Home Blog Page 250

ਚਾਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

0
elections

ਚੰਡੀਗੜ੍ਹ,2 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਪੰਜਾਬ ਦੀਆਂ ਚਾਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਸੁਣਾਇਆ ਹੈ ।

ਕੀ ਫ਼ੈਸਲਾ ਸੁਣਾਇਆ ਹੈ ਹਾਈਕੋਰਟ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ (Municipal Council Elections) ਜੋ ਕਿ 13 ਜੂਨ ਨੂੰ ਹੋਣੀਆਂ ਹਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਵੱਡਾ ਤੇ ਅਹਿਮ ਫੈਸਲਾ ਸੁਣਾਉਂਦਿਆਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਜਿਹੜੀਆਂ ਚਾਰ ਨਗਰ ਕੌਂਸਲ ਦੀਆਂ ਚੋਣਾਂ ਆਉਣ ਵਾਲੇ ਦਿਨਾਂ ਵਿਚ ਹੋਣੀਆਂ ਹਨ ਉਹ ਈ. ਵੀ. ਐਮ. (E. V. M.) ਰਾਹੀਂ ਕਰਵਾਈਆਂ ਜਾਣਗੀਆਂ ।

ਕਿਹੜੀਆਂ ਹਨ ਚਾਰ ਨਗਰ ਕੌਂਸਲ ਚੋਣਾਂ

ਹਾਈਕੋਰਟ ਨੇ ਪੰਜਾਬ ਦੀਆਂ 13 ਜੂਨ ਨੂੰ ਜੋ ਚਾਰ ਨਗਰ ਕੌਂਸਲ ਚੋਣਾਂ ਹੋਣੀਆਂ ਹਨ ਸਬੰਧੀ ਵੋਟਿੰਗ ਈ. ਵੀ. ਐਮ. ਕਰਵਾਉਣ ਦਾ ਹੁਕਮ ਦਿੱਤਾ ਹੈ ਵਿਚ ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਸ਼ਾਮਲ ਹਨ । ਦੱਸਣਯੋਗ ਹੈ ਕਿ ਇਸ ਸਬੰਧੀ ਅੱਜ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਹ ਚੋਣਾਂ ਈ. ਵੀ. ਐਮ. ਰਾਹੀਂ ਕਰਵਾਈਆਂ ਜਾਣ ।

ਐਡਵੋਕੇਟ ਤੁਸ਼ਾਰ ਮਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਟੀਸ਼ਨ ਦੇ ਸੰਬੰਧ ਵਿੱਚ ਭਾਰਤ ਦੇ ਚੋਣ ਕਮਿਸ਼ਨ (Election Commission) ਨੇ ਅਦਾਲਤ ਨੂੰ ਦੱਸਿਆ ਕਿ ਈ. ਵੀ. ਐਮ. ਮਸ਼ੀਨਾਂ 22 ਮਈ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਉਪਲਬਧ ਕਰਵਾ ਦਿੱਤੀਆਂ ਗਈਆਂ ਸਨ ।

ਜਿਲਾ ਫਿਰੋਜਪੁਰ ਦੇ ਮੱਖੂ ਵਿਖੇ ਦੁਕਾਨਦਾਰ ‘ਤੇ ਗੋਲੀਬਾਰੀ ਕਰਨ ਨਾਲ ਹੋਈ ਮੌਤ

0
Murder

ਫਿਰੋਜ਼ਪੁਰ,2 ਜੂਨ 2026 : ਪੰਜਾਬ ਦੇ ਜਿਲਾ ਫਿਰੋਜਪੁਰ (Ferozepur) ਵਿਖੇ ਕਸਬਾ ਮੱਖੂ ਵਿਖੇ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਗੋਲੀਬਾਰੀ (Shooting) ਕਰਕੇ ਹੱਤਿਆ ਕਰ ਦਿੱਤੀ ਗਈ ਹੈ ।

ਕੌਣ ਹੈ ਜਿਸ ਤੇ ਚਲਾਈਆਂ ਗਈਆਂ ਸਨ ਗੋਲੀਆਂ

ਮਿਲੀ ਜਾਣਕਾਰੀ ਅਨੁਸਾਰ ਅੱਜ ਜਿਲਾ ਫਿਰੋਜਪੁਰ ਦੇ ਕਸਬਾ ਮੱਖੂ (Kasba Makhu) ਵਿਖੇ ਜੋ ਕਰਿਆਣਾ ਸਟੋਰ ਤੇ ਬੈਠੇ ਨੌਜ਼ਵਾਨ ‘ਤੇ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ (Unidentified motorcyclists) ਵਲੋਂ ਗੋਲੀਬਾਰੀ ਕਰਕੇ ਹੱਤਿਆ (Murder) ਕਰ ਦਿੱਤੀ ਗਈ ਹੈ ਦੀ ਪਛਾਣ ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਦੇ ਤੌਰ ‘ਤੇ ਹੋਈ ਹੈ । ਗੁਰਚਰਨ ਸਿੰਘ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਸਾਬਕਾ ਵਿਧਾਇਕ ਨੇ ਘਟਨਾ ਦੀ ਨਿੰਦਾ ਕਰਦਿਆਂ ਕੀਤੀ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ

ਮੱਖੂ ਵਿਖੇ ਵਾਪਰੇ ਉਪਰੋਕਤ ਗੋਲੀਬਾਰੀ ਕਾਂਡ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਨੂੰ ਛੇਤੀ ਪਕੜ ਕੇ ਬਣਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ । ਦੱਸਣਯੋਗ ਹੈ ਕਿ ਫਿਰੋਜ਼ਪੁਰ ਵਿਖੇ ਅਜਿਹੀ ਤੀਸਰੀ ਘਟਨਾ ਵਾਪਰੀ ਹੈ ਦੱਸਿਆ ਜਾ ਰਿਹਾ ਹੈ । ਘਟਨਾ ਦੇ ਵਾਪਰਦਿਆਂ ਹੀ ਮੱਖੂ ਵਿਖੇ ਰੋਸ ਵਜੋਂ ਬਾਜ਼ਾਰਾਂ ਨੂੰ ਬੰਦ ਕਰ ਦਿੱਤਾ ਗਿਆ । ਪੁਲਸ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਆਈ. ਐੱਸ. ਆਈ. ਨਾਲ ਜੁੜਿਆ ਕਥਿਤ ਅੱਤਵਾਦੀ ਗ੍ਰਿਫ਼ਤਾਰ

0
Arrest

ਲਖਨਊ, 2 ਜੂਨ 2026 : ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਲਖਨਊ ਵਿਖੇ ਪੈਂਦੇ ਆਜਮਗੜ੍ਹ ਤੋਂ ਪਾਕਿਸਤਾਨੀ ਗੈਂਗਸਟਰਾਂ ਅਤੇ ਆਈ. ਐਸ. ਆਈ. ਜੁੜੇ ਕਥਿਤ ਅੱਤਵਾਦੀ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀ ਕੋਲੋਂ

ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਐਂਟੀ ਟੈਰਰਿਸਟ ਸਕੁਆਡ (Anti-Terrorist Squad) (ਏ. ਟੀ. ਐੱਸ.) ਜਿਸ ਵਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਅਤੇ ਪਾਕਿਸਤਾਨੀ ਗੈਂਗਸਟਰ ਨੈੱਟਵਰਕ ਨਾਲ ਕਥਿਤ ਸਬੰਧ ਰੱਖਣ ਵਾਲੇ ਇੱਕ ਅੱਤਵਾਦੀ (Terrorist) ਨੂੰ ਆਜ਼ਮਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ ਕੋਲੋਂ ਇੱਕ 9 ਐੱਮ. ਐੱਮ. ਪਿਸਤੌਲ, 4 ਜਿ਼ੰਦਾ ਕਾਰਤੂਸ ਅਤੇ ਇੱਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ ।

ਕੌਣ ਹੈ ਇਹ ਪਕੜਿਆ ਗਿਆ ਕਥਿਤ ਅੱਤਵਾਦੀ

ਏ. ਟੀ. ਐੱਸ. ਦੇ ਅਨੁਸਾਰ ਗ੍ਰਿਫ਼ਤਾਰ ਦੋਸ਼ੀ ਮੁਹੰਮਦ ਸ਼ੇਖ ਅਹਿਮਦ ਆਜ਼ਮਗੜ੍ਹ ਦੇ ਨਿਜ਼ਾਮਾਬਾਦ ਥਾਣਾ ਖੇਤਰ ਅਧੀਨ ਪੈਂਦੇ ਖੁਦਾਦਾਦਪੁਰ ਪਿੰਡ ਦਾ ਰਹਿਣ ਵਾਲਾ ਹੈ । ਜਾਂਚ ਦੌਰਾਨ ਉਸ ਦੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਨਾਲ ਜੁੜੇ ਹੋਣ ਦੇ ਸੰਕੇਤ ਮਿਲੇ ਹਨ ।

ਏਜੰਸੀ ਦਾ ਦਾਅਵਾ ਹੈ ਕਿ ਉਹ ਪਾਕਿਸਤਾਨ ਅਤੇ ਦੁਬਈ ਦੇ ਨੰਬਰਾਂ ਰਾਹੀਂ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਨੈੱਟਵਰਕ ਦੇ ਸੰਪਰਕ ਵਿੱਚ ਸੀ । ਉਹ ਸ਼ਹਿਜ਼ਾਦ ਭੱਟੀ ਦੇ ਇਸ਼ਾਰੇ ’ਤੇ ਇੱਕ ਹੋਰ ਸੂਬੇ ਦੀ ਮਹਿਲਾ ਨੇਤਾ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਸੀ । ਏ. ਟੀ. ਐੱਸ. ਨੇ ਦੋਸ਼ੀ ਖਿ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ (Case registered) ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

0
suicide

ਜਲੰਧਰ, 2 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਸ਼ਾਹਕੋਟ ਦੇ ਡੰਡੋਵਾਲ ਰੋਡ ਸਥਿਤ ਮੁਹੱਲਾ ਧੂਰਕੋਟ ਵਿਚ ਇਕ ਨੌਜਵਾਨ ਵਲੋਂ ਤੰਗ-ਪ੍ਰੇ਼ਸ਼ਾਨ ਹੋ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਸ਼ਾਹਕੋਟ ਦੇ ਡੰਡੋਵਾਲ ਰੋਡ ਸਥਿਤ ਮੁਹੱਲਾ ਧੂਰਕੋਟ ਵਿੱਚ ਜੋ ਇੱਕ 19 ਸਾਲ ਦੇ ਨੌਜਵਾਨ ਨੇ ਕੰਮ ’ਤੇ ਜਾਣ ਦਾ ਦਬਾਅ ਅਤੇ ਧਮਕੀਆਂ ਕਾਰਨ ਮਾਨਸਿਕ ਪ੍ਰੇਸ਼ਾਨੀਆਂ ਦੇ ਚਲਦਿਆਂ ਸਲਫ਼ਾਸ ਦੀਆਂ ਗੋਲੀਆਂ (Sulfas tablets) ਖਾ ਕੇ ਖ਼ੁਦਕੁਸ਼ੀ ਕਰ ਲਈ ਹੈ ਦਾ ਨਾਮ ਹਰਵਿੰਦਰ ਸਿੰਘ ਉਰਫ ਲੱਡੂ ਹੈ । ਦੱਸਣਯੋਗ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਅਪਲੋਡ ਕਰਕੇ ਕੁਝ ਲੋਕਾਂ ’ਤੇ ਗੰਭੀਰ ਦੋਸ਼ ਵੀ ਲਗਾਏ ਹਨ । ਪੁਲਸ ਨੇ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕੀ ਹੈ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਜਿਸਨੇ ਬੀਤੇ ਦਿਨ ਸਲਫ਼ਾਸ ਦੀਆਂ ਗੋਲੀਆਂ ਖਾ ਲਈਆਂ ਸਨ ਤੇ ਉਸ ਦੀ ਹਾਲਤ ਵਿਗੜਨ ’ਤੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਸੀ ਪਰ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ । ਇਲਾਜ ਦੌਰਾਨ ਉਸਦੀ ਮੌਤ ਹੋ ਗਈ ।

ਕੀ ਦੋਸ਼ ਲਗਾਏ ਹਨ ਤੇ ਕਿਸ ਤੇ ਲਗਾਏ ਹਨ ਨੌਜਵਾਨ ਨੇ

ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਨੇ ਮੌਤ ਤੋਂ ਪਹਿਲਾਂ ਜੋ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕੀਤੀ ਸੀ ਵਿੱਚ ਉਸ ਨੇ ਪਿੰਡ ਸਲੇਚਾ ਦੇ ਕਲਾਕਾਰ ਜੋਗਾ ਉਰਫ਼ ਤਾਈ ਜਗੀਰੋ ’ਤੇ ਕਈ ਦੋਸ਼ ਲਗਾਏ ਸਨ । ਵੀਡੀਓ ਵਿੱਚ ਨੌਜਵਾਨ ਨੇ ਕਿਹਾ ਕਿ ਉਹ ਪਹਿਲਾਂ ਵਿਆਹ ਸਮਾਗਮਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਤਾਈ ਜਗੀਰੋ ਨਾਲ ਕੰਮ ਕਰਦਾ ਸੀ ਪਰ ਪਿਛਲੇ ਛੇ ਮਹੀਨਿਆਂ ਤੋਂ ਉਸ ਨੇ ਉਸ ਦੇ ਨਾਲ ਜਾਣਾ ਬੰਦ ਕਰ ਦਿੱਤਾ ਸੀ । ਨੌਜਵਾਨ ਨੇ ਦੋਸ਼ ਲਗਾਇਆ ਕਿ ਜੋਗਾ ਉਸ ਨੂੰ ਲਗਾਤਾਰ ਕੰਮ ’ਤੇ ਆਉਣ ਲਈ ਮਜਬੂਰ ਕਰ ਰਿਹਾ ਸੀ ਅਤੇ ਕਥਿਤ ਤੌਰ ’ਤੇ ਗਲਤ ਕੰਮਾਂ ਲਈ ਉਕਸਾ ਰਿਹਾ ਸੀ । ਨੌਜਵਾਨ ਅਨੁਸਾਰ ਇਨਕਾਰ ਕਰਨ ’ਤੇ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਨਕੋਦਰ ਹਸਪਤਾਲ ਭੇਜ ਦਿੱਤਾ ਹੈ । ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੀ ਸਿ਼ਕਾਇਤ ਦੇ ਆਧਾਰ ’ਤੇ ਜੋਗਾ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਫਿਲਹਾਲ ਫ਼ਰਾਰ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

ਗੌਰਮਿੰਟ ਮੈਡੀਕਲ ਕਾਲਜ ਐਂਡ ਹਸਪਤਾਲ ਦੇ ਡਾਕਟਰ ਨੇ ਕੀਤੀ ਆਤਮ-ਹੱਤਿਆ

0
Suicide

ਚੰਡੀਗੜ੍ਹ, 2 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੇ ਗੌਰਮਿੰਟ ਮੈਡੀਕਲ ਕਾਲਜ ਐਂਡ ਹਸਪਤਾਲ ਦੇ ਜੂਨੀਅਰ ਡਾਕਟਰ ਵਲੋਂ ਆਤਮ-ਹੱਤਿਆ (Suicide) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਡਾਕਟਰ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-32 ਵਿਖੇ ਬਣੇ ਗਵਰਨਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ (Government Medical College and Hospital) ਵਿੱਚ ਜੋ ਅੱਜ ਮੰਗਲਵਾਰ ਨੂੰ ਇੱਕ ਜੂਨੀਅਰ ਡਾਕਟਰ (Junior Doctor) ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਦਾ ਨਾਮ ਡਾਕਟਰ ਯੋਗੇਸ਼ (Dr. Yogesh) ਹੈ । ਜਾਣਕਾਰੀ ਮੁਤਾਬਕ ਡਾਕਟਰ ਯੋਗੇਸ਼ ਨੇ ਹਸਪਤਾਲ ਦੇ ਟਰਾਮਾ ਸੈਂਟਰ ਵਿਚ ਬਣੇ ਬਾਥਰੂਮ ਵਿਚ ਜਾ ਕੇ ਖੁਦ ਨੂੰ ਹੀ ਇੰਜੈਕਸ਼ਨ ਲਗਾ ਲਿਆ, ਜਿਸ ਤੋਂ ਕੁੱਝ ਦੇਰ ਬਾਅਦਵਿਚ ਹੀ ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਮੌਤ ਹੋ ਗਈ।

ਪੁਲਸ ਨੇ ਪਤਾ ਚਲਦਿਆਂ ਹੀ ਕਰ ਦਿੱਤੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਅਤੇ ਫੋਰੈਂਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਮੁਤਾਬਕ ਡਾ. ਯੋਗੇਸ਼ ਜਨਰਲ ਮੈਡੀਸਨ ਵਿਭਾਗ ਵਿੱਚ ਪੀ. ਜੀ. ਜੂਨੀਅਰ ਰੈਜ਼ੀਡੈਂਟ ਵਜੋਂ ਤਾਇਨਾਤ ਸਨ । ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡਾਕਟਰ ਨੇ ਕਥਿਤ ਤੌਰ ‘ਤੇ ਪੋਟਾਸ਼ੀਅਮ ਕਲੋਰਾਈਡ ਦੇ ਚਾਰ ਇੰਜੈਕਸ਼ਨ ਖ਼ੁਦ ਨੂੰ ਲਗਾਏ ਸਨ । ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਪੁਲਸ ਜਾਂਚ ਅਤੇ ਪੋਸਟਮਾਰਟਮ (Postmortem) ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ । ਪੁਲਸ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ।

ਈ-ਰਿਕਸ਼ਾ ਚਾਲਕ ਦੇ ਕਤਲ ਮਾਮਲੇ ਇਕ ਗ੍ਰਿਫਤਾਰ ਤੇ ਦੋ ਫਰਾਰ : ਡੀ. ਐਸ. ਪੀ.

0
DSP

ਪਟਿਆਲਾ, 2 ਜੂਨ 2026 : ਪਟਿਆਲਾ ਵਿਖੇ ਕੁੱਝ ਦਿਨ ਪਹਿਲਾਂ ਇਕ ਈ-ਰਿਕਸ਼ਾ ਚਾਲਕ (E-rickshaw driver) ਦੇ ਕਤਲ ਮਾਮਲੇ ਵਿਚ ਪੁਲਸ ਵਲੋਂ ਇਕ ਨੂੰ ਗ੍ਰਿਫਤਾਰ (Arrested) ਕਰਕੇ ਦੋ ਦੀ ਭਾਲ ਕੀਤੀ ਜਾ ਰਹੀ ਹੈ ।

ਕੀ ਜਾਣਕਾਰੀ ਦਿੱਤੀ ਡੀ. ਐਸ. ਪੀ. ਸਿਟੀ-2 ਰੰਧਾਵਾ ਨੇ

ਡਿਪਟੀ ਸੁਪਰਡੈਂਟ ਆਫ ਪੁਲਸ ਸਿਟੀ-2 ਜਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਜਿਸ ਈ-ਰਿਕਸ਼ਾ ਚਾਲਕ ਅਭਿਸ਼ੇਕ ਉਰਫ ਚੀਕੂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿਚ ਜਾਂਚ ਦੌਰਾਨ ਸਾਹਮਣੇ ਆਏ ਤਿੰਨ ਵਿਅਕਤੀਆਂ ਵਿਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਬਾਕੀ ਦੋ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਸਦੀ ਪਛਾਣ ਗੁਰਸੇਵਕ ਸਿੰਘ ਵਾਸੀ ਚੌੜਾ ਪਿੰਡ ਸ਼ਾਮਲ ਹੈ ।

ਕੀ ਕਾਰਨ ਸੀ ਕਤਲ ਕਰਨ ਦਾ

ਡੀ. ਐਸ. ਪੀ. (D. S. P.) ਰੰਧਾਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਸੇਵਕ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਉਨ੍ਹਾਂ ਅਤੇ ਅਭਿਸ਼ੇਕ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਤੇ ਉਸ ਦੌਰਾਨ ਕਥਿਤ ਤੌਰ ਤੇ ਬੇਇਜ਼ਤੀ ਦੇ ਚਲਦਿਆਂ ਮਨ ਅੰਦਰ ਰੰਜਸ਼ ਸੀ, ਜਿਸਦੇ ਚਲਦਿਆਂ ਹੋਇਆਂ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ।

ਮੁਲਜਮ ਨੂੰ ਕੀਤਾ ਜਾਵੇਗਾ ਅਦਾਲਤ ਵਿਚ ਪੇਸ਼

ਕਤਲ ਦੀ ਵਾਰਦਾਤ ਵਿਚ ਸ਼ਾਮਲ ਵਿਅਕਤੀ ਗੁਰਸੇਵਕ ਸਿੰਘ (Gursewak Singh) ਨੂੰ ਘਟਨਾ ਦੇ ਹੋਰ ਵੇਰਵਿਆਂ ਸਬੰਧੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਤੇ ਇਹ ਵੀ ਪਤਾ ਕੀਤਾ ਜਾਵੇਗਾ ਕਿ ਵਾਰਦਾਤ ਵਿਚ ਇਸਤੇਮਾਲ ਹਥਿਆਰ ਕਿਥੇ ਹੈ ਤਾਂ ਜੋ ਬਰਾਮਦਗੀ ਕੀਤੀ ਜਾ ਸਕੇ ।

ਅਗਲੇ ਮਹੀਨੇ ਤੋਂ ਮਿਲਣਗੇ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ 1000-1500 ਰੁਪਏ

0
Chief Minister

ਚੰਡੀਗੜ੍ਹ, 2 ਜੂਨ 2026 : ਪੰਜਾਬ ਦੀਆਂ ਲੱਖਾਂ ਹੀ ਔਰਤਾਂ ਨੂੰ ਪੰਜਾਬ ਸਰਕਾਰ (Punjab Government) ਵਲੋਂ ਅਗਲੇ ਮਹੀਨੇ ਤੋਂ ਹੀ 1000-1500 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ ਸਬੰਧੀ ਸਮਾਚਾਰ ਮਿਲਿਆ ਹੈ ।

ਮੁੱਖ ਮੰਤਰੀ ਨੇ ਕੀਤੀ ਹੈ ਪੁਸ਼ਟੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ 90 ਲੱਖ ਔਰਤਾਂ ਨੂੰ ਅਗਲੇ ਮਹੀਨੇ ਤੋਂ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ ਤੇ ਇਹ ਪੈਸੇ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਹੋ ਜਾਣਗੇ ਸਬੰਧੀ ਪੁਸ਼ਟੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂੱ ਅੱਜ ਇੱਕ ਇੰਟਰਵਿਊ ਵਿੱਚ ਕੀਤੀ ਗਈ ਹੈ । ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪ੍ਰਕਿਰਿਆ ਦਾ 80 ਫੀਸਦੀ ਕੰਮ ਪੂਰਾ ਹੋ ਗਿਆ ਹੈ । ਬਾਕੀ ਇਸ ਜੂਨ ਵਿੱਚ ਪੂਰਾ ਹੋ ਜਾਵੇਗਾ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਮੁੱਖ ਮੰਤਰੀ (Chief Minister) ਨੇ ਇਹ ਵੀ ਕਿਹਾ ਕਿ ਜਿਨ੍ਹਾਂ ਔਰਤਾਂ ਦੇ ਕਾਰਡ ਜਾਰੀ ਨਹੀਂ ਕੀਤੇ ਗਏ ਹਨ, ਜਾਂ ਜੁਲਾਈ ਵਿੱਚ ਵੀ ਜਾਰੀ ਨਹੀਂ ਕੀਤੇ ਜਾਣਗੇ, ਉਨ੍ਹਾਂ ਨੂੰ ਰਜਿਸਟਰ ਹੁੰਦੇ ਹੀ ਉਨ੍ਹਾਂ ਦੇ ਭੁਗਤਾਨ ਮਿਲ ਜਾਣਗੇ । ਹਾਲਾਂਕਿ ਮੁੱਖ ਮੰਤਰੀ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਵਿਰੋਧੀ ਧਿਰ ਦੇ ਬਕਾਏ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ । ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਲਈ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ।

ਕੀ ਨਾਮ ਦਿੱਤਾ ਹੈ ਪੰਜਾਬ ਸਰਕਾਰ ਨੇ ਯੋਜਨਾ ਨੂੰ

ਜਾਣਕਾਰੀ ਅਨੁਸਾਰ ਪੰਜਾਬ ਵਿਚ ‘ਆਪ`ਸਰਕਾਰ ਨੇ ਇਸਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਨਾਮ ਦਿੱਤਾ ਹੈ । ਇਸ ਯੋਜਨਾ ਦੇ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਮਿਲਣਗੇ । ਇਸ ਦੌਰਾਨ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੈਸੇ ਦੇ ਬਦਲੇ `ਆਪ` ਛੱਡਣ ‘ਤੇ ਰਾਜ ਸਭਾ ਸੀਟ ਦੇਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੈਂ ਇੱਕ ਰੁਪਿਆ ਵੀ ਲੈਂਦਾ ਹਾਂ ਤਾਂ ਇਹ ਮੇਰੇ ਲਈ ਸਲਫਾਸ ਦੀ ਗੋਲੀ ਵਾਂਗ ਹੋਵੇਗਾ ।

ਜਿਲਾ ਅਦਾਲਤੀ ਕੰਪਲੈਕਸ ਬਠਿੰਡਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

0
bomb threat

ਬਠਿੰਡਾ, 2 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਬਣੇ ਜਿਲਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਵੇਂ ਦਿੱਤੀ ਗਈ ਹੈ ਧਮਕੀ

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਜਿਲ੍ਹਾ ਅਦਾਲਤ ਕੰਪਲੈਕਸ (Court Complex) ਨੂੰ ਜੋ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਉਹ ਇਕ ਈਮੇਲ ਰਾਹੀਂ ਮੈਸੇਜ ਭੇਜ ਕੇ ਦਿੱਤੀ ਗਈ ਹੈ । ਈਮੇਲ ਰਾਹੀਂ ਭੇਜੀ ਗਈ ਉਪਰੋਕਤ ਧਮਕੀ ਦਾ ਪਤਾ ਚਲਦਿਆਂ ਹੀ ਜਿਥੇ ਪੁਲਸ ਨੇ ਜਿਲਾ ਅਦਾਲਤੀ ਕੰਪਲੈਕਸ ਬਠਿੰਡਾ ਦੇ ਸੁਰੱਖਿਆ ਇੰਤਜਾਮ ਸਖ਼ਤ ਕਰਦਿਆਂ ਅੰਦਰ ਆਉਣ ਵਾਲੇ ਰਸਤੇ ਬੰਦ ਕਰ ਦਿੱਤੇ, ਉਥੇ ਡਾਗ ਸਕੁਆਡ, ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਅਦਾਲ ਦੇ ਕੰਪਲੈਕਸ ਦੀ ਤਲਾਸ਼ੀ (Search complex) ਲਈ ਗਈ।

ਤਲਾਸ਼ੀ ਤੱਕ ਲਗਾਈ ਗਈ ਆਰਜੀ ਤੌਰ ‘ਤੇ ਆਉਣ ਜਾਣ ‘ਤੇ ਰੋਕ

ਅਦਾਲਤ ਕੰਪਲੈਕਸ ਵਿੱਚ ਮੌਜੂਦ ਲੋਕਾਂ ਦੀ ਆਵਾਜਾਈ ‘ਤੇ ਵੀ ਆਰਜ਼ੀ ਤੌਰ ‘ਤੇ ਰੋਕ ਲਗਾ ਦਿੱਤੀ ਗਈ, ਜਦਕਿ ਵਕੀਲਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ । ਪੁਲਸ ਅਧਿਕਾਰੀਆਂ ਅਨੁਸਾਰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਪ੍ਰੋਟੋਕੋਲ ਤਹਿਤ ਤੁਰੰਤ ਕਾਰਵਾਈ ਕੀਤੀ ਗਈ । ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ, ਪਾਰਕਿੰਗ ਖੇਤਰ, ਦਫ਼ਤਰਾਂ ਅਤੇ ਜਨਤਕ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਹਾਲਾਂਕਿ ਮੁਢਲੀ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਕੋਈ ਸੂਚਨਾ ਨਹੀਂ ਹੈ ।

ਕੀ ਦੱਸਿਆ ਅਧਿਕਾਰੀਆਂ ਨੇ

ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਸਾਈਬਰ ਸੈੱਲ ਦੀ ਟੀਮ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਉਸ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ । ਪੁਲਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਾਂਚ ਦੇ ਸਾਰੇ ਪਹਿਲੂਆਂ ‘ਤੇ ਕੰਮ ਕੀਤਾ ਜਾ ਰਿਹਾ ਹੈ ।

ਚੰਡੀਗੜ੍ਹ ਵਿਖੇ ਗਾਇਕ ਅਤੇ ਰੈਪਰ ਬਾਦਸ਼ਾਹ ਦਾ ‘ਸਾਗੋ ਰੈਸਟੋਰੈਂਟ’ ਕੀਤਾ ਸੀਲ

0
Rapper Badshah

ਚੰਡੀਗੜ੍ਹ, 2 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਸਟੇਟ ਆਫਿਸ ਵਲੋਂ ਸੈਕਟਰ-26 ਵਿਖੇ ਬਣੇ ਇਕ ਸਾਗੋ ਰੈਸਟੋਰੈਂਟ (Sago Restaurant) ਨੂੰ ਸੀਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਸ ਦਾ ਹੈ ਇਹ ਰੈਸਟੋਰੈਂਟ ਤੇ ਕੀ ਹੈ ਕਾਰਨ

ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਯੂ. ਟੀ. ਪ੍ਰਸ਼ਾਸਨ ਦੇ ਸਟੇਟ ਆਫਿ਼ਸ (State Office) ਦੇ ਜਿਸ ਇਨਫੋਰਸਮੈਂਟ ਵਿੰਗ ਵੱਲੋਂ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਸੈਕਟਰ-26 ਵਿੱਚ ਸਥਿਤ ਗਾਇਕ ਅਤੇ ਰੈਪਰ ਬਾਦਸ਼ਾਹ (Rapper King) ਦਾ ਸਾਗੋ ਰੈਸਟੂਰੈਂਟ ਨੂੰ ਸੀਲ (Restaurant Seal) ਕਰ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਪ੍ਰਾਪਤ ਜਾਣਕਾਰੀ ਮੁਤਾਬਕ ਕਲੱਬ ਦੀ ਇਮਾਰਤ ਵਿੱਚ ਬਿਲਡਿੰਗ ਨਿਯਮਾਂ ਦੀ ਕਥਿਤ ਤੌਰ ‘ਤੇ ਕੀਤੀ ਜਾ ਰਹੀ ਵੱਡੀ ਉਲੰਘਣਾਂ ਕਰਨਾ ਹੈ । ਇਸ ਦੌਰਾਨ ਪ੍ਰਸ਼ਾਸਨਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਲੱਬ ਨੂੰ ਤਾਲੇ ਲਗਾ ਦਿੱਤੇ ਹਨ । ਸਟੇਟ ਆਫਿ਼ਸ ਵੱਲੋਂ ਸ਼ਹਿਰ ਵਿੱਚ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ ਵਪਾਰਕ ਸੰਸਥਾਵਾਂ ਖਿ਼ਲਾਫ਼ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ ।

ਪੰਜਾਬ ਸਰਕਾਰ ਨੇ ਕੀਤੇ ਚਾਰ ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ

0
transfers

ਚੰਡੀਗੜ੍ਹ, 2 ਜੂਨ 2026 : ਪੰਜਾਬ ਸਰਕਾਰ (Punjab Government) ਵਲੋਂ ਇਕ ਹੁਕਮ ਜਾਰੀ ਕਰਕੇ ਚਾਰ ਪੀ. ਸੀ. ਐਸ. ਅਧਿਕਾਰੀਆਂ (P. C. S. Officers) ਦੇ ਤਬਾਦਲਾ ਹੁਕਮ ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਦੇ ਤਬਾਦਲੇ (Transfers) ਕੀਤੇ ਗਏ ਹਨ ਵਿਚ :