Home Blog Page 258

ਸੁਖਬੀਰ ਸਿੰਘ ਬਾਦਲ ਨੇ ਕੀਤੀ ਚੰਡੀਗੜ੍ਹ ਜਿ਼ਲਾ ਅਦਾਲਤ ਵਿਚ ਅਰਜ਼ੀ ਦਾਇਰ

0
Sukhbir Badal

ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਜਿਲਾ ਅਦਾਲਤ ਵਿਚ ਅੱਜ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਇਕ ਅਰਜ਼ੀ ਦਾਇਰ (Application filed) ਕੀਤੀ ਹੈ ।

ਕਿਊਂ ਕੀਤੀ ਹੈ ਸੁਖਬੀਰ ਬਾਦਲ ਨੇ ਅਰਜ਼ੀ ਦਾਇਰ

ਸਾਬਕਾ ਉਪ-ਮੁੱਖ ਮੰਤਰੀ ਪੰਜਾਬ (Former Deputy Chief Minister Punjab) ਸੁਖਬੀਰ ਸਿੰਘ ਬਾਦਲ ਵਲੋਂ ਜੋ ਅੱਜ ਚੰਡੀਗੜ੍ਹ ਜਿ਼ਲਾ ਅਦਾਲਤ (District Court) ਵਿਚ ਅਰਜ਼ੀ ਦਾਇਰ ਕੀਤੀ ਗਈ ਹੈ ਵਿਚ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿਚ ਨਿਜੀ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਹੈ । ਸੁਖਬੀਰ ਬਾਦਲ ਵਲੋਂ ਅਰਜ਼ੀ ਵਿਚ ਛੋਟ ਦਾ ਹਵਾਲਾ ਅੰਮ੍ਰਿਤਸਰ ਵਿੱਚ ਹੋ ਰਹੀ ਇੱਕ ਮਹੱਤਵਪੂਰਨ ਪਾਰਟੀ ਮੀਟਿੰਗ ਦਾ ਦਿੱਤਾ ਗਿਆ ਹੈ ।

Read More : ਸੁਖਬੀਰ ਬਾਦਲ ਨੇ ਦਿੱਤੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮ ਵਾਪਸ ਲੈਣ ਲਈ ਅਰਜ਼ੀ

ਐਸ. ਆਈ. ਟੀ. ਕਰੇਗੀ ਕਾਰੋਬਾਰੀ ਸੀ. ਜੇ. ਰਾਏ ਦੀ ਖ਼ੁਦਕੁਸ਼ੀ ਮਾਮਲੇ ਦੀ ਜਾਂਚ

0
C. J. Roy

ਬੈਂਗਲੁਰੂ, 2 ਫਰਵਰੀ 2026 : ਬੈਂਗਲੁਰੂ (Bangalore) ਵਿਖੇ ਆਮਦਨ ਕਰ ਵਿਭਾਗ ਦੀ ਰੇਡ ਦੌਰਾਨ ਆਤਮ ਹੱਤਿਆ (Suicide) ਕਰਨ ਵਾਲੇ ਰੀਅਲ ਅਸਟੇਟ ਕਾਰੋਬਾਰੀ ਸੀ. ਜੇ. ਰਾਏ (C. J. Roy) ਦੀ ਮੌਤ ਦੇ ਮਾਮਲੇ ਦੀ ਜਾਂਚ ਲਈ ਇਕ ਐੱਸ. ਆਈ. ਟੀ. (S. I. T.) ਦਾ ਗਠਨ ਕੀਤਾ ਗਿਆ ਹੈ ।

ਕਿਸ ਨੇ ਕੀਤਾ ਹੈ ਐਸ. ਆਈ. ਟੀ. ਦਾ ਗਠਨ

ਅਧਿਕਾਰੀਆਂ ਦੇ ਅਨੁਸਾਰ ਰਾਏ ਨੇ ਆਪਣੇ ਦਫ਼ਤਰ ‘ਚ ਉਸ ਵਕਤ ਗੋਲੀ ਮਾਰ ਕੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ, ਜਦੋਂ ਆਮਦਨ ਕਰ ਵਿਭਾਗ ਦੀ ਟੀਮ ਉਨ੍ਹਾਂ ਦੇ ਦਫ਼ਤਰ ‘ਚ ਤਲਾਸ਼ੀ ਲੈ ਰਹੀ ਸੀ । ਬੈਂਗਲੁਰੂ ਪੁਲਸ (Bengaluru Police) ਵੱਲੋਂ ਸ਼ਨੀਵਾਰ ਨੂੰ ਜਾਰੀ ਇਕ ਬਿਆਨ ‘ਚ ਕਿਹਾ ਗਿਆ ਕਿ ਇਸ ਮਾਮਲੇ ਦੀ ਵਿਆਪਕ ਜਾਂਚ ਯਕੀਨੀ ਕਰਨ ਲਈ, ਬੈਂਗਲੁਰੂ ਦੇ ਪੁਲਸ ਕਮਿਸ਼ਨਰ ਸੀਮਾਂਤ ਕੁਮਾਰ ਸਿੰਘ ਨੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੇ ਗਠਨ ਦਾ ਹੁਕਮ ਦਿੱਤਾ ਹੈ ।

ਰਾਏ ਨੂੰ ਗੋਲੀ ਲੱਗਣ ਦੀ ਆਵਾਜ਼ ਸੁਣ ਕਮਰੇ ਵਿਚ ਬਾਕੀ ਕਰਮਚਾਰੀ ਵੀ ਸਨ ਪਹੁੰਚੇ

ਰੀਅਲ ਅਸਟੇਟ ਕਾਰੋਬਾਰੀ ਰਾਏ (Real estate businessman) ਨੂੰ ਬੈਂਗਲੁਰੂ ‘ਚ ਰਿਚਮੰਡ ਸਰਕਲ ਨੇੜੇ ਸਥਿਤ ਉਨ੍ਹਾਂ ਦੇ ਦਫ਼ਤਰ ‘ਚ ਉਨ੍ਹਾਂ ਦੇ ਲਾਇਸੈਂਸੀ ਹਥਿਆਰ ਨਾਲ ਗੋਲੀ ਲੱਗੀ, ਜਿਸ ਨਾਲ ਉਨ੍ਹਾਂ ਨੂੰ ਗੰਭੀਰ ਸੱਟਾਂ ਆਈਆਂ । ਗੋਲੀ ਚੱਲਣ ਦੀ ਆਵਾਜ਼ ਆਉਣ ‘ਤੇ ਕਮਰੇ ‘ਚ ਬਾਕੀ ਕਰਮਚਾਰੀ ਪਹੁੰਚੇ, ਜਿੱਥੇ ਰਾਏ ਜ਼ਖਮੀ ਮਿਲੇ । ਰਾਏ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ।

Read More : ਇਨਕਮ ਟੈਕਸ ਵਿਭਾਗ ਦੀ ਰੇਡ ਦੌਰਾਨ ਗੋਲੀ ਮਾਰ ਕੇ ਸੀ. ਜੇ. ਰੋਏ ਨੇ ਕੀਤੀ ਖੁਦਕੁਸ਼ੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ

0
High Court

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਖੇ ਅੱਜ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਤੀਜੇ ਨਿਵਾਰਕ ਨਜ਼ਰਬੰਦੀ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਸੁਣਵਾਈ ਹੋਈ ।

ਸੁਣਵਾਈ ਦੌਰਾਨ ਕੀ ਹੋਇਆ

ਮਾਨਯੋਗ ਕੋਰਟ ਵਿਚ ਜਦੋਂ ਚੀਫ ਜਸਟਿਸ ਸ਼ੀਲ ਨਾਗੂ (Chief Justice Sheel Nagu) ਪਟੀਸ਼ਨ ਤੇ ਸੁਣਵਾਈ ਕਰ ਰਹੇ ਸਨ ਤਾਂ ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ (Member of Parliament) ਅੰਮਿ਼ਤਪਾਲ ਸਿੰਘ ਨੂੰ ਸੰਸਦ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਜਾਂ ਨਾ ਦੇਣ ਬਾਰੇ ਕੋਈ ਰਸਮੀ ਹੁਕਮ ਪਾਸ ਹੀ ਨਹੀਂ ਕੀਤਾ ਹੈ । ਜਿਸ ਤੇ ਹਾਈਕੋਰਟ ਵਿਚ ਸਰਕਾਰ ਦੇ ਕੰਮ ਕਾਜ ਤੇ ਸਵਾਲ ਚੁੱਕੇ ਗਏ । ਇਸ ਮੌਕੇ ਅਦਾਲਤ ਨੂੰ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ 23 ਮਾਰਚ, 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਲਗਾਤਾਰ ਨਜ਼ਰਬੰਦ ਹੈ ਅਤੇ ਚੁਣੇ ਹੋਏ ਸੰਸਦ ਮੈਂਬਰ ਹੋਣ ਦੇ ਬਾਵਜੂਦ ਜੇਲ੍ਹ ਵਿੱਚ ਹੈ ।

ਅਦਾਲਤ ਨੇ ਸਰਕਾਰ ਨੂੰ ਦਿੱਤਾ ਫ਼ੈਸਲਾ ਲੈਣ ਅਤੇ ਪਟੀਸ਼ਨ ਦੇ ਵਕੀਲ ਨੂੰ ਸੂਚਿਤ ਕਰਨ ਦਾ ਹੁਕਮ

ਹਾਈ ਕੋਰਟ ਨੇ ਪਹਿਲਾਂ 23 ਜਨਵਰੀ ਨੂੰ ਪੰਜਾਬ ਸਰਕਾਰ (Punjab Government) ਨੂੰ ਸੰਸਦ ਦੇ ਆਉਣ ਵਾਲੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਜਾਂ ਪੈਰੋਲ ਦੀ ਪਟੀਸ਼ਨ `ਤੇ ਸੱਤ ਕੰਮਕਾਜੀ ਦਿਨਾਂ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ । ਹਾਲਾਂਕਿ ਅੱਜ 2 ਫਰਵਰੀ ਨੂੰ ਹੋਈ ਸੁਣਵਾਈ ਵਿੱਚ ਸਰਕਾਰ ਨੇ ਮੰਨਿਆ ਕਿ ਪ੍ਰਤੀਨਿਧਤਾ `ਤੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਰਾਸ਼ਟਰੀ ਸੁਰੱਖਿਆ ਐਕਟ (National Security Act) ਦੀ ਧਾਰਾ 15 ਦੇ ਤਹਿਤ ਅਸਥਾਈ ਰਿਹਾਈ ਦੇਣ ਦੀ ਸ਼ਕਤੀ “ਉਚਿਤ ਸਰਕਾਰ” ਕੋਲ ਹੈ, ਅਤੇ ਇਸ ਮਾਮਲੇ ਵਿੱਚ, ਪੰਜਾਬ ਸਰਕਾਰ ਕੋਲ ਇਹ ਸ਼ਕਤੀ ਸੀ । ਅਦਾਲਤ ਨੇ ਗ੍ਰਹਿ ਸਕੱਤਰ, ਗ੍ਰਹਿ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ 17 ਜਨਵਰੀ ਦੀ ਪਟੀਸ਼ਨ `ਤੇ ਫੈਸਲਾ ਲੈਣ ਅਤੇ ਪਟੀਸ਼ਨਰ ਅਤੇ ਉਸਦੇ ਵਕੀਲ ਨੂੰ ਤੁਰੰਤ ਸੂਚਿਤ ਕਰਨ ਦਾ ਆਦੇਸ਼ ਵੀ ਦਿੱਤਾ । ਇਸ ਦੇ ਬਾਵਜੂਦ, ਫਾਈਲ `ਤੇ ਕੋਈ ਠੋਸ ਪ੍ਰਗਤੀ ਨਹੀਂ ਹੋਈ ਹੈ ।

Read More : ਅੰਮ੍ਰਿਤਪਾਲ ਸਿੰਘ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਮਜੀਠੀਆ ਨੂੰ ਜ਼ਮਾਨਤ ਮਿਲੀ ਹੈ ਬਰੀ ਨਹੀਂ ਹੋਏ : ਚੀਮਾ

0
Cheema

ਚੰਡੀਗੜ੍ਹ, 2 ਫਰਵਰੀ 2026 : ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਵਿੱਤ ਮੰਤਰੀ ਪੰਜਾਬ (Finance Minister Punjab) ਨੇ ਕਿਹਾ ਕਿ ਜ਼ਮਾਨਤ ਮਿਲਣਾ ਬਰੀ ਹੋਣਾ ਨਹੀਂ ਹੈ ।

ਹੋਰ ਕੀ ਕੀ ਆਖਿਆ ਵਿੱਤ ਮੰਤਰੀ ਨੇ

ਸੁਪਰੀਮ ਕੋਰਟ (Supreme Court) ਤੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਬਾਰੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਇਹ ਅਦਾਲਤ ਦਾ ਫੈਸਲਾ ਹੈ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜ਼ਮਾਨਤ ਦੇਣ ਦਾ ਮਤਲਬ ਬਰੀ ਹੋਣਾ ਨਹੀਂ ਹੈ । ਜ਼ਮਾਨਤ ਲਈ ਸ਼ਰਤਾਂ ਹਨ ਅਤੇ ਸਾਡੇ ਕੋਲ ਠੋਸ ਸਬੂਤ ਹਨ । ਹਰਪਾਲ ਚੀਮਾ ਦਾ ਕਹਿਣਾ ਹੈ ਕਿ ਜ਼ਮਾਨਤ ਮਿਲਣਾ ਜਿੱਤ ਨਹੀਂ ਹੈ, ਉਨ੍ਹਾਂ ਨੂੰ ਅਜੇ ਤੱਕ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਮਿਲੀ ਹੈ ।

ਚੌਕਸੀ ਵਿਭਾਗ ਵਲੋਂ ਕੀਤਾ ਗਿਆ 700 ਕਰੋੜ ਦੀ ਗੈਰ-ਕਾਨੂੰਨੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ

ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵਿਭਾਗ (Punjab Vigilance Department) ਨੇ ਆਪਣੀ ਚਾਰਜਸ਼ੀਟ ਵਿਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਹੈ । ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ । ਚਾਰਜਸ਼ੀਟ ‘ਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ ।

ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ । ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਲਗਭੱਗ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿਚ ਹਨ । ਇਸ ਦੌਰਾਨ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਨਾਭਾ ਜੇਲ੍ਹ ‘ਚ ਉਨ੍ਹਾਂ ਨੂੰ ਮਿਲਣ ਲਈ ਗਏ ।

Read More : ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨਾਲ ਕੇਂਦਰੀ ਬਜਟ ਵਿਚ ਹੋਇਆ ਫਿਰ ਧੋਖਾ : ਚੀਮਾ

ਸੁਪਰੀਮ ਕੋਰਟ ਤੋਂ ਮਿਲੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ

0
Bikram Sinagh Majithia

ਚੰਡੀਗੜ੍ਹ, 2 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ (Supreme Court) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ (Bail) ਦੇ ਦਿੱਤੀ ਹੈ ।

ਕੀ ਸੀ ਮਾਮਲਾ

ਜਿ਼ਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ (Bikram Singh Majithia) ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ । ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ । ਜਿ਼ਕਰਯੋਗ ਹੈ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ । ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ ।

Read More : ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਕਿਸਾਨ ਯੂਨੀਅਨਾਂ ਨੇ ਕੀਤਾ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ

0
Sarwan Pandher

ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ (Farmer unions) ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਰਕਾਰ ਵਿਰੁੱਧ ਆਪਣੀ ਮੰਗਾਂ ਪੂਰੀਆਂ ਕਰਵਾਉਣ ਲਈ ਵਿਰੋਧ ਪ੍ਰਦਰਸ਼ਨ ਕਰਨਗੇ ।

ਕਿਸ ਦਿਨ ਕਰਨਗੇ ਕਿਸਾਨ ਵਿਰੋਧ ਪ੍ਰਦਰਸ਼ਨ

ਪ੍ਰਾਪਤ ਜਾਣਕਾਰੀ ਅਨਸਾਰ ਵੱਖ-ਵੱਖ ਕਿਸਾਨ ਸੰਗਠਨਾਂ ਵਲੋਂ ਜੋ ਪੰਜਾਬ ਸਰਕਾਰ (Punjab Government) ਵਲੋਂ ਕਿਸਾਨਾਂ ਦੇ ਮਸਲੇ ਦਬਾਉਣ ਦਾ ਹੀ ਤਰੀਕਾ ਅਪਣਾਇਆ ਗਿਆ ਹੈ ਦੇ ਚਲਦਿਆਂ ਕਿਸਾਨੀ ਮੰਗਾਂ ਪੂਰੀਆਂ ਕਰਵਾਉਣ ਲਈ ਹੁਣ ਪੰਜ ਫਰਵਰੀ ਨੂੰ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ (Protest) ਕੀਤਾ ਜਾਵੇਗਾ । ਇਸ ਦਿਨ ਕਿਸਾਨ ਆਗੂਆਂ ਅਤੇ ਕਾਰਕੰੁਨਾਂ ਵਲੋਂ ਸੂਬੇ ਦੇ ਮੰਤਰੀਆਂ ਅਤੇ ਵਿਧਾਇਕ ਦੇ ਘਰਾਂ ਦਾ ਘੇਰਾਓ ਵੀ ਕੀਤਾ ਜਾਵੇਗਾ ।

ਕੀ ਆਖਿਆ ਕਿਸਾਨ ਨੇਤਾ ਸਰਵਣ ਸਿੰਘ ਨੇ

ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਗੱਲਬਾਤ ਕਰਦਿਆਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਵਧ ਤੋਂ ਵਧ ਕਿਸਾਨਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨ ਹਰ ਪਿੰਡ ਵਿਚ ਦੁੱਧ, ਖਾਣਾ ਅਤੇ ਲੰਗਰਦਾ ਪ੍ਰਬੰਧ ਕਰਕੇ ਵੱਡੀ ਗਿਣਤੀ ਵਿਚ ਇਕੱਠੇ ਹੋਣ।

ਵਿਰੋਧ ਪ੍ਰਦਰਸ਼ਨ ਕਰਨ ਦਾ ਕੀ ਕੀ ਹੈ ਕਾਰਨ

ਕਿਸਾਨ ਸੰਗਠਨਾਂ ਨੇ ਸਪੱਸ਼ਟ ਕੀਤਾ ਕਿ ਵਿਰੋਧ ਪ੍ਰਦਰਸ਼ਨਾਂ ਵਿਚ ਜਿਥੇ ਵੱਖ-ਵੱਖ ਕਿਸਾਨੀ ਮੰਗਾਂ ਸ਼ਾਮਲ ਹਨ, ਉਥੇ ਚਿੱਪਾਂ ਵਾਲੇ ਬਿਜਲੀ ਮੀਟਰ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਪਹਿਲਾਂ ਮੀਟਰ ਲਗਾਏ ਜਾ ਚੁੱਕੇ ਹਨ ਨੂੰ ਉਦੋਂ ਤੱਕ ਜਮ੍ਹਾ ਨਹੀਂ ਕਰਵਾਇਆ ਜਾਵੇਗਾ ਜਦੋਂ ਤੱਕ ਸਰਕਾਰ 2025 ਦੇ ਐਕਟ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕਰਦੀ ਅਤੇ ਪੁਰਾਣੇ ਬਲੈਕ ਡਾਇਲ ਮੀਟਰਾਂ ਨੂੰ ਬਹਾਲ ਨਹੀਂ ਕਰ ਦਿੰਦੀ । ਇਸ ਮੌਕੇ ਕਿਸਾਨ ਆਗੂਆਂ (Farmer leaders) ਵਲੋਂ ਜਾਰੀ ਕੀਤੇ ਗਏ ਕੇਂਦਰੀ ਬਜਟ ਦੀ ਸਖ਼ਤ ਨਿੰਦਾ ਕੀਤੀ ਗਈ ਤੇ ਕਿਹਾ ਗਿਆ ਕਿ ਇਹ ਬਜਟ ਆਮ ਲੋਕਾਂ ਅਤੇ ਕਿਸਾਨਾਂ ਦੀ ਥਾਂ ਵੱਡੇ ਸਨਅਤਕਾਰਾਂ ਨੂੰ ਹੀ ਫਾਇਦਾ ਪਹੁੰਚਾਏਗਾ ।

Read More : ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

0
Gurinder Dhillon

ਨਾਭਾ, 2 ਫਰਵਰੀ 2026 : ਜਿ਼ਲਾ ਪਟਿਆਲਾ ਦੇ ਸ਼ਹਿਰ ਨਾਭਾ ਵਿਖੇ ਬਣੇ ਜੇਲ ਵਿਖੇ ਬੰਦ ਬਿਕਰਮ ਮਜੀਠੀਆ (Bikram Majithia) ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਹਨ ।

ਕੀ ਕਾਰਨ ਹੈ ਮਜੀਠੀਆ ਨਾਲ ਮੁਲਾਕਾਤ ਕਰਨ ਦਾ

ਨਾਭਾ ਜੇਲ੍ਹ (Nabha Jail) ਵਿਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ (Dera Beas head) ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਦੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ (Visit) ਦਾ ਕਾਰਨ ਜਿਥੇ ਪਰਿਵਾਰਕ ਸਬੰਧਾਂ ਨਾਲ ਸਬੰਧਤ ਹੋਣਾ ਦੱਸਿਆ ਜਾ ਰਿਹਾ ਹੈ, ਉਥੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਗੁਰਿੰਦਰ ਸਿੰਘ ਢਿੱਲੋਂ ਦੀ ਬਿਕਰਮ ਮਜੀਠੀਆ ਨਾਲ ਇਹ ਦੂਸਰੀ ਮੁਲਾਕਾਤ ਹੈ ।

ਕੀ ਆਖਿਆ ਡੇਰਾ ਬਿਆਸ ਮੁਖੀ ਨੇ

ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨੇ ਆਖਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਜੋ ਮਾਮਲਾ ਦਰਜ ਕੀਤਾ ਗਿਆ ਹੈ ਉਹ ਝੂਠਾ ਹੈ । ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਲਗਾਏ ਗਏ ਦੋਸ਼ ਬੇਬੁਨਿਆਦੇ ਹਨ । ਦੱਸਣਯੋਗ ਹੈ ਕਿ ਨਾਭਾ ਜੇਲ ਦੇ ਬਾਹਰ ਵੱਡੀ ਗਿਣਤੀ ਵਿਚ ਲੋਕ ਤੇ ਪੁਲਸ ਦੋਵੇਂ ਹੀ ਤਾਇਨਾਤ ਹਨ ।

Read More : ਮਜੀਠੀਆ ਦੀ ਪਟੀਸ਼ਨ ਤੇ ਜਵਾਬ ਲਈ ਸਰਕਾਰ ਨੇ ਮੰਗਿਆ ਸਮਾਂ

ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਵਿਗੜੀ ਤਬੀਅਤ

0
Goldy Brar

ਬਠਿੰਡਾ, 2 ਫਰਵਰੀ, 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ (Government Hospital) ਵਿਖੇ ਤਬੀਅਤ ਖਰਾਬ ਹੋਣ ਕਾਰਨ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ।

ਅਜਿਹਾ ਕਦੋਂ ਹੋਇਆ

ਮਿਲੀ ਜਾਣਕਾਰੀ ਅਨੁਸਾਰ ਜਦੋਂ ਗੋਲਡੀ ਬਰਾੜ ਦੇ ਪਿਤਾ ਨੂੰ ਪੁਲਸ ਵਲੋਂ ਜੇਲ ਲਿਜਾਇਆ ਜਾਣਾ ਤੋਂ ਪਹਿਲਾਂ ਹੀ ਸ਼ਮਸ਼ੇਰ ਸਿੰਘ ਦੇ ਪੇਟ ਵਿਚ ਤੇਜ ਦਰਦ (Sharp pain in the stomach) ਤੇ ਸਰੀਰਕ ਕਮਜ਼ੋਰ ਦੀ ਸਿ਼ਕਾਇਤ ਹੋਣ ਲੱਗੀ, ਜਿਸ ਤੇ ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹਸਪਤਾਲ ਦਾਖਲ ਕਰਵਾ ਦਿੱਤਾ । ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵਿਸ਼ੇਸ਼ ਟੀਮ ਦੁਪਹਿਰ ਕਰੀਬ 12 ਵਜੇ ਉਨ੍ਹਾਂ ਨੂੰ ਲੈ ਕੇ ਬਠਿੰਡਾ ਪਹੁੰਚੀ । ਗੋਲਡੀ ਬਰਾੜ ਦੇ ਪਰਿਵਾਰਕ ਪਿਛੋਕੜ ਅਤੇ ਸੁਰੱਖਿਆ ਖ਼ਤਰਿਆਂ ਨੂੰ ਦੇਖਦੇ ਹੋਏ ਹਸਪਤਾਲ (Hospital) ਦੇ ਵਾਰਡ ਨੂੰ ਪੁਲਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ । ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਕਈ ਮੈਡੀਕਲ ਟੈਸਟ ਕੀਤੇ ਗਏ ਹਨ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ।

ਕਿਊਂ ਜਾਣਾ ਸੀ ਜੇਲ

ਮਾਨਯੋਗ ਅਦਾਲਤ ਨੇ ਇਕ ਮਾਮਲੇ ਵਿਚ ਗ੍ਰਿ਼ਫਤਾਰ ਕੀਤੇ ਜਾਣ ਤੋਂ ਬਾਅਦ ਸੁਣਵਾਈ ਦੌਰਾਨ ਸ਼ੁੱਕਰਵਾਰ ਨੂੰ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ (Judicial custody) ਵਿੱਚ ਭੇਜਣ ਦਾ ਹੁਕਮ ਦਿੱਤਾ ਸੀ, ਪਰ ਜੇਲ੍ਹ ਜਾਣ ਤੋਂ ਪਹਿਲਾਂ ਹੀ ਸ਼ਮਸ਼ੇਰ ਸਿੰਘ ਦੀ ਸਿਹਤ ਖ਼ਰਾਬ ਹੋ ਗਈ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਹਤ ਵਿੱਚ ਸੁਧਾਰ ਹੁੰਦੇ ਹੀ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਜੇਲ੍ਹ ਭੇਜ ਦਿੱਤਾ ਜਾਵੇਗਾ ।

ਕੀ ਦੋਸ਼ ਹੈ ਗੋਲਡੀ ਬਰਾੜ ਤੇ ਪਿਤਾ ਤੇ ਮਾਤਾ ਤੇ

ਦੱਸਣਯੋਗ ਹੈ ਕਿ ਗੈਂਗਸਟਰ ਗੋਲਡੀ ਬਰਾੜ ਤੇ ਪਿਤਾ ਸ਼ਮਸ਼ੇਰ ਸਿੰਘ (Shamsher Singh) ਤੇ ਮਾਤਾ ਪ੍ਰੀਤਪਾਲ ਕੌਰ (Preetpal Kaur) ਨੂੰ ਹਾਲ ਹੀ ਵਿਚ ਅੰਮ੍ਰਿਤਸਰ ਤੋਂ ਇਕ ਮਾਮਲੇ ਵਿਚ ਪ੍ਰਾਪਤ ਸਿ਼ਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਸੀ । ਸਿ਼ਕਾਇਤ ਮੁਤਾਬਕ ਉਨ੍ਹਾਂ `ਤੇ ਦੋਸ਼ ਹੈ ਕਿ ਉਹ ਆਪਣੇ ਪੁੱਤਰ ਗੋਲਡੀ ਬਰਾੜ ਦੇ ਅਪਰਾਧਿਕ ਨੈੱਟਵਰਕ ਨੂੰ ਸਥਾਨਕ ਪੱਧਰ `ਤੇ ਮਦਦ ਕਰ ਰਹੇ ਸਨ ਅਤੇ ਜਬਰਨ ਵਸੂਲੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸਨ ।

Read More : ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਡੇਰਾ ਬੱਲਾਂ ਦੇ ਸੰਤ ਖਿਲਾਫ਼ ਵੀਡੀਓ ਬਣਾਉਣ ਵਾਲੀ ਮਹਿਲਾ ਹਿਰਾਸਤ ਵਿਚ

0
Harpreet Kaur

ਜਲੰਧਰ, 2 ਫਰਵਰੀ 2026 : ਪੰਜਾਬ ਦੇ ਜਲੰਧਰ (Jalandhar) ਵਿਖੇ ਇਕ ਔਰਤ ਜਿਸ ਵਲੋਂ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ (Saint Niranjan Das) ਖਿਲਾਫ਼ ਅਪਸ਼ਬਦ ਬੋਲਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ।

ਕਿਥੋਂ ਦੀ ਵਸਨੀਕ ਹੈ ਔਰਤ

ਬੀਤੇ ਦਿਨੀਂ ਜੋ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਜਨਮ ਦਿਹਾੜੇ ਮੌਕੇ ਡੇਰਾ ਬੱਲਾਂ ਵਿਖੇ ਪ੍ਰੋਗਰਾਮ ਰੱਖਿਆ ਗਿਆ ਸੀ ਤੇ ਜਿਸ ਵਿਚ ਪ੍ਰ੍ਧਾਨ ਮੰਤਰੀ ਵੀ ਪਹੁੰਚੇ ਸਨ ਮੌਕੇ ਜੰਡੂਸਿੰਘਾ ਦੀ ਇਕ ਔਰਤ ਵਲੋਂ ਡੇਰਾ ਬੱਲਾਂ (Dera Ballan) ਦੇ ਸੰਤ ਨਿਰੰਜਨ ਦਾਸ ਖਿਲਾਫ਼ ਅਪਸ਼ਬਦ ਬੋਲਦਿਆਂ ਦੀ ਇਕ ਵੀਡੀਓ (Video) ਬਣਾਈ ਗਈ ਤੇ ਫਿਰ ਉਸਨੂੰ ਸੋਸ਼ਲ ਮੀਡੀਆ (Social media) ਤੇ ਅਪਲੋਡ ਕਰ ਦਿੱਤਾ ਗਿਆ ਸੀ, ਜਿਸ ਮਾਮਲੇ ਵਿਚ ਪੁਲਸ ਨੇ ਜਾਣਕਾਰੀ ਅਨੁਸਾਰ ਮਹਿਲਾ ਹਰਪ੍ਰੀਤ ਨੂੰ ਹਿਰਾਸਤ ਵਿਚ ਵੀ ਲੈ ਲਿਆ ਹੈ ।

ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਸੀ ਵਿਰੋਧ ਤੇ ਦਿੱਤੀ ਸੀ ਸਿ਼ਕਾਇਤ

ਜੰਡੂਸਿੰਘਾ ਦੇ ਰਹਿਣ ਵਾਲੇ ਪੰਚ ਜੋਗਿੰਦਰਪਾਲ ਸਿੰਘ, ਸੰਨੀ ਜੱਸਲ, ਬਲਵੀਰ ਕੁਮਾਰ ਅਤੇ ਰਣਜੀਤ ਚੋਪੜਾ ਨੇ ਦੱਸਿਆ ਕਿ ਜਦੋਂ ਵੀਡੀਓ ਵਾਇਰਲ ਹੋਈ ਤਾਂ ਵੱਖ-ਵੱਖ ਜਥੇਬੰਦੀਆਂ ਵਲੋ਼ ਵਿਰੋਧ ਕੀਤਾ ਗਿਆ, ਜਿਸਦੇ ਚਲਦਿਆਂ ਮਹਿਲਾ ਵਿਰੁੱਧ ਥਾਣਾ ਆਦਮਪੁਰ ਵਿਖੇ ਸਿ਼ਕਾਇਤ (Complaint) ਕੀਤੀ ਗਈ ।

Read More : ਅਦਾਕਾਰ ਰਣਵੀਰ ਸਿੰਘ ਵਿਰੁੱਧ ਸਿ਼ਕਾਇਤ ਦਰਜ