Home Blog Page 2478

ਭ੍ਰਿਸ਼ਟ ਮੰਤਰੀਆਂ ਨੂੰ ਬਰਖ਼ਾਸਤ ਕਰਨ ਲਈ ‘ਆਪ’ ਵੱਲੋਂ ਰਾਜਪਾਲ ਨੂੰ ਮੰਗ ਪੱਤਰ

0

ਕੈਪਟਨ ਅਮਰਿੰਦਰ ਸਿੰਘ ਭ੍ਰਿਸ਼ਟ ਮੰਤਰੀਆਂ ਨੂੰ ਬਚਾਉਣ ‘ਤੇ ਲੱਗੇ, ਪ੍ਰਧਾਨ ਸਿੱਧੂ ਨੇ ਵੀ ਚੁੱਪ ਵੱਟੀ: ਹਰਪਾਲ ਸਿੰਘ ਚੀਮਾ

ਧਰਮਸੋਤ ਵਾਂਗ ਰਾਣਾ ਸੋਢੀ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੱਧੂ ਅਤੇ ਭਾਰਤ ਭੂਸ਼ਣ ਆਸ਼ੂ ਦੇ ਘਰ ਘੇਰੇਗੀ ‘ਆਪ’

ਚੰਡੀਗੜ੍ਹ : ਕਾਂਗਰਸ  ਸਰਕਾਰ ਦੇ ਮਹਾਂਭ੍ਰਿਸ਼ਟ ਅਤੇ ਬਦਨਾਮ ਮੰਤਰੀਆਂ ਦੀ ਤੁਰੰਤ ਬਰਖ਼ਾਸਤਗੀ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਮਾਨਯੋਗ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੇ ਇਸ ਵਫ਼ਦ ‘ਚ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਸਨ। ‘ਆਪ’  ਦੇ ਵਫ਼ਦ ਵੱਲੋਂ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਨ ਆਸ਼ੂ ਉਤੇ ਬਹੁ ਕਰੋੜੀ ਘੁਟਾਲੇ- ਘਪਲੇ ਕਰਨ ਦਾ ਦੋਸ਼ ਲਾਉਂਦੇ ਹੋਏ ਇਨਾਂ ਨੂੰ ਮੰਤਰੀ ਮੰਡਲ ‘ਚੋਂ ਤੁਰੰਤ ਬਰਖ਼ਾਸਤ ਕਰਕੇ ਇਨਾਂ ਉਪਰ ਫ਼ੌਜ਼ਦਾਰੀ ਮੁਕੱਦਮੇ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦੇ ਅੱਧਾ ਦਰਜਨ ਮੰਤਰੀ ਨਾ ਕੇਵਲ ਭ੍ਰਿਸ਼ਟਾਚਾਰ ਦੇ ਵੱਡੇ ਮਾਮਲਿਆਂ ‘ਚ ਘਿਰੇ ਹੋਏ ਹਨ, ਸਗੋਂ ਬੱਚੇ- ਬੱਚੇ ‘ਚ ਬਦਨਾਮ ਹੋ ਚੁੱਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਹਾਈਕਮਾਨ ਸਮੇਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜ਼ੁਬਾਨ ਇਨਾਂ ਵਿਰੁੱਧ ਨਹੀਂ ਖੁੱਲੀ, ਕਾਰਵਾਈ ਕਰਨਾ ਤਾਂ ਦੂਰ ਦੀ ਗੱਲ ਹੈ।  ਉਨਾਂ ਕਿਹਾ ਕਿ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਇਨਾਂ ਭ੍ਰਿਸ਼ਟ ਮੰਤਰੀਆਂ ਨੂੰ ਬਰਖ਼ਾਸਤ ਕਰਨ ਲਈ ਅੱਜ ਮਾਨਯੋਗ ਰਾਜਪਾਲ ਨੂੰ ਬੇਨਤੀ ਕੀਤੀ ਹੈ। ਚੀਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਰਲਸ਼ਿਪ ਦੇ ਫੰਡਾਂ ਵਿੱਚ ਕਰੋੜਾਂ ਦਾ ਘੋਟਾਲਾ ਕੀਤਾ ਹੈ, ਜਿਸ ਕਾਰਨ ਦੋ ਲੱਖ ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਭਾਂਵੇਂ ਸੀ.ਬੀ.ਆਈ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੰਤਰੀ ਨੂੰ ਸਰਕਾਰੀ ਅਧਿਕਾਰੀਆਂ ਤੋਂ ਕਲੀਨ ਚਿੱਟ ਦਿਵਾ ਦਿੱਤੀ ਹੈ।

ਰਾਣਾ ਗੁਰਮੀਤ ਸਿੰਘ ਸੋਢੀ ਬਾਰੇ ਚੀਮਾ ਨੇ ਦੱਸਿਆ ਕਿ ਸੋਢੀ ਨੇ ਆਪਣੀ ਐਕੁਆਇਰ ਹੋਈ ਜ਼ਮੀਨ ਦੇ ਬਦਲੇ ਦੋ ਵਾਰ ਰਕਮ ਪ੍ਰਾਪਤ ਕੀਤੀ ਹੈ ਅਤੇ ਤੀਸਰੀ ਵਾਰ ਰਕਮ ਹਾਸਲ ਕਰਨ ਦੇ ਯਤਨ ਕੀਤੇ ਹਨ, ਇਸ ਤਰਾਂ ਇੱਕ ਸੰਵਿਧਾਨਕ ਅਹੁੱਦੇ ‘ਤੇ ਬੈਠੇ ਰਾਣਾ ਸੋਢੀ ਨੇ ਸਰਕਾਰੀ ਖ਼ਜ਼ਾਨੇ ‘ਤੇ ਡਾਕਾ ਮਾਰਿਆ ਹੈ। ਇਸ ਖ਼ਿਲਾਫ਼ ਧੋਖ਼ਾਧੜੀ ਦਾ ਸਿੱਧਾ ਕੇਸ ਬਣਦਾ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ‘ਤੇ ਕੋਰੋਨਾ ਦੇ ਇਲਾਜ ਲਈ ਜ਼ਰੂਰੀ ਫਤਿਹ ਕਿੱਟ ਖ਼ਰੀਦਣ ਵਿੱਚ ਘੋਟਾਲਾ ਕਰਨ ਦੇ ਦੋਸ਼ ਲਾਉਂਦਿਆਂ ਚੀਮਾ ਨੇ ਦੱਸਿਆ ਕਿ ਮੰਤਰੀ ਸਿੱਧੂ ਨੇ ਗਊਸ਼ਾਲਾ ਦੇ ਨਾਂਅ ‘ਤੇ ਮੋਹਾਲੀ ਨੇੜੇ 10 ਏਕੜ ਜ਼ਮੀਨ ‘ਤੇ ਕਬਜਾ ਕੀਤਾ ਹੈ, ਜਿਸ ਦੀ ਕੀਮਤ 100 ਕਰੋੜ ਤੋਂ ਜ਼ਿਆਦਾ ਹੈ। ਜਦੋਂ ਕਿ ਭਾਰਤ ਭੂਸ਼ਣ ਆਸ਼ੂ ਪਹਿਲਾਂ ਹੀ ਕਈ ਤਰਾਂ ਦੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਪਰ ਹੁਣ ਮੰਤਰੀ ਆਸ਼ੂ ਦੇ ਕਰੀਬੀ ਅਧਿਕਾਰੀ ਨੇ ਜੰਡਿਆਲਾ ਗੁਰੂ ਦੇ 8 ਗੋਦਾਮਾਂ ਵਿੱਚ 20 ਕਰੋੜ ਰੁਪਏ ਦੀ ਕਣਕ ਹੀ ਵੇਚ ਦਿੱਤੀ। ਇਸ ਨਾਲ ਪੰਜਾਬ ਦੇ ਖ਼ਜ਼ਾਨੇ ਨੂੰ ਵੱਡਾ ਘਾਟਾ ਪਿਆ ਹੈ।

ਚੀਮਾ ਨੇ ਦੱਸਿਆ ਕਿ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜਿੱਥੇ ਉਦਯੋਗਿਕ ਪਲਾਟ ਵੰਡਣ ਵਿੱਚ ਘੋਟਾਲਾ ਕੀਤਾ ਹੈ, ਉਥੇ ਹੀ ਜੇ.ਸੀ.ਟੀ. ਕੰਪਨੀ ਦੀ ਮੋਹਾਲੀ ਸਥਿਤ 31 ਏਕੜ ਜ਼ਮੀਨ ਨੂੰ ਕੌਡੀਆਂ ਦਾ ਵੇਚ ਦਿੱਤਾ। ਇਹ ਜ਼ਮੀਨ ਵੇਚਣ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ ਸੀ ਅਤੇ ਇਸ ਸੰਬੰਧੀ ਹੋਈ ਜਾਂਚ ‘ਚ ਖੁਲਾਸਾ ਹੋਇਆ ਕਿ ਸਸਤੀ ਜ਼ਮੀਨ ਵੇਚਣ ਨਾਲ ਸਰਕਾਰੀ ਖ਼ਜ਼ਾਨੇ ਨੂੰ 125 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਪੀ.ਪੀ.ਸੀ.ਸੀ. ਪ੍ਰਧਾਨ ਸਮੇਤ ਕਾਂਗਰਸ ਹਾਈਕਮਾਨ ਇਨਾਂ ਭ੍ਰਿਸ਼ਟ ਮੰਤਰੀਆਂ ਨੂੰ ਬਚਾ ਰਹੀ ਹੈ, ਕਿਉਂਕਿ ਲੁੱਟ ਦਾ ਹਿੱਸਾ ਉਪਰ ਤੱਕ ਜਾਂਦਾ ਹੈ। ਇਸ ਕਰਕੇ ਹੀ ਇਨਾਂ ‘ਤੇ ਕੋਈ ਕਾਰਵਾਈ ਨਹੀਂ ਹੁੰਦੀ, ਹਲਾਂਕਿ ਇਨਾਂ ਦੇ ਭ੍ਰਿਸ਼ਟਾਚਾਰ ਦੇ ਕਿੱਸੇ ਆਏ ਦਿਨ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੇ ਹਨ। ਨਵਜੋਤ ਸਿੱਧੂ ਵੱਲੋਂ ਖੇਡੀ ਜਾਂਦੀ ਟਵਿੱਟਰ ਜੰਗ ਬਾਰੇ ਚੀਮਾ ਨੇ ਕਿਹਾ, ‘ਜੇ ਸਿੱਧੂ ਸੱਚਮੁੱਚ ਹੀ ਪੰਜਾਬ ਦਾ ਭਲਾ ਚਹੁੰਦੇ ਹਨ ਤਾਂ ਇਨਾਂ ਭ੍ਰਿਸ਼ਟ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਕਢਵਾਉਣ।’

ਟੋਕੀਓ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਪੰਜਾਬ ਸਰਕਾਰ 12 ਅਗਸਤ ਨੂੰ 15.10 ਕਰੋੜ ਰੁਪਏ ਦੀ ਰਾਸ਼ੀ ਨਾਲ ਕਰੇਗੀ ਸਨਮਾਨਤ – ਰਾਣਾ ਸੋਢੀ

0

ਸਨਮਾਨ ਸਮਾਗਮ ਵਿੱਚ ਮੁੱਖ ਮੰਤਰੀ ਤੇ ਰਾਜਪਾਲ ਵੱਲੋਂ ਵਿਸ਼ੇਸ਼ ਤੌਰ ’ਤੇ ਕੀਤੀ ਜਾਵੇਗੀ ਸ਼ਿਰਕਤ

ਹਾਕੀ ਟੀਮ ਦੇ 11 ਖਿਡਾਰੀਆਂ ਨੂੰ 1-1 ਕਰੋੜ ਰੁਪਏ, ਸੋਨ ਤਮਗਾ ਜੇਤੂ ਜੈਵਲਿਨ ਥਰੋਅਰ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ

ਚੌਥੇ ਸਥਾਨ ’ਤੇ ਆਈ ਮਹਿਲਾ ਹਾਕੀ ਦੀਆਂ ਦੋ ਖਿਡਾਰਨਾਂ ਤੇ ਛੇਵੇਂ ਸਥਾਨ ਉਤੇ ਆਈ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ

ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਹੋਰ ਪੰਜਾਬੀ ਖਿਡਾਰੀਆਂ ਤੇ ਪੈਰਾ ਖਿਡਾਰਨ ਪਲਕ ਕੋਹਲੀ ਨੂੰ 10-10 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 15.10 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਇਹ ਖੁਲਾਸਾ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।ਰਾਣਾ ਸੋਢੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨਮਾਨਤ ਕਰਨਗੇ ਜਦੋਂ ਕਿ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਉਪਰੰਤ ਸਮੂਹ ਖਿਡਾਰੀਆਂ ਨੂੰ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ ਜਾਵੇਗੀ।

ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਵਿਸ਼ੇਸ਼ ਐਲਾਨ ਤਹਿਤ ਪੰਜਾਬ ਦਾ ਪਿਛੋਕੜ ਰੱਖਣ ਵਾਲੇ ਸੋਨ ਤਮਗਾ ਜੇਤੂ ਅਥਲੀਟ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਖੇਡਾਂ ਵਿੱਚ ਤਮਗਾ ਜਿੱਤਿਆ ਹੈ ਜਿਸ ਵਿੱਚ ਕਪਤਾਨ ਤੇ ਉਪ ਕਪਤਾਨ ਸਮੇਤ ਸਭ ਤੋਂ ਵੱਧ ਖਿਡਾਰੀ (11) ਪੰਜਾਬ ਦੇ ਸਨ। ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਇਨਾਂ 11 ਪੰਜਾਬੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ ਤੇ ਕ੍ਰਿਸ਼ਨ ਪਾਠਕ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰਾਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ ਵਿੱਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਅਥਲੈਟਿਕਸ ਦੇ ਡਿਸਕਸ ਫਾਈਨਲ ਮੁਕਾਬਲੇ ਵਿੱਚ ਛੇਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।ਉਨਾਂ ਅੱਗੇ ਦੱਸਿਆ ਕਿ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਦੇ ਹੋਰਨਾਂ ਖਿਡਾਰੀਆਂ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਤੇ ਅੰਗਦਵੀਰ ਸਿੰਘ ਅਤੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਗੁਰਪ੍ਰੀਤ ਸਿੰਘ ਅਤੇ ਪੈਰਾਲੰਪਿਕ ਵਿੱਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ 10-10 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਗਿਆ ਐਲਾਨ

0

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੁੂਕਾ ਅਤੇ ਬਾਕੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਹਨਾਂ ਮਿਹਨਤੀ ਆਗੂਆਂ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਹੈ।

ਉਹਨਾਂ ਵਿੱਚ ਸ. ਬਸੰਤ ਸਿੰਘ ਕੰਗ ਪ੍ਰਧਾਨ ਜਿਲਾ ਸ੍ਰੀ ਮੁਕਤਸਰ ਸਾਹਿਬ, ਸ. ਚਮਕੌਰ ਸਿੰਘ ਮਾਨ ਜਿਲਾ ਬਠਿੰਡਾ ਸ਼ਹਿਰੀ, ਸ. ਕੰਵਲਪ੍ਰੀਤ ਸਿੰਘ ਕਾਕੀ ਜਿਲਾ ਗੁਰਦਾਸਪੁਰ, ਸ. ਦਿਲਬਾਗ ਸਿੰਘ ਬਾਬਾ ਮਣਕੂਮਾਜਰਾ ਜਿਲਾ ਰੋਪੜ੍ਹ, ਸ. ਜਸਬੀਰ ਸਿੰਘ ਧੰਮੀ ਜਿਲਾ ਬਰਨਾਲਾ, ਸ. ਕਰਨੈਲ ਸਿੰਘ ਡਡਿਆਣਾ ਜਿਲਾ ਫਤਿਹਗੜ੍ਹ ਸਾਹਿਬ, ਸ. ਸਰਬਜੀਤ ਸਿੰਘ ਠਾੜਾ ਜਿਲਾ ਫਰੀਦਕੋਟ, ਸ. ਹਵਾ ਸਿੰਘ ਪੂਨੀਆਂ ਜਿਲਾ ਫਾਜਿਲਕਾ, ਸ. ਬਲਵਿੰਦਰ ਸਿੰਘ ਮੱਲਾਂਵਾਲਾ ਖਾਸ ਜਿਲਾ ਫਿਰੋਜਪੁਰ, ਸ. ਇਕਬਾਲ ਸਿੰਘ ਜੌਹਲ ਜਿਲਾ ਹੁਸ਼ਿਆਰਪੁਰ, ਸ. ਗੁਰਦਿਆਲ ਸਿੰਘ ਨਿੱਝਰ ਜਿਲਾ ਜਲੰਧਰ, ਸ. ਗੁਰਿੰਦਰਜੀਤ ਸਿੰਘ ਭੁੱਲਰ ਜਿਲਾ ਕਪੂਰਥਲਾ, ਸ. ਜਸਵਿੰਦਰ ਸਿੰਘ ਤਮਾ ਖੁਰਦ ਪ੍ਰਧਾਨ ਪੁਲਿਸ ਜਿਲਾ ਖੰਨਾ, ਸ. ਅਮਰਜੀਤ ਸਿੰਘ ਲੰਢੇਕੇ ਜਿਲਾ ਮੋਗਾ, ਸ. ਸਰਬਜੀਤ ਸਿੰਘ ਕਾਦੀਮਾਜਰਾ ਜਿਲਾ ਮੋਹਾਲੀ, ਸ. ਦਲਜੀਤ ਸਿੰਘ ਮਾਹੀਚੱਕ ਜਿਲਾ ਪਠਾਨਕੋਟ, ਸ. ਸਤਨਾਮ ਸਿੰਘ ਲਾਦੀਆਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਸ. ਹਰਵਿੰਦਰ ਸਿੰਘ ਕਾਕੜਾ ਪ੍ਰਧਾਨ ਜਿਲਾ ਸੰਗਰੂੁਰ ਦੇ ਨਾਮ ਸਾਮਲ ਹਨ। ਉਹਨਾਂ ਦੱਸਿਆ ਕਿ ਕਿਸਾਨ ਵਿੰਗ ਦੀ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।

ਅਫਗਾਨਿਸਤਾਨ ਤੋਂ ਭਾਰਤੀਆਂ ਦੀ ਵਾਪਸੀ ਲਈ ਜਹਾਜ਼ ਹੋਵੇਗਾ ਰਵਾਨਾ

0

ਅਫਗਾਨਿਸਤਾਨ ਵਿਚ ਤਾਲਿਬਾਨੀ ਅੱਤਵਾਦੀਆਂ ਦੇ ਹਮਲੇ ਤੇਜ਼ ਹੋ ਗਏ ਹਨ। ਇਸ ਕਾਰਨ ਉੱਥੇ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਇਸ ਦੌਰਾਨ ਭਾਰਤੀਆਂ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਖ਼ਬਰ ਹੈ ਕਿ ਅਫਗਾਨਿਸਤਾਨ ਵਿਚ ਸਥਿਤ ਮਜ਼ਾਰ-ਏ-ਸ਼ਰੀਫ ਤੋਂ ਨਵੀਂ ਦਿੱਲੀ ਲਈ ਅੱਜ ਸ਼ਾਮ ਨੂੰ ਇਕ ਵਿਸ਼ੇਸ਼ ਫਲਾਈਟ ਰਵਾਨਾ ਹੋਣ ਵਾਲੀ ਹੈ।

ਇਸ ਲਈ ਮਜ਼ਾਰ-ਏ-ਸ਼ਰੀਫ ਨੇੜੇ ਰਹਿਣ ਵਾਲੇ ਭਾਰਤੀਆਂ ਨੂੰ ਇਸ ਫਲਾਈਟ ਜ਼ਰੀਏ ਸਵਦੇਸ਼ ਪਰਤਣ ਦੀ ਅਪੀਲ ਕੀਤੀ ਗਈ ਹੈ। ਮਜ਼ਾਰ-ਏ-ਸ਼ਰੀਫ ਵਿਚ ਭਾਰਤ ਦੇ ਵਣਜ ਦੂਤਾਵਾਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਵਣਜ ਦੂਤਾਵਾਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਵੀ ਭਾਰਤੀ ਨਾਗਰਿਕ ਵਿਸ਼ੇਸ਼ ਜਹਾਜ਼ ਜ਼ਰੀਏ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ, ਉਹ ਤੁਰੰਤ ਆਪਣੇ ਪੂਰੇ ਨਾਮ, ਪਾਸਪੋਰਟ ਨੰਬਰ, ਐਕਸਪਾਇਰੀ ਤਾਰੀਖ਼ ਦੇ ਨਾਲ ਵਟਸਐਪ ਕਰ ਦੇਣ।

ਦੂਤਾਵਾਸ ਵੱਲੋਂ ਇਸ ਲਈ ਨੰਬਰ ਵੀ ਸ਼ੇਅਰ ਕੀਤੇ ਗਏ ਹਨ। ਇਹ ਨੰਬਰ 0785891303 ਅਤੇ 0785891301 ਹਨ। ਇਸ ਦੇ ਇਲਾਵਾ ਭਾਰਤ ਸਰਕਾਰ ਦੇ ਫ਼ੈਸਲੇ ਅਨੁਸਾਰ ਮਜ਼ਾਰ-ਏ-ਸ਼ਰੀਫ ਵਿਚ ਮੌਜੂਦ ਕੌਂਸਲੇਟ ਵਿਚ ਕੰਮ ਕਰ ਰਹੇ ਭਾਰਤੀ ਕਰਮਚਾਰੀਆਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ।

ਦੇਸੀ ਘਿਓ ਖਾਣ ਨਾਲ ਸਿਹਤ ਨੂੰ ਕਿਹੜੇ – ਕਿਹੜੇ ਮਿਲਦੇ ਹਨ ਫਾਇਦੇ, ਜਾਣੋ

0

ਦੇਸੀ ਘਿਓ ਵੀ ਵਰਤੋਂ ਹਰ ਘਰ ‘ਚ ਹੁੰਦੀ ਹੈ। ਖਾਣ ਵਾਲੀਆਂ ਚੀਜ਼ਾਂ ’ਚ ਦੇਸੀ ਘਿਓ ਚਾਰ ਚੰਦ ਲਾ ਦਿੰਦਾ, ਸਾਰੀਆਂ ਚੀਜ਼ਾਂ ਦਾ ਸਵਾਦ ਦੇਸੀ ਘਿਓ ਦੇ ਬਿਨ੍ਹਾਂ ਪੂਰਾ ਨਹੀਂ ਹੁੰਦਾ ਹੈ। ਦੇਸੀ ਘਿਓ ਨਾ ਸਿਰਫ ਸਵਾਦ ਨਾਲ ਜੁੜਿਆ ਬਲਕਿ ਇਸ ਦੇ ਸਿਹਤ ਨੂੰ ਵੀ ਬਹੁਤ ਫਾਇਦੇ ਮਿਲਦੇ ਹਨ। ਦਰਅਸਲ ਗਰਮੀ ਦੀ ਤੁਲਣਾ ਵਿਚ ਦੇਸੀ ਘਿਓ ਦਾ ਸੇਵਨ ਸਰਦੀ ਦੇ ਮੌਸਮ ਜ਼ਿਆਦਾ ਕਰਨਾ ਚਾਹੀਦਾ ਹੈ। ਸਰਦੀ ਦਾ ਮੌਸਮ ਦੇਸੀ ਘਿਓ ਦੇ ਸੇਵਨ ਲਈ ਸਭ ਤੋਂ ਵਧੀਆ ਮੰਨਿਆ ਗਿਆ ਹੈ। ਇਹ ਠੰਡ ’ਚ ਸਰੀਰ ਨੂੰ ਜ਼ਰੂਰੀ ਗਰਮੀ ਪ੍ਰਦਾਨ ਕਰਦਾ ਹੈ।

ਦੱਸ ਦਈਏ ਕਿ ਦੇਸੀ ਘਿਓ ਨੂੰ ਬਰੇਨ ਫੂਡ ਵੀ ਕਿਹਾ ਜਾਂਦਾ ਹੈ, ਕਿਉਂਕਿ ਇਹ ਦਿਮਾਗ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਨਾਲ ਹੀ ਦੇਸੀ ਘਿਓ ‘ਚ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਰੋਸ਼ਨੀ ਲਈ ਬਹੁਤ ਵਧੀਆ ਹੁੰਦਾ ਹੈ। ਦੇਸੀ ਘਿਓ ਆਈ ਪ੍ਰੇਸ਼ਰ ਨੂੰ ਕੰਟਰੋਲ ਕਰਦਾ ਹੈ ਅਤੇ ਇਹ ਗਲੂਕੋਮਾ ਦੇ ਮਰੀਜਾਂ ਲਈ ਵੀ ਬਹੁਤ ਫਾਇਦੇਮੰਦ ਹੈ। ਸਰਦੀ ਦੇ ਮੌਸਮ ‘ਚ ਸਕਿਨ ਦਾ ਰੁੱਖਾ ਹੋ ਜਾਣਾ ਆਮ ਗੱਲ ਹੈ ਅਜਿਹੇ ਵਿਚ ਦੇਸੀ ਘੀ ਬਹੁਤ ਲਾਭਕਾਰੀ ਹੈ। ਇਸ ’ਚ ਫੈਟੀ ਐਸਿਡ ਹੁੰਦੇ ਹਨ ਜੋ ਬੇਜਾਨ ਅਤੇ ਰੂਖੀ ਸਕਿਨ ’ਚ ਜਾਨ ਪਾ ਦਿੰਦੇ ਹਨ।

ਗਠੀਏ ਦੇ ਮਰੀਜ਼ਾਂ ਲਈ ਦੇਸੀ ਘਿਓ ਬਹੁਤ ਫਾਇਦੇਮੰਦ ਹੈ ਜੋੜਾਂ ਉਤੇ ਘਿਓ ਨਾਲ ਮਾਲਿਸ਼ ਕਰਨ ਨਾਲ ਸੋਜ ਦੂਰ ਹੁੰਦੀ ਹੈ ਇਕ ਚਮਚ ਗਾਂ ਦੇ ਘਿਓ ਵਿਚ ਇਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖਾਲੀ ਪੇਟ ਅਤੇ ਰਾਤ ਨੂੰ ਸੋਣ ਦੇ ਸਮੇਂ ਖਾਓ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧੇਗੀ। ਦੇਸੀ ਘਿਓ ਖਾਣ ਨਾਲ ਕਈ ਬਿਮਾਰੀਆਂ ਦੂਰ ਰਹਿੰਦੀਆਂ ਹਨ। ਦੇਸੀ ਘਿਓ ਦਾ ਸੇਵਨ ਭਾਵੇਂ ਸਬਜ਼ੀ ’ਚ ਪਾ ਕੇ ਕਰ ਲਵੋ ਜਾਂ ਇਸ ਨੂੰ ਉਵੇਂ ਵੀ ਖਾ ਸਕਦੇ ਹਾਂ। ਸਰਦੀਆਂ ’ਚ ਦੇਸੀ ਘਿਓ ਨਾਲ ਆਟੇ, ਚੌਲਾਂ ਅਤੇ ਅਲਸੀ ਦੀਆਂ ਪਿੰਨੀਆਂ ਵੀ ਬਣਦੀਆਂ ਹਨ ਜਿਸ ਨਾਲ ਸਰੀਰ ਨੂੰ ਫਾਇਦਾ ਹੁੰਦਾ ਹੈ।

‘ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ’

0

ਕਾਂਗਰਸ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਸਿੱਖਿਆ ਖੇਤਰ ‘ਚ ਨਿਕਲੇ ਸਕਾਰਾਤਮਕ ਨਤੀਜੇ: ਸਿੱਖਿਆ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਰਟ ਸਕੂਲ ਮੁਹਿੰਮ ਤਹਿਤ ਹੁਣ ਬਲਾਕ ਪੱਧਰ ‘ਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਨੂੰ ਸਮਾਰਟ ਦਫਤਰ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਬੀਪੀਈਓ) ਦਫਤਰਾਂ ਨੂੰ ਸਮਾਰਟ ਦਫਤਰਾਂ ਵਿੱਚ ਬਦਲਣ ਲਈ 1.11 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਵਿੱਚ ਸਮੁੱਚੇ ਸਿੱਖਿਆ ਵਿਭਾਗ ਨੇ ਆਨਲਾਈਨ ਢੰਗ ਰਾਹੀਂ ਆਪਸੀ ਤਾਲਮੇਲ ਬਣਾਈ ਰੱਖਿਆ ਅਤੇ ਇਸੇ ਲਈ ਬੀਪੀਈਓ ਦਫਤਰਾਂ ਦਾ ਨਵੀਨੀਕਰਨ ਸਮੇਂ ਦੀ ਲੋੜ ਸੀ ਤਾਂ ਜੋ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਹੋਰ ਕੰਮਾਂ ਤੋਂ ਇਲਾਵਾ ਬੀਪੀਈਓ ਦਫਤਰਾਂ ਦੀਆਂ ਇਮਾਰਤਾਂ ਦੀ ਲੋੜੀਂਦੀ ਮੁਰੰਮਤ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਮਾਰਟ ਦਫਤਰ, ਬੀਪੀਈਓਜ਼ ਨੂੰ ਆਧੁਨਿਕ ਤਕਨਾਲੋਜੀ ਦੀ ਸਹਾਇਤਾ ਨਾਲ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਕਰਨ ਲਈ ਢੁੱਕਵਾਂ ਮਾਹੌਲ ਪ੍ਰਦਾਨ ਕਰਨਗੇ। ਉਨਾਂ ਕਿਹਾ ਕਿ ਗ੍ਰਾਂਟਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਅਤੇ ਸਖਤ ਮਿਹਨਤ ਸਦਕਾ ਹੀ ਸਕੂਲੀ ਸਿੱਖਿਆ ਦੇ ਹਰੇਕ ਖੇਤਰ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਨਤੀਜਿਆਂ ਅਤੇ ਦਾਖਲਿਆਂ ਵਿੱਚ ਸੁਧਾਰ ਤੋਂ ਇਲਾਵਾ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਦੇ ਮੋਹਰੀ ਵਜੋਂ ਉੱਭਰਿਆ ਹੈ। ਉਨਾਂ ਅੱਗੇ ਕਿਹਾ ਕਿ ਉੱਚ-ਪੱਧਰੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਹਿੱਤ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

ਨਵਲਬੇਨ ਬਣੀ ਹੋਰ ਮਹਿਲਾਵਾਂ ਲਈ ਪ੍ਰੇਰਨਾਸ੍ਰੋਤ, ਇੱਕ ਸ਼ੌਕ ਨੇ ਬਣਾ ਦਿੱਤਾ ਕਰੋੜਪਤੀ

0

ਗੁਜਰਾਤ : ਕੋਰੋਨਾ ਕਾਲ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਵਪਾਰ ਠੱਪ ਹੋ ਗਿਆ ਤੇ ਬਹੁਤ ਸਾਰੇ ਲੋਕਾਂ ਦਾ ਕੰਮ ਬੰਦ ਹੋ ਗਿਆ ਸੀ। ਉਸੇ ਸਮੇਂ ਦੌਰਾਨ ਇੱਕ ਮਹਿਲਾ ਨੇ ਆਪਣੀ ਮਿਹਨਤ ਸਦਕਾ ਬਹੁਤ ਸਾਰੀ ਕਮਾਈ ਕੀਤੀ ਤੇ ਉਹ ਹੋਰਨਾਂ ਮਹਿਲਾਵਾਂ ਲਈ ਮਿਸਲ ਬਣੀ।

ਗੁਜਰਾਤ ਦੇ ਬਨਾਸਕਾਂਠਾ ਦੀ 62 ਸਾਲਾ ਇੱਕ ਮਹਿਲਾ ਹੋਰਨਾਂ ਮਹਿਲਾਵਾਂ  ਲਈ ਪ੍ਰੇਰਣਾ ਬਣ ਗਈ ਹੈ। ਇਸ ਮਹਿਲਾ ਦਾ ਨਾਂ ਹੈ ਨਵਲਬੇਨ ਦਲਸੰਗਭਾਈ ਚੌਧਰੀ। ਹਾਲ ਹੀ ਵਿਚ ਨਵਲਬੇਨ ਨੇ ਇਕ ਅਜਿਹਾ ਮੁਕਾਮ ਹਾਸਲ ਕੀਤਾ ਹੈ, ਜਿਸ ਬਾਰੇ ਕਈ ਲੋਕਾਂ ਦਾ ਮੰਨਣਾ ਹੈ ਕਿ ਇਹ ਸੰਭਵ ਨਹੀਂ ਸੀ। ਉਨ੍ਹਾਂ ਨੇ ਕੋਰੋਨਾ ਦੇ ਸਮੇਂ ਦੁੱਧ ਵੇਚ ਕੇ ਹੈਰਾਨ ਕਰ ਦੇਣ ਵਾਲੀ ਮੋਟੀ ਕਮਾਈ ਕੀਤੀ।

ਨਵਲਬੇਨ ਨੂੰ ਸ਼ੁਰੂ ਤੋਂ ਹੀ ਗਾਵਾਂ-ਮੱਝਾਂ ਪਾਲਣ ਦਾ ਸ਼ੌਂਕ ਰਿਹਾ ਹੈ। ਜਦੋਂ ਕੋਰੋਨਾ ਕਾਲ ਵਿਚ ਲੋਕਾਂ ਦੀਆਂ ਨੌਕਰੀਆਂ ਖੁੱਸ ਗਈਆਂ ਸਨ ਤਾਂ ਨਵਲਬੇਨ ਦਾ ਇਹ ਸ਼ੌਂਕ ਹੀ ਕਮਾਈ ਦਾ ਜ਼ਰੀਆ ਬਣ ਗਿਆ। ਉਨ੍ਹਾਂ ਨੇ ਕੋਰੋਨਾ ਦੇ ਸਮੇਂ ਦੁੱਧ ਵੇਚ ਕੇ ਹੈਰਾਨ ਕਰ ਦੇਣ ਵਾਲੀ ਕਮਾਈ ਕੀਤੀ। ਨਵਲਬੇਨ ਨੇ 2020 ’ਚ 1.10 ਕਰੋੜ ਰੁਪਏ ਦਾ ਦੁੱਧ ਵੇਚਿਆ।

ਪਿਛਲੇ ਸਾਲ ਨਵਲਬੇਨ ਨੇ ਆਪਣੇ ਘਰ ਦੁੱਧ ਦੀ ਡੇਅਰੀ ਸ਼ੁਰੂ ਕੀਤੀ। ਅੱਜ ਉਨ੍ਹਾਂ ਕੋਲ 80 ਮੱਝਾਂ, 45 ਗਾਵਾਂ ਹਨ। ਨਵਲਬੇਨ ਨੇ 2020 ’ਚ 1.10 ਕਰੋੜ ਰੁਪਏ ਦਾ ਦੁੱਧ ਵੇਚਿਆ। ਉਨ੍ਹਾਂ ਨੂੰ ਇਸ ਤੋਂ ਹਰ ਮਹੀਨੇ 3.50 ਲੱਖ ਰੁਪਏ ਦਾ ਮੁਨਾਫ਼ਾ ਹੋਇਆ। ਇਸ ਤੋਂ ਪਹਿਲਾਂ 2019 ਵਿਚ ਉਨ੍ਹਾਂ ਨੇ 87.95 ਲੱਖ ਰੁਪਏ ਦਾ ਦੁੱਧ ਵੇਚਿਆ ਸੀ। ਨਵਲਬੇਨ ਦਾ ਕਹਿਣਾ ਹੈ ਕਿ ਇਹ ਕੰਮ 20-25 ਗਾਵਾਂ-ਮੱਝਾਂ ਨਾਲ ਸ਼ੁਰੂ ਕੀਤਾ ਸੀ। ਨਵਲਬੇਨ ਜੋ ਹਰ ਰੋਜ਼ ਦੁੱਧ ਚੋਂਧੀ ਹੈ, ਹੁਣ ਉਸ ਦੀ ਡੇਅਰੀ ਵਿਚ 15 ਕਾਮੇ ਕਰ ਰਹੇ ਹਨ। ਉਹ ਪਿੰਡ ਦੇ ਲੋਕਾਂ ਲਈ ਦੁੱਧ ਦੀ ਜ਼ਰੂਰਤ ਨੂੰ ਪੂਰਾ ਕਰਦੀ ਹੈ।

ਨਵਲਬੇਨ ਦੇ 4 ਮੁੰਡੇ ਹਨ ਜੋ ਕਿ ਪੜ੍ਹਾਈ ਕਰ ਰਹੇ ਹਨ ਅਤੇ ਸ਼ਹਿਰਾਂ ’ਚ ਕੰਮ ਕਰਨ ਜਾਂਦੇ ਹਨ। ਉਨ੍ਹਾਂ ਅਨੁਸਾਰ ਉਸ ਦੇ ਚਾਰੋਂ ਪੁੱਤਰ ਉਸ ਨਾਲੋਂ ਬਹੁਤ ਘੱਟ ਕਮਾਉਂਦੇ ਹਨ।