Home Blog Page 2572

ਬਿਜਲੀ ਦੇ ਵੱਡੇ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ

0

ਫਸਲਾਂ ਬਚਾਉਣ ਅਤੇ ਘਰੇਲੂ ਖਪਤਕਾਰਾਂ ਨੂੰ ਰਾਹਤ ਦੇਣ ਲਈ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕੀਤੀ ਜਾਵੇਗੀ

ਮੁੱਖ ਮੰਤਰੀ ਵੱਲੋਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਕਮੇਟੀ ਦਾ ਗਠਨ, ਮੁਲਾਜ਼ਮਾਂ ਨੂੰ ਸੰਘਰਸ਼ ਖਤਮ ਕਰਨ ਦੀ ਅਪੀਲ

ਚੰਡੀਗੜ੍ਹ : ਤਾਪਮਾਨ ਵਧਣ ਦੇ ਮੱਦੇਨਜ਼ਰ ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂ ਜੋ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸਰਕਾਰੀ ਦਫਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ, ਵਿੱਚ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫੈਸਲਾ ਨਹੀਂ ਲਿਆ ਹੈ।

ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਪ੍ਰਦਰਸ਼ਨਕਾਰੀ ਮੁਲਾਜਡਮਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸੰਕਟ ਹੋਰ ਗਹਿਰਾ ਹੋ ਜਾਵੇਗਾ ਅਤੇ ਫੀਡਰਾਂ ਅਤੇ ਸਬ-ਸਟੇਸ਼ਨਾਂ ਦੀ ਓਵਰਲੋਡਿੰਗ ਕਾਰਨ ਬਿਜਲੀ ਵਿਚ ਨੁਕਸ ਪੈਣ ਦੀਆਂ ਸ਼ਿਕਾਇਤਾਂ ਨੂੰ ਤੇਜ਼ੀ ਨਾਲ ਨਿਪਟਾਇਆ ਨਹੀਂ ਜਾ ਰਿਹਾ। ਉਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਵਿਸ਼ੇਸ਼ ਸਕੱਤਰ ਵਿੱਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਜਿਵੇਂ ਕਿ ਕਰਮਚਾਰੀਆਂ ਦੇ ਐਨ.ਪੀ.ਐਸ.ਹਿੱਸੇ ਵਿੱਚ ਵਾਧਾ ਕਰਨਾ, ਉਤਪਾਦਨ ਭੱਤੇ ਨੂੰ ਬਹਾਲ ਕਰਨਾ ਆਦਿ ਨੂੰ ਪਹਿਲਾਂ ਹੀ ਮੰਨ ਲਿਆ ਜਾ ਚੁੱਕਾ ਹੈ ਅਤੇ ਸੂਬੇ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਵੱਲੋਂ ਛੇਵੇਂ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਖੇਤੀਬਾੜੀ ਅਤੇ ਉਦਯੋਗਾਂ ਦੇ ਨਾਲ ਆਪਣੇ ਘਰੇਲੂ ਖਪਤਕਾਰਾਂ ਜਿਹੜੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਔਖੇ ਸਮੇਂ ਵਿੱਚੋਂ ਲੰਘ ਰਹੇ ਹਨ, ਦੇ ਹਿੱਤ ਵਿੱਚ ਆਪਣਾ ਸੰਘਰਸ਼ ਵਾਪਸ ਲੈ ਲੈਣ। ਇਸ ਗੱਲ ਦਾ ਹਵਾਲਾ ਦਿੰਦਿਆਂ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਝੋਨਾ ਲਗਾਉਣ ਦਾ ਆਪਣਾ ਕੀਮਤੀ ਸਮਾਂ ਗੁਆ ਰਹੇ ਹਨ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਿਰਵਿਘਨ ਬਿਜਲੀ ਸਪਲਾਈ ਲਈ ਖੇਤੀਬਾੜੀ ਖੇਤਰ ਨੂੰ ਤਰਜੀਹ ਦੇਣ ਦੀ ਲੋੜ ਹੈ। ਉਨ੍ਹਾਂ ਸੂਬੇ ਦੇ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਸਬਸਿਡੀ ਉਤੇ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

ਕੋਰੋਨਾ ਸੰਕਰਮਣ ਨੂੰ ਰੋਕਣ ਲਈ ਕੇਂਦਰ ਨੇ ਇਨ੍ਹਾਂ 6 ਰਾਜਾਂ ‘ਚ ਭੇਜੀ ਆਪਣੀ ਟੀਮ

0

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕੋਰੋਨਾ ਸੰਕਰਮਣ ਦੀ ਰੋਕਥਾਮ ਲਈ 6 ਰਾਜਾਂ ‘ਚ ਆਪਣੀ ਟੀਮ ਭੇਜੀ ਹੈ। ਦੱਸ ਦਈਏ ਕਿ ਕੇਰਲ, ਅਰੁਣਾਚਲ, ਉੜੀਸਾ, ਮਣੀਪੁਰ , ਛੱਤੀਸਗੜ੍ਹ, ਤ੍ਰਿਪੁਰਾ ਜਿੱਥੇ ਸੰਕਰਮਣ ਦੇ ਮਾਮਲੇ ਵੱਧ ਰਹੇ ਹਨ, ਟੀਮ ਭੇਜੀ ਗਈ ਹੈ।

ਇਨ੍ਹਾਂ ਰਾਜਾਂ ‘ਚ 2 ਮੈਂਬਰੀ ਹਾਈ ਲੈਵਲ ਟੀਮ ਭੇਜੀ ਗਈ ਹੈ, ਜਿਸ ‘ਚ ਇੱਕ ਹੈਲਥ ਮਾਹਿਰ ਅਤੇ ਦੂਜਾ ਕਲੀਨਿਸ਼ਨ ਹੈ। ਇਹ ਟੀਮ ਤੁਰੰਤ ਰਵਾਨਾ ਕੀਤੀ ਗਈ ਹੈ ਜੋ ਇਨ੍ਹਾਂ ਰਾਜਾਂ ‘ਚ ਜਾ ਕੇ ਕੰਟੈਨਮੈਂਟ, ਟੈਸਟਿੰਗ ਨਿਗਰਾਨੀ ਰੱਖੇਗੀ। ਇਹ ਕੇਂਦਰੀ ਟੀਮ ਹਸਪਤਾਲ, ਬੈੱਡ, ਆਕਸੀਜਨ ਨੂੰ ਲੈ ਕੇ ਹਾਲਾਤਾਂ ‘ਤੇ ਆਪਣੇ ਸੁਝਾਅ ਦੇਵੇਗੀ ਅਤੇ ਰਿਪੋਰਟ ਹੈਲਥ ਮਿਨੀਸਟਰੀ ਨੂੰ ਭੇਜੇਗੀ।

ਬਿਨਾਂ ਦਿਲ ਦੇ ਪੂਰੇ 555 ਦਿਨ ਜਿਉਂਦਾ ਰਿਹੈ ਇਹ ਇਨਸਾਨ, ਜਾਣੋ ਇੰਜ ਹੋਇਆ ਸੰਭਵ

0

ਮਿਸ਼ੀਗਨ : ਹਰ ਇਨਸਾਨ ਦੇ ਅੰਦਰ ਇੱਕ ਦਿਲ ਹੁੰਦਾ ਹੈ ਜਿਸ ਦੀ ਧੜਕਨ ਸਾਨੂੰ ਜ਼ਿੰਦਾ ਹੋਣ ਦਾ ਅਹਿਸਾਸ ਦਿਵਾਉਂਦੀ ਹੈ। ਦਿਲ ਸਾਡੇ ਸਰੀਰ ਦੇ ਸਭ ਤੋਂ ਅਹਿਮ ਅੰਗਾਂ ‘ਚ ਹੁੰਦਾ ਹੈ। ਦਿਲ ਦੇ ਬਿਨਾਂ ਜਿਉਂਣਾ ਅਸੰਭਵ ਹੈ ਪਰ ਇਹ ਖ਼ਬਰ ਤੁਹਾਨੂੰ ਹੈਰਾਨ ਕਰ ਸਕਦੀ ਹੈ ਕਿ ਇੱਕ ਇਨਸਾਨ ਬਿਨਾਂ ਦਿਲ ਦੇ ਪੂਰੇ 555 ਦਿਨ ਜ਼ਿਉਂਦਾ ਰਿਹਾ। ਜੀ ਹਾਂ ਇਹ ਸੌ ਫੀਸਦੀ ਸੱਚੀ ਘਟਨਾ ਹੈ। ਸਟੇਨ ਲਾਰਕਿਨ ਨਾਮ ਦੇ ਸ਼ਖਸ ਦੇ ਨਾਲ ਅਜਿਹਾ ਹੀ ਹੋਇਆ। ਲਾਰਕਿਨ ਦਾ 25 ਸਾਲ ਤੋਂ ਪਹਿਲਾਂ ਦੇ ਜੀਵਨ ਦਾ ਅਨੁਭਵ ਦੂਸਰਿਆਂ ਤੋਂ ਅਲੱਗ ਹੈ। ਦਰਅਸਲ ਉਹ ਦਿਲ ਦੀ ਬਿਮਾਰੀ ਨਾਲ ਪੀੜਿਤ ਸਨ।

ਲਾਰਕਿਨ ਨੂੰ ਆਪਣਾ ਨਵਾਂ ਦਿਲ 2016 ਵਿੱਚ ਮਿਲਿਆ, ਪਰ ਇਸ ਤੋਂ ਪਹਿਲਾਂ ਉਸਨੇ ਇੱਕ ਦਾਨੀ ਦਾ ਉਡੀਕ ਕਰਦਿਆਂ ਸਿੰਕਆਰਕਾਡੀਆ ਡਿਵਾਈਸ, ਇੱਕ ਨਕਲੀ ਦਿਲ ਨੂੰ ਆਪਣੇ ਨਾਲ ਰੱਖਿਆ। ਦਰਅਸਲ, ਇਹ ਨਕਲੀ ਦਿਲ (Artificial Heart) ਨਾਲ ਸੰਭਵ ਹੋਇਆ ਸੀ। ਮਾਮਲਾ ਅਮਰੀਕਾ ਦੇ ਮਿਸ਼ੀਗਨ ਦਾ ਹੈ। ਖ਼ਬਰਾਂ ਅਨੁਸਾਰ, ਇੱਕ ‘ਨਕਲੀ ਦਿਲ’ ਵਰਗਾ ਕੰਮ ਕਰਦੀ ਡਿਵਾਈਸ ਨੂੰ ਸਟੈਨ ਲਾਰਕਿਨ ਦੀ ਪਿੱਠ ‘ਤੇ 555 ਦਿਨਾਂ ਲਈ ਬੰਨ੍ਹਿਆ ਗਿਆ ਸੀ। ਅਜਿਹਾ ਨਕਲੀ ਦਿਲ ਉਦੋਂ ਉਪਯੋਗੀ ਹੁੰਦਾ ਹੈ, ਜਦੋਂ ਜੀਵਨ ਬਚਾਉਣ ਦੇ ਉਪਕਰਣ ਦਿਲ ਦੇ ਮਰੀਜ਼ ਨੂੰ ਜ਼ਿੰਦਾ ਰੱਖਣ ਲਈ ਕਾਫ਼ੀ ਨਹੀਂ ਹੁੰਦਾ।

ਲਾਰਕਿਨ ਨੇ ਨਕਲੀ ਦਿਲ ਨੂੰ ਪ੍ਰਾਪਤ ਕਰਨ ਤੋਂ ਬਾਅਦ ਸਾਲ 2016 ਦੀ ਮਿਸ਼ੀਗਨ ਫ੍ਰੈਂਕਲ ਕਾਰਡੀਓਵੈਸਕੁਲਰ ਸੈਂਟਰ ਦੀ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਇਹ ਸਿੰਕਰਾਰਡੀਆ ਨਕਲੀ ਦਿਲ ਮੇਰੀ ਜ਼ਿੰਦਗੀ ਨੂੰ ਵਾਪਸ ਲੈ ਆਇਆ।” ਦੱਸ ਦਈਏ ਕਿ ਲਾਰਕਿਨ ਤੋਂ ਇਲਾਵਾ ਉਸ ਦਾ ਵੱਡਾ ਭਰਾ ਡੋਮਿਨਿਕ ਕਾਰਡੀਓਮਾਇਓਪੈਥੀ ਤੋਂ ਪੀੜਤ ਹੈ। ਇਹ ਦਿਲ ਦੀਆਂ ਮਾਸਪੇਸ਼ੀਆਂ ਦੀ ਇੱਕ ਪ੍ਰਾਪਤ ਕੀਤੀ ਜਾਂ ਖ਼ਾਨਦਾਨੀ ਬਿਮਾਰੀ ਹੈ, ਜਿਸ ਨਾਲ ਦਿਲ ਲਈ ਸਰੀਰ ਨੂੰ ਖੂਨ ਪਹੁੰਚਾਉਣਾ ਮੁਸ਼ਕਲ ਹੁੰਦਾ ਹੈ। ਇਸ ਨਾਲ ਦਿਲ ਦੀ ਧੜਕਣ ਨੂੰ ਰੁਕ ਸਕਦੀ ਹੈ।

‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ‘ਚ ਕੰਮ ਕਰਦੇ ਅਧਿਆਪਕਾਂ ਨੂੰ ਪਹਿਲਾਂ ਵਾਂਗ ਡਿਊਟੀ ਨਿਭਾਉਣ ਦੇ ਨਿਰਦੇਸ਼

0

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਅਤੇ ਤਰੱਕੀਆਂ ਦੇ ਬਾਵਜੂਦ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਵਿੱਚ ਬਤੌਰ ਜ਼ਿਲਾ ਕੋਆਰਡੀਨੇਟਰ, ਸਹਾਇਕ ਜ਼ਿਲਾ ਕੋਅਰਡੀਨੇਟਰ ਅਤੇ ਬਲਾਕ ਮਾਸਟਰ ਟ੍ਰੇਨਰ ਵਜੋਂ ਪਹਿਲਾਂ ਹੀ ਕੰਮ ਕਰਦੇ ਅਧਿਆਪਕਾਂ ਨੂੰ ਆਪਣੀਆਂ ਡਿਊਟੀਆਂ ਪਹਿਲਾਂ ਵਾਂਗ ਹੀ ਨਿਭਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਹੇਠ ਚੱਲ ਰਹੀਆਂ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫੈਸਲਾ ਲਿਆ ਗਿਆ ਹੈ।

ਬੁਲਾਰੇ ਅਨੁਸਾਰ ਇਸ ਪ੍ਰੋਜੈਕਟ ਵਿੱਚ ਕੰਮ ਕਰ ਰਹੇ ਕਈ ਜ਼ਿਲਾ ਕੋਆਰਡੀਨੇਟਰਾਂ, ਸਹਾਇਕ ਜ਼ਿਲਾ ਕੋਅਰਡੀਨੇਟਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਬਦਲੀਆਂ ਅਤੇ ਤਰੱਕੀਆਂ ਹੋ ਗਈਆਂ ਹਨ ਅਤੇ ਇਹ ਅਧਿਆਪਕ ਨਵੇਂ ਸਟੇਸ਼ਨਾਂ ’ਤੇ ਹਾਜ਼ਰ ਹੋ ਗਏ ਹਨ। ਇਨਾਂ ਅਧਿਆਪਕਾਂ ਨੂੰ ਪਹਿਲਾਂ ਵਾਂਗ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਵਿੱਚ ਆਪਣੀ ਡਿਊਟੀ ਕਰਦੇ ਰਹਿਣ ਲਈ ਕਿਹਾ ਗਿਆ ਹੈ।

ਬੁਲਾਰੇ ਅਨੁਸਾਰ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ‘ਪੜੋ ਪੰਜਾਬ, ਪੜਾਓ ਪੰਜਾਬ’ (ਪ੍ਰਾਇਮਰੀ) ਪ੍ਰੋਜੈਕਟ ਹੇਠ ਕੰਮ ਕਰਦੇ ਅਧਿਆਪਕਾਂ ਨੂੰ ਹਾਜ਼ਰ ਕਰਵਾਉਣ ਉਪਰੰਤ ਤਰੁੰਤ ਫਰਗ ਕਰਨ ਅਤੇ ਉਨਾਂ ਨੂੰ ‘ਪੜੋ ਪੰਜਾਬ, ਪੜਾਓ ਪੰਜਾਬ’ (ਪ੍ਰਾਇਮਰੀ) ਪ੍ਰੋਜੈਕਟ  ’ਤੇ ਡਿਊਟੀ ਲਈ ਹਾਜ਼ਰ ਹੋਣ ਲਈ ਆਖਣ। ਇਹ ਪ੍ਰੋਜੈਕਟ ਸਮੂਹ ਪ੍ਰਾਇਮਰੀ ਸਕੂਲਾ ਵਿੱਚ ਸਿੱਖਿਆ ਦੇ ਗੁਣਾਤਮਿਕ ਸੁਧਾਰ ਦੇ ਉਦੇਸ਼ ਲਈ ਚਲਾਇਆ ਜਾ ਰਿਹਾ ਹੈ।

ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ ਅਤੇ ਅਮਰਪਾਲ ਸਿੰਘ ਬੋਨੀ ਦੇ ਖਿਲਾਫ਼ ਬਿਆਸ ‘ਚ ਕੇਸ ਦਰਜ

0

ਅੰਮ੍ਰਿਤਸਰ : ਸੱਤਾਧਾਰੀ ਪਾਰਟੀ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਸ਼ਹਿ ‘ਤੇ ਬਿਆਸ ਦਰਿਆ ‘ਤੇ ਪੁੱਲ ਦੇ ਕੋਲ ਕਥਿਤ ਤੌਰ ‘ਤੇ ਗ਼ੈਰਕਾਨੂੰਨੀ ਮਾਈਨਿੰਗ ਹੋਣ ਦਾ ਇਲਜ਼ਾਮ ਲਗਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ ਅਤੇ ਅਮਰਪਾਲ ਸਿੰਘ ਬੋਨੀ ਦੇ ਖਿਲਾਫ ਧਾਰਾ – 269, 270, 188 ਅਤੇ 341 ਦੇ ਤਹਿਤ ਥਾਣਾ ਬਿਆਸ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਕੁਝ ਮੰਤਰੀਆਂ ਅਤੇ ਕਾਰਜ ਕਰਤਾਵਾਂ ਦੇ ਨਾਲ ਬਿਆਸ ਦਰਿਆ ‘ਤੇ ਪੁੱਲ ਦੇ ਕੋਲ ਕਥਿਤ ਤੌਰ ‘ਤੇ ਗ਼ੈਰਕਾਨੂੰਨੀ ਮਾਇਨਿੰਗ ਹੋਣ ਦਾ ਦਾਅਵਾ ਕੀਤਾ ਸੀ।

ਉਨ੍ਹਾਂ ਦੇ ਇਸ ਦਾਅਵੇ ਨੂੰ ਰੇਤ ਮਾਈਨਿੰਗ ਦੇ ਠੇਕੇਦਾਰਾਂ ਨੇ ਝੂਠਾ ਅਤੇ ਬਦਨਾਮ ਕਰਨ ਵਾਲਾ ਦੱਸਿਆ। ਇਨ੍ਹਾਂ ਠੇਕੇਦਾਰਾਂ ਨੇ ਡੀਜੀਪੀ ਪੰਜਾਬ ਦੇ ਨਾਮ ਪੱਤਰ ਲਿਖ ਕੇ ਇਸ ਸੰਬੰਧ ‘ਚ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਪੱਤਰ ‘ਚ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ‘ਚ ਰੇਤ ਦੀ ਮਾਇਨਿੰਗ ਨਿਯਮਾਂ ਦੇ ਅਨੁਸਾਰ ਹੀ ਕੀਤੀ ਜਾ ਰਹੀ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਥਾਣਾ ਬਿਆਸ ‘ਚ ਮਾਮਲਾ ਦਰਜ ਕੀਤਾ ਗਿਆ ਹੈ।

ਜਦੋਂ ਬੈਠਕ ‘ਚ ਹਿੰਦੂ ਨੇਤਾ ਨੂੰ ਪ੍ਰਧਾਨ ਬਣਾਉਣ ਦਾ ਉੱਠਿਆ ਮੁੱਦਾ, ਅੱਗੋਂ ਕੀ ਬੋਲੇ CM ਕੈਪਟਨ !

0

ਚੰਡੀਗੜ੍ਹ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰੀ ਹਿੰਦੂ ਨੇਤਾਵਾਂ ਨੂੰ ਦੁਪਹਿਰ ਦੇ ਲੰਚ ‘ਤੇ ਸੱਦਾ ਕੀਤੇ ਜਾਣ ਤੋਂ ਪਹਿਲਾਂ ਹੋਈ ਬੈਠਕ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਕਿਸੇ ਹਿੰਦੂ ਨੇਤਾ ਨੂੰ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ। ਹੈਰਾਨੀ ਦੀ ਗੱਲ ਹੈ ਕਿ ਪਾਰਟੀ ਨੇਤਾਵਾਂ ਦੀ ਇਸ ਬੈਠਕ ਤੋਂ ਮੌਜੂਦਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦੂਰੀ ਬਣਾਏ ਰੱਖੀ।

ਬੈਠਕ ਵਿੱਚ ਕੁੱਝ ਸ਼ਹਿਰੀ ਨੇਤਾਵਾਂ ਨੇ ਪੰਜਾਬ ਕਾਂਗਰਸ ਦੇ ਅਹੁਦਾ ‘ਤੇ ਕਿਸੇ ਹਿੰਦੂ ਨੇਤਾ ਨੂੰ ਜ਼ਿੰਮੇਦਾਰੀ ਦਿੱਤੇ ਜਾਣ ਦਾ ਮੁੱਦਾ ਉੱਠਿਆ। ਹਾਲਾਂਕਿ ਮੁੱਖਮੰਤਰੀ ਕੈਪਟਨ ਨੇ ਕਿਹਾ ਕਿ ਇਸ ਮੁੱਦੇ ‘ਤੇ ਗੱਲਬਾਤ ਲਈ ਇਹ ਸਹੀ ਮੰਚ ਨਹੀਂ ਹੈ ਅਤੇ ਪਾਰਟੀ ਹਾਈਕਮਾਨ ਇਸ ਮਾਮਲੇ ਤੇ ਵਿਚਾਰ ਕਰ ਰਹੀ ਹੈ ਅਤੇ ਸਾਨੂੰ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।