Home Blog Page 2591

ਪਾਕਿ PM ਇਮਰਾਨ ਦੀ ਨਿੰਦਾ ਕਰਨ ਤੇ ਈਸਾਈ ਮਹਿਲਾ ਐਂਕਰ ਨੂੰ ਨੌਕਰੀ ਤੋਂ ਧੋਣੇ ਪਏ ਹੱਥ

0

ਪਾਕਿਸਤਾਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਔਰਤਾਂ ਨੂੰ ਛੋਟੇ ਕੱਪੜੇ ਪਾਉਣ ਦੇ ਕਾਰਨ ਵਧ ਰਹੇ ਕ੍ਰਾਈਮ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਇਕ ਚੈਨਲ ’ਤੇ ਐਂਕਰ ਦੇ ਰੂਪ ’ਚ ਕੰਮ ਕਰਨ ਵਾਲੀ ਈਸਾਈ ਮਹਿਲਾ ਐਂਕਰ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿੰਦਾ ਕਰਨ ’ਤੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਐਂਕਰ ਨੂੰ ਹੁਣ ਕੱਟੜਪੰਥੀਆਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

ਖ਼ਬਰਾਂ ਅਨੁਸਾਰ ਇਕ ਛੋਟੇ ਚੈਨਲ ਦੀ ਔਰਤ ਐਂਕਰ ਬਨੀਸ ਸਲੀਮ ਨੇ ਆਪਣੇ ਪ੍ਰੋਗਰਾਮ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪਾਕਿਸਤਾਨ ’ਚ ਜਬਰ-ਜ਼ਿਨਾਹ ਦੀਆਂ ਘਟਨਾਵਾਂ ਦਾ ਕਾਰਨ ਲੜਕੀਆਂ ਵੱਲੋਂ ਛੋਟੇ ਕੱਪੜੇ ਪਾਏ ਦੱਸੇ ਜਾਣ ਦੇ ਚੱਲਦਿਆਂ ਇਸ ਨੂੰ ਇਮਰਾਨ ਖਾਨ ਦੀ ਛੋਟੀ ਤੇ ਕੋਝੀ ਮਾਨਸਿਕਤਾ ਦੱਸਿਆ ਸੀ। ਐਂਕਰ ਸਲੀਮ ਨੇ ਇਸ ਨੂੰ ਮਹਿਲਾ ਦੇ ਅਧਿਕਾਰਾਂ ਦਾ ਘਾਣ ਵੀ ਦੱਸਿਆ ਸੀ। ਇਸ ਤੋਂ ਬਾਅਦ ਉਕਤ ਈਸਾਈ ਮਹਿਲਾ ਐਂਕਰ ਨੂੰ ਅੱਜ ਨੌਕਰੀ ਤੋਂ ਕੱਢ ਦਿੱਤਾ ਗਿਆ। ਜਿਵੇਂ ਹੀ ਉਸ ਨੂੰ ਨੌਕਰੀ ਤੋਂ ਕੱਢਿਆ ਗਿਆ, ਉਸ ਸਮੇਂ ਉਸ ਨੂੰ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਵੀ ਮਿਲਣੀਆਂ ਸ਼ੁਰੂ ਹੋ ਗਈਆਂ। ਇਕ ਕੱਟੜਪੰਥੀ ਨੇ ਤਾਂ ਸਲੀਮ ਨੂੰ ਪਾਕਿਸਤਾਨ ਛੱਡ ਕਿਸੇ ਦੂਜੇ ਦੇਸ਼ ’ਚ ਚਲੇ ਜਾਣ ਦੀ ਧਮਕੀ ਤੱਕ ਦੇ ਦਿੱਤੀ ਹੈ।

ਲੁਧਿਆਣਾ ‘ਚ ਲੁਟੇਰਿਆਂ ਨੇ ਅੱਖਾਂ ‘ਚ ਮਿਰਚਾਂ ਪਾ ਲੁੱਟਿਆ ਕਾਰੋਬਾਰੀ, 2 ਲੱਖ ਰੁਪਏ ਲੈ ਹੋਏ ਫ਼ਰਾਰ

0

ਪੰਜਾਬ ‘ਚ ਹਰ ਦਿਨ ਲੁਟੇਰਿਆਂ ਵੱਲੋਂ ਲੁੱਟ ਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਮਿਲਰ ਗੰਜ ਦੇ ਇੰਡਸਟਰੀਅਲ ਅਸਟੇਟ ਇਲਾਕੇ ‘ਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਦਿਨ-ਦਿਹਾੜੇ ਲੁਟੇਰੇ ਇਕ ਕਾਰੋਬਾਰੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਉਸ ਕੋਲੋਂ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਪੀੜ੍ਹਤ ਕਾਰੋਬਾਰੀ ਜਤਿੰਦਰ ਨਾਗਪਾਲ ਵਾਸੀ ਬਸੰਤ ਐਵਿਨਿਊ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਜਿਵੇਂ ਹੀ ਉਹ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਮੋਟਰਸਾਈਕਲ ‘ਤੇ ਆਏ ਲੁਟੇਰਿਆਂ ਨੇ ਉਸ ਦੀਆਂ ਅੱਖਾਂ ‘ਚ ਮਿਰਚਾਂ ਪਾ ਦਿੱਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਕੋਲੋਂ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ, ਜਿਸ ‘ਚ 2 ਲੱਖ ਦੇ ਕਰੀਬ ਰੁਪਏ ਸਨ।

ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਇਲਾਕੇ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ ਤਾਂ ਜੋ ਇਸ ਘਟਨਾ ਦੇ ਦੋਸ਼ੀਆਂ ਨੂੰ ਫੜ੍ਹਿਆ ਜਾ ਸਕੇ।

ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਕੀਤਾ ਗਿਆ ਅੰਤਿਮ ਸੰਸਕਾਰ

0

ਫਿਰੋਜ਼ਪੁਰ : ਗੈਂਗਸਟਰ ਜੈਪਾਲ ਭੁੱਲਰ ਦਾ ਕੱਲ੍ਹ ਦੁਬਾਰਾ ਪੀਜੀਆਈ ਚੋਂ ਪੋਸਟਮਾਰਟਮ ਤੋਂ ਬਾਅਦ ਸੰਸਕਾਰ ਅੱਜ ਧਾਰਮਿਕ ਰੀਤੀ ਰਿਵਾਜਾਂ ਨਾਲ ਉਸ ਦੇ ਪਰਿਵਾਰ ਵੱਲੋਂ ਕਰ ਦਿੱਤਾ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਸਣੇ ਮੀਡੀਆ ਅਤੇ ਪੁਲੀਸ ਫੋਰਸ ਵੀ ਮੌਜੂਦ ਸੀ। ਜੈਪਾਲ ਭੁੱਲਰ ਦਾ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸ਼ਮਸ਼ਾਨ ਘਾਟ ‘ਚ ਅੰਤਿਮ ਸੰਸਕਾਰ ਕੀਤਾ ਗਿਆ।

ਜੈਪਾਲ ਭੁੱਲਰ ਦੀ ਚਿਤਾ ਨੂੰ ਉਸ ਦੇ ਭਰਾ ਅਮ੍ਰਿਤਪਾਲ ਭੁੱਲਰ ਨੇ ਮੁੱਖਅਗਨੀ ਦਿਖਾਈ। ਅੰਮ੍ਰਿਤ ਪਾਲ ਭੁੱਲਰ ਨੂੰ ਭਾਰੀ ਪੁਲਿਸ ਬੰਦੋਬਸਤ ‘ਚ ਬਠਿੰਡਾ ਜੇਲ੍ਹ ਵਿਚੋਂ ਲਿਆਂਦਾ ਗਿਆ ਸੀ ਅਤੇ ਅੰਮ੍ਰਿਤ ਪਾਲ ਭੁੱਲਰ ਨੇ ਜਾਂਦੇ ਸਮੇਂ ਕਿਹਾ ਕਿ ਜੈਪਾਲ ਦਾ ਐਨਕਾਊਂਟਰ ਪੂਰੀ ਤਰ੍ਹਾਂ ਫਰਜ਼ੀ ਹੈ ਅਤੇ ਹੁਣ ਪੁਲਿਸ ਵੱਲੋਂ ਉਸ ਦਾ ਵੀ ਐਨਕਾਊਂਟਰ ਕਰਨ ਦੀ ਕੋਸ਼ਿਸ਼ ਕੀਤੀ ਜਾਏਗੀ ਅਤੇ ਪੁਲਿਸ ਉਸ ਦੇ ਮਾਤਾ ਪਿਤਾ ਨੂੰ ਵੀ ਟਾਰਚਰ ਕਰੇਗੀ। ਜੈਪਾਲ ਭੁੱਲਰ ਦੇ ਸੰਸਕਾਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਉਸ ਦੇ ਪਿਤਾ ਭੁਪਿੰਦਰ ਸਿੰਘ ਨੇ ਕਿਹਾ ਕਿ ਪੀਜੀਆਈ ਵੱਲੋਂ ਦਿੱਤੀ ਗਈ ਪੋਸਟਮਾਰਟਮ ਰਿਪੋਰਟ ਵਿੱਚ ਜੈਪਾਲ ਭੁੱਲਰ ਦੇ 22 ਸੱਟਾਂ ਵੱਜੀਆਂ ਦਿਖਾਈਆਂ ਗਈਆਂ ਹਨ ਅਤੇ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੈਪਾਲ ਭੁੱਲਰ ਨੂੰ ਕੋਈ ਤਸ਼ੱਦਦ ਨਹੀਂ ਦਿੱਤਾ ਗਿਆ ਅਤੇ ਜੈਪਾਲ ਭੁੱਲਰ ਦੀ ਮੌਤ ਗੋਲੀਆਂ ਲੱਗਣ ਨਾਲ ਹੋਈ ਹੈ।

ਦੱਸ ਦਈਏ ਕਿ ਕੱਲ੍ਹ ਪੋਸਟਮਾਰਟਮ ਦੌਰਾਨ ਜੈਪਾਲ ਭੁੱਲਰ ਦੇ ਸਰੀਰ ਵਿਚੋਂ ਡਾਕਟਰਾਂ ਨੂੰ ਤਿੰਨ ਗੋਲੀਆਂ ਹੋਰ ਮਿਲੀਆਂ ਸਨ, ਜਿਸ ਨੂੰ ਲੈ ਕੇ ਹੁਣੇ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਕੋਲਕਾਤਾ ਵਿੱਚ ਹੋਏ ਪੋਸਟਮਾਰਟਮ ਦੌਰਾਨ ਏਡੀ ਵੱਡੀ ਅਣਗਹਿਲੀ ਡਾਕਟਰਾਂ ਨੇ ਕਿਵੇਂ ਕਰ ਦਿੱਤੀ ਜੋ ਉਸ ਦੇ ਸਰੀਰ ‘ਚ ਤਿੰਨ ਗੋਲੀਆਂ ਹੋਰ ਰਹਿ ਗਈਆਂ। ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਉਹ ਲੋੜੀਂਦੇ ਕਦਮ ਚੁੱਕਣਗੇ। ਉਸ ਲਈ ਉਨ੍ਹਾਂ ਨੂੰ ਚਾਹੇ ਕੋਰਟ ਦਾ ਦਰਵਾਜ਼ਾ ਖਟਖਟਾਉਣਾ ਪਵੇ। ਉਹ ਸੱਚ ਸਾਹਮਣੇ ਲਿਆਉਣ ਲਈ ਹਰ ਤਰ੍ਹਾਂ ਦੀ ਚਾਰਾਜੋਈ ਕਰਨਗੇ।

ਜੈਪਾਲ ਭੁੱਲਰ ਨੂੰ ਅਖੀਰੀ ਵਾਰ ਦੇਖਣ ਲਈ ਉਸ ਦੇ ਭਰਾ ਅਮ੍ਰਿਤਪਾਲ ਭੁੱਲਰ ਪੁਲਿਸ ਨੂੰ ਵਾਰ ਵਾਰ ਹੱਥਕੜੀਆਂ ਖੋਲ੍ਹਣ ਲਈ ਕਹਿੰਦਾ ਰਿਹਾ ਪਰ ਉਸਦੀਆਂ ਹੱਥਕੜੀਆਂ ਨਹੀਂ ਖੋਲੀਆਂ ਗਈਆਂ, ਜੈਪਾਲ ਦੀ ਦੇਹ ਨੂੰ ਅਗਨ ਭੇਂਟ ਕਰਦੇ ਨਾਲ ਹੀ ਪੁਲਿਸ ਉਸ ਦੇ ਭਰਾ ਨੂੰ ਮੀਡੀਆ ਤੋਂ ਬਚਾਉਂਦੇ ਹੋਏ ਲੈ ਗਈ, ਜਾਂਦੇ ਜਾਂਦੇ ਹੋਏ ਹੀ ਉਹ ਪੁਲਿਸ ਤੇ ਦੋਸ਼ ਲਾਉਂਦਾ ਰਿਹਾ।

ਬਾਬਾ ਰਾਮਦੇਵ ਪਹੁੰਚੇ ਸੁਪਰੀਮ ਕੋਰਟ , ਆਪਣੇ ਵਿਰੁੱਧ ਦਰਜ ਕੇਸਾਂ ਨੂੰ ਦਿੱਲੀ ਟ੍ਰਾਂਸਫਰ ਕਰਨ ਦੀ ਕੀਤੀ ਮੰਗ

0

ਐਲੋਪੈਥੀ ਬਾਰੇ ਆਪਣੇ ਵਿਵਾਦਪੂਰਨ ਬਿਆਨ ਤੋਂ ਬਾਅਦ ਜਿੱਥੇ ਯੋਗਾ ਗੁਰੂ ਬਾਬਾ ਰਾਮਦੇਵ ਨਿਰੰਤਰ ਸੁਰਖੀਆਂ ਵਿਚ ਰਹਿੰਦੇ ਹਨ, ਦੂਜੇ ਪਾਸੇ ਇਸ ਬਿਆਨ ਨੂੰ ਵਾਪਸ ਲੈਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੁਸੀਬਤਾਂ ਰੁਕ ਨਹੀਂ ਰਹੀਆਂ ਹਨ। ਐਲੋਪੈਥੀ ਬਾਰੇ ਦਿੱਤੇ ਬਿਆਨ ਤੋਂ ਬਾਅਦ, ਰਾਮਦੇਵ ਨੇ ਬੁੱਧਵਾਰ ਨੂੰ ਵੱਖ-ਵੱਖ ਰਾਜਾਂ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਦਰਜ ਕੀਤੀ ਗਈ ਐਫਆਈਆਰ ਉੱਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦੇ ਕੇ ਰਾਹਤ ਦੀ ਮੰਗ ਕੀਤੀ ਹੈ।

ਰਾਮਦੇਵ ਨੇ ਦੇਸ਼ ਦੇ ਹੋਰ ਰਾਜਾਂ ਵਿੱਚ ਦਰਜ ਕੇਸ ਨੂੰ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਖ਼ਿਲਾਫ਼ ਪਟਨਾ ਅਤੇ ਰਾਏਪੁਰ ਵਿੱਚ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਰਾਮਦੇਵ ਨੇ ਫਿਲਹਾਲ ਸੁਪਰੀਮ ਕੋਰਟ ਤੋਂ ਇਨ੍ਹਾਂ ਮਾਮਲਿਆਂ ਵਿਚ ਕਿਸੇ ਵੀ ਕਾਰਵਾਈ ‘ਤੇ ਰੋਕ ਦੀ ਮੰਗ ਕੀਤੀ ਹੈ।

ਇਸ ਤੋਂ ਪਹਿਲਾਂ, ਰਾਏਪੁਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੇ ਪਿਛਲੇ ਹਫਤੇ ਵੀਰਵਾਰ ਨੂੰ ਕਿਹਾ ਸੀ ਕਿ ਪੁਲਿਸ ਨੇ ਰਾਮਦੇਵ ਦੇ ਖਿਲਾਫ ਸ਼ਹਿਰ ਦੇ ਸਿਵਲ ਲਾਈਨ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਕੇਸ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰ ਡਾ: ਰਾਕੇਸ਼ ਗੁਪਤਾ (ਚੇਅਰਮੈਨ ਹਸਪਤਾਲ ਬੋਰਡ) ਅਤੇ ਹੋਰਾਂ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਗੁਪਤਾ ਅਤੇ ਹੋਰ ਅਹੁਦੇਦਾਰਾਂ ਨੇ 26 ਮਈ ਨੂੰ ਰਾਮਦੇਵ ਦੁਆਰਾ ਕੋਰੋਨਾ ਤਬਦੀਲੀ ਦੇ ਸਮੇਂ ਮੈਡੀਕਲ ਕਮਿਊਨਿਟੀ ਅਤੇ ਦਵਾਈਆਂ ਦੀ ਗਲਤ ਜਾਣਕਾਰੀ ਦਿੱਤੀ ਸੀ, ਕੇਂਦਰੀ ਮਹਾਂਮਾਰੀ ਐਕਟ ਦੀ ਉਲੰਘਣਾ ਕਰਦਿਆਂ, ਨਫ਼ਰਤ ਦੇ ਕਾਰਨ ਗਲਤ ਜਾਣਕਾਰੀ ਫੈਲਾਉਣ ਅਤੇ ਆਮ ਲੋਕਾਂ ਅਤੇ ਸਿਹਤ ਸੇਵਾਵਾਂ ਦੀ ਨਿਖੇਧੀ ਕੀਤੀ ਸੀ। ਇਸ ਵਿਚ ਸ਼ਾਮਲ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਬਾਰੇ ਸ਼ਿਕਾਇਤ ਕੀਤੀ ਗਈ ਸੀ।

ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ

0

ਪੰਜਾਬ ਵਾਸੀ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਕੋਲੋਂ 2017 ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਲੈਣ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਲਵਾਰਸ ਛੱਡ ਕੇ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜਕਾਲ ਦੌਰਾਨ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਨੌਕਰੀਆਂ ਮੰਗ ਰਹੇ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਧੋਖ਼ਾ ਦਿੱਤਾ ਹੈ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਹੋਰ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਬਦੀ ਕਰਨ ਵਾਲੇ ਦੋਸ਼ੀਆਂ ਅਤੇ ਸਿੱਖਾਂ ਉਤੇ ਗੋਲੀ ਚਲਾਉਣ ਵਾਲਿਆਂ ਸਾਜਿਸ਼ਘਾੜਿਆਂ ਨੂੰ ਵੀ ਅਜੇ ਤੱਕ ਕੋਈ ਸਜ਼ਾ ਨਹੀਂ ਮਿਲੀ। ਚੀਮਾ ਨੇ ਕਿਹਾ ਅੱਜ ਪੰਜਾਬ ਵਿੱਚ ਹਰ ਦਿਨ ਨਕਲੀ ਸ਼ਰਾਬ ਬਣਾਉਣ ਵਾਲੀਆਂ ਫ਼ੈਕਟਰੀਆਂ ਫੜੀਆਂ ਜਾ ਰਹੀਆਂ ਹਨ। ਬਾਦਲਾਂ ਦੇ ਰਾਜ ਦੀ ਤਰਾਂ ਨਸ਼ਾ ਮਾਫੀਆ, ਟਰਾਂਸਪਰਟ ਮਾਫੀਆ, ਰੇਤ ਤੇ ਖਣਜ ਮਾਫੀਆ ਅਤੇ ਗੁੰਡਾਗਰਦੀ ਜਾਰੀ ਹੈ ਅਤੇ ਪੰਜਾਬ ਦੇ ਲੋਕ ਪੁਲੀਸ ਅਤੇ ਮਾਫੀਆ ਰਾਜ ਦੇ ਜ਼ੁਲਮਾਂ ਨਾਲ ਤੜਪ ਰਹੇ ਹਨ। ਉਨਾਂ ਕਿਹਾ ਖਾਣ ਪੀਣ ਵਾਲੀਆਂ ਵਸਤਾਂ ਦੀ ਮਹਿੰਗਾਈ ਸਿਖ਼ਰ ‘ਤੇ ਪਹੁੰਚ ਗਈ ਹੈ ਅਤੇ ਗਰੀਬ ਲੋਕਾਂ ਨੂੰ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਨੂੰ ਛੱਡ ਕੇ ਦਿੱਲੀ ਦਰਬਾਰ ਦੀਆਂ ਹਜ਼ਾਰੀਆਂ ਭਰਨ ਵਿੱਚ ਮਸਤ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਖਾਤਰ ਗੈਰ ਸੰਵਿਧਾਨਕ ਅਤੇ ਪੰਜਾਬ ਵਿਰੁੱਧੀ ਫ਼ੈਸਲੇ ਕਰ ਰਹੇ ਹਨ। ਆਮ ਲੋਕਾਂ ਦੀ ਥਾਂ ਅਮੀਰ ਕਾਂਗਰਸੀਆਂ ਦੇ ਧੀਆਂ ਪੁੱਤਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦੋਂ ਕਿ ਆਮ ਲੋਕਾਂ ਦੇ ਧੀਆਂ ਪੁੱਤ ਹਰ ਦਿਨ ਪੰਜਾਬ ਪੁਲੀਸ ਦੀਆਂ ਡਾਂਗਾਂ ਖਾ ਰਹੇ ਹਨ। ਤਨਖਾਹ ਕਮਿਸ਼ਨ ਦੇ ਨਾਂਅ ‘ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਮੂਰਖ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤਾਂ ਠੰਡੀਆਂ ਵਾਦੀਆਂ ਵਿੱਚ ਬੈਠੇ ਰਹੇ ਸਨ ਅਤੇ ਹੁਣ ਦਿੱਲੀ ਦਰਬਾਰ ‘ਚ ਕੁਰਸੀ ਬਚਾਉਣ ਲਈ ਤਰਲੇ ਲੈ ਰਹੇ ਹਨ। ਚੀਮਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਕੋਲੋਂ 2017 ਵਿੱਚ ਕੀਤੇ ਚੋਣ ਵਾਅਦਿਆਂ ਹਿਸਾਬ ਕਿਤਾਬ ਜ਼ਰੂਰ ਲੈਣ।

ਫ਼ਤਹਿਜੰਗ ਬਾਜਵਾ ਦੇ ਪੁੱਤਰ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿੱਚ ਬੁਰੀ ਤਰ੍ਹਾਂ ਘਿਰੇ ਹੋਏ ਹਨ। ਆਮ ਲੋਕਾਂ ਤੋਂ ਲੈ ਕੇ ਸਿਆਸਤ ਤੱਕ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਗੱਲ ਦਾ ਖੁਲਾਸਾ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਦੱਸ ਦੇਈਏ ਕਿ ਪੰਜਾਬ ਕੈਬਨਿਟ ਵੱਲੋਂ ਫ਼ਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੂੰ ਪੁਲਿਸ ਵਿੱਚ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਤਰਸ ਦੇ ਆਧਾਰ ‘ਤੇ ਨਿਯੁਕਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਮੁੱਖ ਮੰਤਰੀ ਸਵਾਲਾਂ ਵਿੱਚ ਘਿਰ ਚੁੱਕੇ ਹਨ।

ਪਰ ਅਜੇ ਦੂਜੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ । ਇਸਦੇ ਨਾਲ ਹੀ ਇਹ ਪੱਕਾ ਹੈ ਕਿ ਸ: ਬਾਜਵਾ ਨੇ ਪਾਰਟੀ ਅਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੁਲਿਸ ‘ਚ ਮਿਲੀ ਨੌਕਰੀ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਪਰਿਵਾਰਾਂ ਦੀ ਕੁਰਬਾਨੀ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ, ਜਦਕਿ ਵਿਰੋਧੀ ਧਿਰਾਂ ਤੇ ਇਥੋਂ ਤੱਕ ਕਿ ਕੈਪਟਨ ਦੇ ਆਪਣੇ ਮੰਤਰੀ ਤੇ ਆਗੂ ਇਸ ਫੈਸਲੇ ਦੇ ਵਿਰੁੱਧ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣਾ ਸਰਾਸਰ ਗਲਤ ਹੈ।

ਕਾਂਗਰਸ ਦੇ ਕਾਟੋ-ਕਲੇਸ਼ ‘ਤੇ ਹਾਈਕਮਾਨ ਦਾ ਸਖ਼ਤ ਸਟੈਂਡ, ਕੈਪਟਨ ਨੂੰ ਦਿੱਤੀ ਡੈੱਡਲਾਈਨ

0

ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਹਾਈਕਾਮ ਨੇ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਦਿੱਤੀ ਹੈ। ਹਾਈਕਮਾਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਤੈਅ ਸਮੇਂ ਅੰਦਰ ਪੂਰੇ ਕਰਨੇ ਹੀ ਹੋਣਗੇ। ਇਹ ਵੀ ਚਰਚਾ ਹੈ ਕਿ ਹਾਈਕਮਾਨ ਦੀ ਸਖ਼ਤੀ ਤੋਂ ਕੈਪਟਨ ਕਾਫੀ ਨਾਰਾਜ਼ ਹਨ। ਉਹ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਬਿਨ੍ਹਾਂ ਮਿਲੇ ਹੀ ਪੰਜਾਬ ਵਾਪਿਸ ਆ ਗਏ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਅਦਬੀ ਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਦਾ ਵੀ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਦਿੱਲੀ ਬੁਲਾਇਆ ਜਾਵੇਗਾ। ਇਸ ਦੇ ਨਾਲ ਹੀ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਡੈੱਡਲਾਈਨ ਦਿੱਤੀ ਹੈ।

ਦੱਸ ਦਈਏ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਆਗੂਆਂ ਦਰਮਿਆਨ ਝਗੜਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੀ ਕੇਂਦਰੀ ਕਮੇਟੀ ਦੇ ਸਾਹਮਣੇ ਆਪਣੀ ਗੱਲ ਰੱਖਣ ਤੋਂ ਬਾਅਦ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਾਪਸ ਪਰਤ ਆਏ। ਉਨ੍ਹਾਂ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਨਹੀਂ ਕੀਤੀ। ਇਸ ਦੌਰਾਨ ਨਾਰਾਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਿਲੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਦਿੱਲੀ ਵਿੱਚ ਮਿਲੇ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਮੈਂ ਜ਼ਮੀਨੀ ਹਕੀਕਤ, ਮੌਜੂਦਾ ਰਾਜਨੀਤਕ ਸਥਿਤੀ ਤੇ ਹਾਈ ਕਮਾਂਡ ਨਾਲ ਪਾਰਟੀ ਦੀਆਂ ਉਮੀਦਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਾਈ ਕਮਾਨ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ‘ਤੇ ਫੈਸਲਾ ਲਵੇਗੀ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਵਿਵਾਦ ਨੂੰ ਠੱਲ੍ਹ ਪਾਉਣ ਲਈ ਚੋਟੀ ਦੀ ਲੀਡਰਸ਼ਿਪ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਇੱਕ ਵਾਰ ਫਿਰ ਖੜਗੇ ਕਮੇਟੀ ਦੇ ਸਾਹਮਣੇ ਪੇਸ਼ ਹੋਣਗੇ। ਇੱਕ ਮਹੀਨੇ ਦੇ ਅੰਦਰ ਕੈਪਟਨ ਦੀ ਇਹ ਦੂਜੀ ਪੇਸ਼ੀ ਸੀ।

ਟੀਕਾਕਰਨ ‘ਚ 22 ਜੂਨ ਨੂੰ 40 % ਦੀ ਕਮੀ, Congress ਨੇ ਕਿਹਾ – ਦੁਨੀਆ ਦੀ ਸਭ ਤੋਂ ਵੱਡੀ ਗਿਰਾਵਟ

0

ਨਵੀਂ ਦਿੱਲੀ : ਕਾਂਗਰਸ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਦੇਸ਼ ‘ਚ 21 ਜੂਨ ਨੂੰ ਟੀਕਾਕਰਨ ਦੀ 80 ਲੱਖ ਤੋਂ ਜ਼ਿਆਦਾ ਖੁਰਾਕ ਦਿੱਤੇ ਜਾਣ ਦੇ ਅਗਲੇ ਦਿਨ ਹੀ ਇਸ ਵਿੱਚ 40 ਫੀਸਦੀ ਗਿਰਾਵਟ ਆ ਗਈ ਅਤੇ ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੈ ਜਿੱਥੇ ਟੀਕਾਕਰਨ ਵਿੱਚ ਇੰਨੀ ਜ਼ਿਆਦਾ ਗਿਰਾਵਟ ਦੇਖੀ ਗਈ ਹੈ।

ਪਾਰਟੀ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਸਵਾਲ ਕੀਤਾ ਕਿ ਅਖੀਰ ਕਿਸ ਨੂੰ ਮੂਰਖ ਬਣਾਇਆ ਜਾ ਰਿਹਾ ਹੈ ? ਉਨ੍ਹਾਂ ਨੇ ਮੱਧ ਪ੍ਰਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਦੇ ਟੀਕਾਕਰਨ ਦਾ ਹਵਾਲਿਆ ਦਿੰਦੇ ਹੋਏ ਟਵੀਟ ਕੀਤਾ, ‘‘ਮੱਧ ਪ੍ਰਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਦੇ ਟੀਕਾਕਰਨ ਦੀ ਸੰਖਿਆ : 20 ਜੂਨ ਨੂੰ 692 ਲੋਕਾਂ ਨੂੰ ਟੀਕਾ ਲੱਗਿਆ, 21 ਜੂਨ ਨੂੰ 16.93 ਲੱਖ ਲੋਕਾਂ ਨੂੰ ਟੀਕਾ ਲੱਗਿਆ ਅਤੇ 22 ਜੂਨ ਨੂੰ 4,842 ਲੋਕਾਂ ਨੂੰ ਟੀਕਾ ਲੱਗਿਆ। ਅਸੀ ਕਿਸ ਨੂੰ ਮੂਰਖ ਬਣਾ ਰਹੇ ਹਾਂ?’’

ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਟਵੀਟ ਕਰ ਦਾਅਵਾ ਕੀਤਾ, ‘‘ਪ੍ਰਧਾਨਮੰਤਰੀ ਨਰਿੰਦਰ ਮੋਦੀ ਤੋਂ ‘ਦੁਨੀਆ ਦੇ ਸਭ ਤੋਂ ਵੱਡੇ ਟੀਕਾਕਰਨ ਅਭਿਆਨ’ ਲਈ ਆਪਣੇ ਆਪ ਦਾ ਧੰਨਵਾਦ ਕਰਵਾਉਣ ਦੇ 24 ਘੰਟੇ ਬਾਅਦ ਕੋਵਿਡ ਟੀਕਾਕਰਨ ਵਿੱਚ 40 ਫੀਸਦੀ ਦੀ ਗਿਰਾਵਟ ਆਈ। ਦੁਨੀਆ ਵਿੱਚ ਅਸੀ ਇਕਲੌਤੇ ਦੇਸ਼ ਹਾਂ ਜਿੱਥੇ ਇੰਨੀ ਤੇਜ਼ੀ ਗਿਰਾਵਟ ਦੇਖੀ ਗਈ ਹੈ। ਧੰਨਵਾਦ ਮੋਦੀ ਜੀ।’’ ਜ਼ਿਕਰ ਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਨੇ 21 ਜੂਨ ਨੂੰ ਇੱਕ ਦਿਨ ‘ਚ ਕੋਰੋਨਾ ਵਾਇਰਸ ਦੇ 88.09 ਲੱਖ ਟੀਕੇ ਲਗਾਉਣ ਦੀ ‘’ਇਤਿਹਾਸਕ ਪ੍ਰਾਪਤੀ’ ਹਾਸਲ ਕੀਤੀ ਅਤੇ ਕਰੀਬ 64 ਫ਼ੀਸਦੀ ਖੁਰਾਕਾਂ ਪੇਂਡੂ ਇਲਾਕਿਆਂ ਵਿੱਚ ਦਿੱਤੀਆਂ ਗਈਆਂ।

ਦੇਸ਼ ‘ਚ ‘Delta Plus’ variant ਦਾ ਕਹਿਰ ਜਾਰੀ, ਹੁਣ ਇਹ ਵਾਇਰਸ ਬਣਿਆ ਚਿੰਤਾ ਦਾ ਵਿਸ਼ਾ

0

ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਟਲਿਆ ਨਹੀਂ ਕਿ ਨਵੇਂ –ਨਵੇਂ ਵਾਇਰਸ ਦੇਸ਼ ਅੰਦਰ ਆਪਣਾ ਜਾਲ ਵਿਛਾ ਰਹੇ ਹਨ। ਜੇਕਰ ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਕੁੱਝ ਘਟ ਰਹੇ ਹਨ,ਤਾਂ ਨਾਲ ਹੀ ਹੁਣ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਨੇ ਸੂਬਾ ਸਰਕਾਰਾਂ ਨੂੰ ਪ੍ਰੇਸ਼ਾਨੀ ‘ਚ ਪਾ ਦਿੱਤਾ ਹੈ। ਸੂਤਰਾਂ ਅਨੁਸਾਰ ਦੇਸ਼ ‘ਚ ਹੁਣ ਤੱਕ ‘ਡੈਲਟਾ ਪਲੱਸ’ ਵੇਰੀਐਂਟ ਦੇ 40 ਮਾਮਲੇ ਦਰਜ ਕੀਤੇ ਗਏ ਹਨ। ਜ਼ਿਆਦਾਤਰ ਮਾਮਲੇ ਮਹਾਰਾਸ਼ਟਰ, ਕੇਰਲ ਤੇ ਤਾਮਿਲਨਾਡੂ ਤੋਂ ਆਏ ਹਨ। ਹਾਲਾਂਕਿ ਮੱਧ ਪ੍ਰਦੇਸ਼ ਵਿੱਚ ਵੀ ਡੈਲਟਾ ਪਲੱਸ ਵੇਰੀਐਂਟ ਦੇ ਮਾਮਲੇ ਹਨ।

ਭਾਰਤ ਉਨ੍ਹਾਂ 10 ਦੇਸ਼ਾਂ ਵਿੱਚੋਂ ਇੱਕ ਹੈ, ਜਿੱਥੇ ਹੁਣ ਤਕ ‘ਡੈਲਟਾ ਪਲੱਸ’ ਵੇਰੀਐਂਟ ਮਿਲਿਆ ਹੈ। ‘ਡੈਲਟਾ ਵੇਰੀਐਂਟ’ 80 ਦੇਸ਼ਾਂ ‘ਚ ਪਾਇਆ ਗਿਆ ਹੈ। ਇੰਡੀਅਨ ਸਾਰਸ ਕੋਵ-2 ਜੀਨੋਮਿਕਸ ਕੰਸੋਰਟੀਅਮ (ਆਈਐਨਐਸਏਸੀਓਜੀ) ਨੇ ਦੱਸਿਆ ਹੈ ਕਿ ਡੈਲਟਾ ਪਲੱਸ ਵੇਰੀਐਂਟ ਇਸ ਸਮੇਂ ਚਿੰਤਾ ਦਾ ਰੂਪ ਹੈ, ਜਿਸ ‘ਚ ਤੇਜੀ ਨਾਲ ਫੈਲਣ, ਫੇਫੜਿਆਂ ਦੇ ਸੈੱਲਾਂ ਦੇ ਸੰਵੇਦਕ ‘ਚ ਜ਼ੋਰਦਾਰ ਤਰੀਕੇ ਨਾਲ ਚਿਪਕਣ ਤੇ ‘ਮੋਨੋਕਲੋਨਲ ਐਂਟੀਬਾਡੀ’ ‘ਚ ਸੰਭਾਵੀ ਕਮੀ ਜਿਹੀ ਵਿਸ਼ੇਸ਼ਤਾ ਹੈ। ਇਸ ਵਾਇਰਸ ਦੇ ਵੀ ਬਹੁਤ ਸਾਰੇ ਕੇਸ ਸਾਹਮਣੇ ਆ ਰਹੇ ਹਨ।

ਇੰਡੀਅਨ ਸਾਰਸ ਕੋਵ-2 ਜੀਨੋਮਿਕਸ ਕਨਸੋਰਟੀਅਮ (ਆਈਐਨਐਸਏਸੀਓਜੀ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਬਣਾਈ ਗਈ ਰਾਸ਼ਟਰੀ ਲੈਬਾਂ ਦਾ ਇਕ ਗਰੁੱਪ ਹੈ। ਆਈਐਨਐਸਏਸੀਓਜੀਵਾਇਰਸ ਦੇ ਨਵੇਂ ਰੂਪਾਂ ਤੇ ਮਹਾਂਮਾਰੀ ਨਾਲ ਉਨ੍ਹਾਂ ਦੇ ਸੰਬੰਧਾਂ ਦਾ ਪਤਾ ਲਗਾ ਰਿਹਾ ਹੈ। ਵਿਆਪਕ ਤੌਰ ‘ਤੇ ਦੋਵੇਂ ਭਾਰਤੀ ਟੀਕੇ ਕੋਵਿਸ਼ੀਲਡ ਤੇ ਕੋਵੈਕਸੀਨ ਡੈਲਟਾ ਵੇਰੀਐਂਟ ਦੇ ਵਿਰੁੱਧ ਪ੍ਰਭਾਵਸ਼ਾਲੀ ਹਨ, ਪਰ ਉਹ ਕਿਸ ਹੱਦ ਤੱਕ ਤੇ ਕਿਸ ਅਨੁਪਾਤ ਵਿੱਚ ਐਂਟੀਬਾਡੀਜ਼ ਪੈਦਾ ਕਰਦੇ ਹਨ, ਇਸ ਸੰਬੰਧੀ ਜਾਣਕਾਰੀ ਬਹੁਤ ਜਲਦੀ ਸਾਂਝੀ ਕੀਤੀ ਜਾਵੇਗੀ।

 

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਹੋਈ ਪੂਰੀ

0

JBT ਭਰਤੀ ਘੁਟਾਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਨੂੰ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦਿੱਤੀ ਹੈ।

ਇਸ ਤੋਂ ਬਾਅਦ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਕਾਗਜ਼ੀ ਕਾਰਵਾਈ ਕਰਨ ਵਿਚ ਰੁੱਝੇ ਹੋਏ ਹਨ। ਓਮ ਪ੍ਰਕਾਸ਼ ਚੌਟਾਲਾ ਨੂੰ ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। ਓਮਪ੍ਰਕਾਸ਼ ਚੌਟਾਲਾ ਦੇ ਵਕੀਲ ਅਮਿਤ ਸੈਣੀ ਨੇ ਦੱਸਿਆ ਕਿ ਚੌਟਾਲਾ ਦੀ ਵਿਸ਼ੇਸ਼ ਛੋਟ ਨੂੰ ਦਿੱਲੀ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧ ਵਿੱਚ, ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਇੱਕ ਅਧਿਕਾਰਤ ਮੇਲ ਮਿਲਿਆ ਹੈ।

ਉਨ੍ਹਾਂ ਦੀ ਰਿਹਾਈ ਸਵੀਕਾਰ ਕਰ ਲਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਅਸੀਂ ਉਨ੍ਹਾਂ ਦੀ ਰਿਹਾਈ ਲਈ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਸਨ। ਹੁਣ ਉਨ੍ਹਾਂ ਦੀ ਵਿਸ਼ੇਸ਼ ਮੁਆਫੀ ਨੂੰ ਦਿੱਲੀ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।