Home Blog Page 2479

ਜੇਕਰ ਤੁਸੀਂ ਮੁਹਾਸਿਆਂ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਆਸਾਨ ਟਿਪਸ

0

ਅੱਜ ਦੇ ਸਮੇਂ ਵਿੱਚ, ਹਰ ਵਿਅਕਤੀ ਵਿੱਚ ਸੁੰਦਰ ਦਿਖਣ ਦਾ ਜਨੂੰਨ ਹੁੰਦਾ ਹੈ। ਉਹ ਹਮੇਸ਼ਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਚਿਹਰੇ ‘ਤੇ ਕੋਈ ਮੁਹਾਸੇ ਜਾਂ ਦਾਗ ਨਾ ਹੋਣ। ਕਈ ਵਾਰ ਅਸੀਂ ਬਿਨਾਂ ਕਿਸੇ ਕਰੀਮ ਦੀ ਜਾਂਚ ਕੀਤੇ ਇਸਦੀ ਵਰਤੋਂ ਕਰਦੇ ਹਾਂ ਜਿਸ ਕਾਰਨ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਨਾਲ ਲੜਨਾ ਪੈਂਦਾ ਹੈ। ਪਰ ਚਿੰਤਾ ਕਰਨ ਦੀ ਕੋਈ ਗੱਲ ਨਹੀਂ, ਅੱਜ ਅਸੀਂ ਤੁਹਾਡੇ ਲਈ ਕੁੱਝ ਅਜਿਹੇ ਸੁਝਾਅ ਲੈ ਕੇ ਆਏ ਹਾਂ। ਜੋ ਤੁਹਾਨੂੰ ਆਪਣਾ ਚਿਹਰਾ ਸਾਫ ਕਰਨ ਵਿੱਚ ਮਦਦ ਕਰੇਗਾ ਤਾਂ ਆਓ ਜਾਣਦੇ ਹਾਂ ਉਨ੍ਹਾਂ ਟਿਪਸ ਬਾਰੇ ..

ਸ਼ਹਿਦ: ਸ਼ਹਿਦ ਵਿੱਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਮੁਹਾਸੇ ਤੋਂ ਛੁਟਕਾਰਾ ਪਾਉਣ ਵਿੱਚ ਸਹਾਇਤਾ ਕਰ ਸਕਦੇ ਹਨ। ਰੋਜ਼ਾਨਾ ਸ਼ਹਿਦ ਦਾ ਸੇਵਨ ਕਰਨ ਨਾਲ ਜਾਂ ਚਿਹਰੇ ‘ਤੇ ਸ਼ਹਿਦ ਲਗਾਉਣ ਨਾਲ ਤੁਸੀਂ ਮੁਹਾਸੇ ਦੀ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ।

ਐਲੋਵੇਰਾ: ਐਲੋਵੇਰਾ ਦੇ ਜੂਸ ਦਾ ਸੇਵਨ ਸਰੀਰ ਵਿੱਚੋਂ ਮਾੜੇ ਪਦਾਰਥਾਂ ਨੂੰ ਬਾਹਰ ਕੱਣ ਵਿੱਚ ਸਹਾਇਤਾ ਕਰਦਾ ਹੈ। ਐਲੋਵੇਰਾ ਦਾ ਜੂਸ ਮੁਹਾਸੇ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ।

ਗ੍ਰੀਨ ਟੀ: ਗ੍ਰੀਨ ਟੀ ਵਿੱਚ ਸਾੜ ਵਿਰੋਧੀ ਗੁਣ ਹੁੰਦੇ ਹਨ ਜੋ ਸੋਜ ਅਤੇ ਲਾਲੀ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ। ਗ੍ਰੀਨ ਟੀ ਦੇ ਸੇਵਨ ਨਾਲ ਮੁਹਾਸੇ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ। ਤੁਸੀਂ ਇਸ ਦੇ ਪੈਕਟ ਨੂੰ ਠੰਡਾ ਕਰ ਸਕਦੇ ਹੋ ਅਤੇ ਮੁਹਾਸੇ ਦੇ ਸਥਾਨ ਤੇ ਇਸਦੀ ਵਰਤੋਂ ਕਰ ਸਕਦੇ ਹੋ।

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ PUAADA ਇਸ ਤਾਰੀਖ ਨੂੰ ਹੋਵੇਗੀ ਰਿਲੀਜ਼

0

ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਦਾ ਹਰ ਵਿਅਕਤੀ ਤੇ ਵਪਾਰ ਪ੍ਰਭਾਵਿਤ ਹੋਇਆ ਹੈ। ਇਸ ਮਹਾਂਮਾਰੀ ਕਾਰਨ ਹਰ ਕਿਸੇ ਨੂੰ ਆਰਥਿਕ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ।ਇਸੇ ਤਰ੍ਹਾਂ ਸਿਨੇਮਾ ਘਰ ਵੀ ਇਸ ਤੋਂ ਪ੍ਰਭਾਵਿਤ ਹੋਏ ਹਨ। ਬਹੁਤ ਸਮੇਂ ਤੱਕ ਇਨ੍ਹਾਂ ਨੂੰ ਬੰਦ ਰੱਖਿਆ ਗਿਆ ਹੈ। ਇਸੇ ਦੌਰਾਨ ਸਿਨੇਮਾ ਥੋੜ੍ਹੇ ਸਮੇਂ ਲਈ ਖੁੱਲ੍ਹੇ ਪਰ ਦੂਜੀ ਲਹਿਰ ਕਾਰਨ ਸਿਰਫ ਭਾਰਤ ’ਚ ਮੁੜ ਤੋਂ ਬੰਦ ਹੋ ਗਏ। ਹੁਣ ਅਖੀਰ ’ਚ ਅਜਿਹਾ ਲੱਗਦਾ ਹੈ ਕਿ ਹੁਣ ਹੌਲੀ-ਹੌਲੀ ਪਹਿਲਾਂ ਵਾਂਗ ਲੋਕ ਸਿਨੇਮਾ ਘਰਾਂ ‘ਚ ਜਾ ਸਕਣਗੇ। ਇਸ ਹਫਤੇ ਆਖਿਰਕਾਰ ਡੇਢ ਸਾਲ ਬਾਅਦ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫਿਲਮ ‘ਪੁਆੜਾ’ ਵੱਡੇ ਪਰਦੇ ’ਤੇ ਰਿਲੀਜ਼ ਹੋਣ ਜਾ ਰਹੀ ਹੈ।

‘ਪੁਆੜਾ’ ਇਕ ਪੰਜਾਬੀ ਸ਼ਬਦ ਹੈ, ਜਿਸ ਦਾ ਅਰਥ ਹੈ ਪੰਗਾ/ਝਗੜਾ ਤੇ ਟਰੇਲਰ ਦੇਖਣ ਤੋਂ ਬਾਅਦ ਕੋਈ ਵੀ ਦੇਖ ਸਕਦਾ ਹੈ ਕਿ ਇਹ ‘ਪੁਆੜਾ’ ਕਾਮੇਡੀ, ਮਨੋਰੰਜਨ, ਰੋਮਾਂਸ ਤੇ ਪਾਗਲਪਣ ਨਾਲ ਭਰਿਆ ਹੈ। ਐਮੀ ਕਹਿੰਦੇ ਹਨ, ‘ਇਹ ਹਰ ਕਿਸੇ ਲਈ ਦੋ ਘੰਟੇ ਦੇਖ ਕੇ, ਆਪਣੀਆਂ ਸਾਰੀਆਂ ਚਿੰਤਾਵਾਂ ਨੂੰ ਭੁੱਲ ਜਾਣ ਤੇ ਸਿਨੇਮਾਘਰਾਂ ’ਚ ਹਾਸੇ-ਮਜ਼ਾਕ ਦਾ ਮਜ਼ਾ ਲੈਣ ਲਈ ਇਕਦਮ ਸਹੀ ਫ਼ਿਲਮ ਹੈ।’

ਐਮੀ ਵਿਰਕ ਤੇ ਸੋਨਮ ਬਾਜਵਾ ਨੇ ਕਈ ਫਿਲਮਾਂ ‘ਚ ਇੱਕਠੇ ਕੰਮ ਕੀਤਾ ਹੈ ਤੇ ਹਰ ਵਾਰ ਜਦੋਂ ਉਹ ਸਕ੍ਰੀਨ ’ਤੇ ਆਏ ਤਾਂ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ।ਇਸ ’ਤੇ ਸੋਨਮ ਬਾਜਵਾ ਕਹਿੰਦੀ ਹੈ, ‘ਸਾਡੀ ਕੈਮਿਸਟਰੀ ਸੁਭਾਵੀ ਹੈ ਤੇ ਸਕ੍ਰੀਨ ’ਤੇ ਜਾਦੂ ਚਲਾਉਂਦੀ ਹੈ। ਸਾਡੀ ਪਹਿਲੀ ਫ਼ਿਲਮ ਤੋਂ ਹੀ ਐਮੀ ਤੇ ਮੈਨੂੰ ਇੱਕ-ਦੂਜੇ ਨਾਲ ਹਮੇਸ਼ਾ ਤੋਂ ਸਹਿਜਤਾ ਮਿਲੀ ਹੈ ਤੇ ਇਹੀ ਦਰਸ਼ਕਾਂ ਨੂੰ ਪਸੰਦ ਹੈ।’ ਇਹ ਦੋਵੇਂ ਮੁੱਖ ਜੋੜੀ ਦੇ ਰੂਪ ’ਚ ਸਕ੍ਰੀਨ ’ਤੇ ਚੌਥੀ ਵਾਰ ਜਾਦੂ ਚਲਾਉਣ ਲਈ ਕਾਫੀ ਉਤਸ਼ਾਹਿਤ ਹਨ।

ਰੁਪਿੰਦਰ ਚਾਹਲ ਵਲੋਂ ਡਾਇਰੈਕਟ ‘ਪੁਆੜਾ’, ਏ ਐਂਡ ਏ ਪਿਕਚਰਜ਼ ਦੇ ਅਤੁਲ ਭੱਲਾ ਤੇ ਬ੍ਰੈਟ ਫ਼ਿਲਮਜ਼ ਦੇ ਪਵਨ ਗਿੱਲ, ਅਨੁਰਾਗ ਸਿੰਘ, ਅਮਨ ਗਿੱਲ ਵਲੋਂ ਨਿਰਮਿਤ, ਜ਼ੀ ਸਟੂਡੀਓਜ਼ ਵਲੋਂ ਇਸ ਵੀਰਵਾਰ 12 ਅਗਸਤ ਨੂੰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ।

ਕੈਨੇਡਾ ਨੇ ਫਿਰ ਲਗਾਈ ਉਡਾਣਾਂ ਤੇ ਰੋਕ, ਪਾਬੰਦੀਆਂ ‘ਚ ਕੀਤੀ ਤਬਦੀਲੀ

0

ਕੈਨੇਡਾ ਨੇ ਸੋਮਵਾਰ ਨੂੰ ਕੋਰੋਨਾ ਮਹਾਂਮਾਰੀ ਦੇ ਚਲਦੇ ਭਾਰਤ ਤੋਂ ਸਿੱਧੀ ਉਡਾਣਾਂ ‘ਤੇ ਰੋਕ ਨੂੰ 21 ਸਤੰਬਰ ਤੱਕ ਵਧਾ ਦਿੱਤਾ ਹੈ। ਕੈਨੇਡਾ ਨੇ ਆਪਣੀ ਬਾਰਡਰਾਂ ਦੇ ਅੰਦਰ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਇਹ ਫੈਸਲਾ ਲਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਦੱਖਣ ਏਸ਼ੀਆਈ ਦੇਸ਼ ਦੇ ਸਥਾਈ ਸੰਘਰਸ਼ ਦੇ ਵਿੱਚ ਭਾਰਤ ਤੋਂ ਸਿੱਧੀ ਯਾਤਰੀ ਉਡਾਣਾਂ ‘ਤੇ ਰੋਕ ਹੁਣ 21 ਸਤੰਬਰ 2021 ਤੱਕ ਰਹੇਗੀ। ਇਹ ਜਾਣਕਾਰੀ ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਵਲੋਂ ਦਿੱਤੀ ਗਈ ਹੈ।

ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੀ ਸਿਹਤ ਸਲਾਹ ਦੇ ਅਧਾਰ ਤੇ ਭਾਰਤ ਤੋਂ ਕੈਨੇਡਾ ਲਈ ਸਾਰੀਆਂ ਸਿੱਧੀਆਂ ਵਪਾਰਕ ਅਤੇ ਪ੍ਰਾਈਵੇਟ ਯਾਤਰੀ ਉਡਾਣਾਂ ‘ਤੇ ਪਾਬੰਦੀ ਲਗਾਈ ਗਈ ਹੈ।

ਦੱਸ ਦਈਏ ਕਿ ਇਸ ਸਾਲ ਪਹਿਲੀ ਵਾਰ ਇਹ ਰੋਕ 22 ਅਪ੍ਰੈਲ ਨੂੰ ਲਗਾਈ ਗਈ ਸੀ ਅਤੇ ਇਸ ਨੂੰ ਕਈ ਵਾਰ ਹਟਾਇਆ ਜਾ ਚੁੱਕਿਆ ਹੈ। ਇਹ ਪੰਜਵੀਂ ਵਾਰ ਹੈ ਜੋ ਰੋਕ ਨੂੰ ਵਧਾਇਆ ਗਿਆ ਹੈ। ਭਾਰਤ ਤੋਂ ਕੈਨੇਡਾ ਜਾਣ ਵਾਲੀ ਉਡਾਣਾਂ ਦਾ ਰੋਕ 21 ਅਗਸਤ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਸਤੰਬਰ ਤੱਕ ਲਾਗੂ ਰਹੇਗਾ। ਇਹ ਪਾਬੰਧੀ ਕਾਰਗੋ ਉਡਾਣਾਂ ਜਾਂ ਮੈਡੀਕਲ ਟ੍ਰਾਂਸਫਰ ‘ਤੇ ਲਾਗੂ ਨਹੀਂ ਹੁੰਦੀ।

ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ‘ਚ ਸੱਦੀ ਵਿਧਾਇਕਾਂ ਦੀ ਅਹਿਮ ਬੈਠਕ

0

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਜੋ ਹਮੇਸ਼ਾ ਹੀ ਸਰਗਰਮ ਰਹਿੰਦੇ ਹਨ। ਉਹ ਪੰਜਾਬ ਦੀ ਸਿਆਸਤ ਨਾਲ ਬਹੁਤ ਸਮੇਂ ਤੋਂ ਜੁੜੇ ਹੋਏ ਹਨ। ਹੁਣ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸਤੋਂ ਬਾਅਦ ਉਹ ਲਗਾਤਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮੀਟਿੰਗਾਂ ਕਰ ਰਹੇ ਹਨ।

ਇਸ ਲਈ ਅੱਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 11 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਚ 4 ਕਾਰਜਕਾਰੀ ਪ੍ਰਧਾਨਾਂ ਨਾਲ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਈ ਹੈ।

ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਨੇ ਦਿੱਤੀ। ਇਸ ਤੋਂ ਇਲਾਵਾ ਪਾਰਟੀ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਵੀ ਬੈਠਕ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਇਸ ਮੀਟਿੰਗ ‘ਚ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਨਰਿੰਦਰ ਮੋਦੀ ਜਿਨ੍ਹਾਂ ਨਜ਼ਰਅੰਦਾਜ਼ ਕਰਨਗੇ, ਉਨ੍ਹਾਂ ਹੀ ਕਿਸਾਨੀ ਅੰਦੋਲਨ ਹੋਰ ਮਜ਼ਬੂਤ ਹੋਵੇਗਾ: ਭਗਵੰਤ ਮਾਨ

0

ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਾਨ ਨੇ ਦਸਵੀਂ ਵਾਰ ਪੇਸ ਕੀਤਾ ‘ਕੰਮ ਰੋਕੂ ਮਤਾ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਬਾਰੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਰਤਾਓ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦਾ ਅੰਨਦਾਤਾ ਕਾਨੂੰਨ ਰੱਦ ਕਰਵਾਏ ਬਿਨ੍ਹਾਂ ਵਾਪਸ ਆਪਣੇ ਘਰ ਨਹੀਂ ਜਾਵੇਗਾ।ਭਗਵੰਤ ਮਾਨ ਨੇ ਕਿਸਾਨੀ ਵਿਰੋਧੀ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੋਮਵਾਰ ਨੂੰ ਲਗਾਤਾਰ ਦਸਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ ਕਰਦਿਆਂ ਮੰਗ ਕੀਤੀ ਕਿ ਸੰਸਦ ਦੇ ਸੂਚੀਬੱਧ ਮੁੱਦਿਆਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਨਾਲ ਸੰਬੰਧਤ ਗੰਭੀਰ ਮਾਮਲੇ ਉਤੇ ਪਹਿਲ ਦੇ ਆਧਾਰ ‘ਤੇ ਚਰਚਾ ਕੀਤੀ ਜਾਵੇ ਤਾਂ ਜੋ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਕਿਸਾਨੀ ਅੰਦੋਲਨ ਦੀ ਪ੍ਰੋੜਤਾ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਦੁਨੀਆਂ ਭਰ ‘ਚ ਕਿਸਾਨ ਅੰਦੋਲਨ ਦੀ ਤਰੀਫ ਹੋ ਰਹੀ ਹੈ ਕਿਉਂਕਿ ਇਹ ਅੰਦੋਲਨ ਪਿਛਲੇ 8 ਮਹੀਨਿਆਂ ਤੋਂ ਸਾਂਤੀਪੂਰਨ ਤਰੀਕੇ ਅਤੇ ਸੰਵਿਧਾਨਿਕ ਮਰਿਆਦਾ ਨਾਲ ਚੱਲ ਰਿਹਾ ਹੈ।

ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਨਰਿੰਦਰ ਮੋਦੀ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਦੇਣੀ ਚਾਹੀਦੀ ਹੈ ਕਿਉਂਕਿ ਉਹ ਦੇਸ ਦੇ ਅੰਨਦਾਤਾ ਨਾਲ ਪੰਗਾ ਲੈ ਰਹੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ, ‘ਨਰਿੰਦਰ ਮੋਦੀ ਜਿੰਨਾ ਨਜਰਅੰਦਾਜ ਕਰਨਗੇ, ਓਨਾ ਹੀ ਕਿਸਾਨ ਅੰਦੋਲਨ ਹੋਰ ਮਜਬੂਤ ਹੋਵੇਗਾ।’ ਆਪ ਆਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ‘ਅੰਨਦਾਤਾ’ ਸਹੀਦ ਹੋ ਚੁੱਕੇ ਹਨ, ਇਸੇ ਲਈ ਜਰੂਰੀ ਹੈ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਹਿਲ ਦੇ ਆਧਾਰ ਸੰਸਦ ਵਿੱਚ ਚਰਚਾ ਕੀਤੀ ਜਾਵੇ, ਤਾਂ ਜੋ ਕਾਨੂੰਨ ਰੱਦ ਹੋਣ ‘ਤੇ ਦੇਸ ਦਾ ਅੰਨਦਾਤਾ ਖੁਸੀ ਖੁਸੀ ਆਪਣੇ ਘਰ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜੀ ਹੈ, ਹਮੇਸਾ ਖੜੀ ਰਹੇਗੀ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ।

ਬੀਬੀ ਜਗੀਰ ਕੌਰ ਵੱਲੋਂ ਪਟਵਾਰੀਆਂ ਦੀ ਭਰਤੀ ਟੈਸਟ ਸਮੇਂ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਲਈ ਐਡਵੋੋਕੇਟ ਸਿਆਲਕਾ ਦੀ ਅਗਵਾਈ ਵਿਚ ਕਮੇਟੀ ਗਠਿਤ

0

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਪਟਵਾਰੀ ਭਰਤੀ ਕਰਨ ਲਈ ਲਏ ਗਏ ਟੈਸਟ ਮੌਕੇ ਚੰਡਗੀੜ੍ਹ ਦੇ 32 ਸੈਕਟਰ ’ਚ ਪੈਂਦੇ ਇਕ ਕਾਲਜ ਵਿਚ ਗੁਰਸਿੱਖ ਬੱਚਿਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਲਈ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਬਣਾਈ ਗਈ ਇਸ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਕਮੇਟੀ ਨੂੰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਕੋਆਰਡੀਨੇਟ ਕਰਨਗੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਲਈ ਗਈ ਪ੍ਰੀਖਿਆ ਸਮੇਂ ਗੁਰਸਿੱਖ ਬੱਚਿਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਘਨੌਣੀ ਕਾਰਵਾਈ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਅਗਲੀ ਕਾਰਵਾਈ ਲਈ ਕਮੇਟੀ ਗਠਿਤ ਕੀਤੀ ਗਈ, ਜੋ ਪੀੜ੍ਹਤ ਬੱਚਿਆਂ ਨਾਲ ਰਾਬਤਾ ਕਰਕੇ ਜਾਂਚ ਰਿਪੋਰਟ ਦੇਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਦੇ ਮੁੱਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹ ਸੰਜੀਦਾ ਮਾਮਲਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਟੈਸਟ ਸਮੇਂ ਸਿੱਖ ਬੱਚਿਆਂ ਨੂੰ ਮਾਨਸਿਕ ਤੌਰ ‘’ਤੇ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਉਨ੍ਹਾਂ ਨੂੰ ਜ਼ੁੰਮੇਵਾਰੀ ਸੌਂਪੀ ਗਈ ਹੈ ਅਤੇ ਇਸ ਮਾਮਲੇ ਵਿਚ ਜਲਦ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਪੀੜ੍ਹਤ ਗੁਰਸਿੱਖ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕਰਨ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਜਾ ਸਕਣ।

ਭਾਰਤ ’ਚ ਇਸ ਹਫਤੇ Zydus Cadila ਦੀ ਕੋਰੋਨਾ ਵੈਕਸੀਨ ਨੂੰ ਮਿਲ ਸਕਦੀ ਹੈ ਮਨਜ਼ੂਰੀ

0

ਦੇਸ਼ ‘ਚ ਕੋਰੋਨਾ ਵਾਇਰਸ ਨੂੰ ਜੜ੍ਹ ਤੋਂ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਕਈ ਤਰ੍ਹਾਂ ਦੀ ਵੈਕਸੀਨ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ। ਹੁਣ ਭਾਰਤ ਨੂੰ ਜਲਦ ਹੀ ਇਕ ਹੋਰ ਕੋਰੋਨਾ ਵੈਕਸੀਨ ਮਿਲਣ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਦੇਸ਼ ’ਚ ਜ਼ਾਇਡਸ ਕੈਡੀਲਾ (Zydus Cadila ) ਦੀ ਕੋਰੋਨਾ ਵੈਕਸੀਨ ਨੂੰ ਇਸੇ ਹਫਤੇ ਮਨਜ਼ੂਰੀ ਮਿਲ ਸਕਦੀ ਹੈ। ਇਸ ਤੋਂ ਬਾਅਦ Zydus Cadila ਵੈਕਸੀਨ ਦੇਸ਼ ’ਚ ਇਸਤੇਮਾਲ ਹੋਣ ਵਾਲੀ ਪੰਜਵੀਂ ਕੋਰੋਨਾ ਵੈਕਸੀਨ ਬਣ ਜਾਵੇਗੀ।

ਇਸ ਤੋਂ ਪਹਿਲਾਂ ਭਾਰਤ ’ਚ ਕੋਵਿਸ਼ੀਲਡ, ਕੋਵੈਕਸੀਨ, ਸਪੂਤਨਿਕ-ਵੀ (Covishield, Vaccine, Sputnik-V) ਤੇ ਹਾਲ ਹੀ ’ਚ ਜੌਨਸਨ ਐਂਡ ਜੌਨਸਨ ਦੀ ਵੈਕਸੀਨ ਨੂੰ ਵੀ ਮਨਜ਼ੂਰੀ ਮਿਲੀ ਹੈ।

ਜ਼ਾਇਡਸ ਕੈਡੀਲਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕੰਪਨੀ ਵੈਕਸੀਨ 66.60 ਫ਼ੀਸਦੀ ਅਸਰਦਾਰ ਹੈ। ਤਿੰਨ ਡੋਜ਼ ਵਾਲੀ ਇਸ ਵੈਕੀਸਨ ਨੂੰ 4-4 ਹਫ਼ਤਿਆਂ ਦੇ ਅੰਤਰਾਲ ’ਤੇ ਦਿੱਤੀ ਜਾ ਸਕਦੀ ਹੈ। ਇਸ ਵੈਕਸੀਨ ਨੂੰ 2-8 ਡਿਗਰੀ ਤਾਪਮਾਨ ’ਤੇ ਸਟੋਰ ਕੀਤਾ ਜਾ ਸਕਦਾ ਹੈ।

ਸ੍ਰੀ ਦਰਬਾਰ ਸਾਹਿਬ ਵਿਖੇ ਬਣ ਰਹੇ ਜੋੜਾ ਘਰ ਤੇ ਵਹੀਕਲ ਸਟੈਂਡ ਦੇ ਲੈਂਟਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

0

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੀ ਸਹੂਲਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਬੈਸਮੈਂਟ ਦੇ ਲੈਂਟਰ ਮੌਕੇ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਅਰਦਾਸ ਮਗਰੋਂ ਲੈਂਟਰ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਜੋੜਾ ਘਰ ਅਤੇ ਵਹੀਕਲ ਸਟੈਂਡ ਦਾ ਨਿਰਮਾਣ ਸਮੇਂ ਦੀ ਲੋੜ ਹੈ ਅਤੇ ਇਸ ਨੂੰ ਤਿਅਰ ਕਰਨ ਵਿਚ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੀ ਸੇਵਾ ਸ਼ਲਾਘਾਯੋਗ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਕਾਰਸੇਵਾ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਕਾਰਸੇਵਾ ਦੌਰਾਨ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਬੀਬੀ ਜਗੀਰ ਕੌਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਰਸੇਵਾ ਜਲਦ ਮੁਕੰਮਲ ਹੋਵੇਗੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਕਾਰਸੇਵਾ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਮੇਜਰ ਸਿੰਘ ਵਾਂ, ਬਾਬਾ ਅਮਰੀਕ ਸਿੰਘ, ਬਾਬਾ ਦੀਦਾਰ ਸਿੰਘ ਸੈਦੋ ਲਹਿਲ, ਮਹੰਤ ਗੋਪਾਲ ਸਿੰਘ ਕੁਠਾਰੀ, ਮਹੰਤ ਸੁਖਚੈਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਭਾਈ ਸੁਲਤਾਨ ਸਿੰਘ ਅਰਦਾਸੀਆ, ਮਾਸਟਰ ਪ੍ਰਦੀਪ ਸਿੰਘ, ਰਾਣਾ ਪਲਵਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ ਕੌਂਸਲਰ, ਸ. ਪ੍ਰਗਟ ਸਿੰਘ ਬਟਾਲਾ, ਸ. ਜਸਪ੍ਰੀਤ ਸਿੰਘ ਜੌਲੀ, ਸ. ਰਵੀਸ਼ੇਰ ਸਿੰਘ, ਸ. ਨਿਸ਼ਾਨ ਸਿੰਘ, ਸ. ਕੁਲਦੀਪ ਸਿੰਘ ਪੰਡੋਰੀ, ਪ੍ਰੋ. ਸਰਦਾਰਾ ਸਿੰਘ, ਸ. ਹਰਮਨਪ੍ਰੀਤ ਸਿੰਘ ਵੇਰਕਾ, ਸ. ਹਰਿੰਦਰ ਸਿੰਘ ਪੰਨੂ, ਸ. ਸੁਖਬੀਰ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ, ਐਡਵੋਕੇਟ ਐਮਐਸ ਛੀਨਾ, ਬਾਬਾ ਕਰਨ ਸਿੰਘ, ਬਾਬਾ ਫਲਸ਼ਕਰ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਰਾਣਾ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਲੱਡੂ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਜਸਪ੍ਰੀਤ ਸਿੰਘ, ਬਾਬਾ ਬਖ਼ਸੀਸ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਸ. ਸਤਿੰਦਰ ਸਿੰਘ ਜੋਨੀ, ਸ. ਜਗਜੀਤ ਸਿੰਘ ਖਾਲਸਾ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਮੌਜੂਦ ਸਨ।

 

ਪੰਜਾਬ ਦੇ ਪਿੰਡਾਂ ‘ਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ- ਰਜ਼ੀਆ ਸੁਲਤਾਨਾ

0

ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਪਿੰਡਾਂ `ਚ ਆਨਲਾਈਨ ਬਿਲਿੰਗ ਅਤੇ ਭੁਗਤਾਨ ਦਾ ਕੀਤਾ ਉਦਘਾਟਨ

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇ਼ਸਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਯੂ ਮੋਨੀਟਰਿੰਗ ਸਿਸਟਮ ਦਾ ਐਸ.ਏ.ਐਸ. ਨਗਰ ਜ਼ਿਲ੍ਹੇ ਅਧੀਨ ਆਉਦੇਂ ਪਿੰਡਾਂ ਲਈ ਉਦਘਾਟਨ ਕਰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਸਿਸਟਮ ਥੋੜ੍ਹੇ ਸਮੇਂ ਤੱਕ ਸਾਰੇ ਪੰਜਾਬ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ। ਐਸ.ਏ.ਐਸ. ਨਗਰ ਵਿਚ ਇਹ ਸਿਸਟਮ 7 ਮਹੀਨੇ ਪਹਿਲਾਂ ਜਨਵਰੀ 2021 ਵਿੱਚ ਪਾਇਲਟ ਪੋ੍ਰਜੈਕਟ ਦੇ ਤੌਰ `ਤੇ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਸਮੇਂ ਦੌਰਾਨ ਸਫਲਤਾ ਪੂਰਵਕ ਚੱਲਣ ਉਪਰੰਤ ਅੱਜ ਰਸਮੀ ਤੌਰ `ਤੇ ਇਸ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ ਵਿਭਾਗ ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ 100 ਫੀਸਦੀ ਜਲ ਸਪਲਾਈ ਬਿੱਲਾਂ ਦਾ ਭੁਗਤਾਨ ਕਰਾਉਣ ਵਿੱਚ ਸਫਲ ਹੋਇਆ ਹੈ।

ਇਸ ਪ੍ਰਣਾਲੀ ਰਾਹੀਂ ਪੇਂਡੂ ਖਪਤਕਾਰ ਆਪਣੇ ਰਜਿਸਟਰਡ ਮੋਬਾਇਲ ਫੋਨਾਂ `ਤੇ ਐਸ.ਐਮ.ਐਸ ਰਾਹੀਂ ਪਾਣੀ ਦੀ ਸਪਲਾਈ ਦੇ ਬਿੱਲ ਪ੍ਰਾਪਤ ਕਰਨਗੇ ਅਤੇ ਐਸ.ਐਮ.ਐਸ ਵਿੱਚ ਦਿੱਤੇ ਲਿੰਕ ਰਾਹੀਂ ਆਨਲਾਈਨ ਬਿੱਲ ਭੁਗਤਾਨ ਕਰ ਸਕਣਗੇ। ਐਕਟਿਵ ਅਕਾਊਂਟ ਅੱਪਡੇਟ ਅਤੇ ਅਲਰਟ ਵੀ ਐਸ.ਐਮ.ਐਸ ਰਾਹੀਂ ਖਪਤਕਾਰਾਂ ਨੂੰ ਪ੍ਰਾਪਤ ਹੋਣਗੇ। ਇਸ ਤੋ ਇਲਾਵਾ ਵਿਭਾਗ ਦੇ ਰੈਵਿਨਿਯੂ ਕੂਲੈਕਟਰ ਵੀ ਪੀ.ਓ.ਐਸ ਮਸ਼ੀਨਾਂ ਨੂੰ ਖਪਤਕਾਰਾਂ ਦੇ ਘਰਾਂ ਤੱਕ ਲੈਕੇ ਜਾਣਗੇ ਅਤੇ ਖਪਤਕਾਰ ਕਾਰਡ ਜਾਂ ਨਕਦ ਰਾਸ਼ੀ ਦੁਆਰਾ ਭੁਗਤਾਨ ਕਰਨ ਦੇ ਯੋਗ ਹੋਣਗੇ। ਖਪਤਕਾਰ ਨੈੱਟ ਬੈਕਿੰਗ, ਕ੍ਰੈਡਿਟ/ਡੈਬਿਟ ਕਾਰਡ, ਮੋਬਾਈਲ ਐਪਸ ਰਾਹੀਂ ਅਤੇ ਯੂ.ਪੀ.ਆਈ. ਰਾਹੀਂ ਵੀ ਭੁਗਤਾਨ ਕਰ ਸਕਦੇ ਹਨ। ਆਨਲਾਈਨ ਬਿਲਿੰਗ ਸਿਸਟਮ ਦੀ ਵਰਤੋਂ ਕਰਨਾ ਬਹੁਤ ਹੀ ਆਸਾਨ ਹੈ ਅਤੇ ਆਨਲਾਈਨ ਧੋਖਾਧੜੀ ਦੇ ਵਿਰੁੱਧ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਜਲ ਸਪਲਾਈ ਅਤੇ ਸੈਨੀਟੇ਼ਸਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾ ਰਹੀਆਂ ਹਨ ਅਤੇ ਇਹ ਨਵਾਂ ਉਪਰਾਲਾ ਨਾ ਸਿਰਫ ਪੇਂਡੂ ਖਪਤਕਾਰਾਂ ਲਈ ਜਲ ਸਪਲਾਈ ਬਿੱਲਾਂ ਦੀ ਅਦਾਇਗੀ ਨੁੰ ਆਸਾਨ ਬਣਾਏਗਾ ਬਲਕਿ ਵਿਭਾਗ ਦੇ ਰੈਵਿਨਿਯੂ ਕੂਲੈਕਸ਼ਨ ਨੂੰ ਵੀ ਹੁਲਾਰਾ ਦੇਵੇਗਾ। ਇਸ ਨਾਲ ਜਲ ਸਪਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਪੇਂਡੂ ਖਪਤਕਾਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਹੋਵੇਗੀ। ਇਹ ਸਿਸਟਮ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਮੁੰਕਮਲ ਹੋਇਆ ਹੈ। ਇਸ ਉਪਰਾਲੇ ਰਾਹੀਂ ਜਲ ਸਪਲਾਈ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਵਿੱਚ ਸੁਧਾਰ ਆਵੇਗਾ।

ਆਨਲਾਈਨ ਐਮ.ਆਈ.ਐਸ ਰਿਪੋਰਟਾਂ ਅਤੇ ਡੈਸ਼ ਬੋਰਡ ਦੁਆਰਾ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ `ਤੇ ਕੀਤੇ ਜਾਣ ਵਾਲੇ ਖਰਚੇ ਦੀ ਨਿਗਰਾਨੀ ਲਈ ਸਾਰੇ ਪੱਧਰਾਂ `ਤੇ ਮੋਨੀਟਰਿੰਗ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈੈ। ਇਹ ਪ੍ਰਣਾਲੀ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਸਰਕਾਰ `ਤੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਬਹੁਤ ਮਦਦਗਾਰ ਹੋਵੇੇਗੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ ਅਤੇ ਵਿਭਾਗ ਦੇ ਅਧਿਕਾਰੀਆਂ ਮੌਜੂਦ ਸਨ।

ਟੋਕੀਓ ਓਲੰਪਿਕ ਖਿਡਾਰੀਆਂ ਨੂੰ ਹਰਿਆਣਾ ਸਰਕਾਰ 13 ਅਗਸਤ ਨੂੰ ਕਰੇਗੀ ਸਨਮਾਨਿਤ

0

ਹਰਿਆਣਾ : ਟੋਕੀਓ ਓਲੰਪਿਕ ‘ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਹਰਿਆਣਾ ਸਰਕਾਰ 13 ਅਗਸਤ ਨੂੰ ਸਨਮਾਨਿਤ ਕਰੇਗੀ। ਇਹ ਜਾਣਕਾਰੀ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਿੱਤੀ। ਚੌਟਾਲਾ ਨੇ ਕਿਹਾ ਕਿ ਟੋਕੀਓ ਓਲੰਪਿਕ 2020 ਦੇਸ਼ ਲਈ ਇਤਿਹਾਸਕ ਸਿੱਧ ਹੋਇਆ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਦੇਸ਼ ਲਈ ਖਿਡਾਰੀਆਂ ਨੇ 7 ਤਗਮੇ ਜਿੱਤੇ ਹਨ, ਜਿਸ ’ਚੋਂ 3 ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ। ਉਨ੍ਹਾਂ ਨੇ ਵੱਖ-ਵੱਖ ਖੇਡਾਂ ‘ਚ ਤਗਮਾ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ।

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਅਤੇ ਪ੍ਰਦੇਸ਼ ਦਾ ਨਾਂ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਹੈ। ਹਰਿਆਣਾ ਸਰਕਾਰ ਦੀ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਨਾ ਸਿਰਫ਼ ਬਿਹਤਰ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ ਸਗੋਂ ਕੌਮਾਂਤਰੀ ਮੰਚ ’ਤੇ ਬਿਹਤਰ ਪ੍ਰਦਰਸ਼ਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਚੌਟਾਲਾ ਨੇ ਜੈਵਲਿਨ ਥ੍ਰੋਅ ਵਿਚ ਗੋਲਡ ਮੈਡਲਿਸਟ ਨੀਰਜ ਚੋਪੜਾ ਅਤੇ ਕੁਸ਼ਤੀ ’ਚ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਵਿਚ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ਹੈ ਅਤੇ ਸਾਡੇ ਖਿਡਾਰੀਆਂ ਨੇ ਆਪਣੇ ਹੁਨਰ ਨਾਲ ਇਹ ਸਾਬਤ ਕਰ ਦਿੱਤਾ ਕਿ ਉਹ ਦੁਨੀਆ ਵਿਚ ਕਿਸੇ ਵੀ ਖਿਡਾਰੀ ਤੋਂ ਘੱਟ ਨਹੀਂ ਹਨ।