-ਨਵੀਂ ਦਿੱਲੀ ਇੰਟਰਸਿਟੀ, 04692 ਅੰਮ੍ਰਿਤਸਰ-ਨਾਂਦੇੜ, 05733 ਕਟਿਹਾਰ-ਅੰਮ੍ਰਿਤਸਰ ਰੱਦ ਰਹਿਣ ਦਾ ਫੈਸਲਾ ਕੀਤਾ ਗਿਆ ਹੈ।ਇਸ ਦੇ ਨਾਲ ਹੀ ਰੈਕ ਦੀ ਅਣਹੋਂਦ ਕਾਰਨ ਟ੍ਰੇਨ ਨੰਬਰ 05653 ਗੁਹਾਟੀ-ਜਮੁਤਵੀ 25 ਅਗਸਤ ਨੂੰ ਰੱਦ ਰਹੇਗੀ।

ਇਸ ਤੋਂ ਇਲਾਵਾ ਟ੍ਰੇਨ ਨੰਬਰ 02358 ਅੰਮ੍ਰਿਤਸਰ-ਕੋਟਾ ਲੁਧਿਆਣਾ ਸਟੇਸ਼ਨ ਤੋਂ ਚੱਲੇਗੀ। ਇਸੇ ਤਰ੍ਹਾਂ ਟ੍ਰੇਨ ਨੰਬਰ 02716 ਅੰਮ੍ਰਿਤਸਰ-ਨਾਂਦੇੜ ਸੱਚਖੰਡ ਐਕਸਪ੍ਰੈਸ ਨੂੰ ਚੰਡੀਗੜ੍ਹ, 03152 ਜੰਮੂ ਤਵੀ-ਕੋਟਾ ਤੋਂ ਸਹਾਰਨਪੁਰ, 04650 ਅੰਮ੍ਰਿਤਸਰ-ਜਯਾਨਗਰ ਤੋਂ ਲਕਸ਼ਰ, 05734 ਅੰਮ੍ਰਿਤਸਰ-ਕਟਿਹਾਰ ਤੋਂ ਦਿੱਲੀ ਅਤੇ ਰੇਲਗੱਡੀ ਨੰਬਰ 02926 ਅੰਮ੍ਰਿਤਸਰ-ਬਾਂਦਰਾ ਟਰਮੀਨਸ ਪਸ਼ਚਿਮ ਐਕਸਪ੍ਰੈਸ ਨੂੰ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚਲਾਇਆ ਜਾਵੇਗਾ।

Goa ‘ਚ ਕੋਰੋਨਾ ਦੇ ਮੱਦੇਨਜ਼ਰ 30 ਅਗਸਤ ਤੱਕ ਵਧਾਇਆ ਗਿਆ Curfew

0

ਗੋਆ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ 30 ਅਗਸਤ ਤੱਕ ਕਰਫਿਊ ਵਧਾ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਆਡੀਟੋਰੀਅਮ, ਕਮਿਊਨਿਟੀ  ਹਾਲ ਦੇ ਨਾਲ ਨਾਲ ਰਿਵਰ ਕਰੂਜ਼, ਸਪਾ, ਮਸਾਜ ਪਾਰਲਰ ਅਤੇ ਕੈਸੀਨੋ ਦੇ ਸੰਚਾਲਨ ‘ਤੇ ਪਾਬੰਦੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ।

ਕੋਵਿਡ -19 ਦੇ ਮਾਮਲਿਆਂ ਵਿੱਚ ਤੇਜ਼ੀ ਦੇ ਦੌਰਾਨ ਇਸ ਸਾਲ ਮਈ ਵਿੱਚ ਪਹਿਲੀ ਵਾਰ ਕਰਫਿਊ ਲਗਾਇਆ ਗਿਆ ਸੀ ਅਤੇ ਉਦੋਂ ਤੋਂ ਇਸਨੂੰ ਨਿਯਮਤ ਤੌਰ ਤੇ ਵਧਾਇਆ ਗਿਆ ਹੈ।

‘ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਮ’

0

ਓਲੰਪਿਕ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਮ ਰੱਖੇ ਜਾਣ ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਆਉਣ ਲਈ ਮਿਲੇਗੀ ਪ੍ਰੇਰਣਾ: ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਸਬੰਧਤ ਖੇਤਰਾਂ ਦੇ ਸਕੂਲਾਂ ਦਾ ਨਾਂ ਇਨ੍ਹਾਂ ਖਿਡਾਰੀਆਂ ਨੂੰ ਸਮਰਪਿਤ ਕੀਤੇ ਹਨ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਟੋਕੀਓ ਓਲੰਪਿਕ-2020 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 11 ਪੰਜਾਬੀ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਜੀ.ਐਸ.ਐਸ.ਐਸ) ਮਿੱਠਾਪੁਰ, ਜਲੰਧਰ ਦਾ ਨਾਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨਾਂ ਕਿਹਾ ਕਿ ਸਕੂਲ ਹੁਣ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਦੇ ਨਾਂ ਨਾਲ ਜਾਣਿਆ ਜਾਵੇਗਾ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੰਮੋਵਾਲ, ਅੰਮ੍ਰਿਤਸਰ ਦਾ ਨਾਮ ਉਪ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਜੋ ਓਲੰਪਿਕ ਵਿੱਚ ਭਾਰਤ ਲਈ ਸਭ ਤੋਂ ਵੱਧ ਛੇ ਗੋਲ ਦਾਗਣ ਵਾਲਾ ਭਾਰਤੀ ਖਿਡਾਰੀ ਹੈ। ਉਨਾਂ ਕਿਹਾ ਕਿ ਹੁਣ ਇਹ ਸਕੂਲ ਓਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਿੰਮੋਵਾਲ ਵਜੋਂ ਜਾਣਿਆ ਜਾਵੇਗਾ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਦਾ ਨਾਂ ਓਲੰਪੀਅਨ ਮਨਦੀਪ ਸਿੰਘ ਵਰੁਣ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਖਿਡਾਰੀਆਂ ਨੇ ਕ੍ਰਮਵਾਰ ਸਟਰਾਈਕਰ ਅਤੇ ਡਿਫੈਂਸ ਖਿਡਾਰੀ ਵਜੋਂ ਓਲੰਪਿਕ ਦੌਰਾਨ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਅੰਮ੍ਰਿਤਸਰ ਹੁਣ ਓਲੰਪੀਅਨ ਸਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਜੋਂ ਜਾਣਿਆ ਜਾਵੇਗਾ, ਜਿਸ ਨੇ ਟੂਰਨਾਮੈਂਟ ਦੌਰਾਨ ਇੱਕ ਸਫਲ ਮਿਡਫੀਲਡਰ ਵਜੋਂ ਬਿਹਤਰੀਨ ਭੂਮਿਕਾ ਨਿਭਾਈ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ਼ ਫਰੀਦਕੋਟ ਨੂੰ ਓਲੰਪੀਅਨ ਰੁਪਿੰਦਰਪਾਲ ਸਿੰਘ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ ਫਰੀਦਕੋਟ ਦਾ ਨਾਮ ਦਿੱਤਾ ਗਿਆ ਹੈ। ਰੁਪਿੰਦਰਪਾਲ ਨੇ ਵੀ ਟੋਕੀਓ ਓਲੰਪਿਕਸ ਵਿੱਚ 4 ਗੋਲ ਕੀਤੇ ਸਨ। ਉਨਾਂ ਕਿਹਾ ਕਿ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਨੂੰ ਓਲੰਪੀਅਨ ਹਾਰਦਿਕ ਸਿੰਘ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਦਾ ਨਾਂ ਦਿੱਤਾ ਗਿਆ ਹੈ ਕਿਉਂਕਿ ਹਾਰਦਿਕ ਨੇ ਨਾਕ ਆਉਟ ਪੜਾਅ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਸੀ। ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਗੁਰਜੰਟ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਰੱਖਿਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਗੁਰਜੰਟ ਅਤੇ ਦਿਲਪ੍ਰੀਤ ਦੋਵੇਂ ਭਾਰਤੀ ਹਾਕੀ ਟੀਮ ਵਿੱਚ ਸਟਰਾਈਕਰ ਵਜੋਂ ਖੇਡ ਰਹੇ ਸਨ। ਉਨਾਂ ਕਿਹਾ ਕਿ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਨੂੰ ਓਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਦਾ ਨਾਮ ਦਿੱਤਾ ਗਿਆ ਹੈ। ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਿਮਰਨਜੀਤ ਨੇ ਦੋ ਬਹੁਤ ਅਹਿਮ ਗੋਲ ਦਾਗੇ ਸਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ., ਕਪੂਰਥਲਾ ਨੂੰ ਓਲੰਪੀਅਨ ਕ੍ਰਿਸ਼ਨ ਬੀ. ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ, ਕਪੂਰਥਲਾ ਦਾ ਨਾਂ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪਾਠਕ ਭਾਰਤੀ ਟੀਮ ਵਿੱਚ ਰਾਖਵੇਂ ਗੋਲਕੀਪਰ ਵਜੋਂ ਸ਼ਾਮਲ ਸਨ। ਸ੍ਰੀ ਸਿੰਗਲਾ ਨੇ ਕਿਹਾ ਕਿ ਭਾਰਤੀ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਸੁਨਹਿਰੀ ਯੋਗਦਾਨ ਹੈ ਅਤੇ ਇਸ ਨੇ ਦੇਸ਼ ਵਿੱਚ ਓਲੰਪਿਕ ਲਈ ਦੂਜੀ ਸਭ ਤੋਂ ਵੱਡੀ ਟੀਮ ਭੇਜੀ ਸੀ ਕਿਉਂਕਿ ਕੁੱਲ 124 ਖਿਡਾਰੀਆਂ ਵਿੱਚੋਂ 20 ਪੰਜਾਬ ਦੇ ਸਨ। ਸ੍ਰੀ ਸਿੰਗਲਾ ਜੋ ਲੋਕ ਨਿਰਮਾਣ ਵਿਭਾਗ ਦਾ ਕਾਰਜਭਾਰ ਵੀ ਸੰਭਾਲ ਰਹੇ ਹਨ, ਨੇ ਦੱਸਿਆ ਕਿ ਇਸ ਤੋਂ ਇਲਾਵਾ, ਸਬੰਧਤ ਤਗਮਾ ਜੇਤੂ ਖਿਡਾਰੀ ਦੇ ਨਿਵਾਸ ਜਾਂ ਪਿੰਡ ਜਾਂ ਖੇਤਰ ਨੂੰ ਜੋੜਨ ਵਾਲੀਆਂ ਸੜਕਾਂ ਦਾ ਨਾਂ ਵੀ ਉਨਾਂ ਖਿਡਾਰੀਆਂ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਨੂੰ ਉਨਾਂ ਦੀਆਂ ਮਨਪਸੰਦ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

ਵਿਧਾਨ ਸਭਾ ਇਜਲਾਸ ਦੌਰਾਨ ਖੇਤੀਬਾੜੀ ਨੂੰ ਸਮਰਪਿਤ ਹੋਣ ਘੱਟੋ-ਘੱਟ 2 ਦਿਨ: ਹਰਪਾਲ ਸਿੰਘ ਚੀਮਾ

0

ਕਿਹਾ, ਗੰਨੇ ਸਮੇਤ ਸਾਰੀਆਂ ਬਦਲਵੀਂਆਂ ਫ਼ਸਲਾਂ ਬਾਰੇ ਸੂਬਾ ਪੱਧਰੀ ਖੇਤੀ ਨੀਤੀ ਸਮੇਂ ਦੀ ਜ਼ਰੂਰਤ

ਰਾਣਾ ਗੁਰਜੀਤ ਵਰਗੇ ਖੰਡ ਮਿੱਲ ਮਾਫ਼ੀਆ ਹੱਥੋਂ ਗੰਨਾ ਕਾਸ਼ਤਕਾਰਾਂ ਦਾ ਭਵਿੱਖ ਤੈਅ ਕਰਾਉਣਾ ਖ਼ਤਰਨਾਕ, ਅਸਤੀਫ਼ਾ ਦੇਣ ਸੁੱਖੀ ਰੰਧਾਵਾ

‘ਆਪ’ ਵੱਲੋਂ ਗੰਨਾ ਕਾਸ਼ਤਕਾਰ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਦੌਰਾਨ ਘੱਟੋ ਘੱਟ 2 ਦਿਨ ਖੇਤੀਬਾੜੀ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਗੰਨੇ ਸਮੇਤ ਸਾਰੀਆਂ ਬਦਲਵੀਂਆਂ ਫ਼ਸਲਾਂ ਦੇ ਮੁਨਾਫੇਦਾਰ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਇੱਕ ਦੂਰ-ਦਰਸ਼ੀ ‘ਰੋਡ ਮੈਪ’ (ਨੀਤੀ) ਤਿਆਰ ਕੀਤੀ ਜਾ ਸਕੇ। ਇਸ ਦੇ ਨਾਲ ਹੀ ‘ਆਪ’ ਆਗੂ ਨੇ ਗੰਨੇ ਦੇ ਸੂਬਾ ਪੱਧਰੀ ਮੁੱਲ (ਐਸ.ਏ.ਪੀ.) ‘ਚ ਕੀਤੇ ਮਾਮੂਲੀ ਵਾਧੇ ਅਤੇ ਖੰਡ ਮਿੱਲਾਂ ਵੱਲ ਬਕਾਇਆ ਖੜੀ 160 ਕਰੋੜ ਰੁਪਏ ਦੀ ਰਾਸ਼ੀ ਲੈ ਕੇ ਸੱਤਾਧਾਰੀ ਕਾਂਗਰਸ ਦੀ ਤਿੱਖੀ ਆਲੋਚਨਾ ਕੀਤੀ। ਚੀਮਾ ਮੁਤਾਬਿਕ ਕਿਸਾਨੀ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਚ ਕੋਈ ਫ਼ਰਕ ਨਹੀਂ, ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ। ਜਿਸ ਕਾਰਨ ਕਿਸਾਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਮੋਰਚੇ ਲਾਉਣ ਲਈ ਮਜਬੂਰ ਹੋਏ ਹਨ।

ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਤੌਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਲੰਬੇ ਸਮੇਂ ਤੋਂ ਖੇਤੀਬਾੜੀ ਉੱਪਰ ਵਿਸ਼ੇਸ਼ ਇਜਲਾਸ ਦੀ ਮੰਗ ਕਰਦੀ ਆ ਰਹੀ ਹੈ, ਪ੍ਰੰਤੂ ਸੱਤਾਧਾਰੀ ਕਾਂਗਰਸ ਇਸ ਮੁੱਦੇ ‘ਤੇ ਸਕਾਰਾਤਮਿਕ ਵਿਚਾਰ-ਚਰਚਾ ਤੋਂ ਭੱਜ ਜਾਂਦੀ ਹੈ। ਜਦਕਿ ਖੇਤੀਬਾੜੀ ਪ੍ਰਧਾਨ ਦੇ ਮੱਦੇਨਜ਼ਰ ਪੰਜਾਬ ਲਈ ਇੱਕ ਦੂਰ-ਦਰਸ਼ੀ ਖੇਤੀਬਾੜੀ ਨੀਤੀ ਸਮੇਂ ਦੀ ਅਹਿਮ ਲੋੜ ਹੈ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸੂਬੇ ‘ਚ ਹੁਣ ਤੱਕ ਰਾਜ ਕਰਦੀਆਂ ਆ ਰਹੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਖੇਤੀਬਾੜੀ ਖੇਤਰ ਬਾਰੇ ਕਦੇ ਵੀ ਗੰਭੀਰਤਾ ਨਾਲ ਨਹੀਂ ਸੋਚਿਆ, ਜਿਸ ਕਾਰਨ ਅੱਜ ਸੂਬੇ ਦਾ ਸਮੁੱਚਾ ਖੇਤੀ ਖੇਤਰ ਸਿੱਧਾ ਕੇਂਦਰ ਸਰਕਾਰ ਦੇ ਘਾਤਕ ਪੰਜੇ ਥੱਲੇ ਆ ਗਿਆ। ਨਤੀਜਣ ਕਿਸਾਨਾਂ-ਮਜ਼ਦੂਰਾਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨੂੰ ਇੱਕ ਪਾਸੇ ਦਿੱਲੀ ਜਾ ਕੇ ਮੋਦੀ ਖ਼ਿਲਾਫ਼ ਪੱਕਾ ਮੋਰਚਾ ਲਗਾਉਣਾ ਪੈ ਰਿਹਾ ਹੈ, ਦੂਜੇ ਪਾਸੇ ਕਾਂਗਰਸ ਦੀ ਕੈਪਟਨ ਸਰਕਾਰ ਵਿਰੁੱਧ ਜਲੰਧਰ ਹਾਈਵੇ ਜਾਮ ਕਰਨਾ ਪੈ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚੰਦ ਚਹੇਤੇ ਕਾਰਪੋਰੇਟ ਘਰਾਣਿਆ ਲਈ ਪੰਜਾਬ ਅਤੇ ਦੇਸ਼ ਦੇ ਅੰਨਦਾਤਾ ਨੂੰ ਬਲੀ ਚੜ੍ਹਾਉਣ ‘ਤੇ ਤੁਲੇ ਹਨ, ਠੀਕ ਉਸੇ ਤਰ੍ਹਾਂ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਤਬਾਹ ਕਰ ਰਹੇ ਹਨ। ਚੀਮਾ ਨੇ ਕਿਹਾ ਕਿ 2017-18 ਤੋਂ ਬਾਅਦ ਹੁਣ 2021-22 ਲਈ ਸਰਕਾਰ ਵੱਲੋਂ ਗੰਨੇ ਦੀ ਸੂਬਾ ਪੱਧਰੀ ਕੀਮਤ ‘ਚ ਮਹਿਜ਼ 15 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਗੰਨਾ ਕਾਸ਼ਤਕਾਰਾਂ ਨਾਲ ਬੇਹੱਦ ਕੋਝਾ ਮਜ਼ਾਕ ਕੀਤਾ ਗਿਆ ਹੈ। ਐਨਾ ਹੀ ਨਹੀਂ ਕਿਸਾਨਾਂ ਵੱਲੋਂ ਸੂਬੇ ਦੀਆਂ ਸਹਿਕਾਰੀ ਅਤੇ ਨਿੱਜੀ ਮਿੱਲਾਂ ਵੱਲ ਖੜੇ ਅਰਬਾਂ ਰੁਪਏ ਦੇ ਪੁਰਾਣੇ ਬਕਾਏ ਲਈ ਸਮੇਂ ਸਮੇਂ ‘ਤੇ ਧਰਨੇ ਲਗਾਏ ਅਤੇ ਮੰਗ ਪੱਤਰ ਕਾਂਗਰਸੀਆਂ ਨੂੰ ਸੌਂਪੇ ਗਏ, ਪ੍ਰੰਤੂ ਨਿੱਜੀ ਖੰਡ ਮਿੱਲ ਮਾਫ਼ੀਆ ਦੇ ਦਬਾਅ ਥੱਲੇ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਇੱਕ ਨਹੀਂ ਸੁਣੀ।ਉਲਟਾ ਖੰਡ ਮਿੱਲ ਮਾਫ਼ੀਆ ਦੇ ਪ੍ਰਮੁੱਖ ਅਤੇ ਰਾਣਾ ਸ਼ੂਗਰਜ਼ ਦੇ ਮਾਲਕ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਗੰਨਾ ਵਿਕਾਸ ਬੋਰਡ ‘ਚ ਸ਼ਾਮਿਲ ਕਰਕੇ ਮੁੱਲ ਤੈਅ ਕਰਨ ਵਾਲੀਆਂ ਮੀਟਿੰਗਾਂ ਵਿੱਚ ਬਿਠਾ ਲਿਆ। ਕਾਂਗਰਸ ਸਰਕਾਰ ਦੀ ਅਜਿਹੀ ਅਣਦੇਖੀ ਅਤੇ ਜ਼ਿਆਦਤੀ ਤੋਂ ਦੁਖੀ ਅਤੇ ਨਿਰਾਸ਼ ਅੰਨਦਾਤਾ ਦੇ ਦਿੱਲੀ ਬਾਰਡਰ ‘ਤੇ ਧਰਨੇ ਅਤੇ ਜਲੰਧਰ ਹਾਈਵੇ ਜਾਮ ਕਰਨ ਦਾ ਆਮ ਆਦਮੀ ਪਾਰਟੀ ਸਿਧਾਂਤਿਕ ਅਤੇ ਵਿਹਾਰਿਕ, ਦੋਵੇਂ ਪੱਖਾਂ ਤੋਂ ਪੂਰਾ ਸਮਰਥਨ ਕਰਦੀ  ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਨਾਂ ਸ਼ੱਕ ਅਜਿਹੇ ਰੋਸ ਪ੍ਰਦਰਸ਼ਨਾਂ ਨਾਲ ਆਮ ਲੋਕਾਂ ਅਤੇ ਰਾਹਗੀਰਾਂ-ਮੁਸਾਫ਼ਰਾਂ ਨੂੰ ਭਾਰੀ ਦਿੱਕਤਾਂ ਆਉਂਦੀਆਂ ਹਨ, ਪਰ ਇਸ ਦੇ ਲਈ ਸਰਕਾਰ ਜ਼ਿੰਮੇਵਾਰ ਹੈ, ਜਿਸ ਨੂੰ ਅੰਨਦਾਤਾ ਦੀ ਗੁਹਾਰ ਸੁਣਾਈ ਨਹੀਂ ਦੇ ਰਹੀ। ਚੀਮਾ ਨੇ ਸੂਬਾ ਸਰਕਾਰ ਤੋਂ ਗੰਨਾ ਕਾਸ਼ਤਕਾਰਾਂ ਦੀ ਮੰਗ ਅਨੁਸਾਰ 400 ਰੁਪਏ ਪ੍ਰਤੀ ਕੁਇੰਟਲ ਲਾਭਦਾਇਕ ਮੁੱਲ ਘੋਸ਼ਿਤ ਕਰਨ ਅਤੇ ਖੰਡ ਮਿਲਾਂ ਵੱਲ ਕਿਸਾਨਾਂ ਦੀ ਬਕਾਇਆ ਖੜੀ 160 ਕਰੋੜ ਰੁਪਏ ਦੀ ਰਾਸ਼ੀ ਦੇ ਤੁਰੰਤ ਭੁਗਤਾਨ ਦੀ ਮੰਗ ਕੀਤੀ। ਇਸ ਬਕਾਇਆ ਰਾਸ਼ੀ ਵਿਚ  106 ਕਰੋੜ ਕਾਂਗਰਸੀਆ, ਅਕਾਲੀਆਂ ਅਤੇ ਸਿਆਸੀ ਰਸੂਖ ਵਾਲੇ ਆਗੂਆਂ ਦੀਆਂ ਨਿੱਜੀ ਖੰਡ ਮਿਲਾਂ ਵੱਲ ਹੈ। ਇਸ ਦੇ ਨਾਲ ਹੀ ਚੀਮਾ ਨੇ ਸਹਿਕਾਰੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਅਸਤੀਫ਼ਾ ਮੰਗਿਆ ਅਤੇ ਕਿਹਾ ਕਿ ਜੇ ਉਹ ਰਾਣਾ ਗੁਰਜੀਤ ਸਿੰਘ ਵਰਗੇ ਖੰਡ ਮਿੱਲ ਮਾਫ਼ੀਆ ਨੂੰ ਗੰਨੇ ਦਾ ਮੁੱਲ ਤੈਅ ਕਰਨ ਵਾਲੀ ਕਮੇਟੀ ਦਾ ਹਿੱਸਾ ਬਣਾ ਕੇ ਕਿਸਾਨਾਂ ਦਾ ਸ਼ੋਸ਼ਣ ਕਰਾ ਰਹੇ ਹਨ ਤਾਂ ਉਨ੍ਹਾਂ ਨੂੰ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ। ਚੀਮਾ ਨੇ ਕਿਹਾ ਕਿ ਵਿਧਾਨ ਸਭਾ ਇਜਲਾਸ ਮੌਕੇ ਕਾਂਗਰਸ, ਕੈਪਟਨ ਅਤੇ ਸੁੱਖੀ ਰੰਧਾਵਾ ਸਮੇਤ ਬਾਦਲਾਂ ਤੋਂ ਇਸ ਬਾਰੇ ਜਵਾਬ ਮੰਗਿਆ ਜਾਵੇਗਾ, ਕਿਉਂਕਿ ਫਗਵਾੜਾ ਖੰਡ ਮਿੱਲ ਦਾ ਮਾਲਕ ਬਾਦਲਾਂ ਦੀਆਂ ਅੱਖਾਂ ਦਾ ਤਾਰਾ ਅਤੇ ਸੀਨੀਅਰ ਅਕਾਲੀ ਆਗੂ ਹੈ।

ਫ਼ੋਨ ’ਚੋਂ ਤੁਰੰਤ ਡਿਲੀਟ ਕਰ ਦਿਓ ਇਹ ਐਪਸ, ਗੂਗਲ ਨੇ ਕੀਤੀਆਂ ਬੈਨ

0

ਪਿਛਲੇ ਕੁੱਝ ਮਹੀਨਿਆਂ ਦੌਰਾਨ ਲੋਕ ਕ੍ਰਿਪਟੋਕਰੰਸੀ ਵਿੱਚ ਬਹੁਤ ਦਿਲਚਸਪੀ ਦਿਖਾ ਰਹੇ ਹਨ ਤੇ ਲੋਕ ਇਸ ਬਾਰੇ ਬਹੁਤ ਚਰਚਾ ਵੀ ਕਰ ਰਹੇ ਹਨ। ਜਿੱਥੇ ਲੋਕ ਇੱਕ ਪਾਸੇ ਕ੍ਰਿਪਟੋ ਕਰੰਸੀ ਵਿੱਚ ਬਹੁਤ ਜ਼ਿਆਦਾ ਦਿਲਚਸਪੀ ਲੈ ਰਹੇ ਹਨ, ਉੱਥੇ ਹੀ ਹੈਕਰ ਇਸ ਦਾ ਫਾਇਦਾ ਉਠਾ ਰਹੇ ਹਨ ਤੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।

ਉਹ ਖਪਤਕਾਰਾਂ ਨੂੰ ਖ਼ਤਰਨਾਕ ਮਾਲਵੇਅਰ ਤੇ ਐਡਵੇਅਰ ਵਾਲੇ ਖਤਰਨਾਕ ਐਪਸ ਇੰਸਟਾਲ ਕਰਨ ਲਈ ਕਹਿੰਦੇ ਹਨ ਤੇ ਜਿਵੇਂ ਹੀ ਉਹ ਇਸ ਨੂੰ ਇੰਸਟਾਲ ਕਰਦੇ ਹਨ, ਖਪਤਕਾਰਾਂ ਦੇ ਬੱਚਿਆਂ ਦਾ ਡਾਟਾ ਹੈਕ ਹੋ ਜਾਂਦਾ ਹੈ ਪਰ ਗੂਗਲ ਨੇ ਅਜਿਹੇ ਕਈ ਐਪਸ ਦੀ ਪਛਾਣ ਕੀਤੀ ਹੈ ਤੇ ਉਨ੍ਹਾਂ ਨੂੰ ਪਲੇਅ ਸਟੋਰ ਤੋਂ ਹਟਾ ਦਿੱਤਾ ਹੈ।

ਇਸ ਲਈ, ਗੂਗਲ ਨੇ ਪਲੇਅ ਸਟੋਰ ਤੋਂ ਕੁੱਲ 8 ਖਤਰਨਾਕ ਐਪਸ ਨੂੰ ਹਟਾ ਦਿੱਤਾ ਹੈ ਜੋ ਕ੍ਰਿਪਟੋਕਰੰਸੀ ਮਾਈਨਿੰਗ ਐਪਸ ਦੇ ਰੂਪ ਵਿੱਚ ਬਦਨਾਮ ਹਨ। ਇਸ ਵਿੱਚ, ਖਪਤਕਾਰਾਂ ਦੇ ਨਿਵੇਸ਼ ਕਰਨ ’ਤੇ ਮਜ਼ਬੂਤ ਮੁਨਾਫਾ ਹੋਣਦੀ ਗੱਲ ਕੀਤੀ ਜਾਂਦੀ ਹੈ। ਸਕਿਓਰਿਟੀ ਫਰਮ ਟ੍ਰੈਂਡ ਮਾਈਕਰੋ ਨੇ ਆਪਣੇ ਵਿਸ਼ਲੇਸ਼ਣ ਦੇ ਅਧਾਰ ’ਤੇ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਇਹ 8 ਖਤਰਨਾਕ ਐਪਸ ਇਸ਼ਤਿਹਾਰਾਂ ਦੇ ਬਹਾਨੇ ਲੋਕਾਂ ਨੂੰ ਧੋਖਾ ਦੇ ਰਹੀਆਂ ਸਨ। ਉਨ੍ਹਾਂ ਦੀ ਔਸਤ ਮਹੀਨਾਵਾਰ ਫੀਸ 15 ਡਾਲਰ (ਲਗਪਗ 1,115 ਰੁਪਏ) ਹੈ ਅਤੇ ਲੋਕ ਬਿਨਾ ਕੁਝ ਪ੍ਰਾਪਤ ਕੀਤਿਆਂ ਭੁਗਤਾਨ ਕਰ ਰਹੇ ਸਨ।

ਟ੍ਰੈਂਡ ਮਾਈਕਰੋ ਨੇ ਗੂਗਲ ਪਲੇਅ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਗੂਗਲ ਨੇ ਤੁਰੰਤ ਇਸ ਨੂੰ ਹਟਾ ਦਿੱਤਾ। ਇਸ ਵਿੱਚ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਭਾਵੇਂ ਗੂਗਲ ਨੇ ਇਨ੍ਹਾਂ ਐਪਸ ਨੂੰ ਪਲੇਅ ਸਟੋਰ ਤੋਂ ਹਟਾ ਦਿੱਤਾ ਹੋਵੇ, ਹੋ ਸਕਦਾ ਹੈ ਕਿ ਇਨ੍ਹਾਂ ਵਿੱਚੋਂ ਕੋਈ ਐਪ ਅਜੇ ਵੀ ਤੁਹਾਡੇ ਫੋਨ ਵਿੱਚ ਸਥਾਪਤ ਹੋਵੇ। ਅਜਿਹੀ ਸਥਿਤੀ ਵਿੱਚ, ਜੇ ਤੁਸੀਂ ਇਹ ਐਪਸ ਸਥਾਪਤ ਕੀਤੇ ਹਨ, ਤਾਂ ਇਨ੍ਹਾਂ ਨੂੰ ਤੁਰੰਤ ਡਿਲੀਟ ਕਰਨ ਦੀ ਜ਼ਰੂਰਤ ਹੈ। ਇਹ ਹਨ ਉਹ 8 ਖਤਰਨਾਕ ਐਪਸ…

BitFunds – Crypto Cloud Mining

     Bitcoin Miner – Cloud Mining

     Bitcoin (BTC) – Pool Mining Cloud Wallet

     Bitcoin 2021

     MineBit Pro – Crypto Cloud Mining & btc miner

     Ethereum (ETH) – Pool Mining Cloud

     Crypto Holic – Bitcoin Cloud Mining

     Daily Bitcoin Rewards – Cloud Based Mining System

ਇਸ ਸੰਬੰਧੀ ਰਿਸਰਚ ਸਾਈਟ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਐਪਸ ਅਜਿਹੀਆਂ ਹਨ ਜਿਹੜੀਆਂ ਪੇਡ ਹਨ, ਜਿਨ੍ਹਾਂ ਨੂੰ ਖਪਤਕਾਰਾਂ ਨੂੰ ਖਰੀਦਣਾ ਪੈਂਦਾ ਹੈ। Ctypto Holic – Bitcoin Cloud Mining ਐਪ ਨੂੰ ਡਾਉਨਲੋਡ ਕਰਨ ਲਈ, ਉਪਭੋਗਤਾਵਾਂ ਨੂੰ 12.99 ਡਾਲਰ (ਲਗਭਗ 966 ਰੁਪਏ) ਦੇਣੇ ਪੈਂਦੇ ਹਨ। ਇਸ ਦੇ ਨਾਲ ਹੀ ਖਪਤਕਾਰਾਂ ਨੂੰ Daily Bitcoin Rewards – Cloud Based Mining System ਨੂੰ ਡਾਊਨਲੋਡ ਕਰਨ ਲਈ 5.99 ਡਾਲਰ (ਲਗਭਗ 445 ਰੁਪਏ) ਦਾ ਭੁਗਤਾਨ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ, ਟ੍ਰੈਂਡ ਮਾਈਕਰੋ ਨੇ ਇਹ ਵੀ ਕਿਹਾ ਕਿ 120 ਨਕਲੀ ਕ੍ਰਿਪਟੋਕਰੰਸੀ ਮਾਈਨਿੰਗ ਐਪਸ ਹਾਲੇ ਵੀ online ਉਪਲੱਬਧ ਹਨ।

ਜਨ ਆਸ਼ੀਰਵਾਦ ਯਾਤਰਾ ‘ਚ BJP ਦੇ ਝੰਡੇ ਦੇ ਰੰਗ ਵਿੱਚ ਰੰਗੇ ਗਏ ਘੋੜੇ ਨਾਲ ਸੰਬੰਧਿਤ ਮਾਮਲੇ ‘ਤੇ ਜਾਂਚ ਦੀ ਉੱਠੀ ਮੰਗ

0

ਕੇਂਦਰੀ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਦੀ “ਜਨ ਆਸ਼ੀਰਵਾਦ ਯਾਤਰਾ” ਲਈ ਇੰਦੌਰ ਵਿੱਚ ਭਾਜਪਾ ਦੇ ਝੰਡੇ ਦੇ ਰੰਗ ਵਿੱਚ ਰੰਗੇ ਗਏ ਘੋੜੇ ਨਾਲ ਸੰਬੰਧਤ ਮਾਮਲਾ ਹੁਣ ਰਾਸ਼ਟਰੀ ਪੱਧਰ ‘ਤੇ ਭਖ ਗਿਆ ਹੈ। ‘ਜਾਨਵਰ ਨਾਲ ਬੇਰਹਿਮੀ’ ਦੀ ਸ਼ਿਕਾਇਤ ਉੱਤੇ ਪੁਲਿਸ ਹੁਣ ਘੋੜੇ ਦੇ ਮਾਲਕ ਦੀ ਭਾਲ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਅਨੁਸਾਰ ਵੀਰਵਾਰ ਨੂੰ ਸ਼ਹਿਰ ਵਿੱਚ ਸਿੰਧੀਆ ਦੀ ਜਨ ਆਸ਼ੀਰਵਾਦ ਯਾਤਰਾ ਵਿੱਚ ਇੱਕ ਘੋੜੇ ਨੂੰ ਭਾਜਪਾ ਦੇ ਝੰਡੇ ਦੇ ਰੰਗ ਵਿੱਚ ਰੰਗ ਕੇ ਸ਼ਾਮਲ ਕੀਤਾ ਗਿਆ ਸੀ। ਇਸ ਘੋੜੇ ਦੇ ਸਰੀਰ ‘ਤੇ “ਭਾਜਪਾ” ਅੰਗਰੇਜ਼ੀ ਵਿੱਚ ਲਿਖਿਆ ਗਿਆ ਸੀ ਤੇ ਪਾਰਟੀ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ਨੂੰ ਵੀ ਇਸ ਦੀ ਚਮੜੀ’ ਤੇ ਰੰਗਾਂ ਨਾਲ ਪ੍ਰਦਰਸ਼ਿਤ ਕੀਤਾ ਗਿਆ ਸੀ।

ਇਹ ਘੋੜਾ ਆਪਣੀ ਯਾਤਰਾ ਵਿੱਚ ਸਿੰਧੀਆ ਦੇ ਵਿਸ਼ੇਸ਼ ਚਾਰ ਪਹੀਆ ਰਥ ਦੇ ਨਾਲ-ਨਾਲ ਹੀ ਦੌੜ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘੋੜੇ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ, ਜਾਨਵਰਾਂ ਲਈ ਕੰਮ ਕਰਨ ਵਾਲੀ ਸੰਸਥਾ “ਪੀਪਲ ਫਾਰ ਐਨੀਮਲਜ਼” ਦੀ ਸਥਾਨਕ ਇਕਾਈ ਦੇ ਪ੍ਰਧਾਨ ਪ੍ਰਿਆਂਸ਼ੂ ਜੈਨ ਨੇ ਸੰਯੋਗਿਤਾਗੰਜ ਪੁਲਿਸ ਥਾਣੇ ਵਿੱਚ ਸ਼ਿਕਾਇਤ ਕੀਤੀ ਸੀ ਤੇ ਰੋਕਥਾਮ ਤਹਿਤ ਐਫਆਈਆਰ ਦਰਜ ਕੀਤੀ ਸੀ।

ਸੰਯੋਗਿਤਾਗੰਜ ਪੁਲਿਸ ਸਟੇਸ਼ਨ ਦੇ ਇੰਚਾਰਜ ਰਾਜੀਵ ਤ੍ਰਿਪਾਠੀ ਨੇ ਸਨਿੱਚਰਵਾਰ ਨੂੰ ਕਿਹਾ,”ਅਸੀਂ ‘ਪੀਪਲ ਫਾਰ ਐਨੀਮਲਜ਼’ ਦੀ ਸ਼ਿਕਾਇਤ ‘ਤੇ ਜਾਂਚ ਕਰ ਰਹੇ ਹਾਂ। ਇਸ ਲਈ ਸਹੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਬੰਧਤ ਘੋੜੇ ਦੇ ਮਾਲਕ ਦੀ ਭਾਲ ਕੀਤੀ ਜਾ ਰਹੀ ਹੈ।” ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਸੀ ਘੋੜੇ ‘ਤੇ ਬੇਰਹਿਮੀ ਬਾਰੇ ਹਾਲੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।

ਨਵੇਂ ਨਿਯੁਕਤ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸਿੰਧੀਆ ਨੇ ਪੱਛਮੀ ਮੱਧ ਪ੍ਰਦੇਸ਼ ਦੇ ਮਾਲਵਾ-ਨਿਮਾੜ ਜ਼ੋਨ ਦੇ ਆਮ ਲੋਕਾਂ ਤੱਕ ਪਹੁੰਚਣ ਲਈ ਮੰਗਲਵਾਰ ਤੋਂ “ਜਨ ਆਸ਼ੀਰਵਾਦ ਯਾਤਰਾ” ਸ਼ੁਰੂ ਕੀਤੀ ਸੀ। ਉਨ੍ਹਾਂ ਦੀ ਤਿੰਨ ਦਿਨਾਂ ਦੀ ਯਾਤਰਾ ਵੀਰਵਾਰ ਨੂੰ ਇੰਦੌਰ ਵਿੱਚ ਸਮਾਪਤ ਹੋਈ।

ਕੇਂਦਰੀ ਵਿੱਤ ਮੰਤਰਾਲੇ ਨੇ ਇਨਫੋਸਿਸ ਦੇ ਐਮ.ਡੀ. ਨੂੰ ਭੇਜਿਆ ਸੰਮਨ

0

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰਾਲੇ ਨੇ ਇਨਫੋਸਿਸ ਦੇ ਐਮ.ਡੀ. ਅਤੇ ਸੀ.ਈ.ਓ. ਸਲਿਲ ਪਾਰੇਖ ਨੂੰ ਸੰਮਨ ਭੇਜਿਆ ਹੈ। ਸੰਮਨ ਵਿੱਚ ਉਨ੍ਹਾਂ ਨੂੰ ਇਨਕਮ ਟੈਕਸ ਦੇ ਈ- ਫਾਈਲਿੰਗ ਪੋਰਟਲ ਨੂੰ ਆਪਰੇਟ ਕਰਨ ਵਿਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਸੰਮਨ ਵਿੱਚ ਲਿਖਿਆ  ਗਿਆ ਹੈ ਕਿ ਸਲਿਲ ਪਾਰੇਖ ਨੂੰ 23 ਅਗਸਤ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਦੱਸਣਾ ਪਵੇਗਾ ਕਿ ਈ- -ਫਾਈਲਿੰਗ ਪੋਰਟਲ ਵਿੱਚ ਗੜਬੜੀ ਢਾਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਕਿਉਂ ਜਾਰੀ ਹੈ।

ਇਸ ਰਾਹੀਂ ਇਹ ਜਾਣਕਾਰੀ ਮੰਗੀ ਗਈ ਹੈ ਕਿ ਇੰਨੇ ਦਿਨਾਂ ਬਾਅਦ ਵੀ ਈ-ਫਾਈਲਿੰਗ ਨਾਲ ਜੁੜੀਆਂ ਦਿੱਕਤਾਂ ਅਜੇ ਤੱਕ ਸੁਧਾਰੀਆਂ ਕਿਉਂ ਨਹੀਂ ਜਾ ਸਕੀਆਂ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਇਸ ਕਾਰਨ ਟੈਕਸਦਾਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 21 ਅਗਸਤ ਤੋਂ, ਇਹ ਪੋਰਟਲ ਟੈਕਸਦਾਤਿਆਂ ਲਈ ਉਪਲੱਬਧ ਨਹੀਂ ਹੈ ਕਿਉਂਕਿ ਇਸ ਵਿੱਚ ਕੁਝ ਤਕਨੀਕੀ ਖਾਮੀਆਂ ਦੱਸੀਆਂ ਜਾ ਰਹੀਆਂ ਹਨ।

ਈ–ਫਾਈਲਿੰਗ  ਪੋਰਟਲ ਦੇ ਲਾਂਚ ਹੋਣ ਤੋਂ ਬਾਅਦ, ਬਹੁਤ ਸਾਰੀਆਂ ਤਕਨੀਕੀ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਨਾਲ ਟੈਕਸ ਦਾਤਾਵਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ ਨੂੰ ਸੰਸਦ ਵਿੱਚ ਵੀ ਉਠਾਇਆ ਗਿਆ, ਜਿਸ ‘ਤੇ ਸਰਕਾਰ ਨੇ ਜਲਦੀ ਹੀ ਗੜਬੜੀ ਨੂੰ ਸੁਲਝਾਉਣ ਦਾ ਭਰੋਸਾ ਦਿੱਤਾ। ਕਿਹਾ ਜਾ ਰਿਹਾ ਹੈ ਕਿ ਈ-ਫਾਈਲਿੰਗ  ਪੋਰਟਲ ‘ਤੇ 90 ਵੱਖ-ਵੱਖ ਪ੍ਰਕਾਰ ਦੀਆਂ ਸਮੱਸਿਆਵਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਜਲਦੀ ਠੀਕ ਕਰਨ ਦੀ ਜ਼ਰੂਰਤ ਹੈ। ਇਸ ਪੋਰਟਲ ਦਾ ਕੰਮ ਦੇਸ਼ ਦੀ ਮਸ਼ਹੂਰ ਆਈ.ਟੀ. ਕੰਪਨੀ ਇਨਫੋਸਿਸ ਨੂੰ ਦਿੱਤਾ ਗਿਆ ਹੈ।

ਸਤੰਬਰ ਮਹੀਨੇ ‘ਚ ਕੋਰੋਨਾ ਦੇ ਮਾਮਲਿਆਂ ‘ਚ ਹੋ ਸਕਦਾ ਹੈ ਭਾਰੀ ਵਾਧਾ: ਨੀਤੀ ਆਯੋਗ

0

ਕੋਰੋਨਾ ਦੀ ਦੂਜੀ ਲਹਿਰ ਦੇ ਕਾਰਨ, ਦੇਸ਼ ਅਤੇ ਵਿਸ਼ਵ ਵਿੱਚ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਤ ਹੋਏ ਸਨ। ਭਾਰਤ ਵਿੱਚ ਵੀ ਦੂਜੀ ਲਹਿਰ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋਈ ਸੀ। ਹੁਣ ਕੋਰੋਨਾ ਦੀ ਤੀਜੀ ਲਹਿਰ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਦੌਰਾਨ, ਨੀਤੀ ਆਯੋਗ (NITI Aayog) ਦੇ ਮੈਂਬਰ ਵੀਕੇ ਪਾਲ ਨੇ ਪਿਛਲੇ ਮਹੀਨੇ ਸਰਕਾਰ ਨੂੰ ਕੋਰੋਨਾ ਦੀ ਲਾਗ ਨਾਲ ਨਜਿੱਠਣ ਲਈ ਕੁੱਝ ਸੁਝਾਅ ਦਿੱਤੇ ਸਨ। ਭਵਿੱਖ ਵਿੱਚ ਹਰ 100 ਕੋਰੋਨਾ ਵਾਇਰਸ ਸੰਕਰਮਣ ਮਾਮਲਿਆਂ ਵਿੱਚੋਂ 23 ਕੇਸਾਂ ਨੂੰ ਹਸਪਤਾਲ ਵਿੱਚ ਭਰਤੀ ਹੋਣ ਦੇ ਪ੍ਰਬੰਧ ਕੀਤੇ ਜਾਣ ਬਾਰੇ ਕਿਹਾ ਹੈ।

ਨੀਤੀ ਆਯੋਗ ਨੇ ਸਤੰਬਰ 2020 ਵਿੱਚ ਦੂਜੀ ਲਹਿਰ ਤੋਂ ਪਹਿਲਾਂ ਵੀ ਅਨੁਮਾਨ ਲਗਾਏ ਸਨ, ਪਰ ਇਹ ਅਨੁਮਾਨ ਇਸ ਤੋਂ ਕਿਤੇ ਜ਼ਿਆਦਾ ਹੈ। ਉਸ ਸਮੇਂ, ਨੀਤੀ ਆਯੋਗ ਦੁਆਰਾ ਗੰਭੀਰ/ਦਰਮਿਆਨੇ ਗੰਭੀਰ ਲੱਛਣਾਂ ਵਾਲੇ ਲਗਭਗ 20% ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੀ ਜ਼ਰੂਰਤ ਬਾਰੇ ਦੱਸਿਆ ਗਿਆ ਸੀ।

ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਹਸਪਤਾਲਾਂ ਦੇ ਬੈਡ ਵੱਖਰੇ ਪੱਧਰ ‘ਤੇ ਕਰਨ ਦੀ ਸਿਫਾਰਸ਼ ਇਸ ਸਾਲ ਅਪ੍ਰੈਲ-ਜੂਨ ਵਿੱਚ ਦੇਖੇ ਗਏ ਪੈਟਰਨ ‘ਤੇ ਅਧਾਰਤ ਹੈ। ਰਿਪੋਰਟ ਅਨੁਸਾਰ 1 ਜੂਨ ਨੂੰ ਆਪਣੇ ਸਿਖਰ ‘ਤੇ, ਜਦੋਂ ਦੇਸ਼ ਵਿਆਪੀ ਸਰਗਰਮ ਕੇਸਾਂ ਦਾ ਭਾਰ 18 ਲੱਖ ਸੀ, 10 ਸੂਬਿਆਂ ਵਿੱਚ 21.74% ਕੇਸਾਂ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਾਲ ਹਸਪਤਾਲ ਵਿੱਚ ਦਾਖਲ ਹੋਣਾ ਜ਼ਰੂਰੀ ਸੀ। ਇਨ੍ਹਾਂ ਵਿੱਚੋਂ 2.2% ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।

ਨੀਤੀ ਆਯੋਗ ਦਾ ਕਹਿਣਾ ਹੈ ਕਿ ਸਾਨੂੰ ਇਸ ਤੋਂ ਵੀ ਭੈੜੀ ਸਥਿਤੀ ਲਈ ਤਿਆਰ ਰਹਿਣਾ ਚਾਹੀਦਾ ਹੈ। ਕਮਿਸ਼ਨ ਨੇ ਇੱਕ ਦਿਨ ਵਿੱਚ 4 ਤੋਂ 5 ਲੱਖ ਕੋਰੋਨਾ ਕੇਸਾਂ ਦਾ ਅਨੁਮਾਨ ਲਗਾਇਆ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਅਗਲੇ ਮਹੀਨੇ ਤੱਕ 2 ਲੱਖ ਆਈਸੀਯੂ ਬੈੱਡ ਤਿਆਰ ਕੀਤੇ ਜਾਣੇ ਚਾਹੀਦੇ ਹਨ।

ਹਿੰਗ ਸਿਹਤ ਲਈ ਕਿਵੇਂ ਹੁੰਦੀ ਹੈ ਫਾਇਦੇਮੰਦ, ਜਾਣੋ

0

ਹਿੰਗ ਦੀ ਵਰਤੋਂ ਜ਼ਿਆਦਾਤਰ ਭੋਜਨ ਦੇ ਸੁਆਦ ਨੂੰ ਵਧਾਉਣ ਜਾਂ ਗੈਸ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਤੁਸੀਂ ਪੇਟ ਵਿੱਚ ਦਰਦ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਵੀ ਇਸ ਦੀ ਵਰਤੋਂ ਕਰ ਸਕਦੇ ਹੋ, ਪਰ ਇਨ੍ਹਾਂ ਸਮੱਸਿਆਵਾਂ ਨੂੰ ਘੱਟ ਕਰਨ ਵਿੱਚ ਹਿੰਗ ਨਾ ਸਿਰਫ ਲਾਭਦਾਇਕ ਹੈ ਬਲਕਿ ਹੋਰ ਵੀ ਕਈ ਸਮੱਸਿਆਵਾਂ ਨੂੰ ਦੂਰ ਕਰਨ ਲਈ ਹਿੰਗ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਦੰਦਾਂ ਵਿਚ ਇਨਫੈਕਸ਼ਨ , ਦਰਦ ਅਤੇ ਖੂਨ ਵਗਣ ਨੂੰ ਦੂਰ ਕਰਨ ਵਿੱਚ ਹਿੰਗ ਬਹੁਤ ਅਸਰਦਾਰ ਮੰਨਿਆ ਜਾਂਦਾ ਹੈ। ਹਿੰਗ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਇਨਫੈਕਸ਼ਨ ਅਤੇ ਦਰਦ ਤੋਂ ਰਾਹਤ ਪਾਉਣ ਵਿੱਚ ਮਦਦ ਕਰਦੇ ਹਨ।

ਹਿੰਗ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਵਾਇਰਲ ਗੁਣ ਹੁੰਦੇ ਹਨ ਜੋ ਚਮੜੀ ਦੀਆਂ ਕਈ ਬਿਮਾਰੀਆਂ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ। ਹਿੰਗ ਦਾਦ , ਖਾਰਸ਼ ਅਤੇ ਚਮੜੀ ਦੀਆਂ ਬਿਮਾਰੀਆਂ ਨੂੰ ਠੀਕ ਕਰਨ ਵਿੱਚ ਵੀ ਸਹਾਇਤਾ ਕਰਦੀ ਹੈ।

ਇਸ ਤੋਂ ਇਲਾਵਾ ਹਿੰਗ ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿੱਚ ਵੀ ਮਦਦ ਕਰਦੀ ਹੈ। ਇਸ ਦੇ ਲਈ ਤੁਸੀਂ ਹਿੰਗ ਨੂੰ ਸ਼ਹਿਦ ਜਾਂ ਪਾਣੀ ਨਾਲ ਮਿਲਾ ਕੇ ਵਰਤੋਂ ਕਰ ਸਕਦੇ ਹੋ।

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਾ ਵੀ ਹਿੰਗ ਰਾਹੀਂ ਕੀਤਾ ਜਾ ਸਕਦਾ ਹੈ। ਇਸ ਵਿੱਚ ਕੋਮਰਿਨ ਨਾਂ ਦਾ ਇੱਕ ਤੱਤ ਹੁੰਦਾ ਹੈ, ਜੋ ਖੂਨ ਦੇ ਪ੍ਰਵਾਹ ਨੂੰ ਵੀ ਚੰਗੀ ਤਰ੍ਹਾਂ ਬਣਾਈ ਰੱਖਦਾ ਹੈ। ਇਸ ਵਿੱਚ ਬਹੁਤ ਸਾਰੇ ਹੋਰ ਔਸ਼ਧੀ ਗੁਣ ਹਨ ਜੋ ਕੋਲੈਸਟਰੋਲ ਨੂੰ ਘਟਾਉਣ ਵਿੱਚ ਵੀ ਮਦਦ ਕਰਦੇ ਹਨ।

ਪੀਰੀਅਡ ਦੌਰਾਨ ਪੇਟ ਵਿੱਚ ਦਰਦ, ਕੜਵੱਲਾਂ ਅਤੇ ਸੋਜਸ਼ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ। ਇਸ ਦੌਰਾਨ, ਗਰਮ ਪਾਣੀ ਨਾਲ ਹਿੰਗ ਪਾਊਡਰ ਨੂੰ ਮਿਲਾਉਣਾ ਲਾਭਦਾਇਕ ਹੈ। ਇਸ ਵਿੱਚ ਮੌਜੂਦ ਐਂਟੀ-ਇਨਫਲੇਮੇਟਰੀ ਗੁਣ ਇਸ ਸਮੱਸਿਆ ਨੂੰ ਦਰਦ ਨਿਵਾਰਕ ਦਵਾਈ ਵਜੋਂ ਰਾਹਤ ਦਿਵਾਉਂਦੇ ਹਨ।