ਕੋਰੋਨਾ ਕਾਲ ‘ਚ ਜਾਨ ਗੁਆਉਣ ਵਾਲੇ ਵਿਅਕਤੀਆਂ ਨੂੰ 50 ਹਜ਼ਾਰ ਨਗਦ ਅਤੇ 2500 ਰੁਪਏ ਮਹੀਨਾ ਪੈਨਸ਼ਨ ਦੇਵੇਗੀ ਕੇਜਰੀਵਾਲ ਸਰਕਾਰ
ਕੋਰੋਨਾ ਕਾਲ ‘ਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਕੇਜਰੀਵਾਲ ਸਰਕਾਰ ਦੀ ਤਰਜ ‘ਤੇ ਵਿੱਤੀ ਸਹਾਇਤਾ ਦੇਵੇ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਸਰਕਾਰ ਵੱਲੋਂ ਦੇਸ਼ ਵਿੱਚ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਸਭ ਤੋਂ ਪਹਿਲਾ ਯੋਜਨਾ ਲਾਗੂ ਕਰਨ ਦਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜ਼ੋਰਦਾਰ ਸਵਾਗਤ ਕੀਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੀ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾਵੇ।ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਨਗਦ ਅਤੇ 2500 ਰੁਪਏ ਮਹੀਨਾ ਪੈਨਸ਼ਨ ਵਜੋਂ ਦਿੱਤੇ ਜਾਣਗੇ। ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸੱਚ ਕਰ ਦਿਖਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਮਦਦਗਾਰ ਸਰਕਾਰ ਹੈ, ਜੋ ਚੰਗੀ ਸਿੱਖਿਆ, ਬਿਜਲੀ, ਪਾਣੀ, ਇਲਾਜ ਅਤੇ ਰਾਸ਼ਨ ਮੁਫ਼ਤ ਦੇਣ ਦੇ ਨਾਲ ਨਾਲ ਕੋਰੋਨਾ ਵਾਇਰਸ ਦੀ ਆਫ਼ਤ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਵੀ ਦੇ ਰਹੀ ਹੈ।
ਉਨਾਂ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਇਸ ਯੋਜਨਾ ਦਾ ਲੈਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਸਰਕਾਰ ਨੇ ਵਲੰਟੀਅਰਾਂ ਨੂੰ ਪੀੜਤ ਪਰਿਵਾਰਾਂ ਕੋਲ ਜਾ ਕੇ ਕਾਗਜੀ ਕਾਰਵਾਈ ਪੂਰੀ ਕਰਨ ਲਈ ਕਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਾਧਨ ਸੰਪਨ ਸੂਬਾ ਹੈ ਅਤੇ ਕੋਰੋਨਾ ਦੀ ਦੂਜੀ ਲਹਿਰ ਕਾਰਨ ਪੰਜਾਬ ਵਿੱਚ ਵੀ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਕਮਾਉਣ ਵਾਲੇ ਗੁਆ ਦਿੱਤੇ ਹਨ। ਕੋਰੋਨਾ ਨਾਲ ਮਰਨ ਦੀ ਮੌਤ ਦਰ ਪੰਜਾਬ ਵਿੱਚ ਦੇਸ਼ ਦੇ ਦੂਜੇ ਸੂਬਿਆਂ ਤੋਂ ਵੀ ਜ਼ਿਆਦਾ ਰਹੀ ਹੈ। ਇਸ ਲਈ ਪੰਜਾਬ ਵਿੱਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਚੀਮਾ ਨੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਪੰਜਾਬ ‘ਚ ਕੋਵਿਡ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਨਗਦ ਸਹਾਇਤਾ ਅਤੇ 2500 ਰੁਪਏ ਮਹੀਨਾ ਪੈਨਸ਼ਨ ਦੇਵੇ।
ਸਿੰਗਾਪੁਰ ਦੇ PM ਨੇ ਸਿਲਾਟ ਰੋਡ ’ਤੇ ਗੁਰਦੁਆਰੇ ਦਾ ਕੀਤਾ ਉਦਘਾਟਨ
ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਐੱਚ. ਲੂੰਗ ਨੇ ਦਸਤਾਰ ਸਜਾ ਕੇ ਸਿੰਗਾਪੁਰ ਦੇ ਸਿਲਾਟ ਰੋਡ ’ਤੇ ਗੁਰਦੁਆਰੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸੰਗਤ ਨੂੰ ‘ਸਤਿ ਸ੍ਰੀ ਅਕਾਲ’ ਆਖ ਕੇ ਵਧਾਈ ਦਿੱਤੀ। ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਐਚ.ਲੂੰਗ ਵੱਲੋਂ ਦਸਤਾਰ ਸਜ਼ਾ ਕੇ ਸਿੱਖ ਪਹਿਰਾਵੇ ਵਿੱਚ ’ਤੇ ਗੁਰਦੁਆਰੇ ਦਾ ਉਦਘਾਟਨ ਕੀਤਾ। ਇਸ ਮੌਕੇ ਸੰਗਤਾਂ ਨੂੰ ਨੂੰ ‘ਸਤਿ ਸ੍ਰੀ ਅਕਾਲ’ ਆਖ ਕੇ ਵਧਾਈ ਦੇਣ ਦੀ ਵੀਡੀਓ ਨੇ ਸੋਸ਼ਲ ਮੀਡੀਆ ਪਲੈਟਫਾਰਮ ਉੱਤੇ ਧਮਾਲ ਪਾ ਰੱਖੀ ਹੈ। ਉਨ੍ਹਾਂ ਨੇ ਸਫੈਦ ਦਸਤਾਰ ਸਜਾਈ ਤੇ ਕਾਲਾ ਮਾਸਕ ਲਾਇਆ ਹੋਇਆ ਸੀ।
ਪਰਮਿੰਦਰ ਸਿੰਘ ਦੁਆਰਾ ਟਵਿੱਟਰ ‘ਤੇ ਸਾਂਝੇ ਕੀਤੇ ਗਏ ਇਸ ਸਮਾਗਮ ਦੀ ਝਲਕ ਵਿੱਚ ਲੀ ਐਚ. ਲੂੰਗ ਦਸਤਾਰ ਬੰਨ੍ਹ ਕੇ ਅਤੇ ਮਹਿਮਾਨਾਂ ਨੂੰ ਵਧਾਈ ਦਿੰਦੇ ਦਿਖਾਈ ਦੇ ਰਹੇ ਹਨ।
Singapore Prime Minister, @leehsienloong inaugurated a newly renovated Gurudwara wearing an immaculate turban and greeting everyone with a perfect Sat Sri Akaal! 🙏 pic.twitter.com/fFk36V6Av0
— Parminder Singh (@parrysingh) July 4, 2021
ਇਸ ਕਲਿੱਪ ਨੂੰ ਸ਼ੇਅਰ ਕਰਦਿਆਂ ਲਿਖਿਆ ਕਿ “ਸਿੰਗਾਪੁਰ ਦੇ ਪ੍ਰਧਾਨਮੰਤਰੀ, @lehisienloong ਨੇ ਇੱਕ ਨਵੇਂ ਮੁਰੰਮਤ ਕੀਤੇ ਗੁਰੂਘਰ ਦਾ ਉਦਘਾਟਨ ਕੀਤਾ ਜੋ ਇੱਕ ਪਗੜੀ ਬੰਨ੍ਹੇ ਹੋਏ ਹਨ ਅਤੇ ਸਾਰਿਆਂ ਨੂੰ ਇੱਕ ਸੰਪੂਰਨ ਸਤਿ ਸ੍ਰੀ ਅਕਾਲ ਨਾਲ ਬੁਲਾਉਂਦੇ ਹਨ।
Delighted to attend the inauguration of Silat Road Sikh Temple today after a prolonged renovation during the pandemic. Congratulations to the Sikh community on this momentous occasion! – LHL https://t.co/jH6Bkowe21 pic.twitter.com/XLQHatFeeE
— leehsienloong (@leehsienloong) July 3, 2021
ਪ੍ਰਧਾਨ ਮੰਤਰੀ ਨੇ ਖੁਦ ਆਪਣੇ ਟਵਿੱਟਰ ਅਕਾਉਂਟ ਉੱਤੇ ਇਸ ਉਦਘਾਟਨ ਸਮਾਰੋਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆ ਅਤੇ ਇਸ ‘ਤੇ ਮਾਣ ਮਹਿਸੂਸ ਕੀਤਾ।
ਸੁਪਰੀਮ ਕੋਰਟ ਦੀ ਰੋਕ ਦੇ ਬਾਵਜੂਦ ‘ਪਰਲ ਕੰਪਨੀ’ ਦੀਆਂ ਜਾਇਦਾਦਾਂ ਵੇਚੀਆਂ ਜਾ ਰਹੀਆਂ : ਕੁਲਤਾਰ ਸਿੰਘ ਸੰਧਵਾਂ
ਪੰਜਾਬ ਦੇ ਲੋਕਾਂ ਨੂੰ ਲੁੱਟਣ ਵਾਲੀ ‘ਪਰਲ ਕੰਪਨੀ’ ਦੇ ਪ੍ਰਬੰਧਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਬਚਾਅ ਕਰ ਰਹੇ ਹਨ
ਪਰਲ ਕੰਪਨੀ ਦੀ ਲੁਧਿਆਣਾ ਵਿਚਲੀ 400 ਏਕੜ ਜ਼ਮੀਨ ਵਿਚੋਂ ਕੁੱਝ ਜ਼ਮੀਨ ਉਚ ਅਫ਼ਸਰਾਂ ਅਤੇ ਰਾਜਨੀਤਿਕ ਆਗੂਆਂ ਨੇ ਵੇਚੀ
ਪਰਲ ਕੰਪਨੀ ਵੱਲੋਂ ਲੋਕਾਂ ਦੇ ਲੁੱਟੇ ਦੇ ਪੈਸਿਆਂ ਨਾਲ ‘ਵਿਸ਼ਵ ਕਬੱਡੀ ਕੱਪ’ ਕਰਾਉਣ ਵਾਲਾ ਸੁਖਬੀਰ ਬਾਦਲ ਪੈਸੇ ਵਾਪਸ ਕਰਵਾਏ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਵੱਲੋਂ ‘ਪਰਲ ਕੰਪਨੀ’ ਦੀਆਂ ਜਾਇਦਾਦਾਂ ਖ਼ਰੀਦਣ ਤੇ ਵੇਚਣ ਸੰਬੰਧੀ ਲਾਈ ਰੋਕ (ਸਟੇਅ) ਦੇ ਬਾਵਜੂਦ ਲੁਧਿਆਣਾ ਦੀ ਸਾਇਕਲ ਵੈਲੀ ਨੇੜਲੀ ਜ਼ਮੀਨ ਰਾਜਨੀਤਿਕ ਆਗੂਆਂ ਅਤੇ ਉਚ ਅਧਿਕਾਰੀਆਂ ਵੱਲੋਂ ਵੇਚੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲੁੱਟਣ ਵਾਲੀ ‘ਪਰਲ ਕੰਪਨੀ’ ਦੇ ਪ੍ਰਬੰਧਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੀ ਤਰਾਂ ਹੀ ਬਚਾਅ ਕਰ ਰਹੇ ਹਨ, ਜਿਸ ਕੰਪਨੀ ਨੇ ਪੰਜਾਬ ਦੇ 30 ਲੱਖ ਪਰਿਵਾਰਾਂ ਦੇ ਕਰੋੜਾਂ ਰੁਪਏ ਲੁੱਟ ਲਏ ਹਨ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਰਲ ਕੰਪਨੀ ਦੇ ਮੁੱਖ ਪ੍ਰਬੰਧਕ ਨਿਰਮਲ ਸਿੰਘ ਭੰਗੂ ਅਤੇ ਹੋਰਨਾਂ ਨੇ ਪੰਜਾਬ ਦੇ ਹਰ ਘਰ ਤੋਂ ਪੈਸਿਆਂ ਦਾ ਨਿਵੇਸ਼ ਆਪਣੀ ਕੰਪਨੀ ਵਿੱਚ ਕਰਵਾਇਆ ਸੀ ਅਤੇ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਜ਼ਮੀਨਾਂ ਖ਼ਰੀਦੀਆਂ ਸਨ, ਪਰ ਪਰਲ ਪ੍ਰਬੰਧਕਾਂ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਵਾਪਸ ਨਹੀਂ ਕੀਤੇ। ਉਨਾਂ ਦੋਸ਼ ਲਾਇਆ ਕਿ ਨਾ ਤਾਂ ਬਾਦਲ ਸਰਕਾਰ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ ਕੋਈ ਕਦਮ ਚੁੱਕਿਆ ਹੈ, ਸਗੋਂ ਨਿਰਮਲ ਸਿੰਘ ਭੰਗੂ ਨੂੰ ਜੇਲ ਭੇਜਣ ਦੀ ਥਾਂਵੇਂ ਡਾਕਟਰੀ ਇਲਾਜ ਦੇ ਨਾਂਅ ‘ਤੇ ਅਲੀਸ਼ਾਨ ਹਸਪਤਾਲਾਂ ਵਿੱਚ ਸੁਰੱਖਿਆ ਦੇ ਕੇ ਰੱਖਿਆ ਹੈ। ਸੰਧਵਾਂ ਨੇ ਸੁਖਬੀਰ ਬਾਦਲ ‘ਤੇ ਸ਼ਬਦੀ ਹੱਲਾ ਬੋਲਦਿਆਂ ਕਿਹਾ ਕਿ ਪਰਲ ਕੰਪਨੀ ਵੱਲੋਂ ਲੋਕਾਂ ਦੇ ਲੁੱਟੇ ਦੇ ਪੈਸਿਆਂ ਨਾਲ ‘ਵਿਸ਼ਵ ਕਬੱਡੀ ਕੱਪ’ ਕਰਾਉਣ ਵਾਲਾ 30 ਲੱਖ ਪਰਿਵਾਰਾਂ ਦੇ ਕਰੋੜਾਂ ਰੁਪਏ ਵਾਪਸ ਕਰਵਾਏ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ 2016 ਦੇ ਹੁੱਕਮਾਂ ਅਨੁਸਾਰ ਪਰਲ ਕੰਪਨੀ ਦੀਆਂ ਜਾਇਦਾਦਾਂ ਵੇਚਣ ਤੇ ਖ਼ਰੀਦਣ ‘ਤੇ ਰੋਕ ਲਾ ਦਿੱਤੀ ਸੀ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਲਈ ਜਸਟਿਸ ਲੋਢਾ ਕਮੇਟੀ ਦਾ ਗਠਨ ਕੀਤਾ ਸੀ। ਉਨਾਂ ਦੱਸਿਆ ਕਿ ਅਦਾਲਤੀ ਰੋਕਾਂ ਦੇ ਬਾਵਜੂਦ ਪਰਲ ਕੰਪਨੀ ਦੀ ਲੁਧਿਆਣਾ ਵਿਚਲੀ 10 ਹਜ਼ਾਰ ਕਰੋੜ ਰੁਪਏ ਵਾਲੀ 400 ਏਕੜ ਜ਼ਮੀਨ ਵਿਚੋਂ ਕੁੱਝ ਜ਼ਮੀਨ ਨੂੰ ਉਚ ਅਫ਼ਸਰਾਂ ਅਤੇ ਰਾਜਨੀਤਿਕ ਆਗੂਆਂ ਦੀ ਮਿਲੀਭੁਗਤ ਨਾਲ ਵੇਚ ਦਿੱਤਾ ਗਿਆ ਹੈ। ਐਨਾਂ ਹੀ ਨਹੀਂ ਸਗੋਂ ਪਹਿਲਾਂ ਇਸ ਜ਼ਮੀਨ ਵਿਚੋਂ ਮਿੱਟੀ ਅਤੇ ਰੇਤ ਵੇਚਿਆ ਗਿਆ ਅਤੇ ਹੁਣ ਉਥੇ ਖੇਤੀਬਾੜੀ ਕੀਤੀ ਜਾ ਰਹੀ ਹੈ। ਸੰਧਵਾਂ ਨੇ ਦੋਸ਼ ਲਾਇਆ ਕਿ ਇਸ ਜ਼ਮੀਨ ‘ਤੇ ਹੋ ਰਹੀ ਖੇਤੀਬਾੜੀ ਦੀ ਕਮਾਈ ਅਤੇ ਰੇਤ ਤੇ ਮਿੱਟੀ ਵੇਚਣ ਦੀ ਕਮਾਈ ਨਾ ਤਾਂ ਕੰਪਨੀ ਕੋਲ ਗਈ, ਨਾ ਲੋਕਾਂ ਕੋਲ ਅਤੇ ਨਾ ਹੀ ਸੇਬੀ ਦੇ ਖਾਤੇ ‘ਚ ਜਮਾਂ ਕਰਾਈ ਗਈ। ਵਿਧਾਇਕ ਸੰਧਵਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਰਲ ਕੰਪਨੀ ਦੀਆਂ ਜਾਇਦਾਦਾਂ ਵੇਚਣੀਆਂ ਬੰਦ ਕੀਤੀਆਂ ਜਾਣ, ਨਹੀਂ ਤਾਂ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਖ਼ਿਲਾਫ਼ ਪੰਜਾਬ ਵਿੱਚ ਧਰਨੇ ਪ੍ਰਦਰਸ਼ਨ ਕਰੇਗੀ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸਰਕਾਰ ਖ਼ਿਲਾਫ਼ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ।
ਸਿੱਖ ਵਿਦਵਾਨ ਡਾ. ਦਰਸ਼ਨ ਸਿੰਘ ਤਾਤਲਾ ਦੇ ਅਕਾਲ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ : ਦੇਸ਼ ਵਿਦੇਸ਼ ਵਿਚ ਸਿੱਖਾਂ ਦੇ ਪ੍ਰਵਾਸ ਅਤੇ ਇਤਿਹਾਸ ਬਾਰੇ ਨਿੱਠ ਕੇ ਕੰਮ ਕਰਨ ਵਾਲੇ ਇੰਗਲੈਂਡ ਵਾਸੀ ਉੱਘੇ ਵਿਦਵਾਨ ਡਾ. ਦਰਸ਼ਨ ਸਿੰਘ ਤਾਤਲਾ (74) ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਦਰਸ਼ਨ ਸਿੰਘ ਤਾਤਲਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਰਕੇ ਇੰਗਲੈਂਡ ਵਿਖੇ ਅਕਾਲ ਚਲਾਣਾ ਕਰ ਗਏ ਸਨ। ਬੀਬੀ ਜਗੀਰ ਕੌਰ ਨੇ ਡਾ. ਦਰਸ਼ਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਸਾਹਿਤ ਵਿਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਦੱਸਣਯੋਗ ਹੈ ਕਿ ਡਾ. ਦਰਸ਼ਨ ਸਿੰਘ ਤਾਤਲਾ ਨੇ ਡੇਢ ਦਰਜ਼ਨ ਤੋਂ ਵੱਧ ਕਿਤਾਬਾਂ ਲਿਖੀਆਂ ਅਤੇ ਕਈ ਪੁਸਤਕਾਂ ਦਾ ਸੰਪਾਦਨ ਕੀਤਾ। ਉਨ੍ਹਾਂ ਨੇ ਸਿੱਖਾਂ ਦੇ ਪ੍ਰਵਾਸ ਨੂੰ ਲੈ ਕੇ ਇਤਿਹਾਸਕ ਲਿਖਣ ਕਾਰਜ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਡਾ. ਤਾਤਲਾ ਨੂੰ ਪੰਥਕ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ (ਪਟਿਆਲਾ) ਵਿਖੇ ਸ਼ੁਰੂ ਕੀਤੇ ਜਾਣ ਵਾਲੇ ਸਿੱਖ ਆਰਕਾਈਵਜ਼ ਪ੍ਰਾਜੈਕਟ ਦੀ ਜ਼ੁੰਮੇਵਾਰੀ ਸੌਂਪੀ ਸੀ। ਇਸ ਪ੍ਰਾਜੈਕਟ ਲਈ ਤਜ਼ਰਬੇਕਾਰ ਅਤੇ ਮਾਹਿਰ ਵਿਦਵਾਨ ਵਜੋਂ ਡਾ. ਤਾਤਲਾ ਦੀਆਂ ਸੇਵਾਵਾਂ ਲੈ ਕੇ ਅੰਤਿਮ ਰੂਪ-ਰੇਖਾ ਤਿਆਰ ਕੀਤੀ ਜਾ ਚੁੱਕੀ ਸੀ ਅਤੇ ਜਲਦ ਹੀ ਇਸ ਬਾਰੇ ਕਾਰਜ ਸ਼ੁਰੂ ਕੀਤਾ ਜਾਣਾ ਸੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਡਾ. ਦਰਸ਼ਨ ਸਿੰਘ ਤਾਤਲਾ ਦਾ ਅਚਾਨਕ ਅਕਾਲ ਚਲਾਣਾ ਸਿੱਖ ਸਮਾਜ ਲਈ ਇਕ ਵੱਡਾ ਘਾਟਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਟੌਹੜਾ ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਸਿੱਖ ਆਰਕਾਈਵਜ਼ ਪ੍ਰਾਜੈਕਟ ਸਬੰਧੀ ਸਬ-ਕਮੇਟੀ ਦੇ ਮੈਂਬਰ ਡਾ. ਬਲਕਾਰ ਸਿੰਘ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਵੀ ਡਾ. ਤਾਤਲਾ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਤਰਬੂਜ਼ ਖਾਣ ਦੇ ਫਾਇਦੇ ਦੇ ਨਾਲ-ਨਾਲ ਨੁਕਸਾਨ ਵੀ ਹਨ, ਆਓ ਜਾਣਦੇ ਹਾਂ ਇਸਦੇ ਸਾਇਡ ਇਫੈਕਟ
ਤਰਬੂਜ਼ ਜੋ ਕਿ ਗਰਮੀਆਂ ਦਾ ਫਲ ਹੈ। ਇਸ ਦੀ ਵਰਤੋਂ ਬਹੁਤ ਸਾਰੇ ਲੋਕ ਕਰਦੇ ਹਨ।ਇਸ ‘ਚ ਕਰੀਬ 82 ਫੀਸਦੀ ਪਾਣੀ ਹੁੰਦਾ ਹੈ। ਅਜਿਹੇ ‘ਚ ਤਰਬੂਜ਼ ਦੀ ਵਰਤੋਂ ਕਰਨ ਨਾਲ ਸਰੀਰ ‘ਚ ਪਾਣੀ ਦੀ ਕਮੀ ਪੂਰੀ ਹੋਣ ਦੇ ਨਾਲ-ਨਾਲ ਡੀਹਾਈਡੇ੍ਰਸ਼ਨ ਤੋਂ ਬਚਾਅ ਰਹਿੰਦਾ ਹੈ। ਇਸ ‘ਚ ਵਿਟਾਮਿਨ ਏ, ਬੀ6, ਸੀ, ਕੈਲਸ਼ੀਅਮ, ਪੋਟਾਸ਼ੀਅਮ, ਲਾਈਕੋਪੀਨ ਆਦਿ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸਦੇ ਸੇਵਨ ਨਾਲ ਸਿਹਤ ਦਰੁਸਤ ਰੱਖਣ ‘ਚ ਮੱਦਦ ਮਿਲਦੀ ਹੈ। ਪਰ ਜਿਵੇਂ ਕਿ ਸਾਰੇ ਜਾਣਦੇ ਹਨ ਕਿ ਕਿਸੇ ਵੀ ਚੀਜ਼ ਦਾ ਲੋੜ ਤੋਂ ਜ਼ਿਆਦਾ ਸੇਵਨ ਫਾਇਦੇ ਦੀ ਥਾਂ ਨੁਕਸਾਨ ਪਹੁੰਚਾਉਣ ਦਾ ਕੰਮ ਕਰਦਾ ਹੈ। ਅੱਜ ਅਸੀਂ ਤੁਹਾਨੂੰ ਤਰਬੂਜ਼ ਖਾਣ ਦੇ ਫਾਇਦੇ ਨਹੀਂ ਸਗੋਂ ਇਸਦਾ ਅਧਿਕ ਮਾਤਰਾ ‘ਚ ਸੇਵਨ ਕਰਨ ਨਾਲ ਹੋਣ ਵਾਲੇ ਨੁਕਸਾਨ ਦੇ ਬਾਰੇ ‘ਚ ਦੱਸਦੇ ਹਾਂ…
ਤਰਬੂਜ ‘ਚ ਪਾਣੀ ਦੇ ਨਾਲ ਪੋਟਾਸ਼ੀਅਮ ਵਿਚ ਵੀ ਭਰਪੂਰ ਹੁੰਦਾ ਹੈ। ਇਸ ਸਥਿਤੀ ਵਿੱਚ, ਇਹ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਸਹਾਇਤਾ ਕਰਦਾ ਹੈ। ਇਸ ਤੋਂ ਇਲਾਵਾ ਇਸ ਦਾ ਸੇਵਨ ਹੱਡੀਆਂ ਨੂੰ ਵੀ ਮਜ਼ਬੂਤ ਕਰਦਾ ਹੈ। ਪਰ ਇਸਦੇ ਉਲਟ, ਵੱਡੀ ਮਾਤਰਾ ਵਿੱਚ ਤਰਬੂਜ ਦਾ ਸੇਵਨ ਕਰਨ ਨਾਲ ਦਿਲ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦੇ ਕਾਰਨ, ਦਿਲ ਦੀ ਧੜਕਣ ਅਨਿਯਮਿਤ ਹੋ ਸਕਦੀ ਹੈ ।
ਤਰਬੂਜ ਵਿੱਚ ਪਾਣੀ ਅਤੇ ਖੁਰਾਕ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ। ਅਜਿਹੀ ਸਥਿਤੀ ਵਿਚ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦੇ ਕਾਰਨ, ਦਸਤ, ਪੇਟ ਫੁੱਲਣਾ, ਫੁੱਲਣਾ, ਐਸਿਿਡਟੀ ਆਦਿ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਮਾਹਰਾਂ ਦੇ ਅਨੁਸਾਰ, ਤਰਬੂਜ ਵਿੱਚ ਮੌਜੂਦ ਸੌਰਬਿਟੋਲ (ਇੱਕ ਕਿਸਮ ਦਾ ਸ਼ੂਗਰ ਮਿਸ਼ਰਣ) ਐਸਿਿਡਟੀ, ਪੇਟ ਵਿੱਚ ਦਸਤ ਦੀ ਸਮੱਸਿਆ ਦਾ ਕਾਰਨ ਹੈ
ਓਵਰ ਹਾਈਡਰੇਸਨ ਨੂੰ ਪਾਣੀ ਦਾ ਨਸ਼ਾ ਜਾਂ ਪਾਣੀ ਦੀ ਜ਼ਹਿਰ ਵੀ ਕਿਹਾ ਜਾਂਦਾ ਹੈ। ਇਸ ਵਿਚ, ਵਿਅਕਤੀ ਦੇ ਸਰੀਰ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ ਅਤੇ ਸੋਡੀਅਮ ਦਾ ਪੱਧਰ ਘੱਟ ਜਾਂਦਾ ਹੈ। ਤਰਬੂਜ ਵਿਚ ਲਗਭਗ 92 ਪ੍ਰਤੀਸ਼ਤ ਪਾਣੀ ਹੁੰਦਾ ਹੈ। ਮਾਹਰਾਂ ਦੇ ਅਨੁਸਾਰ, ਜੇਕਰ ਸਰੀਰ ਵਿੱਚ ਪਾਣੀ ਦੀ ਮਾਤਰਾ ਨੂੰ ਕੰਟਰੋਲ ਨਾ ਕੀਤਾ ਗਿਆ ਤਾਂ ਖੂਨ ਦੀ ਮਾਤਰਾ ਵਧਣ ਦੀ ਸਮੱਸਿਆ ਹੋ ਸਕਦੀ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ’ਚ ਵਫ਼ਦ ਨੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈਜਾਣ ਦਾ ਮਾਮਲਾ
ਅੰਮ੍ਰਿਤਸਰ : ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪਰਿਵਾਰ ਦੇ ਘਰ ਵਿੱਚੋਂ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜਬਰੀ ਚੁੱਕ ਕੇ ਲੈ ਜਾਣ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਬੀਤੀ 2 ਜੂਨ ਨੂੰ ਅਖੌਤੀ ਸਤਿਕਾਰ ਕਮੇਟੀ ਦੇ 15-20 ਮੈਂਬਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪਰਿਵਾਰ ਦੇ ਘਰ ਜਬਰੀ ਦਾਖ਼ਲ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਨਾਲ ਲੈ ਗਏ। ਉਨ੍ਹਾਂ ਕਿਹਾ ਕਿ ਇਹ ਪਾਵਨ ਸਰੂਪ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਨਾ ਹੀ ਗੁਰਦੁਆਰਾ ਰਾਮਸਰ ਸਾਹਿਬ ਪਹੁੰਚਾਇਆ ਗਿਆ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਿਲੀ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਕਰਵਾਈ ਗਈ, ਜਿਸ ਵਿਚ ਇਹ ਤੱਥ ਸਾਹਮਣੇ ਆਏ ਕਿ ਪਰਿਵਾਰ ਗੁਰਸਿੱਖ ਹੈ ਅਤੇ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਖੌਤੀ ਸਤਿਕਾਰ ਕਮੇਟੀ ਦੇ ਆਗੂ ਤੇਜਬੀਰ ਸਿੰਘ ਨੂੰ ਪੁੱਛਣ ’ਤੇ ਉਸ ਨੇ ਦੱਸਿਆ ਕਿ ਉਹ ਰਣਜੀਤ ਐਵੀਨਿਊ ਥਾਣੇ ਦੇ ਐਸਐਚਓ ਸ੍ਰੀ ਰਾਬਨ ਹੰਸ ਦੀ ਸਹਿਮਤੀ ਨਾਲ ਉਕਤ ਘਰ ਵਿਚ ਦਾਖ਼ਲ ਹੋਏ ਸਨ। ਬੀਬੀ ਕਿਰਨਜੋਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਕਮਿਸ਼ਨਰ ਨੂੰ ਤੇਜਬੀਰ ਸਿੰਘ, ਉਸ ਦੇ ਸਾਥੀਆਂ ਅਤੇ ਸਹਿਯੋਗੀ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਕਰਨ ਲਈ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ। ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਪੁਲਿਸ ਕਮਿਸ਼ਨਰ ਕੋਲ ਇਤਰਾਜ਼ ਜਤਾਇਆ ਕਿ ਅਖੌਤੀ ਸਤਿਕਾਰ ਕਮੇਟੀ ’ਤੇ ਕਾਰਵਾਈ ਕਰਨ ਦੀ ਬਜਾਏ ਵੱਖੋ-ਵੱਖ ਪੁਲਿਸ ਕਰਮੀ ਉਨ੍ਹਾਂ ਨੂੰ ਸਿੱਖ ਰਹਿਤ ਮਰਯਾਦਾ ਦਾ ਪਾਠ ਪੜ੍ਹਾਉਂਦੇ ਰਹੇ।
ਉਨ੍ਹਾਂ ਮੰਗ ਕੀਤੀ ਕਿ ਪੁਲਿਸ ਦੀ ਕਥਿਤ ਮਿਲੀ ਭੁਗਤ ਨਾਲ ਅਖੌਤੀ ਸਤਿਕਾਰ ਕਮੇਟੀਆਂ ਦਾ ਸਿੱਖਾਂ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕਣ ਦੇ ਮਾਮਲਿਆਂ ’ਤੇ ਰੋਕ ਲੱਗਣੀ ਚਾਹੀਦੀ ਹੈ ਅਤੇ ਪੁਲਿਸ ਦਾ ਧਾਰਮਿਕ ਖੇਤਰ ਵਿਚ ਦਖ਼ਲ ਤੁਰੰਤ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਪਤਾ ਪਾਵਨ ਸਰੂਪ ਪਰਿਵਾਰ ਨੂੰ ਵਾਪਸ ਦਿਵਾਇਆ ਜਾਵੇ ਅਤੇ ਦੋਸ਼ੀਆਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੇ ਨਾਲ ਸ. ਪ੍ਰਿਤਪਾਲ ਸਿੰਘ, ਸ. ਨਰਿੰਦਰ ਸਿੰਘ, ਸ. ਪਲਵਿੰਦਰ ਸਿੰਘ, ਸ. ਸੁਰਿੰਦਰ ਸਿੰਘ, ਸ. ਪਰਉਪਕਾਰ ਸਿੰਘ, ਸ. ਗੁਰਬਖ਼ਸ਼ ਸਿੰਘ ਬੇਦੀ, ਸ. ਸੁਰਿੰਦਰ ਸਿੰਘ ਕਿਤਾਬਾਂ ਵਾਲੇ, ਸ. ਹਰਸ਼ਰਨ ਸਿੰਘ, ਸ. ਨਰਿੰਦਰਪਾਲ ਸਿੰਘ ਤੇ ਬੀਬੀ ਅਰਸ਼ਦੀਪ ਕੌਰ ਸ਼ਾਮਲ ਸਨ।
ਦਿੱਲੀ ਸਰਕਾਰ ਨੇ ਕੋਵਿਡ ਪੀੜਿਤ ਪਰਿਵਾਰਾਂ ਲਈ ਸ਼ੁਰੂ ਕੀਤੀ ਵਿੱਤੀ ਸਹਾਇਤਾ ਯੋਜਨਾ
ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਵਿਡ – 19 ਨਾਲ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਮੰਗਲਵਾਰ ਨੂੰ ਇੱਕ ਸਮਾਜਿਕ ਸੁਰੱਖਿਆ ਯੋਜਨਾ ਅਤੇ ਇੱਕ ਪੋਰਟਲ ਦੀ ਸ਼ੁਰੂਆਤ ਕੀਤੀ। ‘ਮੁੱਖ ਮੰਤਰੀ ਕੋਵਿਡ – 19 ਪਰਿਵਾਰ ਆਰਥਿਕ ਸਹਾਇਤਾ ਯੋਜਨਾ’ ਦੇ ਤਹਿਤ ਕੋਵਿਡ – 19 ਨਾਲ ਆਪਣੇ ਪਰਿਵਾਰ ਨੂੰ ਗੁਆਉਣ ਵਾਲੇ ਹਰ ਇੱਕ ਪਰਿਵਾਰ ਨੂੰ 50,000 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਵਿਅਕਤੀ ਪਰਿਵਾਰ ‘ਚ ਇੱਕਮਾਤਰ ਕਮਾਉਣ ਵਾਲਾ ਸੀ ਤਾਂ ਉਸ ਦੇ ਪਰਿਵਾਰ ਨੂੰ ਮਾਸਿਕ 2,500 ਰੁਪਏ ਪੈਨਸ਼ਨ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਨੇ ਕੋਰੋਨਾ ਵਾਇਰਸ ਸੰਕਰਮਣ ਦੀਆਂ 4 ਲਹਿਰਾਂ ਦਾ ਸਾਹਮਣਾ ਕੀਤਾ ਹੈ। ਚੌਥੀ ਲਹਿਰ ਨੇ ਲਗਭਗ ਹਰ ਪਰਿਵਾਰ ਨੂੰ ਪ੍ਰਭਾਵਿਤ ਕੀਤਾ ਅਤੇ ਕਈ ਲੋਕਾਂ ਦੀ ਜਾਨ ਲਈ। ਉਨ੍ਹਾਂ ਕਿਹਾ,”ਕਈ ਬੱਚੇ ਅਨਾਥ ਹੋਏ। ਕਈ ਪਰਿਵਾਰਾਂ ਨੇ ਘਰ ਦਾ ਇਕਮਾਤਰ ਕਮਾਊ ਮੈਂਬਰ ਗੁਆ ਦਿੱਤਾ। ਅਜਿਹੀ ਸਥਿਤੀ ‘ਚ ਇਕ ਜ਼ਿੰਮੇਵਾਰ ਸਰਕਾਰ ਹੋਣ ਦੇ ਨਾਤੇ ਅਸੀਂ ਇਸ ਯੋਜਨਾ ਦੀ ਸੰਕਲਪਣਾ ਕੀਤੀ।”
ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਅਸੀਂ ਇਹ ਇੰਤਜ਼ਾਰ ਨਹੀਂ ਕਰਾਂਗੇ ਕਿ ਕੌਣ-ਕੌਣ ਆਨਲਾਈਨ ਅਪਲਾਈ ਕਰ ਰਿਹਾ ਹੈ ਸਗੋਂ ਅਸੀਂ ਉਨ੍ਹਾਂ ਦੇ ਘਰਾਂ ਤੱਕ ਖ਼ੁਦ ਜਾਵਾਂਗੇ ਅਤੇ ਲੋਕਾਂ ਦੀ ਮਦਦ ਕਰਾਂਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਜੋ ਲੋਕ ਇਸ ਕੰਮ ਲਈ ਪੀੜਤਾਂ ਦੇ ਘਰ ਜਾਣਗੇ, ਉਹ ਕਾਗਜ਼ਾਂ ‘ਚ ਕਮੀਆਂ ਨਹੀਂ ਕੱਢਣਗੇ ਸਗੋਂ ਜੋ ਕਮੀ ਹੋਵੇਗੀ, ਉਸ ਨੂੰ ਪੂਰੀ ਕਰਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ ਅਤੇ ਫਾਰਮ ਭਰਵਾਉਣ ਤੋਂ ਲੈ ਕੇ ਸਾਰੇ ਪੈਸੇ ਪੀੜਤਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
कोरोना से प्रभावित परिवारों की मदद के लिए दिल्ली में आर्थिक सहायता योजना शुरु हो चुकी है, सरकार उन लोगों के घर जाकर आवेदन करने में उनकी मदद करेगी जिन्होंने अपने किसी परिजन को कोरोना की वजह से खोया है। अगर आप भी किसी ऐसे परिवार को जानते हैं तो आवेदन कराने में उनकी मदद ज़रुर करें। pic.twitter.com/UePj71a3E6
— Arvind Kejriwal (@ArvindKejriwal) July 6, 2021
ਹਿਮਾਚਲ ਪ੍ਰਦੇਸ਼ ਦੇ ਸਾਬਕਾ CM ਵੀਰਭੱਦਰ ਸਿੰਘ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖ਼ਲ
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਵੀਰਭੱਦਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਆਈਜੀਐਮਸੀ, ਸ਼ਿਮਲਾ ਵਿਖੇ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਪਖਰਤੀਆ ਨੇ ਕਿਹਾ ਕਿ 87 ਸਾਲਾ ਨੇਤਾ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਉਹ ਵੈਂਟੀਲੇਟਰ ‘ਤੇ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ ਪਰ ਸਥਿਰ ਹੈ। ਵੀਰਭੱਦਰ ਸਿੰਘ 23 ਅਪ੍ਰੈਲ ਤੋਂ ਆਈਜੀਐਮਸੀ ਵਿਖੇ ਇਲਾਜ ਅਧੀਨ ਹਨ। 13 ਅਪ੍ਰੈਲ ਨੂੰ ਕੋਵਿਡ -19 ਪੌਜ਼ਟਿਵ ਪਾਏ ਜਾਣ ‘ਤੇ ਉਨ੍ਹਾਂ ਨੂੰ ਮੁਹਾਲੀ ਦੇ ਮੈਕਸ ਹਸਪਤਾਲ ਲਿਜਾਇਆ ਗਿਆ ਸੀ।
ਪਰ ਸਿਹਤ ਠੀਕ ਹੋਣ ਤੋਂ ਬਾਅਦ, ਉਨ੍ਹਾਂ ਨੂੰ 23 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਫਿਰ ਸ਼ਿਮਲਾ ਪਹੁੰਚਣ ‘ਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਈ ਅਤੇ ਦੁਬਾਰਾ ਉਨ੍ਹਾਂ ਨੂੰ ਆਈਜੀਐਮਸੀ ਵਿੱਚ ਦਾਖਲ ਕਰਵਾਇਆ ਗਿਆ। 11 ਜੂਨ ਨੂੰ, ਉਨ੍ਹਾਂ ਦੀ ਰਿਪੋਰਟ ਫਿਰ ਤੋਂ ਕੋਰੋਨਾ ਪੌਜ਼ਟਿਵ ਆਈ। ਇਸ ਸਮੇਂ ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਪੂਰੀ ਨਜ਼ਰ ਰੱਖ ਰਹੇ ਹਨ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।
Russia ਦੇ 28 ਯਾਤਰੀਆਂ ਨੂੰ ਲੈ ਕੇ ਉੱਡੇ ਜਹਾਜ਼ ਦਾ ਟੁੱਟਿਆ ਸੰਪਰਕ
ਰੂਸ : ਰੂਸ ਦੇ ਬਹੁਤ ਦੂਰ ਪੂਰਬੀ ਖੇਤਰ ਕਾਮਚਟਕਾ ‘ਚ ਮੰਗਲਵਾਰ ਨੂੰ 28 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਬੇਪਤਾ ਹੋ ਗਿਆ । ਇਸ ਦੀ ਜਾਣਕਾਰੀ ਸਥਾਨਕ ਅਧਿਕਾਰੀ ਨੇ ਦਿੱਤੀ। ਸਥਾਨਕ ਆਪਾਤ ਸੇਵੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੈਟ੍ਰੋਪਾਵਲੋਵਿਅਸਕ – ਕਾਮਚਤਸਕੀ ਸ਼ਹਿਰ ਤੋਂ ਪਲਾਨਾ ਪਿੰਡ ਜਾ ਰਹੇ 22 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਲੈ ਕੇ ਜਾ ਰਿਹਾ ਏ. ਐੱਨ.-26 ਜਹਾਜ਼ ਲਾਪਤਾ ਹੋ ਗਿਆ। ਸਥਾਨਕ ਟ੍ਰਾਂਸਪੋਰਟ ਮੰਤਰਾਲਾ ਦੇ ਅਨੁਸਾਰ, ਇਹ ਜਹਾਜ਼ ਰਡਾਰ ਤੋਂ ਵੀ ਅਲੋਪ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬੇਪਤਾ ਜਹਾਜ਼ ਦੇ ਸੰਬੰਧ ‘ਚ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਖੋਜ ਅਭਿਆਨ ਚੱਲ ਰਹੀ ਹੈ।
ਕਿਹਾ ਜਾ ਰਿਹਾ ਹੈ ਕਿ ਜਹਾਜ਼ ਸ਼ਾਇਦ ਸਮੁੰਦਰ ਵਿਚ ਦੁਰਘਟਨਾਗ੍ਰਸਤ ਹੋ ਗਿਆ ਹੈ। ਖ਼ਬਰ ਅਨੁਸਾਰ ਦੱਸਿਆ ਕਿ ਯਾਤਰੀ ਜਹਾਜ਼ ਸਮੁੰਦਰ ਵਿਚ ਦੁਰਘਟਨਾਗ੍ਰਸਤ ਹੋ ਸਕਦਾ ਹੈ ਜਾਂ ਫਿਰ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੇ ਕਿ ਜਹਾਜ਼ ਪਲਾਨਾ ਸ਼ਹਿਰ ਕੋਲ ਇਕ ਕੋਲਾ ਖਾਨ ਨੇੜੇ ਡਿੱਗ ਗਿਆ ਹੈ ਪਰ ਪੱਕੇ ਤੌਰ ’ਤੇ ਅਜੇ ਕੁਝ ਨਹੀਂ ਕਿਹਾ ਜਾ ਰਿਹਾ ਹੈ। ਜਹਾਜ਼ ਦੁਰਘਟਨਾਵਾਂ ਲਈ ਬਦਨਾਮ ਰਹੇ ਰੂਸ ਨੇ ਹਾਲ ਹੀ ਦੇ ਸਾਲਾਂ ਵਿਚ ਆਪਣੇ ਹਵਾਈ ਆਵਾਜਾਈ ਸੁਰੱਖਿਆ ਰਿਕਾਰਡ ਵਿਚ ਸੁਧਾਰ ਕੀਤਾ ਹੈ ਪਰ ਇਕ ਵਾਰ ਫਿਰ ਤੋਂ ਰੂਸੀ ਜਹਾਜ਼ ਦੇ ਲਾਪਤਾ ਹੋਣ ਦੀ ਖਬਰ ਨੇ ਇਨ੍ਹਾਂ ਦਾਅਵਿਆਂ ਦੀ ਹਵਾ ਕੱਢ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ਾਂ ਦੇ ਰੱਖ-ਰਖਾਅ ਤੇ ਢਿੱਲੇ ਮਾਪਦੰਡਾਂ ਕਾਰਨ ਰੂਸ ’ਚ ਪਹਿਲਾਂ ਵੀ ਜਹਾਜ਼ ਹਾਦਸੇ ਹੁੰਦੇ ਰਹੇ ਹਨ, ਜਿਨ੍ਹਾਂ ਵਿਚ ਸੈਂਕੜੇ ਯਾਤਰੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ।















