Home Blog Page 2601

ਬਾਬਾ ਰਾਮਦੇਵ ਖਿਲਾਫ਼ FIR ਹੋਈ ਦਰਜ

0

ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਡਾਕਟਰਾਂ ਅਤੇ ਕੋਰੋਨਾ ਵੈਕਸੀਨ ਸੰਬੰਧੀ ਟਿੱਪਣੀ ਕਰਨ ’ਤੇ ਯੋਗ ਗੁਰੂ ਅਤੇ ਕਾਰੋਬਾਰੀ ਬਾਬਾ ਰਾਮਦੇਵ ਖ਼ਿਲਾਫ਼ ਮਲੋਟ ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਆਈਐੱਮਏ ਨੇ ਸ਼ਿਕਾਇਤ ਵਿੱਚ ਕਿਹਾ ਕਿ ਰਾਮਦੇਵ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਕੋਰੋਨਾ ਵੈਕਸੀਨ ਸੰਬੰਧੀ ਗੁੰਮਰਾਹ ਕਰਨ ਲਈ ਪ੍ਰਚਾਰ ਕਰ ਰਿਹਾ ਹੈ।

ਉਸਦਾ ਕਹਿਣਾ ਹੈ ਕਿ ਕੋਰੋਨਾ ਵੈਕਸੀਨ ਕਾਰਨ ਲੱਖਾਂ ਲੋਕਾਂ ਦੀ ਮੌਤ ਹੋਈ ਹੈ। ਉਹ ਲੋਕਾਂ ‘ਚ ਦਵਾਈ ਖਿਲਾਫ਼ ਗਲਤ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੌਰਾਨ ਫਰੰਟ ਲਾਇਨ ‘ਤੇ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਖ਼ਿਲਾਫ਼ ਟਿੱਪਣੀ ਕਰਕੇ ਕਾਰੋਬਾਰੀ ਰਾਮਦੇਵ ਨੇ ਇਸ ਕਿੱਤੇ ਨਾਲ ਜੁੜੇ ਡਾਕਟਰਾਂ ਦਾ ਅਪਮਾਨ ਕੀਤਾ ਹੈ। ਆਈਐੱਮਏ ਦੇ ਵਕੀਲ ਮੰਨੂ ਕਾਇਤ ਨੇ ਦੱਸਿਆ ਕਿ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਲਈ 13 ਅਕਤੂਬਰ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ।

 

ਪੰਜਾਬ ਦੇ ਖੇਡ ਮੰਤਰੀ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

0

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਓਲੰਪਿਕ ਖੇਡਾਂ ’ਚ ਜਾਣ ਵਾਲੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਐਲਾਨ ਕੀਤਾ ਕਿ ਓਲੰਪਿਕ ’ਚ ਸੋਨ ਤਗਮਾ ਜਿੱਤਣ ਵਾਲੇ ਸੂਬੇ ਦੇ ਖਿਡਾਰੀ ਨੂੰ ਸਵਾ ਦੋ ਕਰੋੜ ਰੁਪਏ ਦਾ ਇਨਾਮ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 1 ਕਰੋੜ ਰੁਪਏ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਖੇਡ ਮੰਤਰੀ ਰਾਣਾ ਸੋਢੀ ਨੇ ਉਮੀਦ ਜਤਾਈ ਕਿ ਪੰਜਾਬ ਦੇ ਖਿਡਾਰੀ ਟੋਕੀਓ ਤੋਂ ਵੱਡੀ ਗਿਣਤੀ ਵਿੱਚ ਤਗਮੇ ਜਿੱਤ ਕੇ ਘਰ ਪਰਤਣਗੇ। ਅੱਜ ਇੱਥੇ ਪੰਜਾਬ ਦੇ ਖਿਡਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਸ਼ੂਟਿੰਗ ਦੇ ਉੱਘੇ ਖਿਡਾਰੀ ਰਹੇ ਰਾਣਾ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਪੰਜ-ਪੰਜ ਲੱਖ ਰੁਪਏ ਵੀ ਸੌਂਪੇ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1 ਕਰੋੜ 30 ਲੱਖ ਰੁਪਏ ਦੀ ਸਹਾਇਤਾ ਤਕਸੀਮ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ 26 ਅਥਲੀਟ ਓਲੰਪਿਕ ਲਈ ਕੁਆਲੀਫਾਈ ਕਰ ਚੁੱਕੇ ਹਨ। ਉਨ੍ਹਾਂ ਨਾਲ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਡਾ. ਜਗਬੀਰ ਸਿੰਘ ਚੀਮਾ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਰਾਜ ਕਮਲ ਚੌਧਰੀ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ ਪੀ ਐੱਸ ਖਰਬੰਦਾ, ਪੀਆਈਐੱਸ ਡਾਇਰੈਕਟਰ ਅਮਰਦੀਪ ਸਿੰਘ ਅਤੇ ਸੰਯੁਕਤ ਸਕੱਤਰ ਕਰਤਾਰ ਸਿੰਘ ਮੌਜੂਦ ਸਨ।

ਇਸਦੇ ਨਾਲ ਹੀ ਰਾਣਾ ਸੋਢੀ ਨੇ ਮਾਨਸਾ ਦੀ ਕਰਾਟੇ ਖਿਡਾਰਨ ਹਰਦੀਪ ਕੌਰ (23) ਨੂੰ ਕਰਾਟੇ ਕੋਚ ਦੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪਿਆ। ਉਹ ਆਪਣੇ ਜੱਦੀ ਪਿੰਡ ਗੁਰਨੇ ਕਲਾਂ ਵਿਖੇ ਝੋਨੇ ਦੀ ਲੁਆਈ ਲਈ ਮਜ਼ਦੂਰ ਵਜੋਂ ਕੰਮ ਕਰਨ ਲਈ ਮਜਬੂਰ ਸੀ। ਹਰਦੀਪ ਕੌਰ ਨੂੰ ਦੋ ਸਾਲ ਪਹਿਲਾਂ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਉਹ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾ ਸਕੀ ਸੀ। ਜਿਸ ਕਾਰਨ ਉਸ ਦੀ ਨਿਯੁਕਤੀ ਵਿੱਚ ਦੇਰੀ ਹੋ ਗਈ ਸੀ।

 

ਮਿਲਖਾ ਸਿੰਘ ਦੀ ਮੌਤ ‘ਤੇ CM ਕੈਪਟਨ ਨੇ ਜਤਾਇਆ ਸੋਗ, ‘ਇੱਕ ਯੁੱਗ ਦਾ ਅੰਤ’

0

ਚੰਡੀਗੜ੍ਹ : ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਸ਼ਹੂਰ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਦੀ ਮੌਤ ‘ਤੇ ਸੋਗ ਜਤਾਂਉਂਦੇ ਹੋਏ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ ਹੈ। ਕੈਪਟਨ ਨੇ ਟਵੀਟ ਕਰ ਕਿਹਾ, ਮਿਲਖਾ ਸਿੰਘ ਦੇ ਦੇਹਾਂਤ ਬਾਰੇ ‘ਚ ਸੁਣਕੇ ਦੁਖੀ ਹਾਂ। ਇਹ ਇੱਕ ਯੁੱਗ ਦੇ ਅੰਤ ਦਾ ਪ੍ਰਤੀਕ ਹੈ। ਦੁਖੀ ਪਰਿਵਾਰ ਅਤੇ ਲੱਖਾਂ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਫਲਾਇੰਗ ਸਿੱਖ ਦੇ ਚਰਿੱਤਰ ਦੀ ਤਾਕਤ ਆਉਣ ਵਾਲੀਆਂ ਪੀੜ੍ਹੀਆਂ ਲਈ ਗੂੰਜੇਗੀ। ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ – ਸਰ!।


ਦੱਸ ਦਈਏ ਕਿ 91 ਸਾਲਾ ਮਿਲਖਾ ਸਿੰਘ ਦਾ ਰਾਤ 11 30 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ PGIMER ਚੰਡੀਗੜ੍ਹ ਦੀ ਸਖਤ ਇਲਾਜ਼ ਇਕਾਈ ‘ਚ ਭਰਤੀ ਕਰਵਾਇਆ ਗਿਆ ਸੀ। ਬੀਤੀ 13 ਜੂਨ ਨੂੰ ਹੀ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਦੇ ਕਾਰਨ ਦੇਹਾਂਤ ਹੋ ਗਿਆ ਸੀ। ਮਿਲਖਾ ਦੇ ਪਰਿਵਾਰ ‘ਚ 3 ਬੇਟੀਆਂ ਡਾ.ਮੋਨਾ ਸਿੰਘ, ਅਲੀਜ਼ਾ ਗਰੋਵਰ, ਸੋਨੀਆ ਸਾਂਵਲਕਾ ਅਤੇ ਪੁੱਤਰ ਜੀਵ ਮਿਲਖਾ ਸਿੰਘ ਹਨ। ਗੋਲਫਰ ਜੀਵ ਵੀ ਆਪਣੇ ਪਿਤਾ ਦੀ ਤਰ੍ਹਾਂ ਪਦਮਸ਼੍ਰੀ ਜੇਤੂ ਹਨ।

ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਨੇ ਏਸ਼ੀਆਈ ਖੇਡਾਂ ‘ਚ 4 ਵਾਰ ਸੋਨਾ ਪਦਕ ਜਿੱਤਿਆ ਹੈ। 1958 ਦੇ ਰਾਸ਼ਟਰੀ ਮੰਡਲ ਖੇਡਾਂ ‘ਚ ਵੀ ਉਨ੍ਹਾਂ ਨੇ ਸੋਨਾ ਪਦਕ ਜਿੱਤਿਆ ਸੀ। ਹਾਲਾਂਕਿ ਮਿਲਖਾ ਸਿੰਘ ਨੂੰ 1960 ਦੇ ਰੋਮ ਓਲੰਪਿਕ ਦੇ 400 ਮੀਟਰ ਫਾਈਨਲ ‘ਚ ਉਨ੍ਹਾਂ ਦੀ ਏਪਿਕ ਰੇਸ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ 1956 ਅਤੇ 1964 ਦੇ ਓਲੰਪਿਕ ‘ਚ ਵੀ ਭਾਰਤ ਦੀ ਤਰਜਮਾਨੀ ਕੀਤੀ ਹੈ ਅਤੇ ਉਨ੍ਹਾਂ ਨੂੰ 1959 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਮਿਲਖਾ ਸਿੰਘ ਨੂੰ ਪਰਦੇ ਦੇ ‘ਮਿਲਖਾ’ ਦਾ ਆਖਰੀ ਸਲਾਮ, ਕਿਹਾ – ਤੁਸੀਂ ਹਮੇਸ਼ਾ ਜਿੰਦਾ ਰਹੋਗੇ

0

ਮੁੰਬਈ : ਫਲਾਇੰਗ ਸਿੱਖ ਦੇ ਨਾਮ ਤੋਂ ਮਸ਼ਹੂਰ ਮਹਾਨ ਸਪ੍ਰਿੰਟਰ ਮਿਲਖਾ ਸਿੰਘ ਦੀ ਮੌਤ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੋੜ ਗਈ ਹੈ। ਰਾਜਨੇਤਾਵਾਂ ਤੋਂ ਲੈ ਕੇ ਬਾਲੀਵੁੱਡ ਅਦਾਕਾਰ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇਸ ਕੜੀ ਵਿੱਚ ਬਾਲੀਵੁੱਡ ਅਦਾਕਾਰ ਫ਼ਰਹਾਨ ਅਖ਼ਤਰ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਦੱਸ ਦਈਏ ਕਿ, ਫ਼ਰਹਾਨ ਨੇ ਆਨ-ਸਕ੍ਰੀਨ ਫਿਲਮ ‘ਭਾਗ ਮਿਲਖਾ ਭਾਗ’ ‘ਚ ਮਿਲਖਾ ਸਿੰਘ ਦਾ ਕਿਰਦਾਰ ਨਿਭਾਇਆ ਸੀ।

ਫ਼ਰਹਾਨ ਨੇ ਮਿਲਖਾ ਸਿੰਘ ਦੇ ਨਾਲ ਦੀ ਇੱਕ ਤਸਵੀਰ ਪੋਸਟ ਕੀਤੀ ਅਤੇ ਕੈਪਸ਼ਨ ਵਿੱਚ ਲਿਖਿਆ – ਪਿਆਰੇ ਮਿਲਖਾ ਜੀ, ਮੈਂ ਅਜੇ ਵੀ ਇਹ ਮੰਨਣ ਤੋਂ ਇਨਕਾਰ ਕਰ ਰਿਹਾ ਹਾਂ ਕਿ ਤੁਸੀ ਨਹੀਂ ਰਹੇ। ਹੋ ਸਕਦਾ ਹੈ ਕਿ ਉਹ ਜ਼ਿੱਦ ਹੈ, ਜੋ ਮੈਨੂੰ ਤੁਹਾਨੂੰ ਵਿਰਾਸਤ ਵਿੱਚ ਮਿਲਿਆ ਹੈ। ਇਸ ਦਾ ਇੱਕ ਪੱਖ ਇਹ ਹੈ ਕਿ ਜਦੋਂ ਇਹ ਕਿਸੇ ਚੀਜ਼ ‘ਤੇ ਦਿਮਾਗ ਲਗਾਉਂਦਾ ਹੈ ਤਾਂ ਉਹ ਕਦੇ ਹਾਰ ਨਹੀਂ ਮੰਨਦਾ ਹੈ ਅਤੇ ਸੱਚ ਇਹ ਕਿ ਤੁਸੀ ਹਮੇਸ਼ਾ ਜ਼ਿੰਦਾ ਜ਼ਿੱਦੀ ਕਿਉਂਕਿ ਤੁਸੀਂ ਇੱਕ ਵੱਡੇ ਦਿਲ ਵਾਲੇ, ਪਿਆਰ ਕਰਨ ਵਾਲੇ, ਨਿੱਘ ਨਾਲ ਭਰੇ, ਜ਼ਮੀਨ ਨਾਲ ਜੁੜੇ ਇਨਸਾਨ ਸੀ।‘ ‘ਤੁਸੀਂ ਇੱਕ ਵਿਚਾਰ ਨੂੰ ਪੇਸ਼ ਕੀਤਾ।

ਤੁਸੀਂ ਇੱਕ ਸਪਨੇ ਦੀ ਨੁਮਾਇੰਦਗੀ ਕੀਤੀ। ਤੁਸੀਂ ਦਿਖਾਇਆ ਕਿ (ਤੁਹਾਡੇ ਸ਼ਬਦਾਂ ਵਿੱਚ) ਮਿਹਨਤ, ਇਮਾਨਦਾਰੀ ਅਤੇ ਦ੍ਰਿੜਤਾ ਨਾਲ ਵਲੋਂ ਕੋਈ ਵਿਅਕਤੀ ਲ ਤੋਂ ਉੱਠ ਕੇ ਅਸਮਾਨ ਨੂੰ ਛੂਹ ਸਕਦਾ ਹੈ। ਤੁਸੀਂ ਸਾਡੇ ਸਾਰਿਆਂ ਦੇ ਜੀਵਨ ਨੂੰ ਛੂਹ ਲਿਆ ਹੈ। ਜੋ ਲੋਕ ਤੁਹਾਨੂੰ ਇੱਕ ਪਿਤਾ ਅਤੇ ਇੱਕ ਦੋਸਤ ਦੇ ਰੂਪ ਵਿੱਚ ਜਾਣਦੇ ਹਨ ਉਨ੍ਹਾਂ ਦੇ ਲਈ ਇਹ ਇੱਕ ਆਸ਼ੀਰਵਾਦ ਸੀ। ਮੈਂ ਤੁਹਾਨੂੰ ਪੂਰੇ ਦਿਲ ਨਾਲ ਚਾਹੁੰਦਾ ਹਾਂ।’

ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪੀ.ਜੀ.ਆਈ. ‘ਚ ਹੋਈ ਮੌਤ

0

ਚੰਡੀਗੜ੍ਹ :ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਅਜੇ ਵੀ ਘੱਟ ਨਹੀਂ ਹੋ ਰਿਹਾ। ਹੁਣ ਤੱਕ ਇਸ ਕੋਰੋਨਾ ਵਾਇਰਸ ਨੇ ਅਨੇਕਾਂ ਲੋਕਾਂ ਦੀ ਜਾਨ ਲੈ ਲਈ ਹੈ। ਇਸੇ ਵਾਇਰਸ ਕਾਰਨ ਫਲਾਇੰਗ ਸਿੱਖ ਵੀ ਪੀੜ੍ਹਤ ਹੋ ਗਏ ਸਨ। ਜਿਸ ਕਾਰਨ ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ 11.24 ਵਜੇ ਮੌਤ ਹੋ ਗਈ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਵੀ ਆ ਗਈ ਸੀ ਪਰ ਬਾਵਜੂਦ ਇਸਦੇ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ।

ਇਸ ਲਈ ਉਨ੍ਹਾਂ ਨੂੰ ਪੀ.ਜੀ.ਆਈ. ਦੇ ਕਾਰਡਿਅਕ ਸੈਂਟਰ ਵਿੱਚ ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ। ਮਿਲਖਾ ਸਿੰਘ ਦੀ 17 ਮਈ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਹਾਲਤ ਖ਼ਰਾਬ ਹੋਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ 31 ਮਈ ਨੂੰ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਸੀ।

ਡਿਸਚਾਰਜ ਹੋਣ ਤੋਂ ਬਾਅਦ ਉਹ ਸੈਕਟਰ-8 ਸਥਿਤ ਆਪਣੇ ਘਰ ਵਿੱਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਰਾਮ ਕਰ ਰਹੇ ਸਨ। 3 ਜੂਨ ਨੂੰ ਉਨ੍ਹਾਂ ਦੀ ਸਿਹਤ ਇੱਕ ਫਿਰ ਵਿਗੜ ਗਈ। ਆਕਸੀਜਨ ਲੈਵਲ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਦੇ ਕੋਵਿਡ ਹਸਪਤਾਲ ਵਿੱਚ ਲਿਜਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦਾ ਪੀ.ਜੀ.ਆਈ ‘ਚ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਇਨਫੈਕਸ਼ਨ ਤੋਂ ਪੀੜਤ ਸਨ। ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 13 ਜੂਨ ਨੂੰ ਕੋਵਿਡ ਕਾਰਨ ਹਾਲਤ ਵਿਗੜਨ ‘ਤੇ ਉਨ੍ਹਾਂ ਦੀ ਮੌਤ ਹੋ ਗਈ ਸੀ। ਮਿਲਖਾ ਸਿੰਘ ਪੀ.ਜੀ.ਆਈ. ਵਿੱਚ ਦਾਖਲ ਹੋਣ ਦੀ ਵਜ੍ਹਾ ਨਾਲ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਮਿਲਖਾ ਸਿੰਘ ਦੀ ਮੌਤ ਹੋਣ ‘ਤੇ ਖੇਡ ਜਗਤ ਦੇ ਨਾਲ-ਨਾਲ ਪੂਰੇ ਦੇਸ਼ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

 

ਪੰਜਾਬ ਲਈ ਕਿਹੜੇ ਪ੍ਰੋਜੈਕਟ ਸਬੰਧੀ ਕਰਜ਼ਾ ਚੁੱਕਣ ਨੂੰ ਤਿਆਰ ਹੋਈ ਕੈਪਟਨ ਸਰਕਾਰ!

0

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਮਿਉਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ (ਪੀ.ਐਮ.ਐਸ.ਆਈ.ਪੀ.) ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਪ੍ਰਾਜੈਕਟ ਲਈ ਵਿਸਵ ਬੈਂਕ/ਏਸ਼ੀਅਨ ਇਨਫਰਾਸਟੱਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਤੋਂ 210 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮੰਗ ਕੀਤੀ ਜਾਵੇਗੀ। ਇਸ ਪ੍ਰਾਜੈਕਟ ਲਈ ਕਰਜ਼ਾ ਲੈਣ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ। ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਪ੍ਰਾਜੈਕਟ ਦੇ ਉਦੇਸ਼ਾਂ ਨੂੰ ਪੂਰਾ ਕਰਨ ਅਤੇ ਵਿਸ਼ਵ ਬੈਂਕ/ਏ.ਆਈ.ਆਈ.ਬੀ. ਵੱਲੋਂ ਪ੍ਰਸਤਾਵਿਤ ਵੱਖ-ਵੱਖ ਗਤੀਵਿਧੀਆਂ ਦੇ ਸਫ਼ਲਤਾਪੂਰਵਕ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਸਬੰਧੀ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਦਿੱਤਾ।

ਇਸ ਪ੍ਰਸਤਾਵਿਤ ਪ੍ਰਾਜੈਕਟ ‘ਤੇ ਲਗਭਗ 300 ਮਿਲੀਅਨ ਡਾਲਰ ਦੀ ਲਾਗਤ ਆਉਣ ਦੀ ਸੰਭਾਵਨਾ ਹੈ ਜਿਸ ਵਿਚੋਂ ਇੰਟਰਨੈਸ਼ਨਲ ਬੈਂਕ ਫਾਰ ਰੀਕਾਂਸਟ੍ਰੈਕਸ਼ਨ ਐਂਡ ਡਿਵੈਲਪਮੈਂਟ (ਆਈ.ਬੀ.ਆਰ.ਡੀ.) ਵੱਲੋਂ 70 ਫ਼ੀਸਦੀ ਅਤੇ ਪੰਜਾਬ ਸਰਕਾਰ ਵੱਲੋਂ 30 ਫ਼ੀਸਦੀ ਨਿਵੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਵੱਖ-ਵੱਖ ਥਾਵਾਂ ‘ਤੇ ਡੂੰਘੇ ਬੋਰ ਟਿਊਬਵੈੱਲਾਂ ਰਾਹੀਂ ਲੁਧਿਆਣਾ ਅਤੇ ਅੰਮ੍ਰਿਤਸਰ ਕਸਬਿਆਂ ਦੇ ਵਸਨੀਕਾਂ ਨੂੰ ਮੌਜੂਦਾ ਜਲ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਸਮੇਂ ਦੇ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟ ਰਿਹਾ ਹੈ ਜਿਸ ਨਾਲ ਟਿਊਬਵੈੱਲਾਂ ਨੂੰ ਵਾਰ-ਵਾਰ ਬਦਲਣ ਦੀ ਜ਼ਰੂਰਤ ਪੈਂਦੀ ਹੈ। ਇਸ ਦੇ ਨਾਲ ਟਿਊਬਵੈਲਾਂ ਦੀ ਨਿਕਾਸੀ ਘੱਟ ਜਾਂਦੀ ਹੈ ਜਿਸ ਦੇ ਨਤੀਜੇ ਵਜੋਂ ਵਸਨੀਕਾਂ ਵੱਲੋਂ ਅਕਸਰ ਪੀਣ ਵਾਲੇ ਪਾਣੀ ਦੀ ਘਾਟ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ।

ਇਸ ਸਮੱਸਿਆ ਦੇ ਹੱਲ ਲਈ ਇਨ੍ਹਾਂ ਦੋਹਾਂ ਕਸਬਿਆਂ ਵਿਚ ਨਹਿਰੀ ਆਧਾਰਤ ਪਾਣੀ ਦੀ ਸਪਲਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਲਈ ਹੁਣ ਵਿਸਵ ਬੈਂਕ/ਏ.ਆਈ.ਆਈ.ਬੀ. ਤੋਂ 210 ਮਿਲੀਅਨ ਅਮਰੀਕੀ ਡਾਲਰ ਦਾ ਕਰਜ਼ਾ ਲਿਆ ਜਾਵੇਗਾ। ਅੰਮ੍ਰਿਤਸਰ ਲਈ ਨਹਿਰ ਆਧਾਰਤ ਪਾਣੀ ਦੀ ਸਪਲਾਈ ਦਾ ਕੰਮ ਪਹਿਲਾਂ ਹੀ ਸੌਂਪ ਦਿੱਤਾ ਗਿਆ ਹੈ ਜਦੋਂ ਕਿ ਲੁਧਿਆਣਾ ਕਸਬੇ ਲਈ ਪ੍ਰਸਤਾਵ ਅਜੇ ਪ੍ਰਗਤੀ ਅਧੀਨ ਹੈ। ਕੰਮ ਸੌਂਪਣ ਤੋਂ ਬਾਅਦ ਇਸ ਪ੍ਰਾਜੈਕਟ ਦੇ ਲਾਗੂ ਕਰਨ ਦੀ ਮਿਆਦ ਤਿੰਨ ਸਾਲ ਤੱਕ ਹੋਵੇਗੀ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਜੂਨ 2018 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਬਾਰੇ ਵਿਭਾਗ (ਡੀ.ਈ.ਏ.) ਰਾਹੀਂ ਵਿਸ਼ਵ ਬੈਂਕ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 24 ਘੰਟੇ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਪ੍ਰਾਜੈਕਟਾਂ ਦੇ ਲਾਗੂ ਕਰਨ ਵਿੱਚ ਪੰਜਾਬ ਦੀ ਸਹਾਇਤਾ ਕਰਨ ਦੀ ਬੇਨਤੀ ਕੀਤੀ ਸੀ। ਵਿਸ਼ਵ ਬੈਂਕ ਦੀ ਤਕਨੀਕੀ ਸਹਾਇਤਾ (ਟੀ.ਏ.) ਨਾਲ, 2015 ਵਿਚ ਦੋਵੇਂ ਸਹਿਰਾਂ ਲਈ ਪੂਰਵ-ਸੰਭਾਵਿਤ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਜਿਨ੍ਹਾਂ ਨੂੰ 2019 ਵਿਚ ਅੱਪਡੇਟ ਕੀਤਾ ਗਿਆ ਜਿਸ ਵਿੱਚ ਤੇਜ਼ੀ ਨਾਲ ਘਟ ਰਹੇ ਅਤੇ ਧਰਤੀ ਹੇਠਲੇ ਦੂਸ਼ਿਤ ਪਾਣੀ ਦੀ ਥਾਂ ਨਹਿਰੀ ਪਾਣੀ ਨੂੰ ਬਦਲ ਬਣਾਉਣ ਦੀ ਲੋੜ ਦਾ ਪ੍ਰਸਤਾਵ ਦਿੱਤਾ ਸੀ।

ਮੰਤਰੀ ਮੰਡਲ ਵੱਲੋਂ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ਼ ਦੀਆਂ ਅਸਾਮੀਆਂ ਲਈ ਦਿੱਤੀ ਗਈ ਹਰੀ ਝੰਡੀ

0

ਚੰਡੀਗੜ੍ਹ : ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਿੱਚ ਜਾਂਚ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਕਾਰਜਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਿਵਲੀਅਨ ਸਹਿਯੋਗੀ ਸਟਾਫ (ਮਾਹਿਰ ਸਹਿਯੋਗੀ ਸਟਾਫ) ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ। 915 ਸਿਪਾਹੀਆਂ ਦੀਆਂ ਅਸਾਮੀਆਂ ਖਤਮ ਕਰਨ ਦੇ ਨਾਲ ਇਹ ਅਸਾਮੀਆਂ ਬਿਨਾਂ ਕਿਸੇ ਮਾਲੀਆ ਦੇ ਬੋਝ ਨਾਲ ਭਰੀਆਂ ਜਾਣਗੀਆਂ ਜਿਸ ਦਾ ਕੋਈ ਵਾਧੂ ਵਿੱਤੀ ਪ੍ਰਭਾਵ ਨਹੀਂ ਪਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਵਰਚੁਅਲ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਕਰਨ ਦੇ ਫੈਸਲੇ ਦਾ ਮੰਤਵ ਅਮਨ ਤੇ ਕਾਨੂੰਨ ਵਿਵਸਥਾ ਦੇ ਲਿਹਾਜ ਨਾਲ ਕੰਮਕਾਜ ਵਿੱਚ ਕਾਰਜਕੁਸ਼ਲਤਾ ਵਧਾ ਕੇ ਜਾਂਚ ਦੇ ਕੰਮਕਾਜ ਨੂੰ ਹੋਰ ਵਧਾਉਣਾ ਹੈ। ਕੈਬਨਿਟ ਨੇ ਪੁਨਰਗਠਨ ਦੇ ਕੰਮ ਲਈ ਜ਼ਰੂਰੀ ਨਿਯਮ ਬਣਾਉਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਨਵੀਆਂ ਬਣਾਈਆਂ ਜਾ ਰਹੀਆਂ ਅਸਾਮੀਆਂ ਵਿੱਚੋਂ ਕਾਨੂੰਨੀ ਖੇਤਰ ਵਿੱਚ 157 ਅਸਾਮੀਆਂ (120 ਸਹਾਇਕ ਲੀਗਲ ਅਫਸਰ, 28 ਲੀਗਲ ਅਫਸਰ, 8 ਲੀਗਲ ਸਲਾਹਕਾਰ ਅਤੇ ਇਕ ਮੁੱਖ ਲੀਗਲ ਸਲਾਹਕਾਰ), ਫੋਰੈਂਸਿਕ ਖੇਤਰ ਵਿੱਚ 242 ਅਸਾਮੀਆਂ (150 ਸਹਾਇਕ ਫੋਰੈਂਸਿਕ ਅਫਸਰ, 60 ਫੋਰੈਂਸਕ ਅਫਸਰ, 31 ਸੀਨੀਅਰ ਫੋਰੈਂਸਿਕ ਸੁਪਰਵਾਈਜ਼ਰ ਤੇ ਇਕ ਮੁੱਖ ਫੋਰੈਂਸਿਕ ਅਫਸਰ), ਸੂਚਨਾ ਤਕਨਾਲੋਜੀ ਖੇਤਰ ਵਿੱਚ 301 (214 ਸੂਚਨਾ ਤਕਨਾਲੋਜੀ ਸਹਾਇਕ ਸਾਫਟਵੇਅਰ, 53 ਸੂਚਨਾ ਤਕਨਾਲੋਜੀ ਅਫਸਰ, 33 ਕੰਪਿਊਟਰ/ਡਿਜੀਟਲ ਫੋਰੈਂਸਿਕ ਅਫਸਰ ਤੇ ਇਕ ਚੀਫ ਸੂਚਨਾ ਤਕਨਾਲੋਜੀ ਅਫਸਰ) ਅਤੇ ਵਿੱਤੀ ਖੇਤਰ ਵਿੱਚ 70 ਸਹਾਇਕ ਵਿੱਤੀ ਪੜਤਾਲਕਾਰ, 27 ਵਿੱਤੀ ਅਫਸਰ ਅਤੇ 1 ਮੁੱਖ ਵਿੱਤੀ ਅਫਸਰ ਸ਼ਾਮਲ ਹਨ।

ਪੇਡਾ ਤੇ ਚੀਫ ਇਲੈਕਟ੍ਰੀਕਲ ਇੰਸਪੈਕਟਰ ਵਿਭਾਗਾਂ ਦੇ ਪੁਨਰਗਠਨ ਨੂੰ ਦਿੱਤੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਿੱਚ ਪੁਨਰ ਗਠਨ ਦੇ ਹਿੱਸੇ ਵਜੋਂ 29 ਖਾਲੀ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਅਸਾਮੀਆਂ ਵਿੱਚ 15 ਮੈਨੇਜਰ, 5-5 ਸਹਾਇਕ ਮੈਨੇਜਰ ਤੇ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਜ਼ (ਕੇਂਦਰੀ ਪੂਲ ਵਿੱਚੋਂ ਲਏ ਜਾਣਗੇ), ਦੋ ਸਹਾਇਕ ਮੈਨੇਜਰ (ਲੇਖਾ), 1-1 ਪ੍ਰੋਗਰਾਮਰ ਤੇ ਸਹਾਇਕ ਮੈਨੇਜਰ (ਲੋਕ ਸੰਪਰਕ) ਸ਼ਾਮਲ ਹਨ। ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖਤਮ ਕਰ ਦਿੱਤੀਆਂ। ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ ‘ਤੇ ਹੋਵੇਗੀ। ਇਸੇ ਦੌਰਾਨ ਮੰਤਰੀ ਮੰਡਲ ਨੇ ਪੁਨਰਗਠਨ ਦੀ ਪ੍ਰਕਿਰਿਆ ਅਧੀਨ ਚੀਫ ਇਲੈਕਟ੍ਰੀਕਲ ਵਿਭਾਗ ਵਿੱਚ 38 ਅਸਾਮੀਆਂ ਨੂੰ ਤਿਆਗਦਿਆਂ 21 ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਅਸਾਮੀਆਂ ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, ਲਾਈਨ ਸੁਪਰਡੈਂਟ ਤੇ ਕਲਰਕ ਦੀਆਂ 6-6 ਅਤੇ ਸਟੈਨੋ ਟਾਈਪਿਸਟ ਦੀਆਂ 3 ਅਸਾਮੀਆਂ ਹਨ।

ਇਸ ਤੋਂ ਇਲਾਵਾ ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖਤਮ ਕਰਨ ਅਤੇ ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ ‘ਤੇ ਕਰਨ ਦਾ ਫੈਸਲਾ ਕੀਤਾ। ਤਿਆਗ ਕੀਤੀਆਂ ਅਸਾਮੀਆਂ ਵਿੱਚ 15 ਲਾਈਨ ਸੁਪਰਡੈਂਟ, 13 ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, 3 ਕਲਰਕ, ਸਟੈਨੋ ਟਾਈਪਿਸਟ ਤੇ ਕਾਰਜਕਾਰੀ ਇੰਜੀਨੀਅਰ (2-2 ਹਰੇਕ) ਅਤੇ ਡਰਾਫਟਮੈਨ, ਡਰਾਈਵਰ ਤੇ ਸਵੀਪਰ (1-1 ਹਰੇਕ) ਸਨ।

ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਦਿੱਤੀ ਮਨਜ਼ੂਰੀ
ਇਸੇ ਦੌਰਾਨ ਕੈਬਨਿਟ ਨੇ ਸਹਿਕਾਰਤਾ ਵਿਭਾਗ ਦੀ ਸਾਲ 2018-19, ਕਿਰਤ ਵਿਭਾਗ ਦੀ ਸਾਲ 2017-18, ਸਕੂਲ ਸਿੱਖਿਆ ਦੀ 2018-19 ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੇ ਜਲ ਸ੍ਰੋਤ ਦੀ ਸਾਲ 2019-20 ਲਈ ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।

ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਮੋਦੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

0

ਕੈਪਟਨ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ‘ਤੇ ਲਾਏ ਟੈਕਸਾਂ ਦਾ ਬੋਝ ਪੰਜਾਬ ਦੇ ਲੋਕਾਂ ‘ਤੇ ਪੈ ਰਿਹਾ ਭਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਪਹਿਲਾਂ ਹੀ ਕੋਰੋਨਾ ਮਹਾਮਾਰੀ ਨਾਲ ਪੀੜਤ ਲੋਕਾਂ ‘ਤੇ ਹੋਰ ਭਾਰੀ ਆਰਥਿਕ ਬੋਝ ਪਵੇਗਾ। ਸੁੱਕਰਵਾਰ ਨੂੰ ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਮ ਲੋਕਾਂ ਪ੍ਰਤੀ ਮੋਦੀ ਸਰਕਾਰ ਦੀ ਉਦਾਸੀਨਤਾ ਨੂੰ ਦਰਸਾਉਂਦਾ ਹੈ। ਮੋਦੀ ਸਰਕਾਰ ਦਾ ਇਹ ਵਿਵਹਾਰ ਲੋਕ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਵਰਤੋਂ ਦੀਆਂ ਚੀਜਾਂ ਦੇ ਮੁੱਲ ਵੀ ਬਹੁਤ ਵੱਧ ਗਏ ਹਨ, ਜਿਸ ਕਰਕੇ ਗਰੀਬ ਵਰਗ ਸਮੇਤ ਮੱਧ ਵਰਗ ਦੇ ਪਰਿਵਾਰਾਂ ‘ਤੇ ਮਾੜਾ ਅਸਰ ਪੈ ਰਿਹਾ ਹੈ।

ਚੀਮਾ ਨੇ ਕਿਹਾ ਕਿ ਜਦੋਂ ਦੇਸ ਦੇ ਲੋਕ ਕੋਰੋਨਾ ਮਹਾਮਾਰੀ ਨਾਲ ਬੇਰੁਜਗਾਰ ਹੋ ਰਹੇ ਹਨ ਅਤੇ ਭਾਰੀ ਆਰਥਿਕ ਸੰਕਟ ਵਿੱਚ ਫਸ ਗਏ ਹਨ, ਉਦੋਂ ਹੀ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜਲ ਦੇ ਮੁੱਲ ਵਿੱਚ 30 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ। ਇਸ ਕਾਰਨ ਪੈਟਰੋਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਅਤੇ ਡੀਜਲ ਦੀ ਕੀਮਤ 100 ਰੁਪਏ ਤੱਕ ਪਹੁੰਚਣ ਵਾਲੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਆਮ ਲੋਕਾਂ ਦੇ ਨਾਲ ਨਾਲ ਕਿਸਾਨਾਂ ‘ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਖੇਤੀ ਲਾਗਤਾਂ ਵਧਣ ਕਾਰਨ ਅਨਾਜ, ਦਾਲਾਂ, ਸਬਜੀਆਂ ਅਤੇ ਖਾਣ ਵਾਲੇ ਤੇਲ ਮਹਿੰਗੇ ਹੋ ਗਏ ਹਨ। ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਤੋਂ ਪਤਾ ਲੱਗਦਾ ਕਿ ਲੋਕਾਂ ਦੀ ਭਲਾ ਕਰਨਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਏਜੰਡੇ ਵਿੱਚ ਹੀ ਨਹੀਂ ਹੈ।

ਤੇਲ ਕੀਮਤਾਂ ਦੇ ਮੁੱਦੇ ‘ਤੇ ਪੰਜਾਬ ਵਿੱਚਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੈਟਰੋਲ ਤੇ ਡੀਜਲ ‘ਤੇ ਭਾਰੀ ਟੈਕਸ ਲਾਗੂ ਕੀਤੇ ਹੋਏ ਹਨ। ਇਹ ਟੈਕਸ ਹੋਰਨਾਂ ਰਾਜਾਂ ਨਾਲੋਂ ਬਹੁਤ ਜਅਿਾਦਾ ਹਨ, ਜਿਸ ਕਾਰਨ ਪੰਜਾਬ ‘ਚ ਪੈਟਰੋਲ ਗੁਆਂਢੀ ਰਾਜਾਂ ਨਾਲੋਂ ਮਹਿੰਗਾ ਵੇਚਿਆ ਜਾ ਰਿਹਾ ਹੈ। ਚੀਮਾ ਨੇ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਹ ‘ਤੇ ਹੀ ਚੱਲ ਰਹੇ ਹਨ, ਕਿਉਂਕਿ ਕੈਪਟਨ ਨੂੰ ਵੀ ਪੰਜਾਬ ਦੇ ਲੋਕਾਂ ਦੀ ਸਮੱਸਿਆਵਾਂ ਦੀ ਕੋਈ ਚਿੰਤਾਂ ਨਹੀਂ ਹੈ। ਕੈਪਟਨ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸਾਂ ਹੀ ਲੋਕਾਂ ਦੇ ਮੁੱਦਿਆਂ ‘ਤੇ ਆਵਾਜ ਬੁਲੰਦ ਕਰਦੀ ਰਹੀ ਹੈ ਅਤੇ ਹੁਣ ਵੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ ਕਰ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਪੈਟਰੋਲ ਅਤੇ ਡੀਜਲ ‘ਤੇ ਲਾਗੂ ਭਾਰੀ ਟੈਕਸਾਂ ਨੂੰ ਹਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।

ਸਕੂਲੀ ਵਿਦਿਆਰਥੀਆਂ ਨੂੰ ਪੜਾਈ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫੇ

0

ਵਿਦਿਆਰਥੀਆਂ ਦੀ ਪੜਾਈ ਨੂੰ ਯਕੀਨੀ ਬਨਾਉਣ ਅਤੇ ਉਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ।

ਚੰਡੀਗੜ੍ਹ : ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤਾਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 9ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਸਲਾਨਾ 3000 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਉਨਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਦੇ ਮਾਪਿਆਂ ਦੀ ਆਮਦਨ 2.50 ਲੱਖ ਰੁਪਏ ਤੋਂ ਘੱਟ ਹੋਵੇ। ਇਸੇ ਤਰਾਂ ਹੀ ਹੋਰ ਪਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 1500 ਰੁਪਏ ਸਲਾਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਵੀ ਮਾਪਿਆਂ ਦੀ ਸਲਾਨਾ ਆਮਦਨ ਦੀ ਸੀਮਾ 2.50 ਲੱਖ ਰੁਪਏ ਰੱਖੀ ਗਈ ਹੈ।

ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਦੇ ਹੇਠ ਦਸਵੀਂ ਵਿੱਚੋਂ 90 ਫੀਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ ਸਾਲ ਲਈ 3000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਵਜ਼ੀਫ਼ਾ ਸਕੀਮ ਸਿਰਫ਼ ਸਰਕਾਰੀ ਅਤੇ ਅਦਰਸ਼ ਸਕੂਲਾਂ ਦੇ ਯੋਗ ਵਿਦਿਆਰਥੀਆਂ ਲਈ ਹੈ। ਇਸੇ ਤਰਾਂ ਜਨਰਲ ਸਕਲਾਰਸ਼ਿਪ ਸਕੀਮ ਹੇਠ ਬਲਾਕ ਪੱਧਰ ’ਤੇ ਪੰਜਵੀਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਆਉਣ ਵਾਲੇ ਤਿੰਨ ਵਿਦਿਆਰਥੀਆਂ ਅਤੇ ਤਿੰਨ ਵਿਦਿਆਰਥਣਾਂ ਨੂੰ ਇੱਕ ਵਾਰ 1000-1000 ਰੁਪਏ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਅੱਠਵੀਂ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਤਿੰਨ-ਤਿੰਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਇੱਕ ਵਾਰੀ 1500-1500 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ।

‘ਅਨਕਲੀਨ ਓਕੂਪੇਸ਼ਨ ਸਕਾਲਰਸ਼ਿਪ ਸਕੀਮ’ ਹੇਠ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਲਾਨਾ 1850 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ। ਇਸ ਵਿੱਚ ਆਮਦਨ ਦੀ ਕੋਈ ਸੀਮਾ ਨਹੀਂ ਹੈ ਅਤੇ ਇਹ ਵਜ਼ੀਫਾ ਉਨਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਦੇ ਮਾਪੇ ਚਮੜਾ ਰੰਗਣ, ਚਮੜਾ ਲਾਹੁਣ ਅਤੇ ਕੂੜਾ ਕਰਕਟ ਚੁੱਕਣ ਦਾ ਕੰਮ ਕਰਦੇ ਹਨ। ਇਸੇ ਤਰਾ 6ਵੀਂ ਤੋਂ 12ਵੀਂ ਤੱਕ ਪੜਦੇ ਐਸ.ਸੀ. ਸਪੋਰਟਸ ਸਟੂਡੈਂਟਸ ਨੂੰ ਵੀ ਵਜ਼ੀਫੇ ਦਿੱਤੇ ਜਾਂਦੇ ਹਨ। 6ਵੀਂ ਤੋਂ 8ਵੀਂ ਵਾਲੇ ਵਿਦਿਆਰਥੀਆਂ ਨੂੰ 500 ਰੁਪਏ, 9 ਵੀਂ ਤੋਂ 10ਵੀਂ ਵਾਲਿਆਂ ਨੂੰ 750 ਰੁਪਏ ਅਤੇ 11ਵੀਂ ਅਤੇ 12ਵੀਂ ਵਾਲਿਆਂ ਨੂੰ 1000 ਰੁਪਏ ਇੱਕੋ ਵਾਰ ਦਿੱਤੇ ਜਾਂਦੇ ਹਨ। ਬਲਾਕ ਪੱਧਰ ’ਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਇਸ ਵਜੀਫ਼ੇ ਲਈ ਯੋਗ ਹਨ।

ਅਨੁਸੂਚਿਤ ਜਾਤਾਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 2.50 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਮਾਪਿਆਂ ਦੇ ਬੱਚਿਆ ਨੂੰ ਮੈਨਟੇਨੈਸ ਅਲਾਉਸ ਸਲਾਨ 2500 ਰੁਪਏ ਅਤੇ ਹੋਸਟਲਰਾਂ ਨੂੰ ਸਲਾਨਾ 4000 ਰੁਪਏ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਉਠਾਉਣ ਵਾਲਾ ਵਿਦਿਆਰਥੀ ਕੋਈ ਹੋਰ ਵਜ਼ੀਫਾ ਨਾ ਲੈਂਦਾ ਹੋਵੇ ਅਤੇ ਉਸ ਦੀ 75 ਫੀਸਦੀ ਹਾਜ਼ਰੀ ਹੋਵੇ। ਉਸ ਦੇ ਘੱਟੋ ਘੱਟ 50 ਫੀਸਦੀ ਅੰਕ ਹੋਣੇ ਚਾਹੀਦੇ ਹਨ। ਇਸੇ ਤਰਾਂ ਹੀ ਹੋਰ ਪਛੜੀਆਂ ਸ਼੍ਰੇਣੀਆਂ ਨੂੰ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 160 ਰੁਪਏ ਪ੍ਰਤੀ ਮਹੀਨਾ ਮੈਨਟੇਨੈਸ ਅਲਾਉਸ ਦਿੱਤਾ ਜਾਂਦਾ ਹੈ। ਇਸ ਵਿੱਚ ਵੀ ਮਾਪਿਆਂ ਦੀ ਦੀ ਸਲਾਨਾ ਆਮਦਨ ਦੀ ਸੀਮਾ 1.50 ਲੱਖ ਰੁਪਏ ਸਲਾਨਾ ਰੱਖੀ ਗਈ ਹੈ ਅਤੇ ਵਿਦਿਆਰਥੀ ਦੀ ਹਾਜ਼ਰੀ 75 ਫੀਸਦੀ ਹੋਣੀ ਚਾਹੀਦੀ ਹੈ। ਇਸ ਲਈ ਵਿਦਿਆਰਥੀ ਦੇ ਅੰਕ 60 ਫੀਸਦੀ ਜਾਂ ਵੱਧ ਹੋਣੇ ਚਾਹੀਦੇ ਹਨ।

ਇਸੇ ਤਰਾਂ ਹੀ ‘ਸਕੀਮ ਆਫ ਅਪ-ਗ੍ਰੇਡੇਸ਼ਨ ਆਫ ਮੈਰਿਟ ਆਫ ਐਸ.ਸੀ. ਸਟੂਡੈਂਟਸ’, ਘੱਟ ਗਿਣਤੀਆਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਘੱਟ ਗਿਣਤੀਆਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਨੈਸ਼ਨਲ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਵਿਕਲਾਂਗ ਵਿਦਿਆਰਥੀਆਂ ਲਈ ਪੋਸਟ-ਮੈਟ੍ਰਰਿਕ ਸਕਾਲਰਸ਼ਿਪ ਸਕੀਮ, ਰਜਿਸਟਰਡ ਕਿਰਤੀਆਂ ਦੇ ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ. ਵਿਦਿਆਰਥਣਾਂ ਲਈ ਹਾਜ਼ਰੀ ਸਕਲਾਰਸ਼ਿਪ ਅਤੇ ਈ.ਡਬਲਯੂ.ਸੀ. ਤੇ ਬੀ.ਸੀ. ਲੜਕੀਆ ਲਈ ਹਾਜ਼ਰੀ ਸਕਲਾਰਸ਼ਿਪ ਹੇਠ ਵੱਖ ਵੱਖ ਸ਼ਰਤਾਂ ਤਹਿਤ ਵਜ਼ੀਫਾ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿੱਚ ਕੋਈ ਦਿੱਕਤ ਨਾ ਆਵੇ।

ਖੇਤੀਬਾੜੀ ਮੰਤਰੀ Narendra Tomar ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ! ਭੇਜਿਆ ਸੱਦਾ!

0

ਨਵੀਂ ਦਿੱਲੀ : ਇਸ ਸਮੇਂ ਦੀ ਵੱਡੀ ਖ਼ਬਰ ਕਿਸਾਨੀ ਅੰਦੋਲਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਅੱਧੀ ਰਾਤ ਨੂੰ ਵੀ ਕਿਸਾਨਾਂ ਨਾਲ ਗੱਲਬਾਤ ਕਰ ਸਕਦੀ ਹੈ ਪਰ ਕਿਸਾਨ ਮੰਨਣ ਪਰ ਜਿੱਥੇ ਤੋਮਰ ਨੇ ਕਿਸਾਨਾਂ ਨੂੰ ਸੱਦਾ ਭੇਜਿਆ ਉਥੇ ਹੀ ਸ਼ਰਤ ਵੀ ਰੱਖੀ ਕਿ ਕਾਨੂੰਨ ਰੱਦ ਤੋਂ ਇਲਾਵਾਂ ਕਿਸਾਨ ਜੋ ਮਰਜੀ ਪ੍ਰਸਤਾਵ ਲੈ ਕੇ ਆਉਣ।

ਦੱਸ ਦਈਏ ਕਿ ਇਹ ਤੋਮਰ ਦਾ ਪਹਿਲਾਂ ਬਿਆਨ ਨਹੀਂ ਕੀ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਗਿਆ ਹੋਵੇ ਪਰ ਕਿਸਾਨਾਂ ਨੂੰ ਸਰਕਾਰ ਦਾ ਇਹ ਪ੍ਰਸਤਾਵ ਪਸੰਦ ਨਹੀਂ ਹੈ ਕਿਉਂਕਿ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਨੂੰ ਤਿਆਰ ਨਹੀਂ। ਦੂਜੇ ਪਾਸੇ ਕਿਸਾਨ ਕਾਨੂੰਨ ਰੱਦ ਕਰਨ ਦੀ ਗੱਲ ‘ਤੇ ਖੜ੍ਹੇ ਹਨ ਅਤੇ ਸਰਕਾਰ ਦੇ ਖਿਲਾਫ ਆਪਣਾ ਨਵੇਂ ਤੋਂ ਨਵਾਂ ਪਲੈਨ ਬਣਾ ਰਹੇ ਹਨ। ਹੁਣ ਕਿਸਾਨਾਂ ਨੇ ਦੇਸ਼ ਭਰ ਦੇ 26 ਜੂਨ ਨੂੰ ਗਵਰਨਰ ਹਾਊਸ ਘੇਰਨ ਐਲਾਨ ਕੀਤਾ ਹੋਇਆ ਜੋ ਸਰਕਾਰ ਅੱਗੇ ਵੱਡੀ ਚਣੌਤੀ ਹੈ।