Home Blog Page 2555

ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਜਤਾਇਆ ਦੁੱਖ

0

ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ 87 ਸਾਲ ਦੇ ਸਨ। ਜਿਸ ‘ਤੇ ਦੇਸ਼ ਭਰ ਦੇ ਸਾਰੇ ਨੇਤਾਵਾਂ ਵੱਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ।

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਮੌਤ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਦੇਸ਼ ਭਰ ਦੇ ਕਾਂਗਰਸ ਅਤੇ ਭਾਜਪਾ ਨੇਤਾਵਾਂ ਨੇ ਦੁੱਖ ਪ੍ਰਗਟਾਇਆ ਹੈ ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, “ਵੀਰਭੱਦਰ ਸਿੰਘ ਦੀ ਮੌਤ ਦੀ ਖ਼ਬਰ ਦੁੱਖੀ ਕਰਨ ਵਾਲੀ ਹੈ ।

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਿਰ ਕਰਦਿਆਂ ਲਿਖਿਆ,”ਵੀਰਭੱਦਰ ਸਿੰਘ ਦਾ ਲੰਬਾ ਰਾਜਨੀਤਿਕ ਕਰੀਅਰ ਰਿਹਾ ਹੈ। ਉਨ੍ਹਾਂ ਕੋਲ ਕਾਫ਼ੀ ਲੰਮਾ ਅਧਿਕਾਰਤ ਅਤੇ ਕਾਨੂੰਨੀ ਤਜਰਬਾ ਸੀ। ਹਿਮਾਚਲ ਵਿੱਚ ਉਨ੍ਹਾਂ ਦਾ ਮਹੱਤਵਪੂਰਣ ਯੋਗਦਾਨ ਰਿਹਾ ਅਤੇ ਮੈਂ ਉਨ੍ਹਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ । ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀ ਹਮਦਰਦੀ।  ਓਮ ਸ਼ਾਂਤੀ।”

ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਕਈ ਵੱਡੇ ਨੇਤਾਵਾਂ ਨੇ ਵੀਰਭੱਦਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ । ਰਾਹੁਲ ਗਾਂਧੀ ਨੇ ਵੀਰਭੱਦਰ ਸਿੰਘ ਨੂੰ ਵੱਡਾ ਨੇਤਾ ਦੱਸਿਆ ਹੈ। ਉਨ੍ਹਾਂ ਵੱਲੋਂ ਲੋਕਾਂ ਅਤੇ ਕਾਂਗਰਸ ਪਾਰਟੀ ਦੀ ਸੇਵਾ ਇੱਕ ਲਾਜਵਾਬ ਉਦਾਹਰਣ ਹੈ ।

 

Salman Khan ਅਤੇ ਕੰਪਨੀ Being Human ਨੂੰ ਪੁਲਿਸ ਨੇ ਭੇਜੇ ਸੰਮਨ

0

ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਉਨ੍ਹਾਂ ਦੀ ਕੰਪਨੀ Being Human ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ ਚੰਡੀਗੜ੍ਹ ਦੇ ਇੱਕ ਵਪਾਰੀ ਨੇ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਤੇ Being Human ਦੇ ਅਧਿਕਾਰੀਆਂ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ। ਵਪਾਰੀ ਦਾ ਇਲਜ਼ਾਮ ਹੈ ਕਿ ਸ਼ੋਅਰੂਮ ਖੋਲ੍ਹਣ ਤੋਂ ਬਾਅਦ ਵੀ ਕੰਪਨੀ ਦਿੱਲੀ ਤੋਂ ਸਮਾਨ ਨਹੀਂ ਭੇਜ ਰਹੀ ਅਤੇ ਕੰਪਨੀ ਦੀ ਵੈਬਸਾਈਟ ਵੀ ਬੰਦ ਹੈ। ਸ਼ਿਕਾਇਤ ‘ਚ ਵਪਾਰੀ ਨੇ ਕਿਹਾ ਕਿ ਸਲਮਾਨ ਖਾਨ ਦੇ ਕਹਿਣ ‘ਤੇ ਉਸ ਨੇ ਮਨੀਮਾਜਰਾ ਦੇ ਐਨਏਸੀ ਏਰੀਆ ‘ਚ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ Being Human ਜਿਊਲਰੀ ਦਾ ਸ਼ੋਅਰੂਮਮ ਖੋਲਿਆ ਸੀ।

ਸ਼ੋਅਰੂਮ ਖੁੱਲਵਾਉਣ ਲਈ ਸਟਾਇਲ ਕੁਇੰਟ ਜਿਊਲਰੀ ਪ੍ਰਾਈਵੇਟ ਲਿਮੀਟਿਡ ਨਾਲ ਇੱਕ ਐਗਰੀਮੈਂਟ ਵੀ ਕੀਤਾ। ਇਨ੍ਹਾਂ ਸਾਰਿਆਂ ਨੇ ਸ਼ੋਅਰੂਮ ਤਾਂ ਖੁੱਲ੍ਹਵਾ ਲਿਆ ਪਰ ਕਿਸੇ ਤਰ੍ਹਾਂ ਦੀ ਵੀ ਸਹਾਇਤਾ ਨਹੀਂ ਕੀਤੀ। Being Human ਦੀ ਜਿਊਲਰੀ ਜਿਸ ਸਟੋਰ ਤੋਂ ਉਨ੍ਹਾਂ ਨੂੰ ਦੇਣ ਲਈ ਕਿਹਾ ਸੀ, ਉਹ ਬੰਦ ਪਿਆ ਹੈ। ਇਸ ਕਾਰਨ ਉਨ੍ਹਾਂ ਨੂੰ ਸਮਾਨ ਵੀ ਨਹੀਂ ਮਿਲ ਰਿਹਾ ਹੈ। ਵਪਾਰੀ ਦੀ ਸ਼ਿਕਾਇਤ ‘ਤੇ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਗਨੀਹੋਤਰੀ ਤੋਂ ਇਲਾਵਾ ਕੰਪਨੀ ਦੇ ਕੁਝ ਅਧਿਕਾਰੀਆਂ ਨੂੰ ਪੁਲਿਸ ਨੇ ਸੰਮਨ ਭੇਜੇ ਹਨ, ਜਿਸ ਤੇ 10 ਦਿਨ ‘ਚ ਜਵਾਬ ਦੇਣ ਨੂੰ ਕਿਹਾ ਗਿਆ ਹੈ।

ਦੱਸ ਦਈਏ ਕਿ ਸਲਮਾਨ ਇੱਕ ਚੈਰਿਟੀ ਫਾਊਡੇਸ਼ਨ ਚਲਾਉਂਦੇ ਹਨ ਜਿਸ ਦਾ ਨਾਮ Being Human ਹੈ। ਇਹ ਫਾਊਂਡੇਸ਼ਨ ਅਲੱਗ ਰੈਵੇਨਿਊ ਮਾਡਲ ‘ਤੇ ਕੰਮ ਕਰਦਾ ਹੈ। ਲੋਕਾਂ ਵੱਲੋਂ ਡੋਨੇਸ਼ਨ ਲੈਣ ਦੇ ਬਜਾਏ Being Human ਦੇ ਕੱਪੜੇ ਆਨਲਾਈਨ ਅਤੇ ਸਟੋਰ ‘ਤੇ ਵੇਚ ਕੇ ਪੈਸੇ ਇੱਕਠੇ ਕੀਤੇ ਜਾਂਦੇ ਹਨ। ਸਲਮਾਨ ਜਿਆਦਾਤਰ Being Human ਦੇ ਹੀ ਕੱਪੜਿਆਂ ‘ਚ ਵਿਖਾਈ ਦਿੰਦੇ ਹਨ। ਇੱਥੋਂ ਤੱਕ ਕਿ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਵੀ Being Human ਦੇ ਕੱਪੜੇ ਹੀ ਗਿਫਟ ਕਰਦੇ ਹਨ।

ਪੰਜਾਬੀ ਮੁਟਿਆਰਾਂ ਨੇ ਕੈਨੇਡਾ ‘ਚ ਵਧਾਇਆ ਮਾਣ, ਪੁਲਿਸ ਬੋਰਡ ਦੀਆਂ ਡਾਇਰੈਕਟਰ ਹੋਈਆਂ ਨਿਯੁਕਤ

0

ਪੰਜਾਬੀ ਦੁਨੀਆ ਵਿੱਚ ਜਿੱਥੇ ਵੀ ਗਏ, ਉੱਥੇ ਉਨ੍ਹਾਂ ਨੇ ਪੰਜਾਬ ਦਾ ਨਾਮ ਰੋਸ਼ਨ ਹੀ ਕੀਤਾ ਹੈ। ਹੁਣ ਪੰਜਾਬ ਦੀਆਂ ਮੁਟਿਆਰਾਂ ਨੇ ਵੀ ਵਿਦੇਸ਼ ‘ਚ ਵੱਡੀਆਂ ਮੱਲਾਂ ਮਾਰੀਆਂ ਹਨ। ਤਾਜ਼ਾ ਮਾਮਲੇ ਵਿੱਚ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆਂ ਵਿੱਚ ਦੋ ਪੰਜਾਬੀ ਮੁਟਿਆਰਾਂ ਮਾਨਵ ਗਿੱਲ ਤੇ ਜਸਪ੍ਰੀਤ ਜੱਸੀ ਸੁੰਨੜ ਨੂੰ ਸਰੀ ਪੁਲਿਸ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਜਿਸ ਨੂੰ ਲੈ ਕੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਹੈ। ਮਾਨਵ ਗਿੱਲ ਨੂੰ 31 ਦਸੰਬਰ, 2022 ਤੱਕ ਜਦੋਂ ਕਿ ਜਸਪ੍ਰੀਤ ਸੁੰਨੜ ਨੂੰ 30 ਜੂਨ 2023 ਤੱਕ ਨਿਯੁਕਤ ਕੀਤਾ ਗਿਆ ਹੈ।

ਮਾਨਵ ਗਿੱਲ ਫਰੇਜ਼ਰ ਹੈਲਥ ਵਿੱਚ ਕਲੀਨਿਕਲ ਆਪ੍ਰੇਸ਼ਨ ਦੇ ਮੈਨੇਜਰ ਹਨ। ਸਿਹਤ ਸੰਭਾਲ ਖੇਤਰ ਵਿੱਚ ਵਧੀਆ ਤਜ਼ਰਬੇ ਦੇ ਨਾਲ ਪਹਿਲਾਂ, ਉਹ ਬੀ ਸੀ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਲਈ ਜਨਤਕ ਸਿਹਤ ਪ੍ਰਬੰਧਕ ਸੀ। ਮਾਨਵ ਬੀ ਸੀ ਕਾਲਜ ਆਫ਼ ਨਰਸਿੰਗ ਪੇਸ਼ੇਵਰਾਂ ਅਤੇ ਹੈਲਥਕੇਅਰ ਲੀਡਰ ਨਾਲ ਕੈਨੇਡੀਅਨ ਕਾਲਜ ਆਫ਼ ਹੈਲਥ ਲੀਡਰਜ਼ ਨਾਲ ਰਜਿਸਟਰਡ ਨਰਸ ਹੈ। ਉਸਨੇ ਵਿਕਟੋਰੀਆ ਯੂਨੀਵਰਸਿਟੀ ਤੋਂ ਨਰਸਿੰਗ ਵਿੱਚ ਵਿਗਿਆਨ ਦੀ ਬੈਚਲਰ ਅਤੇ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਤੋਂ ਇੱਕ ਮਾਸਟਰ ਆਫ਼ ਹੈਲਥ ਐਡਮਨਿਸਟ੍ਰੇਸ਼ਨ ਕੀਤੀ ਹੈ।

ਜਸਪ੍ਰੀਤ ਜੱਸੀ ਸੁੰਨੜ ਕਿਰਤ ਸੰਬੰਧਾਂ, ਰੁਜ਼ਗਾਰ ਅਤੇ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਵਿੱਚ ਮਾਹਰ ਹੈ। ਪਹਿਲਾਂ, ਜੱਸੀ ਨੇ ਆਮ ਮੁਕੱਦਮੇਬਾਜ਼ੀ ਅਤੇ ਵਿਵਾਦ ਦੇ ਹੱਲ ਦੇ ਖੇਤਰਾਂ ਵਿਚ ਅਭਿਆਸ ਕੀਤਾ। ਉਸਨੇ ਥਾਈਲੈਂਡ ਦੇ ਬੈਂਕਾਕ ਵਿੱਚ ਸੰਯੁਕਤ ਰਾਸ਼ਟਰ ਦੇ ਦਫਤਰ ਅਤੇ ਨਸ਼ਾ ਤੇ ਅਪਰਾਧ ਨਾਲ ਵੀ ਕੰਮ ਕੀਤਾ ਹੈ, ਜਿੱਥੇ ਉਸਨੇ ਵੱਖ ਵੱਖ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਲਈ ਬੱਚਿਆਂ ਦੀ ਸੁਰੱਖਿਆ ਅਤੇ ਮਨੁੱਖੀ ਤਸਕਰੀ ਵਿਰੋਧੀ ਕਾਨੂੰਨ ਦਾ ਖਰੜਾ ਤਿਆਰ ਕਰਨ ਵਿੱਚ ਸਹਾਇਤਾ ਕੀਤੀ।

ਆਪਣੀ ਕਮਿਊਨਿਟੀ ਵਿੱਚ ਸਰਗਰਮ, ਜੱਸੀ ਇਸ ਸਮੇਂ ਸਰੀ ਵਿਮੈਨਸ ਸੈਂਟਰ ਦੇ ਬੋਰਡਾਂ ਅਤੇ ਕਨੇਡਾ ਵਿੱਚ ਸੰਯੁਕਤ ਰਾਸ਼ਟਰ ਸੰਘ – ਵੈਨਕੂਵਰ ਬ੍ਰਾਂਚ ਵਿੱਚ ਸੇਵਾ ਕਰ ਰਹੀ ਹੈ। ਇਸ ਤੋਂ ਪਹਿਲਾਂ ਉਹ ਕੈਨੇਡੀਅਨ ਬਾਰ ਐਸੋਸੀਏਸ਼ਨ ਬੀ ਸੀ ਫੈਮਲੀ ਲਾਅ ਸੈਕਸ਼ਨ ਐਗਜ਼ੀਕਿਊਟਿਵ ਵਿੱਚ ਸੇਵਾ ਨਿਭਾਅ ਚੁੱਕੀ ਹੈ। ਜੱਸੀ ਇਕ ਉਤਸ਼ਾਹੀ ਯਾਤਰੀ ਹੈ ਅਤੇ ਇਕੁਏਡੋਰ ਵਿਚ ਵਿਕਾਸ ਪ੍ਰਾਜੈਕਟਾਂ ਵਿਚ ਸਵੈ-ਸੇਵੀ ਤੌਰ ‘ਤੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਕੰਮ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਇਨ੍ਹਾਂ ਰਾਜਾਂ ‘ਚ ਹੋਇਆ Weather Alert ਜਾਰੀ

0

ਪੰਜਾਬ ‘ਚ ਗਰਮੀ ਬਹੁਤ ਵੱਧ ਗਈ ਹੈ ਪਰ ਹੁਣ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਚਲ ਰਿਹਾ ਹੈ। ਇਸ ਕਾਰਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ-ਪੱਛਮੀ ਮੌਨਸੂਨ 10 ਜੁਲਾਈ ਦੇ ਆਸ-ਪਾਸ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁੱਝ ਹੋਰ ਹਿੱਸਿਆਂ ਵਿੱਚ ਚਲੇ ਜਾਣ ਦੀ ਸੰਭਾਵਨਾ ਹੈ। ਜਿਸ ਕਾਰਨ ਉੱਤਰ-ਪੱਛਮ ਅਤੇ ਮੱਧ ਭਾਰਤ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਯੂਪੀ, ਪੰਜਾਬ, ਹਰਿਆਣਾ, ਦਿੱਲੀ ਵਿੱਚ ਗਰਮੀ ਤੋਂ ਰਾਹਤ ਮਿਲੇਗੀ। ਇਸ ਸੰਬੰਧੀ ਮੌਸਮ ਵਿਭਾਗ ਨੇ 8 ਜੁਲਾਈ ਤੋਂ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਦੇ ਅਨੁਸਾਰ, ਬੰਗਾਲ ਦੀ ਖਾੜੀ ਤੋਂ ਚੱਲਣ ਵਾਲੀਆਂ ਨਮੀ ਭਰਪੂਰ ਹਵਾਵਾਂ 8 ਜੁਲਾਈ ਤੋਂ ਪੂਰਬੀ ਭਾਰਤ ਨੂੰ ਕਵਰ ਕਰ ਲੈਣਗੀਆਂ। ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ 9 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦਿੱਲੀ ਵਿਚ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਦਿੱਲੀ ਵਿੱਚ 12 ਜੁਲਾਈ ਤੱਕ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਅਸਾਮ ਵਿਚੋਂ ਇਕ ਟਰੈਫ ਰੇਖਾ ਚੱਲ ਰਹੀ ਹੈ, ਜਦੋਂ ਕਿ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਚਲ ਰਿਹਾ ਹੈ। ਇਸ ਕਾਰਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।
ਦਿੱਲੀ ਵਿੱਚ ਬੁੱਧਵਾਰ ਨੂੰ ਘੱਟੋ ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਅਨੁਸਾਰ ਇਸ ਹਫਤੇ ਦੇ ਅੰਤ ਤੱਕ ਗਰਮੀ ਤੋਂ ਰਾਹਤ ਮਿਲੇਗੀ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ Donald Trump ਫੇਸਬੁੱਕ,ਟਵਿੱਟਰ ਅਤੇ ਗੂਗਲ ਦੇ ਖਿਲਾਫ ਕਰਨਗੇ ਮੁਕੱਦਮਾ

0

ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਦੀਆਂ ਦਿੱਗਜ਼ ਕੰਪਨੀਆਂ ਫੇਸਬੁੱਕ, ਟਵਿੱਟਰ ਅਤੇ ਗੂਗਲ ਸਮੇਤ ਉਨ੍ਹਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਖਿਲਾਫ ਮੁਕੱਦਮਾ ਦਰਜ ਕਰਨਗੇ। ਟਰੰਪ ਨੇ ਕਿਹਾ ਕਿ ਉਹ ਇਸ ਸਮੂਹਿਕ ਕਾਰਵਾਈ ‘ਚ ਮੁਕੱਦਮਾ ਦਰਜ ਕਰਨ ਵਾਲੇ ਪ੍ਰਮੁੱਖ ਵਿਅਕਤੀ ਹੋਣਗੇ। ਉਨ੍ਹਾਂ ਦਾ ਦਾਅਵਾ ਹੈ ਕਿ ਇਨ੍ਹਾਂ ਕੰਪਨੀਆਂ ਵੱਲੋਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪ੍ਰਤੀਬੰਧਿਤ ਕੀਤਾ ਗਿਆ ਹੈ।

ਟਰੰਪ ਨੇ ਇਕ ਪ੍ਰੈਸ ਕਾਨਫਰੰਸ ‘ਚ ਕਿਹਾ, ‘‘ਅਸੀਂ ਇਸ ਤਰ੍ਹਾਂ ਦੀ ਰੋਕ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਾਂ। ਕਾਲੀ ਸੂਚੀ ਵਿੱਚ ਪਾਉਣਾ, ਹਟਾਉਣ ਅਤੇ ਰੱਦ ਕਰਨਾ ਵਰਗੀਆਂ ਪ੍ਰਕਿਰਿਆਵਾਂ ਨੂੰ ਰੋਕਣਾ ਚਾਹੀਦਾ ਹੈ। ਸਾਬਕਾ ਰਾਸ਼ਟਰਪਤੀ ਵੱਲੋਂ ਇਹ ਮੁਕੱਦਮੇ ਅਮਰੀਕਾ ਦੇ ਜ਼ਿਲ੍ਹਾ ਅਦਾਲਤ ਵਿੱਚ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 6 ਜਨਵਰੀ ਨੂੰ ਅਮਰੀਕੀ ਸੰਸਦ ਕੈਪੀਟਲ ਬਿਲਡਿੰਗ ਵਿੱਚ ਟਰੰਪ ਸਮਰਥਕਾਂ ਵਲੋਂ ਹਿੰਸਾ ਤੋਂ ਬਾਅਦ ਉਨ੍ਹਾਂ ਨੂੰ ਗੂਗਲ ਸਮੇਤ ਸੋਸ਼ਲ ਮੀਡੀਆ ਕੰਪਨੀਆਂ ਨੇ ਪਾਬੰਦੀ ਲਗਾ ਦਿੱਤੀ ਸੀ।

ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੀਂ Cabinet ਦੀ ਪਹਿਲੀ ਬੈਠਕ ਅੱਜ, ਅੱਗੇ ਦੀ ਰਣਨੀਤੀ ‘ਤੇ ਹੋਵੇਗਾ ਮੰਥਨ

0

ਨਵੀਂ ਦਿੱਲੀ : ਮੋਦੀ ਕੈਬਨਿਟ ‘ਚ ਪਹਿਲਾਂ ਵਿਸਥਾਰ ਅਤੇ ਪੁਨਰਗਠਨ ਤੋਂ ਬਾਅਦ ਨਵੇਂ ਕੈਬਨਿਟ ਅਤੇ ਮੰਤਰੀ ਪਰਿਸ਼ਦ ਦੀ ਪਹਿਲੀ ਬੈਠਕ ਅੱਜ ਸ਼ਾਮ ਨੂੰ ਹੋਵੇਗੀ। ਆਧਿਕਾਰਿਕ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਤਾ ‘ਚ ਅੱਜ ਸ਼ਾਮ 5 ਵਜੇ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਕੈਬਨਿਟ ਮੰਤਰੀਆਂ ਦੀ ਪਹਿਲੀ ਬੈਠਕ ਹੋਵੇਗੀ।

ਇਸ ਤੋਂ ਦੋ ਘੰਟੇ ਬਾਅਦ ਸ਼ਾਮ 7 ਵਜੇ ਮੰਤਰੀ ਪਰਿਸ਼ਦ ਦੀ ਬੈਠਕ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਪਹਿਲਾਂ ਕੈਬਨਿਟ ਦੇ ਮੰਤਰੀਆਂ ਦੇ ਨਾਲ ਫਿਰ ਪੂਰੀ ਮੰਤਰੀ ਪਰਿਸ਼ਦ ਦੇ ਨਾਲ ਸਰਕਾਰ ਦੇ ਕੰਮਧੰਦਿਆਂ ਨੂੰ ਲੈ ਕੇ ਗੱਲਬਾਤ ਕਰਨਗੇ। ਨਵੇਂ ਮੰਤਰੀਆਂ ਦੇ ਨਾਲ ਹੋਣ ਵਾਲੀ ਪਹਿਲੀ ਇਸ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮ ਫੈਸਲੇ ਕਰ ਸਕਦੇ ਹਨ।

43 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
ਜ਼ਿਕਰਯੋਗ ਗੱਲ ਹੈ ਕਿ ਪਹਿਲਾਂ ਤੋਂ ਤਹਿ ਕੀਤੇ ਕਾਰਜਕ੍ਰਮ ਅਨੁਸਾਰ ਕੈਬਨਿਟ ਦੀ ਬੈਠਕ ਬੁੱਧਵਾਰ ਸਵੇਰੇ 11 ਵਜੇ ਹੋਣੀ ਸੀ ਪਰ ਕੈਬੀਨਟ ਵਿਸਥਾਰ ਅਤੇ ਪੁਨਰਗਠਨ ਦੇ ਚਲਦੇ ਇਸ ਨੂੰ ਟਾਲ ਦਿੱਤਾ ਗਿਆ ਸੀ। ਦੱਸ ਦਈਏ ਕਿ 2019 ‘ਚ ਮੋਦੀ ਸਰਕਾਰ ਦੇ ਦੂਜੀ ਵਾਰ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਪਹਿਲੀ ਅਜਿਹੀ ਅਭਿਆਸ ਹੈ, ਜਦੋਂ ਕੈਬੀਨਟ ਦਾ ਵਿਸਥਾਰ ਅਤੇ ਫੇਰਬਦਲ ਹੋਇਆ ਹੈ। ਬੁੱਧਵਾਰ ਸ਼ਾਮ 43 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਜਿਨ੍ਹਾਂ ਵਿੱਚ 15 ਕੈਬਿਨੇਟ ਮੰਤਰੀ ਅਤੇ 28 ਰਾਜ ਮੰਤਰੀ ਹਨ। ਇਸ ਦੇ ਨਾਲ ਹੀ ਕੈਬੀਨਟ ਵਿੱਚ ਮੰਤਰੀਆਂ ਦੀ ਗਿਣਤੀ ਵਧਕੇ 77 ਹੋ ਗਈ ਹੈ। ਕੈਬੀਨਟ ਵਿਸਥਾਰ ਤੋਂ ਬਾਅਦ ਮੋਦੀ ਨੇ ਟਵੀਟ ਕਰ ਨਵੇਂ ਸਾਥੀਆਂ ਨੂੰ ਵਧਾਈ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

0

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਅਣਦੇਖੀ ਦੀ ਕੀਤੀ ਨਿੰਦਾ

ਸੁਧੀਰ ਸੂਰੀ ਵੱਲੋਂ ਸਿੱਖਾਂ ਵਿਰੁੱਧ ਕੀਤਾ ਕੂੜ ਪ੍ਰਚਾਰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ- ਬੀਬੀ ਜਗੀਰ ਕੌਰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਲੰਗਰ ਤੇ ਦੀਵਾਨ ਹਾਲ ਦਾ ਕੀਤਾ ਉਦਘਾਟਨ

ਰਮਦਾਸ/ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਆਖਿਆ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਵਿਚਲੇ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਵਲ ਸੰਗਤ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਹੀ ਖੋਲ੍ਹਿਆ ਹੋਵੇ। ਜੇਕਰ ਸਰਕਾਰ ਇਸ ਸਬੰਧ ਵਿਚ ਸੰਜੀਦਾ ਹੁੰਦੀ ਤਾਂ ਲੰਮੇਂ ਸਮੇਂ ਤੋਂ ਬੰਦ ਪਿਆ ਲਾਂਘਾ ਮੁੜ ਖੋਲਣ ਦੀ ਪਹਿਲਕਦਮੀ ਕਰਦੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਧਾਰਮਿਕ ਅਸਥਾਨ ਅਤੇ ਹੋਰ ਜਨਤਕ ਥਾਵਾਂ ਖੋਲੀਆਂ ਜਾ ਚੁੱਕੀਆਂ ਹਨ ਤਾਂ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੋਰੋਨਾ ਦਾ ਬਾਹਨਾ ਨਹੀਂ ਰਹਿਣਾ ਚਾਹੀਦਾ।

ਬੀਬੀ ਜਗੀਰ ਕੌਰ ਅੰਮ੍ਰਿਤਸਰ ਦੇ ਕਸਬਾ ਰਮਦਾਸ ’ਚ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਨੂੰ ਤੁਰੰਤ ਖੋੋਲਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ ਅਤੇ ਜਲਦੀ ਹੀ ਇਕ ਹੋਰ ਪੱਤਰ ਵੀ ਲਿਖਿਆ ਜਾਵੇਗਾ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਰਾਸਤੀ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਯਾਦਗਾਰਾਂ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਯਾਦਗਾਰਾਂ ਸਥਾਪਤ ਕਰਕੇ ਵਿਰਸੇ ਦੀ ਜਾਣਕਾਰੀ ਨਵੀਂ ਪੀੜੀ ਤੱਕ ਪਹੁੰਚਾਉਣ ਦਾ ਵਧੀਆ ਯਤਨ ਕੀਤਾ ਸੀ, ਪਰ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਯਾਦਗਾਰਾਂ ਦੇ ਰੱਖ-ਰਖਾਵ ਲਈ ਸੰਜੀਦਾ ਯਤਨ ਨਹੀਂ ਕੀਤੇ ਜਾ ਰਹੇ।

ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ ਵਿਚ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੂੜ ਪ੍ਰਚਾਰ ਨੂੰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਸ਼ਾਂਤਮਈ ਮਾਹੌਲ ਨੂੰ ਜਾਣਬੁਝ ਕੇ ਖਰਾਬ ਕਰਨਾ ਚਾਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਤਾਰ-ਤਾਰ ਕਰਨ ਦੀ ਤਾਕ ਵਿਚ ਰਹਿੰਦੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਲੋਕਾਂ ਨੂੰ ਨੱਥ ਪਾ ਕੇ ਰਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਤੋਂ ਇਲਾਵਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਪ੍ਰਬੰਧਕੀ ਬਲਾਕ ਦੇ ਨੀਂਹ ਪੱਥਰ ਤੋਂ ਪਰਦਾ ਵੀ ਹਟਾਇਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਰਮਦਾਸ ਵਿਖੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਨਾਲ ਸਬੰਧਤ ਕਾਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਹਲਕਾ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਅਵਤਾਰ ਕੌਰ ਅਜਨਾਲਾ, ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲੇ, ਬਾਬਾ ਗੁਰਮੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ, ਮਾਸਟਰ ਅਮਰੀਕ ਸਿੰਘ ਵਿਛੋਆ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਕੁਲਦੀਪ ਸਿੰਘ ਤੇੜਾ, ਬੀਬੀ ਜੋਗਿੰਦਰ ਕੌਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਹਰਵਿੰਦਰ ਸਿੰਘ ਰੂਪੋਵਾਲੀ, ਡਾ. ਸੁਖਬੀਰ ਸਿੰਘ ਓਐਸਡੀ. ਸ. ਸ਼ਮਸ਼ੇਰ ਸਿੰਘ ਸ਼ੇਰਾ ਸਾਬਕਾ ਕੌਂਸਲਰ, ਸ. ਕਰਮਜੀਤ ਸਿੰਘ ਕਿਆਮਪੁਰ ਸਾਬਕਾ ਮੀਤ ਸਕੱਤਰ, ਸ. ਕਰਮਜੀਤ ਸਿੰਘ ਨਾਭਾ ਆਦਿ ਹਾਜ਼ਰ ਸਨ।

ਪੰਜਾਬ ‘ਚ ਕੋਰੋਨਾ ਦਾ ਖਤਰਾ ਘੱਟ ਹੁੰਦੇ ਹੀ ਨਵੀਂ ਆਫ਼ਤ ਹੋਈ ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

0

ਕੋਰੋਨਾ ਵਾਇਰਸ ਦਾ ਖਤਰਾ ਅਜੇ ਖਤਮ ਨਹੀਂ ਹੋਇਆ ਕਿ ਇੱਕ ਨਵੀਂ ਆਫ਼ਤ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ‘ਚ ਸਿਹਤ ਵਿਭਾਗ ਨੇ ਲੋਕਾਂ ਨੂੰ ਬੇਨਤੀ ਕਰਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੈ। ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਤੇ ਬਰਤਨਾਂ ਆਦਿ ‘ਚ ਪਾਣੀ ਨਾ ਭਰ ਕੇ ਰੱਖਣ ਕਿਉਂਕਿ ਡੇਂਗੂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਸਿਹਤ ਵਿਭਾਗ ਅਨੁਸਾਰ ਜੁਲਾਈ ਸ਼ੁਰੂ ਤੋਂ ਨਵੰਬਰ ਤੱਕ ਦਾ ਇਸ ਦਾ ਖ਼ਤਰਨਾਕ ਪੀਰੀਅਡ ਮੰਨਿਆ ਜਾਂਦਾ ਹੈ। ਜਦੋਂ ਤੱਕ ਤਾਪਮਾਨ ਥੱਲੇ ਡਿੱਗ ਕੇ 15-16 ਡਿਗਰੀ ਤੱਕ ਨਹੀਂ ਆ ਜਾਂਦਾ, ਉਦੋਂ ਤੱਕ ਇਸ ਦਾ ਜੀਵਨ ਚੱਲਦਾ ਰਹਿੰਦਾ ਹੈ। ਡੇਂਗੂ ਐਂਡੀਜ਼ ਅਜੈਪਿਟ ਨਾਮੀ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਨੂੰ ‘ਟਾਈਗਰ ਮੱਛਰ’ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਉੱਪਰ ਟਾਈਗਰ ਵਰਗੀਆਂ ਧਾਰੀਆਂ ਹੁੰਦੀਆਂ ਹਨ। ਇਸ ਦੀ ਉਮਰ ਇਕ ਮਹੀਨੇ ਤੱਕ ਹੀ ਹੁੰਦੀ ਹੈ ਪਰ ਇਸ ਜੀਵਨ ਕਾਲ ’ਚ ਉਹ 500 ਤੋਂ ਲੈ ਕੇ 1000 ਤੱਕ ਮੱਛਰ ਪੈਦਾ ਕਰ ਸਕਦੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਹ ਮੱਛਰ ਤਿੰਨ ਫੁੱਟ ਤੋਂ ਜ਼ਿਆਦਾ ਉੱਚੀ ਉਡਾਰੀ ਨਹੀਂ ਭਰ ਸਕਦਾ। ਮਾਦਾ ਮੱਛਰ ਕੂਲਰ, ਗਮਲਿਆਂ, ਫਲਾਵਰ ਪੌਟ, ਛੱਤ ’ਤੇ ਪਏ ਪੁਰਾਣੇ ਭਾਂਡਿਆਂ ਅਤੇ ਟਾਇਰ ਆਦਿ ਵਿਚ ਭਰੇ ਪਾਣੀ ਅਤੇ ਆਬਾਦੀ ਦੇ ਆਸ-ਪਾਸ ਟੋਇਆਂ ’ਚ ਜ਼ਿਆਦਾ ਸਮੇਂ ਤੱਕ ਖੜ੍ਹੇ ਸਾਫ ਪਾਣੀ ’ਚ ਆਪਣੇ ਆਂਡੇ ਦਿੰਦੀ ਹੈ। ਇਹ ਇਕ ਵਾਰ ਵਿਚ 100 ਤੋਂ ਲੈ ਕੇ 300 ਤੱਕ ਆਂਡੇ ਦਿੰਦੀ ਹੈ। ਆਂਡਿਆਂ ਤੋਂ ਲਾਰਵਾਂ ਬਣਨ ਵਿਚ 2 ਤੋਂ 7 ਦਿਨ ਲੱਗਦੇ ਹਨ। ਲਾਰਵੇ ਦੇ ਚਾਰ ਦਿਨਾਂ ਬਾਅਦ ਇਹ ਪਪਾ (ਮੱਛਰ ਦੀ ਸ਼ੇਪ) ਬਣ ਜਾਂਦਾ ਹੈ ਅਤੇ 2 ਦਿਨ ਬਾਅਦ ਉੱਡਣ ਲਾਇਕ ਬਣ ਜਾਂਦਾ ਹੈ, ਸਗੋਂ ਇਹ ਚਿਕਨਗੁਣੀਆ, ਯੈਲੋ ਫੀਵਰ ਅਤੇ ਜੀਕਾ ਵਾਇਰਸ ਲਈ ਵੀ ਏਜੰਟ ਦਾ ਕੰਮ ਕਰਦੀ ਹੈ। ਇਨ੍ਹਾਂ ਬਿਮਾਰੀਆਂ ਦਾ ਵਾਇਰਸ ਵੀ ਇਸੇ ਮੱਛਰ ਦੇ ਰਾਹੀਂ ਇਕ ਇਨਫੈਕਟਿਡ ਮਨੁੱਖ ਤੋਂ ਸਿਹਤਮੰਦ ਵਿਅਕਤੀ ਦੇ ਸਰੀਰ ’ਚ ਦਾਖ਼ਲ ਹੁੰਦਾ ਹੈ।