Home Blog Page 2510

ਕੀ ਕੌਂਚ ਸਿਹਤ ਲਈ ਹੁੰਦਾ ਹੈ ਲਾਭਦਾਇਕ ਜਾਂ ਨੁਕਸਾਨਦਾਇਕ ? ਆਓ ਜਾਣਦੇ ਹਾਂ ਇਸ ਬਾਰੇ

0

ਅਸ਼ਵਗੰਧਾ ਦੀ ਆਯੁਰਵੇਦ ‘ਚ ਬਹੁਤ ਮਹੱਤਤਾ ਹੈ। ਇਹ ਇੱਕ ਬਹੁਤ ਹੀ ਲਾਭਕਾਰੀ ਔਸ਼ਧੀ ਮੰਨੀ ਜਾਂਦੀ ਹੈ। ਇਹ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੀ ਹੈ। ਇਸ ਤੋਂ ਇਲਾਵਾ ਤੁਲਸੀ ਤੇ ਨਿੰਮ ਦੇ ਬੀਜ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਪਰ ਇੱਥੇ ਇੱਕ ਹੋਰ ਅਜਿਹਾ ਬੀਜ ਹੈ ਜਾਂ ਕਹੋ ਕਿ ਇੱਥੇ ਇੱਕ ਔਸ਼ਧ ਹੈ ਜੋ ਸਰੀਰ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਲਈ ਲਾਭਕਾਰੀ ਹੈ। ਇਹ ਪੁਰਾਣੇ ਸਮੇਂ ਤੋਂ ਦਵਾਈ ਦੇ ਤੌਰ ਤੇ ਵਰਤਿਆ ਜਾ ਰਿਹਾ ਹੈ। ਇਸ ਦਾ ਨਾਮ ਕੌਂਚ ਬੀਜ ਹੈ।

ਕੌਂਚ ਕੀ ਹੈ? ਇਸ ਬਾਰੇ ਜਾਨਣਾ ਬਹੁਤ ਜਰੂਰੀ ਹੈ। ਆਓ ਜਾਣਦੇ ਹਾਂ ਕਿ ਇਹ ਕਿਸਨੂੰ ਕਹਿੰਦੇ ਹਨ।

ਕੌਂਚ ਇੱਕ ਕਿਸਮ ਦਾ ਪੌਦਾ ਹੈ। ਇਸ ਦੇ ਬੀਜ ਕਾਲੇ ਰੰਗ ਦੇ ਹੁੰਦੇ ਹਨ। ਇਨ੍ਹਾਂ ਬੀਜਾਂ ਨੂੰ ‘ਮਖਮਲੀ ਫਲੀਆਂ’ (ਵੈਲਵੈਟ ਬੀਨਜ਼) ਵੀ ਕਿਹਾ ਜਾਂਦਾ ਹੈ। ਇਸ ਪੌਦੇ ‘ਤੇ ਫਲਾਂ ਵਰਗੀਆਂ ਫਲੀਆਂ ਲੱਗਦੀਆਂ ਹਨ। ਕੌਂਚ ਬੀਜ ਇਨ੍ਹਾਂ ਬੀਨਜ਼ ਦੇ ਅੰਦਰ ਪਾਏ ਜਾਂਦੇ ਹਨ।

ਇਸ ਪੌਦੇ ਦੇ ਬੀਜ, ਪੱਤੇ ਤੇ ਜੜ੍ਹਾਂ ਆਯੁਰਵੈਦਿਕ ਦਵਾਈਆਂ ਲਈ ਵਰਤੀਆਂ ਜਾਂਦੀਆਂ ਹਨ। ਇਸ ਬੀਜ ਦਾ ਸੇਵਨ ਕਰਨ ਨਾਲ ਕਈ ਕਿਸਮ ਦੀਆਂ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਕੌਂਚ ਬੀਜਾਂ ਦੇ ਫਾਇਦੇ ਤੇ ਨੁਕਸਾਨ ਕੀ ਹਨ? ਤੁਸੀਂ ਇਸ ਬੀਜ ਦਾ ਸੇਵਨ ਕਿਵੇਂ ਕਰ ਸਕਦੇ ਹੋ, ਇਹ ਜਾਨਣ ਤੋਂ ਬਾਅਦ ਹੀ ਇਸਦਾ ਸਹੀ ਇਸਤੇਮਾਲ ਹੋ ਸਕਦਾ ਹੈ।

ਤੁਸੀਂ ਇਸ ਦਾ ਸੇਵਨ ਪਿੱਠ ਦਰਦ ਤੇ ਗਰਦਨ ਦੇ ਦਰਦ ਲਈ ਕਰ ਸਕਦੇ ਹੋ। ਇਸ ਬੀਜ ਵਿੱਚ ਐਂਟੀ-ਇਨਫਲੇਮੈਟਰੀ ਤੇ ਐਨਲਜੈਸਿਕ ਗੁਣ ਹੁੰਦੇ ਹਨ ਜੋ ਦਰਦ ਤੋਂ ਰਾਹਤ ਦਿੰਦੇ ਹਨ। ਤੁਸੀਂ ਇਸ ਦੀ ਵਰਤੋਂ ਕੌਂਚ ਦੇ ਬੀਜ ਖਾਣ ਨਾਲ ਜਾਂ ਇਸ ਦੇ ਪੱਤਿਆਂ ਦੀ ਪੇਸਟ ਲਗਾ ਕੇ ਕਰ ਸਕਦੇ ਹੋ।

ਇਸ ਦੇ ਨਾਲ ਹੀ ਭਾਰ ਘਟਾਉਣ ਲਈ ਤੁਸੀਂ ਕੌਂਚ ਦੇ ਬੀਜ ਨੂੰ ਖੁਰਾਕ ਵਿਚ ਸ਼ਾਮਲ ਕਰ ਸਕਦੇ ਹੋ। ਇਸ ਵਿੱਚ ਮੋਟਾਪਾ ਵਿਰੋਧੀ ਗੁਣ ਹਨ। ਇਹ ਭਾਰ ਘਟਾਉਣ ਵਿਚ ਮਦਦ ਕਰਦੇ ਹਨ।

ਤਣਾਅ ਤੋਂ ਛੁਟਕਾਰਾ ਪਾਉਣ ਲਈ- ਕੌਂਚ ਦੇ ਬੀਜਾਂ ਵਿੱਚ ਐਂਟੀ-ਡਿਪ੍ਰੈਸੈਂਟ ਗੁਣ ਹੁੰਦੇ ਹਨ। ਉਹ ਤਣਾਅ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਸਹਾਇਤਾ ਕਰਦੇ ਹਨ। ਕੌਚ ਦੇ ਬੀਜ ਨੂੰ ਦੁੱਧ ਦੇ ਨਾਲ ਲਿਆ ਜਾ ਸਕਦਾ ਹੈ।ਇਸ ਤੋਂ ਇਲਾਵਾ ਇਸ ਦੇ ਪਾਊਡਰ, ਕੈਪਸੂਲ ਜਾਂ ਗੋਲ਼ੀ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ।

ਇਸਦੇ ਨੁਕਸਾਨ:

ਇਸ ਦੇ ਸੇਵਨ ਤੋਂ ਪਹਿਲਾਂ, ਇੱਕ ਵਾਰ ਡਾਕਟਰ ਨਾਲ ਸਲਾਹ ਜ਼ਰੂਰ ਕਰੋ। ਕਿਉਂਕਿ ਇਨ੍ਹਾਂ ਬੀਜਾਂ ਦੇ ਕੁੱਝ ਨੁਕਸਾਨ ਵੀ ਹਨ। ਕੌਂਚ ਦੇ ਬੀਜਾਂ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕਰਨ ਨਾਲ ਉਲਟੀਆਂ ਆ ਸਕਦੀਆਂ ਹਨ। ਇਸ ਦੇ ਨਾਲ ਹੀ ਇਹ ਬੀਜ ਬੱਚਿਆਂ ਲਈ ਨੁਕਸਾਨਦੇਹ ਹੋ ਸਕਦੇ ਹਨ। ਗਰਭਵਤੀ ਔਰਤਾਂ ਨੂੰ ਇਨ੍ਹਾਂ ਬੀਜਾਂ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਫੌਜ ਦੀ ਭਰਤੀ ਹੋਈ ਮੁਲਤਵੀ, 6 ਅਗਸਤ ਤੋਂ ਹੋਣੀ ਸੀ ਸ਼ੁਰੂ

0

ਪਟਿਆਲਾ : ਫ਼ੌਜ ‘ਚ ਹੋਣ ਵਾਲੀ ਭਰਤੀ ਨੂੰ ਕੁੱਝ ਸਮੇਂ ਲਈ ਟਾਲ ਦਿੱਤਾ ਗਿਆ ਹੈ। ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 6 ਅਗਸਤ ਤੋਂ ਕਰਵਾਈ ਜਾਣ ਵਾਲੀ ਭਰਤੀ ਰੈਲੀ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪਟਿਆਲਾ ਮਿਲਟਰੀ ਸਟੇਸ਼ਨ ਦੇ ਮੈਦਾਨ ’ਚ 6 ਤੋਂ 20 ਅਗਸਤ ਤੱਕ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਦਾ ਫਿਜ਼ੀਕਲ ਟੈਸਟ ਲਿਆ ਜਾਣਾ ਸੀ, ਜੋ ਮੁਲਤਵੀ ਕਰ ਦਿੱਤਾ ਗਿਆ ਹੈ।

ਭਰਤੀ ਡਾਇਰੈਕਟਰ ਨੇ ਦੱਸਿਆ ਕਿ ਇਸ ਭਰਤੀ ਸੰਬੰਧੀ ਆਨਲਾਈਨ ਰਜਿਸਟਰੇਸ਼ਨ 20 ਜੁਲਾਈ ਤੱਕ ਕੀਤੀ ਗਈ ਸੀ ਤੇ ਫਿਜ਼ੀਕਲ ਟੈਸਟ 6 ਅਗਸਤ ਤੋਂ ਲੈਣ ਨਿਸ਼ਚਿਤ ਕੀਤਾ ਗਿਆ ਸੀ ਪਰ ਹੁਣ ਇਸ ‘ਚ ਕੁੱਝ ਸਮੇਂ ਲਈ ਵਾਧਾ ਕੀਤਾ ਗਿਆ ਹੈ। ਹੁਣ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 23 ਜੁਲਾਈ ਨੂੰ ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ‘ਚ ਭਰਤੀ ਲਈ ਸਰੀਰਕ ਟੈਸਟਾਂ ‘ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤਕ ਮੁਲਤਵੀ ਕਰਨ ਸੰਬੰਧੀ ਹੁਕਮ ਜਾਰੀ ਕੀਤਾ ਗਿਆ ਸੀ।

ਰਾਜਸਥਾਨ ਦੇ CM ਨੇ 2 ਅਗਸਤ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਵਾਪਸ

0

ਰਾਜਸਥਾਨ ‘ਚ ਪਹਿਲਾਂ 2 ਅਗਸਤ 2021 ਤੋਂ ਸਾਰੇ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਹੁਣ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਸੀਐੱਮ ਨੇ ਸਕੂਲ ਖੋਲ੍ਹਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਹੁਣ ਤੱਕ ਕੋਰੋਨਾ ਮਹਾਂਮਾਰੀ ਕਾਰਨ ਹੀ ਸਕੂਲ ਬੰਦ ਰੱਖੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਤਰੀਕ ਤੇ ਐੱਸਓਪੀ ਸੰਬੰਧੀ ਪੰਜ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਕਮੇਟੀ ‘ਚ ਮੈਡੀਕਲ ਤੇ ਸਿਹਤ ਮੰਤਰੀ ਡਾਕਟਰ ਰਘੂ ਸ਼ਰਮਾ, ਖੇਤੀ ਮੰਤਰੀ ਲਾਲਚੰਦਰ ਕਟਾਰੀਆ, ਸਿੱਖਿਆ ਰਾਜ ਮੰਤਰੀ ਗੋਵਿੰਦ ਸਿੰਘ ਡੋਟਾਸਰਾ, ਉੱਚ ਸਿੱਖਿਆ ਰਾਜ ਮੰਤਰੀ ਭੰਵਰ ਸਿੰਘ ਭਾਟੀ ਤੇ ਮਾਹਿਰ ਅਤੇ ਤਕਨੀਕੀ ਸਿੱਖਿਆ ਰਾਜ ਮੰਤਰੀ ਸੁਭਾਸ਼ ਗਰਗ ਸ਼ਾਮਲ ਹੋਣਗੇ। ਦੁਬਾਰਾ ਸਕੂਲ ਖੋਲ੍ਹਣ ਦੀ ਤਰੀਕ ਦੇ ਨਾਲ ਇਹ ਕਮੇਟੀ ਤੈਅ ਕਰੇਗੀ ਕਿ ਕਿਹੜੀ ਕਲਾਸ ਤੱਕ ਦੇ ਸਕੂਲ ਮੁੜ ਖੋਲ੍ਹੇ ਜਾਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਹੜਾ ਸਾਰੇ ਜ਼ਿਲ੍ਹਿਆਂ ਵਿਚ ਸੂਬਾਈ ਮੈਡੀਕਲ ਕਾਲਜ ਦੀ ਸਥਾਪਨਾ ਦੀ ਦਿਸ਼ਾ ਵਿਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅਜਿਹੇ ਵਿਚ ਮਨਜ਼ੂਰਸ਼ੁਦਾ ਮੈਡੀਕਲ ਕਾਲਜਾਂ ਦਾ ਕੰਮ ਸਮੇਂ ਸਿਰ ਪੂਰਾ ਕਰਨਾ ਸਾਡੀ ਸਰਬੋਤਮ ਤਰਜੀਹ ਹੈ।

ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਇੱਕ ਹਫਤੇ ਲਈ ਹੋਰ ਵਧੀ

0

ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਚੱਲ ਰਹੀ ਹੈ ਪਰ ਹੁਣ ਇਸ ਹੜਤਾਲ ਦੇ ਸਮੇਂ ‘ਚ ਹੋਰ ਵਾਧਾ ਹੋ ਗਿਆ ਹੈ। ਹੁਣ ਇਹ ਹੜਤਾਲ ਸ਼ੁੱਕਰਵਾਰ ਤੱਕ ਜਾਰੀ ਰਹੇਗੀ। ਇਹ ਫੈਸਲਾ ਪੀਸੀਐਮਐਸ ਐਸੋਸੀਏਸ਼ਨ ਦੀ ਦੇਰ ਰਾਤ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਫੈਸਲੇ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਅਤੇ ਹੋਰ ਸੇਵਾਵਾਂ ਜਾਰੀ ਨਹੀਂ ਰਹਿਣਗੀਆਂ ਅਤੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਡਾਕਟਰਾਂ ਵੱਲੋਂ ਛੇਵੇਂ ਪੇਅ ਕਮਿਸ਼ਨ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ।ਇਸ ਸੰਬੰਧ ‘ਚ ਡਾਕਟਰਾਂ ਨੇ ਸੋਮਵਾਰ ਤੋਂ ਪੂਰੀ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਸੀ, ਪਰ ਸਿਹਤ ਮੰਤਰੀ ਨੇ ਉਨ੍ਹਾਂ ਤੋਂ ਸ਼ੁੱਕਰਵਾਰ ਤੱਕ ਦਾ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਡਾਕਟਰਾਂ ਨੇ ਫੈਸਲਾ ਕੀਤਾ ਕਿ ਹੜਤਾਲ ਸ਼ੁੱਕਰਵਾਰ ਤੱਕ ਜਾਰੀ ਰਹੇਗੀ। ਓਪੀਡੀ ਸਰਵਿਸ, ਇਲੈਕਟਿਵ ਸਰਜਰੀ, ਵੀਡੀਓ ਕਾਨਫਰੰਸਿੰਗ, ਵੈਬਿਨਾਰ, ਯੂਡੀਆਈਡੀ ਕੈਂਪ, ਸਰਬੱਤ ਬੀਮਾ ਯੋਜਨਾ, ਵੀਆਈਪੀ ਡਿਊਟੀ, ਅਸਲਾ ਲਾਇਸੈਂਸ ਅਤੇ ਡਰਾਈਵਿੰਗ ਲਾਇਸੈਂਸ, ਡੋਪ ਟੈਸਟ ਸੇਵਾਵਾਂ ਦਾ ਬਾਈਕਾਟ ਕੀਤਾ ਜਾਵੇਗਾ।

ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਦਾ ਵਿਰੋਧ ਕਰ ਰਹੇ ਸਰਕਾਰੀ ਡਾਕਟਰਾਂ ਵੱਲੋਂ ਹੜਤਾਲ ਦੇ ਚੱਲਦਿਆਂ ਮਰੀਜ਼ਾਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਨ੍ਹਾਂ ਮਰੀਜ਼ਾਂ ਨੂੰ ਹੜਤਾਲ ਬਾਰੇ ਨਹੀਂ ਪਤਾ ਉਨ੍ਹਾਂ ਨੂੰ ਵਾਪਿਸ ਪਰਤਨਾ ਪੈ ਰਿਹਾ ਹੈ।ਮਰੀਜ਼ ਬਹੁਤ ਪ੍ਰੇਸ਼ਾਨ ਹੋ ਰਹੇ ਹਨ।

ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨ ਭਾਈਚਾਰੇ ਤੋਂ ਮੰਗਣ ਮੁਆਫ਼ੀ :ਹਰਸਿਮਰਤ ਬਾਦਲ

0

ਸ਼੍ਰੋਮਣੀ ਅਕਾਲੀ ਦਲ ਨੇ ਐੱਨ. ਡੀ. ਏ. ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਵਿਚ 550 ਕਿਸਾਨਾਂ ਦੀ ਸ਼ਹਾਦਤ ਨੂੰ ਮਨੁੱਖੀ ਤਰਾਸਦੀ ਮੰਨਣ ਤੋਂ ਇਨਕਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਸੰਬੰਧ ‘ਚ ਪਾਰਟੀ ਨੇ ਕਿਹਾ ਕਿ ਇਸ ਮਾਮਲੇ ’ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਕਿਸਾਨ ਭਾਈਚਾਰੇ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਨਰਿੰਦਰ ਸਿੰਘ ਤੋਮਰ ਵਲੋਂ ਇਹ ਬਿਆਨ ਦੇਣ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ, ਦੀ ਨਿਖੇਧੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐੱਨ. ਡੀ. ਏ. ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੀ ਕਿਸਾਨਾਂ ਦੀ ਇਸ ਹਾਲਤ ਲਈ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਨਾ ਸਿਰਫ਼ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦੀ ਬੇਕਦਰੀ ਹੋ ਰਹੀ ਹੈ ਬਲਕਿ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਵੀ ਸਰਕਾਰ ਕਦਰ ਨਹੀਂ ਪਾ ਰਹੀ।

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਇਸ ਮਨੁੱਖਤਾ ਵਿਰੋਧੀ ਰਵੱਈਆ ਦੀ ਨਿਖੇਧੀ ਕਰਦਾ ਹੈ ਤੇ ਖੇਤੀਬਾੜੀ ਮੰਤਰੀ ਨੂੰ ਬੇਨਤੀ ਕਰਦਾ ਹੈ ਕਿ ਉਹ ਆਪਣੇ ਬਿਆਨ ਲਈ ਕਿਸਾਨ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਦੇਸ਼ ਨੂੰ ਭਰੋਸਾ ਦਿਵਾਉਣ ਕਿ ਅੰਨਦਾਤਾ ਨੂੰ ਇਸ ਤਰੀਕੇ ਮੁੜ ਸੰਸਦ ਵਿਚ ਜ਼ਲੀਲ ਨਹੀਂ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਹਰਸਿਮਰਤ ਕੌਰ ਨੇ ਕਿਹਾ ਕਿ ਐੱਨ. ਡੀ. ਏ. ਸਰਕਾਰ ਨੇ ਸੰਸਦ ਵਿਚ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਤਾਨਾਸ਼ਾਹੀ ਤਰੀਕੇ ਨਾਲ ਕੰਮ ਕਰ ਰਹੀ ਹੈ ਤੇ ਉਸਨੂੰ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਮਨਾਂ ਵਿਚ ਤੌਖਲੇ ਦੂਰ ਕਰਨ ਲਈ ਕਿਸੇ ਅਧਿਐਨ ਦੀ ਕੋਈ ਪ੍ਰਵਾਹ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਰੱਦ ਹੋਣੇ ਚਾਹੀਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਅਜਿਹਾ ਕੋਈ ਸਰਵੇ ਨਹੀਂ ਕਰਵਾਇਆ ਜਾ ਰਿਹਾ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਆਪਣੇ ਸਮਝੌਤੇ ਪੂਰੇ ਕਰਨ ਲਈ ਤਾਂ ਦ੍ਰਿੜ੍ਹ ਹੈ ਪਰ ਉਹ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਤੋਂ ਕੋਈ ਫੀਡਬੈਕ ਨਹੀਂ ਲਵੇਗੀ।

ਕੀ ਕੱਚਾ ਦੁੱਧ ਸਿਹਤ ਲਈ ਹੁੰਦਾ ਹੈ ਲਾਭਦਾਇਕ ? ਆਓ ਜਾਣਦੇ ਹਾਂ ਇਸ ਬਾਰੇ

0

ਦੁੱਧ ਸਾਡੀ ਸਿਹਤ ਲਈ ਬਹੁਤ ਜਰੂਰੀ ਹੁੰਦਾ ਹੈ। ਇਹ ਇੱਕ ਸੰਪੂਰਨ ਆਹਾਰ ਹੈ। ਰੋਜ਼ਾਨਾ ਇੱਕ ਗਲਾਸ ਦੁੱਧ ਸਾਡੇ ਸਰੀਰ ਵਿਚ ਪ੍ਰੋਟੀਨ ਅਤੇ ਕੈਲਸ਼ੀਅਮ ਦੀ ਜਰੂਰਤਾਂ ਨੂੰ ਪੂਰਾ ਕਰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਕਾਸ ਵਿਚ ਵੀ ਸਹਾਇਤਾ ਕਰਦਾ ਹੈ। ਦੁੱਧ ਵਿਚ ਬਹੁਤ ਸਾਰੇ ਪੋਸ਼ਕ ਤੱਤ ਅਤੇ ਪਾਚਕ ਤੱਤ ਹੁੰਦੇ ਹਨ ਜੋ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਦਿੰਦੇ ਹਨ।

ਜ਼ਿਆਦਾਤਰ ਲੋਕ ਉਬਲਿਆ ਹੋਇਆ ਦੁੱਧ ਪੀਂਦੇ ਹਨ, ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕੱਚਾ ਦੁੱਧ ਪੀਣਾ ਪਸੰਦ ਕਰਦੇ ਹਨ। ਲੋਕਾਂ ਵਿਚ ਇੱਕ ਵਿਸ਼ਵਾਸ ਇਹ ਵੀ ਹੈ ਕਿ ਕੱਚਾ ਦੁੱਧ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਪਰ ਨਵੀਂ ਖੋਜ ਵਿੱਚ ਇਹ ਪਾਇਆ ਗਿਆ ਹੈ ਕਿ ਕੱਚੇ ਦੁੱਧ ਦਾ ਸੇਵਨ ਸਰੀਰ ਵਿੱਚ ਕਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ।

ਐੱਫ.ਡੀ.ਏ. ਨੇ ਇਸ ਸੰਬੰਧ ‘ਚ ਕੁੱਝ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ।ਐੱਫ.ਡੀ.ਏ. ਦੇ ਅਨੁਸਾਰ, ਕਿਸੇ ਵੀ ਜਾਨਵਰ ਦੇ ਦੁੱਧ ਵਿੱਚ ਸਾਲਮੋਨੇਲਾ, ਈ. ਕੋਲੀ, ਲਿਸਟੀਰੀਆ ਵਰਗੇ ਨੁਕਸਾਨਦੇਹ ਬੈਕਟਰੀਆ ਹੁੰਦੇ ਹਨ, ਅਤੇ ਜੇਕਰ ਦੁੱਧ ਨੂੰ ਬਿਨਾਂ ਉਬਾਲੇ ਪੀਤਾ ਜਾਵੇ ਤਾਂ ਇਹ Food Poisoning ਦਾ ਕਾਰਨ ਬਣ ਸਕਦਾ ਹੈ। ਇਸ ਲਈ ਇਸ ਬਾਰੇ ਜਾਨਣਾ ਬਹੁਤ ਜਰੂਰੀ ਹੈ।

ਇਸ ਤੋਂ ਇਲਾਵਾ ਕੱਚੇ ਦੁੱਧ ਵਿਚ ਬਹੁਤ ਸਾਰੇ ਅਜਿਹੇ ਬੈਕਟੀਰੀਆ ਹੁੰਦੇ ਹਨ ਜੋ ਸਾਡੇ ਸਰੀਰ ‘ਚ ਪਹੁੰਚ ਸਕਦੇ ਹਨ ਅਤੇ ਪ੍ਰਤੀਕ੍ਰਿਆਸ਼ੀਲ ਗਠੀਆ ਵਰਗੀਆਂ ਗੰਭੀਰ ਬਿਮਾਰੀਆਂ, ਦਸਤ, ਡੀਹਾਈਡਰੇਸ਼ਨ, ਗੁਇਲਿਨ-ਬੈਰੀ ਸਿੰਡਰੋਮ ਅਤੇ ਹੈਮੋਲਿਿਟਕ ਯੂਰੀਮਿਕ ਸਿੰਡਰੋਮ ਦਾ ਕਾਰਨ ਬਣ ਸਕਦੇ ਹਨ।

ਇਸ ਦੇ ਨਾਲ ਹੀ ਜਦੋਂ ਕੱਚਾ ਦੁੱਧ ਕੱਢਿਆ ਜਾਂਦਾ ਹੈ, ਤਾਂ ਇਹ ਦੁੱਧ ਜਾਨਵਰ ਦੇ ਲੇਵੇ ਜਾਂ ਕਈ ਵਾਰ ਪਸ਼ੂਆਂ ਦੇ ਗੁਦਾ ਦੇ ਸੰਪਰਕ ਵਿੱਚ ਆਉਂਦਾ ਹੈ, ਜਿਸ ਕਾਰਨ ਦੁੱਧ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਕੱਚਾ ਦੁੱਧ ਕਮਜ਼ੋਰ ਇਮਊਨਿਟੀ ਵਾਲੇ ਬੱਚਿਆਂ ਅਤੇ ਜਵਾਨਾਂ ਨੂੰ ਵਧੇਰੇ ਨੁਕਸਾਨ ਪਹੁੰਚਾ ਸਕਦਾ ਹੈ।

ਕੱਚੇ ਦੁੱਧ ਵਿਚ ਅਜਿਹੇ ਬਹੁਤ ਸਾਰੇ ਜੀਵਾਣੂ ਹੁੰਦੇ ਹਨ ਜੋ ਟੀਬੀ ਦੇ ਨਾਲ ਬਹੁਤ ਸਾਰੀਆਂ ਘਾਤਕ ਬਿਮਾਰੀਆਂ ਨੂੰ ਵੀ ਸੱਦਾ ਦੇ ਸਕਦੇ ਹਨ। ਇਸ ਲਈ ਸਰੀਰ ਲਈ ਇਹ ਬਹੁਤ ਜ਼ਰੂਰੀ ਹੈ ਕਿ ਐਸਿਡ ਦਾ ਪੱਧਰ ਨਿਯੰਤਰਣ ਵਿੱਚ ਰਹੇ, ਪਰ ਜਦੋਂ ਲੋਕ ਕੱਚਾ ਦੁੱਧ ਪੀਂਦੇ ਹਨ ਤਾਂ ਇਹ ਨਿਯੰਤਰਣ ਵਿੱਚ ਨਹੀਂ ਆਉਂਦਾ ਅਤੇ ਸਰੀਰ ਵਿੱਚ ਐਸਿਡਿਟੀ ਦੀ ਮਾਤਰਾ ਵੱਧ ਜਾਂਦੀ ਹੈ।

ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਦਿੱਤੀ ਚੁਣੌਤੀ

0

ਨਸ਼ਾ ਤਸਕਰਾਂ ਦੀ ਐਸ.ਟੀ.ਐਫ ਵੱਲੋਂ ਤਿਆਰ ਰਿਪੋਰਟ ਜਨਤਕ ਕੀਤੀ ਜਾਵੇ-ਹਰਪਾਲ ਸਿੰਘ ਚੀਮਾ

ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਟਾਉਣ ਤੋਂ ਬਿਨਾ ਜਨਤਕ ਨਹੀਂ ਹੋਵੇਗੀ ਰਿਪੋਰਟ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਕੋਲੋਂ ਨਸ਼ਾ ਤਸਕਰੀ ਨਾਲ ਸੰਬੰਧਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਡਰੱਗ ਮਾਫ਼ੀਆ ਨਾਲ ਜੁੜੀਆਂ ਵੱਡੀਆਂ ਮੱਛੀਆਂ ਦੇ ਅਧਿਕਾਰਤ ਤੌਰ ‘ਤੇ ਨਾਮ ਜੱਗ-ਜ਼ਾਹਿਰ ਹੋ ਸਕਣ।

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸੱਤਾਧਾਰੀ ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਡਰੱਗ ਸਰਗਨਿਆਂ ਅਤੇ ਸਰਕਾਰ ਦੀ ਮਿਲੀਭੁਗਤ ਕਾਰਨ ਐਸਟੀਐਫ ਦੀ ਸੀਲਬੰਦ ਰਿਪੋਰਟ 1 ਫਰਵਰੀ 2018 ਤੋਂ ਮਾਨਯੋਗ ਹਾਈਕੋਰਟ ‘ਚ ਧੂੜ ਫੱਕ ਰਹੀ ਹੈ, ਕਿਸੇ ਅਧਿਕਾਰਿਤ ਅਥਾਰਿਟੀ ਨੇ ਇਸ ਰਿਪੋਰਟ ਦੀ ਸੀਲ ਖੁਲ੍ਹਵਾਉਣ ਦੀ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ ‘ਤੇ ਕੋਈ ਕੋਸ਼ਿਸ਼ ਹੀ ਨਹੀਂ ਕੀਤੀ, ਉਲਟਾ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਦਾ ਸਾਰਾ ਜ਼ੋਰ ਇਸ ਗੱਲ ‘ਤੇ ਲੱਗਿਆ ਹੋਇਆ ਹੈ ਕਿ ਇਸ ਨੂੰ ਹਰ ਹੀਲੇ ਠੰਢੇ ਬਸਤੇ ‘ਚ ਹੀ ਰੱਖਿਆ ਜਾਵੇ, ਤਾਂ ਕਿ 2022 ਦੀਆਂ ਚੋਣਾਂ ਲੰਘ ਜਾਣ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਦਾ ਐਡਵੋਕੇਟ ਜਨਰਲ ਅਤੁੱਲ ਨੰਦਾ ਏ.ਜੀ ਦਫ਼ਤਰ ‘ਚ ਰਹੇਗਾ, ਉਨ੍ਹਾਂ ਚਿਰ ਨਾ ਐਸਟੀਐਫ ਦੀ ਰਿਪੋਰਟ ਜਨਤਕ ਹੋਵੇਗੀ ਅਤੇ ਨ ਹੀ ਪੰਜਾਬ ਸਰਕਾਰ ਕੋਈ ਵੱਕਾਰੀ ਕੇਸ ਜਿੱਤ ਸਕੇਗੀ। ਇਸ ਲਈ ਅਸੀਂ ਨਵਨਿਯੁਕਤ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੋਲੋਂ ਮੰਗ ਕਰਦੇ ਹਾਂ ਕਿ ਉਹ 2 ਹਫ਼ਤਿਆਂ ਦੇ ਅੰਦਰ-ਅੰਦਰ ਐਸਟੀਐਫ ਦੀ ਰਿਪੋਰਟ ਜਨਤਕ ਕਰਾਉਣ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਜਿਹੀ ਉਮੀਦ ਨਹੀਂ ਕੀਤੀ ਜਾ ਸਕਦੀ।

ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਮੁਖ਼ਾਤਬ ਹੁੰਦਿਆਂ ਕਿਹਾ, ”ਸਿੱਧੂ ਸਾਹਬ ਹੁਣ ਤੁਸੀਂ ਸੱਤਾਧਾਰੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਹੋ। ਮੁੱਖ ਮੰਤਰੀ ਤੋਂ ਲੈ ਕੇ ਸਾਰੇ ਮੰਤਰੀ-ਸੰਤਰੀ ਤੁਹਾਡੇ ਅਧੀਨ ਹਨ। ਹੁਣ ਤੁਹਾਡੇ ਕੋਲ ਇਹ ਬਹਾਨਾ ਨਹੀਂ ਬਚਿਆ ਕਿ ਤੁਹਾਡੇ ਹੱਥ ਕੋਈ ਤਾਕਤ ਨਹੀਂ। ਇਸ ਲਈ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ-ਵਜ਼ੀਰਾਂ ਦੀ ਤਤਕਾਲ ਬੈਠਕ ਬੁਲਾਓ ਅਤੇ ਸਰਕਾਰ ਨੂੰ ਏ.ਜੀ ਅਤੁੱਲ ਨੰਦਾ ਨੂੰ ਬਰਖ਼ਾਸਤ ਅਤੇ ਐਸ.ਟੀ.ਐਫ ਦੀ ਰਿਪੋਰਟ ਜਨਤਕ ਕਰਾਓ। ਨਾ ਕੇਵਲ ਅਸੀਂ (ਆਪ) ਸਗੋਂ ਪੰਜਾਬ ਦੀ ਜਨਤਾ ਨੇ ਅਜਿਹੇ ਸਾਰੇ ਮੁੱਦਿਆਂ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਦਿਨ ਗਿਣਨੇ ਸ਼ੁਰੂ ਕਰ ਦਿੱਤੇ ਹਨ।”

ਵਿਦਿਆਰਥੀਆਂ ਦੀ ਪੜ੍ਹਾਈ ‘ਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕਾਂ ਦੀ ਰੱਖੀ ਮੀਟਿੰਗ

0

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 26 ਅਤੇ 27 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਸ੍ਰੀ ਜਗਤਾਰ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ।

ਖ਼ਬਰਾਂ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨਾਂ ਦੇ ਮਾਪਿਆਂ ਨਾਲ ਰਾਸ਼ਟਰੀ ਪ੍ਰਾਪਤੀ ਸਰਵੇ (ਐਨ.ਐਸ.ਏ.) ਸਣੇ ਸਾਰੇ ਤਰਾਂ ਦੀ ਜਾਣਕਾਰੀ ਸਾਂਝੀ ਕਰਨ, ਉਨਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਜੁਲਾਈ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।

ਸਿਡਨੀ ‘ਚ ਤਾਲਾਬੰਦੀ ਦਾ ਲੋਕਾਂ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

0

ਸਿਡਨੀ : ਕੋਰੋਨਾ ਦਾ ਖਤਰਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਕਾਰਨ ਸਿਡਨੀ ‘ਚ ਲਾਕਡਾਊਨ ਲੱਗਾ ਹੋਇਆ ਹੈ। ਇਸੇ ਦੇ ਵਿਰੋਧ ਵਿਚ ਅੱਜ ਸਿਡਨੀ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਲੋਕ ਸੜਕਾਂ ‘ਤੇ ਆ ਗਏ। ਕੋਵਿਡ-19 ਕਾਰਨ ਲਗਾਏ ਗਏ ਲਾਕਡਾਊਨ ਕਾਰਨ ਗੁੱਸੇ ‘ਚ ਆਏ ਲੋਕ ਆਸਟਰੇਲੀਆ ਦੇ ਆਸ-ਪਾਸ ਦੇ ਰਾਜਧਾਨੀ ਸ਼ਹਿਰਾਂ ਵਿਚ ਇਕੱਠੇ ਹੋ ਰਹੇ ਹਨ। ਹਜ਼ਾਰਾਂ ਨਾਰਾਜ਼ ਲੋਕਾਂ ਨੇ ਵਿਕਟੋਰੀਆ ਪਾਰਕ ਤੋਂ ਟਾਊਨ ਹਾਲ ਤੱਕ ਮਾਰਚ ਕੱਢਿਆ।

ਇਸ ਸੰਬੰਧ ‘ਚ ਐੱਨ.ਐੱਸ. ਡਬਲਯੂ. ਪੁਲਿਸ ਨੇ ਕਿਹਾ ਕਿ “ਭਾਗੀਦਾਰਾਂ ਦੀ ਸੁਰੱਖਿਆ, ਅਤੇ ਕਮਿਉਨਿਟੀ ਅਤੇ ਸਥਾਨਕ ਕਾਰੋਬਾਰਾਂ” ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਣਅਧਿਕਾਰਤ ਵਿਰੋਧ ਪ੍ਰਦਰਸ਼ਨ ਦੇ ਜਵਾਬ ਵਿਚ ਇਕ ਉੱਚ-ਵਿਜ਼ੀਬਿਲਟੀ ਪੁਲਿਸ ਅਭਿਆਨ ਚਲਾਇਆ ਗਿਆ ਸੀ।

ਐੱਨ.ਐੱਸ.ਡਬਲਯੂ. ਪੁਲਿਸ ਨੇ ਕਿਹਾ ਕਿ ਪੁਲਸ ਫੋਰਸ ਵਿਅਕਤੀਆਂ ਅਤੇ ਸਮੂਹਾਂ ਨੂੰ ਉਨ੍ਹਾਂ ਦੇ ਸੁਤੰਤਰ ਭਾਸ਼ਣ ਅਤੇ ਸ਼ਾਂਤਮਈ ਅਸੈਂਬਲੀ ਦੇ ਅਧਿਕਾਰਾਂ ਦੀ ਵਰਤੋਂ ਕਰਨ ਦੇ ਅਧਿਕਾਰਾਂ ਦਾ ਸਮਰਥਨ ਕਰਦੀ ਹੈ, ਪਰ ਅੱਜ ਦਾ ਵਿਰੋਧ ਪ੍ਰਦਰਸ਼ਨ ਮੌਜੂਦਾ ਕੋਵਿਡ-19 ਜਨਤਕ ਸਿਹਤ ਆਦੇਸ਼ਾਂ ਦੀ ਉਲੰਘਣਾ ਹੈ।’

ਇਸ ਦੇ ਨਾਲ ਹੀ ਐੱਨ.ਐੱਸ. ਡਬਲਯੂ. ਪੁਲਿਸ ਦੇ ਡਿਪਟੀ ਕਮਿਸ਼ਨਰ ਗੈਰੀ ਵੌਰਬੁਆਇਸ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਦਾ ਸਮਾਂ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਬੰਧਕਾਂ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੀ ਹੈ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਲੋਕ ਜਨਤਕ ਸਿਹਤ ਦੇ ਆਦੇਸ਼ਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ।

Airtel ਦੇ ਗਾਹਕਾਂ ਨੂੰ ਝਟਕਾ, ਪੋਸਟਪੈਡ ਪਲਾਨ ਦੀ ਕੀਮਤ ‘ਚ ਹੋਇਆ 40% ਤੱਕ ਦਾ ਵਾਧਾ

0

ਨਵੀਂ ਦਿੱਲੀ: ਭਾਰਤ ਦੀ ਦੂਜੀ ਸਭ ਤੋਂ ਵੱਡੀ ਦੂਰਸੰਚਾਰ ਕੰਪਨੀ ਭਾਰਤੀ ਏਅਰਟੈੱਲ ਦੇ ਗਾਹਕਾਂ ਲਈ ਬੁਰੀ ਖ਼ਬਰ ਹੈ। ਕੰਪਨੀ ਨੇ ਆਪਣੀ ਪੋਸਟ ਪੇਡ ਪਲਾਨ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਏਅਰਟੈਲ ਨੇ ਆਪਣੀ ਕਾਰਪੋਰੇਟ ਪੋਸਟ ਪੇਡ ਪਲੈਨ ਦੀ ਕੀਮਤ 299 ਰੁਪਏ ਕਰ ਦਿੱਤੀ ਹੈ, ਭਾਵੇਂ ਗਾਹਕ ਇਸ ‘ਚ ਕੁਝ ਵਾਧੂ ਡਾਟਾ ਵੀ ਪ੍ਰਾਪਤ ਕਰਨਗੇ।

ਏਅਰਟੈੱਲ ਨੇ ਆਪਣੀ ਔਸਤ ਆਮਦਨੀ ਵਧਾਉਣ ਲਈ ਆਪਣੀਆਂ ਪ੍ਰਚੂਨ ਪੋਸਟ ਪੇਡ ਯੋਜਨਾਵਾਂ ਵਿੱਚ ਵੀ ਤਬਦੀਲੀ ਕੀਤੀ ਹੈ। ਕੰਪਨੀ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਹੈ ਜਦੋਂ ਦੂਰਸੰਚਾਰ ਕੰਪਨੀਆਂ ਨੂੰ ਮੋਬਾਈਲ ਡਾਟਾ ਤੇ ਕਾਲਿੰਗ ਦੀ ਸਹਾਇਤਾ ਨਾਲ ਆਪਣੀ ਆਮਦਨ ਵਧਾਉਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ। ਏਅਰਟੈੱਲ ਨੇ ਕਿਹਾ ਕਿ ਇਸ ਦੀ ਪੋਸਟ ਪੇਡ ਯੋਜਨਾ ਹੁਣ 299 ਰੁਪਏ ਤੋਂ ਸ਼ੁਰੂ ਹੋਵੇਗੀ। ਇਸ ਵਿਚ 30 ਜੀਬੀ ਡਾਟਾ ਮਿਲੇਗਾ, ਜਦੋਂਕਿ ਪਹਿਲਾਂ 10 ਜੀਬੀ ਡਾਟਾ ਮਿਲਦਾ ਸੀ। ਭਾਰਤੀ ਏਅਰਟੈੱਲ ਦਾ ਮੋਬਾਈਲ ਸਰਵਿਸ ਔਸਤਨ ਮਾਲੀਆ ਵਿੱਤੀ ਸਾਲ 21 ਦੇ ਜਨਵਰੀ-ਮਾਰਚ ਦੀ ਪਹਿਲੀ ਤਿਮਾਹੀ ਵਿਚ 5.8% ਦੀ ਗਿਰਾਵਟ ਦੇ ਨਾਲ 145 ਕਰੋੜ ਰੁਪਏ ਰਿਹਾ ਜੋ ਇਕ ਸਾਲ ਪਹਿਲਾਂ ਦੀ ਇਸੇ ਮਿਆਦ ਵਿਚ 154 ਕਰੋੜ ਰੁਪਏ ਸੀ।

5ਜੀ ਲਈ ਭਾਰੀ ਨਿਵੇਸ਼
ਏਅਰਟੈੱਲ ਬਿਜ਼ਨੇਸ ਦੇ ਡਾਇਰੈਕਟਰ ਤੇ ਸੀਈਓ ਅਜੇ ਚਿਤਕਾਰਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਏਅਰਟੈੱਲ ਨੇ 5ਜੀ ਤਿਆਰ ਤੇ ਸੁਰੱਖਿਅਤ ਨੈਟਵਰਕ ਬਣਾਉਣ ਲਈ ਸਪੈਕਟ੍ਰਮ, ਬੁਨਿਆਦੀ ਢਾਂਚੇ ਤੇ ਨਵੀਂ ਟੈਕਨਾਲੌਜੀ ਵਿੱਚ ਭਾਰੀ ਨਿਵੇਸ਼ ਕੀਤਾ ਹੈ।

ਰਿਲਾਇੰਸ ਜੀਓ ਦਾ ਵੀ ਇਹ ਪਲੈਨ ਹੈ ਮਹਿੰਗਾ
499 ਰੁਪਏ ਦੇ ਡਾਟਾ ਪਲਾਨ ‘ਚ ਦੇਸ਼ ਦੀ ਸਭ ਤੋਂ ਵੱਡੀ ਦੂਰਸੰਚਾਰ ਕੰਪਨੀ ਰਿਲਾਇੰਸ ਜਿਓ ਹਰ ਰੋਜ਼ 1.5 ਜੀਬੀ ਡਾਟਾ ਦੀ ਪੇਸ਼ਕਸ਼ ਕਰਦੀ ਹੈ। ਡਿਜ਼ਨੀ + ਹੌਟਸਟਾਰ ਵੀਆਈਪੀ ਨੂੰ ਵੀ ਇਸ ਯੋਜਨਾ ਵਿਚ ਇਕ ਸਾਲ ਲਈ ਮੁਫਤ ਗਾਹਕੀ ਮਿਲਦੀ ਹੈ। ਸਿਰਫ ਇਹ ਹੀ ਨਹੀਂ, ਜੀਓਟੀਵੀ, ਜੀਓ ਨਿਊਜ਼, ਜ਼ੀ ਸਿਨੇਮਾ, ਜਿਓ ਸਕਿਊਰਿਟੀ ਤੇ ਜੀਓ ਕਲਾਉਡ ਤੋਂ ਇਲਾਵਾ ਹੋਰ ਲਾਭ ਵੀ ਉਪਲਬਧ ਹੋਣਗੇ। ਇਹ ਯੋਜਨਾ 56 ਦਿਨਾਂ ਲਈ ਯੋਗ ਹੋਵੇਗੀ।