Home Blog Page 2551

ਦੇਸ਼ ਦੀ ਸਭ ਤੋਂ ਬਜ਼ੁਰਗ Athlete Man Kaur ਦੀ ਵਿਗੜੀ ਤਬੀਅਤ

0

ਚੰਡੀਗੜ੍ਹ : ਦੇਸ਼ ਦੀ ਸਭ ਤੋਂ ਬਜ਼ੁਰਗ ਐਥਲੀਟ ਮਾਨ ਕੌਰ ਦੀ ਸਿਹਤ ਬੀਤੇ ਕੁਝ ਦਿਨਾਂ ਤੋਂ ਖਰਾਬ ਚੱਲ ਰਹੀ ਹੈ। ਉਨ੍ਹਾਂ ਨੂੰ ਬੀਤੇ ਦਿਨ ਡੇਰਾਬੱਸੀ ਦੇ ਦੇਵੀਨਗਰ ਵਿਖੇ ਸਥਿਤ ਆਯੂਰਵੈਦਿਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਥੇ ਮਾਨ ਕੌਰ ਦਾ ਬੇਟਾ ਗੁਰਦੇਵ ਸਿੰਘ ਖੁਦ ਵੀ ਉਨ੍ਹਾਂ ਦੇ ਇਲਾਜ਼ ‘ਚ ਲੱਗਿਆਂ ਹੋਇਆ ਹੈ। ਐਥਲੀਟ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਇਨ੍ਹਾਂ ਦਿਨੀਂ ਤਰਲ ਖੁਰਾਕ ਹੀ ਲੈ ਰਹੀ ਹੈ। ਦਰਅਸਲ ਅਥਲੈਟਿਕਸ ‘ਚ ਕਈ ਰਿਕਾਰਡ ਬਣਾ ਚੁੱਕੀ 105 ਸਾਲਾ ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਹੈ।

ਇਸ ਕਾਰਨ ਉਨ੍ਹਾਂ ਦੇ ਸਰੀਰ ਵਿਚ ਕਮਜ਼ੋਰੀ ਵਧਦੀ ਜਾ ਰਹੀ ਹੈ। ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਮਾਨ ਕੌਰ ਦਾ ਕੈਂਸਰ ਲੀਵਰ ਤੱਕ ਫੈਲ ਚੁੱਕਿਆ ਹੈ ਤੇ ਇਸ ਉਮਰ ‘ਚ ਆਪਰੇਸ਼ਨ ਕਰਨਾ ਮੁਸ਼ਕਿਲ ਹੈ, ਇਸ ਲਈ ਉਨ੍ਹਾਂ ਨੂੰ ਹੋਮਿਓਪੈਥੀ ਦਵਾਈ ਦਿੱਤੀ ਜਾ ਰਹੀ ਹੈ।ਦੱਸ ਦਈਏ ਕਿ ਬਜ਼ੁਰਗ ਐਥਲੀਟ ਮਾਨ ਕੌਰ ਅੰਤਰਰਾਸ਼ਟਰੀ ਪੱਧਰ ’ਤੇ 35 ਤੋਂ ਵੀ ਜ਼ਿਆਦਾ ਵੱਖ–ਵੱਖ ਇਵੈਂਟ ‘ਚ ਮੈਡਲ ਜਿੱਤ ਚੁੱਕੀ ਹੈ। ਉਨ੍ਹਾਂ ਨੇ ਆਪਣੇ ਨਾਂ ਕਈ ਰਿਕਾਰਡ ਦਰਜ ਕਰਕੇ ਦੇਸ਼ ਦਾ ਮਾਣ ਵਧਾਇਆ ਹੈ।

SGPC ਨੇ ਬਣਾਈ ਮਾਹਰਾਂ ਦੀ ਕਮੇਟੀ , ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫ੍ਰੈਂਚ, ਸਪੈਨਿਸ਼ ਤੇ ਅਰਬੀ ਭਾਸ਼ਾਵਾਂ ‘ਚ ਹੋਵੇਗਾ

0

ਏਕਤਾ ਅਤੇ ਭਾਈਚਾਰੇ ਦੇ ਫ਼ਲਸਫ਼ੇ ਨੂੰ ਫੈਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਨੂੰ ਫ੍ਰੈਂਚ, ਸਪੈਨਿਸ਼, ਅਰਬੀ ਅਤੇ ਡੱਚ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦਾ ਫੈਸਲਾ ਕੀਤਾ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਰਾਹੀਂ ‘ਸਰਬੱਤ ਦੇ ਭਲੇ’ ਮਨੁੱਖਤਾ ਦਾ ਸੰਦੇਸ਼ ਪੂਰੀ ਦੁਨੀਆ ਤੱਕ ਪਹੁੰਚਾਇਆ ਜਾ ਸਕੇ।

ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਮਾਹਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ, ਜਿਸਦੀ ਨਿਗਰਾਨੀ ਹੇਠ ਫ੍ਰੈਂਚ ਅਤੇ ਸਪੈਨਿਸ਼ ਭਾਸ਼ਾ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਸਾਲ ਦੇ ਅੰਤ ਤੱਕ ਤਿਆਰ ਹੋ ਜਾਣਗੇ। ਇਸ ਤੋਂ ਬਾਅਦ ਅਰਬੀ ਅਤੇ ਡੱਚ ਵਿੱਚ ਵੀ ਅਨੁਵਾਦ ਕਰਵਾਉਣ ਦੀ ਯੋਜਨਾ ਹੈ।

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਰਬਉੱਚ ਹਨ, ਜਿੱਥੋਂ ਸਾਰੀ ਕੌਮ ਪ੍ਰੇਰਨਾ ਅਤੇ ਵਿੱਦਿਆ ਲੈਂਦੀ ਹੈ। ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੇਵਲ ਗੁਰਮੁੱਖੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਉਪਲੱਬਧ ਹਨ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਾਰਾ ਸਾਲ ‘ਹਿੰਦ ਕੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੈ। ਇਸ ਦੇ ਮੱਦੇਨਜ਼ਰ ਫਤਹਿਗੜ੍ਹ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਚੇਅਰ ਸਥਾਪਤ ਕੀਤੀ ਜਾ ਰਹੀ ਹੈ, ਜੋ ਗੁਰੂ ਸਾਹਿਬ ਦੇ ਸਮਕਾਲੀ ਸਿੱਖ ਸ਼ਖਸੀਅਤਾਂ ਦੀ ਭਾਲ ਕਰੇਗੀ।

ਭਾਈ ਲੱਖੀ ਸ਼ਾਹ ਵਣਜਾਰਾ, ਭਾਈ ਜੈਤਾ ਜੀ, ਭਾਈ ਦਿਆਲਾ ਜੀ, ਭਾਈ ਮੋਤੀ ਲਾਲ ਮਾਹਿਰਾ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮੱਖਣ ਸ਼ਾਹ ਲੁਬਾਣਾ ਆਦਿ ਦੇ ਇਤਿਹਾਸ ਬਾਰੇ ਦਸਤਾਵੇਜ਼ ਤਿਆਰ ਕਰਕੇ ਸੰਗਤਾਂ ਨੂੰ ਉਪਲੱਬਧ ਕਰਵਾਏ ਜਾਣਗੇ, ਤਾਂ ਜੋ ਉਹ ਗੁਰੂ ਸਾਹਿਬ ਦੇ ਸਮਕਾਲੀ ਸਿੰਘਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਨੂੰ ਜਾਣ ਸਕਣ ਅਤੇ ਉਨ੍ਹਾਂ ਨੂੰ ਇਸ ਸੰਬੰਧੀ ਵਿਸ਼ੇਸ਼ ਜਾਣਕਾਰੀ ਪ੍ਰਾਪਤ ਹੋ ਸਕੇ।

ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਬਿਹਾਰ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਸਕੂਲ ਖੋਲ੍ਹਣ ਦਾ ਲਿਆ ਫੈਸਲਾ

0

ਦੇਸ਼ ਵਿਚ ਕੋਰੋਨਾਵਾਇਰਸ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਦੇਸ਼ ਦੇ ਕਈ ਸੂਬਿਆਂ ਨੇ ਲਾਕਡਾਊਨ ਲਾਗੂ ਕੀਤਾ ਸੀ। ਇਸ ਦੇ ਨਾਲ ਹੀ ਬਹੁਤ ਸਾਰੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਸੀ। ਇਸ ਦੇ ਨਾਲ ਹੀ, ਕੋਰੋਨਾ ਦੇ ਕੇਸਾਂ ਨੂੰ ਘਟਾਉਣ ਲਈ ਪਾਬੰਦੀਆਂ ਵਿੱਚ ਢਿੱਲ ਵੀ ਦਿੱਤੀ ਜਾ ਰਹੀ ਹੈ। ਇਸ ਕਾਰਨ ਗੁਜਰਾਤ ਅਤੇ ਹਰਿਆਣਾ ਨੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਰਾਜ ਵਿੱਚ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 9ਵੀਂ ਤੋਂ 12 ਵੀਂ ਜਮਾਤ ਦੇ ਪਹਿਲੇ ਸਕੂਲ ਖੋਲ੍ਹੇ ਜਾਣਗੇ। ਹਰਿਆਣਾ ‘ਚ 16 ਜੁਲਾਈ ਤੋਂ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਸਮਾਜਿਕ ਦੂਰੀਆਂ ਨਾਲ ਮੁੜ ਖੁੱਲ੍ਹਣਗੇ। ਜੇ ਸਥਿਤੀ ਆਮ ਬਣੀ ਰਹਿੰਦੀ ਹੈ ਤਾਂ ਸਕੂਲ ਹੋਰ ਕਲਾਸਾਂ ਲਈ ਵੀ ਖੁੱਲ੍ਹਣਗੇ।

ਇਸ ਦੇ ਨਾਲ ਹੀ ਗੁਜਰਾਤ ਵਿੱਚ ਵੀ ਸਕੂਲ ਖੁੱਲ੍ਹਣ ਜਾ ਰਹੇ ਹਨ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਬੇ ਵਿੱਚ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 15 ਜੁਲਾਈ ਤੋਂ ਗੁਜਰਾਤ ਵਿੱਚ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣਗੇ। ਹਾਲਾਂਕਿ, ਇਸ ਦੌਰਾਨ ਸਿਰਫ 50 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਹੀ ਆਉਣ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ 15 ਜੁਲਾਈ ਤੋਂ ਗੁਜਰਾਤ ਵਿੱਚ ਵੀ ਕਾਲਜ ਖੁੱਲ੍ਹਣਗੇ। ਮੁੱਖ ਮੰਤਰੀ ਵਿਜੇ ਰੁਪਾਨੀ ਨੇ ਕਿਹਾ ਕਿ ਗੁਜਰਾਤ ਵਿੱਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਕਾਲਜ ਖੋਲ੍ਹੇ ਜਾਣਗੇ। ਇੱਥੇ ਵੀ 50% ਵਿਦਿਆਰਥੀਆਂ ਨੂੰ ਕੈਂਪਸਾਂ ਵਿੱਚ ਆਉਣ ਦੀ ਇਜਾਜ਼ਤ ਹੋਵੇਗੀ। ਉਧਰ ਸਕੂਲ ਅਤੇ ਕਾਲਜ ਦੋਵਾਂ ਵਿੱਚ ਵਿਦਿਆਰਥੀ ਸਵੈਇੱਛੁਕ ਅਧਾਰ ‘ਤੇ ਕਲਾਸਾਂ ਵਿੱਚ ਆ ਸਕਦੇ ਹਨ। ਹਾਜ਼ਰੀ ਲਾਜ਼ਮੀ ਨਹੀਂ ਹੋਵੇਗੀ।

ਰਾਸ਼ਟਰੀ ਬਜਰੰਗ ਦਲ ਨੇ ਜੰਮੂ ਹਵਾਈ ਅੱਡੇ ’ਤੇ ਮਹਿਬੂਬਾ ਮੁਫਤੀ ਨੂੰ ਵਿਖਾਏ ਕਾਲੇ ਝੰਡੇ

0

ਜੰਮੂ ‘ਚ ਦੌਰੇ ’ਤੇ ਆਈ ਹੋਈ ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਦੀ ਮੁੱਖੀ ਮਹਿਬੂਬਾ ਮੁਫਤੀ ਨੂੰ ਰਾਸ਼ਟਰੀ ਬਜਰੰਗ ਦਲ ਦੇ ਸੂਬਾਈ ਪ੍ਰਧਾਨ ਰਾਕੇਸ਼ ਬਜਰੰਗੀ ਦੀ ਅਗਵਾਈ ਹੇਠ ਵਰਕਰਾਂ ਨੇ ਜੰਮੂ ਦੇ ਹਵਾਈ ਅੱਡੇ ’ਤੇ ਕਾਲੇ ਝੰਡੇ ਵਿਖਾਏ।

ਮਹਿਬੂਬਾ ਦੀਆਂ ਮੋਟਰ ਗੱਡੀਆਂ ਦਾ ਕਾਫਲਾ ਜਦੋਂ ਹਵਾਈ ਅੱਡੇ ਤੋਂ ਬਾਹਰ ਨਿਕਲਿਆ ਤਾਂ ਰਾਸ਼ਟਰੀ ਬਜਰੰਗ ਦਲ ਦੇ ਵਰਕਰਾਂ ਨੇ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ। ਇਸ ਸੰਬੰਧ ‘ਚ ਬਜਰੰਗੀ ਨੇ ਕਿਹਾ ਕਿ ਮਹਿਬੂਬਾ ਹਮੇਸ਼ਾ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਹਮਾਇਤ ਕਰਦੀ ਰਹੀ ਹੈ ਪਰ ਪਾਕਿਸਤਾਨ ਹਮੇਸ਼ਾ ਜੰਮੂ-ਕਸ਼ਮੀਰ ‘ਚ ਅਸ਼ਾਂਤੀ ਲਈ ਜ਼ਿੰਮੇਵਾਰ ਰਿਹਾ ਹੈ।

ਮਹਿਬੂਬਾ ਨੇ ਸਿਆਸੀ ਹਾਲਾਤ, ਆਰਥਿਕ ਅਤੇ ਸਮਾਜਿਕ ਮੁੱਦਿਆਂ ’ਤੇ ਕਿਹਾ ਕਿ ਨਿੱਜੀ ਸਵਾਰਥ ਲਈ ਜੰਮੂ ਅਤੇ ਕਸ਼ਮੀਰ ਦਰਮਿਆਨ ਦੂਰੀਆਂ ਨੂੰ ਪੈਦਾ ਕੀਤਾ ਜਾ ਰਿਹਾ ਹੈ। ਕਸ਼ਮੀਰ ਅਤੇ ਜੰਮੂ ਆਰਥਿਕ ਪੱਖੋਂ ਇਕ-ਦੂਜੇ ’ਤੇ ਨਿਰਭਰ ਹਨ। ਦੋਹਾਂ ਦਰਮਿਆਨ ਸੱਭਿਆਚਾਰਕ ਅਤੇ ਸਮਾਜਿਕ ਵੰਨ-ਸੁਵੰਨਤਾ ਮਜ਼ਬੂਤ ਸੀ ਪਰ ਹੁਣ ਇਸ ਸੰਬੰਧ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

ਜੰਮੂ-ਕਸ਼ਮੀਰ ’ਚ ਹੱਦਬੰਦੀ ਪਿੱਛੋਂ ਵਧਣਗੀਆਂ ਵਿਧਾਨ ਸਭਾ ਦੀਆਂ 7 ਸੀਟਾਂ

0

ਜੰਮੂ -ਕਸ਼ਮੀਰ ਦੇ ਦੌਰੇ ’ਤੇ ਆਏ ਹੱਦਬੰਦੀ ਕਮਿਸ਼ਨ ਨੇ ਜੰਮੂ ’ਚ ਵੱਖ-ਵੱਖ ਸਿਆਸੀ ਅਤੇ ਸਮਾਜਿਕ ਸੰਗਠਨਾਂ ਨਾਲ ਮੁਲਾਕਾਤ ਕਰਨ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਖਰੀ ਮਰਦਮਸ਼ੁਮਾਰੀ ਦੇ ਆਧਾਰ ’ਤੇ ਹੱਦਬੰਦੀ ਕਰਵਾਈ ਜਾਵੇਗੀ। ਇਸ ਸੰਬੰਧ ‘ਚ ਮੁੱਖ ਜੋਨ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਜੰਮੂ-ਕਸ਼ਮੀਰ ’ਚ 1995 ਤੋਂ ਹੱਦਬੰਦੀ ਨਹੀਂ ਹੋਈ ਹੈ। ਨਵੀਂ ਹੱਦਬੰਦੀ ਅਧੀਨ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਦੀਆਂ 7 ਸੀਟਾਂ ਨੂੰ ਵਧਾਇਆ ਜਾਵੇਗਾ ਅਤੇ ਇਹ ਹੱਦਬੰਦੀ 2011 ਦੀ ਮਰਦਮਸ਼ੁਮਾਰੀ ਅਨੁਸਾਰ ਹੋਵੇਗੀ।

ਜੰਮੂ ’ਚ ਕਈ ਸਿਆਸੀ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਨੇ 2021 ਦੀ ਮਰਦਮਸ਼ੁਮਾਰੀ ’ਤੇ ਹੱਦਬੰਦੀ ਕਰਵਾਏ ਜਾਣ ਦੀ ਮੰਗ ਕੀਤੀ ਸੀ। ਜੰਮੂ ਦੇ ਰੈਡੀਸਨ ਬਲਿਊ ਵਿਖੇ ਹੱਦਬੰਦੀ ਕਮਿਸ਼ਨ ਦੇ ਮੁਖੀ ਰੰਜਨ ਪ੍ਰਕਾਸ਼ ਦੇਸਾਈ, ਜੰਮੂ-ਕਸ਼ਮੀਰ ਦੇ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੱਦਬੰਦੀ ਕਮਿਸ਼ਨ ਨੇ ਦੌਰੇ ਨੂੰ ਪੂਰਾ ਕਰਨ ਤੋਂ ਬਾਅਦ ਲੋਕਾਂ ਦੇ ਸੁਝਾਅ ਲਏ ਹਨ। ਇਸ ਲਈ ਕੋਸ਼ਿਸ਼ ਕੀਤੀ ਜਾਵੇਗੀ ਕਿ ਹੱਦਬੰਦੀ ਨੂੰ ਲੈ ਕੇ ਇਤਰਾਜ਼ਾਂ ਦੀ ਕੋਈ ਗੁੰਜਾਇਸ਼ ਨਾ ਰਹੇ।

ਇਸ ਦੇ ਨਾਲ ਹੀ ਲੱਦਾਖ ਤੋਂ ਵੱਖ ਯੂ.ਟੀ. ਬਣਨ ਨਾਲ ਵਿਧਾਨ ਸਭਾ ਦੀਆਂ 4 ਸੀਟਾਂ ਵੱਖ ਹੋ ਚੁੱਕੀਆਂ ਹਨ। ਪਹਿਲਾਂ ਇਹ 87 ਸੀਟਾਂ ਸਨ। ਕਮਿਸ਼ਨ ਨੇ ਕਿਹਾ ਕਿ ਹੱਦਬੰਦੀ ਕਰਨਾ ਇਕ ਗੁੰਝਲਦਾਰ ਪ੍ਰਕਿਰਿਆ ਹੈ। ਸਿਰਫ ਅੰਕੜਿਆਂ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਸਮਾਜ ਦੀਆਂ ਉਮੀਦਾਂ ਨੂੰ ਧਿਆਨ ’ਚ ਰੱਖਿਆ ਜਾਏਗਾ। ਕਮਿਸ਼ਨ ਵਿਧਾਨ ਸਭਾ ਦੇ ਨਵੇਂ ਖੇਤਰਾਂ ’ਚ ਜਨਜਾਤੀ, ਅਨੁਸੂਚਿਤ ਜਨਜਾਤੀ ਅਤੇ ਪਿਛੜੇ ਵਰਗਾਂ ਲਈ ਕੁੱਝ ਸੀਟਾਂ ਨੂੰ ਰਾਖਵਾਂ ਰੱਖ ਸਕਦਾ ਹੈ। ਰੰਜਨਾ ਪ੍ਰਕਾਸ਼ ਦੇਸਾਈ ਨੇ ਕਿਹਾ ਕਿ ਜਿਨ੍ਹਾਂ ਸਿਆਸੀ ਪਾਰਟੀਆਂ ਨੇ ਇਸ ਵਾਰ ਹੱਦਬੰਦੀ ਕਮਿਸ਼ਨ ਤੋਂ ਦੂਰੀ ਬਣਾ ਕੇ ਰੱਖੀ, ਉਮੀਦ ਹੈ ਕਿ ਭਵਿੱਖ ’ਚ ਉਹ ਜ਼ਰੂਰ ਮਿਲਣਗੀਆਂ।