ਆਸਾਮ ਸਰਕਾਰ ਨੇ ਕੋਰੋਨਾ ਕਾਰਨ ਵਿਧਵਾ ਹੋਣ ਵਾਲੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਕੀਤੀ ਸ਼ੁਰੂ
ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵ ਸਰਮਾ ਨੇ ਉਨ੍ਹਾਂ ਸਭ ਵਿਧਵਾਵਾਂ ਨੂੰ ਢਾਈ-ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ, ਜਿਨ੍ਹਾਂ ਦੇ ਪਤੀ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਸ ਸੰਬੰਧੀ ਇਕ ਸ਼ਰਤ ਲਾਗੂ ਹੈ ਕਿ ਸੰਬੰਧਤ ਵਿਧਵਾ ਦੇ ਪਰਿਵਾਰ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।
ਬੀਤੇ ਦਿਨੀ ਮੁੱਖ ਮੰਤਰੀ ਨੇ ਇਕ ਪ੍ਰੋਗਰਾਮ ’ਚ 8 ਜ਼ਿਲਿਆਂ ਦੀਆਂ 176 ਅਜਿਹੀਆਂ ਔਰਤਾਂ ਨੂੰ ਚੈੱਕ ਦਿੱਤੇ। ਉਨ੍ਹਾਂ ਕਿਹਾ ਕਿ ਅਜੇ ਤਕ 873 ਔਰਤਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਸਭ ਨੂੰ ਅਗਲੇ ਕੁਝ ਦਿਨਾਂ ’ਚ ਚੈੱਕ ਦੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਸਾਮ ’ਚ ਹੁਣ ਤਕ 6,159 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਬਿਜਲੀ ਸੰਕਟ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ : ਕੇਂਦਰ
ਚੰਡੀਗੜ੍ਹ : ਪੰਜਾਬ ਵਿੱਚ ਚੱਲ ਰਹੇ ਪਾਵਰ ਸੰਕਟ ਲਈ ਕੇਂਦਰ ਨੇ ਪੰਜਾਬ ਸਰਕਾਰ ਨੂੰ ਜ਼ਿੰਮੇਦਾਰ ਠਹਿਰਾਇਆ ਹੈ। ਕੇਂਦਰੀ ਪਾਵਰ ਮੰਤਰੀ ਆਰ ਕੇ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਪਾਵਰ ਟਰਾਂਸਮਿਸ਼ਨ ਸਿਸਟਮ ਸੁਧਾਰ ਕਰਨ ਲਈ ਬਹੁਤ ਪੈਸਾ ਦਿੱਤਾ ਸੀ ਪਰ ਪੰਜਾਬ ਵਲੋਂ ਕੁੱਝ ਨਹੀਂ ਕੀਤਾ ਗਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਕੋਲ ਪਾਵਰ ਹੈ ਪਰ ਪੰਜਾਬ ਦੇ ਕੋਲ ਇਸ ਪਾਵਰ ਨੂੰ ਡਰਾਅ ਕਰਨ ਦੀ ਸਮਰੱਥਾ ਨਹੀਂ ਹੈ। ਇਸ ਕਾਰਨ ਪੰਜਾਬ ਵਿੱਚ ਸੰਕਟ ਪੈਦਾ ਹੋਇਆ ਹੈ।
ਦੂਜੀ ਪਾਸੇ ਮਾਨਸੂਨ ਵਿੱਚ ਦੇਰੀ ਹੋਣ ਕਾਰਨ ਵੀ ਸੰਕਟ ਗਹਿਰਾ ਹੋ ਗਿਆ ਹੈ। ਜੇਕਰ ਮੀਂਹ ਸ਼ੁਰੂ ਹੋ ਜਾਂਦਾ ਹੈ ਤਾਂ ਪਾਵਰ ਕੱਟ ਘੱਟ ਹੋ ਜਾਣਗੇ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਸੰਕਟ ਨੂੰ ਲੈ ਕੇ ਕੋਈ ਗੱਲ ਨਹੀਂ ਕੀਤੀ ਹੈ।
ਅੱਤਵਾਦੀ ਹਮਲੇ ਨੂੰ ਲੈ ਕੇ ਬਿਹਾਰ ‘ਚ ਹਾਈ ਅਲਰਟ ਕੀਤਾ ਜਾਰੀ
ਲਖਨਊ ਦੇ ਕਾਕੋਰੀ ਤੋਂ ਅਲ ਕਾਇਦਾ ਦੇ ਦੋ ਅੱਤਵਾਦੀ ਪੁਲਿਸ ਵੱਲੋਂ ਫੜੇ ਗਏ ਹਨ। ਇਹ ਅੱਤਵਾਦੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਮਾਮਲੇ ਦੇ ਸੰਬੰਧ ਵਿੱਚ, ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਸਾਰੀ ਘਟਨਾ ਦੀ ਜਾਂਚ ਲਈ ਲਖਨ ਲ਼ੁਚਕੋਨਾ ਲਈ ਰਵਾਨਾ ਹੋਣ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਬਿਹਾਰ ਰਾਜ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।
ਇਸ ਗ੍ਰਿਫਤਾਰੀ ਲਈ ਰਾਜ ਪੁਲਿਸ ਹੈੱਡਕੁਆਰਟਰ ਨੇ ਸਾਰੇ ਜ਼ਿਲ੍ਹਿਆਂ ਅਤੇ ਰੇਲਵੇ ਸਟੇਸ਼ਨਾਂ ਵਿਚ ਅਲਰਟ ਜਾਰੀ ਕੀਤਾ ਹੈ। ਸਾਰੇ ਸੰਵੇਦਨਸ਼ੀਲ ਅਤੇ ਰਾਜ ਸਰਹੱਦੀ ਖੇਤਰ ਦੇ ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਬਿਹਾਰ ਪੁਲਿਸ ਅਤੇ ਸੀਆਈਡੀ ਦੀ ਵਿਸ਼ੇਸ਼ ਸ਼ਾਖਾ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਗ੍ਰਿਫਤਾਰ ਅੱਤਵਾਦੀਆਂ ਲਈ ਦਿੱਲੀ ਪੁਲਿਸ ਦੀ ਇੱਕ ਟੀਮ ਅਗਲੇ ਦੋ ਦਿਨਾਂ ਵਿੱਚ ਲਖਨਊ ਜਾਵੇਗੀ। ਧਿਆਨ ਯੋਗ ਹੈ ਕਿ ਬਿਹਾਰ ਵਿਚ ਵੀ ਦਰਭੰਗਾ ਦੇ ਰੇਲਵੇ ਸਟੇਸ਼ਨ ‘ਤੇ ਧਮਾਕੇ ਦੀ ਇਕ ਘਟਨਾ ਵਾਪਰਨ ਤੋਂ ਬਾਅਦ ਚਾਰ ਅੱਤਵਾਦੀ ਫੜੇ ਗਏ ਸਨ।












