Home Blog Page 2595

ਅੱਜ SIT ਸਾਹਮਣੇ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ Parkash Singh Badal

0

ਚੰਡੀਗੜ੍ਹ : ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ। ਸਿਹਤ ਠੀਕ ਨਾ ਹੋਣ ਦੇ ਕਾਰਨ ਐਸਆਈਟੀ ਬਾਦਲ ਤੋਂ ਚੰਡੀਗੜ੍ਹ ‘ਚ ਉਨ੍ਹਾਂ ਦੇ ਆਧਿਕਾਰਿਕ ਐਮਐਲਏ ਫਲੈਟ ‘ਤੇ ਹੀ ਪੁੱਛਗਿਛ ਕਰੇਗੀ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ Principal Advisor ਹਰਚਰਣ ਬੈਂਸ ਨੇ ਦਿੱਤੀ ਸੀ। ਉਨ੍ਹਾਂ ਨੇ ਟਵੀਟ ਕਰ ਦੱਸਿਆ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਜੂਨ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ – 4 ‘ਚ ਵਿਧਾਇਕ ਫਲੈਟ ‘ਚ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ।

ਦੱਸ ਦਈਏ ਕਿ ਅਕਤੂਬਰ 2015 ‘ਚ ਕੋਟਕਪੂਰਾ ਗੋਲੀਕਾਂਡ ਹੋਇਆ ਸੀ, ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖਮੰਤਰੀ ਸਨ। ਇਸ ਮਾਮਲੇ ‘ਚ ਐਸਆਈਟੀ ਇਹ ਪਤਾ ਲਗਾਏਗੀ ਕਿ ਗੋਲੀ ਕਿਸ ਦੇ ਆਦੇਸ਼ ‘ਤੇ ਚਲਾਈ ਗਈ।

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

0

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ। ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ।

ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁੱਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ। ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੋਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ। ਉਨ੍ਹਾਂ ਵੈੱਬ ਸੀਰੀਜ਼ ਨਿਰਮਾਤਾ ਅਤੇ ਡਿਜਨੀ+ਹਾਟਸਰਾਟ ਦੇ ਮੁਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰੀਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫ਼ਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਹੋਇਆ ਸਫਲ

0

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਿਤ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਬਲਾਕ ਵਿੱਚ ਦਿਲ ਦੇ ਰੋਗੀ ਮਰੀਜ਼ ਦੇ ਪੇਸਮੇਕਰ ਪਾਉਣ ਦਾ ਕੰਮ ਸਫ਼ਲਤਾਪੂਰਵਕ ਕੀਤਾ ਗਿਆ। ਰਾਜਿੰਦਰਾ ਹਸਪਤਾਲ ਦੇ ਸੁਪਰਸਪੈਸ਼ਲਿਟੀ ਵਾਰਡ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਸਫ਼ਲ ਪ੍ਰੋਸਿਜਰ ਹੈ। ਜੋ ਕਿ ਪਹਿਲਾਂ ਸਿਰਫ਼ ਵੱਡੇ ਅਤੇ ਨਿੱਜੀ ਹਸਪਤਾਲਾਂ ਵਿੱਚ ਹੀ ਉਪਲਬਧ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਕੁਮਾਰ ਸਿੰਗਲਾ ਅਤੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਵਿੱਚ ਇੱਕ ਕੋਰੋਨਾ ਪੀੜ੍ਹਤ ਮਰੀਜ਼ ਦੀ ਦਿਲ ਦੀ ਗਤੀ ਘੱਟ ਕੇ 30 ਮਿੰਟ ਰਹਿ ਗਈ ਸੀ ਜਿਸ ਦਾ ਕੋਵਿਡ ਆਈ.ਸੀ.ਯੂ. ਵਾਰਡ ਵਿੱਚ ਆਪ੍ਰੇਸ਼ਨ ਕਰਕੇ ਆਰਜੀ ਤੌਰ ‘ਤੇ ਪੇਸਮੇਕਰ ਲਗਾਇਆ ਗਿਆ ਸੀ।

ਇਸ ਨਾਲ ਮਰੀਜ਼ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋਣ ਲੱਗਾ। ਉਹਨਾਂ ਦੱਸਿਆ ਕਿ ਇਸ ਮਰੀਜ਼ ਦੇ ਕੋਵਿਡ ਨੈਗੇਟਿਵ ਹੋਣ ਉਪਰੰਤ ਪੱਕੇ ਤੌਰ ‘ਤੇੇ ਪੇਸਮੇਕਰ ਲੱਗਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਆਪ੍ਰੇਰਸ਼ਨ ਦਿਲ ਦੇ ਮਾਹਰ ਡਾ. ਗੌਤਮ ਸਿੰਗਲ, ਡਾ. ਅਨੁਮੀਤ ਬੱਗਾ, ਐਨਸਥਸਿਿਸਆ ਵਿਭਾਗ ਨਾਲ ਮਿਲ ਕੇ ਕੀਤਾ ਅਤੇ ਆਯੁਸ਼ਮਾਨ ਭਾਰਤ ਸਕੀਮ ਤਹਿਤ ਮਰੀਜ਼ ਦਾ ਸਾਰਾ ਇਲਾਜ ਮੁਫ਼ਤ ਕੀਤਾ ਗਿਆ।

ਇਸ ਕੰਮ ਲਈ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਰਾਜਿੰਦਰਾ ਕਾਲਜ ਦੀ ਇਸ ਪ੍ਰਾਪਤੀ ‘ਤੇ ਸਮੂਹ ਟੀਮ ਨੂੰ ਵਧਾਈ ਦਿੱਤੀ। ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਰਾਜਿੰਦਰਾ ਕਾਲਜ ਦੀ ਸਮੂਹ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਵਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਸਾਰਥਕ ਯਤਨਾਂ ਦਾ ਨਤੀਜਾ ਹੈ।

ਕੋਵਿਡ ਟੀਕਾਕਰਨ ਨੇ ਬਣਾਇਆ ਰਿਕਾਰਡ, ਇੱਕ ਦਿਨ ‘ਚ ਲੱਗੇ ਦੇਸ਼ਭਰ ‘ਚ 80 ਲੱਖ ਤੋਂ ਜ਼ਿਆਦਾ ਟੀਕੇ, PM ਮੋਦੀ ਬੋਲੇ – Well Done India

0

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਵਿਡ -19 ਟੀਕਾਕਰਨ ਲਈ ਸੋਧੇ ਦਿਸ਼ਾ ਨਿਰਦੇਸ਼ਾਂ ਦੇ ਪਹਿਲੇ ਦਿਨ ਸੋਮਵਾਰ ਨੂੰ ਦੇਸ਼ਭਰ ਵਿੱਚ ਟੀਕੇ ਦੀ 80 ਲੱਖ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਗਈਆਂ। ਪਿਛਲੇ 16 ਜਨਵਰੀ ਤੋਂ ਸ਼ੁਰੂ ਹੋਏ ਟੀਕਾਕਰਣ ਅਭਿਆਨ ਤੋਂ ਬਾਅਦ ਤੋਂ ਇੱਕ ਦਿਨ ਵਿੱਚ ਟੀਕੇ ਦੀ ਸਭ ਤੋਂ ਜਿਆਦਾ ਖੁਰਾਕ ਲਗਾਈ ਗਈ ਹੈ।

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਸੋਮਵਾਰ ਨੂੰ ਐਂਟੀ ਕੋਵਿਡ ਟੀਕੇ ਦੀ ਰਿਕਾਰਡ ਗਿਣਤੀ ਵਿੱਚ ਖੁਰਾਕ ਲਗਾਏ ਜਾਣ ਨੂੰ ‘‘ਰਹਿਸ਼ਤ ਕਰਨ ਵਾਲਾ’’ ਕਾਰਜ ਕਰਾਰ ਦਿੱਤਾ ਅਤੇ ਕਿਹਾ ਕਿ ਮਹਾਂਮਾਰੀ ਨਾਲ ਲੜਾਈ ਵਿੱਚ ਟੀਕਾ ਸਭ ਤੋਂ ਮਜ਼ਬੂਤ ਹਥਿਆਰ ਹੈ।

ਮੋਦੀ ਨੇ ਕਿਹਾ, ‘‘ਅੱਜ ਰਿਕਾਰਡ ਗਿਣਤੀ ਵਿੱਚ ਹੋਇਆ ਟੀਕਾਕਰਣ ਰਹਿਸ਼ਤ ਕਰਨ ਵਾਲਾ ਹੈ। ਕੋਵਿਡ – 19 ਤੋਂ ਲੜਾਈ ਵਿੱਚ ਟੀਕਾ ਸਾਡਾ ਸਭ ਤੋਂ ਮਜ਼ਬੂਤ ਹਥਿਆਰ ਬਣਾ ਹੋਇਆ ਹੈ। ਜਿਨ੍ਹਾਂ ਲੋਕਾਂ ਦਾ ਟੀਕਾਕਰਨ ਹੋਇਆ, ਉਨ੍ਹਾਂ ਨੂੰ ਵਧਾਈ ਅਤੇ ਉਹ ਸਾਰੇ ਫਰੰਟਲਾਈਨ ਕਰਮਚਾਰੀ ਪ੍ਰਸ਼ੰਸਾ ਦੇ ਪਾਤਰ ਹਨ, ਜਿਨ੍ਹਾਂ ਨੇ ਇਹਨੇ ਲੋਕਾਂ ਦਾ ਟੀਕਾਕਰਣ ਸੁਨਿਸ਼ਚਿਤ ਕਰਨ ਲਈ ਕੜੀ ਮਿਹਨਤ ਕੀਤੀ।’’ ਇਸ ਤੋਂ ਪਹਿਲਾਂ ਐਂਟੀ ਕੋਵਿਡ ਟੀਕੇ ਦੀ ਸਭ ਤੋਂ ਜ਼ਿਆਦਾ 48 ਲੱਖ ਤੋਂ ਜ਼ਿਆਦਾ ਖੁਰਾਕ 1 ਅਪ੍ਰੈਲ ਨੂੰ ਲਗਾਇਆ ਗਈਆਂ ਸਨ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਤੋਂ ਹੋਇਆ ਵਾਧਾ, ਜਾਣੋ ਕਿਹੜੇ ਸ਼ਹਿਰਾਂ ‘ਚ 1 ਲੀਟਰ ਤੇਲ ਦੀ ਕੀਮਤ ਹੋਈ 108 ਰੁਪਏ ਨੂੰ ਪਾਰ

0

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਤੋਂ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਇਕ ਦਿਨ ਸਥਿਰਤਾ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਪੈਟਰੋਲ ਦੀਆਂ ਕੀਮਤਾਂ ਵਿਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਡੀਜ਼ਲ ਵੀ 26 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਥੋੜੀ ਜਿਹੀ ਨਰਮੀ ਆਈ ਹੈ। ਅੱਜ ਦੇ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 97.50 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ 4 ਮਈ ਤੋਂ ਪੈਟਰੋਲ 7.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.45 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਸ਼ਹਿਰਾਂ ਵਿਚ 1 ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ 100 ਰੁਪਏ ਤੋਂ ਪਾਰ ਹੈ। ਜਿਵੇਂ ਕਿ ਰਾਜਸਥਾਨ ਦੇ ਸ਼੍ਰੀਗੰਗਾ ਨਗਰ ਵਿੱਚ ਪੈਟਰੋਲ 108.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.40 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਅਨੂਪ ਸ਼ਹਿਰ ਵਿੱਚ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 108.30 ਰੁਪਏ ਪ੍ਰਤੀ ਲੀਟਰ ਅਤੇ 99.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਭੋਪਾਲ ਵਿੱਚ ਪੈਟਰੋਲ ਦੀ ਕੀਮਤ 105.72 ਰੁਪਏ ਹੈ ਅਤੇ ਡੀਜ਼ਲ 96.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਹੈਦਰਾਬਾਦ ਵਿੱਚ ਵੀ ਪੈਟਰੋਲ ਦੀ ਕੀਮਤ 101.33 ਰੁਪਏ ਅਤੇ ਡੀਜ਼ਲ 96.17 ਰੁਪਏ ਪ੍ਰਤੀ ਲੀਟਰ ਹੈ। ਇਸ ਪ੍ਰਕਾਰ ਹਰ ਰੋਜ਼ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ।

ਕੁੰਵਰ ਵਿਜੇ ਪ੍ਰਤਾਪ ਦੇ ਆਪ ‘ਚ ਸ਼ਾਮਿਲ ਹੁੰਦਿਆਂ ਹੀ ਬੀਬਾ ਬਾਦਲ ਨੇ ਕੀ ਕੀਤਾ ਟਵੀਟ!

0

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਉਥੱਲ – ਪੁਥਲ ਚੱਲ ਰਹੀ ਹੈ। ਤੁਸੀਂ ਪੰਜਾਬ ਵਿੱਚ ਅੱਜ ਬੇਅਦਬੀ ਕਾਂਡ ਦੀ ਜਾਂਚ ਵਿੱਚ ਸ਼ਾਮਿਲ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਸ਼ਮੂਲੀਅਤ ਤੋਂ ਪੰਜਾਬ ਦੀ ਸਿਆਸੀ ਪਾਰਟੀਆਂ ਵਿੱਚ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੇ ਆਪ ਪਾਰਟੀ ‘ਚ ਸ਼ਾਮਿਲ ਹੁੰਦੇ ਹੀ ਸਾਫ਼ ਹੋ ਗਿਆ ਕਿ ਆਪ ਅਤੇ ਕਾਂਗਰਸ ਨੇ ਮਿਲਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਸੇਵਾਵਾਂ ਦਾ ਇਸਤੇਮਾਲ ਕੀਤਾ ਹੈ ਸਿਰਫ ਅਕਾਲੀ ਦਲ ਨੂੰ ਬਦਨਾਮ ਕਰਨ ਦੇ ਲਈ। ਉਨ੍ਹਾਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਨਹੀਂ ਚਾਹੁੰਦੀਆਂ ਹਨ ਕਿ ਬੇਅਦਬੀ ਦੇ ਮਾਮਲੇ ਨੂੰ ਸੁਲਝਾਇਆ ਜਾਵੇ ਉਹ ਸਿਰਫ ਇਸ ਮੁੱਦੇ ‘ਤੇ ਰਾਜਨੀਤੀ ਕਰਕੇ ਆਪਣਾ ਸਿਆਸੀ ਮੁਨਾਫ਼ਾ ਲੈ ਰਹੀ ਹੈ।

 

CM Haryana ਨੇ ਕੀਤਾ ਵੱਡਾ ਐਲਾਨ, ਪੌਦੇ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਮਿਲਣਗੇ ਵਾਧੂ ਨੰਬਰ

0

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਕ ਨਵੀਂ ਨੀਤੀ ਦਾ ਐਲਾਨ ਕੀਤਾ ਹੈ। ਜਿਸ ਅਨੁਸਾਰ ਪੌਦੇ ਲਗਾਉਣ ਅਤੇ ਬੂਟੇ ਸੰਭਾਲਣ ਵਾਲੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਾਧੂ ਨੰਬਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਤਮ ਪ੍ਰੀਖਿਆ ਵਿਚ ਕੁਝ ਵਾਧੂ ਅੰਕਾਂ ਦੀ ਇਹ ਵਿਵਸਥਾ ਸਟੇਟ ਸਕੂਲ ਸਿੱਖਿਆ ਬੋਰਡ ਦੇ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਵਧਾਨ ਦੇ ਖਰੜੇ ਨੂੰ ਜਲਦੀ ਹੀ ਅਮਲ ਵਿੱਚ ਲਿਆਂਦਾ ਜਾਵੇਗਾ।

ਇਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਸਨੇ ਪੰਚਕੂਲਾ ਜ਼ਿਲ੍ਹੇ ਵਿੱਚ ਮੋਰਨੀ ਪਹਾੜੀਆਂ ਵਿੱਚ ਸਥਿਤ ‘ਨੇਚਰ ਕੈਂਪ ਥਾਪਲੀ’ ਦਾ ਉਦਘਾਟਨ ਕਰਨ ਤੋਂ ਬਾਅਦ ਅਤੇ ਇਕ ਸਿਹਤ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਖੱਟਰ ਨੇ ਪੰਚਕੂਲਾ ਜ਼ਿਲੇ ਦੇ ਮੋਰਨੀ ਪਹਾੜੀ ਖੇਤਰ ਵਿੱਚ ਗਰਮ ਹਵਾ ਦਾ ਗੁਬਾਰ, ਪੈਰਾਗਲਾਈਡਿੰਗ ਅਤੇ ਵਾਟਰ ਸਕੂਟਰ ਸਮੇਤ ਦਿਲਚਸਪ ਖੇਡਾਂ ਵਿੱਚ ਹਿੱਸਾ ਲਿਆ।

ਉਨ੍ਹਾਂ ਕਿਹਾ ਕਿ ਆਸ ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਪੈਰਾਗਲਾਈਡਿੰਗ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਇਨ੍ਹਾਂ ਗਤੀਵਿਧੀਆਂ ਨੂੰ ਚਲਾਉਣ ਲਈ ਇੱਕ ਕਲੱਬ ਬਣਾਇਆ ਜਾਵੇਗਾ। ਕਲੱਬ ਦਾ ਨਾਮ ਪ੍ਰਸਿੱਧ ਖਿਡਾਰੀ ਮਿਲਖਾ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ, ਜਿਨ੍ਹਾਂ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਸੀ। ਖੱਟੜ ਨੇ ਕਿਹਾ, ‘ਇਸਦਾ ਨਾਮ’ ਫਲਾਇੰਗ ਸਿੱਖ ‘(ਮਰਹੂਮ) ਮਿਲਖਾ ਸਿੰਘ ਦੇ ਨਾਮ’ ਤੇ ਰੱਖਿਆ ਜਾਵੇਗਾ।

 

ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ: ਕੁੰਵਰ ਵਿਜੈ ਪ੍ਰਤਾਪ ਸਿੰਘ

0

ਕੁੰਵਰ ਵਿਜੈ ਪ੍ਰਤਾਪ ਸਿੰਘ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਲ, ਕੇਜਰੀਵਾਲ ਨੇ ਕੀਤਾ ਸਵਾਗਤ

ਆਪ ਦੀ ਸਰਕਾਰ ਬਣਨ ’ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ: ਕੇਜਰੀਵਾਲ

ਮੁੱਖ ਮੰਤਰੀ ਦੇ ਅਹੁਦੇ ਲਈ ਸਿੱਖ ਸਰਦਾਰ ਅਤੇ ਪੰਜਾਬੀ ਉਮੀਦਵਾਰ ਹੀ ਪਾਰਟੀ ਵੱਲੋਂ ਸੇਵਾ ਲਈ ਦਿੱਤਾ ਜਾਵੇਗਾ: ਕੇਜਰੀਵਾਲ

ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਮਾਨਦਾਰੀ ਉਤੇ ਅਦਾਲਤਾਂ ਦੇ ਜੱਜ ਸਾਹਿਬਾਨ ਵੀ ਵਿਸ਼ਵਾਸ ਕਰਦੇ ਹਨ: ਭਗਵੰਤ ਮਾਨ

ਸ਼੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਰੱਦ ਹੋਣ ਕਾਰਨ ਆਈ.ਜੀ ਦੀ ਨੌਕਰੀ ਤੋਂ ਅਸਤੀਫ਼ਾ ਦੇਣ ਵਾਲੇ ਅਤੇ ਪ੍ਰਸਿੱਧ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈ.ਪੀ.ਐਸ) ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਸਮੀ ਤੌਰ ’ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਆਪ ਵਿੱਚ ਸਵਾਗਤ ਕੀਤਾ। ਇਸ ਸਮੇਂ ਕੇਜਰੀਵਾਲ ਨੇ ਵਾਅਦਾ ਕਿ 2022 ਵਿੱਚ ਪੰਜਾਬ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਹ ਰਾਜਨੀਤੀ ਕਰਨ ਨਹੀਂ ਆਏ, ਸਗੋਂ  ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦੇਣ ਤੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਜਿਨ੍ਹਾਂ ਨੇ ਦੋ ਢਾਈ ਸਾਲ ਸਖ਼ਤ ਮਿਹਨਤ ਕਰਕੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਕੀਤੀ ਅਤੇ ਬੇਅਦਬੀ ਦੇ ਸਾਜਿਸ਼ਕਾਰਾਂ ਅਤੇ ਦੋਸ਼ੀਆਂ ਪਤਾ ਲਾਇਆ। ਇਸੇ ਲਈ ਪੰਜਾਬ ਸਰਕਾਰ ਦਾ ਸਾਰਾ ਸਿਸਟਮ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਖ਼ਿਲਾਫ਼ ਹੋ ਗਿਆ ਅਤੇ ਉਨ੍ਹਾਂ ਨੂੰ ਆਈ.ਜੀ ਦੀ ਨੌਕਰੀ ਤੋਂ ਅਸਤੀਫ਼ਾ ਦੇਣਾ ਪਿਆ।

ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਬਹੁਤ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ ਕਿਉਂਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਸੱਤਾਧਾਰੀ ਆਪੋ ਆਪਣੀਆਂ ਕੁਰਸੀਆਂ ਬਚਾਉਣ ਲਈ ਲੜ ਰਹੇ ਹਨ, ਪਰ ਇਨ੍ਹਾਂ ਨੂੰ ਪੰਜਾਬ ਵਾਸੀਆਂ ਦੀ ਕੋਈ ਚਿੰਤਾਂ ਨਹੀਂ ਹੈ। ਉਨ੍ਹਾਂ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇੱਕ ਪਾਰਟੀ ਤਾਂ ਬੇਅਦਬੀ, ਗੋਲੀਕਾਂਡ,ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਦੋਸ਼ਾਂ ਵਿੱਚ ਘਿਰੀ ਹੋਈ ਹੈ ਅਤੇ ਦੂਜੀ ਪਾਰਟੀ ਦੇ ਆਗੂਆਂ ਨੂੰ ਪੰਜਾਬ ਦੇ ਲੋਕ ਮੁਹੱਲੇ ਵਿੱਚ ਵੀ ਵੜਨ ਨਹੀਂ ਦਿੰਦੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 70 ਸਾਲਾਂ ਵਿੱਚ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨੂੰ ਰਾਜ ਕਰਨ ਦੇ ਮੌਕੇ ਦਿੱਤੇ ਹਨ, ਪਰ ਹੁਣ ਉਹ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੇਵਾ ਅਤੇ ਰਾਜਨੀਤਿਕ ਇਨਕਲਾਬ ਲਿਆਉਣ ਲਈ ਜ਼ਰੂਰ ਮੌਕਾ ਦੇਣਗੇ। ਕੇਜਰੀਵਾਲ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਸਿੱਖ ਸਰਦਾਰ ਅਤੇ ਪੰਜਾਬੀ ਉਮੀਦਵਾਰ ਹੀ ਪਾਰਟੀ ਵੱਲੋਂ ਸੇਵਾ ਲਈ ਦਿੱਤਾ ਜਾਵੇਗਾ।
ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਆਪ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਵਿਜੈ ਪ੍ਰਤਾਪ ਜੀ ਦੀ ਇਮਾਨਦਾਰੀ ਉਤੇ ਅਦਾਲਤਾਂ ਦੇ ਜੱਜ ਸਾਹਿਬਾਨ ਵੀ ਵਿਸ਼ਵਾਸ ਕਰਦੇ ਹਨ, ਜੋ ਉਚ ਪੁਲੀਸ ਅਧਿਕਾਰੀ ਦੀ ਨੌਕਰੀ ਛੱਡ ਕੇ ਲੋਕਾਂ ਦੀ ਨਿਰਪੱਖ ਤੌਰ ’ਤੇ ਸੇਵਾ ਕਰਨ ਲਈ ਆਪ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮਾਨ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਗੁਰੂ ਗਰੰਥ ਸਾਹਿਬ ਦੀ ਬੇਦਅਬੀ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕੀਤੀ ਅਤੇ ਦੋਸ਼ੀਆਂ ਸਾਜਿਸ਼ਕਾਰਾਂ ਨੂੰ ਆਪਣੀ ਰਿਪੋਰਟ ਰਾਹੀਂ ਅਦਾਲਤ ਅੱਗੇ ਰੱਖਿਆ, ਪਰ ਆਪਸ ਵਿੱਚ ਮਿਲੇ ਸੱਤਾਧਾਰੀਆਂ ਨੇ ਉਚ ਅਦਾਲਤ ਤੋਂ ਜਾਂਚ ਰਿਪੋਰਟ ਰੱਦ ਕਰਵਾ ਦਿੱਤੀ।

ਇਸ ਸਮੇਂ ਸਾਬਕਾ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਨਵੀਂ ਸ਼ੁੁਰੂਆਤ ਕਰਨ ਜਾ ਰਹੇ ਹਨ ਤਾਂ ਜੋ ਪੰਜਾਬ ਚੜ੍ਹਦੀ ਕਲਾਂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ। ਸਾਬਕਾ ਅਧਿਕਾਰੀ ਨੇ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ ਨਿਰਦੇਸ਼ ਰਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ। ਉਨ੍ਹਾਂ ਕਿਹਾ ਜਦੋਂ ਜਾਂਚ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਕਾਰਵਾਈ ਅਧੀਨ ਸੀ ਤਾਂ ਚੰਡੀਗੜ੍ਹ ਤੋਂ ਫ਼ੈਸਲੇ ਕਿਉਂ ਕਰਵਾਏ ਗਏ? ਹਾਈਕੋਰਟ ਵਿੱਚ ਕੇਸ ਦੀ ਸੁਣਵਾਈ ਵਾਲੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਛੁੱਟੀ ’ਤੇ ਚਲੇ ਗਏ। ਇਹ ਸੱਭ ਸੱਤਾਧਾਰੀਆਂ ਅਤੇ ਸਾਜਿਸ਼ਕਾਰਾਂ ਦੀ ਮਿਲੀਭੁਗਤ ਕਰਕੇ ਹੋਇਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਵੀ ਸੂਬੇ ਵਿੱਚ ਰਾਜਨੀਤਿਕ ਕਰਾਂਤੀ ਲਿਆਉਣਗੇ, ਜਿਸ ਨੂੰ ਸਾਰਾ ਭਾਰਤ ਦੇਖੇਗਾ।

ਇਸ ਸਮੇਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਸਮੇਤ  ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਗੁਰਮੀਤ ਸਿੰਘ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਅਮਨ ਅਰੋੜਾ, ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ), ਬੀਬਾ ਅਨਮੋਲ ਗਗਨ ਮਾਨ ਅਤੇ ਸੀਨੀਅਰ ਆਗੂ ਹਾਜ਼ਰ ਸਨ।

ਅੱਜ ਵਿਸ਼ਵ ਯੋਗ ਦਿਵਸ ’ਤੇ ਜਾਣੋ ਯੋਗ ਦੀ ਮਹੱਤਤਾ

0

ਯੋਗਾ ਸਾਡੀ ਮਹਾਨ ਪੁਰਾਤਨ ਤਹਿਜੀਬ ਦਾ ਅੰਗ ਹੈ। ਇਹ ਸਰੀਰਕ ਕਸਰਤ ਨਾ ਹੋ ਕੇ ਇਕ ਸਰੀਰਕ ਅਭਿਆਸ ਹੈ, ਜੋ ਸਰੀਰ ਨੂੰ ਤਰੋਤਾਜ਼ਾ ਤੇ ਤੰਦਰੁਸਤ ਰੱਖਦਾ ਹੈ। ਮਨ ਨੂੰ ਸ਼ਾਂਤੀ, ਚੈਨ ਤੇ ਤਾਕਤ ਪ੍ਰਦਾਨ ਕਰਦਾ ਹੈ। ਇਸ ਤੋਂ ਅਗਾਂਹ ਆਤਮਿਕ ਬਲ ਤੇ ਇਕਾਗਰਤਾ ਬਖ਼ਸ਼ਦਾ ਹੈ। ਇਹ ਸਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਦਿੰਦਾ ਹੈ।

ਬਹੁਤ ਸਾਰੇ ਭਾਰਤੀਆਂ ਦਾ ਰੋਜ਼ਾਨਾ ਜੀਵਨ ਦਾ ਆਰੰਭ ਵੱਖ-ਵੱਖ ਯੋਗਿਕ ਆਸਣਾਂ ਤੇ ਕਿਰਿਆਵਾਂ ਕਰਨ ਨਾਲ ਹੁੰਦਾ ਹੈ। ਸੂਰਜ ਨੂੰ ਧਰਤੀ ਦਾ ਪਾਲਣਹਾਰ ਤੇ ਦੇਵਤਾ ਸਮਝਿਆ ਜਾਂਦਾ ਹੈ। ਸਵੇਰੇ ‘ਸੂਰਜ ਨਮਸਕਾਰ’ ਕਰਨ ਵਾਲੀ ਕਿਰਿਆ ਵੀ ਯੋਗਾ ਦਾ ਇਕ ਅੰਗ ਹੈ ਤੇ ਕਈ ਭਾਰਤੀ ਲੋਕ ‘ਸੂਰਜ ਨਮਸਕਾਰ’ ਤੇ ਪ੍ਰਾਣਾਯਾਮ ਦੀਆਂ ਕਿਰਿਆਵਾਂ ਕਰ ਕੇ ਆਪਣੀ ਰੋਜ਼ਾਨਾ ਜੀਵਨ ਦੀ ਸ਼ੁਰੂਆਤ ਕਰਦੇ ਹਨ। ਯੋਗਾ ਦੇ ਮਹਤੱਵ ਤੇ ਪ੍ਰਭਾਵ ਤੋਂ ਅਸੀਂ ਭਾਰਤੀ ਲੋਕ ਕਈ ਸਦੀਆਂ ਤੋਂ ਵਾਕਿਫ਼ ਹਾਂ।

ਕੁਝ ਯੋਗਾਚਾਰੀ ਯੋਗਾ ਦੀ ਪਰਿਭਾਸ਼ਾ ਕਰਦੇ ਹੋਏ ਆਖਦੇ ਹਨ ਕਿ ਤਨ ਤੇ ਮਨ ਦੇ ਮੇਲ ਨੂੰ ‘ਯੋਗ’ ਕਿਹਾ ਜਾਂਦਾ ਹੈ। ਸਾਡੇ ਰਿਸ਼ੀਆਂ, ਮੁਨੀਆਂ ਤੇ ਯੋਗੀਆਂ ਨੇ ਯੋਗਾ ਨੂੰ ਤਨ, ਮਨ ਤੇ ਆਤਮਾ ਨੂੰ ਆਪਸ ਵਿਚ ਜੋੜਨ ਵਾਲਾ ਅਧਿਆਤਮਕ ਭਾਵ ਰੂਹਾਨੀ ਰਸਤਾ ਦੱਸਿਆ ਹੈ। ਕਈ ਚਿੰਤਕ ਤੇ ਦਾਰਸ਼ਨਿਕ ਆਤਮਾ ਤੇ ਮਨ ਨੂੰ ਇਕ ਹੀ ਮੰਨਦੇ ਹਨ। ਰੋਜ਼ਾਨਾ ਯੋਗਾ ਕਰਨ ਨਾਲ ਸਾਡੀਆਂ ਸਰੀਰਕ, ਮਾਨਸਿਕ ਤੇ ਆਤਮਿਕ ਯੋਗਤਾਵਾਂ ’ਚ ਵਾਧਾ ਹੁੰਦਾ ਹੈ।

ਭਾਰਤੀ ਕੌਂਸਲੇਟ ਨੇ ਕੈਨੇਡੀਅਨ ਸਕੂਲਾਂ ਨੂੰ ਕਿਸਾਨਾਂ ਦੇ ਵਿਰੋਧ ‘ਤੇ ਸਿਲੇਬਸ ਹਟਾਉਣ ਲਈ ਕਿਹਾ

0

ਚੰਡੀਗੜ੍ਹ : ਕੈਨੇਡੀਅਨ ਮਹਾਂਨਗਰ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਨੇ ਓਂਟਾਰੀਓ ਸੂਬੇ ਦੀ ਸਰਕਾਰ ਨੂੰ ਚਿੱਠੀ ਲਿਖ ਕੇ ਸਕੂਲੀ ਸਿਲੇਬਸ ਵਿੱਚੋਂ ਭਾਰਤ ਦੇ ਕਿਸਾਨ ਅੰਦੋਲਨ ਬਾਰੇ ਸਮੱਗਰੀ (ਕੰਟੈਂਟ) ਹਟਾਉਣ ਲਈ ਕਿਹਾ ਹੈ। 11 ਮਾਰਚ ਨੂੰ ਲਿਖੀ ਚਿੱਠੀ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਹੈ ਕਿ ਕੈਨੇਡੀਅਨ ਸੂਬੇ ਓਂਟਾਰੀਓ ਦੇ ਪੀਲ, ਟੋਰਾਂਟੋ ਤੇ ਯਾਰਕ ਜ਼ਿਲ੍ਹਿਆਂ ਦੇ ਸਕੂਲੀ ਸਿਲੇਬਸ ਵਿੱਚੋਂ ਭਾਰਤੀ ਕਿਸਾਨ ਅੰਦੋਲਨ ਬਾਰੇ ਸਮੱਗਰੀ ਹਟਾ ਦਿੱਤੀ ਜਾਵੇ ਕਿਉਂਕਿ ਉਸ ‘ਚ ‘ਝੂਠੀ ਤੇ ਨਫ਼ਰਤ ਫੈਲਾਉਣ ਵਾਲੀ’ ਜਾਣਕਾਰੀ ਮੌਜੂਦ ਹੈ।

ਦੱਸ ਦਈਏ ਕਿ ਪਿਛਲੇ 7 ਮਹੀਨਿਆਂ ਤੋਂ ਭਾਰਤ ਦੇ ਕਿਸਾਨ ਅੰਦੋਲਨ ਦੇ ਰਾਹ ਪਏ ਹੋਏ ਹਨ। ਉਹ ਦਿੱਲੀ ਦੇ ਬਾਰਡਰਾਂ ‘ਤੇ ਧਰਨਿਆਂ ‘ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਵਰ੍ਹੇ ਜਿਹੜੇ ਤਿੰਨ ਨਵੇਂ ਖੇਤੀ ਕਾਨੂੰਨ ਲਾਗੂ ਕੀਤੇ ਸਨ, ਉਹ ਤੁਰੰਤ ਰੱਦ ਕਰ ਦਿੱਤੇ ਜਾਣ ਕਿਉਂਕਿ ਕਿਸਾਨਾਂ ਦੇ ਵਿਰੁਧੀ ਤੇ ਸਰਮਾਏਦਾਰ ਤਾਕਤਾਂ ਦੇ ਪੱਖੀ ਹਨ। ਇਸ ਅੰਦੋਲਨ ਵਿੱਚ ਜ਼ਿਆਦਾਤਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਿਸਾਨ ਮੌਜੂਦ ਹਨ।

ਇਹ ਗੱਲ ਜਾਣਨ ਵਾਲੀ ਹੈ ਕਿ ਕੌਂਸਲੇਟ ਜਨਰਲ ਨੇ ਓਂਟਾਰੀਓ ਦੇ ਜਿਹੜੇ ਤਿੰਨ ਜ਼ਿਲ੍ਹਿਆਂ ਪੀਲ, ਟੋਰਾਂਟੋ ਤੇ ਯਾਰਕ ਦੀ ਗੱਲ ਕੀਤੀ ਹੈ; ਪ੍ਰਵਾਸੀ ਪੰਜਾਬੀਆਂ ਦੀ ਆਬਾਦੀ ਵੀ ਇਨ੍ਹਾਂ ਹੀ ਇਲਾਕਿਆਂ ’ਚ ਵਧੇਰੇ ਹੈ। ਕੌਂਸਲੇਟ ਜਨਰਲ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਸਕੂਲਾਂ ਦੇ ਸਿਲੇਬਸ ‘ਚ ਕਿਸਾਨ ਅੰਦੋਲਨ ਬਾਰੇ ਜਿਹੜੀ ਗ਼ਲਤ ਕਿਸਮ ਦੀ ਸਮੱਗਰੀ ਦਰਜ ਕੀਤੀ ਗਈ ਹੈ, ਉਹ ਧਰੁਵੀਕਰਣ ਵੱਲ ਲਿਜਾਂਦੀ ਹੈ ਅਤੇ ‘ਭਾਰਤ ਖ਼ਿਲਾਫ਼ ਨਫ਼ਰਤ ਫੈਲਾਉਂਦੀ ਹੈ।’

ਕੌਂਸਲੇਟ ਜਨਰਲ ਨੇ ਇਸ ਨੂੰ ਬਹੁਤ ਹੀ ਗੰਭੀਰ ਮਾਮਲਾ ਦੱਸਦਿਆਂ ਇਸ ਨੂੰ ਭਾਰਤ ਤੇ ਕੈਨੇਡਾ ਵਿਚਾਲੇ ਨਿੱਘੇ ਦੋਸਤਾਨਾ ਸਬੰਧ ਖ਼ਰਾਬ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਆਪਣੇ ਸੌੜੇ ਹਿਤਾਂ ਵਾਲਾ ਏਜੰਡਾ ਅੱਗੇ ਵਧਾ ਰਹੇ ਹਨ। ਇਹ ਚਿੱਠੀ ਭਾਵੇਂ ਤਿੰਨ ਮਹੀਨੇ ਪਹਿਲਾਂ ਲਿਖੀ ਗਈ ਸੀ ਪਰ ਸੋਸ਼ਲ ਮੀਡੀਆ ਉੱਤੇ ਕੁਝ ਯੂਜ਼ਰਜ਼ ਨੇ ਹੁਣ ਇਸ ਨੂੰ ਸ਼ੇਅਰ ਕੀਤਾ ਹੈ ਅਤੇ ਸਕ੍ਰੌਲ ਡਾਟ ਇਨ ਨੇ ਇਸ ਬਾਰੇ ਖ਼ਬਰ ਵੀ ਪ੍ਰਕਾਸ਼ਿਤ ਕੀਤੀ ਹੈ।

ਕੌਂਸਲੇਟ ਜਨਰਲ ਨੇ ਚਿੱਠੀ ਵਿੱਚ ਅੱਗੇ ਇਹ ਵੀ ਲਿਖਿਆ ਹੈ ਕਿ ਜਿਹੜੇ ਸਕੂਲਾਂ ਦੇ ਸਿਲੇਬਸ ਵਿੱਚ ਭਾਰਤੀ ਕਿਸਾਨ ਅੰਦੋਲਨ ਨਾਲ ਸਬੰਧਤ ਸਮੱਗਰੀ ਸ਼ਾਮਲ ਕੀਤੀ ਗਈ ਹੈ, ਉੱਥੇ ਪੜ੍ਹਦੇ ਕੁਝ ਬੱਚਿਆਂ ਦੇ ਮਾਪਿਆਂ ਨੇ ਕੌਂਸਲੇਟ ਦਫ਼ਤਰ ਵਿੱਚ ਸ਼ਿਕਾਇਤ ਕੀਤੀ ਹੈ। ਚਿੱਠੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮਾਪਿਆਂ ਨੇ ਇਹ ਸ਼ਿਕਾਇਤ ਵੀ ਕੀਤੀ ਹੈ ਕਿ ਪਾਠਕ੍ਰਮ (ਸਿਲੇਬਸ) ਵਿੱਚ ਦਰਜ ਉਸ ਸਮੱਗਰੀ ਕਾਰਣ ਉਨ੍ਹਾਂ ਦੇ ਬੱਚਿਆਂ ਨੂੰ ‘ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਬਿਨਾ ਵਜ੍ਹਾ ਪਰੇਸ਼ਾਨ ਕੀਤਾ ਜਾਂਦਾ ਹੈ।’

ਇਸ ਚਿੱਠੀ ਵਿੱਚ ਇਹ ਵੀ ਕਿਹਾ ਗਿਆ ਹੈ, ‘ਇਹ ਮਾਮਲਾ ਇੰਨਾ ਗੰਭੀਰ ਹੈ ਕਿ ਇਸ ਨਾਲ ਭਾਰਤ ਤੇ ਉਨਟਾਰੀਓ ਵਿਚਲੇ ਦੁਵੱਲੇ ਸਬੰਧਾਂ ਵਿੱਚ ਜ਼ਹਿਰ ਭਰ ਸਕਦਾ ਹੈ।’ ਇਸ ਦੌਰਾਨ ਕੈਨੇਡੀਅਨ ਸਕੂਲਾਂ ਦੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪੜ੍ਹਦੇ ਬੱਚਿਆਂ ਦੇ ਪਰਿਵਾਰਕ ਮੈਂਬਰ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਭਾਗ ਲੈ ਰਹੇ ਹਨ, ਇਸ ਲਈ ਉਹ ਇਸ ਅੰਦੋਲਨ ਬਾਰੇ ਪੜ੍ਹਨਾ ਚਾਹੁੰਦੇ ਹਨ ਤੇ ਸਹੀ ਤੱਥ ਜਾਣਨਾ ਹੁੰਦੇ ਹਨ।

ਬਰੈਂਪਟਨ ਹਾਈ ਸਕੂਲ ਦੀ ਅਧਿਆਪਕਾ ਸਿੰਮੀ ਜਸਵਾਲ ਨੇ ‘ਸੀਬੀਸੀ ਨਿਊਜ਼’ ਨਾਲ ਗੱਲਬਾਤ ਦੌਰਾਨ ਆਖਿਆ ਕਿ ਜਿਹੜੀਆਂ ਆਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ, ਉਹ ਜ਼ਰੂਰ ਉੱਭਰਨੀਆਂ ਚਾਹੀਦੀਆਂ ਹਨ। ਉੱਧਰ ‘ਵਿਸ਼ਵ ਸਿੱਖ ਸੰਗਠਨ’ (ਵਰਲਡ ਸਿੱਖ ਆਰਗੇਨਾਇਜ਼ੇਸ਼ਨ ਆਫ਼ ਕੈਨੇਡਾ) ਦੇ ਵਕੀਲ ਬਲਪ੍ਰੀਤ ਸਿੰਘ ਨੇ ਕਿਹਾ ਕਿ ਕੌਂਸਲੇਟ ਜਨਰਲ ਦੀ ਚਿੱਠੀ ਹਾਸੋਹੀਣੀ ਹੈ ਤੇ ਉਸ ਵਿੱਚ ਲਾਏ ਗਏ ਦੋਸ਼ ਬਿਲਕੁਲ ਬੇਬੁਨਿਆਦ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਬਿਆਨ ਦਿੱਤਾ ਸੀ।