Home Blog Page 26

ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਕਰਵਾਏ ਜਾਣਗੇ ਦੋ ਸੈਮੀਨਾਰ

0
Bal Mukand Sharma

ਚੰਡੀਗੜ੍ਹ, 5 ਸਤੰਬਰ 2026 : ਪੰਜਾਬ ਰਾਜ ਖੁਰਾਕ ਕਮਿਸ਼ਨ (Punjab State Food Commission) ਵਲੋਂ ਮੈਗਸੀਪਾ ਵਿਖੇ ਹੋਈ ਮੀਟਿੰਗ ਵਿਚ 7 ਸਤੰਬਰ ਨੂੰ ਦੋ ਸੈਮੀਨਾਰ (Seminar) ਕਰਵਾਉਣ ਦਾ ਫ਼ੈਸਲਾ ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਕਮਿਸ਼ਨ ਚੇਅਰਮੈੈਨ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਜੋ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਹੋਈ ਮੀਟਿੰਗ ਵਿਚ ਦੋ ਸੈਮੀਨਾਰ 7 ਸਤੰਬਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ (Chairman Bal Mukand Sharma) ਨੇ ਦੱਸਿਆ ਕਿ ਪਹਿਲਾ ਸੈਮੀਨਾਰ ‘ਜਨਤਕ ਵੰਡ ਪ੍ਰਣਾਲੀ ਸੁਧਾਰਾਂ, ਪਾਰਦਰਸ਼ਤਾ, ਤਕਨਾਲੋਜੀ ਅਤੇ ਪੋਰਟੇਬਿਲਟੀ’ ਵਿਸ਼ੇ ’ਤੇ ਅਧਾਰਿਤ ਹੋਵੇਗਾ । ਜਦਕਿ ਦੂਜਾ ਸੈਮੀਨਾਰ ਸਰਕਾਰ ਵੱਲੋਂ ਸਪਾਂਸਰਡ ਭੋਜਨ ਸਕੀਮਾਂ ਵਿੱਚ ਪੋਸ਼ਣ ਨੂੰ ਉਤਸ਼ਾਹਿਤ ਕਰਨ ਦੇ ਵਿਸ਼ੇ ’ਤੇ ਕੇਂਦਰਿਤ ਹੋਵੇਗਾ ।

ਮੈਗਸੀਪਾ ਆਡੀਟੋਰੀਅਮ ਵਿਚ 8 ਨੂੰ ਹੋਵੇਗਾ ਪਹਿਲਾ ਸੈਮੀਨਾਰ-ਕਮ-ਐਵਾਰਡ ਸਮਾਗਮ

ਇਸ ਤੋਂ ਇਲਾਵਾ 8 ਸਤੰਬਰ ਨੂੰ ਮਗਸੀਪਾ ਦੇ ਆਡੀਟੋਰੀਅਮ ਵਿੱਚ ਪਹਿਲਾ ਸੈਮੀਨਾਰ-ਕਮ-ਐਵਾਰਡ ਸਮਾਰੋਹ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ । ਇਹ ਸਮਾਗਮ ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਪੰਜਾਬ ਵਪਾਰ ਪ੍ਰਮੋਸ਼ਨ ਕੌਂਸਲ ਦੁਆਰਾ ਸਾਂਝੇ ਤੌਰ ’ਤੇ ਕਰਵਾਇਆ ਜਾਵੇਗਾ । ਇਹ ਇੱਕ-ਰੋਜ਼ਾ ਸੈਮੀਨਾਰ ਨੀਤੀ ਘਾੜਿਆਂ, ਉਦਯੋਗਿਕ ਮਾਹਿਰਾਂ, ਐਮ. ਐਸ. ਐਮ. ਈਜ਼., ਸਟਾਰਟ ਅੱਪਸ ਅਤੇ ਸੰਸਥਾਗਤ ਭਾਈਵਾਲਾਂ ਨੂੰ ਇੱਕੋਂ ਥਾਂ ਇਕੱਠੇ ਕਰਕੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਪ੍ਰਫੁੱਲਿਤ ਕਰਨ ਵਿੱਚ ਮਦਦ ਕਰੇਗਾ ।

ਕੀ ਆਖਿਆ ਬਾਲ ਮੁਕੰਦ ਸ਼ਰਮਾ ਨੇ

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਗੇ ਕਿਹਾ ਕਿ ਇਸ ਸਮਾਗਮ ਵਿੱਚ ਸੂਬੇ ਦੇ ਸਟਾਰਟ ਅੱਪ ਈਕੋਸਿਸਟਮ, ਉੱਦਮਾਂ ਦੀ ਸਹੂਲਤ ਅਤੇ ਵਿੱਤੀ ਸਹਾਇਤਾ ਦੇ ਨਾਲ-ਨਾਲ ਵਪਾਰਕ ਵਿਕਾਸ ਨੀਤੀ 2026 ਤਹਿਤ ਸੰਸਥਾਗਤ ਸਹਾਇਤਾ ਅਤੇ ਫੂਡ ਪ੍ਰੋਸੈਸਿੰਗ ਨੀਤੀ 2026 ’ਤੇ ਵੀ ਚਰਚਾ ਹੋਵੇਗੀ । ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਅਤੇ ਵਿਜੇ ਦੱਤ ਅਤੇ ਮੈਂਬਰ ਸਕੱਤਰ ਕਨੂ ਥਿੰਦ ਸ਼ਾਮਲ ਸਨ ।

ਪੰਜ ਬਾਲ ਵਿਆਹ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ : ਡਾ. ਬਲਜੀਤ ਕੌਰ

0
Baljit Kaur

ਚੰਡੀਗੜ੍ਹ, 5 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜ ਬਾਲ ਵਿਆਹਾਂ (Child marriages) ਨੂੰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਗਿਆ ਹੈ ।

ਸਰਕਾਰ ਚੁੱਕ ਰਹੀ ਹੈ ਦ੍ਰਿੜ ਸੰਕਲਪ ਨਾਲ ਨਤੀਜਾ ਕੇਂਦਰਿਤ ਕਦਮ : ਕੈਬਨਿਟ ਮੰਤਰੀ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿੱਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ ।

ਬੱਚਿਆਂ ਦੇ ਅਧਿਕਾਰਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਇਹ ਸਫਲਤਾ ਸੂਬਾ ਸਰਕਾਰ ਦੀ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਕਾਰਵਾਈ ਪ੍ਰਣਾਲੀ ਦਾ ਸਪੱਸ਼ਟ ਪ੍ਰਮਾਣ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਾਲ ਵਿਆਹ ਵਰਗੀ ਗੈਰ-ਕਾਨੂੰਨੀ ਪ੍ਰਥਾ ਨੂੰ ਕਿਸੇ ਵੀ ਕੀਮਤ ’ਤੇ ਪਨਪਣ ਨਹੀਂ ਦਿੱਤਾ ਜਾਵੇਗਾ ।

ਬਾਲ ਵਿਆਹਾਂ ਦੀ ਰੋਕਥਾਮ ਲਈ ਚਲਾਈਆਂ ਜਾ ਰਹੀਆਂ ਹਨ ਜਾਗਰੂਕਤਾ ਮੁਹਿੰਮਾਂ

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਭਰ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਆਯੋਜਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ਸੰਬੰਧੀ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਇਸ ਸਬੰਧੀ ਕਾਨੂੰਨੀ ਪ੍ਰਾਵਧਾਨਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ ।

ਸਰਕਾਰ ਕਰ ਰਹੀ ਹੈ ਬੱਚਿਆਂ ਨਾਲ ਸਬੰਧਤ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ ’ਤੇ ਅਮਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨਾਲ ਸਬੰਧਤ ਹਰ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ ’ਤੇ ਅਮਲ ਕਰ ਰਹੀ ਹੈ । ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਚਾਈਲਡ ਵੈਲਫੇਅਰ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸ਼ਿਕਾਇਤ ’ਤੇ ਤੁਰੰਤ, ਪ੍ਰਭਾਵਸ਼ਾਲੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ ।

ਬਾਲ ਵਿਆਹ ਹੋਣ ਦਾ ਪਤਾ ਚੱਲਣ ‘ਤੇ ਦਿੱਤੀ ਜਾਵੇ ਤੁਰੰਤ ਜਾਣਕਾਰੀ

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਨੂੰ ਰੋਕਣਾ ਕੇਵਲ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਚਾਈਲਡ ਹੈਲਪਲਾਈਨ 1098 ’ਤੇ ਸੂਚਨਾ ਦੇਣ ਜਾਂ ਆਪਣੇ ਨੇੜਲੇ ਬਾਲ ਵਿਆਹ ਰੋਕਥਾਮ ਅਫਸਰ ਨਾਲ ਸੰਪਰਕ ਕਰਨ, ਤਾਂ ਜੋ ਸਮੇਂ ਸਿਰ ਦਖ਼ਲ ਦੇ ਕੇ ਕਿਸੇ ਬੱਚੇ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ ।

ਪੰਜਾਬ ਵਿਚ ਹਨ 2076 ਅਫਸਰ ਬਾਲ ਵਿਆਹ ਰੋਕਥਾਮ ਅਫਸਰ ਵਜੋਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਸੁਰੱਖਿਅਤ, ਸਨਮਾਨਜਨਕ ਅਤੇ ਅਧਿਕਾਰ-ਅਧਾਰਿਤ ਬਚਪਨ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਨੂੰ ਬਾਲ ਵਿਆਹ ਮੁਕਤ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ । ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 2076 ਅਫਸਰ ਬਾਲ ਵਿਆਹ ਰੋਕਥਾਮ ਅਫਸਰ ਵੱਜੋਂ ਨਾਮਜ਼ਦ ਹਨ । ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓਜ਼) ਬਤੌਰ ਬਾਲ ਵਿਆਹ ਰੋਕਥਾਮ ਅਫਸਰ ਵਜੋਂ ਕੰਮ ਕਰ ਰਹੇ ਹਨ ।

ਸੀ. ਬੀ. ਆਈ. ਨੇ ਕੀਤਾ ਸੁਭਾਸ਼ ਚੰਦਰਾ ਸਮੇਤ ਚਾਰ ਖਿ਼ਲਾਫ਼ ਕੇਸ ਦਰਜ

0
Subhash Chandra

ਨਵੀਂ ਦਿੱਲੀ, 5 ਸਤੰਬਰ 2026 : ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (Central Bureau of Investigation) ਵਲੋਂ ਜ਼ੀ ਗਰੁੱਪ ਦੇ ਫਾਊਂਡਰ ਸੁਭਾਸ਼ ਚੰਦਰਾ ਸਮੇਤ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ।

ਕਿਸ ਮਾਮਲੇ ਵਿਚ ਕੀਤਾ ਗਿਆ ਹੈ ਕੇਸ ਦਰਜ

ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੀ ਜਿਸ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਵਲੋਂ ਜ਼ੀ ਗਰੁੱਪ ਦੇ ਫਾਊਂਡਰ ਸੁਭਾਸ਼ ਚੰਦਰਾ ਸਮੇਤ ਚਾਰ ਵਿਅਕਤੀਆਂ ਵਿਰੁੁੱਧ ਜੋ ਕੇਸ ਦਰਜ ਕੀਤਾ ਗਿਆ ਹੈ ਉਹ 1332 ਕਰੋੜ ਤੋਂ ਵਧ ਦੀ ਧੋਖਾਧੜੀ (Fraud) ਦੇ ਮਾਮਲੇ ਵਿਚ ਕੀਤਾ ਗਿਆ ਹੈ ।

ਕਿਸ ਦੀ ਸਿ਼ਕਾਇਤ ‘ਤੇ ਕੀਤੀ ਗਈ ਹੈ ਇਹ ਕਾਰਵਾਈ

ਪ੍ਰਾਪਤ ਸੂਚਨਾ ਮੁਤਾਬਕ ਉਕਤ ਕਾਰਵਾਈ ਐਲ. ਆਈ. ਸੀ. ਹਾਊਸਿੰਗ ਫਾਇਨਾਂਸ ਲਿਮਟਿਡ ਦੀ ਸਿ਼ਕਾਇਤ ‘ਤੇ ਕੀਤੀ ਗਈ ਹੈ । ਐਲ. ਆਈ. ਸੀ. ਨੇ ਦੋਸ਼ ਲਗਾਇਆ ਹੈ ਕਿ ਸੁਭਾਸ਼ ਚੰਦਰਾ ਨੇ ਫਰਜ਼ੀ ਨੈੱਟਵਰਥ ਸਰਟੀਫਿਕੇਟ ਜਮ੍ਹਾਂ ਕਰਵਾ ਕੇ ਆਪਣੀਆਂ ਕੰਪਨੀਆਂ ਲਈ ਲੋਨ ਲਿਆ ਤੇ ਬਾਅਦ ਵਿੱਚ ਉਹ ਨੈੱਟਵਰਥ ਸਰਟੀਫਿਕੇਟ ਤੋਂ ਮੁੱਕਰ ਗਏ ।

ਕਿਸ ਕਿਸ ‘ਤੇ ਦਰਜ ਕੀਤਾ ਗਿਆ ਹੈ ਕੇਸ

ਸੀ. ਬੀ. ਆਈ. ਵਲੋਂ ਜੋ ਸੁਭਾਸ਼ ਚੰਦਰਾ (Subhash Chandra) ਸਮੇਤ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਉਹ ਪੰਕਜ ਸੁਰੋਲੀਆ, ਅਮੀਸ਼ ਪਾਂਡਿਆ ਅਤੇ ਰਾਜੀਵ ਢੋਲਕੀਆ ‘ਤੇ ਦਰਜ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਚਾਰਾਂ ‘ਤੇ 2018 ਤੋਂ 2026 ਦੇ ਵਿਚਕਾਰ ਧੋਖਾਧੜੀ, ਅਮਾਨਤ ਵਿੱਚ ਖਿਆਨਤ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਹੈ । ਸੁਭਾਸ਼ ਚੰਦਰਾ ਜ਼ੀ ਮੀਡੀਆ ਦੇ ਮਾਲਕ ਐੱਸਲ ਗਰੁੱਪ ਦੇ ਹੈੱਡ ਹਨ ਅਤੇ ਜ਼ੀ ਐਂਟਰਟੇਨਮੈਂਟ ਦੇ ਸਾਬਕਾ ਚੇਅਰਮੈਨ ਹਨ ।

ਗੈਂਗਸਟਰਾਂ ‘ਤੇ ਵਾਰ ਦੇ 226ਵੇਂ ਦਿਨ ਪੰਜਾਬ ਪੁਲਸ ਵੱਲੋਂ 570 ਥਾਈਂ ਛਾਪੇਮਾਰੀ

0
Police Raid

ਚੰਡੀਗੜ੍ਹ, 5 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 226ਵੇਂ ਦਿਨ ਪੰਜਾਬ ਪੁਲਸ ਵਲੋਂ 570 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ।

ਕਿੰਨੇ ਭਗੌੜੇ ਅਪਰਾਧੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਡੀ. ਜੀ. ਪੀ. ਪੰਜਾਬ (D. G. P. Punjab) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਵਿਚ ਚੱਲ ਰਹੀ ਗੈਂਗਸਅਰਾਂ ‘ਤੇ ਵਾਰ ਮੁਹਿੰਮਦੇ 226ਵੇਂ ਦਿਨ ਪੁਲਸ ਟੀਮਾਂ ਨੇ 249 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,639 ਗ੍ਰਿਫ਼ਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ (Arrested) ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਹੋਈ 551ਵੇਂ ਦਿਨ ਵਿਚ ਦਾਖਲ

ਇਸ ਦੌਰਾਨ ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (War on drugs) ਨੂੰ 551ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ,470 ਗ੍ਰਾਮ ਅਫੀਮ, 1062 ਨਸ਼ੀਲੀਆਂ ਗੋਲੀਆਂ (Narcotic pills) ਅਤੇ 7120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਸ ਦੇ ਨਾਲ ਸਿਰਫ 551 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76982 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

ਅੰਮ੍ਰਿਤਸਰ ਵਿਚ ਦੋ ਧੜਿਆਂ ਦੀ ਲੜਾਈ ਦੌਰਾਨ ਕਾਂਗਰਸੀ ਆਗੂ ਜਖਮੀ

0
Injured Gurdeep

ਅੰਮ੍ਰਿਤਸਰ, 5 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਦੇਰ ਰਾਤ ਦੋ ਧੜਿਆਂ ਦੀ ਲੜਾਈ ਦੌੌਰਾਨ ਪਹੁੰਚੇ ਕਾਂਗਰਸੀ ਆਗੂ ਨੂੰ ਗੋਲੀ ਮਾਰ (Shoot) ਕੇ ਜਖਮੀ ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਕਾਂਗਰਸੀ ਆਗੂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਪੈਂਦੇ ਅਜਨਾਲਾ ਤੋਂ ਕੁੱਝ ਦੂਰੀ ‘ਤੇ ਸਥਿਤ ਪਿੰਡ ਜਗਦੇਵ ਖੁਰਦ ਨੇੜੇ ਜੋ ਦੋ ਧਿਰਾਂ ਦੀ ਲੜਾਈ ਦਰਮਿਆਨ ਪਹੁੰਚੇ ਕਾਂਗਰਸੀ ਆਗੂ ਨੂੰ ਇਕ ਧੜੇ ਵਲੋਂ ਗੋਲੀ ਮਾਰ ਕੇ ਜਖਮੀ (Injured) ਕਰ ਦਿੱਤਾ ਗਿਆ ਵਿਚ ਕਾਂਗਰਸੀ ਆਗੂ ਦੀ ਪਛਾਣ ਗੁਰਦੀਪ ਸਿੰਘ ਸਿਰਸਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਜਖਮੀ ਹੋਣ ਤੇ ਅਜਨਾਲਾ ਸਿਵਲ ਹਸਪਤਾਲ ਲਿਆਂਦੇ ਗਏ ਕਾਂਗਰਸੀ ਆਗੂ ਨੂੰ ਗੰਭੀਰ ਹਾਲਤ ਦੇ ਚਲਦਿਆਂ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ।

ਕੀ ਦੱਸਿਆ ਐਸ. ਐਚ. ਓ. ਨੇ

ਉਕਤ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਜਨਾਲਾ ਥਾਣੇ ਦੇ ਐਸ. ਐਚ. ਓ. ਅਜੈਪਾਲ ਸਿੰਘ (S. H. O. Ajaypal Singh) ਨੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਗੋਲੀ ਚਲਾਉਣ ਵਾਲੇ ਵਿਅਕਤੀ ਅਤੇ ਝਗੜੇ ਵਿਚ ਸ਼ਾਮਲ ਦੋਹਾਂ ਧਿਰਾਂ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ।

ਗੁਰਦੀਪ ਸਿੰਘ ਦੀ ਸਿਹਤ ਵਿਚ ਸੁਧਾਰ ਹੋਣ ‘ਤੇ ਕੀਤੇ ਜਾਣਗੇ ਬਿਆਨ ਦਰਜ

ਐਸ. ਐਚ. ਓ. ਅਜੈਪਾਲ ਸਿੰਘ ਨੇ ਦਸਿਆ ਕਿ ਜਖਮੀ ਹੋਏ ਗੁਰਦੀਪ ਸਿੰਘ ਸਿਰਸਾ ਦੀ ਸਿਹਤ ਵਿਚ ਸੁਧਾਰ ਹੋਣ ‘ਤੇ ਬਿਆਨ ਦਰਜ ਕੀਤੇ ਜਾਣਗੇ । ਉਨ੍ਹਾਂ ਦੇ ਬਿਆਨ ਤੋਂ ਝਗੜੇ ਦੇ ਅਸਲ ਕਾਰਨ ਅਤੇ ਗੋਲੀ ਚਲਾਉਣ ਪਿੱਛੇ ਮੌਜੂਦ ਵਜ੍ਹਾ ਦਾ ਪਤਾ ਲੱਗੇਗਾ । ਇਸ ਤੋਂ ਬਾਅਦ ਪੁਲਸ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ (Legal action) ਕਰੇਗੀ ।  ਫਿਲਹਾਲ ਪੁਲਸ ਘਟਨਾਕ੍ਰਮ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ।

ਬੱਚੀ ਦੇ ਜਿਨਸੀ ਸ਼ੋਸ਼ਣ ਦਾ ਮੁਲਜ਼ਮ ਸਕੂਲ ਬੱਸ ਚਾਲਕ ਗ੍ਰਿਫ਼ਤਾਰ

0
Arrest

ਠਾਣੇ, 5 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਜਿਲਾ ਠਾਣੇ ਵਿਖੇ ਬੱਚੀ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਮੁਲਜਮ ਬਸ ਚਾਲਕ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਠਾਣੇ ਜਿਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਕਾਮੋਠੇ ਇਲਾਕੇ ‘ਚ ਵਾਪਰੀ । ਪੁਲਸ ਅਨੁਸਾਰ ਮੁਲਜ਼ਮ ਬੱਸ ਤੋਂ ਸਥਾਨਕ ਕਿੰਡਰਗਾਰਟਨ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਲਿਆਉਣ-ਲਿਜਾਣ ਦਾ ਕੰਮ ਕਰਦਾ ਸੀ । ਪੁਲਸ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਲੱਗਭਗ ਸਾਢੇ 12 ਵਜੇ ਚਾਲਕ ਬੱਚਿਆਂ ਨੂੰ ਉਨ੍ਹਾਂ ਦੇ ਘਰ ਛੱਡ ਰਿਹਾ ਸੀ । ਸਾਰੇ ਬੱਚਿਆਂ ਦੇ ਬੱਸ ਤੋਂ ਉਤਰ ਜਾਣ ਤੋਂ ਬਾਅਦ 3 ਸਾਲ ਦੀ ਬੱਚੀ ਬੱਸ ‘ਚ ਇਕੱਲੀ ਰਹਿ ਗਈ ਸੀ ।

ਬੱਚੀ ਨੇ ਦਾਦੀ ਨੂੰ ਦੱਸੀ ਸਮੁੱਚੀ ਘਟਨਾ

ਦੋਸ਼ ਹੈ ਕਿ ਇਸ ਤੋਂ ਬਾਅਦ ਚਾਲਕ ਨੇ ਬੱਚੀ ਦਾ ਜਿਨਸੀ ਸ਼ੋਸ਼ਣ (Sexual abuse) ਕੀਤਾ । ਘਰ ਪਹੁੰਚਣ ‘ਤੇ ਬੱਚੀ ਨੇ ਪੇਟ ‘ਚ ਦਰਦ ਦੀ ਸਿ਼ਕਾਇਤ ਕੀਤੀ ਅਤੇ ਆਪਣੀ ਦਾਦੀ ਨੂੰ ਉਸ ਨਾਲ ਹੋਈ ਘਟਨਾ ਬਾਰੇ ਦੱਸਿਆ । ਪਰਿਵਾਰ ਨੇ ਤੁਰੰਤ ਪੁਲਸ ‘ਚ ਸਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ।

ਵਿਆਹੁਤਾ ਔਰਤ ਨੇ ਕਈਆਂ ਤਰ੍ਹਾਂ ਦੀਆਂ ਤਿੱਖੀਆਂ ਚੀਜਾਂ ਨਿਗਲੀਆਂ

0
Paryagraj

ਉਤਰ ਪ੍ਰਦੇਸ਼, 5 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਪ੍ਰਯਾਗਰਾਜ ਵਿਖੇ ਇਕ ਵਿਆਹੁਤਾ ਮਹਿਲਾ ਵਲੋਂ ਕਈ ਤਰ੍ਹਾਂ ਦੀਆਂ ਤਿੱਖੀਆ ਚੀਜਾਂ (Sharp objects) ਨਿਗਲ ਲਈਆਂ ਹਨ ।

ਕੌਣ ਹੈ ਇਹ ਮਹਿਲਾ

ਮਿਲੀ ਜਾਣਕਾਰੀ ਅਨੁਸਾਰ ਯੂ. ਪੀ. ਦੇ ਪ੍ਰਯਾਗਰਾਜ (Prayagraj) ਵਿਖੇ ਜੋ ਇਕ ਵਿਆਹੁਤਾ ਮਹਿਲਾ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਤਿੱਖੀਆਂ ਚੀਜਾਂ ਨਿਗਲ ਲੈਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਮਹਿਲਾ ਦੀ ਪਛਾਣ 24 ਸਾਲਾ ਵਿਜਮਾ ਕੁਮਾਰੀ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਐਕਸ-ਰੇਅ ਅਤੇ ਸੀਟੀ ਸਕੈਨ ਵਿੱਚ ਉਸ ਦੇ ਪੇਟ ਦੇ ਅੰਦਰ ਇਹ ਚੀਜ਼ਾਂ ਦਿਖਾਈ ਦਿੱਤੀਆਂ । ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਨਿੱਜੀ ਹਸਪਤਾਲ (Private hospital) ਵਿੱਚ ਉਸ ਦਾ ਆਪ੍ਰੇਸ਼ਨ ਕੀਤਾ ਗਿਆ ।

ਕੀ ਕਾਰਨ ਰਿਹਾ ਔਰਤ ਵਲੋਂ ਅਜਿਹਾ ਕੀਤੇ ਜਾਣ ਦਾ

ਪ੍ਰਾਪਤ ਸੂਚਨਾ ਮੁਤਾਬਕ ਡਾਕਟਰ ਅਨੁਸਾਰ ਉਕਤ ਮਹਿਲਾ ਜੋ ਕਿ ਮਾਨਸਿਕ ਤਣਾਅ ਅਤੇ ਡਿਪਰੈਸ਼ਨ (Depression) ਤੋਂ ਪੀੜ੍ਹਤ ਸੀ ਨੂੰ ਪਾਈਕਾ ਨਾਮਕ ਇਕ ਬਿਮਾਰੀ ਹੋ ਗਈ ਹੈ, ਜਿਸ ਕਾਰਨ ਉਹ ਖਾਣ ਯੋਗ ਨਾ ਹੋਣ ਵਾਲੀਆਂ ਚੀਜਾਂ ਨੂੰ ਵੀ ਖਾਣ ਲੱਗ ਜਾਂਦੀ ਹੈ । ਔਰਤ ਵਲੋਂ ਇਸ ਬਿਮਾਰੀ ਦੇ ਚਲਦਿਆਂ ਛੇ ਸੂਈਆਂ, ਵਾਲਾ ਵਾਲੀਆਂ ਤਿੱਖੀਆਂ ਪਿੰਨਾਂ ਅਤੇ ਕੱਚ ਦੀਆਂ ਚੂੜੀਆਂ ਦੇ ਟੁੱਕੜੇ ਨਿਗਲ ਲਏ ਗਏ ਸਨ ।

ਅਧਿਆਪਕਾਂ ਨੇ ਅਧਿਆਪਕ ਦਿਵਸ ਨੂੰ ਮਨਾਇਆ ਕਾਲੇ ਦਿਵਸ ਵਜੋਂ

0
Punjabi University

ਪਟਿਆਲਾ, 5 ਸਤੰਬਰ 2026 : ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ ਐਸੋੋਸੀਏਸ਼ਨ (Punjabi University Contract Teachers Association) ਪਟਿਆਲਾ ਵਲੋਂ ਅਧਿਆਪਕ ਦਿਵਸ ਨੂੰ ਅੱਜ ਕਾਲੇ ਦਿਵਸ ਦੇ ਤੌਰ ‘ਤੇ ਮਨਾਇਆ ਗਿਆ ਹੈ ।

ਕਿਸ ਕਾਰਨ ਮਨਾਇਆ ਗਿਆ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਦੇ ਤੌਰ ‘ਤੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋੋਸੀਏਸ਼ਨ ਵਲੋਂ ਜੋ ਅੱਜ ਅਧਿਆਪਕ ਦਿਵਸ (Teacher’s Day) ਨੂੰ ਕਾਲੇ ਦਿਵਸ ਦੇ ਤੌਰ ‘ਤੇ ਮਨਾਇਆ ਗਿਆ ਹੈ ਦਾ ਮੁੱਖ ਕਾਰਨ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣਾ ਹੈ । ਦੱਸਣਯੋਗ ਹੈ ਕਿ ਮੰਗਾਂ ਪੂਰੀਆਂ ਕਰਵਾਉਣ ਲਈ ਦਿੱਤਾ ਜਾ ਰਿਹਾ ਅਧਿਆਪਕਾਂ ਦਾ ਧਰਨਾ ਅੱਜ 19ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ।

ਕੀ ਦੱਸਿਆ ਧਰਨਾਕਾਰੀ ਅਧਿਆਪਕਾਂ ਨੇ

ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਲਗਾਤਾਰ 19 ਦਿਨ ਤੋਂ ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਕਿਹਾ ਕਿ ਵੱਖ-ਵੱਖ ਕਾਲਜਾਂ ਅਤੇ ਕੈਂਪਸਾਂ ਵਿੱਚ ਵੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ । ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਕਈ ਜਾਇਜ਼ ਮੰਗਾਂ ਖਾਸ ਕਰਕੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨਾਲ ਸਬੰਧਤ ਮੰਗਾਂ, ਪਿਛਲੇ 15-20 ਸਾਲਾਂ ਤੋਂ ਹੱਲ ਨਹੀਂ ਹੋਈਆਂ ਹਨ ।

ਕਿਸ ਤਰ੍ਹਾਂ ਮਨਾਇਆ ਗਿਆ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਦੇ ਤੌਰ ‘ਤੇ

ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੇ ਕਾਲੇ ਬੈਜ ਅਤੇ ਕਾਲੇ ਕੱਪੜੇ ਪਹਿਨ ਕੇ ਅਤੇ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਗਟ ਕੀਤਾ । ਇਸ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ, ਸਬੰਧਤ ਅਧਿਕਾਰੀਆਂ ਅਤੇ ਆਮ ਲੋਕਾਂ ਦਾ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਵੱਲ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ । ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ (University Administration) ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਤੁਰੰਤ ਅਤੇ ਸਾਰਥਕ ਕਦਮ ਚੁੱਕੇ ਅਤੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਤੇ ਜਾਇਜ਼ ਲਾਭ ਦਿੱਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ ।

ਮੰਗਾਂ ਦਾ ਹੱਲ ਨਾ ਹੋਣ ਤੱਕ ਜਾਰੀ ਰਹੇਗਾ ਸ਼ਾਂਤੀ ਸੰਘਰਸ਼

ਅਧਿਆਪਕਾਂ ਨੇ ਅੱਗੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਹ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਆਪਣੀਆਂ ਮੰਗਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ । ਅਧਿਆਪਕ ਭਾਈਚਾਰੇ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਜਾਗਰ ਕਰੇ ਤਾਂ ਜੋ ਉਨ੍ਹਾਂ ਦੀ ਆਵਾਜ਼ ਵੱਡੇ ਪੱਧਰ ’ਤੇ ਆਮ ਲੋਕਾਂ ਅਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਸਕੇ ।

ਪੰਜਾਬ ਸਟੇਟ ਐਮ. ਟੀ. ਬੀ. ਸਾਈਕਲਿੰਗ ਚੈਂਪੀਅਨਸਿ਼ਪ 6 ਸਤੰਬਰ ਤੋਂ

0
kahlon

ਪਟਿਆਲਾ, 5 ਸਤੰਬਰ 2026 : ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (Cycling Association of Punjab) ਵਲੋਂ ਪੰਜਾਬ ਸਟੇਟ ਐਮ. ਟੀ. ਬੀ. ਸਾਈਕਲਿੰਗ ਚੈਂਪੀਅਨਸਿ਼ਪ-2026 6 ਸਤੰਬਰ ਨੂੰ ਹੋਵੇਗੀ ।

ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਸਾਈਕਲਿਸਟ ਲੈਣਗੇ ਭਾਗ

ਮਿਲੀ ਜਾਣਕਾਰੀ ਅਨੁਸਾਰ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵਲੋਂ ਜੋ ਪੰਜਾਬ ਸਟੇਟ ਐਮ. ਟੀ. ਬੀ. ਸਾਈਕਲਿੰਗ ਚੈਂਪੀਅਨਸਿ਼ਪ (Punjab State M. T. B. Cycling Championship)-2026 ਪਟਿਆਲਾ ਵਿਖੇ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 6 ਵਜੇ ਤੋਂ ਕਰਵਾਈ ਜਾ ਰਹੀ ਹੈ ਵਿਚ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਸਾਈਕਲਿਸਟ ਭਾਗ ਲੈਣਗੇ ।

ਕਿਥੇ ਕਰਵਾਈ ਜਾਵੇਗੀ ਇਹ ਸਾਈਕਲਿੰਗ ਚੈਂਪੀਅਨਸਿ਼ਪ

ਉਕਤ ਚੈਂਪੀਅਨਸਿ਼ਪ ਜੋਤੀ ਸਿਟੀ ਦੇ ਬੈਕ ਗੇਟ, ਅਕਾਲ ਅਕੈਡਮੀ ਰੋਡ ਨੇੜੇ, ਪਿੰਡ ਰੀਠ ਖੇੜੀ, ਜਿ਼ਲ੍ਹਾ ਪਟਿਆਲਾ ਵਿਖੇ ਕਰਵਾਈ ਜਾਵੇਗੀ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਤਿਭਾਸ਼ਾਲੀ ਸਾਈਕਲਿਸਟ (Talented cyclist) ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ । ਇਸ ਮੌਕੇ ਪੁਜੀਸ਼ਨ ਹਾਸਿਲ ਕਰਨ ਵਾਲੇ ਸਾਈਕਲਿਸਟਾਂ ਦੇ ਅਧਾਰ ‘ਤੇ ਪੰਜਾਬ ਦੀ ਐਮ.ਟੀ.ਬੀ. ਟੀਮ ਦੀ ਚੋਣ ਕੀਤੀ ਜਾਵੇਗੀ, ਜਿਹੜੀ ਕਿ ਨੈਸ਼ਨਲ ਮੁਕਾਬਲਿਆਂ ਵਿੱਚ ਹਿੱਸਾ ਲਵੇਗੀ ।

ਸਾਈਕਲਿੰਗ ਐਸੋੋਸੀਏਸ਼ਨ ਆਫ ਪੰਜਾਬ ਪ੍ਰਧਾਨ ਨੇ ਜਾਣਕਾਰੀ ਦਿੱਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਚੈਂਪੀਅਨਸਿ਼ਪ ਨੂੰ ਸੁਚਾਰੂ ਅਤੇ ਖੇਡ ਮਿਆਰਾਂ ਅਨੁਸਾਰ ਕਰਵਾਉਣ ਲਈ ਐਸੋਸੀਏਸ਼ਨ ਵੱਲੋਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਸੂਬਾ ਪੱਧਰੀ ਚੈਂਪੀਅਨਸ਼ਿਪ ਦਾ ਮੁੱਖ ਮਕਸਦ ਪੰਜਾਬ ਦੇ ਪ੍ਰਤਿਭਾਸ਼ਾਲੀ ਸਾਈਕਲਿਸਟਾਂ ਨੂੰ ਉੱਚ ਪੱਧਰੀ ਮੁਕਾਬਲੇ ਦਾ ਮੰਚ ਮੁਹੱਈਆ ਕਰਵਾਉਣਾ ਅਤੇ ਨਵੀਂ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ ।

ਸਾਈਕਲਿੰਗ ਢਾਂਚੇ ਨੂੰ ਮਜਬੂਤ ਕਰਨ ਲਈ ਕੀਤਾ ਜਾ ਰਿਹੈ ਯੋਜਨਾਬੱਧ ਢੰਗ ਨਾਲ ਕੰਮ : ਕਾਹਲੋਂ

ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਸੂਬੇ ਵਿੱਚ ਸਾਈਕਲਿੰਗ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਿ਼ਲ੍ਹਾ ਪੱਧਰੀ ਐਮ. ਟੀ. ਬੀ. ਸਾਈਕਲਿੰਗ ਮੁਕਾਬਲੇ ਕਰਵਾਏ ਗਏ ਹਨ, ਜਿਨ੍ਹਾਂ ਰਾਹੀਂ ਉੱਭਰਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਤਜਰਬਾ ਹਾਸਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ‘ਤੇ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲਿਆ ਹੈ ।

ਡਾਇਰੈਕਟ ਬੈਨੇਫਿਟ ਟ੍ਰਾਂਸਫਰ` ਰਾਹੀਂ ਲਾਭਪਾਤਰੀਆਂ ਦੇ ਖਾਤਿਆਂ `ਚ ਪਹੁੰਚੇ ਕਰੋੜਾਂ

0
Cabinet Minnister

ਚੰਡੀਗੜ੍ਹ, 5 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਾਲੀ ਸਰਕਾਰ ਵਲੋਂ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਾਭਾਪਾਤਰੀਆਂ ਦੇ ਖਾਤਿਆਂ ਵਿਚ ਕਰੋੜਾਂ ਰੁਪਏ ਪਹੁੰਚੇ ਹਨ ।

ਕਿੰਨੇ ਕਰੋੜ ਪਹੁੰਚੇ ਹਨ ਲਾਭਪਾਤਰੀਆਂ ਦੇ ਖਾਤਿਆਂ ਵਿਚ

ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਹੇਠ ਹੁਣ ਤੱਕ ਡਾਇਰੈਕਟ ਬੈਨੇਫਿਟ ਟ੍ਰਾਂਸਫਰ (ਡੀ. ਬੀ. ਟੀ.) ਰਾਹੀਂ 2,697.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ‘ਚ ਜਮ੍ਹਾ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਡੀ. ਬੀ. ਟੀ. ਵਿਵਸਥਾ ਨਾਲ -ਵਿੱਤੀ ਸਹਾਇਤਾ ਦੀ ਵੰਡ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਬਿਨਾਂ ਕਿਸੇ ਵਿਚੋਲੇ ਦੇ ਯਕੀਨੀ ਹੋਈ ਹੈ ।

ਕੀ ਆਖਿਆ ਕੈਬਨਿਟ ਮੰਤਰੀ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਦੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਹੇਠ ਸੂਬੇ ‘ਚ 36 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਵੱਖ-ਵੱਖ ਵੈੱਲਫੇਅਰ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ ਤਹਿਤ 2697 ਕਰੋੜ ਰੁਪਏ ਪਹੁੰਚੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਕਮਜ਼ੋਰ, ਲੋੜਵੰਦੇ ਅਤੇ ਵਾਂਝੇ ਵਰਗਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ।

ਮਾਲੀ ਸਾਲ 2026-27 ਲਈ ਸਮਾਜਿਕ ਸੁਰੱਖਿਆ ਲਈ ਕਿੰਨਾ ਰੱਖਿਆ ਗਿਆ ਹੈ ਬਜਟ

ਮੰਤਰੀ ਨੇ ਦੱਸਿਆ ਕਿ ਮਾਲੀ ਸਾਲ 2026-27 ਲਈ ਸਮਾਜਿਕ ਸੁਰੱਖਿਆ ਯੋਜਨਾਵਾਂ ਲਈ 6,131.91 ਕਰੋੜ ਰੁਪਏ ਦਾ ਬਜਟ ਰੱਖਿਆ ਹੈ । ਇਸ ਨਾਲ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਲਗਾਤਾਰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ।

ਕੀ ਹੁਕਮ ਦਿੱਤੇ ਗਏ ਹਨ ਅਧਿਕਾਰੀਆਂ ਨੂੰ

ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ । ਯੋਗ ਲਾਭਪਾਤਰੀਆਂ ਦੀ ਪਛਾਣ, ਅਰਜ਼ੀਆਂ ਦਾ ਸਮੇਂ-ਬੱਧ ਨਿਪਟਾਰਾ ਅਤੇ ਯੋਜਨਾਵਾਂ ਨੂੰ ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾਲ ਲਾਗੂ ਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਹੱਕਦਾਰ ਤੱਕ ਬਿਨਾਂ ਭੇਦਭਾਵ ਲਾਭ ਪਹੁੰਚਾ ਕੇ ਸਮਾਵੇਸੀ ਅਤੇ ਰੰਗਲਾ ਪੰਜਾਬ` ਦਾ ਨਿਰਮਾਣ ਕਰਨਾ ਹੈ ।