Home Blog Page 2526

ਸੋਨੀਆ ਗਾਂਧੀ 19 ਜੁਲਾਈ ਨੂੰ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਕਰਨਗੇ ਅਹਿਮ ਮੀਟਿੰਗ

0

ਪੰਜਾਬ ਵਿਚ ਕਾਂਗਰਸ ਨੂੰ ਲੈ ਕੇ ਚੱਲ ਰਹੇ ਸੰਕਟ ਦੌਰਾਨ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ 19 ਜੁਲਾਈ ਨੂੰ ਕਾਂਗਰਸ ਦੇ ਪੰਜਾਬ ਨਾਲ ਸੰਬੰਧਤ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਵਰਚੂਅਲ ਬੈਠਕ ਕਰਨ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਇਸ ਸੰਕਟ ਦਾ ਨਿਪਟਾਰਾ ਕਰਨ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਰਾਏ ਲਈ ਜਾਵੇਗੀ।

ਕਾਂਗਰਸ ਦੇ ਲੋਕ ਸਭਾ ਦੇ ਸਾਰੇ 8 ਐੱਮ. ਪੀ. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ ਅਤੇ ਰਾਜ ਸਭਾ ਦੇ 1-2 ਐੱਮ. ਪੀ. ਮੁੱਖ ਮੰਤਰੀ ਦੇ ਖ਼ਿਲਾਫ਼ ਹਨ। ਕਾਂਗਰਸ ਹਾਈਕਮਾਨ ਵੱੱਲੋਂ ਇਸ ਸਮੱਸਿਆ ਨੂੰ ਸੁਲਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੋਨੀਆ ਗਾਂਧੀ ਵੱਲੋਂ ਕੀਤੀ ਜਾਣ ਵਾਲੀ ਇਸ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਬੈਠਕ ਤੋਂ ਬਾਅਦ ਹੀ ਕਾਂਗਰਸ ਪ੍ਰਧਾਨ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਕੋਈ ਫ਼ੈਸਲਾ ਸੁਣਾਇਆ ਜਾਣਾ ਹੈ।

ਕੋਰੋਨਾ ਕਾਰਨ ਮਣੀਪੁਰ ‘ਚ ਲਗਾਇਆ 10 ਦਿਨਾਂ ਦਾ ਪੂਰਨ ਲਾਕਡਾਊਨ

0

ਦੇਸ਼’ਚ ਵਧਦੇ ਡੈਲਟਾ ਵੇਰੀਐਂਟ ਦੇ ਮਾਮਲਿਆਂ ਕਾਰਨ ਕੋਰੋਨਾ ਦੀ ਤੀਸਰੀ ਲਹਿਰ ਦਾ ਖ਼ਤਰਾ ਬਣਿਆ ਹੋਇਆ ਹੈ। ਮਣੀਪੁਰ ’ਚ ਵਧ ਰਹੇ ਕੋਰੋਨਾ ਮਾਮਲੇ ਕਿਤੇ ਮੁਸੀਬਤ ਨਾ ਪੈਦਾ ਕਰ ਦੇਣ, ਇਸ ਲਈ ਸੂਬਾ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਕਡਾਊਨ ਲਾਉਣ ਦਾ ਫ਼ੈਸਲਾ ਕੀਤਾ ਹੈ। ਪੂਰਬ-ਉੱਤਰ ’ਚ ਮਾਮਲਿਆਂ ’ਚ ਵੱਡੀ ਕਮੀ ਨਹੀਂ ਆਈ ਹੈ, ਤੀਜੀ ਲਹਿਰ ਦੇ ਖਦਸ਼ੇ ਦਾ ਖੌਫ ਵੀ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ’ਚ ਕੋਰੋਨਾ ਦੇ ਤਕਰੀਬਨ 41 ਹਜ਼ਾਰ ਮਾਮਲੇ ਸਾਹਮਣੇ ਆਏ ਤੇ ਤਕਰੀਬਨ 550 ਮੌਤਾਂ ਹੋਈਆਂ।

ਇੱਥੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸੂਬੇ ਭਰ ’ਚ ਪੂਰਨ ਲਾਕਡਾਊਨ ਲਾਉਣ ਦਾ ਐਲਾਨ ਕੀਤਾ ਹੈ, ਜੋ ਅੱਜ ਤੋਂ ਸ਼ੁਰੂ ਹੋ ਕੇ ਅਗਲੇ 10 ਦਿਨਾਂ ਤਕ ਲਾਗੂ ਰਹੇਗਾ। ਦੇਸ਼ ’ਚ ਦੂਜੀ ਲਹਿਰ ਲਈ ਡੈਲਟਾ ਵੇਰੀਐਂਟ ਨੂੰ ਜ਼ਿੰਮੇਵਾਰ ਮੰਨਿਆ ਗਿਆ ਹੈ, ਜਿਸ ਕਾਰਨ ਮਾਰਚ ਤੋਂ ਮਈ ਵਿਚਾਲੇ ਮੌਤਾਂ ਦਾ ਅੰਕੜਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

ਮਣੀਪੁਰ ਦੇ ਸਿਹਤ ਵਿਭਾਗ ਨੇ ਕਿਹਾ ਕਿ ਡੈਲਟਾ ਵੇਰੀਐਂਟ ਦੇ ਪ੍ਰਸਾਰ ਦੀ ਲੜੀ ਨੂੰ ਤੋੜਨ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਇਸ ਲਈ ਸੂਬਾ ਸਰਕਾਰ ਨੇ 18 ਜੁਲਾਈ ਤੋਂ 10 ਦਿਨਾਂ ਲਈ ਪੂਰਨ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਐਲਾਨ ਕੀਤਾ ਹੈ ਕਿ ਕਰਫਿਊ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੰਸਥਾਵਾਂ ਬੰਦ ਰਹਿਣਗੀਆਂ।

ਇਸ ਤੋਂ ਇਲਾਵਾ ਸਿਰਫ ਵੈਕਸੀਨੇਸ਼ਨ ਤੇ ਟੈਸਟਿੰਗ ਲਈ ਬਾਹਰ ਆਉਣ ਵਾਲੇ ਲੋਕਾਂ ਨੂੰ ਹੀ ਬਾਹਰ ਨਿਕਲਣ ਦੀ ਆਗਿਆ ਹੋਵੇਗੀ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸਾਰੇ ਕੋਰੋਨਾ ਨਾਲ ਨਜਿੱਠਣ ’ਚ ਸਹਿਯੋਗ ਕਰਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਹੁਣ ਪਹਿਲਾਂ ਨਾਲੋਂ ਵੀ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ।

ਭਾਰੀ ਮੀਂਹ ਕਾਰਨ ਡੁੱਬੀ ਮਹਾਨਗਰੀ ,ਕਈ ਥਾਵਾਂ ‘ਤੇ ਵਾਪਰੇ ਹਾਦਸੇ, 18 ਮੌਤਾਂ

0

ਮੁੰਬਈ ‘ਚ ਬੀਤੀ ਰਾਤ ਤੋਂ ਭਾਰੀ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ।ਇਸ ਬਾਰਿਸ਼ ਕਾਰਨ ਮੁੰਬਈ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਹੁਣ ਖ਼ਬਰਾਂ ਆਈਆਂ ਹਨ ਕਿ ਭਾਰੀ ਬਾਰਿਸ਼ ਕਾਰਨ ਚੈਂਬੂਰ ਵਿੱਚ ਕੰਧ ਢਹਿ ਜਾਣ ਕਾਰਨ ਘੱਟੋ ਘੱਟ  18 ਲੋਕਾਂ ਦੀ ਮੌਤ ਹੋ ਗਈ। ਵਿਕਰੋਲੀ ਵਿੱਚ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਅਜੇ ਜਾਰੀ ਹੈ।

ਸ਼ਨੀਵਾਰ ਦੇਰ ਰਾਤ ਤੋਂ ਮੁੰਬਈ ਵਿੱਚ ਪਏ ਭਾਰੀ ਮੀਂਹ ਕਾਰਨ ਹਨੂਮਾਨ ਨਗਰ ਤੋਂ ਕੰਦੀਵਾਲੀ ਤੱਕ ਖੇਤਰ ਵਿਚ ਪਾਣੀ ਭਰ ਗਿਆ ਹੈ। ਮੀਂਹ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਮੁੰਬਈ ਅਤੇ ਆਸ ਪਾਸ ਦੀਆਂ ਸੜਕਾਂ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ। ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਗਾਂਧੀ ਮਾਰਕੀਟ ਖੇਤਰ ਵਿੱਚ ਪਾਣੀ ਭਰ ਜਾਣ ਕਾਰਨ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।

ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ 11 ਵਜੇ ਹੋਵੇਗੀ ਸਰਕਾਰ ਦੀ ਅਹਿਮ ਮੀਟਿੰਗ

0

ਨਵੀਂ ਦਿੱਲੀ: ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ ਤੋਂ ਸ਼ੁਰੂ ਹੋਵੇਗਾ। ਇਸ ਸੈਸ਼ਨ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵੇਂ ਸਰਗਰਮ ਹੋ ਗਏ ਹਨ। ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਕਾਰ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲੈਣਾ ਚਾਹੁੰਦੀ ਹੈ। ਅੱਜ, ਸੱਤਾ ਅਤੇ ਵਿਰੋਧੀ ਧਿਰ ਦੇ ਨੇਤਾ ਸੈਸ਼ਨ ਵਿੱਚ ਜ਼ਰੂਰੀ ਕੰਮਾਂ ਲਈ ਕੋਈ ਵਿਵਾਦ ਨਾ ਹੋਵੇ ਇਸ ਲਈ ਵਿਚਾਰ ਵਟਾਂਦਰੇ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਰਬ ਦਲੀ ਮੀਟਿੰਗ ਵਿਚ ਸ਼ਾਮਲ ਹੋਣਗੇ। ਇਹ ਬੈਠਕ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਐਨਡੀਏ ਦੀ ਮੀਟਿੰਗ ਵੀ ਦੁਪਹਿਰ 3 ਵਜੇ ਹੋਵੇਗੀ। ਇਸ ਤੋਂ ਇਲਾਵਾ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਸ਼ਾਮ 4 ਵਜੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਸ਼ਾਮ 6 ਵਜੇ ਸੋਨੀਆ ਗਾਂਧੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਦੀ ਵਰਚੁਅਲ ਬੈਠਕ ਬੁਲਾਈ ਹੈ। ਮੌਨਸੂਨ ਸੈਸ਼ਨ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਰਣਨੀਤੀ ਬਣਾਉਣ ਵਿਚ ਰੁੱਝੀਆਂ ਹੋਈਆਂ ਹਨ। ਬੈਠਕਾਂ ਚੱਲ ਰਹੀਆਂ ਹਨ।

ਮਾਨਸੂਨ ਸੈਸ਼ਨ ਤੋਂ ਪਹਿਲਾਂ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸ਼ਨੀਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਉਪ ਰਾਸ਼ਟਰਪਤੀ ਦੇ ਦਫਤਰ ਵੱਲੋਂ ਜਾਰੀ ਇੱਕ ਟਵੀਟ ਵਿੱਚ ਕਿਹਾ ਗਿਆ ਹੈ, “ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਰਾਜ ਸਭਾ ਵਿੱਚ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ।”ਇਸ ਵਾਰ ਰਾਜ ਸਭਾ ਵਿੱਚ ਸਦਨ ਦਾ ਨਵਾਂ ਲੀਡਰ ਪਿਯੂਸ਼ ਗੋਇਲ ਹੈ। ਉਸ ਨੇ ਥਵਰਚੰਦ ਗਹਿਲੋਤ ਦੀ ਥਾਂ ਲਈ ਹੈ। ਗਹਿਲੋਤ ਨੂੰ ਹਾਲ ਹੀ ਵਿੱਚ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ।

ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਸਿਡਨੀ ‘ਚ ਹੋਰ ਸਖਤ ਹੋਇਆ ਲਾਕਡਾਊਨ

0

ਕੋਰੋਨਾ ਵਾਇਰਸ ਦਾ ਖਤਰਾ ਪੂਰੀ ਦੁਨੀਆਂ ‘ਤੇ ਮੰਡਰਾ ਰਿਹਾ ਹੈ। ਹੁਣ ਕੋਰੋਨਾ ਵਾਇਰਸ ਆਸਟ੍ਰੇਲੀਆ ‘ਚ ਕਹਿਰ ਮਚਾ ਰਿਹਾ ਹੈ। ਕੋਵਿਡ-19 ਦੀ ਤੇਜ਼ੀ ਨਾਲ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ‘ਚ ਤਾਲਾਬੰਦੀ ਕਰਦੇ ਹੋਏ ਸਖ਼ਤਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ 24 ਘੰਟਿਆਂ ‘ਚ ਕੋਵਿਡ-19 ਦੇ 111 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇੱਥੇ ਕੋਰੋਨਾ ਵਾਇਰਸ ਨਾਲ ਇਕ ਹੋਰ ਮੌਤ ਦਰਜ ਕੀਤੀ ਗਈ ਹੈ। ਦੂਜੇ ਪਾਸੇ ਸਿਡਨੀ ਤੇ ਉਸ ਦੇ ਆਲੇ-ਦੁਆਲੇ ਦੇ  ਜ਼ਿਲ੍ਹਿਆਂ ‘ਚ 1000 ਤੋਂ ਜ਼ਿਆਦਾ ਲੋਕ ਕੋਰੋਨਾ ਪ੍ਰੀਖਣ ‘ਚ ਪੌਜ਼ਟਿਵ ਪਾਏ ਗਏ ਹਨ।

ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਦੇ ਲੋਕ ਇਸ ਸਮੇਂ ਕੋਵਿਡ-19 ਦੀ ਮਹਾਂਮਾਰੀ ਤੋਂ ਪਰੇਸ਼ਾਨ ਹਨ। ਸਿਡਨੀ ਦੇ ਅਧਿਕਾਰੀਆਂ ਦੁਆਰਾ ਦੱਸਿਆ ਗਿਆ ਹੈ ਇਸ ਵਾਇਰਸ ਦੇ ਕਹਿਰ ਦੀ ਸ਼ੁਰੂਆਤ ਇੱਕ ਹਵਾਈ ਅੱਡੇ ਟ੍ਰਾਂਜਿਟ ਡਰਾਈਵਰ ਦੁਆਰਾ ਵਾਇਰਸ ਨੂੰ ਭਾਈਚਾਰੇ ‘ਚ ਲਿਆਉਣ ਤੋਂ ਬਾਅਦ ਹੀ ਆਸਟ੍ਰੇਲੀਆ ਦੇ ਸਿਡਨੀ ‘ਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਫੈਲ ਰਿਹਾ ਹੈ। ਸਿਡਨੀ ਤੇ ਉਸ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਲਗਪਗ 1000 ਤੋਂ ਜ਼ਿਆਦਾ ਲੋਕਾਂ ‘ਚ ਕੋਰੋਨਾ ਸੰਕ੍ਰਮਣ ਪਾਇਆ ਗਿਆ ਹੈ।

CM ਕੈਪਟਨ ‘ਆਪ’ ਪਾਰਟੀ ਖਿਲਾਫ਼ ਕਰ ਰਹੇ ਹਨ ਬੇਤੁਕੀ ਬਿਆਨਬਾਜ਼ੀ : ਭਗਵੰਤ ਮਾਨ

0

ਕਰਜ਼ਾ ਮੁਆਫ਼ੀ ਦੇ ਨਾਂਅ ‘ਤੇ  9500 ਕਰੋੜ ਦਾ ਕਰਜਾ ਪੰਜਾਬ ਸਿਰ ਚਾੜਿਆਂ, ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਕੀਤਾ ਵਾਧਾ

ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ, ਸੰਸਦ ਵਿੱਚ ਬਣੇਗੀ ਕਿਸਾਨਾਂ ਦੀ ਆਵਾਜ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਭਾਜਪਾ ਤੇ ਬਾਦਲਾਂ ਨਾਲ ਸਾਂਝੇਦਾਰੀ ਨਿਭਾਉਣ ਲਈ ਆਮ ਆਦਮੀ ਪਾਰਟੀ ਬਾਰੇ ਬੇਤੁਕੀ ਬਿਆਨਬਾਜੀ ਕਰ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜਦੂਰਾਂ ਦੀ ਕਰਜ ਮੁਆਫੀ ਦੇ ਨਾਂਅ ‘ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪਸਟ ਕਰਨ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਅਤੇ ਸੜਕਾਂ ‘ਤੇ ਸਰੇਆਮ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਵੱਲੋਂ ਜਾਰੀ ‘ਪੀਪਲਜ ਵ੍ਹਿਪ’ ਦਾ ਸਵਾਗਤ ਕੀਤਾ ਹੈ ਅਤੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ ਬੁਲੰਦ ਕਰਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਬੇਨਤੀ ਵੀ ਕੀਤੀ ਹੈ। ਚੀਮਾ ਨੇ ਅੱਗੇ ਦੱਸਿਆ ਕਿ ਆਪ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਨੇ ਅਦਾਲਤਾਂ ਵਿੱਚ ਚੱਲ ਰਹੇ ਕਿਸਾਨਾਂ ਦੇ ਕੇਸਾਂ ਵਿੱਚ ਆaaਪਣੇ ਵਕੀਲ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਦਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਆਵਾਜ ਬੁਲੰਦ ਕੀਤੀ ਜਾਵੇ।

ਕਰਜਾ ਮੁਆਫੀ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਸਾਢੇ ਚਾਰ ਸਾਲਾਂ ਤੋਂ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੇ ਫੈਸਲੇ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜਾ ਮੁਆਫ ਕਰਨ ਦਾ ਐਨਾਨ ਕੀਤਾ, ਜਦੋਂ ਕਿ ਇਸ ਕਰਜਾ ਮੁਆਫੀ ਦੇ ਨਾਂਅ ‘ਤੇ ਕੈਪਟਨ ਸਰਕਾਰ ਨੇ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ ਹਨ। ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜਾ ਹੈ, ਪਰ ਕਾਂਗਰਸ ਸਰਕਾਰ ਨੇ ਇੱਕ ਖੇਤ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜਾ ਹੀ ਮੁਆਫ ਕੀਤਾ। ਇਸ ਤਰ੍ਹਾਂ ਮਜਦੂਰ ਪਰਿਵਾਰ ਦੇ ਸਿਰ ‘ਤੇ ਕਰੀਬ 57,000 ਰੁਪਏ ਦੇ ਕਰਜੇ ਦੀ ਤਲਵਾਰ ਲਟਕੀ ਰਹੇਗੀ। ਚੀਮਾ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜਾ ਮੁਆਫੀ ਬਾਰੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕੀਤਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ ਮੁਆਫੀ ਦੇ ਨਾਂਅ ‘ਤੇ 9500 ਕਰੋੜ ਰੁਪਏ ਕਰਜਾ ਲਿਆ ਹੈ, ਪਰ ਕਿਸਾਨਾਂ ਦਾ ਅੱਧਾ ਕਰਜ ਵੀ ਮੁਆਫ ਨਹੀਂ ਕੀਤਾ।

ਇਸ ਕਰਜਾ ਮੁਆਫੀ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰਜਾ ਮੁਆਫੀ ਦੇ ਨਾਂਅ ‘ਤੇ ਵੋਟਾਂ ਲੈ ਕੇ ਪਹਿਲਾਂ ਪੰਜਾਬ ਵਾਸੀਆਂ ਨੂੰ ਲੁੱਟਿਆ, ਫਿਰ 9500 ਕਰੋੜ ਦਾ ਕਰਜਾ ਪੰਜਾਬ ਸਿਰ ਹੋਰ ਚਾੜ ਦਿੱਤਾ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕਰਕੇ ਮਹਿੰਗਾਈ ਨੂੰ ਵਧਾ ਦਿੱਤਾ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਮਾਫੀਆ ਰਾਜ ਰਾਹੀਂ ਪੰਜਾਬ ਨੂੰ ਲੁੱਟਣ ਦਾ ਹੀ ਕੰਮ ਕੀਤਾ ਅਤੇ ਪੰਜਾਬ ਦੇ ਖਜਾਨੇ ਨੂੰ ਕਰਜੇ ਵਿੱਚ ਡੋਬ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ’ਚ ਗੁਰਮਤਿ ਸਮਾਗਮ

0

ਅੰਮ੍ਰਿਤਸਰ : ਗੁਰਦੁਆਰਾ ਸੁਧਾਰ ਲਹਿਰ ਦੇ ਸਿਰਕੱਢ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।

ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਉਨ੍ਹਾਂ ਦੀ ਪੰਥਕ ਦੇਣ ਬਾਰੇ ਵਿਚਾਰ ਸਾਂਝੇ ਕੀਤੇ। ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਪੰਥਕ ਖੇਤਰ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਵੱਡਾ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਲਈ ਸਮਰਪਿਤ ਰਹੇ ਇਸ ਮਹਾਨ ਆਗੂ ਦਾ ਪੰਥਕ ਅਤੇ ਸ਼ਖ਼ਸੀ ਜੀਵਨ ਸਿੱਖ ਕੌਮ ਲਈ ਰਾਹ ਦਸੇਰਾ ਹੈ।

ਇਸ ਮੌਕੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਖ ਧਰਮ ਦਾ ਦੂਜਿਆਂ ਨਾਲੋਂ ਇਹ ਫਰਕ ਹੈ ਕਿ ਅਸੀਂ ਕੌਮ ਲਈ ਲੜਣ ਵਾਲੇ ਆਗੂਆਂ ਨੂੰ ਸ਼ਰਧਾ ਨਾਲ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵਡੇਰਿਆਂ ਨੇ ਕੁਰਬਾਨੀਆਂ ਕਰਕੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਕੀਤੀ ਸੀ, ਜਿਸ ਵਿਚ ਸ. ਤੇਜਾ ਸਿੰਘ ਸਮੁੰਦਰੀ ਦਾ ਅਹਿਮ ਯੋਗਦਾਨ ਸੀ। ਜਥੇਦਾਰ ਤੇਜਾ ਸਿੰਘ ਦੀ ਮਹਾਨ ਦੇਣ ਕਰਕੇ ਕੌਮ ਉਨ੍ਹਾਂ ਦਾ ਅਥਾਹ ਸਤਿਕਾਰ ਕਰਦੀ ਹੈ। ਸ. ਸਿਆਲਕਾ ਨੇ ਕੌਮ ਨੂੰ ਵਰਤਮਾਨ ਚੁਣੌਤੀਆਂ ਦੇ ਮੁਕਾਬਲੇ ਲਈ ਨੌਜਵਾਨ ਪੀੜੀ ਨੂੰ ਸ. ਤੇਜਾ ਸਿੰਘ ਸਮੁੰਦਰੀ ਵਰਗੇ ਸਿੱਖਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕੁਝ ਲੋਕ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਪਛਾਨਣ ਦੀ ਲੋੜ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਕੇਵਲ 44 ਕੁ ਸਾਲ ਦੀ ਉਮਰ ਵਿਚ ਪੰਥਕ ਖੇਤਰ ਵਿਚ ਵੱਡੇ ਕਾਰਜ਼ ਕੀਤੇ। ਸ. ਤੇਜਾ ਸਿੰਘ ਵੱਲੋਂ ਐਜ਼ੂਕੇਸ਼ਨ ਦੇ ਖੇਤਰ ਵਿਚ ਵੀ ਅਹਿਮ ਯੋਗਦਾਨ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਜਿਹੇ ਅਨੇਕਾਂ ਸੂਰਮਿਆਂ ਨੇ ਆਪਣਾ ਲਾਹੂ ਡੋਲ ਕੇ ਸਿੱਖ ਕੌਮ ਦੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣਾ ਸਮੇਂ ਦੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਜਥੇਦਾਰ ਤੇਜਾ ਸਿੰਘ ਸਮੁੰਦਰੀ ਅਤੇ ਮਾਸਟਰ ਤਾਰਾ ਸਿੰਘ ਦੇ ਆਪਸੀ ਰਿਸ਼ਤਿਆਂ ਅਤੇ ਪੰਥਪ੍ਰਸਤੀ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ ਹਾਜ਼ਰ ਸੀ।

ਪੁਰਾਤਤਵ ਵਿਭਾਗ ਦੇ ਨੁਮਾਇੰਦੇ ਸੋਮਵਾਰ ਨੂੰ ਜਾਂਚ ਲਈ ਆਉਣਗੇ- ਬੀਬੀ ਜਗੀਰ ਕੌਰ

0
ਕਾਰ ਸੇਵਾ ਦੌਰਾਨ ਦਿਸੇ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਬੀਬੀ ਜਗੀਰ ਕੌਰ ਨੇ ਕੀਤਾ ਮੁਆਇਨਾ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜਦੀਕ ਚੱਲ ਰਹੀ ਜੋੜਾ ਘਰ ਅਤੇ ਗਠੜੀ ਘਰ ਦੀ ਸੇਵਾ ਦੌਰਾਨ ਸਾਹਮਣੇ ਆਏ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁਆਇਨਾ ਕਰਨ ਮੌਕੇ ਕਿਹਾ ਕਿ ਇਸ ਸਬੰਧ ਵਿਚ ਪੁਰਾਤਤਵ ਵਿਭਾਗ ਦੀ ਟੀਮ ਸੋਮਵਾਰ ਨੂੰ ਆ ਕੇ ਜਾਂਚ ਕਰੇਗੀ ਅਤੇ ਓਨੀ ਦੇਰ ਤੱਕ ਇਸ ਇਮਾਰਤੀ ਢਾਂਚੇ ਨੂੰ ਛੇੜਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰਾਸਤੀ ਅਤੇ ਇਤਿਹਾਸਕ ਥਾਵਾਂ ਅਤੇ ਇਮਾਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਜਦਕਿ ਕੁਝ ਲੋਕ ਜਾਣਬੁਝ ਕੇ ਮਾਮਲੇ ਨੂੰ ਗਲਤ ਰੰਗਤ ਦੇਣਾ ਚਾਹੁੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਚਾਰ ਨੂੰ ਪਰਖਣ ਲਈ ਤੱਥ ਜ਼ਰੂਰ ਵਾਚਣ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਹਮਣੇ ਆਈ ਇਮਾਰਤ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਪੁਰਾਤਤਵ ਵਿਭਾਗ ਦੇ ਨੁਮਾਇੰਦੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਆਉਣਗੇ ਜਿਸ ਮਗਰੋਂ ਇਮਾਰਤ ਸਬੰਧੀ ਫੈਸਲਾ ਕੀਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਜੇਕਰ ਇਸ ਦਾ ਸਬੰਧ ਗੁਰੂ ਸਾਹਿਬਾਨ ਜਾਂ ਸਿੱਖ ਇਤਿਹਾਸ ਨਾਲ ਜੁੜਦਾ ਹੋਇਆ ਤਾਂ ਇਸ ਨੂੰ ਸੰਭਾਲ ਕੇ ਸੰਗਤ ਅਤੇ ਪ੍ਰਬੰਧ ਦੀ ਵਰਤੋਂ ਵਿਚ ਲਿਆਂਦਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਅਜੇ ਤੱਕ ਇਸ ਇਮਾਰਤ ਬਾਰੇ ਕੋਈ ਠੋਸ ਇਤਿਹਾਸਕ ਤੱਥ ਸਾਹਮਣੇ ਨਹੀਂ ਆਇਆ ਪਰੰਤੂ ਫਿਰ ਵੀ ਮੁੱਢਲੇ ਤੌਰ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਗਲਿਆਰਾ ਯੋਜਨਾ ਸਮੇਂ ਸਰਕਾਰ ਵੱਲੋਂ ਹੇਠਾਂ ਨੱਪ ਦਿੱਤੀ ਗਈ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਤਾਂ ਸਗੋਂ ਇਸ ਨੂੰ ਸਾਹਮਣੇ ਲਿਆਂਦਾ ਹੈ, ਇਸ ਲਈ ਇਹ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਸਿੱਖ ਸੰਸਥਾ ਵੱਲੋਂ ਕਿਸੇ ਇਤਿਹਾਸਕ ਜਾਂ ਸਿੱਖ ਵਿਰਾਸਤ ਦਾ ਨੁਕਸਾਨ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਹਿਰਾ ਵੱਲੋਂ ਰਿਪੋਰਟ ਮਿਲਣ ਤੱਕ ਸਭ ਨੂੰ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਅਗਲੀ ਜਾਣਕਾਰੀ ਸੰਗਤ ਨੂੰ ਜ਼ਰੂਰ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ. ਡਾ. ਸੁਖਬੀਰ ਸਿੰਘ ਤੇ ਹੋਰ ਮੌਜੂਦ ਸਨ।

Stan Swamy ਦੀ ਮੌਤ ਭਾਰਤ ਦੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ‘ਤੇ ” ਇੱਕ ਦਾਗ਼ ਰਹੇਗੀ: ਸੰਯੁਕਤ ਰਾਸ਼ਟਰ ਮਾਹਰ

0

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਰ ਨੇ ਵੀਰਵਾਰ ਨੂੰ ਕਿਹਾ ਕਿ ਨਿਆਂਇਕ ਹਿਰਾਸਤ ਵਿੱਚ ਪਿਤਾ ਸਟੇਨ ਸਵਾਮੀ ਦੀ ਮੌਤ ਭਾਰਤ ਦੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਉੱਤੇ ਸਦਾ ਲਈ ਦਾਗ ਰਹੇਗੀ। ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰਾਂ ਦੀ ਹਿਫਾਜ਼ਤ ਕਰਨ ਵਾਲੀ ਸਥਿਤੀ ਦੀ ਸੰਯੁਕਤ ਰਾਜ ਦੀ ਮਸ਼ਹੂਰ ਪੱਤਰਕਾਰ ਮੈਰੀ ਲੌਲਰ ਨੇ ਕਿਹਾ ਕਿ ਸਵਾਮੀ ਨੂੰ ਪਿਛਲੇ ਅਕਤੂਬਰ ‘ਚ ਮਨਘੜਤ ਅੱਤਵਾਦ ਦੇ ਦੋਸ਼ਾਂ ਤਹਿਤ ਜੇਲ੍ਹ ਭੇਜਿਆ ਗਿਆ ਸੀ ਅਤੇ ਉਸ ਨੂੰ “ਪ੍ਰੇਸ਼ਾਨ” ਅਤੇ “ਵਾਰ ਵਾਰ ਪੁੱਛਗਿੱਛ” ਕੀਤੀ ਗਈ ਸੀ।

ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਮਸ਼ਹੂਰ ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਨਿਆਂ ਲਈ ਸਵਾਮੀ ਦਾ 5 ਜੁਲਾਈ ਨੂੰ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ, ਉਹ ਮੈਡੀਸਨ ਦੇ ਅਧਾਰ ‘ਤੇ ਆਪਣੀ ਜ਼ਮਾਨਤ ਦਾ ਇੰਤਜ਼ਾਰ ਕਰ ਰਿਹਾ ਸੀ।

ਉਸਨੇ ਕਿਹਾ ਕਿ ਸਵਾਮੀ ਦੇ ਕੇਸ ਵਿਚ ਸਾਰੇ ਰਾਜਾਂ ਨੂੰ ਯਾਦ ਦਿਵਾਉਣਾ ਚਾਹੀਦਾ ਹੈ ਕਿ ਮਨੁੱਖੀ ਅਧਿਕਾਰਾਂ ਦੀ ਹਿਫਾਜ਼ਤ ਕਰਨ ਵਾਲੇ ਅਤੇ ਸਾਰੇ ਕਾਨੂੰਨੀ ਅਧਾਰ ਤੋਂ ਬਿਨਾਂ ਨਜ਼ਰਬੰਦ ਕੀਤੇ ਗਏ, ਨੂੰ ਰਿਹਾ ਕੀਤਾ ਜਾਣਾ ਚਾਹੀਦਾ ਹੈ। “ਨਵੰਬਰ 2020 ਦੇ ਸ਼ੁਰੂ ਵਿਚ ਸੰਯੁਕਤ ਰਾਸ਼ਟਰ ਦੇ ਮਾਹਰ ਭਾਰਤੀ ਅਧਿਕਾਰੀਆਂ ਨਾਲ ਉਸਦਾ ਕੇਸ ਉਠਾਉਣ ਵਿਚ ਮੇਰੇ ਨਾਲ ਸ਼ਾਮਲ ਹੋਏ, ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੀ ਜ਼ਿੰਮੇਵਾਰੀ ਯਾਦ ਦਿਵਾਉਂਦੇ ਹੋਏ। ਮੈਂ ਹੁਣ ਦੁਬਾਰਾ ਪੁੱਛਦਾ ਹਾਂ ਕਿ ਉਸ ਨੂੰ ਰਿਹਾ ਕਿਉਂ ਨਹੀਂ ਕੀਤਾ ਗਿਆ, ਅਤੇ ਉਸਨੂੰ ਹਿਰਾਸਤ ਵਿਚ ਕਿਉਂ ਮਰਨਾ ਪਿਆ? “

We are sorry ਦੇ ਨਾਲ ਤਾਲਿਬਾਨ ਨੇ ਭਾਰਤੀ ਪੱਤਰਕਾਰ Danish Siddiqui ਦੀ ਮੌਤ ‘ਤੇ ਹੋਰ ਕੀ ਕਿਹਾ, ਜਾਣੋ

0

ਅਫਗਾਨਿਸਤਾਨ ਵਿੱਚ ਭਾਰਤੀ ਫੋਟੋ ਪੱਤਰਕਾਰ ਦਾਨਿਸ਼ ਸਿੱਦੀਕੀ ਦੀ ਮੌਤ ‘ਤੇ ਤਾਲਿਬਾਨ ਨੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਕਿਵੇਂ ਦਾਨਿਸ਼ ਸਿੱਦੀਕੀ ਦੀ ਮੌਤ ਹੋਈ। ਪੁਲੀਟਜ਼ਰ ਇਨਾਮ ਜੇਤੂ ਪੱਤਰਕਾਰ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਤਾਲਿਬਾਨ ਦੇ ਬੁਲਾਰੇ ਜ਼ਬੀਉੱਲਾ ਮੁਜਾਹਿਦ ਨੇ ਇੱਕ ਬਿਆਨ ਵਿੱਚ ਕਿਹਾ, ਸਾਨੂੰ ਨਹੀਂ ਪਤਾ ਕਿ ਕਿਸ ਦੀ ਗੋਲੀਬਾਰੀ ਵਿੱਚ ਪੱਤਰਕਾਰ ਮਾਰਿਆ ਗਿਆ। ਅਸੀ ਨਹੀਂ ਜਾਣਦੇ ਕਿ ਉਨ੍ਹਾਂ ਦੀ ਮੌਤ ਕਿਵੇਂ ਹੋਈ।

ਤਾਲਿਬਾਨ ਨੇ ਕਿਹਾ, We are sorry
ਉਨ੍ਹਾਂ ਨੇ ਕਿਹਾ, ਵਾਰ ਜ਼ੋਨ ਵਿੱਚ ਆਉਣ ਵਾਲੇ ਕਿਸੇ ਵੀ ਪੱਤਰਕਾਰ ਨੂੰ ਸਾਨੂੰ ਸੂਚਿਤ ਕਰਨਾ ਚਾਹੀਦਾ ਹੈ। ਅਸੀ ਉਸਦਾ ਪੂਰੀ ਤਰ੍ਹਾਂ ਧਿਆਨ ਰੱਖਦੇ। ਸਾਨੂੰ ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦੀ ਮੌਤ ਲਈ ਦੁੱਖ ਹੈ। ਸਾਨੂੰ ਦੁੱਖ ਹੈ ਕਿ ਪੱਤਰਕਾਰ ਸਾਨੂੰ ਸੂਚਿਤ ਕੀਤੇ ਬਿਨਾਂ ਵਾਰ ਜ਼ੋਨ ਵਿੱਚ ਆ ਰਹੇ ਹਾਂ।

ਸ਼ੁੱਕਰਵਾਰ ਨੂੰ ਹੋਈ ਸੀ ਮੌਤ
ਦਾਨਿਸ਼ ਸਿੱਦੀਕੀ ਦੀ ਸ਼ੁੱਕਰਵਾਰ ਨੂੰ ਕੰਧਾਰ ਵਿੱਚ ਮੌਤ ਹੋ ਗਈ ਸੀ। ਉਹ ਸਪੈਸ਼ਲ ਫੋਰਸਿਜ਼ ਨਾਲ ਰਿਪੋਰਟਿੰਗ ਅਸਾਈਨਮੈਂਟ ‘ਤੇ ਸੀ। ਉਹ ਅਫਗਾਨ ਸੁਰੱਖਿਆ ਬਲਾਂ ਅਤੇ ਤਾਲਿਬਾਨ ਲੜਾਕੂਆਂ ਵਿਚਾਲੇ ਝੜਪ ਨੂੰ ਕਵਰ ਕਰ ਰਿਹਾ ਸੀ। ਮੀਡੀਆ ਰਿਪੋਰਟਸ ਦੇ ਅਨੁਸਾਰ, 3 ਦਿਨ ਪਹਿਲਾਂ ਵੀ ਸਪੈਸ਼ਲ ਫੋਰਸਿਜ਼ ਦੀ ਗੱਡੀ ਵਿੱਚ ਬੈਠੇ ਦਾਨਿਸ਼ ‘ਤੇ ਰਾਕੇਟ ਵਲੋਂ ਹਮਲਾ ਹੋਇਆ ਸੀ। ਦਾਨਿਸ਼ ਨੇ ਉਸ ਦਾ ਵੀਡੀਓ ਵੀ ਟਵੀਟ ਕੀਤਾ ਸੀ। ਹਾਲਾਂਕਿ ਦਾਨਿਸ਼ ਜਿਸ ਗੱਡੀ ਵਿੱਚ ਬੈਠੇ ਸਨ ਉਹ ਬੱਚ ਗਈ ਅਤੇ ਬਾਕੀ ਦੀ 3 ਗੱਡੀਆਂ ਤਬਾਹ ਹੋ ਗਈਆਂ।

ICRC ਦੇ ਹਵਾਲੇ ਕਰ ਦਿੱਤਾ ਗਿਆ
ਕੰਧਾਰ ਵਿੱਚ ਮਾਰੇ ਗਏ ਪੁਲੀਟਜ਼ਰ ਇਨਾਮ ਜੇਤੂ ਭਾਰਤੀ ਫੋਟੋ ਪੱਤਰਕਾਰ ਦਾਨਿਸ਼ ਸਿੱਦੀਕੀ ਦੀ ਲਾਸ਼ ਨੂੰ ਸ਼ੁੱਕਰਵਾਰ ਨੂੰ ਤਾਲਿਬਾਨ ਨੇ ਰੈੱਡ ਕਰਾਸ ਦੀ ਇੰਟਰਨੈਸ਼ਨਲ ਕਮੇਟੀ (ਆਈਸੀਆਰਸੀ) ਦੇ ਹਵਾਲੇ ਕਰ ਦਿੱਤਾ।