Home Blog Page 256

ਪੀ. ਆਰ. ਟੀ. ਸੀ. ਚੇਅਰਮੈਨ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ

0
P. R. T. C. Chairman

ਪਟਿਆਲਾ, 28 ਮਈ 2026 : ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (Pepsu Road Transport Corporation) ਦੇ ਚੇਅਰਮੈਨ ਹਰਪਾਲ ਜੁਨੇਜਾ ਵਲੋਂ ਅੱਜ ਬੁਢਾਲਾਡਾ ਡਿਪੂ ਤੇ ਵਰਕਸ਼ਾਪ ਦਾ ਅਚਨਚੇਤ ਦੌਰਾ (Sudden attack) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਕੀ ਕੀਤਾ ਚੇਅਰਮੈਨ ਨੇ ਦੌਰੇ ਦੌਰਾਨ

ਪੀ. ਆਰ. ਟੀ. ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ (Chairman Advocate Harpal Juneja) ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀ. ਆਰ. ਟੀ. ਸੀ. ਬੁਢਲਾਡਾ ਡਿਪੂ ਅਤੇ ਵਰਕਸ਼ਾਪ (Budhlada Depot and Workshop) ਦਾ ਅਚਨਚੇਤ ਦੌਰਾ ਕੀਤਾ । ਇਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਅਤੇ ਡਿਪੂ ‘ਚ ਮੌਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਗੰਭੀਰਤਾ ਨਾਲ ਸੁਣੇ ।

ਚੈਕਿੰਗ ਦੌਰਾਨ ਵਰਕਸ਼ਾਪ ਤੇ ਡਿਪੂ ਸਟਾਫ ਦੀਆਂ ਸਮੱਸਿਆਵਾਂ ਸੁਣੀਆਂ

ਚੇਅਰਮੈਨ ਐਡਵੋਕੇਟ ਜੁਨੇਜਾ ਨੇ ਚੈਕਿੰਗ ਦੌਰਾਨ ਵਰਕਸ਼ਾਪ ਅਤੇ ਡਿਪੂ ਸਟਾਫ਼ ਵੱਲੋਂ ਰੱਖੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ । ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਡਿਪੂ ਅੰਦਰ ਸਫ਼ਾਈ ਪ੍ਰਬੰਧਾਂ ਦੀ ਮੰਦਹਾਲੀ, ਬਾਥਰੂਮਾਂ ਦੀ ਖ਼ਰਾਬ ਸਥਿਤੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਕਮੀ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ।

ਸਬੰਧਤ ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼

ਚੇਅਰਮੈਨ ਨੇ ਸੰਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਡਿਪੂ, ਵਰਕਸ਼ਾਪ, ਪਖਾਨਿਆਂ ਅਤੇ ਵਾਟਰ ਕੂਲਰਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ‘ਤੇ ਦਰੁਸਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਦਿੱਤੀ ਜਾਵੇ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਦੀਆਂ ਸਹੂਲਤਾਂ ਅਤੇ ਕਰਮਚਾਰੀਆਂ ਲਈ ਵਧੀਆ ਕਾਰਜਕਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਰਧਾਰਤ ਸਮੇਂ ਮਗਰੋਂ ਮੁੜ ਸਮੀਖਿਆ ਕੀਤੀ ਜਾਵੇਗੀ ।

ਗੰਗਾ ਨਦੀ ਵਿਚ ਕਿਸ਼ਤੀ ਵਿਚ ਯਾਤਰਾ ਕਰਦੇ ਵੇਲੇ ਡੁੱਬਣ ਕਾਰਨ ਦੋ ਦੀ ਮੌਤ ਪੰਜ ਲਾਪਤਾ

0
Ganga river

ਬਿਹਾਰ, 28 ਮਈ 2026 : ਭਾਰਤ ਦੇਸ ਦੇ ਸੂਬੇ ਬਿਹਾਰ (Bihar) ਦੇ ਜਿਲਾ ਬਾੜ ਵਿਖੇ ਗੰਗਾ ਨਦੀ ਦੀ ਕਿਸ਼ਤੀ ਵਿਚ ਯਾਤਰਾ ਕਰਦੇ ਵੇਲੇ ਦੋ ਦੀ ਮੌਤ ਤੇ ਪੰਜ ਵਿਅਕਤੀ ਲਾਪਤਾ ਹੋ ਗਏ ਹਨ ।

ਕਿੰਨੇ ਯਾਤਰੀ ਸਵਾਰ ਸਨ ਕਿਸ਼ਤੀ ਵਿਚ

ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਬਾੜ ਜਿਲ੍ਹੇ (Bar district) ਦੇ ਮਸ਼ਹੂਰ ਉਮਨਾਥ ਗੰਗਾ ਘਾਟ ‘ਤੇ ਜੋ ਅੱਜ ਸਵੇਰੇ ਇੱਕ ਵੱਡਾ ਕਿਸ਼ਤੀ ਹਾਦਸਾ ਵਾਪਰਿਆ ਹੈ ਵਿਚ ਕੁੱਲ 14 ਸਵਾਰ ਸਨ ਤੇ ਇਹ ਸਾਰੇ ਦਿਆਰਾ ਜਾ ਰਹੀ ਇੱਕ ਕਿਸ਼ਤੀ ਦੇ ਅਚਾਨਕ ਗੰਗਾ ਨਦੀ (Ganges River) ਵਿੱਚ ਡੁੱਬਣ ਕਾਰਨ ਪਾਣੀ ਵਿਚ ਡੁੱਬ ਗਏ (Drowned) ਪਰ ਹੁਣ ਤੱਕ ਸੱਤ ਲੋਕਾਂ ਨੂੰ ਬਚਾਇਆ ਗਿਆ ਹੈ, ਜਦੋਂ ਕਿ ਦੋ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ । ਬਾਕੀ ਪੰਜ ਬਚੇ ਲੋਕਾਂ ਦੀ ਭਾਲ ਲਈ ਬਚਾਅ ਕਾਰਜ ਜਾਰੀ ਹਨ ।

ਗੋਤਾਖੋੋਰਾਂ ਦੀ ਮਦਦ ਨਾਲ ਕੀਤੀ ਜਾ ਰਹੀ ਹੈ ਲਾਪਤਾ ਵਿਅਕਤੀਆਂ ਦੀ ਭਾਲ

ਘਟਨਾ ਦੇ ਵਾਪਰਨ ਦਾ ਪਤਾ ਚਲਦਿਆਂ ਹੀ ਮੌਕੇ ‘ਤੇ ਮੌਜੂਦ ਅਧਿਕਾਰੀ ਅਤੇ ਪ੍ਰਸ਼ਾਸਨਿਕ ਕਰਮਚਾਰੀ ਤੁਰੰਤ ਹਰਕਤ ਵਿੱਚ ਆ ਗਏ । ਹਾਦਸੇ ਦੀ ਖ਼ਬਰ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਪੁਲਿਸ ਮੌਕੇ ‘ਤੇ ਪਹੁੰਚਿਆ ਅਤੇ ਬਚਾਅ ਟੀਮਾਂ ਬਾਕੀ ਪੰਜ ਲਾਪਤਾ ਲੋਕਾਂ ਨੂੰ ਜਲਦੀ ਤੋਂ ਜਲਦੀ ਲੱਭਣ ਲਈ ਨਦੀ ਵਿੱਚ ਲਗਾਤਾਰ ਖੋਜ ਕਾਰਜ ਚਲਾ ਰਹੀਆਂ ਹਨ । ਘਾਟ ‘ਤੇ ਇੱਕ ਵੱਡੀ ਭੀੜ ਇਕੱਠੀ ਹੋ ਗਈ ਹੈ, ਅਤੇ ਪਰਿਵਾਰਕ ਮੈਂਬਰ ਰੋ ਰਹੇ ਹਨ ।

ਭਾਰਤੀ ਮੂਲ ਦੀ ਵਿਦਿਆਰਥਣ ਦਾ ਹੋਇਆ ਕੈਨੇਡਾ ਵਿਖੇ ਕਤਲ

0
Megha Murder

ਨਵੀਂ ਦਿੱਲੀ, 28 ਮਈ 2026 : ਗੁਜਰਾਤ (Gujarat) ਦੇ ਜਿਲਾ ਆਨੰਦ ਦੇ ਬੋਰਸਦ ਦੀ ਰਹਿਣ ਵਾਲੀ ਇਕ ਵਿਦਿਆਰਥਣ ਦਾ ਕੈਨੇਡਾ ਵਿਖੇ ਚਾਕੂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਭਾਰਤੀ ਵਿਦਿਆਰਥਣ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਪੜ੍ਹਾਈ ਕਰ ਰਹੀ ਇਕ ਭਾਰਤੀ ਵਿਦਿਆਰਥਣ (Indian student) ਜਿਸਦਾ ਕੈਨੇਡਾ ਵਿਖੇ ਇਕ ਵਿਅਕਤੀ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਵਿਧੀ ਕਲਪੇਸ਼ਕੁਮਾਰ ਮੇਘਾ (vidhi Kalpeshkumar Megha) ਦੇ ਤੌੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਪਰੋਕਤ ਕਤਲ ਕੈਨੇਡਾ ਵਿੱਚ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ, ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਬੋਰਸਦ ਦੀ ਰਹਿਣ ਵਾਲੀ ਵਿਧੀ ਕਲਪੇਸ਼ਕੁਮਾਰ ਮੇਘਾ ਨਾਮ ਦੀ ਕੁੜੀ 4 ਸਾਲ ਪਹਿਲਾਂ ਕੈਨੇਡਾ ਗਈ ਸੀ, ਜਿੱਥੇ ਉਹ ਨਿਆਗਰਾ ਵਿੱਚ ਪੜ੍ਹਾਈ ਕਰ ਰਹੀ ਸੀ ।

ਮੇਘਾ ਕਰ ਰਹੀ ਸੀ ਪੜ੍ਹਾਈ ਦੇ ਨਾਲ-ਨਾਲ ਵਰਕ ਪਰਮਿਟ ਦੀ ਤਿਆਰੀ

ਕੈਨੇਡਾ ਦੇ ਨਿਆਗਰਾ ਵਿੱਚ ਪੜ੍ਹਾਈ ਕਰ ਰਹੀ ਮੇਘਾ ਪੜ੍ਹਾਈ ਦੇ ਨਾਲ-ਨਾਲ ਵਰਕ ਪਰਮਿਟ ਦੀ ਤਿਆਰੀ ਵੀ ਕਰ ਰਹੀ ਸੀ । ਲੰਘੀ 15 ਮਈ ਨੂੰ 22 ਸਾਲਾ ਵਿਧੀ ਜਦੋਂ ਆਪਣੇ ਘਰ ਤੋਂ ਬਾਹਰ ਜਾ ਰਹੀ ਸੀ ਤਾਂ ਲੁੱਟ ਦੇ ਇਰਾਦੇ ਨਾਲ ਇੱਕ ਵਿਅਕਤੀ ਨੇ ਉਸ ‘ਤੇ ਤੇਜ਼ਧਾਰ ਚਾਕੂ (Sharp knife) ਨਾਲ ਹਮਲਾ ਕਰ ਦਿੱਤਾ । ਇਸ ਹਮਲੇ ਕਾਰਨ ਕੁੜੀ ਉੱਥੇ ਹੀ ਲਹੂ-ਲੁਹਾਨ ਹਾਲਤ ਵਿੱਚ ਡਿੱਗ ਗਈ ਕਿਉਂਕਿ ਇਹ ਘਟਨਾ ਇੱਕ ਜਨਤਕ ਥਾਂ ‘ਤੇ ਵਾਪਰੀ, ਇਸ ਲਈ ਉੱਥੇ ਮੌਜੂਦ ਲੋਕ ਹੈਰਾਨ ਰਹਿ ਗਏ ।

ਪੁਲਸ ਨੇ ਕਰ ਲਿਆ ਹੈ ਮੁਲਜਮ ਨੂੰ ਗ੍ਰਿਫ਼ਤਾਰ

ਸਥਾਨਕ ਲੋਕ ਕੁੜੀ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਕੈਨੇਡੀਅਨ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਵਿਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀਆਂ ‘ਤੇ ਹਮਲਿਆਂ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ ।

ਭੁੱਲਰ ਤੇ ਉਸ ਦੇ ਪਰਿਵਾਰ ਦੇ 26 ਬੈਂਕ ਖਾਤੇ ਜਾਂਚ ਪੂਰੀ ਹੋਣ ਤੱਕ ਰਹਿਣਗੇ ਫ੍ਰੀਜ਼

0
Harcharan Bhullar

ਚੰਡੀਗੜ੍ਹ, 28 ਮਈ 2026 : ਪੰਜਾਬ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar) ਤੇ ਪਰਿਵਾਰ ਦੇ ਬੈਂਕ ਖਾਤਿਆਂ ਨੂੰ ਫ੍ਰੀਜ ਰੱਖਣ ਦਾ ਹੁਕਮ ਦਿੱਤੇ ਜਾਣ ਦਾ ਸਮਾਚਾਰ ਹੈ ।

ਅਦਾਲਤ ਨੇ ਸੀ. ਬੀ. ਆਈ. ਦੀ ਅਰਜ਼ੀ ਕੀਤੀ ਮਨਜ਼ੂਰ

ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ, ਉਨ੍ਹਾਂ ਦੇ ਪਰਿਵਾਰ ਤੇ ਹੋਰਾਂ ਨਾਲ ਸਬੰਧਤ ਬੈਂਕ ਖਾਤਿਆਂ ਬਾਰੇ ਦਾਇਰ ਸੀ. ਬੀ. ਆਈ. (C. B. I.) ਦੀ ਅਰਜ਼ੀ ‘ਤੇ ਫ਼ੈਸਲਾ ਸੁਣਾਉਂਦਿਆਂ ਵਿਸ਼ੇਸ਼ ਅਦਾਲਤ ਨੇ 26 ਬੈਂਕ ਖਾਤਿਆਂ ਨੂੰ ਜਾਂਚ ਪੂਰੀ ਹੋਣ ਤੱਕ ਵੀਜ਼ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਅਦਾਲਤ ਨੇ ਸੀ. ਬੀ. ਆਈ. ਦੀ ਅਰਜ਼ੀ ਮਨਜ਼ੂਰ ਕਰ ਲਈ ਹੈ ।

ਕੀ ਸੀ ਪੂਰਾ ਮਾਮਲਾ

ਮਾਮਲੇ ਅਨੁਸਾਰ ਸੀ. ਬੀ. ਆਈ. ਨੇ ਪਿਛਲੇ ਸਾਲ 29 ਅਕਤੂਬਰ 2025 ਨੂੰ ਐੱਫ. ਆਈ. ਆਰ. ਦਰਜ ਕੀਤੀ ਸੀ, ਜਿਸ ‘ਚ ਤਤਕਾਲੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ‘ਤੇ ਆਪਣੀ ਵੱਧ ਸੰਪ੍ਰਤੀ ਰੱਖਣ ਦੇ ਦੋਸ਼ ਲਾਏ ਗਏ ਸਨ । ਜਾਣੀ-ਪਛਾਣੀ ਆਮਦਨ ਤੋਂ ਜਾਂਚ ਦੌਰਾਨ 16-17 ਅਕਤੂਬਰ 2025 ਨੂੰ ਚੰਡੀਗੜ੍ਹ ਦੇ ਸੈਕਟਰ-40ਬੀ ਸਥਿਤ ਮਕਾਨ ਨੰਬਰ 1489 ‘ਚ ਛਾਪੇਮਾਰੀ ਕੀਤੀ ਗਈ ਸੀ । ਇਸ ਦੌਰਾਨ ਕਰੋੜਾਂ ਰੁਪਏ ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ, ਮਹਿੰਗੀਆਂ ਘੜੀਆਂ, ਕਈ ਜਾਇਦਾਦਾਂ ਦੇ ਦਸਤਾਵੇਜ਼ ਤੇ ਮਰਸਿਡੀਜ਼, ਆਡੀ, ਇਨੋਵਾ ਅਤੇ ਫਾਰਚੂਨਰ ਵਰਗੀਆਂ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਗਈਆਂ । ਇਸ ਦੇ ਨਾਲ ਹੀ ਬੈਂਕ ਖਾਤਿਆਂ ਤੇ ਐੱਫ. ਡੀ. ‘ਚ ਵੱਡੀ ਰਕਮ ਹੋਣ ਦਾ ਵੀ ਖ਼ੁਲਾਸਾ ਹੋਇਆ ।

ਹੋਰ ਕੀ ਕੀ ਦੱਸਿਆ ਸੀ. ਬੀ. ਆਈ. ਨੇ ਕੋਰਟ ਨੂੰ

ਸੀ. ਬੀ. ਆਈ. ਨੇ ਦੱਸਿਆ ਕਿ ਇਸ ਤੋਂ ਪਹਿਲਾਂ 16 ਅਕਤੂਬਰ 2025 ਨੂੰ ਟ੍ਰੈਪ ਕੇਸ ਵੀ ਦਰਜ ਕੀਤਾ ਗਿਆ ਸੀ, ਜਿਸ ਵਿਚ ਹਰਚਰਨ ਸਿੰਘ ਭੁੱਲਰ ਨੂੰ ਇੱਕ ਨਿੱਜੀ ਵਿਚੌਲੇ ਰਾਹੀਂ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਕਾਬੂ ਕੀਤਾ ਗਿਆ ਸੀ । ਇਸ ਤੋਂ ਬਾਅਦ ਕਈ ਥਾਵਾਂ `ਤੇ ਛਾਪੇਮਾਰੀ ਕਰਕੇ ਕੁੱਲ 31 ਬੈਂਕ ਖਾਤਿਆਂ ਦਾ ਪਤਾ ਲੱਗਾ, ਜੋ ਭੁੱਲਰ, ਉਨ੍ਹਾਂ ਦੇ ਪਰਿਵਾਰ ਅਤੇ ਕੁਝ ਸੰਸਥਾਵਾਂ ਦੇ ਨਾਂ `ਤੇ ਹਨ । ਸੀ. ਬੀ. ਆਈ. ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਖਾਤਿਆਂ `ਚ ਗ਼ੈਰ-ਕਾਨੂੰਨੀ ਕਮਾਈ ਦੇ ਪੈਸਿਆਂ ਦੇ ਲੈਣ-ਦੇਣ ਦਾ ਸ਼ੱਕ ਤੇ ਜਾਂਚ ਹਾਲੇ ਸ਼ੁਰੂਆਤੀ ਪੜਾਅ `ਚ ਹੈ । ਇਸ ਲਈ ਖਾਤਿਆਂ ਨੂੰ ਫ੍ਰੀਜ਼ ਰੱਖਣਾ ਜ਼ਰੂਰੀ ਹੈ ਤਾਂ ਜੋ ਰਕਮ ਦਾ ਦੁਰਵਰਤੋਂ ਜਾਂ ਟਰਾਂਸਫਰ ਨਾ ਹੋ ਸਕੇ ।

ਕੀ ਤਰਕ ਦਿੱਤਾ ਸੀ. ਬੀ. ਆਈ. ਨੇ ਕੋੋਰਟ ਨੂੰ ਬੈਂਕ ਖਾਤਿਆਂ ਸਬੰਧੀ

ਹਾਲਾਂਕਿ ਅਦਾਲਤ ਪਹਿਲਾਂ ਹੀ 8 ਦਸੰਬਰ 2025 ਦੇ ਹੁਕਮ ਤਹਿਤ 5 ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰ ਚੁੱਕੀ ਹੈ ਤਾਂ ਜੋ ਪਰਿਵਾਰ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਹੋ ਸਕਣ । ਇਨ੍ਹਾਂ ਖਾਤਿਆਂ ‘ਚ ਕਾਫ਼ੀ ਰਕਮ ਹੋਣ ਦਾ ਵੀ ਜਿ਼ਕਰ ਕੀਤਾ ਗਿਆ । ਅਦਾਲਤ ਨੇ ਆਪਣੇ ਹੁਕਮ `ਚ ਕਿਹਾ ਕਿ ਬਾਕੀ 26 ਖਾਤਿਆਂ `ਚ ਮੌਜੂਦ ਰਕਮ ਦਾ ਸਬੰਧ ਕਥਿਤ ਅਪਰਾਧ ਨਾਲ ਹੋ ਸਕਦਾ ਹੈ ਤੇ ਇਸ ਦੀ ਜਾਂਚ ਲਾਜ਼ਮੀ ਹੈ । ਇਸ ਲਈ ਨਿਰਪੱਖ ਜਾਂਚ ਲਈ ਇਨ੍ਹਾਂ ਖਾਤਿਆਂ ਨੂੰ ਫੀਜ਼ ਰੱਖਣਾ ਜ਼ਰੂਰੀ ਹੈ । ਅੰਤ `ਚ ਅਦਾਲਤ ਨੇ ਕਿਹਾ ਕਿ ਸੀ. ਬੀ. ਆਈ. ਦਾ ਸ਼ੱਕ ਜਾਇਜ਼ ਹੈ ਤੇ ਜਾਂਚ ਪੂਰੀ ਹੋਣ ਤੱਕ ਬਾਕੀ ਖਾਤਿਆਂ ਨੂੰ ਫ੍ਰੀਜ਼ ਰੱਖਣਾ ਹੀ ਉੱਚਿਤ ਹੋਵੇਗਾ। ਇਸੇ ਆਧਾਰ `ਤੇ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ ।

ਪੰਜਾਬ ਭਾਜਪਾ ਦੇ ਪ੍ਰਧਾਨ ਬਣੇ ਕੇਵਲ ਸਿੰਘ ਢਿੱਲੋਂ

0
Dhillon

ਚੰਡੀਗੜ੍ਹ, 28 ਮਈ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਵਲੋਂ ਪਾਰਟੀ ਵਿਚ ਪੰਜਾਬ ਪ੍ਰਧਾਨ ਦੇ ਤੌਰ ‘ਤੇ ਕੇਵਲ ਸਿੰਘ ਢਿੱਲੋਂ (Kewal Singh Dhillon) ਨੂੰ ਜਿੰਮੇਵਾਰੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਕੇਵਲ ਸਿੰਘ ਢਿੱਲੋ.

ਮਿਲੀ ਜਾਣਕਾਰੀ ਮੁਤਾਬਕ ਕੇਵਲ ਸਿੰਘ ਢਿੱਲੋਂ ਦਾ ਜਨਮ ਬਰਨਾਲਾ ਦੇ ਟੱਲੇਵਾਲ ਪਿੰਡ ਵਿੱਚ ਹੋਇਆ ਸੀ । ਉਨ੍ਹਾਂ ਨੇ 2007 ਤੋਂ 2017 ਤੱਕ ਬਰਨਾਲਾ ਤੋਂ ਵਿਧਾਇਕ ਵਜੋਂ ਸੇਵਾ ਨਿਭਾਈ, ਜਦੋਂ ਉਨ੍ਹਾਂ ਨੂੰ ‘ਆਪ`ਦੇ ਗੁਰਮੀਤ ਸਿੰਘ ਮੀਤ ਹੇਅਰ ਦੁਆਰਾ ਹਰਾਇਆ ਗਿਆ ਸੀ । ਉਹ ਰਾਜ ਦੀਆਂ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਪਾਸਾ ਪਲਟਣ ਵਾਲੇ ਕਈ ਹੋਰ ਕਾਂਗਰਸੀ ਨੇਤਾਵਾਂ ਦੇ ਨਾਲ ਜੂਨ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ।

ਕੀ ਰਿਹਾ ਢਿੱਲੋਂ ਦਾ ਸਿਆਸੀ ਸਫਰ

ਢਿੱਲੋਂ ਨੂੰ ਬਾਅਦ ਵਿੱਚ ਪੰਜਾਬ ਭਾਜਪਾ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ । ਕੈਪਟਨ ਅਮਰਿੰਦਰ ਨਾਲ ਢਿੱਲੋਂ ਦਾ ਲੰਬਾ ਰਾਬਤਾ ਜੋ ਖੁਦ ਪੰਜਾਬ ਲੋਕ ਕਾਂਗਰਸ ਬਣਾਉਣ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਏ ਸਨ ਉਨ੍ਹਾਂ ਨੂੰ ਮਾਲਵਾ ਵਿੱਚ ਸਾਬਕਾ ਮੁੱਖ ਮੰਤਰੀ ਦੇ ਸਮਰਥਨ ਅਧਾਰ ਤੱਕ ਪਹੁੰਚ ਪ੍ਰਦਾਨ ਕਰਦਾ ਹੈ । ਪਾਰਟੀ 2027 ਤੋਂ ਪਹਿਲਾਂ ਕਾਡਰ ਨੈੱਟਵਰਕਾਂ ਨੂੰ ਦੁਬਾਰਾ ਬਣਾਉਣ ਵਿੱਚ ਮਦਦ ਕਰਨ ਲਈ ਆਪਣੇ ਕਾਂਗਰਸੀ ਸਾਲਾਂ ਦੇ ਸੰਗਠਨਾਤਮਕ ਤਜ਼ਰਬੇ ‘ਤੇ ਵੀ ਭਰੋਸਾ ਕਰ ਰਹੀ ਹੈ ।

ਬਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਡਰਾਈਵਰ ਦੀ ਮੌਤ ਸਵਾਰੀਆਂ ਜਖਮੀ

0
Bus Accident

ਰਾਜਪੁਰਾ, 28 ਮਈ 2026 : ਰਾਜਪੁਰਾ (Rajpura) ਦੇ ਨੇੜਲੇ ਪਿੰਡ ਪਤਾਰਸੀਕਲਾਂ ਵਿਖੇ ਕਾਰ ਬਸ ਦੀ ਟਰੱਕ ਨਾਲ ਟੱਕਰ ਹੋ ਜਾਣ ਦੇ ਕਾਰਨ ਬਸ ਡਰਾਈਵਰ ਦੀ ਮੌਤ (Death) ਤੇ ਸਵਾਰੀਆਂ ਜਖਮੀ ਹੋ ਗਈਆਂ ਹਨ ।

ਕਿਥੇ ਜਾ ਰਹੀ ਸੀ ਬਸ

ਮਿਲੀ ਜਾਣਕਾਰੀ ਮੁਤਾਬਕ ਜੋ ਰਾਜਪੁਰਾ ਦੇ ਨੇੜਲੇ ਪਿੰਡ ਪਤਾਰਸੀਕਲਾਂ (Village Patarsikalan) ਨੇੜੇ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਤੇ ਜੋ ਇਕ ਬਸ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਸੜਕ ਹਾਦਸੇ (Road accidents) ਦੌਰਾਨ ਬਸ ਡਰਾਈਵਰ ਦੀ ਮੌਤ ਹੋ ਗਈ ਹੈ ਤੇ ਸਵਾਰੀਆਂ ਜਖਮੀ ਹੋ ਗਈਆਂ ਹਨ ਇਹ ਬਸ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੀ ਸੀ ।

ਸੜਕ ਹਾਦਸੇ ਵਿਚ ਜਖਮੀਆਂ ਦਾ ਇਲਾਜ ਜਾਰੀ

ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਤੇ ਜੋ ਵੋਲਵੋ ਬੱਸ ਟਰੱਕ ਨਾਲ ਟਕਰਾ ਗਈ ਦੇ ਕਾਰਨ ਬਸ ਵਿਚ ਸਵਾਰ ਯਾਤਰੀ ਜਖਮੀ (Passenger injured) ਹੋ ਗਏ ਹਨ ਵਿਚੋਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਛੇ ਲੋਕਾਂ ਨੂੰ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਕਈਆਂ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਇਲਾਜ ਚੱਲ ਰਿਹਾ ਹੈ ।

ਕੌਣ ਹੈ ਬਸ ਡਰਾਈਵਰ ਜੋ ਉਤਰ ਗਿਆ ਮੌਤ ਦੇ ਘਾਟ

ਉਪਰੋਕਤ ਵਾਪਰੇ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਬਸ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ ਲਗਭਗ 42 ਸ਼ਰਧਾਲੂ ਸਵਾਰ ਸਨ ਜੋ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਪੁਲਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ ।

ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਫਸੇ ਯਾਤਰੀ ਕੱਢੇ ਬਾਹਰ

ਡੀ. ਐਸ. ਪੀ., ਸਟੇਸ਼ਨ ਇੰਚਾਰਜ ਅਤੇ ਮੂਲੇਪੁਰ ਪੁਲਸ ਸਟੇਸ਼ਨ ਦੀ ਇੱਕ ਪੁਲਸ ਟੀਮ ਨੇ ਮੌਕੇ `ਤੇ ਪਹੁੰਚ ਕੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਚਾਇਆ । ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਫ਼ਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਪਹੁੰਚਾਇਆ ਗਿਆ । ਪੁਲਸ ਅਧਿਕਾਰੀਆਂ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸੇ ਦਾ ਕਾਰਨ ਬੱਸ ਦੀ ਤੇਜ਼ ਰਫ਼ਤਾਰ ਸੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ । ਪੁਲਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਪੰਜਾਬ ਪੁਲਸ ਦੀ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ 127ਵੇਂ ਦਿਨ ਵਿਚ ਹੋਈ ਦਾਖਲ

0
Checking

ਚੰਡੀਗੜ੍ਹ, 28 ਮਈ 2026 : ਪੰਜਾਬ ਅੰਦਰ ਗੈਂਗਸਟਰਾਂ (Gangsters) ਵਿਰੁੱਧ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਗੈਂਗਸਟਰਾਂ ਤੇ ਵਾਰ’ (War on gangsters) ਮੁਹਿੰਮ 127ਵੇਂ ਦਿਨ ਵਿਚ ਦਾਖਲ ਹੋ ਗਈ ਹੈ ।

ਕੀ ਕੀ ਕੀਤਾ ਗਿਆ ਮੁਹਿੰਮ ਦੇ 127ਵੇਂ ਦਿਨ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ (Punjab Police) ਨੇ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 127ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਪੰਜਾਬ ਪੁਲਸ ਮੁਤਾਬਕ 127ਵੇਂ ਦਿਨ ਪੁਲਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ ।

ਕਿੰਨੇ ਵਿਅਕਤੀਆਂ ਤੇ ਕੀਤੀ ਗਈ ਇਹਤਿਆਤੀ ਕਾਰਵਾਈ

ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਮੁਤਾਬਕ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 16 ਨਸ਼ਾ ਤਸਕਰ ਹੋਏ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁਤਾਬਕ ਪੁਲਿਸ ਨੇ ਨਸ਼ਿਆਂ ਵਿਰੁੱਧ (Against drugs) ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 452ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 16 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3.5 ਕਿੱਲੋ ਹੈਰੋਇਨ ਅਤੇ 64,500 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਨਾਲ ਸਿਰਫ 452 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,530 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

ਕਾਰ ਨੂੰ ਅੱਗ ਲੱਗਣ ਕਾਰਨ ਕਾਰ ਵਿਚ ਸਵਾਰ ਚਾਰ ਵਿਅਕਤੀ ਜਿੰਦਾ ਸੜੇ

0
Ajmer Incident

ਰਾਜਸਥਾਨ, 28 ਮਈ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਜਿਲਾ ਅਜਮੇਰ ਵਿਖੇ ਇਕ ਕਾਰ ਵਿਚ ਅਚਾਨਕ ਹੀ ਅੱਗ ਲੱਗ ਜਾਣ ਕਾਰਨ ਚਾਰ ਵਿਅਕਤੀ ਜਿੰਦਾ ਸੜ (Burned alive) ਗਏ ਹਨ ।

ਕੌਣ ਕੌਣ ਹਨ ਜੋ ਜਿੰਦਾ ਸੜ ਗਏ

ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਅਜਮੇਰ ਜਿ਼ਲ੍ਹੇ (Ajmer District) ਦੇ ਅਰਣੀ ਇਲਾਕੇ ਵਿਖੇ ਜੋ ਇਕ ਕਾਰ ਨੂੰ ਅਚਾਨਕ ਹੀ ਅੱਗ ਲੱਗ ਜਾਣ ਕਾਰਨ ਕਾਰ ਵਿਚ ਸਵਾਰ ਚਾਰ ਵਿਅਕਤੀ ਜਿੰਦਾ ਹੀ ਸੜ ਕੇ ਮੌਤ ਦੇ ਘਾਟ ਉਤਰ ਗਏ ਹਨ ਵਿਚ ਜਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਾਬਕਾ ਬੋਰਾਡਾ ਸਰਪੰਚ ਰਾਮ ਸਿੰਘ ਚੌਧਰੀ, ਪੂਸੀ ਦੇਵੀ ਅਤੇ ਪਰਿਵਾਰ ਦੀ ਭਤੀਜੀ ਮਹਿਮਾ ਸ਼ਾਮਲ ਹਨ । ਚੌਥੀ ਮ੍ਰਿਤਕ ਵੀ ਪਰਿਵਾਰ ਦੀ ਇੱਕ ਮੈਂਬਰ ਦੱਸੀ ਜਾ ਰਹੀ ਹੈ ।

ਕੀ ਹੈ ਪੂਰਾ ਮਾਮਲਾ

ਭਰੋੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾ ਬੋਰਾਡਾ ਦੇ ਸਾਬਕਾ ਸਰਪੰਚ ਰਾਮ ਸਿੰਘ ਚੌਧਰੀ ਅਤੇ ਉਨ੍ਹਾਂ ਦਾ ਪਰਿਵਾਰ ਕਾਰ ਰਾਹੀਂ ਬਾਹਰ ਜਾ ਰਿਹਾ ਸੀ ਕਿ ਅਚਾਨਕ ਅਰਣੀ ਖੇਤਰ ਵਿੱਚ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ । ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਸਵਾਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਕਾਰ ਅੱਗ ਦੀ ਲਪੇਟ ਵਿੱਚ ਆ ਗਈ । ਇਸ ਭਿਆਨਕ ਹਾਦਸੇ (Terrible accident) ਵਿੱਚ ਕਾਰ ਦੇ ਅੰਦਰ ਫਸੇ ਚਾਰ ਲੋਕਾਂ ਦੀ ਸੜਨ ਕਾਰਨ ਦੁਖਦਾਈ ਮੌਤ ਹੋ ਗਈ ।

ਐਫ. ਐਸ. ਐਲ. ਟੀਮ ਕਰੇਗੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ

ਹਾਦਸੇ ਦੀ ਖ਼ਬਰ ਫੈਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ । ਪੁਲਸ ਨੇ ਤੁਰੰਤ ਚਾਰਾਂ ਦੀਆਂ ਲਾਸ਼ਾਂ ਨੂੰ ਕਾਰ ਵਿੱਚੋਂ ਕੱਢਿਆ ਅਤੇ ਉਨ੍ਹਾਂ ਨੂੰ ਬੋਰਾਡਾ ਦੇ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ. ਸੀ.) ਦੇ ਮੁਰਦਾਘਰ ਵਿੱਚ ਰਖਵਾਇਆ । ਪ੍ਰਸ਼ਾਸਨ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਐਫ. ਐਸ. ਐਲ. ਟੀਮ ਨੂੰ ਵੀ ਘਟਨਾ ਸਥਾਨ `ਤੇ ਬੁਲਾ ਰਿਹਾ ਹੈ, ਇਹ ਪਤਾ ਲਗਾਉਣ ਲਈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ ਜਾਂ ਕਿਸੇ ਹੋਰ ਤਕਨੀਕੀ ਨੁਕਸ ਕਾਰਨ । ਇਸ ਦੁਖਦਾਈ ਹਾਦਸੇ ਤੋਂ ਬਾਅਦ, ਬੋਰਾਡਾ ਅਤੇ ਆਲੇ ਦੁਆਲੇ ਦੇ ਪੇਂਡੂ ਖੇਤਰ ਸੰਨਾਟਾ ਪਸਰ ਗਿਆ ।

ਨਹਿਰ ਵਿਚ ਨਹਾਉਣ ਗਏ 11 ਸਾਲਾ ਨੌਜਵਾਨ ਦੀ ਹੋਈ ਡੁੱਬਣ ਕਾਰਨ ਮੌਤ

0
Youth Death

ਲੁਧਿਆਣਾ, 28 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਲੰਘੇ ਦਿਨਾਂ ਗਿੱਲ ਨਹਿਰ ਵਿਚ ਨਹਾਉਣ ਗਏ ਇਕ 11 ਸਾਲਾ ਨਾਬਾਲਗ ਨੌਜਵਾਨ ਦੀ ਡੁੱਬਣ (Drowning) ਕਾਰਨ ਮੌਤ ਹੋ ਗਈ ਹੈ ।

ਕੌਣ ਹੈ ਇਹ ਨਾਬਾਲਗ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਗਿੱਲ ਨਹਿਰ ਵਿੱਚ ਨਹਾਉਂਦੇ ਸਮੇਂ ਜੋ ਇੱਕ ਬੱਚੇ ਦੀ ਡੁੱਬਣ ਨਾਲ ਮੌਤ ਹੋ ਗਈ ਦਾ ਨਾਮ ਤਰਨਜੀਤ ਸਿੰਘ (Taranjit Singh) ਹੈ । ਦੱਸਣਯੋਗ ਹੈ ਕਿ ਤਰਨਜੀਤ ਸਿੰਘ ਮੰਗਲਵਾਰ ਨੂੰ ਘਰੋਂ ਇਹ ਕਹਿ ਕੇ ਨਿਕਲ ਗਿਆ ਕਿ ਉਹ ਗਿੱਲ ਨਹਿਰ ਵਿਚ ਨਹਾਉਣ ਜਾ ਰਿਹਾ ਹੈ ਤੇ ਸ਼ਾਮ ਤੱਕ ਘਰ ਨਹੀਂ ਆਇਆ, ਜਿਸ ਤੋਂ ਜਦੋਂ ਪੁਲਸ ਕੋਲ ਸਿ਼ਕਾਇਤ ਕਰਨ ਤੋਂ ਬਾਅਦ ਭਾਲ ਕੀਤੀ ਗਈ ਤਾਂ ਉਸਦੀ ਲਾਸ਼ (Corpse) ਨਹਿਰ ਵਿਚੋਂ ਮਿਲੀ ।

ਕੀ ਦੱਸਿਆ ਜਾਂਚ ਅਧਿਕਾਰੀ ਨੇ

ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਥਾਨਕ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ । ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਬੱਚੇ ਦੇ ਲਾਪਤਾ ਹੋਣ ਅਤੇ ਨਹਿਰ ਵਿੱਚ ਡੁੱਬਣ (Drowning canal) ਦਾ ਸ਼ੱਕ ਹੋਣ ਤੋਂ ਬਾਅਦ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ ਕਾਫ਼ੀ ਕੋਸਿ਼ਸ਼ਾਂ ਤੋਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਬੁੱਧਵਾਰ ਦੇਰ ਸ਼ਾਮ ਨਹਿਰ ਵਿੱਚੋਂ ਲਾਸ਼ ਬਰਾਮਦ ਕੀਤੀ ਗਈ । ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ । ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਦੇ ਆਧਾਰ `ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਬਸ-ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਹੋਈ ਮੌਤ

0
Accident

ਹੁਸ਼ਿਆਰਪੁਰ, 28 ਮਈ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਪਿੰਡ ਜਲਾਲਪੁਰ ਵਿਖੇ ਇਕ ਬਸ ਤੇ ਮੋਟਰਸਾਈਕਲ (Bus and motorcycle) ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ (Death) ਹੋ ਗਈ ਹੈ ।

ਕੌਣ ਹੈ ਮੋਟਰਸਾਈਕਲ ਸਵਾਰ ਜਿਸਦੀ ਹੋਈ ਗਈ ਹੈ ਮੌਤ

ਬੀਤੀ ਦਿਨੀਂ ਦੁਪਹਿਰ ਵੇਲੇ ਹੁਸਿਆਰਪੁਰ ਦੇ ਪਿੰਡ ਜਲਾਲਪੁਰ ਦੇ ਨੇੜੇ ਇੱਕ ਪ੍ਰਾਈਵੇਟ ਕਾਲਜ ਦੀ ਬੱਸ ਦੀ ਲਪੇਟ ਵਿੱਚ ਆਉਣ ਨਾਲ ਜੋ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਉਹ ਮਹਿਲਾ ਸਰਪੰਚ ਹੈ । ਇਸ ਸੜਕ ਹਾਦਸੇ (Road accidents) ਵਿਚ ਮਹਿਲਾ ਸਰਪੰਚ ਨਿਕੀਤਾ ਦੀ ਭਤੀਜੀ ਸੋਨਾਕਸ਼ੀ ਜ਼ਖ਼ਮੀ ਹੋ ਗਈ । ਮ੍ਰਿਤਕਾ 24 ਸਾਲਾ ਦੀ ਹੈ ਤੇ ਬਸਤੀ ਬੋਹੜਾਂ ਦੀ ਰਹਿਣ ਵਾਲੀ ਹੈ । ਇਸ ਤੋਂ ਇਲਾਵਾ ਨਿਕੀਤਾ ਆਪਣੇ ਪਿੰਡ ਦੀ ਸਰਪੰਚ ਸੀ ।

ਪੁਲਸ ਨੇ ਬਸ ਕਬਜੇ ਵਿਚ ਲੈ ਕੇ ਕਰ ਲਿਆ ਹੈ ਕੇਸ ਦਰਜ

ਹਾਦਸੇ ਵਿੱਚ ਜ਼ਖ਼ਮੀ ਹੋਈ ਮ੍ਰਿਤਕਾ ਦੀ ਭਤੀਜੀ ਸੋਨਾਕਸ਼ੀ ਪੁੱਤਰੀ ਬਲਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਬਸਤੀ ਬੋਹੜਾਂ ਪੁਲਸ ਚੌਕੀ ਦੇ ਇੰਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਿਕੀਤਾ ਦੇ ਪਤੀ ਸੁਖਵਿੰਦਰ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖਿ਼ਲਾਫ਼ ਮਾਮਲਾ ਦਰਜ (Case registered) ਕਰ ਲਿਆ ਹੈ । ਪੁਲਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਹੋਇਆ । ਮ੍ਰਿਤਕਾ ਦੇ ਪਤੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਸਿਲਾਈ ਦਾ ਕੰਮ ਕਰਦੀ ਸੀ ।