Home Blog Page 2469

SBI ਨੇ ਸ਼ੁਰੂ ਕੀਤੀ Special Deposit Scheme, ਚੈੱਕ ਕਰੋ ਵਿਆਜ਼ ਦਰ ਅਤੇ ਫ਼ੀਚਰ

0

ਭਾਰਤੀ ਸਟੇਟ ਬੈਂਕ (State Bank of India) ਨੇ 75ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਸਪੈਸ਼ਲ ਡਿਪਾਜ਼ਿਟ ਸਕੀਮ (Special Deposit Scheme) ਸ਼ੁਰੂ ਕੀਤੀ ਹੈ। ਐਸਬੀਆਈ (SBI) ਦੀ ਵੈਬਸਾਈਟ ਦੇ ਅਨੁਸਾਰ, ਐਸਬੀਆਈ ਪਲੈਟੀਨਮ ਡਿਪਾਜ਼ਿਟ (SBI Platinum Deposits) ਇੱਕ ਸਪੈਸ਼ਲ ਡਿਪਾਜ਼ਿਟ ਸਕੀਮ ਹੈ, ਜੋ ਸੀਮਤ ਮਿਆਦ ਲਈ ਉਪਲੱਬਧ ਹੈ ਅਤੇ ਇਹ 14 ਸਤੰਬਰ ਨੂੰ ਖ਼ਤਮ ਹੋਵੇਗੀ। ਐਸਬੀਆਈ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ।

ਐਸਬੀਆਈ ਨੇ ਟਵੀਟ ‘ਚ ਕਿਹਾ ਕਿ ਪਲੈਟੀਨਮ ਡਿਪਾਜ਼ਿਟ ਦੇ ਨਾਲ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਦਾ ਜਸ਼ਨ ਮਨਾਉਣ ਦਾ ਸਮਾਂ ਆ ਗਿਆ ਹੈ। ਐਸਬੀਆਈ ਦੇ ਨਾਲ ਟਰਮ ਡਿਪਾਜ਼ਿਟ ਅਤੇ ਸਪੈਸ਼ਲ ਟਰਮ ਡਿਪਾਜ਼ਿਟ ਦਾ ਮੁਨਾਫ਼ਾ ਲੈ ਸਕਦੇ ਹੋ। ਆਫ਼ਰ 14 ਸਤੰਬਰ 2021 ਤੱਕ ਰਹੇ ਹਾਂ।

ਸਪੈਸ਼ਲ ਡਿਪਾਜ਼ਿਟ ਸਕੀਮ ਦੇ ਫ਼ਾਇਦੇ
> SBI Platinum Deposits ਦੇ ਤਹਿਤ ਗਾਹਕ 75 ਦਿਨ, 525 ਦਿਨ ਅਤੇ 2250 ਦਿਨਾਂ ਲਈ ਪੈਸਾ ਫਿਕਸਡ ਕਰਾ ਸਕਦੇ ਹਾਂ।

> NRE ਅਤੇ NRO ਟਰਮ ਡਿਪਾਜ਼ਿਟ ਸਹਿਤ ਘਰੇਲੂ ਰਿਟੇਲ ਟਰਮ ਡਿਪਾਜ਼ਿਟ (2 ਕਰੋੜ ਰੁਪਏ ਤੋਂ ਘੱਟ) ਇਸ ਸਕੀਮ ਦਾ ਫਾਇਦਾ ਉਠਾ ਸਕਦੇ ਹਨ।

> ਨਵੇਂ ਅਤੇ ਰਿਨਿਉਅਲ ਡਿਪਾਜ਼ਿਟ ਵੀ ਕੀਤਾ ਜਾ ਸਕਦਾ ਹੈ।

> ਕੇਵਲ ਟਰਮ ਡਿਪਾਜ਼ਿਟ ਅਤੇ ਸਪੈਸ਼ਲ ਟਰਮ ਡਿਪਾਜ਼ਿਟ ਪ੍ਰੋਡਕਟ ਹੈ।

> NRE ਡਿਪਾਜ਼ਿਟਸ ਕੇਵਲ 525 ਅਤੇ 2250 ਦਿਨਾਂ ਲਈ ਹੈ।

ਸੀਨੀਅਰ ਕਾਂਗਰਸ ਨੇਤਾ ਅਤੇ ਮਹਿਲਾ ਪ੍ਰਧਾਨ ਸੁਸ਼ਮਿਤਾ ਦੇਵ ਨੇ ਦਿੱਤਾ ਅਸਤੀਫਾ

0

ਸੀਨੀਅਰ ਕਾਂਗਰਸ ਨੇਤਾ ਅਤੇ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕੱਲ੍ਹ 15 ਅਗਸਤ ਨੂੰ ਇਹ ਅਸਤੀਫਾ ਦਿੱਤਾ।

ਅਫਗਾਨਿਸਤਾਨ ‘ਚ ਤਾਲਿਬਾਨ ਦਾ ਕਬਜ਼ਾ ਸਾਡੇ ਲਈ ਚੰਗਾ ਸੰਕੇਤ ਨਹੀਂ : ਕੈਪਟਨ ਅਮਰਿੰਦਰ ਸਿੰਘ

0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀਆਂ ਸਾਰੀਆਂ ਸਰਹੱਦਾਂ ‘ਤੇ ਵਧੇਰੇ ਚੌਕਸੀ ਦੀ ਲੋੜ’ ਤੇ ਜ਼ੋਰ ਦਿੰਦਿਆਂ ਕਿਹਾ ਕਿ ਤਾਲਿਬਾਨ ਦਾ ਅਫਗਾਨਿਸਤਾਨ ‘ਤੇ ਕਬਜ਼ਾ ਭਾਰਤ ਲਈ ਚੰਗਾ ਸੰਕੇਤ ਨਹੀਂ ਹੈ। ਇਸ ਸੰਬੰਧੀ ਟਵੀਟ ਵੀ ਕੀਤਾ , ‘ਅਫਗਾਨਿਸਤਾਨ ਦਾ ਤਾਲਿਬਾਨ ਦੇ ਹੱਥਾਂ ਵਿੱਚ ਜਾਣਾ ਸਾਡੇ ਦੇਸ਼ ਲਈ ਚੰਗਾ ਸੰਕੇਤ ਨਹੀਂ ਹੈ।

ਕਾਬੁਲ ਜੋ ਕਿ ਅਫਗਾਨਿਸਤਾਨ ਦੀ ਰਾਜਧਾਨੀ ਹੈ। ਇੱਥੋਂ ਭਾਰਤ ਆਪਣੇ ਸੈਂਕੜੇ ਅਫਸਰਾਂ ਅਤੇ ਨਾਗਰਿਕਾਂ ਨੂੰ ਤਾਲਿਬਾਨ ਦੇ ਦਾਖਲੇ ਦੇ ਵਿਚਕਾਰ ਬਾਹਰ ਕੱਢ ਰਿਹਾ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਵੀ ਐਤਵਾਰ ਨੂੰ ਦੇਸ਼ ਛੱਡ ਦਿੱਤਾ। ਖ਼ਬਰਾਂ ਅਨੁਸਾਰ, ਗਨੀ ਅਤੇ ਉਸਦੇ ਨਜ਼ਦੀਕੀ ਸਹਿਯੋਗੀ ਉਸ ਸਮੇਂ ਦੇਸ਼ ਛੱਡ ਗਏ ਜਦੋਂ ਤਾਲਿਬਾਨ ਨੇ ਦੇਸ਼ ਦੇ ਜ਼ਿਆਦਾਤਰ ਮਹੱਤਵਪੂਰਨ ਸ਼ਹਿਰਾਂ ਅਤੇ ਸੂਬਾਈ ਰਾਜਧਾਨੀਆਂ ਉੱਤੇ ਕਬਜ਼ਾ ਕਰਨ ਤੋਂ ਬਾਅਦ ਕਾਬੁਲ ਵਿੱਚ ਦਾਖਲ ਹੋ ਗਏ।

ਵੀਹ ਸਾਲਾਂ ਦੀ ਲੜਾਈ ਤੋਂ ਬਾਅਦ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਦੇ  ਕੁੱਝ ਦਿਨਾਂ ਦੇ ਅੰਦਰ, ਲਗਭਗ ਪੂਰਾ ਦੇਸ਼ ਦੁਬਾਰਾ ਤਾਲਿਬਾਨ ਦੇ ਕਬਜ਼ੇ ਵਿੱਚ ਆ ਗਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਅੱਜ ਨੂੰ ਐਸਟੋਨੀਆ ਅਤੇ ਨਾਰਵੇ ਦੀ ਬੇਨਤੀ ‘ਤੇ ਅਫਗਾਨਿਸਤਾਨ ਦੀ ਸਥਿਤੀ’ ਤੇ ਇੱਕ ਐਮਰਜੈਂਸੀ ਮੀਟਿੰਗ ਕਰੇਗੀ। ਕੌਂਸਲ ਦੇ ਡਿਪਲੋਮੈਟਾਂ ਨੇ ਐਤਵਾਰ ਨੂੰ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਕੌਂਸਲ ਦੇ ਮੈਂਬਰਾਂ ਨੂੰ ਰਾਜਧਾਨੀ ਕਾਬੁਲ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦੇਣਗੇ।

CM ਕੈਪਟਨ ਦੀ ਚਿਤਾਵਨੀ – ਜੇ ਪਾਕਿਸਤਾਨ ਹਮਲਾਵਰ ਰੁਖ ਅਪਣਾਉਂਦਾ ਹੈ ਤਾਂ ਮੂੰਹ ਤੋੜਵਾਂ ਜਵਾਬ ਦੇਵਾਂਗੇ

0

ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਸੰਘਰਸ਼ ਵਿੱਚ ਡਟੇ ਰਹਿਣ ਦਾ ਸੰਕਲਪ ਲਿਆ

ਕਿਹਾ, ਸੀ.ਬੀ.ਆਈ ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਵਾਪਸ ਲੈਣ ਲਈ ਸਖਤ ਘਾਲਣਾ ਕੀਤੀ; 23 ਵਿਅਕਤੀਆਂ ਖਿਲਾਫ ਪਹਿਲਾਂ ਹੀ ਚਾਰਜਸ਼ੀਟ ਦਾਖਲ ਕੀਤੀ, 15 ਪੁਲਿਸ ਕਰਮਚਾਰੀ ਮੁਅੱਤਲ ਕੀਤੇ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਇਤਿਹਾਸਕ 75ਵੇਂ ਆਜਾਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਵਿਰੁੱਧ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣ ਦਾ ਵਾਅਦਾ ਵੀ ਕੀਤਾ। ਪਾਕਿਸਤਾਨ ਦੇ ਵਿਰੁੱਧ ਪੂਰੀ ਤਰਾਂ ਚੌਕਸ ਰਹਿਣ ਦੀ ਗੱਲ ਕਰਦਿਆਂ ਜੋ ਕਿ ਹਮੇਸ਼ਾ ਮੁਸਕਿਲਾਂ ਖੜੀਆਂ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ, ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ “ਅਸੀਂ ਸ਼ਾਂਤੀ ਚਾਹੁੰਦੇ ਹਾਂ ਪਰ ਸਾਡੇ ਖੇਤਰ ਵਿੱਚ ਕਿਸੇ ਵੀ ਹਮਲਾਵਰ ਕਾਰਵਾਈ ਜਾਂ ਹਮਲੇ ਨੂੰ ਬਰਦਾਸ਼ਤ ਨਹੀਂ ਕਰਾਂਗੇ।“ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ “ਜੇ ਪਾਕਿਸਤਾਨ ਕੋਈ ਮੁਸੀਬਤ ਖੜੀ ਕਰਦਾ ਹੈ ਤਾਂ ਅਸੀਂ ਉਨਾਂ ਨੂੰ ਅਜਿਹਾ ਸਬਕ ਸਿਖਾਵਾਂਗੇ ਜੋ ਉਹ ਜ਼ਿੰਦਗੀ ਭਰ ਯਾਦ ਰੱਖੇਗਾ।”

ਗੁਆਂਢੀ ਮੁਲਕਾਂ ਦੁਆਰਾਂ ਸੂਬੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਪੰਜਾਬ ਵਿੱਚ ਕਿਸੇ ਵੀ ਨਾਜੁਕ ਸਥਿਤੀ ਦਾ ਲਾਹਾ ਲੈਣ ਦਾ ਕੋਈ ਮੌਕਾ ਨਹੀਂ ਛੱਡੇਗਾ। ਉਦਯੋਗ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਤਰੱਕੀ ਲਈ ਸੂਬੇ ਵਿੱਚ ਸਾਂਤੀ ਬਣਾਈ ਰੱਖਣ ਦੀ ਜਰੂਰਤ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਗੈਂਗਸਟਰਾਂ ਅਤੇ ਅੱਤਵਾਦੀਆਂ ਸਮੇਤ ਕਿਸੇ ਵੀ ਖਤਰੇ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਸੀਂ ਅਜਿਹੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖਤੀ ਨਾਲ ਪੇਸ਼ ਆਵਾਂਗੇ। ਉਨਾਂ ਕਿਹਾ ਕਿ ਪੰਜਾਬ ਲਈ ਕੋਈ ਵੀ ਖਤਰਾ ਸਾਡੇ ਸਮੁੱਚੇ ਮੁਲਕ ਲਈ ਖਤਰਾ ਹੋਵੇਗਾ।” ਉਨਾਂ ਦੱਸਿਆ ਕਿ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ 47 ਪਾਕਿਸਤਾਨੀ ਅੱਤਵਾਦੀ ਮਡਿਊਲਾਂ ਅਤੇ 347 ਗੈਂਗਸਟਰਾਂ ਦੇ ਮਡਿਊਲਾਂ ਨੂੰ ਬੇਅਸਰ ਕੀਤਾ ਗਿਆ ਹੈ, ਜਿਨਾਂ ਵਿੱਚੋਂ ਕੁਝ ਵੱਡੇ ਗੈਂਗਸਟਰਾਂ ਨੂੰ ਅਰਮੀਨੀਆ, ਯੂਏਈ ਅਤੇ ਹੋਰ ਦੇਸਾਂ ਤੋਂ ਡਿਪੋਰਟ ਕਰਵਾਇਆ ਗਿਆ ਅਤੇ ਕਈ ਹੋਰਾਂ ਨੂੰ ਡਿਪੋਰਟ ਕਰਵਾਉਣ ਦੀ ਕਾਰਵਾਈ ਜਾਰੀ ਹੈ।

ਬਾਅਦ ਵਿੱਚ ਕੁਝ ਮੀਡੀਆ ਕਰਮੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਬਾਰੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਨਾਂ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਆਪਣੀਆਂ ਮੀਟਿੰਗਾਂ ਦੌਰਾਨ ਇਹ ਮੁੱਦਾ ਉਠਾਇਆ ਸੀ। ਉਨਾਂ ਕਿਹਾ ਕਿ ਉਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜੋ ਕਿਸਾਨ ਵਿਰੋਧੀ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹਨ। ਉਨਾਂ ਸਪੱਸ਼ਟ ਕੀਤਾ ਕਿ ਉਹ ਇਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣਗੇ ਅਤੇ ਇਸ ਸੰਘਰਸ਼ ਦੌਰਾਨ ਸਹੀਦ ਹੋਣ ਵਾਲੇ ਕਿਸਾਨਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦੇਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਰਾਜਨੀਤਿਕ ਨਹੀਂ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੌਣ ਸੱਤਾ ਵਿੱਚ ਹੈ। ਸਾਨੂੰ ਸਹੀ ਦੇ ਨਾਲ ਖੜੇ ਰਹਿਣ ਅਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸੰਵਿਧਾਨ ਵਿੱਚ ਮਿਲੇ ਸਾਡੇ ਅਧਿਕਾਰਾਂ ਨੂੰ ਕੁਚਲਿਆ ਨਾ ਜਾਵੇ।

ਉਨਾਂ ਕਿਹਾ ਕਿ ਜੇ ਕੁਝ ਹੋਰ ਰਾਜਨੀਤਿਕ ਪਾਰਟੀਆਂ ਨੇ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਕੇਂਦਰ ਅੱਗੇ ਸਾਡੀਆਂ ਡੂੰਘੀਆਂ ਚਿੰਤਾਵਾਂ ਨੂੰ ਇਕਜੁੱਟ ਹੋ ਕੇ ਉਠਾਉਣ ਸਬੰਧੀ ਮੇਰੇ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਨੂੰ ਮੰਨਿਆ ਹੁੰਦਾ ਤਾਂ ਸ਼ਾਇਦ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ। ਆਪਣੇ ਅਧਿਕਾਰਤ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਉਨਾਂ ਦੀ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਲਈ ਕੀਤੀਆਂ ਗਈਆਂ ਕਾਨੂੰਨੀ ਕੋਸ਼ਿਸ਼ਾਂ ਬਾਰੇ ਦੱਸਿਆ। ਦੱਸਣਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਸਬੰਧੀ ਦਰਜ ਕੀਤੀਆਂ ਗਈ ਤਿੰਨ ਐਫ.ਆਈ.ਆਰਜ. ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਵਿੱਚ ਦਰਜ ਹੋਰ ਤਿੰਨ ਐਫ.ਆਈ.ਆਰਜ. ਸੀ.ਬੀ.ਆਈ. ਨੂੰ ਸੌਂਪ ਦਿੱਤੀਆਂ ਸਨ। ਉਨਾਂ ਕਿਹਾ ਕਿ ਸੀ.ਬੀ.ਆਈ. ਤੋਂ ਕੇਸਾਂ ਨੂੰ ਵਾਪਸ ਲੈਣ ਤੋਂ ਬਾਅਦ ਚਾਰ ਮਾਮਲਿਆਂ ਵਿੱਚ 23 ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਖਲ ਕੀਤੀ ਗਈ ਹੈ ਅਤੇ 15 ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦੋਂ ਕਿ 10 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਹੁਣ ਤੱਕ 10 ਚਲਾਨ ਪੇਸ਼ ਕੀਤੇ ਗਏ ਹਨ।

ਉਨਾਂ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਸਮੱਸਿਆ ਵਿਰੁੱਧ ਲੜਾਈ ਵਿੱਚ ਹਾਸਲ ਕੀਤੀਆਂ ਗਈਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਉਨਾਂ ਦੱਸਿਆ ਕਿ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 47,510 ਮਾਮਲੇ ਦਰਜ ਕੀਤੇ ਗਏ ਹਨ ਅਤੇ 216 ਵੱਡੀਆਂ ਮੱਛੀਆਂ (5 ਕਿਲੋ ਜਾਂ ਜ਼ਿਆਦਾ ਹੈਰੋਇਨ ਸਮਤੇ ਫੜੇ ਗਏ) ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਨਸ਼ਾ ਛੁਡਾਊ ਪ੍ਰੋਗਰਾਮ ਅਧੀਨ 7 ਲੱਖ ਤੋਂ ਵੱਧ ਮਰੀਜਾਂ ਦਾ ਇਲਾਜ ਚੱਲ ਰਿਹਾ ਹੈ। ਕੋਵਿਡ ਸਥਿਤੀ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਸਾਰੇ ਡਾਕਟਰੀ ਕਰਮਚਾਰੀਆਂ ਦੀ ਮਿਸਾਲੀ ਸੇਵਾ ਬਾਰੇ ਗੱਲ ਕੀਤੀ, ਜਦਕਿ ਪੰਜਾਬ ਦੇ ਲੋਕਾਂ ਦਾ ਇਸ ਖਤਰੇ ਦਾ ਪ੍ਰਭਾਵਸਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਧੰਨਵਾਦ ਕੀਤਾ। ਹਾਲਾਂਕਿ ਉਨਾਂ ਨੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਚੌਕਸੀ ਦੀ ਜਰੂਰਤ ’ਤੇ ਜੋਰ ਦਿੱਤਾ ਤਾਂ ਜੋ ਮਹਾਂਮਾਰੀ ਵਾਪਸ ਨਾ ਆਵੇ। ਉਨਾਂ ਕਿਹਾ ਕਿ ਸਰਕਾਰ ਮੌਜੂਦਾ ਕਾਲਜਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ 5 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਸੰਬੰਧੀ ਕਾਰਵਾਈ ਕਰ ਰਹੀ ਹੈ।

ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 20 ਲੜਕੇ ਅਤੇ ਲੜਕੀਆਂ ਦੀ ਕਾਰਗੁਜਾਰੀ ’ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਨਕਦ ਇਨਾਮਾਂ ਤੋਂ ਇਲਾਵਾ ਇਨਾਂ ਸਾਰੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਹਾਲਾਂਕਿ, ਉਨਾਂ ਨੇ ਨਿੱਜੀ ਤੌਰ ’ਤੇ ਮਹਿਸੂਸ ਕੀਤਾ ਹੈ ਕਿ ਉਨਾਂ ਦੀਆਂ ਪ੍ਰਾਪਤੀਆਂ ਲਈ ਇਹ ਸਭ ਹਾਲੇ ਕਾਫੀ ਨਹੀਂ ਹੈ। ਰੁਜਗਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 62,748 ਸਰਕਾਰੀ ਨੌਕਰੀਆਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ, ਜਦੋਂ ਕਿ 7.4 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਨੌਕਰੀਆਂ ਅਤੇ 10.9 ਲੱਖ ਨੌਜਵਾਨਾਂ ਨੂੰ ਸਵੈ-ਰੁਜਗਾਰ ਦੀ ਸਹੂਲਤ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ 1 ਲੱਖ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨਾਂ ਦੀ ਨਿਗਰਾਨੀ ਹੇਠ ਕਣਕ ਅਤੇ ਝੋਨੇ ਦੇ ਬਿਨਾਂ ਕਿਸੇ ਰੁਕਾਵਟ ਅਤੇ ਰਿਕਾਰਡ ਉਤਪਾਦਨ ਦੀ ਸ਼ਲਾਘਾ ਕਰਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਏਜੰਸੀਆਂ ਦੇ ਸਟਾਫ ਦਾ ਧੰਨਵਾਦ ਕੀਤਾ, ਜਿਨਾਂ ਨੇ ਸੂਬੇ ਦੇ ਕਿਸਾਨਾਂ ਦਾ ਇੱਕ ਇੱਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਵਿੱਚ ਸਹਾਇਤਾ ਕੀਤੀ।

ਉਨਾਂ ਨੇ 5.83 ਲੱਖ ਕਿਸਾਨਾਂ ਨੂੰ ਦਿੱਤੀ ਗਈ 4700 ਕਰੋੜ ਰੁਪਏ ਦੀ ਕਰਜਾ ਰਾਹਤ ਦੇ ਨਾਲ -ਨਾਲ ਖਰਾਬੇ ਦੀ ਰਾਸ਼ੀ ਵਿੱਚ ਵਾਧੇ ਬਾਰੇ ਵੀ ਗੱਲ ਕੀਤੀ। ਪਿਛਲੇ ਸਾਲ ਕਿਸਾਨਾਂ, ਉਦਯੋਗਾਂ ਅਤੇ ਐਸ.ਸੀਜ/ਬੀ.ਸੀਜ ਨੂੰ ਦਿੱਤੀਆਂ ਗਈਆਂ ਬਿਜਲੀ ਸਬਸਿਡੀਆਂ ਦਾ ਜ਼ਿਕਰ ਕਰਦਿਆਂ, ਉਨਾਂ ਦੁਹਰਾਇਆ ਉਨਾਂ ਦੇ ਸੱਤਾ ਵਿੱਚ ਰਹਿਣ ਤੱਕ ਇਹ ਸਹੂਲਤਾਂ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਉਨਾਂ ਦੀ ਸਰਕਾਰ ਵੱਲੋਂ ਦਲਿਤਾਂ, ਓ.ਬੀ.ਸੀ. ਅਤੇ ਗਰੀਬਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਦਾ ਹਵਾਲਾ ਵੀ ਦਿੱਤਾ, ਜਿਸ ਵਿੱਚ ਪੈਨਸ਼ਨ ਅਤੇ ਆਸ਼ੀਰਵਾਦ ਸਕੀਮ ਅਧੀਨ ਸ਼ਗਨ ਰਾਸ਼ੀ ਵਿੱਚ ਵਾਧੇ ਦੇ ਨਾਲ-ਨਾਲ ਐਸ.ਸੀ. ਪੋਸਟ ਮੈਟਿ੍ਰਕ ਸਕੀਮ, ਜਿਸਨੂੰ ਕੇਂਦਰ ਸਰਕਾਰ ਨੇ ਅਚਾਨਕ ਹੀ ਬੰਦ ਕਰ ਦਿੱਤਾ ਸੀ, ਦੀ ਮੁੜ ਸ਼ੁਰੂਆਤ ਕਰਨਾ ਵੀ ਸ਼ਾਮਲ ਹੈ। ਉਨਾਂ ਦੱਸਿਆ ਕਿ ਐਸ.ਸੀ. ਅਤੇ ਬੀ.ਸੀ. ਕਾਰਪੋਰਸ਼ਨ ਦੇ 14,000 ਤੋਂ ਵੱਧ ਕਰਜਦਾਰਾਂ ਨੂੰ 52 ਕਰੋੜ ਰੁਪਏ ਦੀ ਲਾਗਤ ਨਾਲ ਕਰਜਾ ਰਾਹਤ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਆਈ.ਕੇ.ਜੀ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਸਮਰਪਿਤ ਇੱਕ ਅਜਾਇਬ ਘਰ ਅਤੇ ਇੱਕ ਇੰਸਟੀਚਿਊਟ ਆਫ ਮੈਨੇਜਮੈਂਟ ਸਥਾਪਿਤ ਕੀਤਾ ਜਾ ਰਿਹਾ ਹੈ।

ਔਰਤਾਂ ਦੀ ਭਲਾਈ ਨੂੰ ਆਪਣੀ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਮੁੱਖ ਮੰਤਰੀ ਨੇ ਪੰਚਾਇਤੀ ਰਾਜ ਸੰਸਥਾਵਾਂ ਤੇ ਸਹਿਰੀ ਸਥਾਨਕ ਸਰਕਾਰਾਂ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਨੂੰ ਦਿੱਤੇ ਰਾਖਵੇਂਕਰਨ ਦਾ ਜਿਕਰ ਕੀਤਾ। ਇਸ ਤੋਂ ਇਲਾਵਾ ਔਰਤਾਂ ਨੂੰ ਮੁਫਤ ਬੱਸ ਯਾਤਰਾ ਦੀ ਸਹੂਲਤ ਦੇਣ ਦੇ ਨਾਲ ਉਨਾਂ ਦੀ ਸੁਰੱਖਿਆ ਲਈ ਬੱਸਾਂ ਵਿੱਚ ਜੀ.ਪੀ.ਐਸ. ਅਤੇ ਪੈਨਿਕ ਬਟਨ ਵੀ ਲਗਾਏ ਗਏ ਹਨ।ਸੈਨਿਕਾਂ ਦੀ ਭਲਾਈ ਬਾਰੇ ਚੁੱਕੇ ਗਏ ਕਦਮਾਂ ਦਾ ਜਿਕਰ ਕਰਦਿਆਂ ਉਨਾਂ ਦੱਸਿਆ ਕਿ ਰਾਜ ਸਰਕਾਰ ਵਿੱਚ 82 ਸਹੀਦਾਂ ਦੇ ਵਾਰਸਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 15 ਹੋਰ ਵਾਰਸਾਂ ਨੂੰ ਵੀ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਾਂ ਨੂੰ ਐਕਸ-ਗੇ੍ਰਸ਼ੀਆ ਦੀ ਰਾਸ਼ੀ 12 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕੀਤੀ ਗਈ ਹੈ। ਰਾਜ ਦੇ 4300 ਗਾਰਡੀਅਨਜ ਆਫ ਗਵਰਨੈਂਸ (ਖੁਸ਼ਹਾਲੀ ਦੇ ਰਾਖੇ) ਰਾਜ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਯੋਜਨਾਵਾਂ ਦੇ ਲਾਭ ਨਾਗਰਿਕਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਇਆ ਜਾ ਸਕੇ। ਪਿਛਲੀ ਸਰਕਾਰ ਦੇ ਸਮੇਂ ਨਰੇਗਾ ਸਕੀਮ ਨੂੰ ਪੂਰੀ ਤਰਾਂ ਅਸਫਲ ਦੱਸਦਿਆਂ ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਸ ਸਕੀਮ ਅਧੀਨ 3820 ਕਰੋੜ ਰੁਪਏ ਖਰਚ ਕੀਤੇ ਅਤੇ 1165 ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ।

ਉਨਾਂ ਨੇ ਪੇਂਡੂ ਵਿਕਾਸ ਲਈ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਵਿੱਚ ਸਮਾਰਟ ਪਿੰਡ ਮੁਹਿੰਮ ਅਤੇ ਮਿਸਨ ਲਾਲ ਲਕੀਰ ਦਾ ਵੀ ਹਵਾਲਾ ਦਿੱਤਾ। ਉਨਾਂ ਅੱਗੇ ਕਿਹਾ ਕਿ ਮਾਰਚ 2022 ਤੱਕ ਰਾਜ ਦੇ ਸਾਰੇ 35 ਲੱਖ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਹਿਰੀ ਵਿਕਾਸ ਵੀ ਉਨਾਂ ਦੀ ਸਰਕਾਰ ਦਾ ਤਰਜੀਹੀ ਏਜੰਡਾ ਰਿਹਾ ਹੈ ਜਿਸ ਤਹਿਤ ਸਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਤੇ ਝੁੱਗੀ ਝੌਂਪੜੀਆਂ ਲਈ ਬਸੇਰਾ ਵਰਗੀਆਂ ਪਹਿਲਕਦਮੀਆਂ ਨਾਲ ਸ਼ਹਿਰੀ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ 89 ਫੀਸਦੀ ਸ਼ਹਿਰੀ ਆਬਾਦੀ ਪਹਿਲਾਂ ਹੀ ਪਾਈਪ ਰਾਹੀਂ ਪਾਣੀ ਵਾਲੇ ਪਾਣੀ ਦੀ ਸਪਲਾਈ ਪ੍ਰਾਪਤ ਕਰ ਰਹੀ ਹੈ ਅਤੇ 31 ਮਾਰਚ 2023 ਤੱਕ ਸਮੁੱਚੇ ਰਾਜ ਨੂੰ ਇਸ ਅਧੀਨ ਕਵਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਨਹਿਰੀ ਅਧਾਰਤ ਪਾਣੀ ਦੀ ਸਪਲਾਈ ਹੁਣ ਵੱਡੇ ਕਸਬਿਆਂ ਨੂੰ ਸਪਲਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਦੁਆਰਾ ਸਾਡੀਆਂ ਨੀਤੀਆਂ ਦੀ ਬਹੁਤ ਪ੍ਰਸੰਸਾ ਕੀਤੀ ਗਈ ਹੈ ਜੋ ਕਿ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਦਿੱਤੇ ਗਏ ਵੱਡੇ ਫਤਵੇ ਵਿੱਚ ਵਿੱਚੋਂ ਝਲਕਦਾ ਹੈ।

ਇਹ ਜਿਕਰ ਕਰਦਿਆਂ ਕਿ ਪਹਿਲੀ ਵਾਰ ਪੰਜਾਬ ਨੂੰ ਸਕੂਲੀ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਵਿੱਚੋਂ ਪਹਿਲਾ ਦਰਜਾ ਦਿੱਤਾ ਗਿਆ ਹੈ, ਮੁੱਖ ਮੰਤਰੀ ਨੇ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਚੁੱਕੇ ਗਏ ਵੱਖ -ਵੱਖ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ ਜੋ ਕਿ ਨਾ ਸਿਰਫ ਸਕੂਲਾਂ ਵਿੱਚ ਬਲਕਿ ਇਸ ਤੋਂ ਉੱਪਰਲੇ ਪੱਧਰ ’ਤੇ ਵੀ ਕੀਤੇ ਗਏ ਹਨ। ਉਨਾਂ ਕਿਹਾ ਕਿ ਛੇ ਨਵੇਂ ਡਿਗਰੀ ਕਾਲਜ ਪਹਿਲਾਂ ਹੀ ਕਲਾਸਾਂ ਸ਼ੁਰੂ ਕਰ ਚੁੱਕੇ ਹਨ ਜਦੋਂ ਕਿ 12 ਇਸ ਸਾਲ ਸ਼ੁਰੂ ਹੋਣ ਵਾਲੇ ਹਨ ਅਤੇ ਹੋਰ 25 ਡਿਗਰੀ ਕਾਲਜਾਂ ਨੂੰ ਮਨਜੂਰੀ ਦਿੱਤੀ ਗਈ ਹੈ। ਅਪਰੈਲ 2017 ਤੋਂ ਲੈ ਕੇ ਹੁਣ ਤੱਕ 93,500 ਕਰੋੜ ਰੁਪਏ ਦੇ ਉਦਯੋਗਿਕ ਨਿਵੇਸ਼ ਦੇ ਨਾਲ 2018 ਤੋਂ 2020 ਤੱਕ ਪੰਜਾਬ ਦੀ ਅਰਥ ਵਿਵਸਥਾ ਦੇ ਤੇਜੀ ਨਾਲ ਵਿਕਾਸ ਉੱਤੇ ਸੰਤੁਸ਼ਟੀ ਜਾਹਰ ਕਰਦਿਆਂ ਉਨਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਦਸੰਬਰ 2021 ਤੋਂ ਪਹਿਲਾਂ ਇਹ 1 ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਛੂਹ ਲਵੇਗਾ। ਉਨਾਂ ਕਿਹਾ ਕਿ 55 ਫੀਸਦੀ ਨਵੀਆਂ ਫੈਕਟਰੀਆਂ ਨੇ ਪਹਿਲਾਂ ਹੀ ਵਪਾਰਕ ਉਤਪਾਦਨ ਸ਼ੁਰੂ ਕਰ ਦਿੱਤਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਅਤੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਲਈ ਖੁਦ ਨੂੰ ਖੁਸ਼ਕਿਸਮਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵਾਰ ਜਦੋਂ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਰਹਿੰਦੇ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ। ਉਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350ਵਾਂ ਜਨਮ ਦਿਹਾੜਾ ਵੀ ਕੋਵਿਡ ਕਾਰਨ ਨਹੀਂ ਮਨਾਇਆ ਜਾ ਸਕਿਆ ਪਰ ਸੂਬਾ ਸਰਕਾਰ ਛੇਤੀ ਹੀ ਸਰਹਿੰਦ ਵਿੱਚ ਮਹਾਨ ਸਿੱਖ ਜਰਨੈਲ ਦਾ ਬੁੱਤ ਸਥਾਪਤ ਕਰੇਗੀ। ਕਰਤਾਰਪੁਰ ਲਾਂਘੇ ਦੇ ਬੰਦ ਹੋਣ ਲਈ ਕੋਵਿਡ ਨੂੰ ਵੱਡਾ ਕਾਰਨ ਦੱਸਦਿਆਂ ਮੁੱਖ ਮੰਤਰੀ ਨੇ ਲਾਂਘੇ ਨੂੰ ਜਲਦ ਤੋਂ ਜਲਦ ਖੋਲਣ ਦਾ ਮਾਮਲਾ ਉਠਾਉਣ ਲਈ ਭਾਰਤ ਸਰਕਾਰ ਨੂੰ ਮੁੜ ਬੇਨਤੀ ਕੀਤੀ ਤਾਂ ਜੋ ਸਿੱਖ ਸੰਗਤ ਖੁੱਲੇ ਦਰਸ਼ਨ ਦੀਦਾਰ ਲਈ ਜਾ ਸਕੇ।

ਜੇਕਰ ਤੁਸੀਂ ਵੀ ਦਿਲ ਦੇ ਰੋਗਾਂ ਤੋਂ ਹੋ ਪਰੇਸ਼ਾਨ ਤਾਂ ਡਾਇਟ ‘ਚ ਸ਼ਾਮਿਲ ਕਰੋ ਵਿਟਾਮਿਨ ਕੇ

0

ਇਨ੍ਹੀਂ ਦਿਨੀਂ ਲੋਕਾਂ ਵਿੱਚ ਦਿਲ ਦੀਆਂ ਬਿਮਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਗਲਤ ਜੀਵਨ ਸ਼ੈਲੀ ਦੇ ਕਾਰਨ, ਇਹ ਬਿਮਾਰੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਨੂੰ ਪ੍ਰਭਾਵਿਤ ਕਰ ਰਹੀ ਹੈ। ਸਾਡੀ ਖਾਣ ਪੀਣ ਦੀਆਂ ਗਲਤ ਆਦਤਾਂ ਅਤੇ ਕੁਝ ਅਜਿਹੀਆਂ ਚੀਜ਼ਾਂ ਹਨ ਜੋ ਸਾਡੀ ਸਿਹਤ ਨੂੰ ਖਰਾਬ ਕਰ ਰਹੀਆਂ ਹਨ ਪਰ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਸਾਨੂੰ ਆਪਣੇ ਖਾਣ-ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ।

ਐਥੀਰੋਸਕਲੇਰੋਟਿਕ ਧਮਨੀਆਂ ਦੀਆਂ ਕੰਧਾਂ ਦੇ ਅੰਦਰ ਅਤੇ ਅੰਦਰ ਚਰਬੀ, ਕੋਲੇਸਟ੍ਰੋਲ ਅਤੇ ਹੋਰ ਪਦਾਰਥਾਂ ਦੇ ਨਿਰਮਾਣ ਦਾ ਕਾਰਨ ਬਣਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ ‘ਜਰਨਲ ਆਫ਼ ਦਿ ਅਮੇਰਿਕਨ ਹਾਰਟ ਐਸੋਸੀਏਸ਼ਨ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਵਿਗਿਆਨੀਆਂ ਨੇ ਕਿਹਾ ਕਿ ਵਿਟਾਮਿਨ-ਕੇ ਦਾ ਸੇਵਨ ਦਿਲ ਸੰਬੰਧੀ ਸਮੱਸਿਆਵਾਂ ਦੇ ਜੋਖਮ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ।

ਵਿਟਾਮਿਨ-ਕੇ ਰੋਜ਼ਾਨਾ ਜੀਵਨ ਵਿੱਚ ਬਹੁਤ ਸਾਰੀਆਂ ਖੁਰਾਕਾਂ ਤੋਂ ਅਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਵਿਟਾਮਿਨ ਕੇ ਦੀਆਂ ਦੋ ਕਿਸਮਾਂ ਹਨ ਜੋ ਭੋਜਨ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਪਹਿਲਾ- ਵਿਟਾਮਿਨ ਕੇ 1 ਜੋ ਮੁੱਖ ਤੌਰ ਤੇ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਸਬਜ਼ੀਆਂ ਦੇ ਤੇਲ ਤੋਂ ਪ੍ਰਾਪਤ ਕੀਤਾ ਜਾਂਦਾ ਹੈ ਅਤੇ ਵਿਟਾਮਿਨ ਕੇ 2 ਜੋ ਕਿ ਮੀਟ, ਅੰਡੇ ਅਤੇ ਪਨੀਰ ਵਰਗੇ ਫਰਮੈਂਟਡ ਭੋਜਨ ਵਿੱਚ ਪਾਇਆ ਜਾਂਦਾ ਹੈ।

ਖੁਰਾਕ ਮਾਹਿਰਾਂ ਅਨੁਸਾਰ, ਵਿਟਾਮਿਨ ਕੇ 1 ਅਤੇ ਕੇ 2 ਦੋਵੇਂ ਰੋਜ਼ਾਨਾ ਭੋਜਨ ਤੋਂ ਅਸਾਨੀ ਨਾਲ ਪ੍ਰਾਪਤ ਕੀਤੇ ਜਾ ਸਕਦੇ ਹਨ। ਪਕਾਏ ਗਏ ਪਾਲਕ ਅਤੇ ਸਰ੍ਹੋਂ ਦੇ ਸਾਗ, ਪਕਾਏ ਹੋਏ ਕਾਲੇ, ਪਕਾਏ ਹੋਏ ਬੀਟ ਜਾਂ ਸਲਗੁਪ ਦੇ ਸਾਗ, ਬਰੋਕਲੀ, ਪਕਾਏ ਹੋਏ ਗੋਭੀ, ਸੁੱਕੇ ਤੁਲਸੀ ਅਤੇ ਸੋਇਆਬੀਨ ਦੇ ਤੇਲ ਨੂੰ ਵਿਟਾਮਿਨ ਕੇ 1 ਨਾਲ ਭਰਪੂਰ ਮੰਨਿਆ ਜਾਂਦਾ ਹੈ।

ਇਸ ਦੇ ਨਾਲ ਹੀ ਵਿਟਾਮਿਨ ਕੇ 2 ਲਈ ਚਿਕਨ, ਮੀਟ, ਬਲੂ ਪਨੀਰ, ਕਾਟੇਜ ਪਨੀਰ, ਫੁੱਟ ਫੈਟ ਦੁੱਧ ਆਦਿ ਦਾ ਸੇਵਨ ਕੀਤਾ ਜਾ ਸਕਦਾ ਹੈ। ਡਾਕਟਰਾਂ ਅਨੁਸਾਰ ਜਿਹੜੇ ਲੋਕ ਵਿਟਾਮਿਨ-ਕੇ ਦਾ ਜ਼ਿਆਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਐਥੀਰੋਸਕਲੇਰੋਟਿਕਸ ਅਤੇ ਹੋਰ ਤਰ੍ਹਾਂ ਦੀਆਂ ਕਾਰਡੀਓਵੈਸਕੁਲਰ ਬਿਮਾਰੀਆਂ ਦਾ ਜੋਖਮ ਬਹੁਤ ਘੱਟ ਹੁੰਦਾ ਹੈ। ਜੇ ਅਸੀਂ ਲੋਕਾਂ ਦੀ ਵਰਤਮਾਨ ਖੁਰਾਕ ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਵਿੱਚ ਵਿਟਾਮਿਨ ਕੇ 1 ਦੀ ਮਾਤਰਾ ਜ਼ਿਆਦਾ ਹੁੰਦੀ ਹੈ ਪਰ ਵਿਟਾਮਿਨ ਕੇ 2 ਦੀ ਅਕਸਰ ਘਾਟ ਹੁੰਦੀ ਹੈ। ਹਾਲਾਂਕਿ, ਅਧਿਐਨਾਂ ਵਿੱਚ, ਇਹ ਦੋਵੇਂ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਲਾਭਦਾਇਕ ਪਾਏ ਗਏ ਹਨ।

OLA S1 ਇਲੈਕਟ੍ਰਿਕ ਸਕੂਟਰ ਭਾਰਤ ‘ਚ ਹੋਇਆ ਲਾਂਚ

0

ਭਾਰਤ ‘ਚ 75ਵੇਂ ਆਜ਼ਾਦੀ ਦਿਵਸ ‘ਤੇ ਅੱਜ ਓਲਾ ਇਲੈਕਟ੍ਰਿਕ ਨੇ ਆਪਣਾ ਪਹਿਲਾ ਸਕੂਟਰ S1 ਲਾਂਚ ਕਰ ਦਿੱਤਾ ਹੈ। ਆਕਰਸ਼ਕ ਸਟਾਈਲ ਨਾਲ ਲੈਸ ਇਸ ਇਲੈਕਟ੍ਰਿਕ ਸਕੂਟਰ ਦੀ ਕੀਮਤ 99,999 ਰੁਪਏ ਤੈਅ ਕੀਤੀ ਗਈ ਹੈ। ਇਸ ਸਕੂਟਰ ਨੂੰ ਕੰਪਨੀ ਨੇ ਦੋ ਵੇਰੀਐਂਟ S1 ਤੇ S1 Pro ‘ਚ ਪੇਸ਼ ਕੀਤਾ ਹੈ ਜੋ ਭਾਰਤ ‘ਚ Bajaj Chetak ਤੇ Tvs iQube ਨੂੰ ਟੱਕਰ ਦਿੰਦਾ ਹੈ।

ਰੇਂਜ ਦੀ ਗੱਲ ਕਰੀਏ ਤਾਂ ਇਹ ਈ-ਸਕੂਟਰ ਇਕ ਵਾਰ ਫੁੱਲ ਚਾਰਜ ਕਰਨ ‘ਤੇ 181 ਕਿੱਲੋਮੀਟਰ ਦੀ ਦੂਰੀ ਤੈਅ ਕਰ ਸਕਦਾ ਹੈ। ਜ਼ਾਹਿਰ ਹੈ ਇਹ ਯਕੀਨੀ ਰੂਪ ‘ਚ ਭਾਰਤ ‘ਚ ਇਕ ਇਲੈਕਟ੍ਰਿਕ ਸਕੂਟਰ ਲਈ ਬਿਹਤਰੀਨ ਰੇਂਜ ਹੈ। ਉੱਥੇ ਹੀ ਸਪੀਡ ਦੀ ਗੱਲ ਕਰੀਏ ਤਾਂ Ola S1 0 ਤੋਂ 40 ਮੀਲ ਪ੍ਰਤੀ ਘੰਟੇ ਦੀ ਰਫ਼ਤਾਰ ਸਿਰਫ਼ 3 ਸੈਕੰਡ ‘ਚ ਪੂਰੀ ਕਰਨ ਵਿਚ ਸਮਰੱਥ ਹੈ। ਓਲਾ ਨੇ ਕੁਝ ਹਫ਼ਤੇ ਪਹਿਲਾਂ ਆਪਣੇ ਇਲੈਕਟ੍ਰਿਕ ਸਕੂਟਰ ਲਈ ਸਿਰਫ਼ 499 ਰੁਪਏ ਦੀ ਟੋਕਨ ਮਨੀ ਲਈ ਆਰਡਰ ਸਵੀਕਾਰ ਕਰਨਾ ਸ਼ੁਰੂ ਕੀਤਾ ਸੀ। ਇਸ ਨੂੰ ਸਿਰਫ਼ 24 ਘੰਟੇ ‘ਚ 1 ਲੱਖ ਤੋਂ ਜ਼ਿਆਦਾ ਦੀ ਬੁਕਿੰਗ ਹਾਸਲ ਹੋਈ ਸੀ।

ਆਜ਼ਾਦੀ ਦਿਹਾੜੇ ਮੌਕੇ ਸੜਕਾਂ ’ਤੇ ਨਿਕਲੇ ਕਿਸਾਨ, ਮਜ਼ਦੂਰ ਤੇ ਆਜ਼ਾਦੀ ਘੁਲਾਟੀਆਂ ਦੇ ਵਾਰਿਸ, ਕੀਤਾ ਪ੍ਰਦਰਸ਼ਨ

0

ਬਠਿੰਡਾ: ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਅੱਜ ਵੱਡੀ ਗਿਣਤੀ ’ਚ ਕਿਸਾਨ, ਮਜ਼ਦੂਰ, ਕੱਚੇ ਮੁਲਾਜ਼ਮ ਅਤੇ ਆਜ਼ਾਦੀ ਘੁਲਾਟੀਆਂ ਦੇ ਵਾਰਸ ਸੜਕਾਂ ’ਤੇ ਉੱਤਰ ਆਏ। ਵੱਖ-ਵੱਖ ਸੰਗਠਨਾਂ ਦੀ ਅਗਵਾਈ ਵਿੱਚ ਸੜਕਾਂ ’ਤੇ ਉੱਤਰੇ ਪ੍ਰਦਰਸ਼ਨਕਾਰੀਆਂ ਨੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਦੇ ਤੌਰ ’ਤੇ ਮਨਾਇਆ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮਾਂ ਵੱਲ ਕੂਚ ਕੀਤਾ ਪਰ ਪੁਲਿਸ ਨੇ ਵੱਡੇ ਪੱਧਰ ’ਤੇ ਨਾਕਾਬੰਦੀ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰਸਤਿਆਂ ਵਿੱਚ ਰੋਕ ਲਿਆ।

ਅੰਦੋਲਨਕਾਰੀਆਂ ਨੇ ਸੜਕਾਂ ’ਤੇ ਧਰਨੇ ਮਾਰਕੇ ਚੱਕਾ ਜਾਮ ਵੀ ਕੀਤਾ। ਆਜ਼ਾਦੀ ਦਿਹਾੜੇ ’ਤੇ ਸਵੇਰ ਤੋਂ ਸੜਕਾਂ ’ਤੇ ਅਫ਼ਰਾ ਤਫਰੀ ਮੱਚੀ ਹੋਈ ਸੀ। ਇਸ ਮੌਕੇ ਸੜਕਾਂ ’ਤੇ ਹਰ ਪਾਸੇ ਪੁਲਿਸ ਤਾਇਨਾਤ ਕੀਤੀ ਗਈ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਝੰਡਾ ਲਹਿਰਾਇਆ। ਸਮਾਗਮ ਦੇ ਬਾਹਰ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਰਹੀ।

ਪੰਜਾਬੀ ਗਾਇਕ Rajveer Jawanda ਦੇ ਪਿਤਾ ਦਾ ਹੋਇਆ ਦਿਹਾਂਤ

0

ਪੰਜਾਬੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੇ ਪਿਤਾ ਸ੍ਰ. ਕਰਮ ਸਿੰਘ ਪੋਨਾ (ਰਿਟ. ਸਬ ਇੰਸਪੈਕਟਰ ਪੰਜਾਬ ਪੁਲਿਸ) ਬਿਮਾਰੀ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਦੀ ਉਮਰ ਕਰੀਬ 61 ਸਾਲ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਪੋਨਾ (ਜਗਰਾਉ) ਦੇ ਸਮਸ਼ਾਨਘਾਟ ਵਿਚ ਸੈਂਕੜੇ ਹੀ ਨਮ ਅੱਖਾਂ ਨਾਲ ਕੀਤਾ ਗਿਆ।

ਇਸ ਮੌਕੇ ਗਾਇਕ ਰਾਜਵੀਰ ਜਵੰਦਾ ਅਤੇ ਸਮੂਹ ਜਵੰਦਾ ਪਰਿਵਾਰ ਨਾਲ ਡੀਆਈਜੀ ਸੁਰਜੀਤ ਸਿੰਘ, ਐਸਐਸਪੀ ਵਰਿੰਦਰ ਸਿੰਘ ਬਰਾੜ, ਗਾਇਕ ਵੀਤ ਬਲਜੀਤ, ਨਿਰਮਾਤਾ ਪਿੰਕੀ ਧਾਲੀਵਾਲ, ਸੁਖਵਿੰਦਰ ਸੁੱਖੀ, ਗੁਰਨਾਮ ਭੁੱਲਰ, ਸੁਨੰਦਾ ਸ਼ਰਮਾ, ਗਿੱਲ ਰੌਂਤਾ, ਐਸਡੀਐਮ ਮੋਹਾਲੀ ਬਲਜਿੰਦਰ ਸਿੰਘ ਢਿੱਲੋ, ਜਗਦੇਵ ਮਾਨ, ਰੀਡਰ ਅਮਰਿੰਦਰ ਸਿੰਘ, ਅਜੀਤਪਾਲ ਜੀਤੀ, ਜਸਵੀਰਪਾਲ ਜਸ ਰਿਕਾਰਡਜ, ਤਨਿਸ਼ਕ ਕੌਰ, ਤੇਜਵੰਤ ਕਿੱਟੂ ਲਾਲੀ ਖਾਨ, ਦਿਲਪ੍ਰੀਤ ਢਿੱਲੋ, ਹੈਪੀ ਰਾਏਕੋਟੀ, ਜੋਤੀ ਢਿੱਲੋ, ਕੈਸ਼ਟਰੈਕਸ਼, ਰਾਣਾ ਜਗਰਾਉ, ਆਦਿ ਸਮੇਤ ਹੋਰ ਵੱਖ ਵੱਖ ਖੇਤਰ ਦੀਆਂ ਸਖਸ਼ੀਅਤਾਂ ਨੇ ਇਸ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਆਜ਼ਾਦੀ ਦਿਹਾੜੇ ‘ਤੇ ਕਸ਼ਮੀਰ ‘ਚ 3 ਸਾਲਾਂ ਦੌਰਾਨ ਪਹਿਲੀ ਵਾਰ ਇੰਟਰਨੈੱਟ ਸੇਵਾਵਾਂ ਨਹੀਂ ਹੋਈਆਂ ਪ੍ਰਭਾਵਿਤ

0

ਜੰਮੂ-ਕਸ਼ਮੀਰ: ਅੱਜ ਭਾਰਤ ਦੇ ਹਰੇਕ ਸੂਬੇ ‘ਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਤਿੰਨ ਸਾਲਾਂ ਦੌਰਾਨ ਪਹਿਲੀ ਵਾਰ ਆਜ਼ਾਦੀ ਦਿਹਾੜੇ ਮੌਕੇ ਜੰਮੂ-ਕਸ਼ਮੀਰ ’ਚ ਇੰਟਰਨੈੱਟ ਅਤੇ ਮੋਬਾਇਲ ਸੇਵਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੀ, ਜਿੱਥੇ ਤਣਾਅ ਮੁਕਤ ਮਾਹੌਲ ’ਚ ਜਸ਼ਨ-ਏ-ਆਜ਼ਾਦੀ ਮਨਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ ਪੁਲਿਸ ਜਨਰਲ ਡਾਇਰੈਕਟਰ (ਕਸ਼ਮੀਰ) ਵਿਜੇ ਕੁਮਾਰ ਨੇ ਇੱਕ ਟਵੀਟ ਕਰ ਕੇ ਕਿਹਾ ਕਿ ਨਾ ਤਾਂ ਇੰਟਰਨੈੱਟ ਬੰਦ ਹੈ, ਨਾ ਹੀ ਆ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਕਿਸੇ ਤਰ੍ਹਾਂ ਦੀਆਂ ਪਾਬੰਦੀਆਂ ਹਨ।

ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ ਕਿ ਇਹ ਤਿੰਨ ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ, ਜਦੋਂ ਆਜ਼ਾਦੀ ਦਿਹਾੜੇ ’ਤੇ ਕਸ਼ਮੀਰ ’ਚ ਇੰਟਰਨੈੱਟ ਅਤੇ ਮੋਬਾਇਲ ਸੇਵਾਵਾਂ ਪ੍ਰਭਾਵਿਤ ਨਹੀਂ ਹੋਈਆਂ। ਪਹਿਲਾਂ ਸੁਰੱਖਿਆ ਇੰਤਜ਼ਾਮਾਂ ਤਹਿਤ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ’ਤੇ ਇਹ ਸੇਵਾਵਾਂ ਬੰਦ ਕਰ ਦਿੱਤੀਆਂ ਜਾਂਦੀਆਂ ਸਨ। ਇਸ ਤੋਂ ਪਹਿਲਾਂ 2018 ਵਿਚ ਰਾਜਪਾਲ ਐੱਨ. ਐੱਨ. ਵੋਹਰਾ ਨੇ ਕਾਰਜਕਾਲ ਦੌਰਾਨ ਇਹ ਸੇਵਾਵਾਂ ਬੰਦ ਨਹੀਂ ਕੀਤੀਆਂ ਸਨ।

ਜ਼ਿਕਰਯੋਗ ਹੈ ਕਿ 15 ਅਗਸਤ 2005 ਨੂੰ ਅੱਤਵਾਦੀਆਂ ਨੇ ਉਦੋਂ ਆਜ਼ਾਦੀ ਦਿਹਾੜੇ ਸਮਾਰੋਹ ਦੇ ਮੁੱਖ ਪ੍ਰੋਗਰਾਮ ਵਾਲੀ ਥਾਂ ਬਖਸ਼ੀ ਸਟੇਡੀਅਮ ਦੇ ਬਾਹਰ ਆਈ. ਈ. ਡੀ. ਧਮਾਕੇ ਲਈ ਮੋਬਾਇਲ ਫੋਨ ਦਾ ਇਸਤੇਮਾਲ ਕੀਤਾ ਸੀ। ਅਧਿਕਾਰੀਆਂ ਨੇ ਕਿਹਾ ਕਿ ਸ਼੍ਰੀਨਗਰ ਅਤੇ ਘਾਟੀ ਦੇ ਹੋਰ ਹਿੱਸਿਆਂ ਵਿਚ ਲੋਕਾਂ ਦੀ ਆਵਾਜਾਈ ’ਤੇ ਕੋਈ ਪਾਬੰਦੀ ਨਹੀਂ ਹੈ। ਫ਼ਿਲਹਾਲ ਕਸ਼ਮੀਰ ਵਿਚ ਸੰਵੇਦਨਸ਼ੀਲ ਖੇਤਰਾਂ ’ਚ ਉੱਚਿਤ ਗਿਣਤੀ ’ਚ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।

ਆਜ਼ਾਦੀ ਦਿਹਾੜੇ ‘ਤੇ ਪੰਜਾਬ ਦੇ CM ਨੇ ਕੀਤਾ ਵੱਡਾ ਐਲਾਨ, ਹੁਣ ਹਰੇਕ ਪੰਜਾਬੀ 5 ਲੱਖ ਰੁਪਏ ਤੱਕ ਕਰਵਾ ਸਕੇਗਾ ਮੁਫਤ ਇਲਾਜ

0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ‘ਚ ਆਜ਼ਾਦੀ ਦਿਹਾੜੇ ’ਤੇ ਤਿਰੰਗਾ ਲਹਿਰਾਇਆ। ਇੱਥੇ ਸਮਾਗਮ ਦੌਰਾਨ ਉਨ੍ਹਾਂ ਨੇ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਲਿੰਕ ਸੜਕਾਂ ਤੇ ਫਿਰਨੀਆਂ ਨੂੰ ਪੱਕਾ ਕਰਨ ਲਈ 1200 ਕਰੋੜ ਰੁਪਏ ਖਰਚੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਹੁਣ 100 ਫ਼ੀਸਦੀ ਪੰਜਾਬੀਆਂ ਲਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਹਰ ਪੰਜਾਬੀ ਪੰਜ ਲੱਖ ਰੁਪਏ ਤਕ ਦਾ ਮੁਫਤ ਇਲਾਜ ਕਰਵਾ ਸਕੇਗਾ। ਉਨ੍ਹਾਂਨੇ ਕਿਹਾ ਕਿ ਸਰਕਾਰੀ ਹਸਪਤਾਲਾਂ ‘ਚ ਐਕਸਰੇ, ਡਾਇਲਸਿਸ ਆਦਿ ਟੈਸਟ ਹੁਣ ਮੁਫ਼ਤ ਹੋਣਗੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ 85ਵੀਂ ਸੋਧ ਨੂੰ ਲਾਗੂ ਕੀਤਾ ਜਾਵੇਗਾ। ਲਘੂ ਤੇ ਮੱਧਮ ਉਦਯੋਗਾਂ ਲਈ ਸਰਕਾਰ ਜਲਦ 1150 ਰੀਫਾਰਮਜ਼ ਲਿਆ ਰਹੀ ਹੈ। ਛੇਤੀ ਹੀ ਐਕਟ ਲਿਆਂਦਾ ਜਾਵੇਗਾ ਕਿ ਦਲਿਤਾਂ ਦੀ ਆਬਾਦੀ ਦੀ ਪ੍ਰਤੀਸ਼ਤਤਾ ਦੇ ਹਿਸਾਬ ਨਾਲ ਬਜਟ ‘ਚ ਉਨ੍ਹਾਂ ਦੀ ਭਲਾਈ ਯੋਜਨਾਵਾਂ ਲਈ ਹਿੱਸਾ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ‘ਚ ਸ਼ਹੀਦ ਮਦਨ ਲਾਲ ਢੀਂਗਰਾ ਦਾ ਮੈਮੋਰੀਅਲ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਦੇ ਤਹਿਤ 1170 ਕਰੋੜ ਰੁਪਏ ਖਰਚ ਕੀਤੇ ਜਾਣਗੇ। ਬੇਜ਼ਮੀਨੇ ਕਿਸਾਨਾਂ ਦੀ ਭਲਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰੁਪਏ ਦੀ ਅਦਾਇਗੀ ਕਰੇਗੀ। ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰ੍ਹੇਗੰਢ, ਆਉਣ ਵਾਲੀ 20 ਅਗਸਤ ਨੂੰ ਕਰਜ਼ਾ ਰਾਹਤ ਸਕੀਮ ਅਧੀਨ 2.85 ਲੱਖ ਬੇਜ਼ਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਤੱਕ ਦੇ ਕਰਜ਼ੇ ਤੋਂ ਰਾਹਤ। ਉਨ੍ਹਾਂ ਹੋਰ ਕਿਹਾ ਕਿ ਐਸਸੀ ਅਤੇ ਬੀਸੀ ਕਾਰਪੋਰੇਸ਼ਨ ਦੇ ਲਗਭਗ 16,000 ਲਾਭਪਾਤਰੀਆਂ ਨੂੰ 50,000 ਰੁਪਏ ਦੀ ਕਰਜ਼ਾ ਮੁਆਫੀ ਦੀ ਸਹੂਲਤ ਵੀ ਦਿੱਤੀ ਜਾਵੇਗੀ।