Home Blog Page 2557

ਹਿਮਾਚਲ ਪ੍ਰਦੇਸ਼ ਦੇ ਸਾਬਕਾ CM Virbhadra Singh ਦਾ 87 ਸਾਲ ਦੀ ਉਮਰ ‘ਚ ਦਿਹਾਂਤ

0

ਸ਼ਿਮਲਾ : ਕਾਂਗਰਸ ਦੇ ਉੱਤਮ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ 6 ਵਾਰ ਮੁੱਖਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ (87) ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (IGMCH) ‘ਚ ਆਖਰੀ ਸਾਹ ਲਏ। ਉਨ੍ਹਾਂ ਨੇ ਕੋਵਿਡ – 19 ਤੋਂ ਬਾਅਦ ਦੀਆਂ ਮੁਸ਼ਕਿਲਾਂ ਤੋਂ ਕਰੀਬ ਤਿੰਨ ਮਹੀਨੇ ਤੱਕ ਲੰਬੀ ਲੜਾਈ ਲੜੀ।

ਆਈਜੀਐਮਸੀਐਚ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਜਨਕ ਰਾਜ ਨੇ ਦੱਸਿਆ ਕਿ ਵੀਰਭੱਦਰ ਸਿੰਘ ਦਾ ਸਵੇਰੇ 3:40 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਸਥਾਨ ਰਾਮਪੁਰ ਵਿੱਚ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ 5 ਜੁਲਾਈ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਆਈਜੀਐਮਸੀਐਚ ਦੀ critical care unit ‘ਚ ਭਰਤੀ ਸਨ। ਸਾਹ ਲੈਣ ਵਿੱਚ ਤਕਲੀਫ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।

ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ‘ਤੇ ਲਾਠੀਚਾਰਜ ਦੀ ‘ਆਪ’ ਨੇ ਕੀਤੀ ਨਿਖੇਧੀ

0

ਕੈਪਟਨ ਸਰਕਾਰ ‘ਚ ਅਧਿਆਪਕਾਂ ‘ਤੇ ਹੋ ਰਹੇ ਅੱਤਿਆਚਾਰ ਬਾਦਲ ਸਰਕਾਰ ਵਿੱਚ ਵੀ ਹੋਏ: ਹਰਪਾਲ ਸਿੰਘ ਚੀਮਾ

ਕਾਂਗਰਸ ਦੀ ਲੜਾਈ ਕਾਰਨ ਕੈਪਟਨ ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵੱਲ ਨਹੀਂ ਦੇ ਰਹੇ ਧਿਆਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਆਪ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ‘ਤੇ ਪੁਲੀਸ ਵੱਲੋਂ ਕੀਤੀ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੱਚੇ ਅਧਿਆਪਕਾਂ ‘ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾਰਾਂ, ਔਰਤਾਂ ਦੇ ਕੱਪੜੇ ਫਾੜਨਾ ਅਤੇ ਡਾਗਾਂ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 15 ਸਾਲਾਂ ਤੋਂ ਕੰਮ ਕਰੇ ਅਧਿਆਪਕ ਕੱਚੇ ਤੌਰ ‘ਤੇ ਨਾਮਾਤਰ ਤਨਖ਼ਾਹਾਂ ‘ਤੇ ਕੰਮ ਕਰਨ ਲਈ ਮਜ਼ਬੂਰ ਹਨ। ਉਨਾਂ ਕਿਹਾ ਕਿ ਇਹ ਅਧਿਆਪਕ ਪੰਜਾਬ ਸਰਕਾਰ ਤੋਂ ਵਾਅਦੇ ਅਨੁਸਾਰ ਪੱਕੇ ਕਰਨ ਦੀ ਮੰਗ ਕਰ ਰਹੇ ਹਨ, ਕੋਈ ਜ਼ੁਲਮ ਨਹੀਂ ਕਰ ਰਹੇ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਏਆਈਈ, ਐਸਟੀਆਰ ਅਤੇ ਹੋਰ ਕੱਚੇ ਅਧਿਆਪਕਾਂ ਨੇ ਆਪਣੇ ਜੀਵਨ ਦਾ ਲੰਮਾਂ ਸਮਾਂ ਸਰਕਾਰੀ ਸਕੂਲਾਂ ਵਿੱਚ ਸੇਵਾ ਕਰਦਿਆਂ ਗੁਜਾਰ ਦਿੱਤਾ ਹੈ ਅਤੇ ਉਨਾਂ ਨੂੰ ਮਾਤਰ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਤਨਖਾਹ ਵਜੋਂ ਮਿਲਦੇ ਹਨ। ਜੋ ਇੱਕ ਵਿਕਸਤ ਸੂਬੇ ਦੀ ਸਰਕਾਰ ਲਈ ਸ਼ਰਮ ਦੀ ਗੱਲ ਹੈ।

ਚੀਮਾ ਨੇ ਕਿਹਾ ਕਿ ਕੈਪਟਨ ਤੋਂ ਪਹਿਲਾਂ ਬਾਦਲਾਂ ਦੀ ਸਰਕਾਰ ਵੇਲੇ ਕੱਚੇ ਅਧਿਆਪਕਾਂ ਨੇ ਪੱਕੇ ਕਰਨ ਲਈ ਸੰਘਰਸ਼ ਕੀਤਾ ਸੀ ਅਤੇ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਦੇ ਧਰਨੇ ਵਿੱਚ ਆ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ, ਪਰ ਹੁਣ ਕੈਪਟਨ ਦੀ ਸਰਕਾਰ ਵਾਅਦੇ ਪੂਰੇ ਕਰਨ ਦੀ ਥਾਂ ਅਧਿਆਪਕਾਂ ‘ਤੇ ਅੱਤਿਆਚਾਰ ਕਰ ਰਹੀ ਹੈ। ਉਨਾਂ ਕਿਹਾ ਬਾਦਲਾਂ ਦੀ ਸਰਕਾਰ ਵੇਲੇ ਵੀ ਇਸੇ ਤਰਾਂ ਅਧਿਆਪਕਾਂ ‘ਤੇ ਅੱਤਿਆਚਾਰ ਕੀਤੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਵਿਭਾਗਾਂ ਦੇ ਪੁਨਰਗਠਨ ਦੇ ਨਾਂਅ ‘ਤੇ ਹਜ਼ਾਰਾਂ ਸਰਕਾਰੀ ਨੌਕਰੀਆਂ ਖ਼ਤਮ ਕਰ ਦਿੱਤੀਆਂ ਹਨ। ਕਾਂਗਰਸ ਦੀ ਅੰਦਰੂਨੀ ਲੜਾਈ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਵਿੱਚ ਰੁਝੇ ਹੋਏ ਰਹਿੰਦੇ ਹਨ ਅਤੇ ਉਨਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ। ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਪੁਲੀਸ ਅੱਤਿਆਚਾਰ ਬੰਦ ਕੀਤਾ ਜਾਵੇ ਅਤੇ ਅਧਿਆਪਕਾਂ ਦੀ ਮੰਗਾਂ ਮੰਨ ਕੇ ਉਨਾਂ ਨੂੰ ਪੱਕੇ ਕੀਤਾ ਜਾਵੇ।

ਖੇਤੀ ਕਾਨੂੰਨਾਂ ਖਿਲਾਫ ਭਾਜਪਾ ਛੱਡਣ ਵਾਲੇ ਮਲਵਿੰਦਰ ਸਿੰਘ ਕੰਗ ਹੋਏ ‘ਆਪ’ ਵਿੱਚ ਸ਼ਾਮਲ

0

ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਰਾਜਨੀਤਕ ਆਗੂ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਆਪ ਨਾਲ ਜੁੜ ਰਹੇ ਨੇ : ਜਰਨੈਲ ਸਿੰਘ

ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਹਰਪਾਲ ਸਿੰਘ ਚੀਮਾ

ਯੂਨੀਵਰਸਿਟੀ ਸਮੇਂ ਤੋਂ ਹੀ ਲੋਕ ਮੁੱਦੇ ਚੁੱਕਣ ਲਈ ਮਸ਼ਹੂਰ ਰਹੇ ਕੰਗ- ਮੀਤ ਹੇਅਰ

ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਹੋਇਆ ਹਾਂ ਪ੍ਰਭਾਵਿਤ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਾਮਲ ਹੋ ਗਏ। ਕੰਗ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵਿੱਚ ਕਈ ਉੱਚ ਅਹੁਦਿਆਂ ਤੇ ਬਿਰਾਜਮਾਨ ਰਹੇ, ਉਹਨਾ ਨੇ ਸੂਬਾ ਇਕਾਈ ਦੇ ਬੁਲਾਰੇ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਤੋਂ ਬਿਨਾਂ ਉਹ ਭਾਜਪਾ ਯੁਵਾ ਮੋਰਚਾ ਦੇ ਰਾਸਟਰੀ ਐਗਜੀਕਿਊਟਿਵ ਮੈਂਬਰ ਰਹੇ ਅਤੇ ਹਰਿਆਣਾ ਯੁਵਾ ਮੋਰਚਾ ਦੇ ਇੰਚਾਰਜ ਵਜੋਂ ਵੀ ਕਾਰਜ ਕੀਤਾ। ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਲਗਾਤਾਰ ਦੋ ਵਾਰ ਪ੍ਰਧਾਨ ਰਹਿਣ ਵਾਲੇ ਪਹਿਲੇ ਵਿਅਕਤੀ ਬਣੇ। ਓੁਹਨਾ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੋਧੀ ਲਿਆਂਦੇ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਮਲਵਿੰਦਰ ਸਿੰਘ ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ।

ਸਾਬਕਾ ਭਾਜਪਾ ਆਗੂ ਮਲਵਿੰਦਰ ਸਿੰਘ ਕੰਗ ਦਾ ਸਵਾਗਤ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਰਾਜਨੀਤਿਕ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਮਲਵਿੰਦਰ ਸਿੰਘ ਕੰਗ ਦਾ ਆਪ ਵਿੱਚ ਆਉਣਾ ਸਿੱਧ ਕਰਦਾ ਹੈ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਰਾਜਨੀਤੀ ਵਿੱਚ ਪਰਿਵਰਤਨ ਕਰਨਾ ਚਾਹੁੰਦੇ ਹਨ। ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਵਿੱਚ ਮਕਬੂਲ ਸਖਸੀਅਤ ਹੈ, ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਦੇ ਲਗਾਤਾਰ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮਲਵਿੰਦਰ ਸਿੰਘ ਕੰਗ ਨੇ ਲੰਮਾ ਸਮਾਂ ਭਾਰਤੀ ਜਨਤਾ ਪਾਰਟੀ ਨਾਲ ਰਾਜਨੀਤਿਕ ਵਰਕਰ ਵਜੋਂ ਕੰਮ ਕੀਤਾ ਹੈ।

ਮਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਦੇ ਬੁਲਾਰੇ, ਭਾਜਪਾ ਯੂਵਾ ਮੋਰਚਾ ਦੀ ਰਾਸਟਰੀ ਕਾਰਜਕਰਨੀ ਦੇ ਮੈਂਬਰ ਅਤੇ ਜਨਰਲ ਸਕੱਤਰ ਵੀ ਰਹੇ ਹਨ। ਇਸ ਸਮੇਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਇਸ ਲਈ ਉਨ੍ਹਾਂ ਸੋਚ ਸਮਝ ਕੇ ਆਪ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਕੰਗ ਨੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਖਲਿਾਫ ਲੰਮੇ ਸਮੇਂ ਤੋਂ ਸੰਘਰਸ ਕਰ ਰਹੇ ਹਨ, ਪਰ ਭਾਜਪਾ ਨੇਤਾ ਸੱਤਾ ਦੇ ਨਸੇ ਵਿੱਚ ਗਲਤਾਣ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੇਸ ਵਿੱਚ ਪਰਿਵਰਤਨ ਦੀ ਰਾਜਨੀਤੀ ਸੁਰੂ ਕੀਤੀ ਹੈ ਅਤੇ ਅਜਿਹੀ ਹੀ ਰਾਜਨੀਤੀ ਨੌਜਵਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਮਰਥ ਹੈ।

PM ਮੋਦੀ ਕੈਬਨਿਟ ਵਿਸਥਾਰ ’ਚ ਇਹ 43 ਆਗੂ ਚੁੱਕਣਗੇ ‘ਸਹੁੰ’

0

ਮੋਦੀ ਕੈਬਨਿਟ ਦਾ ਅੱਜ ਸ਼ਾਮ 6 ਵਜੇ ਫੇਰਬਦਲ ਅਤੇ ਵਿਸਥਾਰ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਦੀ ਕੈਬਨਿਟ ’ਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਗਿਣਤੀ 43 ਹੈ, ਜੋ ਕਿ ਸ਼ਾਮ ਨੂੰ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

ਇਸ ਲਿਸਟ ’ਚ ਕਾਂਗਰਸ ਪਾਰਟੀ ਤੋਂ ਆਏ ਜੋਤੀਰਾਦਿਤਿਆ ਸਿੰਧੀਆ, ਇਸ ਤੋਂ ਇਲਾਵਾ ਨਾਰਾਇਣ ਤਾਤੂ ਰਾਣੇ, ਸਰਬਾਨੰਦ ਸੋਨੇਵਾਲ, ਡਾ. ਵਰਿੰਦਰ ਕੁਮਾਰ, ਰਾਮਚੰਦਰ ਪ੍ਰਸਾਦ ਸਿੰਘ, ਅਸ਼ਵਨੀ ਵੈਸ਼ਣਵ, ਪਸ਼ੂਪਤੀ ਕੁਮਾਰ ਪਾਰਸ, ਕਿਰਿਨ ਰਿਜਿਜੁ, ਰਾਜ ਕੁਮਾਰ ਸਿੰਘ, ਹਰਦੀਪ ਸਿੰਘ ਪੁਰੀ, ਮਨਸੁਖ ਮੰਡਵੀਆ ਸਮੇਤ ਕਈ ਹੋਰ ਨੇਤਾਵਾਂ ਦੇ ਨਾਂ ਇਸ ਲਿਸਟ ’ਚ ਸ਼ਾਮਲ ਹਨ। 

‘ਪੰਜਾਬ ਦੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਕੀਤਾ ਜਾਵੇਗਾ ਸਮਾਰਟ ਕਲਾਸਰੂਮਜ਼ ‘ਚ ਤਬਦੀਲ’

0

ਡਿਸਟ੍ਰਿਕਟ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਡਾਈਟ) ਨੂੰ ਸਮਾਰਟ ਟ੍ਰੇਨਿੰਗ ਇੰਸਟੀਚਿਉੂਟਸ ‘ਚ ਬਦਲਿਆ ਜਾਵੇਗਾ : ਸਿੱਖਿਆ ਮੰਤਰੀ

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ਼ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ 22 ਜ਼ਿਲ੍ਹਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ ਸਮਾਰਟ ਟ੍ਰੇਨਿੰਗ ਰੂਮਜ਼ ਵਿੱਚ ਤਬਦੀਲ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਨਾਂ ਸਿਖਲਾਈ ਸੰਸਥਾਵਾਂ ਅਤੇ ਸਕੂਲਾਂ ਦੇ ਕਮਰਿਆਂ ਦੀ ਤਬਦੀਲੀ ਲਈ ਲਗਭਗ 117 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਿੱਖਿਆ ਵਿਭਾਗ ਸਮਾਰਟ ਕਲਾਸਰੂਮਾਂ ਵਿੱਚ ਮਲਟੀਮੀਡੀਆ ਪ੍ਰਾਜੈਕਟਰ, ਮਾਈਕ੍ਰੋ ਸੀ.ਪੀ.ਯੂ, ਸਾਊਂਡ ਬਾਰ, ਪ੍ਰਾਜੈਕਸ਼ਨ ਲਈ ਵਾਈਟ ਬੋਰਡ ਅਤੇ ਸਮਾਰਟ ਕਲਾਸਰੂਮਾਂ ਵਿੱਚ ਲਿਖਣ ਲਈ ਗ੍ਰੀਨ ਬੋਰਡ ਲਗਾਏ ਜਾਣਗੇ। ਨਾਮੀ ਗੈਂਗਸਟਰ ਦਾ ਹੋਇਆ ਕਤਲ, ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਚਾਰੇ ਪਾਸੇ ਪੁਲਿਸ ਹੀ ਪੁਲਿਸ! ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਕੂਲਾਂ ਨੂੰ ਲੋੜੀਂਦੇ ਫੰਡ ਅਲਾਟ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਵਿੱਚ ਸੁਧਾਰ ਤੋਂ ਇਲਾਵਾ ਸੂਬੇ ਭਰ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਸੁਧਾਰਨ ਲਈ ਅਧਿਆਪਕਾਂ ਲਈ ਕੁਝ ਪਹਿਲਕਦਮੀਆਂ ਜਿਵੇਂ ਕਿ ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦਾ ਵਿਸ਼ੇਸ਼ ਕਾਡਰ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਸ਼੍ਰੀ ਸਿੰਗਲਾ ਨੇ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਇਸ ਤੱਥ ਤੋਂ ਹੁੰਦੀ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ 29 ਫੀਸਦ ਵਾਧੇ ਦੇ ਨਾਲ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ।

ਬਾਦਲਾਂ ਦੇ ਖਾਸ ਬੰਦੇ ਬਾਰੇ ਕੀਤੇ ਵੱਡੇ ਖ਼ੁਲਾਸੇ! ਗੁਰੂਘਰ ਦੇ ਪੇਸੈ ਨੂੰ ਲੈ ਕੇ ਵਿਰੋਧੀਆਂ ਨੇ ਚੁੱਕੇ ਸਵਾਲ ! ਇਸ ਤੋਂ ਪਤਾ ਲਗਦਾ ਹੈ ਕਿ ਉਨਾਂ ਦੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਭਰੋਸਾ ਦੁਬਾਰਾ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ 70 ਮਾਪਦੰਡਾਂ ਦੇ ਅਧਾਰ ਤੇ ਹਾਲ ਹੀ ਵਿਚ ਜਾਰੀ ਕੀਤੀ ਗਈ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ ਵੀ ਪੂਰੇ ਦੇਸ਼ ‘ਚੋਂ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਮਾਰਟ ਕਲਾਸਰੂਮਾਂ ਵਿੱਚ ਨਵੇਂ ਉਪਕਰਣ ਲਗਾਉਣ ਸੰਬੰਧੀ ਜਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪਹਿਲਾਂ ਹੀ ਵਿਸਥਾਰਿਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਕਲਾਸਰੂਮਾਂ ਵਿਚ ਬਿਜਲੀ ਅਤੇ ਹੋਰ ਸਹੂਲਤਾਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Congress ਦਾ ਮੋਦੀ ਸਰਕਾਰ ‘ਤੇ ਹਮਲਾ, ਕਿਹਾ – ਇਹ ਮੰਤਰੀ ਮੰਡਲ ਦਾ ਨਹੀਂ , ਸੱਤਾ ਦੀ ਭੁੱਖ ਦਾ ਵਿਸਥਾਰ ਹੈ

0

ਕਾਂਗਰਸ ਨੇ ਕੇਂਦਰੀ ਮੰਤਰੀ ਪਰਿਸ਼ਦ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ਦਾਅਵਾ ਕੀਤਾ ਹੈ ਕਿ ਇਹ ਕੇਂਦਰੀ ਕੈਬਿਨਟ ਦਾ ਨਹੀਂ, ਸਗੋਂ ‘ਸੱਤਾ ਦੀ ਭੁੱਖ’ ਦਾ ਵਿਸਥਾਰ ਹੈ। ਪਾਰਟੀ ਦੇ ਮੁੱਖ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਕਿ ਜੇਕਰ ਕੰਮ ਧੰਦਾ ਅਤੇ ਸ਼ਾਸਨ ਨੂੰ ਆਧਾਰ ਬਣਾਇਆ ਜਾਵੇ ਤਾਂ ਪ੍ਰਧਾਨਮੰਤਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੇ ਕਈ ਮੰਤਰੀਆਂ ਨੂੰ ਆਹੁਦੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ।

ਇਸ ਦੇ ਨਾਲ ਹੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਹਟਾਉਣਾ ਚਾਹੀਦਾ ਹੈ ਜਿਨ੍ਹਾਂ ਨੇ ਪੈਟਰੋਲ – ਡੀਜ਼ਲ ‘ਤੇ ਆਬਕਾਰੀ ਡਿਟੀ ਦੀ ਲੁੱਟ ਦੇ ਬੋਝ ਹੇਠਾਂ ਦੇਸ਼ ਦੀ ਜਨਤਾ ਨੂੰ ਦਬਾਅ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ, ‘‘ਖਾਦ ਮੰਤਰੀ ਨੂੰ ਹਟਾਇਆ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਇਸ ਮੋੜ ਉੱਤੇ ਲਿਆ ਕੇ ਖੜ੍ਹਾ ਕਰ ਦਿੱਤਾ ਕਿ ਗਰੀਬ ਲਈ ਤਾਂ ਖਾਦ ਨਹੀਂ ਹੈ ਜਦੋਂ ਕਿ ਸ਼ਰਾਬ ਬਣਾਉਣ ਵਾਲੀ ਇਕਾਈਆਂ ਨੂੰ ਇੱਕ ਲੱਖ ਟਨ ਚਾਵਲ ਦਿੱਤਾ ਜਾ ਰਿਹਾ ਹੈ। ਇਨ੍ਹਾਂ ਤੋਂ ਪਹਿਲਾਂ ਵਿੱਤ ਮੰਤਰੀ ਨੂੰ ਹਟਾਇਆ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਜੀਡੀਪੀ ਨੂੰ ਨਕਾਰਾਤਮਕ ਹਾਲਤ ਵਿੱਚ ਪਹੁੰਚਾ ਦਿੱਤਾ ਹੈ। ’’

ਕਾਂਗਰਸ ਦੇ ਜਨਰਲ ਸਕੱਤਰ ਨੇ ਦਾਅਵਾ ਕੀਤਾ, ‘‘ਰਕਸ਼ਾ ਮੰਤਰੀ ਰਾਜਨਾਥ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਕਾਰਜਕਾਲ ਵਿੱਚ ਚੀਨ ਨੇ ਭਾਰਤ ਦੀ ਜ਼ਮੀਨ ਉੱਤੇ ਕਬਜਾ ਕਰ ਰੱਖਿਆ ਹੈ ਅਤੇ ਸਰਕਾਰ ਤੋਂ ਕੁੱਝ ਨਹੀਂ ਹੋ ਰਿਹਾ’ ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ, ‘‘ਜੇਕਰ ਕੰਮ ਧੰਦਾ ਅਤੇ ਸ਼ਾਸਨ ਆਧਾਰ ਹੈ ਤਾਂ ਪ੍ਰਧਾਨਮੰਤਰੀ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਅਵਾਜ ਦਬਾਣ ਵਾਲੀ ਸਰਕਾਰਾਂ ਵਿੱਚ ਮੋਦੀ ਸਰਕਾਰ ਦਾ ਹੀ ਨਾਮ ਆਉਂਦਾ ਹੈ। ਧਿਆਨ ਯੋਗ ਹੈ ਕਿ ਪ੍ਰਧਾਨਮੰਤਰੀ ਦੇ ਰੂਪ ਵਿੱਚ ਮਈ 2019 ਵਿੱਚ 57 ਮੰਤਰੀਆਂ ਦੇ ਨਾਲ ਆਪਣਾ ਦੂਜਾ ਕਾਰਜਕਾਲ ਸ਼ੁਰੂ ਕਰਨ ਦੇ ਬਾਅਦ ਪ੍ਰਧਾਨਮੰਤਰੀ ਨਰੇਂਦਰ ਮੋਦੀ ਪਹਿਲੀ ਵਾਰ ਕੇਂਦਰੀ ਮੰਤਰੀ ਪਰਿਸ਼ਦ ਵਿੱਚ ਫੇਰਬਦਲ ਅਤੇ ਵਿਸਥਾਰ ਕਰਨ ਵਾਲੇ ਹਨ ।

ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਸੁਮੇਧ ਸੈਣੀ ਤੇ ਚਰਨਜੀਤ ਸ਼ਰਮਾ ਸਮੇਤ ਬਾਦਲਾਂ ਦਾ ਨਾਰਕੋ ਟੈਸਟ ਵੀ ਜਰੂਰੀ : ਆਪ

0

ਪੁਲੀਸ ਅਧਿਕਾਰੀਆਂ ਦਾ ਨਾਰਕੋ ਟੈਸਟ ਤੋਂ ਮੁਕਰਨਾ ਬਾਦਲ ਸਰਕਾਰ ਵੱਲੋਂ ਕੀਤੇ ਪਾਪਾਂ ‘ਤੇ ਪਰਦਾ ਪਾਉਣ ਦਾ ਕੋਝਾ ਯਤਨ: ਕੁਲਤਾਰ ਸਿੰਘ ਸੰਧਵਾਂ

ਸੰਗਤ ‘ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜਿੰਮੇਵਾਰ:ਮਨਵਿੰਦਰ ਸਿੰਘ ਗਿਆਸਪੁਰਾ

ਜੇ ਸਰਕਾਰ ਵੱਲੋਂ ਬਾਦਲਾਂ ਦਾ ਨਾਰਕੋ ਟੈਸਟ ਨਹੀਂ ਕਰਵਾਇਆ ਜਾਂਦਾ ਤਾਂ ਕੈਪਟਨ ਅਮਰਿੰਦਰ ਸਿੰਘ ਦਾ ਵੀ ਹੋਵੇ ਨਾਰਕੋ ਟੈਸਟ

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਵੱਲੋਂ ਨਾਰਕੋ ਟੈਸਟ (ਜਾਂਚ) ਕਰਾਉਣ ਤੋਂ ਮੁਕਰਨਾ ਸਿੱਧ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਦੁਰਘਟਨਾਵਾਂ ਲਈ ਤਤਕਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਬੇਅਦਬੀ ਕਾਂਡ ਦਾ ਸੱਚ ਜਾਨਣ ਲਈ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਸਮੇਤ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਰਕੋ ਟੈਸਟ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਕੋਟਕਪੂਰਾ ਗੋਲੀ ਕਾਂਡ ਦਾ ਸੱਚ ਜਾਨਣ ਲਈ ਤਤਕਾਲੀ ਪੁਲੀਸ ਅਧਿਕਾਰੀਆਂ ਡੀ.ਜੀ.ਪੀ ਸੁਮੇਧ ਸੈਣੀ, ਮੁੱਅਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਐਸ.ਐਸ.ਪੀ ਚਰਨਜੀਤ ਸ਼ਰਮਾ ਦਾ ਨਾਰਕੋ ਟੈਸਟ ਕਰਾਉਣ ਲਈ ਜ਼ਿਲਾ ਅਦਾਲਤ ਵਿੱਚ ਦਰਖਾਸਤ ਦਿੱਤੀ ਸੀ ਕਿਉਂਕਿ ਸਾਬਕਾ ਪੁਲੀਸ ਅਧਿਕਾਰੀ ਜਾਂਚ ਕਮੇਟੀ ਨੂੰ ਜਾਂਚ ਪੜਤਾਲ ਵਿੱਚ ਸਹਿਯੋਗ ਨਹੀਂ ਕਰ ਰਹੇ। ਆਗੂਆਂ ਨੇ ਕਿਹਾ ਕਿ ਭਾਂਵੇਂ ਮੁਅੱਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤੀ ਪ੍ਰਕ੍ਰਿਆਂ ਰਾਹੀਂ ਨਾਰਕੋ ਟੈਸਟ ਕਰਾਉਣ ਲਈ ਸਹਿਮਤ ਹੋ ਗਏ ਹਨ, ਪਰ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਐਸ.ਐਸ.ਪੀ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਕਰਾਉਣ ਤੋਂ ਸਾਫ਼ ਮਨਾ ਕਰ ਦਿੱਤਾ ਹੈ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਦਾ ਨਾਰਕੋ ਟੈਸਟ ਤੋਂ ਮੁਕਰਨਾ ਬਾਦਲ ਸਰਕਾਰ ਵੱਲੋਂ ਕੀਤੇ ਪਾਪਾਂ ‘ਤੇ ਪਰਦਾ ਪਾਉਣ ਦਾ ਕੋਝਾ ਯਤਨ ਹੈ। ਉਨਾਂ ਕਿਹਾ ਕਿ ਗੋਲੀ ਕਾਂਡ ਦੀ ਜਾਂਚ ਕਰਨ ਵਾਲੀ ਪਹਿਲੀ ਜਾਂਚ ਕਮੇਟੀ ਨੇ ਇਨਾਂ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੋਇਆ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਾਦਲਾਂ ਦੇ ਪਾਪ ਨੂੰ ਲੋਕਾਂ ਸਾਹਮਣੇ ਰੱਖ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਸੰਧਵਾਂ ਨੇ ਕਿਹਾ ਕਿ ਇਨਾਂ ਪੁਲੀਸ ਅਧਿਕਾਰੀਆਂ ਸਮੇਤ ਬਾਦਲਾਂ ਦਾ ਵੀ ਨਾਰਕੋ ਟੈਸਟ ਕਰਾਉਣਾ ਚਾਹੀਦਾ ਹੈ ਤਾਂ ਜੋ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਅਤੇ ਹੋਰ ਵਾਪਰੀਆਂ ਘਟਨਾਵਾਂ ਦਾ ਸੱਚ ਸਾਹਮਣੇ ਆ ਸਕੇ। ਉਨਾਂ ਕਿਹਾ ਜੇ ਸਰਕਾਰ ਵੱਲੋਂ ਬਾਦਲਾਂ ਦਾ ਨਾਰਕੋ ਟੈਸਟ ਨਹੀਂ ਕਰਵਾਇਆ ਜਾਂਦਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਨਾਰਕੋ ਟੈਸਟ ਕਰਾਉਣਾ ਜਾਣਿਆ ਚਾਹੀਦਾ ਤਾਂ ਜੋ ਕਿ ਪਤਾ ਚੱਲ ਸਕੇ ਕਿ ਮੁੱਖ ਮੰਤਰੀ ਕਿਵੇਂ ਬਾਦਲਾਂ ਦਾ ਬਚਾਅ ਕਰ ਰਹੇ ਹਨ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਸਾਜਿਸ਼ਘਾੜਿਆਂ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਨਸਾਫ਼ ਮੰਗ ਰਹੀ ਸਿੱਖ ਸੰਗਤ ‘ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਬੇਅਬਦੀ ਦੇ ਦੋਸ਼ੀਆਂ, ਸਾਜਿਸ਼ਘਾੜਿਆਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜ਼ਰੂਰ ਜੇਲਾਂ ਵਿੱਚ ਸੁੱਟਿਆ ਜਾਵੇਗਾ।