Home Blog Page 2602

WTC Final ਮੈਚ ਲਈ ਟੀਮ ਇੰਡੀਆ ਨੇ ਐਲਾਨ ਕੀਤੀ ਆਪਣੀ ਪਲੇਇੰਗ 11, ਰੋਹੀਤ ਅਤੇ ਗਿੱਲ ਕਰਨਗੇ ਓਪਨਿੰਗ

0

ਨਵੀਂ ਦਿੱਲੀ : ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਇਨਲ ਲਈ ਟੀਮ ਇੰਡੀਆ ਨੇ ਆਪਣੀ ਪਲੇਇੰਗ-11 ਦਾ ਐਲਾਨ ਕਰ ਦਿੱਤਾ ਹੈ। ਸਾਊਥੈਂਪਟਨ ‘ਚ ਨਿਊਜ਼ੀਲੈਂਡ ਦੇ ਖਿਲਾਫ ਅੱਜ ਤੋਂ ਸ਼ੁਰੂ ਹੋ ਰਹੇ ਖਿਤਾਬੀ ਮੁਕਾਬਲੇ ‘ਚ ਟੀਮ ਇੰਡੀਆ 6 ਬੱਲੇਬਾਜ਼ਾਂ ਅਤੇ 5 ਗੇਂਦਬਾਜ਼ਾਂ ਦੇ ਨਾਲ ਉਤਰੇਗੀ। ਟੀਮ ਇੰਡੀਆ ਦੀ ਪਲੇਇੰਗ 11 ਦੀ ਜਾਣਕਾਰੀ ਬੀਸੀਸੀਆਈ ਨੇ ਟਵੀਟ ਕਰ ਦਿੱਤੀ ਹੈ।

ਫਾਇਨਲ ਲਈ ਪਲੇਇੰਗ ਇਲੈਵਨ ‘ਚ ਇਸ਼ਾਂਤ ਸ਼ਰਮਾ ਨੂੰ ਮੌਕਾ ਦਿੱਤਾ ਗਿਆ ਹੈ। ਜਦੋਂਕਿ ਮੋਹੰਮਦ ਸਿਰਾਜ ਨੂੰ ਪਲੇਇੰਗ ਇਲੇਵਨ ‘ਚ ਜਗ੍ਹਾ ਨਹੀਂ ਮਿਲੀ ਹੈ। ਉਥੇ ਹੀ ਸਪਿਨਰ ਗੇਂਦਬਾਜ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਸਾਊਥੈਂਪਟਨ ‘ਚ 2 ਸਪਿਨਰਸ ਦੇ ਨਾਲ ਉਤਰੇਗੀ। ਟੀਮ ‘ਚ ਰਵਿੰਦਰ ਜਡੇਜਾ ਅਤੇ ਆਰ ਅਸ਼ਵਿਨ ਦੋਵਾਂ ਨੂੰ ਮੌਕਾ ਮਿਲਿਆ ਹੈ। ਉਥੇ ਹੀ ਹਨੁਮਾ ਵਿਹਾਰੀ ਨੂੰ ਪਲੇਇੰਗ ਇਲੈਵਨ ‘ਚ ਜਗ੍ਹਾ ਨਹੀਂ ਮਿਲੀ ਜੋ ਹਾਲ ਹੀ ‘ਚ ਇੰਗਲੈਂਡ ‘ਚ ਕਾਊਂਟੀ ਕ੍ਰਿਕੇਟ ਵੀ ਖੇਡੇ ਸਨ, ਹਾਲਾਂਕਿ ਉਨ੍ਹਾਂ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ।

ਟੀਮ ਇੰਡੀਆ ਦੀ Playing 11 : ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਰਿਸ਼ਭ ਪੰਤ, ਰਵਿੰਦਰ ਜਡੇਜਾ, ਆਰ ਅਸ਼ਵਿਨ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਇਸ਼ਾਂਤ ਸ਼ਰਮਾ।

PM ਮੋਦੀ ਨੇ ਕਿਹੜੇ ਦੇਸ਼ਾਂ ਦੇ ਪ੍ਰਧਾਨ ਮੰਤਰੀ ਛੱਡੇ ਪਿੱਛੇ, ਜਾਣੋ ਆਪ ਆਏ ਕਿਹੜੇ ਨੰਬਰ ‘ਤੇ

0

ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪ੍ਰਸਿੱਧੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਗੱਲ ਦਾ ਅੰਦਾਜ਼ਾ ਗਲੋਬਲ ਅਪਰੂਵਲ ਰੇਟਿੰਗ ਨੂੰ ਦੇਖਕੇ ਲਗਾਇਆ ਜਾ ਸਕਦਾ ਹੈ। ਦਰਅਸਲ, ਇੱਕ ਸਰਵੇ ਦੇ ਅਨੁਸਾਰ ਪੀਐਮ ਮੋਦੀ ਹੁਣ ਵੀ ਸੰਸਾਰ ਦੇ ਬਾਕੀ ਆਗੂਆਂ ਦੀ ਤੁਲਣਾ ‘ਚ ਨੰਬਰ -1 ‘ਤੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦਾ ਨਾਮ ਟਾਪ 5 ਵਿੱਚ ਵੀ ਸ਼ਾਮਿਲ ਨਹੀਂ ਹੈ।

ਸਰਵੇ ਦੇ ਅਨੁਸਾਰ, ਮੋਦੀ ਦੀ ਗਲੋਬਲ ਅਪਰੂਵਲ ਰੇਟਿੰਗ 66 ਫ਼ੀਸਦੀ ਹੈ। ਉਹ ਅਮਰੀਕਾ, ਬ੍ਰਿਟੇਨ, ਰੂਸ, ਆਸਟ੍ਰੇਲੀਆ, ਕੈਨੇਡਾ, ਬ੍ਰਾਜ਼ੀਲ, ਫ਼ਰਾਂਸ ਅਤੇ ਜਰਮਨੀ ਸਹਿਤ 13 ਦੇਸ਼ਾਂ ਦੇ ਹੋਰ ਆਗੂਆਂ ਨੂੰ ਪਿੱਛੇ ਛੱਡ ਕੇ ਸਭ ਤੋਂ ਅੱਗੇ ਹੈ।

ਪ੍ਰਤਾਪ ਬਾਜਵਾ ਅਤੇ CM ਕੈਪਟਨ ਦੀ ਹੋਈ ਗੁਪਤ ਮੀਟਿੰਗ, ਆਉਣ ਵਾਲੇ ਦਿਨਾਂ ‘ਚ ਦਿਖਾਈ ਦੇ ਸਕਦੇ ਹਨ ਇਕੱਠੇ

0

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਜੋ ਹੁਣ ਤੱਕ ਪੰਜਾਬ ਦੀ ਰਾਜਨੀਤੀ ਵਿਚ ਪੈਂਤੀ-ਤੀਹ ਦਾ ਅੰਕੜਾ ਰੱਖਦੇ ਹਨ, ਹੁਣ ਉਨ੍ਹਾਂ ਦਾ ਰਿਸ਼ਤਾ ਸੁਲਝਦਾ ਹੋਇਆ ਦਿਖਾਈ ਦੇ ਰਿਹਾ। ਦਰਅਸਲ, ਖ਼ਬਰਾਂ ਅਨੁਸਾਰ ਕੱਲ ਦੋਵਾਂ ਆਗੂਆਂ ਦੇ ਵਿੱਚ ਇੱਕ ਗੁਪਤ ਬੈਠਕ ਹੋਈ। ਇਸ ਦੌਰਾਨ ਦੋਵਾਂ ਦੇ ਵਿੱਚ ਅੱਜ ਕਲ ਦੇ ਹਾਲਾਤਾਂ ਅਤੇ ਭਵਿੱਖ ਨੂੰ ਲੈ ਕੇ ਗੱਲਬਾਤ ਹੋਈ। ਖਬਰਾਂ ਅਨੁਸਾਰ, ਨਵਜੋਤ ਸਿੰਘ ਸਿੱਧੂ ਦੇ ਖਿਲਾਫ ਪਾਰਟੀ ਵਿੱਚ ਰਣਨੀਤੀ ਬਣਾਈ ਜਾ ਰਹੀ ਹੈ। ਇਸ ਮੀਟਿੰਗ ‘ਚ ਸ਼ਰਤਾਂ ਦੇ ਨਾਲ ਸਮੱਝੌਤਾ ਹੋਇਆ ਅਤੇ ਆਉਣ ਵਾਲੇ ਦਿਨਾਂ ‘ਚ ਬਾਜਵਾ ਅਤੇ ਕੈਪਟਨ ਨਾਲ ਦਿੱਖ ਸਕਦੇ ਹਨ।

ਦੱਸ ਦਈਏ ਕਿ, ਬੈਠਕ ਵਿੱਚ ਕਾਂਗਰਸ ਸੰਸਦ ਰਵਨੀਤ ਬਿੱਟੂ, ਮੈਡੀਕਲ ਮੈਡੀਕਲ ਮੰਤਰੀ ਓਪੀ ਸੋਨੀ, ਕਾਂਗਰਸ ਸੰਸਦ ਮੈਂਬਰ ਜਸਵੀਰ ਡਿੰਪਾ ਅਤੇ ਪ੍ਰਨੀਤ ਕੌਰ ਵੀ ਸ਼ਾਮਿਲ ਹੋਏ।

ਖ਼ਬਰਾਂ ਅਨੁਸਾਰ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਦੂਜੀ ਪਾਰਟੀ ’ਚ ਰਹਿ ਚੁੱਕੇ ਨਵਜੋਤ ਸਿੱਧੂ ਨੂੰ ਇੰਨੀ ਤਰਜੀਹ ਦੇਣੀ ਠੀਕ ਨਹੀਂ। ਸਿੱਧੂ ਨੂੰ ਲੈ ਕੇ ਹਾਈਕਮਾਂਡ ਦੇ ਮਨ ਵਿੱਚ ਕੁਝ ‘ਨਰਮ ਕੋਨਾ’ ਦੇਖਦਿਆਂ ਵੱਖੋ-ਵੱਖਰੇ ਧੜੇ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਆ ਕੇ ਖੜੇ ਹੋ ਗਏ ਹਨ। ਪ੍ਰਤਾਪ ਸਿੰਘ ਬਾਜਵਾ ਤੇ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਮਿਲਾ ਲਿਆ ਹੈ, ਅਜਿਹਾ ਕੁਝ ਖ਼ਬਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ।

ਮੁੰਬਈ : Thane ‘ਚ ਸਵੇਰੇ ਡਿੱਗਿਆ ਬਿਲਡਿੰਗ ਦਾ ਵੱਡਾ ਹਿੱਸਾ, ਕੋਈ ਜਾਨੀ ਨੁਕਸਾਨ ਨਹੀਂ

0

ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ‘ਵਾਗਲੇ ਅਸਟੇਟ’ ਇਲਾਕੇ ‘ਚ ਪਿਛਲੇ ਸਾਲ ਖਾਲੀ ਕਰਵਾਈ ਗਈ 30 ਸਾਲ ਪੁਰਾਣੀ ਇਮਾਰਤ ਦੇ ਕੁਝ ਹਿੱਸੇ ਸ਼ੁੱਕਰਵਾਰ ਨੂੰ ਢਹਿ ਗਏ। ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ ਅਧਿਕਾਰੀਆਂ ਨੇ ਇਮਾਰਤ ਨੂੰ ਪਹਿਲਾਂ ਹੀ ਸੀਲ ਕਰ ਦਿੱਤਾ ਸੀ। ਠਾਣੇ ਨਗਰ ਨਿਗਮ ਦੇ ਖੇਤਰੀ ਆਫ਼ਤ ਪ੍ਰਬੰਧਨ ਸੈੱਲ ਦੇ ਮੁੱਖੀ ਸੰਤੋਸ਼ ਕਦਮ ਨੇ ਦੱਸਿਆ ਕਿ ਸਾਵਧਾਨੀ ਤੌਰ ‘ਤੇ ਆਸਪਾਸ ਦੀਆਂ 6 ਇਮਾਰਤਾਂ ਦੇ ਲੋਕਾਂ ਨੂੰ ਉੱਥੇ ਕੱਢ ਕੇ ਇੱਕ ਸਕੂਲ ‘ਚ ਠਹਿਰਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਘਟਨਾ ਸਵੇਰੇ ਕਰੀਬ 5:30 ਵਜੇ ਹੋਈ। ਡਿਸੂਜਾ ਵਾਡੀ ‘ਚ ਚਾਰ ਮੰਜ਼ਿਲਾ ਇਮਾਰਤ ਸ਼ਿਵ ਭੁਵਨ ਦੀ ਪਹਿਲੀ ਮੰਜ਼ਿਲ ਦੇ ਕੁਝ ਹਿੱਸੇ ਢਹਿ ਗਏ। ਇਸ ਨੂੰ ਪਹਿਲਾਂ ਹੀ ਖਤਰਨਾਕ ਢਾਂਚਾ ਘੋਸ਼ਿਤ ਕਰ ਦਿੱਤਾ ਗਿਆ ਸੀ, ਇਸ ਲਈ ਇਮਾਰਤ ਸੀਲ ਸੀ ਅਤੇ ਹਾਦਸੇ ਦੇ ਸਮੇਂ ਉੱਥੇ ਕੋਈ ਨਹੀਂ ਸੀ।

ਕਸ਼ਮੀਰ ਪਹੁੰਚੇ ਅਕਸ਼ੇ ਕੁਮਾਰ, LoC ‘ਤੇ ਤਾਇਨਾਤ BSF ਦੇ ਜਵਾਨਾਂ ਦਾ ਵਧਾਇਆ ਜੋਸ਼

0

ਨਵੀਂ ਦਿੱਲੀ : ਫੌਜ ਦੀ ਹੌਸਲਾਫਜ਼ਾਈ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਕਰਨ ‘ਚ ਬਾਲੀਵੁਡ ਅਦਾਕਾਰ ਅਕਸ਼ੇ ਕੁਮਾਰ ਹਮੇਸ਼ਾ ਅੱਗੇ ਰਹਿੰਦੇ ਹਨ। ਵੀਰਵਾਰ ਨੂੰ ਅਕਸ਼ੇ ਕੁਮਾਰ ਕਸ਼ਮੀਰ ਦੇ ਗੁਰੇਜ ‘ਚ ਫੌਜ ਦੀ ਇੱਕ ਪੋਸਟ ‘ਤੇ ਪੁੱਜੇ। ਅਦਾਕਾਰ ਨੇ ਇੱਥੇ ਸਰਹੱਦ ਦੀ ਸੁਰੱਖਿਆ ਕਰਦੇ ਹੋਏ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜ਼ਲੀ ਦਿੱਤੀ ਅਤੇ ਪੋਸਟ ‘ਤੇ ਤਾਇਨਾਤ ਜਵਾਨਾਂ ਅਤੇ ਅਧਿਕਾਰੀਆਂ ਨਾਲ ਮਿਲੇ। ਜਵਾਨਾਂ ਅਤੇ ਫੌਜ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਦੌਰਾਨ ਅਦਾਕਾਰ ਨੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਦੀ ਬਹਾਦਰੀ ਦੀ ਸ਼ਾਬਾਸ਼ੀ ਕੀਤੀ।

ਬੀ. ਐੱਸ ਐੱਫ. ਨੇ ਟਵੀਟ ਕਰ ਅਭਿਨੇਤਾ ਦੇ ਦੌਰੇ ਦੇ ਬਾਰੇ ‘ਚ ਦਿਤੀ ਜਾਣਕਾਰੀ
ਅਕਸ਼ੇ ਦੇ ਇਸ ਦੌਰੇ ’ਤੇ ਬੀ. ਐੱਸ ਐੱਫ. ਨੇ ਕਈ ਟਵੀਟ ਕੀਤੇ ਹਨ। ਬੀ. ਐੱਸ. ਐੱਫ. ਕਸ਼ਮੀਰ ਨੇ ਆਪਣੇ ਇਕ ਟਵੀਟ ’ਚ ਕਿਹਾ ਕਿ ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਦੀ ਤਿਆਰੀ ਕਰ ਰਿਹਾ ਹੈ। ਅਜਿਹੇ ’ਚ ਅਕਸ਼ੇ ਕੁਮਾਰ ਸਰਹੱਦ ਦੀ ਸੁਰੱਖਿਆ ’ਚ ਤਾਇਨਾਤ ਫੌਜ ਦੇ ਜਵਾਨਾਂ ਨੂੰ ਮਿਲਣ ਆਏ। ਬੀ. ਐੱਸ. ਐੱਫ. ਨੇ ਆਪਣੀ ਪੋਸਟ ’ਤੇ ਅਕਸ਼ੇ ਕੁਮਾਰ ਦੇ ਪਹੁੰਚਣ ਦੀ ਇਕ ਵੀਡੀਓ ਜਾਰੀ ਕੀਤੀ, ਜਿਸ ’ਚ ਉਹ ਹੈਲੀਕਾਪਟਰ ਰਾਹੀਂ ਪਹੁੰਚ ਰਹੇ ਹਨ।

ਬੀ. ਐੱਸ. ਐੱਫ. ਵਲੋਂ ਜਾਰੀ ਇਕ ਟਵੀਟ ’ਚ ਕਿਹਾ ਗਿਆ ਹੈ ਕਿ ਬੀ. ਐੱਸ ਐੱਫ. ਦੇ ਡੀ. ਜੀ. ਰਾਕੇਸ਼ ਅਸਥਾਨਾ ਨੇ ਲਾਈਨ ਆਫ ਡਿਊਟੀ ’ਤੇ ਬਲਿਦਾਨ ਦੇਣ ਵਾਲੇ ਸਰਹੱਦੀ ਸਿਪਾਹੀਆਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਅਦਾਕਾਰ ਵੀ ਉਨ੍ਹਾਂ ਦੇ ਨਾਲ ਸਨ। ਅਕਸ਼ੇ ਨੇ ਵੀ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਮੋਰਚੇ ‘ਤੇ ਤਾਇਨਾਤ ਜਵਾਨਾਂ ਦਾ ਵਧਾਇਆ ਹੌਂਸਲਾ
ਅਕਸ਼ੇ ਨੇ ਇਥੇ ਸਰਹੱਦੀ ਮੋਰਚੇ ਦਾ ਦੌਰਾ ਕੀਤਾ ਤੇ ਉਥੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਮਨੋਬਲ ਵਧਾਇਆ। ਫੌਜ ਨਾਲ ਅਕਸ਼ੇ ਕੁਮਾਰ ਦਾ ਸਬੰਧ ਕਾਫੀ ਪੁਰਾਣਾ ਹੈ। ਆਪਣੇ ਅਭਿਨੈ ਦੇ ਸ਼ੁਰੂਆਤੀ ਦਿਨਾਂ ਤੇ ਫਿਰ ਉਸ ਤੋਂ ਬਾਅਦ ’ਚ ਉਨ੍ਹਾਂ ਨੇ ਫੌਜ ਦੀ ਪਿੱਠ ਭੂਮੀ ਵਾਲੀਆਂ ਕਈ ਫ਼ਿਲਮਾਂ ਕੀਤੀਆਂ ਹਨ। ਫੌਜ ਲਈ ਉਨ੍ਹਾਂ ਦੇ ਅੰਦਰ ਖ਼ਾਸ ਸਨਮਾਨ ਨਜ਼ਰ ਆਉਂਦਾ ਹੈ।

Petrol – Diesel ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋ ਕਿ ਹੈ ਕੀਮਤਾਂ

0

ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਇੱਕ ਦਿਨ ਤੋਂ ਬਾਅਦ ਅੱਜ ਪੈਟਰੋਲ ਤੇ ਡੀਜ਼ਲ ਦੇ ਮੁੱਲ ਵਿੱਚ ਫਿਰ ਵਾਧਾ ਕੀਤਾ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ‘ਚ ਪੈਟਰੋਲ 27 ਪੈਸੇ ਤੱਕ ਅਤੇ ਡੀਜ਼ਲ 30 ਪੈਸੇ ਤੱਕ ਮਹਿੰਗਾ ਹੋਇਆ। ਇਸ ਤੋਂ ਮੁੰਬਈ ਵਿੱਚ ਪੈਟਰੋਲ 103 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95 ਰੁਪਏ ਪ੍ਰਤੀ ਲੀਟਰ ਦੇ ਪਾਰ ਚਲਾ ਗਿਆ ਹੈ। ਚੇਂਨਈ ‘ਚ ਵੀ ਪੈਟਰੋਲ ਪਹਿਲੀ ਵਾਰ 98 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਦਿੱਲੀ ਅਤੇ ਕੋਲਕਾਤਾ ਵਿੱਚ ਪੈਟਰੋਲ 97 ਰੁਪਏ ਪ੍ਰਤੀ ਲੀਟਰ ਦੇ ਬਿਲਕੁੱਲ ਨੇੜੇ ਹੈ।

ਪੈਟਰੋਲ ਦੀਆਂ ਕੀਮਤਾਂ ਦੇਸ਼ ਭਰ ਵਿਚ 100 ਰੁਪਏ ਪ੍ਰਤੀ ਲਿਟਰ ਦੇ ਬਹੁਤ ਨੇੜੇ ਆ ਗਈਆਂ ਹਨ। ਪੈਟਰੋਲ ਪਹਿਲਾਂ ਹੀ ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਕੁਝ ਸ਼ਹਿਰਾਂ ਤੇ ਕਸਬਿਆਂ ਵਿੱਚ 100 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਹੋਰ ਵੱਡੇ ਸ਼ਹਿਰਾਂ ਵਿਚ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ:

ਸ਼ਹਿਰ ਦਾ ਨਾਮ    ਪੈਟਰੋਲ ਰੁਪਏ/ਲੀਟਰ     ਡੀਜ਼ਲ ਰੁਪਏ/ਲੀਟਰ

ਦਿੱਲੀ               96.93                   87.69
ਮੁੰਬਈ              103.08                  95.14
ਚੇਨਈ              98.14                    92.31
ਕੋਲਕਾਤਾ           96.84                    90.54

 

 

 

ਕੈਪਟਨ ਸਰਕਾਰ ਦੌਰਾਨ ਵੀ ਅਧਿਆਪਕਾਂ ‘ਤੇ ਉਸੇ ਤਰ੍ਹਾਂ ਦੇ ਜੁਲਮ ਹੋ ਰਹੇ ਨੇ, ਜਿਹੋ ਜਿਹੇ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਹੋਏ: ਮੀਤ ਹੇਅਰ

0

ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸਚਿਤ: ਅਨਮੋਲ ਗਗਨ ਮਾਨ

ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ਵਿੱਚ ਕੀਤੀ ਸਮੂਲੀਅਤ

ਚੰਡੀਗੜ੍ਹ : ਪੰਜਾਬ ਵਿੱਚ ਕੱਚੇ ਅਧਿਆਪਕਾਂ ਅਤੇ ਈ.ਟੀ.ਟੀ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਰੋਸ ਧਰਨਿਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਵੱਲੋਂ ਸਮਰਥਨ ਕੀਤਾ ਗਿਆ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ। ਇਹ ਪ੍ਰਗਟਾਵਾ ਅੱਜ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅੰਮ੍ਰਿਤ ਸਿੰਘ ਸਿੱਧੂ, ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ, ਜਿਲ੍ਹਾ ਮੋਹਾਲੀ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂੰ ਅਤੇ ਅਧਿਆਪਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਖੇ ਆਪ ਦੇ ਮੁੱਖ ਦਫਤਰ ਵਿਖੇ ਕੀਤਾ।

ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵੀ ਉਸੇ ਤਰ੍ਹਾਂ ਦੇ ਜੁਲਮ ਅਧਿਆਪਕਾਂ ‘ਤੇ ਹੋ ਰਹੇ ਹਨ, ਜਿਹੋ ਜਿਹੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਹੁੰਦੇ ਹਨ। ਬਾਦਲ ਦੇ ਮੰਤਰੀਆਂ ਵੱਲੋਂ ਔਰਤਾਂ ਅਧਿਆਪਕਾਂ ਦੀਆਂ ਪੁੱਟੀਆਂ ਗੁੱਤਾਂ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀ ਸਰਕਾਰ ਵੱਲੇ ਕੀਤੇ ਵਾਅਦੇ ਅੱਜ ਵੀ ਯਾਦ ਹਨ, ਜਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਮੁਕਰ ਗਏ ਹਨ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ, ਅਤੇ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 6 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਅਤੇ ਮੰਤਰੀ ਲੋਕਾਂ ਜਾਂ ਅਧਿਆਪਕਾਂ ਦੀਆਂ ਮੰਗਾਂ ਲਈ ਮੁੱਖ ਮੰਤਰੀ ਕੋਲ ਨਹੀਂ ਜਾਂਦੇ, ਸਗੋਂ ਆਪਣੀਆਂ ਕੁਰਸੀਆਂ ਤੇ ਪਰਿਵਾਰਾਂ ਦੀਆਂ ਨੌਕਰੀਆਂ ਲਈ ਜਾਂਦੇ ਹਨ।

ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ‘ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਨਾ ਤਾਂ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਅਤੇ ਨਾ ਹੀ ਤਨਖਾਹਾਂ ਵਿੱਚ ਵਾਧਾ ਕੀਤਾ। ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸਚਿਤ ਹੁੰਦਾ ਹੈ।

ਉਨ੍ਹਾਂ ਕੈਪਟਨ ਸਰਕਾਰ ਨੂੰ ਚੈਲੰਜ ਕੀਤਾ ਕਿ ਦਿੱਲੀ ਦੀ ਤਰਜ ‘ਤੇ ਪੰਜਾਬ ਵਿੱਚ ਬਣਾਏ ਗਏ ਪੰਜ ਸਮਾਰਟ ਸਕੂਲ ਹੀ ਸਰਕਾਰ ਦਿਖਾ ਦੇਵੇ।ਆਪ ਆਗੂਆਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਤੋਂ ਬਾਅਦ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੀਤ ਹੇਅਰ ਅਤੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਪੂਰੀ ਟੀਮ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ਵਿੱਚ ਸਮੂਲੀਅਤ ਕੀਤੀ

International Athlete ਮਾਨ ਕੌਰ ਨੂੰ ਹੋਇਆ ਕੈਂਸਰ

0

ਚੰਡੀਗੜ੍ਹ : ਚੰਡੀਗੜ੍ਹ ਦੀ ਕੌਮਾਂਤਰੀ ਐਥਲੀਟ ਬੇਬੇ ਮਾਨ ਕੌਰ (105) ਇਸ ਵੇਲੇ ਗੌਲ ਬਲੈਡਰ ਦੇ ਕੈਂਸਰ ਨਾਲ ਜੂਝ ਰਹੀ ਹੈ। ਉਨ੍ਹਾਂ ਦੇ ਬੇਟੇ ਗੁਰਦੇਵ ਸਿੰਘ (82) ਨੇ ਦੱਸਿਆ ਕਿ ਮਾਨ ਕੌਰ ਨੂੰ ਪੇਟ ਵਿਚ ਦਰਦ ਰਹਿੰਦਾ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਇੱਕ ਡਾਕਟਰ ਦੇ ਕੋਲ ਲਿਜਾਇਆ ਗਿਆ। ਇਸ ਦੌਰਾਨ ਉਨ੍ਹਾਂ ਦਾ ਅਲਟਰਾ ਸਾਊਂਡ ਕੀਤਾ ਗਿਆ।ਇਸ ਨਾਲ ਗੌਲ ਬਲੈਡਰ ਵਿਚ ਕੈਂਸਰ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਵਿਚ ਦਿਖਾਇਆ ਗਿਆ ਸੀ।

ਫਿਲਹਾਲ ਉਨ੍ਹਾਂ ਦਾ ਹੋਮੀਓਪੈਥੀ ਇਲਾਜ ਚਲ ਰਿਹਾ ਹੈ। ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿਚ ਹੋਮਿਉਪੈਥੀ ਦਾ ਇੱਕ ਚੈਰੀਟੇਬਲ ਹਸਪਤਾਲ ਹੈ, ਜਿੱਥੇ ਗੌਲ ਬਲੈਡਰ ਵਿਚ ਕੈਂਸਰ ਤੋਂ ਪੀੜ੍ਹਤ ਕਈ ਲੋਕ ਅਪਣਾ ਇਲਾਜ ਕਰਵਾ ਚੁੱਕੇ ਹਨ।ਇਸ ਲਈ ਉਨ੍ਹਾਂ ਨੇ ਵੀ ਇਲਾਜ ਲਈ ਉੱਥੇ ਜਾਣ ਦਾ ਫੈਸਲਾ ਕੀਤਾ।

ਜਿਸ ਤੋਂ ਬਾਅਦ ਉਨ੍ਹਾਂ ਨੇ ਉੱਥੋਂ ਦੇ ਹਸਪਤਾਲ ਨਾਲ ਸੰਪਰਕ ਕੀਤਾ ਅਤੇ ਮਾਨ ਕੌਰ ਦੀ ਬਿਮਾਰੀ ਨਾਲ ਸੰਬੰਧਤ ਪੂਰੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਹਸਪਤਾਲ ਨੇ ਮਾਨ ਕੌਰ ਦੇ ਇਲਾਜ ਲਈ ਦਵਾਈਆਂ ਭੇਜੀਆਂ ਹਨ। ਹੁਣ ਉਨ੍ਹਾਂ ਦਾ ਇਸਤੇਮਾਲ ਬੇਬੇ ਮਾਨ ਕੌਰ ਕਰ ਰਹੀ ਹੈ। ਗੁਰਦੇਵ ਸਿੰਘ ਨੇ ਕਿਹਾ ਕਿ ਇਨ੍ਹਾਂ ਦਵਾਈਆਂ ਨਾਲ ਸਿਹਤ ਵਿਚ ਕੁਝ ਸੁਧਾਰ ਆਉਂਦੇ ਹੀ ਮੱਧ ਪ੍ਰਦੇਸ਼ ਦੇ ਹਸਪਤਾਲ ਵਿਚ ਇਲਾਜ ਦੇ ਲਈ ਲੈ ਕੇ ਜਾਣਗੇ।

ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਸੀ। ਰਾਸ਼ਟਰਪਤੀ ਭਵਨ ਵਿਖੇ ਉਹ ਸਨਮਾਨ ਲੈਣ ਲਈ ਜਿਸ ਫੁਰਤੀ ਨਾਲ ਉਹ ਸਟੇਜ ‘ਤੇ ਪਹੁੰਚੀ ਸੀ ,ਇਹ ਦੇਖਕੇ ਰਾਸ਼ਟਰਪਤੀ ਵੀ ਹੈਰਾਨ ਰਹਿ ਗਏ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਇਕ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੱਥ ਜੋੜ ਕੇ ਉਨ੍ਹਾਂ ਦੇ ਸਾਹਮਣੇ ਖੜ੍ਹੇ ਹੋ ਗਏ ਸਨ।

ਮਾਹਰਾਂ ਨੇ ਦਿੱਤੀ ਚਿਤਾਵਨੀ, ਡੇਂਗੂ ਦੇ ਮਾਮਲਿਆਂ ‘ਚ ਵਾਧਾ ਹੋਣ ਦੀ ਸੰਭਾਵਨਾ

0

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਅਜੇ ਵੀ ਜਾਰੀ ਹੈ। ਪਰ ਪਹਿਲਾਂ ਨਾਲੋਂ ਕੇਸਾਂ ਦੀ ਗਿਣਤੀ ਕੁੱਝ ਘੱਟ ਗਈ ਹੈ। ਸਿਹਤ ਮਾਹਰ ਮੰਨਦੇ ਹਨ ਕਿ ਇਸ ਮਹੀਨੇ ਦੇ ਅੰਤ ਤਕ, ਹਰ ਰੋਜ਼ ਆਉਣ ਵਾਲੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 20 ਤੋਂ ਘੱਟ ਹੋ ਜਾਵੇਗੀ। ਇਸ ਦੇ ਨਾਲ ਹੀ ਹੁਣ ਇਸ ਵਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੱਧ ਸਕਦੀ ਹੈ। ਡੇਂਗੂ ਦਾ ਇਕ ਮਾਮਲਾ ਸਾਹਮਣੇ ਵੀ ਆਇਆ ਹੈ। ਮਾਹਰਾਂ ਦੇ ਅਨੁਸਾਰ, ਜੇਕਰ ਕੋਰੋਨਾ ਅਤੇ ਡੇਂਗੂ ਇਕੱਠੇ ਹਮਲਾ ਕਰਦੇ ਹਨ, ਤਾਂ ਖ਼ਤਰਾ ਪਹਿਲਾਂ ਨਾਲੋਂ ਵੀ ਵਧ ਜਾਵੇਗਾ। ਮਰੀਜ਼ ਹਾਈ ਰਿਸਕ ਵੱਲ ਜਾਣਗੇ। ਅਜਿਹੀ ਸਥਿਤੀ ਵਿਚ ਉਨ੍ਹਾਂ ਦਾ ਇਲਾਜ ਕਰਨਾ ਮੁਸ਼ਕਲ ਹੋਵੇਗਾ।

ਦੋਵਾਂ ਰੋਗਾਂ ਦਾ ਇਲਾਜ਼ ਬਿਲਕੁਲ ਵੱਖਰਾ ਹੈ। ਅਜਿਹੀ ਸਥਿਤੀ ਵਿਚ ਇਸ ਵਾਰ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਮੱਛਰਾਂ ਦੇ ਪ੍ਰਜਨਨ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਧਿਆਨ ਦੇਣਾ ਹੋਵੇਗਾ। ਸੀਐਮਸੀ ਹਸਪਤਾਲ ਦੇ ਕਮਿਊਨਿਟੀ ਮੈਡੀਸਨ ਵਿਭਾਗ ਦੇ ਮੁਖੀ ਡਾ. ਕਲਾਰੇਂਸ ਜੇ ਸੈਮੂਅਲ ਦਾ ਕਹਿਣਾ ਹੈ ਕਿ ਇਸ ਵਾਰ ਹਰ ਦੂਜੇ ਹਫ਼ਤੇ ਮੀਂਹ ਪੈ ਰਿਹਾ ਹੈ। ਅਜਿਹੀ ਸਥਿਤੀ ਵਿਚ ਇਸ ਵਾਰ ਡੇਂਗੂ ਦੇ ਕੇਸ ਪਿਛਲੇ ਸਾਲ ਨਾਲੋਂ ਵੱਧ ਹੋਣਗੇ। ਇਸ ਵਾਰ ਡੇਂਗੂ ਮੱਛਰ ਲਈ ਹਾਲਾਤ ਅਨੁਕੂਲ ਹਨ। ਬੱਦਲ ਅਤੇ ਮੀਂਹ ਕਾਰਨ ਤਾਪਮਾਨ ਨਿਰੰਤਰ ਘੱਟ ਰਿਹਾ ਹੈ।

ਸਮਾਜ ਨੂੰ ਜਾਤੀ ਅਤੇ ਧਰਮ ‘ਤੇ ਵੰਡ ਕੇ ਰਾਜਨੀਤੀ ਕਰਨਾ ਕਾਂਗਰਸ ਪਾਰਟੀ ਦਾ ਇਤਿਹਾਸ : ਹਰਪਾਲ ਸਿੰਘ ਚੀਮਾ

0

ਪਵਿੱਤਰ-ਅਪਵਿੱਤਰ ਸੀਟ ਦੇ ਮਾਮਲੇ ‘ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ

ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਸ਼ੁਰੂ ਕੀਤਾ ਮਰਨ ਵਰਤ

ਲੁਧਿਆਣਾ : ਪੰਜਾਬ ਦੀ ਪਵਿੱਤਰ ਧਰਤੀ ਦੀਆਂ ਕੁੱਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵੱਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫਤਰ ਪੈਦਾ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਵਿਖੇ ਜਬਰਦਸਤ ਰੋਸ ਪ੍ਰਦਰਸਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੁਤਲੇ ਫੂਕੇ। ਧਰਨੇ ਵਿੱਚ ਪਹੁੰਚੇ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਜਗਤਾਰ ਸਿੰਘ ਹਿਸੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਸਮਾਜ ਨੂੰ ਧਰਮ ਅਤੇ ਜਾਤੀ ਦੇ ਨਾਮ ‘ਤੇ ਵੰਡ ਕੇ ਰਾਜਨੀਤੀ ਕਰਦੀ ਰਹੀ ਹੈ।

ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀਆਂ ਕੁਝ ਵਿਧਾਨ ਸਭਾ ਸੀਟਾਂ ਨੂੰ ਪਵਿੱਤਰ ਅਤੇ ਅਪਵਿੱਤਰ ਕਹਿਣ ਦਾ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਕਿਉਂਕਿ ਸਾਡੇ ਲਈ ਤਾਂ ਸਾਰੇ ਪੰਜਾਬ ਸਮੇਤ ਪੂਰਾ ਦੇਸ ਹੀ ਪਵਿੱਤਰ ਹੈ। ਇਸ ਮੌਕੇ ਤੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਐਸ. ਸੀ.  ਵਿੰਗ ਦੇ  ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਦਲਿਤ ਬੱਚਿਆਂ ਦੀ ਸਕਾਲਰਸਪਿ ਮਾਮਲੇ ਤੇ ਲੁਧਿਆਣਾ ਵਿਖੇ ਮਰਨ ਵਰਤ ਸ਼ੁਰੂ ਕੀਤਾ।

ਆਪ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਾਤਾਂ ਪਾਤਾਂ ਅਤੇ ਧਰਮਾਂ ਤੋਂ ਉੱਪਰ ਉੱਠ ਕੇ “ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ” ਅਤੇ “ਅਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ” ਦਾ ਪਾਠ ਪੜ੍ਹਾਇਆ ਹੈ। ਪਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਮੱਤ ਗੁਰੂ ਸਾਹਿਬਾਨ ਦੁਆਰਾ ਦਿੱਤੇ ਸੰਦੇਸ਼ ਅਤੇ ਦਿਖਾਏ ਰਾਹ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਜੋ ਅੱਜ ਸਿੱਖ ਪੰਥ ਦੀ ਮੁਦੱਈ ਬਣ ਰਹੀ ਹੈ ਨੇ ਹੀ ਸ੍ਰੀ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਉੱਤੇ ਹਮਲਾ ਕਰਵਾ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਸਨ। ਅਸਲ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਤਰ੍ਹਾਂ ਹੀ ਕਾਂਗਰਸ ਪਾਰਟੀ ਵੀ ਧਰਮ ਦੀ ਰਾਜਨੀਤੀ ਕਰਕੇ ਵੋਟਾਂ ਬਟੋਰਨ ਦੀ ਨੀਤੀ ਉੱਤੇ ਕਾਰਜ ਕਰਦੀ ਰਹੀ ਹੈ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਹੁਣ ਦਲਿਤਾਂ ਦੇ ਮਸੀਹਾ ਬਣਨ ਦਾ ਝੂਠਾ ਨਾਟਕ ਕਰਦੇ ਹਨ, ਜਦੋਂ ਕਿ ਆਪਣੀ ਸਰਕਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਲਿਤਾਂ ਉੱਤੇ ਵੱਖ ਵੱਖ ਤਰ੍ਹਾਂ ਦੇ ਅੱਤਿਆਚਾਰ ਕੀਤੇ, ਵਿਦਿਆਰਥੀਆਂ ਦੇ ਵਜੀਫਾ ਰਕਮ ਵਿੱਚ ਘੁਟਾਲਾ ਕੀਤਾ ਅਤੇ ਨੌਜਵਾਨਾਂ ਦੀਆਂ ਨੌਕਰੀਆਂ ਦਾ ਕੋਟਾ ਹੀ ਖਤਮ ਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਦਲਿਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਵਿਧਾਨ ਸਭਾ ਸੀਟਾਂ ਨੂੰ ਵੀ ਪਵਿੱਤਰ ਅਤੇ ਅਪਵਿੱਤਰ ਦੱਸ ਰਹੇ ਹਨ। ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿੱਚ ਗੰਭੀਰ ਹੁੰਦੇ ਤਾਂ ਬਿੱਟੂ ਦੁਆਰਾ ਦਿੱਤੇ ਬਿਆਨ ਦੀ ਨਿਖੇਧੀ ਕਰਦੇ ਅਤੇ ਉਸ ਖਲਿਾਫ ਸਖਤ ਕਾਰਵਾਈ ਕਰਦੇ। ਜਕਿਰਯੋਗ ਹੈ ਕਿ ਕਾਂਰਗਸ ਪਾਰਟੀ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕੀਤੇ ਘੁਟਾਲੇ ਖਿਲਾਫ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਭੁੱਖ ਹੜਤਾਲ ਸੁਰੂ ਕੀਤੀ ਹੋਈ ਹੈ।