Home Blog Page 2506

ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਕੱਸਿਆ ਤੰਜ – ਜਦੋਂ ਦੋਸਤਾਂ ਦਾ ਕਰਜ਼ਾ ਮੁਆਫ਼ ਕਰਦੇ ਹੋ, ਤਾਂ ਦੇਸ਼ ਦੇ ਅੰਨਦਾਤਾ ਦਾ ਕਿਉਂ ਨਹੀਂ ?

0

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਜਦੋਂ ਦੋਸਤਾਂ ਦਾ ਕਰਜ਼ਾ ਮੁਆਫ਼ ਕਰਦੇ ਹੋ, ਤਾਂ ਦੇਸ਼ ਦੇ ਅੰਨਦਾਤਾ ਦਾ ਕਿਉਂ ਨਹੀਂ? ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਉਣਾ ਮੋਦੀ ਸਰਕਾਰ ਦੀ ਤਰਜੀਹ ਨਹੀਂ ਹੈ। ਇਹ ਸਰਾਸਰ ਬੇਇਨਸਾਫੀ ਹੈ।

ਬਾਰਾਬੰਕੀ ‘ਚ ਵਾਪਰਿਆ ਦਰਦਨਾਕ ਹਾਦਸਾ, PM ਮੋਦੀ ਤੇ CM ਯੋਗੀ ਨੇ ਜਤਾਇਆ ਦੁੱਖ

0

ਬਾਰਾਬੰਕੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਇੱਕ ਟਰਾਲੇ ਨੇ ਸੜਕ ਕਿਨਾਰੇ ਲਖਨਊ-ਅਯੁੱਧਿਆ ਹਾਈਵੇ ‘ਤੇ ਖੜੀ ਖਰਾਬ ਡਬਲ-ਡੈਕਰ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਵਿਚ ਸਫ਼ਰ ਕਰ ਰਹੇ ਬਹੁਤ ਸਾਰੇ ਲੋਕਾਂ ਨੂੰ ਸੱਟਾਂ ਲੱਗ ਗਈਆਂ ਗਈ। ਜ਼ਖਮੀਆਂ ਨੂੰ ਸੀਐਚਸੀ ਵਿਖੇ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ। ਇਸ ਤੋਂ ਬਾਅਦ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਟਰੌਮਾ ਸੈਂਟਰ ਲਖਨਊ ਰੈਫ਼ਰ ਕਰ ਦਿੱਤਾ ਗਿਆ ਤੇ ਨਾਲ ਹੀ ਇਸ ਹਾਦਸੇ ਵਿਚ ਤਕਰੀਬਨ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਐਕਸਲ ਟੁੱਟਣ ਕਾਰਨ ਬੱਸ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਯਾਤਰੀ ਹੇਠਾਂ ਉਤਰ ਆਏ ਅਤੇ ਬੱਸ ਦੇ ਹੇਠਾਂ, ਉਸਦੇ ਸਾਮ੍ਹਣੇ ਅਤੇ ਇਸਦੇ ਆਲੇ ਦੁਆਲੇ ਲੇਟ ਗਏ। ਇਸੇ ਦੌਰਾਨ ਲਖਨਊ ਤੋਂ ਆ ਰਹੇ ਇੱਕ ਤੇਜ਼ ਰਫਤਾਰ ਟਰਾਲੇ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਅਤੇ ਟਰੱਕ ਨਾਲ ਟਕਰਾਉਣ ਕਾਰਨ ਤਕਰੀਬਨ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹਸਪਤਾਲ ਲਿਜਾਂਦੇ ਸਮੇਂ 7 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਹਾਈਵੇ ‘ਤੇ ਵਾਹਨਾਂ ਦੀ ਲੰਬੀ ਕਤਾਰ ਸੀ। ਇਸ ਕਾਰਨ ਇੱਥੇ ਤਕਰੀਬਨ ਕਈ ਕਿਲੋਮੀਟਰ ਲੰਬਾ ਜਾਮ ਰਿਹਾ।

ਉਸੇ ਸਮੇਂ, ਏ.ਡੀ.ਜੀ. ਜ਼ੋਨ ਲਖਨਊ ਐਸ.ਐਨ. ਸਾਬਤ, ਜੋ ਇਸ ਘਟਨਾ ਤੋਂ ਬਾਅਦ ਬਾਰਾਬੰਕੀ ਜ਼ਿਲ੍ਹਾ ਹਸਪਤਾਲ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਬੱਸ ਹਰਿਆਣਾ ਤੋਂ ਬਿਹਾਰ ਜਾ ਰਹੀ ਸੀ, ਹਾਦਸੇ ਸਮੇਂ ਖਰਾਬ ਹੋਣ ਕਾਰਨ ਬੱਸ ਰਸਤੇ ਵਿੱਚ ਖੜ੍ਹੀ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਟਰਾਲੇ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬਹੁਤ ਸਾਰੇ ਲੋਕ ਗੰਭੀਰ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਬਾਰਾਬੰਕੀ ਲਿਆਂਦਾ ਗਿਆ ਹੈ।

ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ  ਆਦਿਤਿਆਨਾਥ ਨੇ ਦੁੱਖ ਪ੍ਰਗਟ ਕੀਤਾ।

ਪੰਜਾਬ ‘ਚ 31 ਜੁਲਾਈ ਤੱਕ ਜਾਰੀ ਰਹੇਗਾ ਮੌਨਸੂਨ, ਹਿਮਾਚਲ ਦੇ ਕਈ ਜ਼ਿਲ੍ਹਿਆਂ ‘ਚ ਕੀਤਾ ਰੈੱਡ ਅਲਰਟ

0

ਪੰਜਾਬ ‘ਚ ਬੁੱਧਵਾਰ ਯਾਨੀ ਅੱਜ ਵੀ ਮੀਂਹ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ 31 ਜੁਲਾਈ ਤੱਕ ਮੌਨਸੂਨ ਐਕਟਿਵ ਰਹੇਗਾ। ਅੱਜ ਕਈ ਜ਼ਿਲ੍ਹਿਆਂ ‘ਚ ਤੇਜ਼ ਬਾਰਸ਼ ਹੋਣ ਦੀ ਚਿਤਾਵਨੀ ਹੈ। ਮੰਗਲਵਾਰ ਨੂੰ ਕਪੂਰਥਲਾ, ਪਠਾਨਕੋਟ, ਜਲੰਧਰ, ਅੰਮ੍ਰਿਤਸਰ ਸਮੇਤ ਕਈ ਥਾਵਾਂ ‘ਤੇ ਮੀਂਹ ਪਿਆ। ਇਸ ਦੇ ਨਾਲ ਹੀ ਹਿਮਾਚਲ ਦੇ 10 ਜ਼ਿਲ੍ਹਿਆਂ ‘ਚ 24 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੈਲਾਨੀਆਂ ਨੂੰ ਸਲਾਹ ਹੈ ਕਿ ਉਹ ਹਿਮਾਚਲ ਦੀ ਯਾਤਰਾ ਤੋਂ ਪ੍ਰਹੇਜ ਕਰਨ ਲਈ ਕਿਹਾ ਹੈ।

ਪੰਜਾਬ ‘ਚ, 30-31 ਜੁਲਾਈ ਨੂੰ ਫਿਰ, ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਤੇਜ਼ ਬਾਰਸ਼ ਹੋ ਸਕਦੀ ਹੈ। ਰਾਜ ‘ਚ 13 ਜੂਨ ਤੋਂ 26 ਜੁਲਾਈ ਤੱਕ 17 ਜ਼ਿਲ੍ਹਿਆਂ ‘ਚ ਮੀਂਹ ਘੱਟ ਤੋਂ ਘੱਟ ਰਿਹਾ, ਜਦੋਂ ਕਿ 5 ਜ਼ਿਲ੍ਹਿਆਂ ਵਿੱਚ ਵੱਧ ਰਿਹਾ। ਹੁਣ ਤੱਕ ਫਾਜ਼ਿਲਕਾ ‘ਚ ਆਮ ਨਾਲੋਂ 70% ਘੱਟ ਮੀਂਹ ਪਿਆ ਹੈ, ਜਦੋਂ ਕਿ ਪਠਾਨਕੋਟ ‘ਚ ਵੱਧ ਤੋਂ ਵੱਧ 602 ਮਿਲੀਮੀਟਰ ਬਾਰਸ਼ ਹੋਈ ਹੈ। ਸਿਰਫ ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ ਵਿੱਚ ਵਾਧੂ ਬਾਰਸ਼ ਹੋਈ ਹੈ।

ਇਸ ਤੋਂ ਇਲਾਵਾ ਬਾਕੀ ਪੰਜਾਬ ਮਾਈਨਸ ਵਿੱਚ ਹੈ। ਕੁੱਲ ਮਿਲਾ ਕੇ 21% ਦੀ ਕਮੀ ਆਈ ਹੈ। ਮੰਗਲਵਾਰ ਨੂੰ ਬਾਰਸ਼ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ। ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਉਸੇ ਸਮੇਂ, 1 ਜੂਨ ਤੋਂ 27 ਜੁਲਾਈ ਦੀ ਸਵੇਰ ਤੱਕ, 158.9 ਮਿਲੀਮੀਟਰ ਬਾਰਸ਼ ਘਟ ਗਈ ਹੈ, ਜਦੋਂਕਿ ਇਹ 201.4 ਮਿਲੀਮੀਟਰ ਹੋਣੀ ਚਾਹੀਦੀ ਸੀ।

ਇੱਥੇ ਮੀਂਹ ਘੱਟ: ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਰੀਦਕੋਟ, ਫਤਿਹਗੜ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਮੁਕਤਸਰ, ਰੋਪੜ, ਸੰਗਰੂਰ, ਮੁਹਾਲੀ, ਨਵਾਂ ਸ਼ਹਿਰ, ਤਰਨਤਾਰਨ ਜ਼ਿਲ੍ਹਿਆਂ ਵਿੱਚ ਮੀਂਹ ਘੱਟ ਰਿਹਾ ਹੈ।

ਇਥੇ ਮੀਂਹ ਵੱਧ: ਕਪੂਰਥਲਾ, ਜਲੰਧਰ, ਲੁਧਿਆਣਾ, ਪਠਾਨਕੋਟ, ਪਟਿਆਲਾ ਜ਼ਿਲ੍ਹਿਆਂ ਵਿੱਚ ਮੀਂਹ ਵੱਧ ਹੈ।

ਮੰਤਰੀ ਮੰਡਲ ‘ਚੋਂ ਬਰਖ਼ਾਸਤ ਕਰਕੇ ਰਾਣਾ ਸੋਢੀ ਵਿਰੁੱਧ ਦਰਜ ਹੋਵੇ ਮੁਕੱਦਮਾ: ਹਰਪਾਲ ਸਿੰਘ ਚੀਮਾ

0

ਜਾਖੜ ਵੱਲੋਂ ਸੋਨੀਆਂ ਗਾਂਧੀ ਨੂੰ ਲਿਖੀ ਚਿੱਠੀ ਨੇ ‘ਆਪ’ ਦੇ ਦੋਸ਼ਾਂ ਦੀ ਪੁਸ਼ਟੀ ਕੀਤੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੰਤਰੀ ਮੰਡਲ ‘ਚੋਂ ਤੁਰੰਤ ਬਰਖ਼ਾਸਤ ਕਰਕੇ ਉਨਾਂ (ਰਾਣਾ ਸੋਢੀ) ਵਿਰੁੱਧ ਮੁੱਕਦਮਾ ਕਾਰਨ ਦੀ ਮੰਗ ਕੀਤੀ ਹੈ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਉਤੇ ਫਿਰੋਜ਼ਪੁਰ ਫਾਜ਼ਿਲਕਾ ਸੜਕ ‘ਤੇ ਪੈਂਦੇ ਪਿੰਡ ਮੋਹਨ ਕੇ ਉਤਾੜ ਵਿਖੇ ਅਕਵਾਇਰ ਹੋਈ ਜ਼ਮੀਨ ਉਤੇ ਦੋ ਵਾਰ ਮੁਆਵਜ਼ਾ ਲੈਣ ਸੰਬੰਧੀ ਦੋਸ਼ ਬੇਹੱਦ ਗੰਭੀਰ ਹਨ, ਆਮ ਆਦਮੀ ਪਾਰਟੀ ਇਹਨਾਂ ਬਾਰੇ ਦਸਤਾਵੇਜ਼ੀ ਸਬੂਤ ਹਾਸਲ ਕਰ ਚੁੱਕੀ ਹੈ, ਜਿਨਾਂ ਦਾ ਛੇਤੀ ਹੀ ਹੋਰ ਵਿਸਥਾਰ ਨਾਲ ਖੁਲਾਸਾ ਕੀਤਾ ਜਾਵੇਗਾ। ਚੀਮਾ ਨੇ ਕਿਹਾ, ”ਰਾਣਾ ਸੋਢੀ ‘ਤੇ ਦੂਹਰੇ ਮੁਆਵਜ਼ੇ ਬਾਰੇ ਦੋਸ਼ ਸਿਰਫ਼ ਅਸੀਂ (ਆਪ) ਹੀ ਨਹੀਂ, ਸਗੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵੱਡੇ ਆਗੂ ਸੁਨੀਲ ਜਾਖੜ ਵੀ ਲਗਾ ਰਹੇ ਹਨ। ਇਸ ਲਈ ਕਾਂਗਰਸ ਹਾਈਕਮਾਂਡ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਣਾ ਸੋਢੀ ਉਤੇ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।” ਵਿਰੋਧੀ ਧਿਰ ਦੇ ਨੇਤਾ ਨੇ ਨਾਲ ਹੀ ਕਿਹਾ, ”ਜੇਕਰ ਅਹੁਦੇ ਦਾ ਦੁਰਉਪਯੋਗ ਕਰਕੇ ਸਰਕਾਰੀ ਖਜ਼ਾਨੇ ਨਾਲ ਠੱਗੀ ਮਾਰਨ ਵਾਲੇ ਮੰਤਰੀ ਉਤੇ ਕਾਂਗਰਸ ਅਤੇ ਕੈਪਟਨ ਕੋਈ ਕਾਰਵਾਈ ਨਹੀਂ ਕਰਦੇ ਤਾਂ ਇੱਕ ਦਫ਼ਾ ਹੋਰ ਸਾਬਤ ਹੋ ਜਾਵੇਗਾ ਕਿ ਸੂਬੇ ‘ਚ ਚੱਲ ਰਹੇ ਮਾਫ਼ੀਆ ਰਾਜ ਦਾ ਅਸਲੀ ਸਰਗਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈ ਅਤੇ ਹਿੱਸਾਪੱਤੀ ਉਪਰ ਕਾਂਗਰਸ ਹਾਈਕਮਾਂਡ ਤੱਕ ਜਾਂਦੀ ਹੈ।”

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਖੜ ਵੱਲੋਂ ਕਾਂਗਰਸ ਸੁਪਰੀਮੋਂ ਸੋਨੀਆਂ ਗਾਂਧੀ ਨੂੰ ਰਾਣਾ ਸੋਢੀ ਖ਼ਿਲਾਫ਼ ਕੀਤੀ ਸ਼ਿਕਾਇਤ ‘ਚ ਨਾ ਕੇਵਲ ਸੋਢੀ ਨੂੰ ਲੈਂਡ ਮਾਫ਼ੀਆ ਸਾਬਤ ਕੀਤਾ ਗਿਆ ਹੈ, ਸਗੋਂ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਲਾਏ ਜਾਂਦੇ ਉਨਾਂ ਦੋਸ਼ਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਕਾਂਗਰਸ ਅਤੇ ਬਾਦਲ ਐਂਡ ਪਾਰਟੀ ਆਪਸ ‘ਚ ਪੂਰੀ ਤਰਾਂ ਰਲ਼ੇ ਹੋਏ ਹਨ। ਇਸੇ ਕਰਕੇ ਰਾਣਾ ਸੋਢੀ ਨੇ ਬਾਦਲਾਂ ਦੇ ਰਾਜ ‘ਚ ਸ਼ਰਾਬ ਫੈਕਟਰੀਆਂ ਦੇ ਲਾਇਸੰਸ ਲਏ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਇੱਕ ਪਾਸੇ ਪੰਜਾਬ ਦੇ ਕਿਸਾਨ ਆਪਣੀਆਂ ਅਕਵਾਇਰ ਹੋਈਆਂ ਜ਼ਮੀਨਾਂ ਦੇ ਢੁਕਵੇਂ ਮੁਆਵਜ਼ੇ ਲਈ ਸੜਕਾਂ ਤੋਂ ਲੈ ਕੇ ਮੋਤੀ ਮਹੱਲ ਪਟਿਆਲਾ ਤੱਕ ਪੱਕੇ ਧਰਨੇ ਮਾਰਨ ਲਈ ਮਜ਼ਬੂਰ ਹਨ, ਦੂਜੇ ਪਾਸੇ ਕਾਂਗਰਸ ਦੇ ਮੰਤਰੀ ਆਪਣੀਆਂ ਅਕਵਾਇਰ ਜ਼ਮੀਨ ਦਾ ਦੋ ਵਾਰ ਮੁਆਵਜ਼ਾ ਲੈ ਕੇ ਤੀਸਰੀ ਵਾਰ ਵੀ ਲੈਣ ਦੀ ਫ਼ਿਰਾਕ ਵਿੱਚ ਹਨ, ਜੋ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਹੈ।

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

0

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ `ਤੇ ਵੱਖ-ਵੱਖ ਅਸਾਮੀਆਂ `ਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ `ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਵਿਰੋਧੀ ਧਿਰ ਇਕਜੁੱਟ ਹੋ ਕੇ ਮੋਦੀ ਸਰਕਾਰ ਦੇ ਨੱਕ ‘ਚ ਦਮ ਕਰਨ : ਭਗਵੰਤ ਮਾਨ

0

ਆਪ ਸੰਸਦ ਨੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਸਦ ‘ਚ ‘ਕੰਮ ਰੋਕੂ ਮਤੇ’ ਦਾ ਛੱਕਾ ਲਇਆ

ਨਵੀਂ ਦਿੱਲੀ/ਚੰਡੀਗੜ੍ਹ : ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗਲਵਾਰ ਨੂੰ ਲਗਾਤਾਰ ਛੇਵੀਂ ਵਾਰ ਸੰਸਦ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਇਸ ਲਈ ਸੰਸਦ ਵਿੱਚ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਦੀ ਥਾਂ ਸਿਰਫ਼ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੀੇ ਚਰਚਾ ਕੀਤੀ ਜਾਵੇ।

ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਰਾਹੀਂ ਭਗਵੰਤ ਮਾਨ ਨੇ ਰਾਹੁਲ ਗਾਂਧੀ ‘ਤੇ ਟਿੱਪਣੀ ਕਰਦਿਆਂ ਕਿਹਾ, ” ਰਾਹੁਲ ਗਾਂਧੀ ਕਹਿ ਰਹੇ ਹਨ ਕਿ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਟਰੈਕਟਰ ਚਲਾ ਕੇ ਮੋਦੀ ਸਰਕਾਰ ਨੂੰ ਕਿਸਾਨਾਂ ਦਾ ਸੁਨੇਹਾ ਦਿੱਤਾ ਹੈ। ਇੱਕ ਦਿਨ ਦੇ ਦਿਖਾਵੇ ਪ੍ਰਦਰਸ਼ਨ ਨਾਲ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੋਣੇ, ਜਦੋਂ ਸਾਰੀਆਂ ਵਿਰੋਧੀ ਧਿਰਾਂ ਕਿਸਾਨਾਂ ਦੇ ਸਮਰਥਨ ਵਿੱਚ ਸੰਸਦ ਤੇ ਵਿਧਾਨ ਸਭਾਵਾਂ ਦੇ ਅੰਦਰ ਅਤੇ ਬਾਹਰ, ਸੜਕਾਂ ਅਤੇ ਹੋਰ ਥਾਵਾਂ ‘ਤੇ ਇੱਕਜੁਟ ਆਵਾਜ਼ ਬੁਲੰਦ ਕਰਕੇ ਕੇਂਦਰ ਸਰਕਾਰ ਦੇ ਨੱਕ ਵਿੱਚ ਦਮ ਕਰਨਗੀਆਂ, ਤਾਂ ਹੀ ਕਾਲੇ ਕਾਨੂੰਨ ਰੱਦ ਹੋਣਗੇ।” ਉਨਾਂ ਕਿਹਾ ਕਿ ਕਾਂਗਰਸ ਨੂੰ ਕਿਸਾਨਾਂ ਦੇ ਨਾਂਅ ‘ਤੇ ਢੌਂਗ ਨਹੀਂ ਕਰਨਾ ਚਾਹੀਦਾ। ਸਾਰੇ ਕਾਂਗਰਸੀ ਸੰਸਦਾਂ ਨੂੰ ਜਾਸੂਸੀ ਆਦਿ ਦੇ ਹੋਰ ਮੁੱਦੇ ਛੱਡ ਕੇ ਖੇਤੀ ਕਾਨੂੰਨਾਂ ਰੱਦ ਕਰਾਉਣ ਦਾ ਮੁੱਦਾ ਹੀ ਉਠਾਉਣਾ ਚਾਹੀਦਾ ਹੈ।

ਸੰਸਦ ਵਿੱਚ ਲਗਾਤਰ ਛੇਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਅੰਦੋਲਨ ਕਰ ਰਹੇ ਹਨ। ਮਾਨ ਨੇ ਕੰਮ ਰੋਕੂ ਮਤੇ ਵਿੱਚ ਲਿਖਿਆ, ‘ਆਪਣਾ ਦੇਸ਼ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਇਸ ਲਈ ਮੇਰੀ ਬੇਨਤੀ ਹੈ ਕਿ ਲੋਕ ਸਭਾ ਵਿੱਚ ਹੋਰ ਸਾਰੇ ਕੰਮ ਰੋਕ ਦਿੱਤੇ ਜਾਣ ਅਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਸ਼ੇਸ਼ ਚਰਚਾ ਕੀਤਾ ਜਾਵੇ।’

ਆਪ ਸੰਸਦ ਨੇ ਮੌਨਸੂਨ ਸੈਸ਼ਨ ਦੇ ਸ਼ੁਰੂਆਤ ਤੋਂ ਹੀ ਉਨਾਂ ਵੱਲੋਂ ਪੇਸ਼ ਕੀਤੇ ਜਾ ਰਹੇ ‘ਕੰਮ ਰੋਕੂ ਮਤੇ’ ਨੂੰ ਕੇਂਦਰ ਸਰਕਾਰ ਵੱਲੋਂ ਨਾਮਨਜੂਰ ਕਰਨ ਦੀ ਸ਼ਖਤ ਨਿਖੇਧੀ ਕੀਤੀ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਕੋਈ ਧਿਆਨ ਨਹੀਂ ਦੇ ਰਹੀ, ਬਲਕਿ ਬਿਜਲੀ ਸੋਧ ਬਿੱਲ 2021 ਸੰਸਦ ਵਿੱਚ ਪੇਸ਼ ਕਰਕੇ ਕਿਸਾਨਾਂ ‘ਤੇ ਹੋਰ ਭਾਰ ਪਾਉਣ ਦੀ ਤਿਆਰੀ ਕਰ ਰਹੀ ਹੈ। ਜਿਸ ਨਾਲ ਰਾਜਾਂ ਦੇ ਹੱਕਾਂ ‘ਤੇ ਡਾਕਾ ਵੱਜੇਗਾ ਅਤੇ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦੀ ਬਿਜਲੀ ਸਬਸਿਡੀ ਖ਼ਤਮ ਹੋ ਜਾਵੇਗੀ।

ਮੁੱਖ ਮੰਤਰੀ ਵੱਲੋਂ ਜਰਮਨ ਰਾਜਦੂਤ ਨੂੰ ਪੰਜਾਬ ‘ਚ ਨਿਵੇਸ਼ ਲਈ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਜਰਮਨੀ ਸਫੀਰ ਨੇ ਸੋਮਵਾਰ ਨੂੰ ਦੇਰ ਸ਼ਾਮ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਸੂਬੇ ਵਿਚ ਕਾਰੋਬਾਰ ਅਤੇ ਨਿਵੇਸ਼ ਦੇ ਨਵੇਂ ਮੌਕਿਆਂ ਨੂੰ ਤਲਾਸ਼ਣ ਲਈ ਆਪਸੀ ਰਣਨੀਤੀ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਵੇਸ਼ ਅਤੇ ਵਪਾਰ ਨੂੰ ਸੁਖਾਲਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਵੱਡੇ ਸੁਧਾਰਾਂ ਦਾ ਵੀ ਜ਼ਿਕਰ ਕੀਤਾ।

ਇਨ੍ਹਾਂ ਸੁਧਾਰਾਂ ਵਿਚ ਸੂਬੇ ਵਿਚ ਕਾਰੋਬਾਰ ਸਥਾਪਤ ਕਰਨ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਲੈਣ ਵਾਸਤੇ ਵੰਨ-ਸਟਾਪ ਸ਼ਾਪ ਵਜੋਂ ਇਨਵੈਸਟ ਪੰਜਾਬ ਦੇ ਗਠਨ ਤੋਂ ਇਲਾਵਾ ਪੰਜਾਬ ਲਾਲ ਫੀਤਾਸ਼ਾਹੀ ਵਿਰੋਧੀ ਐਕਟ-2021 ਅਤੇ ਪੰਜਾਬ ਵਪਾਰ ਦਾ ਅਧਿਕਾਰ ਐਕਟ-2020 ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹੋਰ ਜਰਮਨ ਕੰਪਨੀਆਂ ਨੂੰ ਵੀ ਸੂਬੇ ਵਿਚ ਆਉਣ ਅਤੇ ਨਿਵੇਸ਼ ਪੱਖੀ ਮਾਹੌਲ ਦਾ ਅਨੁਭਵ ਲੈਣ ਦਾ ਸੱਦਾ ਦਿੱਤਾ ਹੈ ਕਿਉਂ ਜੋ ਸੂਬੇ ਵਿਚ ਪਹਿਲਾਂ ਵੀ ਮੈਟਰੋ ਕੈਸ਼ ਐਂਡ ਕੈਰੀ, ਹੈਲਾ, ਕਲਾਸ ਅਤੇ ਵਾਇਬਰਾਕੌਸਟਿਕਸ ਸਮੇਤ ਕਈ ਜਰਮਨ ਕੰਪਨੀਆਂ ਕੰਮ ਕਰ ਰਹੀਆਂ ਹਨ। ‘ਇਨਵੈਸਟਮੈਂਟ ਪ੍ਰੋਮੋਸ਼ਨ’ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਜਰਮਨ ਰਾਜਦੂਤ ਨੂੰ ਜਾਣੂੰ ਕਰਵਾਇਆ ਕਿ ਨਿਵੇਸ਼ ਪੰਜਾਬ ਨੇ ਪੰਜਾਬ ਵਿਚ ਕਾਰਜਸ਼ੀਲ ਜਰਮਨ ਕੰਪਨੀਆਂ ਲਈ ਜੂਨ, 2021 ਵਿਚ ਦੇਖਭਾਲ ਸੈਸ਼ਨ ਕੀਤਾ ਗਿਆ ਸੀ ਤਾਂ ਕਿ ਉਨ੍ਹਾਂ ਲਈ ਕਾਰੋਬਾਰ ਦੀ ਸਫਲਤਾ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ‘ਇਨਵੈਸਟ ਇਨ ਬਾਵਰੀਆ’ ਵਰਗੀਆਂ ਜਰਮਨ ਨਿਵੇਸ਼ ਏਜੰਸੀਆਂ ਖਾਸ ਕਰਕੇ ਉਨ੍ਹਾਂ ਦੇ ‘ਮੇਕ ਇਨ ਇੰਡੀਆ ਮਿਟਲਸਟੈਂਡ’ ਉਪਰਾਲੇ ਲਈ ਇਨ੍ਹਾਂ ਏਜੰਸੀਆਂ ਅਤੇ ਅਤੇ ਬਰਲਿਨ ਵਿਚ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿਚ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਫ਼ਦ ‘ਜਰਮਨ ਇੰਡੀਆ ਬਿਜ਼ਨਸ ਫੋਰਮ’ ਵਿਚ ਵੀ ਸ਼ਿਰਕਤ ਕਰ ਚੁੱਕੇ ਹਨ। ‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰਜਤ ਅਗਰਵਾਲ ਨੇ ਦੱਸਿਆ ਕਿ ਜਰਮਨ ਕੰਪਨੀਆਂ ਨੇ ਸੂਬੇ ਵਿਚ ਆਟੋ ਪੁਰਜਿਆਂ, ਮੈਨੂਫੈਕਚਰਿੰਗ ਅਤੇ ਨਵਿਆਉਣਯੋ ਊਰਜਾ ਵਰਗੇ ਵੱਖ-ਵੱਖ ਸੈਕਟਰਾਂ ਵਿਚ ਨਿਵੇਸ਼ ਕੀਤਾ ਹੈ। ਇਨ੍ਹਾਂ ਵਿੱਚੋਂ ਵਰਬੀਓ ਕੰਪਨੀ ਵੱਲੋਂ ਵੱਖ-ਵੱਖ ਥਾਵਾਂ ਉਤੇ ਪ੍ਰਤੀ ਦਿਨ 80,000 ਕਿਊਬਿਕ ਮੀਟਰ ਪਰਾਲੀ ਅਧਾਰਿਤ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਗਰੈਪਲ ਦੇ ਪੰਜਾਬ ਯੂਨਿਟ (ਏਸ਼ੀਆ ਵਿਚ ਇਕੋ ਯੂਨਿਟ) ਵਿਖੇ ਧਾਤ ਦੀਆਂ ਛੇਕਦਾਰ ਚਾਦਰਾਂ ਅਤੇ ਖੇਤੀ ਅਤੇ ਨਿਰਮਾਣ ਮਸ਼ੀਨਰੀ ਲਈ ਹਵਾਦਾਰ ਗਰਿੱਡ ਬਣਾਏ ਜਾਂਦੇ ਹਨ। ਇਕ ਹੋਰ ਕੰਪਨੀ ਵਾਇਬਰਾਕੌਸਟਿਕਸ ਜੋ ਬੀ.ਐਮ.ਡਬਲਿਊ, ਅਤੇ ਫੋਰਡ ਲਈ ਆਟੋਮੋਟਿਵ ਐਨ.ਵੀ.ਐਚ. (ਨੌਇਸ, ਵਾਈਬ੍ਰੇਸ਼ਨ ਅਤੇ ਹਾਰਸ਼ਨੈਸ) ਸਬੰਧੀ ਵਿਵਸਥਾ ਵਾਲੀ ਇਕਲੌਤੀ ਸਪਲਾਇਰ ਹੈ, ਇਸ ਵੇਲੇ ਆਲ੍ਹਾ ਦਰਜੇ ਦਾ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਦੀ ਸਥਾਪਨਾ ਕਰਕੇ ਪੰਜਾਬ ਵਿਚ ਕਾਰਜਾਂ ਦਾ ਵਿਸਥਾਰ ਕਰਨ ਅਤੇ ਆਪਸ ਵਿਚ ਜੋੜਨ ਦੀ ਪ੍ਰਕਿਰਿਆ ਅਧੀਨ ਹੈ।

Google ਕਰੇਗਾ ਖ਼ਤਰਨਾਕ ਐਪ ਦੀ ਪਛਾਨਣ ’ਚ ਮਦਦ, ਜਾਣੋ ਕਿਵੇਂ !

0

ਪਿਛਲੇ ਕੁਝ ਸਾਲਾਂ ਤੋਂ ਆਨਲਾਈਨ ਧੋਖਾਧੜੀ ਦੀਆਂ ਘਟਨਾਵਾਂ ਸਾਮਣੇ ਆ ਰਹੀਆਂ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਤੁਹਾਡੇ ਮੋਬਾਈਲ ਫੋਨ ’ਚ ਮੌਜੂਦ ਖ਼ਤਰਨਾਕ ਐਪ ਦੀ ਮਦਦ ਨਾਲ ਅੰਜ਼ਾਮ ਦਿੱਤਾ ਜਾਂਦਾ ਹੈ ਜੋ ਫੋਨ ਤੋਂ ਡਾਟਾ ਚੋਰੀ ਤੇ ਬੈਂਕ ਪਾਸਵਰਡ ਚੋਰੀ ਦਾ ਕਰਨ ਦਾ ਕੰਮ ਕਰਦੇ ਹਨ। ਆਖਿਰ ਕਿਸ ਤਰ੍ਹਾਂ ਖ਼ਤਰਨਾਕ ਐਪ ਦੀ ਪਛਾਣ ਕੀਤੀ ਜਾਵੇ। ਇਸ ਕੰਮ ’ਚ ਗੂਗਲ ਤੁਹਾਡੀ ਮਦਦ ਕਰੇਗਾ। ਆਓ ਜਾਣਦੇ ਹਾਂ ਕਿ ਕਿਸ ਤਰ੍ਹਾਂ ਗੂਗਲ ਖ਼ਤਰਨਾਕ ਐਪਸ ਦੀ ਪਛਾਣ ਕਰਦਾ ਹੈ।

ਗੂਗਲ ਆਪਣੇ Google Play Store ਨੂੰ ਸਮੇਂ-ਸਮੇਂ ’ਤੇ ਸਕੈਨਿੰਗ ਕਰ ਕੇ ਖ਼ਤਰਨਾਕ ਐਪਸ ਨੂੰ ਬਲਾਕ ਕਰਦਾ ਰਹਿੰਦਾ ਹੈ ਪਰ ਹਾਲਾਂਕਿ ਕਈ ਵਾਰ malware ਤੋਂ ਇਨਫੈਕਟਿਡ ਐਪ ਗੂਗਲ ਨੂੰ ਚਕਮਾ ਦੇ ਕੇ ਮੋਬਾਈਲ ਫੋਨ ’ਚ ਪਹੁੰਚ ਜਾਂਦੇ ਹਨ। ਨਾਲ ਹੀ ਕਈ ਵਾਰ ਯੂਜ਼ਰਜ਼ ਕਿਸੇ ਦੂਜੇ ਪਲੇਟਫਾਰਮ ’ਚ ਐਪ ਨੂੰ ਡਾਊਨਲੋਡ ਕਰ ਲੈਂਦੇ ਹਨ ਜੋ ਕਿ malware ਤੋਂ ਗ੍ਰਸਤ ਹੋ ਸਕਦੇ ਹਨ। ਅਜਿਹੇ ਐਪਸ ਨੂੰ ਗੂਗਲ ਨੂੰ ਸਕੈਨ ਕਰ ਸਕਦਾ ਹੈ।

ਇਸ ਤਰ੍ਹਾਂ ਕਰੋ ਐਪ ਚੈੱਕ

– ਸਭ ਤੋਂ ਪਹਿਲਾਂ ਮੋਬਾਈਲ ’ਚ Google Play ਐਪ ਓਪਨ ਕਰੋ।

– ਇਸ ਤੋਂ ਬਾਅਦ ਟੌਪ ’ਤੇ ਦਿਖਣ ਵਾਲੇ ਪ੍ਰੋਫਾਈਲ ਆਈਕਨ ’ਤੇ ਟੈਪ ਕਰੋ।

– ਇੱਥੇ ਤੁਹਾਨੂੰ Play Protect ਆਪਸ਼ਨ ਦਿਖਾਈ ਦੇਵੇਗਾ, ਜਿਸ ’ਤੇ ਕਲਿੱਕ ਕਰਨਾ ਪਵੇਗਾ।

– Play Protect ’ਤੇ ਜਾ ਕੇ ਯੂਜ਼ਰ ਸਕੈਨ ਕਰ ਸਕਦਾ ਹੈ ਕਿ ਕਿਤੇ ਤੁਹਾਡੇ ਫੋਨ ’ਚ ਖ਼ਤਰਨਾਕ ਐਪ ਮੌਜੂਦ ਤਾਂ ਨਹੀਂ ਹੈ।

Google Play Protect ਨੂੰ ਹਮੇਸ਼ਾ ਰੱਖੋ On

– ਯੂਜ਼ਰ ਨੂੰ ਹਮੇਸ਼ਾ Google Play Protect ਆਪਸ਼ਨ ਨੂੰ ਆਨ ਰੱਖਣਾ ਚਾਹੀਦਾ ਹੈ।

– ਵੈਸੇ ਤਾਂ Google Play Protect default ਰੂਪ ਨਾਲ ਚਾਲੂ ਰਹਿੰਦਾ ਹੈ।

– ਪਰ ਜੇ ਅਜਿਹਾ ਨਹੀਂ ਹੈ ਤਾਂ Google Play ਸਟੋਰ ਐਪਲੀਕੇਸ਼ਨ Google Play ਓਪਨ ਕਰੋ।

– ਇਸ ਤੋਂ ਬਾਅਦ top right corner ’ਤੇ ਦਿਖਣ ਵਾਲੀ profile icon ’ਤੇ ਕਲਿੱਕ ਕਰੋ।

– ਇਸ ਤੋਂ ਬਾਅਦ Setting ਆਪਸ਼ਨ ’ਤੇ ਕਲਿੱਕ ਕਰੋ।

– ਜਿੱਥੋਂ ਦੋ ਆਪਸ਼ਨ Scan Apps with Play Protect ਤੇ Improve harmful App detection ਦਿਖਾਈ ਦੇਵੇਗੀ।

– ਯੂਜ਼ਰ ਨੂੰ ਇਨ੍ਹਾਂ ਦੋਵਾਂ ਆਪਸ਼ਨ ਨੂੰ ਆਨ ਕਰ ਦੇਣਾ ਚਾਹੀਦਾ ਹੈ।

ਨਵਜੋਤ ਸਿੱਧੂ ਨੇ ਚਮਕੌਰ ਸਾਹਿਬ ਦੇ ਦੌਰੇ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ – ਹਰ ਪੰਜਾਬੀ ਮੇਰਾ ਮਾਨ

0

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰ ਕਿਹਾ ਕਿ, ਵਿਭਿੰਨਤਾ ਵਿਚ ਏਕਤਾ……ਹਰ ਧਰਮ ਦਾ ਸਨਮਾਨ, ਹਰ ਪੰਜਾਬੀ ਮੇਰਾ ਮਾਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਚਮਕੌਰ ਸਾਹਿਬ ਦੇ ਸਫਰ ਦੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ।

ਇਸ ਤੋਂ ਪਹਿਲਾਂ, ਸਿੱਧੂ ਨੇ 4 ਕਾਰਜਕਾਰੀ ਪ੍ਰਧਾਨਾਂ ਦੇ ਨਾਲ ਪੰਜਾਬ ਕਾਂਗਰਸ ਭਵਨ ਵਿੱਚ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਭਵਨ ਦੀ ਪ੍ਰਬੰਧਕੀ ਵਿਵਸਥਾ ‘ਤੇ ਮੰਥਨ ਕੀਤਾ। ਸਿੱਧੂ ਨੇ ਕਿਹਾ ਕਿ ਚੰਗੇ ਮਾਹੌਲ ਦੇ ਵਿੱਚ ਪਾਰਟੀ ਨੂੰ ਅੱਗੇ ਵਧਾਇਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਕਿਹਾ ਕਿ ਇਸ ਵਿਚਾਰ ਵਟਾਂਦਰੇ ਦੌਰਾਨ ਪਾਰਟੀ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਹੋਏ। ਢਾਂਚੇ ਵਿੱਚ ਬਦਲਾਵ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਚਰਚਾ ਨਹੀਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ 15 ਦਿਨ ਬਾਅਦ ਅਗਲੀ ਬੈਠਕ ਹੋਵੇਗੀ ।

ਦੱਸ ਦਈਏ ਕਿ, ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਵਾਉਣ ਦੀ ਹੁੰਕਾਰ ਦੇ ਨਾਲ 23 ਜੁਲਾਈ ਨੂੰ ਸਿੱਧੂ ਨੇ ਵਿਧੀਵੱਧ ਤੌਰ ‘ਤੇ ਪ੍ਰਦੇਸ਼ ਕਾਂਗਰਸ ਦੀ ਕਮਾਨ ਸੰਭਾਲ ਲਈ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਕਾਂਗਰਸ ਦੇ ਸਾਰੇ ਵਰਕਰ ਪ੍ਰਧਾਨ ਬੰਨ ਗਏ ਹਨ। ਪ੍ਰਧਾਨਗੀ ਮਾਮਲਿਆਂ ਨੂੰ ਹੱਲ ਕਰਨ ਲਈ ਹੈ। ਸਭ ਤੋਂ ਵੱਡਾ ਮੁੱਦਾ ਇਹ ਹੈ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਧਰਨੇ ਦੇ ਰਿਹੇ ਹੈ। ਪੰਜਾਬ ਬੇਅਦਬੀ ਮਾਮਲੇ ਵਿੱਚ ਇਨਸਾਫ਼ ਚਾਹੁੰਦਾ ਹੈ। ਜੇਕਰ ਇਹ ਮਾਮਲੇ ਹੱਲ ਨਹੀਂ ਹੁੰਦੇ ਤਾਂ ਪ੍ਰਧਾਨਗੀ ਕਿਸੇ ਕੰਮ ਦੀਆਂ ਨਹੀਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸੱਤਾ ਸੰਭਾਲਣ ਸਮਾਰੋਹ ਵਿਚ ਨਵੀਂ ਟੀਮ ਨੂੰ ਆਸ਼ੀਰਵਾਦ ਦੇਣ ਪਹੁੰਚੇ।

ਕੇਜਰੀਵਾਲ ਦਾ ਵੱਡਾ ਐਲਾਨ – ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੇ ਨਾਂ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ

0

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵੱਡਾ ਐਲਾਨ ਕੀਤਾ ਹੈ ਕਿ ਹਰ ਸਾਲ ਵਾਂਗ ਇਸ ਵਾਰ ਵੀ ਪਦਮ ਪੁਰਸਕਾਰਾਂ ਲਈ ਕੇਂਦਰ ਸਰਕਾਰ ਨੂੰ ਨਾਂ ਭੇਜੇ ਜਾਣਗੇ ਪਰ ਉਹ ਸਿਰਫ਼ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੇ ਹੋਣਗੇ। ਕੇਜਰੀਵਾਲ ਨੇ ਇਹ ਐਲਾਨ ਅੱਜ ਡਿਜ਼ੀਟਲ ਪ੍ਰੈੱਸ ਕਾਨਫਰੰਸ ਜ਼ਰੀਏ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਸਾਲ ਪਦਮ ਪੁਰਸਕਾਰਾਂ ਲਈ ਸੂਬਾਈ ਸਰਕਾਰਾਂ ਤੋਂ ਵਿਸ਼ੇਸ਼ ਕੰਮ ਕਰਨ ਵਾਲੇ ਲੋਕਾਂ ਦੇ ਨਾਮ ਦੀ ਲਿਸਟ ਮੰਗਦੀ ਹੈ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ‘ਚ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ, ਡਾਕਟਰਾਂ ਅਤੇ ਨਰਸਾਂ ਦੇ ਧੰਨਵਾਦੀ ਹਨ। ਅਜਿਹੇ ‘ਚ ਸਿਰਫ਼ ਉਨ੍ਹਾਂ ਦੇ ਨਾਮ ਹੀ ਪਦਮ ਪੁਰਸਕਾਰ ਲਈ ਭੇਜੇ ਜਾਣਗੇ। ਇਹ ਨਾਂ ਕਿਹੜੇ ਹੋਣਗੇ, ਇਹ ਜਨਤਾ ਤੈਅ ਕਰੇਗੀ। ਦਿੱਲੀ ਸਰਕਾਰ ਨੇ ਇਕ ਈ-ਮੇਲ ਆਈਡੀ padmaawards.delhi@gmail.com ਵੀ ਦੱਸੀ ਹੈ, ਜਿਸ ’ਤੇ ਜਨਤਾ ਖ਼ੁਦ ਡਾਕਟਰਾਂ ਦੇ ਨਾਂ ਦੱਸ ਸਕਦੀ ਹੈ, ਜਿਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਸ਼ਾਨਦਾਰ ਕੰਮ ਕੀਤਾ ਹੈ। ਦਿੱਲੀ ਦੇ ਲੋਕ 15 ਅਗਸਤ ਤੱਕ ਡਾਕਟਰਾਂ ਦੇ ਨਾਂ ਅਤੇ ਕਿਉਂ ਉਨ੍ਹਾਂ ਨੂੰ ਪੁਰਸਕਾਰ ਮਿਲਣਾ ਚਾਹੀਦਾ ਹੈ, ਇਸ ਬਾਰੇ ਦੱਸ ਸਕਦੇ ਹਨ। ਡਾਕਟਰ, ਨਰਸ ਅਤੇ ਸਿਹਤ ਕਾਮੇ ਜਿਸ ਤਰ੍ਹਾਂ 24-24 ਘੰਟੇ ਕੰਮ ਕਰ ਰਹੇ ਹਨ, ਉਸ ਲਈ ਦੇਸ਼ ਹੀ ਨਹੀਂ ਪੂਰੀ ਦੁਨੀਆ ਉਨ੍ਹਾਂ ਦੀ ਧੰਨਵਾਦੀ ਹੈ।