Home Blog Page 2600

ਗੇਮ ਦਾ ਬੀਟਾ ਵਰਸ਼ਨ ਉਪਲਬਧ, ਜਾਣੋ ਕੌਣ ਇਸ ਨੂੰ ਖੇਡ ਸਕਦਾ

0

ਦੇਸ਼ ‘ਚ PUBG ਦੇ ਭਾਰਤੀ ਵਰਤਨ Battlegrounds Mobile India ਗੇਮ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ਼ ਲਈ ਫੈਨਜ਼ ਨੂੰ ਗੇਮ ਦੀ ਲਾਂਚਿੰਗ ਪ੍ਰਤੀ ਉਤਸ਼ਾਹ ਵਧਦਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਗੇਮ ਲਾਂਚ ਦੇ ਬਹੁਤ ਕਰੀਬ ਹੈ ਪਰ ਹੁਣ ਇਸ ਬਾਰੇ ਵੱਡੀ ਅਪਡੇਟ ਆਈ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਇਹ ਗੇਮ ਭਾਰਤ ‘ਚ ਡਾਊਨਲੋਡਿੰਗ ਲਈ ਉਪਲਬਧ ਹੈ। ਹਾਲਾਂਕਿ, ਹਾਲੇ ਇਸ ਦਾ ਬੀਟਾ ਵਰਸ਼ਨ ਹੀ ਡਾਊਨਲੋਡ ਕੀਤਾ ਜਾ ਰਿਹਾ ਹੈ। ਯਾਨੀ ਕਿ ਇਸ ਗੇਮ ਨੂੰ ਸੀਮਤ ਸੰਖਿਆ ‘ਚ ਹੀ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਬੀਟਾ ਵਰਸ਼ਨ ਤੋਂ ਬਾਅਦ ਇਸ ਗੇਮ ਦੇ ਪੂਰਨ ਰੂਪ ਵਿੱਚ ਡਾਊਨਲੋਡ ਹੋਣ ਦੀ ਆਸ ਹੈ।

ਚੋਣਵੇਂ ਯੂਜ਼ਰ ਨੂੰ ਹੀ ਮਿਲੇਗਾ ਮੌਕਾ
ਬੀਟੀ ਵਰਸ਼ਨ ਨੂੰ ਖੇਡਣ ਦਾ ਮੌਕਾ ਬਹੁਤ ਘੱਟ ਲੋਕਾਂ ਨੂੰ ਮਿਲਦਾ ਹੈ। ਗੂਗਲ ਪਲੇਅ ਸਟੋਰ ਅਨੁਸਾਰ ਬੀਟਾ ਵਰਸ਼ਨ ਯੂਜ਼ਰਸ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਇਸ ਤੋਂ ਬਾਅਦ Battlegrounds Mobile India ਦੇ ਬੀਟਾ ਵਰਸ਼ਨ ਦੀ ਟੈਸਟਿੰਗ ਬੇਨਤੀ ਬੰਦ ਕਰ ਦਿੱਤੀ ਗਈ ਹੈ। ਇਸ ਦਾ ਮਤਲਬ ਕਿ ਹੁਣ ਇਹ ਗੇਮ ਲੋਕਾਂ ਲਈ ਉਪਲਬਧ ਨਹੀਂ ਹੈ।

ਗੇਮ ਖੇਡਣ ਲਈ ਇਹ ਹੋਣਗੀਆਂ ਸ਼ਰਤਾਂ:
: Battlegrounds Mobile India ਨੂੰ ਖੇਡਣ ਲਈ OTP ਰਾਹੀਂ ਲਾਗ-ਇਨ ਕੀਤਾ ਜਾ ਸਕਦਾ ਹੈ।
: OTP ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਗੇਮ ਖੇਡੀ ਜਾ ਸਕੇਗੀ।
: ਪਲੇਅਰਜ਼ ਵੈਰੀਫਾਈਡ ਕੋਡ ਨੂੰ ਤਿੰਨ ਵਾਰ ਹੀ ਵਰਤ ਸਕਣਗੇ। ਇਸ ਤੋਂ ਬਾਅਦ ਇਹ ਇਨਵੈਲਿਡ ਹੋ ਜਾਵੇਗਾ।
: ਇੱਕ ਵੈਰੀਫਿਕੇਸ਼ਨ ਕੋਡ ਸਿਰਫ ਪੰਜ ਮਿੰਟਾਂ ਤੱਕ ਵਰਤਣਯੋਗ ਰਹੇਗਾ, ਇਸ ਉਪਰੰਤ ਇਹ ਐਕਸਪਾਇਰ ਹੋ ਜਾਵੇਗਾ।
: ਲਾਗ-ਇਨ ਲਈ ਪਲੇਅਰ 10 ਵਾਰ OTP ਰਿਕੁਐਸਟ ਕਰ ਸਕਣਗੇ। ਇਸ ਤੋਂ ਵੱਧ ਵਾਰ ਬੇਨਤੀ ਕਰਨ ਵਾਲੇ ਨੂੰ 24 ਘੰਟਿਆਂ ਲਈ ਬੈਨ ਕਰ ਦਿੱਤਾ ਜਾਵੇਗਾ।
:ਪਲੇਅਰ ਇੱਕ ਮੋਬਾਈਲ ਨੰਬਰ ਤੋਂ ਵੱਧ ਤੋਂ ਵੱਧ 10 ਅਕਾਊਂਟ ‘ਤੇ ਰਜਿਸਟਰ ਕਰ ਸਕਦੇ ਹਨ।

WTC Final ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਫ਼ੀਲਡਿੰਗ ਕਰਨ ਦਾ ਕੀਤਾ ਫ਼ੈਸਲਾ

0

ਭਾਰਤ ਤੇ ਨਿਊਜ਼ੀਲੈੈਂਡ ਵਿੱਚ ਵਰਲਡ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਫ਼ਾਈਨਲ ਮੈਚ ਸਾਊਥੰਪਟਨ ਦੇ ਏਜਿਸ ਬਾਊਲ ‘ਚ ਖੇਡਿਆ ਜਾਵੇਗਾ। ਨਿਊਜ਼ੀਲੈਂਡ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਫ਼ੀਲਡਿੰਗ ਕਰਨ ਦਾ ਫ਼ੈਸਲਾ ਕੀਤਾ ਹੈ।

ਟੀਮਾਂ:
ਭਾਰਤ (ਪਲੇਇੰਗ ਇਲੈਵਨ): ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਿਯ ਰਹਾਣੇ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਇਸ਼ਾਂਤ ਸ਼ਰਮਾ, ਮੁਹੰਮਦ ਸ਼ੰੰਮੀ, ਜਸਪ੍ਰੀਤ ਬੁਮਰਾਹ

ਨਿਊਜ਼ੀਲੈਂਡ (ਪਲੇਇੰਗ ਇਲੈਵਨ) : ਟਾਮ ਲਾਥਮ, ਡੇਵਨ ਕੌਨਵੇ, ਕੇਨ ਵਿਲੀਅਮਸਨ (ਕਪਤਾਨ), ਰਾਸ ਟੇਲਰ, ਹੈਨਰੀ ਨਿਕੋਲਸ, ਬੀ.ਜੇ. ਵਾਟਲਿੰਗ (ਵਿਕਟਕੀਪਰ), ਕੋਲਿਨ ਡੀ ਗ੍ਰੈਂਡਹੋਮ, ਕੈਲ ਜੈਮੀਸਨ, ਨੀਲ ਵੈਗਨਰ, ਟਿਮ ਸਾਊਥੀ, ਟ੍ਰੈਂਟ ਬੋਲਟ।

ਨਾਭਾ ਜੇਲ੍ਹ ‘ਚ ਕੈਦੀਆਂ ਨੂੰ ਮੋਬਾਇਲ ਫੋਨ ਦੇਣ ਵਾਲਾ ASI ਕੀਤਾ ਕਾਬੂ

0

ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਅੰਦਰ ਮੋਬਾਇਲ ਅਤੇ ਹੋਰ ਨਸ਼ੀਲਾ ਪਦਾਰਥ ਮਿਲਣ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਦੇ ਵੱਲੋਂ ਜੇਲ੍ਹ ਅੰਦਰ ਸਖ਼ਤੀ ਵਰਤੀ ਜਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਦੇ ਦੌਰਾਨ ਮੈਕਸੀਮਮ ਸਕਿਉਰਿਟੀ ਜੇਲ੍ਹ ਅੰਦਰੋਂ ਵੱਡੀ ਗਿਣਤੀ ਵਿੱਚ ਮੋਬਾਇਲ ਮਿਲ ਰਹੇ ਸਨ ਇਨ੍ਹਾਂ ਮੋਬਾਈਲਾਂ ਦੀ ਵਰਤੋਂ ਜੇਲ੍ਹ ਅੰਦਰ ਬੰਦ ਨਾਮੀ ਗੈਂਗਸਟਰਾਂ ਦੇ ਵੱਲੋਂ ਜੇਲ੍ਹਾਂ ਦੇ ਅੰਦਰੋਂ ਨੈਕਸਸ ਚਲਾ ਕੇ ਫਿਰੌਤੀ ਮੰਗਣਾ ਅਤੇ ਜੇਲ੍ਹ ਅੰਦਰੋਂ ਧਮਕੀਆਂ ਦੇਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਉਪਰੰਤ ਨਾਭਾ ਪੁਲਿਸ ਦੇ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਉਨ੍ਹਾਂ ਨਾਮੀ ਗੈਂਗਸਟਰਾਂ ਦਾ ਰਿਮਾਂਡ ਹਾਸਲ ਕਰਕੇ ਸਖ਼ਤੀ ਦੇ ਨਾਲ ਪੁੱਛਗਿੱਛ ਕੀਤੀ।

ਇਸ ਸੰਬੰਧੀ ਇੱਕ ਸੱਚ ਸਾਹਮਣੇ ਆਇਆ ਕਿ ਕਿ ਨਾਭਾ ਮੈਕਸੀਮਮ ਸਕਿਓਰਿਟੀ ਜੇਲ੍ਹ ਦਾ ਆਈ.ਆਰ.ਬੀ ਦਾ ਏ.ਐਸ.ਆਈ ਗੁਰਜਿੰਦਰ ਜੋ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਦੇ ਕੋਲੋਂ ਮੋਟੀ ਰਕਮ ਵਸੂਲ ਗੂਗਲ ਪੇਅ ਦੇ ਜ਼ਰੀਏ ਕਰ ਕੇ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਨੂੰ ਮੋਬਾਇਲ ਪਹੁੰਚਾਉਂਦਾ ਸੀ। ਇਸ ਬਾਰੇ ਖੁਲਾਸਾ ਨਾਭਾ ਪੁਲਿਸ ਨੇ ਕੀਤਾ। ਹੁਣ ਨਾਭਾ ਕੋਤਵਾਲੀ ਪੁਲਿਸ ਦੇ ਵੱਲੋਂ ਆਈ.ਆਰ.ਬੀ ਦੇ ਏ.ਐਸ.ਆਈ ਗੁਰਜਿੰਦਰ ਦੇ ਖਿਲਾਫ਼ ਮਾਮਲਾ ਦਰਜ ਕਰਕੇ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਭਾ ਕੋਤਵਾਲੀ ਪੁਲਿਸ ਵੱਲੋਂ ਗੁਰਜਿੰਦਰ ਸਿੰਘ ਦੇ ਕੋਲੋਂ ਚਾਰ ਮੋਬਾਇਲ, ਦੋ ਚਾਰਜਰ, ਤੇ ਇਕ ਸਿਮ ਬਰਾਮਦ ਕੀਤਾ ਹੈ। ਇਹ ਖੁਲਾਸਾ ਮੈਕਸੀਮਮ ਸਕਿਉਰਿਟੀ ਜੇਲ੍ਹ ਅੰਦਰ ਬੰਦ ਕੈਦੀ ਕਰਮਜੀਤ ਸਿੰਘ ਜੋ ਧਾਰਾ 302 ਦੇ ਤਹਿਤ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਤੋਂ 2 ਮੋਬਾਇਲ ਬਰਾਮਦ ਹੋਣ ਤੋਂ ਬਾਅਦ ਇਹ ਖੁਲਾਸਾ ਸਾਹਮਣੇ ਆਇਆ ਹੈ।

ਇਸ ਮੌਕੇ ਨਾਭਾ ਦੇ ਡੀ.ਐੱਸ.ਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਨਾਭਾ ਮੈਕਸੀਮਮ ਸਕਿਓਰਿਟੀ ਜੇਲ੍ਹ ਦੇ ਵੱਲੋਂ ਇਕ ਪੱਤਰ ਨਾਭਾ ਕੋਤਵਾਲੀ ਪੁਿਲਸ ਨੂੰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਜਾਂਚ ਦੇ ਵਿਚ ਸਾਹਮਣੇ ਆਇਆ ਕਿ ਆਈ.ਆਰ.ਬੀ ਦਾ ਏ.ਐੱਸ.ਆਈ ਗੁਰਜਿੰਦਰ ਸਿੰਘ ਜੋ ਗੂਗਲ ਪੇ ਜ਼ਰੀਏ ਮੋਟੀ ਰਕਮ ਵਸੂਲ ਕਰ ਕੇ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਨੂੰ ਮੋਬਾਇਲ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਆਈ.ਆਰ.ਬੀ ਦਾ ਮੁਲਾਜ਼ਮ 10 ਹਜ਼ਾਰ ਰੁਪਏ ਗੂਗਲ ਪੇਅ ਦੇ ਜ਼ਰੀਏ ਵਸੂਲ ਕਰਕੇ ਜੇਲ੍ਹ ਦੇ ‘ਚ ਮੋਬਾਇਲ ਸਪਲਾਈ ਕਰਦਾ ਸੀ। ਜਿਸ ਖਿਲਾਫ ਮਾਮਲਾ ਦਰਜ ਕਰਕੇ ਨਾਭਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਕੇਸ ਦੇ ਵਿੱਚ ਹੋਰ ਖੁਲਾਸੇ ਸਾਹਮਣੇ ਆਉਣਗੇ।

ਟੋਨੀ ਕੱਕੜ ਦਾ ਨਵਾਂ ਗਾਣਾ ਹੋਇਆ ਰਿਲੀਜ਼

0

ਮੁੰਬਈ- ਨੇਹਾ ਕੱਕੜ ਦੇ ਭਰਾ ਟੋਨੀ ਕੱਕੜ ਦਾ ਨਵਾਂ ਮਿਊਜ਼ਿਕ ਵੀਡੀਓ ਰਿਲੀਜ਼ ਹੋ ਗਿਆ ਹੈ । ਇਸ ਗਾਣੇ ਵਿੱਚ ਟੋਨੀ ਬਿੱਗ ਬਾੱਸ-14 ਫੇਮ ਨਿੱਕੀ ਤੰਬੋਲੀ ਦੇ ਨਾਲ ਰੋਮਾਂਸ ਕਰਦੇ ਦਿਖ ਰਹੇ ਹਨ। ਦੋਵਾਂ ਦੀ ਰੋਮਾਂਟਿਕ ਜੋੜੀ ਇਸ ਗਾਣੇ ਵਿਚ ਕਮਾਲ ਲੱਗ ਰਹੀ ਹੈ । ਇਸ ਦੇ ਨਾਲ ਹੀ ਗਾਣੇ ਦੀ ਧੁਨ ਅਤੇ ਬੋਲ ਲੋਕਾਂ ਦੀ ਜ਼ੁਬਾਨ ‘ਤੇ ਚੜ੍ਹਨ ਵਾਲ਼ੇ ਹਨ। ਟੋਨੀ ਦਾ ਨਵਾਂ ਗਾਣਾ ‘ਨੰਬਰ ਲਿੱਖ’ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ।

ਟੋਨੀ ਕੱਕੜ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਹੈ । ਟੋਨੀ ਆਪਣੇ ਆਪ ਨੂੰ ਇਸ ਗਾਣੇ ‘ਚ ਇੱਕ ਛੋਟਾ ਜਿਹਾ ਅੰਗਰੇਜ਼ੀ ਜਾਣਕਾਰ ਦੱਸਦਾ ਹੋਇਆ ਨਿੱਕੀ ਤੰਬੋਲੀ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਦਿਆਂ ਆਪਣਾ ਮੋਬਾਈਲ ਨੰਬਰ ਲਿਖਣ ਲਈ ਕਹਿ ਰਿਹਾ ਹੈ । ਇਸ ਵੀਡੀਓ ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਟੋਨੀ ਨੇ ਕੈਪਸ਼ਨ ਵਿੱਚ ਲਿਖਿਆ ‘ ਨੰਬਰ ਲਿਖ’, ਇਸ ਪੋਸਟ ‘ਤੇ ਹੁਣ ਤੱਕ ਸਾਢੇ 5 ਲੱਖ ਤੋਂ ਵੱਧ ਵਿਊ ਮਿਲ਼ ਚੁੱਕੇ ਹਨ । ਇਸ ‘ਤੇ ਫੈਨਜ਼ ਬਹੁਤ ਸਾਰੇ ਕਮੈਂਟ ਕਰ ਰਹੇ ਹਨ ।

 

View this post on Instagram

 

A post shared by Tony Kakkar (@tonykakkar)

ਇਸ ਮਿਊਜ਼ਿਕ ਵੀਡੀਓ ਦੇ ਡਾਇਰੈਕਟਰ ਅੰਸ਼ੁਲ ਗਰਗ ਹਨ। ਇਸਦਾ ਨਿਰਦੇਸ਼ਨ ਅਗਮ ਮਾਨ ਅਤੇ ਅਜ਼ੀਮ ਮਾਨ ਨੇ ਕੀਤਾ ਹੈ। ਇਸ ਗਾਣੇ ਦੇ ਬੋਲ ਅਤੇ ਸੰਗੀਤ ਟੋਨੀ ਦੇ ਹਨ। ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਭਰਾ ਟੋਨੀ ਕੱਕੜ ਦੇ ਇਸ ਨਵੇਂ ਗਾਣੇ ਬਾਰੇ ਵੀ ਜਾਣਕਾਰੀ ਦਿੱਤੀ ਹੈ। ਇਹ ਗਾਣਾ ਦੇਸੀ ਮਿਊਜ਼ਿਕ ਫੈਕਟਰੀ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ।

ਇਸਦੇ ਨਾਲ ਹੀ ਇਸ ਮਿਊਜ਼ਿਕ ਵੀਡੀਓ ਦੀ ਕਾਫ਼ੀ ਸਮੇਂ ਤੋਂ ਚਰਚਾ ਹੋ ਰਹੀ ਸੀ । ਇਸ ਦੀ ਸ਼ੂਟਿੰਗ ਦੀਆਂ ਕੁਝ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਇੱਕ ਅਫਵਾਹ ਫੈਲ ਗਈ ਕਿ ਨਿੱਕੀ ਤੰਬੋਲੀ ਅਤੇ ਟੋਨੀ ਕੱਕੜ ਦੇ ਵਿਚਕਾਰ ਅਫੇਅਰ ਚਲ਼ ਰਿਹਾ ਹੈ। ਇਹ ਨਿੱਕੀ ਦਾ ਦੂਜਾ ਮਿਊਜ਼ਿਕ ਵੀਡੀਓ ਹੈ। ਇਸ ਤੋਂ ਪਹਿਲਾਂ ਉਸ ਦਾ ਮਿਊਜ਼ਿਕ ਵੀਡੀਓ ‘ਬਰਥਡੇ ਪਾਵਰੀ’ ਰਿਲੀਜ਼ ਕੀਤਾ ਜਾ ਚੁੱਕਾ ਹੈ।

PM ਮੋਦੀ ਨੇ ਜੰਮੂ-ਕਸ਼ਮੀਰ ਦੇ ਰਾਜਨੀਤਿਕ ਮੁੱਦਿਆਂ ‘ਤੇ 24 ਜੂਨ ਨੂੰ ਬੁਲਾਈ ਬੈਠਕ

0

ਜੰਮੂ-ਕਸ਼ਮੀਰ ਦੀ ਸਿਆਸਤ ਇੱਕ ਵਾਰ ਫਿਰ ਕਰਵਟ ਲੈ ਸਕਦੀ ਹੈ । ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਇੱਕ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕੇਂਦਰ ਦੇ ਕਈ ਹੋਰ ਨੇਤਾ ਵੀ ਸ਼ਾਮਿਲ ਹੋ ਸਕਦੇ ਹਨ।

ਇਸ ਬੈਠਕ ਵਿੱਚ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦੇ ਆਯੋਜਨ ਸੰਬੰਧੀ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਅਗਸਤ 2019 ਵਿੱਚ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਖਤਮ ਕਰਨ ਅਤੇ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਕਰੀਬ ਦੋ ਸਾਲ ਬਾਅਦ ਜੰਮੂ-ਕਸ਼ਮੀਰ ਵਿੱਚ ਰਾਜਨੀਤਿਕ ਗਤੀਰੋਧ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਇਹ ਪਹਿਲੀ ਵੱਡੀ ਪਹਿਲ ਮੰਨੀ ਜਾ ਸਕਦੀ ਹੈ।

ਇਸ ਬੈਠਕ ਵਿੱਚ ਜੰਮੂ-ਕਸ਼ਮੀਰ ਦੋਵਾਂ ਹੀ ਖੇਤਰਾਂ ਦੇ ਨੇਤਾਵਾਂ ਨੂੰ ਬੁਲਾਇਆ ਗਿਆ ਹੈ।
ਇਸ ਬੈਠਕ ‘ਚ ਕੇਂਦਰ ਦੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ, ਜੰਮੂ-ਕਸ਼ਮੀਰ ਆਪਣੀ ਪਾਰਟੀ ਦੇ ਅਲਤਾਫ ਬੁਖਾਰੀ ਅਤੇ ਪੀਪਲਜ਼ ਕਾਨਫਰੰਸ ਦੇ ਮੁਖੀ ਸੱਜਾਦ ਲੋਨ ਨੂੰ ਬੈਠਕ ਲਈ ਸੱਦਾ ਦਿੱਤਾ ਹੈ। ਆਲ ਪਾਰਟੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਦੇ ਸ਼ਾਮਿਲ ਹੋਣ ਦੀ ਵੀ ਸੰਭਾਵਨਾ ਹੈ।

ਇਸ ਸੰਬੰਧੀ ਮਹਿਬੂਬਾ ਮੁਫਤੀ ਨੇ ਕਿਹਾ ਕਿ 24 ਜੂਨ ਨੂੰ ਹੋਣ ਵਾਲੀ ਮੀਟਿੰਗ ਲਈ ਉਨ੍ਹਾਂ ਨੂੰ ਫੋਨ ਆਇਆ ਸੀ । ਉਨ੍ਹਾਂ ਕਿਹਾ, “ਮੈਂ ਹਾਲੇ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਨਹੀਂ ਕੀਤਾ ਹੈ । ਮੈਂ ਆਪਣੀ ਪਾਰਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਆਖਰੀ ਫੈਸਲਾ ਲਵਾਂਗੀ।

PCS ਪ੍ਰੀਖਿਆ 2020 ‘ਚ Top ਕਰਨ ਵਾਲੀ ਉਪਿੰਦਰਜੀਤ ਕੌਰ ਨੂੰ ਹਰਸਮਿਰਤ ਕੌਰ ਨੇ ਦਿੱਤੀ ਵਧਾਈ

0

ਬਾਘਾਪੁਰਾਨਾ ਦੇ ਪਿੰਡ ਸਮਾਲਸਰ ਦੇ ਇੱਕ ਸਧਾਰਣ ਪਰਿਵਾਰ ਦੀ ਕੁੜੀ ਉਪਿੰਦਰਜੀਤ ਕੌਰ ਬਰਾੜ ਨੇ ਪੀਸੀਐਸ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਨਤੀਜਾ ਐਲਾਨ ਹੋਣ ਤੋਂ ਬਾਅਦ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਆਉਣਾ ਜਾਣਾ ਲੱਗਿਆ ਹੋਇਆ ਹੈ। ਉਥੇ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਪਿੰਦਰਜੀਤ ਕੌਰ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਪੰਜਾਬ ਦੀ ਧੀ ਨੇ ਸਾਡੇ ਸਾਰਿਆਂ ਨੂੰ ਮਾਣ ਬਖਸ਼ਦੀ ਹੈ। ਮੋਗਾ ਜ਼ਿਲ੍ਹੇ ਦੀ ਉਪਿੰਦਰਜੀਤ ਕੌਰ ਬਰਾੜ ਨੂੰ ਵਧਾਈ, ਜਿਨ੍ਹਾਂ ਨੇ ਪੀਸੀਐਸ 2020 ਦਾਖਲਾ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਉਸ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰ ਕਿੰਨੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਸੀਮਾਵਾਂ ਨੂੰ ਪਾਰ ਕਰਨ ਵਿੱਚ ਸਹਾਇਤਾ ਮਿਲਦੀ ਹੈ। ਉਨ੍ਹਾਂ ਦੀ ਸਫਲਤਾ ਇੱਕ ਪ੍ਰੇਰਣਾ ਹੈ। ਉਸ ਨੂੰ ਮੇਰੀਆਂ ਸ਼ੁੱਭਕਾਮਨਾਵਾਂ।

ਦੱਸ ਦਈਏ ਕਿ, ਉਪਿੰਦਰਜੀਤ ਕੌਰ ਆਪਣੇ ਮਾਤਾ – ਪਿਤਾ ਦੀ ਇਕਲੌਤੀ ਔਲਾਦ ਹੈ। ਉਸ ਦੇ ਮਾਤਾ – ਪਿਤਾ ਸਰਕਾਰੀ ਅਧਿਆਪਕ ਹਨ। ਉਪਿੰਦਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਸ਼ੁਰੂ ਤੋਂ ਹੀ ਸਿਵਲ ਸਰਵਿਸਿਜ਼ ਵਿੱਚ ਆਉਣ ਦਾ ਸੁਪਨਾ ਸੀ ਜੋ ਉਨ੍ਹਾਂ ਨੇ ਹਾਸਲ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਮਾਤਾ – ਪਿਤਾ ਦੀ ਪੂਰੀ ਸਪੋਰਟ ਰਹੀ ਹੈ। ਉਨ੍ਹਾਂ ਨੇ ਇਸ ਮੁਕਾਮ ਨੂੰ ਹਾਸਲ ਕਰਨ ਵਿੱਚ ਆਪਣੇ ਪਿਤਾ ਨੂੰ ਆਪਣਾ ਆਦਰਸ਼ ਦੱਸਿਆ।

ਮਿਲਖਾ ਸਿੰਘ ਦੇ ਜਾਣ ‘ਤੇ CM ਦਾ ਵੱਡਾ ਐਲਾਨ, ਪੰਜਾਬ ‘ਚ ਰੱਖਿਆ ਜਾਵੇਗਾ 1 ਦਿਨ ਦਾ ਸੋਗ

0

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਫਲਾਇੰਗ ਸਿੱਖ ਮਿਲਖਾ ਸਿੰਘ ਦਾ ਅੰਤਮ ਸੰਸਕਾਰ ਰਾਜ ਸਨਮਾਨ ਦੇ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਯਾਦ ‘ਚ ਪੰਜਾਬ ਵਿੱਚ 1 ਦਿਨ ਦਾ ਸੋਗ ਰੱਖਿਆ ਜਾਵੇਗਾ। ਦੱਸ ਦਈਏ ਕਿ, 91 ਸਾਲ ਦਾ ਮਿਲਖਾ ਸਿੰਘ ਦੀ ਰਾਤ 11:30 ਵਜੇ ਮੌਤ ਹੋ ਗਈ। ਉਨ੍ਹਾਂ ਨੂੰ PGIMER ਚੰਡੀਗੜ੍ਹ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਭਰਤੀ ਕਰਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ 4 ਵਾਰ ਸੋਨਾ ਤਮਗਾ ਜਿੱਤਿਆ ਹੈ। 1958 ਦੇ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਉਨ੍ਹਾਂ ਨੇ ਸੋਨਾ ਤਮਗਾ ਜਿੱਤਿਆ ਸੀ। ਹਾਲਾਂਕਿ, ਮਿਲਖਾ ਨੂੰ 1960 ਦੇ ਰੋਮ ਓਲੰਪਿਕ ਦੇ 400 ਮੀਟਰ ਫਾਈਨਲ ਵਿੱਚ ਉਨ੍ਹਾਂ ਦੀ ਐਪਿਕ ਰੇਸ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ 1956 ਅਤੇ 1964 ਦੇ ਓਲੰਪਿਕ ਵਿੱਚ ਵੀ ਭਾਰਤ ਦਾ ਨੁਮਾਇੰਦਗੀ ਕੀਤੀ ਹੈ ਅਤੇ ਉਨ੍ਹਾਂ ਨੂੰ 1959 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਭਾਰਤ ‘ਚ 74 ਦਿਨਾਂ ‘ਚ ਸਭ ਤੋਂ ਘੱਟ ਕੋਵਿਡ – 19 ਦੇ ਨਵੇਂ ਮਾਮਲੇ ਆਏ ਸਾਹਮਣੇ

0

ਨਵੀਂ ਦਿੱਲੀ : ਦੇਸ਼ ‘ਚ ਇੱਕ ਦਿਨ ‘ਚ ਕੋਵਿਡ-19 ਦੇ 60,753 ਨਵੇਂ ਮਾਮਲੇ ਆਉਣ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 2,98,23,546 ਹੋ ਗਈ ਹੈ, ਜਦੋਂ ਕਿ ਇਲਾਜ਼ ਅਧੀਨ ਮਰੀਜ਼ਾਂ ਦੀ ਗਿਣਤੀ 7,60,019 ਹੋ ਗਈ ਹੈ ਜੋ 74 ਦਿਨਾਂ ‘ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸ਼ਨੀਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ 1,647 ਲੋਕਾਂ ਦੇ ਜਾਨ ਗਵਾਉਣ ਨਾਲ ਲਾਸ਼ਾਂ ਦੀ ਗਿਣਤੀ 3,85,137 ਹੋ ਗਈ ਹੈ।

ਇਲਾਜ਼ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 2.55 ਫ਼ੀਸਦੀ ਹੈ ਜਦੋਂ ਕਿ ਕੋਵਿਡ – 19 ਨਾਲ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 96.16 ਫ਼ੀਸਦੀ ਹੈ। ਮੰਤਰਾਲੇ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੁੱਲ 19,02,009 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਹੁਣ ਤੱਕ ਦੇਸ਼ ‘ਚ ਕੁੱਲ 38,92,07,637 ਨਮੂਨਿਆਂ ਦੀ ਜਾਂਚ ਹੋ ਚੁੱਕੀ ਹੈ। ਸੰਕਰਮਣ ਦੀ ਰੋਜ਼ਾਨਾ ਦਰ 2.98 ਫ਼ੀਸਦੀ ਦਰਜ਼ ਕੀਤੀ ਗਈ। ਇਹ ਲਗਾਤਾਰ 12ਵੇਂ ਦਿਨ 5 ਫ਼ੀਸਦੀ ਤੋਂ ਘੱਟ ਹੈ। ਹਫ਼ਤਾਵਾਰ ਸੰਕਰਮਣ ਦਰ ਵੀ ਸੁਧਰ ਕੇ 3.58 ਫ਼ੀਸਦੀ ਹੋ ਗਈ ਹੈ।

ਅੰਕੜਿਆਂ ਅਨੁਸਾਰ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ 37ਵੇਂ ਸੰਕਰਮਣ ਦੇ ਨਵੇਂ ਮਾਮਲਿਆਂ ਤੋਂ ਜਿਆਦਾ ਹੈ। ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧਕੇ 2,86,78,390 ਹੋ ਗਈ ਹੈ,ਜਦੋਂ ਕਿ ਮੌਤ ਦਰ 1.29 ਫ਼ੀਸਦੀ ਹੈ। ਦੇਸ਼ ‘ਚ ਟੀਕਾਕਰਣ ਅਭਿਆਨ ਦੇ ਤਹਿਤ ਹੁਣ ਤੱਕ ਕੋਵਿਡ – 19 ਰੋਧੀ 27,23,88,783 ਖੁਰਾਕ ਦਿੱਤੀ ਜਾ ਚੁੱਕੀ ਹੈ।

ਮਾਹਰਾਂ ਨੇ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਦੱਸਿਆ ਸਮਾਂ

0

ਕੋਰੋਨਾ ਵਾਇਰਸ ਕਾਰਨ ਹੁਣ ਤੱਕ ਅਨੇਕਾਂ ਲੋਕਾਂ ਦੀ ਮੌਤ ਹੋ ਗਈ ਹੈ। ਇਹ ਵਾਇਰਸ ਹੁਣ ਤੱਕ ਬਹੁਤ ਘਾਤਕ ਸਿੱਧ ਹੋਇਆ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਅਜੇ ਘੱਟ ਨਹੀਂ ਹੋਇਆ ਪਰ ਇਸਦੇ ਬਾਵਜੂਦ ਇੱਕ ਹੋਰ ਲਹਿਰ ਦਾ ਖਤਰਾ ਵੱਧਦਾ ਜਾ ਰਿਹਾ ਹੈ। ਹੁਣ ਭਾਰਤ ਵਿਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਅਗਲੇ 6-8 ਹਫਤਿਆਂ ਵਿਚ ਦਸਤਕ ਦੇ ਸਕਦੀ ਹੈ। ਇਹ ਜਾਣਕਾਰੀ ਏਮਜ਼ ਦੇ ਮੁਖੀ ਡਾ: ਰਣਦੀਪ ਗੁਲੇਰੀਆ ਨੇ ਦਿੱਤੀ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਤੀਜੀ ਲਹਿਰ ਨੂੰ “ਟਾਲਿਆ ਨਹੀਂ ਜਾ ਸਕਦਾ”।

ਇਸ ਸਮੇਂ ਮਾਰਚ ਦੇ ਅਖੀਰ ਵਿਚ ਸ਼ੁਰੂ ਹੋਈ ਤਾਲਾਬੰਦੀ ਨੂੰ ਪੜਾਅ ਵਾਰ ਖੋਲ੍ਹਿਆ ਜਾ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਲੌਕਡਾਊਨ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ। ਪਰ ਇਸ ਤੋਂ ਕੁੱਝ ਸਮਾਂ ਪਹਿਲਾਂ ਮਾਹਰਾਂ ਨੇ ਤੀਜੀ ਲਹਿਰ ਬਾਰੇ ਚਿਤਾਵਨੀ ਜਾਰੀ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲਹਿਰ ਹੋਰ ਵੀ ਖਤਰਨਾਕ ਸਾਬਿਤ ਹੋਵੇਗੀ। ਇਸ ਲਈ ਇਸ ਵਾਇਰਸ ਤੋਂ ਬਚਾਅ ਲਈ ਹੋਰ ਵੀ ਵਧੇਰੇ ਸਾਵਧਾਨੀਆਂ ਵਰਤਣ ਦੀ ਲੋੜ ਹੋਵੇਗੀ।

ਐਨਡੀਟੀਵੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘ਹੁਣ ਜਦੋਂ ਅਸੀਂ ਤਾਲਾਬੰਦੀ ਖੋਲ੍ਹਣ ਦੀ ਸ਼ੁਰੂਆਤ ਕਰ ਦਿੱਤੀ ਹੈ, ਫਿਰ ਕੋਵਿਡ ਨਾਲ ਸੰਬੰਧਤ ਨਿਯਮਾਂ ਦੇ ਪਾਲਣ ਵਿਚ ਕੁਤਾਹੀ ਦਿੱਸ ਰਹੀ ਹੈ। ਅਜਿਹਾ ਨਹੀਂ ਲੱਗਦਾ ਕਿ ਅਸੀਂ ਪਹਿਲੀ ਅਤੇ ਦੂਜੀ ਲਹਿਰ ਦੇ ਵਿਚਕਾਰ ਵਾਪਰਨ ਤੋਂ ਕੁਝ ਵੀ ਸਿੱਖਿਆ ਹੈ। ਭੀੜ ਫਿਰ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ, ਲੋਕ ਇਕੱਠੇ ਹੋ ਰਹੇ ਹਨ, ਪਰ ਅਜਿਹਾ ਅਗਲੇ 6 ਤੋਂ 8 ਹਫ਼ਤਿਆਂ ਵਿੱਚ ਹੋ ਸਕਦਾ ਹੈ ਜਾਂ ਸ਼ਾਇਦ ਇਸ ਵਿੱਚ ਥੋੜਾ ਹੋਰ ਸਮਾਂ ਲੱਗ ਸਕਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਅਕਤੂਬਰ ‘ਚ ਆ ਸਕਦੀ ਹੈ।

6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ

0

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ। ਐਸ.ਏ.ਐਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ ਖ਼ੁਰਾਕ ਦੀ ਸ਼ੁਰੂਆਤ ਕਰਨ ਉਪਰੰਤ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਘਰਾਂ ਵਿੱਚ ਹੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ ਅਧੀਨ ਆਂਗਨਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਦੇ ਪੋਸ਼ਣ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੀਂ ਰੈਸੀਪੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਨਵੀਂ ਖ਼ੁਰਾਕ ਵਿੱਚ ਬੇਸਣ, ਮੂੰਗ ਦਾਲ ਸਾਬਤ, ਸੋਇਆ ਬੀਨ ਦਾ ਆਟਾ ਅਤੇ ਡਬਲ ਫੋਟੀਫਾਇਡ ਨਮਕ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਸਮਾਗਮ ਦੌਰਾਨ ਮੰਤਰੀ ਵੱਲੋਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੀ ਵੰਡੇ ਗਏ। ਇਸ ਦੌਰਾਨ ਕੁਪੋਸ਼ਣ ਨੂੰ ਦੂਰ ਕਰਨ ਲਈ ਸਮੇਂ ਸਿਰ ਬੱਚਿਆਂ ਦੀ ਗਰੋਥ ਮੌਨੀਟਿਰਿੰਗ ਆਂਗਨਵਾੜੀ ਸੈਂਟਰਾਂ ਵਿੱਚ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਪੌਸ਼ਟਿਕ ਆਹਾਰ ਸਬੰਧੀ ਕਿਚਨ ਗਾਰਡਨ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਭਾਗ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ/ਔਰਤਾਂ ਲਈ ਸ਼ੁਰੂ ਕੀਤੀ ਗਈ “ਉਡਾਣ” ਸਕੀਮ ਬਾਰੇ ਜਾਣੂ ਕਰਵਾਉਂਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਉਡਾਣ ਸਕੀਮ ਤਹਿਤ ਲਾਭਪਾਤਰੀਆਂ ਨੂੰ 27,314 ਆਂਗਨਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕਵਰ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਸ ਸਕੀਮ ਤਹਿਤ 40.55 ਕਰੋੜ ਰੁਪਏ ਸਾਲਾਨਾ ਖ਼ਰਚਣ ਦੀ ਯੋਜਨਾ ਬਣਾਈ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ/ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਔਰਤਾਂ ਦੇ ਸਵੈ-ਮਾਣ ਨੂੰ ਵਧਾਉਣ ਦੇ ਉਦੇਸ਼ ਨਾਲ ਇਹ ਯੋਜਨਾ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀ.ਪੀ.ਐਲ. ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ।