Home Blog Page 2588

ਖੇਤੀ ਕਾਨੂੰਨਾਂ ਖ਼ਿਲਾਫ ਪ੍ਰਦਰਸ਼ਨ ਦੇ 7 ਮਹੀਨੇ ਹੋਏ ਪੂਰੇ, ਅੱਜ ਦੇਸ਼ ਭਰ ‘ਚ ਰਾਜਭਵਨਾਂ ਦਾ ਘਿਰਾਓ ਕਰਨਗੇ ਕਿਸਾਨ

0

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਜਾਰੀ ਹੈ । ਉਹ ਲੰਬੇ ਸਮੇਂ ਤੋਂ ਹੀ ਇਸਦਾ ਵਿਰੋਧ ਕਰ ਰਹੇ ਹਨ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਸਹੀ ਨਹੀਂ ਹਨ ਪਰ ਇਸਦੇ ਬਾਵਜੂਦ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ। ਇਸ ਲਈ ਹੀ ਰੋਸ ਪ੍ਰਗਟ ਕਰਦੇ ਹੋਏ ਕਿਸਾਨ ਅੱਜ ਦੇਸ਼ ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਉਣਗੇ ।

ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ਤੇ ਧਰਨਾ ਪ੍ਰਦਰਸ਼ਨ ਕਰਨਗੇ । ਇਸਦੇ ਨਾਲ ਹੀ ਕਿਸਾਨ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਦੇ ਨਾਮ ਮੀਮੋ ਵੀ ਸੌਂਪਣਗੇ । ਕੁੰਡਲੀ ਬਾਰਡਰ ਸਣੇ ਹੋਰ ਧਰਨਾ ਸਥਾਨਾਂ ਤੋਂ 32 ਕਿਸਾਨ ਸੰਗਠਨ ਚੰਡੀਗੜ੍ਹ ਰਾਜ ਭਵਨ ਪਹੁੰਚਣਗੇ ਅਤੇ ਉੱਥੇ ਹਰਿਆਣਾ-ਪੰਜਾਬ ਦੇ ਕਿਸਾਨ ਵੱਖ-ਵੱਖ ਮੀਮੋ ਦੇਣਗੇ।

ਸੰਯੁਕਤ ਕਿਸਾਨ ਮੋਰਚੇ ਦੇ ਮੈਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚਢੂਨੀ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ ਨੇ ਕਿਹਾ ਕਿ ਇਹ ਦਿਨ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ਦੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ, ਕਿਉਂਕਿ ਉਦੋਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ‘ਤੇ ਰੋਕ ਲਗਾਈ ਗਈ ਸੀ ਅਤੇ ਮੌਜੂਦਾ ਸਮੇਂ ਵਿੱਚ ਵੀ ਅਜਿਹੀ ਹੀ ਪਾਬੰਦੀ ਲਗਾਈ ਜਾ ਰਹੀ ਹੈ।

ਇਸ ਸੰਬੰਧੀ ਕਿਸਾਨ ਆਗੂ ਨੇ ਕਿਹਾ ਕਿ ਹੁਣ ਤੱਕ ਬਣਾਏ ਪ੍ਰੋਗਰਾਮ ਦੇ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ । ਹਾਲਾਂਕਿ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੀ ਇਹ ਗਿਣਤੀ ਵੱਧ ਕੇ 7000 ਤੱਕ ਪਹੁੰਚ ਸਕਦੀ ਹੈ । ਸਾਡੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਹੈ ਕਿ ਉਹ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਰਸਤਾ ਪ੍ਰਦਾਨ ਕਰਨ। ਮਾਰਚ ਦੌਰਾਨ ਕਿਸਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਏ ਰੱਖਣਗੇ।

ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰਨ ਰਹੀਆਂ 32 ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਯੂ.ਟੀ. ਪੁਲਿਸ ਨੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਵੇਖਦੇ ਹੋਏ ਸਾਰੇ ਥਾਣਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਹੈ । ਸ਼ਹਿਰ ਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਮੁੱਲਾਂਪੁਰ ਬੈਰੀਅਰ, ਜੀਰਕਪੁਰ ਬੈਰੀਅਰ, ਹਾਉਸਿੰਗ ਬੋਰਡ ਚੌਕ ਦੀਆਂ ਸਰਹੱਦਾਂ ਸਮੇਤ 13 ਸੜਕਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੋਟਕਪੂਰਾ ਗੋਲੀਕਾਂਡ : ਅੱਜ SIT ਦੇ ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ

0

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣਗੇ। ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ ਚੰਡੀਗੜ੍ਹ ਦੇ ਸੈਕਟਰ – 32 ਸਥਿਤ ਪੰਜਾਬ ਪੁਲਿਸ ਦੇ ਮਿੰਨੀ ਹੈੱਡਕੁਆਰਟਰ ‘ਚ ਪੇਸ਼ ਹੋਣ ਨੂੰ ਕਿਹਾ ਹੈ।

ਦੱਸ ਦਈਏ ਕਿ, ਪੰਜਾਬ ਹਰਿਆਣਾ ਹਾਈਕੋਰਟ ਦੇ ਨਿਰਦੇਸ਼ ‘ਤੇ ਰਾਜ ਸਰਕਾਰ ਨੇ ਨਵੀਂ ਐਸ.ਆਈ.ਟੀ. ਦਾ ਗਠਨ ਕੀਤਾ ਹੈ, ਜੋ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ 2015 ‘ਚ ਹੋਏ ਇਸ ਘਟਨਾ ‘ਚ ਸ਼ਾਂਤਮਈ ਧਰਨੇ ਦੇ ਰਹੇ ਨਿਹੱਥੇ ਸਿੱਖਾਂ ‘ਤੇ ਪੁਲਿਸ ਫਾਇਰਿੰਗ ਦੇ ਆਦੇਸ਼ ਕਿਸ ਨੇ ਜਾਰੀ ਕੀਤੇ ਸਨ?

ਪੰਜਾਬ ‘ਚ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼, 30 ਜੂਨ ਤੱਕ ਰਹਿਣਗੀਆਂ ਜਾਰੀ

0

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਹੋਰ ਵੱਡੀ ਢਿੱਲ ਦੇ ਦਿੱਤੀ ਹੈ। ਪੰਜਾਬ ‘ਚ 30 ਜੂਨ ਤੱਕ ਸਰਕਾਰ ਨੇ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਪੰਜਾਬ ‘ਚ ਹੁਣ IELTS ਸੈਂਟਰ ਖੁੱਲ ਸਕਦੇ ਹਨ, ਅਧਿਆਪਕਾਂ ਅਤੇ ਸਟੂਡੈਂਟਸ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਸ ਦੇ ਨਾਲ 30 ਜੂਨ ਤੱਕ ਉਹੀ ਸਖਤੀ ਲਾਗੂ ਰਹਿਣਗੀਆਂ, ਜੋ 25 ਜੂਨ ਤੱਕ ਲਾਗੂ ਹਨ।

PM ਮੋਦੀ ਅਯੁੱਧਿਆ ਦੇ ਵਿਕਾਸ ਕਾਰਜਾਂ ਦਾ ਅੱਜ ਲੈਣਗੇ ਜ਼ਾਇਜਾ , CM ਯੋਗੀ ਵੀ ਰਹਿਣਗੇ ਸ਼ਾਮਿਲ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੇ ਵਿਕਾਸ ਕਾਰਜਾਂ ਦਾ ਜ਼ਾਇਜਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ । ਪੀਐਮ ਮੋਦੀ ਇਸ ਸਮੀਖਿਆ ਬੈਠਕ ਵਿੱਚ ਅਯੁੱਧਿਆ ਦੇ ਵਿਕਾਸ ਦਾ ਵਿਜ਼ਨ ਦਸਤਾਵੇਜ਼ ਰਿਕਾਰਡ ਦੇਖਣ ਦੇ ਨਾਲ-ਨਾਲ ਹੁਣ ਤੱਕ ਕੀਤੇ ਗਏ ਵਿਕਾਸ ਕੰਮਾਂ ਦੀ ਸਮੀਖਿਆ ਕਰਨਗੇ । ਇਹ ਬੈਠਕ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ ।

ਇਸ ਬੈਠਕ ਵਿੱਚ ਪੀਐਮ ਮੋਦੀ ਤੋਂ ਇਲਾਵਾ 13 ਮੈਂਬਰ ਸ਼ਾਮਿਲ ਹੋਣਗੇ । ਸੀਐਮ ਯੋਗੀ ਲਖਨਊ ਸਥਿਤ ਆਪਣੀ ਰਿਹਾਇਸ਼ ਤੋਂ ਵਰਚੁਅਲ ਮਾਧਿਅਮ ਰਾਹੀਂ ਜੁੜਨਗੇ। ਦੋਵੇਂ ਡਿਪਟੀ ਸੀ.ਐਮ ਕੇਸ਼ਵ ਮੌਰਿਆ ਅਤੇ ਦਿਨੇਸ਼ ਸ਼ਰਮਾ, ਵਿੱਤ ਮੰਤਰੀ ਸੁਰੇਸ਼ ਖੰਨਾ, ਨਗਰ ਵਿਕਾਸ ਮੰਤਰੀ ਆਸ਼ੂਤੋਸ਼ ਟੰਡਨ, ਸੈਰ ਸਪਾਟਾ ਮੰਤਰੀ ਨੀਲਕੰਠ ਤਿਵਾਰੀ, ਸਿੰਜਾਈ ਮੰਤਰੀ ਮਹਿੰਦਰ ਸਿੰਘ, ਅਯੁੱਧਿਆ ਵਿਕਾਸ ਅਥਾਰਟੀ ਦੇ ਉਪ ਚੇਅਰਮੈਨ ਵਿਸ਼ਾਲ ਸਿੰਘ, ਪ੍ਰਮੁੱਖ ਸਕੱਤਰ ਤੋਂ ਇਲਾਵਾ ਸੈਰ ਸਪਾਟਾ, ਵਧੀਕ ਮੁੱਖ ਸਕੱਤਰ ਸਿਟੀ ਪ੍ਰਿੰਸੀਪਲ ਵਿਕਾਸ ਸਮੇਤ ਹੋਰ ਵਿਭਾਗਾਂ ਦੇ ਸਕੱਤਰ ਮੌਜੂਦ ਰਹਿਣਗੇ । ਪ੍ਰਮੁੱਖ ਸਕੱਤਰ ਹਾਊਸਿੰਗ ਵਿਕਾਸ ਪ੍ਰੇਜ਼ੇਂਟੇਸ਼ਨ ਦੇਣਗੇ ।

ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਉਸਾਰੀ ਕਮੇਟੀ ਦੇ ਚੇਅਰਮੈਨ ਨ੍ਰਿਪੇੰਦਰ ਮਿਸ਼ਰਾ ਨੇ ਪਿਛਲੇ ਦਿਨੀਂ ਅਯੁੱਧਿਆ ਦਾ ਦੌਰਾ ਕੀਤਾ ਸੀ । ਉਨ੍ਹਾਂ ਨੇ ਅਯੁੱਧਿਆ ਦੇ ਵਿਕਾਸ ਕਾਰਜਾਂ ਅਤੇ ਮੰਦਿਰ ਨਿਰਮਾਣ ਦੀ ਪ੍ਰਗਤੀ ਨੂੰ ਲੈ ਕੇ ਇੱਕ ਰਿਪੋਰਟ ਤਿਆਰ ਕੀਤੀ ਸੀ । ਇਹ ਰਿਪੋਰਟ ਪ੍ਰਧਾਨ ਮੰਤਰੀ ਤੱਕ ਵੀ ਪਹੁੰਚਾਈ ਗਈ ਹੈ।

ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ ‘ਚ ਸ਼ਾਮਲ

0

ਲੁਧਿਆਣਾ ‘ਚ ਲੱਗਿਆ ਅਕਾਲੀ ਦਲ ਨੂੰ ਝਟਕਾ

ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਕੀਤਾ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਜ਼ਾਦੀ ਘੁਲਾਟੀਏ ਅਤੇ ਸਾਬਕਾ ਵਿਧਾਇਕ ਦੇ ਪੁੱਤਰ ਸਮੇਤ ਕੈਨੇਡਾ ਦੇ ਐਨ.ਆਰ.ਆਈ ਅਤੇ ਲੁਧਿਆਣਾ ਦੇ ਉਘੇ ਕਾਰੋਬਾਰੀ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸਪੀਲ ਬੁੱਧਰਾਮ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਖੇਤਰਾਂ ਨਾਲ ਸੰਬੰਧਿਤ ਦਰਜਨਾਂ ਸਖਸ਼ੀਅਤਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਆਜ਼ਾਦੀ ਘੁਲਾਟੀਏ ਅਤੇ ਦੋ ਵਾਰ ਵਿਧਾਇਕ ਰਹੇ ਜੋਗਿੰਦਰ ਸਿੰਘ ਰੰਧਾਵਾ ਦੇ ਪੁੱਤਰ ਪਰਸ਼ੋਤਮ ਸਿੰਘ ਰੰਧਾਵਾ ਦਾ ਸਵਾਗਤ ਕਰਦਿਆਂ ਕਿਹਾ ਉਨਾਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਮਾਝਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਉਨਾਂ ਦੱਸਿਆ ਕਿ ਅਕਾਲੀ ਦਲ ਦੇ ਜ਼ਿਲਾ ਲੁਧਿਆਣਾ ਦੇ ਉਪ ਪ੍ਰਧਾਨ ਕੇਸ਼ਵ ਵਰਮਾ ਨੇ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਮੂਲੀਅਤ ਕੀਤੀ ਹੈ, ਜਿਸ ਨਾਲ ਲੁਧਿਆਣਾ ਜ਼ਿਲੇ ਅਕਾਲੀ ਦਲ ਸਫਾਇਆ ਹੋ ਗਿਆ ਹੈ। ਇਸੇ ਤਰਾਂ ਫ਼ਤਿਹਗੜ ਸਾਹਿਬ ਦੇ ਜੰਮਪਲ ਅਤੇ ਐਨ.ਆਰ.ਆਈ ਮਗਨਮੀਤ ਸਿੰਘ ਸਰਾਓ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ ਹੈ। ਇਸ ਸਮੇਂ ਪਰਸ਼ੋਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੀ ਰਾਜਨੀਤਿਕ ਪਾਰਟੀ ਦਿੱਤੀ ਹੈ ਜਿਹੜੀ ਕੇਵਲ ਕੰਮ ਦੇ ਨਾਂਅ ‘ਤੇ ਵੋਟਾਂ ਦੀ ਮੰਗਦੀ ਹੈ, ਨਾ ਕਿ ਧਰਮ ਅਤੇ ਜਾਤ ਦੇ ਨਾਂਅ ‘ਤੇ। ਆਪ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

0

ਆਪ ਦੀ ਸਰਕਾਰ ਬਣਨ ‘ਤੇ ਮੈਰਿਟ ਤੋੜਨ ਵਾਲਿਆਂ ‘ਤੇ ਕਰਾਂਗੇ ਸਖ਼ਤ ਕਾਰਵਾਈ: ਆਪ

ਕੈਪਟਨ ਨੇ ਭਾਈ ਭਤੀਜਾਵਾਦ ਤਿਆਗ ਵਾਅਦੇ ਮੁਤਾਬਿਕ ਘਰ ਘਰ ਨੌਕਰੀ ਕਿਉਂ ਨਹੀਂ ਦਿੱਤੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਘਰਾਂ ਦੇ ਪੜ੍ਹੇ-ਲਿਖੇ, ਹੋਣਹਾਰ ਅਤੇ ਕਾਬਲ ਧੀਆਂ ਪੁੱਤ ਕੈਪਟਨ ਅਮਰਿੰਦਰ ਸਿੰਘ ਦੇ ਏਜੰਡੇ ‘ਤੇ ਨਹੀਂ ਹਨ, ਜੋ ਰੋਜ਼ਗਾਰ (ਨੌਕਰੀਆਂ) ਲਈ ਸਾਲਾਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ। ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੂੰ ਵੀ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਧੀਆਂ ਪੁੱਤ ਹੀ ਕਾਬਲ ਦਿਖਾਈ ਦਿੰਦੇ ਹਨ, ਜਦੋਂਕਿ ਸੱਤਾ ‘ਘਰ ਘਰ ਨੌਕਰੀ’ ਦੇ ਵਾਅਦੇ ਨਾਲ ਸਾਂਭੀ ਸੀ। ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਨਿਯਮ ਕਾਨੂੰਨ ਅਤੇ ਮੈਰਿਟ ਤੋੜ ਕੇ ਕਾਂਗਰਸੀ ਵਿਧਾਇਕਾਂ, ਮੰਤਰੀਆਂ ਤੇ ਹੋਰ ਲੀਡਰਾਂ ਦੇ ਪੁੱਤ ਭਤੀਜਿਆਂ ਨੂੰ ਵੰਡੀਆਂ ਗਈਆਂ ਨੌਕਰੀਆਂ ਦੀ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏਨਾਂ ਹੀ ਨਹੀਂ ਲੋਕਾਂ ਦੇ ਟੈਕਸਾਂ ਨਾਲ ਭਰਦੇ ਸਰਕਾਰੀ ਖ਼ਜ਼ਾਨੇ ‘ਚੋਂ ਤਨਖਾਹਾਂ ਦੇ ਰੂਪ ‘ਚ ਲੁੱਟਿਆ ਪੈਸਾ ਵੀ ਇਹਨਾਂ ਤੋਂ ਵਿਆਜ ਸਮੇਤ ਵਸੂਲਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੁਨੀਆਂ ‘ਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਮੈਡਲ ਜੇਤੂ ਪੈਰਾ ਓਲੰਪਿਕ ਖਿਡਾਰੀਆਂ ਨੂੰ ਨੌਕਰੀਆਂ ਨਾਲ ਨਿਵਾਜੇ ਜਾਣ ਦੀ ਥਾਂ ਡਾਂਗਾ ਨਾਲ ਬੇਤਹਾਸ਼ਾ ਕੁੱਟਿਆ ਜਾ ਰਿਹਾ ਹੈ। ਦੂਜੇ ਪਾਸੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਸਿੱਧਾ ਡੀ.ਐਸ.ਪੀ, ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤ ਨੂੰ ਸਿੱਧਾ ਇੰਸਪੈਕਟਰ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਵਰਗੀਆਂ ਅਫ਼ਸਰੀਆਂ ਬਖਸ਼ੀਆਂ ਜਾ ਰਹੀਆਂ ਹਨ। ਜਦੋਂ ਕਿ ਸੁਨੀਲ ਜਾਖੜ ਦੇ ਭਤੀਜੇ ਅਜੇ ਵੀਰ ਜਾਖੜ ਨੂੰ ਪੰਜਾਬ ਫਾਰਮਰਜ਼ ਕਮਿਸ਼ਨ ਦਾ ਚੇਅਰਮੈਨ, ਤ੍ਰਿਪਤ ਰਜਿੰਦਰ ਬਾਜਵਾ ਦੇ ਪੁੱਤ ਅਤੇ ਸੁੱਖ ਸਰਕਾਰੀਆ ਦੇ ਭਤੀਜੇ ਨੂੰ ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ, ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਤੇ ਬਲਬੀਰ ਸਿੰਘ ਸਿੱਧੂ ਦੇ ਭਰਾ ਨੂੰ ਨਗਰ ਨਿਗਮਾਂ ਦੇ ਮੇਅਰ, ਰਾਣਾ ਗੁਰਮੀਤ ਸੋਢੀ ਦੇ ਪੁੱਤਰ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ, ਦੀਪਇੰਦਰ ਢਿੱਲੋਂ ਦੇ ਪੁੱਤਰ ਨੂੰ ਨਗਰ ਕੌਸਲ ਦਾ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਨੂੰ ਬਠਿੰਡਾ ਸੈਂਟਰਲ ਕੋ ਆਪ੍ਰੇਟਿਵ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਦਾ ਮੈਂਬਰ ਬਣਾਇਆ ਗਿਆ ਹੈ। ਕੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੋਤੀ ਮਹਿਲ ‘ਚੋਂ  ਪਟਿਆਲਾ ਵਿੱਚ ਰੁਜ਼ਗਾਰ ਲਈ ਟਾਵਰ ‘ਤੇ ਬੈਠੇ ਹੋਣਹਾਰ ਯੋਗ ਨੌਜਵਾਨ ਨਜ਼ਰ ਨਹੀਂ ਆ ਰਹੇ? ਕੀ ਕੈਪਟਨ ਨੂੰ ਸੰਗਰੂਰ ‘ਚ ਮਹੀਨਿਆਂ ਤੋਂ ਪੱਕੇ ਮੋਰਚੇ ‘ਤੇ ਬੈਠੇ ਆਮ ਘਰਾਂ ਦੇ ਬੇਹੱਦ ਲਾਇਕ ਅਤੇ ਯੋਗ ਧੀਆਂ ਪੁੱਤ ਨਜ਼ਰ ਨਹੀਂ ਆਉਂਦੇ? ਜੋ ਹਰ ਤੀਜੇ ਦਿਨ ਸਰਕਾਰੀ ਅਤਿਆਚਾਰ ਦਾ ਸ਼ਿਕਾਰ ਹੁੰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਘਰ ਅੱਗੇ ਨੌਕਰੀਆਂ ਦੀ ਮੰਗ ਕਰ ਰਹੇ ਪੈਰਾ ਓਲੰਪਿਕ ਖਿਡਾਰੀਆਂ ਅਤੇ ਉਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਆਪ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ‘ਤੇ ਪੁਲੀਸ ਨੇ ਡਾਂਗਾ ਮਾਰੀਆਂ ਅਤੇ ਗ੍ਰਿਫ਼ਤਾਰ ਕਰਕੇ ਥਾਣੇ ਵਿੱਚ ਬੰਦ ਕੀਤਾ।

ਚੀਮਾ ਨੇ ਦੋਸ਼ ਲਾਇਆ ਕਿ ਬਾਦਲਾਂ ਦੀ ਤਰਾਂ ਕੈਪਟਨ ਨੇ ਵੀ ਮਾਫੀਆ ਰਾਜ ਅਤੇ ਭਾਈ ਭਤੀਜਾਵਾਦ ਨੂੰ ਹੀ ਉਤਸ਼ਾਹਿਤ ਕੀਤਾ, ਜਿਸ ਦੀਆਂ ਅਣਗਿਣਤ ਮਿਸਾਲਾਂ ਹਨ। ਐਨਾ ਹੀ ਨਹੀਂ ਪੰਜਾਬ ਦੀਆਂ ਚੇਅਰਮੈਨੀਆਂ, ਡਾਇਰੈਕਟਰੀਆਂ ਸਮੇਤ ਐਡਵੋਕੇਟ ਜਨਰਲ (ਏ.ਜੀ) ਦਫ਼ਤਰਾਂ ‘ਚ ਵੀ ਕਾਂਗਰਸੀਆਂ ਦੇ ਆਪਣੇ ਧੀਆਂ ਪੁੱਤਾਂ ਦਾ ਹੀ ਕਬਜ਼ਾ ਹੈ। ਇਹੋ ਕਾਰਨ ਹੈ ਕਿ ਬਗੈਰ ਮੈਰਿਟ ਤੋਂ ਲੱਗੇ ਇਹਨਾਂ ਪੁੱਤ ਭਤੀਜਿਆਂ ਕਾਰਨ ਪੰਜਾਬ ਸਾਰੇ ਅਹਿਮ ਕੇਸ ਹਾਰਦਾ ਆ ਰਿਹਾ ਹੈ। ਚੀਮਾ ਨੇ ਮੰਗ ਕੀਤੀ ਕਿ ਸਰਕਾਰ ਭਾਈ ਭਤੀਜਾਵਾਦ ਤਿਆਗ ਕੇ ਆਪਣੇ ਚੋਣ ਵਾਅਦੇ ਮੁਤਾਬਿਕ ਘਰ ਘਰ ਨੌਕਰੀ ਮੁਹਈਆ ਕਰਾਵੇ। ਉਨਾਂ ਭਰੋਸਾ ਦਿੱਤਾ ਕਿ 2022 ‘ਚ ਆਪ ਦੀ ਸਰਕਾਰ ਬਣਨ ਉਪਰੰਤ ਮੈਰਿਟ ਅਤੇ ਪਾਰਦਰਸ਼ਤਾ ਨਾਲ ਵੱਡੇ ਪੱਧਰ ‘ਤੇ ਰੁਜ਼ਗਾਰ ਮੁਹਈਆ ਕਰਵਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

0

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਉਨ੍ਹਾਂ ਦੇ 3 ਸਾਲ ਦੇ ਪੁੱਤਰ ਸਮੇਤ 700 ਸਾਥੀ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੌਮ ਦੇ ਇਸ ਮਹਾਨ ਜਰਨੈਲ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਤਤਪਰ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਦੀਪ ਸਿੰਘ ਤੇੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਜਗਤਾਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ, ਸ. ਗੁਰਜੀਤ ਸਿੰਘ ਤਰਨ ਤਾਰਨ ਆਦਿ ਮੌਜੂਦ ਸਨ।

ਫ਼ਿਲਮੀ ਅਦਾਕਾਰਾ ਪਾਇਲ ਰੋਹਤਗੀ ਗ੍ਰਿਫ਼ਤਾਰ, ਇਸ ਵਜ੍ਹਾ ਕਾਰਨ ਹੋਇਆ ਸੀ ਮਾਮਲਾ ਦਰਜ

0

ਮੁੰਬਈ : ਆਪਣੇ ਟਵੀਟਾਂ ਅਤੇ ਵੀਡੀਓਜ਼ ਨੂੰ ਲੈ ਕੇ ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਅਦਾਕਾਰਾ ਪਾਇਲ ਰੋਹਤਗੀ ਨੂੰ ਅਹਿਮਦਾਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਉਨ੍ਹਾਂ ‘ਤੇ ਸੁਸਾਇਟੀ ਦੇ ਚੇਅਰਐਨ ਦੇ ਖਿਲਾਫ ਸੋਸ਼ਲ ਮੀਡੀਆ ਤੇ ਗਾਲ੍ਹ ਦੇਣ ਦਾ ਇਲਜ਼ਾਮ ਹੈ। ਹਾਲਾਂਕਿ ਪਾੲਲਿ ਨੇ ਬਾਅਦ ‘ਚ ਪੋਸਟ ਨੂੰ ਡਿਲੀਟ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪਾਇਲ ‘ਤੇ ਸੁਸਾਇਟੀ ਦੇ ਲੋਕਾਂ ਨਾਲ ਵਾਰ-ਵਾਰ ਝਗੜਾ ਕਰਨ, ਚੇਅਰਮੈਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਵੀ ਦੋਸ਼ ਹੈ।

ਜਾਣਕਾਰੀ ਅਨੁਸਾਰ 20 ਜੂਨ ਨੂੰ ਹੋਈ ਸੁਸਾਇਟੀ ਦੀ ਏਜੀਐਮ ਮੀਟਿੰਗ ‘ਚ ਪਾਇਲ ਰੋਹਤਗੀ ਮੈਂਬਰ ਨਾ ਹੋਣ ਦੇ ਬਾਵਜੂਦ ਮੀਟਿੰਗ ਵਿੱਚ ਆਈ ਸੀ, ਜਦੋਂ ਉਨ੍ਹਾਂ ਨੂੰ ਬੋਲਣ ਤੋਂ ਮਨ੍ਹਾ ਕੀਤਾ ਗਿਆ ਤਾਂ ਉਹ ਗਾਲੀਆਂ ਦੇਣ ਲੱਗੀ। ਇਸ ਦੇ ਨਾਲ ਹੀ ਉਹ ਸੁਸਾਇਟੀ ‘ਚ ਬੱਚਿਆਂ ਦੇ ਖੇਡਣ ਨੂੰ ਲੈ ਕੇ ਕਈ ਵਾਰ ਝਗੜਾ ਵੀ ਕਰ ਚੁੱਕੀ ਹੈ। ਜਿਸ ਤੋਂ ਬਾਅਦ ਪੁਲਿਸ ‘ਚ ਪਾਇਲ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਦੱਸ ਦਈਏ ਕਿ ਇਹ ਦੂਜੀ ਵਾਰ ਹੈ ਜਦੋਂ ਪਾਇਲ ਰੋਹਤਗੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਫਤਿਹਜੰਗ ਬਾਜਵਾ ਦੇ ਬਿਆਨ ਤੇ ਸੁਨੀਲ ਜਾਖੜ ਨੇ ਸਾਧੀ ਚੁਪੀ, ਕਿਹਾ ‘ਰਾਜਨੀਤੀ ਤੋਂ ਇਲਾਵਾ ਹੋਰ ਵੀ ਦੁੱਖ ਹੈ’

0

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਲਗਾਤਾਰ ਘਮਾਸਾਣ ਚੱਲ ਰਿਹਾ ਹੈ। ਜਿੱਥੇ ਇੱਕ ਪਾਸੇ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਲਗਾਮ ਅਪਣੇ ਹੱਥ ‘ਚ ਸੰਭਾਲ ਲਈ ਹੈ। ਨਾਲ ਹੀ ਦੂਜੇ ਪਾਸੇ ਕਾਂਗਰਸ ‘ਚ ਅੰਦਰੂਨੀ ਕਲੇਸ਼ ਅਜੇ ਵੀ ਚੱਲ ਰਿਹਾ ਹੈ। ਆਪਣੇ ਪੁੱਤਰ ਦੀ ਸਰਕਾਰੀ ਨੌਕਰੀ ਨੂੰ ਮਨ੍ਹਾ ਕਰਨ ਤੋਂ ਬਾਅਦ ਫਤਿਹਜੰਗ ਸਿੰਘ ਬਾਜਵਾ ਨੇ ਸੁਨੀਲ ਜਾਖੜ ਦੇ ਭਤੀਜੇ ਦੀ ਸਰਕਾਰੀ ਨੌਕਰੀ ਤੇ ਸਵਾਲ ਖੜ੍ਹੇ ਕੀਤੇ। ਜਿਸ ਤੇ ਸੁਨੀਲ ਜਾਖੜ ਨੇ ਅੱਜ ਚੁੱਪੀ ਸਾਧ ਲਈ। ਉਨ੍ਹਾਂ ਨੇ ਇਸ ਮੁੱਦੇ ਤੇ ਕੋਈ ਗੱਲ ਨਹੀਂ ਕੀਤੀ ਅਤੇ ਸ਼ਾਇਰੀ ਦੇ ਅੰਦਾਜ਼ ‘ਚ ਕਿਹਾ ਕਿ ਰਾਜਨੀਤੀ ਤੋਂ ਇਲਾਵਾ ਹੋਰ ਵੀ ਦੁੱਖ ਹੈ।

ਉਥੇ ਹੀ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕੋਰੋਨਾ ਦੇ ਖ਼ਰਾਬ ਹਾਲਾਤਾਂ ‘ਚ ਕੇਂਦਰ ਸਰਕਾਰ ਵੱਲੋਂ ਕਿਸੇ ਤਰ੍ਹਾ ਦੀ ਸਹਾਇਤਾ ਨਹੀਂ ਦਿੱਤੀ ਗਈ। ਕੋਈ ਵੀ ਸਿਹਤ ਸੁਵਿਧਾ ਪੰਜਾਬ ਨੂੰ ਮੁਹਈਆਂ ਨਹੀ ਕਰਵਾਈ ਗਈ, ਜਿਸ ‘ਚ ਪੰਜਾਬ ਦੇ ਲੋਕਾਂ ਨੇ ਕੋਰੋਨਾ ਕਾਲ ‘ਚ ਬਹੁਤ ਸੰਤਾਪ ਝੱਲਿਆ ਹੈ। ਦੂਜੀ ਲਹਿਰ ਤੋਂ ਬਾਅਦ ਹੁਣ ਤੀਸਰੀ ਲਹਿਰ ਡੈਲਟਾ ਪਲੱਸ ਦੇ ਲਈ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ ਹੈ ਨਹੀ ਤਾਂ ਹੋਰ ਜ਼ਿਆਦਾ ਤਬਾਹੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਅੱਜ ਸੁਨੀਲ ਜਾਖੜ ਚੰਡੀਗੜ੍ਹ ਭਵਨ ‘ਚ ਪਹੁੰਚੇ ਸੀ ਅਤੇ ਕੋਰੋਨਾ ਟੀਕਾਕਰਨ ‘ਚ ਸਭ ਤੋਂ ਅਵੱਲ ਰਹੇ ਜ਼ਿਲ੍ਹਿਆਂ ਦੇ ਇਨਾਮ ਦੇਣ ਦੇ ਮਾਮਲੇ ‘ਚ ਚਰਚਾ ਕਰਨ ਪਹੁੰਚੇ ਸੀ।