Home Blog Page 2491

ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਕੌਂਸਲਰ ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

0

ਬਠਿੰਡਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਸਾਬਕਾ ਪ੍ਰਧਾਨ ਕੌਂਸਲਰ ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ‘ਆਪ’ ਵਿਚ ਸ਼ਾਮਲ ਹੋਏ।

ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਤੋਂ ਟਿਕਟ ਦੇਣੀ ਜਾਂ ਹਲਕਾ ਇੰਚਾਰਜ ਬਣਾਉਣ ਦਾ ਫ਼ੈਸਲਾ ਪਾਰਟੀ ਵੱਲੋਂ ਮੀਟਿੰਗ ਦੌਰਾਨ ਲਿਆ ਜਾਵੇਗਾ। ਫਿਲਹਾਲ ਜਗਰੂਪ ਗਿੱਲ ਬਿਨਾਂ ਸ਼ਰਤ ਪਾਰਟੀ ‘ਚ ਸ਼ਾਮਲ ਹੋਏ ਹਨ। ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕਰਨਗੇ।

ਜਗਰੂਪ ਸਿੰਘ ਗਿੱਲ ਲਗਾਤਾਰ ਛੇ ਵਾਰ ਬਠਿੰਡਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ। ਉਹ ਲੰਬਾ ਸਮਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੀ ਰਹੇ। ਕੁਝ ਸਮਾਂ ਪਹਿਲਾਂ ਕੈਪਟਨ ਦੀ ਕਾਂਗਰਸ ਸਰਕਾਰ ਨੇ ਜਗਰੂਪ ਗਿੱਲ ਨੂੰ ਜ਼ਿਲ੍ਹਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਪਰ ਉਨ੍ਹਾਂ ਨਗਰ ਕੌਂਸਲਰ ਦੀ ਚੋਣ ਲੜਨ ਤੋਂ ਪਹਿਲਾਂ ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਗਰੂਪ ਗਿੱਲ ਨੂੰ ਨਗਰ ਨਿਗਮ ਦੇ ਮੇਅਰ ਦੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ। ਇਸ ਤੋਂ ਬਾਅਦ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਨਾਰਾਜ਼ ਚੱਲ ਰਹੇ ਸਨ।

ਮੈਰੀਟੋਰੀਅਸ ਸਕੂਲਾਂ ’ਚ ਦਾਖਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

0

ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲੇ ਲਈ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ  ਵਿਦਿਆਰਥੀ ਇਨ੍ਹਾਂ ਸਕੂਲਾਂ ਵਿਚ 11ਵੀਂ ਅਤੇ 12ਵੀਂ ਜਮਾਤ ਵਿਚ ਦਾਖਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ। ਇਹ ਫੈਸਲਾ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਲਿਆ ਗਿਆ ਹੈ। ਜੋ ਵਿਦਿਆਰਥੀ ਦਾਖਲਾ ਨਹੀਂ ਲੈ ਸਕੇ, ਸਮੇਂ ਦੀ ਤਾਰੀਖ ‘ਚ ਵਾਧਾ ਕਰਨ ਨਾਲ ਉਨ੍ਹਾਂ ਨੂੰ ਇੱਕ ਵਧੀਆ ਮੌਕਾ ਮਿਲ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਦਾ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ ਵੱਲੋਂ ਸੂਬੇ ਭਰ ਵਿਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਹ ਸਕੂਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ, ਗੁਰਦਾਸਪੁਰ ਅਤੇ ਤਲਵਾੜਾ ਵਿਖੇ ਮੌਜੂਦ ਹਨ।

ਤਲਵਾੜਾ ਸਕੂਲ ਵਿਖੇ 9ਵੀਂ ਤੋਂ 12ਵੀਂ ਤੱਕ ਪੜ੍ਹਾਈ ਹੁੰਦੀ ਹੈ ਜਦੋਂ ਕਿ ਬਾਕੀ ਸਕੂਲਾਂ ਵਿਚ 11ਵੀਂ ਅਤੇ 12ਵੀਂ ਦੀ ਪੜ੍ਹਾਈ ਹੁੰਦੀ ਹੈ। ਇਨ੍ਹਾਂ ਸਕੂਲਾਂ ਵਿਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ ਅਤੇ ਖੁੱਲ੍ਹੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ। ਇਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਲਈ ਉਨ੍ਹਾਂ ਨੂੰ ਤਿਆਰ ਕਰਨਾ ਹੈ।

ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ । ਸਕੂਲਾਂ ਵਿਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜ੍ਹਾਈ ਤੋਂ ਇਲਾਵਾ ਇਨ੍ਹਾਂ ਸਕੂਲਾਂ ਵਿਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਲਈ  ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ।

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ-ਬੀਬੀ ਜਗੀਰ ਕੌਰ

0

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਅੰਦਰ ਪਤਿਤ ਵਿਅਕਤੀ ਤੋਂ ਸਿਰੋਪਾਓ ਲੈਣਾ ਮਰਯਾਦਾ ਤੋਂ ਉਲਟ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿੱਤੇ ਗਏ ਸਿਰੋਪਾਓ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਮਰਯਾਦਾ ਦੀ ਉਲੰਘਣਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਨੂੰ ਉਸ ਦੀ ਪਾਰਟੀ ਦੇ ਪਤਿਤ ਲੋਕਾਂ ਨੇ ਗੁਰਦੁਆਰਾ ਸਾਹਿਬ ’ਚ ਸਿਰੋਪਾਓ ਦੇ ਕੇ ਮਰਯਾਦਾ ਦਾ ਉਲੰਘਣ ਕੀਤਾ ਹੈ।

ਇਸ ਦੇ ਨਾਲ ਹੀ ਸਿੱਧੂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸੰਗਤ ਨੂੰ ਵੀ ਰੋਕ ਕੇ ਪ੍ਰੇਸ਼ਾਨ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਬਾਰ-ਬਾਰ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾ ਰਿਹਾ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਸਮੇਂ ਵੀ ਸ਼ਕਤੀ ਪ੍ਰਦਰਸ਼ਨ ਵਰਗਾ ਵਿਹਾਰ ਕੀਤਾ ਗਿਆ ਸੀ ਅਤੇ ਪਰਕਰਮਾਂ ਵਿਚ ਧੱਕੀ-ਮੁੱਕੀ ਹੋਣ ਨਾਲ ਸੰਗਤ ਨੂੰ ਭਾਰੀ ਮੁਸ਼ਕਲਾਂ ਆਈਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਕ ਮਰਯਾਦਾ ਹੈ ਅਤੇ ਇਥੇ ਨਤਮਸਤਕ ਹੋਣ ਸਮੇਂ ਸਭ ਨੂੰ ਇਸ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਅੰਦਰ ਪ੍ਰਧਾਨ ਦੀ ਹੈਸੀਅਤ ਨਾਲੋਂ ਇਕ ਸ਼ਰਧਾਲੂ ਦੀ ਤਰ੍ਹਾਂ ਪੁੱਜਣ ਅਤੇ ਆਪਣੇ ਸਾਥੀਆਂ ਨੂੰ ਮਨਮੱਤੀ ਕਾਰਵਾਈਆਂ ਕਰਨ ਤੋਂ ਵਰਜਣ। ਸਿੱਧੂ ਨੂੰ ਪ੍ਰਧਾਨਗੀ ਦੇ ਨਸ਼ੇ ਵਿਚ ਗੁਰ-ਅਸਥਾਨਾਂ ਦੀ ਮਰਯਾਦਾ ਦਾ ਉਲੰਘਣ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ ਵਿਚ ਆਰਐਸਐਸ ਦੇ ਲੋਕਾਂ ਵੱਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰਐਸਐਸ ਨਾਲ ਸਬੰਧਤ ਕੁਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਰਐਸਐਸ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ’ਤੇ ਲੈਣ ਅਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੀਆਂ ਕਾਰਵਾਈਆਂ ਕਰਨ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਚ ਸਿਰ ਤੋਂ ਮੋਨੇ ਲੋਕਾਂ ਵੱਲੋਂ ਗਲ਼ਾਂ ਵਿਚ ਗਾਤਰੇ ਅਤੇ ਕਿਰਪਾਨਾਂ ਪਾ ਕੇ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਅਜਿਹੇ ਲੋਕਾਂ ਕਰਕੇ ਹੀ ਤਕਰਾਰ ਵਾਲਾ ਮਾਹੌਲ ਬਣਦਾ ਹੈ, ਜਦਕਿ ਸਰਕਾਰਾਂ ਖਾਮੋਸ਼ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਆਪ-ਹੁਦਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਮਾਮਲੇ ਵਿਚ ਹਰਿਆਣਾ ਸਰਕਾਰ ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

ਓਲੰਪਿਕ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਭਾਰਤ ਦੀ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬੇਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀ ਫਾਈਨਲ ਵਿਚ ਜਗ੍ਹਾ ਬਣਾਈ ਹੈ ਅਤੇ ਇਸ ਵਿਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹਾਕੀ ਦੀਆਂ ਦੋਵੇਂ ਟੀਮਾਂ ਅਗਲੇ ਮੈਚਾਂ ਵਿਚ ਵੀ ਜਿੱਤ ਪ੍ਰਾਪਤ ਕਰਕੇ ਦੇਸ਼ ਦਾ ਨਾਂ ਉੱਚਾ ਕਰਨਗੀਆਂ। ਬੀਬੀ ਜਗੀਰ ਕੌਰ ਨੇ ਬੈਡਮਿੰਟਨ ਵਿਚ ਪੀ. ਵੀ. ਸਿੰਧੂ ਨੇ ਕਾਂਸੇ ਦਾ ਮੈਡਲ ਜਿੱਤਣ ਦੇ ਨਾਲ-ਨਾਲ ਡਿਸਕਸ ਥਰੋ ਵਿਚ ਕਮਲਪ੍ਰੀਤ ਕੌਰ ਵੱਲੋਂ ਪ੍ਰਾਪਤੀਆਂ ਨੂੰ ਸਲਾਹਿਆ।

ਸੋਸ਼ਲ ਮੀਡੀਆ ’ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੇ ’ਤੇ ਹੋਵੇਗੀ ਕਾਰਵਾਈ

0

ਅੰਮ੍ਰਿਤਸਰ : ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੋਸ਼ਲ ਮੀਡੀਆ ’ਤੇ ਇਕ ਨੌਜੁਆਨ ਵੱਲੋਂ ਲਾਈਵ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ ਯਤਨ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਉਸ ਵਿਰੁੱਧ ਕਾਰਵਾਈ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਤਨਾਮ ਸੰਧੂ ਨਾਂ ਦੇ ਵਿਅਕਤੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਤੋਂ ਲਾਈਵ ਹੋ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਰੁੱਧ ਝੂਠੀ ਬਿਆਨਬਾਜ਼ੀ ਕੀਤੀ ਗਈ ਹੈ। ਉਸ ਵੱਲੋਂ ਕਿਸਾਨੀ ਸੰਘਰਸ਼ ਤੋਂ ਆ ਰਹੇ ਲੋਕਾਂ ਤੋਂ ਗੁਰਦੁਆਰਾ ਸਾਹਿਬ ’ਚ ਪੈਸੇ ਲੈ ਕੇ ਕਮਰੇ ਦੇਣ ਦੇ ਦੋਸ਼ਾਂ ਵਿਚ ਕੋਈ ਸੱਚਾਈ ਨਹੀਂ ਹੈ।

ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਕਿਸਾਨਾਂ ਲਈ ਲੋੜ ਅਨੁਸਾਰ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਲੰਗਰਾਂ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਵੀ ਬਿਲਕੁਲ ਫਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਹੁਣ ਤੱਕ ਦੋ ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਸ. ਰਮਦਾਸ ਨੇ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਅਕਤੀ ਨੇ ਸ਼੍ਰੋਮਣੀ ਕਮੇਟੀ ’ਤੇ ਝੂਠੇ ਇਲਜ਼ਾਮ ਲਗਾਏ ਹਨ ਕਿ ਉਥੇ ਕਿਸਾਨ ਸੰਘਰਸ਼ ’ਤੇ ਜਾ ਰਹੇ ਲੋਕਾਂ ਨੂੰ ਕਮਰੇ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਦੇ ਦੋਸ਼ ਬਿਲਕੁਲ ਗਲਤ ਹਨ, ਜਦਕਿ ਰਿਕਾਰਡ ਅਨੁਸਾਰ ਇਹੀ ਵਿਅਕਤੀ ਨੂੰ ਸੱਤ ਕਮਰੇ ਦਿੱਤੇ ਗਏ ਸਨ। ਗੁਰਦੁਆਰਾ ਸਾਹਿਬ ਦੀ ਸਰਾਂ ਵਿਖੇ ਲਗਾਏ ਗਏ ਰਜਿਸਟਰ ਵਿਚ ਹਰਇਕ ਨੂੰ ਦਿੱਤੇ ਜਾਂਦੇ ਕਮਰਿਆਂ ਦਾ ਰਿਕਾਰਡ ਮੌਜੂਦ ਹੈ। ਇਸ ਤੋਂ ਇਲਾਵਾ ਇਕ ਵਿਸ਼ੇਸ਼ ਰਜਿਸਟਰ ਕਿਸਾਨ ਸੰਘਰਸ਼ ’ਤੇ ਜਾਣ ਵਾਲੇ ਕਿਸਾਨਾਂ ਲਈ ਵੀ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਵਾਲੇ ਲੋਕਾਂ ਨੂੰ ਬਿਲਕੁਲ ਮੁਫ਼ਤ ਕਮਰੇ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਰਿਕਾਰਡ ਵਿਸ਼ੇਸ਼ ਰਜਿਸਟਰ ਵਿਚ ਦਰਜ਼ ਹੈ।

ਉਨ੍ਹਾਂ ਦੱਸਿਆ ਕਿ ਦੋਸ਼ ਲਗਾਉਣ ਵਾਲੇ ਵਿਅਕਤੀ ਨੂੰ ਸੱਤ ਕਮਰੇ ਦਿੱਤੇ ਗਏ ਸਨ, ਜਿਸ ਦੀ ਕੋਈ ਵੀ ਭੇਟਾ ਨਹੀਂ ਲਈ ਗਈ। ਇਸ ਵਿਅਕਤੀ ਨੇ ਜਾਣਬੁਝ ਕੇ ਹੁਲੜਬਾਜ਼ੀ ਕੀਤੀ ਅਤੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕੀਤੀ। ਇਸ ਨੇ ਬਿਨਾ ਵਜ੍ਹਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਹੈ। ਸ. ਰਮਦਾਸ ਨੇ ਕਿਹਾ ਕਿ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸਤਨਾਮ ਸੰਧੂ ਨਾਂ ਦੇ ਇਸ ਵਿਅਕਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਪਰਚੇ ਦਰਜ਼ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੇ ਪ੍ਰਬੰਧਾਂ ਦੀ ਬਦਨਾਮੀ ਕਰਨ ਲਈ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾ ਦਿੱਤੀ ਹੈ।

SpiceJet ਨੇ ਦੇਸ਼ ‘ਚ 16 ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਕੀਤਾ ਐਲਾਨ

0

ਦੇਸ਼ ‘ਚ SpiceJet 16 ਨਵੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਇਸ ’ਚ ਗੁਜਰਾਤ ਦੇ ਭਾਵਨਗਰ ਨੂੰ ਦਿੱਲੀ, ਮੁੰਬਈ ਤੇ ਸੂਰਤ ਨਾਲ ਜੋੜਨ ਵਾਲੀਆਂ ਸਿੱਧੀਆਂ ਉਡਾਣਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 10 ਹੋਰ ਉਡਾਣਾਂ ਵੀ ਸ਼ੁਰੂ ਹੋਣਗੀਆਂ ਜੋ ਗਵਾਲੀਅਰ ਨੂੰ ਜੈਪੁਰ, ਕਿਸ਼ਨਗੜ੍ਹ (ਅਜਮੇਰ) ਨੂੰ ਮੁੰਬਈ, ਬੇਲਾਗਵੀ ਨੂੰ ਦਿੱਲੀ ਤੇ ਵਿਸ਼ਾਖਾਪੱਟਨਮ ਨੂੰ ਬੇਂਗਲੁਰੂ ਨਾਲ ਜੋੜੇਗੀ। ਇਸ ਦੇ ਨਾਲ ਹੀ ਦਿੱਲੀ-ਜੰਮੂ ਦੇ ਵਿਚਕਾਰ ਇੱਕ ਵਾਧੂ ਉਡਾਣ ਵੀ ਜੋੜੀ ਜਾਵੇਗੀ।

ਇਸ ਸੰਬੰਧੀ ਕੰਪਨੀ ਵੱਲੋਂ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਉਹ ਆਪਣੇ ਘਰੇਲੂ ਨੈੱਟਵਰਕ ’ਚ ਭਾਵਨਗਰ (ਗੁਜਰਾਤ) ਨੂੰ ਜੋੜਨ ਸਮੇਤ 16 ਨਵੀਆਂ ਉਡਾਣਾਂ ਸ਼ੁਰੂ ਕਰੇਗੀ। ਭਾਵਨਗਰ ਨੂੰ ਦਿੱਲੀ, ਮੁੰਬਈ ਤੇ ਸੂਰਤ ਨਾਲ ਜੋੜਨ ਵਾਲੀਆਂ ਇਹ ਸਿੱਧੀਆਂ ਉਡਾਣਾਂ 20 ਅਗਸਤ ਤੋਂ ਸ਼ੁਰੂ ਹੋਣਗੀਆਂ। ਦੱਸਣਯੋਗ ਹੈ ਕਿ ਕਿਸ਼ਨਗੜ੍ਹ (ਅਜਮੇਰ) ਮੁੰਬਈ ਸੈਕਟਰ ਦੀਆਂ ਉਡਾਣਾਂ ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਤੇ ਐਤਵਾਰ ਨੂੰ ਚੱਲਣਗੀਆਂ, ਭਾਵਨਗਰ-ਸੂਰਤ ਉਡਾਣਾਂ ਵੀਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਸ਼ੁਰੂ ਹੋਣਗੀਆਂ।

ਕਈ ਬਿਮਾਰੀਆਂ ਦੀ ਦਵਾਈ ਹੈ ਅਦਰਕ, ਸਰੀਰ ਨੂੰ ਹੋਣਗੇ ਹੈਰਾਨੀਜਨਕ ਫਾਇਦੇ

0

ਅਦਰਕ ਦਾ ਸੇਵਨ ਕਰਨਾ ਚਾਹੇ ਕਿਸੇ ਨੂੰ ਪਸੰਦ ਹੋਵੇ ਜਾਂ ਨਾ ਹੋਵੇ ਪਰ ਇਸ ਦੇ ਫਾਇਦੇ ਤੁਹਾਨੂੰ ਵੀ ਹੈਰਾਨ ਕਰ ਦੇਣਗੇ। ਅਦਰਕ ‘ਚ ਬਹੁਤ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਲਈ ਜ਼ਰੂਰੀ ਹਨ। ਇਹੀ ਨਹੀਂ ਸਗੋਂ ਅਦਰਕ ਵਿੱਚ 2.5% ਰੇਸ਼ੇ, 81%ਪਾਣੀ, 1% ਚਰਬੀ, 13% ਕਾਰਬੋਹਾਈਡਰੈਟ ਅਤੇ 2.5% ਪ੍ਰੋਟੀਨ ਹੁੰਦਾ ਹੈ, ਅਦਰਕ ‘ਚ ਆਇਓਡੀਨ, ਆਇਰਨ, ਵਿਟਾਮਿਨ, ਕੈਲਸ਼ੀਅਮ, ਕਲੋਰੀਨ ਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੇਕਰ ਤੁਹਾਨੂੰ ਵੀ ਅਦਰਕ ਖਾਣਾ ਨਹੀਂ ਹੈ ਪਸੰਦ ਤਾਂ ਚੱਲੋ ਇਸ ਦੇ ਫਾਇਦੇ ਦੇ ਬਾਰੇ ਵਿੱਚ ਤੁਹਾਨੂੰ ਵਿਸਥਾਰ ਨਾਲ ਦਸਦੇ ਹਨ।

1. ਅਦਰਕ ਦਾ ਨਿਯਮਤ ਸੇਵਨ ਕਰਨ ਨਾਲ ਚਮੜੀ ਗਲੋਇੰਗ ਹੁੰਦੀ ਹੈ। ਅਦਰਕ ਦੇ ਇੱਕ ਟੁਕੜੇ ਨੂੰ ਇੱਕ ਗਲਾਸ ਕੋਸੇ ਪਾਣੀ ਨਾਲ ਸਵੇਰੇ ਖਾਲੀ ਪੀਣ ਨਾਲ ਚਮੜੀ ਵਿੱਚ ਨਿਖਾਰ ਆਉਂਦਾ ਹੈ ਅਤੇ ਤੁਸੀ ਜਵਾਨ ਵੀ ਦਿਖਦੇ ਹੋ।

2. ਖੰਘ ਵਿੱਚ ਅਦਰਕ ਬਹੁਤ ਲਾਭਦਾਇਕ ਹੁੰਦਾ ਹੈ । ਖੰਘ ਆਉਣ ‘ਤੇ ਅਦਰਕ ਦੇ ਛੋਟੇ ਟੁਕੜੇ ਨੂੰ ਬਰਾਬਰ ਮਾਤਰਾ ਵਿੱਚ ਸ਼ਹਿਦ ਦੇ ਨਾਲ ਗਰਮ ਕਰਕੇ ਦਿਨ ਵਿੱਚ ਦੋ ਵਾਰ ਸੇਵਨ ਕਰੋ। ਇਸ ਤੋਂ ਖੰਘ ਆਉਣੀ ਬੰਦ ਹੋ ਜਾਵੇਗੀ।

3. ਜੇਕਰ ਤੁਹਾਨੂੰ ਭੁੱਖ ਨਹੀ ਲੱਗ ਰਹੀ ਹੋ ਤਾਂ ਅਦਰਕ ਦਾ ਨਿਯਮਿਤ ਤੌਰ ‘ਤੇ ਸੇਵਨ ਕਰਨ ਨਾਲ ਭੁੱਖ ਲੱਗਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਅਦਰਕ ਨੂੰ ਬਰੀਕ ਕੱਟ ਲਵੋ ਅਤੇ ਇਸ ਵਿੱਚ ਥੋੜਾ ਨਮਕ ਮਿਲਾ ਕੇ ਦਿਨ ਵਿੱਚ ਇੱਕ ਵਾਰ ਖਾਓ, ਅਜਿਹਾ 8 ਦਿਨ ਤੱਕ ਕਰੋ। ਇਸ ਨਾਲ ਢਿੱਡ ਸਾਫ਼ ਹੁੰਦਾ ਹੈ ਅਤੇ ਭੁੱਖ ਵੀ ਲੱਗਦੀ ਹੈ।

4. ਅਦਰਕ ਢਿੱਡ ਅਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਇਸੀ ਲਈ ਅਜਵਾਇਨ ਅਤੇ ਨੀਂਬੂ ਦੇ ਰਸ ਦੇ ਨਾਲ ਅਦਰਕ ਵਿੱਚ ਨਮਕ ਮਿਲਾ ਕੇ ਖਾਓ। ਇਸ ਨਾਲ ਢਿੱਡ ਦਾ ਦਰਦ ਅਤੇ ਡਕਾਰ ਤੋਂ ਰਾਹਤ ਮਿਲੇਗੀ।

5. ਜੇਕਰ ਵਾਰ – ਵਾਰ ਉਲਟੀ ਨਾਲ ਪਰੇਸ਼ਾਨ ਹੋ ਤਾਂ ਅਦਰਕ ਨੂੰ ਪਿਆਜ਼ ਦੇ ਰਸ ਦੇ ਨਾਲ ਦੋ ਚੱਮਚ ਮਿਲਾਕੇ ਪੀ ਲਵੋ, ਇਸ ਨਾਲ ਬਹੁਤ ਆਰਾਮ ਮਿਲੇਗਾ।

6. ਸਰਦੀ ਅਤੇ ਜ਼ੁਖਾਮ ਵਿੱਚ ਵੀ ਅਦਰਕ ਫਾਇਦੇਮੰਦ ਸਾਬਤ ਹੋਇਆ ਹੈ। ਸਰਦੀ ਹੋਣ ‘ਤੇ ਅਦਰਕ ਦੀ ਚਾਹ ਪਿਓ ਅਤੇ ਗਰਮ ਪਾਣੀ ਦੇ ਨਾਲ ਅਦਰਕ ਦੇ ਰਸ ਨੂੰ ਸ਼ਹਿਦ ‘ਚ ਮਿਲਾਕੇ ਪੀਣ ਨਾਲ ਸਰਦੀ ਅਤੇ ਜ਼ੁਖਾਮ ਦੂਰ ਹੁੰਦਾ ਹੈ।

7 ਅਦਰਕ ਦਾ ਸੇਵਨ ਕਰਨ ਨਾਲ ਗੰਭੀਰ ਬਿਮਾਰੀਆਂ ਜਿਵੇਂ ਸਾਇਟਿਕਾ, ਗਠੀਆ, ਅਤੇ ਰੀੜ੍ਹਦੀਆਂ ਹੱਡੀਆਂ ਦੇ ਰੋਗ ਨਾਲ ਰਾਹਤ ਮਿਲਦੀ ਹੈ। ਇਸ ਦੇ ਸੇਵਨ ਨਾਲ ਔਰਤਾਂ ਦੇ ਮਾਹਵਾਰੀ ਚੱਕ ਰਵਿੱਚ ਵੀ ਲਾਭਦਾਇਕ ਮਿਲਦਾ ਹੈ।

ਪੰਜਾਬ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ! 66,000 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਤਿਆਰ

0

ਪੰਜਾਬ ਸਰਕਾਰ ਦੇ ਦਿੱਤੀ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ 66,000 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ-ਨਾਲ ਸਰਕਾਰੀ ਮਾਲਕੀ ਵਾਲੇ ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਕੰਮ ਕਰ ਰਹੇ 66,000 ਤੋਂ ਵੱਧ ਕੰਟਰੈਕਟ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ (ਰੈਗੂਲਰ) ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਇਹ ਪ੍ਰਸਤਾਵਿਤ ਹੈ ਕਿ 32,166 ਐਡਹਾਕ/ਕੰਟਰੈਕਟ ਕਰਮਚਾਰੀਆਂ ਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਤੇ ਜਨਤਕ ਖੇਤਰ ਦੇ ਉੱਦਮਾਂ ਵਿੱਚ ਕੰਮ ਕਰ ਰਹੇ 34,007 ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਤ ਕੀਤੀਆਂ ਜਾਣਗੀਆਂ। ਇੰਨੀ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀਆਂ ਸੇਵਾਵਾਂ ਵਿੱਚ ਰੈਗੂਲਰਾਈਜੇਸ਼ਨ ਨੂੰ ਕਾਨੂੰਨੀ ਰੂਪ ਦੇਣ ਲਈ, “ਦ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ਼ ਕੰਟਰੈਕਚੁਅਲ ਐਂਪਲਾਈਜ਼ ਬਿੱਲ” ਨੂੰ ਵਿਧਾਨ ਸਭਾ ਦੇ ਅਗਲੇ ਸੈਸ਼ਨ ‘ਚ ਪੇਸ਼ ਕਰਨ ਦੀ ਤਿਆਰੀ ਕੀਤੀ ਗਈ ਹੈ, ਜੋ ਸਤੰਬਰ ਵਿੱਚ ਹੋਣਾ ਤੈਅ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਇੱਕ ਕੈਬਨਿਟ ਸਬ-ਕਮੇਟੀ ਨੇ ਇਸ ਮੰਤਵ ਲਈ ਬਣਾਈ ਗਈ ਅਧਿਕਾਰੀਆਂ ਦੀ ਕਮੇਟੀ ਦੇ ਅੰਤਮ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਕੈਬਨਿਟ ਬਿੱਲ ਨੂੰ ਆਪਣੀ ਸਹਿਮਤੀ ਦੇਵੇ। ਸਰਕਾਰ ਪਹਿਲਾਂ ਹੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੇ ਵਿੱਤੀ ਪ੍ਰਭਾਵਾਂ ‘ਤੇ ਕੰਮ ਕਰ ਚੁੱਕੀ ਹੈ, ਜਿਸ ‘ਤੇ 1,846.87 ਕਰੋੜ ਰੁਪਏ ਦਾ ਖਰਚਾ ਆਵੇਗਾ।

ਸਿਰਫ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਨਿਯਮਤ ਕਰਨ ਲਈ ਵਿਚਾਰਿਆ ਜਾਵੇਗਾ। ਆਊਟਸੋਰਸ ਕਰਮਚਾਰੀ ਇਸ ਸਕੀਮ ਵਿੱਚ ਨਹੀਂ ਮੰਨੇ ਜਾਣਗੇ। ਇਸੇ ਤਰ੍ਹਾਂ ਦਾ ਐਕਟ ਵਿਧਾਨ ਸਭਾ ਚੋਣਾਂ 2017 ਤੋਂ ਠੀਕ ਪਹਿਲਾਂ ਦਸੰਬਰ 2016 ‘ਚ ਪਾਸ ਕੀਤਾ ਗਿਆ ਸੀ ਪਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਸੀ।

ਕਾਂਗਰਸ ਨੇ 2017 ਦੇ ਚੋਣ ਮੈਨੀਫੈਸਟੋ ‘ਚ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦਾ ਵਾਅਦਾ ਕੀਤਾ ਸੀ। ਖ਼ਬਰਾਂ ਅਨੁਸਾਰ ਦੱਸਿਆ ਕਿ ਕਰਮਚਾਰੀਆਂ ਨੂੰ ਨਿਯਮਤ ਕਰਨਾ ਸਿਰਫ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਅਤੇ ਪੀਐਸਯੂ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਲਈ ਕੀਤਾ ਜਾਵੇਗਾ। ਕੇਂਦਰ ਸਰਕਾਰ, ਵਿਸ਼ਵ ਬੈਂਕ ਅਤੇ ਅਜਿਹੀਆਂ ਹੋਰ ਏਜੰਸੀਆਂ ਦੇ ਕੁਝ ਪ੍ਰੋਜੈਕਟਾਂ ਤੇ ਯੋਜਨਾਵਾਂ ਵਿੱਚ ਬਣਾਏ ਗਏ ਅਹੁਦਿਆਂ ‘ਤੇ ਕੰਮ ਕਰਨ ਵਾਲਿਆਂ ਨੂੰ ਨਿਯਮਤ ਕਰਨ ਲਈ ਨਹੀਂ ਵਿਚਾਰਿਆ ਜਾਵੇਗਾ।

ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ ਕੰਟਰੈਕਟ ਐਂਪਲਾਈਜ਼ ਐਕਸ਼ਨ ਕਮੇਟੀ, ਪੰਜਾਬ ਦੇ ਸਕੱਤਰ ਜਨਰਲ, ਆਸ਼ੀਸ਼ ਜੁਲਾਹਾ ਨੇ ਕਿਹਾ ਕਿ ਉਹ ਉਨ੍ਹਾਂ ਵਿਅਕਤੀਆਂ ਦੀ ਗਿਣਤੀ ਬਾਰੇ ਚਿੰਤਤ ਹਨ ਜਿਨ੍ਹਾਂ ਦੀਆਂ ਸੇਵਾਵਾਂ ਨਿਯਮਤ ਕੀਤੀਆਂ ਜਾਣਗੀਆਂ। ਆਸ਼ੀਸ਼ ਨੇ ਕਿਹਾ ਕਿ ਅਸੀਂ ਸੰਖਿਆ ਬਾਰੇ ਚਿੰਤਤ ਹਾਂ। ਜੇ ਸਿਰਫ 10 ਸਾਲ ਦੀ ਸੇਵਾ ਵਾਲੇ ਸਟਾਫ ਨੂੰ ਹੀ ਮੰਨਿਆ ਜਾਵੇ ਤੇ ਸਿਰਫ ਮਨਜ਼ੂਰਸ਼ੁਦਾ ਅਸਾਮੀਆਂ ਹੀ ਭਰੀਆਂ ਜਾਣ, ਤਾਂ ਇਹ ਗਿਣਤੀ 10,000 ਤੋਂ ਘੱਟ ਹੋ ਸਕਦੀ ਹੈ।

ਪੰਜਾਬ ਸਰਕਾਰ ਨੇ ਪੈਨਸ਼ਨ ‘ਚ ਕੀਤਾ ਵਾਧਾ, ਹੁਣ ਮਿਲੇਗੀ ਦੁੱਗਣੀ ਪੈਨਸ਼ਨ

0

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਪੈਨਸ਼ਨ ਲੈਣ ਵਾਲਿਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ‘ਚ ਹੁਣ ਸਮਾਜਿਕ ਸੁਰੱਖਿਆ ਪੈਨਸ਼ਨ ਦੁੱਗਣੀ ਹੋ ਜਾਵੇਗੀ। ਮਹੀਨਾਵਾਰ ਪੈਨਸ਼ਨ ਵਿੱਚ ਵਾਧਾ 1 ਅਗਸਤ ਤੋਂ ਸ਼ੁਰੂ ਹੋ ਗਈ ਹੈ।

ਇਸ ਤੋਂ ਪਹਿਲਾਂ ਪੰਜਾਬ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨ 750 ਰੁਪਏ ਸੀ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਹ ਵਧ ਕੇ 1500 ਰੁਪਏ ਹੋ ਜਾਵੇਗੀ। ਇਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ। ਪੈਨਸ਼ਨ ਵਿੱਚ ਇਹ ਵਾਧਾ 1 ਅਗਸਤ ਤੋਂ ਲਾਗੂ ਹੋ ਗਿਆ ਹੈ।

ਪੰਜਾਬ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 4,000 ਕਰੋੜ ਰੁਪਏ ਦੇ ਬਜਟ ਅਲਾਟਮੈਂਟ ਦੇ ਨਾਲ ਸਮਾਜਿਕ ਸੁਰੱਖਿਆ ਪੈਨਸ਼ਨ ਨੂੰ ਦੁੱਗਣਾ ਕਰਕੇ 1500 ਰੁਪਏ ਕਰਨ ਦੀ ਪ੍ਰਕਿਰਿਆ 1 ਅਗਸਤ ਤੋਂ ਸ਼ੁਰੂ ਕੀਤੀ ਹੈ। ਇਸ ਨਾਲ 26,21,201 ਪੈਨਸ਼ਨਰਾਂ ਨੂੰ ਲਾਭ ਹੋਵੇਗਾ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸੰਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

ਪੰਜਾਬ ’ਚ ਪਰਾਲ਼ੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਦਾਅਵਾ, ਖੇਤੀਬਾੜੀ ਮੰਤਰੀ ਤੋਮਰ ਨੇ ਕਹੀ ਇਹ ਗੱਲ

0

ਪੰਜਾਬ ’ਚ ਪਰਾਲ਼ੀ ਸਾੜਨ ਤੋਂ ਰੋਕਣ ਲਈ ਮੋਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਪਰਾਲ਼ੀ ਸਾੜਨ ਦੀ ਵਧਦੀ ਸਮੱਸਿਆ ਨੂੰ ਰੋਕਣ ਲਈ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਰਾਜ ਨੂੰ 76,626 ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਕੇਂਦਰ ਨੇ ਇਸ ਹਫਤੇ ਸੰਸਦ ਨੂੰ ਦਿੱਤੀ। ਸਰਕਾਰੀ ਦਾਅਵੇ ਅਨੁਸਾਰ ਪੰਜਾਬ ‘ਚ 50,847 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ ਨੂੰ ਦਿੱਤੀਆਂ ਗਈਆਂ ਤੇ 25,779 ਵਿਅਕਤੀਗਤ ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਦਿੱਤੀਆਂ ਗਈਆਂ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਇੱਕ ਸਵਾਲ ਦੇ ਜਵਾਬ ‘ਚ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ 2018-19 ਤੇ 2020-21 ‘ਚ, ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦਾ ਪੱਕਾ ਇੰਤਜ਼ਾਮ ਕਰਨ ਤੇ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਸੈਕਟਰ ਯੋਜਨਾ ਤਹਿਤ 76,626 ਮਸ਼ੀਨਾਂ ਦਿੱਤੀਆਂ ਗਈਆਂ।

ਸਰਕਾਰ ਅਨੁਸਾਰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਲਈ ਕੇਂਦਰੀ ਯੋਜਨਾ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦਿੱਲੀ ਵਿੱਚ ਖੇਤੀਬਾੜੀ ਸਹਿਕਾਰਤਾ ਤੇ ਕਿਸਾਨ ਭਲਾਈ ਵਿਭਾਗ ਵਲੋਂ 2018 ਤੋਂ 2021 ਦੇ ਅਰਸੇ ਲਈ ਚਲਾਈ ਜਾ ਰਹੀ ਹੈ। ਚਾਰ ਰਾਜਾਂ ਦੇ ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਦੱਸ ਦਈਏ ਕਿ ਵਾਤਾਵਰਣ ਮੰਤਰੀ ਭੁਪੇਂਦਰ ਯਾਦਵ ਨੇ ਇਸ ਹਫਤੇ ਦਿੱਲੀ ਤੇ ਨੇੜਲੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਰਾਸ਼ਟਰੀ ਰਾਜਧਾਨੀ ਖੇਤਰ ਬਿੱਲ, 2021 ਲੋਕ ਸਭਾ ਵਿੱਚ ਪੇਸ਼ ਕੀਤਾ।

ਉਧਰ, ਪੰਜਾਬ ਨੂੰ ‘ਪਰਾਲੀ ਨਾ ਸਾੜਨ ਵਾਲਾ ਸੂਬਾ’ ਬਣਾਉਣ ਦੇ ਮੱਦੇਨਜ਼ਰ, ਪੰਜਾਬ ਖੇਤੀਬਾੜੀ ਵਿਭਾਗ ਨੇ 250 ਕਰੋੜ ਰੁਪਏ ਦੇ ਸਬਸਿਡੀ ਹਿੱਸੇ ਨਾਲ ਝੋਨੇ ਦੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧ ਲਈ ਕਿਸਾਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ 25,000 ਤੋਂ ਵੱਧ ਖੇਤੀ ਮਸ਼ੀਨਾਂ/ਖੇਤੀ ਉਪਕਰਣ ਮੁਹੱਈਆ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਨੇ ਸਹਿਕਾਰੀ ਸਭਾਵਾਂ ਤੇ ਪੰਚਾਇਤਾਂ ਦੀਆਂ ਲਗਭਗ 430 ਅਰਜ਼ੀਆਂ ਨੂੰ ਪਹਿਲ ਦੇ ਆਧਾਰ ‘ਤੇ ਬੇਲਰ ਤੇ ਬਿਜਾਈ ਦੀਆਂ ਬੁਨਿਆਦੀ ਮਸ਼ੀਨਾਂ ਲਈ ਮਨਜ਼ੂਰ ਕੀਤਾ ਹੈ।

ਪਹਿਲੇ ਪੜਾਅ ‘ਚ, 246 ਪੰਚਾਇਤਾਂ ਤੇ 185 ਪ੍ਰਾਇਮਰੀ ਐਗਰੀਕਲਚਰਲ ਕੋਆਪਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ, ਤਾਂ ਜੋ ਖੇਤੀ ਮਸ਼ੀਨਰੀ ਬੈਂਕਾਂ ਨੂੰ ਕਸਟਮ ਹਾਇਰਿੰਗ ਸੈਂਟਰਾਂ ਵਜੋਂ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਕੀਮ ਅਧੀਨ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਿਸ ਵਿੱਚ ਸਹਿਕਾਰੀ ਸਭਾਵਾਂ ਅਤੇ ਕਿਸਾਨ ਸਮੂਹਾਂ ਨੂੰ 80 ਫੀਸਦੀ ਤੇ ਵਿਅਕਤੀਆਂ ਲਈ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਡਾਇਰੈਕਟਰ ਨੇ ਕਿਹਾ ਕਿ ਮਸ਼ੀਨਰੀ ਪੋਰਟਲ 2-4 ਅਗਸਤ ਤੋਂ ਸਿਰਫ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਐਫਪੀਓਜ਼ ਲਈ ਮੁੜ ਖੋਲ੍ਹਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਸਬਸਿਡੀ ਵਾਲੇ ਖੇਤੀ ਉਪਕਰਣਾਂ ਦਾ ਲਾਭ ਲੈਣ ਦਾ ਇੱਕ ਹੋਰ ਮੌਕਾ ਦਿੱਤਾ ਜਾ ਸਕੇ। ਰਾਜ ਸਰਕਾਰ ਕਿਸਾਨਾਂ ਨੂੰ ਅਤਿ ਆਧੁਨਿਕ ਮਸ਼ੀਨਾਂ ਪਹੁੰਚਾਉਣ ਦੀ ਯੋਜਨਾ ਬਣਾ ਰਹੀ ਹੈ, ਜਿਸ ਵਿੱਚ ਸੁਪਰ ਐਸਐਮਐਸ, ਹੈਪੀ ਸੀਡਰ, ਝੋਨੇ ਦੀ ਪਰਾਲੀ ਹੈਲੀਕਾਪਟਰ/ਸ਼੍ਰੇਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਹਲ਼ ਅਤੇ ਜ਼ੀਰੋ ਟੂ ਡਰਿੱਲ ਮਸ਼ੀਨਾਂ ਸ਼ਾਮਲ ਹਨ।

ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਭਾਜਪਾ ਵਿਚ ਸ਼ਾਮਲ

0

ਚੰਡੀਗੜ੍ਹ: ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਤੇ ਕੁਝ ਹੋਰ ਆਗੂ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਰਾਮੂਵਾਲੀਆ ਨੇ ਇਹ ਐਲਾਨ ਭਾਜਪਾ ਦੇ ਦਿੱਲੀ ਮੁੱਖ ਦਫਤਰ ਵਿਖੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਦੁਸ਼ਯੰਤ ਗੌਤਮ ਅਤੇ ਤੇਜਿੰਦਰ ਸਿੰਘ ਸਰਾਨੀ ਦੀ ਮੌਜੂਦਗੀ ਵਿੱਚ ਕੀਤਾ।

ਭਾਜਪਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਸਾਰੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ।