Home Blog Page 2605

ਪੰਜਾਬ ‘ਚ ਸਾਇਕਲ ‘ਤੇ ਸਵਾਰ ਹੋ ਕੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ ਉਮਰੀਆਣਾ ਹੋਇਆ ਆਮ ਆਦਮੀ ਪਾਰਟੀ ਵਿੱਚ ਸਾਮਲ

0

ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ : ਅਨਮੋਲ ਗਗਨ ਮਾਨ

ਚੰਡੀਗੜ੍ਹ : ਪੰਜਾਬ ਵਿੱਚ ਰਾਜਨੀਤਿਕ, ਸਮਾਜਿਕ, ਆਰਥਿਕ ਅਤੇ ਨਿਆਂਇਕ ਮੁੱਦਿਆਂ ਬਾਰੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ ਉਮਰੀਆਣਾ ਅੱਜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਿਆ ਹੈ। ਪਾਰਟੀ ਦੇ ਯੂਥ ਵਿੰਗ ਦੀ ਸੂਬਾਈ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਸ ਉਮਰੀਆਣਾ ਨੂੰ ਆਪ ਵਿੱਚ ਰਸਮੀ ਤੌਰ ‘ਤੇ ਸਾਮਲ ਕੀਤਾ। ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਰੱਖੇ ਇੱਕ ਸਾਦਾ ਸਮਾਗਮ ਦੌਰਾਨ ਅਰਸ ਉਮਰੀਆਣਾ ਦਾ ਪਾਰਟੀ ‘ਚ ਸਵਾਗਤ ਕਰਦਿਆਂ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ, ਜੋ ਜਲ੍ਹਿਾ ਮੋਗਾ ਦੇ ਰਹਿਣ ਵਾਲੇ ਹਨ ਨੇ ਸਾਇਕਲ ‘ਤੇ ਸਵਾਰ ਹੋ ਕੇ ਪੰਜਾਬ ਦੇ ਲੋਕਾਂ ਨੂੰ ੇ ਰਿਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਰਸ ਹੁਣ ਤੱਕ ਪੰਜਾਬ ਦੇ ਇੱਕ ਹਜਾਰ ਤੋਂ ਜਅਿਾਦਾ ਪਿੰਡਾਂ ਵਿੱਚ ਆਪਣੀਆਂ ਮੀਟਿੰਗਾਂ ਕਰ ਚੁੱਕੇ ਹਨ ਅਤੇ ਪੰਜਾਬ ਵਾਸੀ ਅਰਸ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋਣ ਦਾ ਫੈਸਲਾ ਪ੍ਰਸੰਸਾਯੋਗ ਹੈ।

ਇਸ ਸਮੇਂ ਅਰਸ ਉਮਰੀਆਣਾ ਨੇ ਕਿਹਾ ਕਿ ਪੰਜਾਬ ਦੀਆਂ ਸੱਤਾ ‘ਤੇ ਕਾਬਜ ਰਹੀਆਂ ਕਾਂਗਰਸ, ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਸਿੱਖਾਂ ਦੇ ਕਤਲ ਅਤੇ ਭ੍ਰਿਸਟਾਚਾਰ ਲਈ ਜਿੰਮੇਵਾਰ ਪਾਰਟੀਆਂ ਲੋਕਾਂ ਨੂੰ ਇਨਸਾਫ ਨਹੀਂ ਦੇ ਸਕਦੀਆਂ ਅਤੇ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਕਿਸਾਨਾਂ ਤੇ ਮਜਦੂਰਾਂ ‘ਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ਨੇ ਜਿੱਥੇ ਦਿੱਲੀ ਬੈਠੇ ਕਿਸਾਨਾਂ ਦਾ ਸਾਥ ਦਿੱਤਾ ਹੈ ਉਥੇ ਹੀ ਦਿੱਲੀ ਵਿੱਚ ਲੋਕਾਂ ਪੱਖੀ ਨੀਤੀਆਂ ਲਾਗੂ ਕਰਕੇ ਸਹੀ ਅਰਥਾਂ ਵਿੱਚ ਲੋਕਤੰਤਰ ਸਥਾਪਤ ਕੀਤਾ ਹੈ। ਅਰਸ ਨੇ ਕਿਹਾ ਯਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਸੂਬੇ ਵਿੱਚ ਸੱਤਾ ਪ੍ਰੀਵਰਤਨ ਲਈ ਤੱਤਪਰ ਹਨ। ਇਸ ਸਮੇਂ ਇਕਬਾਲ ਸਿੰਘ ਮੋਹਾਲੀ, ਸਰਵਣ ਸਿੰਘ ਅਤੇ ਗੁਰਪ੍ਰੀਤ ਸਿੰਘ ਬੁਘੀਪੁਰਾ ਆਦਿ ਹਾਜਰ ਸਨ।

ਬਲੈਕ,ਵ੍ਹਾਈਟ ਅਤੇ ਯੈਲੋ ਤੋਂ ਬਾਅਦ ਹੁਣ ਦੇਸ਼ ‘ਚ ਆਇਆ ਨਵਾਂ ਵਾਇਰਸ

0

ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਹੁਣ ਕੁੱਝ ਦਿਨਾਂ ਤੋਂ ਘੱਟ ਹੋ ਰਿਹਾ ਹੈ। ਪਰ ਕੋਰੋਨਾ ਦੇ ਨਾਲ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਵਾਲੀ ਬਲੈਕ ਫੰਗਸ, ਵ੍ਹਾਈਟ ਫੰਗਸ, ਯੈਲੋ ਫੰਗਸ ਤੋਂ ਬਾਅਦ ਹੁਣ ਦੇਸ਼ ਵਿੱਚ ਇੱਕ ਨਵਾਂ ਵਾਇਰਸ ਆ ਗਿਆ ਹੈ। ਇਸ ਵਾਇਰਸ ਦਾ ਨਾਂ ਗ੍ਰੀਨ ਫੰਗਸ ਹੈ।

ਗ੍ਰੀਨ ਫੰਗਸ ਦਾ ਪਹਿਲਾ ਮਰੀਜ਼ ਮੱਧ ਪ੍ਰਦੇਸ਼ (ਐਮਪੀ) ਦੇ ਇੰਦੌਰ ਸ਼ਹਿਰ ਵਿੱਚ ਮਿਲਿਆ ਹੈ। ਇਸ ਮਰੀਜ਼ ਦਾ ਇਲਾਜ ਮੁੰਬਈ ਵਿੱਚ ਚੱਲ ਰਿਹਾ ਹੈ। ਮਾਹਿਰਾਂ ਨੇ ਇਸ ਫੰਗਸ ਨੂੰ ਬਲੈਕ-ਵ੍ਹਾਈਟ ਫੰਗਸ ਨਾਲੋਂ ਕਿਤੇ ਜ਼ਿਆਦਾ ਖ਼ਤਰਨਾਕ ਦੱਸਿਆ ਹੈ। ਇੰਦੌਰ ਦੇ ਮਾਣਿਕ ਬਾਗ ਰੋਡ ਖੇਤਰ ਵਿੱਚ ਰਹਿਣ ਵਾਲੇ 34 ਸਾਲਾ ਵਿਸ਼ਾਲ ਸ੍ਰੀਧਰ ਨੂੰ ਕੁੱਝ ਦਿਨ ਪਹਿਲਾਂ ਕੋਰੋਨਾ ਹੋਇਆ ਸੀ ਅਤੇ ਉਸ ਨੂੰ ਹਸਪਤਾਲ ‘ਚ ਦਾਖਲ ਹੋਣਾ ਪਿਆ ਸੀ। ਕੁੱਝ ਦਿਨਾਂ ਬਾਅਦ ਉਹ ਠੀਕ ਹੋ ਗਿਆ ਅਤੇ ਘਰ ਵਾਪਸ ਆ ਗਿਆ, ਪਰ ਦੁਬਾਰਾ ਇਸ ਨਵੀਂ ਮੁਸੀਬਤ ਕਾਰਨ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।

Aurobindo Hospital (SAIMS) ਦੇ ਛਾਤੀ ਰੋਗਾਂ ਦੇ ਵਿਭਾਗ ਦੇ ਮੁਖੀ ਡਾ: ਰਵੀ ਡੋਸੀ ਨੇ ਕਿਹਾ ਕਿ ਪਹਿਲਾਂ ਸਾਨੂੰ ਸ਼ੱਕ ਸੀ ਕਿ ਮਰੀਜ਼ ਨੂੰ ਬਲੈਕ ਫੰਗਸ ਦੀ ਬਿਮਾਰੀ ਹੈ। ਜਾਂਚ ਕਰਨ ‘ਤੇ, ਇਹ ਪਾਇਆ ਗਿਆ ਕਿ ਉਸਨੂੰ ਉਸਦੇ ਸਾਈਨਸ, ਫੇਫੜਿਆਂ ਅਤੇ ਖੂਨ ਵਿੱਚ ਗ੍ਰੀਨ ਫੰਗਸ ਦੀ ਇਨਫੈਕਸ਼ਨ ਹੋ ਗਈ ਹੈ। ਮਰੀਜ਼ ਦੀ ਸਿਹਤ ਵਿੱਚ ਸੁਧਾਰ ਨਾ ਹੋਣ ਕਾਰਨ ਉਸ ਨੂੰ ਚਾਰਟਰਡ ਜਹਾਜ਼ ਰਾਹੀਂ ਮੁੰਬਈ ਭੇਜਿਆ ਗਿਆ ਹੈ ਅਤੇ ਹੁਣ ਉਸ ਦਾ ਇਲਾਜ ਹਿੰਦੂਜਾ ਹਸਪਤਾਲ ਵਿਖੇ ਚੱਲ ਰਿਹਾ ਹੈ। ਡਾਕਟਰਾਂ ਦਾ ਮੰਨਣਾ ਹੈ ਕਿ ਦੇਸ਼ ਵਿੱਚ ਗ੍ਰੀਨ ਫੰਗਸ ਦਾ ਇਹ ਪਹਿਲਾ ਕੇਸ ਹੈ।

ਭਾਰਤੀ ਵਿਦਿਆਰਥੀ ਨੇ ਇੰਸਟਾਗ੍ਰਾਮ ‘ਤੇ ਲੱਭੀ ਖਾਮੀ, ਫੇਸਬੁੱਕ ਨੇ ਦਿੱਤਾ ਇਹ ਇਨਾਮ

0

ਭਾਰਤੀ ਹੈਕਰ ਨੂੰ ਫੇਸਬੁੱਕ ਨੇ 22 ਲੱਖ ਰੁਪਏ ਦਾ ਇਨਾਮ ਦਿੱਤਾ ਹੈ। ਦਰਅਸਲ, ਮਯੂਰ ਨਾਂ ਦੇ ਇਕ ਭਾਰਤੀ ਡਿਵੈਲਪਰ ਨੇ ਫੇਸਬੁੱਕ ਦੇ ਪਲੇਟਫਾਰਮ ਇੰਸਟਾਗ੍ਰਾਮ ’ਚ ਗੰਭੀਰ ਖਾਮੀ ਉਜਾਗਰ ਕੀਤੀ ਹੈ। ਇਸ ਖਾਮੀ ਕਾਰਨ ਕੋਈ ਵੀ ਇੰਸਟਾਗ੍ਰਾਮ ’ਤੇ ਕਿਸੇ ਦੇ ਪ੍ਰਾਈਵੇਟ ਅਕਾਊਂਟ ਨੂੰ ਦੇਖ ਸਕਦਾ ਸੀ। ਮਯੂਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਕੰਪਿਊਟਰ ਸਾਇੰਸ ਦਾ ਵਿਦਿਆਰਥੀ ਹੈ। ਮਯੂਰ ਮਹਾਰਾਸ਼ਟਰ ਦਾ ਰਹਿਣ ਵਾਲਾ ਹੈ।

ਇੰਸਟਾਗ੍ਰਾਮ ’ਤੇ ਪ੍ਰਾਈਵੇਟ ਅਕਾਊਂਟ ਉਦੋਂ ਹੀ ਵੇਖ ਸਕਦੇ ਹਾਂ ਜਦੋਂ ਦੋਵੇਂ ਅਕਾਊਂਟਸ ਇਕ-ਦੂਜੇ ਨੂੰ ਫਾਲੋ ਕਰ ਹੁੰਦੇ ਹਨ ਪਰ ਇੰਸਟਾਗ੍ਰਾਮ ’ਚ ਬਗ ਕਾਰਨ ਕਿਸੇ ਵੀ ਪ੍ਰਾਈਵੇਟ ਅਕਾਊਂਟ ਨੂੰ ਦੇਖਿਆ ਜਾ ਸਕਦਾ ਸੀ। ਇਸ ਬਾਰੇ ਮਯੂਰ ਨੇ ਫੇਸਬੁੱਕ ਨੂੰ ਜਾਣਕਾਰੀ ਦਿੱਤੀ ਅਤੇ ਫੇਸਬੁੱਕ ਨੇ ਇਹ ਮੰਨਿਆ ਕਿ ਇੰਸਟਾਗ੍ਰਾਮ ’ਚ ਇਹ ਖਾਮੀ ਸੀ। ਮਯੂਰ ਨੇ ਦੱਸਿਆ ਕਿ ਇਹ ਉਸ ਦੀ ਪਹਿਲੀ ਬਾਊਂਟੀ ਹੈ। ਇਸ ਤੋਂ ਪਹਿਲਾਂ ਮਯੂਰ ਸਰਕਾਰ ਦੀਆਂ ਸਾਈਟਾਂ ’ਚ ਖਾਮੀਆਂ ਦੱਸਦਾ ਸੀ ਪਰ ਸਰਕਾਰ ਇਸ ਦਾ ਇਨਾਮ ਨਹੀਂ ਦਿੰਦੀ।

ਜ਼ਿਕਰਯੋਗ ਹੈ ਕਿ ਹੁਣ ਇੰਸਟਾਗ੍ਰਾਮ ਦੀ ਇਸ ਖਾਮੀ ਨੂੰ ਠੀਕ ਕਰ ਦਿੱਤਾ ਗਿਆ ਹੈ ਅਤੇ ਮਯੂਰ ਨੂੰ ਫੇਸਬੁੱਕ ਵਲੋਂ ਈ-ਮੇਲ ਰਾਹੀਂ ਇਨਾਮ ਬਾਰੇ ਦੱਸਿਆ ਗਿਆ ਹੈ। ਫੇਸਬੁੱਕ ਨੇ ਮਯੂਰ ਨੂੰ ਭੇਜੇ ਗਏ ਈ-ਮੇਲ ’ਚ ਲਿਖਿਆ ਹੈ, ‘ਇਸ ਇਸ਼ੂ ਨੂੰ ਰੀਵਿਊ ਕਰਨ ਤੋਂ ਬਾਅਦ ਅਸੀਂ ਤੈਅ ਕੀਤਾ ਹੈ ਕਿ ਤੁਹਾਨੂੰ 30,000 ਡਾਲਰ ਦੀ ਬਾਊਂਟੀ ਇਨਾਮ ਦੇ ਤੌਰ ’ਤੇ ਦਿੱਤੀ ਜਾਵੇਗੀ। ਫੇਸਬੁੱਕ ਨੇ ਕਿਹਾ ਹੈ ਕਿ ਜੋ ਖਾਮੀ ਮਯੂਰ ਨੇ ਹਾਈਲਾਈਟ ਕੀਤਾ ਹੈ ਅਤੇ ਫੇਸਬੁੱਕ ਨੂੰ ਰਿਪੋਰਟ ਕੀਤਾ ਹੈ, ਉਸ ਕਾਰਨ ਗਲਤ ਇਰਾਦਾ ਰੱਖਣ ਵਾਲੇ ਯੂਜ਼ਰਸ ਇੰਸਟਾਗ੍ਰਾਮ ’ਤੇ ਇਸ ਦਾ ਫਾਇਦਾ ਚੁੱਕ ਸਕਦੇ ਸਨ। ਹਾਲਾਂਕਿ, ਇਸ ਲਈ ਅਟੈਕਰ ਨੂੰ ਖਾਸ ਮੀਡੀਆ ਆਈ.ਡੀ. ਦੀ ਲੋੜ ਪੈਂਦੀ। ਕੰਪਨੀ ਨੇ ਇਸ ਨੂੰ ਠੀਕ ਕਰ ਲਿਆ ਹੈ।

ਯੂਰੋ ਕੱਪ ‘ਚ ਵਿਸ਼ਵ ਚੈਂਪੀਅਨ ਫਰਾਂਸ ਨੇ ਜਰਮਨੀ ਨੂੰ ਦਿੱਤੀ ਮਾਤ

0

ਡਿਫੈਂਡਿੰਗ ਵਰਲਡ ਚੈਂਪੀਅਨ ਫਰਾਂਸ ਨੇ ਯੂਰੋ 2020 ਦੇ ਗਰੁੱਪ ਐਫ ਮੈਚ ਵਿੱਚ 2014 ਦੇ ਵਿਸ਼ਵ ਚੈਂਪੀਅਨ ਜਰਮਨੀ ਨੂੰ 1-0 ਨਾਲ ਹਰਾਇਆ ਹੈ। ਮੇਜ਼ਬਾਨ ਜਰਮਨੀ ਟੀਮ ਆਪਣੇ ਘਰੇਲੂ ਸਟੇਡੀਅਮ ਅਲੀਆਂਜ਼ ਅਰੇਨਾ ਵਿਖੇ ਖੇਡੇ ਗਏ ਮੈਚ ਵਿੱਚ ਸ਼ਾਨਦਾਰ ਸ਼ੁਰੂਆਤ ਤੋਂ ਬਾਅਦ ਗੋਲ ਕਰਨ ਵਿੱਚ ਅਸਫਲ ਰਹੀ।

ਮੈਚ ਦੇ 20 ਵੇਂ ਮਿੰਟ ਵਿੱਚ ਦਿਲਚਸਪ ਬਦਲਾਅ ਆਇਆ,ਕਿਸਮਤ ਨੇ ਫਰਾਂਸ ਦਾ ਪੱਖ ਪੂਰਿਆ ਅਤੇ ਮੇਜ਼ਬਾਨ ਜਰਮਨੀ ਦੇ ਮੇਟਸ ਹੁਮੇਲਸ ਗੇਂਦ ਨੂੰ ਆਪਣੇ ਹੀ ਨੈੱਟ ਵਿੱਚ ਮਾਰ ਬੈਠੇ। ਹੁਮੇਲਸ ਦੇ ਇਸ ਆਤਮਘਾਤੀ ਗੋਲ ਨੇ ਫਰਾਂਸ ਨੂੰ 1-0 ਨਾਲ ਅੱਗੇ ਕਰ ਦਿੱਤਾ। ਅੰਤ ਤੱਕ ਇਸ ਵਧੀਆ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ ਮਹਿਮਾਨ ਟੀਮ ਨੇ ਜਿੱਤ ਪ੍ਰਾਪਤ ਕੀਤੀ। ਇਸ ਜਿੱਤ ਤੋਂ ਬਾਅਦ ਪੁਰਤਗਾਲ ਗਰੁੱਪ-ਐਫ ਵਿੱਚ ਚੋਟੀ ‘ਤੇ ਹੈ। ਉਸ ਤੋਂ ਬਾਅਦ ਫਰਾਂਸ ਹੈ।

ਇਸ ਤੋਂ ਪਹਿਲਾਂ, ਰੋਨਾਲਡੋ ਦੇ ਦੋ ਗੋਲਾਂ ਦੀ ਬਦੌਲਤ ਪੁਰਤਗਾਲ ਨੇ ਹੰਗਰੀ ‘ਤੇ ਜਿੱਤ ਪ੍ਰਾਪਤ ਕੀਤੀ ਸੀ। ਇਸ ਇਤਿਹਾਸਕ ਮੈਚ ਵਿੱਚ ਪੁਰਤਗਾਲ ਨੇ ਰੋਨਾਲਡੋ ਵੱਲੋਂ ਕੀਤੇ ਦੋ ਗੋਲ ਦੀ ਮਦਦ ਨਾਲ ਹੰਗਰੀ ਨੂੰ 3-0 ਨਾਲ ਹਰਾਇਆ। ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਹੰਗਰੀ ਖਿਲਾਫ ਖੇਡੇ ਗਏ ਯੂਰੋ 2020 ਦੇ ਪੁਰਤਗਾਲ ਦੇ ਪਹਿਲੇ ਮੈਚ ਵਿੱਚ ਮੈਦਾਨ ‘ਚ ਕਦਮ ਰੱਖਦਿਆਂ ਹੀ ਇੱਕ ਨਵਾਂ ਇਤਿਹਾਸ ਰੱਚ ਦਿੱਤਾ। ਰੋਨਾਲਡੋ ਯੂਰਪੀਅਨ ਚੈਂਪੀਅਨਸ਼ਿਪ ਦੇ ਪੰਜ ਐਡੀਸ਼ਨਾਂ ਵਿੱਚ ਖੇਡਣ ਵਾਲਾ ਪਹਿਲਾ ਫੁੱਟਬਾਲਰ ਬਣ ਗਿਆ ਹੈ।

ਮੁੱਖ ਮੰਤਰੀ ਵੱਲੋਂ ਫਤਹਿ ਕਿੱਟ ਮਾਮਲੇ ‘ਚ ਦਿੱਤੀ ਕਲੀਨ ਚਿੱਟ ਨੇ ਸਿੱਧ ਕੀਤਾ ਕਿ ਉਹ ਖੁਦ ਇਸ ਘੁਟਾਲੇ ‘ਚ ਸ਼ਾਮਿਲ- ਹਰਪਾਲ ਸਿੰਘ ਚੀਮਾ

0

ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ

ਚੰਡੀਗੜ੍ਹ : ਪੰਜਾਬ ਵਿੱਚ ਹੋਏ ਫ਼ਤਿਹ ਕਿੱਟ ਖ਼ਰੀਦ ਘੁਟਾਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਚ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਆਪ ਦੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਫ਼ੈਸਲੇ ਤੋਂ ਭਾਵ ਹੈ ‘ਆਪੇ ਨੀ ਮੈਂ ਰੱਜੀ ਪੁਜੀ, ਆਪੇ ਨੀ ਮੇਰੇ ਬੱਚੇ ਜੀਣ।’ ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਜੇ ਫ਼ਤਿਹ ਕਿੱਟ ਖ਼ਰੀਦ ਪ੍ਰਕ੍ਰਿਆ ਵਿੱਚ ਘੁਟਾਲਾ ਨਹੀਂ ਹੋਇਆ ਤਾਂ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ (ਵਿੱਤੀ) ਨੀਰਜ ਸਿੰਗਲਾ ਨੂੰ ਕਿਉਂ ਬਰਖਾਸਤ ਕੀਤਾ ਸੀ? ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਾਂਗਰਸ ਸਰਕਾਰ ਨੇ ਫ਼ਤਿਹ ਕਿੱਟ ਦਾ ਟੈਂਡਰ ਕੱਪੜੇ ਬਣਾਉਣ ਵਾਲੀ ਕੰਪਨੀ ਨੂੰ ਦਿੱਤਾ ਕਿਉਂਕਿ ਟੈਂਡਰ ਪ੍ਰਾਪਤ ਕਰਨ ਵਾਲੀ ਕੰਪਨੀ ਤਾਂ ਮੈਡੀਕਲ ਉਪਕਰਨ ਬਣਾਉਣ ਦਾ ਕੋਈ ਲਾਇਸੈਂਸ ਹੀ ਨਹੀਂ ਹੈ।

ਪਰ ਇਸ ਕੰਪਨੀ ਦੇ ਮਾਲਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਹੁਤ ਜ਼ਿਆਦਾ ਨੇੜਤਾ ਹੈ। ਇਸੇ ਲਈ ਸਰਕਾਰ ਨੇ ਵਾਰ ਵਾਰ ਟੈਂਡਰ ਜਾਰੀ ਕਰਕੇ 837 ਰੁਪਏ ਵਾਲੀ ਫ਼ਤਿਹ ਕਿੱਟ 1338 ਰੁਪਏ ਵਿੱਚ ਮਹਿੰਗੇ ਮੁੱਲ ’ਚ ਖ਼ਰੀਦ ਕੇ ਪੰਜਾਬ ਵਾਸੀਆਂ ਦੀ ਜੇਬਾਂ ’’ਤੇ ਡਾਕਾ ਮਾਰਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਸਫ਼ਾਈ ਕਿ ਪੰਜਾਬ ਸਰਕਾਰ ਦੀ ਕਿਸੇ ਵੀ ਗਲਤ ਕੰਮ ਵਿੱਚ ਸ਼ਮੂਲੀਅਤ ਨਹੀਂ ਹੈ ਬਾਰੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਸਾਰੇ ਗਲਤ ਕੰਮ ਹੀ ਕੀਤੇ ਹਨ। ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣਾ, ਫਤਿਹ ਕਿੱਟ ਖ਼ਰੀਦ ਘੁਟਾਲਾ, ਦਲਿਤ ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਭ੍ਰਿਸ਼ਟਾਚਾਰ ਕੈਪਟਨ ਦੇ ਮੰਤਰੀਆਂ ਨੇ ਕੀਤਾ ਹੈ, ਜਦੋਂ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਚਿੱਟਾ ਮਾਫੀਆ ਅਤੇ ਕੇਬਲ ਮਾਫੀਆ ਕੈਪਟਨ ਸਰਕਾਰ ਵਿੱਚ ਬਾਦਸਤੂਰ ਚੱਲ ਰਹੇ ਹਨ।

ਉਨ੍ਹਾਂ ਕਿਹਾ ਕਿ ਫ਼ਤਿਹ ਕਿੱਟ ਖ਼ਰੀਦ ਘੁਟਾਲੇ ’ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਏ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਿਨਾ ਸਿਹਤ ਮੰਤਰੀ ਅਤੇ ਚਹੇਤੇ ਅਧਿਕਾਰੀਆਂ ਨੂੰ ਕਲੀਟ ਚਿੱਟ ਦੇਣਾ ਮੁੱਖ ਮੰਤਰੀ ਦਾ ਫੁਰਮਾਨ ਹੈ ਇਨਸਾਫ਼ ਨਹੀਂ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸੀਆਂ ਦੇ ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ।

ਪੰਜਾਬ ਦੀਆਂ ਛੇ ਹਸਤੀਆਂ ਭਾਜਪਾ ’ਚ ਹੋਈਆਂ ਸ਼ਾਮਲ

0

ਪੰਜਾਬ ‘ਚ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਵਿੱਚ ਹਰ ਪਾਰਟੀ ਜੁਟ ਗਈ ਹੈ। ਪੰਜਾਬ ਦੀਆਂ ਛੇ ਪ੍ਰਮੁੱਖ ਹਸਤੀਆਂ ਨੂੰ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਕੀਤਾ ਗਿਆ ਹੈ।

ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿੱਚ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਸ੍ਰੀ ਸ਼ੇਖਾਵਤ ਨੇ ਇਨ੍ਹਾਂ ਨੇਤਾਵਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ।

ਭਾਜਪਾ ਪਾਰਟੀ ਦੀ ਮੈਂਬਰਸ਼ਿਪ ਲੈਣ ਵਾਲਿਆਂ ਵਿਚ ਪੰਜਾਬ ਦੇ ਪ੍ਰਸਿੱਧ ਵਿਦਵਾਨ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ, ਆਲ ਇੰਡੀਆ ਸਿੱਖ ਸਟੂਡੈਂਟਸ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ ਅਤੇ ਕੁਲਦੀਪ ਸਿੰਘ ਕਾਹਲੋਂ, ਇੰਟਲੈਕਚੂਅਲ ਫਾਰਮਜ਼ ਮੰਚ ਦੇ ਜਗਮੋਹਨ ਸਿੰਘ ਸੈਣੀ, ਨਿਰਮਲ ਸਿੰਘ ਮੁਹਾਲੀ ਅਤੇ ਕਰਨਲ ਜੈਬੰਸ ਸਿੰਘ ਸ਼ਾਮਲ ਹਨ।

ਅਮਰੀਕੀ ਰਾਸ਼ਟਰਪਤੀ Joe Biden ਨੇ Europe ਨਾਲ ਵਪਾਰਕ ਤਣਾਅ ਖਤਮ ਕਰਨ ਦਾ ਕੀਤਾ ਐਲਾਨ

0

ਅਮਰੀਕੀ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਅੱਜ ਯੂੁਰਪੀਅਨ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸਾਬਕਾ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਸ਼ੁਰੂ ਕੀਤੀ ਗਈ ਵਪਾਰਕ ਜੰਗ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

ਅਮਰੀਕਾ ਤੇ ਯੂਰਪੀਅਨ ਦੇਸ਼ਾਂ ਵਿਚਕਾਰ ਏਅਰਕਰਾਫਟ ਸਬਸਿਡੀਆਂ ਬਾਰੇ ਪਿਛਲੇ 17 ਸਾਲਾਂ ਤੋਂ ਵਿਵਾਦ ਚੱਲ ਰਿਹਾ ਸੀ। ਬਰੱਸਲਜ਼ ਵਿੱਚ ਯੂਰਪੀਅਨ ਆਗੂਆਂ ਸਣੇ ਨਾਟੋ ਸਿਖਰ ਸੰਮੇਲਨ ਵਿੱਚ ਸ਼ਮੂਲੀਅਤ ਕਰਦਿਆਂ ਬਾਇਡਨ ਨੇ ਕਿਹਾ ਕਿ ਉਹ ਯੂਰਪੀ ਯੂਨੀਅਨ ਤੇ ਨਾਟੋ ਨਾਲ ਚੰਗੇ ਸਬੰਧ ਬਣਾਉਣ ਦੇ ਇਛੁੱਕ ਹਨ ਕਿਉਂਕਿ ਇਹ ਅਮਰੀਕਾ ਦੇ ਹਿੱਤ ਵਿੱਚ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਟਰੰਪ ਨਾਲੋਂ ਬਿਲਕੁਲ ਵੱਖਰੇ ਵਿਚਾਰ ਹਨ। ਉਨ੍ਹਾਂ ਆਖਿਆ, ‘ਮੈਂ ਸੋਚਦਾ ਹਾਂ ਕਿ ਸਾਡੇ ਕੋਲ ਯੂਰਪੀਅਨ ਯੂਨੀਅਨ ਤੇ ਨਾਟੋ ਨਾਲ ਨੇੜੇ ਤੋਂ ਕੰਮ ਕਰਨ ਦੇ ਵਧੀਆ ਮੌਕੇ ਹਨ ਤੇ ਅਸੀਂ ਇਸ ਬਾਰੇ ਚੰਗਾ ਮਹਿਸੂਸ ਕਰ ਰਹੇ ਹਾਂ।’ ਇਸੇ ਦੌਰਾਨ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਤੇ ਉਨ੍ਹਾਂ ਦੇ ਆਸਟ੍ਰੇਲਿਆਈ ਹਮਰੁਤਬਾ ਸਕਾਟ ਮੌਰੀਸਨ ਇੱਕ ਇਤਿਹਾਸਕ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਰਾਜ਼ੀ ਹੋ ਗਏ ਹਨ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚਾਰ ਕਰਮਚਾਰੀ ਕੀਤੇ ਬਰਖ਼ਾਸਤ

0

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਗੰਗਸਰ ਸਾਹਿਬ (ਪਾਤਸ਼ਾਹੀ 10ਵੀਂ) ਦੇ 4 ਕਰਮਚਾਰੀਆਂ ਨੂੰ ਬੀਤੀ ਅੱਧੀ ਰਾਤ ਨੂੰ ਬਰਖ਼ਾਸਤ ਕਰ ਦਿੱਤਾ। ਬਰਖ਼ਾਸਤ ਕੀਤੇ ਮੁਲਾਜ਼ਮਾਂ ‘ਚ ਗੁਰਦੁਆਰੇ ਦਾ ਮੈਨੇਜਰ ਕੁਲਵਿੰਦਰ ਸਿੰਘ, ਕਲਰਕ ਸੁਖਮੰਦਰ ਸਿੰਘ, ਸੇਵਾਦਾਰ ਗੁਰਬਾਜ਼ ਸਿੰਘ ਅਤੇ ਲਖਵੀਰ ਸਿੰਘ ਹਨ।

ਇਸ ਕਾਰਵਾਈ ‘ਤੇ ਤਸੱਲੀ ਪ੍ਰਗਟਾਉਂਦਿਆਂ ਸੰਗਤ ਨੇ ਬੰਦੀ ਬਣਾਈ ਪੜਤਾਲੀਆ ਟੀਮ ਦੇ ਮੈਂਬਰਾਂ ਨੂੰ ਆਜ਼ਾਦ ਕਰ ਦਿੱਤਾ। ਪੁਲਿਸ ਨੇ ਕਥਿਤ ਤੌਰ ‘ਤੇ ਮਾਮਲੇ ਵਿੱਚ ਨਾਮਜ਼ਦ ਦੋਨੋਂ ਮੁਲਜ਼ਮਾਂ ਨੂੰ ਫ਼ੋਨ ਟਰੈਪਿੰਗ ਰਾਹੀਂ ਮੁਕਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਵੱਲੋਂ ਇਸ ਦੀ ਅਜੇ ਪੁਸ਼ਟੀ ਨਹੀਂ ਕੀਤੀ ਗਈ ਹੈ। ਬੀਤੇ ਦਿਨ ਗੁਰੂ ਘਰ’ਚ ਮੌਜੂਦ ਪੁਰਾਤਨ ਖੂਹ ‘ਚੋਂ ਸ਼ਰਾਬ ਦੀਆਂ ਕੁੱਝ ਖਾਲੀ ਬੋਤਲਾਂ, ਕਬਾਬ ਦੀਆਂ ਹੱਡੀਆਂ ਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲੀ ਸੀ।

ਮੋਹਾਲੀ ‘ਚ ਕੱਚੇ ਅਧਿਆਪਕਾਂ ਨੇ PSEB ਦਫ਼ਤਰ ਦਾ ਕੀਤਾ ਘਿਰਾਓ, ਬਿਲਡਿੰਗ ‘ਤੇ ਚੜ੍ਹੇ ਪ੍ਰਦਰਸ਼ਨਕਾਰੀ

0

ਮੋਹਾਲੀ: ਮੋਹਾਲੀ ਵਿੱਚ ਕੱਚੇ ਅਧਿਆਪਕਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਦਾ ਘਿਰਾਓ ਕਰ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁੱਝ ਅਧਿਆਪਕ ਦਫਤਰ ਦੀ ਬਿਲਡਿੰਗ ‘ਤੇ ਚੜ੍ਹ ਗਏ। ਦੱਸ ਦਈਏ ਕਿ, ਅਧਿਆਪਕ ਤਨਖਾਹ ਵਿੱਚ ਵਾਧਾ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਮੰਗਾ ਨਾ ਪੂਰੀਆਂ ਹੋਣ ‘ਤੇ ਉਨ੍ਹਾਂ ਨੇ ਅੱਗ ਲਗਾਉਣ ਦੀ ਵੀ ਧਮਕੀ ਦਿੱਤੀ ਹੈ।

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

0

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਯੂਨੀਅਨ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨਗੇ । ਉਨ੍ਹਾਂ ਵੱਲੋਂ 28-29-30 ਨੂੰ ਹੜਤਾਲ ਕੀਤੀ ਜਾਵੇਗੀ ਅਤੇ ਫਿਰ ਮੋਤੀ ਮਹਿਲ ਦਾ ਵੀ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕਾਂ ਲਈ ਇਹ ਲੜਾਈ ਜਾਰੀ ਰੱਖਣਗੇ।

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ। ਹੁਣ ਲਗਾਤਾਰ ਪੰਜਾਬ ‘ਚ ਰੋਡਵੇਜ਼ ਅਤੇ ਪਨਬੱਸ ਬੱਸਾਂ ਦੀ ਗਿਣਤੀ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਬਰਾਬਰ ਕੰਮ-ਬਰਾਬਰ-ਤਨਖਾਹ ਦੇਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਸਾਡੇ ਡਾਂਗਾਂ ਮਾਰੇ ਪਰ ਉਹ ਆਪਣੇ ਹੱਕਾਂ ਲਈ ਡਾਂਗਾਂ ਖਾਣ ਨੂੰ ਵੀ ਤਿਆਰ ਹਨ।