Home Blog Page 2475

ਕੁਕਰਮਾਂ ’ਤੇ ਪਰਦਾ ਪਾਉਣ ਲਈ ਪੰਜਾਬ ਸਰਕਾਰ ਨੇ ਆਰ.ਟੀ.ਆਈ ਕਾਨੂੰਨ ਦੀ ਸੰਘੀ ਘੁੱਟੀ: ਕੁਲਤਾਰ ਸਿੰਘ ਸੰਧਵਾਂ

0

ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸ ਵੱਲੋਂ ਆਰ.ਟੀ.ਆਈ ਐਕਟ ਦਾ ਦਾਇਰਾ ਘਟਾ ਕੇ ਕੀਤੀਆਂ ਸੋਧਾਂ ਨੂੰ ਲੋਕ ਪੱਖੀ ਕਾਨੂੰਨ ਦੀ ਹੱਤਿਆ ਅਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਕਰਾਰ ਦਿੱਤਾ ਹੈ। ਇਨ੍ਹਾਂ ਸੋਧਾਂ ਦਾ ਤਿੱਖਾ ਵਿਰੋਧ ਕਰਦਿਆਂ ‘ਆਪ’ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਸਪੱਸ਼ਟੀਕਰਨ ਮੰਗਦਿਆਂ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ, ‘ਕੀ ਲੋਕਾਂ ਤੋਂ ਹੱਕ ਖੋਹਣਾ ਹੀ ਕਾਂਗਰਸ ਦਾ ਪੰਜਾਬ ਮਾਡਲ ਹੈ?’

ਉਹ ਆਰ.ਟੀ.ਆਈ ਕਾਰਕੁੰਨ ਐਡਵੋਕੇਟ ਦਿਨੇਸ਼ ਚੱਢਾ ਅਤੇ ਨੀਲ ਗਰਗ ਨਾਲ ਇਸ ਮੁੱਦੇ ’ਤੇ ਮੀਡੀਆ ਦੇ ਰੂਬਰੂ ਹੋਏ ਸਨ। ਸੰਧਵਾ ਨੇ ਕਿਹਾ, ‘‘ਸੂਚਨਾ ਪ੍ਰਾਪਤੀ ਅਧਿਕਾਰ ਕਾਨੂੰਨ ਲਾਗੂ ਹੋਣ ਨਾਲ ਦੇਸ਼ ਦੇ ਲੋਕ ਤਾਕਤਵਰ ਹੋ ਗਏ ਹਨ ਅਤੇ ਉਹ ਸਿਆਸੀ ਆਗੂਆਂ ਸਮੇਤ ਸਰਕਾਰੀ ਅਧਿਕਾਰੀਆਂ ਦੇ ਕਾਲੇ- ਚਿੱਟੇ ਕਾਰਨਾਮਿਆਂ ਦੀ ਜਾਣਕਾਰੀ ਪ੍ਰਾਪਤ ਕਰਨ ਲੱਗੇ ਹਨ, ਜਿਸ ਤੋਂ ਡਰ ਕੇ ਕਾਂਗਰਸ ਸਰਕਾਰ ਨੇ ਸੂਚਨਾ ਪ੍ਰਾਪਤੀ ਕਾਨੂੰਨ ਵਿੱਚ ਕੋਝੀਆਂ ਸੋਧਾਂ ਕਰਕੇ ਪੰਜਾਬ ਸਮੇਤ ਦੇਸ਼ ਦੇ ਲੋਕਾਂ ਨੂੰ ਅਸਹਿ ਤੇ ਲਾਚਾਰ ਬਣਾ ਦਿੱਤਾ ਹੈ।’’

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਕੁਕਰਮਾਂ ’ਤੇ ਪਰਦਾ ਪਾਉਣ ਲਈ ਅਜਿਹੇ ਲੋਕ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ, ਕਿਉਂਕਿ ਆਰ.ਟੀ.ਆਈ ਕਾਨੂੰਨ ਦੀਆਂ ਨਵੀਆਂ ਸੋਧਾਂ ਲਾਗੂ ਹੋਣ ਨਾਲ ਭਵਿੱਖ ’ਚ ਕਿਸੇ ਵੀ ਵਿਅਕਤੀ ਦੀ ਪੇਸ਼ੇਵਰ ਸੂਚਨਾ ਨਾਲ ਸੰਬੰਧਿਤ ਰਿਕਾਰਡ, ਯੋਗਤਾ, ਮੈਡੀਕਲ ਰਿਕਾਰਡ, ਇਲਾਜ, ਦਵਾਈਆਂ, ਹਸਪਤਾਲਾਂ ਦੀ ਸੂਚੀ ਅਤੇ ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਕਰੀ ਦੀ ਗੁਪਤ ਰਿਪੋਰਟ, ਕਾਰਗੁਜ਼ਾਰੀ ਰਿਪੋਰਟ ਅਤੇ ਨੌਕਰੀਆਂ ਆਦਿ ਲਈ ਹੁੰਦੀਆਂ ਪ੍ਰੀਖਿਆਵਾਂ ਦੀਆਂ ਉੱਤਰ ਕਾਪੀਆਂ ਦੀ ਜਾਣਕਾਰੀ ਦੇਣ ’ਤੇ ਵੀ ਰੋਕ ਲਾ ਦਿੱਤੀ ਗਈ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਭਰਤੀ ਨਾ ਕਾਰਨ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਨੇੜੇ ਦੇਖਦਿਆਂ ਵੱਖ ਵੱਖ ਅਸਾਮੀਆਂ ’ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ, ਜਿਸ ਤੋਂ ਖ਼ਦਸ਼ਾ ਪੈਦਾ ਹੁੰਦਾ ਹੈ ਕਿ ਪਟਵਾਰੀਆਂ, ਪੁਲਿਸ ਅਤੇ ਅਧਿਆਪਕਾਂ ਦੀ ਭਰਤੀ ਸਮੇਤ ਹੋਰ ਨੌਕਰੀਆਂ ਵਿੱਚ ਘਪਲੇਬਾਜ਼ੀ ਕਰਨ ਦੀ ਮਨਸਾ ਨਾਲ ਹੀ ਕਾਂਗਰਸ ਸਰਕਾਰ ਨੇ ਆਰ.ਟੀ.ਆਈ ਐਕਟ ’ਚ ਸੋਧਾਂ ਕਰਨ ਦਾ ਘਾਤਕ ਫ਼ੈਸਲਾ ਕੀਤਾ ਹੈ।

ਨੌਜਵਾਨ ਆਗੂ ਐਡਵੋਕੇਟ ਦਿਨੇਸ਼ ਚੱਢਾ ਨੇ ਦੋਸ਼ ਲਾਇਆ, ‘ਕਾਂਗਰਸ ਸਰਕਾਰ ਨਿੱਜੀ ਜਾਣਕਾਰੀ ਦੇ ਨਾਂਅ ’ਤੇ ਆਪਣੀ ਕਾਰਗੁਜ਼ਾਰੀ ਦਾ ਸੱਚ ਪੰਜਾਬੀਆਂ ਤੋਂ ਛੁਪਾਉਣ ਦਾ ਯਤਨ ਕਰ ਰਹੀ ਹੈ।

EOS – 3 ਉਪਗ੍ਰਹਿ ਲਾਂਚ : ਇਸਰੋ ਦਾ ਈਓਐਸ -3 ਉਪਗ੍ਰਹਿ ਲਾਂਚ ਕਰਨ ਦਾ ਮਿਸ਼ਨ ਅਸਫਲ ਰਿਹਾ, ਜਾਣੋ ਵਜ੍ਹਾ

0

ਭਾਰਤੀ ਪੁਲਾੜ ਖੋਜ ਸੰਗਠਨ(ISRO) ਨੇ ਵੀਰਵਾਰ ਸਵੇਰੇ ਧਰਤੀ ਨਿਰੀਖਣ ਉਪਗ੍ਰਹਿ ਈਓਐਸ -3(EOS-3) ਨੂੰ ਸਫਲਤਾਪੂਰਵਕ ਲਾਂਚ ਕੀਤਾ, ਪਰ ਕੁਝ ਸਮੇਂ ਬਾਅਦ ਮਿਸ਼ਨ ਨੂੰ ਝਟਕਾ ਲੱਗ ਗਿਆ। ਰਾਕਟ ਦੇ ਕ੍ਰਾਇਓਜੈਨਿਕ ਪੜਾਅ ਵਿੱਚ ਤਕਨੀਕੀ ਨੁਕਸ ਕਾਰਨ ਮਿਸ਼ਨ ਪੂਰਾ ਨਹੀਂ ਹੋ ਸਕਿਆ। 51.70 ਮੀਟਰ ਲੰਬੇ ਰਾਕੇਟ GSLV0F10/ EOS-3 ਦਾ 26 ਘੰਟਿਆਂ ਦੀ ਉਲਟੀ ਗਿਣਤੀ ਖ਼ਤਮ ਹੋਣ ਤੋਂ ਬਾਅਦ ਸਵੇਰੇ 05.43 ਵਜੇ ਸਫਲਤਾਪੂਰਵਕ ਲਾਂਚ ਕੀਤਾ ਗਿਆ। ਲਿਫਟ-ਆਫ ਕਰਨ ਤੋਂ ਪਹਿਲਾਂ, ਲਾਂਚ ਅਥਾਰਿਟੀ ਬੋਰਡ ਨੇ ਯੋਜਨਾ ਅਨੁਸਾਰ ਡੈੱਕ ਨੂੰ ਆਮ ਲਿਫਟ-ਆਫ ਲਈ ਡੇਕ ਨੂੰ ਮੰਨਜ਼ੂਰੀ ਦਿੱਤੀ ਸੀ।

ਮਿਸ਼ਨ ਕੰਟਰੋਲ ਸੈਂਟਰ ਦੇ ਵਿਗਿਆਨੀਆਂ ਨੇ ਕਿਹਾ ਕਿ ਰਾਕਟ ਦੇ ਪਹਿਲੇ ਅਤੇ ਦੂਜੇ ਪੜਾਵਾਂ ਵਿੱਚ ਸਭ ਕੁਝ ਆਮ ਸੀ। ਕੁਝ ਮਿੰਟਾਂ ਬਾਅਦ, ਜਦੋਂ ਸਮੱਸਿਆ ਪੈਦਾ ਹੋਈ, ਵਿਗਿਆਨੀਆਂ ਨੇ ਆਪਸ ਵਿੱਚ ਵਿਚਾਰ ਵਟਾਂਦਰਾ ਕੀਤਾ। ਮਿਸ਼ਨ ਕੰਟਰੋਲ ਸੈਂਟਰ ਦੇ ਰੇਂਜ ਆਪਰੇਸ਼ਨਸ ਦੇ ਡਾਇਰੈਕਟਰ ਦੁਆਰਾ ਇਹ ਘੋਸ਼ਣਾ ਕੀਤੀ ਗਈ ਸੀ ਕਿ “ਰਾਕੇਟ ਦੇ ਪ੍ਰਦਰਸ਼ਨ ਵਿੱਚ ਸਮੱਸਿਆ ਦੇ ਕਾਰਨ ਮਿਸ਼ਨ ਨੂੰ ਪੂਰਾ ਨਹੀਂ ਕੀਤਾ ਜਾ ਸਕਿਆ”।

ਇਸ ਸੰਬੰਧ ਵਿੱਚ, ਮਿਸ਼ਨ ਕੰਟਰੋਲ ਸੈਂਟਰ ਦੇ ਰੇਂਜ ਆਪਰੇਸ਼ਨਸ ਦੇ ਡਾਇਰੈਕਟਰ ਨੇ ਘੋਸ਼ਣਾ ਕੀਤੀ, ‘ਕ੍ਰਾਇਓਜੈਨਿਕ ਪੜਾਅ ਵਿੱਚ ਇੱਕ ਸਮੱਸਿਆ ਪਾਈ ਗਈ ਸੀ। ਮਿਸ਼ਨ ਪੂਰੀ ਤਰ੍ਹਾਂ ਸਫਲ ਨਹੀਂ ਸੀ। ਬਾਅਦ ਵਿੱਚ, ਇਸਰੋ ਦੇ ਚੇਅਰਮੈਨ ਕੇ ਸਿਵਨ ਨੇ ਕਿਹਾ, “ਕ੍ਰਾਇਓਜੈਨਿਕ ਪੜਾਅ ਵਿੱਚ ਤਕਨੀਕੀ ਨੁਕਸ ਦੇ ਕਾਰਨ ਮਿਸ਼ਨ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਿਆ।” ਇਸ ਦੇ ਨਾਲ, ਇਸਰੋ ਨੇ ਕਿਹਾ – “ਤਕਨੀਕੀ ਮੁਸ਼ਕਲਾਂ ਦੇ ਕਾਰਨ, ਕ੍ਰਾਇਓਜੈਨਿਕ ਅਪਰ ਸਟੇਜ ਇਗ੍ਰੀਸ਼ਨ ਨਹੀਂ ਹੋਇਆ, ਮਿਸ਼ਨ ਉਦੇਸ਼ ਅਨੁਸਾਰ ਪੂਰਾ ਨਹੀਂ ਹੋ ਸਕਿਆ।

ਦੱਸ ਦਈਏ ਕਿ ਅਰਥ ਆਬਜ਼ਰਵੇਸ਼ਨ ਸੈਟੇਲਾਈਟ (EOS) ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਇੱਕ ਵਿਸ਼ਾਲ ਖੇਤਰ ਦੀਆਂ ਰੀਅਲ-ਟਾਈਮ ਤਸਵੀਰਾਂ ਲਗਾਤਾਰ ਅੰਤਰਾਲਾਂ ਤੇ ਭੇਜਦਾ ਹੈ। ਇਹ ਕੁਦਰਤੀ ਆਫ਼ਤਾਂ ਦੇ ਨਾਲ-ਨਾਲ ਕਿਸੇ ਵੀ ਛੋਟੀ ਮਿਆਦ ਦੀਆਂ ਘਟਨਾਵਾਂ ਦੀ ਤੁਰੰਤ ਨਿਗਰਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ। ਇਸ ਉਪਗ੍ਰਹਿ ਦੀ ਵਰਤੋਂ ਖੇਤੀਬਾੜੀ, ਜੰਗਲਾਤ, ਜਲ-ਖੇਤਰਾਂ ਦੇ ਨਾਲ-ਨਾਲ ਆਫ਼ਤ ਚੇਤਾਵਨੀ, ਚੱਕਰਵਾਤ ਨਿਗਰਾਨੀ, ਬੱਦਲ ਫਟਣ ਜਾਂ ਤੂਫ਼ਾਨ ਦੀ ਨਿਗਰਾਨੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੀ ਜਾ ਸਕਦੀ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਕਿਸਾਨਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ

0

ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਦੋ ਵੱਖ-ਵੱਖ ਪੱਤਰ ਵੀ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਜਾਇਜ਼ਾ ਲੈ ਕੇ ਤੁਰੰਤ ਮਨਸੂਖ ਕਰਨ ਲਈ ਆਖਿਆ ਕਿਉਂ ਜੋ ਇਨਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਿਚ ਵੱਡੀ ਪੱਧਰ ਉਤੇ ਰੋਹ ਪਾਇਆ ਜਾ ਰਿਹਾ ਹੈ ਜੋ ਬੀਤੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਪ੍ਰਦਰਸ਼ਨ ਕਰ ਰਹੇ ਹਨ।ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿਚ ਆਪਣੀ ਜਾਨ ਗੁਆ ਚੁੱਕੇ 400 ਕਿਸਾਨਾਂ ਅਤੇ ਖੇਤ ਕਾਮਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦਾ ਪੰਜਾਬ ਅਤੇ ਮੁਲਕ ਲਈ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖਤਰਾ ਖੜਾ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜਗੀ ਦਾ ਨਜਾਇਜ਼ ਲਾਹਾ ਚੁੱਕਣ ਦੀ ਤਾਕ ਵਿਚ ਹਨ।

ਇਸ ਮੁੱਦੇ ਦਾ ਚਿਰਸਥਾਈ ਹੱਲ ਲੱਭਣ ਲਈ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ ਚਿੰਤਾਵਾਂ ਦਾ ਛੇਤੀ ਹੱਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਿਹਾ ਕਿਸਾਨ ਅੰਦੋਲਨ ਨਾ ਸਿਰਫ ਪੰਜਾਬ ਵਿਚ ਆਰਥਿਕ ਸਰਗਰਮੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਸਗੋਂ ਇਸ ਦਾ ਸਮਾਜਿਕ ਤਾਣੇ-ਬਾਣੇ ਉਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ, ਖਾਸ ਕਰਕੇ ਓਸ ਵੇਲੇ, ਜਦੋਂ ਸਿਆਸੀ ਪਾਰਟੀਆਂ ਅਤੇ ਬਾਕੀ ਸਮੂਹ ਆਪੋ-ਆਪਣੇ ਸਟੈਂਡ ਉਤੇ ਅੜੇ ਹੋਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਤੋਂ ਸਰਬ-ਪਾਰਟੀ ਵਫਦ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਦੀ ਮੰਗ ਕੀਤੀ ਸੀ। ਉਨਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜਾ ਦੇਣ ਅਤੇ ਡੀ.ਏ.ਪੀ. ਦੀ ਘਾਟ ਦੇ ਖਦਸ਼ਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਕਿਉਂ ਜੋ ਖਾਦ ਦੀ ਘਾਟ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਇਆ ਸੰਕਟ ਹੋਰ ਡੂੰਘਾ ਹੋ ਸਕਦਾ ਹੈ।

ਇਕ ਹੋਰ ਪੱਤਰ ਵਿਚ ਮੁੱਖ ਮੰਤਰੀ ਨੇ ਜੋਰ ਦੇ ਕੇ ਆਖਿਆ ਕਿ ਜਮੀਨਾਂ ਵੰਡੇ ਜਾਣ ਤੇ ਪਟੇ ਉਤੇ ਜਮੀਨ ਲੈਣ ਵਾਲਿਆਂ ਅਤੇ ਮਾਰਕੀਟ ਅਪਰੇਟਰਾਂ ਤੇ ਏਜੰਟਾਂ ਨਾਲ ਲਗਾਤਾਰ ਵਿਵਾਦ ਕਾਰਨ ਕਿਸਾਨਾਂ ਨੂੰ ਏਨੀ ਦਿਨੀਂ ਅਦਾਲਤੀ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨਾਂ ਦੇ ਪਹਿਲਾਂ ਹੀ ਨਿਗੂਣੇ ਵਿੱਤੀ ਵਸੀਲਿਆਂ ਉਤੇ ਹੋਰ ਬੋਝ ਪੈਂਦਾ ਹੈ। ਅਜਿਹੇ ਅਦਾਲਤੀ ਮਾਮਲਿਆਂ ਨਾਲ ਕਿਸਾਨਾਂ ਉਤੇ ਪੈਂਦੇ ਵਿੱਤੀ ਬੋਝ ਨੂੰ ਘਟਾਉਣ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਉਨਾਂ ਦਾ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ-1987 ਵਿਚ ਕੁਝ ਖਾਸ ਸ਼੍ਰੇਣੀਆਂ ਦੇ ਉਨਾਂ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਇਮਦਾਦ ਦੇਣ ਦਾ ਉਪਬੰਧ ਹੈ ਜੋ ਕਿ ਸਮਾਜ ਦੇ ਕਮਜੋਰ ਤਬਕੇ ਸਮਝੇ ਜਾਂਦੇ ਹਨ। ਕਿਸਾਨਾਂ ਨੂੰ ਵੀ ਇਨਾਂ ਵਿੱਚੋਂ ਹੀ ਇਕ ਸਮਝਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਕਈ ਵਾਰ ਵਿੱਤੀ ਸਮੱਸਿਆਵਾਂ ਕਰਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਹਾਲਾਂਕਿ ਇਹ ਵਰਗ ਹੌਸਲਾ ਨਾ ਹਾਰਦੇ ਹੋਏ ਆਪਣੇ ਜਿੰਦਗੀ ਦੀ ਕੀਮਤ ਉਤੇ ਵੀ ਆਪਣੀ ਜਮੀਨ ਦੀ ਕਾਸ਼ਤ ਕਰਨ ਨੂੰ ਤਰਜੀਹ ਦਿੰਦੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਲਈ ਇਹ ਸਮੇਂ ਦੀ ਲੋੜ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ-1987 ਦੇ ਸੈਕਸ਼ਨ 12 ਵਿਚ ਤਰਮੀਮ ਕਰਦੇ ਹੋਏ ਇਸ ਵਿਚ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਮੁਫਤ ਕਾਨੂੰਨੀ ਸੇਵਾਵਾਂ ਹਾਸਲ ਕਰਨ ਦੇ ਹੱਕਦਾਰ ਬਣ ਕੇ ਆਪਣੀ ਰੋਜੀ-ਰੋਟੀ ਬਚਾਉਣ ਲਈ ਅਦਾਲਤਾਂ ਵਿਚ ਆਪਣੀ ਚਾਰਾਜੋਈ ਕਰ ਸਕਣ। ਉਨਾਂ ਨੇ ਮਹਿਸੂਸ ਕੀਤਾ ਕਿ ਇਸ ਕਦਮ ਨਾਲ ਕਿਸਾਨਾਂ ਦੀ ਖੁਦਕੁਸ਼ੀਆਂ ਦੇ ਮਾਮਲੇ ਘਟਣਗੇ ਅਤੇ ਉਨਾਂ ਨੂੰ ਕਾਨੂੰਨੀ ਅਤੇ ਵਿੱਤੀ ਹੱਕਾਂ ਦੀ ਬਿਹਤਰ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇਗਾ।ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੇਂਦਰੀ ਮੰਤਰਾਲਿਆਂ ਨੂੰ ਇਹ ਸਲਾਹ ਦਿੱਤੀ ਜਾਵੇ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਵੇਖਦੇ ਹੋਏ ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ-1987 ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ।

ਪੰਜਾਬ ਦੇ ਸਕੂਲਾਂ ‘ਚ ਰੋਜ਼ਾਨਾ ਹੋਣਗੇ 10,000 RT PCR ਟੈਸਟ : ਮੁੱਖ ਸਕੱਤਰ

0

ਪੰਜਾਬ ‘ਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸੰਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ `ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤਾਂ ਦੀ ਸਮੀਖਿਆ ਸੰਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ ‘ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪੌਜ਼ਟਿਵ ਮਰੀਜ਼ਾਂ ਦੀ ਦਰ `ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।

ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ `ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

ਕੈਮਬ੍ਰਿਜ ਯੂਨੀਵਰਸਿਟੀ ਦੀ ਭਵਿੱਖਬਾਣੀ ਦਾ ਹਵਾਲਾ ਦਿੰਦਿਆਂ ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਲਗਾਏ ਗਏ ਅੰਦਾਜ਼ੇ ਦੇ ਮੁਤਾਬਕ ਨਵੇਂ ਕੇਸਾਂ ਦੀ ਗਿਣਤੀ ਲਗਭਗ 64 ਦਿਨਾਂ ਵਿੱਚ ਦੁੱਗਣੀ ਹੋ ਸਕਦੀ ਹੈੈ (ਇਸ ਧਾਰਨਾ ਦੇ ਅਧੀਨ ਕਿ ਵਾਧੇ ਦੀ ਦਰ ਸਥਿਰ ਰਹੇਗੀ)।

ਇਸ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਅਲੋਕ ਸ਼ੇਖਰ, ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਵੋਟ ਬੈਂਕ ਵਜੋਂ ਵਰਤ ਕੇ ਦਲਿਤਾਂ- ਗ਼ਰੀਬਾਂ ਨੂੰ ਧੋਖਾ ਦੇਣ ‘ਚ ਮਾਹਿਰ ਨੇ ਕਾਂਗਰਸ, ਬਾਦਲ ਅਤੇ ਭਾਜਪਾ ਵਾਲੇ : ਭਗਵੰਤ ਮਾਨ

0

ਪੁੱਛਿਆ, ਦਲਿਤ ਵਰਗ ਨੂੰ ਮਿਲਦੀ ਮੁਫ਼ਤ ਬਿਜਲੀ ਦਾ 137 ਕਰੋੜ ਰੁਪਏ ਬਕਾਇਆ ਦੇਣ ਤੋਂ ਕਿਉਂ ਭੱਜੀ ਕਾਂਗਰਸ?

ਪਾਵਰਕਾਮ ਬਿੱਲਾਂ ਦੇ ਬਕਾਏ ਦਲਿਤ ਪਰਿਵਾਰਾਂ ਦੀ ਥਾਂ ਬਾਦਲਾਂ ਕੋਲੋਂ ਵਸੂਲੇ

400 ਯੂਨਿਟ ਮੁਫ਼ਤ ਬਿਜਲੀ ਦਾ ਸ਼ੋਸ਼ਾ ਛੱਡਣ ਵਾਲੇ ਸੁਖਬੀਰ ਬਾਦਲ ਤੋਂ ‘ਆਪ’ ਨੇ ਮੰਗਿਆਂ ਸਪਸ਼ਟੀਕਰਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਏ ਹਨ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਨੇ ਦਲਿਤ ਅਤੇ ਗ਼ਰੀਬ ਵਰਗ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਵਰਤ ਕੇ ਸੁੱਟਿਆ ਹੈ। ਜਿਸ ਦੀ ਤਾਜ਼ਾ ਮਿਸਾਲ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੈ ਰਹੇ 4.37 ਲੱਖ ਦਲਿਤ ਖਪਤਕਾਰ ਹਨ, ਜਿਨ੍ਹਾਂ ਕੋਲੋਂ ਹੁਣ ਇਸ ਮੁਫ਼ਤ ਯੋਜਨਾ ਅਧੀਨ ਸਾਲ 2016 ਤੱਕ ਦੇ ਬਕਾਇਆ ਖੜੇ 137.56 ਕਰੋੜ ਰੁਪਏ ਵਸੂਲੇ ਜਾ ਰਹੇ ਹਨ, ਕਿਉਂਕਿ ਕਾਂਗਰਸ ਸਰਕਾਰ ਇਹ ਬਕਾਇਆ ਰਾਸ਼ੀ ਦੇਣ ਤੋਂ ਭੱਜ ਗਈ ਹੈ। ਬੁੱਧਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਖ਼ੁਲਾਸਾ ਕੀਤਾ ਕਿ ਦਲਿਤ ਅਤੇ ਗ਼ਰੀਬ ਵਰਗਾਂ ਤੋਂ ਵੋਟਾਂ ਬਟੋਰਨ ਲਈ ਬਾਦਲਾਂ ਦੀ ਅਗਵਾਈ ਵਾਲੀ ਪਿਛਲੀ ਅਕਾਲੀ- ਭਾਜਪਾ ਸਰਕਾਰ ਨੇ 200 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਾਗੂ ਤਾਂ ਕਰ ਦਿੱਤੀ, ਪ੍ਰੰਤੂ ਇਸ ਯੋਜਨਾ ਨੂੰ ਚਾਲੂ ਰੱਖਣ ਲਈ ਪੈਸੇ ਦਾ ਦੂਰ ਅੰਦੇਸ਼ੀ ਪ੍ਰਬੰਧ ਨਹੀਂ ਕੀਤਾ ਗਿਆ। ਜਿਸ ਤਹਿਤ 31 ਮਾਰਚ 2016 ਤੱਕ ਇਸ ਯੋਜਨਾ ਅਧੀਨ ਸਰਕਾਰ ਸਿਰ ਪਾਵਰਕਾਮ ਪੀ-1 ਦੇ 137.56 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੋ ਗਿਆ।

ਮੌਜੂਦਾ ਕਾਂਗਰਸ ਸਰਕਾਰ ਨੇ ਇਸ ਬਕਾਇਆ ਰਾਸ਼ੀ ਨੂੰ ਦੇਣ ਤੋਂ ਨਾਂਹ ਕਰਦੇ ਹੋਏ ਪਾਵਰਕਾਮ (ਬਿਜਲੀ ਬੋਰਡ) ਨੂੰ ਇਹ 137.56 ਕਰੋੜ ਰੁਪਏ 4.37 ਲੱਖ ਲਾਭਪਾਤਰੀ ਦਲਿਤ ਪਰਿਵਾਰਾਂ ਦੀਆਂ ਜੇਬਾਂ ‘ਚੋਂ ਵਸੂਲਣ ਲਈ ਆਖ ਦਿੱਤਾ ਹੈ। ਜੋ ਦਲਿਤ ਅਤੇ ਗ਼ਰੀਬ ਸਮਾਜ ਨਾਲ ਸਰਾਸਰ ਧੋਖਾ ਹੈ। ‘ਆਪ’ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਨੂੰ ਇਸ ਦਲਿਤ ਅਤੇ ਗ਼ਰੀਬ ਵਿਰੋਧੀ ਕਦਮ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਹਮੇਸ਼ਾ ਗ਼ਰੀਬ ਅਤੇ ਦਲਿਤ ਵਰਗ ਦੇ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇਣ ਦਾ ਢੰਡੋਰਾ ਪਿੱਟਦੀ ਆ ਰਹੀ ਹੈ, ਦੂਜੇ ਪਾਸੇ ਗ਼ਰੀਬ ਵਰਗ ਦੇ ਲੋਕਾਂ ਨੂੰ ਮਾਤਰ 137 ਕਰੋੜ ਰੁਪਏ ਦੀ ਮਦਦ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ‘ਚ ਦਲਿਤ ਵਰਗ ਪ੍ਰਤੀ ਥੋੜ੍ਹੀ ਬਹੁਤੀ ਵੀ ਸੰਜੀਦਗੀ ਹੁੰਦੀ ਤਾਂ ਇਹ ਪੈਸਾ ਗ਼ਰੀਬਾਂ- ਦਲਿਤਾਂ ਤੋਂ ਵਸੂਲਣ ਦੀ ਥਾਂ ਬਾਦਲਾਂ ਦੀਆਂ ਜੇਬਾਂ ‘ਚੋਂ ਵਸੂਲਦੀ ਅਤੇ ਉਨ੍ਹਾਂ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕਰਨ ਲਈ ਉਨ੍ਹਾਂ ‘ਤੇ ਧੋਖਾਧੜੀ ਦਾ ਮੁਕੱਦਮਾ ਦਰਜ ਕਰਦੀ। ਮਾਨ ਨੇ ਸੁਖਬੀਰ ਬਾਦਲ ਕੋਲੋਂ ਵੀ ਇਸ ਮੁੱਦੇ ‘ਤੇ ਸਪਸ਼ਟੀਕਰਨ ਮੰਗਿਆ, ਜੋ ਹੁਣ 200 ਦੀ ਥਾਂ 400 ਯੂਨਿਟਾਂ ਦਾ ਲਾਰਾ ਲਾ ਰਹੇ ਹਨ। ‘ਆਪ’ ਆਗੂ ਨੇ ਦੋਸ਼ ਲਾਇਆ ਕਿ ਪਹਿਲਾਂ ਬਾਦਲ ਪਰਿਵਾਰ ਨੇ ਦਲਿਤ ਅਤੇ ਗ਼ਰੀਬ ਵਰਗ ਨੂੰ ਮੁਫ਼ਤ ਬਿਜਲੀ ਦੇਣ ਦੇ ਨਾਂਅ ‘ਤੇ ਲੁੱਟਿਆਂ ਅਤੇ ਹੁਣ ਕੈਪਟਨ ਸਰਕਾਰ ਵੀ ਇਸ ਯੋਜਨਾ ਦੇ ਨਾਂਅ ‘ਤੇ ਵੋਟਾਂ ਲੈ ਕੇ ਦਲਿਤ ਅਤੇ ਗ਼ਰੀਬ ਵਰਗ ਨੂੰ ਧੋਖਾ ਦੇ ਰਹੀ ਹੈ।

ਜਦੋਂ ਕਿ ਦਿੱਲੀ ਵਿਚਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਅਤੇ ਹੋਰ ਸਹੂਲਤਾਂ ਦੇਣ ਦਾ ਪ੍ਰਬੰਧ ਯੋਜਨਾਬੱਧ ਢੰਗ ਨਾਲ ਕੀਤਾ ਹੈ ਅਤੇ ਕਿਸੇ ਵੀ ਵਿਅਕਤੀ ਤੋਂ ਕਿਸੇ ਵੀ ਤਰਾਂ ਦੇ ਬਕਾਏ ਬਿੱਲ ਦੀ ਵਸੂਲੀ ਨਹੀਂ ਕੀਤੀ ਜਾਂਦੀ। ਮਾਨ ਨੇ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਏ ਜਾਣ ਦੀ ਮੰਗ ਕਰਦੇ ਹੋਏ ਦੁਹਰਾਇਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਮਾਰੂ ਪ੍ਰਾਈਵੇਟ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ ਅਤੇ ਸੂਬੇ ਦੇ ਲਾਭਪਾਤਰੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਪ੍ਰਤੀ ਬਿਲ ਨਿਰਵਿਘਨ ਦੇਣ ਦੇ ਨਾਲ- ਨਾਲ ਪੁਰਾਣੇ ਬਕਾਏ ਬਿਲ ਮੁਆਫ਼ ਕੀਤੇ ਜਾਣਗੇ।

ATM ‘ਚ ਪੈਸੇ ਨਾ ਮਿਲਣ ‘ਤੇ ਸੰਬੰਧਤ ਬੈਂਕ ਨੂੰ ਲੱਗੇਗਾ ਭਾਰੀ ਜੁਰਮਾਨਾ : RBI

0

ਏ. ਟੀ. ਐੱਮ. ਵਿੱਚੋਂ ਜਦੋਂ ਲੋਕ ਪੈਸੇ ਕਢਵਾਉਣ ਜਾਂਦੇ ਹਨ ਤਾਂ ਪੈਸੇ ਨਾ ਮਿਲਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਤੁਸੀਂ ਏ. ਟੀ. ਐੱਮ. ਬੂਥ ‘ਤੇ ਜਾਂਦੇ ਹੋ ਅਤੇ ਤੁਹਾਨੂੰ ਇਸ ਵਿਚ ਪੈਸੇ ਨਹੀਂ ਮਿਲਦੇ। ਹੁਣ ਇਹ ਸਮੱਸਿਆ 1 ਅਕਤੂਬਰ ਤੋਂ ਬਹੁਤੀ ਹੱਦ ਤੱਕ ਖ਼ਤਮ ਹੋ ਸਕਦੀ ਹੈ।

ਇਸ ਲਈ ਰਿਜ਼ਰਵ ਬੈਂਕ ਏ. ਟੀ. ਐੱਮ. ਵਿਚ ਨਕਦੀ ਨਾ ਮਿਲਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਬੈਂਕਾਂ ‘ਤੇ ਲਗਾਮ ਕੱਸਣ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ ਹੁਣ ਏ. ਟੀ. ਐੱਮ. ਵਿਚ ਸਮੇਂ ‘ਤੇ ਪੈਸੇ ਨਹੀਂ ਪਾਉਣ ਵਾਲੇ ਸੰਬੰਧਤ ਬੈਂਕ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਵੇਗਾ।

ਭਾਰਤੀ ਰਿਜ਼ਰਵ ਬੈਂਕ ਕਿਸੇ ਇੱਕ ਮਹੀਨੇ ਵਿਚ ਏ. ਟੀ. ਐੱਮ. ਵਿਚ 10 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਨਕਦੀ ਨਾ ਰਹਿਣ ‘ਤੇ ਸੰਬੰਧਤ ਬੈਂਕ ‘ਤੇ ਇਹ ਜੁਰਮਾਨਾ ਲਗਾਵੇਗਾ।

ਇਹ ਵਿਵਸਥਾ ਪਹਿਲੀ ਅਕਤੂਬਰ ਤੋਂ ਲਾਗੂ ਹੋਵੇਗੀ। ਕੇਂਦਰੀ ਬੈਂਕ ਨੇ ਕਿਹਾ, ”ਏ. ਟੀ. ਐੱਮ. ਵਿਚ ਪੈਸੇ ਨਾ ਪਾਉਣ ਨੂੰ ਲੈ ਕੇ ਜੁਰਮਾਨਾ ਲਾਉਣ ਦੀ ਵਿਵਸਥਾ ਦਾ ਮਕਸਦ ਇਹ ਯਕੀਨੀ ਕਰਨਾ ਹੈ ਕਿ ਲੋਕਾਂ ਦੀ ਸੁਵਿਧਾ ਲਈ ਇਨ੍ਹਾਂ ਮਸ਼ੀਨਾਂ ਵਿਚ ਨਕਦੀ ਦੀ ਉਪਲੱਬਧਤਾ ਹੋਵੇ।” ਆਰ. ਬੀ. ਆਈ. ਨੇ ਕਿਹਾ ਕਿ ਇਸ ਨਾਲ ਬੈਂਕ, ਵ੍ਹਾਈਟਲੇਬਲ ਏ. ਟੀ. ਐੱਮ. ਸੰਚਾਲਕ ਨਕਦੀ ਦੀ ਉਪਲੱਬਧਾ ਨੂੰ ਲੈ ਕੇ ਆਪਣੀ ਪ੍ਰਣਾਲੀ ਨੂੰ ਮਜਬੂਤ ਬਣਾਉਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਮਸ਼ੀਨ ਵਿਚ ਪੈਸੇ ਸਮੇਂ ਸਿਰ ਪਾਏ ਜਾਣ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚਾਰ ਸਲਾਹਕਾਰ ਕੀਤੇ ਗਏ ਨਿਯੁਕਤ

0

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਇਸ ਬਾਰੇ ਜਾਣਕਾਰੀ ਆਪਣੇ ਫੇਸਬੁਕ ਪੇਜ਼ ‘ਤੇ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਨੇ ਲਿਖਿਆ ਹੈ- ”ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਨਿਮਨਲਿਖਤ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ :

1. ਡਾ. ਅਮਰ ਸਿੰਘ (ਮੈਂਬਰ ਲੋਕ ਸਭਾ)
2. ਸ੍ਰੀ ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.)
3. ਸ. ਮਾਲਵਿੰਦਰ ਸਿੰਘ ਮਾਲੀ
4. ਡਾ. ਪਿਆਰੇ ਲਾਲ ਗਰਗ

ਰਾਤ ਨੂੰ ਸੌਣ ਤੋਂ ਪਹਿਲਾਂ ਇਨ੍ਹਾਂ 5 ਚੀਜ਼ਾਂ ਦਾ ਰੱਖੋ ਖਾਸ ਧਿਆਨ, ਮਿਲਣਗੇ ਇਹ ਲਾਭ

0

ਸੋਹਣਾ ਦਿਖਣਾ ਤਾਂ ਹਰ ਇੱਕ ਨੂੰ ਚਾਅ ਹੁੰਦਾ ਹੈ ਪਰ ਇਹ ਚੀਜ਼ ਵੀ ਤੁਹਾਡੇ ਤੇ ਹੁੰਦੀ ਕਿ ਤੁਸੀਂ ਆਪਣਾ ਧਿਆਨ ਕਿਵੇਂ ਰੱਖਦੇ ਹੋ। ਕੁੱਝ ਲੋਕ ਰਾਤ ਨੂੰ ਬਿਨ੍ਹਾਂ ਆਪਣਾ ਮੂੰਹ ਧੋਏ ਹੀ ਸੋ ਜਾਂਦੇ ਹਨ। ਜਿਸਦੇ ਨਾਲ ਸਾਡੇ ਮੂੰਹ ਨੂੰ ਬਹੁਤ ਸਾਰੀ ਸਮੱਸਿਆਵਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੂੰਹ ਤੋਂ ਸਾਡੀ ਸੁੰਦਰਤਾ ਵਿਖਾਈ ਦਿੰਦੀ ਹੈ। ਬਹੁਤ ਵਾਰ ਥਕਾਣ ਦੀ ਵਜ੍ਹਾ ਨਾਲ ਅਸੀ ਇੰਜ ਹੀ ਲੇਟ ਜਾਂਦੇ ਹੈ ਅਤੇ ਫੇਸ ਨੂੰ ਧੋਣ ਦਾ ਖਿਆਲ ਨਹੀਂ ਰਹਿੰਦਾ ਜੇਕਰ ਅਸੀ ਵੀ ਆਪਣਾ ਫੇਸ ਸਾਫ਼ ਰੱਖਣਾ ਚਾਹੁੰਦੇ ਹੈ ਤਾਂ ਸਾਨੂੰ ਆਪਣੀ ਕੁੱਝ ਆਦਤਾਂ ਨੂੰ ਬਦਲਣਾ ਪਵੇਗਾ। ਜੇਕਰ ਤੁਸੀ ਵੀ ਚਾਹੁੰਦੇ ਹੋ ਕਿ ਤੁਹਾਡੀ ਸਕਿਨ ਹਮੇਸ਼ਾ ਗਲੋ ਕਰੇ ਕਰੀਏ ਅਤੇ ਸਕਿਨ ਨਾਲ ਜੁੜੀ ਬਹੁਤ ਪਰੇਸ਼ਾਨੀਆਂ ਨਾਲ ਹਮੇਸ਼ਾ ਦੂਰ ਰਹੇ ਤਾਂ ਤੁਹਾਨੂੰ ਬਿਸਤਰੇ ‘ਤੇ ਜਾਣ ਤੋਂ ਪਹਿਲਾਂ ਇਹ 5 ਕੰਮ ਕਰਨੇ ਹੋਣਗੇ।

ਪਾਣੀ ਨਾਲ ਮੂੰਹ ਨੂੰ ਧੋਣਾ ਨਾ ਭੁਲੋ
ਸਕਿਨ ਦੀ ਉਚਿਤ ਦੇਖਭਾਲ ਲਈ ਜਾਂ ਇੰਜ਼ ਕਹੋ ਉਨ੍ਹਾਂ ਦੇ ਠੀਕ ਅਰਾਮ ਲਈ ਕੁੱਝ ਚੀਜ਼ਾਂ ਨੂੰ ਕਰਨ ਦੀ ਬਹੁਤ ਲੋੜ ਹੁੰਦੀ ਹੈ। ਜਿਸ ਦੇ ਨਾਲ ਤੁਹਾਡੀ ਸਕਿਨ ਸੋਹਣੀ, ਮੁਲਾਇਮ ਅਤੇ ਚਮਕਦਾਰ ਬਣ ਸਕਦੀ ਹੈ। ਤਵਚਾ ਦੀ ਦੇਖਭਾਲ ਲਈ ਰਾਤ ਨੂੰ ਸੋਣ ਤੋਂ ਪਹਿਲਾਂ ਕੁੱਝ ਗੱਲਾਂ ਨੂੰ ਅਮਲ ਕਰਨਾ ਜ਼ਰੂਰੀ ਹੁੰਦਾ ਹੈ ਅਤੇ ਉਸ ਵਿੱਚ ਸਭ ਤੋਂ ਪਹਿਲਾਂ ਆਉਂਦਾ ਹੈ ਸਾਫ਼ ਪਾਣੀ ਨਾਲ ਫੇਸ ਨੂੰ ਧੋਣਾ। ਰਾਤ ਨੂੰ ਸੋਣ ਤੋਂ ਪਹਿਲਾਂ ਫੇਸ ਨੂੰ ਸਾਫ਼ ਪਾਣੀ ਨਾਲ ਧੋਣਾ ਚਾਹੀਦਾ ਹੈ। ਚਮੜੀ ਤੋਂ ਅਸ਼ੁੱਧੀਆਂ ਨੂੰ ਦੂਰ ਕਰਨ ਲਈ ਪਾਣੀ ਬਹੁਤ ਜ਼ਰੂਰੀ ਹੈ। ਇਸ ਦੇ ਲਈ ਤੁਸੀ ਹਮੇਸ਼ਾ ਰਾਤ ਨੂੰ ਸੋਣ ਤੋਂ ਪਹਿਲਾਂ ਠੰਡੇ ਅਤੇ ਸਾਫ਼ ਪਾਣੀ ਨਾਲ ਆਪਣੀ ਸਕਿਨ ਨੂੰ ਸਾਫ਼ ਕਰਕੇ ਹੀ ਬਿਸਤਰਾ ‘ਤੇ ਸੋਣ ਲਈ ਜਾਓ।

ਹਰਬਲ ਫੇਸ ਮਾਸਕ ਦਾ ਕਰੋ ਇਸਤੇਮਾਲ
ਰਾਤ ਨੂੰ ਸੋਣ ਤੋਂ ਪਹਿਲਾਂ ਚਿਹਰੇ ‘ਤੇ ਲਗਾਏ ਜਾਣ ਵਾਲਾ ਹਰਬਲ ਫੇਸ ਮਾਸਕ ਸਕਿਨ ਨੂੰ ਤੰਦੁਰੁਸਤ ਅਤੇ ਪੌਸ਼ਕ ਰੱਖਣ ਦਾ ਸਭ ਤੋਂ ਸ਼ਾਨਦਾਰ ਤਰੀਕਾ ਹੈ। ਇਸ ਦਾ ਇਸਤੇਮਾਲ ਕਰਨ ਤੋਂ ਸਕਿਨ ਵਿੱਚ ਖੋਏ ਹੋਏ ਪਾਲਣ ਵਾਲਾ ਤੱਤਾਂ ਤੋਂ ਇਲਾਵਾ ਨਮੀ ਦੀ ਭਰਪਾਈ ਹੋ ਜਾਂਦੀ ਹੈ। ਜੋ ਤੁਹਾਡੀ ਸਕਿਨ ਲਈ ਹਰ ਪ੍ਰਕਾਰ ਤੋਂ ਠੀਕ ਹੈ। ਗਰਮੀਆਂ ਦੇ ਦਿਨਾਂ ‘ਚ ਤੁਸੀ ਮੁਲਤਾਨੀ, ਖੀਰੇ ਜਾਂ ਚੰਦਨ ਦਾ ਧੂੜਾ ਲਗਾ ਸਕਦੇ ਹੋ।

ਅੱਖਾਂ ਦਾ ਰੱਖੋ ਖਾਸ ਧਿਆਨ
ਰਾਤ ਨੂੰ ਸੌਣ ਤੋਂ ਪਹਿਲਾਂ ਅੱਖਾਂ ਦੇ ਉਪਰ ਕਰੀਮ ਅਤੇ eye drop ਪਾਉਣਾ ਨਾ ਭੁਲੋ। ਅੱਖ ਦਾ ਸਤਹ ਖੇਤਰ ਸਭ ਤੋਂ ਸੰਵੇਦਨਸ਼ੀਲ ਹਿੱਸਾ ਹੈ, ਇਸ ਲਈ ਇਸ ਨੂੰ ਵਾਧੂ ਦੇਖਭਾਲ ਦੀ ਜ਼ਰੂਰਤ ਹੈ। ਅੱਖਾਂ ਦੇ ਆਲੇ ਦੁਆਲੇ ਦੀ ਚਮੜੀ ‘ਤੇ ਹੋ ਰਹੇ ਕਾਲੇ ਦਾਗਾ ਨੂੰ ਦੂਰ ਕਰਨ ਦੇ ਨਾਲ ਹੀ ਝੁਰੀਆਂ ਨੂੰ ਦੂਰ ਕਰਨ ਲਈ ਅੱਖਾਂ ਦੀ ਕਰੀਮ ਦਾ ਇਸਤੇਮਾਲ ਕਰਨਾ ਬਹੁਤ ਜਰੂਰੀ ਹੁੰਦਾ ਹੈ ਇਸ ਲਈ ਰਾਤ ਨੂੰ ਸੋਣ ਤੋਂ ਪਹਿਲਾਂ ਅੱਖਾਂ ਦੇ ਹੇਠਾਂ ਕਰੀਮ ਨੂੰ ਲਗਾਉਣਾ ਨਾ ਭੁੱਲਾਂ ਅਤੇ ਨਾਲ ਹੀ ਤੁਸੀ ਅੱਖਾਂ ਵਿੱਚ ਡਰਾਪ ਪਾਉਣਾ ਵੀ ਨਾ ਭੁੱਲੋ। ਇਸ ਤੋਂ ਤੁਹਾਡੇ ਪੂਰੇ ਦਿਨ ਦੀ ਥਕਾਣ ਦੂਰ ਜੋ ਜਾਵੇਗੀ।

ਸਕਿਨ ਨੂੰ ਮੌਇਸਚਰਾਇਜ਼ ਕਰਨਾ ਨਾ ਭੁਲੋ
ਖੁਸ਼ਕ ਚਮੜੀ ਵਿੱਚ ਨਮੀ ਵਾਪਸ ਲਿਆਉਣ ਲਈ ਤੁਸੀ ਨਾ ਸਿਰਫ ਫੇਸ’ਤੇ ਸਗੋਂ ਪੂਰੇ ਸਰੀਰ ;ਤੇ ਕਰੀਮ,ਲੋਸ਼ਨ ਜਾਂ ਨਾਰੀਅਲ ਤੇਲ ਦਾ ਪ੍ਰਯੋਗ ਕਰ ਸਕਿਨ ਉੱਤੇ ਨਮੀ ਲਿਆ ਸਕਦੀਆਂ ਹੋ । ਇਸਨੂੰ ਲਗਾਕੇ ਸੋਣ ਵਲੋਂ ਤੁਹਾਡੀ ਤਵਚਾ ਵਿੱਚ ਨਮੀ ਬਣੀ ਰਹੇਗੀ ਅਤੇ ਸਮਾਂ ਵਲੋਂ ਪਹਿਲਾਂ ਹੋ ਰਹੀ ਝੁੱਰਿਆ ਵੀ ਠੀਕ ਹੋ ਜਾਓਗੇ।

ਵਾਲਾਂ ਦੀਆਂ ਕਰੋ ਮਾਲਿਸ਼
ਸਕਿਨ ਦੇ ਨਾਲ – ਨਾਲ ਤੁਸੀ ਰਾਤ ਨੂੰ ਸੌਣ ਤੋਂ ਪਹਿਲਾਂ ਵਾਲਾਂ ਦੀ ਵੀ ਮਸਾਜ ਕਰ ਸਕਦੇ ਹੋ। ਅਜਿਹਾ ਕਰਨ ਤੋਂ ਤੁਹਾਡੀ ਪੂਰੇ ਦਿਨ ਦੀ ਥਕਾਣ ਦੂਰ ਜੋ ਜਾਂਦੀ ਹੈ ਅਤੇ ਤੁਸੀ ਡੂੰਘਾ ਨੀਂਦ ਸੋ ਪਾਓਗੇ। ਡੂੰਘਾ ਨੀਂਦ ਸੋਣ ਦੇ ਕਾਰਨ ਤੁਹਾਡੀ ਸਕਿਨ ਗਲੋ ਕਰੇਗੀ।

Diabetes ਨੂੰ ਕੰਟਰੋਲ ਕਰਨ ਲਈ ਇਨ੍ਹਾਂ ਚੀਜ਼ਾਂ ਦਾ ਕਰੋ ਇਸਤੇਮਾਲ

0

ਸ਼ੂਗਰ ਇੱਕ ਅਜਿਹੀ ਬਿਮਾਰੀ ਹੈ ਜੋ ਕਿਸੇ ਵਿਅਕਤੀ ਨੂੰ ਅੰਦਰੋਂ ਅਤੇ ਬਾਹਰੋਂ ਕਮਜ਼ੋਰ ਕਰਦੀ ਹੈ। ਇਹ ਅੱਜ ਇੱਕ ਗੰਭੀਰ ਸਮੱਸਿਆ ਬਣ ਗਈ ਹੈ। ਡਾਇਬਿਟੀਜ਼ ਦਾ ਪੂਰੀ ਤਰ੍ਹਾਂ ਇਲਾਜ ਕਰਨਾ ਸੰਭਵ ਨਹੀਂ ਹੈ ਪਰ ਇਸ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕਦਾ ਹੈ। ਇਸ ਦੇ ਲਈ ਸਰੀਰ ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਰੱਖਣਾ ਹੋਵੇਗਾ।

ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਦਾ ਬਹੁਤ ਧਿਆਨ ਰੱਖਣਾ ਪੈਂਦਾ ਹੈ। ਡਾਇਬਿਟੀਜ਼ ਦੇ ਮਰੀਜ਼ਾਂ ਦੀ ਇੱਕ ਵਿਸ਼ੇਸ਼ ਕਿਸਮ ਦੀ ਖੁਰਾਕ ਹੁੰਦੀ ਹੈ। ਉਨ੍ਹਾਂ ਦੀ ਖੁਰਾਕ ਵਿੱਚ ਲਾਪਰਵਾਹੀ ਉਨ੍ਹਾਂ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ।

ਡਾਇਬਿਟੀਜ਼ ਤੋਂ ਪੀੜ੍ਹਤ ਲੋਕਾਂ ਨੂੰ ਦਿਲ ਦੇ ਦੌਰੇ ਦਾ ਵਧੇਰੇ ਖਤਰਾ ਹੁੰਦਾ ਹੈ। ਡਾਇਬਿਟੀਜ਼ ਗੁਰਦੇ ਦੀਆਂ ਸਮੱਸਿਆਵਾਂ ਅਤੇ ਪੈਰਾਂ ਦੀ ਸੁੰਨਤਾ ਦਾ ਕਾਰਨ ਵੀ ਬਣ ਸਕਦੀ ਹੈ। ਸ਼ੂਗਰ ਦੇ ਮਰੀਜ਼ਾਂ ਵਿੱਚ ਚੀਨੀ ਦੇ ਪੱਧਰਾਂ ਨੂੰ ਕੰਟਰੋਲ ਵਿੱਚ ਰੱਖਣ ਲਈ ਫਲ, ਹਰੀਆਂ ਸਬਜ਼ੀਆਂ ਅਤੇ ਸਾਬਤ ਅਨਾਜ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹਨ।

ਹਰੀਆਂ ਸਬਜ਼ੀਆਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇ ਤੁਸੀਂ ਡਾਇਬਿਟੀਜ਼ ਦੇ ਮਰੀਜ਼ ਹੋ, ਤਾਂ ਨਿਸ਼ਚਤ ਤੌਰ ‘ਤੇ ਦੁਪਹਿਰ ਦੇ ਖਾਣੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ ਖਾਓ। ਡਾਇਬਿਟੀਜ਼ ਦੇ ਮਰੀਜ਼ਾਂ ਵਿੱਚ ਪਾਲਕ, ਮੇਥੀ, ਬਾਥੂ, ਬ੍ਰੋਕਲੀ, ਦੁਪਹਿਰ ਦੇ ਖਾਣੇ ‘ਤੇ ਕੌੜੇ ਘੋੜ ਵਰਗੀਆਂ ਸਬਜ਼ੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਇਹਨਾਂ ਵਿੱਚ ਘੱਟ ਕੈਲੋਰੀ ਅਤੇ ਵਧੇਰੇ ਪੋਸ਼ਕ ਤੱਤ ਹੁੰਦੇ ਹਨ ਜੋ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਕੰਟਰੋਲ ‘ਚ ਰੱਖਣ ਵਿੱਚ ਸਹਾਇਤਾ ਕਰਦੇ ਹਨ।ਇਸ ਲਈ ਇਹ ਕੁੱਝ ਵਿਸ਼ੇਸ਼ ਭੋਜਨ ਉਨ੍ਹਾਂ ਲਈ ਮਦਦਗਾਰ ਹੋ ਸਕਦੇ ਹਨ।

ਚਰਬੀ ਵਾਲੀ ਮੱਛੀ

ਜੇ ਤੁਸੀਂ ਨਾਨਵੈਜ ਖਾਣਾ ਪਸੰਦ ਕਰਦੇ ਹੋ ਤਾਂ ਤੁਸੀਂ ਦੁਪਹਿਰ ਦੇ ਖਾਣੇ ਵਿੱਚ ਚਰਬੀ ਵਾਲੀ ਮੱਛੀ ਨੂੰ ਸ਼ਾਮਲ ਕਰ ਸਕਦੇ ਹੋ। ਤੁਸੀਂ ਸਾਰਡੀਨ, ਹੇਰਿੰਗ, ਸਾਲਮਨ ਮੱਛੀ ਵੀ ਖਾ ਸਕਦੇ ਹੋ। ਸ਼ੂਗਰ ਦੇ ਮਰੀਜ਼ਾਂ ਲਈ ਮੱਛੀ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਮੱਛੀ ਵਿੱਚ ਓਮੇਗਾ-3 ਫੈਟੀ ਐਸਿਡ, ਡੀਐਚਏ ਅਤੇ ਈਪੀਏ ਦੀ ਚੰਗੀ ਮਾਤਰਾ ਹੁੰਦੀ ਹੈ।ਚਰਬੀ ਵਾਲੀਆਂ ਮੱਛੀਆਂ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਕੰਟਰੋਲ ਵਿੱਚ ਰੱਖਦੀਆਂ ਹਨ ਅਤੇ ਨਾਲ ਹੀ ਦਿਲ ਨੂੰ ਸਿਹਤਮੰਦ ਰੱਖਦੀਆਂ ਹਨ।

ਦਹੀਂ ਦਾ ਇਸਤੇਮਾਲ

ਡਾਇਬਿਟੀਜ਼ ਦੇ ਮਰੀਜ਼ਾਂ ਵਿੱਚ ਦੁਪਹਿਰ ਦੇ ਖਾਣੇ ‘ਤੇ ਦਹੀਂ ਸ਼ਾਮਲ ਹੋਣਾ ਲਾਜ਼ਮੀ ਹੈ। ਦਹੀਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਦਹੀਂ ਵਿੱਚ ਕੈਲਸ਼ੀਅਮ, ਪ੍ਰੋਟੀਨ ਅਤੇ ਪੋਸ਼ਕ ਤੱਤਾਂ ਦੀ ਚੰਗੀ ਮਾਤਰਾ ਹੁੰਦੀ ਹੈ। ਦਹੀਂ ਪ੍ਰਤੀਰੋਧਤਾ ਨੂੰ ਵੀ ਮਜ਼ਬੂਤ ਕਰਦਾ ਹੈ।

ਸਾਬਤ ਅਨਾਜ ਅਤੇ ਦਾਲਾਂ

ਸ਼ੂਗਰ ਦੇ ਮਰੀਜ਼ਾਂ ਲਈ ਸਾਬਤ ਅਨਾਜ ਅਤੇ ਦਾਲਾਂ ਬਹੁਤ ਫਾਇਦੇਮੰਦ ਹੁੰਦੀਆਂ ਹਨ।ਸਾਬਤ ਅਨਾਜ ਅਤੇ ਦਾਲਾਂ ਵਿੱਚ ਪੌਸ਼ਟਿਕ ਤੱਤ ਭਰਪੂਰ ਹੁੰਦੇ ਹਨ। ਇਹ ਪ੍ਰੋਟੀਨ, ਪੋਟਾਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ। ਸ਼ੂਗਰ ਦੇ ਮਰੀਜ਼ਾਂ ਵਿੱਚ ਦੁਪਹਿਰ ਦੇ ਖਾਣੇ ‘ਤੇ ਦਾਲਾਂ ਅਤੇ ਸਾਬਤ ਅਨਾਜ ਸ਼ਾਮਲ ਹੋਣੇ ਚਾਹੀਦੇ ਹਨ। ਇਹ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਕੰਟਰੋਲ ਵਿੱਚ ਰੱਖਣ ਵਿੱਚ ਮਦਦ ਕਰਦਾ ਹੈ।